ਲੁਧਿਆਣਾ (ਜਸਵੀਰ ਸਿੰਘ ਗਹਿਲ)। ਦੇਸ਼ਾਂ-ਵਿਦੇਸ਼ਾਂ ’ਚ ਆਪਣੀ ਵਿਲੱਖਣ ਸ਼ਾਇਰੀ ਨਾਲ ਆਪਣਾ ਨਾਂਅ ਚਮਕਾਉਣ ਵਾਲੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਅੱਜ ਸ਼ਨੀਵਾਰ ਸੁਵੱਖਤੇ ਦੁਨੀਆਂ ਤੋਂ ਰੁਖ਼ਸਤ ਹੋ ਗਏ। ਪਾਤਰ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਜ਼ਿਲ੍ਹਾ ਜਲੰਧਰ ਤੇ ਪਿੰਡ ਪੱਤੜ ਦੇ ਰਹਿਣ ਵਾਲੇ ਸੁਰਜੀਤ ਪਾਤਰ 79 ਸਾਲਾਂ ਦੇ ਸਨ। ਜਿੰਨਾਂ ਨੇ ਲੁਧਿਆਣਾ ਵਿਖੇ ਆਖਰੀ ਸਾਹ ਲਏ। (Surjit Patar)
ਜਿਹੜੇ ਮੌਜੂਦਾ ਸਮੇਂ ਵਿੱਚ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਦੇ ਪ੍ਰਧਾਨ ਸਨ। ਜਦਕਿ ਇਸ ਤੋਂ ਪਹਿਲਾਂ ਉਹ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਵੀ ਰਹਿ ਚੁੱਕੇ ਸਨ। ਸੁਰਜੀਤ ਪਾਤਰ ਨੂੰ 2012 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। (Surjit Patar)
Also Read : ਕੇਜਰੀਵਾਲ ਨੂੰ ਰਾਹਤ, ਮਿਲੀ ਅੰਤਰਿਮ ਜਮਾਨਤ
ਜਿਕਰਯੋਗ ਹੈ ਕਿ ਸੁਰਜੀਤ ਪਾਤਰ ਨੇ ਰਣਧੀਰ ਕਾਲਜ ਕਪੂਰਥਲਾ ਤੋਂ ਗ੍ਰੈਜੂਏਸ਼ਨ ਕਰਨ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਮਾਸਟਰ ਦੀ ਡਿਗਰੀ ਪ੍ਰਾਪਤ ਕੀਤੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ‘ਗੁਰੂ ਨਾਨਕ ਵਾਣੀ ਵਿੱਚ ਲੋਕਧਾਰਾ ਦੇ ਪਰਿਵਰਤਨ’ ’ਤੇ ਸਾਹਿਤ ਵਿੱਚ ਪੀਐਚਡੀ ਕੀਤੀ। ਇਸ ਤੋਂ ਬਾਅਦ ਪਾਤਰ ਅਕਾਦਮਿਕ ਪੇਸ਼ੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਰਜੀਤ ਪਾਤਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ। ਉਨ੍ਹਾਂ ਨੇ ਸੱਠਵਿਆਂ ਦੇ ਅੱਧ ਵਿੱਚ ਕਵਿਤਾ ਲਿਖਣੀ ਸ਼ੁਰੂ ਕੀਤੀ। ਉਨ੍ਹਾਂ ਦੀਆਂ ਕਵਿਤਾਵਾਂ ਵਿੱਚ ‘ਹਨੇ੍ਹਰੇ ਵਿੱਚ ਸੁਲਗਦੀ ਵਰਨਮਾਲਾ’, ‘ਬਿਰਖ ਅਰਜ਼ ਕਰੇ’, ‘ਲਫ਼ਜ਼ਾਨ ਦੀ ਦਰਗਾਹ’, ‘ਪਤਝੜ ਦੀ ਪਜ਼ੇਬ’ ਅਤੇ ‘ਹਵਾ ਵਿੱਚ ਲਿਖੇ ਹਰਫ਼’, ‘ਸੁਰਜ਼ਮੀਨ’ ਸ਼ਾਮਲ ਹਨ।