ਡਾਕਟਰਾਂ ਵੱਲੋਂ ਕੀਤੀ ਜਾ ਰਹੀ ਹੈ ਜਾਂਚ
ਸ੍ਰੀ ਮੁਕਤਸਰ ਸਾਹਿਬ (ਭਜਨ ਸਿੰਘ ਸਮਾਘ) ਚੀਨ ਤੋਂ ਬਾਅਦ ਹੁਣ ਕਰੋਨਾ ਵਾਇਰਸ ਦੇ ਸ਼ੱਕੀ ਮਰੀਜ਼ (corona virus) ਭਾਰਤ ਦੇ ਅੰਦਰ ਵੀ ਦੇਖਣ ਨੂੰ ਮਿਲ ਰਹੇ ਹਨ ਤੇ ਭਾਰਤ ਵਿੱਚ ਬਾਹਰਲੇ ਦੇਸ਼ਾਂ ਤੋਂ ਵਾਪਿਸ ਆ ਰਹੇ ਲੋਕਾਂ ਦਾ ਸਿਹਤ ਵਿਭਾਗ ਦੀ ਟੀਮ ਵੱਲੋ ਚੰਗੀ ਤਰ੍ਹਾਂ ਚੈਕਅਪ ਕਰਕੇ ਉਹਨਾਂ ਨੂੰ ਘਰ ਭੇਜਿਆ ਜਾ ਰਿਹਾ ਹੈ । ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਾਹਮਣੇ ਆਇਆ ਹੈ ਇੱਕ ਵਿਅਕਤੀ ਕੁਝ ਦਿਨ ਪਹਿਲਾਂ ਮਲੇਸ਼ੀਆ ਦੇਸ਼ ਤੋਂ ਵਾਪਸ ਪਰਤ ਕੇ ਆਇਆ ਸੀ ਤੇ ਜਿਸ ਨੂੰ ਕਿ ਕੱਲ ਬੁਖਾਰ ਦੀ ਸ਼ਿਕਾਇਤ ਹੋਣ ‘ਤੇ ਦੇਰ ਰਾਤ ਪੁਲਿਸ ਸੁਰੱਖਿਆ ਵਿੱਚ ਮੁਕਤਸਰ ਦੇ ਸਿਵਲ ਹਸਪਤਾਲ ‘ਚ ਚੈਕਅਪ ਲਈ ਲਿਆਂਦਾ ਗਿਆ ।
ਜਿੱਥੇ ਕਿ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਬਹੁਤ ਹੀ ਬਰੀਕੀ ਨਾਲ ਉਸ ਵਿਅਕਤੀ ਦੀ ਡਾਕਟਰੀ ਜਾਂਚ ਕੀਤੀ ਗਈ ਪਰ ਉਸ ਮਰੀਜ਼ ਤੋਂ ਮੀਡੀਆ ਨੂੰ ਦੂਰ ਰੱਖਿਆ ਗਿਆ। ਡਾਕਟਰਾਂ ਦਾ ਕਹਿਣਾ ਸੀ ਉਹਨਾਂ ਨੂੰ ਸ਼ੱਕ ਸੀ ਕਿ ਇਹ ਵਿਅਕਤੀ ਜੋ ਕਿ ਕੁਝ ਪਹਿਲਾਂ ਮਲੇਸ਼ੀਆ ਤੋਂ ਵਾਪਸ ਮੁੜ ਆਪਣੇ ਦੇਸ਼ ਵਾਪਿਸ ਆਇਆ ਕਿ ਇਸ ਵਿੱਚ ਵੀ ਕਰੋਨਾ ਵਾਇਰਸ ਦੇ ਲੱਛਣ ਨਾ ਹੋਣ। ਜਿਸ ਦੀ ਕਿ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਬਰੀਕੀ ਦੇ ਨਾਲ ਚੈਕਅਪ ਕੀਤਾ ਗਿਆ ਹੈ ਤੇ ਇਸ ਵਿਅਕਤੀ ਦੇ ਸੈਂਪਲ ਲਏ ਗਏ ਹਨ ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਵਿੱਚ ਪੂਰਾ ਪਤਾ ਲੱਗ ਸਕੇਗਾ ਫਿਲਹਾਲ ਇਸ ਨੂੰ ਪੁਲਿਸ ਸੁਰੱਖਿਆ ਵਿੱਚ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖਿਆ ਗਿਆ ਹੈ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।