Army - Sach Kahoon Punjabi
Sad News: ਜੰਮੂ ਕਸ਼ਮੀਰ ’ਚ ਜ਼ਿਲ੍ਹਾ ਮਾਨਸਾ ਦਾ ਫੌਜੀ ਜਵਾਨ ਸ਼ਹੀਦ
ਪਿੰਡ ਅਕਲੀਆ ਨਾਲ ਸਬੰਧਿਤ ਸੀ ਅਗਨੀਵੀਰ ਲਵਪ੍ਰੀਤ ਸਿੰਘ
Sad News: (ਸੁਖਜੀਤ ਮਾਨ) ਮਾਨਸਾ। ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਨੌਜਵਾਨ ਲਵਪ੍ਰੀਤ ਸਿੰਘ, ਜੋ ਅਗਨੀਵੀਰ ਸਕੀਮ ਤਹਿਤ ਦੋ ਸਾਲ ਪਹਿਲਾਂ ਭਰਤੀ ਹੋਇਆ ਸੀ, ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਕੁੱਪਵਾੜਾ ’ਚ ਦਹਿਸ਼ਤਗਰਦਾਂ ਨਾਲ ਲੜਦਿਆਂ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਪਿੰਡ ਅਕਲੀਆ ’ਚ ਜਵਾਨ ਦੀ ਸ਼ਹਾਦਤ ਬਾਰੇ ਖ਼ਬਰ ਮਿਲਣ ਤੋਂ ਬਾਅਦ ਪੂਰਾ ਪਿੰਡ ਸੋਗ ’ਚ ਡੁੱਬ ਗਿਆ।
ਇਹ ਵੀ ਪੜ੍ਹੋ: ਵਿਭਾਗੀ ਨੌਕਰਸ਼ਾਹੀ ਦੇ ਗੈਰ- ਜਵਾਬਦੇਹ ਰਵੱਈਏ ਨੇ ਉੱਚ ਸਿੱਖਿਆ ਦਾ ਦਿਵਾਲਾ ਕੱਢਿਆ
ਵੇਰਵਿਆਂ ਮੁਤਾਬਿਕ ਫ਼ੌਜ ’ਚ ਭਰਤੀ ਹੋਣ ਲਈ ਲਗਾਤਾਰ ਕੋਸ਼ਿਸਾਂ ਕਰਦਾ ਲਵਪ੍ਰੀਤ ਸਿੰਘ ਅਗਨੀਵੀਰ ਸਕੀਮ ਤਹਿਤ ਦੋ ਸਾਲ ਪਹਿਲਾਂ ਭਰਤੀ ਹੋਇਆ ਸੀ। ਇਸ ਮੌਕੇ ਜੰਮੂ ਕਸ਼ਮੀਰ ਦੇ ਕੁਪਵਾੜਾ ’ਚ 99 ਮੀਡੀਅਮ ਰੈਜੀਮੈਂਟ ’ਚ ਆਰਟੀ ਯੂਨਿਟ ਵਿੱਚ ਸੇਵਾਵਾਂ ਨਿਭਾਅ ਰਿਹਾ ਸੀ। ਡਿਊਟੀ ਦੌਰਾਨ ਦਹਿਸ਼ਤਗਰਦਾਂ ਵੱਲੋਂ ਚਲਾਈ ਗੋਲੀ ਲੱਗਣ ਨਾਲ ਨੌਜਵਾਨ ਮੌਕੇ ’ਤੇ ਹੀ ਸ਼ਹੀਦ ਹੋ ਗਿਆ। ਸ਼ਹੀਦ ਨੌਜਵਾਨ ਲਵਪ੍ਰੀਤ ਸਿੰਘ ਆਪਣੇ ਪਿੱਛੇ ਪਿਤਾ ਬੇਅੰਤ ਸਿੰਘ ਤੇ ਮਾਤਾ ਗੁਰਮੀਤ ਕੌਰ ਤੇ ਭਰਾ ਸੇਵਕ ਸਿੰਘ ਨੂੰ ਛੱਡ ਗਿਆ ਹੈ। ਪਿੰਡ ਅਕਲੀਆ ਦੇ ਸਰਪੰਚ ਜਸਵੀਰ ਸਿੰਘ ਕਾਕਾ ਦਾ ਕਹਿਣਾ ਹੈ ਕਿ ਇਸ ਮੰਦਭਾਗੀ ਘਟਨਾ ਦੀ ਸੂਚਨਾ ਪਿੰਡ ਅਕਲੀਆ ’ਚ ਲਵਪ੍ਰੀਤ ਸਿੰਘ ਦੇ ਘਰ ਕੱਲ੍ਹ ਸ਼ਾਮ ਨੂੰ ਫ਼ੌਜ ਦੇ ਜਵਾਨਾਂ ਵੱਲੋਂ ਫ਼ੋਨ ਕਰਕੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਲਵਪ੍ਰੀਤ ਸਿੰਘ ਦਾ ਸੁਭਾਅ ਬਹੁਤ ਚੰਗਾ ਸੀ ਤੇ ਮਿਲਣਸਾਰ ਸੀ। ਨੌਜਵਾਨ ਦੀ ਸ਼ਹਾਦਤ ਦਾ ਪਤਾ ਲੱਗਣ ’ਤੇ ਪਿੰਡ ’ਚ ਉਦਾਸੀ ਛਾਈ ਹੋਈ ਹੈ।
ਮੁੱਖ ਮੰਤਰੀ ਵੱਲੋਂ ਹਮਦਰਦੀ ਦਾ ਪ੍ਰਗਟਾਵਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਵਾਨ ਲਵਪ੍ਰੀਤ ਸਿੰਘ ਦੀ ਸ਼ਹਾਦਤ ’ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਐਕਸ ’ਤੇ ਪੋਸਟ ਪਾ ਕੇ ਕਿਹਾ ਕਿ ਜੰਮੂ-ਕਸ਼ਮੀਰ ਦੇ ਕੁੱਪਵਾੜਾ ਵਿਖੇ ਦਹਿਸ਼ਤਗਰਦਾਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾਂ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ। ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਤੇ ਸਿਦਕ ਨੂੰ ਦਿਲੋਂ ਸਲਾਮ। ਉਹਨਾਂ ਕਿਹਾ ਕਿ ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ ਅਤੇ ਵਾਅਦੇ ਮੁਤਾਬਕ ਹਰ ਸੰਭਵ ਮਦਦ ਕੀਤੀ ਜਾਵੇਗੀ। ਸਾਡੇ ਲਈ ਸਾਡੇ ਜਵਾਨ ਸਾਡਾ ਮਾਣ ਨੇ ਭਾਵੇਂ ਉਹ ਅਗਨੀਵੀਰ ਹੀ ਕਿਉਂ ਨਾ ਹੋਣ। Sad News
Indian Army: ਪੁਲਿਸ ਤੇ ਫੌਜ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਅਗਸਤ ਤੋਂ | Indian Army
(ਸੱਚ ਕਹੂੰ ਨਿੳਜ) ਪਟਿਆਲਾ। Indian Army ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 5 ਅਗਸਤ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ: Beekeepers: ਧੂ ਮੱਖੀ ਪਾਲਕਾਂ ਦੀ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਨਾਲ ਮੁਲਾਕਾ…
ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45 ਫ਼ੀਸਦੀ ਅਤੇ ਹਰੇਕ ਵਿਸ਼ੇ ਵਿੱਚ 33 ਫ਼ੀਸਦੀ ਨੰਬਰਾਂ ਨਾਲ  ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ।
ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50 ਫ਼ੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕੇਵਲ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦਾ ਜ਼ਰੂਰੀ ਸਾਜੇ ਸਮਾਨ ਉਪਲਬਧ ਹੈ। ਵਧੇਰੇ ਜਾਣਕਾਰੀ ਲਈ ਕਿਸੇ ਵੀ ਕੰਮ ਕਾਜ ਵਾਲੇ ਦਿਨ ਫ਼ੋਨ ਨੰ.0175-2361188, 7888343525 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ। Indian Army
Ladakh Tank ਏਕ੍ਸਿਡੇੰਟ : ਲੇਹ (ਏਜੰਸੀ)। Ladakh Accident  ਲੱਦਾਖ ਦੇ ਦੌਲਤ ਬੇਗ ਓਲਡੀ ਇਲਾਕੇ ‘ਚ ਸ਼ੁੱਕਰਵਾਰ ਨੂੰ ਟੈਂਕ ਅਭਿਆਸ ਦੌਰਾਨ ਹੋਏ ਹਾਦਸੇ ‘ਚ ਫੌਜ ਦੇ ਕਈ ਜਵਾਨਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਰੱਖਿਆ ਅਧਿਕਾਰੀਆਂ ਮੁਤਾਬਕ ਨਦੀ ਪਾਰ ਕਰਨ ਲਈ ਟੈਂਕ ਅਭਿਆਸ ਦੌਰਾਨ ਪਾਣੀ ਦਾ ਪੱਧਰ ਅਚਾਨਕ ਵਧ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਘਟਨਾ ‘ਚ ਫੌਜ ਦੇ ਕਈ ਜਵਾਨਾਂ ਦੀ ਜਾਨ ਜਾਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ। Ladakh Accident
ਇਹ ਵੀ ਪੜ੍ਹੋ: ਰੇਲਵੇ ਨੇ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਲਿਆ ਇਹ ਵੱਡਾ ਫੈਸਲਾ, ਜਾਣੋ….
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੱਦਾਖ ‘ਚ ਫੌਜੀ ਅਭਿਆਸ ਦੌਰਾਨ ਪੰਜ ਜਵਾਨਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਨ੍ਹਾਂ ਜਵਾਨਾਂ ਦੀ ਮੌਤ ਲੱਦਾਖ ਦੇ ਦੌਲਤ ਬੇਗ ਓਲਡੀ ਇਲਾਕੇ ‘ਚ ਨਦੀ ਰਾਹੀਂ ਟੈਂਕ ਪਾਰ ਕਰਨ ਦੇ ਅਭਿਆਸ ਦੌਰਾਨ ਵਾਪਰੇ ਹਾਦਸੇ ‘ਚ ਹੋਈ। ਸਿੰਘ ਨੇ ਸ਼ਨਿੱਚਰਵਾਰ ਨੂੰ ਸੋਸ਼ਲ ਮੀਡੀਆ ‘ਤੇ ਆਪਣੀ ਪੋਸਟ ‘ਚ ਲਿਖਿਆ, ”ਲੱਦਾਖ ‘ਚ ਨਦੀ ਦੇ ਪਾਰ ਟੈਂਕਾਂ ਨੂੰ ਲਿਜਾਣ ਦੇ ਅਭਿਆਸ ਦੌਰਾਨ ਇਕ ਮੰਦਭਾਗੀ ਘਟਨਾ ‘ਚ ਸਾਡੀ ਫੌਜ ਦੇ ਪੰਜ ਬਹਾਦਰ ਜਵਾਨਾਂ ਦੀ ਮੌਤ ‘ਤੇ ਬਹੁਤ ਦੁੱਖ ਹੋਇਆ। ਅਸੀਂ ਦੇਸ਼ ਪ੍ਰਤੀ ਸਾਡੇ ਬਹਾਦਰ ਸੈਨਿਕਾਂ ਦੀ ਬੇਮਿਸਾਲ ਸੇਵਾ ਨੂੰ ਕਦੇ ਨਹੀਂ ਭੁੱਲਾਂਗੇ। ਪੀੜਤ ਪਰਿਵਾਰਾਂ ਦੇ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਸੰਕਟ ਦੀ ਇਸ ਘੜੀ ਵਿੱਚ ਸਮੁੱਚਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।” Ladakh Accident
ਇਹ ਵੀ ਪੜ੍ਹੋ: IND vs SA: ਫਾਈਨਲ ’ਤੇ ‘ਵੱਡਾ ਖਤਰਾ’! ਕਿਸ ਨੂੰ ਮਿਲੇਗੀ ਟਰਾਫੀ, ਦੋਵੇਂ ਟੀਮਾਂ ਤਿਆਰ
ਰੱਖਿਆ ਸੂਤਰਾਂ ਅਨੁਸਾਰ ਇਹ ਹਾਦਸਾ ਨਦੀ ਵਿੱਚ ਪਾਣੀ ਦਾ ਪੱਧਰ ਅਚਾਨਕ ਵਧਣ ਕਾਰਨ ਵਾਪਰਿਆ ਹੈ। ਫੌਜ ਨੇ ਕਿਹਾ ਹੈ ਕਿ ਇਹ ਹਾਦਸਾ ਸ਼ੁੱਕਰਵਾਰ ਰਾਤ ਨੂੰ ਵਾਪਰਿਆ ਜਦੋਂ ਟੈਂਕ ‘ਤੇ ਸਵਾਰ ਸੈਨਿਕ ਫੌਜੀ ਅਭਿਆਸ ਤੋਂ ਬਾਅਦ ਟੈਂਕ ਨੂੰ ਸ਼ਿਓਕ ਨਦੀ ਤੋਂ ਬਾਹਰ ਕੱਢ ਰਹੇ ਸਨ। ਨਦੀ ‘ਚ ਪਾਣੀ ਦਾ ਪੱਧਰ ਅਚਾਨਕ ਵਧਣ ਕਾਰਨ ਇਹ ਸਿਪਾਹੀ ਉੱਥੇ ਹੀ ਫਸ ਗਏ। ਉਨ੍ਹਾਂ ਨੂੰ ਬਚਾਉਣ ਲਈ ਤੁਰੰਤ ਬਚਾਅ ਟੀਮਾਂ ਨੂੰ ਰਵਾਨਾ ਕੀਤਾ ਗਿਆ ਪਰ ਪਾਣੀ ਦਾ ਪੱਧਰ ਅਤੇ ਵਹਾਅ ਇੰਨਾ ਤੇਜ਼ ਸੀ ਕਿ ਬਚਾਅ ਮਿਸ਼ਨ ਸਫਲ ਨਹੀਂ ਹੋ ਸਕਿਆ।
ਨੌਜਵਾਨਾਂ ਨੂੰ ਪੰਜਾਬ ਪੁਲਿਸ ਤੇ ਫੌਜ ’ਚ ਭਰਤੀ ਹੋਣ ਲਈ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ, ਕਰਨਾ ਪਵੇਗਾ ਇਹ ਕੰਮ
ਫਿਜੀਕਲ ਟੈਸਟ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ / Free Training
(ਸੱਚ ਕਹੂੰ ਨਿਊਜ਼) ਬਠਿੰਡਾ। ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪੱਤੀ ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਜ਼ਿਲ੍ਹੇ ਦੇ ਪਿੰਡ ਕਾਲਝਰਾਣੀ ਵੱਲੋਂ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਦੇ ਜਿਨ੍ਹਾਂ ਨੌਜਵਾਨਾਂ ਨੇ ਆਰਮੀ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਕਰ ਲਿਆ ਹੈ, ਉਨ੍ਹਾਂ ਨੂੰ ਫਿਜੀਕਲ ਟੈਸਟ ਦੀ ਤਿਆਰੀ ਮੁਫਤ ਕਰਵਾਈ ਜਾਵੇਗੀ। ਇਹ ਜਾਣਕਾਰੀ ਟਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ। Free Training
ਇਹ ਵੀ ਪੜ੍ਹੋ: ਪੁਲਿਸ ਨੇ 18 ਥਾਵਾਂ ’ਤੇ ਕੀਤੀ ਚੈਕਿੰਗ, ਨਸ਼ਿਆਂ ਖਿਲਾਫ ਵੱਡਾ ਐਕਸ਼ਨ
ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਪੰਜਾਬ ਪੁਲਿਸ ’ਚ ਭਰਤੀ ਹੋਣ ਲਈ ਲਿਖਤੀ ਪੇਪਰ ਦੀ ਤਿਆਰੀ ਵੀ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੁਫ਼ਤ ਕਰਵਾਈ ਜਾਵੇਗੀ। Free Training ਉਨ੍ਹਾਂ ਕਿਹਾ ਕਿ ਭਰਤੀ ਹੋਣ ਦੇ ਚਾਹਵਾਨ ਯੁਵਕ 21 ਜੂਨ ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 9 ਵਜੇ ਸੀ-ਪਾਈਟ ਕੈਂਪ, ਕਾਲਝਰਾਣੀ ਵਿਖੇ ਨਿੱਜੀ ਤੌਰ ’ਤੇ ਪਹੁੰਚ ਕੇ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਗਨੀਵੀਰ ਐਡਮਿਟ ਕਾਰਡ ਦੀ ਫੋਟੋ ਕਾਪੀ, ਪੰਜਾਬ ਪੁਲਿਸ ਤੇ ਦਿੱਲੀ ਪੁਲਿਸ ਲਈ ਕੀਤਾ ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 02 ਤਾਜਾ ਪਾਸਪੋਰਟ ਸਾਈਜ ਫੋਟੋ ਲੈ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਨੌਜਵਾਨ 93167-13000, 94638-31615 ’ਤੇ ਸੰਪਰਕ ਕਰ ਸਕਦੇ ਹਨ।
ਛੱਤੀਸਗੜ੍ਹ। Chhattisgarh News ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਛੱਤੀਸਗੜ੍ਹ ‘ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਦਰਮਿਆਨ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ 18 ਨਕਸਲੀਆਂ ਨੂੰ ਮਾਰ ਮੁਕਾਇਆ। ਇਨ੍ਹਾਂ ਵਿੱਚ ਨਕਸਲੀ ਆਗੂ ਸ਼ੰਕਰ ਰਾਓ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: UPSC Exam Result: ਸਰਸਾ ਜ਼ਿਲ੍ਹੇ ਦੇ ਇਸ ਪਿੰਡ ਦੀ ਧੀ ਨੇ ਪਾਸ ਕੀਤੀ ਯੂਪੀਐੱਸਸੀ ਦੀ ਪ੍ਰੀਖਿਆ
ਮੁਕਾਬਲੇ ਦੌਰਾਨ ਤਿੰਨ ਸੁਰੱਖਿਆ ਮੁਲਾਜ਼ਮ ਵੀ ਜ਼ਖਮੀ ਹੋ ਗਏ। ਨਕਸਲੀਆਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਮੁਕਾਬਲਾ ਕਾਂਕੇਰ ਜ਼ਿਲ੍ਹੇ ਦੇ ਮਾਡ ਇਲਾਕੇ ਵਿੱਚ ਹੋਇਆ। ਮੁਕਾਬਲਾ ਹਾਲੇ ਜਾਰੀ ਹੈ। Chhattisgarh News
ਰੂਸ ਦੀ ਫੌਜ ’ਚ ਡਕਾਲਾ ਦੇ ਨੌਜਵਾਨ ਨੂੰ ਵੀ ਕਰਵਾਇਆ ਧੱਕੇ ਨਾਲ ਭਰਤੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਨੇੜਲੇ ਪਿੰਡ ਡਕਾਲਾ ਦੇ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਵੀ ਰੂਸ ਦੀ ਫੌਜ ਵਿੱਚ ਧੱਕੇ ਨਾਲ ਭਰਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੂਸ ਦੀ ਆਰਮੀ ’ਚ ਧੱਕੇ ਨਾਲ ਭਰਤੀ ਕਰਵਾਏ ਗਏ ਨੌਜਵਾਨਾਂ ਦੀ ਹੋਈ ਵੀਡੀਓ ਵਾਇਰਲ ਤੋਂ ਬਾਅਦ ਗੁਰਪ੍ਰੀਤ ਸਿੰਘ ਦੇ ਮਾਪਿਆਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਅਤੇ ਉਹ ਰੋ-ਰੋ ਕੇ ਆਪਣੇ ਪੁੱਤਰ ਨੂੰ ਵਾਪਸ ਲਿਆਉਣ ਦੀ ਮੰਗ ਕਰ ਰਹੇ ਹਨ। Russian Army
ਉਂਜ਼ ਕੁਝ ਦਿਨ ਪਹਿਲਾਂ ਗੁਰਪ੍ਰੀਤ ਵੱਲੋਂ ਨੌਕਰੀ ਮਿਲਣ ਦੀ ਗੱਲ ਆਖ ਕੇ ਮਾਪਿਆਂ ਵਿੱਚ ਖੁਸ਼ੀ ਦਾ ਮਾਹੌਲ ਵੀ ਜ਼ਰੂਰ ਛਾਇਆ ਸੀ ਪਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਸੱਚ ਸਾਹਮਣੇ ਆਇਆ ਹੈ । ਪਟਿਆਲਾ ਜ਼ਿਲ੍ਹੇ ਦੇ ਪਿੰਡ ਡਕਾਲਾ ਦੇ ਵਾਸੀ ਨੌਜਵਾਨ ਗੁਰਪ੍ਰੀਤ ਸਿੰਘ ਦੀ ਮਾਤਾ ਬਲਜਿੰਦਰ ਕੌਰ ਤੇ ਪਿਤਾ ਨੈਬ ਸਿੰਘ ਨੇ ਦੱਸਿਆ ਕਿ ਸਾਡਾ ਪੁੱਤਰ ਇੱਕ ਚੰਗੇ ਭਵਿੱਖ ਦੇ ਲਈ ਘਰੋਂ ਗਿਆ ਸੀ, ਤੇ ਜਦੋਂ ਦਾ ਸਾਨੂੰ ਪਤਾ ਲੱਗਿਆ ਹੈ ਤਾਂ ਸਾਡੇ ਰੋਟੀ ਦਾ ਇੱਕ ਨਿਵਾਲਾ ਵੀ ਨਹੀਂ ਲੰਘ ਰਿਹਾ।
ਗੁਰਪ੍ਰੀਤ ਦੀ ਮਾਤਾ ਬਲਜਿੰਦਰ ਕੌਰ ਨੇ ਦੱਸਿਆ ਹੈ ਕਿ ਮੇਰਾ ਬੇਟਾ 20 ਸਾਲ ਦੀ ਉਮਰ ਦਾ ਹੈ ਅਤੇ 15 ਕੁ ਦਿਨ ਪਹਿਲਾਂ ਜਦੋਂ ਸਾਡੀ ਉਸ ਨਾਲ ਗੱਲਬਾਤ ਹੋਈ ਸੀ ਤਾਂ ਉਸ ਨੇ ਸਾਨੂੰ ਇੱਕ ਵਾਰ ਇਹ ਦੱਸਿਆ ਸੀ ਕਿ ਉਸ ਨੂੰ ਫੌਜ ਦੇ ਵਿੱਚ ਨੌਕਰੀ ਮਿਲ ਗਈ ਹੈ ਤਾਂ ਉਹ ਵੀ ਬਹੁਤ ਖੁਸ਼ ਸਨ ਪਰ ਜਦੋਂ ਹੁਣ ਸਾਨੂੰ ਪਤਾ ਲੱਗਿਆ ਹੈ ਕਿ ਇਸ ਨੌਕਰੀ ਦੇ ਪਿੱਛੇ ਕਾਰਨ ਕੁਝ ਹੋਰ ਸੀ ਤਾਂ ਸਾਨੂੰ ਬਹੁਤ ਜ਼ਿਆਦਾ ਚਿੰਤਾ ਹੋ ਰਹੀ ਹੈ। Russian Army
ਪੁਲਿਸ ਸਕਿਊਰਟੀ ਹਾਸਲ ਕਰਨ ਲਈ ਨਕਲੀ ਹਮਲਾ ਕਰਵਾਉਣ ਵਾਲਾ ਸ਼ਿਵ ਸੈਨਾ ਆਗੂ ਕਾਬੂ
ਉਨ੍ਹਾਂ ਦੱਸਿਆ ਕਿ ਨੌਜਵਾਨਾਂ ਦੀ ਜੋ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਈ ਹੈ ਉਸ ਵਿੱਚ ਉਨ੍ਹਾਂ ਦਾ ਲੜਕਾ ਵੀ ਮੌਜ਼ੂਦ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਰਾਤ ਉਨ੍ਹਾਂ ਦੀ ਜ਼ਰੂਰ ਵਟਸਐਪ ਉੱਤੇ ਆਪਣੇ ਪੁੱਤਰ ਦੇ ਨਾਲ ਗੱਲਬਾਤ ਹੋਈ ਸੀ ਪਰ ਉਹ ਸਵੇਰ ਤੋਂ ਲਗਾਤਾਰ ਕੋਸ਼ਿਸ਼ ਕਰ ਰਹੇ ਹਨ ਪਰ ਦੁਬਾਰਾ ਗੱਲਬਾਤ ਨਹੀਂ ਹੋਈ। ਗੁਰਪ੍ਰੀਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਰਕਾਰ ਅੱਗੇ ਮੰਗ ਕੀਤੀ ਗਈ ਹੈ ਕਿ ਉਹ ਜਲਦ ਤੋਂ ਜਲਦ ਇਸ ਮਾਮਲੇ ਦੇ ਵਿੱਚ ਦਖਲ ਦੇਣ ਅਤੇ ਸਾਡੇ ਬੱਚਿਆਂ ਨੂੰ ਵਾਪਸ ਭਾਰਤ ਲੈ ਕੇ ਆਉਣ। ਜ਼ਿਕਰਯੋਗ ਹੈ ਕਿ ਰੂਸ ਅਤੇ ਯੂਕਰੇਨ ਦੇ ਵਿੱਚ ਇਕ ਸਾਲ ਦੇ ਵੱਧ ਸਮੇਂ ਤੋਂ ਜੰਗ ਚੱਲ ਰਹੀ ਹੈ। Russian Army
ਫ਼ੌਜ, ਨੀਮ ਫ਼ੌਜੀ ਬਲਾਂ ਤੇ ਪੁਲਿਸ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ
ਫ਼ੌਜ, ਨੀਮ ਫ਼ੌਜੀ ਬਲਾਂ ਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 15 ਜਨਵਰੀ ਤੋਂ
(ਸੱਚ ਕਹੂੰ ਨਿਊਜ) ਪਟਿਆਲਾ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 15/01/2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਫੌਜ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। (Indian Army)
ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ’ਚ ਹੋ ਸਕਦੇ ਹਨ ਸ਼ਾਮਲ
ਇਸ ਤੋਂ ਇਲਾਵਾ ਉਹਨਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45 ਫ਼ੀਸਦੀ ਅਤੇ ਹਰੇਕ ਵਿਸ਼ੇ ਵਿੱਚ 33 ਫ਼ੀਸਦੀ ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। (Indian Army)
ਇਹ ਵੀ ਪੜ੍ਹੋ : ਸੇਵਾ ਕੇਂਦਰਾਂ ਦੇ ਸਮੇਂ ’ਚ ਕੀਤਾ ਬਦਲਾਅ, ਜਾਣੋ ਕਿੰਨੇ ਵਜੇ ਖੁੱਲ੍ਹਣਗੇ
ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50 ਫੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਾਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦੇ ਜ਼ਰੂਰੀ ਸਾਜੇ ਸਮਾਨ ਉਪਲੱਬਧ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰ.0175-2361188, 7888343525 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।
ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ ’ਚ ਹੋਇਆ ਅੰਤਿਮ ਸਸਕਾਰ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਪਰਦੀਪ ਸਿੰਘ ਨੂੰ ਸ਼ਰਧਾਂਜਲੀ ਭੇਂਟ | Shaheed Pardeep Singh
ਭਾਰਤੀ ਫ਼ੌਜ ਵੱਲੋਂ ਦਿੱਤੀ ਗਈ ਸਲਾਮੀ ਮੌਕੇ ਸ਼ਹੀਦ ਪਰਦੀਪ ਸਿੰਘ ਅਮਰ ਰਹੇ ਦੇ ਨਾਅਰੇ ਲੱਗੇ | Shaheed Pardeep Singh
ਸਮਾਣਾ, (ਸੁਨੀਲ ਚਾਵਲਾ)। ਬੀਤੇ ਦਿਨੀਂ ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਆਪਣੀ ਡਿਊਟੀ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਅਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਪਰਦੀਪ ਸਿੰਘ (27 ਸਾਲ) ਦੇ ਅੰਤਿਮ ਸਸਕਾਰ ਮੌਕੇ ਫੌਜ ਅਫਸਰਾਂ, ਸਿਆਸੀ ਆਗੂਆਂ ਅਤੇ ਵੱਡੀ ਗਿਣਤੀ ਲੋਕਾਂ ਵੱਲੋਂ ਨਮ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ ਗਈ। ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ ਨੇ ਸ਼ਹੀਦ ਪਰਦੀਪ ਸਿੰਘ ਨੂੰ ਸਲਿਊਟ ਕਰਕੇ ਅੰਤਿਮ ਸਲਾਮੀ ਦਿੱਤੀ।
ਸ਼ਹੀਦ ਪਰਦੀਪ ਸਿੰਘ ਦੇ ਅੰਤਿਮ ਸਸਕਾਰ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਦੀ ਦੇਹ ’ਤੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਇਸ ਮੌਕੇ ਜੌੜਾਮਾਜਰਾ ਨੇ ਐਲਾਨ ਕੀਤਾ ਕਿ ਸ਼ਹੀਦ ਦੀ ਪਤਨੀ ਸੀਮਾ ਰਾਣੀ ਨੂੰ ਉਸਦੀ ਯੋਗਤਾ ਮੁਤਾਬਕ ਪਬਲਿਕ ਕਾਲਜ ਸਮਾਣਾ ’ਚ ਸਹਾਇਕ ਪ੍ਰੋਫੈਸਰ ਲਾਇਆ ਜਾਵੇਗਾ। ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਦੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਮੁੱਖ ਮੰਤਰੀ ਭਗਵੰਤ ਮਾਨ, ਉਹ ਖ਼ੁਦ ਅਤੇ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਸ਼ਹੀਦ ਦੇ ਸਨਮਾਨ ਅਤੇ ਸਤਿਕਾਰ ਵਜੋਂ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਨਹਿਰ ’ਚ ਲਾਪਤਾ ਸਵਾਰੀਆਂ ਨੂੰ ਭਾਲਣ ਐਨਡੀਆਰਐਫ ਜੁਟੀ, ਦੇਖੋ ਮੌਕੇ ਦੀਆਂ ਤਸਵੀਰਾਂ
ਇਸ ਤੋਂ ਪਹਿਲਾਂ ਕਸ਼ਮੀਰ ਤੋਂ ਵਾਪਸ ਲਿਆਉਣ ਬਾਅਦ ਸ਼ਹੀਦ ਜਵਾਨ ਦੀ ਮਿ੍ਰਤਕ ਦੇਹ ਨੂੰ ਇੱਕ ਵੱਡੇ ਕਾਫ਼ਲੇ ਨਾਲ ਪਿੰਡ ਬੱਲਮਗੜ੍ਹ ਵਿਖੇ ਲਿਆਂਦਾ ਗਿਆ, ਪਰਿਵਾਰ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਅਤੇ ਇਸ ਮਗਰੋਂ ਪੂਰੇ ਫ਼ੌਜੀ ਸਨਮਾਨਾਂ ਸਮੇਤ ਧਾਰਮਿਕ ਰਹੁ ਰੀਤਾਂ ਨਾਲ ਜਵਾਨ ਪਰਦੀਪ ਸਿੰਘ ਦੀ ਚਿਖਾ ਨੂੰ ਅਗਨੀ ਦਿਖਾਈ ਗਈ। ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ ਪਟਿਆਲਾ ਮਿਲਟਰੀ ਸਟੇਸ਼ਨ ਦੇ ਬਿ੍ਰਗੇਡੀਅਰ ਅੰਕੁਸ਼ ਠਾਕੁਰ, ਕਰਨਲ ਅਭਿਨਵ ਸ਼ਰਮਾ ਤੇ 19 ਆਰ.ਆਰ. ਤੋਂ ਆਏ ਸੂਬੇਦਾਰ ਸੁਰਿੰਦਰ ਸਿੰਘ, ਨਾਇਬ ਸੂਬੇਦਾਰ ਤਰਲੋਚਨ ਸਿੰਘ ਤੇ ਮਨਜੀਤ ਸਿੰਘ ਤੇ ਹੋਰ ਫੌਜੀ ਅਧਿਕਾਰੀਆਂ ਨੇ ਵੀ ਰੀਥ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ।
ਇਹ ਵੀ ਪੜ੍ਹੋ : ਬੱਸ ਹਾਦਸਾ : ਪ੍ਰਸ਼ਾਸ਼ਨ ਵੱਲੋਂ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਸੂਚੀ ਜ਼ਾਰੀ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਚਰਨਜੀਤ ਸਿੰਘ, ਐਸ.ਐਸ.ਪੀ. ਵਰੁਣ ਸ਼ਰਮਾ ਦੀ ਤਰਫ਼ੋਂ ਐਸ. ਪੀ ਸੌਰਵ ਜਿੰਦਲ, ਡੀ.ਐਸ.ਪੀ. ਨੇਹਾ ਅਗਰਵਾਲ, ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਐਮ. ਐਸ ਰੰਧਾਵਾ, ਪੀਏ ਗੁਰਦੇਵ ਸਿੰਘ ਟਿਵਾਣਾ ਤੇ ਅਮਰਦੀਪ ਸਿੰਘ ਸੋਨੂ ਥਿੰਦ ਨੇ ਵੀ ਰੀਥਾਂ ਰੱਖੀਆਂ ਫ਼ੌਜੀ ਅਧਿਕਾਰੀਆਂ ਨੇ ਸ਼ਹੀਦ ਦੇ ਤਾਬੂਤ ’ਤੇ ਲਿਪਟਿਆ ਤਿਰੰਗਾ ਸ਼ਹੀਦ ਦੀ ਪਤਨੀ ਨੂੰ ਸੌਂਪਿਆ। ਜਿਕਰਯੋਗ ਹੈ ਕਿ 20 ਅਪਰੈਲ 1996 ਨੂੰ ਪਿਤਾ ਦਰਸ਼ਨ ਸਿੰਘ ਤੇ ਮਾਤਾ (ਸਵਰਗੀ) ਪਰਮਜੀਤ ਕੌਰ ਦੇ ਘਰ ਪੈਦਾ ਹੋਇਆ ਜਵਾਨ ਪਰਦੀਪ ਸਿੰਘ ਭਾਰਤੀ ਫ਼ੌਜ ’ਚ 21 ਦਸੰਬਰ 2015 ਨੂੰ ਭਰਤੀ ਹੋਇਆ ਸੀ, ਸਿਖਲਾਈ ਪੂਰੀ ਕਰਨ ਤੋਂ ਬਾਅਦ ਉਸ ਨੇ 18 ਸਿੱਖ ਲਾਈਟ ਇਨਫੈਂਟਰੀ ਜੁਆਇਨ ਕੀਤੀ।
ਇਸ ਸਮੇਂ ਉਸਦੀ ਪੋਸ਼ਟਿੰਗ ਭਾਰਤੀ ਫ਼ੌਜ ਦੀ ਉਤਰੀ ਕਮਾਂਡ ’ਚ ਕਸ਼ਮੀਰ ਵਿਖੇ 19 ਆਰ.ਆਰ. ਸਿੱਖ ਲਾਈਟ ਇਨਫੈਂਟਰੀ ’ਚ ਸੀ ਅਤੇ ਉਹ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਵਿਖੇ ਚੱਲ ਰਹੇ ਗਾਡੋਲ ’ਚ ਫ਼ੌਜੀ ਉਪਰੇਸ਼ਨ ਦੌਰਾਨ ਮਿਤੀ 13 ਸਤੰਬਰ ਨੂੰ ਉਹ ਸ਼ਹੀਦੀ ਪਾ ਗਿਆ। ਉਸਦੀ ਮਿ੍ਰਤਕ ਦੇਹ ਕਰੀਬ 5 ਦਿਨ ਬਾਅਦ ਬਰਾਮਦ ਹੋਈ ਸੀ। ਸ਼ਹੀਦ ਦੀ ਪਤਨੀ ਸੀਮਾ ਰਾਣੀ, ਭਰਾ ਕੁਲਦੀਪ ਸਿੰਘ ਸਮੇਤ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਹੀਦ ਪਰਦੀਪ ਸਿੰਘ ਦੀ ਸ਼ਹਾਦਤ ਉਤੇ ਮਾਣ ਹੈ, ਉਨ੍ਹਾਂ ਕਿਹਾ ਕਿ ਪਰਦੀਪ ਸਿੰਘ ਮਈ ਮਹੀਨੇ ਹੀ ਪਿੰਡ ਛੁੱਟੀ ਆਇਆ ਸੀ ਅਤੇ ਉਹ ਬਹੁਤ ਦਲੇਰ ਤੇ ਹਿੰਮਤ ਵਾਲਾ ਜਵਾਨ ਸੀ, ਜਿਸ ਨੇ ਆਪਣੇ ਦੇਸ਼ ਲਈ ਲੜਾਈ ਲੜਦਿਆਂ ਸ਼ਹੀਦੀ ਪ੍ਰਾਪਤ ਕੀਤੀ ਹੈ।
ਅਗਨੀਵੀਰ ਭਰਤੀ ਪ੍ਰੀਖਿਆ ਲਈ ਸੈਂਪਲ ਪੇਪਰ ਆਨਲਾਈਨ ਉਪਲੱਬਧ
(ਸੱਚ ਕਹੂੰ ਨਿਊਜ਼) ਹਮੀਰਪੁਰ। ਫੌਜ ’ਚ ਨੌਕਰੀ ਰੱਖਣ ਦੀ ਇੱਛਾ ਰੱਖਣ ਵਾਲੇ ਉਮੀਦਵਾਰਾਂ ਦੀ ਸਹੂਲਤ ਲਈ ਫੌਜ ਨੇ ਅਗਨੀਵੀਰ ਭਰਤੀ ਪ੍ਰੀਖਿਆ ਦੀ ਤਿਆਰੀ ਦਾ ਸੈਂਪਲ ਪੇਪਰ ਆਨਲਾਈਨ ਮੁਹੱਈਆ ਕਰਵਾਇਆ ਹੈ। ਹਮੀਰਪੁਰ ’ਚ ਫੌਜ ਭਰਤੀ ਪ੍ਰੋਗਰਾਮ ਦੇ ਡਾਇਰੈਕਟਰ, ਕਰਨਲ ਸੰਜੀਵ ਕੁਮਾਰ ਤਿਆਗੀ ਨੇ ਐਤਵਾਰ ਨੂੰ ਕਿਹਾ ਕਿ ਅਗਨੀਵੀਰ ਭਰਤੀ ਪ੍ਰੀਖਿਆ ਲਈ 15 ਮਾਰਚ ਤੱਕ ਆਨਲਾਈਨ ਬਿਨੈ ਪੱਤਰ ਮੰਗੇ ਹਨ।
ਆਨਲਾਈਨ ਪ੍ਰੀਖਿਆ 17 ਅਪਰੈਲ ਤੋਂ 30 ਅਪਰੈਲ ਤੱਕ ਪੂਰੇ ਦੇਸ਼ ’ਚ 176 ਕੇਂਦਰਾਂ ’ਤੇ ਹੋਵੇਗੀ। ਉਨਾਂ ਕਿਹਾ ਕਿ ਆਵੇਦਨ ਪ੍ਰਕਿਰਿਆ ਜੀ ਜਾਣਕਾਰੀ ਦਿੱਤੀ ਗਈ ਹੈ। ਨਾਲ ਹੀ ਪ੍ਰੀਖਿਆ ਦੀ ਆਨਲਾਈਨ ਤਿਆਰੀ ਕਰਨ ਲਈ ਸੈਂਪਲ ਪੇਪਰ ਵੀ ਅਪਲੋਡ ਕੀਤੇ ਗਏ ਹਨ। ਉਮੀਦਵਾਰ ਘਰ ਬੈਠੇ ਇਨ੍ਹਾਂ ਸੈਂਪਲ ਪੇਪਰਾਂ ਰਾਹੀਂ ਪ੍ਰੀਖਿਆ ਦੀ ਤਿਆਰੀ ਕਰ ਸਕਦੇ ਹਨ। ਫੌਜ ਅਧਿਕਾਰੀ ਨੇ ਕਿਹਾ ਕਿ ਆਵੇਦਨਾਂ ਤੇ ਹੋਰ ਪ੍ਰਕਿਰਿਆ ਦੀ ਜਾਣਕਾਰੀ ਲਈ ਹੈਲਪਡੈਸਕ ਵੀ ਬਣਾਏ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਸਰਕਾਰੀ ਤੋਂ ਆਦੇਸ਼ ਮਿਲਦੇ ਹੀ ਕਰ ਦੇਵਾਂਗੇ ਕਾਰਵਾਈ (POK)
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਉੱਤਰੀ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਕਾਫੀ ਬਦਲਾਅ ਆਇਆ ਹੈ। ਸੂਬੇ ‘ਚ ਅੱਤਵਾਦ ‘ਤੇ ਲਗਾਮ ਲਗਾਈ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ, ”ਜਦੋਂ ਭਾਰਤ ਸਰਕਾਰ ਹੁਕਮ ਦਿੰਦੀ ਹੈ ਤਾਂ ਫੌਜ ਪੀਓਕੇ (POK) ‘ਤੇ ਕਾਰਵਾਈ ਕਰਨ ਲਈ ਤਿਆਰ ਹੈ।
ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੇ ਕਿਹਾ ਕਿ ਅੱਤਵਾਦੀ ਕਦੇ ਵੀ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਵਿਸ਼ੇ ‘ਤੇ ਸੰਸਦ ‘ਚ ਮਤਾ ਪਾਸ ਕੀਤਾ ਗਿਆ ਹੈ। ਇਸ ਵਿੱਚ ਕੋਈ ਨਵੀਂ ਗੱਲ ਨਹੀਂ ਹੈ। ਇਹ ਸੰਸਦ ਦੇ ਮਤੇ ਦਾ ਹਿੱਸਾ ਹੈ। ਭਾਰਤੀ ਫੌਜ ਸਰਕਾਰ ਦੇ ਹਰ ਹੁਕਮ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਹੁਕਮ ਦੇਵੇਗੀ, ਫੌਜ ਪੂਰੀ ਤਿਆਰੀ ਨਾਲ ਅੱਗੇ ਵਧੇਗੀ।
ਪਾਕਿਸਤਾਨ ਲਗਾਤਾਰ ਨਸ਼ੇ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਹਾਲ ਹੀ ਵਿੱਚ ਅਸੀਂ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਫੜੇ ਹਨ। ਜਿਹੜੇ ਅੱਤਵਾਦੀ ਅਸੀਂ ਸਰਹੱਦ ‘ਤੇ ਮਾਰ ਰਹੇ ਹਾਂ, ਇਹ ਲੋਕ ਕਹਿੰਦੇ ਹਨ ਕਿ ਤੁਸੀਂ ਸਮੱਗਲਰਾਂ ਨੂੰ ਮਾਰ ਰਹੇ ਹੋ। ਇਸ ਤੋਂ ਸਾਫ਼ ਹੈ ਕਿ ਪਾਕਿਸਤਾਨ ਹਰ ਰੋਜ਼ ਨਸ਼ੇ ਵੇਚਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ।
ਜੰਮੂ-ਕਸ਼ਮੀਰ ‘ਚ ਹੋ ਰਹੀ ਟਾਰਗੇਟ ਕਿਲਿੰਗ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬੇ ‘ਚ ਅੱਤਵਾਦ ਨੂੰ ਰੋਕਣ ਲਈ ਕਾਫੀ ਕੰਮ ਕੀਤਾ ਗਿਆ ਹੈ। ਜਿਸ ਤੋਂ ਬੌਖਲਾਏ ਅੱਤਵਾਦੀਆਂ ਵੱਲੋਂ ਕਈ ਵਾਰ ਪਿਸਤੌਲ ਅਤੇ ਕਦੇ ਹਥਿਆਰ ਭੇਜਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਨਿਹੱਥੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ ਪਰ ਅੱਤਵਾਦੀ ਕਦੇ ਵੀ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋ ਸਕਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਫਿਰੋਜ਼ਪੁਰ ’ਚ 3 ਏਕੇ 47, ਤਿੰਨ ਪਿਸਟਲ ਤੇ 200 ਗੋਲੀਆਂ ਬਰਾਮਦ
ਜੀਰੋ ਲਾਈਨ ਕੋਲ ਪਿਆ ਸੀ ਬੈਗ
ਫਿਰੋਜ਼ਪੁਰ। ਪੰਜਾਬ ’ਚ ਸੀਮਾ ਸੁਰੱਖਿਆ ਬਲ (ਬੀਐਸਐਫ਼) ਨੇ ਪਾਕਿਸਤਾਨ ’ਚ ਬੈਠੇ ਅੱਤਵਾਦੀਆਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਨੇ ਫ਼ਿਰੋਜ਼ਪੁਰ ਤੋਂ ਹਥਿਆਰਾਂ ਨਾਲ ਭਰਿਆ ਬੈਗ ਬਰਾਮਦ ਕੀਤਾ ਹੈ। ਜਿਸ ਵਿਚ ਹਥਿਆਰ ਅਤੇ ਗੋਲਾ ਬਾਰੂਦ ਸੀ। ਬੀਐਸਐਫ ਨੇ ਬੈਗ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੈਗ ਇੱਕ ਡਰੋਨ ਰਾਹੀਂ ਇੱਥੇ ਪਹੁੰਚਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਬੀਐਸਐਫ ਦੀ 136 ਬਟਾਲੀਅਨ ਵੱਲੋਂ ਫਿਰੋਜ਼ਪੁਰ ਸੈਕਟਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਬੀਐਸਐਫ ਨੂੰ ਕੁਝ ਇਨਪੁਟ ਮਿਲੇ ਸਨ, ਜਿਸ ਤੋਂ ਬਾਅਦ ਇਹ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ ਸਨ। ਜ਼ੀਰੋ ਲਾਈਨ ਦੇ ਬਿਲਕੁਲ ਨੇੜੇ ਇੱਕ ਵੱਡਾ ਬੈਗ ਦੇਖਿਆ ਗਿਆ ਸੀ। ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਇਸ ਵਿਚ ਭਾਰੀ ਮਾਤਰਾ ਵਿਚ ਗੋਲਾ-ਬਾਰੂਦ ਲੱਦਿਆ ਹੋਇਆ ਸੀ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ।
ਹਥਿਆਰਾਂ ਨਾਲ ਭਰਿਆ ਬੈਗ
ਬੀਐਸਐਫ ਨੇ ਬੈਗ ਵਿੱਚੋਂ 3 ਏਕੇ-47 ਅਤੇ 6 ਖਾਲੀ ਮੈਗਜ਼ੀਨ, 5 ਐਮਪੀ-5 (ਮਿੰਨੀ ਏਕੇ-47) ਅਤੇ 5 ਖਾਲੀ ਮੈਗਜ਼ੀਨ, 3 ਪਿਸਤੌਲ ਅਤੇ 6 ਖਾਲੀ ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਬੈਗ ਵਿੱਚੋਂ 30 ਬੋਰ ਦੀਆਂ 100 ਗੋਲੀਆਂ ਅਤੇ 5.56 ਐਮਐਮ ਦੀਆਂ 100 ਗੋਲੀਆਂ ਬਰਾਮਦ ਹੋਈਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਾਂਗਰਸ, ਸੈਨਾ ਤੇ ਐਨਸੀਪੀ ਦੀ ਰਾਜਪਾਲ ਨਾਲ ਮੀਟਿੰਗ ਟਲੀ
ਏਜੰਸੀ/ਮੁੰਬਈ । ਮਹਾਰਾਸ਼ਟਰ ‘ਚ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ਰਾਜਪਾਲ ਨਾਲ ਹੋਣ ਵਾਲੀ ਸ਼ਿਵਸੈਨਾ, ਕਾਂਗਰਸ ਅਤੇ ਐਨਸੀਪੀ ਆਗੂਆਂ ਦੀ ਸਾਂਝੀ ਮੀਟਿੰਗ ਨੂੰ ਟਾਲ ਦਿੱਤਾ ਗਿਆ ਹੈ ਤਿੰਨਾਂ ਪਾਰਟੀਆਂ ਦੇ ਆਗੂ ਸ਼ਾਮ 4 ਵਜੇ ਦੇ ਲਗਭਗ ਰਾਜਪਾਲ ਨੂੰ ਮਿਲਣ ਵਾਲੇ ਸਨ ਪਰ ਹੁਣ ਇਹ ਮੀਟਿੰਗ ਫਿਲਹਾਲ ਨਹੀਂ ਹੋਵੇਗੀ ਤਿੰਨਾਂ ਪਾਰਟੀਆਂ ਦੇ ਆਗੂ ਸੂਬੇ ‘ਚ ਪ੍ਰਸ਼ਾਸਨਿਕ ਦਿੱਕਤਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਅੱਜ ਰਾਜਪਾਲ ਨੂੰ ਮਿਲਣ ਵਾਲੇ ਸਨ, ਹੁਣ ਅੱਗੇ ਇਹ ਮੀਟਿੰਗ ਕਦੋਂ ਹੋਵੇਗੀ।  Governor
ਇਸ ਦਾ ਸਮਾਂ ਹਾਲੇ ਤੈਅ ਨਹੀਂ ਕੀਤਾ ਗਿਆ ਹੈ ਜ਼ਿਕਰਯੋਗ ਹੈ ਕਿ ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਭਾਜਪਾ ਨੇ ਵਿਧਾਇਕਾਂ ਦੀ ਪੂਰੀ ਗਿਣਤੀ ਨਾ ਹੋਣ ਕਾਰਨ ਪਹਿਲਾਂ ਸਰਕਾਰ ਬਣਾਉਣ ਤੋਂ ਨਾਂਹ ਕਰ ਦਿੱਤੀ ਹੈ ਇਸ ਤੋਂ ਬਾਅਦ ਦੂਜੀ ਪਾਰਟੀ ਸ਼ਿਵਸੈਨਾ ਨੇ ਹੋਰ ਪਾਰਟੀ ਕਾਂਗਰਸ ਅਤੇ ਐਨਸੀਪੀ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਫੈਸਲਾ ਕੀਤਾ ਹੈ ਹਾਲਾਂਕਿ ਇਸ ‘ਤੇ ਹਾਲੇ ਕੁਝ ਵੀ ਪੁਖਤਾ ਏਜੰਡਾ ਤੈਅ ਨਹੀਂ ਹੋਇਆ ਹੈ ਅਤੇ ਤਿੰਨੋਂ ਪਾਰਟੀ ਕਾਮਨ ਮਿਨੀਮਮ ਏਜੰਡੇ ‘ਤੇ ਕੰਮ ਕਰ ਰਹੀਆਂ ਹਨ ਅਤੇ ਮੰਤਰੀ ਅਹੁਦਿਆਂ ਦੀ ਵੰਡ ‘ਤੇ ਵੀ ਗੱਲਬਾਤ ਜਾਰੀ ਹੈ ਇਨ੍ਹਾਂ ਸਾਰੇ ਬਿੰਦੂਆਂ ‘ਤੇ ਚਰਚਾ ਤੋਂ ਬਾਅਦ ਸਰਕਾਰ ਬਣਾਉਣ ਦਾ ਦਾਅਵਾ ਰਾਜਪਾਲ ਸਾਹਮਣੇ ਪੇਸ਼ ਕੀਤਾ ਜਾਵੇਗਾ। Governor
ਸੰਸਦ ‘ਚ ਵੀ ਭਾਜਪਾ ਤੋਂ ਦੂਰ ਹੋਈ ਸ਼ਿਵਸੈਨਾ, ਹੁਣ ਵਿਰੋਧੀ ਧਿਰ ਵਾਲੇ ਪਾਸੇ ਬੈਠਣਗੇ ਸਾਂਸਦ
ਮਹਾਰਾਸ਼ਟਰ ‘ਚ ਸਿਆਸੀ ਉਲਟੇਫਰ ਅਤੇ ਕੌਮੀ ਲੋਕਤੰਤਰਿਕ ਗਠਜੋੜ (ਐਨਡੀਏ) ਤੋਂ ਵੱਖ ਹੋਣ ਤੋਂ ਬਾਅਦ ਸ਼ਿਵਸੈਨਾ ਸੰਸਦ ‘ਚ ਵੀ ਹੁਣ ਵਿਰੋਧੀ ਧਿਰ ਵਾਲੇ ਪਾਸੇ ਬੈਠੇਗੀ ਸ਼ਿਵਸੈਨਾ ਨੇ ਐਨਡੀਏ ਤੋਂ ਦੂਰ ਹੋਣ ਤੋਂ ਬਾਅਦ ਰਾਜ ਸਭਾ ‘ਚ ਮੀਟਿੰਗ ਦੀ ਵਿਵਸਥਾ ਬਦਲ ਦਿੱਤੀ ਹੈ ਹੁਣ ਪਾਰਟੀ ਦੇ ਸਾਂਸਦ ਵਿਰੋਧੀ ਧਿਰ ਵੱਲ ਬੈਠਣਗੇ ਨਵੀਂ ਵਿਵਸਥਾ ਤਹਿਤ ਸ਼ਿਵਸੈਨਾ ਸਾਂਸਦ ਸੰਜੈ ਰਾਊਤ ਉੱਚ ਸਦਨ ‘ਚ 198 ਨੰਬਰ ਦੀ ਸੀਟ ‘ਤੇ ਬੈਠਣਗੇ, ਇਸ ਤੋਂ ਪਹਿਲਾਂ ਉਹ 38 ਨਵੰਬਰ ਦੀ ਸੀਟ ‘ਤੇ ਬੈਠਦੇ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।