ਅਕਾਲੀ ਉਮੀਦਵਾਰ ਐਨ.ਕੇ. ਸ਼ਰਮਾ ਨੂੰ ਗੜ੍ਹੀ ਦੀ ਸ਼ਮੂਲੀਅਤ ਦਾ ਮਿਲੇਗਾ ਲਾਭ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਲੋਕ ਸਭਾ ਪਟਿਆਲਾ ਸੀਟ ਤੇ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਸ੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਸੁਖਬੀਰ ਸਿੰਘ ਬਾਦਲ ਦੀ ਹਾਜਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਗੜ੍ਹੀ ਕੁਝ ਸਮਾਂ ਪਹਿਲਾ ਭਾਰਤੀ ਜਨਤਾ ਪਾਰਟੀ ਵਿੱਚ ਚਲੇ ਗਏ ਸਨ ਅਤੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਨ, ਪਰ ਉਨ੍ਹਾਂ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। Akali Dal
ਜਾਣਕਾਰੀ ਅਨੁਸਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੜੀ ਦੀ ਰਿਹਾਇਸ਼ ’ਤੇ ਪਹੁੰਚ ਕੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਉਹਨਾਂ ਕਿਹਾ ਕਿ ਜਥੇਦਾਰ ਗੜ੍ਹੀ ਉਹਨਾਂ ਦੇ ਨਜ਼ਦੀਕੀ ਮਿੱਤਰ ਹਨ ਜੋਂ ਬੀਤੇ ਸਮੇਂ ਵਿਚ ਜ਼ਿਲ੍ਹਾ ਦਿਹਾਤੀ ਪ੍ਰਧਾਨ ਵਜੋਂ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਪਰ ਹਮੇਸ਼ਾ ਆਪਣੀ ਮਾਂ ਪਾਰਟੀ ਅਕਾਲੀ ਦਲ ਲਈ ਚਿੰਤਤ ਰਹਿੰਦੇ ਸਨ। ਉਹਨਾਂ ਕਿਹਾ ਕਿ ਗੜ੍ਹੀ ਦੀ ਪਾਰਟੀ ਵਿਚ ਵਾਪਸੀ ਨਾਲ ਉਹਨਾਂ ਨੂੰ ਨਿੱਜੀ ਤੌਰ ’ਤੇ ਸਕੂਨ ਮਿਲਿਆ ਹੈ। Akali Dal
ਬਾਦਲ ਨੇ ਕਿਹਾ ਕਿ ਕੌਮੀ ਪਾਰਟੀਆਂ ਨੇ ਕਿਸਾਨਾਂ ਲਈ ਸੂਬੇ ਦੀਆਂ ਸਰਹੱਦਾਂ ਬੰਦ ਕੀਤੀਆਂ ਹਨ ਤਾਂ ਹੁਣ ਪੰਜਾਬੀ 1 ਜੂਨ ਨੂੰ ਉਹਨਾਂ ਖਿਲਾਫ ਅਤੇ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੇ ਹੱਕ ਵਿਚ ਵੋਟਾਂ ਪਾ ਕੇ ਉਹਨਾਂ ਦਾ ਸੂਬੇ ਵਿਚ ਦਾਖਲਾ ਬੰਦ ਕਰ ਦੇਣ। ਇਸ ਮੌਕੇ ਗੜ੍ਹੀ ਨੇ ਕਿਹਾ ਕਿ ਉਹ ਅਕਾਲੀ ਦਲ ਲਈ ਪੂਰੀ ਮਿਹਨਤ ਕਰਨਗੇ। ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਕਿ ਦਹਾਕਿਆਂ ਪਹਿਲਾਂ ਇਕੱਠਿਆਂ ਉਨ੍ਹਾਂ ਵੱਲੋਂ ਗੜ੍ਹੀ ਨਾਲ ਸਿਆਸੀ ਸਫਰ ਸ਼ੁਰੂ ਕੀਤਾ ਤੇ ਰਲ ਕੇ ਕੰਮ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਪਹਿਲ ਦਿੱਤੀ ਹੈ ਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਇਸ ਹਲਕੇ ਵਿਚ ਜਿੱਤ ਲਈ ਇਹ ਵਰਕਰ ਹੀ ਸਭ ਤੋਂ ਵੱਡੀ ਭੂਮਿਕਾ ਨਿਭਾਉਣਗੇ।
ਇਹ ਵੀ ਪੜ੍ਹੋ: ਸਲਮਾਨ ਦੇ ਘਰ ਗੋਲੀਬਾਰੀ ਮਾਮਲੇ ਦੇ ਮੁਲਜ਼ਮ ਨੇ ਕੀਤੀ ਖੁਦਕੁਸ਼ੀ
ਇਸ ਮੌਕੇ ਸੀਨੀਅਰ ਆਗੂ ਤੇ ਰਾਜਪੁਰਾ ਦੇ ਹਲਕਾ ਇੰਚਾਰਜ ਚਰਨਜੀਤ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ, ਭੁਪਿੰਦਰ ਸਿੰਘ ਸ਼ੇਖੂਪੁਰ, ਜਸਪਾਲ ਸਿੰਘ ਸਰਪੰਚ ਜ਼ੀਰਕਪੁਰ, ਭੁਪਿੰਦਰ ਸਿੰਘ ਮੈਂਬਰ ਜਨਰਲ ਕੌਂਸਲ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਜੱਸੀ, ਤਰਲੋਕ ਸਿੰਘ ਘੱਗਰ ਸਰਾਏ, ਬਲਵਿੰਦਰ ਸਿੰਘ ਨੇਪਰਾ ਆਦਿ ਹਾਜ਼ਰ ਸਨ।