ਬਠਿੰਡਾ ‘ਚ ਕਾਂਗਰਸੀ ਆਗੂਆਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ | Parliament
ਬਠਿੰਡਾ (ਸੁਖਜੀਤ ਮਾਨ)। ਲੋਕ ਸਭਾ (Parliament) ਤੇ ਰਾਜ ਸਭਾ ਵਿੱਚੋਂ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਰੋਸ ਵਿੱਚ ਕੇਂਦਰ ਸਰਕਾਰ ਖਿਲਾਫ਼ ਵਿਰੋਧੀ ਧਿਰਾਂ ਸੜਕਾਂ ‘ਤੇ ਉੱਤਰ ਆਈਆਂ ਹਨ। ਇਸੇ ਤਹਿਤ ਅੱਜ ਇੱਥੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਲਈ ਇਕੱਠੇ ਹੋਏ ਆਗੂ ਤੇ ਵਰਕਰ ਕਾਂਗਰਸ ਭਵਨ ਤੋਂ ਚੱਲ ਕੇ ਰੇਲਵੇ ਸਟੇਸ਼ਨ ਤੱਕ ਪੁੱਜੇ ਜਿੱਥੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਰੇਲਵੇ ਸਟੇਸ਼ਨ ਨੇੜੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਅਰੁਣ ਵਧਾਵਣ, ਕੇ ਕੇ ਅਗਰਵਾਲ ਅਤੇ ਪਵਨ ਮਾਣੀ ਨੇ ਸੰਬੋਧਨ ਕਰਦੇ ਹੋਏ ਦੋਸ਼ ਲਾਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਕਰਕੇ ਅੱਜ ਲੋਕ ਸਭਾ ਤੇ ਰਾਜ ਸਭਾ ਵਿੱਚ ਵਿਰੋਧੀ ਧਿਰਾਂ ਦੇ ਮੈਂਬਰ ਸਵਾਲ ਕਰਦੇ ਹਨ ਤਾਂ ਮੋਦੀ ਸਰਕਾਰ ਉਸ ਆਵਾਜ਼ ਨੂੰ ਦਬਾਉਣ ਲਈ ਉਹਨਾਂ ਨੂੰ ਮੁਅਤਲ ਕਰ ਰਹੀ ਹੈ ਜਿਸ ਤੋਂ ਸਰਕਾਰ ਦੀ ਬੁਖਲਾਹਟ ਸਾਹਮਣੇ ਆਉਂਦੀ ਹੈ। ਉਹਨਾਂ ਕਿਹਾ ਕਿ ਕੇਂਦਰ ਦੇ ਇਸ ਵਤੀਰੇ ਦੀ ਕਾਂਗਰਸ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ।
ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਸਾਜਿਸ਼ਾਂ ਦਾ ਖਮਿਆਜਾ ਮੋਦੀ ਸਰਕਾਰ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ,ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਟਹਿਲ ਸਿੰਘ ਸੰਧੂ, ਬਲਾਕ ਪ੍ਰਧਾਨ ਬਲਰਾਜ ਪੱਕਾ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਠੇਕੇਦਾਰ ਅਤੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਨੇ ਕਿਹਾ ਕਿ ਮੋਦੀ ਸਰਕਾਰ ਲੋਕ ਸਭਾ ਮੈਂਬਰਾਂ ਨੂੰ ਮੁਅੱਤਲ ਕਰਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਮੋਦੀ ਸਰਕਾਰ ਵੱਲੋਂ ਚੋਣਾਂ ਵੇਲੇ ਲੱਖਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਮਹਿੰਗਾਈ ਨੂੰ ਨੱਥ ਪਾਉਣ ਸਬੰਧੀ ਕਿਸੇ ਵਾਅਦੇ ਤੇ ਕੰਮ ਨਹੀਂ ਕੀਤਾ ਜਿਸ ਕਰਕੇ ਹੁਣ ਵਿਰੋਧੀ ਧਿਰਾਂ ਦੀ ਆਵਾਜ਼ ਦਬਾਉਣ ਲਈ ਅਜਿਹੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ।
Also Read : ਬਠਿੰਡਾ ਪੁਲਿਸ ਵੱਲੋਂ ਚੋਰੀ ਦੇ 17 ਮੋਟਰਸਾਈਕਲ ਅਤੇ 7 ਐਕਟਿਵਾ ਬਰਾਮਦ, ਇੱਕ ਮੁਲਜ਼ਮ ਕਾਬੂ
ਇਸ ਮੌਕੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਅਗਵਾਈ ਵਿੱਚ ਮਹਿੰਗਾਈ ਇੰਨੀ ਵੱਧ ਚੁੱਕੀ ਹੈ ਕਿ ਹਰ ਵਿਅਕਤੀ ਤੇ ਆਰਥਿਕ ਬੋਝ ਦਿਨ ਬ ਦਿਨ ਵਧ ਰਿਹਾ ਹੈ, ਜਿਸ ਪਾਸੇ ਮੋਦੀ ਸਰਕਾਰ ਦਾ ਕੋਈ ਧਿਆਨ ਨਹੀਂ ਪਰ ਕਾਂਗਰਸ ਪਾਰਟੀ ਦੇਸ਼ ਦੀ ਮੋਦੀ ਸਰਕਾਰ ਨੂੰ ਲੋਕ ਹਿੱਤ ਵਿੱਚ ਹਰ ਮੁੱਦੇ ਤੇ ਘੇਰਨ ਲਈ ਤਿਆਰ ਹੈ।
ਇਸ ਮੌਕੇ ਕਿਰਨਜੀਤ ਸਿੰਘ ਗਹਿਰੀ, ਕਿਰਨਜੀਤ ਕੌਰ ਵਿਰਕ, ਮੱਖਣ ਠੇਕੇਦਾਰ, ਨੱਥੂਰਾਮ ਪ੍ਰਕਾਸ਼ ਚੰਦ, ਵਿਪਣ ਮਿੱਤੂ, ਸਾਧੂ ਸਿੰਘ, ਬਲਜੀਤ ਸਿੰਘ ਸੀਨੀਅਰ ਯੂਥ ਕਾਂਗਰਸੀ ਆਗੂ, ਕਮਲ ਗੁਪਤਾ, ਸੰਜਯੇ ਚੌਹਾਨ, ਜਗਮੀਤ ਸਿੰਘ, ਮਹਿੰਦਰ ਭੋਲਾ, ਅਸਿਸ਼ ਕਪੂਰ,ਰੂਪ ਸਿੰਘ, ਦਪਿੰਦਰ ਮਿਸਰਾ, ਯਾਦਵਿੰਦਰ ਭਾਈਕਾ,ਰਮਣ ਢਿੱਲੋਂ, ਪ੍ਰੀਤ ਮੋਹਨ ਸ਼ਰਮਾਂ, ਦੂਲੀ ਚੰਦ, ਵਿਜੇ ਗੋਇਲ, ਰਣਜੀਤ ਗਰੇਵਾਲ, ਸ਼ੀਲਾ ਦੇਵੀ, ਜੋਗਿੰਦਰ ਸਿੰਘ, ਸਤੀਸ਼ ਅਰੋੜਾ,ਕ੍ਰਿਸ਼ਨ ਸਿੰਘ ਭਾਗੀ ਬਾਂਦਰ, ਰਣਜੀਤ ਸਿੰਘ ਸੰਧੂ, ਲਖਵਿੰਦਰ ਸਿੰਘ ਲੱਕੀ, ਅਤੇ ਸੰਦੀਪ ਵਰਮਾਆਦਿ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ ।