ਜਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਦਿੱਲੀ ਪਹੁੰਚੇ

Sushil Rinku
ਨਵੀਂ ਦਿੱਲੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸੁਸ਼ੀਲ ਰਿੰਕੂ ਪਾਰਟੀ ਸਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ।

ਜਲੰਧਰ। ਜਲੰਧਰ ਲੋਕ ਸਭਾ ਜਿਮਨੀ ਚੋਣ ’ਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੇ ਸੁਸ਼ੀਲ ਕੁਮਾਰ ਰਿੰਕੂ (Sushil Rinku) ਦਿੱਲੀ ਪਹੁੰਚ ਗਏ ਹਨ। ਦਿੱਲੀ ’ਚ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਉਨ੍ਹਾਂ ਦੇ ਘਰ ਪਹੁੰਚੇ ਹਨ। ਰਿੰਕੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕੀਤੀ, ਜੋ ਆਪ ਆਗੂ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਦੇ ਵਿਆਹ ਵਿੱਚ ਸਾਮਲ ਹੋਣ ਲਈ ਦਿੱਲੀ ਵਿੱਚ ਹੀ ਗਏ ਸਨ।

ਜਲੰਧਰ ਤੋਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਰਿੰਕੂ (Sushil Rinku) ਸਵੇਰੇ 11 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ। ਲੋਕ ਸਭਾ ਜਿਮਨੀ ਚੋਣ ਵਿਚ ਜਿੱਤ ਤੋਂ ਬਾਅਦ ਸੁਸੀਲ ਰਿੰਕੂ ਦੀ ਇਹ ਪਹਿਲੀ ਦਿੱਲੀ ਫੇਰੀ ਹੈ ਅਤੇ ਦੋਵਾਂ ਮੁੱਖ ਮੰਤਰੀਆਂ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਵੀ ਹੈ।

Sushil Rinku
ਨਵੀਂ ਦਿੱਲੀ। ਮੁੱਖ ਮੰਤਰੀ ਭਗਵੰਤ ਮਾਨ ਸੁਸ਼ੀਲ ਰਿੰਕੂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ।