Attari Border - Sach Kahoon Punjabi
ਕਿਰਤੀ ਕਿਸਾਨ ਯੂਨੀਅਨ ਵੱਲੋਂ ਅਟਾਰੀ ਬਾਰਡਰ ਤੇ ਵਿਸ਼ਾਲ ਰੈਲੀ
ਹੁਸੈਨੀਵਾਲਾ ਸਮੇਤ ਕਈ ਜ਼ਿਲਿਆਂ ਵਿਚ 20 ਸਤੰਬਰ ਨੂੰ ਕੀਤੇ ਜਾਣਗੇ ਵੱਡੇ ਇਕੱਠ | Kirti Kisan Union
ਭਾਰਤ-ਪਾਕਿਸਤਾਨ ਵਪਾਰ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖ੍ਹੋਲਣ ਦੀ ਕੀਤੀ ਜੋਰਦਾਰ ਮੰਗ | Kirti Kisan Union
ਵੀਜ਼ਾ ਸ਼ਰਤਾਂ ਖਤਮ ਕਰਕੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਖੁੱਲ੍ਹ ਦੇਣ ਦੀ ਕੀਤੀ ਵਕਾਲਤ | Kirti Kisan Union
ਬਾਸਮਤੀ ਦੇ ਨਿਰਯਾਤ ਉੱਪਰ 1200 ਡਾਲਰ ਪ੍ਰਤੀ ਟਨ ਦੀ ਲਾਈ ਸ਼ਰਤ ਨੂੰ ਵਾਪਸ ਲੈਣ ਦੀ ਕੀਤੀ ਮੰਗ | Kirti Kisan Union
ਅਟਾਰੀ (ਰਾਜਨ ਮਾਨ)। ਕਿਰਤੀ ਕਿਸਾਨ ਯੂਨੀਅਨ ਨੇ ਅੱਜ ਅਟਾਰੀ-ਵਾਹਗਾ ਬਾਰਡਰ ਉੱਤੇ ਵਿਸ਼ਾਲ ਰੈਲੀ ਕਰਕੇ ਭਾਰਤ-ਪਾਕਿਸਤਾਨ ਵਪਾਰ ਨੂੰ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖ੍ਹੋਲਣ ਲਈ ਜੋਰਦਾਰ ਆਵਾਜ਼ ਬੁਲੰਦ ਕੀਤੀ ਹੈ। ਰੈਲੀ ਵਿੱਚ ਮੰਗ ਕੀਤੀ ਗਈ ਕਿ ਕਿਸਾਨਾਂ ਨੂੰ ਆਪਣੀ ਉਪਜ ਸਮੇਤ ਹੋਰ ਵਰਗਾਂ ਨੂੰ ਵੀਜ਼ਾ ਸ਼ਰਤਾਂ ਖਤਮ ਕਰਕੇ ਪਾਸਪੋਰਟ ਤੇ ਸਿੱਧਾ ਵਪਾਰ ਕਰਨ ਦੀ ਇਜਾਜਤ ਦਿੱਤੀ ਜਾਵੇ। ਕੇਂਦਰ ਸਰਕਾਰ ਵੱਲੋਂ ਬਾਸਮਤੀ ਦੇ ਨਿਰਯਾਤ ਉੱਪਰ 1200 ਡਾਲਰ ਪ੍ਰਤੀ ਟਨ ਦੀ ਲਾਈ ਸ਼ਰਤ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ।
ਇਹ ਵੀ ਪੜ੍ਹੋ : ਸਿਹਤ ਸਹੂਲਤਾਂ ਸਬੰਧੀ ਮੰਤਰੀ ਬਲਬੀਰ ਸਿੰਘ ਦਾ ਵੱਡਾ ਬਿਆਨ
ਵਰਣਨਯੋਗ ਹੈ ਕਿ ਕਿਰਤੀ ਕਿਸਾਨ ਯੂਨੀਅਨ ਵੱਲੋਂ ਇਸ ਮੁੱਦੇ ਤੇ ਛੇੜੀ ਮੁਹਿੰਮ ਨੂੰ ਸਮਾਜ ਦੇ ਵੱਖ ਵੱਖ ਤਬਕਿਆਂ ਨੇ ਭਰਵਾਂ ਸਹਿਯੋਗ ਦਿੰਦਿਆਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਵੀ ਕੀਤੀ। ਸ਼ਾਮਲ ਹੋਣ ਵਾਲੇ ਤਬਕਿਆਂ ਵਿਚ ਅੰਮ੍ਰਿਤਸਰ ਫਰੂਟ ਐਂਡ ਵੈਜੀਟੇਬਲ ਮਰਚੰਟ ਐਸੋਸੀਏਸ਼ਨ ,ਟਰੱਕ ਯੂਨੀਅਨ ਅਟਾਰੀ, ਫੋਕਲੋਰ ਰਿਸਰਚ ਅਕੈਡਮੀ ਨਾਲ ਜੁੜੇ ਬੁੱਧੀਜੀਵੀ ਅਤੇ ਲੇਖਕਾਂ ਤੋਂ ਇਲਾਵਾ ਇਲਾਕੇ ਦਾ ਮਜ਼ਦੂਰ ਵਰਗ ਵੀ ਸ਼ਾਮਲ ਸਨ।
ਇੱਕਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਨੂੰ ਭਾਰਤ ਪਾਕਿਸਤਾਨ ਵਿਚਕਾਰ ਦੁਸ਼ਮਣੀ ਦੀ ਅੱਗ ਬਾਲਣ ਦੀ ਥਾਂ ਦੋਸਤਾਨਾ ਰਿਸ਼ਤਿਆਂ ਨੂੰ ਉਸਾਰਨ ਵੱਲ ਅੱਗੇ ਵਧਣਾ ਚਾਹੀਦਾ ਹੈ।ਇਸ ਸਾਂਝ ਨੂੰ ਉਸਾਰਨ ਵਿਚ ਭਾਰਤ ਪਾਕਿਸਤਾਨ ਵਪਾਰ ਇੱਕ ਮਹੱਤਵਪੂਰਨ ਕੜੀ ਹੈ। ਭਾਰਤ ਸਰਕਾਰ ਨੇ 2019 ’ਚ ਪਾਕਿਸਤਾਨ ਨੂੰ ਵਪਾਰ ਲਈ ਅਨੁਕੂਲ ਦੇਸ਼ਾਂ ਦੀ ਸੂਚੀ ਵਿੱਚੋਂ ਖਾਰਜ ਕਰਕੇ ਗੈਰ-ਜ਼ਰੂਰੀ ਵਸਤਾਂ ਉੱਪਰ 200% ਰੈਗੂਲੇਟਰੀ ਡਿਊਟੀ ਲਗਾ ਦਿੱਤੀ ਸੀ। ਜਿਸ ਕਾਰਨ ਪੰਜਾਬ ਦੇ ਸੜਕੀ ਲਾਂਘਿਆਂ ਰਾਹੀ ਪਾਕਿਸਤਾਨ ਨਾਲ ਵਪਾਰ ਨਾ ਸਿਰਫ ਤਬਾਹ ਹੋ ਗਿਆ ਬਲਕਿ ਪੰਜਾਬ ਦੇ ਹਿੱਤਾਂ ਨੂੰ ਭਾਰੀ ਢਾਹ ਵੀ ਲੱਗੀ।
ਇਹ ਵੀ ਪੜ੍ਹੋ : ਜਗਰਾਓਂ ਤੋਂ ਦਵਾਈ ਲੈ ਘਰ ਜਾ ਰਹੀ ਔਰਤ ਨੂੰ ਪੰਜਾਬ ਰੋੜਵੇਜ ਦੀ ਬੱਸ ਨੇ ਦਰੜਿਆ
ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ 1.35 ਅਰਬ ਡਾਲਰ ਦੀ ਰਕਮ ਦੇ ਲਗਭਗ ਵਪਾਰ ਹੋ ਰਿਹਾ ਹੈ ਪਰ ਇਹ ਵਪਾਰ ਜਿਆਦਾਤਰ ਅਡਾਨੀ ਦੀ ਮੁੰਦਰਾ ਬੰਦਰਗਾਹ (ਗੁਜਰਾਤ) ਤੋਂ ਸਮੁੰਦਰੀ ਰਸਤੇ ਰਾਹੀਂ ਹੁੰਦਾ ਹੈ। ਕੇਂਦਰ ਦੀ ਭਾਜਪਾ ਸਰਕਾਰ ਤੇ ਅਡਾਨੀ ਵਰਗੇ ਕਾਰਪੋਰੇਟ ਦੇ ਹਿੱਤ ਪੂਰਨ ਅਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਇਲਜਾਮ ਲਗਾਉਂਦਿਆਂ ਕਿਸਾਨ ਆਗੂਆਂ ਨੇ ਪੰਜਾਬ ਦੇ ਸੜਕੀ ਲਾਂਘਿਆਂ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਰਾਹੀਂ ਇਹ ਵਪਾਰ ਖ੍ਹੋਲਣ ਦੀ ਜ਼ੋਰਦਾਰ ਮੰਗ ਕੀਤੀ।
ਇੱਕਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਸਤਬੀਰ ਸਿੰਘ ਸੁਲਤਾਨੀ ਨੇ ਕਿਹਾ ਕਿ ਕਿ ਮੌਜੂਦਾ ਸਮੇਂ ਦੋਹਾਂ ਮੁਲਕਾਂ ਵਿਚਕਾਰ 80% ਵਪਾਰ ਸਮੁੰਦਰੀ ਰਸਤਿਆਂ ਰਾਹੀਂ ਜਾਂ ਅਸਿੱਧੇ ਰੂਪ ਵਿੱਚ ਡੁਬਈ ਰਾਹੀਂ ਹੋ ਰਿਹਾ ਹੈ ਜੋ ਕਿ ਬਹੁਤ ਮਹਿੰਗਾ ਪੈਂਦਾ ਹੈ। ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਰਸਤਿਆਂ ਰਾਹੀਂ ਸਿੱਧਾ ਵਪਾਰ ਨਾ ਸਿਰਫ ਸਸਤਾ ਪਵੇਗਾ ਬਲਕਿ ਉੱਤਰ-ਭਾਰਤ ਖਾਸ ਕਰਕੇ ਪੰਜਾਬ ਦੇ ਕਿਸਾਨਾਂ, ਵਪਾਰੀਆਂ, ਖੇਤੀ ਸੰਦ ਬਣਾਉਣ ਵਾਲੇ ਕਾਰੀਗਰਾਂ,ਟਰੱਕ ਉਪਰੇਟਰਾਂ ਅਤੇ ਮਜ਼ਦੂਰਾਂ ਲਈ ਨਵੇਂ ਰੁਜ਼ਗਾਰ ਅਤੇ ਆਰਥਿਕ ਖੁਸ਼ਹਾਲੀ ਦਾ ਸਾਧਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੰਕਟਗ੍ਰਸਤ ਆਰਥਿਕਤਾ ਲਈ ਇਹ ਵਪਾਰ ਸੰਜੀਵਨੀ ਬੂਟੀ ਦਾ ਕੰਮ ਕਰ ਸਕਦਾ ਇਸ ਲਈ ਪੰਜਾਬ ਸਰਕਾਰ ਅਤੇ ਇਥੋਂ ਦੇ ਲੋਕਾਂ ਨੂੰ ਸੜਕੀ ਲਾਂਘਿਆਂ ਰਾਹੀਂ ਵਪਾਰ ਨੂੰ ਖੁੱਲਵਾਉਣ ਲਈ ਜੋਰਦਾਰ ਚਾਰਾਜੋਈ ਕਰਨੀ ਚਾਹੀਦੀ ਹੈ। (Kirti Kisan Union)
ਇਹ ਵੀ ਪੜ੍ਹੋ : ਤਰਨਤਾਰਨ ’ਚ ਦੋ ਭਰਾਵਾਂ ਨੂੰ ਸੱਪ ਨੇ ਡੰਗਿਆ, ਮੌਤ
ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਅਤੇ ਸੂਬਾ ਆਗੂ ਬਲਵਿੰਦਰ ਸਿੰਘ ਭੁੱਲਰ ਅਤੇ ਤਰਸੇਮ ਸਿੰਘ ਬੰਨੇਮਲ ਨੇ ਕਿਹਾ ਹੈ ਕਿ ਦੋਵੇਂ ਦੇਸ਼ਾਂ ਵਿਚਕਾਰ 350 ਦੇ ਲਗਭਗ ਵਸਤਾਂ ਦਾ ਵਪਾਰ ਹੁੰਦਾ ਰਿਹਾ ਜੋ ਕਿ ਸਾਬਤ ਕਰਦਾ ਹੈ ਕਿ ਦੋਵੇਂ ਦੇਸ਼ ਵਪਾਰ ਦੇ ਮਾਮਲੇ ਵਿੱਚ ਇੱਕ-ਦੂਜੇ ’ਤੇ ਕਿੰਨੇ ਅੰਤਰ-ਨਿਰਭਰ ਹਨ। ਇਸ ਵਪਾਰ ਦੇ ਵਾਧੇ ਦੀਆਂ ਅਸੀਮ ਸੰਭਾਵਨਾਵਾਂ ਵੱਲ ਇਸ਼ਾਰਾ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਾਡੇ ਖੇਤੀ ਸੰਦਾਂ,ਕਿੰਨੂ, ਸੇਬ,ਆਲੂ, ਬਾਸਮਤੀ ਅਤੇ ਸਰੋਂ ਸਮੇਤ ਹੋਰ ਫਸਲਾਂ ਦੀ ਪਾਕਿਸਤਾਨ ਅਤੇ ਮੱਧ ਪੂਰਬ ਵਿੱਚ ਮੰਗ ਬਾਗਬਾਨੀ, ਛੋਟੀ ਸਨਅਤ ਨੂੰ ਹੁਲਾਰਾ ਦੇਣ ਦਾ ਸਬੱਬ ਫ਼ਸਲੀ ਵਿਭਿੰਨਤਾ ਦੇ ਸਾਡੇ ਟੀਚੇ ਨੂੰ ਪ੍ਰਾਪਤ ਕਰਨ ਦਾ ਸਾਧਨ ਬਣ ਸਕਦਾ।
ਕਿਸਾਨ ਆਗੂਆਂ ਨਛੱਤਰ ਸਿੰਘ ਤਰਨਤਾਰਨ,ਹਰਦੀਪ ਕੌਰ ਕੋਟਲਾ, ਸੁਖਦੇਵ ਸਿੰਘ ਰੰਧਾਵਾ ਅਤੇ ਸਤਨਾਮ ਸਿੰਘ ਝੰਡੇਰ ਨੇ ਕਿਹਾ ਕਿ ਭਾਜਪਾ ਵਲੋਂ ਦੇਸ਼ ਨੂੰ ਇੱਕ ਰੰਗ ਵਿੱਚ ਰੰਗਣ ਦੀ ਫਾਸ਼ੀਵਾਦੀ ਧੁੱਸ ਦੇ ਚਲਦਿਆਂ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੀ ਮੰਗ ਕਰਨ ਵਾਲਿਆਂ ਨੂੰ ਅਕਸਰ ਦੇਸ਼ ਵਿਰੋਧੀ ਗਰਦਾਨ ਦਿੱਤਾ ਜਾਂਦਾ। ਜੱਥੇਬੰਦੀ ਦੇ ਆਗੂਆਂ ਨੇ ਸਵਾਲ ਕੀਤਾ ਕਿ ਜੇਕਰ ਮੁੰਦਰਾ ਬੰਦਰਗਾਹ ਤੋਂ ਵਪਾਰ ਹੋ ਸਕਦਾ ਹੈ ਤਾਂ ਫਿਰ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਰਸਤਿਆਂ ’ਤੇ ਰੋਕਾਂ ਕਿਉਂ।
ਰੈਲੀ ਨੂੰ ਟਰੱਕ ਯੂਨੀਅਨ ਅਟਾਰੀ ਦੇ ਪ੍ਰਧਾਨ ਹਰਿੰਦਰਪਾਲ ਸਿੰਘ ਸੰਧੂ, ਅੰਮ੍ਰਿਤਸਰ ਫਰੂਟ ਐਂਡ ਵੈਜੀਟੇਬਲ ਐਸੋਸੀਏਸ਼ਨ ਦੇ ਪ੍ਰਧਾਨ ਕਰਨਜੀਤ ਸਿੰਘ ਬਤਰਾ, ਸੰਯੁਕਤ ਕਿਸਾਨ ਭਲਾਈ ਸੰਗਠਨ ਅਜਨਾਲਾ ਦੇ ਪ੍ਰਧਾਨ ਮਨਜੀਤ ਸਿੰਘ ਬਾਠ, ਫੋਕਲੋਰ ਰਿਸਰਚ ਅਕੈਡਮੀ ਦੇ ਮੁਖੀ ਰਮੇਸ਼ ਯਾਦਵ ਅਤੇ ਉੱਘੇ ਸਮਾਜ ਸੇਵੀ ਪੂਰਨ ਸਿੰਘ ਸੰਧੂ ਰਣੀਕੇ ਨੇ ਵੀ ਸੰਬੋਧਨ ਕੀਤਾ। ਅਖੀਰ ਵਿੱਚ ਰੈਲੀ ਦੌਰਾਨ ਜੱਥੇਬੰਦੀ ਨੇ ਇਸ ਮੁੱਦੇ ਨੂੰ ਲੈ ਕੇ 20 ਸਤੰਬਰ ਨੂੰ ਹੁਸੈਨੀਵਾਲਾ ਵਿਖੇ ਅਤੇ ਸੂਬੇ ਦੇ ਜਲੰਧਰ, ਨਵਾਂ ਸ਼ਹਿਰ, ਹੁਸ਼ਿਆਰਪੁਰ, ਲੁਧਿਆਣਾ, ਸੰਗਰੂਰ ਅਤੇ ਪਟਿਆਲਾ ਆਦਿ ਜ਼ਿਲ੍ਹਿਆਂ ਵਿੱਚ ਕਾਨਫਰੰਸਾਂ ਕਰਨ ਦਾ ਐਲਾਨ ਵੀ ਕੀਤਾ।
ਅਟਾਰੀ ਸਰਹੱਦ ਰਸਤੇ ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ
ਅੰਤਰਰਾਸ਼ਟਰੀ ਸਰਹੱਦ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਵਿਦਾਈ
ਰਾਜਨ ਮਾਨ/ਅੰਮ੍ਰਿਤਸਰ। ਗੁਰਦੁਆਰਾ ਨਾਨਕ ਪਿਆਓ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਨਗਰ ਕੀਰਤਨ ਅੱਜ ਸ਼ਾਮ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਵਿੱਚ ਪ੍ਰਵੇਸ਼ ਕਰ ਗਿਆ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਗਰ ਕੀਰਤਨ ਨੂੰ ਸ਼ਾਨਦਾਰ ਵਿਦਾਈ ਦਿੱਤੀ ਗਈ ਸਰਹੱਦ ਉੱਤੇ ਫੁੱਲਾਂ ਨਾਲ ਸੱਜਿਆ ਕਾਰਪਿਟ ਅਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਨੇ ਇਨ੍ਹਾਂ ਪਲਾਂ ਨੂੰ ਹੋਰ ਵੀ ਯਾਦਗਾਰੀ ਬਣਾ ਦਿੱਤਾ ਇਸ ਮੌਕੇ ਰਾਜ ਮੰਤਰੀ ਤਰਸੇਮ ਸਿੰਘ ਡੀ.ਸੀ., ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਸ੍ਰੀ ਦਿਨੇਸ਼ ਬੱਸੀ, ਐਸ.ਡੀ.ਐਮ. ਸ੍ਰੀ ਸ਼ਿਵਰਾਜ ਸਿੰਘ ਬੱਲ, ਅਤੇ ਹੋਰ ਪਤਵੰਤੇ ਹਾਜ਼ਰ ਸਨ ਬੀ.ਐਸ.ਐਫ਼. ਦੇ ਜਵਾਨਾਂ ਵੱਲੋਂ ਵੀ ਨਗਰ ਕੀਰਤਨ ਉੱਤੇ ਫੁੱਲਾਂ ਦੀ ਵਰਖਾ ਕੀਤੀ ਗਈ। Attari Border
ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਤੋਂ ਚੱਲ ਕੇ ਭਰਾਵਾਂ ਦਾ ਢਾਬਾ, ਭਰਾਵਾਂ ਦੇ ਢਾਬੇ ਤੋਂ ਚੱਲ ਕੇ ਸਿਕੰਦਰੀ ਗੇਟ, ਹਾਲ ਗੇਟ, ਭੰਡਾਰੀ ਪੁਲ ਤੋਂ ਚੱਲ ਕੇ ਰੇਲਵੇ ਸਟੇਸ਼ਨ ਅਟਾਰੀ ਰੋਡ ਪੁਜਾ, ਜਿੱਥੇ ਇਮੀਗਰੇਸ਼ਨ ਕਾਰਵਾਈ ਕਰਨ ਉਪਰੰਤ ਲਗਭਗ 1300 ਸ਼ਰਧਾਲੂ ਨਗਰ ਕੀਰਤਨ ਨਾਲ ਪਾਕਿਸਤਾਨ ਪਹੁੰਚੇ ਸ੍ਰੀ ਗੁਰੂ ਗ੍ਰੰਥ ਸਾਹਿਬ ਜਿਸ ਸੁਨਿਹਰੀ ਪਾਲਕੀ ਵਿਚ ਸ਼ੁਸ਼ੋਭਿਤ ਸਨ ਉਕਤ ਬੱਸ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਨਾ ਮਿਲਣ ਕਾਰਨ ਸ਼ਰਧਾਲੂਆਂ ਨੇ ਪੈਦਲ ਚਲ ਕੇ ਜੀਰੋ ਲਾਈਨ ਨੂੰ ਪਾਰ ਕੀਤਾ ਅਤੇ ਪਾਕਿਸਤਾਨ ਵਿੱਚ ਦਾਖ਼ਲ ਹੋਏ ਪਾਕਿਸਤਾਨ ਵਾਲੇ ਪਾਸੇ ਅਹਿਮ ਸਖ਼ਸ਼ੀਅਤਾਂ ਤੇ ਸ਼ਰਧਾਲੂ ਨਗਰ ਕੀਰਤਨ ਦੇ ਸਵਾਗਤ ਲਈ ਸਵੇਰ ਤੋਂ ਖੜ੍ਹੇ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
550ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਜਾਰੀ : ਚੰਨੀ
ਵਾਹਗਾ ਸਰਹੱਦ (ਅੰਮ੍ਰਿਤਸਰ) ਰਾਜਨ ਮਾਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਸਥਾਨ ਨਨਕਾਣਾ ਸਾਹਿਬ ਤੋਂ ਪੰਜ ਤਖ਼ਤਾਂ ਲਈ ਰਵਾਨਾ ਹੋਏ ਨਗਰ ਕੀਰਤਨ ਦਾ ਅੱਜ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਪੁੱਜਣ ‘ਤੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਇਸ ਮੌਕੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਤੋਂ ਭਾਰਤ ਵਿੱਚ ਦਾਖਲ ਹੋਏ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ‘ਤੇ ਰੁਮਾਲਾ ਤੇ ਫੁੱਲ ਮਲਾਵਾਂ ਭੇਂਟ ਕਰਕੇ ਸਵਾਗਤ ਕੀਤਾ, ਜਦਕਿ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ. ਪੀ. ਸੋਨੀ, ਸੱਭਿਆਚਾਰਕ, ਸੈਰ ਸਪਾਟਾ ਤੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਤੇ ਸੰਸਦ ਮੈਂਬਰ ਸ੍ਰ. ਗੁਰਜੀਤ ਸਿੰਘ ਔਜਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲੇ ਤੇ ਫੁੱਲ ਭੇਂਟ ਕਰਕੇ ਜੀ ਆਇਆਂ ਕਿਹਾ ਇਸ ਮੌਕੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ, ਵਿਧਾਇਕ ਸ੍ਰੀ ਸੁਨੀਲ ਦੱਤੀ, ਵਿਧਾਇਕ ਸ੍ਰ. ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਸ੍ਰੀ ਸੁਖਵਿੰਦਰ ਸਿੰਘ ਡੈਨੀ, ਵਿਧਾਇਕ ਤਰਸੇਮ ਸਿੰਘ ਡੀ. ਸੀ., ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ।
ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਉਤਸ਼ਾਹ ਨਾਲ ਮਨਾਉਣ ਲਈ ਸਰਕਾਰ ਵੱਲੋਂ ਪਿਆਰ ਤੇ ਸ਼ਰਧਾ ਨਾਲ ਸਾਰੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਿਸ਼ਵ ਭਰ ‘ਚੋਂ ਆਉਣ ਵਾਲੀ ਸੰਗਤ ਦੇ ਸਵਾਗਤ ਲਈ ਕੋਈ ਢਿੱਲ-ਮੱਠ ਨਾ ਰਹੇ ਉਨ੍ਹਾਂ ਦੱਸਿਆ ਕਿ ਇਹ ਤਿਆਰੀ ਲਗਭਗ ਇੱਕ ਸਾਲ ਤੋਂ ਸ਼ੁਰੂ ਕੀਤੀ ਹੋਈ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਇਨ੍ਹਾਂ ਤਿਆਰੀਆਂ ‘ਤੇ ਨਿਗ੍ਹਾ ਰੱਖ ਰਹੇ ਹਨ ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਮੁੱਚੀ ਮਾਨਵਤਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਿਲਜੁਲ ਕੇ ਮਨਾਉਣ ਦਾ ਸੱਦਾ ਦਿੰਦੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।
ਬਲਰਾਜ ਸਿੰਘ ਸਿੱਧੂ ਐੱਸਪੀ
ਅਟਾਰੀ ਬਾਰਡਰ ‘ਤੇ ਰੋਜ਼ਾਨਾ ਸ਼ਾਮ ਨੂੰ ਭਾਰਤ ਅਤੇ ਪਾਕਿਸਤਾਨ ਦੀ ਝੰਡਾ ਉਤਾਰਨ ਦੀ ਰਸਮ ਹੁੰਦੀ ਹੈ ਜਿਸ ਨੂੰ ਰੀਟਰੀਟ ਕਿਹਾ ਜਾਂਦਾ ਹੈ। ਇਹ ਰਸਮ ਐਨੀ ਮਸ਼ਹੂਰ ਹੋ ਗਈ ਹੈ ਕਿ ਦੇਸ਼-ਵਿਦੇਸ਼ ਤੋਂ ਲੋਕ ਇਸ ਨੂੰ ਵੇਖਣ ਲਈ ਆਉਂਦੇ ਹਨ। ਛੁੱਟੀ ਵਾਲੇ ਦਿਨ ਐਨੀ ਭੀੜ ਹੁੰਦੀ ਹੈ ਕਿ 3-4 ਘੰਟੇ ਦਾ ਟਰੈਫਿਕ ਜਾਮ ਲੱਗਣਾ ਆਮ ਜਿਹੀ ਗੱਲ ਹੈ। ਇਹ ਰਸਮ ਭਾਰਤ ਵੱਲੋਂ ਬੀ. ਐਸ. ਐਫ. ਅਤੇ ਪਾਕਿਸਤਾਨ ਵੱਲੋਂ ਰੇਂਜਰਾਂ ਦੁਆਰਾ ਨਿਭਾਈ ਜਾਂਦੀ ਹੈ। ਇਹ ਸਾਂਝੀ ਰਸਮ 1959 ਵਿੱਚ ਸ਼ੁਰੂ ਹੋਈ ਸੀ, ਜੋ ਕੁਝ ਮੌਕਿਆਂ ਨੂੰ ਛੱਡ ਕੇ ਲਗਾਤਾਰ ਜਾਰੀ ਹੈ। ਇਸ ਤੋਂ ਇਲਾਵਾ ਅਜਿਹੀਆਂ ਪਰੇਡਾਂ ਸਾਦਕੀ ਬਾਰਡਰ (ਫਾਜ਼ਿਲਕਾ) ਅਤੇ ਹੁਸੈਨੀਵਾਲਾ ਬਾਰਡਰ (ਫਿਰੋਜ਼ਪੁਰ) ਵਿੱਚ ਵੀ ਛੋਟੇ ਪੱਧਰ ‘ਤੇ ਹੋ ਰਹੀਆਂ ਹਨ, ਪਰ ਉਹਨਾਂ ਨੂੰ ਉਹ ਪ੍ਰਸਿੱਧੀ ਨਹੀਂ ਮਿਲ ਸਕੀ ਜੋ ਅਟਾਰੀ ਬਾਰਡਰ ਨੂੰ ਪ੍ਰਾਪਤ ਹੈ।
ਕੁਝ ਸਮਾਂ ਪਹਿਲਾਂ ਮੈਨੂੰ ਆਪਣੇ ਦੋਸਤ ਬਲਦੇਵ ਸਿੰਘ ਪੁਤਲੀਘਰ ਨਾਲ ਇਹ ਪਰੇਡ ਵੇਖਣ ਦਾ ਮੌਕਾ ਮਿਲਿਆ। ਬਲਦੇਵ ਕਈ ਸਾਲਾਂ ਤੋਂ ਕੈਨੇਡਾ ਰਹਿ ਰਿਹਾ ਹੈ। ਉਸ ਦੇ ਬੱਚੇ ਉੱਧਰ ਦੇ ਹੀ ਜੰਮਪਲ ਹਨ। ਅਸੀਂ ਰੀਟਰੀਟ ਸ਼ੁਰੂ ਹੋਣ ਤੋਂ ਕਾਫੀ ਸਮਾਂ ਪਹਿਲਾਂ ਹੀ ਸੀਟਾਂ ਮੱਲ ਕੇ ਬੈਠ ਗਏ। ਜਦੋਂ ਨਿਸ਼ਚਿਤ ਸਮੇਂ ‘ਤੇ ਪਰੇਡ ਸ਼ੁਰੂ ਹੋਈ ਤਾਂ ਬਲਦੇਵ ਦੇ ਬੱਚੇ ਹੈਰਾਨ ਹੀ ਰਹਿ ਗਏ। ਬੀ. ਐਸ. ਐਫ. ਅਤੇ ਪਾਕਿਸਤਾਨੀ ਰੇਂਜਰਜ਼ ਦੇ ਸਾਢੇ ਛੇ-ਛੇ ਫੁੱਟੇ ਜਵਾਨ ਪਰੇਡ ਕਰਦੇ ਸਮੇਂ ਆਪਸ ਵਿੱਚ ਇਸ ਤਰ੍ਹਾਂ ਖਹਿਣ ਲੱਗੇ ਜਿਵੇਂ ਹੁਣੇ ਲੜ ਪੈਣਗੇ। ਦੋਵੇਂ ਧਿਰਾਂ ਇੱਕ-ਦੂਸਰੇ ਨੂੰ ਨੀਵਾਂ ਵਿਖਾਉਣ ਦੀ ਕੋਸ਼ਿਸ਼ ਵਿੱਚ ਖੁਰੀਆਂ ਲੱਗੇ ਬੂਟਾਂ ਨੂੰ ਸਿਰਾਂ ਤੋਂ ਉੱਪਰ ਚੁੱਕ ਕੇ ਪੂਰੇ ਜ਼ੋਰ ਨਾਲ ਧਰਤੀ ਪੁੱਟ ਰਹੀਆਂ ਸਨ। ਦੁਸ਼ਮਣ ਨੂੰ ਵੰਗਾਰਨ ਵਾਲੇ ਅੰਦਾਜ਼ ਵਿੱਚ ਪਗੜੀਆਂ ਨੂੰ ਝਟਕੇ ਦਿੱਤੇ ਜਾ ਰਹੇ ਸਨ, ਢਾਕਾਂ ‘ਤੇ ਹੱਥ ਰੱਖ ਕੇ ਬਾਹਾਂ ਹਮਲਾਵਰ ਅੰਦਾਜ਼ ਵਿੱਚ ਤਣੀਆਂ ਹੋਈਆਂ ਸਨ। ਇੱਕ-ਦੂਸਰੇ ਨੂੰ ਕਹਿਰੀਆਂ ਤੇ ਨਫਰਤ ਭਰੀਆਂ ਨਜ਼ਰਾਂ ਨਾਲ ਘੂਰਦੇ ਹੋਏ ਆਪਣੇ ਹਥਿਆਰਾਂ ‘ਤੇ ਹੱਥ ਫੇਰ ਰਹੇ ਸਨ। ਬਿਲਕੁਲ ਲੜਾਕੂ ਮੁਰਗਿਆਂ ਦੀ ਲੜਾਈ ਵਾਲੀਆਂ ਹਰਕਤਾਂ ਹੋ ਰਹੀਆਂ ਸਨ। ਦੋਵਾਂ ਧਿਰਾਂ ਦੇ ਦਰਸ਼ਕ, ਜਿਨ੍ਹਾਂ ਨੇ ਕਦੇ ਕੁੱਤੇ ਨੂੰ ਸੋਟਾ ਨਹੀਂ ਮਾਰਿਆ ਹੋਣਾ, ਅੱਡੀਆਂ ਚੁੱਕ-ਚੁੱਕ ਕੇ ਭੜਕਾਊ ਨਾਅਰੇ ਲਾ ਰਹੇ ਸਨ।
ਬਲਦੇਵ ਦੇ ਮੁੰਡੇ ਨੇ ਹੌਲੀ ਜਿਹੀ ਉਸ ਦੇ ਕੰਨ ਵਿੱਚ ਕੁਝ ਕਿਹਾ। ਮੈਂ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਇਹ ਇਨ੍ਹਾਂ ਦੀਆਂ ਹਰਕਤਾਂ ਵੇਖ ਕੇ ਘਬਰਾ ਰਿਹਾ ਹੈ ਤੇ ਇੱਥੋਂ ਬਾਹਰ ਜਾਣ ਲਈ ਕਹਿ ਰਿਹਾ ਹੈ। ਉਸ ਵਿਚਾਰੇ ਨੇ ਕੈਨੇਡਾ ਵਿੱਚ ਕਦੇ ਅਜਿਹਾ ਨਜ਼ਾਰਾ ਨਹੀਂ ਸੀ ਵੇਖਿਆ। ਉਸ ਨੂੰ ਲੱਗ ਰਿਹਾ ਸੀ ਕਿ ਇਹ ਹੁਣੇ ਲੜੇ ਕਿ ਲੜੇ। ਬਲਦੇਵ ਨੇ ਉਸ ਨੂੰ ਬਥੇਰਾ ਸਮਝਾਇਆ ਕਿ ਡਰਨ ਵਾਲੀ ਕੋਈ ਗੱਲ ਨਹੀਂ, ਇਹ ਸਿਰਫ ਇੱਕ ਸ਼ੋਅ ਹੈ। ਪਰ ਜਦ ਤੱਕ ਪਰੇਡ ਖ਼ਤਮ ਹੋ ਕੇ ਅਸੀਂ ਬਾਹਰ ਨਾ ਆ ਗਏ, ਲੜਕਾ ਡਰਦਾ ਹੀ ਰਿਹਾ। ਬਾਹਰ ਆ ਕੇ ਅਸੀਂ ਜਦੋਂ ਇੱਕ ਦੁਕਾਨ ਤੋਂ ਚਾਹ ਪੀ ਰਹੇ ਸੀ ਤਾਂ ਬਲਦੇਵ ਨੇ ਦੁਖੀ ਮਨ ਨਾਲ ਕਿਹਾ ਕਿ ਭਰਾਵਾ ਜੇ ਇਹੋ-ਜਿਹੀਆਂ ਹਰਕਤਾਂ ਜਾਰੀ ਰਹੀਆਂ ਤਾਂ ਸ਼ਾਂਤੀ ਕਿੱਥੋਂ ਹੋਣੀ ਹੈ? ਜੇ ਵੇਖਿਆ ਜਾਵੇ ਤਾਂ ਇਹ ਗੱਲ ਠੀਕ ਵੀ ਹੈ। ਇੱਕ ਪਾਸੇ ਅਸੀਂ ਸਮਝੌਤਾ ਐਕਸਪ੍ਰੈਸ ਰੇਲ ਅਤੇ ਸਦਾ-ਏ-ਸਰਹੱਦ ਬੱਸਾਂ ਚਲਾ ਰਹੇ ਹਾਂ ਤੇ ਦੂਸਰੇ ਪਾਸੇ ਬਾਰਡਰ ‘ਤੇ ਨਿਰੰਤਰ ਐਸੀ ਨਫਰਤ ਭੜਕਾਊ ਪਰੇਡ ਕੀਤੀ ਜਾ ਰਹੀ ਹੈ। ਆਮ ਲੋਕ ਤਾਂ ਇਹੀ ਸਮਝਦੇ ਹਨ ਕਿ ਇਹ ਸਭ ਕੁਝ ਅਸਲੀ ਹੈ। ਉਨ੍ਹਾਂ ਨੂੰ ਪਤਾ ਨਹੀਂ ਕਿ ਇਹ ਨਕਲੀ ਨਫਰਤ ਤਾਂ ਸਿਰਫ ਪਰੇਡ ਵੇਲੇ ਜਾਗਦੀ ਹੈ, ਬਾਕੀ ਸਾਰਾ ਦਿਨ ਦੋਵੇਂ ਦੇਸ਼ਾਂ ਦੇ ਜਵਾਨ ਮਿੱਤਰਾਂ ਵਰਗਾ ਵਿਹਾਰ ਕਰਦੇ ਹਨ। ਅਸਲ ਵਿੱਚ ਇਸ ਤਰ੍ਹਾਂ ਦੀ ਪਰੇਡ ਕਿਸੇ ਵੀ ਸੁਰੱਖਿਆ ਫੋਰਸ ਦੇ ਮੈਨੂਅਲ ਵਿੱਚ ਨਹੀਂ ਹੈ। ਬਾਰਡਰ ਤੋਂ ਇਲਾਵਾ ਕਿਤੇ ਵੀ ਝੰਡਾ ਉਤਾਰਨ ਵੇਲੇ ਅਜਿਹੀਆਂ ਅਜੀਬ ਹਰਕਤਾਂ ਨਹੀਂ ਕੀਤੀਆਂ ਜਾਂਦੀਆਂ। ਪਰੇਡ ਦੀ ਇਹ ਵਿਲੱਖਣ ਵੰਨਗੀ ਸਿਰਫ ਅਟਾਰੀ ਬਾਰਡਰ ‘ਤੇ ਹੀ ਵਿਕਸਿਤ ਹੋਈ ਹੈ। ਪਰੇਡ ਕਰਦੇ ਸਮੇਂ ਜਿਵੇਂ ਦੋਵਾਂ ਦੇਸ਼ਾਂ ਦੇ ਜਵਾਨਾਂ ਦੇ ਐਕਸ਼ਨ, ਕਮਾਂਡ ਅਤੇ ਕਦਮ ਇੱਕ-ਦੂਸਰੇ ਨਾਲ ਬਿਲਕੁਲ ਮਿਲਦੇ ਹਨ, ਲੱਗਦਾ ਹੈ ਸ਼ਾਇਦ ਇਹ ਇਸ ਪਰੇਡ ਦੀ ਰਿਹਰਸਲ ਇਕੱਠੇ ਹੀ ਕਰਦੇ ਹੋਣਗੇ! ਇਹ ਸਾਰੇ ਨਫਰਤ ਭਰੇ ਇਸ਼ਾਰੇ, ਹਰਕਤਾਂ, ਇੱਕ-ਦੂਸਰੇ ਨੂੰ ਅੱਖਾਂ ਤੇ ਸਰੀਰਕ ਹਰਕਤਾਂ ਨਾਲ ਲਲਕਾਰਨਾ, ਸਿਰਫ ਦਰਸ਼ਕਾਂ ਦੇ ਮੰਨੋਰੰਜਨ ਵਾਸਤੇ ਹੀ ਹਨ।
ਪਰ ਅਜਿਹੀਆਂ ਹਰਕਤਾਂ ਕਦੇ ਵੀ ਕਿਸੇ ਦਾ ਨੁਕਸਾਨ ਕਰਵਾ ਸਕਦੀਆਂ ਹਨ। 2 ਨਵੰਬਰ 2014 ਨੂੰ ਪਾਕਿਸਤਾਨ ਵਾਲੇ ਪਾਸੇ ਅੱਤਵਾਦੀਆਂ ਵੱਲੋਂ ਕੀਤੇ ਆਤਮਘਾਤੀ ਬੰਬ ਧਮਾਕੇ ਵਿੱਚ 60 ਵਿਅਕਤੀ ਮਾਰੇ ਗਏ ਤੇ 110 ਜ਼ਖਮੀ ਹੋਏ ਸਨ। ਪਿੱਛੇ ਜਿਹੇ ਇੱਕ ਪਾਕਿਸਤਾਨੀ ਰੇਂਜ਼ਰ ਨੇ ਗੁੱਸੇ ਵਿੱਚ ਆਣ ਕੇ ਮੋਢੇ ਤੋਂ ਅਸਾਲਟ ਲਾਹ ਲਈ ਸੀ।
ਕਈ ਬੰਦੇ ਬਹੁਤ ਭਾਵੁਕ ਹੁੰਦੇ ਹਨ ਤੇ ਦੋਵਾਂ ਪਾਸੇ ਦੇ ਸੈਨਿਕਾਂ ਕੋਲ ਭਰੇ ਹੋਏ ਹਥਿਆਰ ਹੁੰਦੇ ਹਨ। ਇਹ ਵੀ ਹੋ ਸਕਦਾ ਹੈ ਕਿ ਦਰਸ਼ਕਾਂ ਵੱਲੋਂ ਮਾਰੇ ਜਾ ਰਹੇ ਭੜਕਾਊ ਨਾਅਰਿਆਂ ਨੂੰ ਕੋਈ ਜਵਾਨ ਜ਼ਿਆਦਾ ਦਿਲ ਨੂੰ ਲਾ ਲਵੇ ਤੇ ਦਰਸ਼ਕਾਂ ਅਤੇ ਜਵਾਨਾਂ ਦਾ ਨੁਕਸਾਨ ਹੋ ਜਾਵੇ। ਇਹ ਸਭ ਦੇ ਹਿੱਤ ਵਿੱਚ ਹੈ ਕਿ ਇਸ ਪਰੇਡ ਨੂੰ ਥੋੜ੍ਹਾ ਨਰਮ ਕੀਤਾ ਜਾਵੇ, ਇੱਕ-ਦੂਸਰੇ ਨੂੰ ਭੜਕਾਊ ਇਸ਼ਾਰੇ ਕਰ ਕੇ ਉਕਸਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਪਰੇਡ ਕਰਨ ਵਾਲੇ ਸੈਨਿਕ ਤਾਂ ਪਰੇਡ ਤੋਂ ਬਾਅਦ ਨਾਰਮਲ ਹੋ ਜਾਂਦੇ ਹਨ, ਪਰ ਦਰਸ਼ਕਾਂ ਦੇ ਮਨਾਂ ਵਿੱਚ ਇਸ ਵਰਤਾਰੇ ਦਾ ਬੁਰਾ ਪ੍ਰਭਾਵ ਲੰਬੇ ਸਮੇਂ ਤੱਕ ਰਹਿੰਦਾ ਹੈ।
ਪੰਡੋਰੀ ਸਿੱਧਵਾਂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।