Surrounded - Sach Kahoon Punjabi
ਸਰਕਾਰ ਨੂੰ ਘੇਰਦੇ ਰਹੇ ਬਾਜਵਾ ਅਤੇ ਦੂਲੋਂ, ਕੋਈ ਜੁਆਬ ਨਹੀਂ ਦੇ ਸਕੇ ਅਮਰਿੰਦਰ, ਚੁੱਪ ਬੈਠੇ ਰਹੇ ਅਧਿਕਾਰੀ
ਸੰਸਦ ਮੈਂਬਰਾਂ ਦੀ ਮੀਟਿੰਗ ਵਿੱਚ ਆਪਣੀ ਹੀ ਸਰਕਾਰ ‘ਤੇ ਰੱਜ ਕੇ ਵਰੇ ਰਾਜ ਸਭਾ ਮੈਂਬਰ
ਟਰਾਂਸਪੋਰਟ, ਕੇਬਲ ਮਾਫੀਆ, ਰੇਤ-ਬਜਰੀ ਮਾਫੀਆ, ਬਿਜਲੀ ਅਤੇ ਹੋਰ ਕਈ ਮਾਮਲੇ ‘ਚ ਘੇਰੀ ਸਰਕਾਰ
ਏ.ਜੀ. ਅਤੁਲ ਨੰਦਾ ਨੂੰ ਅੱਜ ਵੀ ਨਹੀਂ ਸਮਝਦੇ ਲਾਇਕ, ਤੁਰੰਤ ਹੋਵੇ ਬਰਖ਼ਾਸਤ : ਬਾਜਵਾ
ਚੰਡੀਗੜ, (ਅਸ਼ਵਨੀ ਚਾਵਲਾ)। ਕੇਂਦਰ ਸਰਕਾਰ ਨੂੰ ਘੇਰਨ ਲਈ ਸੱਦੀ ਸੰਸਦ ਮੈਂਬਰਾਂ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ (Amarinder singh) ਖ਼ੁਦ ਹੀ ਆਪਣੇ ਸੰਸਦ ਮੈਂਬਰਾਂ ਵਿੱਚ ਘਿਰਦੇ ਨਜ਼ਰ ਆਏ। ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋਂ ਵੱਲੋਂ ਰੱਜ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਹਮਲੇ ਕਰਦੇ ਹੋਏ ਭ੍ਰਿਸ਼ਟਾਚਾਰ ਤੱਕ ਦੇ ਦੋਸ਼ ਲਾ ਦਿੱਤੇ ਗਏ ਪਰ ਇਨਾਂ ਸਾਰੇ ਮਾਮਲੇ ਵਿੱਚ ਅਮਰਿੰਦਰ ਸਿੰਘ ਕੋਈ ਵੀ ਜੁਆਬ ਨਹੀਂ ਦਿੱਤਾ ਅਤੇ ਉਨਾਂ ਦੀਆਂ ਸ਼ਿਕਾਇਤਾਂ ਨੂੰ ਹੀ ਨੋਟ ਕੀਤਾ ਗਿਆ।
ਜਿਸ ਕਾਰਨ ਮੀਟਿੰਗ ਵਿੱਚ ਜਿਆਦਾ ਤਲਖ਼ ਬਾਜੀ ਹੋਣ ਦੇ ਆਸਾਰ ਵੀ ਘਟ ਗਏ ਸਨ। ਜ਼ਿਆਦਾਤਰ ਅਧਿਕਾਰੀ ਵੀ ਮੌਕੇ ‘ਤੇ ਹੀ ਬੈਠੇ ਸਨ ਪਰ ਇਹ ਅਧਿਕਾਰੀ ਵੀ ਸਾਰਾ ਕੁਝ ਚੁੱਪਚਾਪ ਸੁਣਦੇ ਹੀ ਰਹੇ ਪ੍ਰਤਾਪ ਬਾਜਵਾ ਨੇ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ ਸਭ ਤੋਂ ਜਿਆਦਾ ਮਾੜਾ ਹਾਲ ਟਰਾਂਸਪੋਰਟ ਦਾ ਹੋਇਆ ਪਿਆ ਹੈ।
ਪੰਜਾਬ ਸਰਕਾਰ ਦੀ ਸਰਕਾਰੀ ਬੱਸਾ ਤਾਂ ਘਾਟੇ ਦਾ ਸ਼ਿਕਾਰ ਹੋ ਰਹੀਆਂ ਹਨ, ਜਦੋਂ ਕਿ ਬਾਦਲ ਪਰਿਵਾਰ ਨਾਲ ਸਬੰਧਿਤ ਟਰਾਂਸਪੋਰਟ ਧੱਕੇ ਨਾਲ ਹੀ  ਹਰ ਮਹੀਨੇ ਕਰੋੜਾ ਰੁਪਏ ਦੀ ਕਮਾਈ ਕਰ ਰਹੀਆਂ ਹਨ। ਇਸ ਟਰਾਂਸਪੋਰਟ ਮਾਫਿਆ ਨੂੰ ਤੋੜਨ ਲਈ ਸਰਕਾਰ ਕਿਉਂ ਕੰਮ ਨਹੀਂ ਕਰ ਰਹੀਂ ਹੈ।
ਸ. ਬਾਜਵਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਰੇਤ ਬਜਰੀ ਦਾ ਮੁੱਦਾ ਵੀ ਉਨਾਂ ਵਲੋਂ ਹੀ ਚੁੱਕਿਆ ਗਿਆ ਕਿ ਪਿਛਲੇ 3 ਸਾਲਾਂ ਦੌਰਾਨ ਪੰਜਾਬ ਸਰਕਾਰ ਰੇਤ ਬਜਰੀ ਮਾਫੀਆ ਨੂੰ ਖ਼ਤਮ ਕਰਨ ਵਿੱਚ ਪੂਰੀ ਤਰਾਂ ਨਾਕਾਮ ਸਾਬਤ ਹੋਈ ਹੈ ਅਤੇ ਰੇਤ ਬਜਰੀ ਮਾਫਿਆ ਸਰੇਆਮ ਗੁੰਡਾਗਰਦੀ ਕਰਦੇ ਹੋਏ ਸਰਕਾਰ ਨੂੰ ਹਰ ਰੋਜ਼ ਕਰੋੜਾ ਰੁਪਏ ਦਾ ਚੂਨਾ ਲਗਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਵੀਂ ਮਾਈਇੰਨ ਨੀਤੀ ‘ਤੇ ਸਟੇਅ ਹੋ ਜਾਂਦੀ ਹੈ ਪਰ ਸਰਕਾਰ ਉਸ ਸਟੇਅ ਆਰਡਰ ਨੂੰ ਹੀ ਕਈ ਮਹੀਨੇ ਤੱਕ ਤੁੜਵਾਉਣ ਵਿੱਚ ਨਾਕਾਮਯਾਬ ਸਾਬਤ ਹੋਈ ਹੈ। ਕੇਬਲ ਮਾਫੀਆ ਦੇ ਮਾਮਲੇ ਵਿੱਚ ਵੀ ਸਰਕਾਰ ਨੇ ਹੁਣ ਤੱਕ ਕੁਝ ਵੀ ਨਹੀਂ ਕੀਤਾ ਹੈ।
ਉਨਾਂ ਅੱਗੇ ਮੀਟਿੰਗ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਿੱਧੇ ਤੌਰ ‘ਤੇ ਹੀ ਪੁੱਛ ਲਿਆ ਗਿਆ ਬਿਜਲੀ ਦੇ ਮਾਮਲੇ ਵਿੱਚ ਸਫ਼ੈਦ ਪੱਤਰ ਜਾਰੀ ਕਰਨ ਲਈ ਇੰਨੀ ਦੇਰੀ ਕਿਉਂ ਕੀਤੀ ਜਾ ਰਹੀਂ ਹੈ।
ਇਥੇ ਹੀ ਪ੍ਰਤਾਪ ਬਾਜਵਾ ਨੇ ਕਿਹਾ ਕਿ ਉਹ ਪਹਿਲਾਂ ਵੀ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਕਾਬਲ ਨਹੀਂ ਸਮਝਦੇ ਹਨ ਅਤੇ ਅੱਜ ਵੀ ਉਹ ਆਪਣੇ ਬਿਆਨ ‘ਤੇ ਕਾਇਮ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਕੇਸ ਹਾਰਨ ਵਾਲੇ ਐਡਵੋਕੇਟ ਜਰਨਲ ਨੂੰ ਕਾਬਲ ਕਿਵੇਂ ਕਿਹਾ ਜਾ ਸਕਦਾ ਹੈ।
ਇਸੇ ਮੀਟਿੰਗ ਦੌਰਾਨ ਸ਼ਮਸੇਰ ਦੂਲੋਂ ਵਲੋਂ ਵੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਾਫ਼ੀ ਜਿਆਦਾ ਸੁਆਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਤੋਂ ਜਿੰਨੀ ਆਸ ਕਰਦੇ ਸਨ, ਓਨਾਂ ਜਿਆਦਾ ਹੀ ਸਰਕਾਰ ਵਲੋਂ ਆਮ ਲੋਕਾਂ ਨੂੰ ਨਾਖ਼ੁਸ਼ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਸਮੇਂ ਸਰਕਾਰ ਆਪਣੇ ਹਰ ਵਾਅਦੇ ਨੂੰ ਮੁਕੰਮਲ ਕਰਨ ਵਿੱਚ ਫ਼ੇਲ ਸਾਬਤ ਹੋਈ ਹੈ। ਇਸ ਲਈ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨ ਵਾਲੇ ਪਾਸੇ ਤੁਰਨਾ ਚਾਹੀਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸ ਦੇ ਆਪਣੇ ਹੀ ਮੁੱਖ ਮੰਤਰੀ ਨੂੰ ਘੇਰ ਰਹੇ ਹਨ: Majithia
ਜੇਲ੍ਹ ਮੰਤਰੀ ਦਾ ਇਲਾਜ਼ ਕਰਵਾਉਣ ਮੁੱਖ ਮੰਤਰੀ ਅਮਰਿੰਦਰ
ਗਵਰਨਰ  ਨੂੰ ਭਾਸ਼ਣ ਵਿੱਚੋਂ ਝੂਠੀਆਂ ਗੱਲਾਂ ਕੱਢਣ ਦੀ ਕੀਤੀ ਅਪੀਲ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Majithia) ਨੇ ਕਿਹਾ ਹੈ ਕਿ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣਾ ਦਿਮਾਗੀ ਤਵਾਜ਼ਨ ਗੁਆ ਲਿਆ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਸਦਾ ਇਲਾਜ ਕਰਵਾਉਣਾ ਚਾਹੀਦਾ ਹੈ।  ਅੱਜ ਇੱਥੇ ਇੱਕ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਜੇਲ੍ਹਾਂ ਵਿੱਚ ਮੋਬਾਈਲ ਫੋਨ ਫੜੇ ਜਾਣ ਦੇ ਮਾਮਲੇ ‘ਤੇ ਪਿਛਲੀ ਅਕਾਲੀ ਸਰਕਾਰ ਨੂੰ ਦੋਸ਼ੀ ਠਹਿਰਾਉਣਾ, ਸਾਬਤ ਕਰਦਾ ਹੈ ਕਿ ਉਹ ਦਿਮਾਗੀ ਤੌਰ ‘ਤੇ ਠੀਕ ਨਹੀਂ ਹਨ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਬਣੀ ਨੂੰ ਤਿੰਨ ਸਾਲ ਬੀਤ ਚੁੱਕੇ ਹਨ ਤੇ ਕੀ ਮੰਤਰੀਆਂ ਨੇ ਮਿਥ ਲਿਆ ਹੈ ਕਿ ਅਸੀਂ ਡੱਕਾ ਤੋੜਨਾ ਨਹੀਂ ਤੇ ਸਾਰਾ ਦੋਸ਼ ਪਿਛਲੀਆਂ ਸਰਕਾਰਾਂ ਸਿਰ ਪਾਉਣਾ ਹੈ।
ਉਹਨਾਂ ਕਿਹਾ ਕਿ ਅੱਜ ਸੰਗਰੂਰ, ਰੋਪੜ, ਪਟਿਆਲਾ, ਅੰਮ੍ਰਿਤਸਰ ਸਮੇਤ ਸਾਰੀਆਂ ਜੇਲ੍ਹਾਂ ਵਿੱਚ ਨਸ਼ਿਆਂ ਦੇ ਕਾਰੋਬਾਰ, ਕਾਂਟਰੈਕਟ ਕੀਲਿੰਗ ਤੇ ਫਿਰੌਤੀਆਂ ਦੇ ਕਾਰੋਬਾਰ ਦੇ ਅੱਡੇ ਬਣ ਗਏ ਹਨ। ਉਹਨਾਂ ਕਿਹਾ ਕਿ ਜੇਲ੍ਹਾਂ ਵਿੱਚ ਦੇਸ਼ ਵਿਰੋਧੀ ਤੱਤ, ਅੱਤਵਾਦੀ ਤੇ ਨਸ਼ਿਆਂ ਦੇ ਕਾਰੋਬਾਰੀਆਂ ਦੀ ਸਾਂਝ ਪੈ ਗਈ ਤੇ ਜੇਲ੍ਹਾਂ ਵਿੱਚੋਂ ਹੀ ਇਹ ਲੋਕ ਆਪਣਾ ਕਾਰੋਬਾਰ ਚਲਾ ਰਹੇ ਹਨ ਜਿਸਦੀ ਪੁਸ਼ਟੀ ਪੰਜਾਬ ਪੁਲਿਸ ਨੇ ਕੀਤੀ  ਹੈ ਤੇ ਮੰਨਿਆ ਹੈ ਕਿ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਦਾ ਨੈਟਵਰਕ ਵਧ ਰਿਹਾ ਹੈ।  ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਜੇਲ੍ਹ ਮੰਤਰੀ ਦੇ ਹੁਕਮਾਂ  ‘ਤੇ ਹੀ ਜੇਲ੍ਹ ਸੁਪਰਡੈਂਟਾਂ ਦੀ ਨਿਯੁਕਤੀ ਹੁੰਦੀ ਹੈ। ਉਹਨਾਂ ਕਿਹਾ ਕਿ ਇਸ ਵਾਸਤੇ ਜੇਲ੍ਹ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ।
ਸਰਕਾਰ ਨੇ ਝੂਠ ਦਾ ਪੁਲੰਦਾ ਪੇਸ਼ ਕਰਨਾ ਹੈ : Majithia
ਸਵਾਲਾਂ ਦੇ ਜਵਾਬ ਦਿੰਦਿਆਂ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਕੱਲ੍ਹ ਸੈਸ਼ਨ ਦੇ ਪਹਿਲੇ ਦਿਨ ਉਹਨਾਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਭਾਸ਼ਣ ਵਿਚੋਂ ਸਰਕਾਰ ਦੀਆਂ ਝੂਠੀਆਂ ਦਾਅਵੇਦਾਰੀਆਂ ਖਤਮ ਕਰਵਾ ਕੇ ਭਾਸ਼ਣ ਦੇਣ। ਉਹਨਾਂ ਕਿਹਾ ਕਿ ਸਰਕਾਰ ਨੇ ਬੇਸ਼ੱਕ ਸੈਸ਼ਨ ਸੱਦਿਆ ਹੈ ਪਰ ਸਰਕਾਰ ਨੇ ਝੂਠ ਦਾ ਪੁਲੰਦਾ ਪੇਸ਼ ਕਰਨਾ ਹੈ ਜਿਸਦਾ ਖੁਦ ਕਾਂਗਰਸ ਵਿਚੋਂ ਹੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ ਤੇ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਇਸਦਾ ਵਿਰੋਧ ਕੀਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ,  ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਰਪਾਲ ਜੁਨੇਜਾ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਮਲੋਹ ਸਮੇਤ ਹੋਰ ਆਗੂ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੱਕੇ ਕਿਸਾਨਾਂ ਨੇ ਘੇਰਿਆ ਡੀਸੀ ਦਫਤਰ
ਡੀਸੀ ਰਾਹੀਂ ਭੇਜਿਆ ਪ੍ਰਧਾਨ ਮੰਤਰੀ ਨੂੰ ਮੰਗ-ਪੱਤਰ
ਗੁਰਦਾਸਪੁਰ। ਵੱਖ-ਵੱਖ ਪ੍ਰੇਸ਼ਾਨੀਆਂ ਤੋਂ ਅੱਕੇ ਕਿਸਾਨਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਸੁੱਕਾ ਤਲਾਅ ਗੁਰਦਾਸਪੁਰ ਵਿਖੇ ਰੈਲੀ ਕਰਨ ਤੋਂ ਬਾਅਦ ਸ਼ਹਿਰ ‘ਚ ਰੋਸ ਮਾਰਚ ਕੀਤਾ। ਇਸ ਉਪਰੰਤ ਇਨ੍ਹਾਂ ਆਗੂਆਂ ਨੇ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਡੀ. ਸੀ. ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮੰਗ-ਪੱਤਰ ਭੇਜਿਆ। DC
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਹਾਲਤ ਦਿਨੋ-ਦਿਨ ਪਤਲੀ ਹੁੰਦੀ ਜਾ ਰਹੀ ਹੈ ਪਰ ਸਰਕਾਰਾਂ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਲਿਆਉਣ ਵਾਲੇ ਗੰਨਾ ਕਾਸ਼ਤਕਾਰਾਂ ਨੂੰ ਨਾ ਤਾਂ ਪੂਰੇ ਰੇਟ ਮਿਲਦੇ ਹਨ ਅਤੇ ਨਾ ਹੀ ਸਮੇਂ ਸਿਰ ਅਦਾਇਗੀਆਂ ਹੁੰਦੀਆਂ ਹਨ। ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਹੋਏ ਅਤੇ ਮਹਿੰਗਾਈ ਨੇ ਕਿਸਾਨਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ। ਇਸੇ ਤਰ੍ਹਾਂ ਉਨ੍ਹਾਂ ਬਾਸਮਤੀ, ਮੱਕੀ, ਨਰਮੇ ਅਤੇ ਹੋਰ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕੀਤਾ ਅਤੇ ਨਾਲ ਹੀ ਫਸਲਾਂ ਦੇ ਸਮਰਥਨ ਮੁੱਲਾਂ ‘ਚ ਵਾਧਾ ਨਾ ਕੀਤੇ ਜਾਣ ਵਿਰੁੱਧ ਵੀ ਭੜਾਸ ਕੱਢੀ। DC
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਰਮੇ ਦੀ ਸਰਕਾਰੀ ਖਰੀਦ ਨਾ ਹੋਣ ਤੋਂ ਅੱਕੇ ਕਿਸਾਨਾਂ ਨੇ ਘੇਰਿਆ ਭਾਰਤੀ ਕਪਾਹ ਨਿਗਮ ਦਾ ਦਫ਼ਤਰ
ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜ਼ਿਲ੍ਹੇ ਦੇ ਕਿਸਾਨ ਹੋਏ ਧਰਨੇ ‘ਚ ਸ਼ਾਮਿਲ
ਬਠਿੰਡਾ (ਸੁਖਜੀਤ ਮਾਨ) ਇਸ ਵਾਰ ਨਰਮਾ ਪੱਟੀ ‘ਚ ਨਰਮੇ ਦੀ ਫਸਲ ਤਾਂ ਕੁੱਝ ਹੱਦ ਤੱਕ ਚੰਗੀ ਹੋਈ ਪਰ ਸਰਕਾਰੀ ਭਾਅ ‘ਤੇ ਖ੍ਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਕੋਈ ਚੰਗਾ ਮੁੱਲ ਨਹੀਂ ਮਿਲਿਆ ਸਰਕਾਰੀ ਖ੍ਰੀਦ ਸ਼ੁਰੂ ਨਾ ਹੋਣ ਤੋਂ ਅੱਕੇ ਚਾਰ ਜ਼ਿਲ੍ਹਿਆਂ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾਂ ਦੇ ਕਿਸਾਨਾਂ ਨੇ ਅੱਜ ਖ੍ਰੀਦ ਸੁਰੂ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿੱਚ ਭਾਰਤੀ ਕਪਾਹ ਨਿਗਮ (ਸੀਸੀਆਈ) ਦੇ ਬਠਿੰਡਾ ਸਥਿਤ ਦਫ਼ਤਰ ਅੱਗੇ ਘਰਨਾ ਲਾਇਆ ਰੋਹ ‘ਚ ਆਏ ਕਿਸਾਨਾਂ ਨੇ ਇਸ ਮੌਕੇ ਅਧਿਕਾਰੀਆਂ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਧਰਨੇ ‘ਚ ਵੱਡੀ ਗਿਣਤੀ ਮਹਿਲਾਵਾਂ ਵੀ ਪੁੱਜੀਆਂ ਹੋਈਆਂ ਸਨ
ਇਸ ਧਰਨੇ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਨਰਮੇ ਦੀ ਫ਼ਸਲ ਲਗਪਗ ਅੱਧੀ ਵਿਕ ਚੁੱਕੀ ਹੈ ਪਰ ਅਜੇ ਤੱਕ ਸੀਸੀਆਈ ਨੇ ਸਰਕਾਰੀ ਰੇਟ ਤੇ ਨਰਮੇ ਦੀ ਖ਼ਰੀਦ ਕਰਨ ਲਈ ਬਹੁਤ ਸਾਰੀਆਂ ਮੰਡੀਆਂ ਵਿੱਚ ਪੈਰ ਵੀ ਨਹੀਂ ਧਰਿਆ। ਕਿਸਾਨ ਆਗੂ ਨੇ ਆਖਿਆ ਕਿ ਜਿੱਥੇ ਕਿਤੇ ਅੱਜ ਤੱਕ ਇੱਕਾ-ਦੁੱਕਾ ਮੰਡੀਆਂ ਵਿੱਚ ਖ਼ਰੀਦ ਇੰਸਪੈਕਟਰ ਗਏ ਹਨ ਉੱਥੇ ਵੀ ਬੇਲੋੜੀਆਂ ਸ਼ਰਤਾਂ ਜਿਵੇਂ ਸਿੱਲ ਦੀ ਮਾਤਰਾ 8 ਫੀਸਦੀ ਤੋਂ ਵੱਧ ਨਾ ਹੋਵੇ ਜਾਂ ਨਰਮੇ ਦੀ ਕੁਇਲਟੀ ਵਧੀਆ ਨਹੀਂ ਹੈ ਕਹਿ ਕਿ ਖ਼ਰੀਦ ਤੋਂ ਪਾਸਾ ਵੱਟ ਲਿਆ ਜਾਂਦਾ ਹੈ। ਬੁਲਾਰੇ ਨੇ ਇਹ ਵੀ ਆਖਿਆ ਕਿ ਜੋ ਨਾਂਮਾਤਰ ਨਰਮਾ ਖਰੀਦਿਆਂ ਗਿਆ, ਦਾ ਵੀ ਨਿਗਮ ਨੇ ਪੂਰਾ ਭਾਅ ਨਹੀਂ ਦਿੱਤਾ ਜਿਸ ਦਾ ਫਾਇਦਾ ਉਠਾ ਕੇ ਨਰਮੇ ਦੀ ਖ਼ਰੀਦ ਵਿੱਚ ਪ੍ਰਾਈਵੇਟ ਵਪਾਰੀਆਂ ਵੱਲੋਂ ਚਿੱਟੇ ਦਿਨ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ। ਜਥੇਬੰਦੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਅਨੁਸਾਰ ਨਰਮੇ ਦਾ ਰੇਟ ਘੱਟੋ-ਘੱਟ 8000 ਰੁਪਏ ਪ੍ਰਤੀ ਕੁਇੰਟਲ ਬਣਦਾ ਹੈ ਪਰ ਸਰਕਾਰ ਵੱਲੋਂ ਇਸ ਤੋਂ ਘੱਟ ਸਿਰਫ਼ 5450 ਰੁਪੈ ਪ੍ਰਤੀ ਕੁਇੰਟਲ ਤੈਅ ਕੀਤਾ ਹੈ ਤੇ ਇਸ ਨਿਗੂਣੇ ਰੇਟ ਤੇ ਵੀ ਖ਼ਰੀਦ ਨਹੀਂ ਹੋ ਰਹੀ ਹੈ।
ਬੁਲਾਰਿਆਂ ਨੇ ਮੰਗ ਕੀਤੀ ਕਿ ਸੀ.ਸੀ.ਆਈ. ਤੁਰੰਤ ਸਾਰੀਆਂ ਮੰਡੀਆਂ ਵਿੱਚ ਇੰਸਪੈਕਟਰ ਭੇਜ ਕੇ ਨਰਮੇ ਦੀ ਖ਼ਰੀਦ ਸ਼ੁਰੂ ਕਰੇ, ਨਰਮੇ ਵਿੱਚ ਸਿੱਲ ਦੀ ਸ਼ਰਤ ਖਤਮ ਕੀਤੀ ਜਾਵੇ, ਖਰੀਦੇ ਗਏ ਨਰਮੇ ਦੀ ਅਦਾਇਗੀ 24 ਘੰਟਿਆਂ ਅੰਦਰ ਕਿਸਾਨਾਂ ਨੂੰ ਕੀਤੀ ਜਾਵੇ। ਇਸ ਮੌਕੇ ਧਰਨੇ ਨੂੰ ਹਰਜਿੰਦਰ ਸਿੰਘ ਬੱਗੀ, ਮੋਠੂ ਸਿੰਘ ਕੋਟੜਾ, ਬਸੰਤ ਸਿੰਘ ਕੋਠਾਗੁਰੂ (ਬਠਿੰਡਾ), ਉੱਤਮ ਸਿੰਘ ਰਾਮਾਂਨੰਦੀ (ਮਾਨਸਾ), ਗੁਰਭਗਤ ਸਿੰਘ ਭਲਾਈਆਣਾ, ਗੁਰਾਂਦਿੱਤਾ ਸਿੰਘ ਭਾਗਸਰ (ਮੁਕਤਸਰ), ਸੱਤਪਾਲ ਸਿੰਘ, ਪਿੱਪਲ ਸਿੰਘ (ਫਾਜਲਿਕਾ), ਔਰਤ ਜਥੇਬੰਦੀ ਦੇ ਪ੍ਰਧਾਨ ਹਰਿੰਦਰ ਬਿੰਦੂ, ਮਾਲਣ ਕੌਰ ਕੋਠਾਗੁਰੂ ਅਤੇ ਭਰਾਤਰੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਕੋਟਭਾਰਾ ਨੇ ਸੰਬੋਧਨ ਕੀਤਾ। ਇਸ ਮੌਕੇ ਲੋਕ ਪੱਖੀ ਗੀਤਕਾਰ ਅਜਮੇਰ ਸਿੰਘ ਅਕਲੀਆ ਨੇ ਲੋਕ ਪੱਖੀ ਗੀਤ ਵੀ ਪੇਸ਼ ਕੀਤੇ।
ਨਰਮੇ ਵਾਲਿਆਂ ਨੂੰ ਝੋਨੇ ਲਈ ਕੀਤਾ ਜਾ ਰਿਹੈ ਮਜਬੂਰ : ਕਿਸਾਨ ਆਗੂ
ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪੂਰਨ ਸਿੰਘ ਦੋਦਾ ਅਤੇ ਫਾਜ਼ਿਲਕਾ ਦੇ ਕਾਰਜਕਾਰੀ ਸਕੱਤਰ ਸੱਤਪਾਲ ਸਿੰਘ ਨੇ ਆਖਿਆ ਕਿ ਸਰਕਾਰ ਅਸਲ ਵਿੱਚ ਸਰਕਾਰੀ ਖ਼ਰੀਦ ਬੰਦ ਕਰਨਾ ਚਾਹੁੰਦੀ ਹੈ ਉਨ੍ਹਾਂ ਆਖਿਆ ਕਿ ਰੌਲਾ ਤਾਂ ਪਾਇਆ ਜਾ ਰਿਹਾ ਕਿ ਕਿਸਾਨਾਂ ਨੇ ਧਰਤੀ ਹੇਠਲਾ ਪਾਣੀ ਖਤਮ ਕਰ ਦਿੱਤਾ ਅਤੇ ਪਰਾਲੀ ਦੇ ਧੂੰਏ ਨਾਲ ਵਾਤਾਵਰਨ ਖ਼ਰਾਬ ਕਰ ਦਿੱਤਾ ਹੈ ਇਸ ਲਈ ਝੋਨੇ ਦੀ ਥਾਂ ਹੋਰ ਫ਼ਸਲਾਂ ਬੀਜਣ ਦੀਆਂ ਕਿਸਾਨਾਂ ਨੂੰ ਸਲਾਹਾਂ ਦਿੱਤੀਆਂ ਜਾ ਰਹੀਆਂ ਹਨ ਪਰ ਹੁਣ ਜਿੰਨ੍ਹਾਂ ਕਿਸਾਨਾਂ ਨੇ ਝੋਨੇ ਦੀ ਥਾਂ ਨਰਮਾ ਬੀਜਿਆ ਸੀ ਉਹਨਾਂ ਨੂੰ ਪੂਰਾ ਭਾਅ ਨਾ ਦੇ ਕੇ ਦੁਬਾਰਾ ਝੋਨੇ ਦੀ ਫ਼ਸਲ ਵੱਲ ਪਰਤਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਧਿਆਪਕਾਂ ਘੇਰਿਆ ਕੈਪਟਨ ਸੰਧੂ ਦਾ ਚੋਣ ਦਫਤਰ
ਦਫ਼ਤਰ ਅੱਗੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਤੇ ਐਲ-ਐਫ ਰੋਡ ਕੀਤਾ ਜਾਮ | Election
ਸੱਚ ਕਹੂੰ ਨਿਊਜ਼/ਮਲਕੀਤ ਸਿੰਘ/ਮੁੱਲਾਂਪੁਰ । ਸ਼ਹੀਦ ਕਿਰਨਜੀਤ ਕੌਰ ਈ.ਜੀ.ਐਸ, ਏ.ਆਈ.ਈ ਅਤੇ ਐਸ.ਟੀ.ਆਰ ਯੂਨੀਅਨ ਪੰਜਾਬ, ਈ.ਟੀ.ਟੀ  ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਵੈਟਨਰੀ ਡਿਪਲੋਮਾ ਹੋਲਡਰ ਐਸੋਸੀਏਸ਼ਨ ਪੰਜਾਬ ਨੇ ਹਲਕਾ ਦਾਖਾ ਤੋਂ ਜਿਮਨੀ ਚੋਣ ਲੜ ਰਹੇ ਕੈਪਟਨ ਸੰਦੀਪ ਸਿੰਘ ਸੰਧੂ ਦੇ ਮੁੱਖ ਚੋਣ ਦਫਤਰ ਅੱਗੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆ ਲੁਧਿਆਣਾ-ਫਿਰੋਜਪੁਰ ਰੋਡ ਨੂੰ ਪੱਕੇ ਤੌਰ ‘ਤੇ ਬੰਦ ਕਰਕੇ ਆਵਾਜਾਈ ਠੱਪ ਕਰ  ਦਿੱਤੀ। Election
ਜਿਸਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਤੇ ਮੌਕੇ ‘ਤੇ ਪੁੱਜ ਕੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦਾ ਯਤਨ ਕੀਤਾ ਪਰ ਉਹ ਟੱਸ ਤੋਂ ਮੱਸ ਨਾ ਹੋਏ। ਸ਼ਹੀਦ ਕਿਰਨਜੀਤ ਕੌਰ ਈ.ਜੀ.ਐਸ,ਏ.ਆਈ.ਈ ਅਤੇਐਸ.ਟੀ.ਆਰ ਦੇ ਅਧਿਆਪਕ ਆਗੂ ਦਵਿੰਦਰ ਸਿੰਘ ਮੁਕਤਸਰ ਅਤੇ ਗੁਰਚਰਨ ਸਿੰਘ ਸਿੱਧੂ ਤਰਨਤਾਰਨ ਅਤੇ ਦੀਪਕ ਕੰਬੋਜ ਨੇ ਕਿਹਾ ਕਿ 8 ਸਤੰਬਰ ਤੋਂ ਸੰਗਰੂਰ ਵਿੱਖੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਲਗਾਤਾਰ  ਧਰਨਾ ਦੇ ਰਹੇ ਹਨ ਤੇ 4 ਅਧਿਆਪਕ ਸਾਥੀ ਮਰਨ ਵਰਤ ‘ਤੇ ਬੈਠੇ ਹਨ ਅਤੇ 5 ਟੈਂਕੀ ‘ਤੇ ਚੜ੍ਹੇ ਹੋਏ ਹਨ ਅਤੇ ਸਰਕਾਰ ਵਲੋਂ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਜਾ ਰਹੀ ਜਦਕਿ ਚੋਣਾਂ ਤੋਂ ਪਹਿਲਾਂ ਸਰਕਾਰ ਵੱਲੋਂ  ਉਹਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ । Election
ਆਗੂਆਂ ਮੰਗ ਕਰਦਿਆਂ ਕਿਹਾ ਕਿ ਬੇਰੁਜਗਾਰ ਅਧਿਆਪਕ ਟੈਂਕੀਆਂ ‘ਤੇ ਚੜ੍ਹੇ ਹੋਏ ਹਨ ਜਦਕਿ ਸਕੂਲਾਂ ‘ਚ ਅਧਿਆਪਕਾਂ ਦੀ ਭਾਰੀ ਘਾਟ ਹੈ।ਉਹਨਾਂ ਮੰਗ ਕਰਦਿਆਂ ਕਿਹਾ ਕਿ ਈ.ਟੀ.ਟੀ ਤੇ ਟੈੱਟ ਪਾਸ ਅਧਿਆਪਕਾਂ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇ।  ਅਧਿਆਪਕ ਆਗੂਆਂ ਦੀ ਗੱਲ- ਬਾਤ ਫੋਨ ਰਾਹੀਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਕਰਵਾਈ । ਜਿਨ੍ਹਾਂ ਅੱਜ 7 ਅਕਤੂਬਰ ਨੂੰ ਸਿੱਖਿਆ ਸਕੱਤਰ ਨਾਲ ਮੋਹਾਲੀ ਵਿਖੇ ਮੀਟਿੰਗ ਕਰਨ ਲਈ ਸੱਦਿਆ ਅਤੇ 10 ਅਕਤੂਬਰ ਨੂੰ ਸਿੱਖਿਆ ਮੰਤਰੀ ਖੁਦ ਉਹਨਾਂ ਨਾਲ ਮੁੱਲਾਂਪੁਰ ਵਿਖੇ ਹੀ ਮੀਟਿੰਗ ਕਰਨਗੇ। ਉੱਕਤ ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਇਹਨਾਂ ਦੋਵਾਂ ਮੀਟਿੰਗਾਂ ਵਿੱਚ ਉਹਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਨਿਕਲਿਆ ਤਾਂ 13 ਅਕਤੂਬਰ ਨੂੰ ਦੁਬਾਰਾ ਵੱਡੀ ਰੈਲੀ ਕਰਕੇ ਕੈਪਟਨ ਸੰਧੂ ਦੇ ਦਫਤਰ ਅੱਗੇ ਧਰਨਾ ਲਾ ਕੇ ਜੀ.ਟੀ. ਰੋਡ ਜਾਮ ਕੀਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਫਾਜਿਲਕਾ, ਉਪ ਪ੍ਰਧਾਨ ਸੰਦੀਪ ਸ਼ਾਮਾ, ਸੁਰਿੰਦਰ ਅਬੋਹਰ, ਗੁਰਜੰਟ ਸਿੰਘ ਸੂਬਾ ਸਕੱਤਰ, ਦੀਪ ਵਿਨਾਰਸ਼ੀ, ਜਿਲਾ ਪ੍ਰਧਾਨ ਪ੍ਰਮਿੰਦਰ ਸਿੰਘ ਲੁਧਿਆਣਾ, ਸਤਿੰਦਰ ਸਿੰਘ,ਹਰਪਰੀਤ ਜਲੰਧਰ, ਉਪਿੰਦਰ ਕੌਰ, ਵੀਰਪਾਲ ਕੌਰ ਆਦਿ ਤੋਂ ਇਲਾਵਾ ਹੋਰ ਵੀ ਅਧਿਆਪਕ ਆਗੂ ਸਾਹਿਬਾਨ ਹਾਜ਼ਰ ਸਨ। ਈ.ਟੀ.ਟੀ ਆਗੂ ਸੰਦੀਪ ਕੰਬੋਜ ਨੇ ਤਿੱਖੇ ਸ਼ਬਦਾਂ ‘ਚ ਕਿਹਾ ਕਿ ਉਹ ਤਾਨਾਸ਼ਾਹੀ ਰਵੱਈਏ ਵਾਲੇ ਸਿੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਨਾਲ ਮੁਲਾਕਾਤ ਨਹੀਂ ਕਰਨਗੇ।
ਵਾਅਦਿਓਂ ਮੁੱਕਰੀ ਪੰਜਾਬ ਸਰਕਾਰ ਨੂੰ ਸਿਖਾਵਾਂਗੇ ਸਬਕ: ਅਧਿਆਪਕ ਆਗੂ
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੂਬੇ ਅੰਦਰ ਹੋ ਰਹੀਆਂ 4 ਜਿਮਨੀ ਚੋਣਾਂ ਵਿੱਚ ਸਰਕਾਰ ਨੂੰ ਸਬਕ ਸਿਖਾਉਣਗੇ। ਹਲਕਾ ਦਾਖਾ ਬਣਿਆ ਰੈਲੀਆਂ, ਧਰਨਿਆਂ ਤੇ ਰੋਸ ਪ੍ਰਦਰਸ਼ਨਾਂ ਦਾ ਗੜ੍ਹ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸਮ-ਖਾਸ ਚੋਣ ਲੜ ਰਹੇ ਕੈਪਟਨ ਸੰਦੀਪ ਸਿੰਘ ਸੰਧੂ ਅਕਸਰ ਹੀ ਧਰਨੇ, ਮੁਜ਼ਾਹਰੇ ਕਰਨ ਵਾਲਿਆਂ ਨਾਲ ਗੱਲਬਾਤ ਕਰਨ ਕਰਕੇ ਪੰਜਾਬ ਦੀਆਂ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਨਾਲ ਮੀਟਿੰਗਾਂ ਕਰਦੇ ਸਨ ਪਰ ਕੋਈ ਵਾਅਦਾ ਵਫਾ ਨਾ ਹੋਣ ਕਰਕੇ ਖਫਾ ਹੋਏ ਸੰਘਰਸ਼ੀ ਜੁਝਾਰੂਆਂ ਨੇ ਹਲਕੇ ਦਾਖੇ ਅੰਦਰ ਰੋਜਾਨਾ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਆਪਣੀ ਭੜਾਸ ਕੱਢ ਰਹੇ ਨੇ, ਜਿਸ ਨਾਲ ਸੰਧੂ ਦੀ ਚੋਣ ਮੁਹਿੰਮ ਦੌਰਾਨ ਕਿਰਕਰੀ ਹੋ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਕਿਸਤਾਨ ਨੂੰ ਪੋਲੀਓ ਨੇ ਘੇਰਿਆ
ਪਾਕਿਸਤਾਨ ਨੂੰ ਪੋਲੀਓ ਨੇ ਘੇਰਿਆ Polio
ਇਸਲਾਮਾਬਾਦ (ਏਜੰਸੀ)। ਪਾਕਿਸਤਾਨ ‘ਚ ਇਸ ਸਾਲ ਪੋਲੀਓ ਦੇ ਮਾਮਲਿਆਂ ‘ਚ ਕਾਫ਼ੀ ਵਾਧਾ ਹੋਇਆ ਹੈ। ਇੱਥੇ ਪੋਲੀਓ ਦੇ ਹੁਣ ਤੱਕ 72 ਮਾਮਲੇ ਸਾਹਮਣੇ ਆ ਚੁੱਕੇ ਹਨ। ਹਾਲ ਹੀ ਵਿੱਚ ਦੋ ਹੋਰ ਬੱਚੇ ਪੋਲੀਓ ਪੌਜੀਟਿਵ ਪਾਏ ਗਏ ਹਨ। ਪਾਕਿਸਤਾਨ ਦੀਆਂ ਮੀਡੀਆਂ ਖਬਰਾਂ ਮੁਤਾਬਕ ਇਹ ਦੋ ਨਵੇਂ ਮਾਮਲੇ ਸਿੰਧ ਅਤੇ ਬਲੋਚਿਸਤਾਨ ‘ਚ ਪਾਏ ਗਏ ਹਨ। (Polio)
ਪੂਰੇ ਦੇਸ਼ ਵਿਚ ਸਾਹਮਣੇ ਆਏ 72 ਮਾਮਲਿਆਂ ਵਿਚੋਂ 53 ਮਾਮਲੇ ਇਕੱਲੇ ਖੈਬਰ ਪਖਤੂਨਖਵਾ ਦੇ ਹਨ। 8 ਸਿੰਧ, 6 ਬਲੋਚਿਸਤਾਨ ਅਤੇ 5 ਮਾਮਲੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਹਨ। ਅਧਿਕਾਰੀਆਂ ਨੇ ਐਤਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮਰਜੈਂਸੀ ਸੰਚਾਲਨ ਕੇਂਦਰ ਦੇ ਅਧਿਕਾਰੀਆਂ ਨੇ ਅਗਲੇ ਮਹੀਨੇ ਤੋਂ ਜੂਨ 2020 ਤੱਕ ‘ਹਮਲਾਵਰ ਮੁਹਿੰਮ’ ਚਲਾਉਣ ਦੀ ਯੋਜਨਾ ਬਣਾਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਧਿਆਪਕਾਂ ਨੇ ਘੇਰਿਆ ਕੈਬਨਿਟ ਮੰਤਰੀ ਸੋਢੀ
ਪੁਲਿਸ ਨੇ ਮੰਤਰੀ ਨੂੰ ਮਸਾਂ ਪ੍ਰਦਰਸ਼ਨਕਾਰੀਆਂ ਦੀ ਭੀੜ ‘ਚੋਂ ਕੱਢਿਆ | Cabinet Minister Sodhi
ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਪੱਕੀ ਨੌਕਰੀ ਦੀ ਮੰਗ ਸਬੰਧੀ ਕਈ ਦਿਨਾਂ ਤੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਮੂਹਰੇ ਧਰਨਾ ਦੇ ਰਹੇ ਅਧਿਆਪਕਾਂ ਨੇ ਸਖ਼ਤ ਰੁਖ਼ ਅਪਣਾਉਂਦਿਆਂ ਅੱਜ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਘੇਰ ਲਿਆ ਅਤੇ ਉਨ੍ਹਾਂ ਨਾਲ ਸਖ਼ਤ ਸਵਾਲ-ਜਵਾਬ ਕੀਤੇ ਅਧਿਆਪਕਾਂ ਦੇ ਸਖ਼ਤ ਰੁਖ਼ ਕਾਰਨ ਪੁਲਿਸ ਨੇ ਕੈਬਨਿਟ ਮੰਤਰੀ ਨੂੰ ਧਰਨਾਕਾਰੀਆਂ ਦੇ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਇਸ ਖਿਚੋਤਾਣ ਵਿੱਚ ਪੁਲਿਸ ਵੱਲੋਂ ਅਧਿਆਪਕਾਂ ‘ਤੇ ਹਲਕੇ ਲਾਠੀਚਾਰਜ ਦਾ ਵੀ ਇਸਤੇਮਾਲ ਕਰਨਾ ਪਿਆ ਮੰਤਰੀ ਦੇ ਉਨ੍ਹਾਂ ਦਾ ਮਸਲਾ ਹੱਲ ਕਰਵਾਉਣ ਦੇ ਭਰੋਸੇ ਤੋਂ ਬਾਅਦ ਵੀ ਪ੍ਰਦਰਸ਼ਨਕਾਰੀ ਸ਼ਾਂਤ ਨਾ ਹੋਏ ਅਤੇ ਉਨ੍ਹਾਂ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ। (Cabinet Minister Sodhi)
ਇਹ ਵੀ ਪੜ੍ਹੋ : IND Vs AUS 3rd ODI : ਭਾਰਤ ਕੋਲ ਅਸਟਰੇਲੀਆ ’ਤੇ ਕਲੀਨ ਸਵੀਪ ਕਰਨ ਦਾ ਮੌਕਾ
ਜਾਣਕਾਰੀ ਅਨੁਸਾਰ ਅੱਜ ਸੰਗਰੂਰ ਵਿਖੇ ਈਜੀਐਸ/ਏ.ਆਈ. ਈ/ਐਸ.ਟੀ.ਆਰ. ਅਧਿਆਪਕ ਜਥੇਬੰਦੀ ਵੱਲੋਂ ਸੂਬਾ ਪੱਧਰੀ ਪ੍ਰਦਰਸ਼ਨ ਰੱਖਿਆ ਹੋਇਆ ਸੀ ਇਹ ਪ੍ਰਦਰਸ਼ਨ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਿਹਾਇਸ਼ ਦੇ ਮੂਹਰੇ ਰੱਖਿਆ ਹੋਇਆ ਸੀ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਪੁੱਜੇ ਹੋਏ ਸਨ ਉੱਧਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਆਪਣੀ ਰਿਹਾਇਸ਼ ‘ਤੇ ਮੌਜ਼ੂਦ ਨਹੀਂ ਸਨ ਪੰਜਾਬ ਦੇ ਦੂਜੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸਰਕਾਰੀ ਦੌਰੇ ਕਾਰਨ ਸੰਗਰੂਰ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਹੋਏ ਸਨ ਅਤੇ ਉਹ ਵਿਜੈਇੰਦਰ ਸਿੰਗਲਾ ਦੀ ਰਿਹਾਇਸ਼ ‘ਚ ਰੁਕੇ ਹੋਏ ਸਨ ਜਿਉਂ ਹੀ ਸੋਢੀ ਸਿੰਗਲਾ ਦੀ ਕੋਠੀ ਤੋਂ ਬਾਹਰ ਆ ਕੇ ਆਪਣੀ ਗੱਡੀ ਵਿੱਚ ਬੈਠਣ ਲੱਗੇ ਤਾਂ ਪ੍ਰਦਰਸ਼ਨਕਾਰੀਆਂ ਨੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਦਿੱਤੀ।
ਇਹ ਵੀ ਪੜ੍ਹੋ : ਸੀਨੀਅਰ ਸਿਟੀਜਨ ਸੇਵਿੰਗ ਸਕੀਮ ਬਜ਼ੁਰਗਾਂ ਲਈ ਬਣੀ ਰਾਮਬਾਣ
ਸਾਰੀ ਸੜਕ ਜਾਮ ਕਰ ਦਿੱਤੀ ਤੇ ਕੁਝ ਅਧਿਆਪਕ ਸੜਕ ‘ਤੇ ਹੀ ਲੰਮੇ ਪੈ ਗਏ ਉੱਥੇ ਮੌਜ਼ੂਦ ਪੁਲਿਸ ਵੱਲੋਂ ਮਨਾਉਣ ਦੇ ਬਾਵਜੂਦ ਪ੍ਰਦਰਸ਼ਨਕਾਰੀ ਪਿੱਛੇ ਨਹੀਂ ਹਟੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਕੈਬਨਿਟ ਮੰਤਰੀ ਰਾਣਾ ਸੋਢੀ ਖੁਦ ਪ੍ਰਦਰਸ਼ਨਕਾਰੀਆਂ ਦੇ ਵਿੱਚ ਆ ਗਏ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਵਾ ਦਿੱਤੀਆਂ ਜਾਣਗੀਆਂ ਪਰ ਮੰਤਰੀ ਦੇ ਵਾਅਦੇ ਤੋਂ ਵੀ ਪ੍ਰਦਰਸ਼ਨਕਾਰੀ ਸ਼ਾਂਤ ਨਾ ਹੋਏ ਅਤੇ ਉਹ  ਮੰਗ ਕਰਨ ਲੱਗੇ ਕਿ ਉਨ੍ਹਾਂ ਦਾ ਅੱਜ ਹੀ ਫੈਸਲਾ ਕੀਤਾ ਜਾਵੇ ਕੈਬਨਿਟ ਮੰਤਰੀ ਨੇ ਬੇਨਤੀ ਕਰਦਿਆਂ ਕਿਹਾ ਕਿ ਉਹ ਇਕੱਲਾ ਕੁਝ ਨਹੀਂ ਕਰ ਸਕਦਾ ਇਸ ਸਬੰਧੀ ਸਮੁੱਚੀ ਕੈਬਨਿਟ ਕੋਈ ਫੈਸਲਾ ਕਰ ਸਕਦੀ ਹੈ, ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਅੱਜ ਪਿੱਛੇ ਨਹੀਂ ਹਟਣਗੇ ਅਤੇ ਉਨ੍ਹਾਂ ਦਾ ਰਾਹ ਨਹੀਂ ਛੱਡਣਗੇ।
ਪ੍ਰਦਰਸ਼ਨਕਾਰੀਆਂ ਦੇ ਸਖ਼ਤ ਰੁਖ ਕਾਰਨ ਪੁਲਿਸ ਨੂੰ ਵਿੱਚ ਉਤਰਨਾ ਪਿਆ ਅਤੇ ਉਨ੍ਹਾਂ ਨੇ ਅਧਿਆਪਕਾਂ ਨੂੰ ਪਿੱਛੇ ਧੱਕਣਾ ਆਰੰਭ ਕਰ ਦਿੱਤਾ ਅਤੇ ਸਥਿਤੀ ਤਣਾਅਪੂਰਨ ਹੋ ਗਈ ਅਤੇ ਮੰਤਰੀ ਪ੍ਰਦਰਸ਼ਨਕਾਰੀਆਂ ਵਿੱਚ ਬੁਰੀ ਤਰ੍ਹਾਂ ਘਿਰ ਗਏ ਪੁਲਿਸ ਨੂੰ ਮੰਤਰੀ ਨੂੰ ਬਾਹਰ ਕੱਢਣ ਲਈ ਜ਼ੋਰ ਅਜ਼ਮਾਇਸ਼ ਕਰਨੀ ਪਈ ਅਤੇ ਅਧਿਆਪਕਾਂ ਨਾਲ ਧੱਕਾ ਮੁੱਕੀ ਵੀ ਕਰਨੀ ਪਈ ਅੱਜ ਦੇ ਪ੍ਰਦਰਸ਼ਨ ਵਿੱਚ ਦਵਿੰਦਰ ਸਿੰਘ ਮੁਕਤਸਰ, ਹਰਵਿੰਦਰ ਸਿੰਘ, ਕਰਮਿੰਦਰ ਸਿੰਘ ਪਟਿਆਲਾ, ਸਤਿੰਦਰ ਸਿੰਘ, ਗੁਰਚਰਨ ਸਿੰਘ ਤਰਨਤਾਰਨ, ਹਰਪ੍ਰੀਤ ਸਿੰਘ ਜਲੰਧਰ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚੋਂ ਅਧਿਆਪਕ ਆਗੂ ਪੁੱਜੇ ਹੋਏ ਸਨ।
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ‘ਚ ਕਾਂਗਰਸੀ ਵਿਧਾਇਕਾਂ ਨੇ ਹੀ ਮੁੱਖ ਮੰਤਰੀ ਨੂੰ ਕੋਲ ਰੋਇਆ ਆਪਣਾ ਰੋਣਾ
ਅਮਰਿੰਦਰ ਸਿੰਘ ਨੇ ਮੰਗਿਆ ਸੋਮਵਾਰ ਤੱਕ ਦਾ ਸਮਾਂ, 5 ਅਗਸਤ ਨੂੰ ਅਮਰਿੰਦਰ ਸਿੰਘ ਕਰਨਗੇ ਮੀਟਿੰਗ
ਚੰਡੀਗੜ (ਅਸ਼ਵਨੀ ਚਾਵਲਾ) ਢਾਈ ਸਾਲ ਹੋ ਚਲੇ ਹਨ ਪਰ ਹੁਣ ਤੱਕ ਸਾਡੇ ਹਲਕੇ ਵਿੱਚ ਨਾ ਹੀ ਵਿਕਾਸ ਕਾਰਜ ਸ਼ੁਰੂ ਹੋਏ ਹਨ ਅਤੇ ਨਾ ਹੀ ਵਰਕਰਾਂ ਵੱਲੋਂ ਦਿੱਤੇ ਗਏ ਕੰਮ ਹੋ ਰਹੇ ਹਨ। ਇੱਥੋਂ ਤੱਕ ਕਿ ਕਈ ਮੰਤਰੀ ਵੀ ਸਾਡੇ ਨਾਲ ਸਿੱਧੇ ਮੂੰਹ ਗੱਲ ਨਹੀਂ ਕਰਦੇ ਹਨ। ਇਸ ਕਾਰਨ ਸੱਤਾ ਧਿਰ ਵਿੱਚ ਹੋਣ ਦੇ ਬਾਵਜੂਦ ਵੀ ਸਾਨੂੰ ਵਿਰੋਧੀ ਧਿਰ ਵਿੱਚ ਹੋਣ ਦਾ ਅਹਿਸਾਸ ਹੋਈ ਜਾ ਰਿਹਾ ਹੈ। ਇਹ ਸ਼ਿਕਾਇਤ ਲੈ ਕੇ ਕਾਂਗਰਸ ਦੇ ਅੱਧੀ ਦਰਜਨ ਤੋਂ ਤੋਂ ਜਿਆਦਾ ਵਿਧਾਇਕਾਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਘੇਰ ਲਿਆ। ਇੱਕ ਤੋਂ ਬਾਅਦ ਇੱਕ ਵਿਧਾਇਕ ਵੱਲੋਂ ਸ਼ਿਕਾਇਤ ਕਰਨ ਕਰਕੇ ਅਮਰਿੰਦਰ ਸਿੰਘ ਵੱਲੋਂ ਸਾਰੇ ਵਿਧਾਇਕਾਂ ਨੂੰ ਸ਼ਾਂਤ ਕਰਦੇ ਹੋਏ ਕਿਹਾ ਕਿ ਉਹ ਸਿਰਫ਼ ਸੋਮਵਾਰ ਤੱਕ ਰੁਕ ਜਾਣ।
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਬਾਰੇ ਵਿਧਾਇਕ ਦੇ ਲੀਡਰ ਅਮਰਿੰਦਰ ਸਿੰਘ ਵੱਲੋਂ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਮੀਟਿੰਗ ਹਾਲ ਵਿਖੇ 3 ਵਜੇ ਸੱਦੀ ਹੋਈ ਸੀ। ਇਸ ਮੀਟਿੰਗ ‘ਚ ਇਸ ਤੋਂ ਪਹਿਲਾਂ ਕਿ ਅਮਰਿੰਦਰ ਸਿੰਘ ਜਾਂ ਫਿਰ ਕੋਈ ਕਾਂਗਰਸੀ ਮੰਤਰੀ ਵਿਰੋਧੀ ਧਿਰ ਦੇ ਹਮਲਿਆਂ ਤੋਂ ਬਚਣ ਬਾਰੇ ਕੋਈ ਰਣਨੀਤੀ ਅਪਨਾਉਣ ਦੀ ਗੱਲ ਕਹਿੰਦਾ ਕਿ ਪਹਿਲਾਂ ਹੀ ਮੀਟਿੰਗ ‘ਚ ਪੁੱਜੇ ਜ਼ਿਆਦਾਤਰ ਕਾਂਗਰਸੀ ਵਿਧਾਇਕਾਂ ਨੇ ਆਪਣੀ ਹੀ ਸਰਕਾਰ ਤੋਂ ਨਰਾਜ਼ਗੀ ਜ਼ਾਹਿਰ ਕਰਦੇ ਹੋਏ ਕੈਬਨਿਟ ਮੰਤਰੀਆਂ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਹੀ ਘੇਰ ਲਿਆ।
ਮੀਟਿੰਗ ਦੌਰਾਨ ਵਿਧਾਇਕ ਵਿਧਾਇਕ ਦਰਸ਼ਨ ਸਿੰਘ ਬਰਾੜ, ਕੁਲਬੀਰ ਸਿੰਘ ਜੀਰਾ, ਫਤਹਿਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਕੁਲਜੀਤ ਨਾਗਰਾ, ਰਾਜ ਕੁਮਾਰ ਚੱਬੇਵਾਲ ਨੇ ਇੱਕ ਇੱਕ ਕਰਕੇ ਕਿਹਾ ਕਿ ਢਾਈ ਸਾਲ ਹੋ ਚੁੱਕੇ ਹਨ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨੂੰ ਆਏ ਹੋਏ ਪਰ ਕਾਂਗਰਸੀ ਵਿਧਾਇਕਾਂ ਦੇ ਹਲਕੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵਿਕਾਸ ਕੰਮ ਨਹੀਂ ਹੋ ਰਿਹਾ, ਜਿਸ ਕਾਰਨ ਹਲਕੇ ਦੇ ਆਮ ਲੋਕਾਂ ਨੂੰ ਜਵਾਬ ਦੇਣਾ ਵੀ ਕਾਫ਼ੀ ਜ਼ਿਆਦਾ ਔਖਾ ਹੋ ਰਿਹਾ ਹੈ। ਇਨ੍ਹਾਂ ਵਿਧਾਇਕਾਂ ਨੇ ਕਿਹਾ ਕਿ ਹਲਕੇ ਦੇ ਵਿਕਾਸ ਕੰਮ ਤਾਂ ਦੂਰ ਉਨ੍ਹਾਂ ਦੇ ਵਰਕਰਾਂ ਦੇ ਕੰਮ ਵੀ ਨਹੀਂ ਹੋ ਰਹੇ ਹਨ, ਇੱਥੇ ਤੱਕ ਕਿ ਕੁਝ ਮੰਤਰੀ ਉਨ੍ਹਾਂ ਨਾਲ ਸਿੱਧੇ ਮੂੰਹ ਬੋਲਦੇ ਵੀ ਨਹੀਂ ਹਨ। ਇਸ ਤੋਂ ਇਲਾਵਾ ਇਨ੍ਹਾਂ ਵਿਧਾਇਕਾਂ ਨੇ ਕਈ ਹੋਰ ਸ਼ਿਕਾਇਤਾਂ ਵੀ ਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਨ੍ਹਾਂ ਸ਼ਿਕਾਇਤਾਂ ਨੂੰ ਸੁਣਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਇਨ੍ਹਾਂ ਸ਼ਿਕਾਇਤਾਂ ਨੂੰ ਰੱਖਣ ਦਾ ਕੋਈ ਫਾਇਦਾ ਨਹੀਂ ਹੈ। ਸਾਰੇ ਵਿਧਾਇਕ ਸੋਮਵਾਰ ਸ਼ਾਮ ਤੱਕ ਰੁਕ ਜਾਣ ਅਤੇ 5 ਅਗਸਤ ਸੋਮਵਾਰ ਸ਼ਾਮ ਨੂੰ ਪੰਜਾਬ ਭਵਨ ਵਿਖੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰਦੇ ਹੋਏ ਹਰ ਇੱਕ ਵਿਧਾਇਕ ਦੀ ਪਰੇਸ਼ਾਨੀ ਤੇ ਸ਼ਿਕਾਇਤ ਨੂੰ ਸੁਣਿਆ ਜਾਏਗਾ। ਅਮਰਿੰਦਰ ਸਿੰਘ ਨੇ ਇੱਥੇ ਹੀ ਇਸ ਮੀਟਿੰਗ ਦੌਰਾਨ ਵਿਧਾਇਕਾਂ ਨੂੰ ਰਾਤ ਦੇ ਖਾਣੇ ਦਾ ਵੀ ਸੱਦਾ ਦਿੱਤਾ ਹੈ। ਵਿਧਾਇਕਾਂ ਨੇ ਕਿਹਾ ਕਿ ਉਹ ਸੋਮਵਾਰ ਨੂੰ ਆਪਣੀ ਸਾਰੀ ਸ਼ਿਕਾਇਤਾਂ ਨਾਲ ਲੈ ਕੇ ਆਉਣਗੇ।
‘ਇੱਕ ਮੰਤਰੀ ਸਾਡੀ ਨਹੀਂ ਕਰਦਾ ਕੁੱਤੇ ਜਿੰਨੀ ਕਦਰ, ਪੈ ਜਾਂਦਾ ਐ ਟੁੱਟ ਕੇ’
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਇੱਕ ਵਿਧਾਇਕ ਨੇ ਲਗਭਗ 5-7 ਵਿਧਾਇਕਾਂ ਦੀ ਹਾਜ਼ਰੀ ਵਿੱਚ ਇੱਕ ਮੰਤਰੀ ਨੂੰ ਕਿਹਾ ਕਿ ‘ਤੁਸੀਂ ਸਾਨੂੰ ਚਾਹ ਪਾਣੀ ਦੇ ਨਾਲ ਕੰਮਕਾਰ ਤਾਂ ਪੁੱਛ ਲੈਂਦੇ ਹੋ ਪਰ ਇਸ ਸਰਕਾਰ ਵਿੱਚ ਇੱਕ ਇਹੋ ਜਿਹਾ ਮੰਤਰੀ ਵੀ ਹੈ, ਜਿਹੜਾ ਕਿ ਆਪਣੇ ਆਪ ਨੂੰ ਕੁਝ ਜਿਆਦਾ ਹੀ ਸੀਨੀਅਰ ਮੰਤਰੀ ਮੰਨਦੇ ਹੋਏ ਸਾਡੀ ਕੁੱਤੇ ਜਿੰਨੀ ਵੀ ਕਦਰ ਨਹੀਂ ਕਰਦਾ ਹੈ। ਉਸ ਵਿਧਾਇਕ ਨੇ ਕਿਹਾ ਕਿ ਜੇਕਰ ਉਸ ਮੰਤਰੀ ਕੋਲ ਕੋਈ ਕੰਮ ਲੈ ਕੇ ਜਾਓ ਤਾਂ ਉਹ ਅੱਗੋਂ ਟੁੱਟ ਕੇ ਪੈ ਜਾਂਦਾ ਹੈ ਤੇ ਸਾਨੂੰ ਬੈਠਣ ਤੱਕ ਲਈ ਵੀ ਨਹੀਂ ਕਹਿੰਦਾ ਹੈ। ਵਿਧਾਇਕ ਦੀ ਸ਼ਿਕਾਇਤ ਸੁਣਨ ਤੋਂ ਬਾਅਦ ਮੰਤਰੀ ਨੇ ਕਿਹਾ ਕਿ ਉਹ ਉਸ ਮੰਤਰੀ ਬਾਰੇ ਕੁਝ ਨਹੀਂ ਕਹਿ ਸਕਦੇ ਹਨ ਪਰ ਉਨ੍ਹਾਂ ਕੋਲ ਜਦੋਂ ਵੀ ਉਹ ਆਉਣਗੇ ਤਾਂ ਉਨ੍ਹਾਂ ਦੇ ਸਾਰੇ ਕੰਮ ਕਰਨ ਦੇ ਨਾਲ ਹੀ ਚਾਹ ਪਾਣੀ ਵੀ ਪੁੱਛਿਆ ਜਾਏਗਾ।
ਆਦਰਸ਼ ਸਕੂਲ ਦੇ ਅਧਿਆਪਕਾਂ ਤੇ ਮਾਪਿਆਂ ਨੇ ਐੱਸਡੀਐੱਮ ਦਫ਼ਤਰ ਘੇਰਿਆ
ਆਦਰਸ਼ ਸਕੂਲ ਦੇ ਅਧਿਆਪਕਾਂ ਤੇ ਮਾਪਿਆਂ ਨੇ ਐੱਸਡੀਐੱਮ ਦਫ਼ਤਰ ਘੇਰਿਆ
ਸੱਚ ਕਹੂੰ ਨਿਊਜ਼, ਭਵਾਨੀਗੜ੍ਹ
ਐੱਸਯੂਐੱਸ ਆਦਰਸ਼ ਸਕੂਲ ਬਾਲਦ ਖੁਰਦ ‘ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵੱਲੋਂ ਤਨਖਾਹਾਂ ਨਾ ਮਿਲਣ ਸਮੇਤ ਹੋਰ ਮੰਗਾਂ ਸਬੰਧੀ ਅੱਜ ਸਥਾਨਕ ਸ਼ਹਿਰ ਦੇ ਐੱਸਡੀਐੱਮ ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸਕੂਲ ਬਚਾਓ ਸੰਘਰਸ਼ ਕਮੇਟੀ ਦੇ ਆਗੂ ਹਰਭਜਨ ਸਿੰਘ ਹੈਪੀ ਨੇ ਕਿਹਾ ਕਿ ਪਿਛਲੀ 17 ਮਈ ਨੂੰ ਉਸ ਵੱਲੋਂ ਸਕੂਲ ‘ਚ ਪਾਈਆਂ ਗਈਆਂ ਖਾਮੀਆਂ ਦੀ ਪੜਤਾਲ ਕਰਵਾਉਣ ਤੇ ਪਿਛਲੇ 7 ਮਹੀਨਿਆਂ ਤੋਂ ਅਧਿਆਪਕਾਂ ਦੀਆਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਐੱਸਡੀਐੱਮ ਦਫਤਰ ਅੱਗੇ ਮਰਨ ਵਰਤ ਰੱਖਿਆ ਗਿਆ ਸੀ। ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਮੰਨਣ ਤੇ ਸਕੂਲ ਦੀਆਂ ਖਾਮੀਆਂ ਸਬੰਧੀ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਮਰਨ ਵਰਤ ਸਮਾਪਤ ਕਰਵਾ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਪ੍ਰਸ਼ਾਸਨ ਨੇ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ, ਜਿਸ ਕਾਰਨ ਅੱਜ ਦੁਬਾਰਾ ਫਿਰ ਮਾਪਿਆਂ ਤੇ ਅਧਿਆਪਕਾਂ ਨੂੰ ਐੱਸਡੀਐੱਮ ਦਫਤਰ ਦਾ ਘਿਰਾਓ ਕਰਨਾ ਪਿਆ ਹੈ ਉਨ੍ਹਾਂ ਕਿਹਾ ਕਿ ਇਹ ਧਰਨਾ ਮੰਗਾਂ ਮੰਨੇ ਜਾਣ ਤੱਕ ਲਗਾਤਾਰ ਜਾਰੀ ਰਹੇਗਾ। ਧਰਨੇ ‘ਚ ਹਾਜ਼ਰ ਰਾਜਨ ਸ਼ਰਮਾ, ਮਨਪ੍ਰੀਤ ਸਿੰਘ, ਬਰਿੰਦਜੀਤ ਸਿੰਘ, ਰਛਪਾਲ ਸਿੰਘ, ਸੰਦੀਪ ਸਿੰਘ, ਪ੍ਰਦੀਪ ਸਿੰਘ, ਮੀਨਾ ਰਾਣੀ, ਸਤਵਿੰਦਰ ਕੌਰ, ਸ਼ਰਨ ਕੌਰ, ਚਿਤਰੇਸ਼ ਬਾਲਾ, ਬੀਰਬਲ ਨਾਥ, ਸਰਬਜੀਤ ਸਿੰਘ, ਮੇਜਰ ਸਿੰਘ ਤੇ ਹਾਕਮ ਸਿੰਘ ਵੀ ਹਾਜ਼ਰ ਸਨ। ਇਸ ਸਬੰਧੀ ਐੱਸਡੀਐੱਮ ਦਫਤਰ ਦੇ ਹਵਾਲੇ ਨਾਲ ਡੀਐੱਸਪੀ ਸੁਖਰਾਜ ਸਿੰਘ ਘੁੰਮਣ ਨੇ ਦੱਸਿਆ ਕਿ ਅਧਿਆਪਕਾਂ ਦੀ ਤਨਖਾਹ ਤੇ ਸਕੂਲ ਸਬੰਧੀ ਹੋਰ ਮਸਲੇ ਲਗਭਗ ਹੱਲ ਹੋ ਚੁੱਕੇ ਹਨ ਤੇ ਇਸ ਸਬੰਧੀ ਜਲਦੀ ਹੀ ਜਾਣਕਾਰੀ ਦਿੱਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿੰਡ ਰਹੂੜਿਆਂਵਾਲੀ ਦੇ ਲੋਕਾਂ ਨੇ ਘੇਰਿਆ ਸਰਕਾਰੀ ਸਕੂਲ
ਸ੍ਰੀ ਮੁਕਤਸਰ ਸਾਹਿਬ।  ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰਹੂੜਿਆਂਵਾਲੀ ਵਿਖੇ ਅੱਜ ਪਿੰਡ ਦੇ ਲੋਕਾਂ ਨੇ ਸਰਕਾਰੀ ਹਾਈ ਸਕੂਲ ਨੂੰ ਘੇਰਾ ਪਾ ਲਿਆ। ਜਾਣਕਾਰੀ ਅਨੁਸਾਰ ਇਕੱਠੇ ਹੋਏ ਲੋਕਾਂ ਦਾ ਦੋਸ਼ ਸੀ ਕਿ ਸਕੂਲ ਦੇ ਡੀ.ਪੀ. ਅਧਿਆਪਕ ਤਲਵਿੰਦਰਜੀਤ ਸਿੰਘ ਨੇ ਸਕੂਲ ‘ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਕਥਿਤ ਤੌਰ ‘ਤੇ ਛੇੜਛਾੜ ਕਰਕੇ ਗੁਰੂ ਚੇਲੇ ਦੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ। ਇਕੱਠੇ ਹੋਏ ਲੋਕਾਂ ਨੇ ਉਕਤ ਅਧਿਆਪਕ ਨੂੰ ਨੌਕਰੀ ਤੋਂ ਫਾਰਗ ਕਰਨ ਦੀ ਮੰਗ ਕਰਦਿਆਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ। ਇਸ ਦੌਰਾਨ ਸਕੂਲ ਪ੍ਰਿੰਸੀਪਲ ਸੁਖਵਿੰਦਰ ਸਿੰਘ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਹੇ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਸਿੱਖਿਆ ਵਿਭਾਗ ਦੇ ਕਪਿਲ ਸ਼ਰਮਾ ਮੌਕੇ ‘ਤੇ ਪਹੁੰਚੇ ਗਏ, ਜਿਨ੍ਹਾਂ ਨੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਕਤ ਅਧਿਆਪਕ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੇਬਰ ਕਮਿਸ਼ਨਰ ਨੂੰ ਗੈਸ ਏਜੰਸੀ ਵਰਕਰਾਂ ਨੇ ਘੇਰਿਆ, ਖੂਨ ਦਾ ਪਿਆਲਾ ਸੌਂਪਿਆ
ਸ਼ਾਮ ਛੇ ਵਜੇ ਪੁਲਿਸ ਦੀ ਹਾਜ਼ਰੀ ‘ਚ ਦਫ਼ਤਰ ‘ਚੋਂ ਕੱਢਿਆ ਬਾਹਰ
ਪਟਿਆਲਾ(ਸੱਚ ਕਹੂੰ ਨਿਊਜ਼) ਬਰਾੜ ਗੈਸ ਏਜੰਸੀ ਦੇ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਲੇਬਰ ਕਮਿਸ਼ਨਰ ਦਾ ਘਿਰਾਓ ਕਰਦਿਆਂ ਉਹਨਾਂ ਨੂੰ ਦਫ਼ਤਰ ਅੰਦਰ ਹੀ ਬੰਦ ਕਰ ਦਿੱਤਾ ਗਿਆ ਤੇ ਸ਼ਾਮ ਲਗਭਗ ਛੇ ਵਜੇ ਉਸ ਨੂੰ ਪੁਲਿਸ ਦੀ ਹਾਜ਼ਰੀ ਵਿੱਚ ਬਾਹਰ ਕੱਢਿਆ ਗਿਆ। ਇੱਥੇ ਹੀ ਬੱਸ ਨਹੀਂ, ਇਨ੍ਹਾਂ ਗੈਸ ਏਜੰਸੀ ਵਰਕਰਾਂ ਵੱਲੋਂ ਆਪਣਾ ਖੂਨ ਕੱਢ ਕੇ ਕਮਿਸ਼ਨਰ ਨੂੰ ਸੌਂਪਿਆ ਗਿਆ।
ਜਾਣਕਾਰੀ ਅਨੁਸਾਰ ਬਰਾੜ ਗੈਸ ਵਰਕਰ ਯੂਨੀਅਨ ਵੱਲੋਂ ਆਪਣੇ ਕੱਢੇ ਗਏ ਸਾਥੀਆਂ ਨੂੰ ਬਹਾਲ ਕਰਵਾਉਣ, ਆਪਣੀ ਤਨਖਾਹ ਖਾਤਿਆਂ ‘ਚ ਆਉਣ ਸਮੇਤ ਹੋਰ ਮੰਗਾਂ ਲਈ ਅੱਜ ਲੇਬਰ ਕਮਿਸ਼ਨਰ ਦੇ ਦਫ਼ਤਰ ਅੱਗੇ 12 ਵਜੇ ਦੇ ਕਰੀਬ ਧਰਨਾ ਠੋਕ ਦਿੱਤਾ ਤੇ ਲੇਬਰ ਕਮਿਸ਼ਨਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਕਸ਼ਮੀਰ ਸਿੰਘ ਬਿੱਲਾ ਅਤੇ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਉਹ ਇਸ ਮਸਲੇ ਸਬੰਧੀ ਡਿਪਟੀ ਕਮਿਸ਼ਨਰ ਸਮੇਤ ਕਈ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਉਨ੍ਹਾਂ ਦਾ ਮਸਲਾ ਹੱਲ ਨਹੀਂ ਕੀਤਾ ਜਾ ਰਿਹਾ।
ਆਗੂਆਂ ਨੇ ਕਿਹਾ ਕਿ ਬਰਾੜ ਗੈਸ ਏਜੰਸੀ ਦਾ ਮਾਲਕ ਪ੍ਰਸ਼ਾਸਨ ਤੋਂ ਵੀ ਉੱਚਾ ਹੋ ਗਿਆ ਹੈ, ਜਿਸ ਕਾਰਨ ਪ੍ਰਸ਼ਾਸਨ ਵੀ ਉਸ ‘ਤੇ ਕਾਰਵਾਈ ਕਰਨ ਤੋਂ ਝਿਜਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਏਜੰਸੀ ਦੇ ਮਾਲਕ ਵੱਲੋਂ 11 ਕਾਮਿਆਂ ਨੂੰ ਬਿਨਾਂ ਕਿਸੇ ਨੋਟਿਸ ਤੋਂ ਬਾਹਰ ਕੱਢਣ ਸਮੇਤ ਤਨਖਾਹ ਖਾਤਿਆਂ ਜਾ ਚੈੱਕ ਨਾਲ ਦੇਣ, ਕਿਰਤ ਕਾਨੂੰਨ ਅਨੁਸਾਰ ਕੰਮ ਦੇਣ ਦੇ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਪਰ ਕਿਰਤ ਕਮਿਸ਼ਨਰ ਦੇ ਇੰਸਪੈਕਟਰਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਉਲਟਾ ਗਰੀਬ ਮਜ਼ਦੂਰਾਂ ਨੂੰ ਹੀ ਦਬਾਇਆ ਜਾ ਰਿਹਾ ਹੈ।
ਉਨ੍ਹਾਂ ਦੋਸ਼ ਲਾਉਂਦਿਆਂ ਆਖਿਆ ਕਿ ਇਨ੍ਹਾਂ ਦੇ ਇੰਸਪੈਕਟਰ ਵੀ ਉਸ ਗੈਸ ਏਜੰਸੀ ਵਾਲਿਆਂ ਨਾਲ ਮਿਲੇ ਹੋਏ ਹਨ ਜਿਸ ਕਾਰਨ ਕੰਮ ਕਰਨ ਵਾਲਿਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣਾ ਮਸਲਾ ਮੋਤੀ ਮਹਿਲਾਂ ਵਿੱਚ ਪ੍ਰਨੀਤ ਕੌਰ ਦੇ ਵੀ ਧਿਆਨ ‘ਚ ਲਿਆ ਚੁੱਕੇ ਹਨ, ਪਰ ਉਨ੍ਹਾਂ ਵੱਲੋਂ ਮਜ਼ਦੂਰਾਂ ਦੀ ਬਾਂਹ ਨਹੀਂ ਫੜ੍ਹੀ ਗਈ।
ਅੱਜ ਇਕੱਠੇ ਹੋਏ ਇਨ੍ਹਾਂ ਵਰਕਰਾਂ ਵੱਲੋਂ ਆਪਣੀਆਂ ਬਾਂਹਾਂ ਵਿੱਚ ਖੂਨ ਕੱਢ ਕੇ ਕਿਰਤ ਕਮਿਸ਼ਨਰ ਨੂੰ ਵੀ ਦਿੱਤਾ ਗਿਆ। ਇਸ ਦੌਰਾਨ ਇਨ੍ਹਾਂ ਵੱਲੋਂ ਕਿਰਤ ਕਮਿਸ਼ਨਰ ਜਤਿੰਦਰਪਾਲ ਸਿੰਘ ਨੂੰ ਦਫ਼ਤਰ ਵਿੱਚੋਂ ਬਾਹਰ ਨਹੀਂ ਨਿੱਕਲ ਦਿੱਤਾ ਗਿਆ ਤੇ ਅੰਦਰ ਹੀ ਬੈਠਣ ਲਈ ਮਜ਼ਬੂਰ ਕਰੀ ਰੱਖਿਆ। ਇਸ ਤੋਂ ਬਾਅਦ ਸ਼ਾਮ ਨੂੰ ਪੁਲਿਸ ਪੁੱਜੀ ਅਤੇ ਕਿਰਤ ਕਮਿਸ਼ਨਰ ਨੂੰ ਦਫ਼ਤਰ ਤੋਂ ਬਾਹਰ ਕੱਢਿਆ ਗਿਆ। ਇਸ ਮੌਕੇ ਕਮਿਸ਼ਨਰ ਜਤਿੰਦਰਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਇਹ ਮਸਲਾ ਹੱਲ ਕਰਨ ਲਈ ਚਾਰਾਜੋਈ ਕਰਨਗੇ ਤੇ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਕਰਨਗੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਇਹ ਫਿਰ ਲਾਰਾ ਸਾਬਤ ਹੋਇਆ ਤਾ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Labor, Commissioner, Handed, Blood, Surrounded, Gas, Agency, Workers
ਬੱਸ ਸਟੈਂਡ ਤੋਂ ਮੋਤੀ ਮਹਿਲਾਂ ਵੱਲ ਕੀਤੀ ਗਈ ਰੋਹ ਭਰਪੂਰ ਰੈਲੀ
ਖੁਸ਼ਵੀਰ ਸਿੰਘ ਤੂਰ, ਪਟਿਆਲਾ
ਪੰਜਾਬ ਤੇ ਯੂਟੀ ਇੰਪਲਾਈਜ਼ ਤੇ ਪੈਨਸ਼ਨਰਜ਼ ਐਕਸ਼ਨ ਕਮੇਟੀ ਦੇ ਸੱਦੇ ‘ਤੇ ਪੰਜਾਬ ਦੇ ਮੁਲਾਜ਼ਮਾਂ-ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਵੱਡੀ ਗਿਣਤੀ ‘ਚ ਕਰਮਚਾਰੀ ਬੱਸ ਸਟੈਂਡ ਨੇੜਲੇ ਪੁਲ ਹੇਠਾਂ ਇਕੱਠੇ ਹੋਏ ਤੇ ਇੱਥੇ ਜੰਮ ਕੇ ਸਰਕਾਰ ਖਿਲਾਫ ਨਾਰਅੇਬਾਜ਼ੀ ਕੀਤੀ ਗਈ। ਇਕੱਠੇ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਮੋਤੀ ਮਹਿਲਾਂ ਨੂੰ ਘੇਰਨ ਲਈ ਰੋਹ ਭਰਪੂਰ ਰੈਲੀ ਕੱਢਦਿਆਂ ਬੱਸ ਸਟੈਂਡ ਤੋਂ ਮੋਤੀ ਮਹਿਲ ਵੱਲ ਨੂੰ ਚਾਲੇ ਪਾ ਦਿੱਤੇ। ਜਿੱਥੇ ਇਨ੍ਹਾਂ ਨੂੰ ਭਾਰੀ ਪੁਲਿਸ ਫੋਰਸ ਨੇ ਫੁਹਾਰਾ ਚੌਂਕ ਨੇੜੇ ਰੋਕ ਲਿਆ, ਜਿਸ ਕਾਰਨ ਕਈ ਘੰਟੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਤੇ ਵਾਹਨਾਂ ਦੀਆਂ ਕਈ-ਕਈ ਕਿੱਲੋਮੀਟਰ ਤੱਕ ਲੰਮੀਆਂ ਲਾਈਨਾਂ ਲੱਗ ਗਈਆਂ।
ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸੱਜਣ ਸਿੰਘ, ਨਿਰਮਲ ਸਿੰਘ ਧਾਲੀਵਾਲ, ਦਰਸ਼ਨ ਸਿੰਘ ਲੁਬਾਣਾ, ਜਗਦੀਸ਼ ਸਿੰਘ ਚਾਹਲ, ਰਣਧੀਰ ਸਿੰਘ ਢਿੱਲੋਂ ਗੁਰਮੇਲ ਸਿੰਘ ਮੈਡਲੇ ਨੇ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਵਾਨੀ ਦਿੰਦਿਆਂ ਕਿਹਾ ਕਿ ਜੇਕਰ ਕਰਮਚਾਰੀਆਂ ਦੀਆਂ ਮੰਗਾਂ ਦਾ ਨਿਆਪੂਰਨ ਨਿਪਟਾਰਾ ਨਾ ਕੀਤਾ ਤਾਂ ਪੰਜਾਬ ਦੇ ਮੁਲਾਜ਼ਮਾਂ ਦੇ ਸਿਰਮੌਰ ਬਜ਼ੁਰਗ ਆਗੂ ਸੱਜਣ ਸਿੰਘ ਵੱਲੋਂ ਕਿਸੇ ਦਿਨ ਵੀ ਢੁੱਕਵੇਂ ਸਮੇਂ ‘ਤੇ ਆਪਣਾ ਚੌਥਾ ਮਰਨ ਵਰਤ ਚੰਡੀਗੜ੍ਹ ਸ਼ੁਰੂ ਕਰ ਦਿੱਤਾ ਜਾਵੇਗਾ।
ਇਸ ਮੌਕੇ ਰੈਲੀ ਦੌਰਾਨ 11 ਨਵੰਬਰ ਨੂੰ ਚੰਡੀਗੜ੍ਹ ਵਿਖੇ ਜੱਥੇਬੰਦਕ ਕਨਵੈਨਸ਼ਨ ਕੀਤੇ ਜਾਣ, 15 ਨਵੰਬਰ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕਾ ਬਠਿੰਡਾ, 27 ਨਵੰਬਰ ਨੂੰ ਮੋਹਾਲੀ, 6 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਵਿੱਦਿਆ ਮੰਤਰੀ ਤੇ ਲੋਕਲ ਬਾਡੀ ਮੰਤਰੀ ਵਿਧਾਨ ਸਭਾ ਹਲਕਿਆ ਤੇ 20 ਦਸੰਬਰ ਨੂੰ ਖੁਰਾਕ ਸਪਲਾਈ ਮੰਤਰੀ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਵਿਖੇ ਜੋਨਲ ਰੈਲੀਆਂ ਤੇ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਦੇ ਨਾਂਅ ‘ਤੇ ਮੈਮੋਰੰਡਮ ਯਾਦ ਪੱਤਰ ਦੇ ਰੂਪ ਵਿੱਚ ਉੱਪ ਮੰਡਲ ਮੈਜਿਸਟੇਟ ਨੇ ਪ੍ਰਾਪਤ ਕੀਤਾ ਅਤੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਵਿੱਤ ਵਿਭਾਗ ਨਾਲ 30 ਅਕਤੂਬਰ ਨੂੰ ਮੁਲਾਜਮ ਆਗੂਆਂ ਦੀ ਮੀਟਿੰਗ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਇਸ ਮੌਕੇ ਰਣਜੀਤ ਸਿੰਘ ਰਾਣਵਾਂ, ਹਰਭਜਨ ਸਿੰਘ ਪਿਲਖਣੀ, ਮੋਹਨ ਸਿੰਘ ਨੇਗੀ, ਅਸ਼ੀਸ਼ ਜੁਲਾਹਾ, ਕਰਤਾਰ ਸਿੰਘ ਪਾਲ, ਡੀ. ਪੀ. ਮੋੜ, ਉਤਮ ਸਿੰਘ ਬਾਗੜੀ, ਅਰਵਿੰਦਰ ਗੋਲਡੀ, ਅਮਰੀਕ ਸਿੰਘ, ਗੁਰਮੀਤ ਸਿੰਘ ਵਾਲੀਆ, ਸੁਖਚੈਨ ਸਿੰਘ ਖਹਿਰਾ, ਨਰਿੰਦਰ ਮੋਹਨ ਸ਼ਰਮਾ, ਦੁਰਗਾ ਬਾਈ, ਜਗਮੋਹਨ ਨੋਲੱਖਾ,  ਜੋਗਿੰਦਰ ਸਿੰਘ, ਕੁਲਦੀਪ ਸਿੰਘ, ਖੁਸ਼ਵਿੰਦਰ ਕਪਿਲਾ, ਦੀਪ ਚੰਦ ਹੰਸ, ਜਗਜੀਤ ਸਿੰਘ ਦੁਆ, ਮੇਲਾ ਸਿੰਘ, ਗੁਰਵੰਤ ਸਿੰਘ ਆਦਿ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।