Body Donation: ਬਲਾਕ ਮੋਗਾ ਦੇ 61ਵੇਂ ਸਰੀਰਦਾਨੀ ਬਣੇ ਸੁਰਜੀਤ ਸਿੰਘ ਇੰਸਾਂ
ਤਿੰਨ ਹੋਰ ‘ਇੰਸਾਂ’ ਲੱਗੇ ਮਾਨਵਤਾ ਦੇ ਲੇਖੇ, ਕੀਤਾ ਸਰੀਰਦਾਨ
ਮੋਗਾ (ਵਿੱਕੀ ਕੁਮਾਰ)। ਡੇਰਾ ਪ੍ਰੇਮੀ ਸੁਰਜੀਤ ਸਿੰਘ ਇੰਸਾਂ ਬਲਾਕ ਮੋਗਾ ਦੇ 61ਵੇਂ ਸਰੀਰਦਾਨੀ ਬਣੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਰਜੀਤ ਇੰਸਾਂ ਦੀ ਧਰਮਪਤਨੀ ਜਸਵਿੰਦਰ ਕੌਰ ਇੰਸਾਂ ਦਾ ਵੀ ਦੇਹਾਂਤ ਮਗਰੋਂ ਸਰੀਰ ਦਾਨ ਕੀਤਾ ਗਿਆ ਸੀ।ਮੋਗਾ ਦੇ ਬਾਬਾ ਨੰਦ ਸਿੰਘ ਨਗਰ ’ਚ ਰਹਿਣ ਵਾਲੇ ਸੁਰਜੀਤ ਸਿੰਘ ਇੰਸਾਂ ਇਸ ਫ਼ਾਨੀ ਸੰਸਾਰ ਨੂੰ ਛੱਡ ਕੇ ਸੱਚਖੰਡ ਕੁੱਲ ਮਾਲਕ ਦੇ ਚਰਨਾਂ ’ਚ ਜਾ ਬਿਰਾਜੇ ਸਨ।
ਉਨ੍ਹਾਂ ਨੇ ਪਿਛਲੇ ਕੁੱਝ ਸਾਲ ਪਹਿਲਾਂ ਡੇਰਾ ਸੱਚਾ ਸੌਦਾ ’ਚ ਮਰਨ ਉਪਰੰਤ ਪੂਰੇ ਸਰੀਰ ਦਾਨ ਦੇ ਫਾਰਮ ਭਰੇ ਹੋਏ ਸਨ। ਪ੍ਰੇਮੀ ਸੁਰਜੀਤ ਸਿੰਘ ਇੰਸਾਂ ਦੇ ਦੇਹਾਂਤ ਹੋਣ ਪਿੱਛੋਂ ਉਹਨਾਂ ਦੀ ਮ੍ਰਿਤਕ ਦੇਹ ਉਹਨਾਂ ਦੇ ਪਰਿਵਾਰ ਨੇ ਮੈਡੀਕਲ ਖੋਜਾਂ ਲਈ ਦਾਨ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਸ਼ਾਮ ਨੂੰ ਸੁਰਜੀਤ ਸਿੰਘ ਇੰਸਾਂ ਦੀ ਅਚਾਨਕ ਮੌਤ ਹੋ ਗਈ। ਇਸ ਉਪਰੰਤ ਉਹਨਾਂ ਦੇ ਪੁੱਤਰ ਗੁਰਚਰਨ ਸਿੰਘ ਇੰਸਾਂ ਤੇ ਗੁਰਪ੍ਰੀਤ ਸਿੰਘ ਇੰਸਾਂ ਨੇ ਡੇਰਾ ਸੱਚਾ ਸੌਦਾ ਨਾਲ ਤਾਲਮੇਲ ਕੀਤਾ।
ਇਸ ਉਪਰੰਤ ਮੈਡੀਕਲ ਕਾਲਜ ਨਾਲ ਸੰਪਰਕ ਕਰਕੇ ਕਨੂੰਨੀ ਪ੍ਰਕਿਰਿਆ ਪੂਰੀ ਕਰਦੇ ਹੋਏ ਅੱਜ ਸੈਂਕੜਿਆਂ ਦੀ ਗਿਣਤੀ ’ਚ ਸਾਧ-ਸੰਗਤ ਤੇ ਰਿਸ਼ਤੇਦਾਰਾਂ ਦੀ ਹਾਜ਼ਰੀ ’ਚ ਉਨ੍ਹਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਜੀ. ਐੱਸ. ਕਾਲਜ ਪਿਖੁਵਾ ਹਾਪੁੜ ਮੈਡੀਕਲ ਕਾਲਜ ਉੱਤਰ ਪ੍ਰਦੇਸ਼ ਨੂੰ ਦਾਨ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਬਲਦੇਵ ਸਿੰਘ ਨਾਇਬ ਤਹਿਸੀਲਦਾਰ ਤੇ ਲੈਕਚਰਾਰ ਬਲਵਿੰਦਰ ਸਿੰਘ, ਮਾਸਟਰ ਭਗਵਾਨ ਦਾਸ ਨੇ ਕਿਹਾ ਕਿ ਸਰੀਰ ਦਾਨ ਕਰਨਾ ਉੱਤਮ ਸੇਵਾ ਹੈ। ਡੇਰਾ ਸੱਚਾ ਸੌਦਾ ਦੀ ਮਰਿਆਦਾ ਅਨੁਸਾਰ ਪ੍ਰੇਮੀ ਸੁਰਜੀਤ ਸਿੰਘ ਇੰਸਾਂ ਦੀ ਅਰਥੀ ਨੂੰ ਐਂਬੂਲੈਂਸ ਤੱਕ ਜਸਮੇਲ ਕੌਰ ਇੰਸਾਂ, ਇਕਬਾਲ ਕੌਰ ਇੰਸਾਂ, ਬੇਅੰਤ ਕੌਰ ਇੰਸਾਂ, ਅੰਮ੍ਰਿਤ ਕੌਰ ਇੰਸਾਂ ਧੀਆਂ, ਸੰਦੀਪ ਕੌਰ ਇੰਸਾਂ ਨੂੰਹ ਨੇ ਮੋਢਾ ਵੀ ਦਿੱਤਾ।
ਇਸ ਮੌਕੇ ਗੁਰਸ਼ਵਿੰਦਰ ਸਿੰਘ ਇੰਸਾਂ ਫ਼ੌਜੀ, ਗੁਰਵਿੰਦਰ ਸਿੰਘ ਇੰਸਾਂ, ਮੇਜਰ ਸਿੰਘ, ਬਲਦੇਵ ਸਿੰਘ, ਸੱਚੇ ਨਿਮਰ ਸੇਵਾਦਾਰ ਗੁਰਜੀਤ ਸਿੰਘ ਇੰਸਾਂ, ਰਾਮ ਇੰਸਾਂ, ਪ੍ਰਿੰਸ ਇੰਸਾਂ, ਭੈਣ ਆਸ਼ਾ ਇੰਸਾਂ, ਭੈਣ ਸੁਖਜਿੰਦਰ ਕੌਰ ਇੰਸਾਂ, ਭੈਣ ਕਵਿਤਾ ਇੰਸਾਂ ਤੇ ਸੰਦੀਪ ਕੁਮਾਰ ਇੰਸਾਂ, ਗੁਰਬਚਨ ਸਿੰਘ ਇੰਸਾਂ, ਹਰਵਿੰਦਰ ਸਿੰਘ ਕਾਕਾ, ਗੁਰਵਿੰਦਰ ਸਿੰਘ ਇੰਸਾਂ, ਲਛਮਣ ਸਿੰਘ ਇੰਸਾਂ, ਕੁਲਵਿੰਦਰ ਸਿੰਘ ਇੰਸਾਂ ਤੋਂ ਇਲਾਵਾ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਹਾਜ਼ਰ ਸਨ।
ਇਹ ਵੀ ਪੜ੍ਹੋ : Lehragaga News: ਡੇਰਾ ਸ਼ਰਧਾਲੂਆਂ ਨੇ ਜ਼ਖ਼ਮੀਆਂ ਦੀ ਕੀਤੀ ਮੱਦਦ
Comments