ਸਾਡੇ ਨਾਲ ਸ਼ਾਮਲ

Follow us

10.7 C
Chandigarh
Tuesday, January 20, 2026
More
    Home Breaking News ਰਾਜਪਾਲ ਵੱਲੋਂ ...

    ਰਾਜਪਾਲ ਵੱਲੋਂ ਨਿਹਾਰੀਆਂ ਗਈਆਂ ਸੂਬਾ ਸਰਕਾਰ ਵੱਲੋਂ ਭੇਜੀਆਂ ਝਾਕੀਆਂ

    Punjab-News
    ਪਟਿਆਲਾ :  ਪਟਿਆਲਾ ਵਿਖੇ ਕੱਢੀਆਂ ਗਈਆਂ ਝਾਕੀਆਂ ਦਾ ਦ੍ਰਿਸ਼। 

    ਵਿਕਾਸ ਕਾਰਜਾਂ ਅਤੇ ਵੱਖ ਵੱਖ ਸਕੀਮਾਂ ਨੂੰ ਦਰਸਾਉਂਦੀਆਂ ਕੱਢੀਆਂ 13 ਝਾਕੀਆਂ

    (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਸਰਕਾਰ ਵੱਲੋਂ ਭੇਜੀਆਂ ਪੰਜਾਬ ਦੇ ਇਤਿਹਾਸ, ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ, ਅਮੀਰ ਵਿਰਸੇ, ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੇ ਸਟੇਡੀਅਮ ਵਿੱਚ ਮੌਜੂਦ ਹਰ ਦਰਸ਼ਕ ਦਾ ਧਿਆਨ ਖਿੱਚਿਆ। ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਇਨ੍ਹਾਂ ਝਾਕੀਆਂ ਨੂੰ ਨਿਹਾਰਿਆ ਗਿਆ। Punjab News

    ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ 13 ਝਾਕੀਆਂ ਦੀ ਸ਼ੁਰੂਆਤ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਦਰਸਾਉਂਦੀ ਝਾਕੀ ਤੋਂ ਹੋਈ। ਇਸ ਵਿੱਚ ਜਲਿਆਂਵਾਲਾ ਬਾਗ ਦਾ ਸ਼ਹੀਦੀ ਸਾਕਾ, ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਦਿਖਾਇਆ ਗਿਆ।

    ਇਹ ਵੀ ਪੜ੍ਹੋ: ENG vs IND : ਤੀਜੇ ਦਿਨ ਦੀ ਖੇਡ ਖਤਮ, ਦੂਜੀ ਪਾਰੀ ’ਚ ਇੰਗਲੈਂਡ ਦੀ ਮਜ਼ਬੂਤ ਸ਼ੁਰੂਆਤ, ਪੋਪ 148 ’ਤੇ ਨਾਬਾਦ

    ਸਰਕਾਰ ਵੱਲੋਂ ਭੇਜੀ ਦੂਜੀ ਝਾਕੀ ਰਾਹੀਂ ‘ਨਾਰੀ ਸ਼ਕਤੀ’ ਅਤੇ ਮਾਈ ਭਾਗੋ ਆਰਮਡ ਫੋਰਸਿਸ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵੱਲੋਂ ਸਿੱਖਿਅਤ ਬੱਚੀਆਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਨੂੰ ਬਾਖੂਬੀ ਦਰਸਾਇਆ ਗਿਆ। ਜਦਕਿ ਤੀਜੀ ਝਾਕੀ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਦੀ ਪੇਸ਼ਕਾਰੀ ਕੀਤੀ ਗਈ। ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਤਹਿਤ ਸਿਹਤ ਵਿਭਾਗ ਦੀ ਸਿਹਤਮੰਦ ਪੰਜਾਬ ਤਹਿਤ 550 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਹਸਪਤਾਲਾਂ ਦੇ ਹੋਏ ਕਾਇਆ ਕਲਪ ਸਮੇਤ ਆਮ ਆਦਮੀ ਕਲੀਨਿਕਾਂ ਨੂੰ ਦਰਸਾਇਆ ਗਿਆ। ਪੰਜਵੀਂ ਝਾਕੀ ਰਾਹੀਂ ਸਕੂਲ ਆਫ਼ ਐਮੀਨੈਂਸ ਨੂੰ ਪ੍ਰਦਰਸ਼ਿਤ ਕੀਤਾ ਗਿਆ। Punjab News

    ਛੇਵੀਂ ਝਾਕੀ ’ਚ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਅਤੇ ਖੇਤੀਬਾੜੀ ਵਿੱਚ ਵਿਭਿੰਨਤਾ ਨੂੰ ਉਜਾਗਰ ਕੀਤਾ ਗਿਆ। ਸੱਤਵੀਂ ਝਾਕੀ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 2 ਕਰੋੜ 33 ਲੱਖ 19 ਹਜ਼ਾਰ 300 ਖਪਤਕਾਰਾਂ ਨੂੰ ਆਏ ਜ਼ੀਰੋ ਬਿਜਲੀ ਦੇ ਬਿੱਲ ਨੂੰ ਦਰਸਾਇਆ ਗਿਆ। ਅੱਠਵੀਂ ਝਾਕੀ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਟਿਆਲਾ ਦੀਆਂ ਲੜਕੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਪਾਏ ਯੋਗਦਾਨ ਨੂੰ ਦਰਸਾਇਆ ਗਿਆ।

    Punjab News
    ਪਟਿਆਲਾ :  ਪਟਿਆਲਾ ਵਿਖੇ ਕੱਢੀਆਂ ਗਈਆਂ ਝਾਕੀਆਂ ਦਾ ਦ੍ਰਿਸ਼। 

    ਨੌਵੀਂ ਝਾਕੀ ਵਿੱਚ ਵਣ ਮੰਡਲ ਵਿਭਾਗ ਵੱਲੋਂ ਹਰੇਕ ਟਿਊਬਵੈੱਲ ’ਤੇ 3 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਵਣ ਮੰਡਲ ਪਟਿਆਲਾ ਅਧੀਨ ਪੈਂਦੇ 61 ਹਜ਼ਾਰ ਟਿਊਬਵੈੱਲਾਂ ਤੇ ਤਕਰੀਬਨ 1 ਲੱਖ 80 ਹਜ਼ਾਰ ਬੂਟੇ ਲਗਾਉਣ ਨੂੰ ਉਜਾਗਰ ਕੀਤਾ ਗਿਆ। ਬਾਲ ਸੁਰੱਖਿਆ ਵਿਭਾਗ ਵੱਲੋਂ ਹਰ ਹੱਥ ਕਲਮ, “ਮੇਰਾ ਬਚਪਨ ਪ੍ਰੋਜੈਕਟ, ਸਕੂਲ ਆਨ ਵੀਲਜ਼ ਨੂੰ ਦਰਸਾਇਆ ਗਿਆ। ਪੁਲਿਸ ਵਿਭਾਗ ਦੀ ਝਾਕੀ ਵਿੱਚ ਸਾਂਝ ਕੇਂਦਰਾਂ ਰਾਹੀ ਆਮ ਲੋਕਾਂ ਨੂੰ 1 ਲੱਖ 41 ਹਜ਼ਾਰ 60 ਸੇਵਾਵਾਂ ਮੁਹੱਈਆਂ ਕਰਵਾਉਣ ਸਬੰਧੀ ਦਰਸਾਇਆ ਗਿਆ। ਲੋਕਾਂ ਤੱਕ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਉਪਲਬੱਧ ਕਰਵਾਉਣ ਲਈ ਸ਼ੁਰੂ ਕੀਤੀ ਡੋਰ ਸਟੈਪ ਡਲਿਵਰੀ ਨੂੰ ਦਰਸਾਇਆ ਗਿਆ।

    LEAVE A REPLY

    Please enter your comment!
    Please enter your name here