ਜਲੰਧਰ। ਜਲੰਧਰ ਲੋਕ ਸਭਾ ਜਿਮਨੀ ਚੋਣ ’ਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੇ ਸੁਸ਼ੀਲ ਕੁਮਾਰ ਰਿੰਕੂ (Sushil Rinku) ਦਿੱਲੀ ਪਹੁੰਚ ਗਏ ਹਨ। ਦਿੱਲੀ ’ਚ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਉਨ੍ਹਾਂ ਦੇ ਘਰ ਪਹੁੰਚੇ ਹਨ। ਰਿੰਕੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕੀਤੀ, ਜੋ ਆਪ ਆਗੂ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਦੇ ਵਿਆਹ ਵਿੱਚ ਸਾਮਲ ਹੋਣ ਲਈ ਦਿੱਲੀ ਵਿੱਚ ਹੀ ਗਏ ਸਨ।
ਜਲੰਧਰ ਤੋਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਰਿੰਕੂ (Sushil Rinku) ਸਵੇਰੇ 11 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ। ਲੋਕ ਸਭਾ ਜਿਮਨੀ ਚੋਣ ਵਿਚ ਜਿੱਤ ਤੋਂ ਬਾਅਦ ਸੁਸੀਲ ਰਿੰਕੂ ਦੀ ਇਹ ਪਹਿਲੀ ਦਿੱਲੀ ਫੇਰੀ ਹੈ ਅਤੇ ਦੋਵਾਂ ਮੁੱਖ ਮੰਤਰੀਆਂ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਵੀ ਹੈ।

ਅੱਜ ਆਮ ਆਦਮੀ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਜੀ ਨਾਲ ਮੁਲਾਕਾਤ ਕੀਤੀ ਜਿਥੇ ਉਹਨਾਂ ਵਲੋਂ ਜਿੱਤਣ ਦੀ ਖੁਸ਼ੀ ਵਿੱਚ ਮੂੰਹ ਮਿੱਠਾ ਕਰਵਾਇਆ ਗਿਆ। ਮੈਂ ਜਲੰਧਰ ਵਾਸੀਆਂ ਨਾਲ ਵਾਅਦਾ ਕਰਦਾਂ ਹਾਂ ਕਿ ਉਹਨਾਂ ਦੀ ਆਵਾਜ਼ ਸੰਸਦ ਤੱਕ ਬੁਲੰਦ ਹੋਵੇਗੀ।
ਇਨਕਲਾਬ ਜ਼ਿੰਦਾਬਾਦ pic.twitter.com/UeoCrrdwb3— Sushil rinku (@Sushilrinku_13) May 14, 2023














