Prakash - Sach Kahoon Punjabi

ਭੈਣੀ ਸਾਹਿਬ ਵਿਖੇ ਸਤਿਗੁਰੂ ਰਾਮ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ
ਭੈਣੀ ਸਾਹਿਬ (ਰਾਮ ਗੋਪਾਲ ਰਾਏਕੋਟੀ) | ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਤਿਗੁਰੂ ਰਾਮ ਸਿੰਘ ਜੀ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਦੀ ਮਹੱਤਵਪੂਰਨ ਕੜੀ ਕਰਾਰ ਦਿੰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਉਨ੍ਹਾਂ ਦੀ ਸੋਚ ਨੂੰ ਸਮਾਜ ਸੁਧਾਰ ਦਾ ਆਧਾਰ ਬਣਾਇਆ ਜਾਵੇ। ਉਹ ਅੱਜ ਸਥਾਨਕ ਭੈਣੀ ਸਾਹਿਬ ਦਰਬਾਰ ਵਿਖੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਰੱਖੇ ਗਏ ਵਿਸ਼ਾਲ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਣ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ ‘ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੀ ਅਗਵਾਈ ਵਿੱਚ ਨਾਮਧਾਰੀ ਭਾਈਚਾਰੇ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾ-ਮਿਸਾਲ ਹਨ।

ਉਨ੍ਹਾਂ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ‘ਤੇ ਚਲਦਿਆਂ ਅੰਗਰੇਜ਼ਾਂ ਦਾ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਜਾਂਦੀਆਂ ਸੁਖ-ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ-ਮਿਲਵਰਤਣ ਅੰਦੋਲਨ ਅਤੇ ਨਾ-ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਾ ਸੀ।

ਉਨ੍ਹਾਂ ਨਾਮਧਾਰੀ ਭਾਈਚਾਰੇ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਭਾਈਚਾਰੇ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ‘ਤੇ ਚਲਦੇ ਹੋਏ ਪਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਉਣਾ ਸੀ ਪਰ ਕੁਝ ਨਾ ਟਾਲੇ ਜਾਣ ਵਾਲੇ ਕਾਰਨਾਂ ਕਰਕੇ ਉਹ ਪਹੁੰਚ ਨਹੀਂ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ। ਇਸ ਮੌਕੇ 1.25 ਲੱਖ ਸ੍ਰੀ ਆਖੰਡ ਪਾਠਾਂ ਦੇ ਭੋਗ ਵੀ ਪਾਏ ਗਏ। ਦੱਸਣਯੋਗ ਹੈ ਕਿ ਇਹ ਪਾਠਾਂ ਦੀ ਆਰੰਭਤਾ ਸਾਲ 1997 ਵਿੱਚ ਸਤਿਗੁਰੂ ਜਗਜੀਤ ਸਿੰਘ ਜੀ ਵੱਲੋਂ ਕਰਵਾਈ ਗਈ ਸੀ। ਸਮਾਗਮ ਦੌਰਾਨ ਪ੍ਰਸਿੱਧ ਲੇਖਕ ਸ੍ਰ. ਸਵਰਨ ਸਿੰਘ ਵਿਰਕ ਦੀ ਪੁਸਤਕ ਵੀ ਰਿਲੀਜ਼ ਕੀਤੀ ਗਈ।  ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਰਕੇਸ਼ ਪਾਂਡੇ, ਨਵਤੇਜ ਸਿੰਘ ਚੀਮਾ, ਦਰਸ਼ਨ ਸਿੰਘ ਬਰਾੜ (ਤਿੰਨੇ ਵਿਧਾਇਕ), ਸੁਖਦੇਵ ਸਿੰਘ ਸਿਰਸਾ ਮੁਖੀ ਪੰਜਾਬੀ ਵਿਭਾਗ ਪੰਜਾਬ ਯੂਨੀਵਰਸਿਟੀ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਸ੍ਰ. ਚਰਨਜੀਤ ਸਿੰਘ ਅਟਵਾਲ, ਐੱਸ. ਡੀ. ਐੱਮ. ਅਮਰਜੀਤ ਸਿੰਘ ਬੈਂਸ, ਨਾਮਧਾਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸ਼ਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਓਮ ਪ੍ਰਕਾਸ਼ ਸਰੀਰ ਤੇ ਅੱਖਾਂ ਦਾਨ ਕਰਕੇ ਹੋ ਗਏ ਮਹਾਨ
ਪੀਜੀਆਈ ‘ਚ ਰਿਸਰਚ ਦੇ ਕੰਮ ਆਵੇਗੀ ਓਮ ਪ੍ਰਕਾਸ਼ ਦੀ ਮ੍ਰਿਤਕ ਦੇਹ

ਚੰਡੀਗੜ੍ਹ | ਜ਼ਿੰਦਗੀ ਭਰ ਡੇਰਾ ਸੱਚਾ ਸੌਦਾ ‘ਚ ਨਿਹਸਵਾਰਥ ਸੇਵਾ ਕਰਨ ਵਾਲੇ ਚੰਡੀਗੜ੍ਹ ਨਿਵਾਸੀ ਓਮ ਪ੍ਰਕਾਸ਼ ਆਪਣੇ ਅੰਤਿਮ ਸਮੇਂ ‘ਚ ਵੀ ਮਾਨਵਤਾ ਦੀ ਸੇਵਾ ‘ਚ ਸਰੀਰ ਤੇ ਅੱਖਾਂ ਦਾਨ ਕਰਦਿਆਂ ਮਹਾਨ ਹੋ ਗਏ ਓਮ ਪ੍ਰਕਾਸ਼ ਦੀ ਮ੍ਰਿਤਕ ਦੇਹ ਨੂੰ ਪੀਜੀਆਈ ‘ਚ ਰਿਸਰਚ ਲਈ ਦਾਨ ਕੀਤਾ ਗਿਆ ਜਦੋਂਕਿ ਉਨ੍ਹਾਂ ਦੀਆਂ ਅੱਖਾਂ ਕਿਸੇ ਲੋੜਵੰਦ ਦੀ ਰੌਸ਼ਨੀ ਬਣ ਕੇ ਇਸ ਸੰਸਾਰ ਨੂੰ ਅੱਗੇ ਵੀ ਦੇਖਦੀਆਂ ਰਹਿਣਗੀਆਂ ਓਮ ਪ੍ਰਕਾਸ਼ ਆਪਣੇ ਪਿੱਛੇ ਆਪਣੀ ਧਰਮ ਪਤਨੀ ਕ੍ਰਿਸ਼ਨਾ ਦੇਵੀ ਤੇ 3 ਪੁੱਤਰਾਂ ਸਮੇਤ ਇੱਕ ਲੜਕੀ ਨੂੰ ਛੱਡ ਕੇ ਗਏ ਹਨ ਉਨ੍ਹਾਂ ਦੀ ਪਤਨੀ ਕ੍ਰਿਸ਼ਨ ਦੇਵੀ ਨੇ ਦੱਸਿਆ ਕਿ ਓਮ ਪ੍ਰਕਾਸ਼ ਸ਼ੁਰੂ ਤੋਂ ਹੀ ਕਰਮ ਧਰਮ ਵਾਲੇ ਵਿਅਕਤੀ ਸਨ ਤੇ ਉਨ੍ਹਾਂ ਸਾਲ 1972 ‘ਚ ਚੰਡੀਗੜ੍ਹ ‘ਚ ਹੋਏ ਪਹਿਲੇ ਸਤਿਸੰਗ ਦੌਰਾਨ ਪੂਜਨੀਕ ਪਰਮ ਪਿਤਾ ਜੀ ਤੋਂ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਉਦੋਂ ਤੋਂ ਉਹ ਮਾਨਵਤਾ ਦੀ ਸੇਵਾ ‘ਚ ਜੁਟ ਗਏ ਸਨ ਓਮ ਪ੍ਰਕਾਸ਼ ਪਿਛਲੇ 40 ਸਾਲਾਂ ਤੋਂ ਡੇਰਾ ਸੱਚਾ ਸੌਦਾ ‘ਚ ਸੇਵਾ ਕਰਦੇ ਆ ਰਹੇ ਸਨ ਤੇ ਦੇਹਾਂਤ ਉਪਰੰਤ ਉਨ੍ਹਾਂ ਦਾ ਸਰੀਰ ਵੀ ਮਿੱਟੀ ਹੋਣ ਦੀ ਜਗ੍ਹਾ ਕਿਸੇ ਦੇ ਕੰਮ ਆ ਜਾਵੇ, ਇਸ ਲਈ ਉਨ੍ਹਾਂ ਸਰੀਰ ਤੇ ਅੱਖਾਂ ਦਾਨ ਕਰਨ ਦਾ ਫਾਰਮ ਭਰਿਆ ਹੋਇਆ ਸੀ ਓਮ ਪ੍ਰਕਾਸ਼ ਦੀ ਅੰਤਿਮ ਇੱਛਾ ਤੇ ਉਨ੍ਹਾਂ ਵੱਲੋਂ ਭਰੇ ਫਾਰਮ ਨੂੰ ਦੇਖਦਿਆਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀਆਂ ਅੱਖਾਂ ਪੀਜੀਆਈ ‘ਚ ਕਿਸੇ ਲੋੜਵੰਦ ਨੂੰ ਦਾਨ ਕਰਨ ਦੇ ਨਾਲ ਹੀ ਉਨ੍ਹਾਂ ਦਾ ਮ੍ਰਿਤਕ ਸਰੀਰ ਪੀਜੀਆਈ ਨੂੰ ਰਿਸਰਚ ਲਈ ਦਾਨ ਕਰ ਦਿੱਤਾ

ਓਮ ਪ੍ਰਕਾਸ਼ ਜੀ ਦੀ ਅੰਤਿਮ ਯਾਤਰਾ ਤੇ ਸਰੀਰਦਾਨ ਕਰਨ ਮੌਕੇ ਚੰਡੀਗੜ੍ਹ ਬਲਾਕ ਦੇ ਜ਼ਿੰਮੇਵਾਰ ਤੇ ਸਾਧ-ਸੰਗਤ ਸਮੇਤ ਰਿਸ਼ਤੇਦਾਰ ਵੀ ਮੌਕੇ ‘ਤੇ ਹਾਜ਼ਰ ਸਨ ਓਮ ਪ੍ਰਕਾਸ਼ ਦੀ ਅੰਤਿਮ ਯਾਦ ‘ਚ 6 ਜਨਵਰੀ ਨੂੰ ਨਾਮ ਚਰਚਾ 11 ਤੋਂ 1 ਵਜੇ ਨਾਮ ਚਰਚਾ ਘਰ ਖੁੱਡਾ ਅਲੀਸ਼ੇਰ ‘ਚ ਹੋਵੇਗੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।