cities - Sach Kahoon Punjabi
ਪਿੰਡਾਂ ਤੋਂ ਸ਼ਹਿਰਾਂ ਵੱਲ ਜਾਣ ਨਾਲ ਬਦਲਦੀ ਜੀਵਨਸ਼ੈਲੀ
Lifestyle: ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੇ ਇੱਕ ਵਾਰ ਕਿਹਾ ਸੀ ਕਿ ਭਾਰਤ ਪਿੰਡਾਂ ਵਿੱਚ ਵੱਸਦਾ ਹੈ। ਪੱਛੜੇ ਲੋਕਾਂ ਨੂੰ ਉਹ ਸਮੇਂ ਦੇ ਹਾਣੀ ਬਣਾਉਣਾ ਚਾਹੁੰਦੇ ਸਨ, ਇਸ ਕਰਕੇ ਹੀ ਪਿੰਡਾਂ ਵਿੱਚ ਵੱਸਦੇ ਭਾਰਤ ਦੇ ਸੁਚੱਜੇ ਸ਼ਾਸਨ ਲਈ ਗਾਂਧੀ ਜੀ ਨੇ ਪੰਚਾਇਤੀ ਰਾਜ ਦੀ ਸਥਾਪਨਾ ਵਿੱਚ ਅਹਿਮ ਭੂਮਿਕਾ ਨਿਭਾਈ। ਪਿੰਡਾਂ ਦਾ ਰਹਿਣ-ਸਹਿਣ ਸ਼ਹਿਰ ਦੀਆਂ ਤੰਗ ਗਲੀਆਂ ਅਤੇ ਭੀੜ-ਭੜੱਕੇ ਵਾਲੀ ਜ਼ਿੰਦਗੀ ਤੋਂ ਦੂਰ ਸਕੂਨ ਭਰਿਆ ਹੈ, ਜਿੱਥੇ ਰੂਹ ਨੂੰ ਖੁਸ਼ੀ ਅਤੇ ਆਤਮਾ ਨੂੰ ਸ਼ਾਂਤੀ ਮਿਲਦੀ ਹੈ। ਪਿੰਡਾਂ ਵਿਚ ਆਪਣਿਆਂ ਦੀ ਸਾਂਝ ਹੈ, ਜਿੱਥੇ ਸਾਂਝੀਆਂ ਖੁਸ਼ੀਆਂ ਤੇ ਸਾਂਝੇ ਦੁੱਖ ਹਨ। ਜਿੱਥੇ ਦੂਜੇ ਦੀ ਧੀ ਨੂੰ ਵੀ ਆਪਣੀ ਧੀ ਸਮਝਿਆ ਜਾਂਦਾ ਹੈ।
ਜਿੱਥੇ ਮਿੱਟੀ ਵਿੱਚ ਸੋਨਾ ਤੇ ਘਰਾਂ ਵਿੱਚ ਖੁਸ਼ਹਾਲੀ ਦੀ ਛਣਕਾਰ ਸੁਣਾਈ ਦਿੰਦੀ ਹੈ।ਸਮੇਂ ਦੇ ਪਹੀਏ ਦੀ ਚਾਲ ਬਦਲਣ ਨਾਲ ਕੰਮ ਦੀ ਭਾਲ ਤੇ ਭੌਤਿਕ ਵਸਤਾਂ ਦੀ ਪੂਰਤੀ ਕਰਕੇ ਐਸ਼ੋ-ਆਰਾਮ ਦੀ ਜ਼ਿੰਦਗੀ ਜਿਉਣ ਲਈ ਪਿੰਡਾਂ ਤੋਂ ਸ਼ਹਿਰਾਂ ਵੱਲ ਪ੍ਰਵਾਸ ਹੋਣਾ ਸ਼ੁਰੂ ਹੋਇਆ। ਇਸ ਪ੍ਰਵਾਸ ਨੇ ਮਨੁੱਖ ਦੀ ਜੀਵਨਸ਼ੈਲੀ ਨੂੰ ਵੀ ਪ੍ਰਭਾਵਿਤ ਕੀਤਾ ਹੈ। ਮਨੁੱਖ ਦੀ ਬੋਲੀ, ਰਹਿਣ-ਸਹਿਣ ਅਤੇ ਸੱਭਿਆਚਾਰ ਵਿੱਚ ਵੀ ਪਰਿਵਰਤਨ ਲਿਆਂਦਾ ਹੈ। ਪਿੰਡਾਂ ਵਿੱਚ ਵੱਸਦੇ ਸਾਂਝੇ ਪਰਿਵਾਰ ਜਿੱਥੇ ਮਾਤਾ-ਪਿਤਾ, ਭੈਣ-ਭਰਾ, ਚਾਚੇ-ਤਾਏ ਅਤੇ ਦਾਦਾ-ਦਾਦੀ ਇੱਕ ਛੱਤ ਹੇਠ ਰਹਿ ਕੇ ਸਾਂਝੇ ਚੁੱਲ੍ਹੇ ਦੀ ਰੋਟੀ ਖਾਂਦੇ ਹਨ, ਉੱਥੇ ਸ਼ਹਿਰਾਂ ਵਿੱਚ ਛੋਟੇ ਪਰਿਵਾਰ ਜਿਸ ਵਿੱਚ ਕੇਵਲ ਪਤੀ-ਪਤਨੀ ਤੇ ਉਨ੍ਹਾਂ ਦੇ ਬੱਚੇ ਹੀ ਰਹਿ ਗਏ ਹਨ। Lifestyle
Read This : ਬੰਗਲਾਦੇਸ਼ ਲਈ ਵੱਡੀ ਚੁਣੌਤੀ
ਸਾਂਝੇ ਪਰਿਵਾਰਾਂ ਵਿੱਚ ਰਹਿ ਕੇ ਬੱਚੇ ਅਨੁਸ਼ਾਸਨ ਅਤੇ ਜ਼ਿੰਦਗੀ ਜਿਉਣ ਦਾ ਸਲੀਕਾ ਸਿੱਖਦੇ ਹਨ, ਉੱਥੇ ਸ਼ਹਿਰਾਂ ਵਿੱਚ ਪਲ ਰਹੇ ਬੱਚੇ ਸਾਂਝੇ ਪਰਿਵਾਰਾਂ ਦੇ ਮੋਹ ਤੋਂ ਦੂਰ ਰਹਿੰਦੇ ਹਨ ਜਿਸ ਦਾ ਨਤੀਜਾ ਇਹ ਨਿੱਕਲਦਾ ਹੈ ਕਿ ਉਨ੍ਹਾਂ ਵਿੱਚ ਆਪਸੀ ਸਾਂਝ, ਰਿਸ਼ਤਿਆਂ ਦਾ ਮੋਹ ਤੇ ਇੱਕ ਚੰਗਾ ਇਨਸਾਨ ਬਣਨ ਦੀ ਘਾਟ ਹਮੇਸ਼ਾ ਰੜਕਦੀ ਰਹਿੰਦੀ ਹੈ। ਸ਼ਹਿਰਾਂ ਵਿੱਚ ਜਿੱਥੇ ਸਾਰੇ ਵਿਅਕਤੀ ਮਸ਼ੀਨਾਂ ਦਾ ਰੂਪ ਧਾਰਨ ਕਰ ਚੁੱਕੇ ਹੁੰਦੇ ਹਨ, ਜਿੱਥੇ ਬੱਚਿਆਂ ਕੋਲ ਮਾਪਿਆਂ ਲਈ ਸਮਾਂ ਨਹੀਂ ਹੁੰਦਾ, ਗੁਆਂਢੀ ਇੱਕ-ਦੂਜੇ ਤੋਂ ਅਣਜਾਣ ਹੁੰਦੇ ਹਨ, ਉੱਥੇ ਪਿੰਡ ਸਾਰਿਆਂ ਦਾ ਸਾਂਝਾ ਹੁੰਦਾ ਹੈ ਚਾਹੇ ਸ਼ਹਿਰੀਕਰਨ ਕਰਕੇ ਪਿੰਡਾਂ ਉੱਤੇ ਵੀ ਸ਼ਹਿਰਾਂ ਦਾ ਪ੍ਰਭਾਵ ਪਿਆ ਹੈ। Lifestyle
ਪਰੰਤੂ ਅਜੇ ਵੀ ਪਿੰਡਾਂ ਦੀ ਸਵੇਰ ਅਤੇ ਸਰੋ੍ਹਂ ਦੇ ਸਾਗ ਨਾਲ ਮੱਕੀ ਦੀ ਰੋਟੀ ਦਾ ਆਪਣਾ ਹੀ ਅਨੰਦ ਹੁੰਦਾ ਹੈ। ਪੀਜੇ, ਬਰਗਰ, ਨੂਡਲਜ ਤੇ ਹੋਰ ਜੰਕ ਫੂਡ ਪਿੰਡਾਂ ਦੀਆਂ ਤਾਜੀਆਂ ਸਬਜੀਆਂ ਦੀ ਰੀਸ ਨਹੀਂ ਕਰ ਸਕਦੇ। ਪਿੰਡਾਂ ਵਿੱਚ ਰੱਖੇ ਜਾਂਦੇ ਦੁਧਾਰੂ ਪਸ਼ੂਆਂ ਤੋਂ ਪ੍ਰਾਪਤ ਹੋਣਾ ਵਾਲਾ ਤਾਜਾ ਦੁੱਧ ਪੈਕਟਾਂ ਵਾਲੇ ਦੁੱਧ ਤੋਂ ਕਿਤੇ ਵਧੀਆ ਹੈ। ਇਸ ਪਿੰਡਾਂ ਤੋਂ ਸ਼ਹਿਰਾਂ ਵੱਲ ਦੀ ਦੌੜ ਨੇ ਸਾਨੂੰ ਆਧੁਨਿਕਤਾ ਦਾ ਲਾਲਚ ਦੇ ਕੇ ਸਾਥੋਂ ਬਹੁਤ ਕੁਝ ਖੋਹ ਲਿਆ ਹੈ। ਬਦਲਾਅ ਹਮੇਸ਼ਾ ਸਾਰਥਕ ਨਹੀਂ ਹੁੰਦਾ, ਇਸ ਦੇ ਕਈ ਵਾਰ ਭਿਆਨਕ ਨਤੀਜੇ ਵੀ ਝੱਲਣੇ ਪੈਂਦੇ ਹਨ। ਅਜਿਹਾ ਹੀ ਪੰਜਾਬੀ ਸੱਭਿਆਚਾਰਕ ਨਾਲ ਵਾਪਰ ਰਿਹਾ ਹੈ। Lifestyle
ਪਿੰਡਾਂ ਤੋਂ ਸ਼ਹਿਰਾਂ ਵੱਲ ਜਾ ਰਹੇ ਲੋਕਾਂ ’ਤੇ ਪੱਛਮੀ ਸੱਭਿਅਤਾ ਦਾ ਪ੍ਰਭਾਵ ਦੇਖਿਆ ਜਾ ਸਕਦਾ ਹੈ ਕਿਉਂਕਿ ਕੋਈ ਵੀ ਜਦੋਂ ਨਵੀਂ ਤਕਨੀਕ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਉਹ ਸ਼ਹਿਰਾਂ ਨੂੰ ਮਾਰ ਕਰਦੀ ਹੈ। ਜਿਵੇਂ ਪਹਿਲਾਂ ਕਦੇ ਅਲਟ੍ਰਾਸਾਊਂਡ ਦਾ ਨਾਂਅ ਨਹੀਂ ਸੀ ਸੁਣਿਆ ਪਰੰਤੂ ਹੁਣ ਬੱਚਾ ਵੀ ਅਲਟ੍ਰਾਸਾਊਂਡ ਦੇ ਨਾਂਅ ਤੋਂ ਜਾਣੂ ਹੈ। ਪਾਟੀਆਂ ਪੈਂਟਾਂ ਆਧੁਨਿਕਤਾ ਦੀ ਨਿਸ਼ਾਨੀ ਹਨ। ਇਹ ਸਾਡੀ ਪੜ੍ਹੀ-ਲਿਖੀ ਪੀੜ੍ਹੀ ਦੀ ਸੋਚ ਹੈ। ਨਵੀਂ ਪੀੜ੍ਹੀ ਦੀ ਸੋਚ ਮੁਤਾਬਿਕ ਕੁੜਤੇ ਪਜਾਮੇ ਵਾਲਾ ਵਿਅਕਤੀ ਅਨਪੜ੍ਹ, ਤੇ ਪੈਦਲ ਜਾ ਰਿਹਾ ਵਿਅਕਤੀ ਗੁਰਬਤ ਦੀ ਨਿਸ਼ਾਨੀ ਹੈ। ਜਿਹੜੇ ਪੰਜਾਬੀ ਦੇ ਪੇਪਰ ਵਿੱਚੋਂ ਫੇਲ੍ਹ ਹੋ ਰਹੇ ਹਨ ਉਹ ਵਿਦੇਸ਼ੀ ਭਾਸ਼ਾ ਨੂੰ ਸਹੀ ਤਰੀਕੇ ਨਾਲ ਕਿਵੇਂ ਸਿੱਖ ਸਕਣਗੇ। ਟੁੱਟੀ-ਭੱਜੀ ਅੰਗਰੇਜੀ ਘੋਟਣ ਵਾਲੇ ਮਾਂ-ਬੋਲੀ ਤੋਂ ਵੀ ਕੋਹਾਂ ਦੂਰ ਜਾ ਰਹੇ ਹਨ। Lifestyle
Read This : Kisan Mela: ਪੈਸਟੀਸਾਈਡ ਦੀ ਪ੍ਰਸਿੱਧ ਕੰਪਨੀ ਬੈਸਟ ਐਗਰੋ ਲਾਈਫ ਵੱਲੋਂ ਕਿਸਾਨ ਮੇਲਾ ਕਰਵਾਇਆ
ਪਿੰਡਾਂ ’ਤੇ ਸ਼ਹਿਰਾਂ ਦੀ ਪਾਣ ਚੜ੍ਹ ਚੁੱਕੀ ਹੈ। ਸ਼ਹਿਰਾਂ ਵਿੱਚ ਸਿੱਖਿਆ, ਸਿਹਤ ਅਤੇ ਰੁਜਗਾਰ ਦੇ ਜ਼ਿਆਦਾ ਮੌਕੇ ਦਿਖਾਈ ਦਿੰਦੇ ਹਨ। ਇਹ ਸਹੀ ਹੈ ਪਰੰਤੂ ਇਸਦਾ ਮਤਲਬ ਇਹ ਨਹੀਂ ਕਿ ਪਿੰਡ ਪੱਛੜੇ ਹੋਏ ਹਨ। ਪਿੰਡਾਂ ਦੇ ਬੱਚੇ ਵੀ ਮਿਹਨਤ, ਮੁਸ਼ੱਕਤ ਅਤੇ ਸੰਘਰਸ਼ ਨਾਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਖੇਤਰਾਂ ਵਿੱਚ ਮੱਲਾਂ ਮਾਰ ਰਹੇ ਹਨ। ਅੱਜ ਵੀ ਪਿੰਡ ਆਪਣਾ ਵਿਰਸਾ, ਆਪਣਾ ਇਤਿਹਾਸ ਅਤੇ ਆਪਣੀ ਹੋਂਦ ਬਚਾਉਣ ਲਈ ਸੰਘਰਸ਼ ਕਰ ਰਹੇ ਹਨ। ਸਮੇਂ ਦੇ ਹਾਕਮਾਂ ਦਾ ਪਿੰਡਾਂ ਵਿੱਚ ਜ਼ਿਆਦਾ ਗੇੜਾ ਵੋਟਾਂ ਵੇਲੇ ਹੀ ਲੱਗਦਾ ਹੈ ਉਹ ਪਿੰਡਾਂ ਨੂੰ ਸਿਰਫ਼ ਵੋਟ ਬੈਂਕ ਹੀ ਸਮਝਦੇ ਹਨ। ਅਜਾਦੀ ਦੇ ਪੌਣੇ ਦਹਾਕੇ ਤੋਂ ਵੱਧ ਸਮਾਂ ਬੀਤਣ ਬਾਅਦ ਵੀ ਦੇਸ਼ ਦੇ ਹਾਕਮਾਂ ਨੇ ਪਿੰਡਾਂ ਨੂੰ ਪੱਕੀਆਂ ਸੜਕਾਂ ਤੇ ਪੱਕੀਆਂ ਗਲੀਆਂ ਨਾਲੀਆਂ ਦੇ ਮੁੱਦਿਆਂ ਵਿੱਚ ਉਲਝਾ ਕੇ ਰੱਖ ਦਿੱਤਾ। Lifestyle
ਅੱਜ ਵੀ ਅਜਿਹੇ ਪਿੰਡ ਬਹੁਤ ਹਨ ਜਿੱਥੇ ਦਰਿਆ ਦੇ ਉੱਤੇ ਪੁਲ ਨਹੀਂ ਹਨ ਬੱਚੇ ਕਿਸ਼ਤੀ ਨਾਲ ਦਰਿਆ ਪਾਰ ਕਰਕੇ ਸਕੂਲ ਜਾਂਦੇ ਹਨ ਪਰ ਪਿੰਡਾਂ ਵਿੱਚ ਅੱਜ ਵੀ ਖੁਸ਼ਹਾਲੀ ਹੈ, ਸ਼ਹਿਰ ਦੀ ਭੱਜ-ਦੌੜ ਤੋਂ ਦੂਰ ਸ਼ਾਂਤਮਈ ਪਰੰਤੂ ਇਹ ਹੋਂਦ ਖਤਰੇ ਵਿੱਚ ਹੈ। ਸ਼ਹਿਰ ਦਿਨੋਂ-ਦਿਨ ਵਧ ਰਹੇ ਹਨ। ਜਿਸ ਤਰ੍ਹਾਂ ਚੰਡੀਗੜ੍ਹ ਨੇ ਪੰਜਾਬ ਦੇ ਕਈ ਪਿੰਡ ਖਾ ਲਏ ਉਸ ਤਰ੍ਹਾਂ ਸ਼ਹਿਰਾਂ ਦਾ ਖੇਤਰਫਲ ਵਧਣ ਕਰਕੇ ਪਿੰਡਾਂ ਤੇ ਸ਼ਹਿਰਾਂ ਵਿਚਲੀ ਦੂਰੀ ਘਟ ਰਹੀ ਹੈ। ਪਿੰਡਾਂ ਨੂੰ ਉਜਾੜਨ ਲਈ ਜ਼ਮੀਨਾਂ ਦੇ ਦੁੱਗਣੇ ਭਾਅ ਦਾ ਲਾਲਚ ਦਿੱਤਾ ਜਾ ਰਿਹਾ ਹੈ। ਪਿੰਡਾਂ ਦੀ ਹੋਂਦ ਖਤਮ ਕਰਨ ਲਈ ਅਖੌਤੀ ਵਿਕਾਸ ਦਾ ਨਾਅਰਾ ਦਿੱਤਾ ਜਾ ਰਿਹਾ ਹੈ। Lifestyle
ਜਿਸ ਨੇ ਜੰਗਲ-ਬੇਲੇ ਉਜਾੜ ਕੇ ਧਰਤੀ ਦੀ ਹੋਂਦ ਨੂੰ ਵੀ ਖਤਰੇ ਵਿੱਚ ਪਾ ਦਿੱਤਾ ਹੈ। ਪਿੰਡਾਂ ਵਿੱਚ ਤਾਂ ਕਿਤੇ ਨਿੰਮ ਦੀ ਛਾਂ ਲੱਭ ਵੀ ਜਾਂਦੀ ਹੈ ਪਰ ਸ਼ਹਿਰਾਂ ਵਿੱਚ ਤਾਂ ਚਾਦਰਾਂ ਦਾ ਸ਼ੈੱਡ ਪਾ ਕੇ ਨਿੰਮ ਦੀ ਛਾਂ ਦੀ ਪੂਰਤੀ ਕੀਤੀ ਜਾਂਦੀ ਹੈ ਪਰੰਤੂ ਇਹ ਯਾਦ ਰੱਖਣਾ ਹੋਵੇਗਾ ਕਿ ਨਿੰਮ ਛਾਂ ਦੇ ਨਾਲ-ਨਾਲ ਆਕਸੀਜ਼ਨ ਵੀ ਦੇਵੇਗਾ ਜਦਕਿ ਚਾਦਰਾਂ ਦਾ ਸ਼ੈੱਡ ਕੇਵਲ ਛਾਂ ਦੇਵੇਗਾ ਆਕਸੀਜਨ ਨਹੀਂ। ਅਖੌਤੀ ਵਿਕਾਸ ਦੇ ਨਾਂਅ ’ਤੇ ਕੀਤੇ ਜਾ ਰਹੇ ਕੁਦਰਤ ਨਾਲ ਖਿਲਵਾੜ ਨੂੰ ਰੋਕਣਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ ਕਿਉਂਕਿ ਧਰਤੀ ’ਤੇ ਰਹਿਣਾ ਤਾਂ ਹਰ ਕੋਈ ਚਾਹੁੰਦਾ ਹੈ ਪਰੰਤੂ ਇਸ ਨੂੰ ਬਚਾਉਣ ਦਾ ਉੱਦਮ ਕੋਈ ਨਹੀਂ ਕਰਨਾ ਚਾਹੁੰਦਾ। ਪਿੰਡਾਂ ਦੇ ਨਾਲ-ਨਾਲ ਵਾਤਾਵਰਨ ਦੀ ਹੋਂਦ ਬਚਾਉਣ ਲਈ ਵੀ ਅੱਗੇ ਆਉਣਾ ਬਹੁਤ ਜ਼ਰੂਰੀ ਅਤੇ ਸਮੇਂ ਦੀ ਮੁੱਖ ਲੋੜ ਹੈ। Lifestyle
ਮੋ. 70873-67969
ਰਜਵਿੰਦਰ ਪਾਲ ਸ਼ਰਮਾ
ਪ੍ਰਦੂਸ਼ਣ ਨਾਲ ਜ਼ਹਿਰੀਲੀ ਗੈਸ ਦੇ ਚੈਂਬਰ ਬਣਦੇ ਸ਼ਹਿਰ
ਦੀਪਕ ਤਿਆਗੀ
ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਦਾ ਖੇਤਰ ਦੀਵਾਲੀ ਦੇ ਤਿਉਹਾਰ ਤੋਂ ਬਾਦ ਇੱਕ ਵਾਰ ਫਿਰ ਮੀਡੀਆ ਦੀ ਜਬਰਦਸਤ ਚਰਚਾ ‘ਚ ਸ਼ਾਮਲ ਹੈ ਹਰ ਵਾਰ ਵਾਂਗ ਇਸ ਵਾਰ ਵੀ ਚਰਚਾ ਦੀ ਵਜ੍ਹਾ ਹੈ ਦਿੱਲੀ ‘ਚ ਵਧਦਾ ਹਵਾ ਪ੍ਰਦੂਸ਼ਣ, ਆਪਣੇ ਜਾਨਲੇਵਾ ਹਵਾ ਪ੍ਰਦੂਸ਼ਣ ਲਈ ਸੰਸਾਰ ‘ਚ ਪ੍ਰਸਿੱਧ ਹੋ ਗਈ ਦੇਸ਼ ਦੀ ਰਾਜਧਾਨੀ ਦਿੱਲੀ ਦੀਵਾਲੀ ਤੋਂ ਬਾਦ ਕਾਲੇ ਧੂੰਏਂ ਦੇ ਬੱਦਲਾਂ ਦੀ ਬੁੱਕਲ ‘ਚ ਲੁਕੀ ਹੋਈ ਹੈ ਹਵਾ ਪ੍ਰਦੂਸ਼ਣ ਦੇ ਚੱਲਦੇ ਲੋਕਾਂ ਨੂੰ ਸੂਰਜ ਦੇ ਦਰਸ਼ਨ ਬਹੁਤ ਹੀ ਮੁਸ਼ਕਲ ਨਾਲ ਹੋ ਰਹੇ ਹਨ, ਪਰ ਅਸੀਂ ਫ਼ਿਰ ਵੀ ਸੁਧਰਨ ਦਾ ਨਾਂਅ ਨਹੀਂ ਲੈਂਦੇ ਹਾਂ ਆਪਣੇ ਹੀ ਹੱਥੀਂ ਆਪਣੇ ਪਿਆਰੇ ਚਮਨ ‘ਚ ਅੱਗ ਲਾ ਦਿੰਦੇ ਹਾਂ ਤੇ ਸਵਰਗ ਵਰਗੀ ਧਰਤੀ ਨੂੰ ਖੁਦ ਹੀ ਪ੍ਰਦੂਸ਼ਿਤ ਕਰਕੇ ਨਰਕ ਬਣਾ ਲੈਂਦੇ ਹਾਂ।
ਅਸੀਂ ਸਾਰੇ ਆਪਣੇ ਆਲੇ-ਦੁਆਲੇ ਦੇਖੀਏ ਤਾਂ ਈਸ਼ਵਰ ਦੀ ਬਣਾਈ ਇਸ ਅਦਭੁੱਤ ਦੁਨੀਆ ਦੇ ਨਿਰਾਲੇ ਕੁਦਰਤ ਦੇ ਨਜਾਰਿਆਂ ਨੂੰ ਦੇਖ ਕੇ ਸਾਡਾ ਤਨ-ਮਨ ਖਿੜ ਜਾਂਦਾ ਹੈ ਭਗਵਾਨ ਨੇ ਸਾਨੂੰ ਕੁਦਰਤ ਦੀ ਬੁੱਕਲ ‘ਚ ਹਰ ਪਾਸੇ ਨਦੀਆਂ, ਕੁਦਰਤੀ ਸੰਗੀਤਮਈ ਝਰਨੇ, ਮਨਮੋਹਕ ਕੁਦਰਤੀ ਪਹਾੜ, ਤਰ੍ਹਾਂ-ਤਰ੍ਹਾਂ ਦੇ ਸੁੰਦਰ ਜੀਵ-ਜੰਤੂ, ਸੁੰਦਰ ਫੁੱਲ, ਕੰਦਮੂਲ-ਫ਼ਲ, ਤਰ੍ਹਾਂ-ਤਰ੍ਹਾਂ ਦੇ ਅਨਾਜ, ਵੇਲਾਂ-ਬੂਟੇ, ਹਰੇ-ਭਰੇ ਛੋਟੇ ਤੇ ਵਿਸ਼ਾਲ ਦਰੱਖਤ, ਪਿਆਰੇ-ਪਿਆਰੇ ਚਹਿਕਦੇ ਪੰਛੀ ਆਦਿ ਨਾਲ ਭਰਪੂਰ ਸਵਰਗ ਰੂਪੀ ਸੁੰਦਰ ਸੰਸਾਰ ਦਿੱਤਾ ਹੈ, ਇਹ ਉੁਹ ਸੰਸਾਰ ਹੈ ਜੋ ਆਦਿਕਾਲ ਤੋਂ ਤੇ ਅੱਜ ਵੀ ਸਾਡੇ ਸਾਰੇ ਇਨਸਾਨਾਂ ਦੀ ਖਿੱਚ ਦਾ ਹਮੇਸ਼ਾ ਕੇਂਦਰ ਬਿੰਦੂ ਰਿਹਾ ਹੈ ਪਰ ਅੱਜ ਇਨਸਾਨ ਨੇ ਆਪਣੀ ਜਗਿਆਸਾ ਅਤੇ ਨਵੀਆਂ-ਨਵੀਆਂ ਖੋਜਾਂ ਦੀ ਇੱਛਾ ‘ਚ ਜਦੋਂ ਤੋਂ ਕੁਦਰਤ ਦੇ ਕੰਮਾਂ ‘ਚ ਦਖਲਅੰਦਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਹੈ, ਉਦੋਂ ਵਾਤਾਵਰਨ ਦੀ ਹਾਲਤ ਦਿਨ-ਪ੍ਰਤੀਦਿਨ ਚਿੰਤਾਜਨਕ ਹੋ ਕੇ ਬੇਹੱਦ ਪ੍ਰਦੂਸ਼ਿਤ ਹੁੰਦੀ ਜਾ ਰਹੀ ਹੈ ਅੱਜ ਦੇਸ਼ ‘ਚ ਜ਼ਹਿਰੀਲੀ ਹੁੰਦੀ ਆਬੋ-ਹਵਾ ਦੀ ਵਜ੍ਹਾ ਨਾਲ ਸਾਹ, ਐਲਰਜੀ ਸਬੰਧੀ ਤੇ ਹੋਰ ਤਰ੍ਹਾਂ-ਤਰ੍ਹਾਂ ਦੀਆਂ ਬਿਮਾਰੀਆਂ ਦਾ ਖ਼ਤਰਾ ਸਾਰੇ ਦੇਸ਼ ਵਾਸੀਆਂ ‘ਤੇ ਬਹੁਤ ਤੇਜ਼ੀ ਨਾਲ ਮੰਡਰਾ ਰਿਹਾ ਹੈ।
ਜ਼ਹਿਰੀਲੀ ਹਵਾ ਦੇ ਚੱਲਦਿਆਂ ਲੋਕਾਂ ਦੀ ਰੋਗ ਰੋਕੂ ਸਮਰੱਥਾ ਘਟਣ ਨਾਲ ਤੇ ਗੰਭੀਰ ਬਿਮਾਰੀਆਂ ਦੇ ਵਧਣ ਨਾਲ ਦੇਸ਼ ‘ਚ ਮੌਤ ਦਰ ‘ਚ ਕਾਫ਼ੀ ਤੇਜ਼ੀ ਨਾਲ ਇਜਾਫ਼ਾ ਹੋਇਆ ਹੈ ਪ੍ਰਦੂਸ਼ਣ ਦੀ ਵਜ੍ਹਾ ਨਾਲ ਦਮ ਤੋੜਦੇ ਲੋਕਾਂ ਦੇ ਅੰਕੜਿਆਂ ‘ਚ ਸਾਲ ਦਰ ਸਾਲ ਬਹੁਤ ਹੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਅਮਰੀਕਾ ਦੀਆਂ ਦੋ ਸੰਸਥਾਵਾਂ ਹੈਲਥ ਇਫੈਕਟਸ ਇਸਟੀਚਿਊਟ ਅਤੇ ਇਸਟੀਚਿਊਟ ਫ਼ਾਰ ਹੈਲਥ ਮੈਟ੍ਰਿਕਸ ਐਂਡ ਇਵੈਲਿਊਏਸ਼ਨ ਨੇ ਹਾਲ ਹੀ ‘ਚ ਵਿਸ਼ਵ ਭਰ ‘ਚ ਹਵਾ ਦੀ ਗੁਣਵੱਤਾ ਨਾਲ ਸਬੰਧਿਤ ਅੰਕੜਿਆਂ ‘ਤੇ ਆਪਣੀ ਇੱਕ ਵਿਸਥਾਰਤ ਰਿਪੋਰਟ ਜਾਰੀ ਕੀਤੀ ਸੀ, ‘ਸਟੇਟ ਆਫ਼ ਗਲੋਬਲ ਏਅਰ-2019’ ਇਸ ਰਿਪੋਰਟ ਅਨੁਸਾਰ ਸੰਸਾਰ ਭਰ ‘ਚ ਹਵਾ ਪ੍ਰਦੂਸ਼ਣ ਨਾਲ ਹੋਣ ਵਾਲੀਆਂ 5 ਮਿਲੀਅਨ ਮੌਤਾਂ ‘ਚੋਂ 50 ਫੀਸਦੀ ਮੌਤਾਂ ਭਾਰਤ ਅਤੇ ਚੀਨ ‘ਚ ਹੀ ਹੁੰਦੀਆਂ ਹਨ ਜੋ ਕਿ ਬਹੁਤ ਹੀ ਭਿਆਨਕ ਸਥਿਤੀ ਨੂੰ ਦਰਸ਼ਾਉਣ ਵਾਲੇ ਅੰਕੜੇ ਹਨ।
ਇਸ ਸਰਵੇ ਰਿਪੋਰਟ ‘ਚ ਕਿਹਾ ਗਿਆ ਹੈ ਕਿ ਲੰਮੇ ਸਮੇਂ ਤੱਕ ਘਰ ਤੋਂ ਬਾਹਰ ਰਹਿਣ ਜਾਂ ਘਰ ‘ਚ ਹਵਾ ਪ੍ਰਦੂਸ਼ਣ ਦੇ ਚੱਲਦਿਆਂ ਸਾਲ 2017 ‘ਚ ਸਟਰੋਕ, ਡਾਇਬਟੀਜ਼, ਹਾਰਕ ਅਟੈਕ, ਫੇਫੜਿਆਂ ਦੇ ਕੈਂਸਰ ਜਾਂ ਫੇਫੜਿਆਂ ਆਦਿ ਦੀਆਂ ਗੰਭੀਰ ਬਿਮਾਰੀਆਂ ਨਾਲ ਸੰਸਾਰ ‘ਚ ਲਗਭਗ 50 ਲੱਖ ਲੋਕਾਂ ਦੀ ਮੌਤ ਹੋਈ ਹੈ ਇਸ ਰਿਪੋਰਟ ਅਨੁਸਾਰ ਅੱਜ ਭਾਰਤ ‘ਚ ਹਵਾ ਪ੍ਰਦੂਸ਼ਣ ਹੁਣ ਸਿਹਤ ਲਈ ਸਭ ਤੋਂ ਖਤਰਨਾਕ ਜੋਖ਼ਮਾਂ ‘ਚ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ, ਜੋ ਕਿ ਹੁਣ ਦੇਸ਼ ‘ਚ ਮੌਤ ਦਾ ਤੀਜਾ ਸਭ ਤੋਂ ਵੱਡਾ ਕਾਰਨ ਬਣ ਗਿਆ ਹੈ ਜੋ ਦੇਸ਼ ‘ਚ ਤੰਬਾਕੂਨੋਸ਼ੀ ਨਾਲ ਹੋਣ ਵਾਲੀਆਂ ਮੌਤਾਂ ਦੇ ਠੀਕ ਉੱਪਰ ਹੈ 2017 ‘ਚ ਭਾਰਤ ਦੀ ਲਗਭਗ 60 ਫੀਸਦੀ ਅਬਾਦੀ ਘਰੇਲੂ ਪ੍ਰਦੂਸ਼ਣ ਦੇ ਸੰਪਰਕ ‘ਚ ਸੀ ਇਸ ਰਿਪੋਰਟ ‘ਚ ਜਦੋਂ ਭਾਰਤ ਵੀ ਹਵਾ ਗੁਣਵੱਤਾ ਦਾ ਅਧਿਐਨ ਕੀਤਾ ਗਿਆ ਹੈ, ਤਾਂ ਪਾਇਆ ਗਿਆ ਕਿ ਸੰਸਾਰ ‘ਚ ਸਭ ਤੋਂ ਜਿਆਦਾ ਭਾਰਤ ‘ਚ ਹਵਾ ਪ੍ਰਦੂਸ਼ਣ ਦੀ ਵਜ੍ਹਾ ਨਾਲ ਲੋਕਾਂ ਦੀ ਮੌਤ ਹੋ ਰਹੀ ਹੈ ਜੋ ਕਿ ਭਵਿੱਖ ‘ਚ ਦੇਸ਼ਹਿੱਤ ਲਈ ਠੀਕ ਨਹੀਂ ਹੈ ਇੱਥੇ ਦੱਸਣਯੋਗ ਹੈ ਕਿ ਨਾਈਟ੍ਰੋਜਨ, ਸਲਫਰ ਆਕਸਾਈਡ ਅਤੇ ਕਾਰਬਨ ਖਾਸ ਕਰਕੇ ਪੀਐਮ 2.5 ਵਰਗੇ ਹਵਾ ਪ੍ਰਦੂਸ਼ਕ ਤੱਤਾਂ ਨੂੰ ਇਸ ਸਮੇਂ ਮੌਤ ਦਾ ਇੱਕ ਬਹੁਤ ਵੱਡਾ ਕਾਰਨ ਮੰਨਿਆ ਜਾਂਦਾ ਹੈ ਠੀਕ ਉਸ ਤਰ੍ਹਾਂ ‘ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ’ ਨੇ ਆਪਣੀ ਰਿਪੋਰਟ ‘ਚ ਜਿਨ੍ਹਾਂ ਸ਼ਹਿਰਾਂ ਨੂੰ ਸਭ ਤੋਂ ਜਿਆਦਾ ਪ੍ਰਦੂਸ਼ਿਤ ਸ਼ਹਿਰ ਮੰਨਿਆ ਹੈ ਪਰ ਫਿਰ ਵੀ ਸਰਕਾਰ ਨਾ ਜਾਣੇ ਕਿਉਂ ਉਨ੍ਹਾਂ ਸ਼ਹਿਰਾਂ ਦੇ ਹਵਾ ਪ੍ਰਦੂਸ਼ਣ ਸਬੰਧੀ ਆਈਆਂ ਰਿਪੋਰਟਾਂ ਨੂੰ ਖਾਸ ਤਵੱਜੋਂ ਨਹੀਂ ਦਿੰਦੀ ਹੈ, ਜਿਸ ਦੇ ਚੱਲਦਿਆਂ ਦੇਸ਼ ‘ਚ ਨਾ ਤਾਂ ਸਹੀ ਢੰਗ ਨਾਲ ਪ੍ਰਦੂਸ਼ਣ ਕੰਟਰੋਲ ਹੋ ਪਾ ਰਿਹਾ ਹੈ ਤੇ ਨਾ ਹੀ ਸਹੀ ਅੰਕੜੇ ਸਾਰੇ ਦੇਸ਼ ਵਾਸੀਆਂ ਦੇ ਸਾਹਮਣੇ ਆ ਰਹੇ ਹਨ ਪਰ ਵਿਦੇਸ਼ੀ ਸੰਸਥਾਵਾਂ ਦੀ ਰਿਪੋਰਟ ‘ਚ ਦਿੱਤੀ ਗਈ ਇਸ ਗੱਲ ਨਾਲ ਤਾਂ ਸਹਿਮਤ ਹੋਇਆ ਜਾ ਸਕਦਾ ਹੈ ਕਿ ਹਵਾ ਪ੍ਰਦੂਸ਼ਣ ਦੀ ਵਜ੍ਹਾ ਨਾਲ ਦੇਸ਼ ‘ਚ ਹੋਣ ਵਾਲੀਆਂ ਮੌਤਾਂ ਦੀ ਜੋ ਗਿਣਤੀ ਇਸ ਰਿਪੋਰਟ ‘ਚ ਦਿੱਤੀ ਗਈ ਹੈ ਉਸਦੀ ਗਿਣਤੀ ਘੱਟ ਜਾਂ ਵੱਧ ਤਾਂ ਹੋ ਸਕਦੀ ਹੈ, ਪਰ ਇਹ ਵੀ ਕੌੜੀ ਸੱਚਾਈ ਹੈ ਕਿ ਹਵਾ ਪ੍ਰਦੂਸ਼ਣ ਦੇ ਚੱਲਦਿਆਂ ਦੇਸ਼ ਦੇ ਸ਼ਹਿਰ ਦਿਨ-ਪ੍ਰਤੀਦਿਨ ਜ਼ਹਿਰੀਲੇ ਗੈਸ ਦੇ ਚੈਂਬਰ ਬਣਦੇ ਜਾ ਰਹੇ ਹਨ ਅਤੇ ਉਸ ਨਾਲ ਹੁਣ ਲੋਕ ਬੇਵਕਤੀ ਮੌਤੇ ਦੇ ਸ਼ਿਕਾਰ ਰਹੇ ਹਨ।
ਇਸ ਸੱਚਾਈ ਤੋਂ ਹੁਣ ਨਾ ਤਾਂ ਸਰਕਾਰ ਅਤੇ ਨਾ ਹੀ ਆਮ ਆਦਮੀ ਮੂੰਹ ਮੋੜ ਸਕਦਾ ਹੈ ਕਿਉਂਕਿ ਹੁਣ ਇਹ ਸਭ ਨੂੰ ਸਮਝ ਆ ਗਿਆ ਹੈ ਕਿ ਹਵਾ ਪ੍ਰਦੂਸ਼ਣ ਇੱਕ ਬਹੁਤ ਹੀ ਗੰਭੀਰ ਵਾਤਾਵਰਨੀ ਸਮੱਸਿਆ ਹੈ ਜਿਸਦਾ ਜਲਦੀ ਤੋਂ ਜਲਦੀ ਕਾਰਗਰ ਹੱਲ ਕਰਨ ਲਈ ਸਰਕਾਰ ਨੂੰ ਆਮ ਲੋਕਾਂ ਦੇ ਸਹਿਯੋਗ ਨਾਲ ਪ੍ਰਭਾਵਸ਼ਾਲੀ ਕਦਮ ਚੁੱਕਣੇ ਹੋਣਗੇ ਦੇਸ਼ ‘ਚ ਅੱਜ ਵੀ ਹਾਲਤ ਇਹ ਹੈ ਕਿ ਹਵਾ ਪ੍ਰਦੂਸ਼ਣ ਘੱਟ ਕਰਨ ਦੀਆਂ ਕੋਸ਼ਿਸਾਂ ਸਿਰਫ਼ ਦੇਸ਼ ਦੇ ਚੰਦ ਵੱਡੇ ਸ਼ਹਿਰਾਂ ਦਿੱਲੀ, ਮੁੰਬਈ ਆਦਿ ਵਰਗੇ ਮਹਾਂਨਗਰਾਂ ਤੱਕ ਕੇਂਦਰਿਤ ਰਹੀਆਂ ਹਨ ਇਸ ਗੰਭੀਰ ਸਮੱਸਿਆ ਦੇ ਮਸਲੇ ‘ਤੇ ਸਰਕਾਰਾਂ ਨੇ ਛੋਟੇ ਸ਼ਹਿਰਾਂ ਅਤੇ ਪਿੰਡਾਂ ਦੇ ਨਿਵਾਸੀਆਂ ਨੂੰ ਰੱਬ ਆਸਰੇ ਛੱਡ ਦਿੱਤਾ ਹੈ ਜੋ ਲੋਕਾਂ ਦੀ ਸਿਹਤ ਲਈ ਘਾਤਕ ਸਥਿਤੀ ਹੈ ਇਹ ਹਾਲਤ ਉਦੋਂ ਹੈ ਜਦੋਂ ਸਾਲ 2016 ‘ਚ ‘ਵਿਸ਼ਵ ਸਿਹਤ ਸੰਗਠਨ’ ਨੇ ਦੁਨੀਆ ਦੇ 20 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਜਾਰੀ ਕੀਤੀ ਸੀ, ਉਨ੍ਹਾਂ ‘ਚ ਭਾਰਤ ਦੇ 10 ਸ਼ਹਿਰ ਸ਼ਾਮਲ ਸਨ ਫਿਰ ਵੀ ਹਾਲੇ ਤੱਕ ਸਰਕਾਰ ਨੇ ਛੋਟੇ ਸ਼ਹਿਰਾਂ ਤੇ ਪਿੰਡਾਂ ‘ਚ ਪ੍ਰਦੂਸ਼ਣ ਰੋਕਣ ਲਈ ਕੋਈ ਠੋਸ ਕਾਰਗਰ ਪਹਿਲ ਨਹੀਂ ਕੀਤੀ।
ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਨਾ ਤਾਂ ਅਸੀਂ ਨਾ ਹੀ ਸਥਾਨਕ ਪ੍ਰਸ਼ਾਸਨ ਆਪਣੇ ਸ਼ਹਿਰਾਂ ‘ਚ ਹਵਾ ਪ੍ਰਦੂਸ਼ਣ ਦਾ ਅੰਦਾਜਾ ਠੀਕ ਤਰ੍ਹਾਂ ਲਾ ਪਾ ਰਹੇ ਹਾਂ, ਤਾਂ ਇਸਦੀ ਵਜ੍ਹਾ ਨਾਲ ਆਮ ਜਨਤਾ ਦੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਦਾ ਅੰਦਾਜ ਅਸੀਂ ਠੀਕ ਤਰ੍ਹਾਂ ਕਿਵੇਂ ਲਾ ਸਕਾਂਗੇ? ਇਸ ਲਈ ਜ਼ਰੂਰੀ ਬੁਨਿਆਦੀ ਢਾਂਚੇ ਦੀ ਘਾਟ ਦੀ ਸਥਿਤੀ ‘ਚ ਅਸੀਂ ਸੰਸਾਰਿਕ ਪੱਧਰ ‘ਤੇ ਕੀਤੇ ਜਾ ਰਹੇ ਇਨ੍ਹਾਂ ਵਿਦੇਸ਼ੀ ਅੰਕੜਿਆਂ ‘ਤੇ ਵਿਸ਼ਵਾਸ ਕਰਕੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਕਦਮ ਚੁੱਕ ਸਕਦੇ ਹਾਂ, ਜਦੋਂ ਤੱਕ ਕਿ ਸਾਡਾ ਢਾਂਚਾ ਪ੍ਰਭਾਵਸ਼ਾਲੀ ਰੂਪ ਨਾਲ ਵਿਕਸਿਤ ਨਹੀਂ ਹੋ ਜਾਂਦਾ ਉਦੋਂ ਤੱਕ ਸਾਡੇ ਕੋਲ ਵਿਦੇਸ਼ੀ ਅੰਕੜਿਆਂ ਅਤੇ ਰਿਪੋਰਟਾਂ ‘ਤੇ ਵਿਸ਼ਵਾਸ ਕਰਨ ਤੋਂ ਇਲਾਵਾ ਹੋਰ ਕੋਈ ਬਦਲ ਨਹੀਂ ਬਚਦਾ ਹੈ।
ਸਾਨੂੰ ਸਾਰਿਆਂ ਨੂੰ ਸਮਝਣਾ ਹੋਵੇਗਾ ਕਿ ਅੱਜ-ਕੱਲ੍ਹ ਸਾਡੇ ਦੇਸ਼ ਦੇ ਸਾਰੇ ਸ਼ਹਿਰਾਂ ‘ਚ ਤਰ੍ਹਾਂ-ਤਰ੍ਹਾਂ ਦਾ ਐਨਾ ਪ੍ਰਦੂਸ਼ਣ ਅਤੇ ਰੌਲਾ ਹੈ ਕਿ ਪੰਛੀ ਤੱਕ ਵੀ ਉੱਥੋਂ ਪਲਾਇਨ ਕਰਨ ਲੱਗੇ ਹਨ ਹੁਣ ਪੰਛੀਆਂ ਦੇ ਨਾਂਅ ‘ਤੇ ਸ਼ਹਿਰਾਂ ‘ਚ ਸਿਰਫ਼ ਕੁਝ ਗਿਣੇ-ਚੁਣੇ ਚੰਦ ਪ੍ਰਜਾਤੀਆਂ ਦੇ ਪੰਛੀ ਹੀ ਦੇਖਣ ਨੂੰ ਮਿਲਦੇ ਹਨ, ਅੱਜ ਸ਼ਹਿਰ ਅਤੇ ਪਿੰਡ ‘ਚ ਤਰ੍ਹਾਂ-ਤਰ੍ਹਾਂ ਦੇ ਪ੍ਰਦੂਸ਼ਣ ਦੀ ਵਜ੍ਹਾ ਨਾਲ ਲੋਕ ਆਏ ਦਿਨ ਗੰਭੀਰ ਬਿਮਾਰੀਆਂ ਤੋਂ ਗ੍ਰਸਤ ਹੋ ਰਹੇ ਹਨ ਪ੍ਰਦੂਸ਼ਣ ਦੇ ਚੱਲਦਿਆਂ ਸ਼ਹਿਰ ਦਾ ਤਾਂ ਹਰ ਦੂਜਾ ਵਿਅਕਤੀ ਕਿਸੇ ਨਾ ਕਿਸੇ ਤਰ੍ਹਾਂ  ਦੇ ਰੋਗਾਂ ਤੋਂ ਗ੍ਰਸਤ ਹੋ ਗਿਆ ਹੈ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਉਸਦੇ ਨੇੜੇ-ਤੇੜੇ ਦੇ ਇਲਾਕਿਆਂ ‘ਚ ਤਾਂ ਹੁਣ ਐਨਾ ਹਵਾ ਪ੍ਰਦੂਸ਼ਣ ਵਧ ਗਿਆ ਕਿ ਲੋਕਾਂ ਨੂੰ ਸਾਹ ਲੈਣਾ ਔਖਾ ਹੋ ਗਿਐ ਇਸ ਲਈ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਦੇਸ਼ਵਾਸੀ ਸਰਕਾਰ ਦੇ ਨਾਲ ਮਿਲ ਕੇ ਫਾਇਲਾਂ ਤੋਂ ਬਾਹਰ ਆ ਕੇ ਜ਼ਮੀਨੀ ਪੱਧਰ ‘ਤੇ ਵਾਤਾਵਰਨ ਸੁਰੱਖਿਆ ਅਤੇ ਸੰਭਾਲ ਲਈ ਹਰ ਸੰਭਵ ਠੋਸ ਕਾਰਗਰ ਹੱਲ ਕਰੀਏ ਨਾ ਕਿ ਕਦੇ ਦੀਵਾਲੀ ਦੀ ਆਤਿਸ਼ਬਾਜੀ, ਕਦੇ ਪਰਾਲੀ ਸਾੜਨ, ਕਦੇ ਵਾਹਨਾਂ ਦੇ ਧੂੰਏਂ ਦੇ ਚੱਲਦਿਆਂ ਪ੍ਰਦੂਸ਼ਣ, ਕਦੇ ਉਦਯੋਗਿਕ ਇਕਾਈਆਂ ਨਾਲ ਜਾਂ ਕਦੇ  ਬੇਹੱਦ ਨਿਰਮਾਣ ਕਾਰਜਾਂ ਦੇ ਚੱਲਦਿਆਂ ਗੰਭੀਰ ਪ੍ਰਦੂਸ਼ਣ ਹੋ ਰਿਹਾ ਹੈ ‘ਤੇ ਗੱਲ ਟਾਲ ਕੇ ਆਪਣੀ ਜਿੰਮੇਵਾਰੀ ਤੋਂ ਭੱਜੀਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਵਿਚਕਾਰ ਤਿੱਖੀ ਬਹਿਸ ਕਾਰਨ ਮੁਲਤਵੀ ਕੀਤੀ ਵਿਧਾਨ ਸਭਾ ਦੀ ਕਾਰਵਾਈ ਫਿਰ ਤੋਂ ਸ਼ੁਰੂ ਹੋ ਗਈ ਹੈ। ਵਿਧਾਨ ਸਭਾ ‘ਚ ਮਨਪ੍ਰੀਤ ਬਾਦਲ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਨੇ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਸ਼ਹਿਰੀ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ ਇਸ ਲਈ ਮੇਰਾ ਕੰਮ, ਮੇਰਾ ਮਾਣ ਸਕੀਮ ਹੁਣ ਸ਼ਹਿਰੀਆਂ ਲਈ ਸ਼ੁਰੂ ਹੋਵੇਗੀ। ਬਜਟ ‘ਚ ਵਿੱਤ ਮੰਤਰੀ ਨੇ ਐਲਾਨ ਕੀਤਾ ਖੇਡਾ ਨੂੰ ਵਧਾਉਣ ਲਈ ਲੁਧਿਆਣਾ, ਰਾਜਪੁਰਾ, ਅਮਰਗੜ੍ਹ, ਧੂਰੀ, ਨਵਾਂ ਸ਼ਹਿਰ, ਖਡੂਰ ਸਾਹਿਬ ਅਤੇ ਪਠਾਨਕੋਟ ਵਿਖੇ ਨਵੇਂ ਸਟੇਡੀਅਮ ਖੁਲਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੱਧੂ ਵੱਲੋਂ ਸ਼ਹਿਰਾਂ ਤੇ ਸੱਭਿਆਚਾਰ ਲਈ ਵਿਜ਼ਨ ਡਾਕੂਮੈਂਟ ਜਾਰੀ
30 ਜੂਨ ਤੱਕ ਸਾਰੇ ਸ਼ਹਿਰ ਤੇ ਕਸਬੇ ਹੋਣਗੇ ‘ਖੁੱਲੇ ਵਿੱਚ ਪਖਾਨੇ ਤੋਂ ਮੁਕਤ’
‘ਸੱਭਿਆਚਾਰ ਤੋਂ ਰੋਜ਼ਗਾਰ’ ਰਾਹੀਂ ਨੌਜਵਾਨਾਂ ਨੂੰ ਵਿਰਸੇ ਨਾਲ ਜੋੜਨ ਅਤੇ ਪੈਰਾਂ ਸਿਰ ਕੀਤਾ ਜਾਵੇਗਾ
ਚਾਰ ਵੱਡੇ ਸ਼ਹਿਰਾਂ ਤੇ ਤਿੰਨ ਕਸਬਿਆਂ ਦਾ ਹੋਵੇਗਾ ਫੋਰੈਂਸਿਕ ਆਡਿਟ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਦੋਵੇਂ ਵਿਭਾਗਾਂ ਸਥਾਨਕ ਸਰਕਾਰਾਂ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਵੱਲੋਂ ਹੁਣ ਤੱਕ ਦੇ ਕੀਤੇ ਕੰਮਾਂ ਦਾ ਵਿਸਥਾਰ ਵਿੱਚ ਵੇਰਵਾ ਦਿੰਦਿਆਂ ਭਵਿੱਖ ਦੀਆਂ ਯੋਜਨਾਵਾਂ ਦਾ ਵੀ ਖੁਲਾਸਾ ਕੀਤਾ। ਉਨ੍ਹਾਂ ਦੋਵੇਂ ਵਿਭਾਗਾਂ ਦਾ ‘ਵਿਜ਼ਨ ਡਾਕੂਮੈਂਟ’ (ਭਵਿੱਖੀ ਯੋਜਨਾਵਾਂ) ਜਾਰੀ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਦਾ ਸਲੋਗਨ ‘ਕੈਪਟਨ ਸਰਕਾਰ, ਲੋਕਾਂ ਦੇ ਦੁਆਰ’ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦਾ ਸਲੋਗਨ ‘ਸੱਭਿਆਚਾਰ ਤੋਂ ਰੁਜ਼ਗਾਰ’ ਰੱਖਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਅਗਵਾਈ ਸਦਕਾ ਦੋਵੇਂ ਵਿਭਾਗਾਂ ਵਿੱਚ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਸਿੱਧੂ ਨੇ ਕਿਹਾ ਕਿ ਸ਼ਹਿਰੀਆਂ ਨੂੰ ਘਰ ਬੈਠਿਆਂ ਪ੍ਰਸ਼ਾਸਕੀ ਸੇਵਾਵਾਂ ਦੇਣ ਲਈ ਈ-ਗਵਰਨੈਂਸ ਪ੍ਰੋਜੈਕਟ ਮਾਰਚ 2018 ਤੋਂ ਸ਼ੁਰੂ ਕੀਤਾ ਜਾ ਰਿਹਾ ਜਿਹੜਾ ਦਸੰਬਰ 2018 ਤੱਕ ਲਾਗੂ ਹੋ ਜਾਵੇਗਾ। ਆਨ-ਲਾਈਨ ਨਕਸ਼ੇ ਪਾਸ ਕਰਨ ਦਾ ਕੰਮ ਇਸੇ ਮਹੀਨੇ ਸ਼ੁਰੂ ਹੋ ਜਾਵੇਗਾ ਜਿਹੜਾ ਇਸ ਸਾਲ ਸਤੰਬਰ ਮਹੀਨੇ ਤੱਕ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਮਿਲਣਗੀਆਂ।
ਇਹ ਵੀ ਪੜ੍ਹੋ : ਸੁਰੱਖਿਆ ਕਰਮਚਾਰੀਆਂ ਕੋਲ ਵੀ ਮੌਜੂਦ ਸੀ ਪਿਸਤੌਲ, ਬਾਵਜੂਦ ਹੋਈ ਕਰੋੜਾਂ ਦੀ ਲੁੱਟ : ਕਮਿਸ਼ਨਰ ਸਿੱਧੂ
ਉਨ੍ਹਾਂ ਦੱਸਿਆ ਕਿ ਸ਼ਹਿਰੀਆਂ ਇਕਾਈਆਂ ਨੂੰ ਜਵਾਬਦੇਹ ਬਣਾਉਣ ਅਤੇ ਪਿਛਲੇ ਸਮੇਂ ਵਿੱਚ ਹੋਏ ਭ੍ਰਿਸ਼ਟਾਚਾਰ ਨੂੰ ਉਜਾਗਰ ਕਰਨ ਲਈ ਇਸੇ ਮਹੀਨੇ ਤੋਂ ਫੋਰੈਂਸਿਕ ਆਡਿਟ ਸ਼ੁਰੂ ਹੋ ਰਿਹਾ ਹੈ ਅਤੇ ਪਹਿਲੇ ਪੜਾਅ ਵਿੱਚ ਚਾਰ ਵੱਡੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਪਟਿਆਲਾ ਤੇ ਲੁਧਿਆਣਾ ਦੇ ਨਗਰ ਨਿਗਮਾਂ ਅਤੇ ਨਗਰ ਸੁਧਾਰ ਟਰੱਸਟਾਂ ਅਤੇ ਤਿੰਨ ਮਿਉਂਸਪੈਲਟੀਆਂ ਖਰੜ, ਜ਼ੀਰਕਪੁਰ ਤੇ ਰਾਜਪੁਰਾ ਤੋਂ ਇਹ ਕੰਮ ਸ਼ੁਰੂ ਹੋਵੇਗਾ, ਜਿਸ ਨੂੰ ਸਤੰਬਰ ਮਹੀਨੇ ਤੱਕ ਮੁਕੰਮਲ ਕਰ ਲਿਆ ਜਾਵੇਗਾ।
ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਬੀ.ਆਰ.ਟੀ.ਐਸ. ਪ੍ਰੋਜੈਕਟ ਲਈ 495 ਕਰੋੜ ਰੁਪਏ ਜਾਰੀ ਹੋ ਗਏ ਹਨ ਅਤੇ ਇਸ ਨਾਲ 31 ਕਿਲੋਮੀਟਰ ਦੇ ਘੇਰੇ ਅੰਦਰ ਤਿੰਨ ਕੋਰੀਡਰ ਬਣਨਗੇ। ਸ਼ਹਿਰਾਂ ਦੇ ਸਰਵ ਪੱਖੀ ਵਿਕਾਸ ਲਈ ਸਥਾਨਕ ਇਕਾਈਆਂ ਨੂੰ ਆਰਥਿਕ ਤੌਰ ‘ਤੇ ਨਿਰਭਰ ਬਣਾਉਣ ਲਈ ਨਵੀਂ ਇਸ਼ਤਿਹਾਰ ਨੀਤੀ ਲਿਆਂਦੀ ਜਾ ਰਹੀ ਹੈ ਜੋ ਇਸੇ ਮਹੀਨੇ ਤਿਆਰ ਕਰ ਕੇ ਅਪਰੈਲ ਮਹੀਨੇ ਤੱਕ ਲਾਗੂ ਕੀਤੀ ਜਾਵੇਗੀ। ਸ਼ਹਿਰਾਂ ਵਿੱਚ ਜੀ.ਆਈ.ਐਸ. ਦੀ ਸਹਾਇਤਾ ਨਾਲ ਸ਼ਹਿਰਾਂ ਦੇ ਮਾਸਟਰ ਪਲਾਨ ਨੋਟੀਫਾਈ ਕੀਤੇ ਜਾ ਰਹੇ ਹਨ। 16 ਅਮਰੁਤ ਸ਼ਹਿਰਾਂ ਵਿੱਚ 31 ਜਨਵਰੀ ਤੱਕ ਜੀ.ਆਈ.ਐਸ. ਅਧਾਰਿਤ ਮਾਸਟਰ ਪਲਾਨ ਦਾ ਕੰਮ ਸ਼ੁਰੂ ਹੋ ਜਾਵੇਗਾ।
ਸ਼ਹਿਰਾਂ ਵਿੱਚ ਇਕਸਾਰ ਇਮਾਰਤਾਂ ਦੇ ਨਿਰਮਾਣ ਲਈ ਯੂਨੀਫਾਈਡ ਬਿਲਡਿੰਗ ਬਾਏਲਾਜ਼ ਬਣਾਏ ਜਾ ਰਹੇ ਹਨ ਜਿਹੜੇ ਮਈ ਮਹੀਨੇ ਤੱਕ ਬਣਾ ਲਏ ਜਾਣਗੇ। ਸ਼ਹਿਰਾਂ ਵਿੱਚ ਪਾਰਕਿੰਗ ਦੀ ਵਿਵਸਥਾ ਦੇ ਸੁਚੱਜੇ ਪ੍ਰਬੰਧਾਂ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ ਜੋ ਅਪਰੈਲ ਮਹੀਨੇ ਤੱਕ ਲਾਗੂ ਹੋ ਜਾਵੇਗੀ। ਸ਼ਹਿਰਾਂ ਵਿੱਚ ਅਵਾਰਾ ਪਸ਼ੂਆਂ ਦੀ ਸੰਭਾਲ ਲਈ ਵੀ ਨੀਤੀ ਬਣਾਈ ਜਾ ਰਹੀ ਹੈ। 31 ਦਸੰਬਰ 2017 ਤੱਕ 46 ਸ਼ਹਿਰੀਆਂ ਸਥਾਨਕ ਇਕਾਈਆਂ ਨੂੰ ‘ਖੁੱਲ੍ਹੇ ਵਿੱਚ ਸੌਚ ਤੋਂ ਮੁਕਤ’ ਕਰ ਦਿੱਤਾ ਹੈ ਅਤੇ 100 ਹੋਰ ਸ਼ਹਿਰਾਂ ਨੂੰ ਆਉਂਦੀ 31 ਮਾਰਚ ਤੱਕ ਕਰ ਦਿੱਤਾ ਜਾਵੇਗਾ ਅਤੇ ਸਾਰੇ ਸ਼ਹਿਰ 30 ਜੂਨ ਤੱਕ ਹੋ ਜਾਣਗੇ।
ਇਹ ਵੀ ਪੜ੍ਹੋ : ਅਣਪਛਾਤਿਆਂ ਵੱਲੋਂ ਡਾਕਟਰ ਦਾ ਕਤਲ, ਘਰ ਵਿੱਚੋਂ ਲੈ ਗਏ ਨਕਦੀ
ਸਿੱਧੂ ਨੇ ਕਿਹਾ ਕਿ ਤਿੰਨ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ ਤੇ ਜਲੰਧਰ ਸਮਾਰਟ ਸਿਟੀ ਅੰਦਰ ਕਵਰ ਹਨ, ਇਨ੍ਹਾਂ ਸ਼ਹਿਰਾਂ ਲਈ ਕੇਂਦਰ ਵੱਲੋਂ 350 ਕਰੋੜ ਰੁਪਏ ਖ਼ਰਚੇ ਜਾਣਗੇ, ਜਿਸ ਲਈ ਪੰਜਾਬ ਨੇ ਵੀ 50 ਕਰੋੜ ਰੁਪਏ ਦਾ ਹਿੱਸਾ ਪਾਇਆ ਹੈ। ਹੁਣ ਤੱਕ 87 ਫੀਸਦੀ ਸ਼ਹਿਰੀ ਵਸੋਂ ਨੂੰ ਸਾਫ ਪੀਣ ਵਾਲਾ ਪਾਣੀ ਦਿੱਤਾ ਜਾ ਰਿਹਾ ਹੈ ਅਤੇ 73 ਫੀਸਦੀ ਨੂੰ ਸੀਵਰੇਜ ਦੀ ਸਹੂਲਤ ਹਾਸਲ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦਾ ਟੀਚਾ 100 ਫੀਸਦੀ ਵਸੋਂ ਪਾਣੀ ਤੇ ਸੀਵਰੇਜ ਹੇਠ ਕਵਰ ਕਰਨਾ ਹੈ। ਚਾਰ ਵੱਡੇ ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਤੇ ਪਟਿਆਲਾ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਲਈ ਚਾਰ ਵੱਡੇ ਸ਼ਹਿਰਾਂ ਦੇ ਲਈ ਕ੍ਰਮਵਾਰ 1708 ਕਰੋੜ ਰੁਪਏ, 2874 ਕਰੋੜ ਰੁਪਏ, 2000 ਕਰੋੜ ਰੁਪਏ ਤੇ 7171 ਕਰੋੜ ਦਾ ਪ੍ਰਾਜੈਕਟ ਹੈ।
ਸਿੱਧੂ ਨੇ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੀ ਜਵਾਨੀ ਨੂੰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਅਤੇ ਉਨ੍ਹਾਂ ਲਈ ਸੱਭਿਆਚਾਰ ਤੋਂ ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਵਿਆਪਕ ਸੱਭਿਆਚਾਰਕ ਨੀਤੀ ਬਣਾਈ ਗਈ, ਜਿਸ ਨੂੰ ਬਣਾਉਣ ਵਾਲਾ ਪੰਜਾਬ ਦੇਸ਼ ਦਾ ਮਨੀਪੁਰ ਤੋਂ ਬਾਅਦ ਦੂਜਾ ਸੂਬਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਸੈਰ-ਸਪਾਟਾ ਤੇ ਮੈਡੀਕਲ ਸੈਰ-ਸਪਾਟਾ ਨੀਤੀ ਵੀ ਤਿਆਰ ਹੈ ਜਿਸ ਨੂੰ ਜਲਦ ਹੀ ਕੈਬਨਿਟ ਤੋਂ ਮਨਜ਼ੂਰੀ ਦਿਵਾਈ ਜਾਵੇਗੀ।
ਕੇਂਦਰ ਵੱਲੋਂ ਪੰਜਾਬ ਦੇ ਇਤਿਹਾਸਕ ਸ਼ਹਿਰਾਂ ਲਈ 100 ਕਰੋੜ ਰੁਪਏ ਮਨਜ਼ੂਰ
ਨਵਜੋਤ ਸਿੱਧੂ ਨੇ ਕੇਂਦਰੀ ਮੰਤਰੀਆਂ ਨਾਲ ਕੀਤੀ ਮੁਲਾਕਾਤ | Navjot Singh Sidhu
ਨਵੀਂ ਦਿੱਲੀ/ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ, ਕੇਂਦਰੀ ਮੰਤਰੀ ਕੇਜੇ ਅਲਫੌਂਸ ਤੇ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਦੇ ਸੁੰਦਰੀਕਰਨ ਤੇ ਵਿਰਾਸਤੀ ਸ਼ਹਿਰਾਂ ਵਿੱਚ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਸਹੂਲਤਾਂ ਲਈ 100 ਕਰੋੜ ਰੁਪਏ ਮਨਜ਼ੂਰ ਕੀਤੇ। ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਧਾਰਮਿਕ ਤੇ ਇਤਿਹਸਕ ਸ਼ਹਿਰਾਂ ਲਈ 100 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਸ ਤੋਂ ਇਲਾਵਾ ਤਿੰਨ ਸ਼ਹਿਰਾਂ ਵਿੱਚ ਸਮਾਰਟ ਸਿਟੀ ਦਾ ਪ੍ਰਾਜੈਕਟ ਹੁਣ ਤੇਜ਼ੀ ਫੜੇਗਾ ਜਿਸ ਲਈ ਸਾਰੇ ਰਾਹ ਪੱਧਰੇ ਹੋ ਗਏ ਹਨ।। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਰਟ ਸਿਟੀ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਕੇਂਦਰ ਦੀ ਮੰਗ ‘ਤੇ ਤੁਰੰਤ 50 ਕਰੋੜ ਰੁਪਏ ਜਾਰੀ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ 350 ਕਰੋੜ ਰੁਪਏ ਮਿਲਣਗੇ।। (Navjot Singh Sidhu)
ਇਹ ਵੀ ਪੜ੍ਹੋ : Punjab ਤੇ ਹਰਿਆਣਾ ’ਚ ਸ਼ੀਤ ਲਹਿਰ ਹੀ ਨਹੀਂ ਸੀਵੀਅਰ ਕੋਲਡ ਡੇ ਦੇ ਬਣੇ ਹਾਲਾਤ, ਜਾਣੋ ਮੌਸਮ ਦਾ ਹਾਲ
ਸਿੱਧੂ ਨੇ ਦੱਸਿਆ ਕਿ ਪੰਜਾਬ ਨੂੰ ਧਾਰਮਿਕ, ਇਤਿਹਾਸਕ ਤੇ ਵਿਰਾਸਤੀ ਕੇਂਦਰ ਵਜੋਂ ਉਭਾਰਨ, ਅੰਮ੍ਰਿਤਸਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਸਥਾਪਤ ਕਰਨ ਤੇ ਪੰਜਾਬ ਦੇ ਵੱਡੇ ਸ਼ਹਿਰਾਂ ਦੀ ਕਾਇਆ ਕਲਪ ਕਰਨ ਲਈ ਅੱਜ ਉਨ੍ਹਾਂ ਤਿੰਨ ਮੀਟਿੰਗਾਂ ਕੀਤੀਆਂ।। ਉਨ੍ਹਾਂ ਦੱਸਿਆ ਕਿ ਅੱਜ ਦੀਆਂ ਮੀਟਿੰਗਾਂ ਵਿੱਚੋਂ ਤਿੰਨੇ ਕੇਂਦਰੀ ਮੰਤਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਲਈ ਮਨਜ਼ੂਰ ਕੀਤੇ ਫੰਡ ਜਲਦ ਜਾਰੀ ਹੋਣਗੇ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਪੰਜਾਬ ਨੂੰ ਸੈਰ ਸਪਾਟਾ ਤੇ ਸ਼ਹਿਰੀ ਵਿਕਾਸ ਖੇਤਰਾਂ ਵਿੱਚ ਮਿਲਣ ਵਾਲੇ ਫੰਡ ਜਾਰੀ ਕਰਵਾਉਣ ਦੀ ਗੱਲ ਕੀਤੀ। ਸਿੱਧੂ ਨੇ ਅੱਗੇ ਦੱਸਿਆ ਕਿ ਕੇਂਦਰੀ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਰਾਜ ਮੰਤਰੀ ਕੇ.ਜੇ.ਅਲਫੌਂਸ ਨਾਲ ਕੀਤੀ ਮੁਲਾਕਾਤ ਵਿੱਚ ਉਨ੍ਹਾਂ ਕੇਂਦਰੀ ਸਕੀਮਾਂ ਤਹਿਤ ਪੰਜਾਬ ਦੇ ਧਾਰਮਿਕ, ਇਤਿਹਾਸਕ ਤੇ ਵਿਰਾਸਤੀ ਸ਼ਹਿਰਾਂ ਲਈ 100 ਕਰੋੜ ਰੁਪਏ ਦੇ ਫੰਡ ਮਨਜ਼ੂਰ ਕਰਵਾਏ। (Navjot Singh Sidhu)
ਉਨ੍ਹਾਂ ਵੇਰਵੇ ਦਿੰਦਿਆਂ ਦੱਸਿਆ ਕਿ ਆਨੰਦਪੁਰ ਸਾਹਿਬ ਲਈ 32 ਕਰੋੜ, ਫਤਹਿਗੜ੍ਹ ਸਾਹਿਬ ਲਈ 20 ਕਰੋੜ, ਚਮਕੌਰ ਸਾਹਿਬ ਲਈ 18 ਕਰੋੜ, ਖਟਕੜ ਕਲਾਂ ਤੇ ਹੁਸੈਨੀਵਾਲਾ ਲਈ 15 ਕਰੋੜ, ਜਲ੍ਹਿਆ ਵਾਲਾ ਬਾਗ ਲਈ 10 ਕਰੋੜ, ਸਾਰਾਗੜ੍ਹੀ ਯਾਦਗਾਰ ਲਈ 3 ਕਰੋੜ ਤੇ ਕਲਾਨੌਰ ਲਈ 2 ਕਰੋੜ ਰੁਪਏ ਹੋਏ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਨਾਲ ਇਨ੍ਹਾਂ ਸ਼ਹਿਰਾਂ ਦਾ ਹੋਰ ਵਿਕਾਸ ਕੀਤਾ ਜਾਵੇਗਾ। ਕੇਂਦਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰਾਜ ਮੰਤਰੀ ਹਰਦੀਪ ਪੁਰੀ ਨਾਲ ਮੀਟਿੰਗ ਬਾਰੇ ਸਿੱਧੂ ਨੇ ਕਿਹਾ ਕਿ ਪਵਿੱਤਰ ਨਗਰੀ ਅੰਮ੍ਰਿਤਸਰ ਸਾਹਿਬ ਨੂੰ ਢਾਂਚਾਗਤ ਸਹੂਲਤਾਂ ਨਾਲ ਲੈਸ ਕਰਨ ਲਈ ਠੋਸ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਕੇਂਦਰੀ ਸਕੀਮਾਂ ਤੋਂ ਇਲਾਵਾ ਸਮਾਰਟ ਸਿਟੀ, ਹਿਰਦੇ ਤੇ ਅਮਰੁਤ ਯੋਜਨਾ ਤਹਿਤ ਪੰਜਾਬ ਦੇ ਸ਼ਹਿਰਾਂ ਦੇ ਵਿਕਾਸ ਲਈ ਜਲਦ ਫੰਡ ਜਾਰੀ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹਰਦੀਪ ਪੁਰੀ 6 ਜਨਵਰੀ 2018 ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਨਗੇ। (Navjot Singh Sidhu)
ਜੈਪੁਰ: ਰਾਜਸਥਾਨ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਮੰਤਰੀ ਰਾਜਿੰਦਰ ਰਾਠੌੜ ਨੇ ਕਿਹਾ ਹੈ ਕਿ ਰਾਜ ਵਿੱਚ ਇੱਕ ਲੱਖ ਤੋਂ ਜ਼ਿਆਦਾ ਅਬਾਦੀ ਵਾਲੇ ਸ਼ਹਿਰਾਂ ਵਿੱਚ ਅੰਮ੍ਰਿਤ ਯੋਜਨਾ ਤਹਿਤ ਸੀਵਰੇਜ, ਡਰੇਨਜ਼ ਸਮੇਤ  ਵੱਖ ਵੱਖ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਰਾਠੌੜ ਨੇ ਚੁਰੂ ‘ਚ ਰੱਖਿਆ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ
ਸ੍ਰੀ ਰਾਠੌੜ ਅੱਜ ਚੁਰੂ ਜ਼ਿਲ੍ਹਾ ਸਕੱਤਰੇਤ ‘ਤੇ ਅੰਮ੍ਰਿਤ ਯੋਜਨਾ ਦੀ ਦੂਜੇ ਵਰ੍ਹੇਗੰਢ ਮੌਕੇ 144.99 ਕਰੋੜ ਦੀ ਲਾਗਤ ਨਾਲ ਬਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਨੀਂਹ ਪੱਥਰ ਰੱਖਣ ਮੌਕੇ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਤਹਿਤ ਗਾਜਸਰ ਗਨਾਣੀ ਦਾ 6.33 ਕਰੋੜ ਰੁਪਏ ਲਾਗਤ ਨਾਲ ਮਜ਼ਬੂਤ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੁਰੂ ਸ਼ਹਿਰ ਵਿੱਚ ਹਰਿਆਲੀ ਅਤੇ ਸਵੱਛ ਵਾਤਾਵਰਨ ਲਈ 248.54 ਲੱਖ ਰੁਪਏ ਦੀ ਲਾਗਤ ਨਾਲ ਅਗਰਸੈਨ ਨਗਰ, ਗਾਂਧੀ ਨਗਰ, ਹਾਊਸਿੰਗ ਬੋਰਡ ਕਲੋਨੀ, ਵਣ ਵਿਹਾਰ ਕਲੋਨੀ, ਇੰਦਰਮਣੀ ਪਾਰਕ ਤੇ ਫੌਜੀ ਬਸਤੀ ਵਿੱਚ ਛੇ ਪਾਰਕਾਂ ਦਾ ਵਿਕਾਸ ਕੀਤਾ ਜਾਵੇਗਾ।