SYL Canal : ਅਕਾਲੀ ਦਲ ਨਾ ਸੁਪਰੀਮ ਕੋਰਟ ਦਾ ਆਦੇਸ਼ ਮੰਨੇਗਾ, ਨਾ ਹੀ ਸਰਵੇਂ ਟੀਮ ਨੂੰ ਪੰਜਾਬ ਵੜ੍ਹਨ ਦੇਵੇਗਾ

SYL Canal
ਪਟਿਆਲਾ : ਕਪੂਰੀ ਵਿਖੇ ਅਕਾਲੀ ਦਲ ਵੱਲੋਂ ਕੀਤੇ ਗਏ ਇਕੱਠ ਦਾ ਦਿ੍ਰਸ਼।

ਸੁਖਬੀਰ ਬਾਦਲ ਦੀ ਦੋਂ ਟੁਕ, ਭਾਵੇਂ ਪ੍ਰਧਾਨ ਪ੍ਰਧਾਨ ਫੌਜ ਭੇਜ ਦੇਣ, ਅਕਾਲੀ ਦਲ ਹਰਿਆਣਾ ਨੂੰ ਪਾਣੀ ਨਹੀਂ ਜਾਣ ਦੇਵੇਗਾ (SYL Canal)

  • ਅਕਾਲੀ ਦਲ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਕਰੇਗਾ ਘਿਰਾਓ

(ਖੁਸ਼ਵੀਰ ਸਿੰਘ ਤੂਰ) ਕਪੂਰੀ/ਪਟਿਆਲਾ। ਐਸਵਾਈਐਲ ਨਹਿਰ (SYL Canal) ਮਾਮਲੇ ਤੇ ਅਕਾਲੀ ਦਲ ਵੱਲੋਂ ਮੋਰਚਾ ਖੋਲ੍ਹ ਦਿੱਤਾ ਗਿਆ ਹੈ ਅਤੇ ਅਕਾਲੀ ਦਲ ’ਚ ਮੁੜ ਰੂਹ ਫੂਕਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ। ਅਕਾਲੀ ਦਲ ਵੱਲੋਂ ਐਲਾਨ ਕੀਤਾ ਗਿਆ ਕਿ ਉਹ ਪੰਜਾਬ ਅੰਦਰ ਕੇਂਦਰ ਦੀ ਕਿਸੇ ਵੀ ਸਰਵੇਂ ਟੀਮ ਨੂੰ ਦਾਖਲ ਨਹੀਂ ਹੋਣ ਦੇਣਗੇ ਅਤੇ ਨਾ ਹੀ ਉਹ ਸੁਪਰੀਮ ਕੋਰਟ ਦੇ ਕਿਸੇ ਫੈਸਲੇ ਨੂੰ ਮੰਨਣਗੇ।

ਇਹ ਐਲਾਨ ਅੱਜ ਪਿੰਡ ਕਪੂਰੀ ਨੇੜੇ ਜਿੱਥੋਂ ਕਿ ਐਸਵਾਈਐਲ ਦਾ ਮੁੱਢ ਬੰਨਿਆ ਸੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਵੱਲੋਂ ਕੀਤੇ ਇਕੱਠ ਵਿੱਚ ਕੀਤਾ ਗਿਆ। ਸੁਖਬੀਰ ਬਾਦਲ ਨੇ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਹਰਿਆਣਾ ਨੂੰ ਪਾਣੀ ਦੇਣ ਲਈ ਫੌਜ ਵੀ ਭੇਜ ਦੇਣ, ਅਕਾਲੀ ਦਲ ਪਿੱਛੇ ਨਹੀਂ ਹਟੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲਾ ਅਕਾਲੀ ਦਲ ਵੱਲੋਂ ਪਾਣੀਆਂ ਦੇ ਮਾਮਲੇ ’ਤੇ ਲੜਾਈ ਲੜੀ ਗਈ ਅਤੇ ਹੁਣ ਮੁੜ ਵਕਤ ਨੇ ਗੇੜਾ ਖਾਧਾ ਹੈ ਅਤੇ ਅਕਾਲੀ ਦਲ ਕਿਸੇ ਵੀ ਹਾਲਤ ਵਿੱਚ ਨਹਿਰ ਬਣਨ ਨਹੀਂ ਦੇਵੇਗਾ ਅਤੇ ਨਾ ਹੀ ਪੰਜਾਬ ਦਾ ਪਾਣੀ ਕਿਸੇ ਹੋਰ ਸੂਬੇ ਨੂੰ ਦੇਵੇਗਾ। SYL Canal

ਅਕਾਲੀ ਦਲ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗਾ

ਅਕਾਲੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗਾ। ਉਨ੍ਹਾਂ ਪਾਰਟੀ ਦੇ ਹਲਕਾ ਇੰਚਾਰਜਾਂ, ਯੂਥ ਅਕਾਲੀ ਦਲ ਦੇ ਵਾਲੰਟੀਅਰਜ਼ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਵੱਧ ਤੋਂ ਵੱਧ ਪੁੱਜਣ ਲਈ ਕਿਹਾ।

ਬਾਦਲ ਨੇ ਕਿਹਾ ਕਿ ਪਾਰਟੀ ਉਸ ਵੇਲੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਰਹੀ ਹੈ ਜਦੋਂ ਉਹ ਐਸ ਵਾਈ ਐਲ ਦੇ ਹਿੱਤ ਵੇਚਣ ਦੇ ਮਾਮਲੇ ਵਿਚ ਸਭ ਤੋਂ ਵੱਡੇ ਦੋਸ਼ੀ ਹਨ। ਆਪ ਸਰਕਾਰ ਨੇ ਜਾਣ ਬੁੱਝ ਕੇ ਸੁਪਰੀਮ ਕੋਰਟ ਵਿਚ ਐਸ ਵਾਈ ਐਲ ਕੇਸ ਦੀ ਸੁਣਵਾਈ ਵੇਲੇ ਨਹਿਰ ਬਣਾਉਣ ਲਈ ਸਹਿਮਤੀ ਦਿੱਤੀ ਤੇ ਕਿਹਾ ਕਿ ਉਸ ’ਤੇ ਵਿਰੋਧੀ ਪਾਰਟੀਆਂ ਦਾ ਦਬਾਅ ਹੈ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀ ਜ਼ਮੀਨ ਵਾਪਸ ਕਰਨ ਕਾਰਨ ਜ਼ਮੀਨ ਵਾਪਸ ਐਕਵਾਇਰ ਕਰਨ ਵਿਚ ਮੁਸ਼ਕਿਲਾਂ ਆ ਰਹੀਆਂ ਹਨ।

ਇਹ ਵੀ ਪੜ੍ਹੋ : ਅੱਜ ਐ ਸੋਨਾ ਖਰੀਦਣ ਦਾ ਮੌਕਾ, ਜਾਣੋ ਭਾਅ

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਾਸਤੇ ਇਹ ਫੈਸਲਾ ਲਿਆ ਕਿਉਂਕਿ ਕੇਜਰੀਵਾਲ ਚਾਹੁੰਦੇ ਹਨ ਕਿ ਆਉਂਦੀਆਂ ਚੋਣਾਂ ਵਿਚ ਲਾਹਾ ਲੈਣ ਵਾਸਤੇ ਹਰਿਆਣਾ ਤੇ ਰਾਜਸਥਾਨ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਸੱਤਾ ਵਿਚ ਆਉਣ ’ਤੇ ਇਹ ਮਸਲਾ ਹਮੇਸ਼ਾ ਵਾਸਤੇ ਹੱਲ ਕਰ ਦੇਵੇਗਾ ਅਤੇ ਅਸੀਂ ਰਾਜਸਥਾਨ ਨੂੰ ਜਾਂਦੇ ਪਾਣੀਆਂ ਨੂੰ ਰੋਕਣ ਵਾਸਤੇ ਪਾਣੀਆਂ ਦੀ ਵੰਡ ਲਈ ਪਹਿਲਾਂ ਕੀਤੇ ਸਾਰੇ ਸਮਝੌਤੇ ਰੱਦ ਕਰ ਦਿਆਂਗੇ।

SYL Canal
SYL Canal

ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਕਿਵੇਂ ਆਮ ਆਦਮੀ ਪਾਰਟੀ ਕਾਂਗਰਸ ਦੇ ਰਾਹ ’ਤੇ ਚਲ ਰਹੀ ਹੈ ਤੇ ਪੰਜਾਬ ਦੇ ਹਿੱਤਾਂ ਦੇ ਖਿਲਾਫ ਤੇ ਹਰਿਆਣਾ ਤੇ ਰਾਜਸਥਾਨ ਦੇ ਹੱਕ ਵਿਚ ਕੰਮ ਕਰ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਗੁਰਪ੍ਰੀਤ ਰਾਜੂ ਖੰਨਾ, ਕਬੀਰ ਦਾਸ, ਬਿੱਟੂ ਚੱਠਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਮੌਜੂਦ ਸਨ।

ਨਹਿਰ ਵਾਲੀ ਥਾਂ ਤੁਹਾਡੀ, ਆਪਣੀ ਜ਼ਮੀਨ ਵਿੱਚ ਮਿਲਾ ਲਵੋਂ (SYL Canal)

ਸੁਖਬੀਰ ਬਾਦਲ ਨੇ ਕਿਸਾਨਾਂ ਨੂੰ ਇੱਥੋਂ ਤੱਕ ਹੱਲਾਸ਼ੇਰੀ ਦੇ ਦਿੱਤੀ ਗਈ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਮੌਕੇ ਨਹਿਰ ਵਾਲੀ ਥਾਂ ਦੀਆਂ ਗਿਰਦਵਾਰੀਆਂ ਅਤੇ ਜ਼ਮੀਨ ਉਨ੍ਹਾਂ ਨਾਂਅ ਕਰ ਦਿੱਤੀ ਗਈ ਤਾਂ ਫਿਰ ਉਹ ਇਸ ਨਹਿਰ ਵਾਲੇ ਥਾਂ ਨੂੰ ਵਾਹ ਕੇ ਖੇਤੀ ਕਿਉਂ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਉਹ ਨਹਿਰ ਵਾਲੀ ਥਾਂ ਨੂੰ ਆਪਣੀ ਜ਼ਮੀਨ ਵਿੱਚ ਮਿਲਾ ਲੈਣ ਕਿਉਂਕਿ ਹੁਣ ਇਹ ਐਕਵਾਇਰ ਜਗਾਂ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਚੋਟ ਮਾਰਦਿਆ ਕਿਹਾ ਕਿ ਆਪਾ ਤਾ ਆਪਣੇ ਨਾਲ ਲੱਗਦੀ ਗਵਾਂਡੀ ਦੀ ਥਾਂ ਨਹੀਂ ਛੱਡਦੇ ਅਤੇ ਤੁਸੀ ਨਹਿਰ ਵਾਲੀ ਜਗਾਂ ਖਾਲੀ ਛੱਡ ਰੱਖੀ ਹੈ।