ਸਾਡੇ ਨਾਲ ਸ਼ਾਮਲ

Follow us

9.4 C
Chandigarh
Thursday, January 22, 2026
More
    Home Breaking News ਮਾਤਾ ਸੁਰਜੀਤ ਕ...

    ਮਾਤਾ ਸੁਰਜੀਤ ਕੌਰ ਇੰਸਾਂ ਬਣੇ ਬਲਾਕ ਬਠਿੰਡਾ ਦੇ 107ਵੇਂ ਸਰੀਰਦਾਨੀ

    ਬਠਿੰਡਾ : ਮਾਤਾ ਸੁਰਜੀਤ ਕੌਰ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰਦੇ ਹੋਏ ਪਰਿਵਾਰਕ ਮੈਂਬਰ ਅਤੇ ਸਾਧ-ਸੰਗਤ ਤਸਵੀਰ : ਸੁਖਨਾਮ

    2 ਹਨ੍ਹੇਰੀਆਂ ਜ਼ਿੰਦਗੀਆਂ ਵੀ ਰੌਸ਼ਨ ਕਰ ਗਈ ਸਰੀਰਦਾਨੀ ਤੇ ਨੇਤਰਦਾਨੀ ਮਾਤਾ ਸੁਰਜੀਤ ਕੌਰ ਇੰਸਾਂ (Body Donation)

    (ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 161 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 107ਵਾਂ ਸਰੀਰਦਾਨ ਹੋਇਆ। ਬਲਾਕ ਬਠਿੰਡਾ ਦੇ ਏਰੀਆ ਐੱਨ.ਐੱਫ.ਐੱਲ ਦੇ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਅਤੇ ਉਸ ਤੋਂ ਪਹਿਲਾਂ ਉਨ੍ਹਾਂ ਦੀਆਂ ਅੱਖਾਂ ਵੀ ਦਾਨ ਕੀਤੀਆਂ ਗਈਆਂ। Body Donation

    ਸੁਭਾਰਤੀ ਮੈਡੀਕਲ ਕਾਲਜ ਅਤੇ ਹਸਪਤਾਲ, ਮੇਰਠ (ਉੱਤਰ ਪ੍ਰਦੇਸ਼) ਨੂੰ ਕੀਤੀ ਬਾਡੀ ਦਾਨ

     ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਾਤਾ ਸੁਰਜੀਤ ਕੌਰ ਇੰਸਾਂ (78) ਗਲੀ ਨੰ.1/2, ਆਦਰਸ਼ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਪਤੀ ਗੁਰਦੇਵ ਸਿੰਘ ਇੰਸਾਂ, ਬੇਟੇ ਮੇਜਰ ਸਿੰਘ ਇੰਸਾਂ, ਨੂੰਹ ਪਰਮਜੀਤ ਕੌਰ ਇੰਸਾਂ, ਪੋਤਰੇ ਸ਼ਾਮਿਤ ਇੰਸਾਂ, ਪੋਤਰੀਆਂ ਨਵਜੋਤ ਇੰਸਾਂ, ਸੰਦੀਪ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਸੁਭਾਰਤੀ ਮੈਡੀਕਲ ਕਾਲਜ ਅਤੇ ਹਸਪਤਾਲ, ਮੇਰਠ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ। ਮਾਤਾ ਸੁਰਜੀਤ ਕੌਰ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਾਤਾ ਸੁਰਜੀਤ ਕੌਰ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ।

    ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ ਏਰੀਆ ਪ੍ਰੇਮੀ ਸੇਵਕ ਸੋਨੂੰ ਇੰਸਾਂ ਅਤੇ ਪ੍ਰੇਮੀ ਸੇਵਕ ਭੈਣ ਜਗਿੰਦਰ ਕੌਰ ਇੰਸਾਂ ਨੇ ਦੱਸਿਆ ਕਿ ਬੀਤੀ ਰਾਤ ਮਾਤਾ ਸੁਰਜੀਤ ਕੌਰ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਇਨ੍ਹਾਂ ਦੇ ਸਾਰੇ ਹੀ ਪਰਿਵਾਰ ਨੇ ਮੌਤ ਉਪਰੰਤ ਸਰੀਰਦਾਨ ਅਤੇ ਅੱਖਾਂ ਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ। ਮਾਤਾ ਸੁਰਜੀਤ ਕੌਰ ਇੰਸਾਂ ਦੀ ਇਸ ਇੱਛਾ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ।

    ਉਨ੍ਹਾਂ ਦੱਸਿਆ ਕਿ ਮਾਤਾ ਸੁਰਜੀਤ ਕੌਰ ਇੰਸਾਂ ਨੇ ਅੱਜ ਤੋਂ ਲਗਭਗ 45 ਸਾਲ ਪਹਿਲਾਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਤੋਂ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਅਤੇ ਉਹ ਡੇਰਾ ਸੱਚਾ ਸੌਦਾ ਦਰਬਾਰ ਦੇ ਅਣਥੱਕ ਸੇਵਾਦਾਰ ਸਨ। ਇਸ ਮੌਕੇ 85 ਮੈਂਬਰ ਪੰਜਾਬ ਭੈਣ ਅਮਰਜੀਤ ਕੌਰ ਇੰਸਾਂ ਨੇ ਦੱਸਿਆ ਕਿ ਮਾਤਾ ਸੁਰਜੀਤ ਕੌਰ ਇੰਸਾਂ ਦਾ ਪੂਰਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਉਹ ਹਮੇਸ਼ਾਂ ਹੀ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦੇ ਸਨ।

    Body Donation
    ਬਠਿੰਡਾ : ਮਾਤਾ ਸੁਰਜੀਤ ਕੌਰ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰਦੇ ਹੋਏ ਪਰਿਵਾਰਕ ਮੈਂਬਰ ਅਤੇ ਸਾਧ-ਸੰਗਤ ਤਸਵੀਰ : ਸੁਖਨਾਮ

    ਇਹ ਵੀ ਪੜ੍ਹੋ: Rajasthan News : ਵੱਡੀ ਵਾਰਦਾਤ, ਪੁਲਿਸ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼

    ਇਸ ਮੌਕੇ 85 ਮੈਂਬਰ ਪੰਜਾਬ ਰਜਿੰਦਰ ਗੋਇਲ ਇੰਸਾਂ, 85 ਮੈਂਬਰ ਭੈਣਾਂ ਜਸਵੰਤ ਇੰਸਾਂ, ਵੀਨਾ ਇੰਸਾਂ, ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ, ਪ੍ਰੇਮੀ ਸੰਮਤੀ ਏਰੀਆ ਐੱਨ.ਐੱਫ.ਐੱਲ ਦੇ 15 ਮੈਂਬਰ ਰਮੇਸ਼ ਇੰਸਾਂ, ਗੁਰਮੇਲ ਸਿੰਘ ਇੰਸਾਂ, ਅੰਗ੍ਰੇਜ਼ ਸਿੰਘ ਇੰਸਾਂ, ਸੁਰਿੰਦਰ ਇੰਸਾਂ, ਭੈਣ ਨਿਰਮਲਾ ਇੰਸਾਂ, ਵੀਰਪਾਲ ਇੰਸਾਂ, ਹਰਪ੍ਰੀਤ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ-ਸੰਗਤ ਹਾਜਰ ਸੀ।

    LEAVE A REPLY

    Please enter your comment!
    Please enter your name here