ਸਵਾਤੀ ਮਾਲੀਵਾਲ ਨੂੰ ਕਾਰ ਸਵਾਰ ਨੇ 15 ਮੀਟਰ ਤੱਕ ਘਸੀਟਿਆ 

Swati Maliwal

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ (Swati Maliwal ) ਨਾਲ ਇੱਕ ਕਾਰ ਚਾਲਨ ਵੱਲੋਂ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਵਾਤੀ ਮਾਲੀਵਾਲ  ਨੇ ਦੱਸਿਆ ਕਿ ਇੱਕ ਸ਼ਰਾਬੀ ਕਾਰ ਚਾਲਕ ਨੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਸ਼ੀਸੇ ਵਿੱਚੋਂ ਦੀ ਹੱਥ ਫੜ੍ਹ ਕੇ ਉਸ ਨੂੰ 15 ਮੀਟਰ ਖਿੱਚ ਕੇ ਲੈ ਗਿਆ। ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਰਿਆਲਿਟੀ ਚੈਕ ਕਰਨ ਲਈ ਦਿੱਲੀ ਦੀਆਂ ਸੜਕਾਂ ‘ਤੇ ਸੀ। ਸਵਾਤੀ ਦੀ ਸ਼ਿਕਾਇਤ ‘ਤੇ ਪੁਲਿਸ ਨੇ 47 ਸਾਲਾ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੱਖਣੀ ਦਿੱਲੀ ਦੇ ਡੀਸੀਪੀ ਚੰਨਣ ਸਿੰਘ ਨੇ ਇਸ ਮਾਮਲੇ ਵਿੱਚ ਕਿਹਾ ਕਿ ਸਵਾਤੀ (Swati Maliwal ) ਨੇ ਹੌਜ਼ ਖਾਸ ਥਾਣੇ ਵਿੱਚ ਘਟਨਾ ਦੀ ਸ਼ਿਕਾਇਤ ਕੀਤੀ ਸੀ। ਮਾਮਲੇ ਦੀ ਜਾਂਚ ਕੀਤੀ ਗਈ ਤਾਂ ਮੁਲਜ਼ਮ ਦੀ ਪਛਾਣ ਹਰੀਸ਼ ਚੰਦਰ ਵਜੋਂ ਹੋਈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here