University - Sach Kahoon Punjabi
ਗੁਰੂ ਕਾਸ਼ੀ ਯੂਨੀਵਰਸਿਟੀ ਨੇ ਲਗਾਈ ‘ਫੁਲਕਾਰੀ’ ਪ੍ਰਦਰਸ਼ਨੀ
(ਸੁਖਨਾਮ) ਬਠਿੰਡਾ। ਗੁਰੂ ਕਾਸ਼ੀ ਯੂਨੀਵਰਸਿਟੀ (Guru Kashi University) ਦੇ ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫੋਰਮਿੰਗ ਆਰਟਸ ਵੱਲੋਂ ਰੂਰਲ ਐਜੂਕੇਸ਼ਨ ਐਂਡ ਡਿਵੈਲਪਮੈਂਟ (ਰੀਡ) ਇੰਡੀਆ ਦੇ ਸਹਿਯੋਗ ਨਾਲ ਫੁਲਕਾਰੀ ਪ੍ਰਜੈਕਟ-2 ਦੇ ਤਹਿਤ ਸ਼ਾਨਦਾਰ ਫੁਲਕਾਰੀ ਪ੍ਰਦਰਸ਼ਨੀ ਪ੍ਰਿੰਸੀਪਲ ਇਨਵੈਸਟੀਗੇਟਰ ਡਾ. ਕੰਵਲਜੀਤ ਕੌਰ ਦੀ ਅਗਵਾਈ ਹੇਠ ਫੈਕਲਟੀ ਦੀ ਆਰਟ ਗੈਲਰੀ ਵਿਖੇ ਲਗਾਈ ਗਈ। ਇਸ ਮੌਕੇ ਰੀਡ ਇੰਡੀਆ ਦੇ ਕੰਟਰੀ ਹੈੱਡ ਡਾ. ਗੀਤਾ ਮਲਹੋਤਰਾ ਵੱਲੋਂ ਫੁਲਕਾਰੀ ਟਰੇਨਿੰਗ ਅਤੇ ਸਾਂਭ ਸੰਭਾਲ ਸੈਂਟਰ ਦੀ ਸ਼ੁਰੂਆਤ ਵੀ ਕੀਤੀ ਗਈ।
ਫੁਲਕਾਰੀ ਪ੍ਰੋਜੈਕਟ-1 ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ (Guru Kashi University)
ਡਾ. ਮਲਹੋਤਰਾ ਨੇ ਆਨ ਲਾਈਨ ਸੰਦੇਸ਼ ਵਿੱਚ ਕਿਹਾ ਕਿ ਜੀ.ਕੇ.ਯੂ. ਦੇ ਵਿਦਿਆਰਥੀਆਂ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਚਲਾਏ ਗਏ ਫੁਲਕਾਰੀ ਪ੍ਰੋਜੈਕਟ-1 ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਕਾਰਨ ਪਿੰਡਾਂ ਦੀਆਂ ਸੁਆਣੀਆਂ ਅਤੇ ਕੁੜੀਆਂ ਦਾ ਇਸ ਪ੍ਰਤੀ ਰੁਝਾਨ ਵੱਧਿਆ ਹੈ, ਤੇ ਇਹ ਉਨ੍ਹਾਂ ਦੇ ਰੁਜ਼ਗਾਰ ਲਈ ਨਵੇਂ ਸਾਧਨ ਵਜੋਂ ਤਰੱਕੀ ਕਰ ਰਿਹਾ ਹੈ। ਉਨ੍ਹਾਂ ਭਵਿੱਖ ਵਿੱਚ ਪੰਜਾਬੀ ਅਮੀਰ ਵਿਰਸੇ ਨਾਲ ਸੰਬੰਧਿਤ ਹੋਰਾਂ ਕਲਾਵਾਂ ਨੂੰ ਪ੍ਰਫੂਲਿਤ ਕਰਨ ਦਾ ਵੀ ਵਾਅਦਾ ਕੀਤਾ। Guru Kashi University
ਇਹ ਵੀ ਪੜ੍ਹੋ: ਫੂਡ ਸੇਫਟੀ ਟੀਮ ਨੇ ਭਰੇ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ
ਇਸ ਮੌਕੇ ਪ੍ਰਿੰਸੀਪਲ ਇੰਨਵੈਸਟੀਗੇਟਰ ਡਾ. ਕੰਵਲਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਅਤੇ ਗ੍ਰਾਮੀਣ ਲੜਕੀਆਂ ਵੱਲੋਂ ਬਣਾਈਆਂ ਗਈਆਂ ਫੁਲਕਾਰੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ ਜਿਸ ਦੀ ਇਲਾਕਾ ਨਿਵਾਸੀਆਂ, ‘ਵਰਸਿਟੀ ਦੇ ਸਮੂਹ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਖੂਬ ਸ਼ਲਾਘਾ ਕੀਤੀ। ਉਨ੍ਹਾਂ ਭਵਿੱਖ ਵਿੱਚ ਵੱਡੇ ਪੱਧਰ ’ਤੇ ਕਲਾ ਪ੍ਰਦਰਸ਼ਨੀ ਲਗਾਉਣ ਦੀ ਵੀ ਆਸ ਪ੍ਰਗਟਾਈ।
ਅਜੇ ਕੁਝ ਮਹੀਨੇ ਪਹਿਲਾਂ ਦਿੱਤੇ ਗੋਲਡਨ ਚਾਂਸ ਦੇ ਪੇਪਰ ਮੁੱਕੇ ਨਹੀਂ, ਯੂਨੀਵਰਸਿਟੀ ਨੇ ਮੁੜ ਦਿੱਤਾ ਗੋਲਡਨ ਚਾਂਸ
35 ਹਜ਼ਾਰ ਰੁਪਏ ਰੱਖੀ ਫੀਸ, ਪ੍ਰੀਖਿਆ ਫੀਸ ਨਾਲ ਵਿਦਿਆਰਥੀ ਨੂੰ ਪਵੇਗੀ ਲਗਭਗ 40 ਹਜਾਰ ‘ਚ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਤਨਖਾਹਾਂ ਦੇਣ ਤੋਂ ਡੂੰਘੇ ਸੰਕਟ ‘ਚ ਘਿਰੀ ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਆਪਣੀ ਹਾਲਤ ਨੂੰ ਹੁਲਾਰਾ ਦੇਣ ਲਈ ਸਪੈਸਲ ਚਾਸਾਂ ਦੇ ਰਾਹ ਪੈ ਗਈ ਹੈ। ਪੰਜਾਬੀ ਯੂਨੀਵਰਸਿਟੀ ਵੱਲੋਂ ਕੁਝ ਮਹੀਨਿਆਂ ‘ਚ ਹੀ ਵਿਦਿਆਰਥੀਆਂ ਨੂੰ ਰੀ-ਅਪੀਅਰ ਅਤੇ ਇੰਪਰੂਵਮੈਂਟ ਕਰਵਾਉਣ ਲਈ ਦੁਬਾਰਾ ਗੋਲਡਨ ਚਾਂਸ ਦਿੱਤਾ ਗਿਆ ਹੈ। ਇਸ ਗੋਲਡਨ ਚਾਂਸ ਦੀ ਫੀਸ 35 ਹਜਾਰ ਰੁਪਏ ਰੱਖੀ ਗਈ ਹੈ ਜੋ ਕਿ ਪ੍ਰੀਖਿਆ ਫੀਸ ਨਾਲ ਜੁੜ ਕੇ ਲਗਭਗ 40 ਹਜ਼ਾਰ ਰੁਪਏ ਪੁੱਜ ਜਾਂਦੀ ਹੈ। ਉਂਜ ਪੰਜਾਬੀ ਯੂਨੀਵਰਸਿਟੀ ਵੱਲੋਂ ਪਹਿਲਾਂ ਦਿੱਤੇ ਗੋਲਡਨ ਚਾਂਸ ਦੀਆਂ ਪ੍ਰੀਖਿਆਵਾਂ ਅਜੇ ਜਾਰੀ ਹਨ।
ਦੱਸਣਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਕੁਝ ਮਹੀਨੇ ਪਹਿਲਾ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਦਿਵਸ ਦੇ ਮੱਦੇਨਜਰ ਵਿਦਿਆਰਥੀਆਂ ਨੂੰ ਰੀ-ਅਪੀਅਰ ਅਤੇ ਇੰਪਰੂਵਮੈਂਟ ਕਰਵਾਉਣ ਲਈ ਗੋਲਡਨ ਚਾਂਸ ਦਿੱਤਾ ਗਿਆ ਸੀ ਜਿਸ ਦੀ ਫੀਸ 35 ਹਜਾਰ ਰੁਪਏ ਅਤੇ ਪ੍ਰੀਖਿਆ ਫੀਸ ਅਲੱਗ ਤੋਂ ਰੱਖੀ ਗਈ ਸੀ।
ਇਸ ਸਬੰਧੀ ਯੂਨੀਵਰਸਿਟੀ ਵੱਲੋਂ ਕਈ ਵਾਰ ਅੰਤਿਮ ਤਾਰੀਖ ਵਿੱਚ ਵਾਧਾ ਕੀਤਾ ਗਿਆ ਸੀ। ਉਕਤ ਦਿੱਤੇ ਚਾਂਸ ਦੇ ਅਜੇ ਪੇਪਰ ਚੱਲ ਰਹੇ ਹਨ, ਪਰ ਯੂਨੀਵਰਸਿਟੀ ਨੂੰ ਏਨੀ ਕਾਹਲੀ ਪਈ ਕਿ ਮੁੜ ਗੋਲਡਨ ਚਾਂਸ ਦਾ ਐਲਾਨ ਕਰ ਦਿੱਤਾ ਗਿਆ। ਸੂਤਰਾਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਦੀ ਮੌਜ਼ੂਦਾ ਸਮੇਂ ਹਾਲਤ ਬਹੁਤ ਮਾੜੀ ਹੈ ਅਤੇ ਯੂਨੀਵਰਸਿਟੀ ਵੱਲੋਂ ਗੋਲਡਨ ਚਾਂਸਾਂ ਰਾਹੀਂ ਵਿਦਿਆਰਥੀਆਂ ਤੋਂ ਪੈਸੇ ਇਕੱਠੇ ਕਰਨ ਦੀ ਜੁਗਤ ਲੜਾਈ ਗਈ ਹੈ।
ਯੂਨੀਵਰਸਿਟੀ ਵੱਲੋਂ 11 ਫਰਵਰੀ ਨੂੰ ਪੱਤਰ ਜਾਰੀ ਕਰਦਿਆਂ ਆਖਿਆ ਗਿਆ ਹੈ ਕਿ ਜਿਹੜੇ ਵਿਦਿਆਰਥੀ ਆਪਣੇ ਕੋਰਸਾਂ ਵਿੱਚ ਰੀ-ਅਪੀਅਰ ਨੂੰ ਤੈਅ ਸਮੇਂ ਵਿੱਚ ਪਾਸ ਨਹੀਂ ਕਰ ਸਕੇ। ਇਨ੍ਹਾਂ ਵਿਦਿਆਰਥੀਆਂ ਵੱਲੋਂ ਇੰਪੂਰਵਮੈਂਟ ਕਰਾਉਣ ਅਤੇ ਡਿਗਰੀ ਜਾਰੀ ਕਰਵਾਉਣ ਲਈ ਵਿਸ਼ੇਸ਼ ਮੌਕੇ ਦੀ ਮੰਗ ਕੀਤੀ ਗਈ ਸੀ। ਇਸੇ ਸਬੰਧੀ ਐਮ. ਫਿਲ ਤੇ ਪੀ.ਐਚ.ਡੀ ਨੂੰ ਛੱਡ ਗੋਲਡਨ ਚਾਂਸ ਦੀ ਫੀਸ 35 ਹਜ਼ਾਰ ਰੁਪਏ ਰੱਖੀ ਗਈ ਹੈ। ਪ੍ਰੀਖਿਆ ਫੀਸ ਨਾਲ ਇਹ ਗੋਲਡਨ ਚਾਂਸ ਦੀ ਫੀਸ ਲਗਭਗ 40 ਹਜ਼ਾਰ ਰੁਪਏ ਦੇ ਪੁੱਜ ਜਾਂਦੀ ਹੈ। ਵਿਦਿਆਰਥੀਆਂ ਦੀ ਮੰਗ ਦੇ ਨਾਂਅ ‘ਤੇ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਗੋਲਡਨ ਚਾਂਸ ਦੇ ਨਾਂਅ ‘ਤੇ ਲੁੱਟਣ ਦਾ ਨਵਾਂ ਢੰਗ ਲੱਭ ਲਿਆ ਹੈ, ਜਿਸ ਕਾਰਨ ਹੀ ਯੂਨੀਵਰਸਿਟੀ ਸਪੈਸ਼ਲ ਮੌਕਿਆ ਦੀ ਝੜੀ ਲਾ ਰਹੀ ਹੈ।  ਇਸ ਗੋਲਡਨ ਚਾਂਸ ਦੀ ਫੀਸ ਫਰਨ ਦੀ ਆਖਰੀ ਤਾਰੀਖ 20 ਮਾਰਚ ਰੱਖੀ ਗਈ ਹੈ, ਇਸ ਤੋਂ ਬਾਅਦ ਲੇਟ ਫੀਸ ਦਾ ਟੀਕਾ ਵੀ ਯੂਨੀਵਰਸਿਟੀ ਵੱਲੋਂ ਰੱਖਿਆ ਜਾਵੇਗਾ, ਜੋਂ ਕਿ 50-55 ਹਜ਼ਾਰ ਤੱਕ ਪੁੱਜ ਜਾਵੇਗਾ।
ਯੂਨੀਵਰਸਿਟੀ ਦਾ ਧਿਆਨ ਪੈਸੇ ਇਕੱਠੇ ਕਰਨ ਤੇ ਲੱਗਿਆ : ਕੁਲਵਿੰਦਰ ਸਿੰਘ
ਪੰਜਾਬ ਸਟੂਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੰਜਾਬੀ ਯੂਨੀਵਰਸਿਟੀ ਦਾ ਸਾਰਾ ਧਿਆਨ ਪੈਸਾ ਇਕੱਠਾ ਕਰਨ ਦੇ ਲੱਗਿਆ ਹੋਇਆ ਹੈ। ਜਦੋਂ ਕਿ ਪੰਜਾਬੀ ਯੂਨੀਵਰਸਿਟੀ ਦੀ ਅਕਾਦਮਿਕ ਕਾਰਗੁਜਾਰੀ ਲਗਾਤਾਰ ਘੱਟਦੀ ਜਾ ਰਹੀ ਹੈ, ਜਿਸ ਨਾਲ ਕਿ ਯੂਨੀਵਰਸਿਟੀ ਦਾ ਮਾਣ ਸਮਨਮਾਨ ਦੇ ਦਾਅ ‘ਤੇ ਲੱਗ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਤਰਜ ‘ਤੇ ਪੰਜਾਬੀ ਯੂਨੀਵਰਸਿਟੀ ਨੂੰ ਵੀ ਕਾਰਗੁਜ਼ਾਰੀ ਵਿੱਚ ਵਾਧਾ ਕਰਨ ਲਈ ਗੋਡਲਨ ਚਾਂਸ 5000 ਹਜਾਰ ਰੁਪਏ ਵਿੰਚ ਦੇਣਾ ਚਾਹੀਦਾ ਹੈ, ਕਿਉਂਕਿ ਪੰਜਾਬ ਦੀ ਆਰਥਿਕ ਹਾਲਤ ਮਾੜੀ ਹੈ।
ਵਾਇਸ ਚਾਂਸਲਰ ਫੋਨ ਹੀ ਨਹੀਂ ਚੁੱਕਦੇ
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀ.ਐਸ ਘੁੰਮਣ ਆਪਣਾ ਮੁਬਾਇਲ ਫੋਨ ਚੁੱਕਣਾ ਮੁਨਾਸਿਬ ਹੀ ਨਹੀਂ ਸਮਝਦੇ। ਉਨ੍ਹਾਂ ਦਾ ਪੱਖ ਜਾਣਨ ਲਈ ਜਦੋਂ ਵਾਰ-ਵਾਰ ਫੋਨ ਕੀਤਾ ਗਿਆ ਤਾ ਉਨ੍ਹਾਂ ਨਹੀਂ ਉਠਾਇਆ। ਇੱਧਰ ਕਈ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਵੀ.ਸੀ ਸਾਹਿਬ ਕਿਸੇ ਦਾ ਜਲਦੀ ਫੋਨ ਹੀਂ ਨਹੀਂ ਉਠਾਉਂਦੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਸ਼ਵ ਅਮਨ ਪੰਜਾਬੀ ਕਾਨਫਰੰਸ ਵੱਲੋਂ ਲਾਹੌਰ ਵਿੱਚ ਪੰਜਾਬੀ ਯੂਨੀਵਰਸਿਟੀ ਸਥਾਪਿਤ ਕਰਨ ਦੀ ਮੰਗ ਸਮੇਤ 13 ਮਤੇ ਪਾਸ
ਲਾਹੌਰ : ਵਿਸ਼ਵ ਅਮਨ ਤੇ ਪੰਜਾਬੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਨਾਬ ਫ਼ਖ਼ਰ ਜਮਾਂ ਨੇ ਕਿਹਾ ਕਿ ਪਾਕਿਸਤਾਨ ਵਿੱਚ ਬੋਲੀਆਂ ਜਾਂਦੀਆਂ ਸਭ ਜ਼ਬਾਨਾਂ ਹੀ ਕੌਮੀ ਜ਼ਬਾਨਾਂ ਹਨ, ਇਨ੍ਹਾਂ ਨੂੰ ਖੇਤਰੀ ਜ਼ਬਾਨਾਂ ਨਾ ਕਿਹਾ ਜਾਵੇ। ਉਨ੍ਹਾਂ ਕਿਹਾ ਕਿ ਦੋਹਾਂ ਮੁਲਕਾਂ ਨੂੰ ਅਮਨ ਦਾ ਪਰਚਮ ਝੁੱਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਗਲੀ ਕਾਨਫਰੰਸ ਫਰਵਰੀ 2020 ਚ ਕਰਵਾਈ ਜਾਵੇਗੀ।
ਸੋਸ਼ਲ ਮੀਡੀਆ ਤੇ ਮੁੱਖ ਧਾਰਾ ਮੀਡੀਆ ਦੇ ਹਵਾਲੇ ਨਾਲ ਵਿਦਵਾਨ ਜਨਾਬ ਫਰਖ਼ ਸੁਹੇਲ ਗੋਇੰਦੀ ਨੇ ਕਿਹਾ ਕਿ ਮੈਂ ਤੁਰਕੀ ਜ਼ਬਾਨ ਦਾ ਭੇਤੀ ਹਾਂ ਪਰ ਪੰਜਾਬੀ ਨਹੀਂ ਪੜ੍ਹ ਸਕਦਾ, ਇਹ ਚੰਗੀ ਗੱਲ ਨਹੀਂ।
ਤੁਰਕੀ ਜ਼ਬਾਨ ਦੇ ਵਿਕਾਸ ਕਰਤਾ ਅਤਾ ਤੁਰਕ ਨੇ ਜ਼ਾਹਲ ਲੋਕਾਂ ਨੂੰ ਲਿਆਕਤ ਦੇ ਨੇੜੇ ਲਿਆਂਦਾ। ਇਹ ਲਹਿਰ ਸਾਨੂੰ ਵੀ ਤੇਜ਼ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਦੁਨੀਆਂ ਨੂੰ ਗਲੋਬਲ ਪਿੰਡ ਚ ਤਬਦੀਲ ਹੋਇਆ ਵੇਖਣਾ ਬਣਦੈ।
ਪਾਕਿਸਤਾਨ ਦੀ 22 ਕਰੋੜ ਆਬਾਦੀ ਚੋਂ 16 ਕਰੋੜ ਲੋਕਾਂ ਕੋਲ ਸਮਾਰਟ ਫੋਨ ਹਨ, ਇਸ ਨੂੰ ਗਿਆਨ ਦੇ ਲੜ ਲਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਬਾਰੇ ਟੀ ਵੀ ਪ੍ਰੋਗਰਾਮ ਦਾ ਸਭ ਤੋਂ ਵੱਧ ਵੇਖਿਆ ਗਿਆ ਹੈ, ਇਹ ਕਮਾਲਸੋਸ਼ਲ ਮੀਡੀਆ ਦੀ ਹੈ। ਨਵੀਂ ਪੀੜ੍ਹੀ ਸਾਡੇ ਨਾਲ ਤਾਂ ਜੁੜੇਗੀ ਜੇ ਉਨ੍ਹਾਂ ਦੇ ਮੁਹਾਵਰੇ ਚ ਗੱਲ ਕਰਾਂਗੇ।
ਅਮਨ ਤੇ ਪੰਜਾਬੀ ਵਿਸ਼ੇ ਤੇ ਸੋਸ਼ਲ ਮੀਡੀਆ ਗਰੁੱਪ ਤਿਆਰ ਕਰਨਾ ਸਮੇਂ ਦੀ ਲੋੜ ਹੈ।
ਪ੍ਰਸਿੱਧ ਵਿਦਵਾਨ ਤੇ ਖੋਜੀ ਇਕਬਾਲ ਕੈਸਰ ਨੇ ਕਿਹਾ ਕਿ ਪੰਜਾਬੀਆਂ ਦੀ ਸਭ ਤੋਂ ਵੱਡੀ ਆਬਾਦੀ ਹੈ ਪਰ ਸਕੂਲ ਪੱਧਰ ਤੇ ਪੰਜਾਬੀ ਪੜ੍ਹਨ ਪੜਾਉਣ ਦਾ ਕੋਈ ਪ੍ਰਬੰਧ ਨਹੀਂ। ਪਾਕਿਸਤਾਨ ਚ ਪੰਜ ਯੂਨੀਵਰਸਿਟੀਆਂ  ਚ ਐੱਮ ਏ ਪੰਜਾਬੀ ਹੈ ਪਰ 95 ਫੀ ਸਦੀ ਐੱਮ ਏ ਪਾਸ ਮੁੰਡੇ ਕੁੜੀਆਂ ਬੇਰੁਜ਼ਗਾਰ ਹਨ।
ਬਾਬਾ ਫ਼ਰੀਦ ਤੋਂ ਲੈ ਕੇ ਅੱਜ ਤੀਕ ਦਾ ਸਾਰਾ ਵਿਰਾਸਤੀ ਸਫ਼ਰ ਜਵਾਨ ਪੀੜ੍ਹੀਆਂ ਦੇ ਖ਼ੂਨ ਚ ਰਚਾਉਣ ਦੀ ਲੋੜ ਹੈ। ਸਾਨੂੰ ਇਹ ਯਤਨ ਤੇਜ਼ ਕਰਨੇ ਪੈਣਗੇ। ਆਲੋਚਨਾ ਦੀ ਆਸਾਨ ਭਾਸ਼ਾ ਵੀ ਵਿਕਸਤ ਕਰਨ ਦੇ ਰਾਹ ਤੁਰਨਾ ਚਾਹੀਦਾ ਹੈ।
ਇਸ ਮੌਕੇ ਕੁਝ ਮਤੇ ਪਾਸ ਕੀਤੇ ਗਏ ਜਿੰਨ੍ਹਾਂ ਨੂੰ ਪ੍ਰੋ: ਗੁਰਭਜਨ ਗਿੱਲ ਦੀ ਪ੍ਰਂਧਾਨਗੀ ਹੇਠ ਡਾ: ਦੀਪਕ ਮਨਮੋਹਨ ਸਿੰਘ , ਮਨਜਿੰਦਰ ਧਨੋਆ ਤੇ ਸਹਿਜਪ੍ਰੀਤ ਸਿੰਘ ਮਾਂਗਟ  ਤੇ ਅਧਾਰਿਤ ਕਮੇਟੀ ਵੱਲੋਂ ਡਰਾਫਟ ਕੀਤਾ ਗਿਆ। ਇਨ੍ਹਾਂ ਮਤਿਆਂ ਨੂੰ ਅੱਬਾਸ ਮਿਰਜ਼ਾ ਨੇ ਪੇਸ਼ ਤੇ ਪਾਸ ਕਰਵਾਇਆ।
ਵਿਸ਼ਵ ਅਮਨ ਤੇ ਪੰਜਾਬੀ ਕਾਨਫਰੰਸ
1-3 ਫਰਵਰੀ ਲਾਹੌਰ(ਪਾਕਿਸਤਾਨ)
ਐਲਾਨ ਨਾਮਾ
ਵਿਸ਼ਵ ਪੰਜਾਬੀ ਕਾਂਗਰਸ ਵੱਲੋਂ ਫਖ਼ਰ ਜਮਾਂ ਸਾਹਿਬ ਦੀ ਪ੍ਰਧਾਨਗੀ ਹੇਠ ਪਹਿਲੀ ਤੋਂ ਤਿੰਨ ਫਰਵਰੀ ਤੀਕ ਕਰਵਾਈ ਗਈ ਵਿਸ਼ਵ ਅਮਨ ਤੇ ਪੰਜਾਬੀ ਕਾਨਫਰੰਸ ਦੇ ਵਿਸ਼ਵ ਭਰ ਤੋਂ ਆਏ ਸਮੂਹ ਡੈਲੀਗੇਟ ਸਰਬ ਸੰਮਤੀ ਨਾਲ ਮੰਗ ਕਰਦੇ ਹਨ ਕਿ ਲਾਹੌਰ ਵਿੱਚ ਨਿਰੋਲ ਪੰਜਾਬੀ ਭਾਸ਼ਾ ਸਾਹਿੱਤ ਤੇ ਸਭਿਆਚਾਰ ਦੇ ਵਿਕਾਸ ਲਈ ਪੰਜਾਬੀ ਯੂਨੀਵਰਸਿਟੀ ਲਾਹੌਰ ਦੀ ਸਥਾਪਨਾ ਕੀਤੀ ਜਾਵੇ। ਇਸ ਵਿੱਚ ਸ਼ਾਹਮੁਖੀ ਤੇ ਗੁਰਮੁਖੀ ਵਿੱਚ ਹੁਣ ਤੀਕ ਛਪੀਆਂ ਕਿਤਾਬਾਂ ਦੀ ਆਲਮੀ ਲਾਇਬਰੇਰੀ ਬਣਾਈ ਜਾਵੇ।
2.
ਕਾਨਫਰੰਸ ਵਿੱਚ ਮੰਗ ਕੀਤੀ ਜਾਂਦੀ ਹੈ ਕਿ ਸਰਹੱਦਾਂ ਤੇ ਝੰਡੇ ਦੀ ਰਸਮ ਮੌਕੇ ਜਵਾਨਾਂ ਦੀ ਪਰੇਡ ਵੇਲੇ ਬਾਹੂਬਲ ਦਾ ਜ਼ਾਲਮਾਨਾ ਵਿਖਾਵਾ ਕਰਨ ਦੀ ਥਾਂ ਮੁਹੱਬਤ ਦਾ ਵਿਖਾਵਾ ਕਰਨ ਵਾਲੀਆਂ ਹਰਕਤਾਂ ਕੀਤੀਆਂ ਜਾਣ ਤਾਂ ਜੋ ਬਰਕਤਾਂ ਦਾ ਬੂਹਾ ਖੁੱਲ੍ਹੇ।
3.
ਪਾਕਿਸਤਾਨ ਦੇ ਪੰਜਾਬ ਰਾਜ ਦੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦੀ ਪੜ੍ਹਾਈ ਪ੍ਰਾਇਮਰੀ ਪੱਧਰ ਤੋਂ ਇੱਕ ਵਿਸ਼ੇ ਦੇ ਤੌਰ ਤੇ ਸ਼ੁਰੂ ਕੀਤੀ ਜਾਵੇ। ਇਸ ਨਾਲ ਯੂਨੀਵਰਸਿਟੀਆਂ ਚ ਪੜ੍ਹਨ ਲਈ ਮਿਆਰੀ ਪੱਧਰ ਦੇ ਵਿਦਿਆਰਥੀ ਮਿਲ ਸਕਣਗੇ।
4.
ਭਾਰਤ ਤੇ ਪਾਕਿਸਤਾਨ ਹਕੂਮਤਾਂ ਵੀਜ਼ਾ ਸਿਸਟਮ ਵਿੱਚ ਤਬਦੀਲੀ ਕਰਨ ਜਿਸ ਨਾਲ ਸ਼ਹਿਰ ਵਿਸ਼ੇਸ਼ ਸੀਮਤ ਵੀਜ਼ਾ ਦੀ ਥਾਂ ਇਸ ਨੂੰ ਕੌਮੀ ਵੀਜ਼ਾ ਬਣਾਇਆ ਜਾਵੇ। ਇਸ ਨਾਲ ਕਸ਼ੀਦਗੀ ਘਟੇਗੀ ਤੇ ਭਰੋਸੇਯੋਗਤਾ ਵਧੇਗੀ।
5.
15 ਅਗਸਤ 1947 ਤੋਂ ਪਹਿਲਾਂ ਪੈਦਾ ਹੋਏ ਪੰਜਾਬੀਆਂ ਨੂੰ ਬਾਰਡਰ ਤੇ ਪਹੁੰਚਣ ਸਾਰ ਵੀਜ਼(visa on arrival) ਦਾ ਸਨਮਾਨਯੋਗ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਹ ਆਪਣੀ ਜੰਮਣ ਭੋਇੰ ਨੂੰ ਵੇਖ , ਮਾਣ ਤੇ ਜਾਣ ਸਕਣ।
6.
ਪਾਕਿਸਤਾਨ ਵਿੱਚ ਬੋਲੀਆਂ ਜਾਣ ਵਾਲੀਆਂ ਸਭ ਜਬਾਨਾਂ ਹੀ ਕੌਮੀ ਜ਼ਬਾਨਾਂ ਹਨ, ਖੇਤਰੀ ਨਹੀਂ  । ਇਸ ਲਈ ਪੰਜਾਬ  ਅਸੈਂਬਲੀ ਲਾਹੌਰ ਦੀ ਵਿਚਾਰ ਚਰਚਾ ਜ਼ਬਾਨ  ਪੰਜਾਬੀ ਕੀਤੀ ਜਾਵੇ ਜਿਸ ਤਰ੍ਹਾਂ ਸਿੰਧ ਵਿੱਚ ਸਿੰਧੀ,ਬਲੋਚਿਸਤਾਨ ਵਿੱਚ ਬਲੋਚੀ, ਪਖ਼ਤੂਨਵਾ ਚ ਪਸ਼ਤੋ ਬੋਲੀ ਜਾ ਸਕਦੀ ਹੈ। ਇਸ  ਤੋਂ ਪੰਜਾਬੀਆਂ ਨੂੰ ਮਹਿਰੂਮ ਨਾ ਕੀਤਾ ਜਾਵੇ।
7.
ਵਿਸ਼ਵ ਅਮਨ ਨੂੰ ਸਮਰਪਿਤ ਇਹ ਕਾਨਫਰੰਸ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਮੌਕੇ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਮਾਰਗ ਨੂੰ ਉਸਾਰਨ ਲਈ ਦੋਹਾਂ ਦੇਸ਼ਾਂ ਦੀਆਂ ਹਕੂਮਤਾਂ ਦੀ ਸ਼ਲਾਘਾ ਕਰਦੀ ਹੈ ਕਿਉਂਕਿ ਇਹ ਵਿਸ਼ਵ ਅਮਨ ਦੀ ਸਲਾਮਤੀ ਲਈ ਆਧਾਰ ਭੂਮੀ ਬਣ ਸਕਦੀ ਹੈ।
8.
ਵਿਸ਼ਵ ਅਮਨ ਦੀ ਸਦੀਵੀ ਸਥਾਪਨਾ ਲਈ ਦੱਖਣੀ ਏਸ਼ੀਆ ਦੇ ਇਨ੍ਹਾਂ ਮੁਲਕਾਂ ਵਿੱਚ ਵਪਾਰ, ਖੇਡਾਂ, ਸਾਹਿੱਤ, ਸੰਗੀਤ, ਕਲਾ ਤੇ ਵਿਚਾਰ ਆਦਾਨ ਪ੍ਰਦਾਨ ਵਧਾਇਆ ਜਾਵੇ ਤਾਂ ਜੋ ਮਨਾਂ ਦੀਆਂ ਦੂਰੀਆਂ ਮਿਟਣ ਤੇ ਭਾਈਚਾਰਕ ਸ਼ਕਤੀ ਨੂੰ ਤਾਕਤ ਮਿਲੇ।
9.
ਵਿਸ਼ਵ ਅਮਨ ਤੇ ਪੰਜਾਬੀ ਕਾਨਫਰੰਸ ਦੇ ਸਮੂਹ ਡੈਲੀਗੇਟ ਸਰਬਸੰਮਤੀ ਨਾਲ ਮੰਗ ਕਰਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ 51 ਪੰਜਾਬੀ ਕਵੀਆਂ ਦੇ ਵਿਸ਼ਾਲ ਵਿਸ਼ਵ ਪੱਧਰੀ ਕਵੀ ਦਰਬਾਰ ਲਾਹੌਰ, ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ ਤੇ ਪੰਜਾ ਸਾਹਿਬ ਵਿਖੇ ਕਰਵਾਏ ਜਾਣ ਜਿਸ ਚ 25 ਸਿਰਕੱਢ ਕਵੀ ਭਾਰਤੀ ਪੰਜਾਬ ਤੋਂ ਤੇ 25 ਕਵੀ ਪਾਕਿਸਤਾਨ ਤੇ ਬਾਕੀ ਮੁਲਕਾਂ ਤੋਂ ਸ਼ਾਮਿਲ ਕੀਤੇ ਜਾਣ। ਇਸ ਸਬੰਧ ਚ 25 ਭਾਰਤੀ ਕਵੀਆਂ ਨੂੰ ਲਿਆਉਣ ਦਾ ਜ਼ਿੰਮਾ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਸੰਭਾਲਣ ਲਈ ਤਿਆਰ ਹੈ।
ਇਸ ਕਵੀ ਦਰਬਾਰ ਦੀਆਂ ਕਵਿਤਾਵਾਂ ਸ਼ਾਹਮੁਖੀ ਤੇ ਗੁਰਮੁਖੀ ਵਿੱਚ ਛਾਪ ਕੇ ਪੂਰੇ ਵਿਸ਼ਵ ਵਿੱਚ ਵੰਡਣ ਦਾ ਯੋਗ ਪ੍ਰਬੰਧ ਕੀਤਾ ਜਾਵੇ।
10.
ਕੌਮੀ ਤੇ ਕੌਮਾਂਤਰੀ ਪੱਧਰ ਦੇ ਲਿਖਾਰੀਆਂ, ਕਲਾਕਾਰਾਂ,ਮੁਸੱਵਰਾਂ, ਥੀਏਟਰ, ਫਿਲਮ ਅਦਾਕਾਰਾਂ, ਗਾਇਕਾਂ ਤੇ ਪੱਤਰਕਾਰਾਂ ਲਈ ਖੁੱਲੇ ਅਉਣ ਜਾਣ ਦਾ ਮਲਟੀਪਲ ਐਂਟਰੀ ਸਾਰਕ ਵੀਜ਼ਾ ਦਿੱਤਾ ਜਾਵੇ ਤਾਂ ਜੋ ਇਹ ਸਭ ਧਿਰਾਂ ਵਿਸ਼ਵ ਅਮਨ ਦੀ ਭਾਵਨਾ ਤੇਜ਼ ਕਰਨ ਹਿੰਦ ਪਾਕਿ ਦੋਸਤੀ ਮਜਬੂਤ ਕਰਨ ਤੇ ਤਣਾਓ ਘੱਟ ਕਰਨ ਵਿੱਚ ਹਿੱਸਾ ਪਾ ਸਕਣ।
11.
ਵਿਸ਼ਵ ਅਮਨ ਤੇ ਪੰਜਾਬੀ ਕਾਨਫਰੰਸ ਦੇ ਸਮੂਹ ਡੈਲੀਗੇਟਾਂ ਨੂੰ ਪਾਕਿਸਤਾਨ ਹਕੂਮਤ ਵੱਲੋਂ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦੇਣ ਦੀ ਵੀ ਪ੍ਰਸੰਸਾ ਕਰਦੀ ਹੈ।
12.
ਵਿਸ਼ਵ ਪੰਜਾਬੀ ਕਾਂਗਰਸ ਦੇ ਰੂਹੇ ਰਵਾਂ ਵਜੋਂ ਜਨਾਬ ਫ਼ਖ਼ਰ ਜਮਾਂ,ਸ੍ਵ: ਡਾ: ਸੁਤਿੰਦਰ ਸਿੰਘ ਨੂਰ ਅਤੇ ਡਾ: ਦੀਪਕ ਮਨਮੋਹਨ ਸਿੰਘ ਵੱਲੋਂ1986 ਤੋਂ ਲਗਾਤਾਰ ਵਿਸ਼ਵ ਪੰਜਾਬੀ ਕਾਨਫਰੰਸਾਂ ਰਾਹੀਂ ਲੇਖਕਾਂ ਪੱਤਰਕਾਰਾਂ ਤੇ ਕਲਾਕਾਰਾਂ ਵਿਚਕਾਰ ਮੇਲਜੋਲ ਵਧਾਉਣ ਲਈ ਪਾਏ ਯੋਗਦਾਨ ਦੀ ਮੁਕਤ ਕੰਠ ਪ੍ਰਸੰਸਾ ਕਰਦੀ ਹੈ।
13.
ਲਾਹੌਰ ਚ ਹੋਈ ਤਿੰਨ ਰੋਜ਼ਾ ਕਾਨਫਰੰਸ ਦੀ ਕਾਮਯਾਬੀ ਲਈ ਇਹ ਇਕੱਤਰਤਾ ਮੀਡੀਆ, ਸਫਾਰਤਖਾਨਿਆਂ, ਲੇਖਕਾਂ, ਕਲਾਕਾਰਾਂ , ਪਿਲਾਕ(ਪੰਜਾਬ ਇੰਸਟੀਚਿਊਟ ਆਫ ਲੈਂਗੂਏਜ਼ ਐਂਡ ਕਲਚਰ ਲਾਹੌਰ ਦੀ ਡਾਇਰੈਕਟਰ ਜਨਰਲ ਡਾ: ਸੁਗਰਾ ਸਦਫ ਦੀ ਵੀ ਭਰਵੇਂ ਸਾਥ ਲਈ ਸ਼ਲਾਘਾ ਕਰਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਯੂਨੀਵਰਸਿਟੀ ਤੱਕ ਵੀ ਪੁੱਜੀ ਕਾਲਖ
ਲੁਧਿਆਣਾ ਤੇ ਦਿੱਲੀ ਤੋਂ ਬਾਅਦ ਯੂਨੀਵਰਸਿਟੀ ਦੇ ਬੋਰਡ ਤੇ ਮਲੀ ਕਾਲਖ
ਚੰਡੀਗੜ੍ਹ: ਲੁਧਿਆਣਾ ਤੇ ਦਿੱਲੀ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਵਿੱਚ ਵੀ ਰਾਜੀਵ ਗਾਂਧੀ ਦੇ ਨਾਂ ‘ਤੇ ਕਾਲਖ਼ ਮਲੀ ਗਈ।।ਪੰਜਾਬ ਯੂਨੀਵਰਸਿਟੀ ਵਿੱਚ ਕੁਝ ਅਣਪਛਾਤੇ ਅਨਸਰਾਂ ਨੇ ਰਾਜੀਵ ਗਾਂਧੀ ਦੇ ਨਾਂ ਤੇ ਬਣੇ ਗੈਸਟ ਹਾਊਸ ਦੇ ਬੋਰਡ ‘ਤੇ ਕਾਲਖ਼ ਮਲ ਦਿੱਤੀ।। ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਬਾਰੇ ਅਜੇ ਤੱਕ ਨਹੀਂ ਪਤਾ ਲੱਗਾ।। ਲੁਧਿਆਣਾ ਮਗਰੋਂ ਦਿੱਲੀ ‘ਚ ਵੀ ਰਾਜੀਵ ਗਾਂਧੀ ਦੇ ਨਾਂ ‘ਤੇ ਕਾਲਖ ਪੰਜਾਬ ਯੂਨੀਵਰਸਿਟੀ ਵੱਲੋਂ ਇੱਕ ਗੈਸਟ ਹਾਊਸ ਨੂੰ ਰਾਜੀਵ ਗਾਂਧੀ ਕਾਲਜ ਗੈਸਟ ਹਾਊਸ ਦਾ ਨਾਂ ਦਿੱਤਾ ਗਿਆ ਸੀ।। ਦਰਅਸਲ ਬੀਤੇ ਦਿਨਾਂ ਵਿੱਚ ਦਿੱਲੀ ਸਰਕਾਰ ਵੱਲੋਂ ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਲੁਧਿਆਣਾ ਤੇ ਦਿੱਲੀ ਵਿੱਚ ਰਾਜੀਵ ਗਾਂਧੀ ਦੇ ਬੁੱਤ ‘ਤੇ ਲਿਖੇ ਰਾਜੀਵ ਗਾਂਧੀ ਦੇ ਨਾਂ ‘ਤੇ ਕਾਲਖ਼ ਮਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਸਨ।। ਬੀਤੇ ਦਿਨ ਦਿੱਲੀ ਵਿੱਚ 1984 ਸਿੱਖ ਕਤਲੇਆਮ ਪੀੜਤਾਂ ਨੇ ਤਾਂ ਕਾਲਖ਼ ਮਲਣ ਬਾਅਦ ਰਾਜੀਵ ਗਾਂਧੀ ਦੇ ਨਾਂ ‘ਤੇ ਜੁੱਤੀਆਂ ਵੀ ਪਾ ਦਿੱਤੀਆਂ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਯੂਨੀਵਰਸਿਟੀ ਅਥਾਰਟੀ ਤੇ ਜਥੇਬੰਦੀਆਂ ਦਰਮਿਆਨ ਹੋਇਆ ਸਮਝੌਤਾ
ਲੜਕੀਆਂ ਦੇ ਹੋਸਟਲ ਬੰਦ ਹੋਣ ਦੇ ਸਮੇਂ ‘ਚ ਇੱਕ ਘੰਟੇ ਦਾ ਇਜ਼ਾਫ਼ਾ
ਪਟਿਆਲਾ, ਖੁਸ਼ਵੀਰ ਸਿੰਘ ਤੂਰ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡੀਐੱਸਓ ਸਮੇਤ ਹੋਰ ਜਥੇਬੰਦੀਆਂ ਵੱਲੋਂ ਲੜਕੀਆਂ ਦੇ ਹੋਸਟਲ ਲਈ ਸਮਾਂ ਵਧਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਚੱਲ ਰਹੀ ਜੰਗ ਆਖਰ ਅੱਜ ਖਤਮ ਹੋ ਗਈ। ਯੂਨੀਵਰਸਿਟੀ ਪ੍ਰਸ਼ਾਸਨ ਅਤੇ ਜਥੇਬੰਦੀਆਂ ਦੇ ਆਗੂਆਂ ਵਿਚਕਾਰ ਹੋਈ ਲੰਮੀ ਵਿਚਾਰ ਚਰਚਾ ਤੋਂ ਬਾਅਦ ਇਹ ਵਿਵਾਦ ਕਾਫੀ ਦਿਨਾਂ ਬਾਅਦ ਹੱਲ ਹੋਇਆ। ਯੂਨੀਵਰਸਿਟੀ ਪ੍ਰਸ਼ਾਸਨ ਨੇ ਲੜਕੀਆਂ ਦੇ ਹੋਸਟਲ ਸਬੰਧੀ ਸਮਾਂ ਰਾਤ 10 ਵਜੇ ਤੱਕ ਬਿਨਾਂ ਕਿਸੇ ਜੁਰਮਾਨੇ ਦੇ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਆਪਣੀਆਂ ਮੰਗਾਂ ਨੂੰ ਲੈ ਕੇ ਡੀਐੱਸਓ ਵੱਲੋਂ ਇਹ ਅੰਦੋਲਨ 18 ਸਤੰਬਰ ਨੂੰ ਵਾਈਸ ਚਾਂਸਲਰ ਦਫਤਰ ਅੱਗੇ ਧਰਨੇ ਦੇ ਰੂਪ ‘ਚ ਆਰੰਭਿਆ ਸੀ। ਇਸ ਤੋਂ ਬਾਅਦ ਪੰਜ ਹੋਰ ਵਿਦਿਆਰਥੀ ਜਥੇਬੰਦੀ ਇਨ੍ਹਾਂ ਦੇ ਧਰਨੇ ‘ਚ ਸ਼ਾਮਲ ਹੋ ਗਈਆਂ ਤੇ ਸਟੂਡੈਂਟ ਸਾਂਝਾ ਫਰੰਟ ਹੋਂਦ ਵਿੱਚ ਆ ਗਿਆ।
ਵਿਦਿਆਰਥਣਾਂ ਤੋਂ ਕੋਈ ਲੇਟ ਐਂਟਰੀ ਫੀਸ ਵਸੂਲ ਨਹੀਂ ਕੀਤੀ ਜਾਵੇਗੀ
ਇਸ ਅੰਦੋਲਨ ਦੌਰਾਨ ਯੂਨੀਵਰਸਿਟੀ ਕੈਂਪਸ ‘ਚ ਵਿਦਿਆਰਥੀ ਧਿਰਾਂ ‘ਚ ਲੜਾਈ ਝਗੜੇ ਵੀ ਹੋਏ। ਆਖਿਰ ਅੱਜ ਦੋਵੇਂ ਧਿਰਾਂ ‘ਚ ਆਮ ਸਹਿਮਤੀ ਬਣਨ ਮਗਰੋਂ ਅੰਦੋਲਨ ਦੀ ਕਮਾਨ ਸੰਭਾਲ ਰਹੇ ‘ਸਾਂਝਾ ਵਿਦਿਆਰਥੀ ਮੋਰਚਾ’ ਨੇ ਸੰਘਰਸ਼ ਨੂੰ ਖਤਮ ਕਰਨ ‘ਤੇ ਆਪਣੀ ਮੋਹਰ ਲਾ ਦਿੱਤੀ। ਅਜਿਹੇ ਮਗਰੋਂ ਯੂਨੀਵਰਸਿਟੀ ਅਥਾਰਟੀ ਵੱਲੋਂ ਅਧਿਕਾਰਤ ਤੌਰ ‘ਤੇ ਬਿਆਨ ਵੀ ਜਾਰੀ ਕਰ ਦਿੱਤਾ। ਇਸ ਬਿਆਨ ‘ਚ ਕਿਹਾ ਗਿਆ ਹੈ ਕਿ ਅਥਾਰਟੀ ਨੇ ਲੜਕੀਆਂ ਦੇ ਹੋਸਟਲ ਬੰਦ ਹੋਣ ਦੇ ਸਮੇਂ ‘ਚ ਇੱਕ ਘੰਟੇ ਦਾ ਇਜ਼ਾਫ਼ਾ ਕਰ ਦਿੱਤਾ ਹੈ, ਹੋਸਟਲ ਬੰਦ ਹੋਣ ਦਾ ਸਮਾਂ ਸ਼ਾਮ 8 ਵਜੇ ਸੀ ਨੂੰ ਵਧਾਕੇ ਹੁਣ 9 ਵਜੇ ਕਰ ਦਿੱਤਾ ਹੈ।  ਇਸ ਤੋਂ ਇਲਾਵਾ ਹੋਸਟਲ ਵਿਚ ਰਹਿਣ ਵਾਲੀਆਂ ਜਿਹੜੀਆਂ ਵਿਦਿਆਰਥਣਾਂ ਰਾਤ 10 ਵਜੇ ਤੱਕ ਹੋਸਟਲ ‘ਚ ਆਉਣਗੀਆਂ ਉਨ੍ਹਾਂ ਤੋਂ ਕੋਈ ਲੇਟ ਐਂਟਰੀ ਫੀਸ ਵਸੂਲ ਨਹੀਂ ਕੀਤੀ ਜਾਵੇਗੀ ਪਰ ਉਹ ਹੋਸਟਲ ‘ਚ ਦਾਖਲੇ ਸਮੇਂ ਇਸ ਮੰਤਵ ਲਈ ਰੱਖੇ ਰਜਿਸਟਰ ‘ਚ ਐਂਟਰੀ ਕਰਨਗੀਆਂ ਨਿਰਧਾਰਿਤ ਸਮੇਂ ਤੋਂ ਬਾਅਦ ਹੋਸਟਲ ‘ਚ ਆਉਣ ਵਾਲੀਆਂ ਵਿਦਿਆਰਥਣਾਂ ‘ਤੇ ਚਲਦੀ ਪ੍ਰਥਾ ਅਨੁਸਾਰ ਨਿਯਮ ਲਾਗੂ ਹੋਣਗੇ ਪਰ ਅਰਜ਼ੀ ਦੀ ਜਗ੍ਹਾ ਹੁਣ ਰਜਿਸਟਰ ‘ਚ ਲੇਟ ਆਉਣ ਦਾ ਸਮਾਂ, ਕਾਰਨ ਆਦਿ ਦਰਜ ਕੀਤਾ ਜਾਵੇਗਾ ।
ਰਾਤ 11 ਵਜੇ ਬੱਸ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ
ਹੋਸਟਲ ਦੀਆਂ ਵਿਦਿਆਰਥਣਾਂ ਨੂੰ ਯੂਨੀਵਰਸਿਟੀ ਦੀ ਲਾਇਬਰੇਰੀ ਜਾਣ ਵਾਸਤੇ ਸ਼ਾਮ 9 ਵਜੇ ਤੇ ਵਾਪਸ ਆਉਣ ਲਈ ਰਾਤ 11 ਵਜੇ ਬੱਸ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਅਥਾਰਟੀ ਨੇ ਦੱਸਿਆ ਕਿ ਇਹ ਮੰਗਾਂ ਮੰਨੇ ਜਾਣ ਉਪਰੰਤ ਵਿਦਿਆਰਥੀਆਂ ਵੱਲੋਂ ਧਰਨਾ ਖਤਮ ਕਰ ਦਿੱਤਾ ਗਿਆ ‘ਵਰਸਿਟੀ ਦੇ ਰਜਿਸਟਰਾਰ ਡਾ. ਮਨਜੀਤ ਸਿੰਘ ਨਿੱਜਰ ਨੇ ਦੱਸਿਆ ਕਿ ਦੋਵਾਂ ਧਿਰਾਂ ਦੀ ਸਹਿਮਤੀ ਮਗਰੋਂ ਮਾਮਲਾ ਹੱਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਹੋਸਟਲ ਦੀ ਸਮਾਂਬੰਦੀ ਦਾ ਹੀ ਰੇੜਕਾ ਬਾਕੀ ਸੀ, ਜਦੋਂ ਕਿ ਬਾਕੀ ਮੰਗਾਂ ਅਥਾਰਟੀ ਨੇ ਪਹਿਲਾਂ ਮੰਨਕੇ ਲਾਗੂ ਵੀ ਕਰ ਦਿੱਤੀਆਂ ਸਨ। ਉਨ੍ਹਾਂ ਦੱਸਿਆ ਕਿ 9 ਅਕਤੂਬਰ ਨੂੰ ਵਾਪਰੀ  ਹਿੰਸਕ ਘਟਨਾ ਦੀ ਜਾਂਚ ਪੜਤਾਲ ਵੀ 18 ਸਤੰਬਰ ਵਾਲੀ ਘਟਨਾ ਲਈ ਪਹਿਲਾਂ ਤੋਂ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਨੂੰ ਸੌਂਪੀ ਗਈ ਹੈ, ਜੋ ਇੱਕ ਮਹੀਨੇ ‘ਚ ਆਪਣੀ ਰਿਪੋਰਟ ਦੇਵੇਗੀ। ਹੁਣ ਦੇਖਣਾ ਹੋਵੇਗਾ ਕਿ ਸੋਮਵਾਰ ਯੂਨੀਵਰਸਿਟੀ ਅੰਦਰ ਕਿਹੋਂ ਜਿਹਾ ਮਾਹੌਲ ਹੁੰਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਯੂਨੀਵਰਸਿਟੀ ਪ੍ਰਸ਼ਾਸਨ ਨੇ ਦੋ ਦਿਨ ‘ਵਰਸਿਟੀ ਕੀਤੀ ਬੰਦ
ਕੈਂਪਸ ‘ਚ ਏਆਰਪੀ ਸਮੇਤ ਪੰਜਾਬ ਪੁਲਿਸ ਤਾਇਨਾਤ
ਪਟਿਆਲਾ, (ਖੁਸ਼ਵੀਰ ਸਿੰਘ ਤੂਰ) ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸ਼ਹਿਰ ਅੰਦਰ ਬਣੀ ਪੰਜਾਬੀ ਯੂਨੀਵਰਸਿਟੀ ਦਾ ਮਾਹੌਲ ਪੂਰੀ ਤਰ੍ਹਾਂ ਤਣਾਅਪੂਰਨ ਬਣਿਆ ਹੋਇਆ ਹੈ। ਯੂਨੀਵਰਸਿਟੀ ਅੰਦਰ ਏਆਰੀਪੀ ਸਮੇਤ ਪੰਜਾਬ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ। ਆਲਮ ਇਹ ਹੈ ਯੂਨੀਵਰਸਿਟੀ ਪ੍ਰਸ਼ਾਸਨ ਨੇ ਹੱਥ ਖੜ੍ਹੇ ਕਰਦਿਆਂ ਯੂਨੀਵਰਸਿਟੀ ਕੈਂਪਸ ਅੰਦਰ 11 ਤੇ 12 ਅਕਤੂਬਰ ਨੂੰ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਸੁਲਝਾਉਣ ‘ਚ ਬੂਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਹੈ। ਇੱਧਰ ਦੇਰ ਰਾਤ ਧਰਨੇ ‘ਤੇ ਬੈਠੇ ਵਿਦਿਆਰਥੀਆਂ ‘ਤੇ ਦੂਜੀ ਧਿਰ ਵੱਲੋਂ ਕੀਤੇ ਹਮਲੇ ਨੇ ਵੀ ਯੂਨੀਵਰਸਿਟੀ ਪ੍ਰਸ਼ਾਸਨ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਧਰਨੇ ‘ਤੇ ਬੈਠੇ ਵਿਦਿਆਥਰੀਆਂ ਦਾ ਕਹਿਣਾ ਹੈ।
ਕਿ ਉਨ੍ਹਾਂ ਦੇ ਧਰਨੇ ਨੂੰ ਖਤਮ ਕਰਵਾਉਣ ਲਈ ‘ਵਰਸਿਟੀ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਹੀ ਦੂਜੇ ਵਿਦਿਆਰਥੀਆਂ ਨੂੰ ਥਾਪੜਾ ਦੇ ਕੇ ਇਹ ਹਮਲਾ ਕਰਵਾਇਆ ਗਿਆ ਹੈ। ਅੱਜ ਜਦੋਂ ਇਸ ਪੱਤਰਕਾਰ ਵੱਲੋਂ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ ਤਾਂ ਵੀਸੀ ਦਫ਼ਤਰ ਦਾ ਇਹ ਹਾਲ ਸੀ ਕਿ ਉਸਦੀਆਂ ਟੁੱਟੀਆਂ ਖਿੜਕੀਆਂ, ਭੰਨੇ ਸ਼ੀਸ਼ੇ, ਫੁੱਲਾਂ ਵਾਲੇ ਗਮਲੇ ਆਦਿ ਚੀਜ਼ਾਂ ਇਹ ਬਿਆਨ ਕਰ ਰਹੀਆਂ ਸਨ ਕਿ ਇੱਥੇ ਜਿਵੇਂ ਕਿਸੇ ਵੱਡੇ ਧਾੜਵੀਆਂ ਵੱਲੋਂ ਆਤੰਕ ਮਚਾਇਆ ਗਿਆ ਹੈ।
ਇੱਕ ਵਿਦਿਆਰਥੀ ਆਗੂ ਅਨੁਸਾਰ ਇਸ ਖਿੱਚ ਧੂਹ ਮੌਕੇ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਵੀ ਕੀਤੀਆਂ ਗਈਆਂ ਹਨ। ਧਰਨਾਕਾਰੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਨ੍ਹਾਂ ਹਮਲਾਵਰਾਂ ਖਿਲਾਫ਼ ਕਾਰਵਾਈ ਕਰਵਾਉਣ ਦੀ ਥਾਂ 11 ਤੇ 12 ਅਕਤੂਬਰ ਨੂੰ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ। ਜਦਕਿ 13 ਤੇ 14 ਅਕਤੂਬਰ ਨੂੰ ਸ਼ਨੀਵਾਰ ਤੇ ਐਤਵਾਰ ਹੋਣ ਕਾਰਨ ਯੂਨੀਵਰਸਿਟੀ ਚਾਰ ਦਿਨਾਂ ਲਈ ਬੰਦ ਹੋ ਗਈ ਹੈ। ਇਸ ਤੋਂ ਪਹਿਲਾਂ 20 ਤੇ 21 ਸਤੰਬਰ ਨੂੰ ਵੀ ਝੜਪ ਕਾਰਨ ਯੂਨੀਵਰਸਿਟੀ ਬੰਦ ਕਰ ਦਿੱਤੀ ਗਈ ਸੀ। ਇੱਧਰ ਪੰਜਾਬੀ ਯੂਨੀਵਰਸਿਟੀ ਅੰਦਰ ਪੈਦਾ ਹੋਏ ਇਸ ਮਾਹੌਲ ਨੂੰ ਲੈ ਕੇ ਵਾਈਸ ਚਾਂਸਲਰ ਵੀ. ਐੱਸ. ਘੁੰਮਣ ਤੇ ਰਜਿਸਟਰਾਰ ਡਾ. ਮਨਜੀਤ ਸਿੰਘ ਦੇ ਅਸਤੀਫੇ ਦੀ ਮੰਗ ਉੱਠਣ ਲੱਗੀ ਹੈ।
ਵਿਦਿਆਰਥੀਆਂ ਨਾਲ ਧਰਨੇ ‘ਤੇ ਆਈਆਂ ਭਰਾਤਰੀ ਜਥੇਬੰਦੀਆਂ
ਹਮਲੇ ਤੋਂ ਬਾਅਦ ਧਰਨੇ ‘ਤੇ ਬੈਠੇ ਵਿਦਿਆਰਥੀਆਂ ਦੇ ਹੱਕ ‘ਚ ਭਾਰਤੀ ਕਿਸਾਨ ਯੂਨੀਅਨ ਢਕੌਂਦਾ, ਲੋਕ ਸੰਗਰਾਮ ਮੰਚ, ਇਸਤਰੀ ਜਾਗ੍ਰਿਤੀ ਮੰਚ, ਇਨਕਲਾਬੀ ਲੋਕ ਮੋਰਚਾ ਦੇ ਆਗੂ ਡਟ ਗਏ ਹਨ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਤਾ ਅੱਜ ਵਿਦਿਆਰਥੀਆਂ ਨਾਲ ਧਰਨਾ ਵੀ ਦਿੱਤਾ ਗਿਆ। ਕਿਸਾਨ ਅਵਤਾਰ ਸਿੰਘ ਕੋਰਜੀਵਾਲਾ, ਹਰਭਰਨ ਸਿੰਘ ਬੁੱਟਰ, ਸੁੱਚਾ ਸਿੰਘ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਦੇ ਵਿੱਦਿਅਕ ਮਾਹੌਲ ਨੂੰ ਖੁਦ ਮੈਨੇਜਮੈਂਟ ਹੀ ਭੰਗ ਕਰ ਰਹੀ ਹੈ ਕਿਉਂਕਿ ਇਹ ਹਮਲੇ ਇਨ੍ਹ੍ਹਾਂ ਦੀ ਸ਼ਹਿ ‘ਤੇ ਹੀ ਹੋ ਰਹੇ ਹਨ। ਇਸ ਮੌਕੇ ਲੋਕ ਸੰਗਰਾਮ ਮੰਚ ਦੇ ਸੂਬਾ ਕਮੇਟੀ ਮੈਂਬਰ ਲੋਕਰਾਜ ਮਹਿਰਾਜ, ਇਨਕਲਾਬੀ ਲੋਕ ਮੋਰਚਾ ਦੇ ਸਤਵੰਤ ਸਿੰਘ ਵਜੀਦਪੁਰ ਸਮੇਤ ਹੋਰ ਜੇਬੰਦੀਆਂ ਦੇ ਆਗੂ ਹਾਜ਼ਰ ਸਨ।
ਅਸਤੀਫਿਆਂ ਦਾ ਦੌਰ ਸ਼ੂਰੂ ਹੋਇਆ
ਪੰਜਾਬੀ ਯੂਨੀਵਰਸਿਟੀ ‘ਚ ਤਣਾਅਪੂਰਨ ਮਾਹੌਲ ਦਾ ਅਸਰ ਅਹੁਦੇਦਾਰਾਂ ‘ਤੇ ਵੀ ਦਿਸਣਾ ਸ਼ੁਰੂ ਹੋ ਗਿਆ ਹੈ ਬੁੱਧਵਾਰ ਦੇਰ ਸ਼ਾਮ ਐਡੀਸ਼ਨਲ ਡੀਨ ਵਿਦਿਆਰਥੀ ਭਲਾਈ ਲੜਕੀਆਂ ਡਾ. ਅੰਮ੍ਰਿਤਪਾਲ ਕੌਰ, ਐਡੀਸ਼ਨਲ ਪ੍ਰਬੋਸਟ ਲੜਕੀਆਂ ਡਾ. ਰਵਨੀਤ ਕੌਰ, ਸੀਨੀਅਰ ਵਾਰਡਨ ਲੜਕੀਆਂ ਡਾ. ਜਸਪਾਲ ਕੌਰ ਦਿਓਲ, ਵਾਰਡਨ ਸੀਸੀ ਸਪੋਰਟ ਡਾ. ਅਵਨੀਸ਼ ਕੌਰ, ਵਾਰਡਨ ਅਮ੍ਰਿਤਾ ਸ਼ੇਰਗਿੱਲ ਹੋਸਟਲ, ਡਾ ਰਿਚਾ ਸ਼ਰਮਾ ਨੇ ਉਨ੍ਹਾਂ ਨੂੰ ਮਿਲੀਆਂ ਇਨ੍ਹਾਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਤਿਆਗ ਪੱਤਰ ਪੀਯੁ ਦੇ ਵੀਸੀ ਨੂੰ ਭੇਜ ਦਿੱਤਾ ਹੈ ਇਸ ਦੀਆਂ ਕਾਪੀਆਂ ਰਜਿਸਟਰਾਰ ਤੇ ਡੀਨ ਅਕਾਦਮਿਕ ਨੂੰ ਵੀ ਭੇਜੀਆਂ ਹਨ ਤਿਆਗ ਪੱਤਰ ਦਾ ਕਾਰਨ ਸਾਰਿਆਂ ਨੇ 7 ਅਕਤੁਬਰ ਨੂੰ ਯੂਨੀਵਰਸਿਟੀ ਗੈਸਟ ਹਾਊਸ ‘ਚ ਹੋਈ ਘਟਨਾ ‘ਚ ਖੁਦ ਨੂੰ ਅਸੁਰੱਖਿਅਤ ਤੇ ਤ੍ਰਿਸਕਾਰਿਤ ਹੋਣਾ ਦੱਸਿਆ ਹੈ।
ਸੱਤ ਜਣਿਆਂ ਖਿਲਾਫ਼ ਮਾਮਲਾ ਦਰਜ਼
ਪੰਜਾਬੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬੀਤੀ ਰਾਤ ਧਰਨੇ ‘ਤੇ ਬੈਠੇ ਵਿਦਿਆਰਥੀਆਂ ਉਪਰ ਕੀਤੇ ਹਮਲੇ ਨੂੰ ਲੈ ਕੇ ਪੁਲਿਸ ਵੱਲੋਂ ਸੱਤ ਜਣਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਥਾਣਾ ਅਰਬਨ ਸਟੇਟ ਦੇ ਐਸਐਚਓ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਵਿਦਿਆਰਥੀ ਆਗੂ ਅਮਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ਼ ਕੀਤਾ ਗਿਆ ਹੈ।
ਡੀਐੱਸਓ ਸਮੇਤ ਧਰਨੇ ‘ਤੇ ਬੈਠੇ ਅੱਧੀ ਦਰਜ਼ਨ ਵਿਦਿਆਰਥੀ ਜ਼ਖਮੀ
ਦੂਜੀ ਜਥੇਬੰਦੀ ਨੇ ਫਾਇਰਿੰਗ ਵੀ ਕੀਤੀ: ਵਿਦਿਆਰਥਣ ਆਗੂ
ਪਟਿਆਲਾ, (ਖੁਸ਼ਵੀਰ ਤੂਰ)। ਪੰਜਾਬੀ ਯੂਨੀਵਰਸਿਟੀ ਪਟਿਆਲਾ ਲਗਾਤਾਰ ਯੁੱਧ ਦਾ ਮੈਦਾਨ ਬਣਦੀ ਜਾ ਰਹੀ ਹੈ ਅੱਜ ਸ਼ਾਮ ਅੱਠ ਵੱਜ ਕੇ ਦਸ ਮਿੰਟ ‘ਤੇ ਧਰਨੇ ‘ਤੇ ਬੈਠੇ ਵਿਦਿਆਰਥੀਆਂ ‘ਤੇ ਇੱਕ ਹੋਰ ਜਥੇਬੰਦੀ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਇਹ ਵੀ ਪਤਾ ਲੱਗਾ ਹੈ ਕਿ ਸੌ ਤੋਂ ਵੱਧ ਬਾਹਰੋਂ ਆਏ ਵਿਦਿਆਰਥੀਆਂ ਵੱਲੋਂ ਵੀਸੀ ਦਫ਼ਤਰ ਦੀ ਭੰਨ-ਤੋੜ ਕੀਤੀ ਗਈ ਹੈ ਧਰਨੇ ‘ਤੇ ਬੈਠੇ ਵਿਦਿਆਰਥੀਆਂ ਦੋਸ਼ ਲਾਇਆ ਕਿ ਬਾਹਰੋਂ ਆਏ ਨੌਜਵਾਨਾਂ ਵੱਲੋਂ ਫਾਇਰਿੰਗ ਵੀ ਕੀਤੀ ਗਈ ਹੈ, ਜਿਸ ਕਾਰਨ ਯੂਨੀਵਰਸਿਟੀ ‘ਚ ਭਾਜੜ ਪੈ ਗਈ ਦੂਜੀ ਜਥੇਬੰਦੀ ਵੱਲੋਂ ਕੀਤੇ ਹਮਲੇ ਕਾਰਨ ਡੀਐੱਸਓ ਸਮੇਤ ਹੋਰ ਜਥੇਬੰਦੀਆਂ ਦੇ ਧਰਨੇ ‘ਤੇ ਬੈਠੇ ਅੱਧੀ ਦਰਜਨ ਤੋਂ ਵੱਧ ਵਿਦਿਆਰਥੀ ਜ਼ਖ਼ਮੀ ਹੋ ਗਏ ਯੂਨੀਵਰਸਿਟੀ ਵਿੱਚ ਹੋਈ ਇਸ ਲੜਾਈ ਤੋਂ ਬਾਅਦ ਪੁਲਿਸ ਵੱਲੋਂ ਆ ਕੇ ਸਥਿਤੀ ਨੂੰ ਸੰਭਾਲਿਆ ਗਿਆ ਡੀਅੱੈਸਓ ਜਥੇਬੰਦੀ ਦੀ ਆਗੂ ਗਗਨਦੀਪ ਕੌਰ ਨੇ ਦੱਸਿਆ ਕਿ ਬਾਹਰੋਂ ਸੌ ਤੋਂ ਵੱਧ ਆਏ ਗੁੰਡਿਆਂ ਵੱਲੋਂ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਹੈ।
ਇਸ ਹਮਲੇ ਵਿੱਚ ਉਨ੍ਹਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਵਿਦਿਆਰਥਣਾਂ ਵੀ ਜ਼ਖਮੀ ਹੋਈਆਂ ਹਨ ਉਨ੍ਹਾਂ ਦੋਸ਼ ਲਾਇਆ ਕਿ ਇਹ ਸਾਰੀ ਗੁੰਡਾਗਰਦੀ ਸੇਪ ਜਥੇਬੰਦੀ ਵੱਲੋਂ ਕੀਤੀ ਗਈ ਹੈ ਜਿਨ੍ਹਾਂ ਵੱਲੋਂ ਪਿਛਲੇ ਦਿਨਾਂ ਦੌਰਾਨ ਵੀ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਸੀ ਉਨ੍ਹਾਂ ਦਾ ਦੋਸ਼ ਸੀ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇਸ ਸਬੰਧੀ ਸਭ ਪਤਾ ਸੀ ਕਿ ਉਕਤ ਜਥੇਬੰਦੀ ਧਰਨ ‘ਤੇ ਬੈਠੇ ਵਿਦਿਆਰਥੀਆਂ ‘ਤੇ ਹਮਲੇ ਦੀ ਸੋਚ ਰਹੀ ਹੈ ਪਰ ਫਿਰ ਵੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪਹਿਲਾਂ ਪੁਲਿਸ ਨੂੰ ਸੂਚਿਤ ਨਹੀਂ ਕੀਤਾ ਗਿਆ ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਉਕਤ ਜਥੇਬੰਦੀ ਨੇ ਧਰਨੇ ‘ਤੇ ਬੈਠੇ ਵਿਦਿਆਰਥੀਆਂ ‘ਤੇ ਹਮਲਾ ਕਰ ਦਿੱਤਾ।
ਤਾਂ ਉਸ ਤੋਂ ਲਗਭਗ ਅੱਧੇ ਘੰਟੇ ਤੋਂ ਬਾਅਦ ਪੁਲਿਸ ਕੈਂਪਸ ‘ਚ ਆਈ ਉਨ੍ਹਾਂ ਕਿਹਾ ਕਿ ਇਨ੍ਹਾਂ ਗੁੰਡਿਆਂ ਨੇ ਇੱਥੇ ਆ ਕੇ ਵੀਸੀ ਦਫ਼ਤਰ ਦੇ ਸ਼ੀਸ਼ਿਆਂ ਸਮੇਤ ਹੋਰ ਸਮਾਨ ਦੀ ਭੰਨ-ਤੋੜ ਕੀਤੀ ਦੱਸਣਯੋਗ ਹੈ ਕਿ ਵੀਸੀ ਦਫ਼ਤਰ ਅੱਗੇ ਚੌਵੀ ਘੰਟੇ ਹੋਸਟਲ ਦੀ ਮੰਗ ਸਮੇਤ ਹੋਰ ਮੰਗਾਂ ਨੂੰ ਲੈ ਕੇ ਡੀਐੱਸਓ ਸਮੇਤ ਹੋਰ ਜਥੇਬੰਦੀਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਆਪਣਾ ਧਰਨਾ ਲਗਾਇਆ ਹੋਇਆ ਹੈ ਪਰ ਕੁਝ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅੱਜ ਸ਼ਾਮ ਨੂੰ ਇਹ ਮਾਮਲਾ ਹੋਰ ਭੜਕ ਗਿਆ ਤੇ ਇੱਥੇ ਇੱਟਾਂ ਰੋੜਿਆਂ ਤਲਵਾਰਾਂ ਸਮੇਤ ਹੋਰ ਹਥਿਆਰਾਂ ਦਾ ਇਸਤੇਮਾਲ ਕੀਤਾ ਗਿਆ ਵਿਦਿਆਰਥਣ ਆਗੂ ਅਨੁਸਾਰ ਉਨ੍ਹਾਂ ਵੱਲੋਂ ਫਾਇਰਿੰਗ ਵੀ ਕੀਤੀ ਗਈ ਇਸ ਸਬੰਧੀ ਜਦੋਂ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਮਨਜੀਤ ਸਿੰਘ ਨਾਲ ਗੱਲ ਕਰਨੀ ਚਾਹੀਦੀ ਹਨ ਆਪਣਾ ਫ਼ੋਨ ਨਹੀਂ ਚੁੱਕਿਆ।
ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਪੰਜ ਵਿਦਿਆਰਥੀ ਭੁੱਖ ਹੜ੍ਹਤਾਲ ‘ਤੇ ਡਟੇ
ਸੱਚ ਕਹੂੰ ਨਿਊਜ਼, ਪਟਿਆਲਾ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ‘ਤੇ ਡਟੇ ਵਿਦਿਆਰਥੀਆਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ। ਇਸ ਭੁੱਖ ਹੜ੍ਹਤਾਲ ‘ਤੇ ਪੰਜ ਵਿਦਿਆਰਥੀ ਡਟੇ ਹਨ। ਇੱਧਰ 24 ਘੰਟੇ ਹੋਸਟਲ ਵਾਲੀ ਮੰਗ ਨੂੰ ਲੈ ਯੂਨੀਵਰਸਿਟੀ ਪ੍ਰਸ਼ਾਸਨ ਅਜੇ ਮਾਹੌਲ ਸਾਜਗਾਰ ਨਾ ਹੋਣ ਦੀ ਦੁਹਾਈ ਦੇ ਰਿਹਾ ਹੈ।
ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੀ 18 ਤਾਰੀਖ ਤੋਂ ਡੀਐੱਸਓ ਜਥੇਬੰਦੀ ਦਾ ਸੰਘਰਸ ਚੱਲ ਰਿਹਾ ਹੈ। ਹੁਣ ਇਸ ਸੰਘਰਸ਼ ਨੂੰ ਲੈ ਕੇ ਛੇ ਜਥੇਬੰਦੀਆਂ ਦਾ ਫਰੰਟ ਹੋਂਦ ਵਿੱਚ ਆ ਗਿਆ ਹੈ। ਅੱਜ ਵਿਦਿਆਰਥੀਆਂ ਵੱਲੋਂ ਆਪਣੇ ਸੰਘਰਸ਼ ਨੂੰ ਤੇਜ ਕਰਦਿਆਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ ਜਿਸ ਵਿੱਚ ਪੰਜ ਬੈਠੇ ਹਨ। ਇਨ੍ਹਾਂ ਵਿਦਿਆਰਥੀਆਂ ਵਿੱਚ ਡੀਐਸਓ ਦੀ ਆਗੂ ਗਗਨਦੀਪ ਕੌਰ, ਮਮਤਾ, ਅਮਨਦੀਪ ਕੌਰ, ਗੁਰਮੀਤ ਸਿੰਘ ਤੇ ਪੀਐਸਯੂ ਤੋਂ ਹਰਦੀਪ ਸਿੰਘ ਸ਼ਾਮਲ ਹਨ।
ਜਥੇਬੰਦੀ ਦੀ ਆਗੂ ਗਗਨਦੀਪ ਕੌਰ ਨੇ ਦੱਸਿਆ ਕਿ ਪੀਯੂ ਪ੍ਰਸ਼ਾਸਨ ਹੋਸਟਲ ਦੀ ਮੰਗ ਤੋਂ ਕਿਨਾਰਾ ਕਰ ਰਿਹਾ ਹੈ ਜਦਕਿ ਲੜਕੀਆਂ ਦੀ ਮੁੱਖ ਮੰਗ ਇਹ ਹੀ ਹੈ। ਉਨ੍ਹਾਂ ਕਿਹਾ ਕਿ ਉਹ ਭੁੱਖ ਹੜ੍ਹਤਾਲ ਤੋਂ ਉਦੋਂ ਤੱਕ ਨਹੀਂ ਉੱਠਣਗੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨ ਨਹੀਂ ਲਈਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਉਹ ਯੂਨੀਵਰਸਿਟੀ ਨੂੰ ਮੁੰਡਿਆਂ ਦੇ ਬਰਾਬਰ ਫੀਸਾਂ ਅਦਾ ਕਰ ਰਹੀਆਂ ਹਨ, ਇਸ ਲਈ ਉਹ ਆਪਣੇ ਅਧਿਕਾਰਾਂ ਦੀ ਮੰਗ ਕਰ ਰਹੀਆਂ ਹਨ। ਇੱਧਰ ਵਿਦਿਆਰਥੀਆਂ ਦੇ ਧਰਨੇ ‘ਤੇ ਵੱਖ-ਵੱਖ ਪ੍ਰੋਫੈਸਰਾਂ ਸਮੇਤ ਹੋਰ ਬੁੱਧੀਜੀਵੀਆਂ ਵੱਲੋਂ ਆਪਣੇ ਲੈਕਚਰ ਦਿੱਤੇ ਜਾ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
10 ਲੱਖ ਰੁਪਏ ਦੀ ਪੁਰਸਕਾਰ ਰਾਸ਼ੀ ਅਤੇ ਟਰਾਫੀਆਂ ਦਾ ਰਿਪਲੇਕੀਆ ਭੇਂਟ ਕੀਤਾ
ਅੰਮ੍ਰਿਤਸਰ
ਭਾਰਤ ਦੇ ਮਾਣਯੋਗ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਡਾ . ਜਸਪਾਲ ਸਿੰਘ ਸੰਧੂ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਏ ਇੱਕ ਵਿਸ਼ੇਸ਼ ਸਮਾਗਮ ਵਿੱਚ ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ ਪ੍ਰਦਾਨ ਕੀਤੀ ਇਸ ਮੌਕੇ ਉਨ੍ਹਾਂ ਨਾਲ ਖੇਡਾਂ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਹਾਜ਼ਰ ਸਨ ਰਾਸ਼ਟਰਪਤੀ ਵੱਲੋਂ ਇਸ ਮੌਕੇ ਵਾਈਸ ਚਾਂਸਲਰ ਪ੍ਰੋ.ਸੰਧੂ ਨੂੰ ਖੇਡਾਂ ਦੇ ਵਿਕਾਸ ਅਤੇ ਤਰੱਕੀ ਲਈ 10 ਲੱਖ ਰੁਪਏ ਦੀ ਪੁਰਸਕਾਰ ਰਾਸ਼ੀ ਅਤੇ ਟਰਾਫੀਆਂ ਦਾ ਰਿਪਲੇਕੀਆ ਭੇਂਟ ਕੀਤਾ ਗਿਆ ਟਰਾਫੀ ਪ੍ਰਦਾਨ ਕਰਨ ਤੋਂ ਪਹਿਲਾਂ ਯੂਨੀਵਰਸਿਟੀ ਦੀਆਂ ਖੇਡ ਪ੍ਰਾਪਤੀਆਂ ਬਾਰੇ ਇੱਕ ਸ਼ੋਭਾ ਪੱਤਰ ਵੀ ਪੜ੍ਹਿਆ ਗਿਆ ਇਸ ਮੌਕੇ ਡਿਪਟੀ ਡਾਇਰੈਕਟਰ ਕੰਵਰ ਮਨਦੀਪ ਸਿੰਘ ਅਤੇ ਯੂਨੀਵਰਸਿਟੀ ਦੇ ਹੀ ਸਾਬਕਾ ਸਪੋਰਟ ਡਾਇਰੈਕਟਰ ਡਾ. ਕੰਵਲਜੀਤ ਸਿੰਘ ਵੀ ਹਾਜ਼ਰ ਸਨ ਯੂਨੀਵਰਸਿਟੀ ਨੇ ਇਹ ਵੱਕਾਰੀ ਟਰਾਫੀ 107745 ਰਿਕਾਰਡ ਅੰਕਾਂ ਨਾਲ 23ਵੀਂ ਵਾਰ ਜਿੱਤ ਕੇ ਖੇਡਾਂ ਦੇ ਖੇਤਰ ਵਿੱਚ ਕੌਮੀ ਪੱਧਰ ‘ਤੇ ਇੱਕ ਨਵਾਂ ਤੇ ਸ਼ਾਨਦਾਰ ਇਤਿਹਾਸ ਸਿਰਜਿਆ ਹੈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਡਾਂ ਦੇ ਖੇਤਰ ਵਿੱਚ ਸਾਲ 2017-2018 ਵਿੱਚ ਸੱਭ ਤੋਂ ਵਧੀਆ ਪ੍ਰਦਰਸ਼ਨ ਕਰਦੇ ਹੋਏ ਭਾਰਤ ਦੀ ਸਰਵੋਤਮ ਮਾਕਾ ਟ੍ਰਾਫੀ ਨੂੰ ਜਿੱਤਣ ਦਾ ਮੁਕਾਮ ਹਾਸਲ ਕੀਤਾ ਹੈ ਯੂਨੀਵਰਸਿਟੀ ਨੇ ਅੰਤਰ-ਰਾਸ਼ਟਰੀ, ਰਾਸ਼ਟਰੀ ਅਤੇ ਅੰਤਰ-ਯੂਨੀਵਰਸਿਟੀ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਸਾਲ 2017-2018 ਵਿੱਚ ਸਭ ਤੋਂ ਜ਼ਿਆਦਾ ਤਮਗੇ ਜਿੱਤੇ ਅਤੇ ਮਾਕਾ ਟ੍ਰਾਫੀ ਜਿੱਤਣ ਲਈ ਆਪਣੀ ਦਾਵੇਦਾਰੀ ਪੇਸ਼ ਕੀਤੀ ਵਾਈਸ ਚਾਂਸਲਰ ਪ੍ਰੋ.ਸੰਧੂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 23ਵੀਂ ਵਾਰ ਇਹ ਸਰਵਉੱਚ ਟਰਾਫੀ ਜਿੱਤ ਕੇ ਇੱਕ ਵਾਰ ਫਿਰ ਖੇਡਾਂ ਦੇ ਖੇਤਰ ਵਿੱਚ ਭਾਰਤ ਦੀ ਸਿਰਮੌਰ ਯੂਨੀਵਰਸਿਟੀ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ ਉਨ੍ਹਾਂ ਕਿਹਾ ਕਿ ਭਾਰਤ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿੱਚੋਂ ਅਜੇ ਤੱਕ ਕੋਈ ਵੀ ਯੂਨੀਵਰਸਿਟੀ ਏਨੀ ਵਾਰ ਇਹ ਟਰਾਫੀ ਪ੍ਰਾਪਤ ਨਹੀਂ ਕਰ ਸਕੀ ਇਹ ਵੱਕਾਰੀ ਟਰਾਫੀ ਪ੍ਰਾਪਤ ਕਰਨ ਤੋਂ ਬਾਅਦ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਣ ਤੇ ਸਨਮਾਨ ਕੇਵਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹੀ ਨਹੀਂ ਮਿਲਿਆ ਸਗੋਂ ਇਹ ਮਾਣ ਸਮੁੱਚੇ ਪੰਜਾਬ ਅਤੇ ਸਮੂਹ ਪੰਜਾਬੀਆਂ ਦੇ ਹਿੱਸੇ ਆਇਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਨਾਥ ਸਿੰਘ ਨੂੰ ਪੱਤਰ | Amarinder Singh
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਿਆਂਦੇ ਜਾਣ ਨੂੰ ਇੱਕਵੱਢਿਓਂ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ (Amarinder Singh) ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਪਸੀ ਵਿਚਾਰ-ਵਟਾਂਦਰੇ ਦੀ ਪ੍ਰਕਿਰਿਆ ਰਾਹੀਂ ਯੂਨੀਵਰਸਿਟੀ ਲਈ ਗ੍ਰਾਂਟ ਇਨ ਏਡ ਵਿੱਚ ਵਾਧਾ ਕਰਨ ਲਈ ਤਿਆਰ ਹੈ। ਰਾਜਨਾਥ ਸਿੰਘ ਨੂੰ ਲਿਖੇ ਇੱਕ ਅਰਧ ਸਰਕਾਰੀ ਪੱਤਰ ਵਿਚ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੱਲ ਰਹੀ ਕਾਰਵਾਈ ਦਾ ਹਰਿਆਣਾ ਸਰਕਾਰ ਫਾਇਦਾ ਨਹੀਂ ਉਠਾ ਸਕਦੀ। ਉਨ੍ਹਾਂ ਲਿਖਿਆ ਹੈ ਕਿ ਵਿੱਤੀ ਸਰੋਤਾਂ ਦੀ ਅਸਥਾਈ ਸਮੱਸਿਆ ਅਤੇ ਸੰਵਿਧਾਨਿਕ ਦਾਅਵੇਦਾਰਾਂ ਦਾ ਮਤਾ ਹਰਿਆਣਾ ਸਰਕਾਰ ਨੂੰ ਪਹਿਲਾਂ ਵਾਲੀ ਸਥਿਤੀ ਵਾਸਤੇ ਪਰਤਣ ਦੀ ਇਜ਼ਾਜਤ ਨਹੀਂ ਦਿੰਦਾ। (Amarinder Singh)
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਆਪਣੇ ਹਿੱਸੇ ਦੀ ਬਹਾਲੀ ਬਾਰੇ ਹਰਿਆਣਾ ਸਰਕਾਰ ਦਾ ਪ੍ਰਸਤਾਵ ਇਤਿਹਾਸਕ, ਤਰਕਪੂਰਨ, ਵਿਵੇਕਸ਼ੀਲ ਅਤੇ ਸਭਿਆਚਾਰਕ ਤੌਰ ‘ਤੇ ਦਰੁਸਤ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਆਪਣੀ ਇੱਛਾ ਅਨੁਸਾਰ ਇਤਿਹਾਸ ਨੂੰ ਮੋੜਾ ਦੇ ਕੇ ਇਸ ‘ਤੇ ਆਪਣਾ ਝੂਠਾ ਹੱਕ ਨਹੀਂ ਜਤਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 72 ਦੀ ਉਪ ਧਾਰਾ(4) ਦੇ ਅਨੁਸਾਰ ਪੰਜਾਬ ਹਰਿਆਣਾ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਯੂ.ਟੀ. ਪ੍ਰਸ਼ਾਸਨ ਦੀ ਕਰਮਵਾਰ 20:20:20:40 ਦੇ ਅਨੁਸਾਰ ਹਿੱਸੇਦਾਰੀ ਸੀ ਅਤੇ ਇਸ ਅਨੁਸਾਰ ਇਨ੍ਹਾਂ ਵੱਲੋਂ ਰੱਖ-ਰਖਾਓ ਸਬੰਧੀ ਗ੍ਰਾਂਟ ਦੀ ਕਮੀ ਦਾ ਭੁਗਤਾਨ ਕੀਤਾ ਜਾਂਦਾ ਸੀ।
ਪੰਜਾਬ ਸਰਕਾਰ ਦੁਵੱਲੀ ਗੱਲਬਾਤ ਰਾਹੀਂ ਯੂਨੀਵਰਸਿਟੀ ਦੀ ਗ੍ਰਾਂਟ ਵਧਾਉਣ ਲਈ ਤਿਆਰ
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੇ ਇਸ ਭਾਈਵਾਲੀ ਵਾਲੇ ਪ੍ਰਬੰਧ ਵਿੱਚੋਂ ਆਪਣੇ ਆਪ ਨੂੰ ਬਾਹਰ ਕੱਢਣ ਦਾ ਫੈਸਲਾ ਕੀਤਾ ਸੀ। ਹਰਿਆਣਾ ਸਰਕਾਰ ਨੇ ਆਪਣੇ ਕਾਲਜਾਂ ਦੀ ਪੰਜਾਬ ਯੂਨੀਵਰਸਿਟੀ ਨਾਲ ਐਫੀਲਿਏਸ਼ਨ ਵਾਪਸ ਲੈ ਲਈ ਸੀ ਅਤੇ ਇਨ੍ਹਾਂ ਕਾਲਜਾਂ ਨੂੰ ਹਰਿਆਣਾ ਰਾਜ ਵਿੱਚ ਹੋਰਨਾਂ ਯੂਨੀਵਰਸਿਟੀਆਂ ‘ਚ ਤਬਦੀਲ ਕਰ ਦਿੱਤਾ ਸੀ। ਹਰਿਆਣਾ ਸਰਕਾਰ ਦਾ ਇਹ ਫੈਸਲਾ ਇੱਕਪਾਸੜ ਅਤੇ ਬਿਨਾਸ਼ਰਤ ਸੀ। ਇਸ ਕਰਕੇ 1976 ਤੋਂ ਪੰਜਾਬ ਅਤੇ ਚੰਡੀਗੜ੍ਹ ਯੂ.ਟੀ. ਪ੍ਰਸ਼ਾਸਨ ਕਰਮਵਾਰ 40:60 ਦੇ ਅਨੁਸਾਰ ਯੂਨੀਵਰਸਿਟੀ ਨੂੰ ਰਖ-ਰਖਾਓ ਸਬੰਧੀ ਗਰਾਂਟ ਦੀ ਕਮੀ ਦਾ ਭੁਗਤਾਨ ਕਰਦੇ ਆ ਰਹੇ ਹਨ। ਭਾਰਤ ਸਰਕਾਰ ਨੇ ਆਪਣੇ ਨੋਟੀਫਿਕੇਸ਼ਨ ਮਿਤੀ: 27 ਅਕਤੂਬਰ 1997 ਅਨੁਸਾਰ ਪੰਜਾਬ ਯੂਨੀਵਰਸਿਟੀ ਦੀਆਂ ਵੱਖ-ਵੱਖ ਗਵਰਨਿੰਗ ਬਾਡੀਆਂ ਵਿੱਚ ਹਰਿਆਣਾ ਦੀ ਨੁਮਾਇੰਦਗੀ ਨੂੰ ਖ਼ਤਮ ਕਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੇ ਆਪਣੀ ਸ਼ੁਰੂਆਤ ਤੋਂ ਹੀ ਲਗਾਤਾਰ ਅਤੇ ਬਿਨਾਂ ਕਿਸੇ ਰੁਕਾਵਟ ਤੋਂ ਪੰਜਾਬ ਰਾਜ ਵਿੱਚ ਕਾਰਜ ਕੀਤਾ ਹੈ। ਇਸ ਨੂੰ ਉਸ ਸਮੇਂ ਦੀ ਪੰਜਾਬ ਦੀ ਰਾਜਧਾਨੀ ਲਾਹੌਰ ਤੋਂ ਪਹਿਲਾਂ ਹੁਸ਼ਿਆਰਪੁਰ ਅਤੇ ਬਾਅਦ ਵਿੱਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਤਬਦੀਲ ਕੀਤਾ ਗਿਆ। ਇਸ ਦੇ ਨਾਲ ਪੰਜਾਬ ਦੇ 175 ਕਾਲਜ ਸਬੰਧਤ ਹਨ, ਜੋ ਫਾਜ਼ਿਲਕਾ ਫਿਰੋਜ਼ਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਬੀ.ਐਸ. ਨਗਰ ਵਿੱਚ ਹਨ। ਇਨ੍ਹਾਂ ਕਾਲਜਾਂ ਦੇ ਇਹ ਸਾਰੇ ਇਲਾਕੇ ਪੰਜਾਬ ਵਿੱਚ ਪੈਂਦੇ ਹਨ ਅਤੇ ਪੰਜਾਬ ਯੂਨੀਵਰਸਿਟੀ ਦਾ ਖੇਤਰ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਵੀ ਪੈਂਦਾ ਹੈ।
ਆਪਣੀ ਰੈਗੂਲਰ ਹੋਣ ਦੀ ਮੰਗ ਸਬੰਧੀ ਪਿਛਲੇ ਕਈ ਦਿਨਾਂ ਤੋਂ ਠੇਕਾ ਮੁਲਾਜ਼ਮ ਡਟੇ ਹੋਏ ਹਨ ਧਰਨੇ ‘ਤੇ | Punjabi University
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਜਾਬੀ ਯੂਨੀਵਰਸਿਟੀ ਵਿਖੇ ਧਰਨੇ ‘ਤੇ ਬੈਠੇ ਮੁਲਾਜ਼ਮਾਂ ਵੱਲੋਂ ਸਮੱਰਥਨ ਵਿੱਚ ਆਏ ਸੁਖਪਾਲ ਖਹਿਰਾ ਨੂੰ ਆਪਣੇ ਧਰਨੇ ਵਿੱਚ ਹੀ ਆਉਣ ਤੋਂ ਰੋਕ ਦਿੱਤਾ ਗਿਆ।  ਇਨ੍ਹਾਂ ਧਰਨਕਾਰੀਆਂ ਦੇ ਆਗੂਆਂ ਦਾ ਕਹਿਣਾ ਸੀ ਕਿ ਉਹ ਇਸ ਮਾਮਲੇ ‘ਤੇ ਕਿਸੇ ਵੀ ਪਾਰਟੀ ਦੇ ਆਗੂ ਨੂੰ ਆਪਣੀ ਸਿਆਸਤ ਨਹੀਂ ਕਰਨ ਦੇਣਗੇ। ਇਸ ਤੋਂ ਬਾਅਦ ਖਹਿਰਾ ਨੂੰ ਆਪਣੇ ਕਿਸੇ ਆਗੂ ਦੇ ਘਰ ਪ੍ਰੈਸ ਕਾਨਫਰੰਸ ਕਰਨ ਲਈ ਮਜ਼ਬੂਰ ਹੋਣਾ ਪਿਆ। (Punjabi University)
ਇਹ ਵੀ ਪੜ੍ਹੋ : ਬਾਦਸ਼ਾਹਪੁਰ-ਸਮਾਣਾ ਰੋਡ ਟੁੱਟਣ ਕਾਰਨ ਭਾਰੀ ਵਾਹਨਾਂ ਦੀ ਆਵਾਜਾਈ ਹੋਈ ਬੰਦ
ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਵਿਖੇ ਠੇਕਾ ਸਿਸਟਮ ‘ਤੇ ਰੱਖੇ ਹੋਏ ਮੁਲਾਜ਼ਮਾਂ ਵੱਲੋਂ ਆਪਣੀ ਰੈਗੂਲਰ ਮੰਗ ਸਬੰਧੀ ਪਿਛਲੇ ਕਈ ਦਿਨਾਂ ਤੋਂ ਧਰਨਾ ਅਤੇ ਹੜਤਾਲ ਸ਼ੁਰੂ ਕੀਤੀ ਹੋਈ ਹੈ। ਇਨ੍ਹਾਂ ਠੇਕਾ ਮੁਲਾਜ਼ਮਾਂ ਦੇ ਹੱਕ ਵਿੱਚ ਹੀ ਅੱਜ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਇੱਥੇ ਯੂਨੀਵਰਸਿਟੀ ਵਿਖੇ ਪੁੱਜਣਾ ਸੀ। ਪਤਾ ਲੱਗਾ ਹੈ ਕਿ ਖਹਿਰਾ ਨੂੰ ਇਸ ਧਰਨੇ ਵਿੱਚ ਹੀ ਆਪ ਨਾਲ ਸਬੰਧਿਤ ਕੁਝ ਸਪੋਟਰਾਂ ਵੱਲੋਂ ਇਥੇ ਬੁਲਾਇਆ ਗਿਆ ਸੀ। ਇਸ ਸਬੰੰਧੀ ਜਦੋਂ ਧਰਨਾਕਾਰੀਆਂ ਦੇ  ਕੁਝ ਆਗੂਆਂ ਨੂੰ ਇਸ ਬਾਰੇ ਪਤਾ ਲੱਗਾ ਤਾ ਉਨ੍ਹਾਂ ਸੁਖਪਾਲ ਸਿੰਘ ਖਹਿਰਾ ਨੂੰ ਆਪਣੇ ਧਰਨੇ ਵਿੱਚ ਆਉਣ ਤੋਂ ਇਹ ਕਹਿ ਕੇ ਰੋਕ ਦਿੱਤਾ ਗਿਆ ਕਿ ਉਹ ਇਸ ਮਾਮਲੇ ‘ਤੇ ਕਿਸੇ ਵੀ ਆਗੂ ਨੂੰ ਆਪਣੀ ਸਿਆਸਤ ਨਹੀਂ ਚਮਕਾਉਣ ਦੇਣਗੇ, ਜਿਸ ਤੋਂ ਬਾਅਦ ਖਹਿਰਾ ਵੱਲੋਂ ਆਪਣਾ ਪ੍ਰੋਗਰਾਮ ਬਦਲਦਿਆਂ ਆਪਣੇ ਕਿਸੇ ਆਗੂ ਦੇ ਘਰ ਹੀ ਜਾਣਾ ਪਿਆ, ਜਿੱਥੇ ਕਿ ਉਨ੍ਹਾਂ ਵੱਲੋਂ ਕੁਝ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ।
ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀ ਮੱਦਦ ਕਰ ਰਹੇ ਇੱਕ ਕਾਂਗਰਸੀ ਆਗੂ ਵੱਲੋਂ ਇਹ ਕਿਹਾ ਗਿਆ ਕਿ ਜੇਕਰ ਤੁਸੀ ਖਹਿਰਾ ਨੂੰ ਬੁਲਾਉਣਾ ਹੈ ਤਾਂ ਉਹ ਉਨ੍ਹਾਂ ਦੀ ਮੱਦਦ ਨਹੀਂ ਕਰਨਗੇ, ਜਿਸ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਖਹਿਰਾ ਨੂੰ ਇੱਥੇ ਆਉਣ ਤੋਂ ਰੋਕ ਦਿੱਤਾ ਗਿਆ। ਦੱਸਣਯੋਗ ਹੈ ਕਿ ਯੂਨੀਵਰਸਿਟੀ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਠੇਕੇਦਾਰ ਦੁਆਰਾ ਰੱਖੇ ਹੋਏ ਹਨ। ਇਸ ਲਈ ਯੂਨੀਵਰਸਿਟੀ ਰੈਗੂਲਰ ਨਹੀਂ ਕਰ ਸਕਦੀ, ਪਰ ਮੁਲਾਜ਼ਮ ਕਈ ਦਿਨਾਂ ਤੋਂ ਆਪਣੀ ਮੰਗ ‘ਤੇ ਅੜੇ ਹੋਏ ਹਨ।
ਕਿਸੇ ਲੀਡਰ ਨੂੰ ਇਸ ਮਾਮਲੇ ‘ਤੇ ਸਿਆਸਤ ਨਹੀਂ ਕਰਨ ਦਿੱਤੀ ਜਾਵੇਗੀ : ਮੁਲਾਜ਼ਮ ਆਗੂ
ਇੱਧਰ ਜਦੋਂ ਯੂਨੀਵਰਸਿਟੀ ਵਿਖੇ ਧਰਨੇ ‘ਤੇ ਬੈਠੇ ਮੁਲਾਜ਼ਮਾਂ ਦੇ ਇੱਕ ਆਗੂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਆਪਣੇ ਇਸ ਮਾਮਲੇ ‘ਤੇ ਕਿਸੇ ਵੀ ਆਗੂ ਨੂੰ ਸਿਆਸਤ ਨਹੀਂ ਕਰਨ ਦੇਣਗੇ। ਉੁਨ੍ਹਾਂ ਕਿਹਾ ਕਿ ਖਹਿਰਾ ਨੂੰ ਅੱਜ ਇਸੇ ਕਰਕੇ ਹੀ ਧਰਨੇ ਵਿੱਚ ਨਹੀਂ ਆਉਣ ਦਿੱਤਾ ਗਿਆ। ਮੁਲਾਜ਼ਮ ਆਗੂ ਨੇ ਕਿਹਾ ਕਿ ਉਹ ਆਪਣਾ ਹੱਕ ਲੈ ਕੇ ਹੀ ਰਹਿਣਗੇ।
ਮੁਲਾਜ਼ਮਾਂ ਨੇ ਕਿਹਾ, ਜੇਕਰ ਤੁਸੀ ਆਏ ਤਾਂ ਗੱਲ ਵਿਗੜ ਸਕਦੀ ਹੈ : ਜ਼ਿਲ੍ਹਾ ਪ੍ਰਧਾਨ ‘ਆਪ’
ਇੱਧਰ ਜਦੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗਿਆਨ ਸਿੰਘ ਮੂੰਗੋ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਨੂੰ ਕਿਸੇ ਵੱਲੋਂ ਰੋਕਿਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਤੁਹਾਡੇ ਡਰ ਕਰਕੇ ਮੀਟਿੰਗ ਲਈ ਸਮਾਂ ਦੇ ਦਿੱਤਾ ਹੈ ਇਸ ਲਈ ਜੇਕਰ ਤੁਸੀ ਆਏ ਤਾਂ ਗੱਲ ਵਿਗੜ ਸਕਦੀ ਹੈ, ਜਿਸ ਤੋਂ ਬਾਅਦ ਖਹਿਰਾ ਸਾਹਬ ਨਹੀਂ ਗਏ।  ਇਸ ਮਾਮਲੇ ਸਬੰਧੀ ਜਦੋਂ ਸੁਖਪਾਲ ਖਹਿਰਾ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਦੇ ਪੀਏ ਨੇ ਕਿਹਾ ਕਿ ਉਹ ਕੁਝ ਸਮੇਂ ਬਾਅਦ ਖਹਿਰਾ ਸਾਹਿਬ ਨਾਲ ਗੱਲ ਕਰਵਾਉਂਦੇ ਹਨ।
ਵਰਸਿਟੀ ਪ੍ਰਸ਼ਾਸਨ ਨੇ ਬਿਨਾ ਨੋਟਿਸ ਸਵੇਰ ਵਾਲਾ ਪੇਪਰ ਕੀਤਾ ਦੁਪਹਿਰ ਵੇਲੇ | Punjabi University
ਦੂਰ-ਦੁਰਾਡੇ ਤੋਂ ਪੁੱਜੇ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨ | Punjabi University
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਪੰਜਾਬੀ ਯੂਨੀਵਰਸਿਟੀ ਪਟਿਆਲਾ ਲਗਾਤਾਰ ਵਿਵਾਦਾਂ ਵਿੱਚ ਘਿਰੀ ਰਹਿੰਦੀ ਹੈ। ਯੂਨੀਵਰਸਿਟੀ ਵਿਖੇ ਅੱਜ ਵਿਦਿਆਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਉਸ ਸਮੇਂ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ ਜਦੋਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਖੜ੍ਹੇ ਪੈਰ ਐਮਐਸਸੀ ਆਨਰਜ ਬੋਟਨੀ ਅਤੇ ਐਮਐਸਸੀ ਮਾਈਕ੍ਰੋ ਬਾਇਓਲੋਜੀ ਦੇ ਪੇਪਰ ਦਾ ਸਮਾਂ ਬਦਲ ਦਿੱਤਾ। ਇਸ ਮੌਕੇ ਵਿਦਿਆਥੀਆਂ ਤੇ ਮਾਪਿਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸ਼ਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਸਬੰਧੀ ਵਿਦਿਆਰਥਣ ਪ੍ਰਤਿਭਾ ਅਤੇ ਉਸਦੇ ਪਿਤਾ ਰਜਿੰਦਰ ਕੁਮਾਰ ਵਾਸੀ ਦਿੱਲੀ, ਕੈਨੀਕਾ ਰਾਣੀ ਫਿਰੋਜਪੁਰ ਅਤੇ ਯੋਗਿਤਾ ਨੇ ਦੱਸਿਆ ਕਿ ਉਹ ਦੂਰੋਂ-ਦੂਰੋਂ ਅੱਜ ਆਪਣੇ ਦਾਖਲੇ ਸਬੰਧੀ ਇੰਟਰੈਂਸ ਟੈਸਟ ਇਨ੍ਹਾਂ ਵਿਸ਼ਿਆਂ ਦਾ ਦੇਣ ਪੁੱਜੀਆਂ ਸਨ ਅਤੇ ਸਮਾਂ ਸਵੇਰੇ 10 ਤੋਂ 12 ਸੀ ਅਤੇ ਸਵਾ ਨੌਂ ਵਜੇ ਪੇਪਰ ਵਾਲੀ ਥਾਂ ਪੁੱਜਣਾ ਸੀ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸੁਨੇਹਾ ਭੇਜ ਦਿੱਤਾ ਗਿਆ ਕਿ ਹੁਣ ਇਹ ਪੇਪਰ ਸਵੇਰ ਦੀ ਥਾਂ ਦੁਪਹਿਰ 1 ਵਜੇ ਹੋਵੇਗਾ, ਜਿਸ ਕਾਰਨ ਵਿਦਿਆਰਥੀਆਂ ਵਿੱਚ ਰੋਸ ਪੈਦਾ ਹੋ ਗਿਆ ਕਿ ਉਹ ਦੂਰੋਂ-ਦੂਰੋਂ ਸਵੇਰੇ ਚਾਰ ਵਜੇ ਦੇ ਚੱਲੇ ਹਨ ਅਤੇ ਹੁਣ ਐਨ ਮੌਕੇ ਯੂਨੀਵਰਸਿਟੀ ਵੱਲੋਂ ਬਿਨਾ ਨੋਟਿਸ ਦਿੱਤਿਆਂ ਪੇਪਰ ਦਾ ਸਮਾਂ ਬਦਲ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇਹ ਪੇਪਰ 5 ਜੁਲਾਈ ਨੂੰ ਹੋਣਾ ਸੀ, ਪਰ ਬਦਲ ਕੇ 6 ਜੁਲਾਈ ਕਰ ਦਿੱਤਾ ਗਿਆ। ਇਸ ਮੌਕੇ 50 ਤੋਂ ਵੱਧ ਵਿਦਿਆਥੀਆਂ ਤੇ ਮਾਪਿਆਂ ਵੱਲੋਂ ਉੱਥੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇੱਧਰ ਯੂਨੀਵਰਸਿਟੀ ਦੇ ਦਾਖਲਾ ਸੈੱਲ ਦੇ ਇੰਚਾਰਜ਼ ਬਲਵਿੰਦਰ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਕੁਝ ਵਿਦਿਆਥੀਆਂ ਦੇ ਐਮਐਸਸੀ ਆਨਰਜ ਬੋਟਨੀ ਅਤੇ ਐਮਐਸਸੀ ਮਾਈਕ੍ਰੋ ਬਾਇਓਲੋਜੀ ਦੋਵੇਂ ਪੇਪਰ ਸਨ। ਇਸ ਕਾਰਨ ਹੀ ਇਹ ਪੇਪਰ ਬਦਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀਆਂ ਦਾ ਇੱਕ ਪੇਪਰ ਸੀ, ਉਨ੍ਹਾਂ ਨੂੰ ਸਹੀ ਜਗ੍ਹਾ ਦਾ ਪ੍ਰਬੰਧ ਅਤੇ ਬੈਠਣ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਦਿਆਰਥੀਆਂ ਦਾ ਨੁਕਸਾਨ ਨਾ ਹੋਵੇ, ਇਸ ਕਾਰਨ ਹੀ ਸਮਾਂ ਬਦਲਣ ਲਈ ਮਜ਼ਬੂਰ ਹੋਣਾ ਪਿਆ। (Punjabi University)