Water - Sach Kahoon Punjabi
ਪਾਣੀ ਨਾ ਮਿਲਣ ’ਤੇ ਹਫੜਾ-ਦਫੜੀ ਮਚ ਜਾਵੇਗੀ: ਆਤਿਸ਼ੀ
ਨਵੀਂ ਦਿੱਲੀ (ਏਜੰਸੀ)। ਦਿੱਲੀ ਸਰਕਾਰ ਦੇ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਨੇ ਕਿਹਾ ਕਿ ਪਿਛਲੇ 5 ਦਿਨਾਂ ਤੋਂ ਪਾਣੀ ਦੀ ਮਾਤਰਾ ਲਗਾਤਾਰ ਘੱਟ ਰਹੀ ਹੈ। ਜੇਕਰ ਹਰਿਆਣਾ ਵੱਲੋਂ 1,050 ਕਿਊਸਿਕ ਪਾਣੀ ਛੱਡਿਆ ਜਾਂਦਾ ਹੈ ਤਾਂ ਘੱਟੋ-ਘੱਟ 1000 ਕਿਊਸਿਕ ਪਾਣੀ ਪਹੁੰਚ ਜਾਵੇਗਾ, ਪਿਛਲੇ ਕੁਝ ਦਿਨਾਂ ਤੋਂ ਪਾਣੀ ਦੀ ਮਾਤਰਾ ਘਟ ਰਹੀ ਹੈ। Delhi News
ਇਹ ਵੀ ਪੜ੍ਹੋ: ਸੋਨੀਆ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਨਿਯੁਕਤ, ਰਾਹੁਲ ਗਾਂਧੀ ਬਣੇ ਵਿਰੋਧੀ ਧਿਰ ਦੇ ਨੇਤਾ
1 ਜੂਨ ਨੂੰ 924 ਕਿਊਸਿਕ ਪਾਣੀ ਪਹੁੰਚਿਆ, 2 ਜੂਨ ਨੂੰ ਸਿਰਫ 848 ਕਿਊਸਿਕ ਪਾਣੀ ਪਹੁੰਚਿਆ। ਇਸ ਨਹਿਰ ਦਾ ਪਾਣੀ ਦਿੱਲੀ ਦੇ 7 ਪਲਾਂਟਾਂ ਨੂੰ ਜਾਂਦਾ ਹੈ। ਜੇਕਰ ਇੱਥੇ ਪਾਣੀ ਨਾ ਆਇਆ ਤਾਂ ਪੂਰੀ ਦਿੱਲੀ ਵਿੱਚ ਹਫੜਾ-ਦਫੜੀ ਮਚ ਜਾਵੇਗੀ। ਸੁਪਰੀਮ ਕੋਰਟ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਕੋਸ਼ਿਸ਼ ਕਰ ਰਹੀ ਹੈ। ਹਿਮਾਚਲ ਪ੍ਰਦੇਸ਼ ਹੋਰ ਪਾਣੀ ਦੇਣ ਲਈ ਤਿਆਰ ਹੈ, ਦੂਜੇ ਪਾਸੇ ਹਰਿਆਣਾ ਦਿੱਲੀ ਦਾ ਪਾਣੀ ਰੋਕ ਰਿਹਾ ਹੈ ਅਤੇ ਛੱਡ ਨਹੀਂ ਰਿਹਾ। Delhi News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਹਾੜ੍ਹੀ ਦਾ ਸੀਜ਼ਨ ਲਗਭਗ ਖ਼ਤਮ ਹੋ ਚੁੱਕਾ ਹੈ ਤੇ ਕਿਸਾਨ ਝੋਨੇ ਦੀ ਬਿਜਾਈ ਦੀਆਂ ਤਿਆਰੀਆਂ ’ਚ ਜੁਟ ਗਏ ਹਨ। ਅਜਿਹੇ ਵਿੱਚ ਝੋਨੇ ਦੀਆਂ ਕਿਹੜੀਆਂ ਕਿਸਮਾਂ ਦੀ ਕਾਸ਼ਤ ਕੀਤੀ ਜਾਵੇ ਤੇ ਕਿਹੜੀਆਂ ਕਿਸਮਾਂ ਨੂੰ ਬੀਜਣ ਤੋਂ ਗੁਰੇਜ਼ ਕੀਤਾ ਜਾਵੇ ਆਦਿ ਅਨੇਕਾਂ ਸਵਾਲ ਕਿਸਾਨਾਂ ਨੂੰ ਸ਼ਸ਼ੋਪੰਜ ਵਿੱਚ ਪਾ ਰਹੇ ਹਨ। ਇਨ੍ਹਾਂ ਸਵਾਲਾਂ ਦੇ ਜਵਾਬਾਂ ਲਈ ਵਿਸ਼ੇਸ਼ ਤੌਰ ’ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਝੋਨਾ ਵਿਗਿਆਨੀ ਡਾ. ਬੂਟਾ ਸਿੰਘ ਢਿੱਲੋਂ ਨੇ ਸੱਚ ਕਹੂੰ ਨਾਲ ਗੱਲਬਾਤ ਕੀਤੀ। ਪੇਸ਼ ਹਨ ਗੱਲਬਾਤ ਦੇ ਕੁਝ ਅੰਸ:- (Paddy)
ਸਵਾਲ: ਪੂਸਾ 44 ਕਿਸਮ, ਜੋ ਕਿਸਾਨਾਂ ਨੂੰ ਨਾ ਬੀਜਣ ਦੀ ਅਪੀਲ ਕੀਤੀ ਗਈ ਹੈ, ਦੇ ਕੀ ਨੁਕਸਾਨ ਹਨ? (Paddy)
ਜਵਾਬ: ਪੂਸਾ 44 ਪਕਾਈ ’ਚ ਲੰਮਾ ਸਮਾਂ ਲੈਣ ਵਾਲੀ ਝੋਨੇ ਦੀ ਕਿਸਮ ਹੈ ਜੋ ਸਭ ਤੋਂ ਵੱਧ ਮੁਸ਼ਕਿਲਾਂ ਪੈਦਾ ਕਰ ਰਹੀ ਹੈ। ਜਿਨ੍ਹਾਂ ਵਿੱਚ ਪਾਣੀ ਦੇ ਪੱਧਰ ਦਾ ਲਗਾਤਾਰ ਹੇਠਾਂ ਜਾਣਾ ਤੇ ਪਰਾਲੀ ਦੀ ਸਾਂਭ-ਸੰਭਾਲ ਦਾ ਮੁੱਦਾ ਸਭ ਤੋਂ ਵੱਡਾ ਹੈ। ਪੂਸਾ 44 ਦੇ ਉਤਪਾਦਨ ’ਤੇ ਹੋਰਨਾਂ ਕਿਸਮਾਂ ਦੇ ਮੁਕਾਬਲੇ ਖਰਚਾ ਵੀ ਜ਼ਿਆਦਾ ਆਉਂਦਾ ਹੈ।
ਸਵਾਲ: ਪੀਏਯੂ ਕਿਹੜੀਆਂ ਕਿਸਮਾਂ ਦੀ ਕਾਸ਼ਤ ਕਰਨ ਦੀ ਸਿਫ਼ਾਰਸ਼ ਕਰਦੀ ਹੈ? (Paddy)
ਜਵਾਬ: ਪੀਏਯੂ ਨੇ ਕਿਸਾਨਾਂ ਨੂੰ ਝੋਨੇ ਦੀਆਂ ਕੁੱਲ 11 ਕਿਸਮਾਂ ਮੁਹੱਈਆ ਕਰਵਾਈਆਂ ਹਨ। ਜਿਹੜੀਆਂ ਉੱਚ ਦਰਜ਼ੇ ਤੇ ਘੱਟ ਸਮਾਂ ਲੈਣ ਦੇ ਨਾਲ-ਨਾਲ ਕਈ ਬਿਮਾਰੀਆਂ ਨਾਲ ਲੜਨ ਦੇ ਵੀ ਸਮਰੱਥ ਹਨ। ਪੀਏਯੂ ਵੱਲੋਂ ਸਿਫ਼ਾਰਸ਼ ਕਿਸਮਾਂ ਵਿੱਚ ਪੀਆਰ 131, ਪੀਆਰ 130, ਪੀਆਰ 126, ਪੀਆਰ 127, ਪੀਆਰ 122, ਪੀਆਰ 121, ਪੀਆਰ 114, ਪੀਆਰ 113 (ਮੋਟਾ ਝੋਨਾ), ਐੱਚਕੇਆਰ 47, ਪੀਆਰ 128, ਪੀਆਰ 129 ਸ਼ਾਮਲ ਹਨ। ਪੀਆਰ 126 ਦੀ ਲੁਆਈ ਕਾਰਨ ਪਿਛਲੇ ਵਰ੍ਹੇ 477 ਕਰੋੜ ਰੁਪਏ ਦੀ ਬਿਜਲੀ ਤੇ 5 ਬੀਸੀਐੱਮ ਪਾਣੀ ਦੀ ਬੱਚਤ ਹੋਈ ਹੈ, ਜੋ ਆਪਣੇ-ਆਪ ’ਚ ਵੱਡੀ ਪ੍ਰਾਪਤੀ ਹੈ।
ਸਵਾਲ: ਸਿਫ਼ਾਰਸ਼ ਕਿਸਮਾਂ ਦੀ ਪਰਾਲੀ ਤੇ ਝਾੜ ’ਚ ਪੂਸਾ 44 ਦੇ ਮੁਕਾਬਲੇ ਕਿੰਨਾ ਫ਼ਰਕ ਹੈ?
ਜਵਾਬ: ਪੀਏਯੂ ਵੱਲੋਂ ਸਿਫ਼ਾਰਸ਼ ਕਿਸਮਾਂ ’ਚ ਸਭ ਤੋਂ ਵੱਧ ਪ੍ਰਚਲਿਤ ਕਿਸਮ ਪੀਆਰ 126 ਹੈ। ਜਿਹੜੀ ਲਵਾਈ ਤੋਂ ਬਾਅਦ 93 ਦਿਨਾਂ ’ਚ ਪੱਕ ਜਾਂਦੀ ਹੈ। ਜਿਸ ਦੀ ਪਰਾਲੀ ਪੂਸਾ 44 ਦੇ ਮੁਕਾਬਲੇ 10 ਫ਼ੀਸਦ ਘੱਟ ਹੈ ਤੇ ਇਸ ਦੀ ਪੈਦਾਵਾਰ ਕਰਨ ’ਤੇ ਪ੍ਰਤੀ ਏਕੜ 5 ਹਜ਼ਾਰ ਰੁਪਏ ਘੱਟ ਖਰਚਾ ਆਉਂਦਾ ਹੈ। ਇਹ ਜੁਲਾਈ ਵਿੱਚ ਪਿਛੇਤੀ ਲਾਏ ਜਾਣ ’ਤੇ ਵੀ ਚੰਗੇ ਨਤੀਜੇ ਦੇਣ ਦੇ ਯੋਗ ਹੈ। ਪੂਸਾ 44 ਦੇ ਮੁਕਾਬਲੇ ਪੀਆਰ 126 ਨੂੰ 9 ਤੇ ਪੀ.ਆਰ. 131 ਤੇ ਪੀਆਰ 121 ਨੂੰ 5 ਘੱਟ ਪਾਣੀਆਂ ਦੀ ਲੋੜ ਪੈਂਦੀ ਹੈ ਜਿਸ ਨਾਲ ਕੁੱਲ ਮਿਲਾ ਕੇ 20 ਤੋਂ 25 ਪ੍ਰਤੀਸ਼ਤ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਪੂਸਾ 44 ’ਤੇ ਅਖੀਰ ਵੇਲੇ ਤੇਲੇ ਤੇ ਉੱਲੀ ਦੀਆਂ ਦੋ ਸਪਰੇਆਂ ਕਰਨੀਆਂ ਪੈਂਦੀਆਂ ਹਨ, ਜਿਨ੍ਹਾਂ ਦੀ ਸਿਫ਼ਾਰਸ਼ ਕਿਸਮਾਂ ਨੂੰ ਲੋੜ ਨਹੀਂ ਪੈਂਦੀ।
ਸਵਾਲ: ਸਿਫ਼ਾਰਸ਼ ਕਿਸਮਾਂ ਦੇ ਮੰਡੀਕਰਨ ’ਚ ਕੋਈ ਸਮੱਸਿਆ ਤਾਂ ਨਹੀਂ?
ਜਵਾਬ: ਪੀਏਯੂ ਵੱਲੋਂ ਸਿਫ਼ਾਰਸ਼ ਕਿਸਮਾਂ ਦੇ ਮੰਡੀਕਰਨ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ। ਕਿਉਂਕਿ ਕਿਸੇ ਵੀ ਕਿਸਮ ਨੂੰ ਵਿਕਸਿਤ ਕਰਕੇ ਰਿਲੀਜ਼ ਕਰਨ ਤੋਂ ਪਹਿਲਾਂ ਪੀਏਯੂ ਵੱਲੋਂ ਮਿੱÇਲੰਗ ਇੰਡਸਟ੍ਰੀ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਕਿਸਮਾਂ ਦੀ ਕੁਆਲਿਟੀ ਆਦਿ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਜਿਨ੍ਹਾਂ ਦੇ ਸਹੀ ਪਾਏ ਜਾਣ ’ਤੇ ਹੀ ਨਵੀਂ ਕਿਸਮ ਨੂੰ ਰਿਲੀਜ਼ ਕੀਤਾ ਜਾਂਦਾ ਹੈ।
ਸਵਾਲ: ਸਿਫ਼ਾਰਸ਼ ਕਿਸਮਾਂ ਦੇੇ ਬੀਜਣ ਦਾ ਸਮਾਂ ਕੀ ਹੈ? | Paddy
ਜਵਾਬ: ਪੀਏਯੂ ਵੱਲੋਂ ਸਿਫ਼ਾਰਸ਼ ਸਮੂਹ ਕਿਸਮਾਂ ਦੀ ਪਨੀਰੀ 20 ਮਈ ਤੋਂ ਬਾਅਦ ਲਾਓ। ਜਿਸ ਨੂੰ 30 ਤੋਂ 35 ਦਿਨਾਂ ਬਾਅਦ ਬੀਜਿਆ ਜਾ ਸਕਦਾ ਹੈ। ਪਰ ਪੀਆਰ 126 ਦੀ ਪਨੀਰੀ 25 ਤੋਂ 30 ਦਿਨਾਂ ਦੀ ਨੂੰ ਵਰਤੋਂ ’ਚ ਲਿਆਂਦਾ ਜਾ ਸਕਦਾ ਹੈ। ਦੇਰੀ ’ਚ 20 ਦਿਨਾਂ ਦੀ ਪਨੀਰੀ ਨੂੰ ਵੀ ਲਾ ਸਕਦੇ ਹਾਂ। ਦਰਮਿਆਨਾਂ ਸਮਾਂ ਲੈਣ ਵਾਲੀਆਂ ਪੀਆਰ 131, ਪੀਆਰ 128, ਪੀਆਰ 121, ਪੀਆਰ 122, ਪੀਆਰ 114, ਪੀਆਰ 113 ਦੀ ਪਨੀਰੀ ਦੀ ਬਿਜਾਈ 20 ਤੋਂ 25 ਮਈ ਦੇ ਵਿਚਕਾਰ ਕਰਨੀ ਹੁੰਦੀ ਹੈ। ਇਸ ਤੋਂ ਬਿਨਾਂ ਪੀਆਰ 129, ਪੀਆਰ 127, ਅੱੈਚਕੇਆਰ 47 ਦੀ ਪਨੀਰੀ 25 ਤੋਂ 31 ਮਈ ਦੇ ਵਿੱਚ ਬੀਜੀ ਜਾ ਸਕਦੀ ਹੈ।
ਪੀਆਰ 126 ਦੀ ਬਿਜਾਈ 25ਮਈ ਤੋਂ ਤਾਂ ਹੀ ਸ਼ੁਰੂ ਕੀਤੀ ਜਾਵੇ ਜੇਕਰ ਝੋਨੇ ਦੀ ਕਟਾਈ ਤੋਂ ਬਾਅਦ ਆਲੂ ਜਾਂ ਮਟਰਾਂ ਦੀ ਬਿਜਾਈ ਕਰਨੀ ਹੈ। ਜੇਕਰ ਅਜਿਹਾ ਨਹੀਂ ਕਰਨਾ ਤਾਂ ਪਨੀਰੀ ਜੂਨ ਵਿੱਚ ਬੀਜ ਕੇ ਇਸ ਦੀ ਲੁਆਈ ਜੁਲਾਈ ਵਿੱਚ ਕੀਤੀ ਜਾ ਸਕਦੀ ਹੈ। ਕੁੱਲ ਮਿਲਾ ਕੇ 25 ਜੂਨ ਦੇ ਨੇੜੇ-ਤੇੜੇ ਲਾਈਆਂ ਗਈਆਂ ਸਾਰੀਆਂ ਸਿਫ਼ਾਰਸ਼ ਕਿਸਮਾਂ ਵਧੀਆ ਝਾੜ ਦਿੰਦੀਆਂ ਹਨ।
ਸਵਾਲ: ਸਿਫ਼ਾਰਸ਼ ਕਿਸਮਾਂ ਨੂੰ ਖਾਦ-ਸਪਰੇਅ ਕੀ ਕਿੰਨੀ ਕੁ ਲੋੜ ਪੈਂਦੀ ਹੈ?
ਜਵਾਬ: ਪੀਏਯੂ ਵੱਲੋਂ ਸਿਫ਼ਾਰਸ਼ ਕਿਸਮਾਂ ਲਈ ਸਿਰਫ਼ ਦੋ ਬੈਗ ਯੂਰੀਏ (90 ਕਿੱਲੋ) ਦੀ ਵਰਤੋਂ ਕੀਤੀ ਜਾਵੇ। ਪਹਿਲੀ ਕਿਸ਼ਤ ਲੁਆਈ ਤੋਂ ਸੱਤ ਦਿਨਾਂ ਦੇ ਅੰਦਰ-ਅੰਦਰ ਅਤੇ ਦੂਜੀ ਕਿਸ਼ਤ ਤਿੰਨ ਹਫ਼ਤਿਆਂ (21 ਦਿਨਾਂ ਤੱਕ) ਅਤੇ ਤੀਜੀ ਕਿਸ਼ਤ ਛੇ ਹਫ਼ਤਿਆਂ (42 ਦਿਨਾਂ) ’ਤੇ ਪਾਉਣੀ ਚਾਹੀਦੀ ਹੈ ਪਰ ਪੀਆਰ 126 ਕਿਸਮ ’ਤੇ ਤੀਜੀ ਕਿਸ਼ਤ 35 ਦਿਨਾਂ ’ਤੇ ਹੀ ਖ਼ਤਮ ਕਰ ਦੇਣੀ ਚਾਹੀਦੀ ਹੈ।
ਸਵਾਲ: ਪੀਆਰ ਕਿਸਮਾਂ ਨੂੰ ਪਾਣੀ ਲਾਉਣ ਦਾ ਸਹੀ ਸਮਾਂ ਕੀ ਹੈ? | Paddy
ਜਵਾਬ: ਝੋਨੇ ਨੂੰ ਪਹਿਲੇ ਪੰਦਰਾਂ ਦਿਨ ਪਾਣੀ ਖੜ੍ਹਾ ਰੱਖਣ ਤੋਂ ਬਾਅਦ ਸੁਕਾ-ਸੁਕਾ ਕੇ ਲਾਇਆ ਜਾਵੇ ਤਾਂ ਝਾੜ ’ਚ ਚੰਗੇ ਨਤੀਜੇ ਮਿਲਦੇ ਹਨ। ਝੋਨੇ ਦੀ ਕਟਾਈ ਤੋਂ ਪੰਦਰਾਂ ਦਿਨ ਪਹਿਲਾਂ ਪਾਣੀ ਲਾਉਣਾ ਬੰਦ ਕਰ ਦੇਣਾ ਚਾਹੀਦਾ ਹੈ।
ਸਵਾਲ: ਸਿਫ਼ਾਰਸ਼ ਕਿਸਮਾਂ ਬੀਜਣ ਦੇ ਤਰੀਕੇ ਰਵਾਇਤੀ ਹਨ ਜਾਂ ਇਨ੍ਹਾਂ ’ਚ ਕੋਈ ਬਦਲਾਅ ਹੈ?
ਜਵਾਬ: ਪੀਏਯੂ ਵੱਲੋਂ ਝੋਨੇ ਦੀ ਫ਼ਸਲ ਲਾਉਣ ਵਾਸਤੇ ਤਿੰਨ ਤਰੀਕੇ ਸਿਫ਼ਾਰਸ਼ ਕੀਤੇ ਜਾਂਦੇ ਹਨ। ਪਹਿਲਾ ਹੱਥੀਂ ਲੁਵਾਈ (ਰਵਾਇਤੀ ਤਰੀਕਾ), ਦੂਜਾ ਸਿੱਧੀ ਬਿਜਾਈ ਤੇ ਤੀਜਾ ਮਸ਼ੀਨਾਂ ਨਾਲ ਲੁਆਈ। ਪਿਛਲੀਆਂ ਦੋਵਾਂ ਤਕਨੀਕਾਂ ਨਾਲ ਲੇਬਰ ਦੀ ਬੱਚਤ ਹੁੰਦੀ ਹੈ। ਇਸ ਤੋਂ ਇਲਾਵਾ ਬੈੱਡਾਂ ’ਤੇ ਵੀ ਝੋਨੇ ਦੀ ਸਿੱਧੀ ਤੇ ਹੱਥੀਂ ਲੁਆਈ ਕਰਨ ਨਾਲ ਪਾਣੀ ਦੀ ਬੱਚਤ ’ਚ ਸਹਾਈ ਹੁੰਦੀ ਹੈ।
ਸਵਾਲ: ਸਿਫ਼ਾਰਸ਼ ਕਿਸਮਾਂ ਦੇ ਬੀਜ ਕਿਸਾਨ ਕਿੱਥੋਂ ਪ੍ਰਾਪਤ ਕਰ ਸਕਦੇ ਹਨ?
ਜਵਾਬ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਗੇਟ ਨੰਬਰ-1 ’ਤੇ ਸਥਿਤ ਦੁਕਾਨ ’ਤੇ ਹਫ਼ਤੇ ਦੇ ਸੱਤੇ ਦਿਨ ਸਿਫ਼ਾਰਸ਼ ਕਿਸਮਾਂ ਦੇ ਬੀਜ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਹਰ ਜ਼ਿਲੇ੍ਹ ’ਚ ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਾਰਮ ਸਲਾਹਕਾਰ ਸੇਵਾ ਤੇ ਯੂਨੀਵਰਸਿਟੀ ਸੀਡ ਫਾਰਮ ’ਤੇ ਵੀ ਬੀਜ ਪ੍ਰਾਪਤ ਕਰ ਸਕਦੇ ਹੋ, ਜਿਸ ਦਾ ਬਿੱਲ ਵੀ ਤੁਹਾਨੂੂੰ ਮਿਲੇਗਾ।
ਜਦੋਂ ਸਰੀਰ ’ਚ ਦਿਖਾਈ ਦੇਣ ਇਹ ਲੱਛਣ ਤਾਂ ਸਮਝ ਜਾਓ ਸਰੀਰ ’ਚ ਹੈ ਪਾਣੀ ਦੀ ਕਮੀ
ਸਾਡੇ ਸਰੀਰ ਲਈ ਪਾਣੀ ਬਹੁਤ ਜ਼ਰੂਰੀ ਹੈ, ਮਨੁੱਖੀ ਸਰੀਰ ਦਾ ਦੋ ਤਿਹਾਈ ਹਿੱਸਾ ਪਾਣੀ ਨਾਲ ਭਰਿਆ ਹੁੰਦਾ ਹੈ। ਪਾਣੀ ਤੋਂ ਬਿਨਾਂ ਜਿੰਦਗੀ ਦੀ ਕਲਪਨਾ ਕਰਨਾ ਬਹੁਤ ਮੁਸ਼ਕਲ ਹੈ। ਕੋਈ ਵਿਅਕਤੀ ਜਿੰਨਾ ਜ਼ਿਆਦਾ ਪਾਣੀ ਪੀਂਦਾ ਹੈ, ਓਨਾਂ ਹੀ ਉਸ ਦੇ ਸਰੀਰ ਲਈ ਫਾਇਦੇਮੰਦ ਹੁੰਦਾ ਹੈ। ਗਰਮੀਆਂ ’ਚ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਕਿਉਂਕਿ ਜੇਕਰ ਤੁਹਾਡੇ ਸਰੀਰ ’ਚ ਪਾਣੀ ਦੀ ਕਮੀ ਹੁੰਦੀ ਹੈ ਤਾਂ ਤੁਹਾਡੇ ਸਰੀਰ ’ਚ ਕਈ ਗੰਭੀਰ ਬਿਮਾਰੀਆਂ ਪੈਦਾ ਹੋ ਜਾਂਦੀਆਂ ਹਨ, ਜਦਕਿ ਪਾਣੀ ਦੀ ਕਮੀ ਨਾਲ ਡੀਹਾਈਡ੍ਰੇਸਨ ਦਾ ਖਤਰਾ ਵੀ ਵਧ ਸਕਦਾ ਹੈ। (Symptoms Of Dehydration)
ਇਹ ਵੀ ਪੜ੍ਹੋ : ਇਟਲੀ ਅਤੇ ਫਰਾਂਸ ਦੇ ਚਾਰ ਦਿਨਾਂ ਦੌਰੇ ‘ਤੇ ਜਾਣਗੇ ਰਾਜਨਾਥ
ਦਰਅਸਲ, ਜਦੋਂ ਤੁਹਾਡੇ ਸਰੀਰ ’ਚ ਪਾਣੀ ਦੀ ਮਾਤਰਾ ਘੱਟ ਜਾਂਦੀ ਹੈ, ਤਾਂ ਸਰੀਰ ’ਚ ਖਣਿਜਾਂ (ਲੂਣ ਅਤੇ ਚੀਨੀ) ਦਾ ਸੰਤੁਲਨ ਵਿਗੜ ਜਾਂਦਾ ਹੈ। ਤੁਹਾਡੀ ਜਾਣਕਾਰੀ ਲਈ, ਅਸੀਂ ਤੁਹਾਨੂੰ ਦੱਸ ਦੇਈਏ ਕਿ ਇੱਕ ਸਿਹਤਮੰਦ ਮਨੁੱਖੀ ਸਰੀਰ ਦੋ ਤਿਹਾਈ ਤੋਂ ਵੱਧ ਪਾਣੀ ਨਾਲ ਬਣਿਆ ਹੁੰਦਾ ਹੈ, ਇਹ ਅਸੀਂ ਪਹਿਲਾਂ ਹੀ ਦੱਸ ਚੁੱਕੇ ਹਾਂ। ਪਾਣੀ ਜੋੜਾਂ ਅਤੇ ਅੱਖਾਂ ਨੂੰ ਲੁਬਰੀਕੇਟ ਕਰਦਾ ਹੈ, ਪਾਚਨ ’ਚ ਸਹਾਇਤਾ ਕਰਦਾ ਹੈ ਅਤੇ ਕੂੜੇ ਅਤੇ ਜਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦਾ ਹੈ, ਅਤੇ ਚਮੜੀ ਨੂੰ ਸਿਹਤਮੰਦ ਰੱਖਦਾ ਹੈ। ਅਜਿਹੇ ’ਚ ਜੇਕਰ ਸਰੀਰ ’ਚ ਇਸ ਦੀ ਕਮੀ ਹੋ ਜਾਂਦੀ ਹੈ ਤਾਂ ਤੁਹਾਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਪਾਣੀ ਦੀ ਕਮੀ ਨਾਲ ਹੋਣ ਵਾਲੇ ਲੱਛਣਾਂ ਬਾਰੇ ਦੱਸਾਂਗੇ। (Symptoms Of Dehydration)
ਪਾਣੀ ਦੀ ਕਮੀ ਹੋਣ ਕਰਕੇ ਦਿਖਾਈ ਦਿੰਦੇ ਹਨ ਇਹ ਲੱਛਣ
ਚਮੜੀ ’ਚ ਖੁਸ਼ਕੀ : ਸਰੀਰ ’ਚ ਪਾਣੀ ਦੀ ਕਮੀ ਕਾਰਨ ਚਮੜੀ ਖੁਸ਼ਕ ਹੋਣ ਲੱਗਦੀ ਹੈ। ਜਿਸ ਕਾਰਨ ਚਮੜੀ ’ਤੇ ਧੱਫੜ, ਬੁੱਲ੍ਹਾਂ ’ਤੇ ਖੁਜਲੀ ਅਤੇ ਛਾਲੇ ਬਣ ਜਾਂਦੇ ਹਨ, ਜਿਸ ਨਾਲ ਕਈ ਵਾਰ ਖੂਨ ਨਿਕਲਣਾ ਸ਼ੁਰੂ ਹੋ ਜਾਂਦਾ ਹੈ। ਜਿਸ ਨਾਲ ਕਾਫੀ ਪਰੇਸ਼ਾਨੀ ਹੁੰਦੀ ਹੈ।
ਪਿਸ਼ਾਬ ਨਾਲ ਜੁੜੀਆਂ ਸਮੱਸਿਆਵਾਂ : ਜੇਕਰ ਤੁਹਾਡੇ ਪਿਸ਼ਾਬ ਦਾ ਰੰਗ ਹਲਕਾ ਅਤੇ ਪਾਰਦਰਸ਼ੀ ਹੈ ਤਾਂ ਇਸ ਦਾ ਮਤਲਬ ਹੈ ਕਿ ਤੁਹਾਡੇ ਸਰੀਰ ’ਚ ਪਾਣੀ ਦੀ ਕਮੀ ਨਹੀਂ ਹੈ ਪਰ ਜੇਕਰ ਪਿਸ਼ਾਬ ਦਾ ਰੰਗ ਗਾੜਾ ਅਤੇ ਪੀਲਾ ਹੈ ਤਾਂ ਤੁਰੰਤ ਸਮਝ ਲੈਣਾ ਚਾਹੀਦਾ ਹੈ ਕਿ ਇਸ ’ਚ ਪਾਣੀ ਦੀ ਕਮੀ ਹੈ। ਤੁਹਾਡੇ ਸਰੀਰ ’ਚ ਪਾਣੀ ਦੀ ਕਮੀ ਹੈ। ਇਸ ਤੋਂ ਇਲਾਵਾ ਡੀਹਾਈਡ੍ਰੇਸ਼ਨ ਹੋਣ ’ਤੇ ਪਿਸ਼ਾਬ ਦੀ ਮਾਤਰਾ ਘੱਟ ਜਾਂਦੀ ਹੈ ਅਤੇ ਜਲਨ ਦੀ ਸਮੱਸਿਆ ਵੀ ਹੋ ਸਕਦੀ ਹੈ। ਇਹ ਸਾਰੇ ਲੱਛਣ ਸਰੀਰ ’ਚ ਪਾਣੀ ਦੀ ਕਮੀ ਵੱਲ ਇਸ਼ਾਰਾ ਕਰਦੇ ਹਨ ਜੇਕਰ ਤੁਸੀਂ ਵੀ ਇਹ ਲੱਛਣ ਦੇਖਦੇ ਹੋ ਤਾਂ ਤੁਹਾਨੂੰ ਵੱਧ ਤੋਂ ਵੱਧ ਪਾਣੀ ਪੀਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ। (Symptoms Of Dehydration)
ਮੂਹੰ ਤੋਂ ਬਦਬੂ ਦਾ ਆਊਣਾ : ਸਰੀਰ ’ਚ ਪਾਣੀ ਦੀ ਕਮੀ ਹੋਣ ਕਾਰਨ ਮੂੰਹ ਅਤੇ ਗਲੇ ’ਚ ਖੁਸ਼ਕੀ ਆ ਜਾਂਦੀ ਹੈ, ਜਿਸ ਨਾਲ ਸਾਹ ਲੈਣ ’ਚ ਤਕਲੀਫ ਹੁੰਦੀ ਹੈ ਅਤੇ ਮੂੰਹ ’ਚੋਂ ਬਦਬੂ ਆਉਣ ਲੱਗਦੀ ਹੈ।
ਭੁੱਖ ਅਤੇ ਪਿਆਸ ਦਾ ਵਧਣਾ : ਜਦੋਂ ਸਰੀਰ ’ਚ ਪਾਣੀ ਦੀ ਕਮੀ ਹੁੰਦੀ ਹੈ ਤਾਂ ਡੀਹਾਈਡ੍ਰੇਸ਼ਨ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ ਅਤੇ ਡੀਹਾਈਡ੍ਰੇਸ਼ਨ ਦੀ ਹਾਲਤ ’ਚ ਪਾਣੀ ਪੀਣ ਦੇ ਬਾਵਜੂਦ ਵੀ ਵਾਰ-ਵਾਰ ਪਿਆਸ ਲੱਗਦੀ ਹੈ। ਭੁੱਖ ਵੀ ਵਧ ਜਾਂਦੀ ਹੈ। ਅਜਿਹੇ ’ਚ ਭੁੱਖਮਰੀ ਦਾ ਅਚਾਨਕ ਵਧਣਾ ਵੀ ਪਾਣੀ ਦੀ ਕਮੀ ਦਾ ਸੰਕੇਤ ਹੈ।
ਸਿਰ ਦਰਦ ਦੀ ਸਮੱਸਿਆ : ਪਾਣੀ ਦੀ ਕਮੀ ਕਾਰਨ ਸਿਰ ਦਰਦ ਰਹਿੰਦਾ ਹੈ। ਇਸ ਦੀ ਕਮੀ ਨਾਲ ਛਾਤੀ ’ਚ ਜਲਨ ਵੀ ਹੁੰਦੀ ਹੈ। ਇਸ ਕਾਰਨ ਚਿਹਰੇ ’ਤੇ ਝੁਰੜੀਆਂ ਅਤੇ ਫਾਈਨ ਲਾਈਨਾਂ ਦਿਖਾਈ ਦੇਣ ਲੱਗਦੀਆਂ ਹਨ।
ਸੂਬੇ ਪਾਣੀ ਦੀ ਵੰਡ ਸਬੰਧੀ ਆਪਣੇ ਵਿਵਾਦਾਂ ਨੂੰ ਖੁੱਲ੍ਹੇ ਦਿਮਾਗ ਤੇ ਆਪਸੀ ਗੱਲਬਾਤ ਨਾਲ ਹੱਲ ਕਰਨ: ਅਮਿਤ ਸ਼ਾਹ
ਅੰਮ੍ਰਿਤਸਰ ’ਚ ਹੋਈ ਉੱਤਰੀ ਜ਼ੋਨਲ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ
(ਰਾਜਨ ਮਾਨ) ਅੰਮ੍ਰਿਤਸਰ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ (Amit Shah) ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਤਲੁਜ ਯਮਨਾ ਲਿੰਕ ਨਹਿਰ ਦਾ ਮਸਲਾ ਖੁਲ੍ਹੇ ਦਿਮਾਗ ਅਤੇਆਪਸੀ ਗੱਲਬਾਤ ਨਾਲ ਹੱਲ ਕਰਨ ਅਮਿਤ ਸ਼ਾਹ ਨੇ ਅੱਜ ਅੰਮਿ੍ਰਤਸਰ ’ਚ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਮੀਟਿੰਗ ਵਿੱਚ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ ਦੇ ਮੁੱਖ ਮੰਤਰੀ, ਦਿੱਲੀ, ਜੰਮੂ-ਕਸਮੀਰ ਅਤੇ ਲੱਦਾਖ ਦੇ ਲੈਫਟੀਨੈਂਟ ਗਵਰਨਰ, ਚੰਡੀਗੜ੍ਹ ਦੇ ਪ੍ਰਸਾਸਕ, ਮੈਂਬਰ ਰਾਜਾਂ ਦੇ ਸੀਨੀਅਰ ਮੰਤਰੀ, ਕੇਂਦਰੀ ਗ੍ਰਹਿ ਸਕੱਤਰ, ਸਕੱਤਰ, ਅੰਤਰਰਾਜੀ ਕੌਂਸਲ ਸਕੱਤਰੇਤ, ਮੁੱਖ ਮੰਤਰੀ ਹਾਜਰ ਸਨ।
ਉੱਤਰੀ ਜੋਨਲ ਮੀਟਿੰਗ ’ਚ ਪੰਜਾਬ ਅਤੇ ਹਰਿਆਣਾ ਸਤਲੁਜ ਯਮਨਾ ਲਿੰਕ ਨਹਿਰ ਦੇ ਮਾਮਲੇ ’ਚ ਇੱਕ ਵਾਰ ਫਿਰ ਆਹਮੋ-ਸਾਹਮਣੇ ਨਜ਼ਰ ਆਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਜਿੱਥੇ ਨਹਿਰ ਬਣਾਉਣ ਦੀ ਜ਼ੋਰਦਾਰ ਮੰਗ ਕੀਤੀ ਉੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੀ ਮੰਗ ਨੂੰ ਸਿਰੇ ਤੋਂ ਨਕਾਰ ਦਿੱਤਾ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਸਤੁਲਜ ਰਾਵੀ ਬੇਸਿਨ ਦਾ ਹਿੱਸਾ ਨਹੀਂ ਇਸ ਲਈ ਇਹ ਸੂਬਾ ਸਤਲੁਜ ਦੇ ਪਾਣੀ ਦਾ ਹੱਕਦਾਰ ਨਹੀਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਵਰਤੋਂ ਬਹੁਤ ਵੱਡੇ ਪੱਧਰ ’ਤੇ ਹੋ ਰਹੀ ਹੈ ਇਸ ਦੌਰਾਨ ਗ੍ਰਹਿ ਮੰਤਰੀ ਨੇ ਉੱਤਰੀ ਖੇਤਰੀ ਕੌਂਸਲ ਦੇ ਸਾਰੇ ਮੈਂਬਰ ਰਾਜਾਂ ਨੂੰ ਪਾਣੀ ਦੀ ਵੰਡ ਸਬੰਧੀ ਆਪਣੇ ਵਿਵਾਦਾਂ ਨੂੰ ਖੁੱਲ੍ਹੇ ਦਿਮਾਗ ਅਤੇ ਆਪਸੀ ਗੱਲਬਾਤ ਨਾਲ ਹੱਲ ਕਰਨ ਦੀ ਬੇਨਤੀ ਕੀਤੀ।
ਜਲਦੀ ਹੀ ਸਾਡੀਆਂ ਸਰਹੱਦਾਂ ‘ਤੇ ਐਂਟੀ ਡਰੋਨ ਸਿਸਟਮ ਤਾਇਨਾਤ ਕੀਤਾ ਜਾਵੇਗਾ
ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ’ਚ ਸਰਕਾਰ ਨੇ ਨਸੀਲੇ ਪਦਾਰਥਾਂ ਅਤੇ ਅੱਤਵਾਦ ਨੂੰ ਨੱਥ ਪਾਉਣ ’ਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਮਜਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸਾਡੀਆਂ ਸਰਹੱਦਾਂ ‘ਤੇ ਐਂਟੀ ਡਰੋਨ ਸਿਸਟਮ ਤਾਇਨਾਤ ਕੀਤਾ ਜਾਵੇਗਾ।
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਹਿਮਾਚਲ ਪ੍ਰਦੇਸ ਵਿੱਚ ਗੰਭੀਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਵੱਲੋਂ ਸੂਬਾ ਸਰਕਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੂਰਾ ਦੇਸ ਹਿਮਾਚਲ ਪ੍ਰਦੇਸ ਦੇ ਨਾਲ ਖੜ੍ਹਾ ਹੈ।
ਭਗਵੰਤ ਮਾਨ ਨੇ ਸੂਬੇ ’ਚ ਗੈਰ-ਅਧਿਕਾਰਕ ਟਰੈਵਲ ਏਜੰਟਾਂ ’ਤੇ ਸ਼ਿਕੰਜਾ ਕਸਣ ਦਾ ਮੁੱਦਾ ਚੁੱਕਿਆ
ਮਨੁੱਖੀ ਸਕਤੀ ਨੂੰ ਵਿਦੇਸ਼ ਭੇਜਣ ’ਚ ਲੱਗੇ ਟਰੈਵਲ ਏਜੰਟਾਂ ਅਤੇ ਟੂਰਿਜ਼ਟ ਵੀਜਾ ਦੀ ਸਹੂਲਤ ਦੇਣ ਵਾਲਿਆਂ ਦਰਮਿਆਨ ਬਣੇ ਨਾਪਾਕ ਗਠਜੋੜ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭੋਲੇ-ਭਾਲੇ ਨੌਜਵਾਨ ਵਿਕਸਤ ਮੁਲਕਾਂ ’ਚ ਸੈਟਲ ਹੋਣ ਦੀ ਖਿੱਚ ਹੋਣ ਕਰਕੇ ਅਕਸਰ ਇਨ੍ਹਾਂ ਏਜੰਟਾਂ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਟਰੈਵਲ ਏਜੰਟ ਇਨ੍ਹਾਂ ਨੌਜਵਾਨਾਂ ਨੂੰ ਵਿਦੇਸ਼ ਵਿੱਚ ਪੱਕੀ ਨੌਕਰੀ ਦੇ ਵਾਅਦੇ ਦਾ ਲਾਲਚ ਦਿੰਦੇ ਹਨ, ਪਰ ਉਨ੍ਹਾਂ ਨੂੰ ਸਿਰਫ ਟੂਰਿਸਟ ਵੀਜਾ ਮੁਹੱਈਆ ਕਰਵਾਉਂਦੇ ਹਨ ਅਤੇ ਆਉਣ ਵੇਲੇ ਉਨ੍ਹਾਂ ਦੇ ਪਾਸਪੋਰਟ ਜਬਤ ਕਰ ਲੈਂਦੇ ਹਨ ਤੇ ਉਨ੍ਹਾਂ ਨੂੰ ਏਜੰਟਾਂ ਦੇ ਰਹਿਮੋ-ਕਰਮ ’ਤੇ ਛੱਡ ਦਿੰਦੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੱਲ ਦੀ ਸਖਤ ਲੋੜ ਹੈ ਕਿ ਲੋਕਾਂ ਨੂੰ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਦੀ ਰਜਿਸਟ੍ਰੇਸਨ ਉਸੇ ਸੂਬੇ ਦੀ ਸਰਕਾਰ ਕੋਲ ਹੋਣੀ ਲਾਜ਼ਮੀ ਕੀਤੀ ਜਾਵੇ, ਜਿਸ ਰਾਜ ’ਚ ਇਨ੍ਹਾਂ ਟਰੈਵਲ ਏਜੰਟਾਂ ਕੋਲ ਜਾਣ ਦੇ ਇੱਛੁਕ ਲੋਕ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਅਜਿਹੇ ਟਰੈਵਲ ਏਜੰਟਾਂ ਨੂੰ ਰਜਿਸਟਰ ਕਰ ਰਹੀ ਹੈ ਜੋ ਸਿਰਫ ਟੂਰਿਸਟ ਵੀਜ਼ਿਆਂ ਨਾਲ ਹੀ ਡੀਲ ਕਰਦੇ ਹਨ, ਇਸ ਲਈ ਸਰਕਾਰ ਇਨ੍ਹਾਂ ਟਰੈਵਲ ਏਜੰਟਾਂ ਦੀਆਂ ਗਤੀਵਿਧੀਆਂ ‘ਤੇ ਸਾਂਝੇ ਤੌਰ ‘ਤੇ ਨਿਗਰਾਨੀ ਰੱਖਣ ਲਈ ਬਿਹਤਰ ਸਥਿਤੀ ਵਿੱਚ ਹੋਵੇਗੀ।
‘ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਨਾ ਕਰਨਾ ਸੂਬੇ ਦੇ ਲੋਕਾਂ ਨਾਲ ਘੋਰ ਬੇਇਨਸਾਫੀ’
ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦਾ ਮਸਲਾ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਨੂੰ ਅਧਿਕਾਰਤ ਤੌਰ ’ਤੇ 21 ਸਤੰਬਰ, 1953 ਨੂੰ ਸ਼ਿਮਲਾ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਇਸ ਦਾ ਉਦਘਾਟਨ ਭਾਰਤ ਦੇ ਪਹਿਲੇ ਰਾਸਟਰਪਤੀ ਡਾ. ਰਾਜਿੰਦਰ ਪ੍ਰਸਾਦ ਜੀ ਵੱਲੋਂ 7 ਅਕਤੂਬਰ, 1953 ਨੂੰ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਹਾਲਾਂਕਿ, 1966 ਵਿੱਚ ਸੂਬੇ ਦੀ ਵੰਡ ਸਮੇਂ ਪੰਜਾਬ ਪੁਨਰਗਠਨ ਐਕਟ, 1966 ਦੇ ਸੈਕਸਨ 4 ਦੇ ਉਪਬੰਧਾਂ ਤਹਿਤ ਚੰਡੀਗੜ੍ਹ ਸਹਿਰ ਨੂੰ 1 ਨਵੰਬਰ, 1966 ਤੋਂ ਕੇਂਦਰੀ ਸਾਸਤ ਪ੍ਰਦੇਸ ਬਣਾ ਦਿੱਤਾ ਗਿਆ ਸੀ। ਹੁਣ ਤੱਕ ਇਹੀ ਸਥਿਤੀ ਬਰਕਰਾਰ ਹੈ, ਜੋ ਕਿ ਸੂਬੇ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ।
ਕਿਸੇ ਨੂੰ ਇੱਕ ਬੂੰਦ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : ਮੁੱਖ ਮੰਤਰੀ
ਮੁੱਖ ਮੰਤਰੀ ਨੇ ਗੜ੍ਹਸ਼ੰਕਰ ’ਚ ਰੱਖਿਆ ਛੋਟੀ ਬੇਈ ਦਾ ਨੀਂਹ ਪੱਥਰ
(ਸੱਚ ਕਹੂੰ ਨਿਊਜ਼) ਗੜ੍ਹਸ਼ੰਕਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੜ੍ਹਸ਼ੰਕਰ ਦੇ ਪਿੰਡ ਸਿੰਬਲੀ ’ਚ ਛੋਟੀ ਬੇਈ ਦੇ ਰੇਗੂਲੇਟਰੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ (CM Maan) ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਸਾਨੂੰ ਵਾਤਾਵਰਨ ਦੀ ਸੰਭਾਲ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਨਕਸ਼ੇ-ਕਦਮ ’ਤੇ ਚੱਲਦਿਆਂ ਸੂਬਾ ਸਰਕਾਰ, ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਵੱਡੇ ਪੱਧਰ ’ਤੇ ਮੁਹਿੰਮ ਵਿੱਢੇਗੀ।
ਪੰਜਾਬ ਕੋਲ 34 ਫੀਸਦੀ ਨਹਿਰੀ ਪਾਣੀ ਉਪਲੱਬਧ : CM Maan
ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਵੱਡੇ ਪੱਧਰ ’ਤੇ ਕਦਮ ਚੁੱਕੇ ਹਨ। ਇਸ ਸਮੇਂ ਪੰਜਾਬ ਆਪਣੇ ਕੋਲ ਉਪਲੱਬਧ ਨਹਿਰੀ ਪਾਣੀ ਵਿੱਚੋਂ ਸਿਰਫ਼ 33 ਤੋਂ 34 ਫੀਸਦੀ ਦੀ ਵਰਤੋਂ ਕਰ ਰਿਹਾ ਹੈ ਜਿਸ ਨੂੰ ਆਉਣ ਵਾਲੇ ਦਿਨਾਂ ਵਿੱਚ ਵਧਾ ਕੇ 60 ਫੀਸਦੀ ਕੀਤਾ ਜਾਵੇਗਾ ਜਿਸ ਨਾਲ ਕੁੱਲ 14 ਲੱਖ ਟਿਊਬਵੈੱਲਾਂ ਵਿੱਚੋਂ ਤਕਰੀਬਨ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਣ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ, ਕੱਢਿਆ ਫਲੈਗ ਮਾਰਚ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ-ਕਿਸਾਨ ਮਿਲਣੀ ਦੌਰਾਨ ਹੋਏ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਕਾਸ਼ਤ ਲਈ ਇੱਕ ਅਪਰੈਲ ਤੋਂ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਨਰਮਾ ਪੱਟੀ ਵਿੱਚ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਤਾਂ ਜੋ ਕਾਸ਼ਤਕਾਰਾਂ ਨੂੰ ਵੱਡੇ ਪੱਧਰ ’ਤੇ ਲਾਭ ਮਿਲ ਸਕੇ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸਤਲੁਜ-ਯਮੁਨਾ ਲੰਕ ਐੱਸਵਾਈਐੱਲ ਨਹਿਰ ਦੇ ਪ੍ਰਾਜੈਕਟ ਨੂੰ ਹੁਣ ਯਮੁਨਾ-ਸਤਲੁਜ ਲਿੰਕ ਜਾਂ ਵਾਈਐੱਸਐੱਲ ਵਜੋਂ ਜਾਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਕਿਸੇ ਨੂੰ ਇੱਕ ਬੂੰਦ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਗੰਗਾ ਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਹੋਣਾ ਚਾਹੀਦਾ ਹੈ ਤਾਂ ਕਿ ਸੂਬੇ ਦੀਆਂ ਲੋੜਾਂ ਪੂਰੀਆਂ ਹੋ ਸਕਣ।
ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਜਿਹੜੇ ਪਿੰਡ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਾਲ ਜੁੜਨ ਦੇ ਇੱਛੁਕ ਹਨ, ਉਨ੍ਹਾਂ ਬਾਰੇ ਕੈਬਨਿਟ ਵੱਲੋਂ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਗੜ੍ਹਸ਼ੰਕਰ ਬਾਈਪਾਸ ਨੂੰ ਅਪਗੇ੍ਰਡ ਤੇ ਮਜ਼ਬੂਤ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਡਿਪਟੀ ਸਪੀਕਰ ਜੈ ਕਿ੍ਰਸ਼ਨ ਰੋੜੀ, ਬਲਬੀਰ ਸਿੰਘ ਸੀਚੇਵਾਲ, ਕੁਲਜੀਤ ਸਿੰਘ ਸਰਹਾਲ, ਲਲਿਤ ਮੋਹਨ ਪਾਠਕ ਆਦਿ ਹਾਜ਼ਰ ਸਨ।
ਪਾਣੀ ਦੀ ਬੇਲੋੜੀ ਵਰਤੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਘਾਤਕ ਸਿੱਧ ਹੋਵੇਗੀ
ਪਾਣੀ ਸਾਡੇ ਲਈ ਇੱਕ ਕੁਦਰਤੀ ਸੋਮਾ ਹੈ, ਜਿਸ ਦੀ ਬੱਚਤ ਕਰਨੀ ਸਾਡਾ ਸਾਰਿਆਂ ਦਾ ਇਖ਼ਲਾਕੀ ਫ਼ਰਜ਼ ਬਣਦਾ ਹੈ। ਪਰ ਅਸੀਂ ਆਪਣਾ ਇਹ ਫਰਜ਼ ਨਿਭਾਉਣ ਦੀ ਥਾਂ ਪਾਣੀ ਦੀ ਬੇਲੋੜੀ ਵਰਤੋਂ ਕਰਕੇ ਕੁਦਰਤ ਵੱਲੋਂ ਦਿੱਤਾ ਸੋਮਾ ਖ਼ਤਮ ਕਰ ਰਹੇ ਹਾਂ। ਜੇਕਰ ਪਿਛਲੇ ਸਮਿਆਂ ਵੱਲ ਦੇਖਿਆ ਜਾਵੇ ਤਾਂ ਲਗਭਗ 30-35 ਸਾਲ ਪਹਿਲਾਂ ਸਾਡੀ ਧਰਤੀ ਵਿਚਲਾ ਪਾਣੀ ਸਿਰਫ਼ 50-60 ਫੁੱਟ ਦੀ ਡੂੰਘਾਈ ’ਤੇ ਸੀ।
ਉਨ੍ਹਾਂ ਸਮਿਆਂ ’ਚ ਸਾਡੇ ਘਰਾਂ ’ਚ ਨਲਕੇ ਲਾ ਕੇ ਗੁਜ਼ਾਰਾ ਕੀਤਾ ਜਾਂਦਾ ਸੀ, ਜਿਸ ਕਰਕੇ ਉਨ੍ਹਾਂ ਸਮਿਆਂ ’ਚ ਪਾਣੀ ਦੀ ਖਪਤ ਵੀ ਕਾਫੀ ਘੱਟ ਸੀ ਕਿਉਂਕਿ ਨਲਕਾ ਗੇੜ ਕੇ ਲੋੜ ਅਨੁਸਾਰ ਪਾਣੀ ਹੀ ਧਰਤੀ ਵਿੱਚੋਂ ਬਾਹਰ ਕੱਢਿਆ ਜਾਂਦਾ ਸੀ। ਪਰ ਜਿਉਂ-ਜਿਉਂ ਸਮਾਂ ਲੰਘਿਆ ਤਾਂ ਇਨ੍ਹਾਂ ਨਲਕਿਆਂ ਦੀ ਥਾਂ ਮੋਟਰਾਂ ਨੇ ਲੈ ਲਈ, ਜਿਸ ਨਾਲ ਧਰਤੀ ਵਿਚਲੇ ਪਾਣੀ ਦੀ ਬਰਬਾਦੀ ਜ਼ਿਆਦਾ ਹੋਣ ਲੱਗ ਪਈ। ਇਸ ਦੇ ਨਾਲ ਹੀ ਜੇਕਰ ਪਿਛਲੇ ਸਮੇਂ ਵੱਲ ਦੇਖਿਆ ਜਾਵੇ ਤਾਂ ਉਨ੍ਹਾਂ ਸਮਿਆਂ ਵਿੱਚ ਫਸਲਾਂ ਵੀ ਅਜਿਹੀਆਂ ਬੀਜੀਆਂ ਜਾਂਦੀਆਂ ਸਨ ਜਿਨ੍ਹਾਂ ਨੂੰ ਬਹੁਤ ਹੀ ਘੱਟ ਪਾਣੀ ਦੀ ਜ਼ਰੂਰਤ ਪੈਂਦੀ ਸੀ।
ਪਰ ਪਿਛਲੇ ਕਾਫੀ ਲੰਮੇ ਸਮੇਂ ਤੋਂ ਉਨ੍ਹਾਂ ਫ਼ਸਲਾਂ ਨੂੰ ਛੱਡ ਕੇ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਨੂੰ ਜ਼ਿਆਦਾ ਤਰਜ਼ੀਹ ਦਿੱਤੀ ਗਈ ਹੈ। ਜਿਸ ਕਰਕੇ ਇਸ ਝੋਨੇ ਦੀ ਫਸਲ ਨੇ ਸਾਡੀ ਧਰਤੀ ਵਿਚਲਾ ਪਾਣੀ ਇੰਨਾ ਖਤਮ ਕਰ ਦਿੱਤਾ ਹੈ ਕਿ ਅੱਜ ਇਹ ਪਾਣੀ ਤਿੰਨ ਤੋਂ ਚਾਰ ਸੌ ਫੁੱਟ ਦੀ ਡੂੰਘਾਈ ’ਤੇ ਚਲਾ ਗਿਆ ਕਿਉਂਕਿ ਝੋਨੇ ਦੀ ਫਸਲ ਪਾਣੀ ਦੀ ਬਹੁਤ ਜ਼ਿਆਦਾ ਬਰਬਾਦੀ ਕਰ ਰਹੀ ਹੈ। ਜੇਕਰ ਅਸੀਂ ਇਸ ਝੋਨੇ ਦੀ ਫਸਲ ਨੂੰ ਲਾਉਣਾ ਬੰਦ ਨਾ ਕੀਤਾ ਤਾਂ ਅਸੀਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਬਿਲਕੁਲ ਹੀ ਖ਼ਤਮ ਕਰ ਦੇਵਾਂਗੇ। ਮਾਹਿਰਾਂ ਮੁਤਾਬਕ ਆਉਣ ਵਾਲੇ 2040 ਤੱਕ ਸਾਨੂੰ ਪਾਣੀ ਪੀਣ ਲਈ ਵੀ ਨਸੀਬ ਨਹੀਂ ਹੋਣਾ।
ਜਿਸ ਤਰੀਕੇ ਨਾਲ ਅਸੀਂ ਪਾਣੀ ਦੀ ਬਰਬਾਦੀ ਕਰ ਰਹੇ ਹਾਂ ਤਾਂ ਆਉਣ ਵਾਲੇ ਸਮੇਂ ਵਿੱਚ ਅਸੀਂ ਇਸ ਕੁਦਰਤੀ ਸੋਮੇ ਨੂੰ ਤਰਸਦੇ ਰਹਿ ਜਾਵਾਂਗੇ। ਅੱਜ ਦੇ ਸਮੇਂ ਵਿੱਚ ਜੇਕਰ ਦੇਖਿਆ ਜਾਵੇ ਤਾਂ ਸਾਨੂੰ ਆਪਣੇ ਦੇਸ਼ ਨੂੰ ਬਚਾਉਣ ਲਈ 150 ਕਰੋੜ ਰੁੱਖ ਲਾਉਣ ਦੀ ਲੋੜ ਹੈ ਕਿਉਂਕਿ ਇਸ ਸਮੇਂ ਸਾਡਾ ਪੰਜਾਬ ਖਤਰੇ ਦੀ ਸੂਚੀ ਵਿੱਚ ਦਰਜ ਹੈ ਜੋ ਕਿ 2030 ਤੱਕ ਖੁਸ਼ਕ ਪੰਜਾਬ ਬਣ ਕੇ ਰਹਿ ਜਾਵੇਗਾ।
ਜਸਵੰਤ ਸਿੰਘ ਲਾਲੀ, ਮਹਿਲ ਕਲਾਂ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਦੇ ਦਰਿਆਈ ਪਾਣੀਆਂ ਨੂੰ ਨਾਨ-ਬੇਸਿਨ ਇਲਾਕਿਆਂ ਵਿੱਚ ਤਬਦੀਲ ਕਰਨ ਦੀ ਆਗਿਆ ਨਾ ਦੇਵੇ ਭਾਰਤ ਸਰਕਾਰ
ਪਾਸ ਕੀਤੇ ਮਤੇ ਵਿੱਚ ਪਾਣੀ ਦੀ ਉਪਲਬਧਤਾ ਜਾਣਨ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਪਾਣੀ ਵਿਵਾਦ ਐਕਟ ਵਿੱਚ ਸੋਧਾਂ ਕਰਨ ਦੀ ਮੰਗ
ਸੂਬੇ ਦੇ ਮਹੱਤਵਪੂਰਨ ਮਸਲਿਆਂ ‘ਤੇ ਹਰੇਕ ਛਿਮਾਹੀ ਹੋਵੇਗੀ ਅਜਿਹੀ ਮੀਟਿੰਗ ਅਮਰਿੰਦਰ ਸਿੰਘ
ਚੰਡੀਗੜ, (ਅਸ਼ਵਨੀ ਚਾਵਲਾ) ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ, ਜਿਸ ਕਾਰਨ ਕੇਂਦਰ ਸਰਕਾਰ ਨਵਾਂ ਟਿਬਿਊਨਲ ਬਣਾਉਂਦੇ ਹੋਏ ਪਾਣੀ ਦੀ ਵੰਡ ਨਵੇਂ ਸਿਰੇ ਤੋਂ ਕਰਕੇ ਪੰਜਾਬ ਨੂੰ ਜਿਆਦਾ ਪਾਣੀ ਦੇਵੇ, ਕਿਉਂਕਿ ਜਦੋਂ ਪਾਣੀ ਦੀ ਵੰਡੀ ਕੀਤੀ ਗਈ ਸੀ, ਉਸ ਸਮੇਂ 17 ਮਿਲੀਅਨ ਏਕੜ ਫੀਟ (ਐਮ.ਏ.ਐਫ.) ਪਾਣੀ ਮੌਜੂਦ ਸੀ, ਜਿਸ ਵਿੱਚੋਂ ਹਰਿਆਣਾ ਅਤੇ ਰਾਜਸਥਾਨ ਸਣੇ ਦਿੱਲੀ ਤੇ ਜੰਮੂ ਕਸ਼ਮੀਰ ਨੂੰ ਪਾਣੀ ਮਿਲੀਅਨ ਏਕੜ ਫੀਟ ਵੰਡ ਦਿੱਤਾ ਗਿਆ, ਜਿਹੜਾ ਕਿ ਅੱਜ ਵੀ ਉਸੇ ਹਿਸਾਬ ਨਾਲ ਹੀ ਜਾ ਰਿਹਾ ਹੈ, ਜਦੋਂ ਕਿ ਅੱਜ ਪਾਣੀ ਦੀ ਮੌਜੂਦਗੀ ਸਿਰਫ਼ 13 ਮਿਲੀਅਨ ਏਕੜ ਫੀਟ ਹੀ ਰਹਿ ਗਈ ਹੈ, ਜਿਸ ਕਾਰਨ ਜਿਹੜਾ ਪਾਣੀ ਘਟਿਆ ਹੈ, ਉਹ ਪੰਜਾਬ ਦੇ ਹਿੱਸੇ ਵਿੱਚੋਂ ਜਾਣ ਕਾਰਨ ਸੂਬੇ ਨੂੰ ਕਾਫੀ ਜਿਆਦਾ ਨੁਕਸਾਨ ਹੋ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਨਵੇਂ ਟ੍ਰਿਬਿਊਨਲ ਨੂੰ ਤਿਆਰ ਕਰਦੇ ਹੋਏ ਮੁੜ ਤੋਂ ਪਾਣੀ ਦੀ ਵੰਡ ਕਰੇ।
ਇਹ ਮਤਾ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆ ਵੱਲੋਂ ਸਹਿਮਤੀ ਨਾਲ ਪਾਸ ਕੀਤਾ ਗਿਆ ਹੈ। ਹੁਣ ਜਲਦ ਹੀ ਪੰਜਾਬ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣ ਲਈ ਸਮਾਂ ਮੰਗਿਆ ਜਾਵੇ, ਜਿਥੇ ਸਾਰੀਆਂ ਪਾਰਟੀਆਂ ਦੇ ਇੱਕ ਵਫ਼ਦ ਵਲੋਂ ਮੁਲਾਕਾਤ ਕਰਦੇ ਹੋਏ ਇਸ ਪ੍ਰਸਤਾਵ ਬਾਰੇ ਜਾਣਕਾਰੀ ਦਿੱਤੀ ਗਈ ਜਾਏਗੀ।
ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਬ ਪਾਰਟੀ ਮੀਟਿੰਗ ਦੌਰਾਨ ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਸਮੂਹ ਪਾਰਟੀਆਂ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਕਿ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਤਿੰਨ ਦਰਿਆਵਾਂ ਦਾ ਪਾਣੀ ਕਿਸੇ ਵੀ ਹਾਲਤ ਵਿੱਚ ਬੇਸਿਨ ਤੋਂ ਨਾਨ-ਬੇਸਿਨ ਇਲਾਕਿਆਂ ਵਿੱਚ ਤਬਦੀਲ ਨਾ ਕੀਤਾ ਜਾਵੇ।
ਸਾਰੀਆਂ ਹੀ ਪਾਰਟੀਆਂ ਨੇ ਸਰਬਸੰਮਤੀ ਨਾਲ ਨਵੇਂ ਟ੍ਰਿਬਿਊਨਲ ਦੀ ਸਥਾਪਨਾ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਵਿਵਾਦ ਐਕਟ ਵਿੱਚ ਲੋੜੀਂਦੀਆਂ ਸੋਧਾਂ ਕਰਨ ਦੀ ਮੰਗ ਕੀਤੀ ਤਾਂ ਕਿ ਇਨਸਾਫ ਅਤੇ ਇਕਸਾਰਤਾ ਅਨੁਸਾਰ ਪੰਜਾਬ ਨੂੰ ਇਸ ਦੀ ਕੁੱਲ ਮੰਗ ਅਤੇ ਭਵਿੱਖੀ ਪੀੜੀਆਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਵਾਧੂ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਮੀਟਿੰਗ ਵਿੱਚ ਪੜੇ ਗਏ ਮਤੇ ਮੁਤਾਬਕ, ”ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟਣ ਕਰਕੇ ਅਤੇ ਦਰਿਆਈ ਪਾਣੀਆਂ ਦੀ ਕਮੀ ਕਾਰਨ ਪੰਜਾਬ ਦੇ ਮਾਰੂਥਲ ਬਣਨ ਦਾ ਖਦਸ਼ਾ ਹੈ। ਪੰਜਾਬ ‘ਚ ਧਰਤੀ ਹੇਠਲਾ ਪਾਣੀ ਜੋ ਸੂਬੇ ਦੀਆਂ 73 ਪ੍ਰਤੀਸ਼ਤ ਸਿੰਚਾਈ ਲੋੜਾਂ ਪੂਰੀਆਂ ਕਰਦਾ ਹੈ, ਹੁਣ ਬਹੁਤ ਥੱਲੇ ਜਾ ਚੁੱਕਾ ਹੈ
ਪੰਜਾਬ ਦਾ ਕੇਸ ਰੱਖਣ ਲਈ ਉਨਾਂ ਦੀ ਸਰਕਾਰ ਪ੍ਰਧਾਨ ਮੰਤਰੀ ਪਾਸੋਂ ਮਿਲਣ ਦਾ ਸਮਾਂ ਮੰਗੇਗੀ
ਜਿਸ ਕਾਰਨ ਕਿਸਾਨਾਂ ਅਤੇ ਗਰੀਬ ਲੋਕਾਂ ਦੀ ਰੋਜ਼ੀ-ਰੋਟੀ ਨੂੰ ਬਹੁਤ ਵੱਡਾ ਖਤਰਾ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਹਾਂ-ਪੱਖੀ ਅਤੇ ਉਸਾਰੂ ਸੁਝਾਅ ਪੇਸ਼ ਕਰਨ ਦਾ ਸਵਾਗਤ ਕਰਦਿਆਂ ਆਖਿਆ ਕਿ ਸਰਬ ਪਾਰਟੀ ਵਫ਼ਦ ਵੱਲੋਂ ਪੰਜਾਬ ਦਾ ਕੇਸ ਰੱਖਣ ਲਈ ਉਨਾਂ ਦੀ ਸਰਕਾਰ ਪ੍ਰਧਾਨ ਮੰਤਰੀ ਪਾਸੋਂ ਮਿਲਣ ਦਾ ਸਮਾਂ ਮੰਗੇਗੀ। ਉਨਾਂ ਕਿਹਾ ਕਿ ਭਾਰਤ ਵਿੱਚ ਦਰਿਆਈ ਪਾਣੀਆਂ ਦੀ ਵੰਡ ਮੌਕੇ ਕੌਮਾਂਤਰੀ ਪੱਧਰ ‘ਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤਾਂ ਨੂੰ ਦਰਕਿਨਾਰ ਕੀਤਾ ਗਿਆ ਸੀ। ਉਨਾਂ ਨੇ ਇਸ ਨੂੰ ਦਰੁਸਤ ਕਰਨ ਦੀ ਲੋੜ ‘ਤੋ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨਾਂ ਦੀ ਸਰਕਾਰ ਸੂਬੇ ਨਾਲ ਸਬੰਧਤ ਮਹੱਤਵਪੂਰਨ ਮਸਲਿਆਂ ਨੂੰ ਵਿਚਾਰਨ ਲਈ ਹਰੇਕ ਛਿਮਾਹੀ ਸਰਬ ਪਾਰਟੀ ਮੀਟਿੰਗ ਸੱਦੀ ਜਾਇਆ ਕਰੇਗੀ।
ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਬੋਲਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਪਾਣੀ ਦੀ ਸੰਭਾਲ ਲਈ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਪਰਾਲਿਆਂ ਲਈ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਉਨਾਂ ਕਿਹਾ ਕਿ ਸੂਬੇ ਨੂੰ ਸੁਪਰੀਮ ਕੋਰਟ ਵਿੱਚ ਹੋਰ ਰਿੱਟ ਦਾਇਰ ਕਰ ਕੇ ਪੰਜਾਬ ਵਿੱਚ ਪਾਣੀਆਂ ਦੀਆਂ ਮੌਜੂਦਾ ਸਥਿਤੀਆਂ ਦਾ ਤਾਜ਼ਾ ਮੁਲਾਂਕਣ ਕਰਨ ਦੀ ਮੰਗ ਕਰਨੀ ਚਾਹੀਦੀ ਹੈ ਅਤੇ ਰਿਪੇਅਰੀਅਨ ਕਾਨੂੰਨ ਅਨੁਸਾਰ ਪਾਣੀ ਦੀ ਮੁੜ ਵੰਡ ਕਰਨੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀਆਂ ਨੂੰ ਇਕ-ਦੂਜੇ ਖਿਲਾਫ ਦੂਸ਼ਣਬਾਜ਼ੀ ਕਰਨ ਦੀ ਬਜਾਏ ਪੰਜਾਬ ਦੇ ਜਲ ਵਸੀਲਿਆਂ ਦੀ ਰਾਖੀ ਲਈ ਏਕਤਾ ਦਿਖਾਉਣੀ ਚਾਹੀਦੀ ਹੈ। ਉਨਾਂ ਨੇ ਆਪਣੀ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਸਲੇ ਦੇ ਹੱਲ ਲਈ ਕੋਈ ਕਦਮ ਚੁੱਕੇ ਜਾਣ ‘ਤੇ ਪੂਰਾ ਸਾਥ ਦੇਣ ਦੀ ਗੱਲ ਕਹੀ।
ਮਦਨ ਮੋਹਨ ਮਿੱਤਲ ਨੇ ਇਸ ਨਾਜ਼ੁਕ ਮੁੱਦੇ ਉਤੇ ਸਾਰੀਆਂ ਪਾਰਟੀਆਂ ਨੂੰ ਇਕ ਮੰਚ ‘ਤੇ ਇਕੱਠਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
ਭਾਜਪਾ ਦੇ ਮਦਨ ਮੋਹਨ ਮਿੱਤਲ ਨੇ ਇਸ ਨਾਜ਼ੁਕ ਮੁੱਦੇ ਉਤੇ ਸਾਰੀਆਂ ਪਾਰਟੀਆਂ ਨੂੰ ਇਕ ਮੰਚ ‘ਤੇ ਇਕੱਠਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨਾਂ ਨੇ ਕਣਕ/ਝੋਨੇ ਦੇ ਫਸਲੀ ਚੱਕਰ ਨੂੰ ਤੋੜਨ ਅਤੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਧਰਤੀ ਹੇਠਲੇ ਪਾਣੀ ਨੂੰ ਮੁੜ ਪੈਦਾ ਕਰਨ ਦੀ ਗੱਲ ਵੀ ਕਹੀ। ਸੀ.ਪੀ.ਆਈ. ਦੇ ਬੰਤ ਬਰਾੜ ਤੇ ਸੀ.ਪੀ.ਆਈ. (ਐਮ.) ਦੇ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪਾਣੀ ਦੀ ਵੰਡ ਲੌਗੋਵਾਲ ਸਮਝੌਤੇ ਅਨੁਸਾਰ ਹੋਣੀ ਚਾਹੀਦੀ ਹੈ। ਸੇਖੋਂ ਨੇ ਕਿਹਾ ਕਿ ਕਿਸਾਨਾਂ ਦੀ ਹਿੱਤਾਂ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਹੂ-ਬ-ਹੂ ਲਾਗੂ ਕਰਨੀ ਚਾਹੀਦੀ ਹੈ।
ਬਸਪਾ ਦੇ ਜਸਬੀਰ ਸਿੰਘ ਗੜੀ ਨੇ ਕਿਹਾ ਕਿ ਪੰਜਾਬ ਨੂੰ ਬਣਦਾ ਪਾਣੀਆਂ ਦਾ ਹਿੱਸਾ ਨਾ ਦੇ ਕੇ ਕੇਂਦਰ ਨੇ ਪਹਿਲਾਂ ਹੀ ਵਿਤਕਰੇਬਾਜ਼ੀ ਕੀਤੀ ਹੈ। ਤ੍ਰਿਣਮੂਲ ਕਾਂਗਰਸ ਦੇ ਮਨਜੀਤ ਸਿੰਘ ਨੇ ਕਿਹਾ ਕਿ ਉਨਾਂ ਦੀ ਪਾਰਟੀ ਪਾਣੀ ਬਚਾਉਣ ਖਾਸ ਕਰ ਕੇ ਫਸਲੀ ਵਿਭਿੰਨਤਾ ਰਾਹੀਂ ਬਚਾਉਣ ਦੇ ਮੁੱਦੇ ਉਤੇ ਸੂਬਾ ਸਰਕਾਰ ਦੇ ਨਾਲ ਹੈ। ਪਾਣੀ ਦੀ ਦੁਰਵਰਤੋਂ ਰੋਕਣ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਟਿਊਬਵੈਲਾਂ ਨੂੰ ਮੁਫਤ ਬਿਜਲੀ ਬੰਦ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਧਰਤੀ ਹੇਠਲਾ ਪਾਣੀ ਬਚਾਉਣ ਲਈ ਸੀਵਰੇਜ ਟਰੀਟਮੈਂਟ ਪਲਾਂਟ ਦੇ ਨਾਲ ਮੀਂਹ ਵਾਲੇ ਪਾਣੀ ਦੀ ਸੰਭਾਲ ਲਈ ਹੰਭਲੇ ਮਾਰਨੇ ਚਾਹੀਦੇ ਹਨ। ਉਨਾਂ ਸੁਝਾਅ ਦਿੱਤਾ ਕਿ ਸਰਕਾਰ ਨੂੰ ਪਾਣੀ ਰਿਚਾਰਜ ਲਈ ਡਿੱਗੀਆਂ ਬਣਾਉਣ ਲਈ 100 ਫੀਸਦੀ ਸਬਸਿਡੀ ਦੇਣੀ ਚਾਹੀਦੀ ਹੈ।
ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ
ਆਪਣੇ ਸਮਾਪਤੀ ਸੰਬੋਧਨ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਬਚਾਉਣ ਲਈ ਆਪਣੀ ਹਉਮੇ ਤਿਆਗ ਕੇ ਸਾਰਿਆਂ ਨੂੰ ਸਾਂਝੀ ਇੱਛਾ ਦਿਖਾਉਣੀ ਚਾਹੀਦੀ ਹੈ। ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋਰਨਾਂ ਆਗੂਆਂ ਵਿੱਚ ਆਮ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਸ਼੍ਰੋਮਣੀ ਅਕਾਲੀ ਦਲ ਦੇ ਜਥੇਦਾਰ ਤੋਤਾ ਸਿੰਘ, ਭਾਜਪਾ ਆਗੂ ਮਨੋਰੰਜਨ ਕਾਲੀਆ, ਸੀ.ਪੀ.ਆਈ. ਆਗੂ ਭੁਪਿੰਦਰ ਸਾਂਭਰ, ਡਾ.ਜੋਗਿੰਦਰ ਦਿਆਲ, ਸੀ.ਪੀ.ਆਈ. (ਐਮ.) ਦੇ ਭੂਪ ਚੰਦ, ਬਸਪਾ ਦੇ ਸੂਬਾਈ ਜਨਰਲ ਸਕੱਤਰ ਨਛੱਤਰ ਪਾਲ, ਸੂਬਾਈ ਸਕੱਤਰ ਡਾ.ਜਸਪ੍ਰੀਤ ਸਿੰਘ, ਤ੍ਰਿਣਮੂਲ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਗੁਰਪ੍ਰੀਤ ਚੌਹਾਨ, ਰੌਸ਼ਨ ਲਾਲ ਗੋਇਲ ਤੇ ਐਨ.ਸੀ.ਪੀ. ਆਗੂ ਗੁਰਿੰਦਰ ਸਿੰਘ ਸ਼ਾਮਲ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲ ਸਰੋਤ ਪ੍ਰਬੰਧਨ ਆਰਡੀਨੈਂਸ ਨੂੰ ਕਾਨੂੰਨੀ ਰੂਪ ਦੇਣ ਦੀ ਪ੍ਰਵਾਨਗੀ
ਜਲ ਸਰੋਤਾਂ ਦੇ ਸੁਚੱਜੇ ਪ੍ਰਬੰਧਨ ਲਈ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਨੂੰ ਸਥਾਪਤ ਕਰਨ ਲਈ ਰਾਹ ਪੱਧਰਾ
ਚੰਡੀਗੜ (ਅਸ਼ਵਨੀ ਚਾਵਲਾ) । ਜਲ ਸਰੋਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਅਤੇ ਨਿਯੰਤਰਨ ਕਰਨ ਤੋਂ ਇਲਾਵਾ ਇਸ ਦੀ ਸਹੀ, ਢੁੱਕਵੀਂ ਅਤੇ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਵਜ਼ਾਰਤ ਨੇ ਵੀਰਵਾਰ ਨੂੰ ਪੰਜਾਬ ਜਲ ਸਰੋਤ (ਪ੍ਰਬੰਧਨ ਅਤੇ ਨਿਯਮ) ਆਰਡੀਨੈਂਸ 2019 ਨੂੰ ਪ੍ਰਵਾਨਗੀ ਦੇ ਕੇ ‘ਦਿ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ’ ਸਥਾਪਤ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਇਸ ਆਰਡੀਨੈਂਸ ਨੂੰ ਮੰਤਰੀ ਮੰਡਲ ਨੇ ਪਹਿਲਾ 4 ਦਸੰਬਰ 2019 ਨੂੰ ਆਪਣੀ ਮੀਟਿੰਗ ਵਿਚ ਮਨਜ਼ੂਰੀ ਦਿੱਤੀ ਸੀ, ਹੁਣ ‘ਪੰਜਾਬ ਜਲ ਸਰੋਤ (ਪ੍ਰਬੰਧਨ ਅਤੇ ਨਿਯਮ) ਬਿੱਲ, 2020’ ਵਜੋਂ ਕਾਨੂੰਨੀ ਰੂਪ ਦੇਣ ਦੀ ਤਿਆਰੀ ਹੈ।
ਇਸ ਬਿੱਲ ਵਿੱਚ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਸਥਾਪਤ ਕਰਨ ਦਾ ਪ੍ਰਸਤਾਵ ਹੈ
ਜਿਸ ਵਿੱਚ ਸਰਕਾਰ ਦੁਆਰਾ ਨਿਯੁਕਤ ਕੀਤਾ ਇੱਕ ਚੇਅਰ
ਮੈਨ ਅਤੇ ਦੋ ਹੋਰ ਮੈਂਬਰ ਸ਼ਾਮਲ ਹੋਣਗੇ
ਇਹ ਅਥਾਰਟੀ ਰਾਜ ਦੇ ਜਲ ਸਰੋਤਾਂ ਦੇ ਪ੍ਰਬੰਧਨ ਅਤੇ ਪਰਿਵਰਤਨ ਲਈ ਨਿਰਣਾਇਕ, ਬਰਾਬਰ ਅਤੇ ਸੁਚੱਜੇ ਸੰਚਾਲਨ ਲਈ ਜ਼ਿੰਮੇਵਾਰ ਹੋਵੇਗੀ
ਜਲ ਸਰੋਤਾਂ ਹਿੱਤ ਲੋੜੀਂਦੇ ਸੁਧਾਰ ਤੇ  ਉਪਾਅ ਕਰਨ ਲਈ ਸਮਰੱਥ ਹੋਵੇਗੀ।
ਇਸ ਅਥਾਰਟੀ ਨੂੰ ਜਲ ਸਰੋਤਾਂ ਦੀ ਸੰਭਾਲ ਅਤੇ ਪ੍ਰਬੰਧਨ ਦੇ ਮੱਦੇਨਜ਼ਰ ਦਿਸ਼ਾ ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਘਰੇਲੂ, ਵਪਾਰਕ ਜਾਂ ਉਦਯੋਗਿਕ ਵਰਤੋਂ ਲਈ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਵਾਲੀਆਂ ਸੰਸਥਾਵਾਂ ਦੁਆਰਾ ਉਗਰਾਹੀਆਂ ਜਾਣ ਵਾਲੀਆਂ ਦਰਾਂ ਨੂੰ ਨਿਸ਼ਚਤ ਕਰਨ ਸਬੰਧੀ ਟੈਰਿਫ ਆਰਡਰ ਜਾਰੀ ਕਰਨ ਲਈ ਵੀ ਅਧਿਕਾਰ ਦਿੱਤੇ ਜਾਣਗੇ
ਬਿੱਲ ਵਿਚ ਜਲ ਸਰੋਤਾਂ ਬਾਰੇ ਇਕ ਸਲਾਹਕਾਰ ਕਮੇਟੀ ਦੇ ਗਠਨ ਦਾ ਪ੍ਰਸਤਾਵ ਵੀ ਦਿੱਤਾ ਗਿਆ
ਜਿਸ ਨੂੰ ਸਰਕਾਰ ਦੁਆਰਾ ਨੋਟੀਫਾਈ ਕੀਤਾ ਜਾਣਾ ਹੈ।
ਇਸ ਵਿਚ ਅਥਾਰਟੀ ਨੂੰ ਸਲਾਹ ਦੇਣ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮਾਹਿਰ ਅਤੇ ਸਾਬਕਾ ਅਧਿਕਾਰੀ ਸ਼ਾਮਲ ਹੋਣਗੇ।
ਅਥਾਰਟੀ ਆਪਣੇ ਆਪ ਮਾਹਰਾਂ ਨੂੰ ਵੀ ਸ਼ਾਮਲ ਕਰ ਸਕਦੀ ਹੈ।
ਇਸ ਅਥਾਰਟੀ ਕੋਲ ਇੱਕ ਵੱਖਰਾ ਫੰਡ ਹੋਵੇਗਾ ਅਤੇ ਇਸ ਨੂੰ ਕਾਇਮ ਰੱਖਣਾ ਜ਼ਰੂਰੀ ਹੋਵੇਗਾ ਜਿਸ ਨੂੰ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਫੰਡ ਕਿਹਾ ਜਾਵੇਗਾ
ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਗਰਾਂਟਾਂ/ਕਰਜ਼ੇ ਜਮਾ ਕੀਤੇ ਜਾਣਗੇ।
ਇਸ ਬਿੱਲ ਵਿਚ ਸਰਕਾਰ ਨੂੰ ਅਧਿਕਾਰ ਦਿੱਤਾ ਗਿਆ ਹੈ ਕਿ
ਉਹ ਲੋਕ ਹਿੱਤ ਨਾਲ ਜੁੜੀਆਂ ਨੀਤੀਆਂ ਦੇ ਮਾਮਲਿਆਂ ਵਿੱਚ ਅਥਾਰਟੀ ਨੂੰ ਲਿਖਤੀ ਰੂਪ ਵਿਚ ਆਮ ਜਾਂ ਖਾਸ ਦਿਸ਼ਾ ਨਿਰਦੇਸ਼ ਜਾਰੀ ਕਰ ਸਕਦੀ ਹੈ
ਅਥਾਰਟੀ ਅਜਿਹੇ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਕਾਰਵਾਈ ਕਰਨ ਲਈ ਵਚਨਬੱਧ ਹੋਵੇਗੀ।
ਦਰਾਂ ਨੂੰ ਤੈਅ ਸਰਕਾਰ ਦੁਆਰਾ ਨਿਰਧਾਰਤ ਨੀਤੀ ਅਨੁਸਾਰ ਅਥਾਰਟੀ ਦੁਆਰਾ ਕੀਤਾ ਜਾਵੇਗਾ।
ਇਹ ਕਦਮ ਇਸ ਤੱਥ ਤੋਂ ਪ੍ਰੇਰਿਤ ਹੈ ਕਿ ਖੇਤੀਬਾੜੀ ਅਤੇ ਹੋਰ ਜ਼ਰੂਰਤਾਂ ਲਈ ਧਰਤੀ ਹੇਠਲੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਤੇਜ਼ੀ ਨਾਲ ਘੱਟ ਰਿਹਾ ਹੈ ਇਸ ਤੋਂ ਇਲਾਵਾ ਉਦਯੋਗੀਕਰਨ ਅਤੇ ਸ਼ਹਿਰੀਕਰਨ ਕਾਰਨ ਪੈਦਾ ਹੋਏ ਪ੍ਰਦੂਸ਼ਣ ਕਰਕੇ ਪਾਣੀ ਦੀ ਗੁਣਵੱਤਾ ਵਿਚ ਮਹੱਤਵਪੂਰਣ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਨਾਲ ਆਮ ਜਨਜੀਵਨ ਲਈ ਪਾਣੀ ਅਤੇ ਪੀਣ ਵਾਲੇ ਸਾਫ ਪਾਣੀ ਤੱਕ ਵੀ ਪਾਣੀ ਦੀ ਪਹੁੰਚ ਦੀ ਘਾਟ ਵੀ ਦੇਖੀ ਗਈ ਹੈ ਇਸ ਦੌਰਾਨ ਮੰਤਰੀ ਮੰਡਲ ਨੇ ਵਿੱਤੀ ਸਾਲ 2017-18 ਲਈ ਭੂ ਅਤੇ ਜਲ ਸੰਭਾਲ ਵਿਭਾਗ ਦੀ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ
ਸਿਹਤ ਤੇ ਪਰਿਵਾਰ ਭਲਾਈ ਨਿਯਮ ‘ਚ ਸੋਧ
ਪੰਜਾਬ ਮੰਤਰੀ ਮੰਡਲ ਵੱਲੋਂ ਸਿਹਤ ਵਿਭਾਗ ਨਾਲ ਸਬੰਧਤ ਲਏ ਗਏ ਇਕ ਹੋਰ ਫੈਸਲੇ ਵਿੱਚ ਦਰਜਾ 4 ਕਰਮਚਾਰੀਆਂ ਜਿਨਾਂ ਨੇ ਮਲਟੀਪਰਪਜ਼ ਹੈਲਥ ਵਰਕਰ ਵਿਚ ਡਿਪਲੋਮਾ ਪੂਰਾ ਕੀਤਾ ਹੈ, ਨੂੰ ਮਲਟੀਪਰਪਜ਼ ਹੈਲਥ ਵਰਕਰਜ਼ (ਮਰਦ) ਦੀ ਸਿੱਧੀ ਭਰਤੀ ਵਿਚ 1 ਫੀਸਦੀ ਤਰੱਕੀ ਕੋਟਾ ਮੁਹੱਈਆ ਕਰਵਾਉਣ ਲਈ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤਕਨੀਕੀ (ਸਮੂਹ-ਸੀ) ਸੇਵਾ ਨਿਯਮ, 2016 ਵਿਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਵਾ ਤੋਂ ਬਾਅਦ ਦਿੱਲੀ ਦਾ ਪਾਣੀ ਵੀ ਘਟੀਆ
ਚੰਡੀਗੜ੍ਹ ਦਾ ਹਾਲ ਵੀ ਮਾੜਾ, ਅੱਠਵੇਂ ਨੰਬਰ ‘ਤੇ ਰਹੀ ਪੰਜਾਬ ਦੀ ਰਾਜਧਾਨੀ
ਏਜੰਸੀ/ਨਵੀਂ ਦਿੱਲੀ। ਪਾਈਪਾਂ ਰਾਹੀਂ ਘਰਾਂ ‘ਚ ਆਉਣ ਵਾਲੇ ਪੀਣ ਦੇ ਪਾਣੀ ਦੀ ਗੁਣਵੱਤਾ ਜਾਂਚ ‘ਚ ਮੁੰਬਈ ਦਾ ਪਾਣੀ ਸਭ ਤੋਂ ਵਧੀਆ ਪਾਇਆ ਗਿਆ ਹੈ ਜਦੋਂਕਿ ਦਿੱਲੀ ‘ਚ ਅਨੈਕਾਂ ਥਾਵਾਂ ਦਾ ਪਾਣੀ ਪੀਣ ਲਾਇਕ ਨਹੀਂ ਹੈ ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਰਾਮ ਬਿਲਾਸ ਪਾਸਵਾਨ ਨੇ ਅੱਜ ਕਾਨਫਰੰਸ ‘ਚ ਦੱਸਿਆ ਕਿ ਭਾਰਤੀ ਮਾਪਦੰਡ ਬਿਊਰੋ ਨੇ ਦਿੱਲੀ ਦੇ ਨਾਲ ਹੀ 20 ਸੂਬਿਆਂ ਦੀਆਂ ਰਾਜਧਾਨੀਆਂ ਦੇ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਵਾਈ ਹੈ ਉਨ੍ਹਾਂ ‘ਚੋਂ ਮੁੰਬਈ ਦਾ ਪਾਣੀ ਸਭ ਤੋਂ ਵਧੀਆ ਪਾਇਆ ਗਿਆ ਹੈ ਕੌਮੀ ਰਾਜਧਾਨੀ ‘ਚ 11 ਥਾਵਾਂ ਤੋਂ ਪਾਈਪ ਰਾਹੀਂ ਆਉਣ ਵਾਲੇ ਪਾਣੀ ਦੇ ਨਮੂਨੇ ਲਏ ਗਏ ਸਨ। ਜਿਨ੍ਹਾਂ ‘ਚੋਂ ਜ਼ਿਆਦਾਤਰ ਪਾਣੀ ਘੱਟੋ-ਘੱਟ ਮਾਪਦੰਡਾਂ ਨੂੰ ਪੂਰਾ ਕਰਨ ‘ਚ ਨਾਕਾਮ ਰਿਹਾ। Delhi
ਦਿੱਲੀ ਦੀ ਪਾਣੀ ‘ਚ ਹੋਰ ਘਾਤਕ ਪਦਾਰਥਾਂ ਤੋਂ ਇਲਾਵਾ ਬੈਕਟੀਰੀਆ ਵੀ ਪਾਏ ਗਏ ਜ਼ਿਕਰਯੋਗ ਹੈ ਕਿ ਪਾਣੀ ਦੇ ਨਮੂਨਿਆਂ ਨੂੰ 48 ਬਿੰਦੂਆਂ (ਪੈਰਾਮੀਟਰ) ‘ਤੇ ਜਾਂਚਿਆ ਜਾਂਦਾ ਹੈ ਦਿੱਲੀ ਦਾ ਪਾਣੀ 19 ਮਾਪਦੰਡਾਂ ਨੂੰ ਪੂਰਾ ਕਰਨ ‘ਚ ਨਾਕਾਮ ਸਾਬਤ ਹੋਇਆ ਹੈ ਕੇਂਦਰੀ ਮੰਤਰੀ ਨੇ ਕਿਹਾ ਕਿ ਸ਼ੁੱਧ ਪਾਣੀ ਦੀ ਸਮੱਸਿਆ ਸਬੰਧੀ ਉਹ ਕੋਈ ਸਿਆਸਤ ਨਹੀਂ ਕਰ ਰਹੇ ਲੋਕਾਂ ਨੂੰ ਸ਼ੁੱਧ ਪਾਣੀ ਪੀਣ ਦਾ ਅਧਿਕਾਰ ਹੈ ਗੰਦੇ ਪਾਣੀ ਨਾਲ ਲੋਕ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੁੰਦੇ ਹਨ ਅਤੇ ਛੋਟੇ ਬੱਚਿਆਂ ਨੂੰ ਜ਼ਿਆਦਾ ਨੁਕਸਾਨ ਹੁੰਦਾ ਹੈ ਕੇਂਦਰ ਸਰਕਾਰ ਨੇ ਸਾਲ 2024 ਤੱਕ ਹਰ ਘਰ ਨੂੰ ਟੂਟੀ ਦਾ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਸ਼ੁਰੂ ਕੀਤੀ ਹੈ। Delhi
ਜਾਰੀ ਰਹੇਗਾ ਗੁਣਵੱਤਾ ਪ੍ਰੀਖਣ
ਉਨ੍ਹਾਂ ਨੇ ਕਿਹਾ ਕਿ ਪਾਣੀ ਦੀ ਗੁਣਵੱਤਾ ਪ੍ਰੀਖਣ ਅੱਗੇ ਵੀ ਜਾਰੀ ਰਹੇਗਾ ਪਾਸਵਾਨ ਨੇ ਦੱਸਿਆ ਕਿ ਅੱਗੇ ਪੀਣ ਦੇ ਪਾਣੀ ਦੀ ਜਾਂਚ ਤਿੰਨ ਗੇੜਾਂ ‘ਚ ਕੀਤੀ ਜਾਵੇਗੀ ਪਹਿਲੇ ਗੇੜ ‘ਚ ਸਾਰੀਆਂ ਰਾਜਧਾਨੀਆਂ ਦੇ ਪਾਣੀ ਦੀ ਜਾਂਚ ਕੀਤੀ ਜਾਵੇਗੀ ਦੂਜੇ ਗੇੜ ‘ਚ ਸਮਾਰਟ ਸਿਟੀ ਦੇ ਪਾਣੀ ਦੀ ਜਾਂਚ ਕੀਤੀ ਜਾਵੇਗੀ ਤੀਜੇ ਗੇੜ ‘ਚ ਸਾਰੇ ਜ਼ਿਲ੍ਹਿਆ ‘ਚ ਪੀਣ ਵਾਲੇ ਪਾਣੀ ਦੀ ਜਾਂਚ ਕੀਤੀ ਜਾਵੇਗੀ।
ਰੈਂਕ ਸ਼ਹਿਰ
1. ਮੁੰਬਈ                         10 ਗਾਂਧੀਨਗਰ
2. ਹੈਦਰਾਬਾਦ                  11. ਲਖਨਊ
3. ਭੁਵਨੇਸ਼ਵਰ                   12. ਜੰਮੂ
4. ਰਾਂਚੀ                           13. ਜੈਪੁਰ
5. ਰਾਏਪੁਰ                       14. ਦੇਹਰਾਦੂਨ
6. ਅਮਰਾਵਤੀ                   15. ਚੇਨੱਈ
7. ਸ਼ਿਮਲਾ                        16 ਕੋਲਕਾਤਾ
8. ਚੰਡੀਗੜ੍ਹ                   17. ਦਿੱਲੀ
9 ਤ੍ਰਿਵੇਂਦਰਮ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੇਂਦਰੀ ਮੰਤਰੀ ਵੱਲੋਂ ਸਪੀਕਰ ਨੂੰ ਇਹ ਪ੍ਰਸਤਾਵ ਤਰਜੀਹ ਦੇ ਆਧਾਰ ‘ਤੇ ਵਿਚਾਰਨ ਦਾ ਭਰੇਸਾ
ਚੰਡੀਗੜ(ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵੀਰਵਾਰ ਦੇਰ ਸ਼ਾਮ ਨਵੀਂ ਦਿੱਲੀ ਵਿਖੇ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਉਹਨਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਸਵਾਂ, ਸਿਰਸਾ ਅਤੇ ਮਿੰਡਵਾਂ ਨਦੀਆਂ ‘ਤੇ ਬੰਨ ਬਣਾਉਣ ਲਈ ਅਪੀਲ ਕੀਤੀ Rana KP Singh
ਇਨਾਂ ਤਿੰਨਾਂ ਨਦੀਆਂ ‘ਤੇ ਤਰੁੰਤ ਬੰਨ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਸਪੀਕਰ ਨੇ ਕਿਹਾ ਕਿ ਇਹ ਮੌਸਮੀ ਨਦੀਆਂ ਸਤਲੁਜ ਦਰਿਆ ਵਿੱਚ ਰਲ ਜਾਂਦੀਆਂ ਹਨ ਅਤੇ ਜਦੋਂ ਵੀ ਭਾਰੀ ਮੀਂਹ ਪੈਂਦਾ ਹੈ ਤਾਂ ਇਹਨਾਂ ਵਿੱਚ ਪਾਣੀ ਦਾ ਵਹਾਅ ਵੱਧ ਜਾਂਦਾ ਹੈ ਜਿਸ ਕਾਰਨ ਰੂਪਨਗਰ, ਲੁਧਿਆਣਾ, ਐਸ.ਬੀ.ਐਸ. ਨਗਰ, ਜਲੰਧਰ, ਮੋਗਾ, ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲਿਆਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਊਨਾ ਅਤੇ ਬਿਲਾਸਪੁਰ ਜ਼ਿਲਿਆਂ ਦੇ ਲੱਖਾਂ ਲੋਕ ਪ੍ਰਭਾਵਿਤ ਹੁੰਦੇ ਹਨ Rana KP Singh
ਰਾਣਾ ਕੇ.ਪੀ. ਸਿੰਘ ਨੇ ਅੱਗੇ ਦੱਸਿਆ ਕਿ ਇਨਾਂ ਨਦੀਆਂ ‘ਤੇ ਬੰਨ ਨਾ ਹੋਣ ਕਾਰਨ ਇਹਨਾਂ ਦਾ ਪਾਣੀ ਫਿਰੋਜ਼ਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਵਿੱਚ ਚਲਾ ਜਾਂਦਾ ਹੈ। ਉਨਾਂ ਤਜਵੀਜ਼ ਪੇਸ਼ ਕੀਤੀ ਕਿ ਇਨਾਂ ਨਦੀਆਂ ‘ਤੇ ਦਰਮਿਆਨੇ ਆਕਾਰ ਦੇ ਬੰਨ ਬਣਾ ਕੇ ਹੜਾਂ ਦੀ ਸਮੱਸਿਆ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
ਜਲ ਸ਼ਕਤੀ ਮੰਤਰੀ ਸ਼ੇਖਾਵਤ ਨੇ ਸਪੀਕਰ ਨੂੰ ਭਰੋਸਾ ਦਿੱਤਾ ਕਿ ਇਸ ਖਿਤੇ ਖਾਸ ਤੌਰ ‘ਤੇ ਰੂਪਨਗਰ ਜ਼ਿਲੇ ਦੇ ਲੋਕਾਂ  ਨੂੰ ਰਾਹਤ ਪ੍ਰਦਾਨ ਕਰਨ ਲਈ ਇਸ ਪ੍ਰਸਤਾਵ ਨੂੰ ਤਰਜੀਹ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਣੀ ਪਾਕਿ ਨਹੀਂ ਭੇਜਾਂਗੇ, ਨਸ਼ਾ ਆਉਣ ਨਹੀਂ ਦੇਵਾਂਗੇ : ਮੋਦੀ
ਸਰਸਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਪਾਕਿਸਤਾਨ ਨੂੰ ਪਾਣੀ ਨਹੀਂ ਦੇਵਾਂਗੇ ਅਤੇ ਨਸ਼ਿਆਂ ਨੂੰ ਲੰਘਣ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਭਾਰਤ ਦਾ ਪਾਣੀ ਪਾਕਿ ਦੇ ਖੇਤ ਲਹਿਰਾਉਂਦੇ, ਸਾਡੇ ਦੇਸ਼ ਦੇ ਕਿਸਾਨ ਦੇ ਖੇਤ ਸੁੱਕੇ ਸਨ ਇਹ ਨਹੀਂ ਚੱਲੇਗਾ। ਪਾਕਿਸਤਾਨ ਨਸ਼ਿਆਂ ਨੂੰ ਭਾਰਤ ਭੇਜ ਕੇ ਨੌਜਵਾਨਾਂ ਦੇ ਭਵਿੱਖ ਨੂੰ ਖਤਮ ਕਰਨਾ ਚਾਹੁੰਦਾ ਹੈ। ਪ੍ਰਧਾਨਮੰਤਰੀ ਅੱਜ ਸਰਸਾ ਦੇ ਪਿੰਡ ਮੱਲੇਕਾਂ ਦੀ ਅਨਾਜ ਮੰਡੀ ਵਿਖੇ ਆਯੋਜਿਤ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। Modi
ਉਨ੍ਹਾਂ ਨੇ ਸਰਸਾ ਨੂੰ ਪੀਰ ਫਕੀਰਾਂ ਦੀ ਧਰਤੀ ਨੂੰ ਬੁਲਾਉਂਦਿਆਂ ਸਰਸਾ ਦੀ ਧਰਤੀ ਨੂੰ ਮੱਥਾ ਟੇਕਿਆ ਅਤੇ ਕਿਹਾ ਕਿ ਮੈਂ ਕਿਸੇ ਸਮੇਂ ਸੰਸਥਾ ਵਿੱਚ ਕੰਮ ਕਰਦਿਆਂ ਇਥੇ ਆਇਆ ਸੀ ਅਤੇ ਅੱਜ ਪੁਰਾਣੇ ਲੋਕਾਂ ਨੂੰ ਵੇਖ ਕੇ ਮੈਨੂੰ ਖੁਸ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਹਿੰਦ-ਪਾਕਿ ਦੀ ਵੰਡ ਤੋਂ ਬਾਅਦ ਸਾਡੇ ਲੋਕ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੂਰਬੀਨ ਤੋਂ ਹੀ ਕਰਦੇ ਰਹੇ। ਕਾਂਗਰਸ ਸਰਕਾਰ ਇਸ ਚਾਰ ਕਿਲੋਮੀਟਰ ਦੇ ਫਾਸਲੇ ਨੂੰ ਪਾਰ ਨਹੀਂ ਕਰ ਸਕੀ।
ਭਾਜਪਾ ਸਰਕਾਰ ਕਾਰੀਡੋਰ ਬਣਾ ਕੇ ਇਸ ਦੂਰੀ ਨੂੰ ਖਤਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਤੋਂ ਗੋਬਿੰਦਵਾਲ ਜਾਣ ਵਾਲੇ ਰਸਤੇ ਦਾ ਨਾਂਅ ਗੁਰੂ ਨਾਨਕ ਮਾਰਗ ਰੱਖਿਆ ਜਾਵੇਗਾ। ਮੈਂ ਰੇਵਾੜੀ ‘ਚ ਪ੍ਰਧਾਨ ਮੰਤਰੀ ਦੇ ਉਮੀਦਵਾਰ ਵਜੋਂ 2014 ਵਿਚ ਪਹਿਲੀ ਰੈਲੀ ਕੀਤੀ ਸੀ ਅਤੇ ਅੱਜ ਮੈਂ ਰੇਵਾੜੀ ਵਿਚ ਵੀ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਸਮਾਪਤੀ ਕਰਾਂਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੂੰ ਪਤਾ ਨਹੀਂ ਕਿਸਦਾ ਡਰ ਸੀ ਕਿ ਨਦੀਆਂ ਤੇ ਡੈਮ ਨਹੀਂ ਬਣਾਏ, ਜਿਸ ਕਾਰਨ ਪਾਣੀ ਦੀ ਸਹੀ ਵਰਤੋਂ ਨਾ ਕਰਨ ਦੀ ਸਮੱਸਿਆ ਹੈ।
ਸੱਤ ਦਹਾਕਿਆਂ ਤੱਕ, ਸਰਕਾਰ ਨੇ ਸਾਰਥਕ ਕਦਮ ਨਹੀਂ ਚੁੱਕੇ, ਪਾਣੀ ਪਾਕਿ ਜਾਂਦਾ ਰਿਹਾ ਸਰਕਾਰਾਂ ਵੇਖਦੀਆਂ ਰਹੀਆਂ। ਉਨ੍ਹਾਂ ਨੇ ਹਾਜ਼ਰ ਲੋਕਾਂ ਨੂੰ ਸਵਾਲ ਕੀਤਾ ਕਿ ਜਿਸ ਪਾਣੀ ਉੱਤੇ ਸਾਡਾ ਹੱਕ ਹੈ, ਉਹ ਪਾਕਿਸਤਾਨ ਜਾਣਾ ਚਾਹੀਦਾ ਹੈ, ਜਿਸ ‘ਤੇ ਮੌਜੂਦ ਭੀੜ ਨੇ ਜਵਾਬ ਦਿੱਤਾ ਕਿ ਨਹੀਂ। ਉਨ੍ਹਾਂ ਕਿਹਾ ਕਿ ਸਰਸਾ ਵਿਚੋਂ ਲੰਘਦੀ ਸਰਸਵਤੀ ਨਦੀ ਗੁਜਰਾਤ ਜਾਂਦੀ ਸੀ, ਅੱਜ ਧੰਨ ਹੈ ਮਨੋਹਰ ਸਰਕਾਰ ਜਿਸ ਨੇ ਇਸ ਨਦੀ ਨੂੰ ਜੀਵਤ ਲਿਆਉਣ ਦਾ ਸੰਕਲਪ ਲਿਆ ਹੈ, ਵੱਡੇ ਪੱਧਰ ‘ਤੇ ਕੰਮ ਚੱਲ ਰਿਹਾ ਹੈ। ਹਰਿਆਣੇ ਵਿੱਚ, ਪਹਿਲਾਂ ਦੀਆਂ ਸਰਕਾਰਾਂ ਪਾਣੀ ਬਾਰੇ ਚਿੰਤਤ ਨਹੀਂ ਸਨ, ਅਸੀਂ ਕੇਂਦਰ ਵਿੱਚ ਪਾਣੀ ਦਾ ਵੱਖਰਾ ਮੰਤਰਾਲਾ ਬਣਾਇਆ ਹੈ। ਇਸ ਦੇ ਜ਼ਰੀਏ ਅਗਲੇ ਪੰਜ ਸਾਲਾਂ ਵਿਚ ਸਿੰਚਾਈ ਅਤੇ ਪੀਣ ਵਾਲੇ ਪਾਣੀ ਵਿਚ 3.5 ਲੱਖ ਕਰੋੜ ਰੁਪਏ ਖਰਚ ਕੇ ਸੁਧਾਰ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਰਮੇ ਨੂੰ ਨਾ ਲਾਇਆ ਜਾਵੇ ਹੁਣ ਪਾਣੀ : ਅਧਿਕਾਰੀ
ਮਾਨਸਾ (ਸੁਖਜੀਤ ਮਾਨ)। ਨਰਮਾ ਪੱਟੀ ਦੇ ਕਿਸਾਨਾਂ ਨੂੰ ਇਸ ਵਾਰ ਨਰਮੇ ਤੋਂ ਭਰਪੂਰ ਆਸਾਂ ਨੇ ਪਰ ਬਦਲਿਆਂ ਮੌਸਮ ਡਰਾ ਰਿਹਾ ਹੈ ਫਸਲਾਂ ਜੋਬਨ ‘ਤੇ ਹਨ ਟੀਂਡੇ ਖਿੰਡੇ ਪਏ ਹਨ ਬੂਟਿਆਂ ਦੀਆਂ ਟੀਸੀਆਂ ਵੀ ਨਵੇਂ ਫੁੱਲਾਂ ਨਾਲ ਭਰੀਆਂ ਪਈਆਂ ਹਨ ਖੇਤੀ ‘ਤੇ ਟਿਕੀ ਆਰਥਿਕਤਾ ਵਾਲੇ ਪਰਿਵਾਰਾਂ ਨੇ ਧੀਆਂ-ਪੁੱਤਾਂ ਦੇ ਵਿਆਹਾਂ ਸਬੰਧੀ ਸਲਾਹ ਵੀ ਫਸਲ ਵੇਖ ਕੇ ਕਰਨੀ ਹੁੰਦੀ ਹੈ ਹੁਣ ਤੱਕ ਦਾ ਮੌਸਮ ਨਰਮੇ ਲਈ ਲਾਹੇਵੰਦ ਰਿਹਾ ਪਰ ਪਿਛਲੇ ਕਰੀਬ ਦੋ-ਤਿੰਨ ਤੋਂ ਮੌਸਮ ਦੇ ਬਦਲੇ ਰੰਗਾਂ ਨੇ ਕਿਸਾਨਾਂ ਨੂੰ ਫਿਕਰਾਂ ‘ਚ ਡੋਬ ਦਿੱਤਾ ਹੈ ਉਂਝ ਖੇਤੀਬਾੜੀ ਮਾਹਿਰ ਹਾਲ ਦੀ ਘੜੀ ਮੌਸਮ ਨੂੰ ਫਸਲਾਂ ਲਈ ‘ਸਭ ਅੱਛਾ ਹੈ’ ਕਹਿ ਰਹੇ ਹਨ। (Mansa News)
ਵੇਰਵਿਆਂ ਮੁਤਾਬਿਕ ਇਕੱਲੇ ਬਠਿੰਡਾ-ਮਾਨਸਾ ਜ਼ਿਲ੍ਹੇ ‘ਚ ਹੀ 2 ਲੱਖ 15 ਹਜ਼ਾਰ ਹੈਕਟੇਅਰ ਰਕਬਾ ਨਰਮੇ ਦੀ ਫਸਲ ਹੇਠ ਹੈ ਇਸ ਵਾਰ ਨਰਮੇ ਦੀ ਫਸਲ ਪਿਛਲੇ ਕਈ ਸਾਲਾਂ ਨਾਲੋਂ ਭਰਪੂਰ ਹੋਣ ਦੀ ਆਸ ਹੈ ਫਸਲਾਂ ਨੂੰ ਅਗਸਤ ਮਹੀਨੇ ‘ਚ ਪਏ ਭਾਰੀ ਮੀਂਹਾਂ ਨੇ ਬੁਰੀ ਤਰ੍ਹਾਂ ਝੰਬ ਦਿੱਤਾ ਸੀ ਨਰਮੇ ਨੂੰ ਪੈਰਾਬਿਲਟ ਅਤੇ ਫੰਗਸ ਦੀ ਬਿਮਾਰੀ ਨਾਲ ਜੂਝਣਾ ਜਰੂਰ ਪਿਆ ਪਰ ਭਾਰੀ ਮੀਂਹਾਂ ਮਗਰੋਂ ਮੌਸਮ ‘ਚ ਹੋਏ ਸੁਧਾਰ ਨਾਲ ਫਸਲਾਂ ਦੀਆਂ ਮੁੜ ਕਰੂੰਬਲਾਂ ਫੁੱਟ ਪਈਆਂ ਬਦਲੇ ਹੋਏ ਮੌਸਮ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਲੁਧਿਆਣਾ ਆਦਿ ‘ਚ ਕਈ ਥਾਵਾਂ ‘ਤੇ ਮੀਂਹ ਪਿਆ ਤੇ ਕਈ ਥਾਈਂ ਹਲਕੀ ਬੂੰਦਾਂਬਾਦੀ ਹੋਈ ਬਠਿੰਡਾ ਦੇ ਸੰਗਤ ਮੰਡੀ ਖੇਤਰ ‘ਚ ਮੀਂਹ ਦੌਰਾਨ ਤੇਜ਼ ਹਨ੍ਹੇਰੀ ਵੀ ਚੱਲੀ, ਜਿਸ ਕਾਰਨ ਨਰਮੇ ਦੇ ਬੂਟੇ ਮਧਲੋ ਦਿੱਤੇ। (Mansa News)
ਇਹ ਵੀ ਪੜ੍ਹੋ : ਕੋਰਟ ਨੇ ਸੁਖਪਾਲ ਖਹਿਰਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
ਸ੍ਰੀ ਮੁਕਤਸਰ ਸਾਹਿਬ ਦੇ ਦੋਦਾ ਅਤੇ ਗਿੱਦੜਬਾਹਾ ਆਦਿ ਖੇਤਰ ‘ਚ ਭਾਵੇਂ ਨਰਮੇ ਦੀ ਫਸਲ ਦੀ ਪੈਦਾਵਰ ਘੱਟ ਹੈ ਪਰ ਅੱਜ ਪਏ ਮੀਂਹ ਨਾਲ ਜੋ ਝੋਨਾ ਕਾਫੀ ਵਧਿਆ ਹੋਇਆ ਹੈ ਉਹ ਟੇਢਾ ਹੋ ਗਿਆ ਕਿਸਾਨਾਂ ਦਾ ਤਰਕ ਹੈ ਕਿ ਹੁਣ ਨਰਮੇ ਤੇ ਝੋਨੇ ਦੋਵਾਂ ਹੀ ਫਸਲਾਂ ਨੂੰ  ਖੁਸ਼ਕ ਮੌਸਮ ਦੀ ਜ਼ਰੂਰਤ ਹੈ ਪਰ ਮੌਸਮ ਬਿਲਕੁਲ ਉਲਟ ਹੈ ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ ਦਾ ਕਹਿਣਾ ਹੈ ਕਿ ਸਾਉਣੀ ਦੀਆਂ ਦੋਵੇਂ ਫਸਲਾਂ ਨਰਮਾ ਅਤੇ ਝੋਨਾ ਆਖਰੀ ਪੜਾਅ ‘ਤੇ ਹਨ ਜਿਸ ਲਈ ਮੀਂਹ ਤੇ ਤੇਜ਼ ਹਵਾ ਦੋਵੇਂ ਹੀ ਨੁਕਸਾਨਦਾਇਕ ਹਨ। (Mansa News)
ਉਨ੍ਹਾਂ ਦੱਸਿਆ ਕਿ ਮੀਂਹ ਨਾਲ ਨਰਮੇ ਦੇ ਟੀਂਡੇ ਗਲਣ ਤੋਂ ਇਲਾਵਾ ਫਲ ਝੜੇਗਾ ਅਤੇ ਨਰਮਾ ਟੇਡਾ ਹੋ ਜਾਵੇਗਾ ਇਸ ਤੋਂ ਇਲਾਵਾ ਝੋਨੇ ਨੂੰ ਪਿਆ ਬੂਰ ਝੜਨ ਤੋਂ ਇਲਾਵਾ ਜੋ ਝੋਨਾ ਨਿੱਸਰ ਚੁੱਕਾ ਹੈ ਉਸਦੇ ਦਾਣੇ ਕਾਲੇ ਹੋਣ ਕਾਰਨ ਥੋਥ ‘ਚ ਵਾਧਾ ਹੋਵੇਗਾ ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਸਹਿਣਾ ਪਵੇਗਾ ਖੇਤੀਬਾੜੀ ਅਧਿਕਾਰੀ ਡਾ. ਗੁਰਾਂਦਿੱਤਾ ਸਿੰਘ ਦਾ ਕਹਿਣਾ ਹੈ ਕਿ ਜੇਕਰ ਸਿੱਧਾ ਮੀਂਹ ਪੈਂਦਾ ਹੈ ਤਾਂ ਫਸਲਾਂ ਲਈ ਫਾਇਦੇਮੰਦ ਹੀ ਹੈ ਉਨ੍ਹਾਂ ਆਖਿਆ ਕਿ ਜੇ ਮੀਂਹ ਦੌਰਾਨ ਹਵਾ ਚਲਦੀ ਹੈ ਤਾਂ ਨੁਕਸਾਨ ਹੋ ਸਕਦਾ ਹੈ। (Mansa News)