Kartarpur Sahib - Sach Kahoon Punjabi
ਐਸ.ਐਸ.ਪੀ. ਅਤੇ ਐਸਐਚਓ ਨੂੰ ਮੁਅੱਤਲ ਕਰਨ ਦੀ ਕੀਤੀ ਮੰਗ, ਸੁਖਜਿੰਦਰ ਰੰਧਾਵਾ ਨੇ ਦਿੱਤਾ ਕਾਰਵਾਈ ਦਾ ਭਰੋਸਾ
ਆਈ.ਬੀ. ਵਲੋਂ ਪੜਤਾਲ ਕਰਨ ਦਾ ਸੀ ਪੱਤਰ, ਫਿਰ ਵੀ ਕਿਸੇ ਅਧਿਕਾਰੀ ਨੇ ਕੀਤੀ ਗਲਤੀ ਤਾਂ ਹੋਏਗੀ ਕਾਰਵਾਈ: ਰੰਧਾਵਾ
ਸ਼ਰਧਾਲੂਆਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਐ, ਇੰਝ ਨਹੀਂ ਹੋਣਾ ਚਾਹੀਦਾ ਹੈ : ਢਿੱਲੋਂ
ਡੀ.ਜੀ.ਪੀ. ਵਲੋਂ ਦਿੱਤੇ ਗਏ ਬਿਆਨ ਨੂੰ ਹੀ ਲਾਗੂ ਕੀਤਾ ਜਾ ਰਿਹਾ ਐ, ਕਾਰਵਾਈ ਹੋਣੀ ਚਾਹੀਦੀ ਐ : ਚੀਮਾ
ਚੰਡੀਗੜ, (ਅਸ਼ਵਨੀ ਚਾਵਲਾ)। ਕਰਤਾਰਪੁਰ ਗਏ ਸਰਧਾਲੂਆਂ ਤੋਂ ਪੁੱਛ-ਗਿੱਛ ਕਰਨ ਦੇ ਮਾਮਲੇ ਵਿੱਚ ਵਿਧਾਨ ਸਭਾ ਦੇ ਸਦਨ ਦੇ ਅੰਦਰ ਕਾਫ਼ੀ ਜਿਆਦਾ ਬਹਿਸ ਬਾਜੀ ਦੇ ਨਾਲ ਹੀ ਹੰਗਾਮਾ ਵੀ ਹੋਇਆ। ਇਸ ਦੌਰਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਰੱਜ ਕੇ ਹੰਗਾਮਾ ਕਰਦੇ ਹੋਏ ਸੰਬੰਧਿਤ ਜ਼ਿਲੇ ਦੇ ਐਸ.ਐਸ.ਪੀ. ਅਤੇ ਐਸ.ਐਚ.ਓ. ਖ਼ਿਲਾਫ਼ ਕਾਰਵਾਈ ਦੀ ਵੀ ਮੰਗ ਕਰ ਦਿੱਤੀ। ਸ਼੍ਰੋਮਣੀ ਅਕਾਲੀ ਦਲ ਨੇ ਹੰਗਾਮਾ ਕਰਦੇ ਹੋਏ ਵੈਲ ਵਿੱਚ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਕੁਝ ਹੀ ਮਿੰਟਾਂ ਬਾਅਦ ਸਦਨ ਦੀ ਕਾਰਵਾਈ ਦਾ ਵਾਕ ਆਉਟ ਕਰਦੇ ਹੋਏ ਬਾਹਰ ਚਲੇ ਗਏ।
ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਹਰਪਾਲ ਚੀਮਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਆਪਸ ਵਿੱਚ ਕਾਫ਼ੀ ਜਿਆਦਾ ਬਹਿਸ ਹੋ ਗਈ ਅਤੇ ਕੁਝ ਦੇਰ ਹੰਗਾਮਾ ਵੀ ਹੁੰਦਾ ਰਿਹਾ।
ਸਦਨ ਦੀ ਕਾਰਵਾਈ ਦੌਰਾਨ ਜਦੋਂ ਜ਼ੀਰੋ ਕਾਲ ਸ਼ੁਰੂ ਹੋਇਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਦਾ ਚੁੱਕਿਆ ਗਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਆਏ ਸਰਧਾਲੂਆਂ ਨੂੰ ਪੁਲਿਸ ਥਾਣੇ ਸੱਦ ਕੇ ਪੁੱਛ-ਗਿੱਛ ਕੀਤੀ ਗਈ ਹੈ ਅਤੇ ਇਹ ਕਾਫ਼ੀ ਜਿਆਦਾ ਗੰਭੀਰ ਮਾਮਲਾ ਹੈ। ਇਸ ਲਈ ਸਰਕਾਰ ਨੂੰ ਮੌਕੇ ਦੇ ਐਸ.ਐਸ.ਪੀ. ਅਤੇ ਐਸ.ਐਚ.ਓ. ਨੂੰ ਤੁਰੰਤ ਬਰਖ਼ਾਸਤ ਕਰਨਾ ਚਾਹੀਦਾ ਹੈ ਤਾਂ ਕਿ ਅੱਗੇ ਤੋਂ ਇੰਜ ਨਾ ਹੋਵੇ।
ਅਕਾਲੀ ਦਲ ਵਿਧਾਇਕ ਦਲ ਦੇ ਲੀਡਰ ਸ਼ਰਨਜੀਤ ਢਿੱਲੋਂ ਕਿਹਾ ਕਿ ਅਸੀਂ ਮਾਹੌਲ ਨਹੀਂ ਖਰਾਬ ਕਰਨਾ ਚਾਹੁੰਦੇ ਪਰ ਇਹ ਮਾਮਲਾ ਕਾਫ਼ੀ ਜਿਆਦਾ ਗੰਭੀਰ ਹੈ। ਇਸ ਮਾਮਲੇ ਵਿੱਚ ਬ੍ਰਹਮਮਹਿੰਦਰਾਂ ਜੀ ਨੂੰ ਬਿਆਨ ਦੇਣਾ ਚਾਹੀਦਾ ਕਿ ਅੱਗੇ ਤੋਂ ਸਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਏਗਾ। ਅਕਾਲੀ ਵਿਧਾਇਕ ਬਿਕਰਮ ਮਜੀਠੀਆ ਨੇ ਮੰਗ ਕੀਤੀ ਕਿ ਸੰਬੰਧਿਤ ਜ਼ਿਲੇ ਦੇ ਐਸ.ਐਸ.ਪੀ. ਅਤੇ ਐਸ.ਐਚ.ਓ. ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਇਸ ‘ਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਉਨਾਂ ਨੇ ਸਵੇਰੇ ਹੀ ਜਾਣਕਾਰੀ ਪ੍ਰਾਪਤ ਕਰ ਲਈ ਸੀ। ਐਸ.ਐਸ.ਪੀ. ਨੂੰ ਆਈ.ਬੀ. ਵੱਲੋਂ ਇੱਕ ਪੱਤਰ ਆਇਆ ਸੀ ਕਿ ਇਨਾਂ ਕੁਝ ਵਿਅਕਤੀਆਂ ਤੋਂ ਪੁੱਛ-ਗਿੱਛ ਕਰਕੇ ਰਿਪੋਰਟ ਭੇਜੀ ਜਾਵੇ ਅਤੇ ਆਈ.ਬੀ. ਵੱਲੋਂ ਇੰਜ ਲਿਖ ਕੇ ਆਉਣ ਤੋਂ ਬਾਅਦ ਹੀ ਕਾਰਵਾਈ ਕੀਤੀ ਗਈ। ਉਨਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਈ ਵੀ ਪੁਲਿਸ ਵਾਲਾ ਦੋਸ਼ੀ ਪਾਇਆ ਗਿਆ ਕਿ ਉਨਾਂ ਨੇ ਜਾਣ ਬੁੱਝ ਕੇ ਤੰਗ ਪਰੇਸ਼ਾਨ ਕੀਤਾ ਹੈ ਤਾਂ ਉਹ ਉਨਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਥੇ ਹੀ ਆਮ ਆਦਮੀ ਪਾਰਟੀ ਵਿਧਾਇਕ ਦਲ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਬਿਆਨ ਦੇਣ ਤੋਂ ਬਾਅਦ ਹੀ ਇਸ ਤਰਾਂ ਦੀ ਪੁੱਛ ਪੜਤਾਲ ਹੋਈ ਹੈ, ਇਸ ਲਈ ਇਸ ਸਬੰਧੀ ਵਿੱਚ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਉਨਾਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਗੈਰ ਹਾਜ਼ਰੀ ਵਿੱਚ ਮੰਤਰੀ ਬ੍ਰਹਮ ਮਹਿੰਦਰਾਂ ਨੂੰ ਬਿਆਨ ਦੇਣ ਲਈ ਕਿਹਾ ਪਰ ਸੁਖਜਿੰਦਰ ਰੰਧਾਵਾ ਵੱਲੋਂ ਜਦੋਂ ਬਿਆਨ ਦੇਣ ਦੀ ਕੋਸ਼ਸ਼ ਕੀਤੀ ਗਈ ਤਾਂ ਹਰਪਾਲ ਚੀਮਾ ਉਨਾਂ ਨਾਲ ਉਲਝ ਗਏ ਕਿ ਉਹ ਗ੍ਰਹਿ ਮੰਤਰੀ ਨਹੀਂ ਹਨ, ਇਸ ਲਈ ਉਨਾਂ ਦਾ ਬਿਆਨ ਦੇਣ ਦਾ ਮਤਲਬ ਨਹੀਂ ਬਣਦਾ। ਇਸੇ ਦੌਰਾਨ ਵੈੱਲ ਵਿੱਚ ਹੰਗਾਮਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵਾਕ ਆਊਟ ਕਰਦੇ ਹੋਏ ਸਦਨ ਤੋਂ ਬਾਹਰ ਚਲੇ ਗਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੇਂਦਰ ਸਰਕਾਰ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ: ਪਰਨੀਤ ਕੌਰ
ਤਰੁਣ ਸ਼ਰਮਾ/ਨਾਭਾ । ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮਭੂਮੀ ਅਤੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ। ਉਹ ਲੋਕ ਸਭਾ ਚੋਣਾਂ ‘ਚ ਜਿੱਤ ਦਿਵਾਉਣ ਵਾਲੇ ਵੋਟਰਾਂ ਦਾ ਧੰਨਵਾਦ ਕਰਨ ਲਈ ਨਾਭਾ ਵਿਖੇ ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀਮਤੀ ਪਰਨੀਤ ਕੌਰ ਨੇ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਵਧਾਈ ਦਿੰਦਿਆਂ।
ਕਿਹਾ ਕਿ ਇਹ ਲਾਂਘਾ ਸੰਗਤ ਦੀ ਅਰਦਾਸ, ਵਾਹਿਗੁਰੂ ਦੀ ਮਿਹਰ, ਭਾਰਤ-ਪਾਕਿ ਸਰਕਾਰਾਂ ਦੀ ਪਹਿਲਕਦਮੀ ਅਤੇ ਪੰਜਾਬ ਸਰਕਾਰ ਦੇ ਵਿਸ਼ੇਸ਼ ਯਤਨਾਂ ਸਦਕਾ ਖੁੱਲ੍ਹਿਆ ਹੈ ਉਨ੍ਹਾਂ ਆਖਿਆ ਕਿ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਦੇਖਦਿਆਂ ਪਾਸਪੋਰਟ ਦੀ ਸ਼ਰਤ ਨਰਮ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਪਿੰਡਾਂ ‘ਚ ਵੱਸਦੀ ਵੱਡੀ ਗਿÎਣਤੀ ਸੰਗਤ, ਜਿਨ੍ਹਾਂ ਕੋਲ ਪਾਸਪੋਰਟ ਨਹੀਂ ਹੈ, ਉਹ ਵੀ ਇਸ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਜਾ ਸਕਣ ਉਨ੍ਹਾਂ ਕਿਹਾ ਕਿ ਪਾਸਪੋਰਟ ਤੋਂ ਬਿਨਾ ਕੋਈ ਵੀ ਹੋਰ ਅਧਿਕਾਰਤ ਪਛਾਣ ਪੱਤਰ ਇਸ ਉਦੇਸ਼ ਲਈ ਵਰਤਿਆ ਜਾ ਸਕਦਾ ਹੈ। ਪਾਕਿਸਤਾਨ ਸਰਕਾਰ ਵੱਲੋਂ ਰੱਖੀ ਗਈ 20 ਡਾਲਰ ਫੀਸ ਬਾਰੇ ਸਵਾਲ ਦੇ ਜਵਾਬ ‘ਚ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਹੈ ਕਿ ਉਹ ਗਰੀਬ ਤੇ ਲੋੜਵੰਦ ਸੰਗਤ ਦੀ ਫੀਸ ਅਦਾ ਕਰਨ ਲਈ ਅੱਗੇ ਆਵੇ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੇ ਯਤਨਾਂ ਸਦਕਾ ਨਾਭਾ ਹਲਕੇ ‘ਚ 50 ਕਰੋੜ ਰੁਪਏ ਤੋਂ ਵਧੇਰੇ ਦੇ ਵਿਕਾਸ ਕਾਰਜ ਕਰਵਾਏ ਹਨ। ਇਸ ਮੌਕੇ ਸ੍ਰੀ ਧਰਮਸੋਤ ਅਤੇ ਸਮੂਹ ਨਾਭਾ ਹਲਕੇ ਦੇ ਵੋਟਰਾਂ ਵੱਲੋਂ ਸ੍ਰੀਮਤੀ ਪਰਨੀਤ ਕੌਰ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ, ਓ. ਐਸ. ਡੀ.  ਬਲਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ, ਬਲਾਕ ਸੰਮਤੀ ਨਾਭਾ ਦੇ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ, ਦਿਹਾਤੀ ਕਾਂਗਰਸ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਢੀਂਗੀ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ
ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਮੱਦਦ ਦੀ ਅਪੀਲ
ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਮੱਦਦ ਕਰਨ ਲਈ ਮੋਦੀ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਸੀ, ਜਿਸ ਨੇ ਪੰਜਾਬ ਸਰਕਾਰ ਦਾ ਜੀ. ਐਸ. ਟੀ. ਦਾ ਬਣਦਾ ਹਿੱਸਾ ਵੀ ਅਜੇ ਤੱਕ ਨਹੀਂ ਦਿੱਤਾ ਪਰੰਤੂ ਮਾੜੀ ਆਰਥਿਕ ਹਾਲਤ ਦੇ ਬਾਵਜੂਦ ਕੈਪਟਨ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਇੱਕ ਸ਼ਲਾਘਾਯੋਗ ਫੈਸਲਾ ਕੀਤਾ ਹੈ ਅਤੇ ਇਸ ਲਈ 30 ਨਵੰਬਰ ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖੁੱਲ੍ਹ ਗਿਆ ਕਰਤਾਰਪੁਰ ਸਾਹਿਬ ਦਾ ਲਾਂਘਾ
ਪੀ. ਐੱਮ. ਮੋਦੀ ਨੇ ਕੀਤਾ ਉਦਘਾਟਨ
ਡੇਰਾ ਬਾਬਾ ਨਾਨਕ (ਸੱਚ ਕਹੂੰ ਨਿਊਜ਼)। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰ ਦਿੱਤਾ ਗਿਆ। ਇਸ ਮੌਕੇ ਡੇਰਾ ਬਾਬਾ ਨਾਨਕ ਵਿਖੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨਾਲ ਰਾਜਪਾਲ ਵੀ. ਪੀ. ਬਦਨੌਰ, ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੰਸਦ ਮੈਂਬਰ ਸੰਨੀ ਦਿਓਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਹਨ।
ਕੌਰੀਡੋਰ ਦਾ ਉਦਘਾਟਨ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਗਤਾਂ ਦਾ ਪਹਿਲਾ ਜੱਥਾ ਸ੍ਰੀ ਕਰਤਾਰਪੁਰ ਸਾਹਿਬ ਗੁਰੂਦੁਆਰਾ ਲਈ ਰਵਾਨਾ ਕਰ ਦਿੱਤਾ ਗਿਆ। ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਵੱਲ ਨੂੰ ਜਾ ਰਹੇ ਜੱਥੇ ਦੇ ਮੈਂਬਰਾਂ ਦੇ ਚਿਹਰਿਆਂ ‘ਤੇ ਖੁਸ਼ੀ ਦੇਖਦਿਆਂ ਹੀ ਬਣਦੀ ਸੀ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਪੰਜਾਬ ਪਹੁੰਚੇ ਸਨ, ਜਿਥੇ ਸਭ ਤੋਂ ਪਹਿਲਾ ਉਹ ਸੁਲਤਾਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ‘ਚ ਨਤਮਸਤਕ ਹੋਏ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਤਮਸਤਕ ਹੋਣ  ਤੋਂ ਬਾਅਦ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਹਸਤ ਕਮਲਾਂ ਨਾਲ ਲਗਾਈ ਪਾਵਨ ਬੇਰੀ ਦੇ ਦਰਸ਼ਨ ਵੀ ਕੀਤੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Kartarpur Sahib
ਸ੍ਰੀ ਕਰਤਾਰਪੁਰ ਸਾਹਿਬ : ਭਾਰਤ ਨੇ ਪਾਕਿ ਨੂੰ ਦਿੱਤੀ ਪਹਿਲੇ ਜੱਥੇ ਦੀ ਸੂਚੀ
ਡਾ. ਮਨਮੋਹਨ ਸਿੰਘ ਤੇ ਅਮਰਿੰਦਰ ਸਿੰਘ ਦਾ ਵੀ ਨਾਂਅ ਸ਼ਾਮਲ
ਏਜੰਸੀ/ਨਵੀਂ ਦਿੱਲੀ। ਭਾਰਤ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ 575 ਸ਼ਰਧਾਲੂਆਂ ਦੀ ਸੂਚੀ ਪਾਕਿਸਤਾਨ ਨੂੰ ਸੌਂਪ ਦਿੱਤੀ ਹੈ ਐਨਆਈਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਇਹ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ 9 ਨਵੰਬਰ ਨੂੰ ਜਾਣ ਵਾਲੇ ਜੱਥੇ ‘ਚ ਸ਼ਾਮਲ ਹੋਣਗੇ ਇਸ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕੇਂਦਰੀ ਮੰਤਰੀ ਹਰਦੀਪ ਪੁਰੀ, ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਮੁੱਖ ਮੰਤਰੀ  ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਕਈ ਸਾਂਸਦ ਤੇ ਵਿਧਾਇਕ ਹੋਣਗੇ ਇਸ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। Kartarpur Sahib
ਜ਼ਿਕਰਯੋਗ ਹੈ ਕਿ ਭਾਰਤ-ਪਾਕਿ ਦੋਵਾਂ ਮੁਲਕਾਂ ਵੱਲੋਂ ਬੀਤੇ ਦਿਨੀਂ ਸਮਝੌਤੇ ‘ਤੇ ਦਸਤਖ਼ਤ ਕਰਨ ਨਾਲ ਹੁਣ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਬਿਨਾ ਵੀਜ਼ੇ ਤੋਂ ਸ੍ਰੀ ਕਰਤਾਰਪੁਰ ਸਾਹਿਬ ਜਾ ਸਕਣਗੇ ਦੋਵਾਂ ਮੁਲਕਾਂ ਦਰਮਿਆਨ ਚੱਲ ਰਹੇ ਤਣਾਅ ਦੌਰਾਨ?ਇਹ ਸਮਝੌਤਾ ਇੱਕ ਆਸ ਦੀ ਕਿਰਨ ਬਣ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ‘ਚ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਆਪਣੇ ਜੀਵਨ ਦੇ ਅੰਤਿਮ ਦਿਨ ਬਤੀਤ ਕੀਤੇ ਸਨ
ਏਜੰਸੀ/ਇਸਲਾਮਾਬਾਦ। ਪਾਕਿਸਤਾਨ ਵਿਦੇਸ਼ ਦਫ਼ਤਰ ਦੇ ਬੁਲਾਰੇ ਮੁਹੰਮਦ ਫੈਜਲ ਨੇ ਅੱਜ ਕਿਹਾ ਕਿ ਭਾਰਤ ਤੇ ਪਾਕਿਸਤਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਮਝੌਤੇ ‘ਤੇ ਵੀਰਵਾਰ ਨੂੰ ਦਸਤਖ਼ਤ ਕਰਨਗੇ ਡਾ. ਫੈਜਲ ਨੇ ਪ੍ਰੈਸ ਕਾਨਫਰੰਸ ‘ਚ ਇਹ ਜਾਣਕਾਰੀ ਦਿੱਤੀ ਇਸ ਸਮਝੌਤੇ ‘ਤੇ ਅੱਜ ਦਸਤਖਤ ਹੋਣੇ ਸਨ ਪਰ ਭਾਰਤ ਨੇ ਮਨ੍ਹਾ ਕਰ ਦਿੱਤਾ।
ਇਸ ਤੋਂ ਬਾਅਦ ਬੁਲਾਰੇ ਦਾ ਇਹ ਬਿਆਨ ਆਇਆ ਹੈ ਸੂਤਰਾਂ ਨੇ ਐਕਸਪ੍ਰੈੱਸ ਟ੍ਰਿਬਿਊਨ ਨੂੰ ਕਿਹਾ ਕਿ ਭਾਰਤ ਇਸ ਗੱਲ ‘ਤੇ ਅੜਿਆ ਹੋਇਆ ਹੈ ਕਿ ਪਾਕਿਸਤਾਨ ਸ੍ਰੀ ਕਰਤਾਰਪੁਰ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ‘ਤੇ ਲਾਈ ਜਾਣ ਵਾਲੀ 20 ਡਾਲਰਾਂ ਦੀ ਫੀਸ ਨੂੰ ਖਤਮ ਕਰੇ ਪਾਕਿਸਤਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਦੋਵਾਂ ਦੇਸ਼ਾਂ ਦਰਮਿਆਨ ਤਜਵੀਜ਼ ਸਮਝੌਤਿਆਂ ਦਾ ਅੰਤਿਮ ਫਾਰਮੇਟ 11 ਅਕਤੂਬਰ ਨੂੰ ਭਾਰਤ ਨੂੰ ਸੌਂਪ ਚੁੱਕਿਆ ਹੈ ਇਸਲਾਮਾਬਾਦ ਨੇ ਭਾਰਤ ਦੀ ਉਸ ਮੰਗ ਨੂੰ ਮੰਨ ਲਿਆ ਹੈ।
ਜਿਸ ‘ਚ ਸਿੱਖਾਂ ਤੋਂ ਇਲਾਵਾ ਹਿੰਦੂਆਂ ਤੇ ਈਸਾਈ ਭਾਈਚਾਰੇ ਤੋਂ ਇਲਾਵਾ ਹੋਰ ਲੋਕਾਂ ਨੂੰ ਵੀ ਸ੍ਰੀ ਕਰਤਾਰਪੁਰ ਸਾਹਿਬ ਆਉਣ ਦੀ ਆਗਿਆ ਦੀ ਮੰਗ ਕੀਤੀ ਗਈ ਸੀ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ‘ਚ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਆਪਣੇ ਜੀਵਨ ਦੇ ਅੰਤਿਮ ਦਿਨ ਬਤੀਤ ਕੀਤੇ ਸਨ ਤੇ ਉਨ੍ਹਾਂ ਦੇ 550 ਵੇਂ ਪ੍ਰਕਾਸ਼ ਉਤਸਵ ‘ਤੇ ਇਸ ਲਾਂਘੇ ਨੂੰ ਖੋਲ੍ਹਿਆ ਜਾਣਾ ਹੈ, ਜਿਸ ਨਾਲ ਭਾਰਤ ਦੇ ਸ਼ਰਧਾਲੂ ਦਰਸ਼ਨਾਂ ਲਈ ਆਸਾਨੀ ਨਾਲ ਉੱਥੇ ਜਾ ਸਕਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਿਨਾ ਵੀਜ਼ਾ ਜਾ ਸਕਣਗੇ ਸ਼ਰਧਾਲੂ
ਪਾਕਿਸਤਾਨ ਨੂੰ ਸ਼ਰਧਾਲੂਆਂ ਦੀ ਚਾਰ ਦਿਨ ਪਹਿਲਾਂ ਮਿਲੇਗੀ ਜਾਣਕਾਰੀ
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ’ਤੇ ਇਤਿਹਾਸਕ ਫੈਸਲੇ  ਸਾਰਾ ਸਾਲ ਖੁੱਲ੍ਹਾ ਰਹੇਗਾ ਲਾਂਘਾ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਸਾਰੇ ਧਰਮਾਂ ਦੇ ਲੋਕਾਂ ਨੂੰ ਜਾਣ ਦੀ ਹੋਵੇਗੀ ਖੁੱਲ੍ਹਪਾਕਿ ਨੇ ਦੋ ਮੰਗਾਂ ਨਹੀਂ ਮੰਨੀਆਂਭਾਰਤ ਸਰਕਾਰ ਦੇ ਪ੍ਰੋਟੋਕਾਲ ਅਫ਼ਸਰਾਂ ਦੇ ਸ੍ਰੀ ਗੁਰਦੁਆਰਾ ਸਾਹਿਬ ’ਚ ਜਾਣ ਅਤੇ ਸ਼ਰਧਾਲੂਆਂ ਤੋਂ ਸੇਵਾ ਟੈਕਸ ਵਸੂਲੀ ਨਾ ਲੈਣ ਦੀ ਮੰਗ ’ਤੇ ਪਾਕਿਸਤਾਨ ਨੇ ਗੌਰ ਨਹੀਂ ਕੀਤੀ। ਭਾਰਤ-ਪਾਕਿਸਤਾਨ ਸ੍ਰੀ ਕਰਤਾਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੇ ਬਿਨਾ ਵੀਜ਼ੇ ਤੇ ਧਰਮ ਦੇ ਅਧਾਰ ’ਤੇ ਬਿਨਾ ਕਿਸੇ ਭੇਦਭਾਵ ਦੇ ਯਾਤਰਾ ਕਰਨ ’ਤੇ ਰਾਜ਼ੀ ਹੋਏ ਉਨ੍ਹਾਂ ਦੱਸਿਆ ਕਿ ਭਾਰਤ ਤੇ ਪਾਕਿਸਤਾਨ ਇਸ ’ਤੇ ਸਹਿਮਤ ਹੋਏ ਕਿ ਗਲਿਆਰੇ ਰਾਹੀਂ ਰੋਜ਼ਾਨਾ 5 ਹਜ਼ਾਰ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨ ਕਰਨਗੇ ਓਸੀਆਈ ਕਾਰਡਧਾਰਕ ਭਾਰਤੀ ਮੂਲ ਦੇ ਲੋਕ ਵੀ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਰਾਹੀਂ ਗੁਰੂਦੁਆਰਾ ਸਾਹਿਬ ਜਾ ਸਕਣਗੇ। (Pilgrims)
ਇਹ ਵੀ ਪੜ੍ਹੋ : ਘਰੇਲੂ ਪੱਧਰ ’ਤੇ ਆਰਗੈਨਿਕ ਕਣਕ ਦੀ ਬਿਜਾਈ ਅਤੇ ਬੀਜ ਦੀ ਪਰਖ਼
ਭਾਰਤ ਵੱਲੋਂ ਪਾਕਿਸਤਾਨ ਨੂੰ ਸ਼ਰਧਾਲੂਆਂ ਦੀ ਚਾਰ ਦਿਨ ਪਹਿਲਾਂ ਜਾਣਕਾਰੀ ਦੇਣੀ ਪਵੇਗੀ ਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਸ੍ਰੀ ਕਰਤਾਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਦੀ ਖੁੱਲ੍ਹ ਹੋਵੇਗੀ ਇੱਕ ਭਾਰਤੀ ਅਧਿਕਾਰੀ ਨੇ ਦੱਸਿਆ ਕਿ ਸ੍ਰੀ ਕਰਤਾਰਪੁਰ ਲਾਂਘਾ ਪੂਰਾ ਸਾਲ ਖੁੱਲ੍ਹਾ ਰਹੇਗਾ ਸ਼ਰਧਾਲੂ ਪੈਦਲ, ਇਕੱਲੇ ਜਾਂ ਸਮੂਹ ’ਚ ਆ ਸਕਦੇ ਹਨ ਸਿੱਖ ਸ਼ਰਧਾਲੂਆਂ ਲਈ ਤਜਵੀਜ਼ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਖਰੜੇ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੇ ਮਕਸਦ ਨਾਲ ਭਾਰਤ ਤੇ ਪਾਕਿਸਤਾਨ ਦਰਮਿਆਨ ਬੁੱਧਵਾਰ ਨੂੰ ਤੀਜੇ ਦੌਰ ਦੀ ਗੱਲਬਾਤ ਲਗਭਗ ਸਫ਼ਲ ਰਹੀ। (Pilgrims)
ਹਾਲਾਂਕਿ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਕੰਪਲੈਕਸ ’ਚ ਪ੍ਰੋਟੋਕਾਲ ਅਫ਼ਸਰਾਂ ਨੂੰ ਆਉਣ ਦੀ ਇਜ਼ਾਜਤ ਦੇਣ ’ਤੇ ਪਾਕਿਸਤਾਨ ਨੇ ਇੱਛਾ ਨਹੀਂ ਦਿਖਾਈ ਦੋਵੇਂ ਦੇਸ਼ ਬੁੱਖੀ ਰਾਵੀ ਚੈਨਲ ’ਤੇ ਇੱਕ ਬ੍ਰਿਜ ਬਣਾਉਣ ’ਤੇ ਸਹਿਮਤ ਹੋਏ ਭਾਰਤ ਨੇ ਸ੍ਰੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਤੋਂ ਸੇਵਾ ਟੈਕਸ ਵਸੂਲ ਕਰਨ ’ਤੇ ਪਾਕਿਸਤਾਨ ਨਾਲ ਅਸਹਿਮਤੀ ਪ੍ਰਗਟਾਈ ਹੈ ਅੰਮ੍ਰਿਤਸਰ ਦੇ ਅਟਾਰੀ ’ਚ ਹੋ ਰਹੀ ਸੰਯੁਕਤ ਸਕੱਤਰ ਪੱਧਰ ਦੀ ਮੀਟਿੰਗ ’ਚ ਸ਼ਾਮਲ ਹੋਣ ਲਈ 20 ਮੈਂਬਰੀ ਪਾਕਿਸਤਾਨੀ ਵਫ਼ਦ ਭਾਰਤ ਪਹੁੰਚਿਆ ਸੀ ।ਪਾਕਿਸਤਾਨ ਨੇ ਕਿਹਾ ਹੈ ਕਿ ਕਸ਼ਮੀਰ ਨੂੰ ਲੈ ਕੇ ਤਣਾਅ ਦੇ ਬਾਵਜ਼ੂਦ ਸ੍ਰੀ ਕਰਤਾਰਪੁਰ ਗਲਿਆਰੇ ਨੂੰ ਲੈ ਕੇ ਭਾਰਤ ਦੇ ਨਾਲ ਤੀਜੇ ਦੌਰ ਦੀ ਗੱਲਬਾਤ ਸਕਾਰਾਤਮਕ ਮਾਹੌਲ ’ਚ ਹੋਈ ਹੈ ਫੈਸਲ ਨੇ ਕਿਹਾ ਕਿ ਉਨ੍ਹਾਂ ਵਿਸ਼ਵਾਸ ਹੈ ਕਿ ਨਵੰਬਰ ’ਚ ਇਸ ਗਲਿਆਰੇ ਦੇ ਉਦਘਾਟਨ ਦੀ ਦਿਸ਼ਾ ’ਚ ‘ਬਹੁਤ ਨਜ਼ਦੀਕ’ ਪਹੁੰਚ ਜਾਣਗੇ।
ਇਹ ਵੀ ਪੜ੍ਹੋ : ਹੌਂਸਲਿਆਂ ਦੀ ਉਡਾਣ ਸ਼ਾਸਤਰੀ ਗਾਇਨ ਦੇ ਉਸਤਾਦ ਸਨ ਪੰਡਿਤ ਜਸਰਾਜ
ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਰਤਾਰਪੁਰ ਕੋਰੀਡੋਰ ਦੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ
ਰਾਜਨ ਮਾਨ, ਡੇਰਾ ਬਾਬਾ ਨਾਨਕ (ਗੁਰਦਾਸਪੁਰ)
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਨੂੰ ਮੁੱਖ ਰੱਖਦਿਆਂ ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਕਰਨ ਅਵਤਾਰ ਸਿੰਘ ਮੁੱਖ ਸਕੱਤਰ ਪੰਜਾਬ ਸਰਕਾਰ ਵਿਸ਼ੇਸ਼ ਤੌਰ ‘ਤੇ ਇਤਿਹਾਸਕ ਤੇ ਧਾਰਮਿਕ ਕਸਬੇ ਡੇਰਾ ਬਾਬਾਨਾਨਕ ਵਿਖੇ ਪੁਹੰਚੇ ਉਨ੍ਹਾਂ ਨਾਲ ਦਿਨਕਰ ਗੁਪਤਾ ਡੀਜੀਪੀ ਪੰਜਾਬ ਪੁਲਿਸ, ਸ੍ਰੀਮਤੀ ਵਿੰਨੀ ਮਹਾਜਨ ਐਡੀਸ਼ਨਲ ਚੀਫ ਸੈਕਰਟਰੀ ਹਾਊਸਿੰਗ ਐਂਡ ਅਰਬਨ ਡਿਵਲਪਮੈਂਟ ਵੀ ਹਾਜ਼ਰ ਸਨ ਇਸ ਮੌਕੇ ਉਨ੍ਹਾਂ ਭਾਰਤ-ਪਾਕਿ ਸਰਹੱਦ ‘ਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ, ਉਪਰੰਤ ਉਨ੍ਹਾਂ ਬੀ.ਐਸ.ਐਫ. ਦੇ ਹੈੱਡਕੁਆਟਰ ਸ਼ਿਕਾਰ ਮਾਛੀਆਂ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਕਰਨ ਅਵਤਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਜਿਥੇ ਕਰਤਾਰਪੁਰ ਕੋਰੀਡੋਰ ਦੇ ਵਿਕਾਸ ਕੰਮ ਚੱਲ ਰਹੇ ਹਨ ਅਤੇ ਇਤਿਹਾਸਕ ਤੇ ਧਾਰਮਿਕ ਕਸਬਾ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਵਿਕਾਸ ਕਾਰਜਾਂ ਪਹਿਲ ਦੇ ਅਧਾਰ ‘ਤੇ ਕਰਵਾਏ ਜਾ ਰਹੇ ਹਨ ਉਨ੍ਹਾਂ ਨਵੰਬਰ 2019 ਤਕ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ-ਪਹਿਲਾਂ ਵਿਕਾਸ ਕੰਮ ਮੁਕੰਮਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਉਨ੍ਹਾਂ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਤੇ ਬਟਾਲਾ ਦੇ ਵਿਕਾਸ ਕੰਮਾਂ ਵਿਚ ਹੋਰ ਤੇਜ਼ ਗਤੀ ਲਿਆਂਦੀ ਜਾਵੇ ਤੇ ਵਿਕਾਸ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਚੱਲ ਰਹੇ ਅਤੇ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਰਾ ਬਾਬਾ ਨਾਨਕ ਦੇ ਨੇੜਲੇ 11 ਪਿੰਡਾਂ ਅੰਦਰ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ  ਕਰਵਾਏ ਜਾਣਗੇ ,
ਜਿਸਦੇ ਐਸਟੀਮੈਟ ਤਿਆਰ ਹੋ ਗਏ ਹਨ ਅਤੇ ਜਲਦ ਕੰਮ ਸ਼ੁਰੂ ਹੋਣ ਵਾਲਾ ਹੈ। ਡੇਰਾ ਬਾਬਾ ਨਾਨਕ ਦੇ ਬੱਸ ਅੱਡੇ ਨੂੰ ਅਪਗਰੇਡ ਕੀਤਾ ਜਾਵੇਗਾ। ਕਰੀਬ 98 ਲੱਖ ਰੁਪਏ ਦੀ ਲਾਗਤ ਨਾਲ ਸੋਲਡ ਵੈਸਟ ਮੈਨੇਜ਼ਮੈਂਟ ਦੇ ਕੰਮ ਕਰਵਾਏ ਜਾਣਗੇ ਕਸਬੇ ਅੰਦਰ ਕਰੀਬ 93 ਲੱਖ ਰੁਪਏ ਦੀ ਲਾਗਤ ਨਾਲ ਐਲ.ਈ.ਡੀ ਲਾਈਟਸ ਲਗਾਈਆਂ ਜਾਣਗੀਆਂ, ਜਿਸ ਸਬੰਧੀ ਇਕ ਹਫਤੇ ਅੰਦਰ ਟੈਂਡਰ ਲਗਾਏ ਜਾਣਗੇ। ਡੇਰਾ ਬਾਬਾ ਨਾਨਕ ਕਸਬੇ ਨੂੰ ਆਉਣ ਵਾਲੀਆਂ ਸੜਕਾਂ ਫਤਿਹਗੜ੍ਹ ਚੂੜੀਆਂ ਤੇ ਬਟਾਲਾ ਤੋਂ ਡੇਰਾ ਬਾਬਾ ਨਾਨਕ ਵਾਲੀਆਂ ਸੜਕਾਂ ਦੇ ਵਿਕਾਸ ਕੰਮ ਜਲਦ ਸ਼ੁਰੂ ਕੀਤੇ ਜਾ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਰਤ-ਪਾਕਿ ਕਰਤਾਰਪੁਰ ਸਾਹਿਬ ਲਾਂਘਾ ਸਤੰਬਰ ਤੱਕ ਚਾਲੂ ਕਰਨ ਲਈ ਸਹਿਮਤ
ਭਾਰਤ ਵੱਲੋਂ ਬਿਨਾ ਵੀਜਾ ਰੋਜ਼ਾਨਾ ਪੰਜ ਹਜ਼ਾਰ ਸ਼ਰਧਾਲੂਆਂ ਨੂੰ ਪੈਦਲ ਜਾਣ ਦੀ ਖੁੱਲ੍ਹ ਦੇਣ ਦੀ ਮੰਗ
ਅਟਾਰੀ (ਅੰਮ੍ਰਿਤਸਰ ) (ਰਾਜਨ ਮਾਨ ) | ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਅੱਜ ਭਾਰਤ ਤੇ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਦੋਵਾਂ ਦੇਸ਼ਾਂ ਦੇ ਅਧਿਕਾਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਚਾਲੂ ਕਰਨ ਲਈ ਸਹਿਮਤ ਹੋਏ ਹਨ ਤੇ ਨਾਲ ਹੀ ਇਸ ਸਬੰਧੀ ਅਗਲੀ ਮੀਟਿੰਗ 2 ਅਪਰੈਲ ਨੂੰ ਕਰਨ ਦਾ ਫੈਸਲਾ ਕੀਤਾ ਗਿਆ 2 ਅਪਰੈਲ ਦੀ ਮੀਟਿੰਗ ਵਾਹਗਾ ਵਿਖੇ ਰੱਖੀ ਜਾਵੇਗੀ, ਜਿਸ ਵਿੱਚ ਮੁੜ ਤੋਂ ਦੋਵਾਂ ਦੇਸ਼ਾਂ ਦੇ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਅਤੇ ਵਫਦ ਹਿੱਸਾ ਲੈਣਗੇ ਅੱਜ ਦੀ  ਮੀਟਿੰਗ ‘ਚ ਤਕਨੀਕੀ ਮਾਹਿਰਾਂ ਨਾਲ ਜਿੱਥੇ ਗੱਲਬਾਤ ਕੀਤੀ ਗਈ, ਉਥੇ ਲਾਂਘੇ ਵੀਜ਼ਾ ਸ਼ਰਤਾਂ ‘ਤੇ ਵੀ ਗੱਲਬਾਤ ਹੋਈ
ਅੱਜ ਇਸ ਸਬੰਧੀ ਭਾਰਤ ਅਤੇ ਪਾਕਿਸਤਾਨ ਦੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੇ ਅਟਾਰੀ ਵਿਖੇ ਕੁਝ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਭਾਰਤ ਵੱਲੋਂ ਜੁਆਇੰਟ ਸੈਕਟਰੀ ਐਸ.ਸੀ.ਐਲ.ਦਾਸ ਅਤੇ ਸ੍ਰੀਮਤੀ ਨਿਧੀ ਖਰੇ ਸਮੇਤ ਉੱਚ ਅਧਿਕਾਰੀ ਹਾਜ਼ਰ ਹੋਏ ਜਦਕਿ ਪਾਕਿਸਤਾਨ ਵੱਲੋਂ ਡਾ. ਮੁਹੰਮਦ ਫੈਜ਼ਲ ਡਾਇਰੈਕਟਰ ਜਨਰਲ ਸਾਊਥ ਏਸ਼ੀਆ ਅਤੇ ਸਾਰਕ ਦੀ ਅਗਵਾਈ ਹੇਠ ਵਫਦ ਨੇ ਹਿੱਸਾ ਲਿਆ ਪੰਜਾਬ ਸਰਕਾਰ ਵੱਲੋਂ ਸੈਕਟਰੀ ਲੋਕ ਨਿਰਮਾਣ ਵਿਭਾਗ ਸ੍ਰੀ ਹੁਸਨ ਲਾਲ ਮੀਟਿੰਗ ਵਿੱਚ ਹਾਜ਼ਰ ਹੋਏ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਕਤ ਲਾਂਘੇ ਨੂੰ ਛੇਤੀ ਹੀ ਪੂਰਾ ਕਰਨ ਲਈ ਕੇਂਦਰ ਸਰਕਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ ਤਾਂ ਜੋ ਨਾਨਕ ਨਾਮ ਲੇਵਾ ਸੰਗਤ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਧਰਤੀ ‘ਤੇ ਨਤਮਸਤਕ ਹੋ ਸਕੇ
ਜੁਆਇੰਟ ਸੈਕਟਰੀ ਐਸ.ਸੀ.ਐਲ.ਦਾਸ ਅਤੇ ਸ੍ਰੀਮਤੀ ਨੀਧੀ ਖਰੇ ਨੇ ਦੱਸਿਆ ਕਿ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਵਰ੍ਹੇ ਸਬੰਧੀ ਯਾਦਗਾਰੀ ਸਮਾਰੋਹ ਲਈ ਭਾਰਤ ਸਰਕਾਰ ਨੇ ਵੱਖ ਵੱਖ ਗਤੀਵਿਧੀਆਂ ਦੀ ਯੋਜਨਾ ਬਣਾਈ ਹੈ ਇਨ੍ਹਾਂ ਗਤੀਵਿਧੀਆਂ ਵਿਚੋਂ ਇਕ ਹੈ, ਗ੍ਰਹਿ ਮੰਤਰਾਲੇ ਵੱਲੋਂ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ, ਪੰਜਾਬ ਵਿੱਚ ਯਾਤਰੀ ਟਰਮੀਨਲ ਬਿਲਡਿੰਗ ਕੰਪਲੈਕਸ ਦਾ ਨਿਰਮਾਣ ਕਰਨਾ ਇਸ ‘ਸਟੇਟ ਆਫ਼ ਦੀ ਆਰਟ’ ਬਿਲਡਿੰਗ ਨੂੰ ਬਣਾਉਣ ਦੀ ਜਿੰਮੇਵਾਰੀ ਲੈਂਡਪੋਰਟ ਅਥਾਰਿਟੀ ਆਫ ਇੰਡੀਆ ਨੂੰ ਦਿੱਤੀ ਗਈ ਹੈ ਜੋ ਕਿ ਦੇਸ਼ ਦੇ ਜ਼ਮੀਨੀ ਸਰਹੱਦ ‘ਤੇ ਇੰਟੈਗਰੇਟਿਡ ਚੈਕ ਪੋਸਟਾਂ ਨੂੰ ਵਿਕਸਤ ਕਰਨ ਅਤੇ ਚਲਾਉਣ ਲਈ ਕੰਮ ਕਰਦੀ ਹੈ ਭਾਰਤ ਸਰਕਾਰ ਨੇ ਕਰਤਾਰਪੁਰ ਸਾਹਿਬ ਕਾਰੀਡੋਰ ਲਈ 50 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਹੈ ਇਹ ਦੋ ਪੜਾਵਾਂ ਵਿੱਚ ਵਿਕਸਤ ਕੀਤਾ ਜਾਵੇਗਾ ਫੇਜ਼ -1 ਦੀ ਵਰਤੋਂ 15 ਏਕੜ ਤੋਂ ਵੱਧ ਜ਼ਮੀਨ ‘ਤੇ ਕੀਤੀ ਜਾਵੇਗੀ ਜਿਸ ‘ਤੇ ਯਾਤਰੀ ਟਰਮਿਨਲ ਬਿਲਡਿੰਗ ਕੰਪਲੈਕਸ ਦੀ ਸ਼ਾਨਦਾਰ ਇਮਾਰਤ  ਅਤੇ  ਖੂਬਸੂਰਤ ਲੈਂਡਸਕੇਪਿੰਗ ਦੇ ਨਾਲ ਅਮੀਰ ਭਾਰਤੀ ਸਭਿਆਚਾਰਕ ਕਦਰਾਂ-ਕੀਮਤਾਂ ਦੇ ਅਧਾਰ ‘ਤੇ ਬੁੱਤ ਅਤੇ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ ਇਸ ਕੰਪਲੈਕਸ ਦਾ ਡਿਜ਼ਾਇਨ ਪ੍ਰਤੀਕ ‘ਖੰਡਾ’ ਦੁਆਰਾ ਪ੍ਰੇਰਿਤ ਹੈ ਜੋ ਏਕਤਾ ਅਤੇ ਮਨੁੱਖਤਾ ਦੀਆਂ ਕਦਰਾਂ ਕੀਮਤਾਂ ਨੂੰ ਦਰਸਾਉਂਦਾ ਹੈ ਇਹ ਇਮਾਰਤ ਦਿਵਿਆਂਗ ਅਤੇ ਬਿਰਧ ਵਿਅਕਤੀਆਂ ਦੇ ਆਉਣ ਜਾਣ ਨੂੰ ਧਿਆਨ ਵਿਚ ਰੱਖ ਕੇ ਬਣਾਈ ਜਾਵੇਗੀ ਇਹ ਇਮਾਰਤ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਲਈ ਪ੍ਰਤੀ ਦਿਨ ਜਾਣ ਵਾਲੇ ਲਗਭਗ 5000 ਸ਼ਰਧਾਲੂਆਂ ਦੀਆਂ ਲੋੜਾਂ ਨੂੰ ਪੂਰਾ ਕਰੇਗੀ ਜਿਸ ਵਿੱਚ ਇਮੀਗ੍ਰੇਸ਼ਨ ਅਤੇ ਕਸਟਮਜ਼ ਕਲੀਅਰੈਂਸ ਦੀਆਂ  ਲੋੜੀਂਦੀਆਂ ਸਹੂਲਤਾਂ ਅਤੇ ਹੋਰ ਸੁਵਿਧਾਵਾਂ ਸ਼ਾਮਲ ਹੋਣਗੀਆਂ ਇਸ ਨੂੰ ਨਵੰਬਰ 2019 ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਯਾਦਗਾਰੀ ਸਮਾਰੋਹ ਤੋਂ ਪਹਿਲਾਂ ਬਣਾਏ ਜਾਣ ਦੀ ਯੋਜਨਾ ਹੈ ਫੇਜ਼- 2 ਵਿੱਚ ਇਕੱ ਵਾਚ ਟਾਵਰ (ਲਗਪਗ 30 ਮੀਟਰ ਉੱਚਾ) ਉੱਤੇ ਇਕ ਦਰਸ਼ਕ ਗੈਲਰੀ ਅਤੇ ਰੈਸਟੋਰੈਂਟ ਵਿਕਸਿਤ ਕਰਨ ਦੀ ਯੋਜਨਾ ਬਣਾਈ ਗਈ ਹੈ ਇਕ 5 ਬਿਸਤਰਿਆਂ ਦਾ ਹਸਪਤਾਲ, ਲਗਪਗ 300 ਸ਼ਰਧਾਲੂਆਂ ਲਈ ਰਿਹਾਇਸ਼, ਸਾਰੇ ਹਿੱਸੇਦਾਰਾਂ ਲਈ ਆਵਾਜਾਈ, ਰਿਹਾਇਸ਼, ਫਾਇਰ ਸਟੇਸ਼ਨ ਲਈ ਜਗਾ, ਪੁਲਿਸ ਸਟੇਸ਼ਨ ਅਤੇ ਹਜ਼ਾਰਾਂ ਵਾਹਨਾਂ ਲਈ ਢੁਕਵੀਂ ਪਾਰਕਿੰਗ ਬਣਾਈ ਗਈ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਸ਼ਟਰਪਤੀ 26 ਨਵੰਬਰ ਨੂੰ ਰੱਖਣਗੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ
ਮੁੱਖ ਮੰਤਰੀ ਵੱਲੋਂ ਏਕਤਾ ਦੇ ਸੱਦੇ ਨਾਲ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ
ਸੱਚ ਕਹੂੰ ਨਿਊਜ਼, ਸੁਲਤਾਨਪੁਰ ਲੋਧੀ
ਦੇਸ਼ ਦੇ ਮਾਣਯੋਗ ਰਾਸ਼ਟਰਪਤੀ  ਰਾਮਨਾਥ ਕੋਵਿੰਦ 26 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਣਗੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ ਕੀਤੀ  ਅੱਜ ਦੇ ਸਮਾਗਮ ‘ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਰਾਜਪਾਲ ਪੰਜਾਬ ਵੀਪੀ ਸਿੰਘ ਬਦਨੌਰ ਤੇ ਕੁਲ ਹਿੰਦ ਕਾਂਗਰਸ ਕਮੇਟੀ ਦੀ ਸਕੱਤਰ  ਆਸਾ ਕੁਮਾਰੀ ਵੀ ਵਿਸ਼ੇਸ਼ ਤੌਰ ‘ਤੇ ਪੁੱਜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਗੁਰਪੁਰਬ ਦੇ ਪਵਿੱਤਰ ਦਿਹਾੜੇ ‘ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਿਧਾਂਤਾਂ ਅਤੇ ਵਿਚਾਰਾਂ ਨੂੰ ਧਾਰਨ ਕਰਨ ਦਾ ਸੱਦਾ ਦਿੱਤਾ  ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਵੀ
ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ ਮੌਕੇ ਹਾਜ਼ਰ ਸਨ ਅਤੇ ਉਨਾਂ ਨੇ ਦਿੱਲੀ ਅਧਾਰਿਤ ਨੈਸ਼ਨਲ ਇੰਸਟੀਚਿਊਟ ਆਫ ਪੰਜਾਬ ਸਟੱਡੀਜ਼ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਦੀ ਇਤਿਹਾਸ ਨੂੰ ਰਤੀਮਾਨ ਕਰਦੀ ਪ੍ਰਦਰਸ਼ਨੀ ‘ਰਬਾਬ ਤੋਂ ਨਗਾੜਾ’ ਦਾ ਉਦਘਾਟਨ ਵੀ ਕੀਤਾ ਆਪਣੀ ਸਰਕਾਰ ਵੱਲੋਂ ਇਹ ਸਮਾਰੋਹ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹੈ ਕਿਉਂਕਿ ਉਸ ਨੂੰ ਇਹ ਇਤਿਹਾਸਕ ਸਮਾਰੋਹ ਮਨਾਉਣ ਦਾ ਮੌਕਾ ਮਿਲਿਆ ਹੈ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਸਮਾਰੋਹ ਗੈਰ-ਸਿਆਸੀ ਅਤੇ ਬਗੈਰ ਪੱਖਪਾਤ ਤੋਂ ਮਨਾਵੇਗੀ ਮੁੱਖ ਮੰਤਰੀ ਨੇ ਕਿਹਾ ਕਿ ਜਾਤ, ਨਸਲ ਅਤੇ ਨਾ-ਬਰਾਬਰੀ ਸਾਡੇ ਸਮਾਜ ਵਿੱਚ ਮੁੜ ਪੈਰ ਪਾਸਾਰ ਰਹੀ ਹੈ ਅਤੇ ਸਾਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਮਾਰਗ ਅਨੁਸਾਰ ਇਨ੍ਹਾਂ ਤੋਂ ਉਪਰ ਉਠਣ ਦੀ ਜ਼ਰੂਰਤ ਹੈ
ਇਨ੍ਹਾਂ ਵਿਸ਼ੇਸ਼ ਸਮਾਰੋਹਾਂ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਪ੍ਰਧਾਨ ਮੰਤਰੀ ਦੇ ਸਮਰਥਨ ਵਾਸਤੇ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਵੱਖ-ਵੱਖ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਬੇਨਤੀ ਪ੍ਰਵਾਨ ਕਰਨ ਤੇ ਦੁਨੀਆਂ ਭਰ ਦੇ ਪੰਜਾਬੀਆਂ ਤੇ ਪੰਜਾਬ ਦੇ ਲੋਕਾਂ ਦੀ ਤਰਫ਼ੋਂ ਸ੍ਰੀ ਨਰਿੰਦਰ ਮੋਦੀ ਅਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ‘ਤੇ ਵੀ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਚਿਰੋਕਣੀ ਮੰਗ 26 ਨਵੰਬਰ ਨੂੰ ਉਸ ਵੇਲੇ ਪੂਰੀ ਹੋ ਜਾਵੇਗੀ ਜਦੋਂ ਉਹ ਅਤੇ ਭਾਰਤ ਦੇ ਰਾਸ਼ਟਰਪਤੀ ਇਸ ਲਾਂਘੇ ਦਾ ਨੀਂਹ ਪੱਥਰ ਰੱਖਣਗੇ ਉਨ੍ਹਾਂ  ਇਸ ਸਬੰਧ ਵਿੱਚ ਪਾਕਿਸਤਾਨ ਸਰਕਾਰ ਵੱਲੋਂ ਭਰੇ ਹੁੰਗਾਰੇ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਵਾਸਤੇ ਹਰ ਲੋੜੀਂਦਾ ਯੋਗਦਾਨ ਦੇਵੇਗੀ
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਮਨਮੋਹਨ ਸਿੰਘ ਨੇ ਇਸ ਸੁਭਾਗੀ ਘੜੀ ਦਾ ਹਿੱਸਾ ਬਣਨ ਦਾ ਮੌਕਾ ਦੇਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਦਾ ਧੰਨਵਾਦ ਕੀਤਾ ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਫਿਰਕਾਪ੍ਰਸਤੀ ਅਤੇ ਨਫ਼ਰਤ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਇਹ ਸਮਾਰੋਹ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ ਸਾਬਕਾ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਫਿਰਕੂ ਲੀਹ ‘ਤੇ ਵੰਡਣ ਦੀ ਕੋਸ਼ਿਸ਼ ਵਿਰੁੱਧ ਲੋਕਾਂ ਨੂੰ ਸੁਚੇਤ ਕਰਦਿਆਂ ਲੋਕਾਂ ਨੂੰ ਜਾਤ, ਰੰਗ, ਨਸਲ, ਧਰਮ ਤੋਂ ਉਪਰ ਉਠ ਕੇ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਵਿੱਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਸਮਾਗਮ ਦੌਰਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਆਸ਼ਾ ਕਮਾਰੀ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਬਕਾ ਕ੍ਰਿਕਟ ਖਿਡਾਰੀ ਕਪਿਲ ਦੇਵ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਸਾਧੂ ਸਿੰਘ ਧਰਮਸੋਤ, ਓ.ਪੀ. ਸੋਨੀ, ਬਲਬੀਰ ਸਿੰਘ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ, ਵਿਜੇ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੋਂ ਇਲਾਵਾ ਸੰਤ ਸਮਾਜ ਦੇ ਮੈਂਬਰ ਵੀ ਹਾਜ਼ਰ ਸਨ