Education Department - Sach Kahoon Punjabi
Punjab Schools News: ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ
ਹੁਣ 9 ਵਜੇ ਤੋਂ ਖੁੱਲ੍ਹਣਗੇ ਸਕੂਲ
Punjab Schools News: (ਐੱਮ ਕੇ ਸ਼ਾਇਨਾ) ਮੋਹਾਲੀ। ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਹੈ। ਇਹ ਨਵਾਂ ਹੁਕਮ 1 ਨਵੰਬਰ 2025 ਤੋਂ ਲਾਗੂ ਹੋ ਜਾਵੇਗਾ ਅਤੇ 28 ਫਰਵਰੀ 2026 ਤੱਕ ਇਸ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ। ਸਕੂਲ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲਾਂ (ਕਲਾਸ 1 ਤੋਂ 5 ਤੱਕ) ਦਾ ਨਵਾਂ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗਾ।
ਇਹ ਵੀ ਪੜ੍ਹੋ: Dengue News: ਸਿਵਲ ਸਰਜਨ ਨੇ ਸ਼ਹਿਰੀ ਖੇਤਰ ’ਚ ਡੇਂਗੂ ਵਿਰੋਧੀ ਗਤੀਵਿਧੀਆਂ ਦੀ ਕੀਤੀ ਚੈਕਿੰਗ
ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ (ਕਲਾਸ 6 ਤੋਂ 12 ਤੱਕ) ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਹ ਬਦਲਾਅ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਆਰਾਮ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ, ਜਿਸ ਨਾਲ ਸਵੇਰ ਦੀ ਠੰਢ ਵਿੱਚ ਸਕੂਲ ਨਾ ਆਉਣ ਦੀ ਚਿੰਤਾ ਘੱਟ ਹੋਵੇਗੀ। ਵਿਭਾਗ ਵੱਲੋਂ ਮਾਪਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਮੇਂ ਸਿਰ ਸਕੂਲ ਪਹੁੰਚਣ ਲਈ ਉਤਸ਼ਾਹਿਤ ਕਰਨ ਅਤੇ ਸਰਦੀਆਂ ਵਿੱਚ ਗਰਮ ਕੱਪੜੇ ਪਹਿਨਣ ਬਾਰੇ ਜਾਗਰੂਕ ਕਰਨ। ਸਕੂਲਾਂ ਵਿੱਚ ਲੰਚ ਬ੍ਰੇਕ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਉਹ ਪਹਿਲਾਂ ਵਾਂਗ ਹੀ ਚੱਲੇਗਾ।
‘ਸਕੂਲ ‘ਚ ਉਪਰਾਲੇ ਨਾਲ਼ 40% ਵਾਧਾ ਹੋਇਆ ਦਰਜ’ | Government School Admission
Government School Admission: (ਸੁਸ਼ੀਲ ਕੁਮਾਰ) ਭਾਦਸੋਂ। ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਦਾਖਲਾ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਟਿਆਲਾ ਸ਼ਾਲੂ ਮਹਿਰਾ ਅਤੇ ਬਲਾਕ ਭਾਦਸੋਂ -2 ਬੀਪੀਈਓ ਜਗਜੀਤ ਸਿੰਘ ਨੌਹਰਾ ਦੀ ਅਗਵਾਈ ਹੇਠ ਬਲਾਕ ਚ ਚੱਲ ਰਹੀ ਦਾਖ਼ਲਾ ਮੁਹਿੰਮ ਅਧੀਨ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲੇ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਗ੍ਰਾਮ ਪੰਚਾਇਤ ਸਹੌਲੀ ਨਾਲ ਮਿਲ ਕੇ ਸਰਕਾਰੀ ਪ੍ਰਾਇਮਰੀ ਸਕੂਲ ਸਹੌਲੀ ਅਤੇ ਸਕੂਲ ਸਟਾਫ਼ ਨੇ ਸਾਂਝੇ ਰੂਪ ਵਿੱਚ ਘਰ-ਘਰ ਜਾ ਕੇ ਸਾਰੇ ਪਿੰਡ ਦਾ ਦੌਰਾ ਕੀਤਾ।
ਇਹ ਵੀ ਪੜ੍ਹੋ: New Pension Scheme: ਕੇਂਦਰ ਸਰਕਾਰ ਦੀ ਕਰਮਚਾਰੀਆਂ ਲਈ ਇੱਕ ਨਵੀਂ ਪੈਨਸ਼ਨ ਸਕੀਮ, 23 ਲੱਖ ਕਰਮਚਾਰੀਆਂ ਨੂੰ ਮਿਲੇਗਾ ਲਾਭ…
ਇਸ ਮੌਕੇ ਸਕੂਲ ’ਚ 40% ਵਾਧਾ ਹੋਇਆ। ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਪਿੰਡ ਵਾਸੀਆਂ ਨੂੰ ਜਾਣੂੰ ਕਰਵਾਇਆ ਗਿਆ। ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਸਕੂਲ ਮੁਖੀ ਨੇ ਲੋਕਾਂ ਨੂੰ ਜਾਣਕਾਰੀ ਦਿੱਤੀ ਤੇ ਵੱਧ ਤੋਂ ਵੱਧ ਬੱਚਿਆਂ ਦੇ ਦਾਖਲੇ ਕਰਵਾਉਣ ਲਈ ਬੇਨਤੀ ਕੀਤੀ ਅਤੇ ਹਰ ਪੱਖੋਂ ਬੱਚਿਆਂ ਦੇ ਵਿਕਾਸ ਬਾਰੇ ਭਰੋਸਾ ਦਿਵਾਇਆ ਗਿਆ। ਸਰਪੰਚ ਬੇਅੰਤ ਕੌਰ, ਨੰਬਰਦਾਰ ਗੁਰਦੀਪ ਸਿੰਘ , ਹਰਚੰਦ ਸਿੰਘ ਸਾਬਕਾ ਸਰਪੰਚ, ਬੇਅੰਤ ਸਿੰਘ ਪੰਚ, ਪ੍ਰਿਥੀ ਸਿੰਘ,ਮੇਵਾ ਸਿੰਘ, ਜਗਤਾਰ ਸਿੰਘ ਜੱਗੀ, ਮਨਦੀਪ ਸਿੰਘ, ਸਕੂਲ ਮੁਖੀ ਬੇਅੰਤ ਸਿੰਘ, ਅਧਿਆਪਕ ਰਛਪਾਲ ਸਿੰਘ, ਜਸਪ੍ਰੀਤ ਕੌਰ ਤੇ ਰਮਨਦੀਪ ਕੌਰ ਸਾਂਝੀ ਸਿੱਖਿਆ, ਪਤਵੰਤੇ ਹਾਜ਼ਰ ਸਨ। Government School Admission
Punjab Schools: ਵੱਡੀ ਖਬਰ, ਸਿੱਖਿਆ ਵਿਭਾਗ ਨੇ ਰੱਦ ਕੀਤੀ ਪੰਜਾਬ ਦੇ ਇਨ੍ਹਾਂ ਸਕੂਲਾਂ ਦੀ ਮਾਨਤਾ
Punjab Schools: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਜ਼ਿਲ੍ਹੇ ਦੇ ਸਕੂਲਾਂ ’ਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ, ਅੱਗ ਸੁਰੱਖਿਆ ਤੇ ਲਿਫਟਿੰਗ ਸੁਰੱਖਿਆ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ 6 ਨਿੱਜੀ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਡੀਈਓ (ਸੈਕੰਡਰੀ) ਭੁਪਿੰਦਰ ਕੌਰ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਪਹਿਲਾਂ ਅੱਗ ਤੇ ਇਮਾਰਤ ਸੁਰੱਖਿਆ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਲਿਖਿਆ ਗਿਆ ਸੀ। Punjab Schools
ਇਹ ਖਬਰ ਵੀ ਪੜ੍ਹੋ : Punjab Highway News: ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਸਫਰ ਕਰਨਾ ਹੋਵੇਗਾ ਹੋਰ ਵੀ ਆਸਾਨ
ਨਿਰਧਾਰਤ ਸਮੇਂ ਤੋਂ ਬਾਅਦ ਵੀ ਅੱਗ ਤੇ ਇਮਾਰਤ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ, ਉਨ੍ਹਾਂ ’ਚ ਯੂਨੀਕ ਪਬਲਿਕ ਸਕੂਲ ਬੁਢਲਾਡਾ, ਰਣਵੀਰ ਇੰਟਰਨੈਸ਼ਨਲ ਪਬਲਿਕ ਸਕੂਲ ਮੱਟੀ, ਗੁਰੂਨਾਨਕ ਦੇਵ ਪਬਲਿਕ ਸਕੂਲ ਬੁਢਲਾਡਾ, ਸਰਵ ਹਿਤਕਾਰੀ ਵਿਦਿਆ ਮੰਦਰ ਦੂਲੋਵਾਲ, ਸ਼ਿਵਾਲਿਸ਼ ਪਬਲਿਕ ਸਕੂਲ ਸਰਦੂਲਗੜ੍ਹ ਤੇ ਦਸ਼ਮੇਸ਼ ਸਰਵ ਹਿਤਕਾਰੀ ਵਿਦਿਆ ਮੰਦਰ ਸਰਦੂਲਗੜ੍ਹ ਸ਼ਾਮਲ ਹਨ।
Education Department ਦੇ ਦਫ਼ਤਰੀ ਕਾਮਿਆਂ ਦਾ ਐਕਸ਼ਨ, ਸਰਕਾਰ ਦੇ ਇਸ ਮੰਤਰੀ ਦੇ ਵਿਰੋਧ ਦੀ ਖਿੱਚ ਲਈ ਤਿਆਰੀ
Education Department: ਮੰਗਾਂ ਮੰਨਣ ਦੇ ਬਾਵਜ਼ੂਦ ਵੀ ਮਸਲੇ ਹੱਲ ਨਾ ਹੋਣ ਕਰਕੇ ਮੁਲਾਜ਼ਮਾਂ ਦਾ ਰੋਹ ਵਧਿਆ
Education Department: ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਹੋਣ ਤੇ ਮੁਲਾਜ਼ਮਾਂ ਦਾ ਸਰਕਾਰ ਖਿਲਾਫ ਰੋਸ ਵਧਦਾ ਜਾ ਰਿਹਾ ਹੈ। ਮੁਲਾਜ਼ਮਾਂ ਦੇ ਦੱਸਣ ਮੁਤਾਬਿਕ ਮੁੱਖ ਮੰਤਰੀ ਵੱਲੋਂ 21 ਅਪਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਮੰਗਾਂ ਮੰਨਣ ਦੇ ਬਾਵਜੂਦ ਵੀ ਵਿਭਾਗ ਵੱਲੋਂ ਮੰਗਾਂ ਨੂੰ ਅਮਲੀ ਜਾਮ ਨਹੀ ਪਹਿਨਾਇਆ ਗਿਆ। 14 ਮਾਰਚ ਦੀ ਮੀਟਿੰਗ ’ਚ ਵਿੱਤ ਮੰਤਰੀ ਦੇ ਆਦੇਸ਼ਾਂ ਅਨੁਸਾਰ ਜਥੇਬੰਦੀ ਵੱਲੋਂ ਡੀਜੀਐੱਸਈ ਨੂੰ ਐਫੀਡੈਵਿਟ ਵੀ ਦਿੱਤਾ ਸੀ। Punjab News
ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਸੰਧਾ, ਵਰਿੰਦਰ ਸਿੰਘ, ਦਾਰਾ ਸਿੰਘ, ਕੁਲਨਾਇਕ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਨਿਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 3 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਸੂਬੇ ਦੀ ਅਫਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆ ’ਤੇ ਕੋਈ ਕਾਰਵਾਈ ਨਹੀਂ ਕੀਤੀ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ ਉਲਟਾ ਬਿਨ੍ਹਾਂ ਕਿਸੇ ਪੱਤਰ ਦੇ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਕੁਹਾੜਾ ਚਲਾ ਦਿੱਤਾ ਗਿਆ ਹੈ ਤੇ ਅੱਜ ਤੱਕ ਤਨਖਾਹ ਕਟੋਤੀ ਨੂੰ ਪੂਰਾ ਨਹੀ ਕੀਤਾ ਜਾ ਰਿਹਾ।
ਸਰਕਾਰ ਵੱਲੋਂ ਜਥੇਬੰਦੀ ਨੂੰ 12 ਸਤੰਬਰ 2024 ਨੂੰ ਕੈਬਿਨਟ ਸਬ ਕਮੇਟੀ ਨਾਲ ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਸਮਾਂ ਦਿੱਤਾ ਸੀ | Education Department
ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰ ਵਾਰ ਮੀਟਿੰਗਾਂ ’ਚ ਮੰਗਾਂ ਨੂੰ ਜਾਇਜ਼ ਮੰਨਦੇ ਹਨ ਪ੍ਰੰਤੂ ਸਹਿਮਤੀ ਦੇਣ ਦੇ ਬਾਵਜੂਦ ਵੀ ਕਾਰਵਾਈ ਨਹੀ ਹੁੰਦੀ। ਸਰਕਾਰ ਵੱਲੋਂ ਜਥੇਬੰਦੀ ਨੂੰ 12 ਸਤੰਬਰ 2024 ਨੂੰ ਕੈਬਨਿਟ ਸਬ ਕਮੇਟੀ ਨਾਲ ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਸਮਾਂ ਦਿੱਤਾ ਸੀ ਪ੍ਰੰਤੂ ਉਸ ਮੀਟਿੰਗ ’ਚ ਵਿੱਤ ਮੰਤਰੀ ਸ਼ਾਮਲ ਨਹੀਂ ਹੋਏ ਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਸਕੱਤਰ ਸਕੂਲ ਸਿੱਖਿਆ ਵੱਲੋਂ ਮੀਟਿੰਗ ਕੀਤੀ ਗਈ ਇਸ ਦੌਰਾਨ ਉਨ੍ਹਾਂ ਵੱਲੋਂ ਮਾਮਲਾ ਵਿੱਤ ਮੰਤਰੀ ’ਤੇ ਹੀ ਸੁੱਟਿਆ ਗਿਆ ਤੇ ਕਿਹਾ ਗਿਆ ਕਿ ਜਲਦ ਹੀ ਪੂਰੀ ਕੈਬਨਿਟ ਸਬ ਕਮੇਟੀ, ਜਿਸ ’ਚ ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਤੇ ਕੁਲਦੀਪ ਧਾਲੀਵਾਲ ਸ਼ਾਮਲ ਹਨ ਨਾਲ ਮੀਟਿੰਗ ਕਰਵਾਈ ਜਾਵੇਗੀ ਪ੍ਰੰਤੂ 10 ਦਿਨ ਬੀਤਣ ਦੇ ਬਾਵਜ਼ੂਦ ਵੀ ਮੀਟਿੰਗ ਦਾ ਕੋਈ ਸੁਨੇਹਾ ਨਹੀ ਮਿਲਿਆ। Education Department
Read Also : Shah Satnam Ji Boys School ਸ੍ਰੀ ਗੁਰੂਸਰ ਮੋਡੀਆ : ਵਿਦਿਆਰਥੀ ਸ਼ਾਨਪ੍ਰੀਤ ਇੰਸਾਂ ਦੀ ਸੂਬਾ ਪੱਧਰੀ ਮੁਕਾਬਲੇ ਲਈ ਚੋਣ
ਸਰਕਾਰ ਤੇ ਅਫਸਰਸ਼ਾਹੀ ਵਾਰ-ਵਾਰ ਫੋਕੀਆਂ ਮੀਟਿੰਗਾਂ ਦੇ ਕੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ। ਮੰਗਾਂ ’ਤੇ ਕੋਈ ਕਾਰਵਾਈ ਨਾ ਹੋਣ ਕਰਕੇ ਮੁਲਾਜ਼ਮਾਂ ’ਚ ਰੋਸ ਹੈ। ਆਗੂਆਂ ਨੇ ਕਿਹਾ ਕਿ ਦਫਤਰੀ ਮੁਲਾਜ਼ਮ ਮੰਗਾਂ ’ਤੇ ਕਾਰਵਾਈ ਨਾ ਹੋਣ ਦੇ ਰੋਸ ਵਜੋਂ 25 ਸਤੰਬਰ ਨੂੰ ਕੈਬਨਿਟ ਸਬ ਕਮੇਟੀ ਦੇ ਮੈਂਬਰ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਦਾ ਘਿਰਾਓ ਕਰਨਗੇ ਤੇ ਮੰਗਾਂ ਦਾ ਹੱਲ ਹੋਣ ’ਤੇ ਹੀ ਧਰਨਾ ਖਤਮ ਕੀਤਾ ਜਾਵੇਗਾ।
Teacher Latest News: ਅਧਿਆਪਕਾਂ ਨੂੰ ਵੱਡਾ ਝਟਕਾ, ਹਾਈਕੋਰਟ ਦੇ ਫੈਸਲੇ ਤੋਂ ਬਾਅਦ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ
10 ਸਾਲਾਂ ਦੌਰਾਨ ਹੋਈ ਹਰ ਤਰੱਕੀ ਦਾ ਹੋਏਗਾ ਰੀਵਿਊ | Teacher Latest News
(ਅਸ਼ਵਨੀ ਚਾਵਲਾ) ਚੰਡੀਗੜ। Teacher Latest News: ਸਿੱਖਿਆ ਵਿਭਾਗ ਨੇ ਪੰਜਾਬ ਦੇ ਹਜ਼ਾਰਾ ਅਧਿਆਪਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਉਨਾਂ ਪਿਛਲੇ 10 ਸਾਲਾਂ ਦੌਰਾਨ ਹੋਈ ਤਰੱਕੀ ਨੂੰ ਰੀਵਿਊ ਕਰਨ ਦਾ ਫੈਸਲਾ ਕਰ ਲਿਆ ਹੈ। ਇਸ ਸਬੰਧੀ ਬਕਾਇਦਾ ਸਾਰੇ ਅਧਿਆਪਕਾਂ ਨੂੰ ਪਬਲਿਕ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦੇ ਆਉਣ ਵਾਲੇ ਦਿਨਾਂ ਵਿੱਚ ਸਾਰੇ ਅਧਿਆਪਕਾਂ ਨੂੰ ਚੈਕਿੰਗ ਦੇ ਵੱਡੇ ਦੌਰ ਵਿੱਚੋਂ ਗੁਜ਼ਰਨਾ ਪੈ ਸਕਦਾ ਹੈ ਹਾਲਾਂਕਿ ਜਿਹੜੇ ਅਧਿਆਪਕਾਂ ਦੀ ਤਰੱਕੀ ਜਾਇਜ਼ ਅਤੇ ਸਹੀ ਢੰਗ ਨਾਲ ਹੋਈ ਹੈ, ਉਨਾਂ ਨੂੰ ਘਬਰਾਉਣ ਦੀ ਕੋਈ ਵੀ ਲੋੜ ਨਹੀਂ ਹੈ ਪਰ ਜਦੋਂ ਤੱਕ ਇਹ ਰੀਵਿਊ ਦਾ ਸਿਸਟਮ ਚਲਦਾ ਰਹੇਗਾ, ਉਸ ਸਮੇਂ ਤੱਕ ਸਾਰੇ ਅਧਿਆਪਕਾਂ ‘ਤੇ ਹੀ ਤਲਵਾਰ ਲਟਕਦੀ ਰਹੇਗੀ।
ਇਹ ਵੀ ਪੜ੍ਹੋ: Patiala New: ਭੈਣ ਨੇ ਨਹਿਰ ’ਚ ਮਾਰੀ ਛਾਲ, ਤਿੰਨ ਭਰਾ ਵੀ ਬਚਾਉਣ ਲਈ ਕੁੱਦੇ
ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਆਦੇਸ਼ਾਂ ਵਿੱਚ ਲਿਖਿਆ ਗਿਆ ਹੈ ਕਿ ਪ੍ਰਾਇਮਰੀ ਕਾਰਡ ਦੇ ਕਰਮਚਾਰੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੱਖ-ਵੱਖ ਰਿੱਟ ਪਟੀਸ਼ਨਾਂ ਰਾਹੀਂ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੇ ਵੱਖ-ਵੱਖ ਵਿਸ਼ਿਆਂ ਵਿੱਚ ਕੀਤੀ ਗਈਆਂ ਪਦ ਉੱਨਤੀਆਂ ਨੂੰ ਵੰਗਾਰਦਿਆਂ, ਉਨਾਂ ਦੇ ਜੂਨੀਅਰ ਕਰਮਚਾਰੀ ਦੀ ਪਦ ਉੱਨਤੀ ਦੀ ਮਿਤੀ ਤੋਂ ਮਾਸਟਰ ਕਾਡਰ ਵਿੱਚ ਪਦ ਉੱਨਤੀਆਂ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਘੋਖਣ ਵਿੱਚ ਸਾਹਮਣੇ ਆਇਆ ਹੈ ਕਿ ਪ੍ਰਾਇਮਰੀ ਕਾਡਰ ਦੀਆਂ ਵੱਖ-ਵੱਖ ਸਮਿਆਂ ਦੌਰਾਨ ਕੀਤੀਆਂ ਗਈਆਂ ਭਰਤੀਆਂ, ਜਿਹੜੀਆਂ ਕਿ ਇੱਕ ਇਸ਼ਤਿਹਾਰ ਅਧੀਨ ਕੀਤੀਆਂ ਗਈਆਂ ਸਨ, ਪਰ ਸਬੰਧਿਤ ਜਿਲ੍ਹਾਂ ਸਿੱਖਿਆ ਅਫ਼ਸਰ ਵੱਲੋਂ ਨਿਯੁਕਤੀ ਪੱਤਰ ਵੱਖ-ਵੱਖ ਮਿਤੀਆਂ ਨੂੰ ਜਾਰੀ ਕਰਨ ਕਰਕੇ ਕਈ ਵੱਧ ਮੈਰਿਟ ਵਾਲੇ ਕਰਮਚਾਰੀ ਘੱਟ ਮੈਰਿਟ ਵਾਲੇ ਕਰਮਚਾਰੀਆਂ ਤੋਂ ਬਾਅਦ ਵਿੱਚ ਹਾਜ਼ਰ ਹੋਏ ਸਨ।
ਮਾਸਟਰ ਕਾਡਰ ਦੀਆਂ ਪਦ ਉਨਤੀਆਂ ਵਿਚਾਰਨ ਸਮੇਂ ਸਟੇਟ ਪੱਧਰ ਤੇ ਤਿਆਰ ਕੀਤੀ ਗਈ ਇੰਟਰਸੇ ਸੀਨੀਅਰਤਾ ਸੂਚੀ ਕਰਮਚਾਰੀਆਂ ਦੀ ਹਾਜਰੀ ਦੀ ਮਿਤੀ ਦੇ ਆਧਾਰ ‘ਤੇ ਤਿਆਰ ਕੀਤੀ ਗਈ, ਜਿਸ ਕਾਰਨ ਵੱਧ ਮੈਰਿਟ ਵਾਲੇ ਕਰਮਚਾਰੀ ਘੱਟ ਮੈਰਿਟ ਵਾਲੇ ਕਰਮਚਾਰੀਆਂ ਤੋਂ ਜੂਨੀਅਰ ਹੋ ਗਏ।
ਇਸ ਤੋਂ ਇਲਾਵਾ ਜਿਲਾ ਪ੍ਰੀਸ਼ਦ ਵੱਲੋਂ ਸਾਲ 2006 ਵਿੱਖ ਕੀਤੀ ਗਈਆਂ ਈ.ਟੀ.ਟੀ. ਕਾਡਰ ਦੀਆਂ ਨਿਯੁਕਤੀਆ ਨੂੰ ਸਕੂਲਾਂ ਵਿੱਚ ਤੈਨਾਤ ਕਰਨ ਮੌਕੇ ਵੀ ਮੈਰਿਟ ਲਿਸਟ ਵਿੱਚ ਫਰਕ ਪਿਆ ਸੀ। ਉੱਤਰ ਕੇਸਾਂ ਵਿੱਚ ਦਰਸਾਈ ਗਈ ਸਥਿਤੀ ਦੇ ਸਨਮੁੱਖ ਵੱਖ-ਵੱਖ ਅਦਾਲਤਾਂ ਦੇ ਕੇਸਾ ਨੂੰ ਦੇਖਦੇ ਹੋਏ ਹਾਈ ਕੋਰਟ ਦੇ ਫੈਸਲਿਆਂ ਅਨੁਸਾਰ ਵਿਭਾਗ ਵਲੋਂ ਸਾਲ 2015 ਅਤੇ ਇਸ ਤੋਂ ਬਾਅਦ ਵਿੱਚ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਵਿੱਚ ਕੀਤੀ ਗਈਆਂ ਪਦ ਉੱਨਤੀਆਂ ਰੀਵਿਊ ਕਰਨ ਦਾ ਫੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਦੇ ਇਸ ਫੈਸਲੇ ਤੋਂ ਬਾਅਦ ਅਧਿਆਪਕਾਂ ਵਿੱਚ ਭਾਜੜ ਪਈ ਹੋਈ ਹੈ, ਕਿਉਂਕਿ ਇਸ ਫੈਸਲੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਅਧਿਆਪਕ ਸਿੱਖਿਆ ਵਿਭਾਗ ਦੀ ਰਡਾਰ ‘ਤੇ ਆ ਸਕਦੇ ਹਨ। Teacher Latest News
Punjab School News: ਡਾਟਾ ਸੁਰੱਖਿਅਤ ਰੱਖਣ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ
ਲੁਧਿਆਣਾ। Punjab School News ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਡੇਟਾ ਦੀ ਗੁਪਤਤਾ ਬਰਕਰਾਰ ਰੱਖਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਆਧਾਰ ਡਾਟਾ ਸੁਰੱਖਿਅਤ ਰੱਖਣ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ। ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਡੀ.ਈ.ਓਜ਼) ਅਤੇ ਸਕੂਲ ਮੁਖੀਆਂ ਨੂੰ ਭੇਜੇ ਗਏ ਪੱਤਰ ਵਿੱਚ ਵਿਭਾਗ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਵੱਖ-ਵੱਖ ਉਦੇਸ਼ਾਂ ਲਈ ਸਕੂਲੀ ਵਿਦਿਆਰਥੀਆਂ ਤੋਂ ਪ੍ਰਾਪਤ ਆਧਾਰ ਡੇਟਾ ਨੂੰ ਕਿਸੇ ਵੀ ਪੱਧਰ ‘ਤੇ ਜਨਤਕ ਨਾ ਕੀਤਾ ਜਾਵੇ। Punjab School News
ਵਿਦਿਆਰਥੀਆਂ ਦੀ ਸੁਰੱਖਿਆ ਅਤੇ ਨਿੱਜਤਾ ਲਈ ਇਸਦੀ ਗੁਪਤਤਾ ਨੂੰ ਕਾਇਮ ਰੱਖਣਾ ਜ਼ਰੂਰੀ
ਵਿਭਾਗ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਆਧਾਰ ਡੇਟਾ ਦੀ ਵਰਤੋਂ ਸਿਰਫ਼ ਸਕੂਲੀ ਸਮਾਗਮਾਂ, ਸਕਾਲਰਸ਼ਿਪ ਸਕੀਮਾਂ ਅਤੇ ਸਰਕਾਰੀ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਕੀਤੀ ਜਾਣੀ ਚਾਹੀਦੀ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਆਧਾਰ ਡੇਟਾ ਵਿੱਚ ਨਾਂਅ, ਪਤਾ, ਜਨਮ ਮਿਤੀ ਅਤੇ ਇੱਕ ਵਿਲੱਖਣ ਪਛਾਣ ਨੰਬਰ ਵਰਗੀ ਮਹੱਤਵਪੂਰਨ ਜਾਣਕਾਰੀ ਸ਼ਾਮਲ ਹੁੰਦੀ ਹੈ। ਵਿਦਿਆਰਥੀਆਂ ਦੀ ਸੁਰੱਖਿਆ ਅਤੇ ਨਿੱਜਤਾ ਲਈ ਇਸਦੀ ਗੁਪਤਤਾ ਨੂੰ ਕਾਇਮ ਰੱਖਣਾ ਜ਼ਰੂਰੀ ਹੈ। Punjab School News
ਵਿਭਾਗ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਜਾਂ ਸਕੂਲ ਮੁਖੀ ਵੱਲੋਂ ਆਧਾਰ ਡਾਟਾ ਜਨਤਕ ਕਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੇਟਾ ਤੱਕ ਪਹੁੰਚ ਸੀਮਤ ਹੋਣੀ ਚਾਹੀਦੀ ਹੈ ਅਤੇ ਕਿਸੇ ਬਾਹਰੀ ਵਿਅਕਤੀ, ਸੰਸਥਾ ਜਾਂ ਵੈੱਬਸਾਈਟ ਨਾਲ ਸਾਂਝੀ ਨਹੀਂ ਕੀਤੀ ਜਾਣੀ ਚਾਹੀਦੀ। ਜੇਕਰ ਆਧਾਰ ਡੇਟਾ ਦੀ ਦੁਰਵਰਤੋਂ ਜਾਂ ਖੁਲਾਸਾ ਹੋਣ ਦਾ ਕੋਈ ਸੰਕੇਤ ਮਿਲਦਾ ਹੈ ਤਾ ਇਸ ਜਾਣਕਾਰੀ ਵਿਭਾਗ ਨੂੰ ਤੁਰੰਤ ਦਿਓ।
ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਲਈ ਲਿਆ ਵੱਡਾ ਫ਼ੈਸਲਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਮੁਤਾਬਿਕ 18 ਸਾਲ ਤੋਂ ਵੱਧ ਉਮਰ ਦੇ ਸਕੂਲ ਪੜ੍ਹਦੇ ਬੱਚਿਆਂ ਦੀ ਵੋਟ ਸਕੂਲ ’ਚ ਹੀ ਬਣਾਈ ਜਾਵੇਗੀ। ਇਹ ਆਦੇਸ਼ ਸਿੱਖਿਆ ਵਿਭਾਗ ਦੇ ਅਸਿਸਟੈਂਟ ਡਾਇਰੈਕਟਰ (ਕੋਆਰਡੀਨੇਸ਼ਨ) ਨੇ ਸਾਰੇ ਜ਼ਿਲ੍ਹਿਆਂ ਦੇ ਡੀਈਓਜ਼ ਨੂੰ ਦਿੱਤਾ ਹੈ। (Education Department)
ਇਸ ਆਦੇਸ਼ ਦੇ ਮੁਤਾਬਿਕ ਸਕੂਲ ’ਚ ਪੜ੍ਹਦੇ ਬੱਚਿਆ ’ਚੋਂ ਕਿੰਨੇ ਬੱਚਿਆਂ ਦੀ ਉਮਰ 18 ਤੋਂ ਘੱਟ ਹੈ ਤੇ ਕਿੰਨਿਆਂ ਦੀ ਵੱਧ ਇਸ ਸਬੰਧੀ ਸੂਚੀਆਂ ਸਕੂਲਾਂ ਵੱਲੋਂ ਹੀ ਜਾਰੀ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਫਾਰਮ ਭਰਵਾਏ ਜਾਣਗੇ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਵੱਧ ਹੈ।
Also Read : ਕੁੱਤੇ ਪਾਲਣ ਦੇ ਸ਼ੌਕੀਨ ਪੜ੍ਹ ਲੈਣ ਅਦਾਲਤ ਦਾ ਇਹ ਫ਼ੈਸਲਾ, ਨਹੀਂ ਤਾਂ ਹੋ ਸਕਦੈ ਨੁਕਸਾਨ
ਸਕੂਲ ’ਚ ਪੜ੍ਹ ਰਹੇ ਬੱਚਿਆਂ ’ਚੋਂ ਕਿੰਨਿਆਂ ਦੀ ਵੋਟ ਬਣ ਚੁੱਕੀ ਹੈ, ਇਸ ਬਾਰੇ ਵੀ ਸਾਰੇ ਸਰਕਾਰੀ, ਪ੍ਰਾਈਵੇਟ ਤੇ ਮਾਨਤਾ ਪ੍ਰਾਪਤ ਸਕੂਲਾਂ ਨੂੰ 11 ਦਸੰਬਰ ਤੱਕ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਨੂੰ ਸੂਚਿਤ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਆਦੇਸ਼ ’ਚ ਇਹ ਵੀ ਕਿਹਾ ਗਿਆ ਹੈ ਕਿ ਜਿਹੜੇ ਬੱਚਿਆਂ ਦੀ ਉਮਰ 17 ਸਾਲ ਤੋਂ ਜ਼ਿਆਦਾ ਹੈ ਪਰ 18 ਸਾਲ ਤੋਂ ਘੱਟ ਹੈ ਤਾਂ ਉਨ੍ਹਾਂ ਦੀ ਐਡਵਾਂਸ ਵੋਟ ਬਣਾਉਣ ਦੀ ਸੁਵਿਧਾ ਵੀ ਉਪਲੱਬਧ ਕਰਵਾਈ ਗਈ ਹੈ।
ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ’ਚ ਵੱਡੇ ਪੱਧਰ ’ਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ
ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਕੀਤਾ ਸਨਮਾਨ (CM Bhagwant Mann)
(ਵਿੱਕੀ ਕੁਮਾਰ) ਮੋਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਥਾਰ ਤਹਿਤ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ’ਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਅਧਿਆਪਕ ਦਿਵਸ ਮੌਕੇ ਇੱਥੇ ਸੂਬਾ ਪੱਧਰੀ ਸਮਾਗਮ ਦੌਰਾਨ ਸਿੱਖਿਆ ਖੇਤਰ ਵਿੱਚ ਮਾਣਮੱਤੀਆਂ ਸੇਵਾਵਾਂ ਦੇਣ ਵਾਲੇ 80 ਅਧਿਆਪਕਾਂ ਦਾ ਸਨਮਾਨ ਕਰਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਆਸਾਮੀਆਂ ਖ਼ਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖ਼ੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਂਪਸ ਮੈਨੇਜ਼ਰਾਂ, ਸਫ਼ਾਈ ਮੁਲਾਜ਼ਮਾਂ, ਚੌਂਕੀਦਾਰਾਂ ਤੇ ਸੁਰੱਖਿਆ ਗਾਰਡਾਂ ਸਣੇ ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਅਸਾਮੀਆਂ ਭਰੀਆਂ ਜਾਣਗੀਆਂ।
ਸੂਬੇ ਵਿੱਚ ਜਲਦੀ ਹੀ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕਰਾਂਗੇ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜਲਦੀ ਹੀ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕਰ ਕੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਸਥਾਪਨਾ ਲਈ 68 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ।
ਅਧਿਆਪਕ ਦਿਵਸ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਵਿਆਪਕ ਪੱਧਰ ਉਤੇ ਸੁਧਾਰਨ ਉਤੇ ਸਭ ਤੋਂ ਵੱਧ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਕੂਲਾਂ ਦੇ ਪਿ੍ਰੰਸੀਪਲਾਂ ਤੇ ਅਧਿਆਪਕਾਂ ਦੇ ਜੱਥਿਆਂ ਨੂੰ ਦੇਸ਼ ਤੇ ਵਿਦੇਸ਼ਾਂ ਦੀਆਂ ਪ੍ਰਸਿੱਧ ਸਿੱਖਿਆ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਕਿ ਉਹ ਅਧਿਆਪਨ ਦੀਆਂ ਆਧੁਨਿਕ ਤਕਨੀਕਾਂ ਸਿੱਖ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਵਿਗਿਆਨਕ ਦਿ੍ਰਸ਼ਟੀਕੋਣ ਭਰਨ ਲਈ ਉਨ੍ਹਾਂ ਨੂੰ ਇਸਰੋ ਤੇ ਹੋਰ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਾਨਵੈਂਟ ਦੇ ਪੜ੍ਹੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣਗੇ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਸ ਪਹਿਲਕਦਮੀ ਨਾਲ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ।
ਮੁਲਾਜ਼ਮਾਂ ਦੇ ਅੱਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹਟਾ ਦਿੱਤਾ ਜਾਵੇਗਾ
ਅਧਿਆਪਕਾਂ ਨਾਲ ਭਾਵੁਕ ਸਾਂਝ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਹਰੇਕ ਅਧਿਆਪਕ ਦੀ ਸਮੱਸਿਆ ਹੱਲ ਕੀਤੀ ਜਾਵੇਗੀ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਉਪਰਾਲੇ ਕਰ ਰਹੀ ਹੈ। ਅਧਿਆਪਕਾਂ ਨੂੰ ਦਰਪੇਸ਼ ਸਾਰੇ ਮਸਲੇ ਹੱਲ ਕਰਨ ਦਾ ਵਾਅਦਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਦਾ ਪੁੱਤ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਕੇਜਰੀਵਾਲ ਦੀ ਪਤਨੀ ਨੂੰ ਅਦਾਲਤ ਨੇ ਕੀਤਾ ਤਲਬ
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਅਧਿਆਪਕ ਦਿਵਸ ਮੌਕੇ ਉਨ੍ਹਾਂ ਨੇ ਠੇਕੇ ਉਤੇ ਰੱਖੇ ਸਾਰੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਐਲਾਨ ਕਰਦੇ ਹੋਏ ਬਹੁਤ ਖੁਸ਼ੀ ਤੇ ਤਸੱਲੀ ਹੋਈ ਸੀ ਕਿ ਮੁਲਾਜ਼ਮਾਂ ਦੇ ਅੱਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹਟਾ ਦਿੱਤਾ ਜਾਵੇਗਾ ਅਤੇ ਹੁਣ ਸੂਬਾ ਸਰਕਾਰ ਨੇ ਸਾਰੀਆਂ ਕਾਨੂੰਨੀ ਤੇ ਪ੍ਰਸ਼ਾਸਕੀ ਰੁਕਾਵਟਾਂ ਖਤਮ ਕਰਕੇ 12710 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਨਾਲ-ਨਾਲ ਇਨ੍ਹਾਂ ਦੀ ਤਨਖਾਹ ਵਿਚ ਪੰਜ ਫੀਸਦੀ ਦਾ ਵਾਧਾ ਮਿਲੇਗਾ ਅਤੇ ਛੁੱਟੀਆਂ ਸਮੇਤ ਹੋਰ ਲਾਭ ਵੀ ਹਾਸਲ ਹੋਣਗੇ।
ਮੁੱਖ ਮੰਤਰੀ ਨੇ ਅਧਿਆਪਕ ਦਿਵਸ ਮੌਕੇ 80 ਅਧਿਆਪਕਾਂ ਨੂੰ ਸੂਬਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਸਤੇ ਆਲ੍ਹਾ ਦਰਜੇ ਦੇ ਅੱਠ ਸਿਖਲਾਈ ਕੇਂਦਰ ਖੋਲ੍ਹ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ।
ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਲੜਕੀ ਤਾਲੀਮ ਹਾਸਲ ਕਰਨ ਤੋਂ ਵਾਂਝੀ ਨਾ ਰਹੇ। ਮੁੱਖ ਮੰਤਰੀ ਨੇ ਅਧਿਆਪਕ ਦਿਵਸ ਮੌਕੇ 80 ਅਧਿਆਪਕਾਂ ਨੂੰ ਸੂਬਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਸੁਆਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਲਾਲਜੀਤ ਭੁੱਲਰ, ਬਲਕਾਰ ਸਿੰਘ, ਹਰਭਜਨ ਸਿੰਘ ਈਟੀਓ ਅਤੇ ਡਾ. ਬਲਜੀਤ ਕੌਰ, ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ, ਸਕੱਤਰ ਸਿੱਖਿਆ ਕੇਕੇ ਯਾਦਵ ਅਤੇ ਹੋਰ ਹਾਜ਼ਰ ਸਨ।
ਰੱਦ ਹੋਇਆ PSTET ਪੇਪਰ ਇਸ ਦਿਨ ਹੋਵੇਗਾ ਦੁਬਾਰਾ, ਸਰਕਾਰ ਨੇ ਲਿਆ ਫ਼ੈਸਲਾ
ਚੰਡੀਗੜ੍ਹ। ਪੰਜਾਬ ਸਰਕਾਰ ਨੇ PSTET ਦੀ ਪ੍ਰੀਖਿਆ ਦੁਬਾਰਾ ਲੈਣ ਦਾ ਫੈਲਾ ਕੀਤਾ ਹੈ। ਹੁਣ ਇਹ ਪ੍ਰਖਿਆ 30 ਅਪਰੈਲ ਨੂੰ ਸਵੇਰੇ 10:30 ਵਜੇ ਹੋਵੇਗੀ। ਹਾਲਾਂਕਿ ਇਸ ਵਾਰ ਪ੍ਰੀਖਿਆ ਲਈ ਵੱਖਰੀ ਫੀਸ ਨਹੀਂ ਦੇਣੀ ਪਵੇਗੀ। ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨੀਂ ਹੋਏ PSTET ਪੇਪਰ ’ਚ ਗੜਬੜੀ ਕਾਰਨ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਐਕਸ਼ਨ ਮੋਡ ’ਚ ਸਿੱਖਿਆ ਮੰਤਰੀ, ਕਰਨਗੇ ਸਕੂਲਾਂ ’ਚ ਰੇਡ
ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister) ਐਕਸ਼ਨ ਮੋਡ ਵਿੱਚ ਨਜਰ ਆ ਰਹੇ ਹਨ। ਮੰਤਰੀ ਬੈਂਸ ਅਪ੍ਰੈਲ ਮਹੀਨੇ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਲਗਾਤਾਰ ਅਚਨਚੇਤ ਨਿਰੀਖਣ ਕਰਨਗੇ। ਉਨ੍ਹਾਂ ਦੀ ਇਸ ਗੱਲ ’ਤੇ ਵੀ ਪੂਰੀ ਨਜ਼ਰ ਹੈ ਕਿ ਸਕੂਲਾਂ ਵਿਚ ਬੱਚਿਆਂ ਨੂੰ ਕਿਵੇਂ ਪੜ੍ਹਾਇਆ ਜਾ ਰਿਹਾ ਹੈ। ਸਿੱਖਿਆ ਮੰਤਰੀ ਬੈਂਸ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ‘ਆਪ’ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜ਼ਮੀਨੀ ਪੱਧਰ ’ਤੇ ਜਾਂਚ ਕਰਨਗੇ।
ਦੱਸਿਆ ਜਾ ਰਿਹਾ ਹੈ ਕਿ ਹਰਜੋਤ ਬੈਂਸ 4 ਅਪ੍ਰੈਲ ਤੋਂ 29 ਅਪ੍ਰੈਲ ਤੱਕ ਰੋਜਾਨਾ ਕਿਸੇ ਨਾ ਕਿਸੇ ਸਕੂਲ ’ਚ ਛਾਪੇਮਾਰੀ ਕਰਨਗੇ। ਹੁਣ ਤੱਕ ਪਤਾ ਲੱਗਾ ਹੈ ਕਿ 5 ਅਪਰੈਲ ਨੂੰ ਫਾਜ਼ਿਲਕਾ ਅਤੇ ਫਿਰੋਜ਼ਪੁਰ ਤੋਂ ਸੁਰੂ ਹੋ ਕੇ 6 ਅਪ੍ਰੈਲ ਨੂੰ ਰੋਪੜ ਅਤੇ ਮੋਹਾਲੀ, 7 ਅਤੇ 8 ਅਪ੍ਰੈਲ ਨੂੰ ਅੰਮਿ੍ਰਤਸਰ, 12 ਅਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, 17 ਅਪਰੈਲ ਨੂੰ ਜਲੰਧਰ, ਡਾ. 18 ਅਪ੍ਰੈਲ ਨੂੰ ਸ੍ਰੀ ਫਤਹਿਗੜ੍ਹ ਸਾਹਿਬ, 20, 21 ਅਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ।
24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂ ਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਸਕੂਲਾਂ ਦਾ ਨਿਰੀਖਣ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਮੰਤਰੀ ਬੈਂਸ ਸਕੂਲਾਂ ’ਚ ਇਸ ਸਾਲ ਕਿੰਨੇ ਨਵੇਂ ਦਾਖਲੇ ਹੋਏ ਹਨ, ਅਧਿਆਪਕਾਂ ਤੋਂ ਕਿੰਨੀਆਂ ਕਿਤਾਬਾਂ ਅਤੇ ਵਰਦੀਆਂ ਵੰਡੀਆਂ ਗਈਆਂ ਹਨ, ਦਾ ਹਿਸਾਬ ਵੀ ਲੈਣਗੇ।
ਚੋਣਾਂ ਨੇੜੇ ਦੇਖ ਹਰਕਤ ‘ਚ ਆਏ ਮੰਤਰੀ
ਦੱਸ ਦੇਈਏ ਕਿ ਆਪ ਸਰਕਾਰ ਨੂੰ ਇੱਕ ਸਾਲ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਸਕੂਲਾਂ ਵਿੱਚ ਸੁਧਾਰ ਕਰਨ ਦਾ ਲੋਕਾਂ ਨਾਲ ਵਾਅਦਾ ਕਰਕੇ ਸੱਤਾ ਵਿੱਚ ਆਏ ਹਨ ਪਰ ਸਰਕਾਰੀ ਸਕੂਲਾਂ ਵਿੱਚ ਕੋਈ ਖਾਸ ਤਬਦੀਲੀ ਦੇਖਣ ਨੂੰ ਨਹੀਂ ਮਿਲੀ। ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਸਿੱਖਿਆ ਮੰਤਰੀ ਹਰਜੋਤ ਬੈਂਸ ਸਰਗਰਮ ਨਜਰ ਆ ਰਹੇ ਹਨ ਤਾਂ ਜੋ ਸਿੱਖਿਆ ਦੇ ਮੁੱਦੇ ’ਤੇ ਵਿਰੋਧੀਆਂ ਵੱਲੋਂ ਸਰਕਾਰ ਨੂੰ ਨਿਸ਼ਾਨਾ ਨਾ ਬਣਾਇਆ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਿੱਖਿਆ ਵਿਭਾਗ ਨੇ ‘ਬਦਲੀ ਨੀਤੀ’ ਨੂੰ ਤਿਲਾਂਜਲੀ ਦੇ ਕੇ ਅਧਿਆਪਕਾਂ ਦੀਆਂ ਬਦਲੀਆਂ ਦਾ ਕੀਤਾ ਮੁੜ ਸਿਆਸੀਕਰਨ : ਡੀਟੀਐੱਫ
ਪਹਿਲਾਂ ਤੋਂ ਬਦਲੀ ਨੀਤੀ ਤਹਿਤ ਹੋਈਆਂ ਬਦਲੀਆਂ ਲਾਗੂ ਕਰਨ ਨੂੰ ਕੋਈ ਤਰਜ਼ੀਹ ਨਾ ਦੇਣ ਦਾ ਦੋਸ਼
(ਸੱਚ ਕਹੂੰ ਨਿਊਜ) ਪਟਿਆਲਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਪਾਰਦਰਸ਼ੀ ਢੰਗ ਨਾਲ ਸਰਕਾਰ ਚਲਾਉਣ ’ਤੇ ਸਵਾਲੀਆ ਨਿਸ਼ਾਨ ਉਠਾਉਂਦਿਆਂ ਡੈਮੋਕ੍ਰੇਟਿਕ ਟੀਚਰਜ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ ਕੁਮਾਰ,ਵਿੱਤ ਸਕੱਤਰ ਅਸਵਨੀ ਅਵਸਥੀ, ਜਿਲ੍ਹਾ ਪ੍ਰਧਾਨ ਅਤਿੰਦਰਪਾਲ ਸਿੰਘ ਅਤੇ ਜਿਲ੍ਹਾ ਸਕੱਤਰ ਹਰਵਿੰਦਰ ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਆਪਣੇ ਚਹੇਤੇ ਕਾਂਗਰਸੀ ਲੀਡਰਾਂ ਨੂੰ ਖੁਸ਼ ਕਰਨ ਲਈ, ਆਪਣੀ ਹੀ ਬਦਲੀ ਨੀਤੀ ਦੀਆਂ ਪੂਰੀ ਤਰ੍ਹਾਂ ਧੱਜੀਆਂ ਉਡਾ ਦਿੱਤੀਆਂ ਹਨ ਅਤੇ ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਸੈਂਕੜੇ ਬਦਲੀਆਂ ਬਿਨ੍ਹਾਂ ਕੋਈ ਜਨਤਕ ਅਰਜੀ ਦੀ ਮੰਗ ਕੀਤਿਆਂ ਜਾਂ ਕੋਈ ਹੋਰ ਪਾਰਦਰਸ਼ੀ ਢੰਗ ਅਪਣਾਏ ਕਰ ਦਿੱਤੀਆਂ ਹਨ। ਦੂਜੇ ਪਾਸੇ ਸਰਕਾਰ ਦੀ ਨੀਤੀ ਤਹਿਤ ਬਦਲੀ ਕਰਵਾ ਚੁੱਕੇ ਅਧਿਆਪਕ, ਜਿਨ੍ਹਾਂ ਦੀਆਂ ਵੱਖ-ਵੱਖ ਸ਼ਰਤਾਂ ਤਹਿਤ ਹੋਈਆਂ ਬਦਲੀਆਂ ਨੂੰ ਲਾਗੂ ਨਹੀਂ ਕੀਤਾ ਗਿਆ, ਉਹ ਵੀ ਹੁਣ ਆਪਣੇ ਆਪ ਨੂੰ ਠੱਗੇ ਮਹਿਸੂਸ ਕਰ ਰਹੇ ਹਨ।
ਡੈਮੋਕਰੇਟਿਕ ਟੀਚਰਜ ਫਰੰਟ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਬਦਲੀ ਨੀਤੀ ਨੂੰ ਤਿਲਾਂਜਲੀ ਦੇ ਕੇ ਬਦਲੀਆਂ ਦਾ ਸਿਆਸੀਕਰਨ ਹੋਣ ਦੀ ਸਖ਼ਤ ਨਿਖੇਧੀ ਕਰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਗੈਰ ਪਾਰਦਰਸੀ ਅਤੇ ਗੈਰ ਵਾਜਬ ਢੰਗ ਨਾਲ ਪਿਛਲੇ ਦਿਨੀਂ ਕੀਤੀਆਂ ਵੱਖ-ਵੱਖ ਅਧਿਆਪਕਾਂ ਦੀਆਂ 500 ਤੋਂ ਵਧੇਰੇ ਬਦਲੀਆਂ ਨੂੰ ਪੂਰੀ ਤਰ੍ਹਾਂ ਸਿਆਸੀ ਦਖਲਅੰਦਾਜੀ ਦੀ ਭੇਂਟ ਚਾੜ੍ਹ ਦਿੱਤਾ ਗਿਆ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਪਿਛਲੇ ਸਾਲ ਬਦਲੀ ਨੀਤੀ ਤਹਿਤ ਹੋਈਆਂ ਬਦਲੀਆਂ ਨੂੰ 50 ਫੀਸਦੀ ਸਟਾਫ, ਕਰਮਚਾਰੀ ਦੇ ਪਰਖਕਾਲ ਅਧੀਨ ਹੋਣ, ਸਿੰਗਲ ਟੀਚਰ, ਅਧਿਆਪਕ ਦਾ ਬਦਲ ਨਾ ਹੋਣ ਵਰਗੀਆਂ ਸਰਤਾਂ ਦਾ ਬਹਾਨਾ ਬਣਾ ਕੇ ਲਾਗੂ ਕਰਵਾਉਣ ਤੋਂ ਕੰਨੀ ਕਤਰਾਉਂਦਾ ਰਿਹਾ ਹੈ ਅਤੇ ਇਸੇ ਤਰ੍ਹਾਂ ਪ੍ਰਾਇਮਰੀ ਦੀਆਂ ਅੰਤਰ ਜ਼ਿਲ੍ਹਾ ਬਦਲੀਆਂ ਨੂੰ ਲਾਗੂ ਕਰਨ ਦੀ ਥਾਂ, ਅਧਿਆਪਕਾਂ ਨੂੰ ਬਦਲੀ ਵਾਲੇ ਸਟੇਸ਼ਨ ’ਤੇ ਹਾਜਰ ਹੋਣ ਉਪਰੰਤ ਡੈਪੂਟੇਸ਼ਨ ’ਤੇ ਪੁਰਾਣੇ ਸਕੂਲਾਂ ਵਿੱਚ ਹੀ ਰੱਖਿਆ ਹੋਇਆ ਹੈ। ਅਧਿਆਪਕ ਜੱਥੇਬੰਦੀਆਂ ਵੱਲੋਂ ਬਦਲੀ ਨੀਤੀ ਤਹਿਤ ਹੀ ਬਦਲੀਆਂ ਕਰਨ ਤੇ ਹੋਈਆਂ ਬਦਲੀਆਂ ਨੂੰ ਬਿਨਾਂ ਸ਼ਰਤ ਲਾਗੂ ਕਰਨ ਦੀ ਮੰਗ ਨੂੰ ਪੰਜਾਬ ਸਰਕਾਰ ਵਲੋਂ ਦਰਕਿਨਾਰ ਵੀ ਕੀਤਾ ਗਿਆ ਹੈ, ਜਿਸ ਕਾਰਨ ਸਮੁੱਚੇ ਅਧਿਆਪਕ ਵਰਗ ਵਿੱਚ ਪੰਜਾਬ ਸਰਕਾਰ ਪ੍ਰਤੀ ਗੁੱਸੇ ਦੀ ਭਾਵਨਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
(ਕੁਲਵੰਤ ਕੋਟਲੀ), ਮੋਹਾਲੀ। ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਕੱਚੇ ਅਧਿਆਪਕ 16 ਜੂਨ ਤੋਂ ਸਥਾਨਕ ਸਿੱਖਿਆ ਭਵਨ ਦੀ 7 ਵੀਂ ਮੰਜ਼ਿਲ ਤੇ ਚੜ੍ਹੇ ਰਾਜਾ ਔਲਖ, ਬਲਵੰਤ ਸਿੰਘ ਪਟਿਆਲਾ ਅਤੇ ਕੁਲਵਿੰਦਰ ਸਿੰਘ ਨਾੜੂ ਆਦਿ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੇਠਾਂ ਉਤਰ ਆਏ ਹਨ। ਕੱਚੇ ਅਧਿਆਪਕ ਯੂਨੀਅਨ ਆਗੂਆਂ ਵਲੋਂ ਸੰਘਰਸ਼ਕਾਰੀ ਅਧਿਆਪਕਾਂ ਹਾਰ ਪਾ ਕੇ ਸਨਮਾਨ ਕਰਦੇ ਹੋਏ ਹੇਠਾਂ ਉਤਾਰਿਆ ਗਿਆ।
ਇਸ ਮੌਕੇ ਇਨ੍ਹਾਂ 3 ਆਗੂਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਨ ਲਈ ਵੱਡੀ ਗਿਣਤੀ ਵਿਚ ਕੱਚੇ ਅਧਿਆਪਕ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਿਛਲੇ 15 ਸਾਲਾਂ ਤੋਂ ਵੱਧ ਸਮੇਂ ਤੋਂ ਬਹੁਤ ਘੱਟ ਤਨਖ਼ਾਹਾਂ ਉੱਤੇ ਕੰਮ ਕਰਦੇ ਕੱਚੇ ਅਧਿਆਪਕਾਂ ਦੀ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 16 ਜੂਨ ਨੂੰ ਯੂਨੀਅਨ ਵਲੋਂ ਜਿੱਥੇ ਵਿੱਦਿਆ ਭਵਨ ਅੱਗੇ ਪੱਕਾ ਧਰਨਾ ਲਗਾਇਆ ਸੀ ਉੱਥੇ 3 ਕੱਚੇ ਅਧਿਆਪਕ ਸਰਕਾਰ ਤੇ ਦਬਾਅ ਬਣਾਉਣ ਲਈ ਵਿੱਦਿਆ ਭਵਨ ਦੀ 7 ਵੀਂ ਮੰਜ਼ਿਲ ਤੇ ਚੜ ਗਏ ਸਨ ਤੇ ਪਿਛਲੇ 84 ਦਿਨਾ ਤੋਂ ਉੱਥੇ ਹੀ ਡਟੇ ਹੋਏ ਸਨ। ਪੰਜਾਬ ਸਰਕਾਰ ਵਲੋਂ ਮੰਨੀਆਂ ਮੰਗਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦੇਣ ਤੋਂ ਬਾਅਦ 3 ਕੱਚੇ ਅਧਿਆਪਕਾਂ ਨੂੰ ਹੇਠਾਂ ਉਤਾਰ ਲਿਆ ਗਿਆ ਜਦਕਿ ਵਿੱਦਿਆ ਭਵਨ ਅੱਗੇ ਚੱਲਦਾ ਪੱਕਾ ਧਰਨਾ ਲਗਾਤਾਰ ਜਾਰੀ ਰਹੇਗਾ। ਆਗੂਆਂ ਨੇ ਕਿਹਾ ਜਦੋਂ ਤੱਕ 13 ਹਜ਼ਾਰ ਦੇ ਕਰੀਬ ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲ ਜਾਂਦੇ ਜਾਂ ਉਨ੍ਹਾਂ ਦੀ ਨੌਕਰੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕਰ ਦਿੱਤਾ ਜਾਂਦਾ, ਉਦੋਂ ਤੱਕ ਉਹ ਆਪਣਾ ਧਰਨਾ ਜਾਰੀ ਰੱਖਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ