Dedicated - Sach Kahoon Punjabi
ਪੰਜਾਬ ‘ਚ 14 ਤੋਂ 21 ਫਰਵਰੀ ਤੱਕ ਵੱਖ-ਵੱਖ ਥਾਂ ਮਨਾਇਆ ਜਾਵੇਗਾ ਇਹ ਉਤਸਵ
16 ਅਤੇ 17 ਮਾਰਚ ਨੂੰ ਕਰਵਾਏ ਜਾਣ ਵਾਲੇ ‘ਅੰਤਰ ਰਾਸ਼ਟਰੀ ਫਿਲਮ ਉਤਸਵ-2020’ ਦੀ ਰੂਪ ਰੇਖਾ ਵੀ ਕੀਤੀ ਤਿਆਰ
14 ਫਰਵਰੀ, 2020 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬੀ ਬੋਲੀ ਅਤੇ ਸਭਿਆਚਾਰ ਉਤਸਵ ਦਾ ਉਦਘਾਟਨੀ  ਸਮਾਰੋਹ ਹੋਵੇਗਾ
ਚੰਡੀਗੜ, (ਅਸ਼ਵਨੀ ਚਾਵਲਾ) ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ‘ਪੰਜਾਬੀ ਬੋਲੀ ਅਤੇ ਸਭਿਆਚਾਰਕ ਉਤਸਵ’  (Cultural Festival) ਮਨਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਉਤਸਵ-2020 ਚੰਡੀਗੜ ਤੋਂ ਲੈ ਕੇ ਪਟਿਆਲਾ ਅਤੇ ਲੁਧਿਆਣਾ ਸਣੇ ਕਈ ਥਾਂਵਾਂ ‘ਤੇ ਮਨਾਇਆ ਜਾਏਗਾ, ਜਿਸ ਦੇ ਤਹਿਤ ਵੱਡੇ ਪੱਧਰ ‘ਤੇ ਪ੍ਰੋਗਰਾਮ ਵੀ ਕਰਵਾਏ ਜਾਣਗੇ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਲਗਭਗ ਰੂਪ ਰੇਖਾ ਵੀ ਤੈਅ ਕਰ ਲਈ ਗਈ ਹੈ।
ਸਰਕਾਰ ਵਲੋਂ ਲਏ ਗਏ ਫੈਸਲੇ ਅਨੁਸਾਰ ਸਰਕਾਰ ਵਲੋਂ ‘ਪੰਜਾਬੀ ਬੋਲੀ ਅਤੇ ਸਭਿਆਚਾਰਕ ਉਤਸਵ’ 14 ਤੋਂ 21 ਫਰਵਰੀ ਤੱਕ ਮਨਾਇਆ ਜਾਵੇਗਾ। ਇਸ ਸਬੰਧੀ ਉਲੀਕੇ ਗਏ ਪ੍ਰੋਗਰਾਮਾਂ ਬਾਰੇ ਉਨਾਂ ਦੱਸਿਆ ਕਿ 14 ਫਰਵਰੀ, 2020 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬੀ ਬੋਲੀ ਅਤੇ ਸਭਿਆਚਾਰ ਉਤਸਵ ਦਾ ਉਦਘਾਟਨੀ  ਸਮਾਰੋਹ ਹੋਵੇਗਾ। ਜਿਸ ਵਿੱਚ ਡਾ. ਸੁਰਜੀਤ ਪਾਤਰ ਅਤੇ ਡਾ. ਵਰਿਆਮ ਸਿੰਘ ਸੰਧੂ ਦੇ ਪੰਜਾਬੀ ਭਾਸ਼ਾ ਨੂੰ ਦਰਪੇਸ਼ ਚੁਨੌਤੀਆਂ ਅਤੇ ਹੱਲ ਸਬੰਧੀ ਭਾਸ਼ਣ ਕਰਵਾਏ ਜਾਣਗੇ। ਉਸ ਉਪਰੰਤ ਪੰਜਾਬੀ ਸਭਿਆਚਾਰ ਨਾਲ ਸਬੰਧਤ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ ਅਤੇ ਪੰਜਾਬੀ ਬੋਲੀ ਦੇ ਵਿਕਾਸ ਲਈ ਕੰਮ ਕਰਨ ਵਾਲੀਆਂ 11 ਅਹਿਮ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ।
ਇਸ ਤੋਂ ਅਗਲੇ ਦਿਨ 15 ਫਰਵਰੀ ਨੂੰ ਪੰਜਾਬ ਆਰਟ ਕੌਂਸਲ, ਸੈਕਟਰ -16, ਚੰਡੀਗੜ ਵਿਖੇ ਪੰਜਾਬੀ ਕਵੀ ਦਰਬਾਰ ਅਤੇ ਗੀਤ/ਗਜ਼ਲਾਂ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਉਪਰੰਤ ਨਾਮਵਰ ਕਵੀਆਂ ਦਾ ਸਨਮਾਨ ਕੀਤਾ ਜਾਵੇਗਾ।17 ਫਰਵਰੀ, 2020 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਇੱਕ ਅੰਤਰ ਰਾਸ਼ਟਰੀ ਪੱਧਰ ਦਾ ਪੰਜਾਬੀ ਭਾਸ਼ਾ ਬਾਰੇ ਸੈਮੀਨਾਰ ਅਤੇ ਵਿਚਾਰ ਚਰਚਾ ਹੋਵੇਗੀ। ਇਸ ਉਪਰੰਤ ਨਾਮਵਰ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ।
ਇਸੇ ਲੜੀ ਦੇ ਤਹਿਤ ਮਿਤੀ 18 ਫਰਵਰੀ, 2020 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੈਂਪਸ (ਕਲਾ ਭਵਨ) ਵਿੱਚ ਵੱਖ-ਵੱਖ 4 ਯੂਨੀਵਰਸਿਟੀਆਂ (ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ) ਦੇ ਇਨਾਮ ਜੇਤੂ ਟੀਮਾਂ ਦਾ ਨਾਟਕ ਮੁਕਾਬਲਾ ਕਰਵਾਇਆ ਜਾਵੇਗਾ। ਇਸ ਉਪਰੰਤ ‘ਪੰਜਾਬ ਸੰਗੀਤ ਅਤੇ ਨਾਟਕ ਅਕਾਦਮੀ’ ਵੱਲੋਂ ‘ਲੂਣਾ’ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ। 19 ਫਰਵਰੀ, 2020 ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਪੰਜਾਬ ਨਾਲ ਸਬੰਧਤ ਲੋਕ ਨਾਚ/ਲੋਕ ਗੀਤ ਪੇਸ਼ ਕੀਤੇ ਜਾਣਗੇ।
ਇਸ ਉਤਸਵ ਦੇ ਆਖਰੀ ਦਿਨ 21 ਫਰਵਰੀ, 2020 ਨੂੰ ਪੰਜਾਬ ਆਰਟ ਕੌਂਸਲ ਵੱਲੋਂ ਪੰਜਾਬ ਸਹਿਤ ਅਕਾਦਮੀ ਲੁਧਿਆਣਾ ਅਤੇ ਪੰਜਾਬ ਆਰਟ ਕੌਂਸਲ ਚੰਡੀਗੜ ਵਿਖੇ ਪੰਜਾਬੀ ਮਾਂ ਬੋਲੀ ਨਾਲ ਸਬੰਧਤ ਵਖਰੇ ਤੌਰ ਤੇ ਪ੍ਰੋਗਰਾਮ (ਪੰਜਾਬੀ ਗੀਤ/ਬਾਲ ਗੀਤਾਂ ਦਾ ਗਾਇਣ ਆਦਿ ) ਕਰਵਾਏ ਕੀਤੇ ਜਾਣਗੇ।
ਇਨਾਂ ਪ੍ਰੋਗਰਾਮਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਪਟਿਆਲਾ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਖੋਜ ਪਰਚੇ ਪੜੇ ਜਾਣਗੇ ਅਤੇ ਕਵੀ ਦਰਬਾਰ ਕਰਵਾਇਆ ਜਾਵੇਗਾ। ਇਸ ਮੀਟਿੰਗ ਵਿਚ ਪੰਜਾਬੀ ਬੋਲੀ ਨੂੰ ਸਮਰਪਿਤ 16 ਅਤੇ 17 ਮਾਰਚ ਨੂੰ ਕਰਵਾਏ ਜਾਣ ਵਾਲੇ ‘ਅੰਤਰ ਰਾਸ਼ਟਰੀ ਫਿਲਮ ਉਤਸਵ-2020’ ਬਾਰੇ ਰੂਪ ਰੇਖਾ ਬਾਰੇ ਵਿਚਾਰ ਕੀਤਾ ਗਿਆ
ਜਿਸ ਦੇ ਤਹਿਤ ਇਸ 2 ਦਿਨਾਂ ਦੇ ‘ਅੰਤਰ-ਰਾਸ਼ਟਰੀ ਪੰਜਾਬੀ ਫਿਲਮ ਮੇਲੇ ਦੌਰਾਨ ਕੁਝ ਉਘੀਆਂ ਫਿਲਮਾਂ ਦਿਖਾਈਆਂ ਜਾਣਗੀਆਂ ਅਤੇ ਇਹਨਾਂ ਫਿਲਮਾਂ ਨਾਲ ਸਬੰਧਤ ਪ੍ਰੋਡਿਉਸਰ/ਡਾਇਰੈਕਟਰ/ਕਲਾਕਾਰਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਦਾ ਉਦਘਾਟਨ  16 ਮਾਰਚ ਨੂੰ ਚਰਨਜੀਤ ਸਿੰਘ ਚੰਨੀ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉੱਤਪਤੀ ਵਿਭਾਗ ਮੰਤਰੀ ਕਰਨਗੇ।17 ਮਾਰਚ, 2020 ਨੂੰ ਸਮਾਪਤੀ ਸਮਾਰੋਹ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬੀ ਫਿਲਮ ਉਦਯੋਗ ਵਿੱਚ ਅਹਿਮ ਰੋਲ ਅਦਾ ਕਰਨ ਵਾਲੀਆਂ ਸ਼ਖਸ਼ੀਅਤਾਂ ਦਾ ਸਨਮਾਨ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਾਤਾਵਰਨ ਤੇ ਸਾਂਝੀਵਾਲਤਾ ਨੂੰ ਸਮਰਪਿਤ ਰਿਹਾ ਵਿਸ਼ੇਸ਼ ਸੈਸ਼ਨ
ਮੁੱਖ ਮੰਤਰੀ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਤੋਂ ਬਚਾਉਣ ਦਾ ਸੱਦਾ
ਅਸ਼ਵਨੀ ਚਾਵਲਾ/ਚੰਡੀਗੜ । ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸਾਂਝੀਵਾਲਤਾ, ਧਾਰਮਿਕ ਸਹਿਣਸ਼ੀਲਤਾ ਤੇ ਵਾਤਾਵਰਨ ਦੀ ਬਿਹਤਰੀ ਲਈ ਇਕਜੁਟ ਹੋਣ ਦਾ ਪ੍ਰਭਾਵਸ਼ਾਲੀ ਸੰਦੇਸ਼ ਦੇ ਗਿਆ ਸਮਾਰੋਹ ‘ਚ ਪੁੱਜੇ ਮਾਣਯੋਗ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਆਪਣੀਆਂ ਤਕਰੀਰਾਂ ‘ਚ 550ਵੇਂ ਪ੍ਰਕਾਸ਼ ਪੁਰਬ ਨੂੰ ਮਨੁੱਖਤਾ ਦੀ ਸਾਂਝ ਦਾ ਨਾਂਅ ਦਿੱਤਾ।
ਆਪਣੇ ਮੁੱਖ ਭਾਸ਼ਣ ਵਿੱਚ ਉਪ ਰਾਸ਼ਟਰਪਤੀ ਐਮ. ਵੈਂਕੱਈਆ ਨਾਇਡੂ ਨੇ ਅਗਲੇ ਕੁਝ ਦਿਨਾਂ ਤੱਕ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ‘ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਲਾਂਘਾ ਸਾਨੂੰ ਉਸ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਨਾਲ ਜੋੜੇਗਾ, ਜਿੱਥੇ ਗੁਰੂ ਸਾਹਿਬ ਜੀ ਨੇ ਆਪਣੇ ਜੀਵਨ ਦੇ ਅੰਤਿਮ 18 ਵਰੇ ਬਿਤਾਏ। ਉਨਾਂ ਨੇ ਵਿਧਾਇਕਾਂ ਨੂੰ ਇਕਸਾਰਤਾ ਵਾਲੇ ਸਮਾਜ ਦੀ ਸਿਰਜਣਾ ਲਈ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਅਨੁਸਾਰ ਲੋਕਾਂ ਦੀ ਸੇਵਾ ਕਰਕੇ ਮਿਸਾਲ ਕਾਇਮ ਕਰਨ ਦਾ ਸੱਦਾ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਬਰਾਬਰਤਾ ਦੇ ਮੁਦੱਈ ਦੱਸਦਿਆਂ ਸ੍ਰੀ ਨਾਇਡੂ ਨੇ ਕਿਹਾ ਕਿ ਪਹਿਲੇ ਸਿੱਖ ਗੁਰੂ ਸਾਹਿਬ ਨੇ ਔਰਤਾਂ ਦੇ ਸਤਿਕਾਰ ਲਈ ਵੀ ਆਵਾਜ਼ ਬੁਲੰਦ ਕੀਤੀ।
ਪੰਜਾਬ ਤੇ ਹਰਿਆਣਾ ਦੇ ਵਿਧਾਇਕਾਂ ਦੀ ਭਾਈਵਾਲੀ ਨਾਲ ਵਿਸ਼ੇਸ਼ ਇਜਲਾਸ ਸੱਦਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਵਧਾਈ ਦਿੰਦਿਆਂ ਉਪ ਰਾਸ਼ਟਰਪਤੀ ਨੇ ਉਮੀਦ ਪ੍ਰਗਟਾਉਂਦਿਆਂ ਕਿਹਾ ਕਿ ਇਸ ਵਿਲੱਖਣ ਕਦਮ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਅਤੇ ਸਿੱਖਿਆਵਾਂ ਦਾ ਪਾਸਾਰ ਕੋਨੇ-ਕੋਨੇ ਤੱਕ ਹੋਵੇਗਾ।  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਦੇ ਪ੍ਰਭਾਵ ਤੋਂ ਬਚਾਉਣ ਦਾ ਸੱਦਾ ਦਿੱਤਾ। ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕੁਦਰਤ ਤੇ ਮਨੁੱਖਤਾ ਦੇ ਵਿਚਕਾਰ ਆਪਸੀ ਅੰਤਰੀਵ ਸਾਂਝ ਨੂੰ ਦਰਸਾਇਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਫਲਸਫੇ ਦੀ ਭਾਵਨਾ ਨੂੰ ਕਾਇਮ ਰੱਖਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਵੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਕਾਰਨ ਫੈਲਦੀਆਂ ਘਾਤਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਜਿਵੇਂ ਕਿ ਮੌਜੂਦਾ ਸਮੇਂ ਹਵਾ ਪ੍ਰਦੂਸ਼ਣ ਨੇ ਕੌਮੀ ਰਾਜਧਾਨੀ ਸਮੇਤ ਸਮੁੱਚੇ ਉਤਰੀ ਭਾਰਤ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਮੁੱਖ ਮੰਤਰੀ ਨੇ ਸਾਰਿਆਂ ਨੂੰ ਅਪੀਲ ਕਰਦਿਆਂ ਕੁਦਰਤ ਅਤੇ ਕੁਦਰਤੀ ਸਰੋਤਾਂ ਨੂੰ ਸਾਂਭਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਗੁਰੂ ਸਾਹਿਬ ਦੇ ਫਲਸਫੇ ਅਨੁਸਾਰ ਸਾਫ ਸੁਥਰਾ, ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ। ਇਸ ਲਈ ਉਨਾਂ ਨੇ ਧਰਤੀ ਹੇਠਲੇ ਪਾਣੀ ਦੀ ਘੱਟ ਵਰਤੋਂ, ਪਾਣੀ ਦੀ ਘੱਟ ਵਰਤੋਂ ਵਾਲੀਆਂ ਫਸਲਾਂ ਪੈਦਾ ਕਰਨ, ਪਰਾਲੀ ਨਾ ਸਾੜਨ ਅਤੇ ਰਸਾਇਣਕ ਖਾਦਾਂ ਦੀ ਘੱਟ ਵਰਤੋਂ ‘ਤੇ ਜ਼ੋਰ ਦਿੱਤਾ।
ਇਹੋ ਵਿਚਾਰ ਦੇਸ਼ ਦੇ ਉਪ ਰਾਸ਼ਟਰਪਤੀ ਐਮ.ਵੈਂਕੱਈਆ ਨਾਇਡੂ ਵੱਲੋਂ ਪ੍ਰਗਟਾਏ ਗਏ ਜੋ ਇਤਿਹਾਸਕ ਸੈਸ਼ਨ ਦੇ ਵਿਸ਼ੇਸ਼ ਮਹਿਮਾਨ ਸਨ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਸੱਤਿਆਦੇਵ ਨਰਾਇਣ ਆਰੀਆ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸਣੇ ਪੰਜਾਬ ਦੇ ਸੰਸਦ ਮੈਂਬਰ ਅਤੇ ਪੰਜਾਬ ਤੇ ਹਰਿਆਣਾ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਹਾਜ਼ਰੀ ਵਿੱਚ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਰਾਬਰੀ ਵਾਲਾ ਸਮਾਜ ਸਿਰਜਣ, ਸਮਾਜਿਕ ਤੇ ਆਰਥਿਕ ਨਾਬਰਾਬਰੀ ਖਤਮ ਕਰਨ ਦੇ ਸਦੀਵੀਂ ਸੰਦੇਸ਼ ਦੀ ਪਾਲਣਾ ਕਰਨ ਲਈ ਸਾਰਿਆਂ ਨੂੰ ਅਪੀਲ ਕੀਤੀ। ਉਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਸੰਦੇਸ਼ਾਂ ‘ਤੇ ਮੁੜ ਵਿਚਾਰ ਕਰਨ ਅਤੇ ਇਸ ਤੋਂ ਕਿਸੇ ਭਟਕਣ ਨੂੰ ਠੀਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਪੀੜੀ ਨੂੰ ਆਪਣੇ ਜੀਵਨ ਕਾਲ ਵਿੱਚ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦੀ ਬਖਸ਼ਿਸ਼ ਹਾਸਲ ਹੋਈ ਹੈ। ਉਨਾਂ ਨੇ ਪਹਿਲੇ ਸਿੱਖ ਗੁਰੂ ਦੀਆਂ ਰਹਿਮ ਅਤੇ ਪਿਆਰ ਕਰਨ ਦੀਆਂ ਸਿੱਖਿਆਵਾਂ ਅਤੇ ਕਦਰਾ ਕੀਮਤਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨਾਂ ਨੇ ਸਹਿਣਸ਼ੀਲਤਾ ਤੇ ਸਦਭਾਵਨਾ ‘ਤੇ ਜ਼ੋਰ ਦੇਣ ਲਈ ਗੁਰੂ ਸਾਹਿਬ ਦੀ ਏਕਤਾ ਅਤੇ ਇਕ ਪਰਮਾਤਮਾ ਦੇ ਫਲਸਫੇ ਦਾ ਵਿਸ਼ੇਸ਼ ਜ਼ਿਕਰ ਕੀਤਾ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਸਦਨ ਵਿੱਚ ਪੰਜਾਬ ਤੇ ਹਰਿਆਣਾ ਦੇ ਵਿਧਾਇਕਾਂ ਦਰਮਿਆਨ ਅੱਜ ਦੇਖੀ ਗਈ ਸਦਭਾਵਨਾ ਭਵਿੱਖ ਵਿੱਚ ਦੋਵਾਂ ਸੂਬਿਆਂ ਵਿਚਕਾਰ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦੀ ਰਹੇਗੀ ਜਿਸ ਨਾਲ ਖਿੱਤੇ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇਗਾ। ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਨਿਆਂਕਾਰੀ ਸਮਾਜ ਨੂੰ ਯਕੀਨੀ ਬਣਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਆਪਸੀ ਪਿਆਰ ਅਤੇ ਸਤਿਕਾਰ ਦੇ ਦਿਖਾਏ ਰਾਹ ‘ਤੇ ਚੱਲਣ ਦੀ ਅਪੀਲ ਕੀਤੀ। ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਸ਼ਾਂਤੀ ਤੇ ਸਦਭਾਵਨਾ ਨੂੰ ਇਕਮਾਤਰ ਰਸਤਾ ਦੱਸਦਿਆਂ ਉਨਾਂ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਕਸ਼ਮਕਸ਼ ਨੂੰ ਖਤਮ ਕਰਨ ਲਈ ਕਰਤਾਰਪੁਰ ਮਾਡਲ ਸਹਾਈ ਹੋਵੇਗਾ।
ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਧਾਰਮਿਕ ਸਹਿਣਸ਼ੀਲਤਾ, ਅਮਨ-ਸ਼ਾਂਤੀ ਅਤੇ ਇਕ ਪ੍ਰਮਾਤਮਾ ਦਾ ਸੰਦੇਸ਼ ਫਿਰਕੂ ਹਿੰਸਾ ਦਾ ਖਾਤਮਾ ਕਰ ਸਕਦਾ ਹੈ। ਉਨਾਂ ਕਿਹਾ ਕਿ ਫਿਰਕੂ ਹਿੰਸਾ ਵਿਸ਼ਵ ਦੇ ਸਾਹਮਣੇ ਬਹੁਤ ਵੱਡੀ ਚੁਣੌਤੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਉਪ ਰਾਸ਼ਟਰਪਤੀ, ਸਾਬਕਾ ਪ੍ਰਧਾਨ ਮੰਤਰੀ, ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕਿਆ, ਯਾਦਗਾਰੀ ਚਿੰਨ ਅਤੇ ਕਿਤਾਬਾਂ ਦੇ ਸੈੱਟ ਨਾਲ ਸਨਮਾਨਿਤ ਕੀਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਵਿੱਤਰ ਅਵਤਾਰ ਮਹੀਨੇ ਨੂੰ ਸਮਰਪਿਤ ਪੰਜ ਬਲਾਕਾਂ ਦੀ ਸਾਂਝੀ ਨਾਮ-ਚਰਚਾ ਹੋਈ
ਸਾਧ-ਸੰਗਤ ਨੇ ਐੱਮਐੱਸਜੀ ਕਿੱਟਾਂ ਖ਼ਰੀਦਣ ਲਈ ਵਿਖਾਇਆ ਭਾਰੀ ਉਤਸ਼ਾਹ
ਮਲੋਟ (ਮਨੋਜ) | ਪੂਜਨੀਕ ਬੇਪਰਵਾਹ ਸ਼ਹਿਨਸ਼ਾਹ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪੰਜ ਬਲਾਕਾਂ ਮਲੋਟ, ਗਿੱਦੜਬਾਹਾ, ਲੰਬੀ, ਕਬਰਵਾਲਾ ਅਤੇ ਕੋਟਭਾਈ ਦੀ ਸਾਂਝੀ ਨਾਮ-ਚਰਚਾ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ ਧੂਮਧਾਮ ਨਾਲ ਹੋਈ। ਨਾਮ-ਚਰਚਾ ਵਿੱਚ ਸਾਧ-ਸੰਗਤ ਨੇ ਭਾਰੀ ਗਿਣਤੀ ਸ਼ਿਰਕਤ ਕਰਕੇ ਗੁਰੂ ਜਸ ਸਰਵਣ ਕੀਤਾ ਅਤੇ ਵੱਖ ਵੱਖ ਕਵੀਰਾਜ ਵੀਰਾਂ ਨੇ ਖੁਸ਼ੀ ਪ੍ਰਥਾਏ ਸ਼ਬਦਬਾਣੀ ਸੁਣਾਈ। ਇਸ ਮੌਕੇ ਸਾਧ-ਸੰਗਤ ਨੇ ਐੱਮਐੱਸਜੀ ਕੰਪਨੀ ਦੇ ਘਰੇਲੂ ਵਰਤੋਂ ਦੇ ਪ੍ਰੋਡਕਟਾਂ ਦੀਆਂ ਕਿੱਟਾਂ ਖ਼ਰੀਦਣ ਪ੍ਰਤੀ ਭਾਰੀ ਉਤਸ਼ਾਹ ਦਿਖਾਇਆ
ਇਸ ਮੌਕੇ ਗੁਰਬਾਜ ਸਿੰਘ ਇੰਸਾਂ ਨੇ ਸਾਧ-ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੂਜਨੀਕ ਗੁਰੂ ਜੀ ਨੇ ਸਾਡੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਮਿਲਾਵਟ ਰਹਿਤ ਐਮ.ਐਸ.ਜੀ. ਪ੍ਰੋਡਕਟਸ ਲਾਂਚ ਕੀਤੇ ਹਨ ਜਿਸ ਨੂੰ ਪੂਰੀ ਸ਼ੁੱਧਤਾ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਐਮ.ਐਸ.ਜੀ. ਘਰੇਲੂ ਪ੍ਰੋਡਕਟਸ ਵਰਤਣ ਨਾਲ ਜਿੱਥੇ ਸਿਹਤ ਤੰਦਰੁਸਤ ਰਹੇਗੀ ਉਥੇ ਸਾਨੂੰ ਬੰਪਰ ਡਰਾਅ ਰਾਹੀਂ ਹੋਰ ਸਮਾਨ ਜਿੱਤਣ ਦਾ ਵੀ ਸੁਨਹਿਰੀ ਮੌਕਾ ਮਿਲੇਗਾ। ਉਨਾਂ ਕਿਹਾ ਕਿ ਐਮ.ਐਸ.ਜੀ. ਪ੍ਰੋਡਟਕਸ ਦੀ ਕਿੱਟ ਖਰੀਦਣ ‘ਤੇ 1 ਜਨਵਰੀ 2020 ਨੂੰ ਲੱਕੀ ਡਰਾਅ ਕੱਢਿਆ ਜਾਵੇਗਾ ਜਿਸ ਵਿੱਚ 142 ਬੰਪਰ ਇਨਾਮ ਕੱਢੇ ਜਾਣਗੇ ਅਤੇ ਫੀਡ ਬੈਕ ਫਾਰਮ ਦਾ ਡਰਾਅ 30 ਜਨਵਰੀ 2020 ਨੂੰ ਕੱÎਢਆ ਜਾਵੇਗਾ। ਉਨਾਂ ਕਿਹਾ ਕਿ ਸਾਨੂੰ ਆਪਣੀ ਸਿਹਤ ਦੀ ਸੰਭਾਲ ਕਰਦੇ ਹੋਏ ਮਿਲਾਵਟ ਰਹਿਤ ਸਮਾਨ ਦੀ ਬਜਾਏ ਐਮ.ਐਸ.ਜੀ. ਪ੍ਰੋਡਕਟਸ ਹੀ ਖਰੀਦਣੇ ਚਾਹੀਦੇ ਹਨ ਜਿਸ ਨਾਲ ਸਾਡੀ ਸਿਹਤ ਤੰਦਰੁਸਤ ਰਹਿ ਸਕੇ।
ਇਸ ਮੌਕੇ 45 ਮੈਂਬਰ ਹਰਚਰਨ ਸਿੰਘ ਇੰਸਾਂ ਨੇ ਪਵਿੱਤਰ ਅਵਤਾਰ ਮਹੀਨੇ ਦੀ ਵਧਾਈ ਦਿੰਦਿਆਂ ਸਾਧ-ਸੰਗਤ ਨੂੰ ਡੇਰਾ ਸੱਚਾ ਸੌਦਾ ਸਰਸਾ ਵਿਖੇ ਸਮੇਂ ਸਮੇਂ ‘ਤੇ ਚੱਲਦੀ ਸੇਵਾ ਵਿੱਚ ਵੀ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਸ਼ਹਿਨਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਵਸ ਮੌਕੇ ਭੰਡਾਰੇ ਵਿੱਚ ਹੁੰਮ-ਹੁਮਾ ਕੇ ਪੁੱਜਣ ਦਾ ਸੱਦਾ ਦਿੱਤਾ।
ਇਸ ਮੌਕੇ ਬਲਾਕ ਭੰਗੀਦਾਸ ਗੌਰਖ ਸੇਠੀ ਨੇ ਸ਼ਹਿਨਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਸਮੂਹ ਸਾਧ-ਸੰਗਤ ਨੂੰ ਵਧਾਈ ਦਿੱਤੀ।  ਇਸ ਮੌਕੇ ਐਮ.ਐਸ.ਜੀ. ਆਲ ਟਰੇਡਿੰਗ ਇੰਟਰਨੈਸ਼ਨਲ ਪ੍ਰਾ:ਲਿ: ਕੰਪਨੀ ਦੇ ਰਾਮਾ ਨੰਦ ਇੰਸਾਂ, ਗਗਨ ਇੰਸਾਂ ਅਤੇ ਪ੍ਰਤੀਕ ਇੰਸਾਂ ਤੋਂ ਇਲਾਵਾ 45 ਮੈਂਬਰ ਪੰਜਾਬ ਗੁਰਦਾਸ ਸਿੰਘ ਇੰਸਾਂ, ਭੈਣ ਸ਼ਿਮਲਾ ਇੰਸਾਂ, ਭੈਣ ਕਿਰਨ ਇੰਸਾਂ ਮਲੋਟ, ਭੈਣ ਕਿਰਨ ਇੰਸਾਂ ਲੰਬੀ, ਭੈਣ ਸ਼ਾਂਤੀ ਇੰਸਾਂ, 45 ਮੈਂਬਰ ਰਾਜਸਥਾਨ ਰੋਨਿਤ ਇੰਸਾਂ, 45 ਮੈਂਬਰ ਯੂਥ ਰਾਹੁਲ ਇੰਸਾਂ, ਜਿੰਮੇਵਾਰ ਰਮੇਸ਼ ਠਕਰਾਲ ਇੰਸਾਂ, ਗੁਰਭਿੰਦਰ ਸਿੰਘ ਇੰਸਾਂ, ਸੱਤਪਾਲ ਇੰਸਾਂ, ਰੋਬਿਨ ਗਾਬਾ ਇੰਸਾਂ, ਸ਼ਹਿਰੀ ਭੰਗੀਦਾਸ ਵਿਕਾਸ ਇੰਸਾਂ ਤੋਂ ਇਲਾਵਾ ਪੰਜ ਬਲਾਕਾਂ ਦੇ ਜਿੰਮੇਵਾਰ ਅਤੇ ਭਾਰੀ ਗਿਣਤੀ ਵਿੱਚ ਸਾਧ-ਸੰਗਤ ਮੌਜੂਦ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਬਨਿਟ ਮੰਤਰੀ ਸੋਢੀ ਤੇ ਐਮ.ਪੀ. ਪਰਨੀਤ ਕੌਰ ਨੇ ਸਮਾਰਟ ਸਕੂਲ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ
ਪਟਿਆਲਾ ਦੇ 20 ਸਰਕਾਰੀ ਸਕੂਲਾਂ ਸਮਾਰਟ ਸਕੂਲ ਵਜੋਂ ਦਿੱਤੇ ਸਰਟੀਫਿਕੇਟ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆਂ ਦੇ ਕੇ ਅੰਤਰ-ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਦੇ ਮਕਸਦ ਨਾਲ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਕੇ ਸਮਾਰਟ ਸਕੂਲ ਬਣਾਏ ਜਾ ਰਹੇ ਹਨ। ਜਿਸ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ੀਲਖ਼ਾਨਾ ਵਿਖੇ ਪਟਿਆਲਾ ਦੇ 20 ਸਕੂਲਾਂ ਨੂੰ ਸਮਾਰਟ ਸਕੂਲ ਬਣਾਕੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਅਤੇ ਉਹਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ।
ਜੋ ਤਹੱਈਆ ਕੀਤਾ ਹੈ ਉਸੇ ਤਹਿਤ ਪੰਜਾਬ ਦੇ ਸਰਕਾਰੀ ਸਕੂਲ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਦੇ ਨਾਲ-ਨਾਲ ਸਕੂਲਾਂ ਨੂੰ ਅੰਤਰ-ਰਾਸ਼ਟਰੀ ਪੱਧਰ ਦੀਆਂ ਸੁਵਿਧਾਵਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲਾਂ ਦਾ ਆਧੁਨਿਕੀਰਣ ਕਰਨਾ ਸਮੇਂ ਦੀ ਮੁਖ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਢੁਕਵੇਂ ਕਦਮ ਉਠਾਏ ਜਾ ਰਹੇ ਹਨ।  ਪਰਨੀਤ ਕੌਰ ਨੇ ਆਜ਼ਾਦੀ ਦਿਵਸ ਅਤੇ ਰੱਖੜੀ ਦੀ ਵਧਾਈ ਦਿੰਦਿਆ ਵਿਦਿਆਰਥੀਆਂ ਦੇ ਭਰਵੇ ਇਕੱਠੇ ਨੂੰ ਸੰਬੋਧਨ ਕਰਦਿਆ ਕਿਹਾ ਵਿਦਿਆਰਥੀਆਂ ਦਾ ਮੁੱਖ ਮਕਸਦ ਲਗਨ ਅਤੇ ਮਿਹਨਤ ਨਾਲ ਅੱਗੇ ਵਧਣ ਦਾ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਗਿਆਨ ਪ੍ਰਾਪਤੀ ਲਈ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ।
ਨਵਜੋਤ ਬਜਾਜ (ਗੱਗੂ)
ਕੁਦਰਤ ਦੀ ਗੋਦ ‘ਚ ਵਸੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਨੂੰ ਜਿੱਥੇ ਖਾਲਸੇ ਦੀ ਸਿਰਜਣਾ ਦੀ ਪਵਿੱਤਰ ਭੂਮੀ ਹੋਣ ਦਾ ਮਾਣ ਹਾਸਲ ਹੋਇਆ ਹੇ। ਉੱਥੇ ਦੁਖੀ ਤੇ ਪੀੜਤ ਮਨੁੱਖਤਾ ਦੀ ਬਿਨਾਂ ਕਿਸੇ ਭੇਦਭਾਵ ਦੇ ਸੇਵਾ ਕਰਨ ਦੀ ਮਿਸਾਲ ਪੈਦਾ ਕਰਨ ਦਾ ਸੁਭਾਗ ਵੀ ਪ੍ਰਾਪਤ ਹੋਇਆ ਹੈ। ਦੁਖੀ ਮਾਨਵਤਾ ਦੀ ਸੇਵਾ ਦਾ ਇਹੋ ਸੰਕਲਪ ਅੱਜ ਦੀ ਰੈਂਡ ਕਰਾਸ ਸੰਸਥਾ ਦੀ ਬੁਨਿਆਦ ਬਣਿਆ ਹੈ, ਜਿਸ ਨੂੰ ਅੱਜ-ਕੱਲ੍ਹ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋ ਚੁੱਕੀ ਹੈ। ਮੁਗਲ ਫੌਜਾਂ ਤੇ ਸਿੰਘਾਂ ਵਿਚਕਾਰ ਘਮਸਾਨ ਦੀ ਜੰਗ ਦੌਰਾਨ ਕੁਝ ਸਿੰਘਾਂ ਨੇ ਦੇਖਿਆ ਕਿ ਇੱਕ ਸਿੰਘ ਪਿੱਠ ‘ਤੇ ਮਸ਼ਕ ਬੰਨ੍ਹੀ ਮੁਗਲ ਫੌਜ਼ਾਂ ਦੇ ਜ਼ਖ਼ਮੀ ਫੌਜੀਆਂ ਨੂੰ ਵੀ ਪਾਣੀ ਪਿਆਈ ਜਾ ਰਿਹਾ ਸੀ। ਸਿੰਘਾਂ ਦੀ ਸ਼ਿਕਾਇਤ ਸੁਣ ਕੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮੁਸਕਰਾਏ ਤੇ ਪਾਣੀ ਪਿਆਉਣ ਵਾਲੇ ਸਿੰਘ ਨੂੰ ਬੁਲਾਵਾ ਭੇਜਿਆ। ਉਹਨਾਂ ਨੇ ਸਿੰਘਾਂ ਦੀ ਸ਼ਿਕਾਇਤ ਬਾਰੇ ਉਸ ਸਿੰਘ ਨੂੰ ਦੱਸਦਿਆਂ ਕਿਹਾ ਭਾਈ ਸਾਹਿਬ, ਕੀ ਇਹ ਸਿੰਘ ਸੱਚ ਆਖ ਰਹੇ ਹਨ?
ਦੋਵੇ ਹੱਥ ਜੋੜ ਕੇ ਸਿਰ ਨੀਵਾਂ ਕਰਕੇ ਭਾਈ ਸਾਹਿਬ ਨੇ ਕਿਹਾ, ਹਾ, ਸੱਚੇ ਪਾਤਸ਼ਾਹ , ਇਹ ਸੱਚ ਹੈ। ਜੰਗ ਦੇ ਮੈਦਾਨ ਵਿੱਚ ਪਾਣੀ-ਪਾਣੀ ਕੁਰਲਾ ਰਹੇ ਤੇ ਜ਼ਖ਼ਮਾਂ ਨਾਲ ਤੜਫ਼ ਰਹੇ ਸਿੰਘਾਂ ਤੇ ਮੁਗਲਾਂ ਚ ਮੈਨੂੰ ਕੋਈ ਫ਼ਰਕ ਨਜ਼ਰ ਨਹੀਂ ਆÀੁਂਦਾ। ਇਹ ਹੋਰ ਕੋਈ ਨਹੀ ਸਗੋਂ ਭਾਈ  ਘਨੱਈਆ ਜੀ ਹੀ ਸਨ, ਜਿਨ੍ਹਾਂ ਨੇ ਗੁਰੂ ਆਸ਼ੇ ਅਨੁਸਾਰ ਮਨੁੱਖਤਾ ਦੀ ਨਿਸ਼ਕਾਮ ਸੇਵਾ ਦਾ ਮੁੱਢ ਬੰਨ੍ਹਿਆ। ਗੁਰੂ ਜੀ ਬੇਹੱਦ ਖੁਸ਼ ਹੋਏ ਤੇ ਕਿਹਾ ਭਾਈ ਘਨੱਈਆ ਜੀ ਤੁਸੀ  ਸੱਚਮੁੱਚ ਹੀ ਸਿੱਖੀ ਤੇ ਸੇਵਾ ਦੇ ਸੰਕਲਪ ਨੂੰ ਧਾਰ ਲਿਆ ਹੈ।  ਤੁਸੀ ਸਿੱਖੀ ਤੇ ਸੇਵਾ ਦੇ ਪੁੰਜ ਹੋ ਗੁਰੂ ਜੀ ਨੇ ਭਾਈ ਘਨੱ੍ਹਈਆ ਦੇ ਹੱਥ ‘ਚ ਮੱਲ੍ਹਮ ਪੱਟੀ ਦਾ ਡੱਬਾ ਫੜਾਉਂਦਿਆਂ ਕਿਹਾ, ਜਾਓ ਹੁਣ ਪਿਆਸਿਆਂ ਦੀ ਪਿਆਸ ਮਿਟਾਉਣ ਦੇ ਨਾਲ-ਨਾਲ ਜ਼ਖ਼ਮੀਆਂ ਦਾ ਦਰਦ ਵੀ ਦੂਰ ਕਰੋ। ਇਹ ਸੀ ਮਹਾਨ ਗੁਰੂ ਜੀ ਤੇ ਮਹਾਨ ਸਿੱਖ ਦਾ ਧਰਮ ਤੇ ਸੇਵਾ ਦਾ ਸੰਕਲਪ।
ਰੈੱਡ ਕਰਾਸ ਵਿਸ਼ਵ ਪੱਧਰ ਦੀ ਸਭ ਤੋਂ ਵੱਡੀ ਅੰਤਰਰਾਸ਼ਟਰੀ ਸੇਵਾ ਤੇ ਸਹਾਇਤਾ ਵਾਲੀ ਸੰਸਥਾ ਹੈ, ਜਿਸ ਦਾ ਮੁੱਖ ਦਫ਼ਤਰ ਜਨੇਵਾ (ਸਵਿਟਜ਼ਰਲੈਂਡ) ਵਿੱਚ ਹੈ,ਜਿਸ ਦੇ ਬਾਨੀ ਜੀਨ ਹੈਨਰੀ ਡਿਉਨਾ ਹਨ। ਰੈੱਡ ਕਰਾਸ ਦਿਵਸ ਨੂੰ ਹੈਨਰੀ ਡਿਉਨਾ ਦੇ ਜਨਮ ਦਿਨ (8 ਮਈ) ਨਾਲ ਜੋੜਿਆ ਗਿਆ ਹੈ।
ਹੈਨਰੀ ਡਿਊਨਾ ਦਾ ਜਨਮ 8 ਮਈ 1828 ਵਿੱਚ ਸਵਿੱਟਜ਼ਰਲੈਂਡ ਵਿਖੇ ਹੋਇਆ। ਉਹ ਕਿਸੇ ਕੰਮ ਲਈ ਇਟਲੀ ਦੇ ਕਸਬੇ ਮੈਲਫਰੀਨੋ ਵਿਖੇ ਗਿਆ। ਇਨ੍ਹਾਂ ਦਿਨਾਂ ‘ਚ 1859 ਨੂੰ ਇਸ ਕਸਬੇ ਵਿੱਚ ਫਰਾਂਸ ਅਤੇ ਆਸਟਰੀਆ ਦੀਆਂ ਫੌਜਾਂ ‘ਚ ਖਤਰਨਾਕ ਯੁੱਧ ਹੋਇਆ, ਜਿਸ ਵਿੱਚ ਹਜ਼ਾਰਾਂ ਫੌਜੀ ਜ਼ਖਮੀ ਹੋ ਗਏ ਤੇ ਹਜ਼ਾਰਾਂ ਹੀ ਮਾਰੇ ਗਏ। ਹੈਨਰੀ ਡਿਊਨਾ ਦਾ ਮਨ ਪਸੀਜ ਗਿਆ। ਉਸ ਨੇ ਨੇੜੇ ਦੇ ਪਿੰਡਾਂ ਦੇ ਲੋਕਾਂ ਨੂੰ ਇਕੱਠਾ ਕਰਕੇ ਦੁੱਖੀਆਂ ਤੇ ਜ਼ਖਮੀਆਂ ਦੀ ਸੇਵਾ ਲਈ ਪ੍ਰੇਰਿਆ। ਇਸ ਦਰਦਨਾਕ ਘਟਨਾ ਸਬੰਧੀ ਡਿਊਨਾ ਨੇ ਇੱਕ ਕਿਤਾਬ ਲਿਖੀ ਤੇ ਕਿਤਾਬ ਦੇ ਅੰਤ ਵਿੱਚ ਇਸ ਕਾਰਜ ਲਈ ਕੋਈ ਸੰਸਥਾ ਖੜ੍ਹੀ ਕਰਨ ਦਾ ਸੁਝਾਅ ਦਿੱਤਾ। ਅਕਤੂਬਰ 1863 ਵਿੱਚ ਕੁਝ ਦੇਸ਼ਾਂ ਦੇ ਪ੍ਰਤੀਨਿਧਾਂ ਦੀ ਜਨੇਵਾ ਵਿਖੇ ਮੀਟਿੰਗ ਵਿੱਚ ਸੰਸਥਾ ਬਾਰੇ ਫ਼ੈਸਲਾ ਤੈਅ ਹੋਇਆ। ਡਿਊਨਾ ਤੇ ਸਵਿੱਟਜਰਲਂੈਡ ਨੂੰ ਮਾਣ ਦੇਣ ਲਈ ਸਵਿੱਟਜ਼ਰਲੈਡ ਦੇ ਕੌਮੀ ਝੰਡੇ ਤੇ ਇਸ ਦੇ ਚਿੰਨ੍ਹ ਦੇ ਰੰਗਾਂ ਨੂੰ ਆਪਸ ਵਿੱਚ ਬਦਲ ਕੇ ਅਪਣਾਇਆ ਗਿਆ।
ਜਨੇਵਾ ਸੰਧੀਆਂ ਅਨੁਸਾਰ ਰੈੱਡ ਕਰਾਸ ਦਾ ਉਦੇਸ਼ ਹਵਾਈ, ਥਲ ਤੇ ਜਲ ਫੌਜ ਦੇ ਜ਼ਖ਼ਮੀਆਂ ਤੇ ਕੁਦਰਤੀ ਆਫ਼ਤਾਂ ਦੇ ਮਾਰਿਆਂ ਦੀ ਸੰਭਾਲ, ਜੰਗੀ ਕੈਦੀਆਂ ਨਾਲ ਮਨੁੱਖੀ ਸਲੂਕ, ਅਪਾਹਜ਼ਾਂ ਦੀ ਸੇਵਾ, ਮੁੜ ਵਸੇਬਾ ਤੇ ਸੰਸਾਰ ਵਿੱਚ ਅਮਨ-ਸ਼ਾਂਤੀ ਲਈ ਸਾਰਥਕ ਯਤਨ ਕਰਨਾ ਹੈ। ਲਗਭਗ 180 ਦੇਸ਼ ਰੈਂਡ ਕਰਾਸ ਦੇ ਮੈਂਬਰ ਹਨ। 1901 ਵਿੱਚ ਪਹਿਲਾ ਨੋਬਲ ਸ਼ਾਂਤੀ ਇਨਾਮ ਹੈਨਰੀ ਡਿਊਨਾ ਨੁੰ ਦਿੱਤਾ ਗਿਆ ਪਰ ਉਸ ਨੇ ਇਨਾਮ ਦੀ ਸਾਰੀ ਰਾਸ਼ੀ ਤੇ ਸੁਗਾਤਾਂ ਦੀ ਰਕਮ ਬਿਮਾਰ, ਦੁਖੀਆਂ ਤੇ ਜ਼ਖ਼ਮੀਆਂ ਦੀ ਸੇਵਾ ਲਈ ਖਰਚਣ ਦੀ ਵਸੀਅਤ ਕਰ ਦਿੱਤੀ। 1963 ਦਾ ਨੋਬਲ ਸ਼ਾਂਤੀ ਪੁਰਸਕਾਰ ਵਿਸ਼ਵ ਰੈਂਡ ਕਰਾਸ ਸੰਸਥਾ ਨੂੰ ਮਿਲਿਆ। ਲੋਕ ਭਲਾਈ ਤੇ ਰਾਹਤ ਦੀ ਇਹ ਸੰਸਥਾ ਆਪਣੇ ਕਾਰਜ ਲੋਕਾਂ ਦੇ ਸਹਿਯੋਗ ਨਾਲ ਕਰਦੀ ਹੈ।  ਜੰਗ ਜਾਂ ਕੁਦਰਤੀ ਆਫ਼ਤਾਂ ਸਮੇ ਹੀ ਨਹੀ ਸਗੋ ਇਹ ਸੰਸਥਾਂ ਸ਼ਾਂਤੀ ਸਮੇਂ ਵੀ ਸਹਾਇਤਾ ਕਾਰਜ ਕਰਦੀ ਹੈ। ਜਿਵੇਂ ਗਰੀਬਾਂ, ਅਨਾਥਾਂ, ਅਪਾਹਜਾਂ ਨੂੰ ਸਹਾਇਤਾ ਦੇਣਾ, ਦੁਰਘਟਨਾ ਸਮੇ ਜ਼ਖਮੀਆਂ ਦੀ ਸੰਭਾਲ ਕਰਨੀ, ਅੱਖਾਂ, ਖੂਨ ਤੇ ਹੋਰ ਸਰੀਰਕ ਅੰਗ ਦਾਨ ਲੈ ਕੇ ਲੋੜਵੰਦਾਂ ਦੀ ਸਹਾਇਤਾ ਕਰਨੀ ਗਰੀਬ ਬੱਚਿਆਂ ਦੀ ਪੜ੍ਹਾਈ ਚ ਸਹਾਇਤਾ ਆਦਿ। ਇਹ ਸੰਸਥਾ ਸਵੈ-ਸੇਵਕਾਂ ਦੀ ਅੰਤਰਰਾਸ਼ਟਰੀ ਜਥੇਬੰਦੀ ਵੀ ਹੈ, ਜਿਸ ਦਾ ਧੁਰਾ ਵੀ ਸਵੈ-ਸੇਵਾ ਹੈ। ਜਨਵਰੀ 2001 ‘ਚ ਗੁਜਰਾਤ ‘ਚ ਆਏ ਭੁਚਾਲ ਦੇ ਪੀੜਤਾਂ ਦੀ ਸਹਾਇਤਾ ਲਈ ਦੁਨੀਆ ਭਰ ਤੋਂ ਆਏ ਰੈਡ ਕਰਾਸ ਸਵੈ-ਸੇਵਕਾਂ ਨੇ ਦਿਖਾ ਦਿੱਤਾ ਕਿ ਇਹ ਸੰਸਥਾ ਬਿਨਾਂ ਕਿਸੇ ਸਰਹੱਦ ਦੀ ਪ੍ਰਵਾਹ ਕਰਦਿਆਂ ਨਿਸ਼ਕਾਮ ਸੇਵਾ ਲਈ ਅੱਗੇ ਆਉਂਦੀ ਹੈ।
ਰੈਡ ਕਰਾਸ ਦੇ ਭਾਵ ਤੇ ਭਾਵਨਾ ਨੂੰ ਸਮਝਣ ਤੇ ਅਪਣਾਉਣ ਦੀ ਲੋੜ ਹੈ ਮਾਨਵਤਾ ਦੀ ਸੇਵਾ ਰੂਪੀ ਜੋਤ ਨੂੰ ਭਾਈ ਘਨੱਈਆ ਜੀ ਨੇ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਜਗਾਇਆ, ਜਿਸ ਨੂੰ ਹੈਨਰੀ ਡਿਊਨਾ ਨੇ ਸਮੁੱਚੇ ਵਿਸ਼ਵ ਪੱਧਰ ‘ਤੇ ਰੋਸ਼ਨੀ ਕਰਨ ਲਈ ਰੈਡ ਕਰਾਸ ਦੇ ਨਾਂਅ  ਹੇਠ ਅਪਣਾਇਆ ਪੰਜਾਬ ਵਿੱਚ ਭਾਈ ਘਨ੍ਹੱਈਆ ਜੀ ਨੂੰ ਵੀ ਰੈੱਡ ਕਰਾਸ ਦੇ ਪਹਿਲੇ ਪਰਿਵਰਤਕ ਵਜੋਂ ਯਾਦ ਕੀਤਾ ਜਾਦਾ ਹੈ ਅੱਜ ਲੋੜ ਹੈ ਅਸੀਂ ਪੀੜਤ ਮਾਨਵਤਾ ਦੀ ਭਲਾਈ ਲਈ ਆਪਣੇ ਅੰਦਰ ਦੇ ਸਵੈ ਸੇਵਕ ਨੂੰ ਪਛਾਣੀਏ ਅਜਿਹੀਆਂ ਮਾਨਵਤਾਵਾਦੀ ਸੰਸਥਾਵਾਂ ਨਾਲ ਜੁੜੀਏ ਅਤੇ ਸਮਾਜ ਸੇਵਾ ਦੇ ਇਸ ਦਾਇਰੇ ਨੂੰ ਹੋਰ ਵਿਸ਼ਾਲ ਕਰੀਏ ਤਾਂ ਜੋ ਦੁਖੀ ਮਾਨਵਤਾ ਦੀ ਸੇਵਾ ਦਾ ਸੰਦੇਸ਼ ਘਰ ਘਰ ਪਹੁੰਚਾਇਆ ਜਾ ਸਕੇ ।
ਭਗਤਾ ਭਾਈ ਕਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਿਤ, ਨਿਖਤ, ਮੀਨਾ ਨੇ ਜਿੱਤੇ ਸੋਨ, ਸ਼ਹੀਦਾਂ ਨੂੰ ਕੀਤੇ ਸਮਰਪਿਤ
ਨਵੀਂ ਦਿੱਲੀ | ਭਾਰਤੀ ਮੁੱਕੇਬਾਜ਼ਾਂ ਨੇ ਬੁਲਗਾਰਆ ਦੇ ਸੋਫੀਆ ‘ਚ 70ਵੇਂ ਸਟ੍ਰਾਂਜਾ ਮੈਮੋਰੀਅਲ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਕੁੱਲ ਸੱਤ ਤਮਗੇ ਆਪਣੇ ਨਾਂਅ ਕੀਤੇ ਜਿਸ ‘ਚ ਤਿੰਨ ਸੋਨ, ਇਕ ਚਾਂਦੀ ਤੇ ਤਿੰਨ ਕਾਂਸੀ ਤਮਗੇ ਸ਼ਾਮਲ ਹਨ ਏਸ਼ਿਆਈ ਖੇਡਾਂ ‘ਚ ਸੋਨ ਤਮਗੇ ਜਿੱਤਣ ਵਾਲੇ ਅਮਿਤ ਪੰਘਲ 49 ਕਿਗ੍ਰਾ. ਭਾਰ ਵਰਗ ਇਸ ਟੂਰਨਾਮੈਂਟ ‘ਚ ਸੋਨ ਤਮਗੇ ਜਿੱਤਣ ਵਾਲੇ ਭਾਰਤ ਦੇ ਇਕਲੌਤੇ ਪੁਰਸ਼ ਖਿਡਾਰੀ ਹਨ ਨਾਲ ਹੀ ਮਹਿਲਾਵਾਂ ‘ਚ ਸਾਬਕਾ ਵਰਲਡ ਜੂਨੀਅਰ ਚੈਂਪੀਅਨ ਨਿਖਤ ਜਰੀਨ 51 ਕਿਗ੍ਰਾ. ਤੇ ਮੇਇਸਨਾਮ ਮੀਨਾ ਕੁਮਾਰੀ ਦੇਵੀ 54 ਕਿਗ੍ਰਾ. ਨੇ ਆਪਣੇ-ਆਪਣੇ ਮੁਕਾਬਲੇ ਜਿੱਤ ਸੋਨ ਤਮਗਹਾ ਹਾਸਲ ਕੀਤਾ
ਜਦੋਂਕਿ ਆਗਾਜ਼ ਕਰ ਰਹੀ ਮੰਜੂ ਰਾਣੀ ਨੂੰ 48 ਕਿਗ੍ਰਾ. ਭਾਰ ਵਰਗ ‘ਚ ਚਾਂਦੀ ਤਮਗੇ ਨਾਲ ਸਬਰ ਕਰਨਾ ਪਿਆ ਅਮਿਤ ਮੁਕਾਬਲੇ ਦੇ ਸ਼ੁਰੂ ਤੋਂ ਹੀ ਆਪਣੇ ਵਿਰੋਧੀ ਕਜਾਕਿਸਤਾਨ ਦੇ ਟੇਮਿਰਾਟਿਸ ਝੁਸੁਪੋਵ ‘ਤੇ ਹਾਵੀ ਰਹੇ ਉਨ੍ਹਾਂ ਨੇ ਮੁਰਾਬਲਾ 5-0 ਨਾਲ ਆਪਣੇ ਨਾਂਅ ਕਰਨ ‘ਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਈ ਅਮਿਤ ਦਾ ਇਹ ਇਸ ਟੂਰਨਾਮੈਂਟ ‘ਚ ਲਗਾਤਾਰ ਦੂਜਾ ਸੋਨ ਤਮਗਾ ਹੈ 22 ਸਾਲ ਦੀ ਨਿਖਤ ਜਰੀਨ ਨੇ ਫਾਈਨਲ ਮੁਕਾਬਲੇ ‘ਚ ਫਿਲੀਪੀਂਸ ਦੀ ਮੈਗਨੋ ਆਇਰਿਸ਼ ਨੂੰ ਹਰਾ ਦਿੱਤਾ ਨਿਖਤ ਨੇ ਇੱਕਤਰਫਾ ਖੇਡ ਵਿਖਾਇਆ ਦੋ ਵਾਰ ਦੀ ਕੌਮੀ ਜੇਤੂ ਨੇ ਕਦੇ ਵੀ ਆਪਣੀ ਵਿਰੋਧੀ ਨੂੰ ਆਪਣੇ Àੁੱਪਰ ਹਾਵੀ ਨਹੀਂ ਹੋਣ ਦਿੱਤਾ ਤੇ 5-0 ਨਾਲ ਜਿੱਤ ਹਾਸਲ ਕੀਤੀ ਹੈਦਰਾਬਾਦ ਦੀ ਨਿਖਤ ਨੇ ਆਪਣਾ ਦੂਜਾ ਕੌਮਾਂਤਰੀ ਤਮਗਾ ਜਿੱਤ ਲਿਆ
ਨਿਖਿਤ ਨੇ ਮੋਢੇ ਦੀ ਸੱਟ ਤੋਂ ਵਾਪਸੀ ਕਰਦਿਆਂ ਸੋਨ ਤਮਗਾ ਜਿੱਤਿਆ ਦੋ ਸਾਲ ਪਹਿਲਾਂ ਨਿਖਤ ਦੇ ਮੋਢੇ ਦੀ ਸਰਜਰੀ ਹੋਈ ਸੀ ਉਨਾਂ੍ਹ ਨੈ ਪਿਛਲੇ ਸਾਲ ਅਪਰੈਲ ‘ਚ ਬੇਲਗ੍ਰਾਦ ਇੰਟਰਨੈਸ਼ਨਲ ‘ਚ ਵੀ ਸੋਨ ਤਮਗਾ ਜਿੱਤਿਆ ਸੀ ਨਾਗਾਲੈਂਡ ਦੀ ਮੀਨਾ ਕੁਮਾਰੀ ਨੇ ਭਾਰਤ ਨੂੰ ਦੂਜਾ ਸੌਨ ਦਿਵਾਇਆ ਹਾਲਾਂਕਿ ਮੀਨਾ ਨੂੰ ਸੋਨ ਲਈ ਕਾਫੀ ਮਿਹਨਤ ਕਰਨੀ ਪਈ ਉਨ੍ਹਾਂ ਨੇ ਫਿਲੀਪੀਂਸ ਦੀ ਏਇਰਾ ਵਿਲੇਜੇਸ ਨੂੰ 54 ਕਿਗ੍ਰਾ. ਭਾਰ ਵਰਗ ਦੇ ਫਾਈਨਲ ‘ਚ ਸਖਤ ਮੁਕਾਬਲੇ ‘ਚ 3-2 ਨਾਲ ਹਰਾਇਆ ਇਨ੍ਹਾਂ ਤਿੰਨਾ ਮੁੱਕੇਬਾਜ਼ਾਂ ਨੇ ਆਪਣੇ ਸੋਨ ਤਮਗੇ ਪੁਲਵਾਮਾ ‘ਚ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਸੀਆਰਪੀਐੱਫ ਦੇ 40 ਜਵਾਨਾਂ ਨੂੰ ਸਮਰਪਿਤ ਕੀਤੇ ਹਨ ਭਾਰਤ ਨੇ ਬੀਤੇ ਸਾਲ ਯੂਰਪ ਦੇ ਇਸ ਸਭ ਤੋਂ ਪੁਰਾਣੇ ਐਮਿਚਿਓਰ ਮੁੱਕੇਬਾਜ਼ੀ ਟੂਰਨਾਮੈਂਟ ‘ਚ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਸੀ ਭਾਰਤ ਨੇ ਪਿਛਲੇ ਸਾਲ ਇਸ ਟੂਰਨਾਮੈਂਟ ‘ਚ ਕੁੱਲ 11 ਤਮਗੇ ਆਪਣੇ ਨਾਂਅ ਕੀਤੇ ਸਨ ਜਿਨਾਂ੍ਹ ‘ਚ ਦੋ ਸੋਨ ਤਮਗੇ ਸਨ ਤੇ ਛੇ ਤਮਗੇ ਮਹਿਲਾਵਾਂ ਨੇ ਜਿੱਤੇ ਸਨ ਇਸ ਸਾਲ ਵੀ ਭਾਰਤੀ ਮਹਿਲਾਵਾਂ ਛੇ ਤਮਗੇ ਜਿੱਤਣ ‘ਚ ਸਫਲ ਰਹੀਆਂ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਈ ਮਰੀਜ਼ਾਂ ਨੂੰ ਪਲੇਟਲੈਟਸ ਵੀ ਦਿੱਤੇ
ਚੰਡੀਗੜ੍ਹ । ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਦਰਸ਼ਾਏ ਰਸਤੇ ‘ਤੇ ਚਲਦੇ ਹੋਏ ਚੰਡੀਗੜ੍ਹ ਵਿਖੇ ਬਲੱਡ ਪੰਪ (ਡੇਰਾ ਸ਼ਰਧਾਲੂ) ਜ਼ਰੂਰਤਮੰਦ ਮਰੀਜ਼ਾਂ ਨੂੰ ਜੀਵਨ ਦਾਨ ਦੇਣ ਵਿੱਚ ਲੱਗੇ ਹੋਏ ਹਨ। ਚੰਡੀਗੜ੍ਹ ਵਿਖੇ ਹਰ ਦੂਜੇ ਦਿਨ ਸੜਕ ਹਾਦਸੇ ਜਾਂ ਫਿਰ ਕਿਸੇ ਬਿਮਾਰੀ ਨਾਲ ਪੀੜਤ ਨੂੰ ਖੂਨ ਦਿੱਤਾ ਜਾ ਰਿਹਾ ਹੈ। ਪਿਛਲੇ ਇੱਕ ਹਫ਼ਤੇ ਵਿੱਚ 11 ਯੂਨਿਟ ਖੂਨਦਾਨ ਕਰ ਦਿੱਤਾ ਗਿਆ ਹੈ, ਜਦੋਂ ਕਿ ਪਲੇਟਲੈਟਸ ਦੀ ਗਿਣਤੀ ਇਸ ਤੋਂ ਵੱਖਰੀ ਹੈ।
ਚੰਡੀਗੜ੍ਹ ਤੋਂ ਜਾਣਕਾਰੀ ਦਿੰਦੇ ਹੋਏ ਰਾਜੂ ਇੰਸਾਂ ਨੇ ਦੱਸਿਆ ਕਿ ਚੰਡੀਗੜ੍ਹ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਪੁੱਜਣ ਵਾਲੇ ਮਰੀਜ਼ਾਂ ਨੂੰ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਵੱਲੋਂ ਖੂਨਦਾਨ ਕੀਤਾ ਜਾ ਰਿਹਾ ਹੈ। ਕਈ ਵਾਰ ਤਾਂ ਐਮਰਜੈਂਸੀ ਵਿੱਚ ਦੇਰ ਰਾਤ ਨੂੰ ਵੀ ਖੂਨ ਦਿੱਤਾ ਗਿਆ ਹੈ ਅਤੇ ਕਦੀ ਵੀ ਚੰਡੀਗੜ੍ਹ ਦੇ ਪ੍ਰੇਮੀਆਂ ਨੇ ਜਰੂਰਤ ਪੈਣ ‘ਤੇ ਦਿਨ ਜਾਂ ਰਾਤ ਨੂੰ ਖੂਨਦਾਨ ਕਰਨ ਤੋਂ ਇਨਕਾਰ ਨਹੀਂ ਕੀਤਾ।
ਬੀਤੀ 1 ਫਰਵਰੀ ਤੋਂ ਲੈ ਕੇ 8 ਫਰਵਰੀ ਤੱਕ ਚੰਡੀਗੜ੍ਹ ਦੇ ਡੇਰਾ ਪ੍ਰੇਮੀਆਂ ਨੇ 11 ਯੂਨਿਟ ਤੋਂ ਜਿਆਦਾ ਖੂਨਦਾਨ ਕਰ ਦਿੱਤਾ ਹੈ, ਜਦੋਂ ਕਿ ਕਈ ਮਰੀਜ਼ਾਂ ਨੂੰ ਪਲੇਟਲੈਟਸ ਵੀ ਦਿੱਤੇ ਗਏ ਹਨ, ਉਨ੍ਹਾਂ ਦੀ ਗਿਣਤੀ ਇਸ ਵਿੱਚ ਸ਼ਾਮਲ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਹਫ਼ਤੇ ਖੂਨਦਾਨ ਕਰਨ ਵਾਲਿਆਂ ਵਿੱਚ ਵਿਜੇਂਦਰ ਇੰਸਾਂ, ਮਾਸਟਰ ਜੱਸੀ ਇੰਸਾਂ, ਨੀਤਿਨ ਇੰਸਾਂ, ਸੁਨੀਲ ਇੰਸਾਂ ਅਤੇ ਗੁਰਮੁਖ ਇੰਸਾਂ ਤੋਂ ਇਲਾਵਾ ਹੋਰਨਾਂ ਨੇ ਖੂਨਦਾਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਨਵਤਾ ਨੂੰ ਸਮਰਪਿਤ ਰਿਹਾ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ ਪਵਿੱਤਰ ਅਵਤਾਰ ਦਿਵਸ
4307 ਯੂਨਿਟ ਖੂਨਦਾਨ
4414 ਮਰੀਜ਼ਾਂ ਦੀ ਜਾਂਚ
15 ਅਪਾਹਿਜਾਂ ਨੂੰ ਮਿਲੀ ਟਰਾਈ ਸਾਈਕਲ
11-11 ਲੋੜਵੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ ਤੇ ਗਰਮ ਕੱਪੜੇ
ਸਰਸਾ
ਮਾਨਵਤਾ ਭਲਾਈ ਕਾਰਜਾਂ ‘ਚ ਮੋਹਰੀ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਵਸ ‘ਤੇ ਅੱਜ ਸ਼ਾਹ ਸਤਿਨਾਮ ਜੀ ਧਾਮ ਦੇ ਸੱਚਖੰਡ ਹਾਲ ‘ਚ ਵਿਸ਼ਾਲ ਖੂਨਦਾਨ ਕੈਂਪ ਤੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਾਇਆ ਗਿਆ ਖੂਨਦਾਨ ਕੈਂਪ ਦਾ ਸ਼ੁੱਭ ਆਰੰਭ ਡੇਰਾ ਸੱਚਾ ਸੌਦਾ ਦੀ ਸੀਨੀਅਰ ਵਾਈਸ ਚੇਅਰਮੈਨ ਸ਼ੋਭਾ ਇੰਸਾਂ ਤੇ ਪ੍ਰਬੰਧਨ ਕਮੇਟੀ ਦੇ ਮੈਂਬਰਾਂ ਨੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਪਵਿੱਤਰ ਨਾਅਰਾ ਲਗਾ ਕੇ ਤੇ ਬੇਨਤੀ ਦੇ ਸ਼ਬਦ ਨਾਲ ਕੀਤਾ ਇਸ ਮੌਕੇ ਡੇਰਾ ਸੱਚਾ ਸੌਦਾ ਪ੍ਰਬੰਧਨ ਕਮੇਟੀ ਦੇ ਮੈਂਬਰ, ਮੈਡੀਕਲ ਤੇ ਵੱਖ-ਵੱਖ ਪ੍ਰਦੇਸ਼ਾਂ ਤੋਂ ਆਈਆਂ ਵੱਖ-ਵੱਖ ਬਲੱਡ ਬੈਂਕ ਟੀਮਾਂ ਦੇ ਮੈਂਬਰ ਮੌਜ਼ੂਦ ਰਹੇ ਸਾਈਂ ਜੀ ਦੇ ਪਵਿੱਤਰ ਭੰਡਾਰੇ ਦੀ ਖੁਸ਼ੀ ‘ਚ ਸ਼ਾਹ ਸਤਿਨਾਮ ਜੀ ਧਾਮ ਵਿਖੇ ਨਾਮ ਚਰਚਾ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਵੱਡੀ ਗਿਣਤੀ ‘ਚ ਸਾਧ-ਸੰਗਤ ਪਹੁੰਚੀ ਨਾਮ ਚਰਚਾ ਦੌਰਾਨ ਡੇਰਾ ਸੱਚਾ ਸੌਦਾ ਦੀ ਮਰਿਆਦਾ ਅਨੁਸਾਰ 11-11 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਗਰਮ ਕੱਪੜੇ ਵੰਡੇ ਗਏ ਇਸ ਤੋਂ ਇਲਾਵਾ 15 ਅਪਾਹਿਜਾਂ ਨੂੰ ਟਰਾਈ ਸਾਈਕਲ ਵੀ ਦਿੱਤੇ ਗਏ
ਨਾਮ ਚਰਚਾ ਦੀ ਸਮਾਪਤੀ ‘ਤੇ ਸਾਧ-ਸੰਗਤ ‘ਚ ਪ੍ਰਸਾਦ ਤੇ ਲੰਗਰ ਦਾ ਵੰਡਿਆ ਗਿਆ ਪਵਿੱਤਰ ਅਵਤਾਰ ਦਿਵਸ ‘ਤੇ ਸੱਚਖੰਡ ਹਾਲ ‘ਚ ਲੱਗੇ ਖੂਨਦਾਨ ਕੈਂਪ ‘ਚ 4307 ਖੂਨ ਇਕੱਠਾ ਕੀਤਾ ਗਿਆ ਤੇ ਜਨ ਕਲਿਆਣ ਪਰਮਾਰਥੀ ਕੈਂਪ ‘ਚ 4414 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ
ਨਾਮ ਚਰਚਾ ‘ਚ ਪੂਜਨੀਕ ਮਾਤਾ ਨਸੀਬ ਕੌਰ ਜੀ ਇੰਸਾਂ (ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਆਦਰਯੋਗ ਮਾਤਾ ਜੀ) ਸਮੇਤ ਆਦਰਯੋਗ ਸ਼ਾਹੀ ਪਰਿਵਾਰ ਦੇ ਸਮੂਹ ਮੈਂਬਰਾਂ ਤੇ ਡੇਰਾ ਸੱਚਾ ਸੌਦਾ ਪ੍ਰਬੰਧਨ ਕਮੇਟੀ ਤੋਂ ਇਲਾਵਾ ਆਸ-ਪਾਸ ਤੋਂ ਲੱਖਾਂ ਦੀ ਗਿਣਤੀ ‘ਚ ਸਾਧ-ਸੰਗਤ ਨੇ ਸ਼ਿਰਕਤ ਕੀਤੀ ਇਸ ਮੌਕੇ ਕਵੀਰਾਜ ਵੀਰਾਂ ਨੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥਾਂ ‘ਚੋਂ ਭਜਨ ਗਾ ਕੇ ਪੂਜਨੀਕ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਮਹਿਮਾ ਦਾ ਗੁਣਗਾਨ ਕੀਤਾ ਨਾਮ ਚਰਚਾ ਦੌਰਾਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਇੱਕ ਰਿਕਾਰਡਿਡ ਵੀਡੀਓ ਚਲਾਈ ਗਈ, ਜਿਸ ‘ਚ ਪੂਜਨੀਕ ਗੁਰੂ ਜੀ ਨੇ ਬੇਪਰਵਾਹ ਸਾਈਂ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਜੀਵਨ ਤੇ ਉਨ੍ਹਾਂ ਦੇ ਮਾਨਵਤਾ ‘ਤੇ ਕੀਤੇ ਗਏ ਪਰਉਪਕਾਰਾਂ ‘ਤੇ ਚਾਨਣਾ ਪਾਇਆ ਨਾਮ ਚਰਚਾ ਉਪਰੰਤ ਡੇਰਾ ਸੱਚਾ ਸੌਦਾ ਦੀ ਪਰੰਪਰਾ ਅਨੁਸਾਰ ਮਾਨਵਤਾ ਭਲਾਈ ਕਾਰਜਾਂ ਨੂੰ ਅੱਗੇ ਵਧਾਉਂਦਿਆਂ 11 ਲੋੜਵੰਦ ਪਰਿਵਾਰਾਂ ਨੂੰ ਪੂਜਨੀਕ ਮਾਤਾ ਜੀ ਤੇ ਡੇਰਾ ਮੈਨੇਜਮੈਂਟ ਵੱਲੋਂ ਰਾਸ਼ਨ ਵੰਡਿਆ ਗਿਆ ਜ਼ਿਕਰਯੋਗ ਹੈ ਕਿ ਪੂਜਨੀਕ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਸੰਨ 1891 ‘ਚ ਕਤਕ ਦੀ ਪੂਰਨਮਾਸੀ ਦੇ ਦਿਨ ਪਿੰਡ ਗੋਟੜਾ, ਤਹਿਸੀਲ ਗੰਧੇਅ ਜ਼ਿਲ੍ਹਾ ਬਲੋਚਿਸਤਾਨ (ਵਰਤਮਾਨ ‘ਚ ਪਾਕਿਸਤਾਨ ‘ਚ ਹੈ) ‘ਚ ਪੂਜਨੀਕ ਪਿਤਾ ਪਿੱਲਾਮਲ ਜੀ ਤੇ ਪੂਜਨੀਕ ਮਾਤਾ ਤੁਲਸਾ ਬਾਈ ਜੀ ਦੇ ਘਰ ਅਵਤਾਰ ਧਾਰਿਆ ਆਪ ਜੀ ਨੇ 29 ਅਪਰੈਲ 1948 ‘ਚ ਡੇਰਾ ਸੱਚਾ ਸੌਦਾ ਦੀ ਨੀਂਹ ਰੱਖੀ
ਦੇਸ਼-ਵਿਦੇਸ਼ ‘ਚ ਗਾਇਆ ਗੁਰੂਜੱਸ਼, ਮਾਨਵਤਾ ਭਲਾਈ ਕਾਰਜ ਕਰਕੇ ਮਨਾਇਆ ਅਵਤਾਰ ਦਿਵਸ
ਡੇਰਾ ਸੱਚਾ ਸੌਦਾ ਸਰਸਾ ਆਸ਼ਰਮ ਤੋਂ ਇਲਾਵਾ ਦੇਸ਼ ਵਿਦੇਸ਼ ਦੀ ਸਾਧ-ਸੰਗਤ ਵੱਲੋਂ ਨਾਮ ਚਰਚਾਵਾਂ ਤੇ ਮਾਨਵਤਾ ਭਲਾਈ ਦੇ ਕਾਰਜ ਕਰਕੇ ਪਵਿੱਤਰ ਅਵਤਾਰ ਦਿਵਸ ਮਨਾਇਆ ਗਿਆ ਕੈਨੇਡਾ, ਅਸਟਰੇਲੀਆ, ਨਿਊਜ਼ੀਲੈਂਡ, ਇੰਗਲੈਂਡ, ਦੋਹਾ-ਕਤਰ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਤੇ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਪਵਿੱਤਰ ਅਵਤਾਰ ਦਿਵਸ ਮੌਕੇ ਸਾਧ-ਸੰਗਤ ਨੇ ਸੈਂਕੜੇ ਯੂਨਿਟ ਖੂਨਦਾਨ ਕੀਤਾ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਖੂਨ ਇਕੱਠਾ ਕਰਨ ਲਈ ਆਈਆਂ ਇਹ ਬਲੱਡ ਬੈਂਕਾਂ ਦੀਆਂ ਟੀਮਾਂ
ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਵਸ ‘ਤੇ ਲਾਏ ਗਏ ਖੂਨਦਾਨ ਕੈਂਪ ‘ਚ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਮਹਾਂਰਾਸ਼ਟਰ, ਆਦਿ ਸੂਬਿਆਂ ਤੋਂ 9 ਬਲੱਡ ਬੈਂਕਾਂ ਦੀਆਂ ਟੀਮਾਂ ਖੂਨ ਲੈਣ ਪਹੁੰਚੀਆਂ ਜਿਨ੍ਹਾਂ ‘ਚ ਲਾਇਨਜ਼ ਬਲੱਡ ਬੈਂਕ ਦਿੱਲੀ, ਲਾਈਫ ਲਾਈਨ ਬਲੱਡ ਸੈਂਟਰ ਕੈੱਥਲ, ਭਗਵਾਨ ਬੁੱਧਾ ਚੈਰੀਟੇਬਲ ਬਲੱਡ ਬੈਂਕ ਗਾਜਿਆਬਾਦ, ਸਰਵੋਦਿਆ ਬਲੱਡ ਬੈਂਕ ਹਿਸਾਰ, ਐਸਐਫਜੀ ਬਲੱਡ ਬੈਂਕ ਰੋਹਤਕ, ਲੋਕਮਾਨਅ ਬਲੱਡ ਬੈਂਕ ਗੋਂਡੀਆ (ਮਹਾਂਰਾਸ਼ਟਰ), ਸ੍ਰੀ ਰਘੂਨਾਥ ਹਸਪਤਾਲ ਬਲੱਡ ਬੈਂਕ ਲੁਧਿਆਣਾ (ਪੰਜਾਬ), ਗੋਇਲ ਹਸਪਤਾਲ ਬਲੱਡ ਬੈਂਕ ਬਠਿੰਡਾ ਤੇ ਲਾਈਫ ਲਾਈਨ ਬਲੱਡ ਬੈਂਕ ਨਾਗਪੁਰ ਮਹਾਂਰਾਸ਼ਟਰ ਦੀਆਂ ਟੀਮਾਂ ਖੂਨ ਲੈਣ ਪਹੁੰਚੀਆਂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।