Sushma - Sach Kahoon Punjabi
ਭਰੀਆਂ ਅੱਖਾਂ ਨਾਲ ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀ ਅੰਤਿਮ ਵਿਦਾਈ
ਧੀ ਬਾਂਸੁਰੀ ਸਵਰਾਜ ਨੇ ਮਾਂ ਦੀ ਚਿਖਾ ਨੂੰ ਦਿੱਤੀ ਅਗਨੀ
ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
ਨਵੀਂ ਦਿੱਲੀ (ਏਜੰਸੀ)। ਕਰੀਬ ਪੰਜ ਦਹਾਕਿਆਂ ਤੱਕ ਭਾਰਤੀ ਸਿਆਸਤ ‘ਚ ਛਾਈ ਰਹੀ ਉੱਘੀ ਸਿਆਸੀ ਮਾਹਿਰ, ਮੁੱਖ ਬੁਲਾਰਨ ਤੇ ਉੱਘੀ ਸ਼ਖਸ਼ੀਅਤ ਦੀ ਧਨੀ ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ  ਉਨ੍ਹਾਂ ਦਾ ਮੰਗਲਵਾਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ ਉਹ 67 ਸਾਲਾਂ ਦੇ ਸਨ ਰਾਜਧਾਨੀ ‘ਚ ਲੋਧੀ ਰੋਡ ਸਥਿੱਤ ਬਿਜਲਈ ਸਮਸ਼ਾਨਘਾਟ ‘ਚ ਸ੍ਰੀਮਤੀ ਸਵਰਾਜ ਨੂੰ ਉਨ੍ਹਾਂ ਦੇ ਹਜ਼ਾਰਾਂ ਪ੍ਰਸੰਸਕਾਂ, ਹਿਮਾਇਤੀਆਂ ਤੇ ਪਰਿਵਾਰਕ ਮੈਂਬਰਾਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਸ੍ਰੀਮਤੀ ਸਵਰਾਜ ਦੀ ਪੁੱਤਰੀ ਬਾਂਸੁਰੀ ਸਵਰਾਜ ਨੇ ਰਵਾਇਤ ਅਨੁਸਾਰ ਅੰਤਿਮ ਸਸਕਾਰ ਦੀਆਂ ਕਿਰਿਆਵਾਂ ਪੂਰੀਆਂ ਕੀਤੀਆਂ ਇਸ ਤੋਂ ਬਾਅਦ ਸ੍ਰੀਮਤੀ ਸਵਰਾਜ ਨੂੰ ਸ਼ਰਧਾਂਜਲੀ ਦੇਣ ਲਈ ਮਾਤਮੀ ਧੁਨ ਵਜਾਈ ਗਈ ਤੇ ਉਨ੍ਹਾਂ ਦੇ ਸਨਮਾਨ ‘ਚ ਹਥਿਆਰ ਉਲਟੇ ਕੀਤੇ ਗਏ।
ਇਸ ਮੌਕੇ ਉਪ ਰਾਸ਼ਟਰਪਤੀ ਐਮ ਵੈਂਕੱਇਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ, ਰਾਜ ਸਭਾ ‘ਚ ਵਿਰੋਧੀ ਧਿਰ ਦੇ ਆਗੂ ਗੁਲਾਮ ਨਬੀ ਅਜ਼ਾਦ, ਭਾਜਪਾ ਪ੍ਰਧਾਨ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ, ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਸਮੇਤ ਕਹੀ ਕੇਂਦਰੀ ਮੰਤਰੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ।
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਕਈ ਸੂਬਿਆਂ ਦੇ ਮੁੱਖ ਮੰਤਰੀ ਮੌਜ਼ੂਦ ਸਨ ਇਸ ਤੋਂ ਇਲਾਵਾ ਕੌਮੀ ਜ਼ਮਹੂਰੀ ਗਠਜੋੜ ਦੀਆਂ ਘਟਕ ਪਾਰਟੀਆਂ ਦੇ ਮੁਖੀ ਆਗੂ ਸੰਜੈ ਰਾਉਤ ਤੇ ਰਾਮਦਾਸ ਆਠਵਲੇ ਵੀ ਮੌਜ਼ੂਦ ਸਨ ਮੁੱਖ ਵਿਰੋਧੀ ਪਾਰਟੀਆਂ ਦੇ ਆਗੂ ਵੀ ਇਸ ਮੌਕੇ ਮੌਜ਼ੂਦ ਸਨ ਭੂਟਾਨ ਦੇ ਸਾਬਕਾ ਪ੍ਰਧਾਨ ਮੰਤਰੀ ਸੇਰਿੰਗ ਟੋਬਗੇ ਸਮੇਤ ਕਈ ਦੇਸ਼ਾਂ ਦੇ ਨੁਮਾਇੰਦੇ ਇਸ ਮੌਕੇ ਮੌਜ਼ੂਦ ਰਹੇ। ਇਸ ਤੋਂ ਪਹਿਲਾਂ ਤਿਰੰਗੇ ‘ਚ ਲਪੇਟ ਕੇ ਸਾਬਕਾ ਵਿਦੇਸ਼ ਮੰਤਰੀ ਦੀ ਮ੍ਰਿਤਕ ਦੇਹ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ਜੰਤਰ-ਮੰਤਰ ਰੋਡ ਤੇ ਬਾਅਦ ‘ਚ ਭਾਜਪਾ ਦਫ਼ਤਰ ਦੀਨ ਦਿਆਲ ਉਪਾਧਿਆਏ ਮਾਰਗ ‘ਤੇ ਰੱਖੀ ਗਈ ਸੀ।
ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਹਜ਼ਾਰਾਂ ਲੋਕਾਂ ਦੀ ਭੀੜ ਉਮੜ ਪਈ ਸ੍ਰੀਮਤੀ ਸਵਰਾਜ ਦੀ ਮ੍ਰਿਤਕ ਦੇਹ ਨੂੰ ਫੁੱਲ ਮਾਲਾਵਾਂ ਨਾਲ ਸਜਾ ਕੇ ਇੱਕ ਵੱਡੇ ਵਾਹਨ ‘ਚ ਰੱਖਿਆ ਗਿਆ ਵਾਹਨ ਨੂੰ ਫੁੱਲ ਮਾਲਾਵਾਂ ਨਾਲ ਸਜਾਇਆ ਗਿਆ ਸੀ ਉਨ੍ਹਾਂ ਦੀ ਅੰਤਿਮ ਯਾਤਰਾ ‘ਚ ਭਾਰੀ ਇਕੱਠ ਸੀ ਦਿੱਲੀ ਸਰਕਾਰ ਨੇ ਉਨ੍ਹਾਂ ਦੇ ਦੇਹਾਂਤ ‘ਤੇ 2 ਦਿਨਾਂ ਦਾ ਸਰਕਾਰੀ ਸੋਗ ਐਲਾਨਿਆ ਹੈ ਦੇਹਾਂਤ ਦੇ ਕੁਝ ਘੰਟੇ ਪਹਿਲਾਂ ਹੀ ਉਨ੍ਹਾਂ ਟਵੀਟ ਕਰਕੇ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਸਮਾਪਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਸੀ ਤੇ ਕਿਹਾ ਸੀ ਕਿ ਉਹ ਆਪਣੇ ਜੀਵਨ ‘ਚ ਇਸ ਦਿਨ ਨੂੰ ਦੇਖਣ ਦੀ ਉਡੀਕ ਕਰ ਰਹੀ ਸੀ।
ਭਰ ਆਈਆਂ ਪੀਐਮ ਨਰਿੰਦਰ ਮੋਦੀ ਦੀਆਂ ਅੱਖਾਂ
ਆਪਣੀ ਸਾਬਕਾ ਸਹਿਯੋਗੀ ਦੀ ਮ੍ਰਿਤਕ ਦੇਹ ਦੇਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੇਹੱਦ ਭਾਵੁਕ ਹੋ ਗਏ ਤੇ ਉਨ੍ਹਾਂ ਦੀਆਂ ਅੱਖਾਂ ਭਰ ਆਈਆਂ ਪ੍ਰਧਾਨ ਮੰਤਰੀ ਨੇ ਬੇਹੱਦ ਗਮਗੀਨ ਮਾਹੌਲ ‘ਚ ਸੁਸ਼ਮਾ ਦੀ ਬੇਟੀ ਬਾਂਸੁਰੀ ਸਵਰਾਜ ਦੇ ਸਿਰ ‘ਤੇ ਹੱਥ ਫੇਰ ਕੇ ਉਨ੍ਹਾਂ ਨੂੰ ਹੌਂਸਲਾ ਦਿੱਤਾ ਕੁਝ ਦੇਰ ਬਾਅਦ ਪਹੁੰਚੇ ਭਾ੍ਰਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਸੁਸ਼ਮਾ ਦੀ ਮ੍ਰਿਤਕ ਦੇਹ ਨੂੰ ਸ਼ਾਂਤ ਖੜ੍ਹੇ ਨਿਹਾਰਦੇ ਰਹੇ ਸਮਾਜਵਾਦੀ ਪਾਰਟੀ ਆਗੂ ਰਾਮਗੋਪਾਲ ਯਾਦਵ ਤਾਂ ਸੁਸ਼ਮਾ ਨੂੰ ਸ਼ਰਧਾਂਜਲੀ ਦਿੰਦਿਆਂ ਬੇਹੱਦ ਭਾਵੁਕ ਹੋ ਗਏ ਤੇ ਰੋਣ ਲੱਗੇ।
ਅੱਤਵਾਦ ਖਿਲਾਫ਼ ਕਾਰਵਾਈ ਦਾ ਕਿਸੇ ਧਰਮ ਨਾਲ ਲੈਣਾ-ਦੇਣਾ ਨਹੀਂ: ਸੁਸ਼ਮਾ
ਕਿਹਾ, ਅੱਤਵਾਦ ਕਾਰਨ ਜ਼ਿੰਦਗੀਆਂ ਤਬਾਹ ਹੋ ਰਹੀਆਂ ਹਨ ਇਸ ਨੇ ਵਿਸ਼ਵ ਨੂੰ ਵੱਡੇ ਖਤਰੇ ‘ਚ ਪਾ ਦਿੱਤਾ ਹੈ
ਆਬੂਧਾਬੀ, ਏਜੰਸੀ
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਸਲਾਮਿਕ ਦੇਸ਼ਾਂ ਦੇ ਸੰਗਠਨ (ਓਆਈਸੀ) ਦੇ ਮੰਚ ਤੋਂ ਅੱਜ ਕਿਹਾ ਕਿ ਅੱਤਵਾਦ ਖਿਲਾਫ਼ ਕਾਰਵਾਈ ਨੂੰ ਕਿਸੇ ਧਰਮ ਵਿਸ਼ੇਸ਼ ਖਿਲਾਫ਼ ਲੜਾਈ ਨਹੀਂ ਮੰਨਿਆ ਜਾਣਾ ਚਾਹੀਦਾ ਸਵਰਾਜ ਨੇ ਓਆਈਸੀ ਸੰਮੇਲਨ ਦੇ ਮੁੱਢਲੇ ਸੈਸ਼ਨ ਨੂੰ ਬਤੌਰ ਸਨਮਾਨਿਤ ਮਹਿਮਾਨ ਸੰਬੋਧਨ ਕਰਦਿਆਂ ਕਿਹਾ ਕਿ ਅੱਤਵਾਦ ਕਾਰਨ ਜ਼ਿੰਦਗੀਆਂ ਤਬਾਹ ਹੋ ਰਹੀਆਂ ਹਨ ਅਤੇ ਇਸ ਨੇ ਵਿਸ਼ਵ ਨੂੰ ਵੱਡੇ ਖਤਰੇ ‘ਚ ਪਾ ਦਿੱਤਾ ਹੈ ਉਨ੍ਹਾਂ  ਕਿਹਾ ਕਿ ਪੱਛਮੀ ਏਸ਼ੀਆ, ਦੱਖਣ ਪੂਰਬ ਏਸ਼ੀਆ ਅਤੇ ਖਾੜੀ ਅਤੇ ਉੱਤਰੀ ਅਫਰੀਕਾ, ਸਾਹੇਲ ਖੇਤਰ, ਯੂਰਪ, ਉੱਤਰੀ ਅਮਰੀਕਾ, ਅਫਗਾਨਿਸਤਾਨ, ਬੰਗਲਾਦੇਸ਼ ਅਤੇ ਭਾਰਤ ਦੀ ਵਿਭਿੰਨਤਾ ‘ਚ ਅੱਤਵਾਦ ਦਾ ਭਿਆਨਕ ਚਿਹਰਾ ਹੈ ਵਿਦੇਸ਼ ਮੰਤਰੀ ਨੇ ਕਿਹਾ ਕਿ ਅੱਤਵਾਦ ਖਿਲਾਫ਼ ਕਾਰਵਾਈ ਨੂੰ ਕਿਸੇ ਧਰਮ ਵਿਸ਼ੇਸ਼ ਖਿਲਾਫ਼ ਲੜਾਈ ਨਹੀਂ ਮੰਨਿਆ ਜਾਣਾ ਚਾਹੀਦਾ ਅੱਤਵਾਦ ਅਤੇ ਕੱਟੜਵਾਦ ਦੇ ਵੱਖ-ਵੱਖ ਨਾਂਅ ਅਤੇ ਉਪਨਾਮ ਹਨ ਇਨ੍ਹਾਂ ਦੇ ਪਿੱਛੇ ਵੱਖ-ਵੱਖ ਤਰ੍ਹਾਂ ਦੇ ਕਾਰਨ ਦੱਸੇ ਜਾਂਦੇ ਹਨ ਪਰ ਹਰ ਮਾਮਲੇ ‘ਚ ਇਸ ਨੂੰ ਧਰਮ ਦੇ ਵਿਗੜੇ ਰੂਪ ਤੋਂ ਉਤਸ਼ਾਹ ਮਿਲਦਾ ਹੈ ਪਾਕਿਸਤਾਨ ਨੇ ਇਸ ਸੰਮੇਲਨ ਦਾ ਬਾਈਕਾਟ ਕੀਤਾ ਹੈ ਉਸ ਨੇ ਸੰਯੁਕਤ ਅਰਬ ਅਮੀਰਾਤ ਨੂੰ ਅਗਾਹ ਕੀਤਾ ਸੀ ਕਿ ਭਾਰਤ ਨੂੰ ਬਤੌਰ ਵਿਸ਼ੇਸ਼ ਮਹਿਮਾਨ ਇਸ ਸੰਮੇਲਨ ‘ਚ ਨਾ ਸੱਦਿਆ ਜਾਵੇ, ਭਾਰਤ ਨੂੰ ਸੱਦਾ ਦੇਣ ‘ਤੇ ਉਹ ਸੰਮੇਲਨ ਦਾ ਬਾਈਕਾਟ ਕਰੇਗਾ ਓਆਈਸੀ ਨੇ ਪਾਕਿਸਤਾਨ ਦੀ ਪਰਵਾਹ ਨਾ ਕਰਦਿਆਂ ਭਾਰਤ ਨੂੰ ਇਸ ਸੰਮੇਲਨ ‘ਚ ਬਤੌਰ ਸਨਮਾਨਿਤ ਮਹਿਮਾਨ ਸੱਦਿਆ ਜਿਸ ਤੋਂ ਨਰਾਜ਼ ਪਾਕਿਸਤਾਨ ਨੇ ਇਸ ‘ਚ ਨਾ ਜਾਣ ਦਾ ਫੈਸਲਾ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਿਰਾਸਤ ‘ਚ ਲਏ ਗਏ ਵਿਦਿਆਰਥੀਆਂ ਦੀ ਮੱਦਦ ਸਾਡੀ ਪਹਿਲ : ਸਵਰਾਜ
ਵਾਸ਼ਿੰਗਟਨ | ਅਮਰੀਕਾ ‘ਚ ਗ੍ਰਿਫ਼ਤਾਰ ਭਾਰਤੀ ਵਿਦਿਆਰਥੀਆਂ ਨੂੰ ਬਚਾਉਣਾ ਇਸ ਸਮੇਂ ਵਿਦੇਸ਼ ਮੰਤਰਾਲੇ ਦੀ ਪਹਿਲਕਦਮੀ ਹੈ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਟਵੀਟ ਕਰਕੇ ਦੱਸਿਆ, ‘ਹਿਰਾਸਤ ‘ਚ ਲਏ ਗਏ ਭਾਰਤੀ ਸਟੂਡੈਂਟਸ ਦੀ ਮੱਦਦ ਕਰਨ ਲਈ ਸਾਰੇ ਸਾਧਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਤੇ ਅਮਰੀਕੀ ਸਰਕਾਰ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਹਿਰਾਸਤ ਸਟੂਡੈਂਟਸ ਦੀ ਮੱਦਦ ਕਰਨਾ ਸਾਡੀ ਪਹਿਲੀ ਹੈ
ਅਮਰੀਕਾ ਸਥਿਤ ਭਾਰਤੀ ਦੂਤਾਵਾਸ ਨੇ ਅਮਰੀਕੀ ਅਥਾਰਿਟੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ 129 ਵਿਦਿਆਰਥੀਆਂ ਲਈ 24/7 ਹਾਟਲਾਈਨ ਸਰਵਿਸ ਸ਼ੁਰੂ ਕੀਤੀ ਹੈ ਇਨ੍ਹਾਂ ਵਿਦਿਆਰਥੀਆਂ ‘ਤੇ ‘ਪੇ ਐਂਡ ਸਟੇਅ’ ਯੂਨੀਵਰਸਿਟੀ ਵੀਜ਼ਾ ਘਪਲੇ ‘ਚ ਸ਼ਾਮਲ ਹੋਣ ਦਾ ਦੋਸ਼ ਹੈ ਅਮਰੀਕਾ ‘ਚ ਰਹਿਣ ਲਈ ਅਮਰੀਕੀ ਯੂਨੀਵਰਸਿਟੀ ਦੇ ਫਰਜ਼ੀ ਦਸਤਾਵੇਜ਼ ਬਣਾਉਣ ਦੇ ਦੋਸ਼
‘ਚ 130 ਵਿਦੇਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ‘ਚ 129 ਭਾਰਤੀ ਜਾਂ ਭਾਰਤੀ ਮੂਲ ਦੇ ਅਮਰੀਕੀ ਹਨ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੋ ਨੰਬਰ 202-322-1190 ਤੇ 202-340-2590 ਚੌਬੀ ਘੰਟੇ ਸੇਵਾ ‘ਚ ਰਹਿਣਗੇ ਇਸ ਫ੍ਰਾਂਡ ਦਾ ਭਾਂਡਾਫੋੜ ਹੋਣ ਤੋਂ ਬਾਅਦ ਪ੍ਰਭਾਵਿਤ ਵਿਦਿਆਰਥੀਆਂ ਦੀ ਮੱਦਦ ਲਈ ਇੱਕ ਨੋਡਲ ਅਫ਼ਸਰ ਨੂੰ ਤਾਇਨਾਤ ਕੀਤਾ ਗਿਆ ਹੈ ਇਹ ਅਫ਼ਸਰ ਇਸ ਨਾਲ ਸਬੰਧਿਤ ਸਾਰੇ ਮਾਮਲਿਆਂ ‘ਚ ਕਾਰਡੀਨੇਟ ਕਰਨਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫਰਾਂਸ ਨਾਲ ਭਾਰਤ ਦੇ ਕਾਫੀ ਪੁਰਾਣੇ ਅਤੇ ਮਜ਼ਬੂਤ ਰੱਖਿਆ ਸੰਬੰਧ: ਸੁਸ਼ਮਾ
ਰੱਖਿਆ ਉਤਪਾਦਾਂ ਦੇ ਨਾਲ-ਨਾਲ ਕਹੀ ਹੋਰ ਮੁੱਦਿਆਂ ‘ਤੇ ਵੀ ਵਿਸਥਾਰ ਨਾਲ ਹੋਈ ਗੱਲ
ਨਵੀਂ ਦਿੱਲੀ| ਭਾਰਤ ਨੇ ਅੱਜ ਕਿਹਾ ਕਿ ਫਰਾਂਸ ਨਾਲ ਉਸ ਦੇ ਰੱਖਿਆ ਸੰਬੰਧ ਕਾਫੀ ਵਿਆਪਕ ਅਤੇ ਬਹੁਤ ਲੰਮੇ ਸਮੇਂ ਤੋਂ ਚੱਲੇ ਆ ਰਹੇ ਹਨ, ਜਦੋਂਕਿ ਫਰਾਂਸ ਨੇ ਕਿਹਾ ਹੈ ਕਿ ‘ਭਾਰਤ ਦਾ ਸ਼ਕਤੀਸ਼ਾਲੀ ਹੋਣ ਕੌਮਾਂਤਰੀ ਹਿੱਤ ‘ਚ ਹੈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਭਾਰਤ ਦੌਰੇ ‘ਤੇ ਆਏ ਫਰਾਂਸ ਦੇ ਰੱਖਿਆ ਮੰਤਰੀ ਜੀਨ ਯੇਵ ਲੇ ਦ੍ਰਾਂਅ ਨੇ ਇੱਥੇ ਇੱਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ ਅੱਤਵਾਦ ਨਾਲ ਮਿਲਕੇ ਲੜਨ ‘ਤੇ ਸਹਿਮਤੀ ਪ੍ਰਗਟਾਈ ਫਰਾਂਸੀਸੀ ਰੱਖਿਆ ਮੰਤਰੀ ਨਾਲ ਸਾਂਝੀ ਕਾਨਫਰੰਸ ‘ਚ ਸ੍ਰੀਮਤੀ ਸਵਰਾਜ ਨੇ ਕਿਹਾ, ਭਾਰਤ ਦੇ ਫਰਾਂਸ ਨਾਲ ਰੱਖਿਆ ਸੰਬੰਧ ਕਾਫੀ ਲੰਮੇ ਸਮੇਂ ਤੋਂ ਚੱਲੇ ਆ ਰਹੇ ਹਨ ਅਤੇ ਇਹ ਬਹੁਤ ਮਜ਼ਬੂਤ ਹਨ ਉਨ੍ਹਾਂ ਨੇ ਕਿਹਾ ਕਿ ਦੋਵਾਂ ਪੱਖਾਂ ਦੀ ਮੀਟਿੰਗ ‘ਚ ਰੱਖਿਆ ਉਤਪਾਦਾਂ ਦੇ ਸਾਂਝੇ ਨਿਰਮਾਣ ਦੇ ਨਾਲ-ਨਾਲ ਕਈ ਹੋਰ ਮੁੱਦਿਆਂ ‘ਤੇ ਵੀ ਵਿਸਥਾਰ ਨਾਲ ਗੱਲ ਹੋਈ
ਭਾਰਤ ਦਾ ਸ਼ਕਤੀਸ਼ਾਲੀ ਹੋਣਾ ਕੌਮਾਂਤਰੀ ਹਿੱਤ ‘ਚ: ਫਰਾਂਸ
ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਬੀਤੇ ਅਕੂਤਬਰ ‘ਚ ਫਰਾਂਸ ਦੌਰੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹ ਕਿ ਦੋਵੇਂ ਦੇਸ਼ ਰੱਖਿਆ ਸੰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹਨ ਫਰਾਂਸ ਦਾ ਮੰਨਣਾ ਹੈ ਕਿ ਭਾਰਤ ਦਾ ਸ਼ਕਤੀਸ਼ਾਲੀ ਹੋਣਾ ਕੌਮਾਂਤਰੀ ਹਿੱਤ ‘ਚ ਹੈ ਜਲਵਾਯੂ ਤਬਦੀਲੀ ‘ਤੇ ਪੈਰਿਸ ‘ਚ ਹੋਣ ਵਾਲੀ ਮੀਟਿੰਗ ਅਤੇ ਭਵਿੱਖ ‘ਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਭਾਰਤ ਦਾ ਕਾਫੀ ਮਹੱਤਵ ਰਹੇਗਾ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਵੀ ਕਿਹਾ ਹੈ ਕਿ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਸਾਮਰਿਕ ਹਿੱਸੇਦਾਰੀ ਵਧਾਉਣ, ਹਿੰਦ ਪ੍ਰਸ਼ਾਂਤ ਖੇਤਰ, ਨਾਗਰਿਕ ਪਰਮਾਣੂ ਸਹਿਯੋਗ, ਰੱਖਿਆ, ਸੁਰੱਖਿਆ, ਪੁਲਾੜ, ਵਪਾਰ ਅਤੇ ਆਰਥਿਕ ਖੇਤਰਾਂ ‘ਚ ਸਹਿਯੋਗ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜੀ-4 ਦੇਸਾਂ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਬੈਠਕ
ਨਿਊਯਾਰਕ, ਏਜੰਸੀ।
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਜੀ-4 ਦੇਸਾਂ ਦੇ ਵਿਦੇਸ਼ ਮੰਤਰੀਆਂ ਨਾਲ ਬੁੱਧਵਾਰ ਨੂੰ ਇੱਥੇ ਇੱਕ ਬੈਠਕ ਕੀਤੀ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਸੁਧਾਰਾਂ ‘ਤੇ ਪ੍ਰਗਤੀ ਨੂੰ ਲੈ ਕੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਆਪਣੇ ਟਵੀਟ  ‘ਚ ਕਿਹਾ ਕਿ ਸ੍ਰੀਮਤੀ ਸਵਰਾਜ ਨੇ ਜਪਾਨ, ਜਰਮਨੀ ਅਤੇ ਬ੍ਰਾਜੀਲ ਦੇ ਵਿਦੇਸ਼ ਮੰਤਰੀਆਂ ਨਾਲ ਬੈਠਕ ‘ਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਸਥਾਈ ਅਤੇ ਗੈਰ ਸਥਾਈ ਸ੍ਰੇਣੀ ਦੀ ਮੈਂਬਰਸ਼ਿਪ ਦੇ ਵਿਸਥਾਰ ਅਤੇ ਸੁਰੱਖਿਆ ਸੁਧਾਰਾਂ ‘ਚ ਪ੍ਰਗਤੀ ਨੂੰ ਲੈ ਕੇ ਚਰਚਾ ਕੀਤੀ। ਸ੍ਰੀ ਕੁਮਾਰ ਨੇ ਟਵੀਟ ਕੀਤਾ ਕਿ ਆਪਸੀ ਹਿੱਤਾਂ ਲਈ ਦ੍ਰਿੜਤਾ ਸਾਡਾ ਸੰਕਲਪ ਹੈ।
ਸ੍ਰੀਮਤੀ ਸਵਰਾਜ ਅਤੇ ਹੋਰ ਵਿਸ਼ਵ ਨੇਤਾ ਸਾਲਾਨਾ ਸੰਯੁਕਤ ਰਾਸ਼ਟਰ ਮਹਾਂਸਭਾ ‘ਚ ਸ਼ਾਮਲ ਹੋਣ ਲਈ ਇਹਨੀਂ ਦਿਨੀਂ ਨਿਊਯਾਰਕ ‘ਚ ਹਨ। ਸਾਰਿਆਂ ਦੀਆਂ ਨਜ਼ਰਾਂ 29 ਸਤੰਬਰ ਨੂੰ ਹੋਣ ਵਾਲੀ ਸੰਯੁਕਤ ਰਾਸ਼ਟਰ ਦੀ ਆਮ ਬਹਿਸ  ‘ਤੇ ਟਿਕੀਆਂ ਹਨ, ਜਦੋਂ ਸ੍ਰੀਮਤੀ ਸਵਰਾਜ ਆਪਣਾ ਭਾਸ਼ਣ ਦੇਵੇਗੀ। ਭਾਰਤੀ ਵਿਦੇਸ਼ ਮੰਤਰੀ ਦੇ ਭਾਸ਼ਣ ਨੂੰ ਇਸ ਲਈ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਭਾਰਤ ਨੇ ਪਾਕਿਸਤਾਨ ਨਾਲ ਵਿਦੇਸ਼ ਮੰਤਰੀ ਪੱਧਰੀ ਬੈਠਕ ਅਵਿਸ਼ਵਾਸ ਦੇ ਮਾਹੌਲ ਅਤੇ ਸੀਮਾਪਾਰ ਤੋਂ ਸੰਘਰਸ਼ਵਿਰਾਮ ਦੇ ਉਲੰਘਣ ਕਾਰਨ ਰੱਦ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਰਤਾਰਪੁਰ ਲਾਂਘੇ ਨੂੰ ਖੁੱਲ੍ਹਵਾਉਣ ਲਈ ਨਿੱਜੀ ਦਖਲ ਦੇਣ ਵਾਸਤੇ ਸੁਸ਼ਮਾ ਨੂੰ ਪੱਤਰ
ਕੌਮਾਂਤਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁੱਲ੍ਹਵਾਉਣ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਅਵਤਾਰ ਦਿਵਸ ਮੌਕੇ ਕਰਤਾਰਪੁਰ ਦੇ ਇਤਿਹਾਸਕ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸਮਰੱਥ ਬਣਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲੋਂ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਮਾਮਲਾ ਆਪਣੇ ਪਾਕਿਸਤਾਨ ਦੇ ਹਮਰੁਤਬਾ ਕੋਲ ਉਠਾਉਣ ਅਤੇ ਅਵਤਾਰ ਦਿਵਸ ਸਮਾਰੋਹਾਂ ਮੌਕੇ ਅਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁੱਲ੍ਹਵਾਉਣ ਤਾਂ ਜੋ ਸ਼ਰਧਾਲੂ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਸਕਣ। (Kartarpur Corridor)
ਇਹ ਵੀ ਪੜ੍ਹੋ : ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਮਾਨ ਨੇ ਕੀਤਾ ਵੱਡਾ ਐਲਾਨ, ਦੇਖੋ ਪੂਰੀ ਵੀਡੀਓ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਰਾਵੀ ਤੋਂ ਪਰਲੇ ਪਾਸੇ ਅੰਤਰਰਾਸ਼ਟਰੀ ਸਰਹੱਦ ਤੋਂ 4 ਕਿ.ਮੀ. ਦੂਰ ਗੁਰਦਾਸਪੁਰ ਜਿਲ੍ਹੇ ਦੇ ਡੇਰਾ ਬਾਬਾ ਨਾਨਕ ਕੋਲ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਅੰਤਿਮ ਸਮਾਂ ਗੁਜ਼ਾਰਿਆ ਸੀ ਅਤੇ ਉਨ੍ਹਾਂ ਦਾ 550ਵਾਂ ਅਵਤਾਰ ਦਿਵਸ ਨਵੰਬਰ 2019 ਵਿੱਚ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੀ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਤੱਕ ਪਹੁੰਚ ਯਕੀਨੀ ਬਣਾਏ ਜਾਣ ਦੀ ਇਕ ਇਤਿਹਾਸਕ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਭਾਰਤ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਕੇ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ ਤਾਂ ਜੋ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰਾ ਖੁੱਲ੍ਹਵਾਇਆ ਜਾ ਸਕੇ। (Kartarpur Corridor)
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਹ ਮੰਗ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 1 ਸਤੰਬਰ, 2004 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਮੌਕੇ ਅੰਮ੍ਰਿਤਸਰ ਵਿਖੇ ਇਸ ਸਬੰਧੀ ਇੱਕ ਐਲਾਨ ਕੀਤਾ ਸੀ। ਉਨ੍ਹਾਂ ਨੇ ਸਾਲ 2005 ਅਤੇ 2006 ਦੇ ਸੂਬੇ ਦੇ ਦੌਰੇ ਦੌਰਾਨ ਇਸੇ ਨੂੰ ਦੁਹਰਾਇਆ ਸੀ ਪਰ ਇਸ ਸਬੰਧੀ ਵਧੀਆ ਕੋਸ਼ਿਸਾਂ ਦੇ ਬਾਵਜੂਦ ਇਸ ਨੂੰ ਅਮਲੀ ਰੂਪ ਨਹੀਂ ਮਿਲਿਆ। ਉਨ੍ਹਾਂ ਨੇ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇਸ ਸਬੰਧੀ ਆਪਣੀਆਂ ਨਿੱਜੀ ਕੋਸ਼ਿਸਾਂ ਕਰਨ ਦੀ ਅਪੀਲ ਕੀਤੀ ਹੈ। (Kartarpur Corridor)
ਸਪੀਕਰ ਰਾਣਾ ਕੇਪੀ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੁੰ ਚਿੱਠੀ ਲਿਖੀ
ਪੰਜਾਬ ਦੇ 2 ਵਿਧਾਇਕਾਂ ਨੂੰ ਕੈਨੇਡਾ ‘ਚ ਦਾਖ਼ਲਾ ਨਾ ਦੇਣ ਦੇ ਮਾਮਲੇ ‘ਤੇ ਕਾਰਵਾਈ ਦੀ ਮੰਗ | Rana KP Singh
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕੇਂਦਰੀ  ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਓਟਾਵਾ ਹਵਾਈ ਅੱਡੇ ਵਿਖੇ ਪੰਜਾਬ ਦੇ 2 ਵਿਧਾਇਕਾਂ ਸ੍ਰੀ ਕੁਲਤਾਰ ਸਿੰਘ ਸੰਧਵਾਂ ਤੇ ਸ੍ਰੀ ਅਮਰਜੀਤ ਸਿੰਘ ਸੰਦੋਆ ਨੂੰ ਕੈਨੇਡਾ ‘ਚ ਦਾਖ਼ਲ ਨਾ ਹੋਣ ਦੇਣ ਸਬੰਧੀ ਮਾਮਲੇ ‘ਤੇ ਕਾਰਵਾਈ ਦੀ ਮੰਗ ਕੀਤੀ ਹੈ। (Rana KP Singh)
ਇਸ ਮੁੱਦੇ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਪੀਕਰ ਨੇ ਲਿਖਿਆ ਕਿ, ”ਭਾਰਤ ਤੇ ਕੈਨੇਡਾ ਦੀਆਂ ਸਾਰੀਆਂ ਵਿਧਾਨਕ ਸੰਸਥਾਵਾਂ ਰਾਸ਼ਟਰਮੰਡਲ  ਪਾਰਲੀਮੈਂਟਰੀ ਐਸੋਸੀਏਸ਼ਨ ਦੀਆਂ ਸ਼ਾਖਾਵਾਂ ਹਨ ਤੇ ਦੋਵੇਂ ਦੇਸ਼ਾਂ ਦੇ ਵਿਧਾਨਕ ਸੰਸਥਾਵਾਂ ਦੇ ਮੈਂਬਰ ਸੀਪੀਏ (ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ) ਦੇ ਮੈਂਬਰ ਹਨ ਇੱਕ ਪਾਸੇ ਤਾਂ ਅਸੀਂ ਦੋਵਾਂ ਦੇਸ਼ਾਂ ਦੇ ਵਿਧਾਇਕਾਂ ਦਰਮਿਆਨ ਸੀਪੀਏ ਗਤੀਵਿਧੀਆਂ ਜਿਵੇਂ ਭਾਈਚਾਰਾ, ਆਪਸੀ ਸਾਝ ਅਤੇ ਸਹਿਯੋਗ, ਅਨੁਭਵਾਂ ਦੇ ਆਦਾਨ ਪ੍ਰਦਾਨ ਤੇ ਸਬੰਧਾਂ ਦੇ ਸੁਧਾਰ ਆਦਿ ਨੂੰ ਹੁਲਾਰਾ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ ਤੇ ਦੂਜੇ ਪਾਸੇ ਸਾਡੇ ਵਿਧਾਇਕਾਂ/ਲੋਕ ਨੁਮਾਇੰਦਿਆਂ ਨਾਲ ਅਪਮਾਨਜਨਕ ਵਿਵਹਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਜਾਇਜ਼ ਵੀਜ਼ਾ ਰੱਖਣ ਵਾਲੇ ਇਨ੍ਹਾਂ ਨੁਮਾਇੰਦਿਆਂ ਵੱਲੋਂ ਓਟਾਵਾ ਹਵਾਈ ਅੱਡੇ ਵਿਖੇ ਆਪਣੀ ਪਹਿਚਾਣ ਦਾ ਖੁਲਾਸਾ ਕੀਤਾ ਗਿਆ ਤਾਂ ਕੈਨੇਡੀਅਨ ਅਥਾਰਟੀਆਂ ਦਾ ਫਰਜ਼ ਬਣਦਾ ਸੀ ਕਿ ਉਹ ਇਨ੍ਹਾਂ ਵਿਧਾਇਕਾਂ ਦੀ ਸਹਾਇਤਾ ਕਰਦੇ ਤੇ  ਹਲੀਮੀ ਭਰਿਆ ਵਤੀਰਾ ਅਖ਼ਤਿਆਰ ਕਰਦੇ ਸਪੀਕਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਾਲਾਤ ਭਾਵੇਂ ਜੋ ਵੀ ਸਨ, ਪੰਜਾਬ ਦੇ ਵਿਧਾਇਕਾਂ ਪ੍ਰਤੀ ਕੈਨੇਡੀਅਨ ਅਥਾਰਟੀਆਂ ਵੱਲੋਂ ਦਿਖਾਇਆ ਗਿਆ ਅਜਿਹਾ ਵਤੀਰਾ ਸਹੀ ਨਹੀਂ ਸੀ, ਜੋ ਕਿ ਇੱਕ ਗੰਭੀਰ ਚਿੰਤਾ ਦੀ ਗੱਲ ਹੈ ਇਸ ਮਾਮਲੇ ਵਿੱਚ ਢੁਕਵੀਂ ਕਾਰਵਾਈ ਦੀ ਮੰਗ ਕਰਦਿਆਂ, ਰਾਣਾ ਕੇ. ਪੀ. ਸਿੰਘ ਨੇ  ਮੰਗ ਕੀਤੀ ਕਿ ਇਸ ਮਾਮਲੇ ਦੀ ਢੁਕਵੀਂ ਪੜਤਾਲ ਕੀਤੀ ਜਾਵੇ ਤੇ ਇਸ ਮੁੱਦੇ ਨੂੰ ਉੱਚਿਤ ਕੈਨੇਡੀਅਨ ਅਥਾਰਟੀਆਂ ਕੋਲ ਉਠਾਇਆ ਜਾਵੇ ਤਾਂ ਜੋ ਸਾਡੇ ਦੇਸ਼ ਦੇ ਲੋਕ ਨੁਮਾਇੰਦੇ ਭਵਿੱਖ ‘ਚ ਅਜਿਹੇ ਭੱਦੇ ਤੇ ਅਪਮਾਨਜਨਕ ਵਤੀਰੇ ਦਾ ਸ਼ਿਕਾਰ ਨਾ ਹੋਣ।
ਸੁਸ਼ਮਾ ਖਿਲਾਫ਼ ਕਾਂਗਰਸ ਲਿਆਵੇਗੀ ਵਿਸ਼ੇਸ਼ ਅਧਿਕਾਰ ਘਾਣ ਮਤਾ
ਨਵੀਂ ਦਿੱਲੀ (ਏਜੰਸੀ)। ਕਾਂਗਰਸ ਨੇ ਅੱਜ ਫਿਰ ਦੋਸ਼ ਲਾਇਆ ਕਿ ਵਿਦੇਸ਼ ਮੰਤਰੀ (Sushma Swaraj) ਸੁਸ਼ਮਾ ਸਵਰਾਜ ਨੇ ਇਰਾਕ ਦੇ ਮੋਸੁਲ ‘ਚ 39 ਭਾਰਤੀਆਂ ਦੇ ਕਤਲ ਦੇ ਮਾਮਲੇ ‘ਚ ਸੰਸਦ ਤੇ ਦੇਸ਼ ਨੂੰ ਗੁੰਮਰਾਹ ਕੀਤਾ ਹੈ। ਇਸ ਲਈ ਪਾਰਟੀ ਉਨ੍ਹਾਂ ਖਿਲਾਫ਼ ਰਾਜ ਸਭਾ ‘ਚ ਵਿਸ਼ੇਸ਼ ਅਧਿਕਾਰ ਘਾਣ ਦਾ ਮਤਾ ਲਿਆਵੇਗੀ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ ਤੇ ਸ਼ਮਸ਼ੇਰ ਸਿੰਘ ਦੂਲੋਂ ਨੇ ਸੰਸਦ ਭਵਨ ਕੰਪਲੈਕਸ ‘ਚ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਵਿਦੇਸ਼ ਮੰਤਰੀ ਨੇ ਚਾਰ ਸਾਲਾਂ ਤੱਕ ਅੱਤਵਾਦੀ ਸੰਗਠਨ ਆਈਐਸ ਵੱਲੋਂ ਬੰਦੀ ਬਣਾਏ ਗਏ ਭਾਰਤੀਆਂ ਸਬੰਧੀ ਸਹੀ ਸੂਚਨਾ ਨਹੀਂ ਦਿੱਤੀ ਤੇ ਸੰਸਦ ਤੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਗੁੰਮਰਾਹ ਕੀਤਾ ਹੈ।
ਇਸ ਲਈ ਸ੍ਰੀਮਤੀ (Sushma Swaraj) ਸਵਰਾਜ ਖਿਲਾਫ਼ ਪਹਿਲਾਂ ਰਾਜ ਸਭਾ ‘ਚ ਵਿਸ਼ੇਸ਼ ਅਧਿਕਾਰ ਘਾਣ ਮਤਾ ਲਿਆਂਦਾ ਜਾਵੇਗਾ। ਬਾਜਵਾ ਨੇ ਕਿਹਾ ਕਿ ਸਰਕਾਰ ਨੇ ਇਸ ਮਾਮਲੇ ‘ਚ ਗੰਭੀਰਤਾ ਨਾਲ ਭੂਮਿਕਾ ਨਹੀਂ ਨਿਭਾਈ ਹੈ। ਵਿਦੇਸ਼ ਮੰਤਰੀ ਨੇ ਹਰ ਵਾਰ ਕਿਹਾ ਕਿ ਸਾਰੇ ਭਾਰਤੀ ਜਿਉਂਦੇ ਹਨ। ਇੱਥੋਂ ਤੱਕ ਦਾਅਵਾ ਕੀਤਾ ਗਿਆ ਕਿ ਉਨ੍ਹਾਂ ਨੂੰ ਭੋਜਨ ਵਰਗੀ ਜ਼ਰੂਰੀ ਸਮੱਗਰੀ ਮਿਲ ਰਹੀ ਹੈ। ਰਾਜ ਸਭਾ ‘ਚ ਵਿਦੇਸ਼ ਮੰਤਰੀ ਦੇ ਸਾਰੇ 39 ਭਾਰਤੀਆਂ ਦੇ ਮਾਰੇ ਜਾਣ ਦੀ ਸੂਚਨਾ ਦੇਣ ਤੋਂ ਬਾਅਦ ਉਨ੍ਹਾਂ ਪਰਿਵਾਰਾਂ ਨੂੰ ਬਹੁਤ ਦੁੱਖ ਹੋਇਆ ਜੋ ਚਾਰ ਸਾਲਾਂ ਤੋਂ ਆਪਣਿਆਂ ਦੇ ਪਰਤਣ ਦੀ ਉਡੀਕ ਕਰ ਰਹੇ ਸਨ।
ਸੁਸ਼ਮਾ ਨੇ ਲਾਏ ਮੀਰਾ ਨੂੰ ਰਗੜੇ
ਸਾਬਕਾ ਸਪੀਕਰ ਮੀਰਾ ਕੁਮਾਰ ‘ਤੇ ਲਾਇਆ ਪੱਖਪਾਤ ਦਾ ਦੋਸ਼਼
ਨਵੀਂ ਦਿੱਲੀ: ਨਰਿੰਦਰ ਮੋਦੀ ਸਰਕਾਰ ਵਿੱਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਰਾਸ਼ਟਰਪਤੀ ਚੋਣਾਂ ਵਿੱਚ ਵਿਰੋਧੀ ਧਿਰ ਦੀ ਉਮੀਦਵਾਰ ਮੀਰਾ ਕੁਮਾਰ ਨੂੰ ਰਗੜੇ ਲਾਏ ਹਨ। ਲੋਕ ਸਭਾ ਦੀ ਸਾਬਕਾ ਨੇਤਾ ਵਿਰੋਧੀ ਧਿਰ ਸੁਸ਼ਮਾ ਸਵਰਾਜ ਨੇ ਯੂਪੀਏ ਸਰਕਾਰ ਦੌਰਾਨ ਲੋਕ ਸਭਾ ਸਪੀਕਰ ਰਹੀ ਮੀਰਾ ਕੁਮਾਰ ‘ਤੇ ਇਸ਼ਾਰਿਆਂ ਵਿੱਚ ਪੱਖਪਾਤ ਦਾ ਦੋਸ਼ ਲਾਇਆ। ਉਨ੍ਹਾਂ ਨੇ ਇੱਕ ਪੁਰਾਣੀ ਨਿਊਜ਼ ਰਿਪੋਰਟ ਨੂੰ ਟਵੀਟ ਕੀਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਸਪੀਕਰ ਨੇ ਸੁਸ਼ਮਾ ਸਵਰਾਜ ਨੂੰ 6 ਮਿੰਟਾਂ ਦੇ ਭਾਸ਼ਣ ਵਿੱਚ 60 ਵਾਰ ਟੋਕਿਆ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਦਾ ਵੀਡੀਓ ਵੀ ਸ਼ੇਅਰ ਕਰਦੇ ਹੋਏ ਲਿਖਿਆ,’ਲੋਕ ਸਭਾ ਸਪੀਕਰ ਨੇ ਵਿਰੋਧੀ ਧਿਰ ਦੀ ਨੇਤਾ ਨਾਲ ਅਜਿਹਾ ਵਿਹਾਰ ਕੀਤਾ।’
ਗੱਲ ਅਪਰੈਲ 2013 ਦੀ ਹੈ
ਯੂਪੀਏ ਸਰਕਾਰ ਦੌਰਾਨ ਸਾਹਮਣੇ ਆਏ ਘਪਲਿਆਂ ਨੂੰ ਲੈ ਕੇ ਸੱਤਾਧਾਰੀ ਮਨਮੋਹਨ ਸਰਕਾਰ ‘ਤੇ ਹਮਲਾਵਰ ਸੀ। ਸੰਸਦ ਠੱਪ ਚੱਲ ਰਿਹਾ ਸੀ। ਬਜਟ ਨਾਲ ਸਬੰਧਿਤ ਚਾਰ ਬਿੱਲਾਂ ਨੂੰ ਪਾਸ ਕਰਾਉਣਾ ਜ਼ਰੂਰੀ ਸੀ। ਇਸ ਲਈ ਸਰਵਦਲੀ ਬੈਠਕ ਵਿੱਚ ਸੱਤਾਧਾਰੀ ਧਿਰ ਨੂੰ ਇਸ ਲਈ ਮਨਾਇਆ। 30 ਅਪਰੈਲ ਨੂੰ ਭਾਜਪਾ ਨੇ ਸੰਸਦ ‘ਚੋਂ ਵਾਕ ਆਊਟ ਦਾ ਫੈਸਲਾ ਕੀਤਾ ਸੀ।
ਬਾਹਰ ਜਾਣ ਤੋਂ ਪਹਿਲਾਂ ਸੁਸ਼ਮਾ ਸਵਰਾਜ ਨੇ ਸਰਕਾਰ ‘ਤੇ ਰੱਜ ਕੇ ਹਮਲਾ ਬੋਲਿਆ। ਉਨ੍ਹਾਂ ਕਿਹਾ, ‘ਸੱਤਾ ਧਿਰ ਦੇ ਲੋਕ ਕਹਿੰਦੇ ਹਨ ਕਿ ਵਿਰੋਧੀ ਗੈਰ ਜ਼ਿੰਮੇਵਾਰ ਹੈ। ਅਖ਼ਬਾਰ ਲਿਖਦੇ ਹਨ ਕਿ 15ਵੀਂ ਲੋਕ ਸਭਾ ਵਿੱਚ ਸੰਸਦ ਵਿੱਚ ਸਭ ਤੋਂ ਘੱਟ ਕੰਮਕਾਜ ਹੋਇਆ ਹੈ। ਸੰਸਦ ਦਾ ਕਾਮਕਾਜ ਇਸ ਲਈ ਨਹੀਂ ਠੱਪ ਰਿਹਾ ਕਿ ਵਿਰੋਧੀ ਗੈਰ ਜਿੰਮੇਵਾਰਾਨਾ ਹੈ, ਸਗੋਂ ਇਸ ਲਈ ਠੱਪ ਰਿਹਾ ਹੈ ਕਿ ਇਹ ਸਰਕਾਰ ਅਜ਼ਾਦੀ ਤੋਂ ਬਾਅਦ ਦੀ ਸਭ ਤੋਂ ਭ੍ਰਿਸ਼ਟ ਸਰਕਾਰ ਹੈ।
ਹਰ ਸੈਸ਼ਨ ਤੋਂ ਪਹਿਲਾਂ ਸਰਕਾਰ ਦਾ ਨਵਾਂ ਘਪਲਾ ਸਾਹਮਣੇ ਆਉਂਦਾ ਹੈ। ਹਰ ਘਪਲਾ ਦੂਜੇ ਦਾ ਰਿਕਾਰਡ ਤੋੜਦਾ ਹੈ।’ ਹੰਗਾਮੇ ਦਰਮਿਆਨ ਸੁਸ਼ਮਾ ਲਗਾਤਾਰ ਸਰਕਾਰ ‘ਤੇ ਸਵਾਲ ਉਠਾਉਂਦੇ ਹੋਏ ਵਿਰੋਧੀ ਨੂੰ ਸਹੀ ਠਹਿਰਾਉਂਦੀ ਰਹੀ। ਕਰੀਬ 3 ਮਿੰਟ ਤੱਕ ਲੋਕ ਸਭਾ ਸਪੀਕਰ ਉਨ੍ਹਾਂ ਦੀ ਗੱਲਾਂ ਨੂੰ ਧਿਆਨ ਨਾਲ ਸੁਣਦੀ ਹੈ। ਇਸ ਤੋਂ ਬਾਅਦ ਮੀਰਾ ਕੁਮਾਰ ਲਗਾਤਾਰ ਵਿਰੋਧੀ ਧਿਰ ਦੀ ਨੇਤਾ ਨੂੰ ਰੋਕਣ ਦੀ ਕੋਸ਼ਿਸ਼ ਕਰਦੀ ਹੈ  ਅਤੇ ਓਕੇ..ਓਕੇ..ਆਲ ਰਾਈਟ.. ਕਹਿੰਦੇ ਹੋਏ ਰੋਕਦੀ ਹੈ, ਪਰ ਸੁਸ਼ਮਾ ਦਾ ਬੋਲਣਾ ਜਾਰੀ ਰਹਿੰਦਾ ਹੈ।