Kashmiri - Sach Kahoon Punjabi
ਬੀਰਦਵਿੰਦਰ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਦੇ ਮਸਲੇ ਸਰਕਾਰਾਂ ਕੋਲ ਰੱਖਣ ਦਾ ਐਲਾਨ
ਬਠਿੰਡਾ (ਅਸ਼ੋਕ ਵਰਮਾ)। ਸਾਬਕਾ ਡਿਪਟੀ ਸਪੀਕਰ ਤੇ ਅਕਾਲੀ ਦਲ ਟਕਸਾਲੀ ਦੇ ਆਗੂ ਬੀਰਦਵਿੰਦਰ ਸਿੰਘ ਨੇ ਆਖਿਆ ਹੈ ਕਿ ਉਹ ਕਸ਼ਮੀਰੀ ਵਿਦਿਆਰਥੀਆਂ ਦੇ ਮਸਲਿਆਂ ਨੂੰ ਕੇਂਦਰੀ ਗ੍ਰਹਿ ਵਿਭਾਗ ਅਤੇ ਪੰਜਾਬ ਸਰਕਾਰ ਕੋਲ ਉਠਾਉਣਗੇ ਉਨ੍ਹਾਂ ਆਖਿਆ ਕਿ ਕਸ਼ਮੀਰ ਤੋਂ ਪੰਜਾਬ ‘ਚ ਪੜ੍ਹਦੇ ਲੜਕੇ-ਲੜਕੀਆਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅੱਜ ਇੱਥੇ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਾਲਾਤਾਂ ਪ੍ਰਤੀ ਚਿੰਤਾ ਜਤਾਈ ਅਤੇ ਸਰਕਾਰਾਂ ਨੂੰ ਇਸ ਤਰਫ ਧਿਆਨ ਦੇਣ ਲਈ ਕਿਹਾ ਉਨ੍ਹਾਂ ਆਖਿਆ ਕਿ ਸਭ ਤੋਂ ਵੱਡੀ ਸਮੱਸਿਆ ਪੈਸਿਆਂ ਦੀ ਹੈ?ਜਿਸ ਲਈ ਵਿਦਿਆਰਥੀ ਦਰ-ਦਰ ਭਟਕ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਸ਼ਮੀਰ ‘ਚ ਧਾਰਾ 307 ਅਤੇ 35 ਏ ਖਤਮ ਕਰਨ ਉਪਰੰਤ ਤਾਂ ਇਹ ਵਿਦਿਆਰਥੀ ਦਿੱਕਤਾਂ ਨਾਲ ਜੂਝ ਰਹੇ ਹਨ ਬਠਿੰਡਾ ਜ਼ਿਲ੍ਹੇ ਵਿਚ 1500 ਦੇ ਕਰੀਬ ਕਸ਼ਮੀਰੀ ਵਿਦਿਆਰਥੀ ਪੜ੍ਹ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਕਿਰਾਇਆ ਆਦਿ ਦੀ ਅਦਾਇਗੀ ਮੁਸ਼ਕਲ ਹੋਣ ਲੱਗੀ ਹੈ ਉੱਪਰੋਂ ਕਸ਼ਮੀਰ ‘ਚ ਮੋਬਾਇਲ ਫੋਨ ਸੇਵਾਵਾਂ ‘ਤੇ ਲੱਗੀ ਰੋਕ ਕਾਰਨ ਨਾ ਉਹ ਆਪਣੇ ਮਾਪਿਆਂ ਨਾਲ ਗੱਲਬਾਤ ਕਰ ਸਕਦੇ ਹਨ ਅਤੇ ਨਾ ਹੀ ਮਾਪਿਆਂ ਦਾ ਆਪਣੇ ਧੀਆਂ-ਪੁੱਤਰਾਂ ਨਾਲ ਕੋਈ ਸੰਪਰਕ ਬਣ ਰਿਹਾ ਹੈ ਓਧਰ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅੱਜ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਗੁਰੂ ਕਾਸ਼ੀ ਯੂਨੀਵਰਸਿਟੀ ਪੁੱਜ ਕੇ ਕਸ਼ਮੀਰੀ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। (Kashmiri Students)
ਇਹ ਵੀ ਪੜ੍ਹੋ : ਏਸ਼ੀਆਈ ਖੇਡਾਂ ’ਚ ਛਾਏ, ਬਠਿੰਡਾ-ਮਾਨਸਾ ਦੇ ਜਾਏ
ਉਨ੍ਹਾਂ ‘ਵਰਸਿਟੀ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ‘ਤੇ ਸੰਤੁਸ਼ਟੀ ਜਤਾਈ ਅਤੇ ਨਾਲ ਹੀ ਪ੍ਰਬੰਧਕਾਂ ਨੂੰ ਇੰਨ੍ਹਾਂ ਲੜਕੇ-ਲੜਕੀਆਂ ਦੇ ਮਸਲਿਆਂ ਨੂੰ ਤਰਜੀਹੀ ਅਧਾਰ ‘ਤੇ ਹੱਲ ਕਰਨ ਲਈ ਕਿਹਾ ਵਰਸਿਟੀ ਦੇ ਡੀਨ ਅਕਾਦਮਿਕ ਹਰਜਿੰਦਰ ਸਿੰਘ ਰੋਜ਼ ਨੇ ਸੁਝਾਅ ਦਿੱਤਾ ਕਿ ਚੰਗਾ ਹੋਵੇ ਜੇ ਪ੍ਰਸ਼ਾਸਨ ਕਸ਼ਮੀਰ ‘ਚ ਫਸੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿੱਦਿਅਕ ਅਦਾਰਿਆਂ ‘ਚ ਪਹੁੰਚਾ ਦੇਵੇ ਤਾਂ ਜੋ ਪੜ੍ਹਾਈ ਦਾ ਨੁਕਸਾਨ ਨਾ ਹੋਵੇ ਉਨ੍ਹਾਂ ਸਾਬਕਾ ਡਿਪਟੀ ਸਪੀਕਰ ਨੂੰ ਇਸ ਮੌਕੇ ਜੀ ਆਇਆ ਵੀ ਕਿਹਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੇ ਸਾਬਕਾ ਡਿਪਟੀ ਸਪੀਕਰ ਨੂੰ ਜਾਣੂੰ ਕਰਵਾਇਆ। (Kashmiri Students)
ਕਿ ਕਸ਼ਮੀਰੀ ਵਿਦਿਆਰਥੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਮੁਸ਼ਕਲਾਂ ਦੀ ਜਾਣਕਾਰੀ ਲਈ ਜਾਂਦੀ ਹੈ ਤੇ ਜੰਮੂ ਕਸ਼ਮੀਰ ਵੱੈਲਫੇਅਰ ਵਿਦਿਆਰਥੀ ਅਤੇ ਅਧਿਆਪਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਦੱਸਣਯੋਗ ਹੈ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਸਵਾ ਦੋ ਸੌ ਕਸ਼ਮੀਰੀ ਵਿਦਿਆਰਥੀ ਪੜ੍ਹ ਰਹੇ ਹਨ ਜਿਨ੍ਹਾਂ ‘ਚੋਂ ਕੁਝ ਨੇ ਬੀਰਦਵਿੰਦਰ ਨਾਲ ਰਾਬਤਾ ਕਾਇਮ ਕਰਕੇ ਆਪਣੀਆਂ ਤਕਲੀਫ਼ਾਂ ਤੋਂ ਜਾਣੂ ਕਰਾਇਆ ਸੀ। ਪਤਾ ਲੱਗਿਆ ਹੈ ਕਿ ਜਿਆਦਾਤਰ ਕਸ਼ਮੀਰੀ ਵਿਦਿਆਰਥੀ ਯੂਨੀਵਰਸਿਟੀ ਦੇ ਹੋਸਟਲ ਵਿਚ ਰਹਿ ਰਹੇ ਹਨ ਜਦੋਂ ਕਿ ਕਈਆਂ ਨੇ ਤਲਵੰਡੀ ਸਾਬੋ ਵਿਚ ਰਿਹਾਇਸ਼ ਬਣਾਈ ਹੋਈ ਹੈ। (Kashmiri Students)
ਮਲੋਟ (ਮਨੋਜ)। ਕਸ਼ਮੀਰ ਅੰਦਰ ਰਾਇ-ਸ਼ੁਮਾਰੀ ਕਰਵਾ ਕੇ ਉੱਥੋਂ ਦੇ ਲੋਕਾਂ ਨੂੰ ਸਵੈ-ਨਿਰਣੇ ਦਾ ਹੱਕ ਦੇਣ, ਧਾਰਾ 370 ਤੇ 35 ਏ ਦਾ ਫੈਸਲਾ ਵਾਪਸ ਲੈਣ, ਕਸ਼ਮੀਰ ‘ਚ ਪ੍ਰੈਸ ਸਮੇਤ ਲਾਈਆਂ ਸਭ ਪਾਬੰਦੀਆਂ ਖਤਮ ਕਰਨ, ਅਫ਼ਸਪਾ ਹਟਾਉਣ ਅਤੇ ਫੌਜਾਂ ਵਾਪਸ ਬੁਲਾਉਣ ਵਰਗੀਆਂ ਮੰਗਾਂ ਨੂੰ ਲੈ ਕੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਪੰਜਾਬ ਦੇ ਸੱਦੇ ‘ਤੇ ਸੈਂਕੜੇ ਕਿਸਾਨਾਂ, ਖੇਤ ਮਜ਼ਦੂਰਾਂ, ਔਰਤਾਂ, ਨੌਜਵਾਨਾਂ, ਆਰ.ਐਮ.ਪੀ. ਡਾਕਟਰਾਂ ਤੇ ਮੁਲਾਜ਼ਮਾਂ ਵੱਲੋਂ ਦਾਣਾ ਮੰਡੀ ਮਲੋਟ ਵਿਖੇ ਰੈਲੀ ਕਰਨ ਉਪਰੰਤ ਸ਼ਹਿਰ ‘ਚ ਰੋਹ ਭਰਪੂਰ ਰੋਸ ਮੁਜਾਹਰਾ ਕੀਤਾ ਗਿਆ ਅਤੇ 15 ਸਤੰਬਰ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਸੂਬਾਈ ਮੁਜਾਹਰੇ ‘ਚ ਪਰਿਵਾਰਾਂ ਸਮੇਤ ਪੁੱਜਣ ਦਾ ਸੱਦਾ ਦਿੱਤਾ ਗਿਆ। (Kashmiri People)
ਰੈਲੀ ਦੌਰਾਨ ਇਕੱਠ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਨੌਜਵਾਨ ਭਾਰਤ ਸਭਾ ਦੇ ਸੂਬਾਈ ਆਗੂ ਅਸ਼ਵਨੀ ਕੁਮਾਰ ਘੁੱਦਾ, ਪੂਰਨ ਸਿੰਘ ਦੋਦਾ, ਤਰਸੇਮ ਸਿੰਘ ਖੁੰਡੇ ਹਲਾਲ ਆਦਿ ਆਗੂਆਂ ਨੇ ਸੰਬੋਧਨ ਕੀਤਾ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ‘ਚ ਚੁੱਕੇ ਕਦਮਾਂ ਦੇ ਕਸ਼ਮੀਰੀ ਲੋਕਾਂ ਤੋਂ ਇਲਾਵਾ ਪੰਜਾਬ ਸਮੇਤ ਦੇਸ਼ ਦੇ ਸਮੂਹ ਕਿਰਤੀ ਤੇ ਇਨਸਾਫ਼ ਪਸੰਦ ਲੋਕਾਂ ਨੂੰ ਗੰਭੀਰ ਸਿੱਟੇ ਭੁਗਤਣੇ ਪੈਣਗੇ। (Kashmiri People)
ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਕਸ਼ਮੀਰੀ ਲੋਕਾਂ ‘ਤੇ ਹੋ ਰਹੇ ਜ਼ੁਲਮਾਂ ਖਿਲਾਫ਼ ਅਤੇ ਉਹਨਾਂ ਦੇ ਸਵੈ-ਨਿਰਣੇ ਦੇ ਹੱਕ ਨੂੰ ਬੁਲੰਦ ਕਰਨ ਲਈ 15 ਸਤੰਬਰ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਸੂਬਾਈ ਰੋਸ ਮੁਜਾਹਰੇ ‘ਚ ਪੁੱਜਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਭਗਤ ਸਿੰਘ ਭਲਾਈਆਣਾ, ਬਾਜ਼ ਸਿੰਘ ਭੁੱਟੀ ਵਾਲਾ, ਗੁਰਪਾਸ਼ ਸਿੰਘ ਸਿੰਘੇ ਵਾਲਾ, ਗੁਰਜੰਟ ਸਿੰਘ ਸਾਉਕੇ, ਹਰਬੰਸ ਸਿੰਘ ਕੋਟਲੀ, ਕਾਕਾ ਸਿੰਘ ਖੁੰਡੇ ਹਲਾਲ, ਡਾ. ਹਰਪਾਲ ਸਿੰਘ ਕਿੱਲਿਆਂ ਵਾਲੀ, ਗੁਰਾਂਦਿੱਤਾ ਸਿੰਘ ਭਾਗਸਰ ਆਦਿ ਆਗੂ ਵੀ ਮੌਜ਼ੂਦ ਸਨ। (Kashmiri People)
ਸ੍ਰੀ ਮੁਕਤਸਰ ਸਾਹਿਬ (ਭਜਨ ਸਿੰਘ ਸਮਾਘ ) ਕਸ਼ਮੀਰੀ ਵਿਦਿਆਰਥੀਆਂ ਨਾਲ ਹੋਰ ਰਹੇ ਮਾੜੇ ਸਲੂਕ ਦੇ ਵਿਰੋਧ ‘ਚ ਸਰਕਾਰੀ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੋਸ ਰੈਲੀ ਕੀਤੀ ਗਈ ਤੇ ਪੁਲਵਾਮਾ ‘ਚ ਸ਼ਹੀਦ ਹੋਏ ਫੌਜ਼ੀਆਂ ਨੂੰ ਸ਼ਰਧਾਂਜ਼ਲੀ ਦਿੰਦਿਆਂ 2 ਮਿੰਟ ਦਾ ਮੌਨ ਧਾਰਿਆ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀ ਆਗੂ ਸਤਵੀਰ ਕੌਰ ਭਾਗਸਰ ਤੇ ਰਾਜਵਿੰਦਰ ਸਿੰਘ ਨੇ ਕਿਹਾ ਕਿ ਕਸ਼ਮੀਰੀ ਤੇ ਪੁਲਵਾਮਾ ‘ਚ ਫੌਜੀਆਂ ਦੇ ਹੋਏ ਹਮਲੇ ਕਾਰਨ ਕਸ਼ਮੀਰੀ ਵਿਦਿਆਰਥੀ ਜੋ ਦੇਸ਼ ਦੇ ਕਾਲਜਾਂ, ਯੂਨੀਵਰਸਿਟੀਆਂ ‘ਚ ਪੜ੍ਹਦੇ ਹਨ, ਉਨ੍ਹਾਂ ਨੂੰ ਰਾਜ ਸਰਕਾਰਾਂ ਤੇ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੀ.ਜੀ. ਦੇ ਮਾਲਕ ਉਨ੍ਹਾਂ ਨੂੰ ਘਰੋਂ ਕੱਢਣ ਲਈ ਮਜ਼ਬੂਰ ਹੋ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਪੜ੍ਹਾਈ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋ ਰਿਹਾ ਹੈ। ਵਿਦਿਆਰਥੀ ਆਗੂ ਜਸਪ੍ਰੀਤ ਕੌਰ ਜੱਸੀ ਤੇ ਮਨਪ੍ਰੀਤ ਕੌਰ ਨੇ ਕਿਹਾ ਕਿ ਦੇਸ਼ ਦੀਆਂ ਸਰਕਾਰਾਂ ਕਸ਼ਮੀਰ ‘ਤੇ ਲਗਾਤਾਰ ਰਾਜਨੀਤੀ ਕਰਕੇ ਆਪਣੀਆਂ ਰੋਟੀਆਂ ਸੇਕ ਰਹੀਆਂ ਹਨ, ਜਿਸ ਕਾਰਨ ਕਸ਼ਮੀਰ ਦੇ ਬੇਕਸੂਰ ਲੋਕਾਂ ‘ਤੇ ਲਗਾਤਾਰ ਅੱਤਿਆਚਾਰ ਹੋ ਰਹੇ ਹਨ, ਜਿਸ ਕਾਰਨ ਲੋਕਾਂ ਦਾ ਜਾਨੀ ਨੁਕਸਾਨ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਸ਼ਮੀਰ ‘ਚ ਸਕੂਲ, ਕਾਲਜ ਬੰਦ ਹਨ, ਜਿਸ ਕਾਰਨ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ, ਆਗੂਆਂ ਨੇ ਮੰਗ ਕੀਤੀ ਕਿ ਕਸ਼ਮੀਰ ਦੇ ਮਸਲੇ ਦਾ ਹੱਲ ਗੱਲਬਾਤ ਰਾਹੀਂ ਕੱਢਣਾ ਚਾਹੀਦਾ ਹੈ ਤੇ ਕਸ਼ਮੀਰੀ ਵਿਦਿਆਰਥੀਆਂ ਨੂੰ ਰਾਜ ਸਰਕਾਰਾਂ ਤੰਗ ਪ੍ਰੇਸ਼ਾਨ ਕਰਨਾ ਬੰਦ ਕਰਨ ਤਾਂ ਜੋ ਉਨ੍ਹਾਂ ਦੀ ਪੜ੍ਹਾਈ ‘ਚ ਕੋਈ ਵਿਘਨ ਨਾ ਪਵੇ, ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਇਸ ਮੌਕੇ ਹਨੀ ਮਹਾਂਬੱਧਰ, ਸੁਖਵੀਰ ਕੌਰ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਤੇ ਰਜਨੀ ਕੌਰ ਆਦਿ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Students, Protest, Kashmir, Kashmiri, Students
ਹਿੰਦੂ ਸੰਗਠਨਾਂ ਨੇ ਕਾਰਵਾਈ ਦੀ ਮੰਗ ਨੂੰ ਲੈ ਕੇ ਕੀਤਾ ਚੱਕਾ ਜਾਮ
ਗੁਰਦਾਸਪੁਰ (ਸਰਬਜੀਤ ਸਾਗਰ) | ਇੱਥੋਂ ਦੇ ਇੱਕ ਪ੍ਰਾਈਵੇਟ ਕਾਲਜ ‘ਚ ਪੜ੍ਹਦੇ ਕਸ਼ਮੀਰੀ ਵਿਦਿਆਰਥੀ ਵੱਲੋਂ ਭਾਰਤ ਦਾ ਕੌਮੀ ਝੰਡਾ ਪਾੜ ਕੇ ਬਾਥਰੂਮ ਵਿੱਚ ਸੁੱਟਣ ਅਤੇ ਫੇਸਬੁੱਕ ‘ਤੇ ਪਾਕਿਸਤਾਨ ਪੱਖੀ ਪੋਸਟਾਂ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਕਾਲਜ ਵਿੱਚ ਹੰਗਾਮਾ ਹੋ ਗਿਆ ਤੇ ਕਈ ਘੰਟਿਆਂ ਤੱਕ ਸਥਿਤੀ ਤਣਾਅ ਵਾਲੀ ਬਣੀ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਅਤੁਲ ਵਾਸੀ ਹਿਮਾਚਲ ਪ੍ਰਦੇਸ਼ ਨੇ ਦੱਸਿਆ ਕਿ ਛੁੱਟੀ ਵਾਲੇ ਦਿਨ ਹੋਸਟਲ ਦੇ ਕਮਰਿਆਂ ਦੇ ਬਾਹਰ ਦਰਵਾਜਿਆਂ ‘ਤੇ ਕੌਮੀ ਝੰਡਾ ਲਾ ਰਹੇ ਸਨ।
ਜਿਸ ਨੂੰ ਸੋਹੇਲ ਨਾਂਅ ਦੇ ਕਸ਼ਮੀਰੀ ਵਿਦਿਆਰਥੀ ਨੇ ਨਾਪਸੰਦ ਕਰਦਿਆਂ ਪਹਿਲਾਂ ਆਪਣੇ ਕਮਰੇ ਵਾਲੇ ਦਰਵਾਜੇ ਤੋਂ ਪਾੜ ਕੇ ਬਾਥਰੂਮ ਵਿੱਚ ਸੁੱਟ ਦਿੱਤਾ ਤੇ ਫਿਰ ਇੱਕ ਹੋਰ ਦਰਵਾਜੇ ਤੋਂ ਦੂਜਾ ਝੰਡਾ ਪਾੜ ਕੇ ਜ਼ਮੀਨ ‘ਤੇ ਸੁੱਟ ਦਿੱਤਾ। ਜਿਸ ਨੂੰ ਲੈ ਕੇ ਉਨ੍ਹਾਂ ਦਾ ਆਪਸ ਵਿੱਚ ਝਗੜਾ ਹੋਇਆ ਤੇ ਕਾਲਜ ਮੈਨੇਜਮੈਂਟ ਨੇ ਦੋਵਾਂ ਧਿਰਾਂ ਨੂੰ ਚਿਤਾਵਨੀ ਦੇ ਕੇ ਚੁੱਪ ਕਰਾ ਦਿੱਤਾ। ਦੋ ਦਿਨ ਬੀਤਣ ਦੇ ਬਾਅਦ ਵੀ ਉਕਤ ਵਿਦਿਆਰਥੀ ਖ਼ਿਲਾਫ਼ ਕੋਈ ਐਕਸ਼ਨ ਨਹੀਂ ਲਿਆ ਅਤੇ ਕਾਲਜ ਦੀ ਬਦਨਾਮੀ ਹੋਣ ਦੇ ਡਰ ਕਾਰਨ ਮਾਮਲੇ ਨੂੰ ਦਬਾਅ ਦਿੱਤਾ ਗਿਆ। ਉਸ ਨੇ ਦੱਸਿਆ ਕਿ ਕਸ਼ਮੀਰੀ ਵਿਦਿਆਰਥੀ ਪਾਕਿਸਤਾਨ ਦੇ ਹੱਕ ਵਿੱਚ ਬੋਲਦਾ ਹੈ ਅਤੇ ਇਸਨੇ ਪੁਲਵਾਮਾ ਹਮਲੇ ‘ਚ ਮਾਰੇ ਗਏ ਅਤਿਵਾਦੀਆਂ ਦੀਆਂ ਫੋਟੋਆਂ ਤੇ ਸਟੇਟਸ ਵੀ ਆਪਣੇ ਫੋਨ ‘ਤੇ ਲਾਏ ਹਨ।
ਉਸ ਨੇ ਦੱਸਿਆ ਕਿ ਬੁੱਧਵਾਰ ਨੂੰ ਜਦੋਂ ਮਾਮਲਾ ਹੋਰਨਾਂ ਵਿਦਿਆਰਥੀਆਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਇਸ ਦਾ ਤਿੱਖਾ ਵਿਰੋਧ ਕਰਦਿਆਂ ਕਸ਼ਮੀਰੀ ਵਿਦਿਆਰਥੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਪਰ ਕਾਲਜ ਮੈਨੇਜਮੈਂਟ ਲਗਾਤਾਰ ਮਾਮਲੇ ਨੂੰ ਦਬਾਉਂਦਾ ਰਿਹਾ। ਅਖ਼ੀਰ ਜਦੋਂ ਮਾਮਲਾ ਹਿੰਦੂ ਸੰਗਠਨਾਂ ਦੇ ਧਿਆਨ ਵਿੱਚ ਆਇਆ ਤਾਂ ਸ਼ਿਵ ਸੈਨਾ ਪੰਜਾਬ, ਸ਼ਿਵ ਸੈਨਾ (ਬਾਲ ਠਾਕਰੇ) ਅਤੇ ਹਿੰਦੂ ਸੁਰੱਖਿਆ ਸਮਿਤੀ ਦੇ ਕਾਰਕੁਨ ਵੱਡੀ ਗਿਣਤੀ ‘ਚ ਕਾਲਜ ਦੇ ਬਾਹਰ ਪਹੁੰਚ ਗਏ ਅਤੇ ਰੋਸ ਵਜੋਂ ਆਵਾਜਾਈ ਠੱਪ ਕਰ ਦਿੱਤੀ। ਪੁਲਿਸ ਨੇ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਲਈ ਮੋਹਤਬਰਾਂ ਦੀ ਹਾਜ਼ਰੀ ‘ਚ ਕਸ਼ਮੀਰੀ ਨੌਜਵਾਨ ਦੇ ਕਮਰੇ ਦੀ ਤਲਾਸ਼ੀ ਲਈ ਪਰ ਉਨ੍ਹਾਂ ਨੂੰ ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ।
ਬਾਅਦ ਵਿੱਚ ਪੁਲਿਸ ਵੱਲੋਂ ਵਿਦਿਆਰਥੀ ਅਤੁਲ ਦੇ ਬਿਆਨ ਲੈ ਕੇ ਬਣਦੀ ਕਾਰਵਾਈ ਕਰਨ ਦੀ ਗੱਲ ਆਖੀ ਗਈ ਪਰ ਹਿੰਦੂ ਸੰਗਠਨ ਮੌਕੇ ‘ਤੇ ਪਰਚਾ ਦਰਜ ਕਰਨ ਦੀ ਮੰਗ ‘ਤੇ ਅੜ ਗਏ ਅਤੇ ਕਾਲਜ ਮੈਨੇਜਮੈਂਟ ਤੇ ਪਾਕਿਸਤਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਐਸਐਸਓ ਸੁਖਰਾਜ ਸਿੰਘ ਨੇ ਕਿਹਾ ਕਿ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।