Health Minister - Sach Kahoon Punjabi
Sunam News: ਮੰਤਰੀ ਅਰੋੜਾ ਵੱਲੋਂ ਸੁਨਾਮ ਵਾਸੀਆਂ ਦੀ ਸਿਹਤ ਦੇ ਮੱਦੇਨਜ਼ਰ ਸਿਹਤ ਮੰਤਰੀ ਸਮੇਤ ਹੋਰ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ
ਸੁਨਾਮ ‘ਚ ਸਥਿਤੀ ਕਾਬੂ ‘ਚ, ਮਾਮਲੇ ਘਟਣੇ ਸ਼ੁਰੂ
ਮੰਤਰੀ ਵੱਲੋਂ ਸੁਨਾਮ ਵਾਸੀਆਂ ਨੂੰ ਭਰੋਸਾ, ਸੰਕਟ ਦੀ ਘੜੀ ‘ਚ ਸਰਕਾਰ ਨਾਲ ਖੜੀ
Sunam News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਸੁਨਾਮ ਸ਼ਹਿਰ ਵਿੱਚ ਬੁਖ਼ਾਰ ਅਤੇ ਚਿਕਨਗੁਨੀਆ ਦੇ ਸ਼ੱਕੀ ਮਾਮਲਿਆਂ ਦੇ ਮੱਦੇਨਜ਼ਰ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਸਿਹਤ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਥਿਤੀ ਦੀ ਸਮੀਖਿਆ ਕਰਨ ਅਤੇ ਤੁਰੰਤ ਲੋੜੀਂਦੀ ਕਾਰਵਾਈ ਕਰਨ ਲਈ ਵੀਡੀਓ ਕਾਨਫਰੰਸ ਜ਼ਰੀਏ ਵਰਚੂਅਲ ਮੀਟਿੰਗ ਕੀਤੀ।
ਮੀਟਿੰਗ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਕੱਤਰ ਸਿਹਤ ਸ਼੍ਰੀ ਕੁਮਾਰ ਰਾਹੁਲ, ਡਾਇਰੈਕਟਰ ਸਥਾਨਕ ਸਰਕਾਰਾਂ ਕੁਲਵੰਤ ਸਿੰਘ, ਸਿਹਤ ਡਾਇਰੈਕਟਰ ਡਾਕਟਰ ਹਿਤੇਂਦਰ ਕੌਰ, ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਅਮਿਤ ਬੈਂਬੀ, ਸੀ.ਐਮ.ਓ. ਸੰਗਰੂਰ ਡਾ. ਅਮਰਜੀਤ ਕੌਰ, ਜ਼ਿਲ੍ਹਾ ਐਪੇਡੀਮੌਲੋਜਿਸਟ ਡਾ. ਉਪਾਸਨਾ, ਐਸ.ਡੀ.ਐਮ. ਸੁਨਾਮ ਡਾ. ਪਰਮੋਦ ਸਿੰਗਲਾ, ਇੰਚਾਰਜ ਐਸ.ਐਮ.ਓ. ਸੁਨਾਮ ਡਾ. ਅਮਿਤ ਸਿੰਗਲਾ, ਡਾ. ਰਾਹੁਲ ਗੁਪਤਾ (ਐਮ.ਡੀ. ਮੈਡੀਸਨ), ਡਾ. ਹਿਮਾਂਸ਼ੂ (ਐਮ.ਡੀ. ਮੈਡੀਸਨ), ਡਾ. ਇੰਦਰਮੰਜੋਤ ਸਿੰਘ (ਐਮ.ਡੀ. ਪੀਡੀਆਟ੍ਰਿਕਸ), ਡਾ. ਪ੍ਰਭਜੋਤ ਸਿੰਘ (ਨੋਡਲ ਅਫਸਰ), ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮੀਡੀਆ ਕੋਆਰਡੀਨੇਟਰ ਜਤਿੰਦਰ ਜੈਨ ਦੇ ਨਾਲ ਨਾਲ ਸਿਹਤ, ਸਿਵਲ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਹੋਰ ਅਧਿਕਾਰੀ ਮੌਜੂਦ ਸਨ।
ਸੁਨਾਮ ਵਿੱਚ ਬੁਖ਼ਾਰ ਅਤੇ ਚਿਕਨਗੁਨੀਆ ਦੇ ਸ਼ੱਕੀ ਕੇਸਾਂ ਦੇ ਇਲਾਜ ਤੇ ਬਚਾਅ ਲਈ ਨਹੀਂ ਛੱਡੀ ਜਾ ਰਹੀ ਕੋਈ ਕਸਰ : ਅਮਨ ਅਰੋੜਾ
ਮੀਟਿੰਗ ਦੌਰਾਨ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਦੇ ਲੋਕਾਂ ਦੀ ਸਿਹਤ ਸਥਿਤੀ ‘ਤੇ ਸਰਗਰਮ ਅਤੇ ਬਹੁ-ਵਿਭਾਗੀ ਪਹੁੰਚ ਅਪਣਾਉਣ ਦੀ ਤੁਰੰਤ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਨਿਗਰਾਨੀ ਅਤੇ ਵਾਰਡ-ਵਾਰ ਬੁਖ਼ਾਰ ਸਰਵੇਖਣ ਤੀਬਰ ਕੀਤੇ ਜਾਣ, ਹਸਪਤਾਲਾਂ ਵਿੱਚ ਦਵਾਈਆਂ, ਡਾਇਗਨੋਸਟਿਕ ਕਿਟਾਂ ਅਤੇ ਮੈਨਪਾਵਰ ਦੀ 24 ਘੰਟੇ ਉਪਲੱਬਧਤਾ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਅਤੇ ਸਮੇਂ-ਸਿਰ ਇਲਾਜ ਲਈ ਜਾਗਰੂਕ ਕਰਨ ਲਈ ਕਮਿਊਨਿਟੀ ਪੱਧਰ ‘ਤੇ ਵਿਸਥਾਰਿਤ ਜਾਗਰੂਕਤਾ ਮੁਹਿੰਮ ਚਲਾਈ ਜਾਵੇ। Sunam News
ਇਹ ਵੀ ਪੜ੍ਹੋ: Haryana-Punjab Weather: ਪੰਜਾਬ ਤੇ ਹਰਿਆਣਾ ’ਚ ਅਗਲੇ 4 ਦਿਨਾਂ ’ਚ ਹੋਵੇਗਾ ਮੌਸਮ ’ਚ ਬਦਲਾਅ, ਮੌਸਮ ਵਿਭਾਗ ਨੇ ਕੀਤੀ …
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਵੱਲੋਂ ਪੂਰਾ ਸਹਿਯੋਗ ਯਕੀਨੀ ਬਣਾਉਣ ਦਾ ਭਰੋਸਾ ਦਵਾਇਆ ਅਤੇ ਜਲਦੀ ਪਛਾਣ ਅਤੇ ਸਮੇਂ-ਸਿਰ ਇਲਾਜ ਦੀ ਮਹੱਤਤਾ ਉੱਤੇ ਰੌਸ਼ਨੀ ਪਾਈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮੌਸਮੀ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਵਿਆਪਕ ਖਾਕਾ ਤਿਆਰ ਕੀਤਾ ਗਿਆ ਹੈ, ਜਿਸ ਉੱਤੇ ਜ਼ਮੀਨੀ ਪੱਧਰ ਉੱਤੇ ਕੰਮ ਜਾਰੀ ਹੈ। ਉਹਨਾਂ ਭਰੋਸਾ ਦਿੱਤਾ ਕਿ ਸ਼ਹਿਰ ਸੁਨਾਮ ਵਿੱਚ ਪੈਦਾ ਹੋਈ ਸਥਿਤੀ ਨੂੰ ਵੀ ਜਲਦ ਹੀ ਪੂਰੀ ਤਰ੍ਹਾਂ ਕਾਬੂ ਵਿੱਚ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਹੁਣ ਅਜਿਹੇ ਮਾਮਲੇ ਘਟਣੇ ਸ਼ੁਰੂ ਹੋ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਦੱਸਿਆ ਕਿ ਸੁਨਾਮ ਫੌਗਿੰਗ ਵਿਆਪਕ ਪੱਧਰ ਉੱਤੇ ਜਾਰੀ ਹੈ। ਸੈਨੀਟੇਸ਼ਨ ਅਤੇ ਵੈਕਟਰ ਕੰਟਰੋਲ ਮੁਹਿੰਮਾਂ ਵੀ ਜੰਗੀ ਪੱਧਰ ਉੱਤੇ ਜਾਰੀ ਹਨ।
ਜਤਿੰਦਰ ਜੈਨ ਦੀ ਵਿਭਾਗਾਂ ਨਾਲ ਤਾਲਮੇਲ ਕਰਨ ਅਤੇ ਸਥਿਤੀ ਉੱਤੇ ਨਜ਼ਰ ਰੱਖਣ ਦੀ ਡਿਊਟੀ ਲਗਾਈ | Sunam News
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੁਹਰਾਇਆ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਅਧਿਕਾਰੀ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਅਲਰਟ ‘ਤੇ ਰਹਿਣ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਰਾਜ ਸਰਕਾਰ ਲੋਕ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਚੁਣੌਤੀ ਦਾ ਮੁਕਾਬਲਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਹਨਾਂ ਲੋਕਾਂ ਨੂੰ ਇਸ ਸੰਬੰਧੀ ਸਾਹਮਣੇ ਆ ਰਹੀਆਂ ਅਫ਼ਵਾਹਾਂ ਤੋਂ ਵੀ ਸੁਚੇਤ ਰਹਿਣ ਲਈ ਕਿਹਾ। ਮੀਟਿੰਗ ਦਾ ਸਮਾਪਨ ਪ੍ਰਸ਼ਨ-ਉੱਤਰ ਸੈਸ਼ਨ ਨਾਲ ਹੋਇਆ, ਜਿਸ ਦੌਰਾਨ ਸਾਰੇ ਸਬੰਧਤ ਵਿਅਕਤੀਆਂ ਦੀ ਜ਼ਿੰਮੇਵਾਰੀ ਸਪੱਸ਼ਟ ਤੌਰ ‘ਤੇ ਨਿਰਧਾਰਿਤ ਕੀਤੀ ਗਈ ਤਾਂ ਜੋ ਰੋਕਥਾਮੀ ਅਤੇ ਇਲਾਜੀ ਉਪਾਵਾਂ ਨੂੰ ਸਮੇਂ-ਸਿਰ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ। Sunam News
ਸ਼੍ਰੀ ਅਮਨ ਅਰੋੜਾ ਨੇ ਸੁਨਾਮ ਵਾਸੀਆਂ ਨੂੰ ਹੋਰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ ਅਤੇ ਸਥਿਤੀ ਨੂੰ ਕਾਬੂ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਇਸ ਮੌਕੇ ਉਹਨਾਂ ਆਪਣੇ ਮੀਡੀਆ ਕੋਆਰਡੀਨੇਟਰ ਸ਼੍ਰੀ ਜਤਿੰਦਰ ਜੈਨ ਦੀ ਸਮੂਹ ਵਿਭਾਗਾਂ ਨਾਲ ਤਾਲਮੇਲ ਕਰਨ ਅਤੇ ਸਥਿਤੀ ਉੱਤੇ ਨਿੱਜੀ ਤੌਰ ਉੱਤੇ ਨਜ਼ਰ ਰੱਖਣ ਦੀ ਵੀ ਡਿਊਟੀ ਲਗਾਈ।
Haryana News: ਹਰਿਆਣਾ ਨੂੰ 15 ਸਾਲ ਬਾਅਦ ਮਿਲੀ ਮਹਿਲਾ ਸਿਹਤ ਮੰਤਰੀ
ਆਰਤੀ ਸਿੰਘ ਰਾਓ ਨੇ ਇਸ ਵਾਰ ਅਟੇਲੀ ਵਿਧਾਨ ਸਭਾ ਤੋਂ ਚੋਣ ਲੜ ਕੇ ਜਿੱਤ ਹਾਸਲ ਕੀਤੀ
Haryana News: ਗੁਰੂਗ੍ਰਾਮ (ਸੰਜੇ ਕੁਮਾਰ ਮਹਿਰਾ)। ਹਰਿਆਣਾ ਨੂੰ 15 ਸਾਲ ਬਾਅਦ ਆਰਤੀ ਸਿੰਘ ਰਾਓ ਦੇ ਰੂਪ ਵਿੱਚ ਮਹਿਲਾ ਸਿਹਤ ਮੰਤਰੀ ਮਿਲੀ ਹੈ। ਆਰਤੀ ਸਿੰਘ ਰਾਓ ਨੇ ਇਸ ਵਾਰ ਅਟੇਲੀ ਵਿਧਾਨ ਸਭਾ ਤੋਂ ਚੋਣ ਲੜ ਕੇ ਜਿੱਤ ਹਾਸਲ ਕੀਤੀ ਹੈ। ਉਹ ਕੇਂਦਰੀ ਮੰਤਰੀ ਅਤੇ ਗੁੜਗਾਉਂ ਦੇ ਸੰਸਦ ਮੈਂਬਰ ਰਾਓ ਇੰਦਰਜੀਤ ਸਿੰਘ ਦੀ ਬੇਟੀ ਹੈ। ਕਰਤਾਰ ਦੇਵੀ 15 ਸਾਲ ਪਹਿਲਾਂ 2004 ਤੋਂ 2009 ਦਰਮਿਆਨ ਹਰਿਆਣਾ ਦੀ ਸਿਹਤ ਮੰਤਰੀ ਸੀ। ਅਕਤੂਬਰ 2009 ਦੀਆਂ ਚੋਣਾਂ ਤੋਂ ਠੀਕ ਪਹਿਲਾਂ ਮੰਤਰੀ ਵਜੋਂ ਸੇਵਾ ਕਰਦੇ ਹੋਏ ਕਰਤਾਰ ਦੇਵੀ ਦੀ ਮੌਤ ਹੋ ਗਈ ਸੀ। ਕਰਤਾਰ ਦੇਵੀ ਦੀ ਮੌਤ ਤੋਂ ਬਾਅਦ ਰਾਓ ਨਰਿੰਦਰ ਸਿੰਘ ਨੂੰ 2009 ਤੋਂ 2014 ਤੱਕ ਹਰਿਆਣਾ ਸਰਕਾਰ ਦੇ ਕਾਰਜਕਾਲ ਦੌਰਾਨ ਸਿਹਤ ਮੰਤਰੀ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ: Punjab News: ਪੰਜਾਬ ’ਚ ਵਿੱਕ ਰਹੇ ਸਰੋਂ ਦੇ ਤੇਲ ਨਾਲ ਜੁੜੀ ਵੱਡੀ ਖਬਰ, ਜਾਰੀ ਹੋਏ ਇਹ ਆਦੇਸ਼
ਰਾਓ ਨਰਿੰਦਰ ਸਿੰਘ ਵਿਧਾਇਕ ਹਰਿਆਣਾ ਜਨਹਿੱਤ ਕਾਂਗਰਸ (HJK BL) ਦੀ ਟਿਕਟ ‘ਤੇ ਚੋਣ ਜਿੱਤੇ ਸਨ, ਪਰ ਬਾਅਦ ‘ਚ HJK ਨੂੰ ਝਟਕਾ ਦਿੰਦੇ ਹੋਏ ਉਨ੍ਹਾਂ ਨੇ ਕਾਂਗਰਸ ਨੂੰ ਸਮਰਥਨ ਦੇ ਦਿੱਤਾ। ਰਾਓ ਨਰਿੰਦਰ ਸਿੰਘ ਨੂੰ ਹੁੱਡਾ ਸਰਕਾਰ-2 ਵਿੱਚ ਸਿਹਤ ਮੰਤਰੀ ਬਣਾਇਆ ਗਿਆ ਸੀ। 2014 ਵਿੱਚ ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਬਣੀ। ਭਾਜਪਾ ਸਰਕਾਰ ਵੇਲੇ ਵੀ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਅਨਿਲ ਵਿੱਜ ਨੂੰ ਦਿੱਤੀ ਗਈ ਸੀ। 2019 ਵਿੱਚ ਵੀ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਅਨਿਲ ਵਿੱਜ ਨੂੰ ਦਿੱਤੀ ਗਈ ਸੀ। ਹੁਣ 2024 ਵਿੱਚ ਹਰਿਆਣਾ ਕੈਬਨਿਟ ਵਿੱਚ ਇੱਕ ਔਰਤ ਨੂੰ ਸਿਹਤ ਮੰਤਰੀ ਬਣਾਇਆ ਗਿਆ ਹੈ।
ਡਾਕਟਰ, ਨਰਸਿੰਗ ਸਟਾਫ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਸਰਗਰਮ ਹੋਣਗੇ
ਸਿਹਤ ਵਿਭਾਗ ਬਹੁਤ ਮਹੱਤਵਪੂਰਨ ਵਿਭਾਗ ਹੈ। ਵਿਧਾਇਕ ਬਣਨ ਤੋਂ ਬਾਅਦ ਪਹਿਲੀ ਵਾਰ ਆਰਤੀ ਸਿੰਘ ਰਾਓ ਸਿੱਧੇ ਤੌਰ ‘ਤੇ ਸਿਹਤ ਮੰਤਰੀ ਬਣੇ ਹਨ। ਉਨ੍ਹਾਂ ਕੋਲ ਨਾ ਤਾਂ ਸਿਆਸਤ ਦਾ ਕੋਈ ਤਜ਼ਰਬਾ ਹੈ ਅਤੇ ਨਾ ਹੀ ਮੰਤਰੀ ਅਹੁਦੇ ਦਾ। ਅਜਿਹੇ ‘ਚ ਸਿਹਤ ਵਿਭਾਗ ਨੂੰ ਚਲਾਉਣਾ ਉਨ੍ਹਾਂ ਲਈ ਚੁਣੌਤੀ ਬਣ ਸਕਦਾ ਹੈ। ਹਰਿਆਣਾ ਵਿੱਚ ਡਾਕਟਰਾਂ ਅਤੇ ਨਰਸਿੰਗ ਅਫਸਰਾਂ ਦੇ ਕਈ ਮੁੱਦੇ ਹਨ, ਜਿਨ੍ਹਾਂ ਨੂੰ ਲੈ ਕੇ ਡਾਕਟਰ ਅਤੇ ਨਰਸਿੰਗ ਸਟਾਫ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ। ਹੁਣ ਨਵੀਂ ਸਰਕਾਰ ਬਣੀ ਹੈ। ਸੁਭਾਵਿਕ ਹੈ ਕਿ ਹੁਣ ਇਹ ਮੁਲਾਜ਼ਮ ਮੁੜ ਸਰਕਾਰ ਅਤੇ ਮੰਤਰੀਆਂ ਤੋਂ ਆਪਣੀਆਂ ਮੰਗਾਂ ਪੂਰੀਆਂ ਹੋਣ ਦੀ ਆਸ ਰੱਖਣਗੇ। ਹਰਿਆਣਾ ਦੇ ਨਰਸਿੰਗ ਅਧਿਕਾਰੀਆਂ ਨੇ ਅੰਦੋਲਨ ਨੂੰ ਤੇਜ਼ ਕਰਨ ਲਈ ਸਤੰਬਰ ਮਹੀਨੇ ਰੋਹਤਕ ਵਿੱਚ ਮੀਟਿੰਗ ਕਰਕੇ ਰਣਨੀਤੀ ਤਿਆਰ ਕੀਤੀ ਸੀ। Haryana News
Punjab News: ਪੰਜਾਬ ਦੇ ਸਿਹਤ ਮੰਤਰੀ ਦਾ ਪੰਜਾਬੀਆਂ ਨੂੰ ਵੱਡਾ ਤੋਹਫਾ, ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ
(ਖੁੁਸ਼ਵੀਰ ਸਿੰਘ ਤੂਰ) ਪਟਿਆਲਾ। Punjab News: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਨੂੰ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜ ਤੋਂ ਰਵਾਨਾ ਕੀਤਾ। ਇਸ ਮੌਕੇ ਸਿਹਤ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਢਲੀ ਤਰਜੀਹ ਹੈ, ਜਿਸ ਕਰਕੇ ਸੂਬੇ ਵਿੱਚ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ, ਜ਼ਿਲ੍ਹਾ ਤੇ ਸਬ ਡਵੀਜਨ ਹਸਪਤਾਲਾਂ ਸਮੇਤ ਡਿਸਪੈਂਸਰੀਆਂ, 842 ਆਮ ਆਦਮੀ ਕਲੀਨਿਕ ਤੇ 3000 ਦੇ ਕਰੀਬ ਹੈਲਥ ਵੈਲਨੈਸ ਸੈਂਟਰ ਕੰਮ ਕਰ ਰਹੇ ਹਨ।
ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਢਲੀ ਤਰਜ਼ੀਹ
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਅਤਿਆਧੁਨਿਕ ਵੈਨ ਵਿੱਚ ਮਰੀਜ਼ ਦੇ ਦੰਦਾਂ ਦੀ ਪੂਰੀ ਜਾਂਚ ਲਈ ਦੋ ਫਿਕਸਡ ਡੈਂਟਲ ਚੇਅਰਜ ਤੇ ਇਕ ਮੋਬਾਇਲ ਡੈਂਟਲ ਚੇਅਰ, ਏ.ਸੀ., ਆਟੋ ਕਲੇਵ, ਜੈਨਰੇਟਰ, ਪਾਵਰ ਬੈਕਅਪ ਆਦਿ ਮੌਜੂਦ ਹੈ, ਜੋ ਕਿ ਦੰਦਾਂ ਦੇ ਐਮਰਜੈਂਸੀ ਟ੍ਰੀਟਮੈਂਟ ਲਈ ਸਹਾਈ ਹੋਵੇਗਾ। ਇਸ ਵੈਨ ਜਰੀਏ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਵੀ ਫੈਲਾਈ ਜਾਵੇਗੀ, ਕਮਿਊਨਿਟੀ ਡੈਂਟਿਸਟਾਂ ਵੱਲੋਂ ਦੰਦਾਂ ਦੇ ਕੈਂਪ ਲਾਏ ਜਾਣ ਸਮੇਤ ਇਹ ਵੈਨ ਡੈਂਟਲ ਕਾਲਜ ਦੇ ਵਿਦਿਆਰਥੀਆਂ ਦੀ ਟ੍ਰੇਨਿੰਗ ਤੇ ਅਗਲੇਰੀ ਸਟੱਡੀ ਲਈ ਸਮੇਤ ਇਨ੍ਹਾਂ ਵਿਦਿਆਰਥੀਆਂ ਤੇ ਸਮਾਜ ਲਈ ਲਾਹੇਵੰਦ ਸਾਬਤ ਹੋਵੇਗੀ। Punjab News
ਇਹ ਵੈਨ ਦੰਦਾਂ ਦੇ ਵਿਦਿਆਰਥੀਆਂ ਦੀ ਸਟੱਡੀ ਕਰਨ ’ਚ ਹੋਵੇਗੀ ਸਹਾਈ | Punjab News
ਉਨ੍ਹਾਂ ਨੇ ਦੱਸਿਆ ਕਿ ਇਹ ਵੈਨ ਦੰਦਾਂ ਦੇ ਵਿਦਿਆਰਥੀਆਂ ਦੀ ਸਟੱਡੀ ਕਰਨ ਦੇ ਵੀ ਕੰਮ ਆਵੇਗੀ, ਕਿਉਂਕਿ ਇਸ ਨਾਲ ਪਿੰਡਾਂ-ਸ਼ਹਿਰਾਂ, ਬਸਤੀਆਂ, ਸਕੂਲੀ ਵਿਦਿਆਰਥੀਆਂ ਦੇ ਦੰਦਾਂ ਅਤੇ ਆਮ ਲੋਕਾਂ ਦੇ ਦੰਦਾਂ ਦੀਆਂ ਸਾਹਮਣੇ ਆ ਰਹੀਆਂ ਬਿਮਾਰੀਆਂ ਦੀ ਵੀ ਜਾਂਚ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਡੈਂਟਲ ਮੈਡੀਕਲ ਕਾਲਜਾਂ ਵਿੱਚ 50 ਦੇ ਕਰੀਬ ਫੈਕਲਟੀ ਦੀ ਭਰਤੀ ਦਾ ਕੰਮ ਵੀ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਡਾਇਰੈਕਟਰ ਮੈਡੀਕਲ ਐਜੂਕੇਸ਼ਨ ਤੇ ਰਿਸਰਚ ਡਾ. ਅਵਨੀਸ਼ ਕੁਮਾਰ, ਸੰਯੁਕਤ ਡਾਇਰਕੈਟਰ ਡਾ. ਪੁਨੀਤ ਗਿਰਧਰ ਤੇ ਡਾ. ਆਕਾਸ਼, ਕਰਨਲ ਜੇ.ਵੀ ਸਿੰਘ, ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਜੇ.ਐਸ. ਮਾਨ, ਡਾ. ਹਰਮੇਸ਼ ਸ਼ਰਮਾ, ਡਾ. ਗਗਨਪ੍ਰੀਤ ਕੌਰ ਅਤੇ ਮੈਡੀਕਲ ਵਿਦਿਆਰਥੀ ਵੀ ਮੌਜੂਦ ਸਨ।
ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਮੰਤਰੀ ਨੇ ਕਹੀ ਇਹ ਗੱਲ
Health Minister ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਬਿਮਾਰੀਆਂ ਨਾਲ ਨਜਿੱਠਣ ਲਈ ਤਿਆਰੀਆਂ ਦੀ ਕੀਤੀ ਸਮੀਖਿਆ
ਲੁਧਿਆਣਾ (ਜਸਵੀਰ ਸਿੰਘ ਗਹਿਲ)। Health Minister : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੇ ਪਾਣੀ ਅਤੇ ਵੈਕਟਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਸਿਹਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਨਿਰਵਿਘਨ ਤਾਲਮੇਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਹਰੇਕ ਅਧਿਕਾਰੀ ਕੋਲ ਕੇਸਾਂ ਦੇ ਸਾਰੇ ਵੇਰਵੇ, ਹੌਟਸਪੌਟ, ਨਮੂਨੇ ਅਤੇ ਹੋਰ ਜ਼ਰੂਰੀ ਜਾਣਕਾਰੀ ਆਸਾਨੀ ਨਾਲ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਡਾਇਰੀਆ, ਹੈਜ਼ਾ, ਹੈਪੇਟਾਈਟਸ-ਏ, ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਸਮੂਹਿਕ ਜ਼ਿੰਮੇਵਾਰੀ ਬਾਰੇ ਵੀ ਚਾਨਣਾ ਪਾਇਆ। Health Minister
Read Also : Haryana Road News: ਹਰਿਆਣਾ ਦੇ ਇਸ ਜ਼ਿਲ੍ਹੇ ’ਚ ਬਣਨਗੀਆਂ 4 ਨਵੀਆਂ ਸੜਕਾਂ, ਕਿਸਾਨਾਂ ਦੀ ਹੋਵੇਗੀ ਬੱਲੇ-ਬੱਲੇ, ਵਧਣਗੇ …
ਉਨ੍ਹਾਂ ਨਗਰ ਨਿਗਮ/ਨਗਰ ਕੌਂਸਲਾਂ ਅਤੇ ਹੋਰ ਸਬੰਧਤ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਸਭ ਤੋਂ ਪਹਿਲਾਂ ਪਾਣੀ ’ਚ ਦੂਸ਼ਿਤ ਹੋਣ ਵਾਲੇ ਨੁਕਸ ਦੀ ਪਛਾਣ ਕਰਨ ਅਤੇ ਉਸ ਨੂੰ ਠੀਕ ਕਰਨ। ਜਦੋਂ ਤੱਕ ਇਸ ਨੁਕਸ ਨੂੰ ਠੀਕ ਨਹੀਂ ਕੀਤਾ ਜਾਂਦਾ, ਉਨ੍ਹਾਂ ਸਮਾਂ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਕੇਸਾਂ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ। ਘਰ- ਘਰ ਜਾ ਕੇ ਸਰਵੇਖਣ ਕੀਤਾ ਜਾਣਾ ਚਾਹੀਦਾ ਹੈ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਲੋੜੀਂਦੀਆਂ ਦਵਾਈਆਂ ਪਹੁੰਚਾਈਆਂ ਜਾਣੀਆਂ ਚਾਹੀਦੀਆਂ ਹਨ। Health Minister
ਸਿਹਤ ਮੰਤਰੀ ਤੇ ਨਗਰ ਨਿਗਮ ਕਮਿਸ਼ਨਰ ਨੇ ਕੀਤਾ ਕਲੋਨੀਆਂ ਦਾ ਦੌਰਾ
ਮੌਨਸੂਨ ਤੋਂ ਪਹਿਲਾਂ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਹੋਣਗੇ ਮੁਕੰਮਲ | Patiala News
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੂੰ ਨਾਲ ਲੈ ਕੇ ਪਟਿਆਲਾ ਦਿਹਾਤੀ ਹਲਕੇ ਦੇ ਦਰਜਨ ਦੇ ਕਰੀਬ ਮੁਹੱਲਿਆਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆਪਣੀ ਟੀਮਾ ਨਾਲ ਵੱਖ-ਵੱਖ ਕਲੋਨੀਆਂ ਵਿੱਚ ਦੌਰਾ ਕਰਦਿਆਂ ਇੱਥੇ ਸੜਕਾਂ ’ਤੇ ਡਰੇਨੇਜ਼ ਸਿਸਟਮ ਦਾ ਜਾਇਜ਼ਾ ਲੈ ਕੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਤੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ। Patiala News
ਇਹ ਵੀ ਪੜ੍ਹੋ: ਡੇਰਾ ਸ਼ਰਧਾਲੂਆਂ ਨੇ ਖੂਨਦਾਨ ਕਰਕੇ ਮਨਾਇਆ ‘ਫਾਦਰਸ ਡੇਅ’
ਸਿਹਤ ਮੰਤਰੀ ਨੇ ਫ਼ੁਲਕੀਆਂ ਇਨਕਲੇਵ, ਅਨੰਦ ਨਗਰ ਏ ਤੇ ਬੀ, ਰਣਜੀਤ ਨਗਰ, ਫਰੈਂਡਸ ਇਨਕਲੇਵ, ਕੋਹਿਨੂਰ ਇਨਕਲੇਵ, ਗੋਬਿੰਦ ਬਾਗ, ਹੀਰਾ ਨਗਰ, ਪੁਰਾਣਾ ਬਿਸ਼ਨ ਨਗਰ, ਨਿਊ ਬਿਸ਼ਨ ਨਗਰ, ਦੀਨ ਦਿਆਲ ਉਪਾਧਿਆ ਨਗਰ ਤੇ ਹੋਰ ਕਲੋਨੀਆਂ ਵਿਖੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰਕੇ ਚੱਲ ਰਹੇ ਕੰਮਾਂ ਦੀ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਨੇ ਕਿਹਾ ਕਿ ਲੰਘੇ ਵਰ੍ਹੇ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਮੱਦੇਨਜ਼ਰ ਇਨ੍ਹਾਂ ਕਲੋਨੀਆਂ ਨੂੰ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਚੋਣ ਜ਼ਾਬਤੇ ਕਰਕੇ ਰੁਕੇ ਕੰਮਾਂ ’ਚ ਲਿਆਂਦੀ ਜਾਵੇਗੀ ਤੇਜ਼ੀ : ਡਾ. ਬਲਬੀਰ ਸਿੰਘ
ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿਛਲੀ ਵਾਰ ਬਰਸਾਤ ਤੇ ਹੜ੍ਹਾਂ ਦੌਰਾਨ ਪਛਾਣ ਕੀਤੀਆਂ ਥਾਵਾਂ ਵਿੱਚੋਂ ਪਾਣੀ ਦੀ ਨਿਕਾਸੀ ਤੇ ਹੜ੍ਹਾਂ ਤੋਂ ਬਚਾਅ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਚੋਣਾਂ ਕਰਕੇ ਰੁਕੇ ਸਾਰੇ ਕੰਮ ਤੇਜ਼ੀ ਨਾਲ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਕਰਨਲ ਜੇ.ਵੀ., ਨਗਰ ਨਿਗਮ ਦੇ ਐਕਸੀਐਨ ਗੁਰਜੀਤ ਸਿੰਘ ਵਾਲੀਆ, ਸਥਾਨਕ ਆਗੂ ਚਰਨਜੀਤ ਸਿੰਘ ਐਸ.ਕੇ., ਦਵਿੰਦਰ ਕੌਰ, ਮਨਜੀਤ ਸਿੰਘ ਵਿਰਦੀ, ਮੋਹਿਤ ਕੁਮਾਰ, ਸੰਤੋਖ ਸਿੰਘ ਸ਼ੋਕੀ, ਜਤਿੰਦਰ ਕੌਰ ਐਸ.ਕੇ, ਕਮਲਜੀਤ ਸਿੰਘ, ਇਨਾਇਤ ਅਲੀ ਤੇ ਹੋਰ ਮੌਜ਼ੂਦ ਸਨ। Patiala News
ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਸਿਹਤ ਮੰਤਰੀ ਖਿਲਾਫ਼ ਕੀਤੀ ਰੈਲੀ
19 ਮਾਰਚ ਨੂੰ ਸਿਹਤ ਮੰਤਰੀ ਨਾਲ ਮੀਟਿੰਗ ਦਾ ਮਿਲਿਆ ਲਿਖਤੀ ਭਰੋਸਾ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਐਲਾਨੇ ਗਏ ਸੰਘਰਸ਼ ਦੇ ਤਹਿਤ ਅੱਜ ਪੁੱਡਾ ਗਰਾਊਂਡ ਪਟਿਆਲਾ ਵਿਖੇ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾ ਦੀ ਅਗਵਾਈ ਹੇਠ ਰੈਲੀ ਕਰਕੇ ਸਿਹਤ ਮੰਤਰੀ ਵਿਰੁੱਧ ਪ੍ਰਦਰਸ਼ਨ ਕੀਤਾ। Asha Workers
ਇਸ ਮੌਕੇ ਸੂਬੇ ਭਰ ਵਿੱਚੋਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਕੌਰ, ਸੰਦੀਪ ਕੌਰ ਪੱਤੀ, ਜਸਵੀਰ ਕੌਰ, ਹਰਨਿੰਦਰ ਕੌਰ, ਸਰਬਜੀਤ ਕੌਰ, ਵੀਰਪਾਲ ਕੌਰ, ਇੰਦਰਜੀਤ ਕੌਰ ਨੇ ਸਰਕਾਰ ਤੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਆਸ਼ਾ ਵਰਕਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ ਅਤੇ ਇੰਨਸੈਨਟਿਵਾਂ ਨੂੰ ਦੁੱਗਣੇ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਸੱਤਾ ਵਿੱਚ ਆਉਂਦਿਆ ਹੀ ਮੁੱਖ ਮੰਤਰੀ ਵਲੋਂ ਸਾਰੇ ਹੀ ਵਾਅਦਿਆਂ ਨੂੰ ਭੁਲਾ ਦਿੱਤਾ ਗਿਆ ਹੈ। (Asha Workers)
ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਪੰਜਾਬ ਸਰਕਾਰ-ਆਗੂ
ਸਿਹਤ ਮੰਤਰੀ ਵੱਲੋਂ ਵੀ ਜੱਥੇਬੰਦੀ ਨਾਲ ਕੀਤੀ ਗਈ ਮੀਟਿੰਗ ਮੌਕੇ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਤਿੰਨ ਮਹੀਨੇ ਬੀਤ ਜਾਣ ਦੇ ਬਾਵਜ਼ੂਦ ਵੀ ਕਿਸੇ ਵੀ ਮੰਗ ਨੂੰ ਪੂਰਾ ਕਰਨ ਲਈ ਕੋਈ ਪਹਿਲਕਦਮੀ ਨਹੀਂ ਕੀਤੀ ਗਈ। ਇਸ ਮੌਕੇ ਜੱਥੇਬੰਦੀ ਦੇ ਮੁੱਖ ਸਲਾਹਕਾਰ ਮਨਜੀਤ ਬਾਜਵਾ, ਰਣਜੀਤ ਈਸਾਪੁਰ, ਲਖਵਿੰਦਰ ਖਾਨਪੁਰ, ਜਸਵਿੰਦਰ ਸੋਜਾ, ਰਕੇਸ਼ ਮਹਿਲਾਵਾਲੀ ਨੇ ਕਿਹਾ ਕਿ ਮੌਜੂਦਾ ਭਗਵੰਤ ਮਾਨ ਦੀ ਸਰਕਾਰ ਵੱਲੋਂ ਬਾਕੀ ਕੱਚੇ ਮੁਲਾਜ਼ਮਾਂ ਸਮੇਤ ਆਸ਼ਾਂ ਵਰਕਰਾਂ ਦੀਆਂ ਉਜਰਤਾਂ ਵਿੱਚ ਵੀ ਕੋਈ ਵਾਧਾ ਨਹੀਂ ਕੀਤਾ ਗਿਆ ਹੈ ਬਲਕਿ ਪੰਜਾਬ ਦੇ ਲੋਕਾਂ ਦੀ ਖੂੁਨ ਪਸੀਨੇ ਦੀ ਕਮਾਈ ਨੂੰ ਆਪਣੇ ਆਕਾ ਕੇਜਰੀਵਾਲ ਨੂੰ ਹੈਲੀਕਾਪਟਰ ਦੇ ਝੂਟੇ ਦੇਣ ਅਤੇ ਉਸਦੇ ਐਸ਼ੋ-ਆਰਾਮ ’ਤੇ ਹੀ ਲੁਟਾਈ ਜਾ ਰਹੀ ਹੈ।  Asha Workers
ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਵੀ ਇਹਨਾਂ ਮੁਲਾਜ਼ਮਾਂ ਨੂੰ ਕੋਈ ਵਿੱਤੀ ਲਾਭ ਦੀ ਤਜਵੀਜ਼ ਨਹੀਂ ਰੱਖੀ ਗਈ ਹੈ, ਅਸੈਂਬਲੀ ਵਿੱਚ ਵੀ ਮੁੱਖ ਮੰਤਰੀ ਵੱਲੋਂ ਸਿਰਫ ਮਿਹਣੇ ਹੀ ਦਿੱਤੇ ਜਾਂਦੇ ਹਨ ਅਤੇ ਪੰਜਾਬ ਦੇ ਮੁੱਦਿਆਂ ਨੂੰ ਛੋਹਿਆ ਵੀ ਨਹੀਂ ਜਾਂਦਾ। ਆਗੂਆਂ ਨੇ ਕਿਹਾ ਕਿ ਜੇਕਰ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਆਸ਼ਾ ਵਰਕਰਾਂ ਵੱਲੋਂ ਪਿੰਡਾਂ ਅੰਦਰ ਆਪ ਸਰਕਾਰ ਦੇ ਵਿਰੋਧ ਵਿੱਚ ਲਹਿਰ ਚਲਾਈ ਜਾਵੇਗੀ।
ਇਹ ਵੀ ਪੜ੍ਹੋ: Lok Sabha Elections 2024: ਲੋਕ ਸਭਾ ਚੋਣਾਂ ‘ਚ ਗਠਜੋੜ ਬਾਰੇ ਮਾਇਆਵਤੀ ਨੇ ਕੀਤਾ ਵੱਡਾ ਐਲਾਨ
ਰੈਲੀ ਕਰਨ ਉਪਰੰਤ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਸ਼ਹਿਰ ਅੰਦਰ ਮਾਰਚ ਕੀਤਾ ਗਿਆ। ਆਸ਼ਾ ਵਰਕਰਾਂ ਦੇ ਰੋਹ ਨੂੰ ਦੇਖਦਿਆਂ ਤਹਿਸੀਲਦਾਰ ਮਨਮੋਹਣ ਕੌਸ਼ਲ ਵੱਲੋਂ ਮੰਗ ਪੱਤਰ ਪ੍ਰਾਪਤ ਕੀਤਾ ਗਿਆ ਅਤੇ 19 ਮਾਰਚ ਨੂੰ ਸਿਵਲ ਸਕੱਤਰੇਤ ਪੰਜਾਬ ਵਿਖੇ ਜੱਥੇਬੰਦੀ ਦੀ ਸਿਹਤ ਮੰਤਰੀ ਨਾਲ ਮੀਟਿੰਗ ਦਾ ਲਿਖਤੀ ਸਮਾਂ ਦਿੱਤਾ ਗਿਆ। ਇਸ ਰੈਲੀ ਨੂੰ ਚਰਨਜੀਤ ਬਰਨਾਲਾ, ਸ਼ਿੰਦਰ ਕਾਤਰੋਂ, ਜਸਵਿੰਦਰ ਕੌਰ ਹੁਸ਼ਿਆਰਪੁਰ, ਰਾਣੋ ਪੰਜਗਰਾਈਆਂ, ਅਕਬਰੀ ਫਤਿਹਗੜ੍ਹ, ਸਰਬਜੀਤ ਕੌਰ, ਗੁਰਮੀਤ ਹੰਡਾਇਆ, ਰਜਿੰੰਦਰ ਕੌਰ ਤਰਨਤਾਰਨ, ਨਿਰਮਲ ਪਠਾਣਕੋਟ, ਜਸਵੀਰ ਕੌਰ ਮਲੇਰਕੋਟਲਾ, ਸਿਮਰਨ ਸੰਗਰੂਰ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਬਲਦੇਵ ਰਾਜ ਚਾਵਲਾ ਦਾ ਦੇਹਾਂਤ
ਲੁਧਿਆਣਾ ਦੇ ਹਸਪਤਾਲ ’ਚ ਲਿਆ ਆਖਿਰੀ ਸਾਹ | Dr. Baldev Raj Chawla
ਲੁਧਿਆਣਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਬਲਦੇਵ ਰਾਜ ਚਾਵਲਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 86 ਸਾਲਾਂ ਦੀ ਸੀ। ਉਨ੍ਹਾਂ ਦਾ ਬੁੱਧਵਾਰ ਸ਼ਾਮ 5 ਵਜੇ ਸਸਕਾਰ ਕੀਤਾ ਜਾਵੇਗਾ। ਡਾ. ਬਲਦੇਵ ਰਾਜ ਚਾਵਲਾ ਪਿਛਲੇ ਤਿੰਨ-ਚਾਰ ਦਿਨਾਂ ਤੋਂ ਪੀਲੀਏ ਕਾਰਨ ਲੁਧਿਆਣਾ ਦੇ ਹਸਪਤਾਲ ’ਚ ਦਾਖਲ ਸਨ। ਅੱਜ ਸਵੇਰੇ ਚਾਰ ਵਜੇ ਉਨ੍ਹਾਂ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਦਾ ਜਨਮ 17 ਜਨਵਰੀ 1938 ਨੂੰ ਹੋਇਆ ਸੀ ਅਤੇ ਪੂਰੇ 86 ਸਾਲਾਂ ਬਾਅਦ 17 ਜਨਵਰੀ 2024 ਨੂੰ ਉਨ੍ਹਾਂ ਨੇ ਹਸਪਤਾਲ ’ਚ ਆਖਿਰੀ ਸਾਹ ਲਿਆ। (Dr. Baldev Raj Chawla)
ਮੁਕੇਰੀਆਂ ਹਾਦਸੇ ’ਚ ਮਾਰੇ ਗਏ ਪੁਲਿਸ ਮੁਲਾਜ਼ਮਾਂ ਲਈ ਪੰਜਾਬ CM ਵੱਲੋਂ ਸਹਾਇਤਾ ਰਾਸ਼ੀ ਦਾ ਐਲਾਨ
ਸਾਰੀ ਜਿੰਦਗੀ ਰਹੀ ਬੀਜੇਪੀ ਨੂੰ ਸਮੱਰਪਿਤ
ਡਾ. ਬਲਦੇਵ ਰਾਜ ਚਾਵਲਾ ਐਕਟਿਵਲੀ ਬੀਜੇਪੀ ’ਚ ਕੰਮ ਕਰਦੇ ਰਹੇ। ਦੇਹਾਂਤ ਤੋਂ ਇੱਕ ਹਫਤਾ ਪਹਿਲਾਂ ਵੀ ਉਨ੍ਹਾਂ ਨੇ ਬੀਜੇਪੀ ਦੇ ਦਫਤਰ ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ’ਚ ਹਿੱਸਾ ਲਿਆ ਸੀ। (Dr. Baldev Raj Chawla)
ਪੂਰਾ ਪਰਿਵਾਰ ਹੈ ਡਾਕਟਰ | Dr. Baldev Raj Chawla
ਦੱਸ ਦੇਈਏ ਕਿ ਡਾਕਟਰ ਬਲਦੇਵ ਰਾਜ ਚਾਵਲਾ ਖੁਦ ਅੱਖਾਂ ਦੇ ਡਾਕਟਰ ਸਨ। ਉਨ੍ਹਾਂ ਦੀ ਪਤਨੀ ਡਾ. ਸ਼ੁਕਲਾ ਚਾਵਲਾ ਮਹਿਲਾਵਾਂ ਦੀ ਡਾਕਟਰ ਹਨ, ਉਨ੍ਹਾਂ ਦੇ ਦੋ ਪੁੱਤਰ ਰਾਮ ਚਾਵਲਾ ਅਤੇ ਜੈਯੰਤ ਚਾਵਲਾ ਵੀ ਵੱਡੇ ਡਾਕਟਰ ਹਨ। ਉਨ੍ਹਾਂ ਦੀਆਂ ਪਤਨੀਆਂ ਵੀ ਐੱਮਡੀ ਡਾਕਟਰ ਹਨ। ਡਾਕਟਰ ਰਾਮ ਚਾਵਲਾ ਰਾਜਨੀਤੀ ’ਚ ਵੀ ਐਕਟਿਵ ਹਨ। (Dr. Baldev Raj Chawla)
ਸਿਹਤ ਮੰਤਰੀ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦਾ ਕੀਤਾ ਦੌਰਾ
ਸੂਬੇ ਅੰਦਰ ਕੋਵਿਡ ਦੇ ਨਵੇਂ ਵੇਰੀਐਂਟ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ : ਡਾ. ਬਲਬੀਰ ਸਿੰਘ (Rajindra Hospital Patiala)
ਕਿਹਾ, ਸਿਹਤ ਵਿਭਾਗ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Rajindra Hospital Patiala ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕੋਵਿਡ ਵਾਰਡ ਦਾ ਜਾਇਜ਼ਾ ਲੈਦਿਆਂ ਕਿਹਾ ਕਿ ਭਾਵੇਂ ਸੂਬੇ ਅੰਦਰ ਕੋਵਿਡ ਦੇ ਨਵੇਂ ਵੇਰੀਐਂਟ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਸਿਹਤ ਵਿਭਾਗ ਵੱਲੋਂ ਅਹਿਤਿਆਤ ਵਜੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੋਵਿਡ ਨਾਲ ਪੀੜਤ ਜੇਕਰ ਮਰੀਜ਼ ਆਉਂਦੇ ਵੀ ਹਨ ਤਾਂ ਇਸ ਸਬੰਧੀ ਸਿਹਤ, ਮੈਡੀਕਲ ਤੇ ਖੋਜ ਵਿਭਾਗ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਹਾਲੇ ਤੱਕ ਕੋਵਿਡ ਦੇ ਕਿਸੇ ਵੀ ਨਵੇਂ ਵੈਰੀਐਂਟ ਦਾ ਸੂਬੇ ਵਿੱਚ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪਡ਼੍ਹੋ : ਅੰਮ੍ਰਿਤਸਰ ‘ਚ ਕੋਰੋਨਾ ਦਾ ਪਹਿਲਾ ਮਾਮਲਾ ਆਇਆ ਸਾਹਮਣੇ
ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਵੀ ਸਿਰਫ਼ ਸੁਚੇਤ ਰਹਿਣ ਤੇ ਅਹਿਤਿਆਤ ਵਰਤਣ ਲਈ ਕਿਹਾ ਗਿਆ ਹੈ ਅਤੇ ਜਿਹੜੇ ਲੋਕ ਕਿਸੇ ਵੀ ਬਿਮਾਰੀ ਤੋਂ ਪੀੜਤ ਹਨ, ਜਿਵੇਂ ਕੈਂਸਰ ਜਾਂ ਫੇਰ ਕਿਸੇ ਕਾਰਨ ਸਟੀਰੋਇਡ ਲੈਂਦੇ ਹੋਣ, ਕਿਸੇ ਦੇ ਗੁਰਦੇ ਬਦਲੇ ਹਨ ਜਾ ਫੇਰ ਸਾਹ ਦੀ ਬਿਮਾਰੀ ਨਾਲ ਪੀੜ੍ਹਤ ਹੋਣ ਉਹ ਆਪਣਾ ਧਿਆਨ ਰੱਖਣ ਤੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ ਜਦਕਿ ਆਮ ਲੋਕਾਂ ਨੂੰ ਹਾਲੇ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। (Rajindra Hospital Patiala)
ਕੋਵਿਡ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕੀਤੀ ਜਾਵੇ
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੌਜੂਦਾ ਸਥਿਤੀ ’ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਤੇ ਉਨ੍ਹਾਂ ਦੇ ਆਦੇਸ਼ਾਂ ਅਨੁਸਾਰ ਉਹ ਸੂਬੇ ਦੇ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ ਤੇ ਇਸ ਸਬੰਧੀ ਮੌਕ ਡਰਿੱਲ ਵੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਐਮਰਜੈਂਸੀ ਦਵਾਈਆਂ ਦੇ ਪ੍ਰਬੰਧ ਪਹਿਲਾਂ ਹੀ ਕੀਤੇ ਗਏ ਹਨ ਤੇ ਆਕਸੀਜਨ ਦੇ ਪਲਾਟ ਚਲਦੇ ਹਨ ਤੇ ਆਰ.ਟੀ.ਪੀ.ਸੀ.ਆਰ ਟੈਸਟ ਕੀਤੇ ਜਾ ਰਹੇ ਹਨ ਪਰ ਹਾਲੇ ਕੇਸ ਘੱਟ ਹਨ ਅਤੇ ਹਾਲੇ ਤੱਕ ਸੂਬੇ ਅੰਦਰ ਕੋਈ ਨਵਾਂ ਵੇਰੀਐਂਟ ਰਿਪੋਰਟ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਹਾਲੇ ਤੱਕ ਕੋਵਿਡ ਦਾ ਕੋਈ ਵੀ ਮਰੀਜ਼ ਦਾਖਲ ਨਹੀਂ ਹੋਇਆ ਹੈ, ਪਰ ਫੇਰ ਵੀ ਅਹਿਤਿਆਤ ਵਜੋਂ ਕੋਵਿਡ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਡਾ. ਆਰ.ਪੀ.ਐਸ. ਸਿਬੀਆ, ਡਾ. ਰਾਜਾ ਪਰਮਜੀਤ ਸਿੰਘ, ਡਾ. ਵਿਨੋਦ ਡੰਗਵਾਲ, ਡਾ. ਸਚਿਨ ਕੌਸ਼ਲ ਵੀ ਮੌਜੂਦ ਸਨ।
ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ’ਚ ਐਮਰਜੈਂਸੀ ਸੇਵਾਵਾਂ ਉੱਚ ਪੱਧਰੀ ਬਣਾਉਣ ਲਈ ਮੀਟਿੰਗ
ਸਮੁੱਚੇ ਸਿਸਟਮ ਨੂੰ ਪਾਰਦਰਸ਼ੀ ਅਤੇ ਕੁਸ਼ਲ ਬਣਾਉਣਾ ਉਨ੍ਹਾਂ ਦੀ ਮੁੱਢਲੀ ਤਰਜੀਹ : ਡਾ. ਬਲਬੀਰ ਸਿੰਘ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਸਿਹਤ ਮੰਤਰੀ (Health Minister) ਡਾ. ਬਲਬੀਰ ਸਿੰਘ ਵੱਲੋਂ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਅੰਦਰ ਐਮਰਜੈਂਸੀ ਮਰੀਜ਼ਾਂ ਨੂੰ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰੀ ਮੈਡੀਕਲ ਕਾਲ਼ਜ ਵਿਖੇ ੳੁੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ’ਚ ਮੈਡੀਕਲ ਸੇਵਾਵਾਂ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਦੀਆਂ ਬਣਾਉਣ ਲਈ ਐਨ.ਜੀ.ਓਜ਼ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ।
ਇਸੇ ਤਹਿਤ ਹੀ ਅੱਜ ਪਹਿਲਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਮੌਜੂਦਾ ਕਮੀਆਂ ’ਤੇ ਚਰਚਾ ਕਰਨ ਵਾਸਤੇ ਵੱਖ ਵੱਖ ਸੰਸਥਾਵਾਂ ਤੇ ਨੁੰਮਾਇੰਦਿਆਂ ਸਮੇਤ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ’ਚ ਐਮਰਜੈਂਸੀ ਮੈਡੀਕਲ ਸੇਵਾਵਾ ਦੀ ਸਮੀਖਿਆ ਕਰਦਿਆਂ ਰਾਜਿੰਦਰਾ ਹਸਪਤਾਲ ’ਚ ਲੋੜੀਂਦੀਆਂ ਦਵਾਈਆਂ, ਮਸ਼ੀਨਾਂ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਅਤੇ ਡਾਕਟਰਾਂ ਦੀ ਸੁਰੱਖਿਆ ਆਦਿ ਬਾਰੇ ਵੀ ਚਰਚਾ ਕੀਤੀ ਗਈ।
ਸਿਹਤ ਮੰਤਰੀ (Health Minister) ਨੇ ਕਿਹਾ ਕਿ ਸਮੁੱਚੇ ਸਿਸਟਮ ਨੂੰ ਪਾਰਦਰਸ਼ੀ ਤੇ ਕੁਸ਼ਲ ਬਣਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਨੇ ਭਾਸ਼ਾ ਵਿਭਾਗ ਅਤੇ ਪਿੰਡ ਝਿੱਲ ਵਿਖੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕਰਕੇ ਇਨ੍ਹਾਂ ਦਾ ਨਿਰੀਖਣ ਵੀ ਕੀਤਾ ਤੇ ਇੱਥੇ ਡਾਕਟਰਾਂ ਤੇ ਮਰੀਜਾਂ ਨਾਲ ਗੱਲਬਾਤ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ’ਤੇ ਤਸੱਲੀ ਦਾ ਇਜ਼ਹਾਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਫ਼ਰਿਸ਼ਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਹੋਣ ਜਾ ਰਹੀ ਹੈ।
ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਵੱਲੋਂ ਏਂਜਲ ਇਨਵੈਸਟਰਜ਼, ਸਦਭਾਵਨਾ ਹਸਪਤਾਲ ਦੇ ਡਾ. ਸੁਧੀਰ ਵਰਮਾ, ਰੰਧਾਵਾ ਆਈ ਹਸਪਤਾਲ ਤੋਂ ਡਾ. ਜੀ.ਐਸ. ਰੰਧਾਵਾ, ਪਟਿਆਲਾ ਹੈਲਥ ਫਾਊਂਡੇਸ਼ਨ, ਖ਼ਾਲਸਾ ਏਡ ਤੋਂ ਏਸ਼ੀਆ ਹੈਡ ਅਮਰਪ੍ਰੀਤ ਸਿੰਘ, ਜਨ ਹਿਤ ਸੰਮਤੀ ਤੋਂ ਵਿਨੋਦ ਸ਼ਰਮਾ, ਕਰਨਲ ਕਰਮਿੰਦਰ ਸਿੰਘ ਸਮੇਤ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਅਲਕਨੰਦਾ ਦਿਆਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪਿ੍ਰੰਸੀਪਲ ਮੈਡੀਕਲ ਕਾਲਜ ਡਾ. ਹਰਜਿੰਦਰ ਸਿੰਘ ਆਦਿ ਨਾਲ ਮੀਟਿੰਗ ਕੀਤੀ ਗਈ।
ਸੜਕ ਹਾਦਸੇ ਇੱਕ ਸਾਲ ’ਚ ਨਿਗਲ ਜਾਂਦੇ ਨੇ ਸਾਢੇ ਪੰਜ ਹਜ਼ਾਰ ਕੀਮਤੀ ਜਾਨਾਂ
ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ’ਚ ਇੱਕ ਸਾਲ ਅੰਦਰ ਕਰੀਬ ਸਾਢੇ ਪੰਜ ਹਜ਼ਾਰ ਕੀਮਤੀ ਜਾਨਾਂ ਅਜਾਈ ਜਾਂਦੀਆਂ ਹਨ, ਇਨ੍ਹਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਫ਼ਰਿਸ਼ਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਕਰੇਗੀ। ਇਸ ਤਹਿਤ ਕਿਸੇ ਹਾਦਸੇ ਦੇ ਪੀੜਤ ਨੂੰ ਨੇੜਲੇ ਸਰਕਾਰੀ ਹਸਪਤਾਲ ’ਚ ਪਹਿਲੇ 24 ਘੰਟੇ ਸਾਰੀਆਂ ਲੋੜੀਂਦੀਆਂ ਵਰਲਡ ਕਲਾਸ ਮੈਡੀਕਲ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਕਿ ਮਰੀਜ ਦੀ ਸੰਭਾਲ ਕਰ ਰਹੇ ਵਿਅਕਤੀਆਂ ਨੂੰ ਦਵਾਈਆਂ ਲੈਣ ਜਾਂ ਟੈਸਟ ਆਦਿ ਕਰਵਾਉਣ ਲਈ ਐਮਰਜੈਂਸੀ ਦੇ ਬਾਹਰ ਨਾ ਜਾਣਾ ਪਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
Chetan Singh Jodamajra ਤੋਂ ਵਾਪਿਸ ਲਏ ਜਾਣਗੇ ਸਾਰੇ ਵਿਭਾਗ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪਟਿਆਲਾ ਦਿਹਾਤੀ ਦੇ ਵਿਧਾਇਕ ਡਾਕਟਰ ਬਲਵੀਰ ਸਿੰਘ (Dr. Balvir Singh) ਕੁਝ ਹੀ ਘੰਟਿਆਂ ਬਾਅਦ ਪੰਜਾਬ ਦੇ ਨਵੇ ਕੈਬਿਨੇਟ ਮੰਤਰੀ ਦੇ ਤੌਰ ਤੇ ਸਹੁੰ ਜਾ ਰਹੇ ਹਨ। ਇਸ ਨਾਲ ਹੀ ਉਹਨਾਂ ਨੂੰ ਪੰਜਾਬ ਦੇ ਸਿਹਤ ਮੰਤਰੀ ਵੀ ਬਣਾਇਆ ਜਾਏਗਾ ਇਸ ਸੰਬੰਧੀ ਲਗਭਗ ਸਾਰੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਡਾਕਟਰ ਬਲਵੀਰ ਸਿੰਘ (Dr. Balvir Singh) ਨੂੰ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਕੈਬਨਿਟ ਮੰਤਰੀ ਦੀ ਸੀਟ ਤੇ ਬਿਠਾਇਆ ਜਾ ਰਿਹਾ ਹੈ।
ਕੈਬਨਿਟ ਵਿੱਚ ਡਾਕਟਰ ਬਲਵੀਰ ਸਿੰਘ (Dr. Balvir Singh) ਦੀ ਐਂਟਰੀ ਦੇ ਨਾਲ ਹੀ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਫੇਰ ਬਦਲ ਕੀਤਾ ਜਾਏਗਾ। ਜਿਸ ਵਿਚ ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਮੀਤ ਹੇਅਰ ਦਾ ਨਾਮ ਵੀ ਚੱਲ ਰਿਹਾ ਹੈ ਇਨ੍ਹਾਂ ਤੋਂ ਕੁਝ ਵਿਭਾਗ ਵਾਪਸ ਲੈ ਕੇ ਕੁਝ ਨਵੇਂ ਵਿਵਾਦ ਦਿੱਤੇ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਵਿਭਾਗਾਂ ਦੇ ਫੇਰ ਬਦਲ ਵਿਚ ਕੁੱਲ ਪੰਜ ਤੋਂ ਛੇ ਮੰਤਰੀ ਹੋ ਸਕਦੇ ਹਨ। ਇਸ ਬਾਰੇ ਸਾਰੀ ਸਥਿਤੀ ਸ਼ਾਮ ਤੱਕ ਸਾਫ ਹੋ ਜਾਏਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਝੂਠ ਦਾ ਪੁਲੰਦਾ ‘ਆਪ ਦਾ ਸਿਹਤ ਮਾਡਲ’, ਕੋਰੋਨਾ ’ਚ ਦਿੱਲੀ ਵਾਲਿਆਂ ਦਾ ਅਸੀਂ ਕੀਤਾ ਪੰਜਾਬ ’ਚ ਇਲਾਜ
ਕੇਜਰੀਵਾਲ ਡਰ ਕੇ ਲੁਕ ਗਏ ਤਾਂ ਦਿੱਲੀ ਤੋਂ ਇਲਾਜ ਕਰਵਾਉਣ ਆਏ ਹਜ਼ਾਰਾ ਲੋਕ, ਅਸੀਂ ਸੰਭਾਲਿਆ
ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ, ਪੰਜਾਬੀ ਹੋਣ ਦੇ ਨਾਲ ਹੀ ਇਨਸਾਨੀਅਤ ਪਹਿਲਾਂ, ਇਸ ਲਈ ਕੀਤਾ ਇਲਾਜ
ਆਪ ਨੂੰ ਪੰਜਾਬ ਵਿੱਚ ਵੋਟ ਮੰਗਣ ਦਾ ਨਹੀਂ ਕੋਈ ਅਧਿਕਾਰ, ਮੁਹਾਲੀ ’ਚ ਆਪ ਨੂੰ ਨਹੀਂ ਮਿਲੇਗੀ ਜਿਆਦਾ ਵੋਟ : ਸਿੱਧੂ
(ਅਸ਼ਵਨੀ ਚਾਵਲਾ) ਮੁਹਾਲੀ। ਦਿੱਲੀ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਿਹਤ ਮਾਡਲ ਸਿਰਫ਼ ਝੂਠ ਦਾ ਪੁਲੰਦਾ ਹੈ ਅਤੇ ਇਸ ਝੂਠ ਦੇ ਪੁਲੰਦਾ ਦੀ ਸਚਾਈ ਕੋਰੋਨਾ ਮਹਾਂਮਾਰੀ ਦੌਰਾਨ ਸਾਹਮਣੇ ਆ ਗਈ ਸੀ, ਜਦੋਂ ਦਿੱਲੀ ਵਿਖੇ ਇਲਾਜ ਨਾ ਮਿਲਣ ਕਰਨੇ ਆਪਣੀ ਜਾਨ ਬਚਾਉਣ ਲਈ ਦਿੱਲੀ ਦੇ ਮਰੀਜ਼ ਪੰਜਾਬ ਆ ਰਹੇ ਸਨ। ਪੰਜਾਬੀ ਹੋਣ ਦੇ ਨਾਲ ਹੀ ਸਾਡੇ ਲਈ ਇਨਸਾਨੀਅਤ ਪਹਿਲਾਂ ਸੀ, ਇਸ ਲਈ ਪੰਜਾਬ ਦੇ ਲੋਕਾਂ ਦੇ ਨਾਲ ਨਾਲ ਦਿੱਲੀ ਦੇ ਕੋਰੋਨਾ ਮਰੀਜ਼ਾ ਦਾ ਇਲਾਜ ਪੰਜਾਬ ਵਿੱਚ ਕੀਤਾ ਸੀ। ਦਿੱਲੀ ਦੇ ਸੈਂਕੜੇ ਮਰੀਜ਼ ਇਲਾਜ ਲਈ ਪੰਜਾਬ ਵਿੱਚ ਆਏ ਅਤੇ ਪੰਜਾਬ ਦੇ ਸਿਹਤ ਵਿਭਾਗ ਨੇ ਉਨਾਂ ਦਾ ਮੁਫ਼ਤ ਵਿੱਚ ਇਲਾਜ ਕਰਦੇ ਹੋਏ ਠੀਕ ਕਰਕੇ ਦਿੱਲੀ ਭੇਜਿਆ ਸੀ ਅਤੇ ਇੱਕ ਵੀ ਪੈਸਾ ਪੰਜਾਬ ਵਿੱਚ ਨਹੀਂ ਲੱਗਣ ਦਿੱਤਾ। ਇਸ ਲਈ ਮੁਹਾਲੀ ਅਤੇ ਪੰਜਾਬ ਦੇ ਲੋਕ ਕਿਸੇ ਵੀ ਹਾਲਤ ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਨਹੀਂ ਦੇਣਗੇ। ਇਹ ਬਿਆਨ ਸਿਹਤ ਮੰਤਰੀ ਬਲਬੀਰ ਸਿੱਧੂ ਵਲੋਂ ਮੁਹਾਲੀ ਵਿਖੇ ਨੁੱਕੜ ਮੀਟਿੰਗਾਂ ਦੌਰਾਨ ਦਿੱਤਾ ਗਿਆ।
ਸਿਹਤ ਮੰਤਰੀ ਅਤੇ ਕਾਂਗਰਸੀ ਉਮੀਦਵਾਰ ਬਲਬੀਰ ਸਿੱਧੂ ਨੇ ਮੁਹਾਲੀ ਵਿਖੇ ਪ੍ਰਚਾਰ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਵੋਟ ਮੰਗਣ ਦਾ ਕੋਈ ਹੱਕ ਨਹੀਂ ਹੈ, ਕਿਉਂਕਿ ਪਹਿਲਾਂ ਉਹ ਦਿੱਲੀ ਜਾ ਕੇ ਆਪਣੇ ਹਸਪਤਾਲਾਂ ਅਤੇ ਸਿਹਤ ਮਾਡਲ ਨੂੰ ਠੀਕ ਕਰੇ। ਬਲਬੀਰ ਸਿੱਧੂ ਨੇ ਕਿਹਾ ਕਿ ਕੋਰੋਨਾ ਦੌਰਾਨ ਉਨਾਂ ਨੇ ਬਤੌਰ ਸਿਹਤ ਮੰਤਰੀ 24-24 ਘੰਟੇ ਕੰਮ ਕਰਦੇ ਹੋਏ ਹਰ ਮਰੀਜ਼ ਦੀ ਸਿਹਤ ਨੂੰ ਠੀਕ ਰੱਖਣ ਦੀ ਕੋਸ਼ਸ਼ ਕੀਤੀ ਅਤੇ ਕਿਸੇ ਵੀ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ ਗਈ। ਬਲਬੀਰ ਸਿੱਧੂ ਨੇ ਕਿਹਾ ਕਿ ਦਿੱਲੀ ਵਿਖੇ ਆਕਸੀਜਨ ਦੀ ਘਾਟ ਨਾਲ ਕਾਫ਼ੀ ਜਿਆਦਾ ਨੁਕਸਾਨ ਹੋਇਆ ਪਰ ਪੰਜਾਬ ਵਿੱਚ ਕੁਝ ਵੀ ਇਹੋ ਜਿਹਾ ਨਹੀਂ ਹੋਣ ਦਿੱਤਾ ਗਿਆ ਹੈ ਅਤੇ ਦਿੱਲੀ ਦੇ ਲੋਕ ਇਸ ਲਈ ਆਮ ਆਦਮੀ ਪਾਰਟੀ ਦੇ ਬਹਿਕਾਵੇ ਵਿੱਚ ਨਹੀਂ ਆਉਂਦੇ ਹੋਏ ਮੁਹਾਲੀ ਦੇ ਸਾਰੇ ਵੋਟਰ ਕਾਂਗਰਸ ਪਾਰਟੀ ਨੂੰ ਹੀ ਆਪਣੀ ਵੋਟ ਦੇਣ
ਕੁਲਵੰਤ ਸਿੰਘ ਦੀ ਜ਼ਮਾਨਤ ਹੋਏਗੀ ਜ਼ਬਤ, ਭਾਜਪਾ ਮੁਕਾਬਲੇ ਵਿੱਚ ਨਹੀਂ
ਕਾਂਗਰਸ ਪਾਰਟੀ ਵਲੋਂ ਚੋਣ ਪ੍ਰਚਾਰ ਦੌਰਾਨ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਨੂੰ ਕੋਈ ਜਿਆਦਾ ਹੁੰਗਾਰਾ ਨਹੀਂ ਮਿਲ ਰਿਹਾ ਹੈ, ਜਿਸ ਕਾਰਨ ਉਨਾਂ ਦੀ ਜ਼ਮਾਨਤ ਹੀ ਜ਼ਬਤ ਹੋ ਜਾਏਗੀ। ਕੁਲਵੰਤ ਸਿੰਘ ਦਾ ਜਿੱਤਣਾ ਤਾਂ ਦੂਰ ਉਨਾਂ ਨੂੰ ਆਪਣੀ ਜ਼ਮਾਨਤ ਹੀ ਬਚਾਉਣੀ ਮੁਸ਼ਕਿਲ ਹੋਏਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਕਾਲੀਆਂ ਨੇ ਫੂਕਿਆ ਸਿਹਤ ਮੰਤਰੀ ਸਿੱਧੂ ਦਾ ਪੁਤਲਾ
ਅਕਾਲੀਆਂ ਨੇ ਫੂਕਿਆ ਸਿਹਤ ਮੰਤਰੀ ਸਿੱਧੂ ਦਾ ਪੁਤਲਾ
ਮੋਹਾਲੀ, (ਕੁਲਵੰਤ ਕੋਟਲੀ) ਸਿਹਤ ਵਿਭਾਗ ਪੰਜਾਬ ਵਿੱਚ ਦਵਾਈਆਂ ਨੂੰ ਲੈ ਕੇ ਲਗਭਗ 200 ਕਰੋੜ ਰੁਪਏ ਦੇ ਕਥਿਤ ਘਪਲ਼ੇ ਦਾ ਪਰਦਾਫਾਸ਼ ਹੋਣ ਤੋਂ ਬਾਅਦ ਅੱਜ ਇੱਥੇ ਗੁਰਦੁਆਰਾ ਸਿੰਘ ਸ਼ਹੀਦਾਂ ਚੌਂਕ ਉਤੇ ਸ਼੍ਰੋਮਣੀ ਅਕਾਲੀ ਦਲ (Akali workers) ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦਾ ਪੁਤਲਾ ਫੂਕਿਆ ਗਿਆ ਇਕੱਠੇ ਹੋਏ ਅਕਾਲੀ-ਭਾਜਪਾ ਗਠਜੋੜ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਮੁਰਦਾਬਾਦ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁਰਦਾਬਾਦ ਦੇ ਨਾਅਰੇ ਵੀ ਲਾਏ ਉਨ੍ਹਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਇਸ ਬਹੁਕਰੋੜੀ ਦਵਾਈਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮੰਤਰੀ ਮੰਡਲ ਵਿਚੋਂ ਤੁਰੰਤ ਬਰਖਾਸਤ ਕੀਤਾ ਜਾਵੇ
ਇਸ ਮੌਕੇ ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਪਰਮਿੰਦਰ ਸਿੰਘ ਸੋਹਾਣਾ ਪ੍ਰਧਾਨ ਯੂਥ ਅਕਾਲੀ ਦਲ (ਸ਼ਹਿਰੀ) ਨੇ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਵੱਡੀ ਮਾਤਰਾ ਵਿਚ ‘ਬੁਪਰੀਨੌਰਫਿਨ’ ਗੋਲੀਆਂ ਦਾ ਕੋਈ ਪਤਾ ਨਹੀਂ ਲੱਗ ਰਿਹਾ ਹੈ ਜਿਸ ਦੇ ਲਈ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ ਪ੍ਰੰਤੂ ਕੈਪਟਨ ਸਰਕਾਰ ਇਸ ਪਾਸੇ ਵੱਲ ਕੋਈ ਗੰਭੀਰਤਾ ਨਹੀਂ ਦਿਖਾ ਰਹੀ ਹੈ ਜਦੋਂ ਕਿ ਸਿਹਤ ਮੰਤਰੀ ਇਸ ਦੋ ਕਰੋੜੀ ਘਪਲ਼ੇ ਉਤੇ ਪਰਦਾ ਪਾਉਣ ਵਿਚ ਜੁਟ ਗਿਆ ਹੈ ਉਨ੍ਹਾਂ ਮੰਗ ਕੀਤੀ ਕਿ ਸਿਹਤ ਮੰਤਰੀ ਸਿੱਧੂ ਨੂੰ ਮੰਤਰੀ ਮੰਡਲ ਵਿਚੋਂ ਤੁਰੰਤ ਬਰਖਾਸਤ ਕਰਕੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਕਿਉਂਕਿ ਸਿਹਤ ਮੰਤਰੀ ਦੇ ਹੁੰਦਿਆਂ ਇਸ ਘਪਲ਼ੇ ਦੀ ਨਿਰਪੱਖ ਜਾਂਚ ਨਹੀਂ ਹੋ ਸਕਦੀ
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਰੋਡਾ, ਪਰਮਜੀਤ ਸਿੰਘ ਕਾਹਲੋਂ, ਗੁਰਮੁਖ ਸਿੰਘ ਸੋਹਲ, ਬੀਬੀ ਕੁਲਦੀਪ ਕੌਰ ਕੰਗ, ਕਮਲਜੀਤ ਸਿੰਘ ਰੂਬੀ, ਪਰਮਿੰਦਰ ਸਿੰਘ ਤਸਿੰਬਲੀ, ਕਮਲਜੀਤ ਕੌਰ, ਜਸਵੀਰ ਕੌਰ ਅਤਲੀ, ਰਜਨੀ ਗੋਇਲ, ਅਰੁਣ ਸ਼ਰਮਾ, ਆਰ.ਪੀ. ਸ਼ਰਮਾ, ਰਮਨਪ੍ਰੀਤ ਕੌਰ ਕੁੰਭੜਾ, ਉਪਿੰਦਰਜੀਤ ਕੌਰ, ਮਨਜੀਤ ਸਿੰਘ ਮਲਕਪੁਰ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ), ਹਰਜਿੰਦਰ ਸਿੰਘ ਬਲੌਂਗੀ, ਅਵਤਾਰ ਸਿੰਘ ਮੌਲੀ ਮੈਂਬਰ ਬਲਾਕ ਸੰਮਤੀ, ਬਲਵਿੰਦਰ ਸਿੰਘ ਲਖਨੌਰ, ਹਰਮਿੰਦਰ ਸਿੰਘ ਪੱਤੋਂ, ਜਸਵੀਰ ਸਿੰਘ ਜੱਸੀ ਕੁਰੜਾ, ਹਰਮਨ ਸਿੰਘ ਸੰਧੂ, ਗੁਰਪ੍ਰੀਤ ਸਿੰਘ, ਹਰਮਿੰਦਰ ਸਿੰਘ ਨੰਬਰਦਾਰ ਸੋਹਾਣਾ, ਹਰਸੰਗਤ ਸਿੰਘ ਸੋਹਾਣਾ, ਹਰਮਿੰਦਰ ਸਿੰਘ ਡੀ.ਐਮ. ਆਦਿ ਵੀ ਹਾਜ਼ਰ ਸਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।