ਸੁਸ਼ਮਾ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਸੁਧਾਰ ‘ਤੇ ਕੀਤੀ ਚਰਚਾ

Sushma, Discusses, UN, Security, Reform

ਜੀ-4 ਦੇਸਾਂ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਬੈਠਕ

ਨਿਊਯਾਰਕ, ਏਜੰਸੀ।

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਜੀ-4 ਦੇਸਾਂ ਦੇ ਵਿਦੇਸ਼ ਮੰਤਰੀਆਂ ਨਾਲ ਬੁੱਧਵਾਰ ਨੂੰ ਇੱਥੇ ਇੱਕ ਬੈਠਕ ਕੀਤੀ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਸੁਧਾਰਾਂ ‘ਤੇ ਪ੍ਰਗਤੀ ਨੂੰ ਲੈ ਕੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਆਪਣੇ ਟਵੀਟ  ‘ਚ ਕਿਹਾ ਕਿ ਸ੍ਰੀਮਤੀ ਸਵਰਾਜ ਨੇ ਜਪਾਨ, ਜਰਮਨੀ ਅਤੇ ਬ੍ਰਾਜੀਲ ਦੇ ਵਿਦੇਸ਼ ਮੰਤਰੀਆਂ ਨਾਲ ਬੈਠਕ ‘ਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਸਥਾਈ ਅਤੇ ਗੈਰ ਸਥਾਈ ਸ੍ਰੇਣੀ ਦੀ ਮੈਂਬਰਸ਼ਿਪ ਦੇ ਵਿਸਥਾਰ ਅਤੇ ਸੁਰੱਖਿਆ ਸੁਧਾਰਾਂ ‘ਚ ਪ੍ਰਗਤੀ ਨੂੰ ਲੈ ਕੇ ਚਰਚਾ ਕੀਤੀ। ਸ੍ਰੀ ਕੁਮਾਰ ਨੇ ਟਵੀਟ ਕੀਤਾ ਕਿ ਆਪਸੀ ਹਿੱਤਾਂ ਲਈ ਦ੍ਰਿੜਤਾ ਸਾਡਾ ਸੰਕਲਪ ਹੈ।

ਸ੍ਰੀਮਤੀ ਸਵਰਾਜ ਅਤੇ ਹੋਰ ਵਿਸ਼ਵ ਨੇਤਾ ਸਾਲਾਨਾ ਸੰਯੁਕਤ ਰਾਸ਼ਟਰ ਮਹਾਂਸਭਾ ‘ਚ ਸ਼ਾਮਲ ਹੋਣ ਲਈ ਇਹਨੀਂ ਦਿਨੀਂ ਨਿਊਯਾਰਕ ‘ਚ ਹਨ। ਸਾਰਿਆਂ ਦੀਆਂ ਨਜ਼ਰਾਂ 29 ਸਤੰਬਰ ਨੂੰ ਹੋਣ ਵਾਲੀ ਸੰਯੁਕਤ ਰਾਸ਼ਟਰ ਦੀ ਆਮ ਬਹਿਸ  ‘ਤੇ ਟਿਕੀਆਂ ਹਨ, ਜਦੋਂ ਸ੍ਰੀਮਤੀ ਸਵਰਾਜ ਆਪਣਾ ਭਾਸ਼ਣ ਦੇਵੇਗੀ। ਭਾਰਤੀ ਵਿਦੇਸ਼ ਮੰਤਰੀ ਦੇ ਭਾਸ਼ਣ ਨੂੰ ਇਸ ਲਈ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਭਾਰਤ ਨੇ ਪਾਕਿਸਤਾਨ ਨਾਲ ਵਿਦੇਸ਼ ਮੰਤਰੀ ਪੱਧਰੀ ਬੈਠਕ ਅਵਿਸ਼ਵਾਸ ਦੇ ਮਾਹੌਲ ਅਤੇ ਸੀਮਾਪਾਰ ਤੋਂ ਸੰਘਰਸ਼ਵਿਰਾਮ ਦੇ ਉਲੰਘਣ ਕਾਰਨ ਰੱਦ ਕਰ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।