
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Sushil Kumar: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸਾਗਰ ਧਨਖੜ ਕਤਲ ਕੇਸ ਦੇ ਮੁਲਜ਼ਮ ਓਲੰਪੀਅਨ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ ਤੇ ਉਸਨੂੰ ਇੱਕ ਹਫ਼ਤੇ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ। ਜਸਟਿਸ ਸੰਜੇ ਕਰੋਲ ਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਸਾਗਰ ਦੇ ਪਿਤਾ ਅਸ਼ੋਕ ਧਨਖੜ ਦੀ ਪਟੀਸ਼ਨ ’ਤੇ ਇਹ ਹੁਕਮ ਦਿੱਤਾ। ਧਨਖੜ ਨੇ ਮਾਰਚ ’ਚ ਦਿੱਲੀ ਹਾਈ ਕੋਰਟ ਵੱਲੋਂ ਸੁਸ਼ੀਲ ਨੂੰ ਦਿੱਤੇ ਗਏ ਜ਼ਮਾਨਤ ਦੇ ਹੁਕਮ ਵਿਰੁੱਧ ਸੁਪਰੀਮ ਕੋਰਟ ’ਚ ਅਪੀਲ ਕੀਤੀ ਸੀ। ਉਸਨੇ ਮਾਮਲੇ ਵਿੱਚ ਗਵਾਹਾਂ ਨੂੰ ਧਮਕਾਉਣ ਦਾ ਦੋਸ਼ ਲਾਉਂਦੇ ਹੋਏ ਜ਼ਮਾਨਤ ਰੱਦ ਕਰਨ ਦੀ ਅਪੀਲ ਕੀਤੀ ਸੀ। ਮੁਲਜ਼ਮ ਕੁਮਾਰ ਨੂੰ ਮਈ 2021 ਵਿੱਚ ਦਿੱਲੀ ਦੇ ਛਤਰਸਾਲ ਸਟੇਡੀਅਮ ਵਿੱਚ 27 ਸਾਲਾ ਸਾਬਕਾ ਜੂਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨ ਸਾਗਰ ਦੇ ਕਤਲ ਦੇ ਸਬੰਧ ’ਚ ਗ੍ਰਿਫਤਾਰ ਕੀਤਾ ਗਿਆ ਸੀ। Sushil Kumar
ਇਹ ਖਬਰ ਵੀ ਪੜ੍ਹੋ : Haryana Punjab Weather Alert: ਸਾਵਧਾਨ, ਹਰਿਆਣਾ ਦੇ 4 ਤੇ ਪੰਜਾਬ ਦੇ 8 ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ