Death - Sach Kahoon Punjabi
Sad News: ਕਿਸਾਨ ਆਗੂ ਮਾਲੀ ਸਿੰਘ ਹੀਰ ਦੀ ਹਾਰਟ ਅਟੈਕ ਨਾਲ ਹੋਈ ਮੌਤ
Sad News: (ਭੀਮ ਸੈਨ ਇੰਸਾਂ ਗੋਬਿੰਦਗੜ੍ਹ) ਜੇਜੀਆ। ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਇਕਾਈ ਪ੍ਰਧਾਨ ਮਾਲੀ ਸਿੰਘ ਹੀਰ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੰਤ ਰਾਮ ਛਾਜਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲੀ ਸਿੰਘ ਹੀਰ ਕਿਸਾਨ ਆਗੂ ਸੀ ਜੋ ਕਿ ਆਪਣੇ ਖੇਤ ਦੇ ਵਿੱਚ ਖੜੀ ਪਰਾਲੀ ਅਤੇ ਡੀਏਪੀ ਦੀ ਘਾਟ ਨਾ ਮਿਲਣ ਕਾਰਨ ਟੈਂਸ਼ਨ ਵਿੱਚ ਰਹਿੰਦਾ ਸੀ ,ਜਿਸ ਕਾਰਨ ਕਿਸਾਨ ਆਗੂ ਦੀ ਹਾਰਟ ਅਟੈਕ ਹੋਣ ਨਾਲ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: Faridkot Crime News: ਦੀਵਾਲੀ ਵਾਲੇ ਦਿਨ ਫਾਇਰਿੰਗ ਕਰਨ ਵਾਲੇ ਦੋ ਮੁੱਖ ਮੁਲਜ਼ਮਾਂ ਸਮੇਤ 6 ਵਿਅਕਤੀ ਕਾਬੂ
ਮਾਲੀ ਸਿੰਘ ਹੀਰ ਆਪਣੇ ਪਿੱਛੇ ਆਪਣੇ ਬੇਟੇ ਅਤੇ ਆਪਣੀ ਪਤਨੀ ਨੂੰ ਰੋਂਦੇ ਕਰਲਾਉਂਦਿਆਂ ਛੱਡ ਗਿਆ, ਸੰਤ ਰਾਮ ਛਾਜਲੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ, ਜਿਸ ਕਾਰਨ ਕਿਸਾਨਾਂ ਦੇ ਪਰਿਵਾਰ ਉਜੜ ਰਹੇ ਹਨ, ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮਾਲੀ ਸਿੰਘ ਹੀਰ ਦੇ ਪਰਿਵਾਰ ਦੀ ਪੰਜਾਬ ਸਰਕਾਰ ਨੂੰ ਮੱਦਦ ਕਰਨੀ ਚਾਹੀਦੀ ਹੈ। ਇਸ ਮੌਕੇ ਪ੍ਰਧਾਨ ਗਾਗੀ ਸਿੰਘ, ਤਾਰੀ ਸਿੰਘ ,ਹਰਬੰਸ ਸਿੰਘ, ਹਰਪਾਲ ਸਿੰਘ, ਗੁਰਚਰਨ ਸਿੰਘ, ਜਨਕ ਸਿੰਘ, ਬਲਜੀਤ ਸਿੰਘ, ਭੀਮ ਸਿੰਘ, ਬਿੰਦਰ ਸਿੰਘ, ਰਘਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ।
Sad News: ਦਿਲ ਦਾ ਦੌਰਾ ਪੈਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ, ਪਿੰਡ ’ਚ ਸੋਗ ਦੀ ਲਹਿਰ
ਦੋਵੇਂ ਮ੍ਰਿਤਕ ਬਲਾਕ ਧਰਮਗੜ੍ਹ ਦੇ ਪ੍ਰੇਮੀ ਸੇਵਕ ਪ੍ਰਕਾਸ਼ ਦਾਸ ਇੰਸਾਂ ਦੇ ਛੋਟੇ ਭਰਾ ਸਨ | Sad News
(ਜੀਵਨ ਗੋਇਲ) ਧਰਮਗੜ੍ਹ। ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਲਾਲ (62 ਸਾਲ) ਅਤੇ ਮੋਹਨ ਦਾਸ (58 ਸਾਲ) ਨੂੰ ਥੋੜੇ ਕੁ ਸਮੇਂ ਦੇ ਫਰਕ ਨਾਲ ਅਚਨਚੇਤ ਦਿਲ ਦਾ ਦੌਰਾ ਪਿਆ, ਜਿਸ ਨਾਲ ਦੋਵੇ ਹੀ ਭਰਾਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। Sad News
ਇਹ ਵੀ ਪੜ੍ਹੋ: Delhi AQI Today: ਦਿੱਲੀ ਦੇ ਕਈ ਇਲਾਕਿਆਂ ’ਚ ਹਵਾ ਗੁਣਵੱਤਾ ਸੂਚਕਾਂਕ 450 ਕਰੀਬ ਪਹੁੰਚਿਆ
ਜਾਣਕਾਰੀ ਦਿੰਦਿਆਂ ਡਾ. ਰਾਮ ਕੁਮਾਰ ਕਣਕਵਾਲ ਅਤੇ ਬਲਵਿੰਦਰਪਾਲ ਬਿੰਦੀ ਸਾਬਕਾ ਮੈਂਬਰ ਬਲਾਕ ਸੰਮਤੀ ਨੇ ਦੱਸਿਆ ਕਿ ਰਾਮ ਲਾਲ ਰਾਜ ਮਿਸਤਰੀ ਦਾ ਕੰਮ ਕਰਦੇ ਸਨ ਅਤੇ ਮੋਹਨ ਦਾਸ ਇਲੈਕਟ੍ਰੀਸ਼ਨ ਸਨ ਪਹਿਲਾ ਵੱਡੇ ਭਰਾ ਰਾਮ ਲਾਲ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਅਤੇ ਕੁੱਝ ਘੰਟਿਆਂ ਬਾਅਦ ਛੋਟੇ ਭਰਾ ਮੋਹਨ ਦਾਸ ਵੀ ਦਿਲ ਦਾ ਦੌਰਾ ਪੈਣ ਨਾਲ ਚੱਲ ਵਸੇ। ਦੁਖਦਾਈ ਘਟਨਾ ਕਾਰਨ ਪਿੰਡ ਕਣਕਵਾਲ ਭੰਗੂਆਂ ਵਾਸੀਆਂ ’ਚ ਸੋਗ ਦਾ ਮਾਹੌਲ ਹੈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰੈਸ ਸਕੱਤਰ ਸੁਖਪਾਲ ਮਾਣਕ ਨੇ ਦੁੱਖ ਜਾਹਿਰ ਕਰਦਿਆਂ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਦੱਸਿਆ ਪਿੰਡ ਦੇ ਸਰਪੰਚ ਯਾਦਵਿੰਦਰ ਸਿੰਘ ਮੰਡੇਰ, ਮਾਸਟਰ ਜਸਵੀਰ ਸਿੰਘ, ਮਾਸਟਰ ਗੁਰਦੀਪ ਸਿੰਘ, ਮਾਸਟਰ ਸੁਜਾਨ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਭੰਗੂ, ਰਾਜੂ ਰਿਸ਼ੀ ਅਤੇ ਸਮਾਜ ਸੇਵੀ ਸੰਸਥਾ ਟੀਮ ਆਗਾਜ ਦੇ ਮੈਬਰਾਂ ਨੇ ਵੀ ਇਸ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਦੋਵੇਂ ਭਰਾਵਾਂ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਲੋਕਾਂ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ।
ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਬਲਾਕ ਧਰਮਗੜ੍ਹ ਦੇ ਪ੍ਰੇਮੀ ਸੇਵਕ ਪ੍ਰਕਾਸ਼ ਦਾਸ ਇੰਸਾਂ ਦੇ ਛੋਟੇ ਭਰਾ ਸਨ।
ਮਾਲੇਰਕੋਟਲਾ ਦੇ ਪਿੰਡ ਮਾਣਕੀ ਨਾਲ ਸਬੰਧਤ ਸੀ ਅਨੂ ਮਾਲੜਾ
ਮਲੇਰਕੋਟਲਾ (ਗੁਰਤੇਜ ਜੋਸ਼ੀ)। ਕੈਨੇਡਾ ’ਚ ਸਟੱਡੀ ਵੀਜ਼ੇ ’ਤੇ ਗਈ ਭਾਰਤੀ ਨੌਜਵਾਨ ਲਡ਼ਕੀ ਦੀ ਮੌਤ ਹੋ ਗਈ। ਪਿੰਡ ’ਚ ਮੌਤ ਦੀ ਖਬਰ ਪਹੁੰਚਦਿਆਂ ਹੀ ਸੋਗ ਦੀ ਲਹਿਰ ਦੌੜ ਗਈ। Canada News
ਇਹ ਵੀ ਪੜ੍ਹੋ: ਪੰਜਾਬ ‘ਚ ਗੈਂਗਸਟਰਾਂ ਦੇ ਮੁੱਦੇ ‘ਤੇ ਕਾਂਗਰਸ ਨੇ ‘ਆਪ’ ਸਰਕਾਰ ਨੂੰ ਘੇਰਿਆ, ਕਰ ਦਿੱਤਾ ਇਹ …
ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਮਾਣਕੀ ਤੋਂ ਅਨੂ ਮਾਲੜਾ (22) ਪੁੱਤਰੀ ਗੁਰਪ੍ਰੀਤ ਸਿੰਘ ਚਾਰ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਪੜ੍ਹਾਈ ਕਰਨ ਗਈ ਸੀ, ਜਿਸ ਦੀ ਅੱਜ ਕੈਨੇਡਾ ਦੇ ਨੋਵਾ ਸਕੌਚੀਆ ਵਿਚ ਮੌਤ ਹੋ ਗਈ ਹੈ। ਲੜਕੀ ਦੀ ਮੌਤ ਦਾ ਕਾਰਨ ਭਿਆਨਕ ਬਿਮਾਰੀ ਦੱਸਿਆ ਜਾ ਰਿਹਾ ਹੈ।
America News: ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ
ਪਿੰਡ ਬੁਰਜ ਹਰੀ ਸਿੰਘ ’ਚ ਸੋਗ ਦੀ ਲਹਿਰ
(ਆਰ. ਜੀ. ਰਾਏਕੋਟੀ) ਰਾਏਕੋਟ। ਕਰੀਬੀ ਪਿੰਡ ਬੁਰਜ ਹਰੀ ਸਿੰਘ ਦੇ ਵਸਨੀਕ ਨੌਜਵਾਨ ਕੁਲਵਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਚਮਕੌਰ ਸਿੰਘ ਦਾ ਬੀਤੀ 13 ਸਤੰਬਰ ਨੂੰ ਅਮਰੀਕਾ ਦੇ ਨਿਊਯਾਰਕ ਵਿੱਚ ਦੇਹਾਂਤ ਹੋ ਗਿਆ। ਕੁਲਵਿੰਦਰ ਸਿੰਘ ਉਰਫ਼ ਸੋਨੂ ਹਾਕੀ ਦਾ ਚੰਗਾ ਖਿਡਾਰੀ ਸੀ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਉਸ ਨੇ ਹਾਕੀ ਵਿੱਚ ਕਾਫੀ ਸ਼ੋਹਰਤ ਖੱਟੀ ਸੀ। America News
ਇਹ ਵੀ ਪੜ੍ਹੋ: ਮੋਟਰਸਾਈਕਲ ਸਵਾਰ ਵਿਅਕਤੀ ਦੀ ਸੜਕ ਹਾਦਸੇ ‘ਚ ਮੌਤ
ਬੀਤੀ 13 ਸਤੰਬਰ ਨੂੰ ਕੁਲਵਿੰਦਰ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ ਅਤੇ ਜਦੋਂ ਉਸ ਨੂੰ ਹਸਪਤਾਲ ਵਿਖੇ ਲਿਜਾਇਆ ਗਿਆ ਤਾਂ ਉੱਥੇ ਉਸ ਦੀ ਮੌਤ ਹੋ ਗਈ। ਕੁਲਵਿੰਦਰ ਸਿੰਘ ਦੀ ਅਚਾਨਕ ਹੋਈ ਮੌਤ ਕਾਰਨ ਪਿੰਡ ਬੁਰਜ ਹਰੀ ਸਿੰਘ ਵਿਖੇ ਸੋਗ ਦਾ ਮਾਹੌਲ ਹੈ। ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਦੇ ਪ੍ਰਧਾਨ ਗਗਨਦੀਪ ਧਾਲੀਵਾਲ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਆਪਣੇ ਪਿੱਛੇ ਮਾਤਾ ਪਿਤਾ ਅਤੇ ਪਤਨੀ ਸਮੇਤ ਦੋ ਬੱਚੇ ਛੱਡ ਗਿਆ ਹੈ। ਕੁਲਵਿੰਦਰ ਸਿੰਘ ਦੀ ਬੇਵਕਤੀ ਮੌਤ ’ਤੇ ਪਿੰਡ ਵਾਸੀਆਂ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪਰਟਸ ਕਲੱਬ ਦੇ ਸਮੂਹ ਮੈਂਬਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਘੱਗਰ ’ਚ ਡੁੱਬਣ ਕਾਰਨ ਨੌਜਵਾਨ ਦੀ ਮੌਤ
(ਗੁਰਜੀਤ ਸ਼ੀਂਹ) ਸਰਦੂਲਗੜ੍ਹ। ਸਰਦੂਲਗੜ੍ਹ ਘੱਗਰ ’ਚ ਇੱਕ ਨੌਜਵਾਨ ਦੇ ਡੁੱਬ ਜਾਣ ਦੀ ਖਬਰ ਹੈ। ਵੇਰਵਿਆਂ ਅਨੁਸਾਰ ਬੀਤੇ ਕੱਲ੍ਹ ਦੁਪਹਿਰ ਗੁਰਪ੍ਰੀਤ ਸਿੰਘ ਵਾਸੀ ਸਰਦੂਲਗੜ੍ਹ ਗਰਮੀ ਕਾਰਨ ਘੱਗਰ ’ਚ ਨਹਾ ਰਿਹਾ ਸੀ, ਨਹਾਉਣ ਸਮੇਂ ਤੈਰਨਾ ਨਾ ਆਉਣ ਕਰਕੇ ਉਹ ਘੱਗਰ ਨਦੀ ’ਚ ਡੁੱਬ ਗਿਆ। ਪੁਲਿਸ ਪ੍ਰਸ਼ਾਸਨ ਦੀ ਮੱਦਦ ਨਾਲ ਅੱਜ ਸਵੇਰੇ ਉਸ ਦੀ ਲਾਸ਼ ਨੂੰ ਘੱਗਰ ’ਚੋਂ ਕੱਢ ਕੇ ਸਿਵਲ ਹਸਪਤਾਲ ਸਰਦੂਲਗੜ੍ਹ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ, ਉਸ ਦਾ ਪੋਸਟਮਾਰਟਮ ਕਰ ਲਾਸ਼ ਮ੍ਰਿਤਕ ਦੇ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ: IND Vs ZIM : ਭਾਰਤ ਨੇ ਕੀਤਾ ਲਡ਼ੀ ’ਤੇ ਕਬਜ਼ਾ, ਜ਼ਿੰਬਾਬਾਵੇ ਨੂੰ 10 ਵਿਕਟਾਂ ਨਾਲ ਹਰਾਇਆ
ਸਰਦੂਲਗੜ੍ਹ ਦੇ ਪੁਲਿਸ ਮੁਖੀ ਗੁਣੇਸ਼ਵਰ ਕੁਮਾਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਮਿੱਠੂ ਸਿੰਘ ਵਾਰਡ ਨੰਬਰ 6 ਸਰਦੂਲਗੜ੍ਹ ਗਰਮੀ ਕਾਰਨ ਘੱਗਰ ’ਚ ਨਹਾ ਰਿਹਾ ਸੀ। ਪਾਣੀ ਜਿਆਦਾ ਹੋਣ ਕਾਰਨ ਉਹ ਘੱਗਰ ਵਿੱਚ ਰੁੜ ਗਿਆ ਜਿਸ ਦੀ ਲਾਸ਼ ਨੂੰ ਘੱਗਰ ਦਰਿਆ ’ਚੋਂ ਕੱਢ ਕੇ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਲਿਜਾਇਆ ਗਿਆ। ਪੋਸਟਮਾਰਟਮ ਕਰਨ ਉਪਰੰਤ ਉਸ ਦੇ ਪਿਤਾ ਮਿੱਠੂ ਸਿੰਘ ਅਤੇ ਭਰਾ ਦੇ ਬਿਆਨਾਂ ਤੇ 174 ਦੀ ਕਾਰਵਾਈ ਅਮਲ ’ਚ ਲਿਆਂਦੀ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਸਰਦੂਲਗੜ੍ਹ ਵਿਖੇ ਕਰ ਦਿੱਤਾ ਗਿਆ ਹੈ।
ਧੀ ਨੂੰ ਪਡ਼੍ਹਾਈ ਲਈ ਭੇਜਿਆ ਸੀ ਕੈਨੇਡਾ, ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ
ਪਿੰਡ ਲੋਹਟਬੱਦੀ ਦੀ ਇੱਕ ਨੌਜਵਾਨ ਲੜਕੀ ਦੀ ਕੈਨੇਡਾ ’ਚ ਮੌਤ (Canada News)
(ਆਰ. ਜੀ. ਰਾਏਕੋਟੀ) ਰਾਏਕੋਟ। ਨੇੜਲੇ ਪਿੰਡ ਲੋਹਟਬੱਦੀ ਦੀ ਇੱਕ ਨੌਜਵਾਨ ਲੜਕੀ ਦੀ ਕੈਨੇਡਾ ਦੇ ਬਰੈਂਪਟਨ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕ ਦੀ ਪਛਾਣ ਤਨਵੀਰ ਕੌਰ (25) ਵਜੋਂ ਹੋਈ ਹੈ। Canada News
ਇਹ ਵੀ ਪੜ੍ਹੋ: ਕੈਨੇਡਾ ’ਚ ਭਿਆਨਕ ਸਡ਼ਕ ਹਾਦਸੇ ’ਚ ਚਾਰ ਪੰਜਾਬੀਆਂ ਦੀ ਮੌਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਕਰੀਬ 11 ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਖੇ ਗਈ ਸੀ, ਜੋ ਰੋਜ਼ਾਨਾ ਹੀ ਉਨ੍ਹਾਂ ਨਾਲ ਗੱਲਬਾਤ ਕਰਦੀ ਰਹਿੰਦੀ ਸੀ, ਬੀਤੀ ਰਾਤ ਜਦੋਂ ਉਨ੍ਹਾਂ ਨੇ ਆਪਣੀ ਬੇਟੀ ਤਨਵੀਰ ਕੌਰ ਦਾ ਹਾਲ-ਚਾਲ ਜਾਣਨ ਲਈ ਫੋਨ ਕੀਤਾ ਤਾਂ ਫੋਨ ਉਸਦੀ ਇੱਕ ਦੋਸਤ ਨੇ ਚੁੱਕਿਆ। ਜਿਸ ਨੇ ਦੱਸਿਆ ਕਿ ਤਨਵੀਰ ਕੌਰ ਬਾਥਰੂਮ ਵਿੱਚ ਗਈ ਹੈ ਤੇ ਉਸਨੇ ਉੱਚੀ ਅਵਾਜ਼ ਵਿੱਚ ਚੀਖਦੇ ਹੋਏ ਆਪਣੀ ਦੋਸਤ ਨੂੰ ਬੁਲਾਇਆ, ਜਦੋਂ ਉਸਦੀ ਦੋਸਤ ਨੇ ਬਾਥਰੂਮ ਵਿੱਚ ਜਾ ਕੇ ਦੇਖਿਆ ਤਾਂ ਤਨਵੀਰ ਕੌਰ ਬੇਹੋਸ਼ੀ ਦੀ ਹਾਲਤ ਵਿੱਚ ਸੀ। Canada News
11 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਗਈ ਸੀ ਕੈਨੇਡਾ
ਰਣਜੀਤ ਸਿੰਘ ਨੇ ਦੱਸਿਆ ਕਿ ਉਸਦੀ ਧੀ ਦੀ ਦੋਸਤ ਨੇ ਐਬੂਲੈਂਸ ਨੂੰ ਫੋਨ ਕੀਤਾ ਤੇ ਇਲਾਜ ਲਈ ਤਨਵੀਰ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਤਾਂ ਉਸਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਮ੍ਰਿਤਕਾ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਉਸਨੇ ਆਪਣੀ ਧੀ ਨੂੰ ਕੈਨੇਡਾ ਪੜ੍ਹਨ ਭੇਜਣ ਲਈ 26 ਲੱਖ ਰੁਪਏ ਖਰਚ ਕੀਤੇ ਸਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਧੀ ਤਨਵੀਰ ਕੌਰ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਵਿੱਚ ਮੱਦਦ ਕੀਤੀ ਜਾਵੇ ਤਾਂ ਜੋ ਉਸਦੀਆਂ ਅੰਤਿਮ ਰਸ਼ਮਾਂ ਪੂਰੀਆਂ ਕੀਤੀਆ ਜਾ ਸਕਣ।
ਦੁਬਈ ’ਚ ਮਾਰੇ ਗਏ ਇਕਲੌਤੇ ਨੌਜਵਾਨ ਪੁੱਤ ਦੀ ਲਾਸ਼ ਭਾਰਤ ਲਿਆਉਣ ਲਈ ਤਰਸੇ ਮਾਪੇ
ਅਣਪਛਾਤੇ ਹਮਲਾਵਰਾਂ ਨੇ ਚਾਕੂ ਮਾਰ ਕੇ ਕੀਤਾ ਸੀ ਕਤਲ | Sad News
(ਆਰਜੀ ਰਾਏਕੋਟੀ) ਰਾਏਕੋਟ। ਰਾਏਕੋਟ ਦੇ ਨੇੜਲੇ ਪਿੰਡ ਲੋਹਟਬੱਦੀ ਦੇ ਇੱਕ ਮਨਰੇਗਾ ਮਜ਼ਦੂਰ ਪਰਿਵਾਰ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ ਕਿਉਂਕਿ ਉਨ੍ਹਾਂ ਦੇ ਇਕਲੌਤੇ ਪੁੱਤਰ ਮਨਜੋਤ ਸਿੰਘ (21) ਜੋ ਕਿ ਇੱਕ ਸਾਲ ਪਹਿਲਾਂ ਚੰਗੇ ਭਵਿੱਖ ਦੀ ਭਾਲ ਵਿੱਚ ਦੁਬਈ ਗਿਆ ਸੀ, ਨੂੰ 18 ਜੂਨ ਨੂੰ ਅਣਪਛਾਤੇ ਹਮਲਾਵਰਾਂ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਜਦੋਂ ਇਸਲਾਮੀ ਜਗਤ ਈਦ ਦੇ ਤਿਉਹਾਰ ਦੀ ਖ਼ੁਸ਼ੀ ਮਨਾ ਰਿਹਾ ਸੀ ਉਸ ਸਮੇਂ ਇਹ ਪੀੜਤ ਪਰਿਵਾਰ ਆਪਣੇ ਪੁੱਤ ਦੇ ਕਤਲ ਦੀ ਖ਼ਬਰ ਸੁਣ ਕੇ ਆਪਣੀ ਕਿਸਮਤ ਨੂੰ ਕੋਸ ਰਿਹਾ ਸੀ, ਕਿਉਂਕਿ ਉਹ ਆਪਣੇ ਪੁੱਤ ਦੀ ਮ੍ਰਿਤਕ ਦੇਹ ਨੂੰ ਵਾਪਸ ਪੰਜਾਬ ਲਿਆਉਣ ਦੇ ਸਮਰੱਥ ਵੀ ਨਹੀਂ ਹਨ। Sad News
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੈਸਲਾ, ਇਸ ਆਗੂ ਨੂੰ ਬਣਾਇਆ ਹਰਿਆਣਾ ਦਾ ਸੂਬਾ ਪ੍ਰਧਾਨ
ਮਨਜੋਤ ਸਿੰਘ ਨੂੰ ਟਰੈਵਲ ਏਜੰਟ ਰਾਹੀਂ ਦੁਬਈ ਭੇਜਣ ਲਈ ਲਏ ਵੱਡੇ ਕਰਜੇ ਕਾਰਨ ਪਰਿਵਾਰ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਮ੍ਰਿਤਕ ਦੇਹ ਲਿਆਉਣ ਲਈ ਪੈਸਿਆਂ ਦਾ ਪ੍ਰਬੰਧ ਕਰਨਾ ਵੀ ਬਜ਼ੁਰਗ ਮਾਪਿਆਂ ਲਈ ਚੁਣੌਤੀ ਬਣਿਆ ਹੋਇਆ ਹੈ। ਦਲਬਾਗ ਸਿੰਘ ਅਤੇ ਉਸ ਦੀ ਪਤਨੀ ਭਿੰਦਰ ਕੌਰ ਉਸ ਸਮੇਂ ਨੂੰ ਕੋਸ ਰਹੇ ਹਨ ਜਦੋਂ ਉਨ੍ਹਾਂ ਨੇ ਆਪਣੇ ਇਕਲੌਤੇ ਪੁੱਤਰ ਮਨਜੋਤ ਸਿੰਘ ਨੂੰ ਕਰੀਬ 14 ਮਹੀਨੇ ਪਹਿਲਾਂ ਦੁਬਈ ਦੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਕਲੀਨਰ ਵਜੋਂ ਆਪਣਾ ਪੇਸ਼ੇਵਰ ਕਰੀਅਰ ਸ਼ੁਰੂ ਕਰਕੇ ਯੂਏਈ ਵਿੱਚ ਚੰਗੇ ਭਵਿੱਖ ਦੀ ਭਾਲ ਵਿੱਚ ਜਾਣ ਦਿੱਤਾ। Sad News
ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਲੰਬੜਦਾਰ ਆਤਮਾ ਸਿੰਘ ਲੋਹਟਬੱਦੀ ਨੇ ਦੱਸਿਆ ਕਿ ਉਨ੍ਹਾਂ ਨੇ 20 ਜੂਨ ਨੂੰ ਘਟਨਾ ਦਾ ਪਤਾ ਲੱਗਣ ’ਤੇ ਮ੍ਰਿਤਕ ਦੇ ਦੋਸਤਾਂ ਨਾਲ ਤਾਲਮੇਲ ਕੀਤਾ ਸੀ, ਜਿਨ੍ਹਾਂ ਨੂੰ ਬਾਅਦ ਵਿੱਚ ਪਤਾ ਲੱਗਾ ਕਿ ਮਨਜੋਤ ਸਿੰਘ ਦੀ ਲਾਸ਼ ਦੁਬਈ ਦੇ ਇੱਕ ਹਸਪਤਾਲ ਵਿੱਚ ਪਈ ਸੀ। ਲੋਹਟਬੱਦੀ ਨੇ ਕਿਹਾ, ਕਿਉਂਕਿ ਦਿਲਬਾਗ ਸਿੰਘ ਅਤੇ ਉਸ ਦੀ ਪਤਨੀ ਦੀ ਦੇਖਭਾਲ ਕਰਨ ਲਈ ਘਰ ਵਿੱਚ ਕੋਈ ਨਹੀਂ ਸੀ, ਇਸ ਲਈ ਮਾਪਿਆਂ ਨੂੰ ਮਨਜੋਤ ਸਿੰਘ ਦੀ ਮੌਤ ਦੀ ਖਬਰ ਬਾਰੇ ਸਪੱਸ਼ਟ ਨਹੀਂ ਦੱਸਿਆ ਤੇ ਉਹ ਲਾਸ਼ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਕਰਦੇ ਰਹੇ ਮ੍ਰਿਤਕ ਦੀ ਵੱਡੀ ਭੈਣ ਪਹਿਲਾਂ ਹੀ ਵਿਆਹੀ ਹੋਈ ਹੈ ਤੇ ਮ੍ਰਿਤਕ ਮਨਜੋਤ ਸਿੰਘ ਦੇ ਪਰਿਵਾਰ ਦੀ ਹਾਲਤ ਬਹੁਤੀ ਚੰਗੀ ਨਹੀਂ ਹੈ। ਦੁਖੀ ਪਰਿਵਾਰ ਨੇ ਯੂਏਈ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੋਂ ਉਨ੍ਹਾਂ ਦੇ ਪੁੱਤਰ ਦੇ ਹੋਏ ਕਤਲ ਦੀ ਜਾਂਚ ਦੀ ਮੰਗ ਕੀਤੀ ਹੈ।
ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਵਿਦੇਸ਼ ਮੰਤਰੀ ਡਾ: ਐੱਸ ਜੈਸ਼ੰਕਰ ਕੋਲ ਚੁੱਕਿਆ ਮੁੱਦਾ
ਇਸ ਦੌਰਾਨ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ ਬੋਪਾਰਾਏ ਨੇ ਇਹ ਮੁੱਦਾ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰੀ ਡਾ: ਐੱਸ ਜੈਸ਼ੰਕਰ ਕੋਲ ਉਠਾਉਣ ਦਾ ਦਾਅਵਾ ਕੀਤਾ। ਬੋਪਾਰਾਏ ਨੇ ਕਿਹਾ, ਪਰਿਵਾਰ ਦੁਆਰਾ ਦੋਹਰੀ ਮਾਰ ਝੱਲਣ ਬਾਰੇ ਪਤਾ ਲੱਗਣ ਤੋਂ ਬਾਅਦ ਉਹਨਾਂ ਮੰਤਰੀ ਨਾਲ ਗੱਲ ਕੀਤੀ ਜਿਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਲਾਸ਼ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਦੁਬਈ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨਗੇ। Sad News
ਵਾਟਰ ਕੂਲਰ ਤੋਂ ਕਰੰਟ ਲੱਗਣ ਕਾਰਨ ਪਲੰਬਰ ਦੀ ਮੌਤ
(ਸਾਹਿਲ ਅਗਰਵਾਲ) ਸਾਹਨੇਵਾਲ। ਇੱਥੇ ਵਾਟਰ ਕੂਲਰ ਤੋਂ ਬਿਜਲੀ ਦਾ ਝਟਕਾ ਲੱਗਣ ਕਾਰਨ ਪਲੰਬਰ ਦੀ ਮੌਤ ਹੋ ਗਈ। ਮ੍ਰਿਤਕ ਪਲੰਬਰ ਦੀ ਪਛਾਣ ਸੰਨੀ (34) ਵਾਸੀ ਟਿੱਬਾ ਰੋਡ ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਥਾਣਾ ਦਰੇਸੀ ਦੀ ਪੁਲਿਸ ਨੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤਾ। Sad News
ਇਹ ਵੀ ਪੜ੍ਹੋ: ਬੁਟੀਕ ਦੀ ਦੁਕਾਨ ’ਚ ਅੱਗ ਲੱਗਣ ਕਾਰਨ ਲੱਖਾਂ ਦਾ ਕੱਪੜਾ ਸੜਿਆ
ਏ.ਐਸ.ਆਈ ਦਵਿੰਦਰ ਸਿੰਘ ਨੇ ਦੱਸਿਆ ਕਿ ਸੰਨੀ ਪਲੰਬਰ ਦਾ ਕੰਮ ਕਰਦਾ ਸੀ। ਉਹ ਵਿਆਹਿਆ ਹੋਇਆ ਹੈ ਅਤੇ ਉਸਦਾ 4 ਸਾਲ ਦਾ ਬੱਚਾ ਹੈ। ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਸ਼ਾਮ ਨੂੰ ਉਹ ਜੋਧੇਵਾਲ ਬਸਤੀ ਦੇ ਬਾਜ਼ਾਰ ਵਿੱਚ ਇੱਕ ਆਸ਼ਰਮ ਵਿੱਚ ਵਾਟਰ ਕੂਲਰ ਲਗਾਉਣ ਗਿਆ ਸੀ। ਜਿੱਥੇ ਅਚਾਨਕ ਉਸ ਨੂੰ ਕਰੰਟ ਲੱਗ ਗਿਆ। ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। Sad News
ਟਰੱਕ ਦੀ ਚਪੇਟ ’ਚ ਆਉਣ ਨਾਲ ਲੜਕੀ ਦੀ ਦਰਦਨਾਕ ਮੌਤ
(ਵਿਜੈ ਸਿੰਗਲਾ) ਭਵਾਨੀਗੜ੍ਹ। ਸਥਾਨਕ ਸ਼ਹਿਰ ਤੋਂ ਸੰਗਰੂਰ ਨੂੰ ਜਾਂਦੀ ਨੈਸ਼ਨਲ ਹਾਈਵੇ ਉੱਪਰ ਬਲਿਆਲ ਰੋਡ ਕੱਟ ਨਜ਼ਦੀਕ ਅੱਜ ਸਵੇਰੇ ਹਾਈਵੇ ਪਾਰ ਕਰਦੇ ਸਮੇਂ ਗਰੀਬ ਵਰਗ ਨਾਲ ਸਬੰਧਤ ਇਕ ਨੌਜਵਾਨ ਲੜਕੀ ਨੂੰ ਇਕ ਟਰੱਕ ਵੱਲੋਂ ਦਰੜ ਦੇਣ ਕਾਰਨ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। Sad News
ਇਹ ਵੀ ਪੜ੍ਹੋ: ਪਲੇਨ ਕਰੈਸ਼ ਹੋਣ ਨਾਲ ਮਲਾਵੀ ਦੇ ਉਪ ਰਾਸ਼ਟਰਪਤੀ ਸਮੇਤ 9 ਲੋਕਾਂ ਦੀ ਮੌਤ
ਜਾਣਕਾਰੀ ਅਨੁਸਾਰ ਬਬਲੀ ਕੌਰ ਪੁੱਤਰ ਨਾਹਰ ਸਿੰਘ ਵਾਸੀ ਰਵੀਦਾਸ ਕਲੋਨੀ ਅੱਜ ਸਵੇਰੇ ਜਦੋਂ ਬਲਿਆਲ ਰੋਡ ਕੱਟ ਨੇੜਿਓਂ ਹਾਈਵੇ ਪਾਰ ਕਰਨ ਲੱਗੀ ਤਾਂ ਬਲਿਆਲ ਰੋਡ ਸਾਈਡ ਤੋਂ ਹੀ ਕਣਕ ਦੀਆਂ ਬੋਰੀਆਂ ਨਾਲ ਭਰ ਕੇ ਆਏ ਇਕ ਟਰੱਕ ਦੇ ਚਾਲਕ ਨੇ ਟਰੱਕ ਨੂੰ ਹਾਈਵੇ ਉੱਪਰ ਚੜਾਉਂਦੇ ਸਮੇਂ ਉਕਤ ਲੜਕੀ ਨੂੰ ਆਪਣੀ ਲਪੇਟ ’ਚ ਲੈ ਲਿਆ ਤੇ ਟਰੱਕ ਦਾ ਡਰਾਇਵਰ ਸਾਈਡ ਦਾ ਅਗਲਾ ਟਾਈਰ ਲੜਕੀ ਦੇ ਸਿਰ ਉੱਪਰੋਂ ਲੰਘ ਜਾਣ ਕਾਰਨ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਪਹੁੰਚੀ ਪੁਲਸ ਪਾਰਟੀ ਨੇ ਟਰੱਕ ਤੇ ਲੜਕੀ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। Sad News
ਖਨੌਰੀ ਕਿਸਾਨ ਮੋਰਚੇ ਤੋਂ ਪਰਤੇ ਸਿੱਧੂਪੁਰ ਜਥੇਬੰਦੀ ਦੇ ਕਿਸਾਨ ਆਗੂ ਦੀ ਮੌਤ
ਅੱਥਰੂ ਗੈਸ ਦੇ ਗੋਲਿਆਂ ਕਰਕੇ ਬਿਮਾਰ ਹੋ ਗਿਆ ਸੀ (Farmers Protest)
(ਸੰਜੀਵ ਤਾਇਲ) ਬੁਢਲਾਡਾ। ਪੰਜਾਬ ਅਤੇ ਹਰਿਆਣਾ ਦੀ ਖਨੌਰੀ ਹੱਦ ’ਤੇ ਕਿਸਾਨ-ਮਜਦੂਰ ਜਥੇਬੰਦੀਆਂ ਵੱਲੋਂ ਜਾਰੀ ਕਿਸਾਨ ਅੰਦੋਲਨ ’ਚ ਬਿਮਾਰ ਹੋਣ ਕਾਰਨ ਪਿੰਡ ਪਰਤੇ ਬੁਢਲਾਡਾ ਤਹਿਸੀਲ ਦੇ ਪਿੰਡ ਰਾਮਨਗਰ ਭੱਠਲ ਦੇ ਇੱਕ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੀਨੀਅਰ ਆਗੂ ਗੁਰਜੀਤ ਸਿੰਘ ਟਾਹਲੀਆ ਨੇ ਦੱਸਿਆ ਕਿ ਮ੍ਰਿਤਕ ਟਹਿਲ ਸਿੰਘ ਪੁੱਤਰ ਰੂਪ ਸਿੰਘ ਜੋ ਕਿ ਜਥੇਬੰਦੀ ਦਾ ਸਰਗਰਮ ਵਰਕਰ ਸੀ, ਪਿਛਲੀ 13 ਫਰਵਰੀ ਨੂੰ ਖਨੌਰੀ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ’ਚ ਗਿਆ ਸੀ ਅੱਥਰੂ ਗੈਸ ਦੇ ਗੋਲਿਆਂ ਕਰਕੇ ਬਿਮਾਰ ਹੋ ਗਿਆ ਅਤੇ ਕੁਝ ਸਮਾਂ ਬਿਮਾਰ ਰਹਿਣ ਤੋਂ ਬਾਅਦ ਠੀਕ ਹੋ ਕੇ ਦੁਬਾਰਾ ਫਿਰ ਇਸੇ ਬਾਰਡਰ ’ਤੇ ਸੇਵਾ ਕਰ ਰਿਹਾ ਸੀ। Farmers Protest
ਇਹ ਵੀ ਪੜ੍ਹੋ: ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ
ਉਹਨਾਂ ਦੱਸਿਆ ਕਿ ਉਹ ਕੱਲ੍ਹ ਹੀ ਪਿੰਡ ਰਾਮਨਗਰ ਭੱਠਲ ਆਇਆ ਸੀ, ਫਿਰ ਤੋਂ ਬਿਮਾਰ ਹੋਣ ਕਾਰਨ ਰਾਤ ਸਮੇਂ ਬੁਢਲਾਡਾ ਹਸਪਤਾਲ ਲਿਆਉਂਦਿਆਂ ਉਹ ਰਸਤੇ ਵਿੱਚ ਹੀ ਦਮ ਤੋੜ ਗਿਆ। ਉਕਤ ਕਿਸਾਨ ਜਥੇਬੰਦੀ ਦੇ ਗੁਰਜੀਤ ਸਿੰਘ ਸਮੇਤ ਆਗੂਆਂ ਅਤੇ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕਰਨ, ਪੰਜਾਹ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। ਸਿਵਲ ਹਸਪਤਾਲ ਬੁਢਲਾਡਾ ਵਿਖੇ ਮ੍ਰਿਤਕ ਕਿਸਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਪਿੰਡ ਭੱਠਲਾਂ ਵਿਖੇ ਸਸਕਾਰ ਕਰ ਦਿੱਤਾ ਗਿਆ। Farmers Protest
ਗਾਇਕ ਬੂਟਾ ਪ੍ਰਦੇਸੀ ਦਾ ਦੇਹਾਂਤ, ਕਲਾਕਾਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ
(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਕਈ ਪੰਜਾਬੀ ਤੇ ਧਾਰਮਿਕ ਗੀਤਾਂ ਨੂੰ ਆਪਣੀ ਆਵਾਜ਼ ਦੇ ਚੁੱਕੇ ਗਾਇਕ ਬੂਟਾ ਪ੍ਰਦੇਸੀ (ਬੀ.ਪ੍ਰਦੇਸੀ) ਦਾ ਦੇਹਾਂਤ ਹੋ ਗਿਆ ਹੈ। ਹਲਕਾ ਦੀਨਾਨਗਰ ਦੇ ਪਿੰਡ ਲੰਘੇ ਦੇ ਵਸਨੀਕ ਬੂਟਾ ਪ੍ਰਦੇਸੀ (Buta Pradesi Singer) ਗਾਇਕ ਤੇ ਨਾਲ-ਨਾਲ ਇੱਕ ਚੰਗੇ ਗੀਤਕਾਰ ਵੀ ਸਨ, ਜੋ ਨਿੱਕੀ ਉਮਰ ਤੋਂ ਹੀ ਸੰਗੀਤ ਨਾਲ ਜੁੜੇ ਹੋਏ ਸਨ। ਉਨ੍ਹਾਂ ਪੰਜਾਬੀ ਗੀਤ ‘ਮਹਿੰਦੀ ਸ਼ਗਨਾਂ ਦੀ’, ਧੀ ਬਾਬਲਾ, ਚੋਟਾਂ ਦਿਲ ’ਤੇ ਲੱਗੀਆਂ, ਦਸਤਾਰ, ਦਿਲ ’ਤੇ ਵਾਰ ਅਤੇ ਨੱਚਕੇ ਵੇਖ ਲਓ ਸਮੇਤ ‘ਬੰਸੀ ਬਜਾ ਕੇ ਕਾਨਹਾ’ ਅਤੇ ਭੋਲੇ ਦੀ ਬਰਾਤ ਆ ਗਈ ਵਰਗੇ ਭਜਨਾਂ ਨੂੰ ਆਪਣੀ ਆਵਾਜ਼ ਦਿੱਤੀ।
ਇਹ ਵੀ ਪੜ੍ਹੋ: ਦੁਨੀਆਂ ਤੋਂ ਜਾਂਦੇ ਹੋਏ ਵੀ ਸਮਾਜ ਪ੍ਰਤੀ ਆਪਣਾ ਫ਼ਰਜ਼ ਨਿਭਾ ਗਏ ਗੁਰਸੇਵਕ ਸਿੰਘ ਇੰਸਾਂ
ਉਨਾਂ ਦੀ ਇਸ ਬੇਵੱਕਤੀ ਮੌਤ ’ਤੇ ਦੀਨਾਨਗਰ ਸੱਭਿਆਚਾਰਕ ਮੰਚ ਦੇ ਪ੍ਰਧਾਨ ਗਾਇਕ ਸਾਬੀ ਸਾਗਰ, ਵਾਈਸ ਪ੍ਰਧਾਨ ਰਾਜ ਕੁਮਾਰ ਰਾਜਾ, ਮੁੱਖ ਪ੍ਰਬੰਧਕ ਜੀਵਨ ਖੈਰੀ, ਕਲਾਕਾਰ ਯੂਨੀਅਨ ਦੀਨਾਨਗਰ ਦੇ ਪ੍ਰਧਾਨ ਰਮੇਸ਼ ਕਲੌਤਰਾ, ਗਾਇਕ ਅਸ਼ੋਕ ਅਨੁਰਾਗ, ਗੀਤਕਾਰ ਬਿੱਟੂ ਦੀਨਾਨਗਰੀ, ਗਾਇਕ ਬਲਬੀਰ ਬੀਰਾ ਗੁਲੇਲੜਾ, ਮਦਨ ਕਲਿਆਣ ਅਤੇ ਸੰਗੀਤਕਾਰ ਜਸਵਿੰਦਰ ਬੱਬਲੂ ਮੁਕੇਰੀਆਂ ਸਮੇਤ ਜ਼ਿਲਾ ਗੁਰਦਾਸਪੁਰ ਦੇ ਵੱਖ-ਵੱਖ ਕਲਾਕਾਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਾਬਕਾ ਵਿਧਾਇਕ ਬੋਪਾਰਾਏ ਦੀ ਸੁਰੱਖਿਆ ’ਚ ਤਾਇਨਾਤ ਸਾਬਕਾ ਫੌਜੀ ਦੀ ਮੌਤ
ਕਮਰੇ ’ਚ ਬੈੱਡ ’ਤੇ ਲਟਕਦੀ ਮਿਲੀ ਲਾਸ਼, ਮੂੰਹ ’ਚੋਂ ਨਿਕਲ ਰਿਹਾ ਸੀ ਖੂਨ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਥਰੀਕੇ ਵਿਖੇ ਰਹਿੰਦੇ ਇੱਕ ਸਾਬਕਾ ਵਿਧਾਇਕ ਦੀ ਸੁਰੱਖਿਆ ’ਚ ਤਾਇਨਾਤ ਸਾਬਕਾ ਫੌਜੀ ਦੀ ਭੇਦਭਰੇ ਹਾਲਾਤਾਂ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸਾਬਕਾ ਫੌਜੀ ਬਲਵਿੰਦਰ ਸਿੰਘ ਵਾਸੀ ਭਿੱਖੀਵਿੰਡ (ਜ਼ਿਲਾ ਤਰਨਤਾਰਨ) ਹਲਕਾ ਰਾਏਕੋਟ ਤੋਂ ਸਾਬਕਾ ਵਿਧਾਇਕ ਗੁਰਚਰਨ ਸਿੰਘ ਬੋਪਾਰਾਏ ਨਾਲ ਸੁਰੱਖਿਆ ਕਰਮੀ ਵਜੋਂ ਤਾਇਨਾਤ ਸੀ ਅਤੇ ਵਿਧਾਇਕ ਦੀ ਰਿਹਾਇਸ ਦੇ ਉੱਪਰ ਹੀ ਬਣੇ ਕਮਰੇ ਵਿੱਚ ਰਹਿ ਰਿਹਾ ਸੀ। Ludhiana News
ਵਿਧਾਇਕ ਗੁਰਚਰਨ ਸਿੰਘ ਬੋਪਾਰਾਏ ਨੇ ਸੰਪਰਕ ਕੀਤੇ ਜਾਣ ’ਤੇ ਮੰਦਭਾਗੀ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬਲਵਿੰਦਰ ਸਿੰਘ ਨੂੰ ਉਹ ਰੋਜ਼ਾਨਾ ਹੀ ਉਸਦੇ ਕਮਰੇ ਵਿੱਚ ਲੱਗੀ ਵੈੱਲ ਵਜਾ ਕੇ ਹੇਠਾ ਚਾਹ ਪੀਣ ਲਈ ਬੁਲਾਉਂਦੇ ਸਨ ਪਰ ਅੱਜ ਵੀਰਵਾਰ ਨੂੰ ਜਦ ਉਹ ਦੋ ਵਾਰ ਵੈੱਲ ਵਜਾਉਣ ’ਤੇ ਵੀ ਹੇਠਾਂ ਨਾ ਆਇਆ ਤਾਂ ਉਨਾਂ ਜਾ ਕੇ ਦੇਖਿਆ। ਜਿਸ ਨੂੰ ਦੇਖ ਉਨਾਂ ਦੇ ਹੋਸ ਉੱਡ ਗਏ। (Ludhiana News)
ਇਹ ਵੀ ਪੜ੍ਹੋ : ਨੱਚਣ- ਟੱਪਣ ਤੋਂ ਰੋਕਣ ’ਤੇ ਛੁੱਟੀ ਆਏ ਫੌਜੀ ਦਾ ਕਤਲ
ਬੋਪਾਰਾਏ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੀ ਅੱਧੀ ਧੜ ਬੈੱਡ ਤੋਂ ਹੇਠਾਂ ਲਟਕ ਰਹੀ ਸੀ ਅਤੇ ਮੂੰਹ ’ਚ ਖੂਨ ਵਗ ਰਿਹਾ ਸੀ। ਜਿਸ ਤੋਂ ਸਾਬਤ ਹੋ ਰਿਹਾ ਸੀ ਕਿ ਬਲਵਿੰਦਰ ਸਿੰਘ ਨੂੰ ਬਰੈਨ ਹੈੱਮਰਜ ਹੋਇਆ ਹੈ। ਫ਼ਿਰ ਵੀ ਉਨਾਂ ਤੁਰੰਤ ਹੀ ਆਪਣੇ ਪਰਿਵਾਰਕ ਮੈਂਬਰਾਂ ਦੇ ਸਹਿਯੋਗ ਨਾਲ ਬਲਵਿੰਦਰ ਸਿੰਘ ਨੂੰ ਹਸਪਤਾਲ ਪਹੁੰਚਾਇਆ ਅਤੇ ਪੁਲਿਸ ਨੂੰ ਸੂਚਿਤ ਕੀਤਾ ਪਰ ਹਸਪਤਾਲ ’ਚ ਡਾਕਟਰਾਂ ਨੇ ਬਲਵਿੰਦਰ ਸਿੰਘ (50) ਨੂੰ ਮਿ੍ਰਤਕ ਘੋਸ਼ਿਤ ਕਰ ਦਿੱਤਾ। ਉਨਾਂ ਦੱਸਿਆ ਕਿ ਬਲਵਿੰਦਰ ਸਿੰਘ ਉਨਾਂ ਦੇ ਹੀ ਪਿੰਡ ਦਾ ਰਹਿਣ ਵਾਲਾ ਸੀ ਅਤੇ  ਨੇਕ ਇਨਸਾਨ ਸੀ ਜਿਸਨੇ ਅੱਜ ਹੀ ਛੁੱਟੀ ’ਤੇ ਆਪਣੇ ਪਰਿਵਾਰ ਕੋਲ ਭਿੱਖੀਵਿੰਡ ਜਾਣਾ ਸੀ। ਐਸਐਚਓ ਸਦਰ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ 174 ਦੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। (Ludhiana News)