Slogans - Sach Kahoon Punjabi
ਸਰਕਾਰ ਵਿਰੋਧੀ ਨਾਅਰੇ ਨਾਲ ਬੇਰੁਜ਼ਗਾਰ ਅਧਿਆਪਕਾਂ ਨੇ ਸੰਘਰਸ਼ ਨੂੰ ਪ੍ਰਚਾਰਿਆ
ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦਾ ਪੱਕਾ ਧਰਨਾ ਨੌਵੇਂ ਦਿਨ ਵੀ ਰਿਹਾ ਜਾਰੀ
ਮੁੱਖ ਮੰਤਰੀ ਵੱਲੋਂ 2500 ਅਧਿਆਪਕਾਂ ਦੀ ਭਰਤੀ ਦੇ ਨੋਟਿਸ ਨੂੰ ਦੱਸਿਆ ਜੁਮਲਾ
ਸੰਗਰੂਰ (ਸੱਚ ਕਹੂੰ ਨਿਊਜ਼)। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਪੱਕੇ ਮੋਰਚੇ ਦੇ ਨੌਵੇਂ ਦਿਨ ਸ਼ਹਿਰ ਦੀਆਂ ਮੁੱਖ ਥਾਵਾਂ ‘ਤੇ ਸਰਕਾਰ ਵਿਰੋਧੀ ਨਾਅਰੇ ਲਿਖਦਿਆਂ ਸੰਘਰਸ਼ ਨੂੰ ਇੱਕ ਹੋਰ ਰੂਪ ਦਿੱਤਾ। ਧਰਨੇ ਦੌਰਾਨ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵੱਲੋਂ 2500 ਅਧਿਆਪਕਾਂ ਦੀ ਭਰਤੀ ਦੇ ਫੈਸਲੇ ਨੂੰ ਮਹਿਜ਼ ‘ਸਿਆਸੀ ਜ਼ੁਮਲਾ’ ਕਰਾਰ ਦਿੱਤਾ। (Unemployed Teachers)
ਇਹ ਵੀ ਪੜ੍ਹੋ : ‘ਮੈਂ ਇਸੇ ਦੇਸ਼ ’ਚ ਜਨਮ ਲੈਣਾ ਚਾਹੁੰਦਾ ਹਾਂ’
ਉਹਨਾਂ ਕਿਹਾ ਕਿ ਜੇਕਰ ਪੰਜਾਬ ਕੈਬਨਿਟ ਦਾ ਫੈਸਲਾ ਹਕੀਕੀ ਹੈ ਤਾਂ ਐਲਾਨੀਆਂ ਪੋਸਟਾਂ ਬਾਰੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਧਰਨੇ ‘ਚ ਆ ਕੇ ਐਲਾਨ ਕਿਓਂ ਨਹੀਂ ਕਰਦੇ ? ਉਹਨਾਂ ਕਿਹਾ ਕਿ ਇਹ ਵੀ ਬੜੀ ਹਾਸੋਹੀਣੀ ਗੱਲ ਹੈ ਕਿ ਉਪਰੰਤ 2500 ਅਸਾਮੀਆਂ ਦੇ ਐਲਾਨ ‘ਚ ਇਹ ਜ਼ਿਕਰ ਨਹੀਂ ਹੈ ਕਿ ਇਹ ਅਸਾਮੀਆਂ ਬੀਐੱਡ ਅਧਿਆਪਕਾਂ ਲਈ ਹੋਣਗੀਆਂ ਜਾਂ ਈ ਟੀ ਟੀ ਅਧਿਆਪਕਾਂ ਲਈ ? ਉਹਨਾਂ ਕਿਹਾ ਕਿ ਫਿਰ ਇਹ ਅਸਾਮੀਆਂ ਦੀ ਨਿਗੂਣੀ ਗਿਣਤੀ ਹੈ, ਕਿਉਂਕਿ ਪੰਜਾਬ ਵਿੱਚ ਇਸ ਸਮੇਂ ਲੱਗਭੱਗ 65 ਹਜ਼ਾਰ ਬੇਰੁਜ਼ਗਾਰ ਬੀਐੱਡ ਅਤੇ ਈ ਟੀ ਟੀ ਟੈੱਟ ਪਾਸ ਅਧਿਆਪਕ ਹਨ, ਇਸ ਕਰਕੇ ਉਹਨਾਂ ਨੂੰ ਜਾਪਦਾ ਹੈ। (Unemployed Teachers)
ਇਹ ਵੀ ਪੜ੍ਹੋ : ਪੁਲਿਸ ਨੇ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ?
ਕਿ ਅਜਿਹਾ ਐਲਾਨ ਸੰਗਰੂਰ ਸ਼ਹਿਰ ‘ਚ ਚੱਲ ਰਹੇ ਤਿੰਨ ਪੱਕੇ ਧਰਨਿਆਂ ਨੂੰ ਚੁਕਵਾਉਣ ਲਈ ਕੀਤਾ ਗਿਆ ਜਾਪਦਾ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵੇਲੇ ਕੀਤੇ ਵਾਅਦਿਆਂ ਤੋਂ ਭੱਜੀ ਪੰਜਾਬ ਸਰਕਾਰ ਤੋਂ ਹੁਣ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਹੋ ਰਹੇ ਐਲਾਨਾਂ ‘ਤੇ ਵੀ ਵਿਸ਼ਵਾਸ ਨਹੀਂ ਰਿਹਾ। ਉਹਨਾਂ ਕਿਹਾ ਕਿ ਬੇਰੁਜ਼ਗਾਰ ਬੀਐੱਡ ਅਧਿਆਪਕ ਪਿਛਲੇ ਹਫ਼ਤੇ ਤੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਵਾਉਣ ਦੀ ਮੰਗ ਵੀ ਕਰ ਰਹੇ ਹਨ। (Unemployed Teachers)
ਇਸ ਦੌਰਾਨ ਪੰਜਾਬ ਸਟੂਡੈਂਟਸ ਯੂਨੀਅਨ (ਰੰਧਾਵਾ) ਦੇ ਸੂਬਾ ਆਗੂ ਹੁਸ਼ਿਆਰ ਸਿੰਘ, ਰਮਨ ਕਾਲਾਝਾੜ, ਡੈਮੋਕ੍ਰੇਟਿਕ ਟੀਚਰਜ਼ ਯੂਨੀਅਨ ਦੇ ਸੂਬਾ ਆਗੂ ਬਲਬੀਰ ਚੰਦ ਲੌਂਗੋਵਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਖਵੀਰ ਲੌਂਗੋਵਾਲ, ਵਿਮਲਾ ਰਾਣੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸ਼ੇਰ ਸਿੰਘ ਖੰਨਾ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਖਿਲਾਫ਼ ਸਾਂਝੇ ਜਨਤਕ ਘੋਲ਼ ਦਾ ਸੱਦਾ ਦਿੱਤਾ। ਯੂਨੀਅਨ ਦੇ ਮੁੱਖ ਆਗੂਆਂ ‘ਚੋਂ ਬਲਕਾਰ ਮੰਘਾਣੀਆਂ, ਪ੍ਰਦੀਪ ਰਾਜਪੁਰਾ, ਖ਼ੁਸ਼ਦੀਪ ਸਿੰਘ, ਕੁਲਵੰਤ ਲੌਂਗੋਵਾਲ, ਅਰਸ਼ਦੀਪ ਕੌਰ, ਹਰਦੀਪ ਕੌਰ ਹਾਜ਼ਰ ਰਹੇ। (Unemployed Teachers)
ਕੁੱਕ ਬੀਬੀਆਂ ਨੇ ਧਰਨਾ ਲਾ ਕੇ ਕੀਤੀ ਨਾਅਰੇਬਾਜ਼ੀ
ਵਧਾਈ ਤਨਖਾਹ ਨੂੰ ਲਾਗੂ ਨਹੀਂ ਕਰ ਰਹੀ ਪੰਜਾਬ ਸਰਕਾਰ : ਲੋਪੇ
ਨਾਭਾ (ਤਰੁਣ ਕੁਮਾਰ ਸ਼ਰਮਾ) ਡੈਮੋਕ੍ਰੇਟਿਕ ਮਿੱਡ ਡੇ ਮੀਲ ਕੁੱਕ ਫਰੰਟ ਪੰਜਾਬ ਦੀ ਅਗਵਾਈ ਹੇਠ ਮਿੱਡ ਡੇ ਮੀਲ ਕੁੱਕ ਬੀਬੀਆਂ ਨੇ ਅੱਜ ਨਾਭਾ ਵਿਖੇ ਧਰਨਾ ਲਾ ਕੇ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਕੱਤਰ ਹੋਈਆਂ ਕੁੱਕ ਬੀਬੀਆਂ ਵੱਲੋਂ ਕੀਤੇ ਐਲਾਨ ਮੁਤਾਬਿਕ ਜਿਉਂ ਹੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਅੱਗੇ ਧਰਨਾ ਦੇਣ ਵੱਲ ਵਧੀਆ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ ਗਿਆ। ਇਸ ‘ਤੇ ਕੁੱਕ ਬੀਬੀਆਂ ਨੇ ਪਟਿਆਲਾ ਰੋਡ ‘ਤੇ ਜਾਮ ਲਾ ਕੇ ਧਰਨਾ ਲਾ ਦਿੱਤਾ
ਤੇ ਜੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਕੌਰ ਅੱਚਲ, ਸਿਮਰਜੀਤ ਕੌਰ ਅਜਨੌਦਾ, ਮਨਜੀਤ ਕੌਰ ਨਾਭਾ, ਸੀਮਾਂ ਨਾਭਾ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਓ. ਪੀ. ਸੋਨੀ ਨੇ ਕੁੱਕ ਬੀਬੀਆਂ ਦੀਆਂ ਤਨਖਾਹਾਂ ‘ਚ ਵਾਧਾ ਕਰਦਿਆਂ 3400 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਸੀ, ਜਿਸ ਸਬੰਧੀ ਸਰਕਾਰ ਨੇ ਅਜੇ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ। ਇਸ ਤੋÂ ਇਲਾਵਾ ਕੁੱਕ ਬੀਬੀਆਂ ਦੀਆਂ ਹੋਰ ਮੰਗਾਂ ਨੂੰ ਸਰਕਾਰ ਵੱਲੋਂ ਅੱਜ ਤੱਕ ਨਹੀਂ ਮੰਨਿਆ ਗਿਆ ਹੈ।
ਇਸ ਦੇ ਵਿਰੋਧ ‘ਚ ਅੱਜ ਕੁੱਕ ਬੀਬੀਆਂ ਨੂੰ ਸੰਘਰਸ਼ ਦਾ ਰਾਹ ਫੜਨਾ ਪਿਆ ਹੈ। ਇਸ ਮੌਕੇ ਰੋਹ ਵਿੱਚ ਆਈਆਂ ਕੁੱਕ ਬੀਬੀਆਂ ਨੇ ਕਿਹਾ ਕਿ ਚੋਣਾਂ ਸਮੇਂ ਉਨ੍ਹਾਂ ਨੂੰ ‘ਭੈਣ ਜੀ ਭੈਣ ਜੀ’ ਕਹਿ ਕੇ ਬੁਲਾਉਣ ਵਾਲੇ ਮੰਤਰੀ ਸਾਹਿਬ ਹੁਣ ਨਜ਼ਰ ਨਹੀਂ ਆ ਰਹੇ ਹਨ। ਇਸ ਮੌਕੇ ਕੁੱਕ ਬੀਬੀਆਂ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਅਜੇ ਵੀ ਸਾਡੀਆਂ ਹੱਕੀ ਮੰਗਾਂ ਨੂੰ ਨਾ ਮੰਨਿਆ ਤਾਂ 10 ਅਗਸਤ ਨੂੰ ਸਿੱਖਿਆ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਜੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਹਰ ਜ਼ਿਲ੍ਹੇ ‘ਚ ਧਰਨੇ ਦਿੱਤੇ ਜਾਣਗੇ। ਇਸ ਮੌਕੇ ਪੁੱਜੇ ਤਹਿਸੀਲਦਾਰ ਸੁਖਜਿੰਦਰ ਟਿਵਾਣਾ ਨੇ ਕੁੱਕ ਬੀਬੀਆਂ ਤੋਂ ਉਨ੍ਹਾਂ ਦੀ ਮੰਗਾਂ ਸਬੰਧੀ ਮੰਗ ਪੱਤਰ ਲੈਂਦਿਆਂ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦਾ ਮੰਗ ਪੱਤਰ ਸਰਕਾਰ ਤੱਕ ਪਹੁੰਚਾ ਦਿੱਤਾ ਜਾਵੇਗਾ।
ਸ਼ਰਾਬ ਦਾ ਠੇਕਾ ਚਕਵਾਉਣ ਲਈ ਪਿੰਡ ਵਾਸੀਆਂ ਵੱਲੋਂ ਨਾਅਰੇਬਾਜ਼ੀ ਤੇ ਧਰਨਾ
ਸਾਦਿਕ, ਅਰਸ਼ਦੀਪ ਸੋਨੀ
ਜ਼ਿਲ੍ਹਾ ਫਰੀਦਕੋਟ ਦੇ ਸਾਦਿਕ ਨੇੜਲੇ ਪਿੰਡ ਘੁਗਿਆਣਾ ਦੇ ਵਸਨੀਕਾਂ ਵੱਲੋਂ ਸ਼ਰਾਬ ਦਾ ਠੇਕਾ ਚੁਕਵਾਉਣ ਲਈ ਠੇਕੇ ਦੇ ਬਾਹਰ ਬੈਠ ਕੇ ਧਰਨਾ ਲਗਾਉਂਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਪਿੰਡ ਦੇ ਕਰਤਾਰ ਸਿੰਘ, ਹਰਦੇਵ ਸਿੰਘ, ਬਲਵੀਰ ਸਿੰਘ, ਸੁਰਿੰਦਰ ਸਿੰਘ, ਪਰਮਜੀਤ ਕੌਰ , ਨਸੀਬ ਕੌਰ, ਨਿਰਮਲ ਕੌਰ ਆਦਿ ਨੇ ਦੱਸਿਆ ਕਿ ਪਿੰਡ ਦੇ ਮੇਨ ਚੌਕ ‘ਚ ਸ਼ਰਾਬ ਦਾ ਠੇਕਾ ਹੋਣ ਕਾਰਨ ਪਿੰਡ ਵਾਸੀਆਂ ਅਤੇ ਖਾਸਕਰ ਆਉਣ ਜਾਣ ਵਾਲੀਆਂ ਔਰਤਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਠੇਕੇ ਕੋਲ ਬੈਠੇ ਲੋਕ ਉਸ ਥਾਂ ਕੋਲ ਦੀ ਲੰਘਣ ਵਾਲੀਆਂ ਔਰਤਾਂ ਅਤੇ ਸਕੂਲ ਕਾਲਜ ਜਾਣ ਵਾਲੀਆਂ ਵਿਦਿਆਰਥਣਾਂ ਨੂੰ ਬੁਰੀ ਨਜ਼ਰ ਨਾਲ ਦੇਖਦੇ ਹਨ, ਜਿਸ ਕਾਰਨ ਉਨ੍ਹਾਂ ਦਾ ਉੱਥੋ ਲੰਘਣਾ ਮੁਸ਼ਕਲ  ਹੋਇਆ ਪਿਆ ਹੈ। ਪਿੰਡ ਵਾਸੀਆਂ ਅਤੇ ਪੰਚਾਇਤਾਂ ਦਾ ਕਹਿਣਾ ਹੈ ਕਿ ਇਸ ਠੇਕੇ ਨੂੰ ਪਿੰਡੋਂ ਬਾਹਰ ਕਢਵਾਉਣ ਲਈ ਉਹ ਪਿਛਲੇ 3 ਦਿਨਾਂ ਤੋਂ ਧਰਨੇ ‘ਤੇ ਬੈਠੇ ਹੋਏ ਹਨ। ਉਨ੍ਹਾਂ ਨੇ ਜਿਲ੍ਹਾ ਪ੍ਰਸ਼ਾਸ਼ਨ ਨੂੰ ਇਸ ਸਬੰਧੀ ਲਿਖਤੀ ਸ਼ਿਕਾਇਤ ਵੀ ਕੀਤੀ ਪਰ ਕਿਸੇ ਨੇ ਅੱਜ ਤੱਕ ਉਨ੍ਹਾਂ ਦੀ ਇੱਕ ਨਹੀਂ ਸੁਣੀ। ਪਿੰਡ ਵਾਸੀਆਂ ਨੇ ਧਰਨਾ ਦਿੰਦੇ ਹੋਏ ਇਸ ਸ਼ਰਾਬ ਦੇ ਠੇਕੇ ਨੂੰ ਪਿੰਡ ਦੀ ਹਦੂਦ ਤੋਂ ਬਾਹਰ ਕੱਢਣ ਦੀ ਮੰਗ ਕੀਤੀ ਹੈ ਅਤੇ ਚਿਤਾਵਨੀ ਦਿੱਤੀ ਕਿ ਜਿੰਨਾ ਚਿਰ ਪਿੰਡ ‘ਚੋਂ ਸ਼ਰਾਬ ਦਾ ਠੇਕਾ ਨਹੀ ਚੁੱਕਿਆ ਜਾਂਦਾ ਉਹ ਧਰਨਾ ਜਾਰੀ ਰੱਖਣਗੇ ਅਤੇ ਆਪਣਾ ਸੰਘਰਸ਼ ਤੇਜ ਕਰਨਗੇ ਤੇ ਦੂਸਰੇ ਪਿੰਡਾਂ ਦੀਆਂ ਪੰਚਾਇਤਾਂ ਤੋਂ ਵੀ ਸਹਿਯੋਗ ਦੀ ਮੰਗ ਕਰਨਗੇ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਸਾਰਾ ਮਾਮਲਾ ਪ੍ਰਸ਼ਾਸਨ ਦੇ ਧਿਆਨ ‘ਚ ਹੈ ਅਤੇ ਜਲਦ ਹੀ ਇਸ ਦਾ ਹੱਲ ਕੱਢਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਰਪਾਲ ਚੀਮਾ ਟੈਂਕੀ ‘ਤੇ ਚੜ੍ਹ ਈਟੀਟੀ ਟੈੱਟ ਪਾਸ ਯੂਨੀਅਨ ਦੇ ਕਾਰਕੁੰਨਾ ਦਾ ਪੁੱਛਿਆ ਹਾਲ ਚਾਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ) । ਪਟਿਆਲਾ ਤੋਂ ਥੋੜ੍ਹੀ ਦੂਰ ਪਿੰਡ ਬਹਾਦਰਗੜ੍ਹ ਦੀ ਪਾਣੀ ਦੀ ਟੈਂਕੀ ਉੱਪਰ ਅੱਜ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੀ ਚੜ੍ਹ ਗਏ। ਉਨ੍ਹਾਂ ਟੈਂਕੀ ਉੱਪਰ ਚੜ੍ਹ ਕੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਕਾਰਕੁੰਨਾਂ ਦੇ ਹੱਕ ਵਿੱਚ ਸਰਕਾਰ ਖਿਲਾਫ਼ ਨਾਅਰੇਬਾਜੀ ਵੀ ਕੀਤੀ ਅਤੇ ਇਨ੍ਹਾਂ ਨੌਜਵਾਨਾਂ ਦਾ ਹਾਲ ਚਾਲ ਪੁੱਛਿਆ।  ਟੈਂਕੀ ਉੱਪਰ ਚੜ੍ਹੇ ਪੰਜ ਬੇਰੁਜ਼ਗਾਰ ਅਧਿਆਪਕ ਤੀਜੇ ਦਿਨ ਵੀ ਟੈਂਕੀ ਉੱਪਰ ਹੀ ਡਟੇ ਹੋਏ ਹਨ।
ਜਾਣਕਾਰੀ ਅਨੁਸਾਰ ਅੱਜ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਬਹਾਦਰਗੜ੍ਹ ਵਿਖੇ ਪਾਣੀ ਦੀ ਟੈਂਕੀ ਉੱਪਰ ਚੜ੍ਹੇ ਨੌਜਵਾਨਾਂ ਦੇ ਹੱਕ ਵਿੱਚ ਪੁੱਜੇ ਹੋਏ ਸਨ। ਉਹ ਖੁਦ ਪਾਣੀ ਦੀ ਟੈਂਕੀ ਉੱਪਰ ਸਿਖਰ ‘ਤੇ ਬੈਠੇ ਪੰਜ ਨੌਜਵਾਨਾਂ ਕੋਲ ਪੁੱਜੇ ਅਤੇ ਸਰਕਾਰ ਨੂੰ ਅਸਾਮੀਆਂ ਕੱਢ ਕੇ ਅਡਜਸਟ ਕਰਨ ਦੀ ਗੱਲ ਆਖੀ। ਇਸ ਮੌਕੇ ਚੀਮਾ ਨੇ ਕਿਹਾ ਕਿ ਇਹ ਨੌਜਵਾਨ ਆਪਣੀ ਨੌਕਰੀ ਲਈ ਟੈਂਕੀ ਉੱਪਰ ਠੰਢ ‘ਚ ਹੀ ਦਿਨ ਰਾਤ ਡਟੇ ਹੋਏ ਹਨ। ਇਨ੍ਹਾਂ ਨੂੰ ਕੋਈ ਸੌਂਕ ਨਹੀਂ ਹੈ, ਸਗੋਂ ਇਹ ਗੂੰਗੀਆਂ ਬੋਲੀਆਂ ਸਰਕਾਰਾਂ ਨੂੰ ਜਗਾਉਣ ਲਈ ਅਜਿਹਾ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿਰੇ ਦਾ ਵਾਅਦਾ ਖਿਲਾਫ਼ੀ ਵਾਲਾ ਮੁੱਖ ਮੰਤਰੀ ਕਿਹਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਅਨੇਕਾਂ ਅਸਾਮੀਆਂ ਖਾਲੀ ਪਈਆਂ ਹਨ, ਪਰ ਇਨ੍ਹਾਂ ਵੱਲੋਂ ਡਿਗਰੀਆਂ ਚੁੱਕੀ ਫਿਰਦੇ ਵਿਦਿਆਰਥੀਆਂ ਨੂੰ ਅਡਜਸਟ ਨਹੀਂ ਕੀਤਾ ਜਾ ਰਿਹਾ।
ਚੀਮਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਦਾ ਮੁੱਦਾ ਵਿਧਾਨ ਸਭਾ ਵਿੱਚ ਚੁੱਕਿਆ ਗਿਆ ਹੈ, ਪਰ ਸਰਕਾਰ ਕੋਲ ਇਸ ਦਾ ਕੋਈ ਜਵਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੀ ਨਿਕੰਮੀ ਸਰਕਾਰ ਨੂੰ ਲੋਕਾਂ ਵੱਲੋਂ ਆ ਰਹੀਆਂ ਚੋਣਾਂ ਵਿੱਚ ਜਵਾਬ ਦੇਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਪਾਲਿਸੀਆਂ ਕਾਰਨ ਖਜ਼ਾਨੇ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ, ਕਿਉਂਕਿ ਇਨ੍ਹਾਂ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਹਿੱਸੇ ਇਨ੍ਹਾਂ ਕੰਮਾਂ ਵਿੱਚ ਹਨ। ਇਸ ਮੌਕੇ ਟੈੱਟ ਪਾਸ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਮੰਗ ਪੱਤਰ ਵੀ ਹਰਪਾਲ ਚੀਮਾ ਨੂੰ ਸੌਂਪਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਆਗੂ ਅਤੇ ਧਰਨੇ ‘ਤੇ ਡਟੇ ਨੌਜਵਾਨ ਵੀ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
26 ਫਰਵਰੀ ਨੂੰ ਮੁਲਾਕਾਤ ਦੇ ਮਿਲੇ ਸਮੇਂ ਦੇ ਮੱਦੇਨਜ਼ਰ ਕੀਤਾ ਧਰਨਾ ਮੁਲਤਵੀ
ਮਾਲੇਰਕੋਟਲਾ (ਗੁਰਤੇਜ ਜੋਸ਼ੀ) | ਜਲ ਸਪਲਾਈ ਅਤੇ ਸੈਨੀਟੇਸ਼ਨ(ਮ) ਇੰਪ. ਯੂਨੀਅਨ ਪੰਜਾਬ ਵੱਲੋਂ ਅੱਜ ਰਜ਼ੀਆ ਸੁਲਤਾਨਾ ਦੇ ਹਲਕੇ ਮਾਲੇਰਕੋਟਲਾ ਦੇ ਕੂਕਿਆਂ ਵਾਲੇ ਕੱਲਰ ਵਿਖੇ ਰੋਸ ਰੈਲੀ ਕਰਕੇ ਨਾਆਰੇਬਾਜ਼ੀ ਕੀਤੀ ਇਸ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਮਾਹੋਣੀਆਂ ਨੇ ਕਿਹਾ ਕਿ ਮਹਿਕਮੇ ਦੇ ਚੰਦ ਅਫਸਰਾਂ ਵੱਲੋਂ ਆਪਣੇ ਕਮਿਸ਼ਨਾਂ ਦੇ ਲਾਲਚ ‘ਚ ਮਹਿਕਮੇ ਨੂੰ ਨਿੱਜੀ ਹੱਥਾਂ ‘ਚ ਦੇਣ ਦੀ ਤਿਆਰੀ ਆਰੰਭੀ ਹੋਈ ਹੈ ਅਤੇ ਆਪਣੇ ਗਲਤ ਤਰਕ ਆਏ ਦਿਨ ਮਹਿਕਮੇ ਦੀ ਮੰਤਰੀ ਕੋਲ ਪੇਸ਼ ਕਰਦੇ ਰਹਿੰਦੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਸਾਫ ‘ਤੇ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾਵੇ ਪ੍ਰੰਤੂ ਸਰਕਾਰ ਕੁਝ ਮੁੱਠੀ ਭਰ ਭ੍ਰਿਸ਼ਟ ਅਫਸਰਾਂ ਦੇ ਕਹਿਣੇ ਲੱਗ ਕੇ ਆਉਣ ਵਾਲੇ ਕੁਝ ਦਿਨਾਂ ‘ਚ ਪਾਣੀ ਉੱਤੇ ਆਪਣੇ ਠੇਕੇਦਾਰ ਬਿਠਾ ਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਪਾਣੀ ਵੇਚਣ ਦੀ ਤਿਆਰੀ ਕਰੀ ਬੈਠੀ ਹੈ ਉਨ੍ਹਾਂ ਹੋਰ ਕਿਹਾ ਕਿ ਜਿਹੜੀਆਂ ਸਕੀਮਾਂ ਪਹਿਲਾਂ ਜ਼ਬਰਦਸਤੀ ਪੰਚਾਇਤਾਂ ਹਵਾਲੇ ਕੀਤੀਆਂ ਹਨ, ਉਹ ਬੰਦ ਪਈਆਂ ਹਨ
ਸੂਬਾ ਪ੍ਰਧਾਨ ਨੇ ਆਖਰ ‘ਚ ਐਲਾਨ ਕੀਤਾ ਕਿ ਜੇਕਰ ਮਹਿਕਮੇ ਦੀ ਮੰਤਰੀ ਮੈਡਮ ਰਜ਼ੀਆ ਉਨ੍ਹਾਂ ਨੂੰ ਮੀਟਿੰਗ ਦਾ ਸਮਾਂ ਲਿਖਤੀ ਰੂਪ ‘ਚ ਨਹੀਂ ਦਿੰਦੀ ਤਾਂ ਉਹ  ਧਰਨਾ ਮੁਜ਼ਾਹਰਾ ਦਿਨ ਰਾਤ ਚਾਲੂ ਰੱਖਣ ਬਾਰੇ ਵਿਚਾਰ ਕਰ ਸਕਦੇ ਹਨ ਉਪਰੰਤ ਸੂਬਾ ਪ੍ਰਧਾਨ ਦੀ ਅਗਵਾਈ ‘ਚ ਸਾਰੇ ਮੁਲਾਜ਼ਮ ਰੈਲੀ ਵਾਲੀ ਥਾਂ ਤੋਂ ਮੈਡਮ ਰਜ਼ੀਆ ਦੀ ਕੋਠੀ ਤੱਕ ਮਾਰਚ ਕਰਕੇ ਗਏ ਅਤੇ ਮੈਡਮ ਰਜ਼ੀਆ ਦੀ ਗ਼ੈਰ ਹਾਜ਼ਰੀ ‘ਚ ਆਪਣੀਆਂ ਮੰਗਾਂ ਦਾ ਮੰਗ ਪੱਤਰ ਉਨ੍ਹਾਂ ਦੇ ਪੀ. ਏ. ਦਰਬਾਰਾ ਸਿੰਘ ਨੂੰ ਦਿੱਤਾ, ਜਿਨ੍ਹਾਂ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਮੈਡਮ ਰਜ਼ੀਆ ਨੇ ਉਨ੍ਹਾਂ ਨੂੰ ਮੀਟਿੰਗ ਦਾ ਸਮਾਂ 26 ਫਰਵਰੀ ਨੂੰ ਦੁਪਹਿਰ 12 ਵਜੇ ਦੇਣ ਲਈ ਕਿਹਾ ਹੈ ਦਿੱਤੇ ਭਰੋਸੇ ਉਪਰੰਤ ਧਰਨਾਕਾਰੀਆਂ ਨੇ ਉਕਤ ਧਰਨਾ 26 ਫਰਵਰੀ ਤੱਕ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਅੱਜ ਦੀ ਰੈਲੀ ‘ਚ ਬਲਵੀਰ ਸਿਧਵਾਂ, ਅਮਰੀਕ ਲੁਧਿਆਣਾ, ਲੱਖਾ ਸਮਾਣਾ, ਗੁਰਜੰਟ, ਰਾਜਕੁਮਾਰ, ਸੁਖਦੇਵ, ਜੋਸ਼ੀ, ਭਗਵਾਨ ਫੱਗੂਵਾਲਾ, ਪਵਨ ਮੋਗਾ, ਚਰਨਜੀਤ, ਧਰਮਪਾਲ, ਦਲਜੀਤ, ਹਰਪ੍ਰੀਤ, ਜਗਵੰਤ, ਨਰਿੰਦਰ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਤੋਂ ਵੱਡੀ ਗਿਣਤੀ ‘ਚ ਮਹਿਕਮੇ ਦੀ ਕਾਮੇ ਪਹੁੰਚੇ ਹੋਏ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਦੇ ਕੇ ਨਾਅਰੇਬਾਜ਼ੀ
ਮਾਮਲਾ ਠੱਗੀ ਦੇ ਸ਼ਿਕਾਰ ਕਿਸਾਨ ਵੱਲੋਂ ਖੁਦਕੁਸ਼ੀ ਦਾ
ਨਾਭਾ| ਸਥਾਨਕ ਨਾਭਾ ਸੰਗਰੂਰ ਰੋਡ ਲਾਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ੋਰਦਾਰ ਧਰਨਾ ਦੇ ਕੇ ਪੰਜਾਬ ਪੁਲਿਸ ਖਿਲਾਫ ਨਾਅਰੇਬਾਜੀ ਕੀਤੀ ਗਈ। ਇਹ ਧਰਨਾ ਕਿਸਾਨਾਂ ਬੀਤੇ ਦਿਨੀਂ ਇੱਕ ਗੁਰਮੇਲ ਸਿੰਘ ਨਾਮੀ ਕਿਸਾਨ ਵਿਅਕਤੀ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿੱਚ ਨਾਭਾ ਪੁਲਿਸ ਦੀ ਢਿੱਲੀ ਕਾਰਵਾਈ ਦੇ ਵਿਰੋਧ ਵਿੱਚ ਲਾਇਆ ਗਿਆ ਸੀ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੋਸ਼ ਲਾਇਆ ਕਿ ਜਿੱਥੇ ਪੁਲਿਸ ਨੇ ਮਾਮਲੇ ਵਿੱਚ ਬਣਦੀਆਂ ਧਾਰਾਵਾਂ ਨੂੰ ਨਹੀਂ ਲਗਾਇਆ ਹੈ ਉੱਥੇ ਪੁਲਿਸ ਦਾ ਰਵੱਈਆ ਪੀੜਤ ਪਰਿਵਾਰ ਨਾਲ ਕਾਫੀ ਰੁੱਖਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨ ਨਾਭਾ ਵਿਖੇ ਬੈਟਰੀਆਂ ਦੀ ਦੁਕਾਨ ਚਲਾਉਂਦਾ ਸੀ ਜਿਸ ਨੇ ਆਪਣੀ ਖੇਤੀ ‘ਤੇ ਲਏ ਕਰਜ਼ੇ ਨੂੰ ਵੀ ਆਪਣੀ ਦੁਕਾਨ ਵਿੱਚ ਲਗਾ ਰੱਖਿਆ ਸੀ ਪਰੰਤੂ ਕੁੱਝ ਕੁ ਲੋਕਾਂ ਦੀ ਮਾਰੀ ਠੱਗੀ ਕਾਰਨ ਇਹ ਕਿਸਾਨ ਕਰਜ਼ੇ ਦੀ ਮਾਰ ਸਹਿ ਰਿਹਾ ਸੀ, ਜਿਸ ਤੋ ਦੁਖੀ ਹੋ ਕੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਮਾਮਲੇ ਦੇ ਦੋਸ਼ੀਆਂ ਨੂੰ ਫੜਨ ਦੀ ਬਜਾਏ ਸਮਾਂ ਲੰਘਾ ਰਹੀ ਹੈ। ਖ਼ਬਰ ਲਿੱਖੇ ਜਾਣ ਤੱਕ ਪੀੜਤ ਦੇ ਪਰਿਵਾਰਾਂ ਨੇ ਪੁਲਿਸ ਵੱਲੋਂ ਪੋਸਟਮਾਰਟਮ ਲਈ ਕਬਜ਼ੇ ਵਿੱਚ ਲਈ ਮ੍ਰਿਤਕ ਕਿਸਾਨ ਦੀ ਲਾਸ਼ ਵਾਪਸ ਨਹੀਂ ਲਈ ਸੀ ਅਤੇ ਕਿਸਾਨ ਆਗੂਆਂ ਦਾ ਕਹਿਣਾ ਸੀ ਜਦੋਂ ਤੱਕ ਪੁਲਿਸ ਪ੍ਰਸ਼ਾਸਨ ਵੱਲੋਂ ਮ੍ਰਿਤਕ ਦੇ ਖੁਦਕੁਸ਼ੀ ਨੋਟ ਵਿੱਚ ਲਿਖੇ ਵਿਅਕਤੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਤੀ ਮਹਿਲ ਵੱਲ ਜਾਂਦਾ ਰੋਕਿਆ ਬੇਰੁਜ਼ਗਾਰ ਅਧਿਆਪਕਾਂ ਦਾ ਕਾਫਲਾ
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼
ਮੁੱਖ ਮੰਤਰੀ ਦੇ ਸ਼ਹਿਰ ਅੰਦਰ ਅੱਜ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਪੰਜਾਬ ਤੇ ਆਰਟ ਐਂਡ ਕਰਾਫਟ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਰੋਸ ਮੁਜ਼ਾਹਰਾ ਕਰਕੇ ਸਰਕਾਰ ਖਿਲਾਫ਼ ਭੜਾਸ ਕੱਢੀ ਗਈ ਇਸ ਦੌਰਾਨ ਅਨਾਜ ਮੰਡੀ ਤੋਂ ਮੋਤੀ ਮਹਿਲ ਵੱਲ ਰੋਸ ਮਾਰਚ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੇ ਵੱਡੇ ਕਾਫਲੇ ਨੂੰ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਕੋਲ ਪ੍ਰਸ਼ਾਸਨ ਵੱਲੋਂ ਰੋਕ ਲਿਆ ਗਿਆ, ਜਿੱਥੇ ਤਹਿਸੀਲਦਾਰ ਪਰਮਜੀਤ ਜਿੰਦਲ ਨੇ ਬੇਰੁਜ਼ਗਾਰ ਅਧਿਆਪਕਾਂ ਦਾ ਮੰਗ ਪੱਤਰ ਹਾਸਲ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ।
ਅਨਾਜ ਮੰਡੀ ਵਿਖੇ ਇਕੱਠੇ ਹੋਏ ਇਨ੍ਹਾਂ ਅਧਿਆਪਕਾਂ ਨੂੰ ‘ਰੁਜ਼ਗਾਰ ਪ੍ਰਾਪਤੀ ਕਨਵੈਨਸ਼ਨ’ ਦੌਰਾਨ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਆਗੂ ਤਰਸੇਮ ਲਾਲ ਧੂਰੀ ਨੇ ਬੋਲਦਿਆਂ ਕਿਹਾ ਕਿ ਅਸਲ ਵਿੱਚ ਸਰਕਾਰ ਨੇ ਜੋ ਪਬਲਿਕ ਸੈਕਟਰ ਦਾ ਭੋਗ ਪਾਉਣ ਦੀਆਂ ਨੀਤੀਆਂ 1991 ‘ਚ ਅਪਣਾਈਆਂ ਹਨ, ਉਨ੍ਹਾਂ ਨੀਤੀਆਂ ਦੀ ਬਦੌਲਤ ਅੱਜ ਪੰਜਾਬ ਅੰਦਰ ਬੇਰੁਜ਼ਗਾਰਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਤੇ ਨੌਜਵਾਨ ਬੇਰੁਜ਼ਗਾਰੀ ਦੇ ਆਲਮ ‘ਚ ਬੇਚੈਨੀ ਦਾ ਸ਼ਿਕਾਰ ਹੋ ਰਹੇ ਹਨ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਿੱਜੀਕਰਨ ਉਦਾਰੀਕਰਨ ਦੀਆਂ ਨੀਤੀਆਂ ਦੇ ਤਹਿਤ ਦੇਸ਼ ਦਾ ਦਿਵਾਲਾ ਕੱਢਿਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕਿਊਬਾ ਵਰਗੇ ਦੇਸ਼ਾਂ ਅੰਦਰ ਹਰੇਕ ਵਿਅਕਤੀ ਲਈ ਪੜ੍ਹਾਈ ਮੁਫ਼ਤ ਹੈ, ਪਰ ਭਾਰਤ ‘ਚ ਸਰਕਾਰੀ ਸਕੂਲਾਂ-ਕਾਲਜਾਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ, ਇਸ ਖ਼ਿਲਾਫ਼ ਅਧਿਆਪਕਾਂ ਨੂੰ ਆਪਣੇ ਸੰਘਰਸ਼ ਤਿੱਖੇ ਕਰਨੇ ਪੈਣਗੇ ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਨੌਜਵਾਨ ਨੂੰ ਰੁਜ਼ਗਾਰ ਦੀ ਗਾਰੰਟੀ ਕੀਤੀ ਜਾਵੇਗੀ, ਪਰ ਅੱਜ ਸਰਕਾਰ ਆਪਣੇ ਵਾਅਦੇ ਭੱਜ ਚੁੱਕੀ ਹੈ।
ਸੂਬਾ ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓਂ ਨੇ ਕਿਹਾ ਕਿ ਪਿਛਲੀ ਦਿਨੀਂ ਸੂਬਾ ਸਰਕਾਰ ਵੱਲੋਂ ਕੀਤਾ ਸਰਕਾਰੀ ਸਕੂਲਾਂ ‘ਚ ਕਾਰਪੋਰੇਟ ਸੈਕਟਰ ਨੂੰ ਭਾਈਵਾਲ ਬਣਾਉਣ ਦਾ ਫੈਸਲਾ ਸਰਕਾਰ ਦੇ ਲੋਕ ਮਾਰੂ ਮਨਸੂਬਿਆਂ ਨੂੰ ਦਰਸਾਉਂਦਾ ਹੈ  ਸੂਬਾ ਸਕੱਤਰ ਚੰਦਰ ਗੁਪਤ ਪਟਿਆਲਾ ਨੇ ਕਿਹਾ ਕਿ ਜੇਕਰ ਸਰਕਾਰ ਅਧਿਆਪਕਾਂ ਦੀ ਭਰਤੀ ਨਹੀਂ ਕਰਦੀ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ।
ਇਸ ਮੌਕੇ ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਝੁਨੀਰ, ਭਰਾਤਰੀ ਜਥੇਬੰਦੀਆਂ ਵੱਲੋਂ ਕਿਸਾਨ ਆਗੂ ਸਤਵੰਤ ਵਜੀਦਪੁਰ,  ਕੰਵਲਜੀਤ ਤੇ ਵਿਦਿਆਰਥੀ ਆਗੂ ਨਵਕਿਰਨ ਪੱਤੀ ਨੇ ਸੰਬੋਧਨ ਕੀਤਾ  ਇਸ ਮੌਕੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਰਣਦੀਪ ਸੰਗਤਪੁਰਾ, ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ, ਗੋਰਖਾ ਸਿੰਘ ਕੋਟੜਾ ਸਮੇਤ ਵੱਡੀ ਗਿਣਤੀ ‘ਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਰਨਾਲਾ, ਜੀਵਨ ਰਾਮਗੜ
ਬੇਅਦਬੀ ਮਾਮਲੇ ਨੂੰ ਲੈ ਕੇ ਕਾਂਗਰਸ ਸਰਕਾਰ ਵੱਲੋਂ ਸ੍ਰੋਮਣੀ ਅਕਾਲੀ ਦਲ ਖਿਲਾਫ਼ ਕੀਤੇ ਜਾ ਰਹੇ ਪ੍ਰਚਾਰ ਨੂੰ ਲੈ ਕੇ ਅਕਾਲੀ ਦਲ ਵੱਲੋਂ ਸੂਬੇ ਭਰ ‘ਚ ਰੋਹ ਭਰਪੂਰ ਪ੍ਰਦਰਸ਼ਨ ਕੀਤੇ ਗਏ। ਜਿਸ ਤਹਿਤ ਅੱਜ ਬਰਨਾਲਾ ਵਿਖੇ ਵੀ ਸ੍ਰੋਮਣੀ ਅਕਾਲੀ ਦਲ ਬ ਦੇ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਦੇ ਬਲਜੀਤ ਸਿੰਘ ਦਾਦੂ ਤੇ ਜਸਟਿਸ ਰਣਜੀਤ ਸਿੰਘ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੰਤਾ ਨੇ ਕਿਹਾ ਕਿ ਅਕਾਲੀ ਦਲ ਅਸਲ ‘ਚ ਸਿੱਖ ਕਮਿਊਨਿਟੀ ਦੀ ਸੁਚੱਜੀ ਅਗਵਾਈ ਕਰਨ ਵਾਲੀ ਇੱਕੋ ਇੱਕ ਪਾਰਟੀ ਹੈ ਜਿਸ ਕਾਰਨ ਕਾਂਗਰਸ ‘ਚ ਬੁਖਲਾਹਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸੂਬੇ ‘ਚ ਭਾਈਮਾਰੂ ਜੰਗ ਛੇੜਨਾਂ ਚਾਹੁੰਦੀ ਹੈ ਅਤੇ ਕੋਝੀ ਸਾਜਿਸ਼ ਤਹਿਤ ਕਾਂਗਰਸ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪਰਕਾਸ਼ ਸਿੰਘ ਬਾਦਲ ਦੇ ਰਾਜ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ। ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਤੋਂ ਭੱਜਣ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਾਂਗਰਸੀ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਰੱਦ ਕਰਦਾ ਹੈ ਅਤੇ ਇਸਦੀ ਜਾਂਚ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕਰਦਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਕਾਰਵਾਈ ਤੋਂ ਖਫ਼ਾ ਹੋ ਕੇ ਅੱਜ ਸਮੁੱਚਾ ਅਕਾਲੀ ਦਲ ਕਾਂਗਰਸ ਸਰਕਾਰ ਤੇ ਉਸਦੇ ਪੁਰਜ਼ੇ ਜਸਟਿਸ ਰਣਜੀਤ ਸਿੰਘ ਤੇ ਅਖੌਤੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਪੁੱਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ।
ਸਹਿਰੀ ਪ੍ਰਧਾਨ ਰੰਮੀ ਢਿੱਲੋਂ, ਆਈਟੀ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ, ਐਸ ਸੀ ਵਿੰਗ ਦੇ ਪ੍ਰਧਾਨ ਧਰਮ ਸਿੰਘ ਫੌਜੀ, ਬੀਸੀ ਵਿੰਗ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਲਾਡੀ, ਮਹਿੰਦਰਪਾਲ ਸਿੰਘ ਪੱਖੋ, ਨਗਰ ਕੌਂਸਲ ਦੇ ਪ੍ਰਧਾਨ ਸੰਜੀਵ ਸ਼ੋਰੀ, ਇਸਤਰੀ ਅਕਾਲੀ ਦਲ ਦੇ ਸਹਿਰੀ ਪ੍ਰਧਾਨ ਪਰਮਜੀਤ ਕੌਰ ਰੰਧਾਵਾ, ਦਿਹਾਤੀ ਪ੍ਰਧਾਨ ਜਸਵਿੰਦਰ ਕੌਰ ਠੁੱਲ੍ਹੇਵਾਲ ਤੋਂ ਇਲਾਵਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਜਟਾਣਾਂ, ਗੁਰਚਰਨ ਕਲੇਰ, ਸੋਨੀ ਜਾਗਲ, ਨਿਹਾਲ ਸਿੰਘ ਉਪਲੀ,ਬੱਬੂ ਉਪਲੀ, ਕਰਮਜੀਤ ਸਿੰਘ, ਪਰਮਜੀਤ ਸਿੰਘ ਢਿੱਲੋਂ, ਹਰਪਾਲਇੰਦਰ ਰਾਹੀ, ਜਰਨੈਲ ਭੋਤਨਾ, ਸੋਨੀ ਸੰਘੇੜਾ, ਹਰਚਰਨ ਸਿੰਘ, ਸੁਰਜੀਤ ਮਠਾੜੂ, ਹਰਭਜਨ ਸਿੰਘ, ਰਿੰਪੀ ਵਰਮਾ, ਰੁਪਿੰਦਰ ਸੰਧੂ, ਸੁਖਪਾਲ ਰੁਪਾਣਾਂ, ਰਣਜੋਧ ਸਿੰਘ, ਬਾਡੂ ਨੰਗਲ ਆਦਿ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖਹਿਰਾ ਨੇ ‘ਆਪ’ ਵਲੰਟੀਅਰਾਂ ਤੋਂ ਮਾਈਕ ਖੋਹ ਕੇ ਬਾਹਰ ਕਢਵਾਇਆ
ਹੋਟਲ ਦੇ ਬਾਹਰ ਲਾਏ ‘ਸੁਖਪਾਲ ਖਹਿਰਾ ਮੁਰਦਾਬਾਦ’ ਦੇ ਨਾਅਰੇ
ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਆਪਣੀ ਸਾਖ਼ ਬਣਾਉਣ ਵਿੱਚ ਰੁੱਝੇ ਸੁਖਪਾਲ ਸਿੰਘ ਖਹਿਰਾ ਨੂੰ ਸੰਗਰੂਰ ਵਿਖੇ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਉਸ ਦੀ ਮੌਜ਼ੂਦਗੀ ‘ਚ ਆਪਣੇ ਆਗੂ ਅਰਵਿੰਦ ਕੇਜਰੀਵਾਲ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਹੱਕ ਵਿੱਚ ਨਾਅਰੇ ਮਾਰਨੇ ਸ਼ੁਰੂ ਕਰ ਦਿੱਤੇ ਸਥਿਤੀ ਇਹ ਬਣ ਗਈ ਕਿ ਅੱਗ ਭਬੂਕਾ ਹੋਏ ਖਹਿਰਾ ਨੂੰ ਖੁਦ ਉੱਠ ਕੇ ਉਨ੍ਹਾਂ ਕੋਲੋਂ ਮਾਈਕ ਖੋਹਣਾ ਪਿਆ ਅਤੇ ਪੁਲਿਸ ਤੋਂ ਉਨ੍ਹਾਂ ਵਲੰਟੀਅਰਾਂ ਨੂੰ ਹੋਟਲ ਦੇ ਪਿਛਲੇ ਦਰਵਾਜਿਓਂ ਬਾਹਰ ਕਢਵਾ ਦਿੱਤਾ।
ਮੌਕੇ ਤੋਂ ਹਾਸਲ ਜਾਣਕਾਰੀ ਮੁਤਾਬਕ ਅੱਜ ਸੰਗਰੂਰ ਦੇ ਸ਼ਿਵਾਲਿਕ ਹੋਟਲ ਵਿਖੇ ਮੀਟਿੰਗ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਆਖ ਕੇ ਸੱਦੀ ਗਈ ਸੀ ਪਰ ਉਸ ਵਿੱਚ ਸਿਰਫ਼ ਖਹਿਰੇ ਦੇ ਸਮਰਥਕ ਜਿਨ੍ਹਾਂ ਦੀ ਗਿਣਤੀ 150 ਦੇ ਕਰੀਬ ਸੀ, ਉਹ ਹੀ ਪੁੱਜੇ। ਸੁਖਪਾਲ ਸਿੰਘ ਖਹਿਰਾ ਤੋਂ ਇਲਾਵਾ ਪਾਰਟੀ ਤੋਂ ਬਾਗ਼ੀ ਹੋਏ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਖਾਲਸਾ ਵੀ ਉਸ ਨਾਲ ਸੀ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦਾ ਕੋਈ ਹੋਰ ਸੀਨੀਅਰ ਆਗੂ ਉੱਥੇ ਨਾ ਪਹੁੰਚਿਆ ਹੋਟਲ ਦੇ ਇੱਕ ਹਾਲ ਵਿੱਚ ਮੀਟਿੰਗ ਚੱਲ ਰਹੀ ਸੀ ਜਿੱਥੇ ਖਹਿਰਾ ਨੇ ਮਾਈਕ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਮੁੜ ਹੋਈਆਂ ਛੁੱਟੀਆਂ, ਜਾਣੋ ਕਾਰਨ
ਪਹਿਲਾਂ ਮਾਈਕ ਤੋਂ ਸਿਰਫ਼ ਖਹਿਰਾ ਸਮਰਥਕ ਦੋ ਤਿੰਨ ਬੁਲਾਰਿਆਂ ਨੇ ਸੰਬੋਧਨ ਕੀਤਾ ਪਰ ਜਿਉਂ ਹੀ ਆਮ ਆਦਮੀ ਪਾਰਟੀ ਦੇ ਸੰਗਰੂਰ ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਨੂੰ ਬੋਲਣ ਦਾ ਮੌਕਾ ਮਿਲਿਆ ਤਾਂ ਉਨ੍ਹਾਂ ਆਉਣ ਸਾਰ ਸਟੇਜ ਤੋਂ ਇਹ ਆਖ਼ ਦਿੱਤਾ ਕਿ ਅਰਵਿੰਦ ਕੇਜਰੀਵਾਲ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਆਗੂ ਹਨ। ਜਿਨ੍ਹਾਂ ਨੇ ਆਪਣੀ ਜੀਅ ਤੋੜ ਮਿਹਨਤ ਨਾਲ ਪਾਰਟੀ ਖੜ੍ਹੀ ਕੀਤੀ ਹੈ। ਇੰਦਰਪਾਲ ਨੇ ਪਾਰਟੀ ਦੇ ਬਾਗੀ ਵਿਧਾਇਕਾਂ ਵੱਲ ਇਸ਼ਾਰਾ ਕਰਦਿਆਂ ਆਖਿਆ ਕੀ ਉਹ ਅਰਵਿੰਦ ਕੇਜਰੀਵਾਲ ਵਾਂਗ ਕੰਮ ਕਰ ਸਕਦੇ ਹਨ। ਏਨਾ ਕਹਿਣ ਦੀ ਦੇਰ ਸੀ ਕਿ ਹਾਲ ਵਿੱਚ ਹਫੜਾ ਦਫੜੀ ਵਾਲਾ ਮਾਹੌਲ ਬਣ ਗਿਆ ਅਤੇ ਖਹਿਰਾ ਦੇ ਕੁਝ ਸਮਰਥਕਾਂ ਨੇ ਉੱਠ ਕੇ ਇੰਦਰਪਾਲ ਨੂੰ ਬੋਲਣੋਂ ਹਟਾਉਣ ਦਾ ਯਤਨ ਕੀਤਾ ਪਰ ਉਹ ਬੋਲਦੇ ਰਹੇ ਅਤੇ ਉਨ੍ਹਾਂ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਪੰਡਾਲ ਵਿੱਚ ਬੈਠੇ ਕੇਜਰੀਵਾਲ ਸਮਰਥਕਾਂ ਨੇ ਵੀ ਇੰਦਰਪਾਲ ਦਾ ਸਾਥ ਦਿੱਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਨਾਲ ਸਾਰਾ ਹਾਲ ਗੂੰਜਾ ਦਿੱਤਾ। ਹਾਲਾਤ ਬੇਵਸ ਹੋਣ ਪਿੱਛੋਂ ਖਹਿਰਾ ਆਪਣੀ ਸੀਟ ਤੋਂ ਉੱਠਿਆ ਅਤੇ ਉਸ ਨੇ ਇੰਦਰਪਾਲ ਤੋਂ ਮਾਇਕ ਖੋਹ ਲਿਆ ਅਤੇ ਖਹਿਰੇ ਦੇ ਸੁਰੱਖਿਆ ਵਾਸਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਸਾਰੇ ਕੇਜਰੀਵਾਲ ਸਮਰਥਕਾਂ ਨੂੰ ਹੋਟਲ ਦੇ ਪਿਛਲੇ ਗੇਟ ਰਾਹੀਂ ਬਾਹਰ ਕੱਢ ਕੇ ਅੰਦਰੋਂ ਕੁੰਡਾ ਬੁੰਦ ਕਰ ਦਿੱਤਾ। ਉਨ੍ਹਾਂ ਹੋਟਲ ਦੇ ਬਾਹਰ ਖੜ੍ਹ ਕੇ ਖਹਿਰਾ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ। (Bhagwant Maan)
ਇਹ ਵੀ ਪੜ੍ਹੋ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੁੱਜੇ ਵਿਜੀਲੈਂਸ ਦਫ਼ਤਰ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਦਰਪਾਲ ਸਿੰਘ ਨੇ ਕਿਹਾ ਕਿ ਅਸੀਂ ਸਵੇਰ ਤੋਂ ਖਹਿਰੇ ਦੀ ਉਡੀਕ ਵਿੱਚ ਸਾਂ। ਉਨ੍ਹਾਂ ਆਖਿਆ ਕਿ ਸਾਰੇ ਵਲੰਟੀਅਰਾਂ ਨੂੰ ਇਹ ਸੱਦਾ ਭੇਜਿਆ ਗਿਆ ਸੀ ਕਿ ਆਮ ਆਮੀ ਪਾਰਟੀ ਦੀ ਮੀਟਿੰਗ ਹੈ ਪਰ ਜਦੋਂ ਅਸੀਂ ਆਪਣੇ ਵਿਚਾਰ ਪ੍ਰਗਟਾਉਂਦਿਆਂ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕੀਤੀ ਜਿਹੜੀ ਖਹਿਰਾ ਅਤੇ ਉਸ ਦੇ ਸਮਰਥਕਾਂ ਨੂੰ ਪਸੰਦ ਨਹੀਂ ਆਈ ਅਤੇ ਉਨ੍ਹਾਂ ਕਈ ਪਾਰਟੀ ਆਗੂਆਂ ਨੂੰ ਬਾਹਰ ਕੱਢ ਦਿੱਤਾ। (Bhagwant Maan)
ਇਸ ਮੌਕੇ ਤੇ ਮੌਜ਼ੂਦ ਆਪ ਦੇ ਇੱਕ ਹੋਰ ਆਗੂ ਗੁਰਦੀਪ ਸਿੰਘ ਫੱਗੂਵਾਲਾ ਨੇ ਕਿਹਾ ਕਿ ਖਹਿਰਾ ਵਲੰਟੀਅਰਾਂ ਨੂੰ ਅਵਾਜ਼ ਨੂੰ ਦਬਾ ਕੇ ਕਿਹੜੇ ਲੋਕਤੰਤਰ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਨਾਲ ਡਟ ਕੇ ਖੜ੍ਹੀ ਤੇ ਖੜ੍ਹੀ ਰਹੇਗੀ, ਵਿਰੋਧੀਆਂ ਦੇ ਮਨਸੂਬੇ ਅਸੀਂ ਕਾਮਯਾਬ ਨਹੀਂ ਹੋਣ ਦੇਵਾਂਗੇ। ਦੂਜੇ ਪਾਸੇ ਸੁਖਪਾਲ ਖਹਿਰੇ ਨੇ ਸਫ਼ਾਈ ਦਿੰਦਿਆਂ ਕਿਹਾ ਕਿ ਇਹ ਮੀਟਿੰਗ ਆਮ ਆਦਮੀ ਪਾਰਟੀ ਵੱਲੋਂ ਹੀ ਰੱਖੀ ਗਈ ਸੀ ਪਰ ਕੁਝ ਲੋਕਾਂ ਨੂੰ ਇਹ ਮਨਜ਼ੂਰ ਨਹੀਂ। ਉਸ ਨੇ ਕਿਹਾ ਕਿ ਹਰੇਕ ਜਥੇਬੰਦੀ ‘ਚ ਪੰਜ-ਸੱਤ ਫੀਸਦੀ ਅਜਿਹੇ ਆਗੂ ਹੁੰਦੇ ਹਨ ਜਿਹੜਾ ਪਾਰਟੀ ਦਾ ਮਾਹੌਲ ਖਰਾਬ ਕਰਦੇ ਹਨ।
ਖਹਿਰਾ ਖਿਲਾਫ਼ ਪਾਰਟੀ ਕਰ ਰਹੀ ਹੈ ਸਖ਼ਤ ਕਾਰਵਾਈ : ਚੀਮਾ | Bhagwant Maan
ਸੰਗਰੂਰ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਖੁਦ ਮੁਖ਼ਤਿਆਰ ਬਣ ਕੇ ਪਾਰਟੀ ਦੀ ਸਾਖ ਨਾ ਖਰਾਬ ਕਰਨ ਪਾਰਟੀਆਂ ਖੁਦ ਮੁਖ਼ਤਿਆਰੀ ਨਾਲ ਨਹੀਂ ਚਲਦੀਆਂ ਹੁੰਦੀਆਂ ਹਨ, ਸਾਰੇ ਵਲੰਟੀਅਰਾਂ ਨੂੰ ਨਾਲ ਲੈ ਕੇ ਚੱਲਣਾ ਪੈਂਦਾ ਹੈ।
ਚੀਮਾ ਨੇ ਕਿਹਾ ਕਿ ਸਾਨੂੰ ਅੱਜ ਪਤਾ ਲੱਗਿਆ ਹੈ ਕਿ ਸੁਖਪਾਲ ਖਹਿਰੇ ਨੇ ਅੱਜ ਵਲੰਟੀਅਰਾਂ ਦੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਕੁਝ ਸੀਨੀਅਰ ਲੀਡਰਾਂ ਨੂੰ ਇਸ ਕਰਕੇ ਮੀਟਿੰਗ ਵਿੱਚੋਂ ਬਾਹਰ ਕਢਵਾ ਦਿੱਤਾ ਕਿ ਉਹ ਪਾਰਟੀ ਦੇ ਮੋਹਰੀ ਆਗੂ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਨਾਅਰੇ ਲਾ ਰਹੇ ਸਨ। ਉਨ੍ਹਾਂ ਕਿਹਾ ਕਿ ਖਹਿਰੇ ਦੀ ਇਹ ਗੱਲ ਬਹੁਤ ਗਲਤ ਹੈ ਅਤੇ ਉਨ੍ਹਾਂ ਨੇ ਇਸ ਬਾਰੇ ਪਾਰਟੀ ਹਾਈਕਮਾਂਡ ਨੂੰ ਵੀ ਲਿਖ ਕੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਵੱਲੋਂ ਖਹਿਰੇ ਦੇ ਖਿਲਾਫ਼ ਕੋਈ ਸਖ਼ਤ ਫੈਸਲਾ ਲਿਆ ਜਾ ਸਕਦਾ ਹੈ। ਚੀਮਾ ਨੇ ਕਿਹਾ ਕਿ ਅਸੀਂ ਪਿਛਲੇ ਲੰਮੇ ਸਮੇਂ ਤੋਂ ਇਹ ਗੱਲ ਕਹਿ ਕੇ ਰਹੇ ਹਾਂ ਕਿ ਸੁਖਪਾਲ ਖਹਿਰਾ ਗਲਤ ਹੱਥਾਂ ਵਿੱਚ ਖੇਡ ਰਿਹਾ ਹੈ। ਆਰ.ਐਸ.ਐਸ. ਨੇ ਬੈਂਸ ਭਰਾਵਾਂ ਦੇ ਰਾਹੀਂ ਸੁਖਪਾਲ ਖਹਿਰੇ ਨਾਲ ਮਿਲ ਕੇ ਆਮ ਆਦਮੀ ਪਾਰਟੀ ਨੂੰ ਖਤਮ ਕਰਨ ਦੀ ਯੋਜਨਾ ਉਲੀਕੀ ਹੋਈ ਹੈ ਪਰ ਇਸ ਨੂੰ ਕਿਸੇ ਵੀ ਹਾਲਤ ਵਿੱਚ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।
ਨਵੀਂ ਦਿੱਲੀ: ਮਕਬੂਜਾ ਕਸ਼ਮੀਰ (PoK) ਵਿੱਚ ਅਜ਼ਾਦੀ ਦੇ ਅੰਦੋਲਨ ਦੀ ਰਫ਼ਤਾਰ ਤੇਜ਼ ਹੋ ਰਹੀ ਹੈ। ਪਾਕਿਸਤਾਨ ਤੋਂ ਅਜ਼ਾਦੀ ਲਈ ਜਨਦਾਲੀ ਵਿੱਚ ਜੰਮੂ-ਕਸ਼ਮੀਰ ਰਾਸ਼ਟਰੀ ਵਿਦਿਆਰਥੀ ਸੰਘ ਵੱਲੋਂ ਵਿਸ਼ਾਲ ਰੈਲੀ ਕੱਢੀ ਗਈ। ਰੈਲੀ ਵਿੱਚ ਅਜ਼ਾਦੀ ਦੇ ਨਾਅਰੇ ਲਾਏ ਗਏ। ਸਥਾਨਕ ਨੇਤਾ ਲੀਕਾਂਤ ਖਾਨ ਨੇਕਾ ਕਿ ਪਾਕਿਸਤਾਨ ਇਸ ਸ਼ਾਤੀਪੂਰਨ ਜਗ੍ਹਾ ਨੂੰ ਬਰਬਾਦ ਕਰਨ ਲਈ ਇੱਥੇ ਅੱਤਵਾਦੀਆਂ ਨੂੰ ਭੇਜਦਾ ਹੈ। ਪੀਓਕੇ ਵਿੱਚ ਲਗਾਤਾਰ ਅਜ਼ਾਦੀ ਮੰਗ ਉੱਠ ਰਹੀ ਹੈ।
ਨਜਾਇਜ਼ ਕਬਜ਼ਾ ਹੀ ਅਸਲੀ ਮੁੱਦਾ
ਦੂਜੇ ਪਾਸੇ ਭਾਰਤ ਹਮੇਸ਼ਾ ਤਂ ਕਹਿੰਦਾ ਰਿਹਾ ਹੈ ਕਿ ਪੀਓਕੇ ਅਤੇ ਗਿਲਗਿਤ-ਬਾਲਿਸਟਤਾਨ ‘ਤੇ ਪਾਕਿਸਤਾਨ ਦਾ ਕਬਜ਼ਾ ਨਜਾਇਜ਼ ਹੈ ਅਤੇ ਉਸ ਨੂੰ ਖਾਲੀ ਕਰਨਾ ਪਵੇਗਾ। ਭਾਰਤ ਦਾ ਕਹਿਣਾ ਹੈ ਕਿ ਜੇਕਰ ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਮੂ ਅਤੇ ਕਸ਼ਮੀਰ ਨੂੰ ਲੈ ਕੇ ਕੋਈ ਵਿਵਾਦ ਹੈ ਤਾਂ ਉਹ ਸਿਰਫ਼ ਪਾਕਿਸਤਾਨ ਵੱਲੋਂ ਪੀਓਕੇ ਅਤੇ ਗਿਲਗਿਤ-ਬਾਲਿਸਤਾਨ ‘ਤੇ ਨਜ਼ਾਇਜ਼ ਕਬਜ਼ਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਪ ਵਰਕਰਾਂ ਨੇ ਫੂਕੀ ਵਿਧਾਨ ਸਭਾ ਸਪੀਕਰ ਦੀ ਅਰਥੀ
ਸੁਖਜੀਤ ਮਾਨ, ਮਾਨਸਾ, 23 ਜੂਨ:ਵਿਧਾਨ ਸਭਾ ‘ਚ ਸਰਕਾਰ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਮਾਰਸ਼ਲਾਂ ਵੱਲੋਂ ਕੀਤੀ ਗਈ ਖਿੱਚ ਧੂਹ ਅਤੇ ਪੱਗਾਂ ਰੋਲਣ ਦੇ ਵਿਰੋਧ ‘ਚ ਅੱਜ ਇੱਥੇ ਆਪ ਵਰਕਰਾਂ ਨੇ ਆਪ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਦਫਤਰ ਤੋਂ ਲੈ ਕੇ ਬੱਸ ਅੱਡੇ ਤੱਕ ਪੰਜਾਬ ਸਰਕਾਰ ਅਤੇ ਵਿਧਾਨ ਸਭਾ ਦੇ ਸਪੀਕਰ ਖਿਲਾਫ ਰੋਸ ਮਾਰਚ ਕੱਢਿਆ  ਰੋਸ ਮਾਰਚ ਉਪਰੰਤ ਬੱਸ ਅੱਡੇ ਕੋਲ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ‘ਚ ਵਿਧਾਨ ਸਭਾ ਦੇ ਸਪੀਕਰ  ਦੀ ਅਰਥੀ ਵੀ ਸਾੜੀ ਗਈ
ਇਸ ਮੌਕੇ   ਚੌਂਕ ‘ਚ ਸੰਬੋਧਨ ਦੌਰਾਨ ਬੁਲਾਰਿਆਂ ਨੇ ਆਖਿਆ ਕਿ ਜਨਤਾ ਨੇ ਆਪਣੇ ਹੱਕਾਂ ਦੀ ਪੂਰਤੀ ਲਈ ਜੋ ਨੁਮਾਇੰਦੇ ਚੁਣ ਕੇ ਵਿਧਾਨ ਸਭਾ ‘ਚ ਭੇਜੇ ਹਨ ਉਨ੍ਹਾਂ ਨਾਲ ਉੱਥੇ ਜੋ ਸਲੂਕ ਸੱਤਾਧਾਰੀ ਧਿਰ ਦੇ ਇਸ਼ਾਰੇ ‘ਤੇ ਮਾਰਸ਼ਲਾਂ ਵੱਲੋਂ ਕੀਤਾ ਗਿਆ ਹੈ ਉਹ ਨਿੰਦਣਯੋਗ ਹੈ ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਕਾਰ ਦੀਆਂ ਨਾਕਾਮੀਆਂ ਖਿਲਾਫ ਆਵਾਜ ਬੁਲੰਦ ਕਰਨਾ ਚਾਹੁੰਦੇ ਸੀ ਤਾਂ ਸੈਸ਼ਨ ਦੇ ਸ਼ੁਰੂਆਤ ‘ਚ ਹੀ ਸੁਖਪਾਲ ਸਿੰਘ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਸਿਮਰਨਜੀਤ ਸਿੰਘ ਬੈਂਸ ਨੂੰ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਜੋ ਲੋਕਤੰਤਰ ਦਾ ਘਾਣ ਹੈ।
ਇਸ ਮੌਕੇ ਸੁਖਵਿੰਦਰ ਭੋਲਾ ਮਾਨ, ਹਰਪ੍ਰੀਤ ਜਟਾਣਾ, ਗੁਰਵਿੰਦਰ ਸਿੰਘ, ਕਰਮਜੀਤ ਕੌਰ ਅਤੇ ਪਾਰਟੀ ਦੇ ਹੋਰ ਬੁਲਾਰਿਆਂ ਨੇ ਆਖਿਆ ਕਿ ਵਿਧਾਇਕਾਂ ਦੀ ਗੱਲ ਸੁਣਨਾ ਸਪੀਕਰ ਦਾ ਫਰਜ਼ ਹੈ ਪਰ ਸਪੀਕਰ ਨੇ ਆਪਣਾ ਫਰਜ਼ ਭੁਲਾ ਕੇ ਸਪੀਕਰ ਦੇ ਸਤਿਕਾਰਤ ਅਹੁਦੇ ਦੀ ਤੌਹੀਨ ਕੀਤੀ ਹੈ। ਇਸ ਮੌਕੇ ਜਗਵਿੰਦਰ ਸਿੰਘ, ਗੁਰਪ੍ਰੀਤ ਭੁੱਚਰ, ਵਿਸਾਖਾ ਸਿੰਘ, ਰੋਹੀ ਖਾਨ, ਰਾਕੇਸ਼ ਨਾਰੰਗ ਅਤੇ ਅਸ਼ੋਕ ਬਾਂਸਲ ਆਦਿ ਹਾਜ਼ਰ ਸਨ।
ਮੰਗਾਂ ਦੀ ਪੂਰਤੀ ਲਈ ਨਗਰ ਕੌਂਸਲ ਦਫਤਰ ਅੱਗੇ ਲਾਇਆ ਧਰਨਾ
ਸਥਾਨਕ ਸ਼ਹਿਰ ਦੇ ਵਾਰਡ ਨੰਬਰ 25 ਦੇ ਬਾਸਿੰਦਿਆਂ ਨੇ ਆਪਣੇ ਵਾਰਡ ਦੀਆਂ ਸਮੱਸਿਆਵਾਂ ਸਬੰਧੀ ਅੱਜ ਵਾਰਡ ਸੁਧਾਰ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਸ਼ਹਿਰ ‘ਚ ਰੋਸ ਮਾਰਚ ਕਰਨ ਮਗਰੋਂ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਲਾਇਆ ਇਸ ਮੌਕੇ ਵਾਰਡ ਵਾਸੀਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਨਗਰ ਕੌਂਸਲ ਅਤੇ ਪੰਜਾਬ ਸਰਕਾਰ ਵਿਰੋਧੀ ਨਾਅਰੇ ਲਾਏ
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਆਖਿਆ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ 12 ਜੂਨ ਨੂੰ ਨਗਰ ਕੌਂਸਲ ਦਫ਼ਤਰ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਸੀ ਪਰ ਹਾਲੇ ਤੱਕ ਉਨ੍ਹਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਸੀਪੀਆਈ ਐਮਐਲ (ਲਿਬਰੇਸ਼ਨ) ਦੇ ਜ਼ਿਲ੍ਹਾ ਆਗੂ ਕਾ. ਬਿੰਦਰ ਅਲਖ ਨੇ  ਵਾਰਡ ਨੰਬਰ 25 ਲਈ ਸਵੱਛ ਭਾਰਤ ਅਭਿਆਨ ਤਹਿਤ ਆਏ ਫੰਡ ਨਗਰ ਕੌਂਸਲ ਵੱਲੋਂ ਨਾ ਦਿੱਤੇ ਜਾਣ ਦੀ ਗੱਲ ਵੀ ਆਖੀ ਬੁਲਾਰਿਆਂ ਨੇ ਵਾਰਡ ਦੀਆਂ ਹੋਰਨਾਂ ਸਮੱਸਿਆਵਾਂ ਦੇ ਹੱਲ ਦੀ ਮੰਗ ਵੀ ਕੀਤੀ। ਇਸ ਧਰਨੇ ਦੌਰਾਨ ਥੋੜ੍ਹੇ ਸਮੇਂ ਲਈ ਜਾਮ ਵੀ ਲੱਗਿਆ ਧਰਨਾਕਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਨਗਰ ਕੌਂਸਲ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਸੌਂਪਿਆ ਗਿਆ। ਧਰਨੇ ਦੌਰਾਨ ਸੀਪੀਆਈਐਮਐਲ ਲਿਬਰੇਸ਼ਨ ਦੇ ਸੂਬਾ ਆਗੂ ਕਾ. ਰਾਜਵਿੰਦਰ ਰਾਣਾ, ਮਜ਼ਦੂਰ ਮੁਕਤੀ ਮੋਰਚੇ ਦੇ ਗੁਰਸੇਵਕ ਮਾਨ,  ਭਾਕਿਯੂ ਡਕੌਂਦਾ ਦੇ ਮਹਿੰਦਰ ਸਿੰਘ ਭੈਣੀਬਾਘਾ ਆਦਿ ਨੇ ਵੀ ਸੰਬੋਧਨ ਕੀਤਾ।
ਭਾਰਤੀ ਇਨਕਲਾਬੀ ਮਾਰਕਸੀ ਪਾਰਟੀ ਨੇ ਕੀਤੀ ਨਾਅਰੇਬਾਜੀ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੱੱਦੇ ਤੇ  ਕੇਂਦਰੀ ਅਤੇ ਸੂਬਾ ਸਰਕਾਰਾਂ ਵੱਲੋ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਅਤੇ ਬਾਕੀ ਮੰਗਾਂ ‘ਤੇ ਜ਼ੋਰ ਦੇਣ ਲਈ ਮਨਾਏ ਜਾ ਰਹੇ ‘ਮੰਗ ਹਫ਼ਤੇ’  ਦੀ ਲੜੀ ਵਜੋਂ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਸੌਂਪਿਆ ਗਿਆ ਮੰਗ ਪੱਤਰ ਦੇਣ ਉਪਰੰਤ ਆਗੂਆਂ ਨੇ ਸਰਕਾਰ ਖਿਲਾਫ ਨਾਅਰੇਬਾਜੀ ਵੀ ਕੀਤੀ।
ਇਸ ਮੌਕੇ ਮੰਗ ਪੱਤਰ ‘ਚ ਪਾਰਟੀ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਵਾਅਦੇ ਅਨੁਸਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਸਿਰ ਚੜ੍ਹਿਆਂ ਸਮੁੱਚਾ ਕਰਜ਼ਾ ਰੱਦ ਕੀਤਾ ਜਾਵੇ ਅਤੇ ਕਰਜ਼ਾ ਨਬੇੜੂ ਕਾਨੂੰਨ ਦੀਆਂ ਤਰੁੱਟੀਆਂ ਨੂੰ ਦੂਰ ਕਰ ਕੇ ਕਿਸਾਨ ਪੱਖੀ ਬਣਾਇਆਂ ਜਾਵੇ, ਫਸਲਾਂ ਦੇ ਭਾਅ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਿਸ਼ਾਂ ਅਨੁਸਾਰ  ਦਿੱਤੀਆਂ ਜਾਣ ਅਤੇ ਲਾਗਤ ਦੀਆਂ ਕੀਮਤਾਂ ਘਟਾਉਣ ਲਈ ਖਾਦਾਂ, ਬੀਜ, ਡੀਜ਼ਲ ਅਤੇ ਸੰਦਾਂ ਤੇ 5000 ਦੀ ਸਬਸਿਡੀ ਦਿੱਤੀ ਜਾਵੇ।  ਇਸ ਮੌਕੇ ਕਾ. ਲਾਲ ਸਿੰਘ ਸਰਦੂਲਗੜ੍ਹ, ਅਮਰੀਕ ਸਿੰਘ ਫਫੜੇ, ਡਾ ਗੁਰਤੇਜ਼ ਸਿੰਘ, ਬਿੱਕਰ ਸਿੰਘ ਖੀਵਾ ਖੁਰਦ,  ਮਹਿੰਦਰ ਸਿੰਘ ਖੀਵਾ ਕਲਾਂ, ਮੇਜਰ ਸਿੰਘ ਦੂਲੋਵਾਲ ਅਤੇ ਹਰਦੇਵ ਸਿੰਘ ਬਰਨਾਲਾ ਵੀ ਹਾਜ਼ਰ ਸਨ।