power supply - Sach Kahoon Punjabi
ਪਹਿਲੇ ਗੇੜ ’ਚ ਝੋਨੇ ਲਈ ਅੱਠ ਘੰਟੇ ਬਿਜਲੀ ਸਪਲਾਈ ਅੱਜ ਤੋਂ
ਕੰਡਿਆਲੀ ਤਾਰ ਤੋਂ ਪਾਰਲੇ ਖੇਤਰਾਂ ਵਾਸਤੇ ਝੋਨੇ ਦੀ ਲਵਾਈ ਸ਼ੁਰੂ | Power Supply
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਝੋਨੇ ਦੇ ਸੀਜ਼ਨ ਲਈ ਪਾਵਰਕੌਮ ਵੱਲੋਂ 10 ਜੂਨ ਤੋਂ ਪਹਿਲੇ ਗੇੜ ’ਚ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ (Power Supply) ਸ਼ੁਰੂ ਹੋ ਜਾਵੇਗੀ। ਉਂਜ ਝੋਨੇ ਦਾ ਪਹਿਲਾ ਗੇੜ ਕੰਡਿਆਲੀ ਤਾਰ ਤੋਂ ਪਾਰ ਵਾਲੇ ਖੇਤਾਂ ਤੋਂ ਸ਼ੁਰੂ ਹੋਵੇਗਾ। ਇਸ ਵਾਰ ਵੀ ਪੰਜਾਬ ਅੰਦਰ ਝੋੋਨੇ ਦੀ ਲਵਾਈ ਚਾਰ ਗੇੜਾਂ ਵਿੱਚ ਹੋਣ ਕਾਰਨ ਪਾਵਰਕੌਮ ’ਤੇ ਜਿਆਦਾ ਲੋਡ ਨਹੀਂ ਪਵੇਗਾ। ਜਾਣਕਾਰੀ ਅਨੁਸਾਰ ਸੂਬੇ ਅੰਦਰ 14 ਲੱਖ ਦੇ ਕਰੀਬ ਟਿਊਬਵੈੱਲ ਕੁਨੈਕਸ਼ਨ ਹਨ ਅਤੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਝੋਨੇ ਦੀ ਲਵਾਈ ਨੂੰ ਚਾਰ ਭਾਗਾਂ ਵਿੱਚ ਵੰਡਿਆ ਗਿਆ ਹੈ।
ਮਾਨ ਸਰਕਾਰ ਵੱਲੋਂ ਪਿਛਲੇ ਸਾਲ ਵੀ ਇਹ ਤਜ਼ਰਬਾ ਕੀਤਾ ਗਿਆ ਸੀ ਤਾਂ ਜੋ ਪਾਰਵਕੌਮ ’ਤੇ ਇਕੱਠਾ ਬਿਜਲੀ ਦਾ ਲੋਡ ਨਾ ਪਵੇ। 10 ਜੂਨ ਤੋਂ ਸ਼ੁਰੂ ਹੋ ਰਹੇ ਪਹਿਲੇ ਗੇੜ ਵਿੱਚ ਅੰਤਰਰਾਸ਼ਟਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋ ਜਾਵੇਗਾ, ਜਿਸ ਲਈ ਪਾਵਰਕੌਮ ਵੱਲੋਂ 8 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ, ਕੰਡਿਆਲੀ ਤਾਰ ਤੋਂ ਪਰਲੇ ਪਾਸੇ 8 ਘੰਟੇ ਬਿਜਲੀ ਸਪਲਾਈ ਸ਼ੁਰੂ ਹੋਣ ਨਾਲ ਪਾਰਵਕੌਮ ਸਿਰ ਜ਼ਿਆਦਾ ਬਿਜਲੀ ਲੋਡ ਨਹੀਂ ਪਵੇਗਾ।
ਸੂਬੇ ਅੰਦਰ ਚਾਰ ਗੋੜਾਂ ’ਚ ਕਿਸਾਨਾਂ ਨੂੰ ਮਿਲੇਗੀ ਬਿਜਲੀ
ਝੋਨੇ ਦਾ ਦੂਜਾ ਪੜਾਅ 16 ਜੂਨ ਤੋਂ ਸ਼ੁਰੂ ਹੋਵੇਗਾ ਅਤੇ ਇਸ ਦੌਰਾਨ ਪਾਵਰਕੌਮ ਸਿਰ ਬਿਜਲੀ ਸਪਲਾਈ ਦਾ ਲੋਡ ਵਧੇਗਾ। ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐੱਸਬੀਐੱਸ ਨਗਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋਵੇਗਾ। ਝੋਨੇ ਦਾ ਤੀਜਾ ਪੜਾਅ 19 ਜੂਨ ਤੋਂ ਸ਼ੁਰੂ ਹੋਵੇਗਾ, ਜਿਸ ਤਹਿਤ ਰੂਪਨਗਰ, ਐੱਸਏਐੱਸ ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮਿ੍ਰਤਸਰ ਜ਼ਿਲ੍ਹਿਆਂ ਵਿੱਚ ਪਾਵਰਕੌਮ ਵੱਲੋਂ ਬਿਜਲੀ ਸਪਲਾਈ ਸ਼ੁਰੂ ਕੀਤੀ ਜਾਵੇਗੀ। ਝੋਨੇ ਦਾ ਚੌਥਾ ਤੇ ਅਹਿਮ ਪੜਾਅ 21 ਜੂਨ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਪਾਵਰਕੌਮ ਦੀ ਅਮਲੀ ਤੌਰ ’ਤੇ ਪਰਖ ਮਾਪੀ ਜਾਵੇਗੀ। ਇਸ ਪੜਾਅ ਹੇਠ 9 ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਬਿਜਲੀ ਸਪਲਾਈ ਸ਼ੁਰੂ ਹੋਵੇਗੀ।
ਕਿਸੇ ਵੀ ਖਪਤਕਾਰ ਨੂੰ ਦਿੱਕਤ ਨਹੀਂ ਆਵੇਗੀ: ਸੀਐਮਡੀ ਬਲਦੇਵ ਸਰਾ
ਓਧਰ ਪਾਵਰਕੌਮ ਦੇ ਸੀਐੱਮਡੀ ਬਲਦੇਵ ਸਿੰਘ ਸਰਾ ਦਾ ਕਹਿਣਾ ਹੈ ਕਿ ਝੋਨੇ ਦੇ ਸੀਜ਼ਨ ਲਈ ਪਾਵਰਕੌਮ ਪੂਰੀ ਤਰ੍ਹਾਂ ਤਿਆਰ ਹੈ ਅਤੇ ਬਿਜਲੀ ਪ੍ਰਬੰਧ ਪੂਰੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਘਰੇਲੂ ਖਪਤਕਾਰਾਂ ਨੂੰ ਵੀ ਕਿਸੇ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਸਥਿਤੀ ਵੀ ਪੂਰੀ ਤਰ੍ਹਾਂ ਬਿਹਤਰ ਹੈ।
ਬਿਜਲੀ ਦੀ ਮੰਗ ਮੁੜ 10 ਹਜ਼ਾਰ ਮੈਗਾਵਾਟ ਨੇੜੇ ਪੁੱਜੀ | Power Supply
ਮੀਹਾਂ ਤੋਂ ਬਾਅਦ ਮੁੜ ਗਰਮੀ ਵੱਧਣ ਕਾਰਨ ਬਿਜਲੀ ਦੀ ਮੰਗ ਅੱਜ 10 ਹਜਾਰ ਮੈਗਾਵਾਟ ਦੇ ਨੇੜੇ ਪੁੱਜ ਗਈ ਹੈ। ਪਾਵਰਕੌਮ ਦੇ ਮੌਜੂਦਾ ਸਮੇਂ ਸਰਕਾਰੀ ਅਤੇ ਪ੍ਰਾਈਵੇਟ ਥਰਮਲਾਂ ਦੇ 12 ਯੂਨਿਟ ਬਿਜਲੀ ਉਤਪਾਦਨ ਕਰ ਰਹੇ ਹਨ। ਪਾਵਰਕੌਮ ਤੇ ਪ੍ਰਾਈਵੇਟ ਥਰਮਲਾਂ ਦੇ ਸਾਰੇ 7 ਯੂਨਿਟ ਚਾਲੂ ਹਨ ਅਤੇ ਇੱਥੋਂ 3451 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਥਰਮਲਾਂ ਦੇ 5 ਯੂਨਿਟ ਚੱਲ ਰਹੇ ਹਨ ਅਤੇ ਇਨ੍ਹਾਂ ਤੋਂ 935 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਹੈ। ਸਰਕਾਰੀ ਥਰਮਲਾਂ ਦੇ 3 ਯੂਨਿਟ ਬੰਦ ਪਏ ਹਨ।
ਗਰਮੀ ਦੇ ਸੀਜ਼ਨ ’ਚ ਬਿਜਲੀ ਸਪਲਾਈ ਰਹੇਗੀ ਨਿਰਵਿਘਨ : ਈਟੀਓ
(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਖਪਤਕਾਰਾਂ ਨੂੰ ਗਰਮੀ ਦੇ ਸੀਜ਼ਨ ਵਿੱਚ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ ਅਤੇ ਇਸ  ਲਈ ਵਿਭਾਗ ਕੋਲ ਪੁਖਤਾ ਪ੍ਰਬੰਧ ਹਨ ਅਤੇ ਪੰਜਾਬ ਵਾਸੀਆਂ ਨੂੰ ਉਹ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦੇਣਗੇ। (Power Supply)
ਇੱਥੋਂ ਨਜ਼ਦੀਕੀ 66 ਕੇਵੀ ਗਰਿਡ ਸਟੇਸ਼ਨ ਮਾਨਾਂਵਾਲਾ ਵਿਖੇ 20 ਐਮਵੀਏ ਦੇ ਨਵੇਂ ਟਰਾਂਸਫਰ ਦਾ ਉਦਘਾਟਨ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਅੱਜ ਇਸ ਲਗਾਏ ਗਏ ਨਵੇਂ ਟਰਾਂਸਫਾਰਮਰ ਦੇ ਚਾਲੂ ਹੋਣ ਦੇ ਨਾਲ 66 ਕੇ ਵੀ ਗਰਿਡ ਸਬਸਟੇਸਨ ਮਾਨਾਂਵਾਲਾ ਅਧੀਨ ਆ ਰਹੀਆ ਵੱਖ-ਵੱਖ ਰਿਹਾਇਸ਼ੀ ਕਲੋਨੀਆਂ, ਸਰਕਾਰੀ ਹਸਪਤਾਲ, ਵਿੱਦਿਅਕ ਅਦਾਰੇ ਅਤੇ ਵੱਡੇ-ਵੱਡੇ ਉਦਯੋਗਿਕ/ਵਪਾਰਿਕ ਅਦਾਰਿਆਂ ਨੂੰ ਬਿਹਤਰ ਬਿਜਲੀ ਸਪਲਾਈ ਲਈ ਸਿਸਟਮ ਵਿਚ ਸੁਧਾਰ ਅਤੇ ਓਵਰਲੋਡਿੰਗ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ।
ਬਿਜਲੀ ਦੀ ਨਿਰਵਿਘਨ ਸਪਲਾਈ ਲਈ 2 ਕਰੋੜ 31 ਲੱਖ ਰੁਪਏ ਦਾ ਖਰਚ ਕੀਤਾ
ਕੈਬਿਨੇਟ ਮੰਤਰੀ ਨੇ ਕਿਹਾ ਇਸ ਟਰਾਂਸਫਾਰਮਰ ਦੇ ਚਾਲੂ ਹੋਣ ਨਾਲ ਪਿੰਡ ਅਮਰਕੋਟ, ਵਡਾਲੀ, ਮਾਨਾਵਾਲਾ, ਰੱਖ ਮਾਨਾਂਵਾਲਾ, ਮੇਹਰਬਾਨਪੁਰਾ, ਨਿੱਜਰਪੁਰਾ, ਨਵਾਂਕੋਟ, ਬਿਸੰਬਰਪੁਰਾ, ਰਾਜੇਵਾਲ, ਸੁੱਖੇਵਾਲ, ਠੱਠੀਆ, ਝੀਤੇ ਕਲਾਂ, ਝੀਤੇ ਖੁਰਦ, ਰੱਖ ਝੀਤਾ, ਭਗਤੂਪਰਾ, ਰਾਮਪੁਰਾ, ਦਬੁਰਜੀ, ਪੰਡੋਰੀ, ਮਹਿਮਾ ਤੋਂ ਇਲਾਵਾ ਵੱਡੀਆ ਰਿਹਾਇਸ਼ੀ ਕਲੋਨੀਆ ਡਰੀਮ ਸਿਟੀ, ਡਰੀਮ ਸਿਟੀ ਨੈਕਸਟ, ਐਕਸਪੀਰੀਅਨ ਵਿਰਸਾ, ਅਲਫਾ ਸਿਟੀ, ਹੈਵਨ ਸਿਟੀ, ਪਿੰਗਲਵਾੜਾ ਨੂੰ ਬਿਜਲੀ ਦੀ ਨਿਰੰਤਰ ਸਪਲਾਈ ਵਿਚ ਹੋਰ ਸੁਧਾਰ ਹੋਵੇਗਾ। ਇਸ ਕੰਮ ਨੂੰ ਨੇਪਰੇ ਚਾੜ੍ਹਨ ਵਿਚ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਵੱਲੋਂ 2 ਕਰੋੜ 31 ਲੱਖ ਰੁਪਏ ਦਾ ਖਰਚ ਕੀਤਾ ਗਿਆ ਹੈ। (Power Supply)
ਉਨ੍ਹਾਂ ਦੱਸਿਆ ਇਸ ਪਾਵਰ ਟਰਾਸਫਾਰਮਰ ਤੋਂ ਇਲਾਵਾ 66 ਕੇਵੀ ਸਬਸਟੇਸ਼ਨ ਮਾਨਾਂਵਾਲਾ ਵਿਖੇ 04 ਨੰਬਰ ਨਵੇਂ ਵੀਸੀਬੀ ਵੀ ਲਗਾਏ ਜਾ ਰਹੇ ਹਨ। ਭਵਿੱਖ ਵਿਚ ਆਉਣ ਵਾਲੇ ਲੋਡ ਨੂੰ ਮੁੱਖ ਰੱਖਦੇ ਹੋਏ 66 ਕੇਵੀ ਸਬਸਟੇਸ਼ਨ ਮਾਨਾਂਵਾਲਾ ਵਿਖੇ 01 ਨੰ: ਹੋਰ 20 ਐਮਵੀਏ ਪਾਵਰ ਟਰਾਸਫਾਰਮਰ ਲਗਾਉਣ ਦੀ ਤਜਵੀਜ ਹੈ, ਜਿਸ ਉਪਰ 285.93 ਲੱਖ ਖਰਚ ਅਉਣ ਦਾ ਅਨੁਮਾਨ ਹੈ। ਇਸ ਮੌਕੇ ਸਤਿੰਦਰ ਸਿੰਘ, ਅਨਿਲ ਸੂਰੀ, ਸਰਬਜੀਤ ਸਿੰਘ ਡਿੰਪੀ, ਛਨਾਕ ਸਿੰਘ, ਜਗਜੀਤ ਸਿੰਘ ਜੱਜ ਨਿੱਜਰਪੁਰਾ, ਹਰਪਾਲ ਸਿੰਘ ਚੌਹਾਨ, ਇੰਜੀ. ਬਾਲ ਕਿਸ਼ਨ, ਮੁੱਖ ਇੰਜੀਨੀਅਰ ਸੰਚਾਲਣ ਬਾਰਡਰ ਜੋਨ ਅੰਮ੍ਰਿਤਸਰ, ਇੰਜੀ. ਸੁਰਿੰਦਰਪਾਲ ਸੋਂਧੀ, ਇੰਜੀ: ਗੁਰਸ਼ਰਨ ਸਿੰਘ ਉਪ ਮੁੱਖ ਇੰਜੀਨਿਅਰ, ਮਨਿੰਦਰਪਾਲ ਸਿੰਘ ਵਧੀਕ ਨਿਗਰਾਨ ਇੰਜੀਨੀਅਰ, ਇੰਜੀ ਗੁਰਮੁੱਖ ਸਿੰਘ, ਵਧੀਕ ਨਿਗਰਾਨ ਇੰਜੀਨੀਅਰ, ਇੰਜੀ ਜਸਬੀਰ ਸਿੰਘ, ਇੰਜੀ ਮਹਿੰਦਰ ਸਿੰਘ, ਇੰਜੀ. ਸੁਖਜੀਤ ਸਿੰਘ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਸੂਬੇ ਵਿੱਚ ਬਿਜਲੀ ਸਪਲਾਈ ਅਤੇ ਮੰਗ ਦੇ ਪਾੜੇ ਨੂੰ ਪੂਰਨ ਦੇ ਆਦੇਸ਼
ਏਟੀਸੀ, ਟੀਟੀਸੀ ਨੂੰ 1500 ਮੈਗਾਵਾਟ ਤੱਕ ਵਧਾਉਣ ਲਈ ਕਿਹਾ
ਖੇਤੀ, ਉਦਯੋਗ ਅਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਆਦੇਸ
ਅਸ਼ਵਨੀ ਚਾਵਲਾ, ਚੰਡੀਗੜ੍ਹ । ਬਿਜਲੀ ਦੀ ਜ਼ਿਆਦਾ ਮੰਗ ਵਾਲੇ ਝੋਨੇ ਦੇ ਸੀਜਨ ਦੌਰਾਨ ਸਪਲਾਈ ਅਤੇ ਮੰਗ ਦੇ ਪਾੜੇ ਨੂੰ ਪੂਰਨ ਦੇ ਉਦੇਸ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂਂ ਉਪਲਬਧ ਟਰਾਂਸਫਰ ਸਮਰੱਥਾ (ਏ.ਟੀ.ਸੀ.) ਅਤੇ ਕੁੱਲ ਟਰਾਂਸਫਰ ਸਮਰੱਥਾ (ਟੀ.ਟੀ.ਸੀ.) ਨੂੰ ਘੱਟੋ ਘੱਟ 1,500 ਮੈਗਾਵਾਟ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਦੇ ਨਿਰੰਤਰ ਉਪਰਾਲਿਆਂ ਤਹਿਤ ਸੂਬੇ ਵਿੱਚ ਇਹ ਪਾੜਾ ਝੋਨੇ ਦੇ ਅਗਲੇ ਸੀਜਨ ਤੋਂ ਪਹਿਲਾਂ ਪਹਿਲਾਂ ਪੂਰ ਲਿਆ ਜਾਵੇਗਾ। ਇਸ ਸਬੰਧੀ ਫੈਸਲਾ ਅੱਜ ਇਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ।
ਇਸ ਪਹਿਲਕਦਮੀ ਨਾਲ ਲੋਡ ਦੀ ਵੱਧ ਰਹੀ ਮੰਗ ਦੌਰਾਨ ਸੂਬੇ ਵਿੱਚ ਖੇਤੀਬਾੜੀ, ਉਦਯੋਗ ਅਤੇ ਘਰੇਲੂ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਵਿਚ ਸਹਾਇਤਾ ਮਿਲੇਗੀ। ਪ੍ਰਬੰਧਕੀ ਸਕੱਤਰਾਂ ਨਾਲ ਮੌਜੂਦਾ ਬਿਜਲੀ ਸਪਲਾਈ ਅਤੇ ਮੰਗ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸੂਬੇ ਵਿਚ ਮੌਜੂਦਾ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਉਪਰਾਲਿਆਂ ਦੇ ਹਿੱਸੇ ਵਜੋਂ ਬਿਜਲੀ ਵਿਭਾਗ ਨੂੰ ਏਟੀਸੀ ਅਤੇ ਟੀਟੀਸੀ ਸਮਰੱਥਾ ਨੂੰ ਪਹਿਲ ਦੇ ਅਧਾਰ ‘ਤੇ ਵਧਾਉਣ ਅਤੇ ਖੇਤੀਬਾੜੀ, ਉਦਯੋਗ ਤੇ ਘਰੇਲੂ ਖੇਤਰਾਂ ਲਈ ਨਿਰਵਿਘਨ ਬਿਜਲੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਉਮੀਦ ਜਤਾਈ ਕਿ ਕੁਆਲਿਟੀ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਾਜੈਕਟ ਨਿਰਧਾਰਤ ਮਾਪਦੰਡਾਂ ਅਨੁਸਾਰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤੇ ਜਾਣਗੇ।
ਇਸ ਦੌਰਾਨ ਮੁੱਖ ਸਕੱਤਰ ਨੇ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰਾ ਸਿੰਘ ਸਪੋਰਟਸ ਯੂਨੀਵਰਸਿਟੀ ਦੀ ਉਸਾਰੀ ਦਾ ਜਾਇਜਾ ਵੀ ਲਿਆ। ਇਸ ਦੇ ਨਾਲ ਹੀ ਉਹਨਾਂ ਨੇ ਹਲਵਾਰਾ ਹਵਾਈ ਅੱਡੇ ਦੇ ਸੰਚਾਲਨ, ਹੁਸਿਆਰਪੁਰ, ਕਪੂਰਥਲਾ, ਸੰਗਰੂਰ ਅਤੇ ਮੁਹਾਲੀ ਵਿੱਚ ਮੈਡੀਕਲ ਕਾਲਜ ਸਥਾਪਤ ਕਰਨ; ਗੋਇੰਦਵਾਲ ਸਾਹਿਬ ਵਿਖੇ ਨਵੀਂ ਜੇਲ੍ਹ ਦਾ ਨਿਰਮਾਣ; ਫਾਜਲਿਕਾ ਵਿੱਚ 100 ਬੈੱਡਾਂ ਦੀ ਸਮਰੱਥਾ ਵਾਲੇ ਹਸਪਤਾਲ ਦੀ ਉਸਾਰੀ; ਅੰਮਿ੍ਰਤਸਰ ਵਿਚ ਸਟੇਟ ਕੈਂਸਰ ਸੈਂਟਰ; ਮੁਹਾਲੀ ਦੇ ਅੰਤਰਰਾਸਟਰੀ ਹਵਾਈ ਅੱਡੇ ਨੇੜੇ ਐਰੋਟਰੋਪੋਲਿਸ ਹਾਊਸਿੰਗ ਪ੍ਰਾਜੈਕਟ; ਕਾਜੌਲੀ ਵਾਟਰ ਵਰਕਸ ਵਿੱਚ 20-ਐਮਜੀਡੀ ਵਾਟਰ ਟ੍ਰੀਟਮੈਂਟ ਪਲਾਂਟ ਦਾ ਨਿਰਮਾਣ; ਸਾਹਪੁਰਕੰਡੀ ਡੈਮ ਪ੍ਰਾਜੈਕਟ ‘ਤੇ ਚੱਲ ਰਹੇ ਕੰਮ; ਰਾਜਸਥਾਨ ਅਤੇ ਸਰਹਿੰਦ ਫੀਡਰ ਨਹਿਰਾਂ ਨੂੰ ਮੁੜ ਸਥਾਪਿਤ ਕਰਨ ਅਤੇ ਜਨਤਕ ਨਿਵੇਸ ਪ੍ਰਬੰਧਨ ਕਮੇਟੀ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਭਾਗ ਵੱਲੋਂ ਚਲਾਏ ਜਾ ਰਹੇ ਹੋਰ ਵੱਡੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।
ਕਈ ਖੇਤਰਾਂ ’ਚ 48 ਘੰਟਿਆਂ ਬਾਅਦ ਵੀ ਨਹੀਂ ਹੋ ਸਕੀ ਬਿਜਲੀ ਸਪਲਾਈ ਬਹਾਲ
ਪਾਵਰਕੌਮ ਨੂੰ 9 ਕਰੋੜ ਤੋਂ ਵੱਧ ਦਾ ਹੋਇਆ ਨੁਕਸਾਨ, ਸਾਊਥ ਜੋਨ ਹੋਇਆ ਸਭ ਤੋਂ ਵੱਧ ਪ੍ਰਭਾਵਿਤ
ਲਾਈਟ ਨਾ ਆਉਣ ਕਾਰਨ ਲੋਕਾਂ ’ਚ ਹਾਹਾਕਾਰ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪਿਛਲੇ ਦਿਨੀਂ ਆਏ ਤੇਜ ਤੁਫ਼ਾਨ ਕਾਰਨ ਦਿਹਾਤੀ ਖੇਤਰਾਂ ਅੰਦਰ 48 ਘੰਟੇ ਬੀਤੇ ਜਾਣ ਦੇ ਬਾਵਜੂਦ ਵੀ ਬਿਜਲੀ ਸਪਲਾਈ ਚਾਲੂ ਨਹੀਂ ਹੋ ਸਕੀ। ਇਸ ਤੁਫ਼ਾਨ ਦੀ ਤਬਾਹੀ ਨਾਲ ਪਾਵਰਕੌਮ ਦੇ 5172 ਖੰਭੇ ਨੁਕਸਾਨੇ ਗਏ ਹਨ ਜਦਕਿ 941 ਟਰਾਂਸਫਾਰਮਰ ਢਹਿ ਢੇਰੀ ਹੋਏ ਹਨ। ਪਾਵਰਕੌਮ ਨੂੰ ਇਸ ਤੁਫ਼ਾਨ ਨਾਲ 9 ਕਰੋੜ ਤੋਂ ਵੱਧ ਦਾ ਨੁਕਸਾਨ ਪੁੱਜਿਆ ਹੈ। ਇੱਧਰ ਝੋਨੇ ਦੀ ਲਵਾਈ ਵੀ ਇਸ ਤੁਫ਼ਾਨ ਨੇ ਪ੍ਰਭਾਵਿਤ ਕੀਤੀ ਹੈ, ਕਿਉਂਕਿ ਬਹੁਤੇ ਥਾਂਈ ਅਜੇ ਟਿਊਬਵੈੱਲਾਂ ਨੂੰ ਵੀ ਬਿਜਲੀ ਬਹਾਲ ਨਹੀਂ ਹੋ ਸਕੀ।
ਇਕੱਤਰ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਹਰਿਆਣਾ ਦੀ ਹੱਦ ਨਾਲ ਲੱਗਦੇ ਪਿੰਡਾਂ ਸਮੇਤ ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਅੰਦਰ ਵੀ ਬਿਜਲੀ ਸਪਲਾਈ ਬਹਾਲ ਨਹੀਂ ਹੋ ਸਕੀ। ਇਸ ਤੋਂ ਪਟਿਆਲਾ ਸ਼ਹਿਰ ਨਾਲ ਲੱਗਦੇ ਜੋੜੀਆਂ ਸੜਕਾਂ ਤੇ ਵੀ 48 ਬੀਤੇ ਜਾਣ ਤੋਂ ਬਾਅਦ ਵੀ ਅਜੇ ਤੱਕ ਬਿਜਲੀ ਸਪਲਾਈ ਚਾਲੂ ਨਹੀਂ ਹੋਈ। ਰਾਜਪੁਰਾ ਵਿਖੇ ਕਈ ਖੇਤਰਾਂ ਵਿੱਚ ਲਗਭਗ 44 ਘੰਟਿਆਂ ਬਾਅਦ ਬਿਜਲੀ ਸਪਲਾਈ ਚਾਲੂ ਹੋਈ ਹੈ। ਪਾਵਰਕੌਮ ਨੂੰ ਸਭ ਤੋਂ ਵੱਧ ਨੁਕਸਾਨ ਸਾਊਥ ਜੋਨ ’ਚ ਪੁੱਜਿਆ ਹੈ। ਇਸ ਜੋਨ ਵਿੱਚ ਪਟਿਆਲਾ, ਸੰਗਰੂਰ, ਮੁਹਾਲੀ, ਬਰਨਾਲਾ, ਰੋਪੜ ਆਦਿ ਜ਼ਿਲ੍ਹੇ ਆਉਂਦੇ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਪ੍ਰਭਾਵਿਤ ਪਟਿਆਲਾ ਅਤੇ ਮੁਹਾਲੀ ਜ਼ਿਲ੍ਹੇ ਹੋਏ ਹਨ।
ਸਾਊਥ ਜੋਨ ਵਿੱਚ ਪਾਵਰਕੌਮ ਨੂੰ 4 ਕਰੋੜ 81 ਲੱਖ ਤੋਂ ਵੱਧ ਦਾ ਨੁਕਸਾਨ ਪੁੱਜਿਆ ਹੈ। ਅੱਜ ਕਈ ਥਾਂਈ ਦਿਹਾਤੀ ਖੇਤਰਾਂ ਵਿੱਚ ਲੋਕਾਂ ਵੱਲੋਂ ਬਿਜਲੀ ਸਪਲਾਈ ਬਹਾਲ ਨਾ ਹੋਣ ਕਾਰਨ ਪ੍ਰਰਦਸ਼ਨ ਦੀ ਵੀ ਖਬਰ ਹੈ। ਇੱਧਰ ਪਾਵਰਕੌਮ ਵਿੱਚ ਮੁਲਾਜ਼ਮਾਂ ਦੀ ਘਾਟ ਕਾਰਨ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ਹੈ। ਮੁਲਾਜ਼ਮਾਂ ਦੀ ਘਾਟ ਹੀ ਬਿਜਲੀ ਸਪਲਾਈ ਸਮੇਂ ਸਿਰ ਬਹਾਲ ਹੋਣ ’ਚ ਅੜਿੱਕਾ ਬਣ ਰਹੀ ਹੈ। ਉਂਜ ਪਾਵਰਕੌਮ ਦੇ ਮੁਲਾਜ਼ਮਾਂ ਵੱਲੋਂ ਪੂਰੀ ਸਿੱਦਤ ਨਾਲ ਬਿਜਲੀ ਸਪਲਾਈ ਬਹਾਲ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ।
ਪਾਵਰਕੌਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਦਰੱਖਤ ਜਿਆਦਾ ਡਿੱਗਣ ਕਾਰਨ ਹੀ ਵੱਡਾ ਨੁਕਸਾਨ ਹੋਇਆ ਹੈ ਅਤੇ ਕਈ ਖੇਤਰਾਂ ’ਚ ਤਾ ਲਾਈਨਾਂ ਹੀ ਉੱਖੜ ਗਈਆਂ ਹਨ। ਜਿਸ ਕਾਰਨ ਬਿਜਲੀ ਮੁਲਾਜ਼ਮਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ। 10 ਜੂਨ ਤੋਂ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਚਾਲੂ ਕੀਤੀ ਗਈ ਸੀ ਅਤੇ ਕਿਸਾਨਾਂ ਵੱਲੋਂ ਝੋਨਾਂ ਲਾਉਣ ਲਈ ਤੇਜੀ ਕੀਤੀ ਗਈ ਸੀ, ਪਰ ਲਾਈਟ ਨਾ ਆਉਣ ਕਾਰਨ ਝੋਨੇ ਦੀ ਲਵਾਈ ਵੀ ਪ੍ਰਭਾਵਿਤ ਹੋਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਦੋਂ ਬਾਰ ਆਏ ਝੱਖੜ ਨੇ ਵੀ ਪਾਵਰਕੌਮ ਨੂੰ ਕਰੋੜਾਂ ਦਾ ਨੁਕਸਾਨ ਪਹੁੰਚਾਇਆ ਸੀ।
ਰਹਿੰਦੀ ਸਪਲਾਈ ਵੀ ਜਲਦੀ ਹੋਵੇਗੀ ਬਹਾਲ : ਡਾਇਰੈਕਟਰ ਡ੍ਰਿਸਟੀਬਿਊਸ਼ਨ
ਇੱਧਰ ਪਾਵਰਕੌਮ ਦੇ ਡਾਇਰੈਕਟਰ ਡ੍ਰਿਸਟੀਬਿਊਸ਼ਨ ਸ੍ਰੀ ਗਰੇਵਾਲ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮੁਲਾਜ਼ਮਾਂ ਵੱਲੋਂ ਦਿਨ ਰਾਤ ਮੁਸੱਕਤ ਕਰਕੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ 5-7 ਫੀਸਦੀ ਹੀ ਬਿਜਲੀ ਸਪਲਾਈ ਬਹਾਲ ਹੋਣੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਖੇਤਰਾਂ ਵਿੱਚ ਬਿਜਲੀ ਸਪਲਾਈ ਅਜੇ ਚਾਲੂ ਨਹੀਂ ਹੋ ਸਕੀ ਉਨ੍ਹਾਂ ਖੇਤਰਾਂ ਵਿੱਚ ਜਲਦੀ ਬਿਜਲੀ ਸਪਲਾਈ ਚਾਲੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਝੱਖੜ ਕਾਰਨ ਨੁਕਸਾਨ ਹੀ ਬਹੁਤ ਹੋਇਆ ਹੈ ਅਤੇ ਉਨ੍ਹਾਂ ਦੇ ਮੁਲਾਜ਼ਮ ਲਗਾਤਾਰ ਸਪਲਾਈ ਦਰੁੱਸਤ ਕਰਨ ’ਚ ਲੱਗੇ ਹੋਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜਿੰਦਰਾ ਹਸਪਤਾਲ ਦਾ ਦੋਸ਼, ਪਾਵਰਕੌਮ ਸਹੀ ਢੰਗ ਨਾਲ ਨਹੀਂ ਨਿਭਾ ਰਿਹਾ ਆਪਣੀ ਡਿਊਟੀ
ਖੁਸ਼ਵੀਰ ਸਿੰਘ ਤੂਰ,ਪਟਿਆਲਾ:
ਉੱਤਰੀ ਭਾਰਤ ਦੇ ਪ੍ਰਸਿੱਧ ਰਜਿੰਦਰਾ ਹਪਸਪਤਾਲ ਅੰਦਰ ਗੁੱਲ ਹੋ ਰਹੀ ਬਿਜਲੀ ਨੂੰ ਲੈ ਕੇ ਰਜਿੰਦਰਾ ਮੈਨੇਜਮੈਂਟ ਅਤੇ ਪਾਵਰਕੌਮ ਦੇ ਅਧਿਕਾਰੀਆਂ ਵਿੱਚ ਤਣਾਤਣੀ ਹੋ ਗਈ ਹੈ। ਰਜਿੰਦਰਾ ਹਸਪਤਾਲ ਦਾ ਦੋਸ਼ ਹੈ ਕਿ ਪਾਵਰਕੌਮ ਵੱਲੋਂ ਇੱਥੇ ਬਿਜਲੀ ਸਪਲਾਈ ਸਬੰਧੀ ਆਪਣੀ ਡਿਊਟੀ ਠੀਕ ਢੰਗ ਨਾਲ ਨਹੀਂ ਨਿਭਾਈ ਜਾ ਰਹੀ ਜਦਕਿ ਪਾਵਰਕੌਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਜਿੰਦਰਾ ਹਸਪਤਾਲ ਆਪਣੇ ਅੰਦਰ ਜਾ ਰਹੇ ਬਿਜਲੀ ਉਪਕਰਨਾਂ ਦੀ ਦੇਖਭਾਲ ਦਾ ਕੰਮ ਉਨ੍ਹਾਂ ਦਾ ਹੈ ਜਦਕਿ ਪਾਵਰਕੌਮ ਵੱਲੋਂ ਆਪਣੀ ਬਿਜਲੀ ਸਪਲਾਈ ਠੀਕ ਢੰਗ ਨਾਲ ਦਿੱਤੀ ਜਾ ਰਹੀ ਹੈ।
ਪਾਵਰਕੌਮ ਮੈਨੇਜਮੈਂਟ ਨੇ ਬਿਜਲੀ ਉਪਕਰਨਾਂ ਦੀ ਦੇਖਭਾਲ ਲਈ ਹਸਪਤਾਲ ਮੈਨੇਜਮੈਂਟ ਨੂੰ ਦੱਸਿਆ ਜਿੰਮੇਵਾਰ
ਜਾਣਕਾਰੀ ਅਨੁਸਾਰ ਬੀਤੇ ਦਿਨੀਂ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਅਤੇ ਪਾਵਰਕੌਮ ਦੇ ਸਬੰਧਤ ਐਕਸੀਅਨ ਦੀ ਆਪਸੀ ਮੀਟਿੰਗ ਹੋਈ ਜਿਸ ਵਿੱਚ ਪਾਵਰਕੌਮ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਬਿਜਲੀ ਬਿਨਾ ਕਿਸੇ ਕੱਟ ਤੋਂ ਆ ਰਹੀ ਹੈ ਜਦਕਿ ਹਸਪਤਾਲ ਅੰਦਰ ਦੀਆਂ ਤਾਰਾਂ ਅਤੇ ਹੋਰ ਉਪਰਕਨਾਂ ਦੀ ਖਰਾਬੀ ਨੂੰ ਠੀਕ ਕਰਨ ਦਾ ਕੰਮ ਹਸਪਤਾਲ ਦੇ ਲੋਕ ਨਿਰਮਾਣ ਵਿਭਾਗ ਦਾ ਹੈ।ਇੱਧਰ ਅੱਜ ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਵੱਲੋਂ ਇਸ ਜਵਾਬ ‘ਤੇ ਇਤਰਾਜ਼ ਪ੍ਰਗਟਾਇਆ ਗਿਆ। ਐਸੋਸੀਏਸ਼ਨ ਦੇ ਰਾਜਸੀ ਸਕੱਤਰ ਡਾ. ਡੀ. ਐਸ. ਭੁੱਲਰ ਦਾ ਕਹਿਣਾ ਹੈ ਕਿ ਐਕਸੀਅਨ ਦੇ ਬਿਆਨ ਅਨੁਸਾਰ ਹਸਪਤਾਲ ਦੇ ਪ੍ਰਬੰਧਕ ਜੋ ਕਿ ਡਾਕਟਰ ਹੀ ਹੁੰਦੇ ਹਨ, ਹੁਣ ਆਪਣੀ ਪ੍ਰਬੰਧਕੀ ਅਤੇ ਡਾਕਟਰੀ ਡਿਊਟੀਆਂ ਦੇ ਨਾਲ ਨਾਲ ਬਿਜਲੀ ਦੀਆਂ ਤਾਰਾਂ ਕਸਣ ਦਾ ਕੰਮ ਵੀ ਕਰਨਗੇ ਜੋ ਕਿ ਇੱਕ ਹਾਸੋਹੀਣਾ ਅਤੇ ਗੈਰ ਜਿੰਮੇਵਾਰਾਨਾ ਬਿਆਨ ਹੈ। ਕਿਉਂਕਿ ਹਸਪਤਾਲ ਵਿੱਚ ਬਿਜਲੀ ਦੇ ਕੰਮਕਾਰ ਨੂੰ ਸਹੀ ਢੰਗ ਨਾਲ ਚਲਾਉਣ ਲਈ ਸਪੈਸ਼ਲ ਬਿਜਲੀ ਵਿੰਗ ਕੰਮ ਕਰ ਰਿਹਾ ਹੈ ਅਤੇ ਬਿਜਲੀ ਸਪਲਾਈ ਅਤੇ
ਇਸ ਦੀ ਦੇਖ ਰੇਖ ਲਈ ਹਰ ਤਰ੍ਹਾਂ ਦੀ ਜਿੰਮੇਵਾਰੀ ਬਿਜਲੀ ਵਿੰਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹੀ ਬਣਦੀ ਹੈ।
ਜਦਕਿ ਐਕਸੀਅਨ ਅਨੁਸਾਰ ਹਸਪਤਾਲ ਵਿੱਚ ਬਿਜਲੀ ਕੁਨੈਕਸ਼ਨ ਤੋਂ ਬਾਅਦ ਲਾਈਨਾਂ, ਟਰਾਂਸਫਾਰਮਰਾਂ ਅਤੇ ਹੋਰ ਢਾਂਚੇ ਦੀ ਦੇਖਭਾਲ ਦੀ ਜਿੰਮੇਵਾਰੀ ਹਸਪਤਾਲ ਪ੍ਰਬੰਧ ਦੀ ਹੈ। ਇੱਧਰ ਮੈਡੀਕਲ ਐਸੋਸੀਏਸ਼ਨ ਦੇ ਆਗੂਆਂ ਦਾ ਕਹਿਣਾ ਹੈ ਕਿ ਅਜਿਹੀਆਂ ਸਮੱਸਿਆਵਾਂ ਨੂੰ ਹਸਪਤਾਲ  ਪ੍ਰਬੰਧਕਾਂ ਦੇ ਨੋਟਿਸ ਵਿੱਚ ਲਿਆਉਣਾ ਇਥੇ ਡਿਊੇਟੀ ‘ਤੇ ਤਾਇਨਤ ਬਿਜਲੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਹੀ ਹੁੰਦੀ ਹੈ ਜਿਨ੍ਹਾਂ ਦੀ ਇਸ ਸਬੰਧੀ ਦਿਨ-ਰਾਤ ਡਿਊਟੀ ਲੱਗੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਬੰਧੀ ਹਸਪਤਾਲ ਵਿੱਚ ਪਿਛਲੇ  ਸਮੇਂ ਦੌਰਾਨ ਹੋਈਆਂ ਘਟਨਾਵਾਂ ਅਤੇ ਭਵਿੱਖ ਵਿੱਚ ਹੋਣ ਵਾਲੀਆਂ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਤੋਂ ਬਿਜਲੀ ਵਿਭਾਗ ਆਪਣਾ ਪੱਲਾ ਝਾੜਨਾ ਚਾਹੁੰਦਾ ਹੈ ਪ੍ਰੰਤੂ ਮੈਡੀਕਲ ਐਸੋਸੀਏਸ਼ਨ ਵੱਲੋਂ ਬਿਜਲੀ ਵਿਭਾਗ ਦਾ ਅਜਿਹਾ ਰਵੱਈਆ ਹਜਮ ਨਹੀਂ ਕੀਤਾ ਜਾ ਸਕਦਾ।
ਉਪਕਰਨਾਂ ‘ਚ ਖਰਾਬੀ ਲਈ ਹਸਪਤਾਲ ਪ੍ਰਬੰਧਕ ਜਿੰਮੇਵਾਰ: ਐਕਸੀਅਨ
ਇਸ ਸਬੰਧੀ ਜਦੋਂ ਪਾਵਰਕੌਮ ਦੇ ਐਕਸੀਅਨ ਗੁਰਪੀ੍ਰਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਾਵਰਕੌਮ ਵੱਲੋਂ 1965 ਤੋਂ ਰਜਿੰਦਰਾ ਹਸਪਤਾਲ ਨੂੰ ਆਪਣੀ ਸਿੰਗਲ ਫੇਸ ਸਪਲਾਈ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੀ ਸਪਲਾਈ ਪੂਰੀ ਠੀਕ ਤਰੀਕੇ ਨਾਲ ਜਾ ਰਹੀ ਹੈ ਅਤੇ ਕਦੇ 5 ਮਿੰਟ ਲਈ ਕੋਈ ਕੱਟ ਲੱਗਿਆ ਹੋਵੇਗਾ ਜਦਕਿ ਹਸਪਤਾਲ ਅੰਦਰ ਜੋਂ ਤਾਰਾਂ ਆਦਿ ਦੀ ਸਪਲਾਈ ਜਾਂ ਉਪਰਕਨ ਹਨ, ਉਨ੍ਹਾਂ ਨੂੰ ਸਹੀ ਤਰੀਕੇ ਨਾਲ ਰੱਖਣਾ ਜਾ ਚੈੱਕ ਕਰਨਾ ਹਸਪਤਾਲ ਵਿਭਾਗ ਦੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵੱਲੋਂ ਇਸ ਮਾਮਲੇ ਸਬੰਧੀ ਸਾਰੀ ਜਿੰਮੇਵਾਰੀ ਪਾਵਰਕੌਮ ‘ਤੇ ਸੁੱਟੀ ਜਾ ਰਹੀ ਹੈ।