Private schools - Sach Kahoon Punjabi
Raikot News: ਰਾਏਕੋਟ ਦੇ ਦੋ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਡੀਐਸਪੀ ਰਾਏਕੋਟ ਹਰਜਿੰਦਰ ਸਿੰਘ ਨੇ ਕਿਹਾ ਸਥਿਤੀ ਕਾਬੂ ਹੇਠ ਪਰ ਮਾਪਿਆਂ ’ਚ ਦਹਿਸ਼ਤ
Raikot News: (ਆਰ ਜੀ ਰਾਏਕੋਟੀ) ਰਾਏਕੋਟ। ਰਾਏਕੋਟ ਦੇ ਦੋ ਨਿੱਜੀ ਸਕੂਲਾਂ, ਰਾਏਕੋਟ ਪਬਲਿਕ ਸਕੂਲ ਅਤੇ ਇੰਡੋ-ਕਨੇਡੀਅਨ ਸਕੂਲ ਜਗਰਾਓਂ ਰੋਡ, ਬੱਸੀਆਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਆਉਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਸਕੂਲ ਸਟਾਫ ਵੱਲੋਂ ਇਸ ਧਮਕੀ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਐਸ.ਪੀ (ਡੀ) ਰਾਜਨ ਸ਼ਰਮਾ, ਡੀਐਸਪੀ ਹਰਜਿੰਦਰ ਸਿੰਘ, ਡੀਐਸਪੀ ਸ਼ਿਵਕਮਲ ਸਿੰਘ ਦੀ ਅਗਵਾਈ ਹੇਠ ਬਣਾਈਆਂ ਗਈਆਂ ਸੁਰੱਖਿਆ ਬਲਾਂ ਦੀਆਂ ਟੀਮਾਂ ਨਾਲ ਦੋਵਾਂ ਸਕੂਲਾਂ ਵਿੱਚ ਪੁੱਜੇ ਅਤੇ ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਵਧਾ ਦਿੱਤਾ ਗਿਆ।
ਇਹ ਵੀ ਪੜ੍ਹੋ: Indian Currency News: 10, 20 ਅਤੇ 50 ਰੁਪਏ ਦੇ ਨੋਟਾਂ ਨੂੰ ਲੈ ਕੇ ਸਰਕਾਰ ਨੇ ਦਿੱਤੀ ਵੱਡੀ ਅਪਡੇਟ
ਪੁਲਿਸ ਵੱਲੋਂ ਬੰਬ ਨਿਰੋਧਕ ਦਸਤੇ ਅਤੇ ਖੋਜੀ ਕੁੱਤਿਆਂ ਦੀ ਮੱਦਦ ਨਾਲ ਸਕੂਲ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਡੀਐਸਪੀ ਰਾਏਕੋਟ ਹਰਜਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ। ਇਸ ਮੌਕੇ ਥਾਣਾ ਸਿਟੀ ਦੇ ਇੰਚਾਰਜ ਗੁਰਸੇਵਕ ਸਿੰਘ, ਥਾਣਾ ਸਦਰ ਦੇ ਇੰਚਾਰਜ ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਮੁਲਾਜ਼ਮ ਵੀ ਹਾਜ਼ਰ ਸਨ।
88 ਪ੍ਰਾਈਵੇਟ ਸਕੂਲਾਂ ਨੂੰ ਲੱਗਿਆ ਜੁਰਮਾਨਾ, ਜਾਣੋ ਕਿਉਂ
ਰੋਕਣ ਦੇ ਬਾਵਜੂਦ ਵੀ 10ਵੀਂ-12ਵੀਂ ਜਮਾਤ ਦੇ ਇਕ ਸੈਕਸਨ ‘ਚ 50 ਤੋਂ ਵੱਧ ਵਿਦਿਆਰਥੀ ਕੀਤੇ ਦਾਖਲ
(ਐੱਮ ਕੇ ਸਾਇਨਾ) ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਾਬ ਦੇ 88 ਪ੍ਰਾਈਵੇਟ ਸਕੂਲਾਂ ਨੂੰ ਭਾਰੀ ਜੁਰਮਾਨਾ ਲਾਇਆ ਹੈ। ਦਰਅਸਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਾਨਤਾ ਨਿਯਮਾਂ ਦਾ ਹਵਾਲਾ ਦਿੰਦੇ ਹੋਏ, ਸਾਰੇ ਸਕੂਲਾਂ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਸੀ ਕਿ 10ਵੀਂ ਜਮਾਤ ਵਿਚ ਇਕ ਸੈਕਸਨ ਵਿਚ 50 ਤੋਂ ਵੱਧ ਵਿਦਿਆਰਥੀ ਦਾਖਲ ਨਹੀਂ ਕੀਤੇ ਜਾ ਸਕਦੇ ਹਨ। 12ਵੀਂ ਜਮਾਤ ਦੇ ਹਿਊਮੈਨਟੀਜ ਗਰੁੱਪ ’ਚ ਇਕ ਸੈਕਸਨ ਵਿਚ ਵੱਧ ਤੋਂ ਵੱਧ 60 ਵਿਦਿਆਰਥੀ ਅਤੇ 12ਵੀਂ ਜਮਾਤ ਦੇ ਕਾਮਰਸ ਅਤੇ ਸਾਇੰਸ ਗਰੁੱਪ ਵਿਚ ਇਕ ਸੈਕਸਨ ਵਿਚ 50 ਤੋਂ ਵੱਧ ਵਿਦਿਆਰਥੀ ਦਾਖਲ ਨਹੀਂ ਕੀਤੇ ਜਾ ਸਕਦੇ। (Private Schools)
ਇਹ ਵੀ ਪੜ੍ਹੋ : ਸ਼੍ਰੀਲੰਕਾ ਨੇ ਇੰਗਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਇੰਗਲੈਂਡ ਦੀਆਂ ਉਮੀਦਾਂ ’ਤੇ ਫੇਰਿਆ ਪਾਣੀ
ਜੇਕਰ ਇਸ ਤੋਂ ਵੱਧ ਵਿਦਿਆਰਥੀਆਂ ਨੂੰ ਦਾਖਲਾ ਦੇਣਾ ਹੈ, ਤਾਂ ਉਸ ਲਈ ਵੱਖਰੇ ਸੈਕਸਨ ਨੂੰ ਮਨਜੂਰੀ ਦੇਣੀ ਪਵੇਗੀ। ਸਿੱਖਿਆ ਬੋਰਡ ਦੀ ਨਜ਼ਰ ’ਚ ਇਹ ਮਾਮਲਾ ਆਇਆ ਸੀ ਕਿ ਇਸ ਪੱਤਰ ਦੇ ਬਾਵਜੂਦ ਕਈ ਪ੍ਰਾਈਵੇਟ ਸਕੂਲਾਂ ਨੇ ਨਿਰਧਾਰਤ ਸੀਮਾ ਤੋਂ ਵੱਧ ਵਿਦਿਆਰਥੀ ਦਾਖਲ ਕੀਤੇ ਅਤੇ ਇਸ ਲਈ ਸਿੱਖਿਆ ਬੋਰਡ ਤੋਂ ਕੋਈ ਪ੍ਰਵਾਨਗੀ ਵੀ ਨਹੀਂ ਲਈ। ਅਜਿਹਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਗਿਣਤੀ 88 ਦੱਸੀ ਜਾਂਦੀ ਹੈ। ਇਸ ਬਾਰੇ ਪਤਾ ਲੱਗਣ ’ਤੇ ਪਹਿਲਾਂ ਸਿੱਖਿਆ ਬੋਰਡ ਨੇ ਅਜਿਹੇ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਸੀ ਪਰ ਹੁਣ ਸਿੱਖਿਆ ਬੋਰਡ ਦੇ ਸਹਾਇਕ ਸਕੱਤਰ ਐਫੀਲੀਏਸਨ ਨੇ ਇਨ੍ਹਾਂ ਸਾਰੇ ਸਕੂਲਾਂ ’ਤੇ ਭਾਰੀ ਜੁਰਮਾਨਾ ਲਾਇਆ ਹੈ।
ਸਿੱਖਿਆ ਬੋਰਡ ਨੇ ਕਿਹਾ ਹੈ ਕਿ ਜਿਨ੍ਹਾਂ ਸੰਸਥਾਵਾਂ ਨੇ ਪ੍ਰਵਾਨਿਤ ਸੰਖਿਆ ਜਾਂ ਸੈਕਸਨ ਤੋਂ ਵੱਧ ਵਿਦਿਆਰਥੀ ਦਾਖਲ ਕੀਤੇ ਹਨ, ਉਨ੍ਹਾਂ ਸੰਸਥਾਵਾਂ ਦੇ ਪ੍ਰਮਾਣਿਤ ਨੰਬਰ/ਸੈਕਸਨ ਤੋਂ ਵੱਧ ਦਾਖਲੇ ਵਾਲੇ 10 ਵਿਦਿਆਰਥੀ ਸਿਰਫ 1000 ਰੁਪਏ ਦੇ ਜੁਰਮਾਨੇ ਦੇ ਨਾਲ ਅਕਾਦਮਿਕ ਪੱਧਰ 2023-2024 ਲਈ ਹਾਜਰ ਹੋਣਗੇ। (Private Schools)
ਹੁਣ ਨਹੀਂ ਚੱਲੇਗੀ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ : ਹਰਜੋਤ ਬੈਂਸ
ਜਿਆਦਾ ਫੀਸ ਵਸੂਲਣ ’ਤੇ ਹੋਵੇਗਾ ਐਕਸ਼ਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪ੍ਰਾਈਵੇਟ ਸਕੂਲਾਂ ਖਿਲ਼ਾਫ ਸਖ਼ਤ ਐਕਸ਼ਨ ਲਿਆ ਹੈ। ਪ੍ਰਾਈਵੇਟ ਸਕੂਲ ਲਗਾਤਾਰ ਮਨਮਾਨੀ ਕਰਦੇ ਨਜ਼ਰ ਆ ਰਹੇ ਤੇ ਬੱਚਿਆਂ ਤੋਂ ਵੱਧ ਫੀਸ ਵਸੂਲ ਰਹੇ ਹਨ। ਹਰਜੋਤ ਸਿੰਘ ਬੈਂਸ (Harjot Bains) ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਪ੍ਰਾਈਵੇਟ ਸਕੂਲ ਵੱਧ ਫੀਸ ਲੈਂਦਾ ਹੈ ਤਾਂ ਉਸ ਦੀ ਤੁਰੰਤ ਸਿਕਾਇਤ ਦਿੱਤੀ ਜਾਵੇ। ਉਨਾਂ ਨੇ ਸਿਕਾਇਤ ਲਈ ਇੱਕ ਈ-ਮੇਲ EMOfficepunjab@gmail.com ਲਾਂਚ ਕੀਤਾ ਹੈ। ਇਸ ’ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਸਕੂਲ ਪ੍ਰਬੰਧਕਾਂ ਖ਼ਿਲਾਫ਼ ਵੱਧ ਫੀਸ ਵਸੂਲੀ ਲਈ ਸ਼ਿਕਾਇਤ ਦਰਜ ਕਰਵਾ ਸਕਣਗੇ।
ਜਿਕਰਯੋਗ ਹੈ ਕਿ ਪ੍ਰਾਈਵੇਟ ਸਕੂਲ ਲੋੜ ਤੋਂ ਵੱਧ ਫੀਸਾਂ ਵਸੂਲ ਰਹੇ ਹਨ, ਜਿਸ ਕਾਰਨ ਗਰੀਬ ਤੇ ਮੱਧ ਵਰਗੀ ਪਰਿਵਾਰਾਂ ਲਈ ਆਪਣੇ ਬੱਚਿਆਂ ਨੂੰ ਪੜ੍ਹਾਉਣਾ ਔਖਾ ਹੋ ਗਿਆ ਹੈ। ਇਸ ਮਾਮਲੇ ’ਚ ਮਾਨ ਸਰਕਾਰ ਲਗਾਤਾਰ ਐਕਸ਼ਨ ਲਈ ਹੈ। ਮਾਨ ਸਰਕਾਰ ਚਾਹੁੰਦੀ ਹੈ ਹਰ ਬੱਚਾ ਪੜ੍ਹਾਈ ਜ਼ਰੂਰੀ ਕਰੇ ਤਾਂ ਜੋ ਉਹ ਪੜ੍ਹ-ਲਿਖ ਕੇ ਸਮਾਜ ’ਚ ਚੰਗਾ ਯੋਗਦਾਨ ਪਾ ਸਕੇ। ਸੂਬੇ ‘ਚ ਆਮ ਆਦਮੀ ਸਰਕਾਰ ਬਣਨ ਤੋਂ ਸਿੱਖਿਆ, ਰੁਜ਼ਗਾਰ ਅਤੇ ਸਿਹਤ ਦੇ ਖੇਤਰਾਂ ‘ਚ ਸ਼ਲਾਘਾਯੋਗ ਕੰਮ ਕਰ ਰਹੇ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮਾਨ ਸਰਕਾਰ ਦਾ ਐਕਸ਼ਨ : 720 ਪ੍ਰਾਈਵੇਟ ਸਕੂਲਾਂ ਦੀ ਜਾਂਚ ਦੇ ਆਦੇਸ਼
ਪ੍ਰਾਈਵੇਟ ਸਕੂਲ ਕਰ ਰਹੇ ਹਨ ਮਨਮਾਨੀ, ਮਿਲ ਰਹੀਆਂ ਹਨ ਸ਼ਿਕਾਇਤਾਂ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ (Private Schools) ਖਿਲਾਫ ਵੱਡਾ ਕਦਮ ਚੁੱਕਿਆ ਹੈ। ਜਿਹੜੇ ਸਕੂਲ ਆਪਣੀ ਮਨਮਾਨੀ ਕਰਦੇ ਹਨ ਉਨ੍ਹਾਂ ’ਤੇ ਨਕੇਲ ਕੱਸਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਕਸ਼ਨ ਲਿਆ ਹੈ। ਇਸ ਵਿੱਚ ਪੰਜਾਬ ਦੇ 720 ਪ੍ਰਾਈਵੇਟ ਸਕੂਲਾਂ (Private Schools) ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਲਈ 15 ਟੀਮਾਂ ਬਣਾਈਆਂ ਗਈਆਂ ਹਨ। ਜੋ ਜਾਂਚ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਨੂੰ ਰਿਪੋਰਟ ਸੌਂਪੇਗਾ। ਇਹ ਜਾਂਚ ਪ੍ਰਾਈਵੇਟ ਸਕੂਲਾਂ ਨੂੰ ਫੀਸ ਨਾ ਵਧਾਏ ਜਾਣ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਮਾਮਲੇ ’ਚ ਕਾਰਵਾਈ ਕੀਤੀ ਜਾ ਰਹੀ ਹ। ਇਸ ਤੋਂ ਇਲਾਵਾ ਖਾਸ ਦੁਕਾਨਾਂ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾਵੇਗੀ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 1 ਅਪ੍ਰੈਲ ਨੂੰ ਹੁਕਮ ਦਿੱਤਾ ਸੀ ਕਿ ਪੰਜਾਬ ਦਾ ਕੋਈ ਵੀ ਪ੍ਰਾਈਵੇਟ ਸਕੂਲ ਇਸ ਵਾਰ 1 ਰੁਪਏ ਤੱਕ ਵੀ ਫੀਸਾਂ ਨਹੀਂ ਵਧਾਏਗਾ। ਕੋਈ ਵੀ ਪ੍ਰਾਈਵੇਟ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਬੱਚਿਆਂ ਦੀਆਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਨਹੀਂ ਕਹੇਗਾ। ਸਰਕਾਰ ਇਸ ਲਈ ਨੀਤੀ ਬਣਾਏਗੀ।  ਇਸ ਵਿੱਚ ਮਾਪਿਆਂ, ਸਕੂਲ ਮੁਖੀਆਂ ਅਤੇ ਉਨ੍ਹਾਂ ਦੇ ਮਾਲਕਾਂ ਨਾਲ ਬੈਠ ਕੇ ਕੀਤਾ ਜਾਵੇਗਾ। ਇਸ ਦੇ ਬਾਵਜੂਦ ਸਕੂਲਾਂ ਨੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਸੈਂਕੜੇ ਸ਼ਿਕਾਇਤਾਂ ਮੁੱਖ ਮੰਤਰੀ ਦਫ਼ਤਰ ਅਤੇ ਸਿੱਖਿਆ ਮੰਤਰੀ ਤੱਕ ਪਹੁੰਚ ਚੁੱਕੀਆਂ ਹਨ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਨ੍ਹਾਂ ਨਿੱਜੀ ਸਕੂਲਾਂ ਖਿਲ਼ਾਫ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ’ਤੇ ਕੱਸਿਆ ਸਿਕੰਜ਼ਾ
ਪ੍ਰਾਈਵੇਟ ਸਕੂਲਾਂ (Private Schools) ਨੂੰ ਆਦੇਸ਼ ਜਾਰੀ, ਕਿਤਾਬਾਂ ਅਤੇ ਵਰਦੀ ਵੇਚਣ ਵਾਲੀਆਂ ਦੁਕਾਨਾਂ ਦੀ ਸੂਚੀ ਕਰੋ ਨਸ਼ਰ
ਸਿੱਖਿਆ ਵਿਭਾਗ ਨੂੰ ਹੁਕਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਤੋਂ ਆਖ਼ਰਕਾਰ ਇੱਕ ਹਫ਼ਤੇ ਬਾਅਦ ਸਿੱਖਿਆ ਵਿਭਾਗ ਵੱਲੋਂ ਪ੍ਰਾਈਵੇਟ ਸਕੂਲਾਂ (Private Schools) ’ਤੇ ਨਕੇਲ ਕਸਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਵਿਭਾਗ ਵੱਲੋਂ ਮੰਗਲਵਾਰ ਨੂੰ ਪ੍ਰਾਈਵੇਟ ਸਕੂਲਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਕਸਬਿਆਂ ਵਿੱਚ ਘੱਟੋ-ਘੱਟ ਤਿੰਨ ਅਤੇ ਸ਼ਹਿਰਾਂ ਵਿੱਚ ਘੱਟੋ-ਘੱਟ 20 ਕਿਤਾਬਾਂ/ਵਰਦੀ ਵਾਲੀਆਂ ਦੁਕਾਨਾਂ ਦੀ ਸੂਚੀ ਤੁਰੰਤ ਜ਼ਿਲਾ ਸਿੱਖਿਆ ਅਧਿਕਾਰੀਆਂ (ਡੀ.ਈ.ਓਜ) ਨਾਲ ਸਾਂਝੀ ਕਰਨ।
ਇਸ ਕਦਮ ਦਾ ਉਦੇਸ਼ ਮਾਪਿਆਂ ਨੂੰ ਉਨਾਂ ਦੇ ਘਰਾਂ ਦੇ ਆਸ-ਪਾਸ ਮਰਜ਼ੀ ਮੁਤਾਬਕ ਕਿਸੇ ਵੀ ਨਿਰਧਾਰਤ ਦੁਕਾਨ ਤੋਂ ਕਿਤਾਬਾਂ ਖਰੀਦਣ ਦੀ ਖੁੱਲ ਦੇਣਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਖਰੀਦਣ ਲਈ ਬੇਵਜਾ ਪ੍ਰੇਸ਼ਾਨ ਕੀਤਾ ਜਾਂਦਾ ਸੀ। ਮੁੱਖ ਮੰਤਰੀ ਨੇ ਪਹਿਲਾਂ ਹੀ ਪ੍ਰਾਈਵੇਟ ਸਕੂਲਾਂ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ ਮਾਪਿਆਂ ਨੂੰ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਜ਼ਬੂਰ ਨਾ ਕੀਤਾ ਜਾਵੇ।
ਹੁਕਮਾਂ ਦੀ ਸਖਤੀ ਨਾਲ ਕੀਤੀ ਜਾਵੇ ਪਾਲਣਾ : ਮੀਤ ਹੇਅਰ
ਇਸ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਡੀ.ਈ.ਓਜ ਨੂੰ ਹਦਾਇਤ ਕੀਤੀ ਕਿ ਇਨਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰੀਖਣ ਟੀਮਾਂ ਦਾ ਗਠਨ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਇਹ ਟੀਮਾਂ ਅਚਨਚੇਤ ਢੰਗ ਨਾਲ ਨਿਰੀਖਣ ਕਰਕੇ ਦੁਕਾਨਾਂ ਦੀ ਸੂਚੀ ਦੀ ਤਸਦੀਕ ਕਰਨਗੀਆਂ ਅਤੇ ਜੇਕਰ ਕੋਈ ਉਲੰਘਣਾ ਪਾਈ ਗਈ ਤਾਂ ਉਸ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ। ਮੰਤਰੀ ਨੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਜ਼ਿਲ੍ਹਾ ਰੈਗੂਲੇਟਰੀ ਸੰਸਥਾਵਾਂ ਨੂੰ ਵੀ ਪ੍ਰਾਈਵੇਟ ਸਕੂਲਾਂ ਵਿਰੁੱਧ ਸ਼ਿਕਾਇਤਾਂ ‘ਤੇ ਸਰਗਰਮੀ ਨਾਲ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।
ਮੰਤਰੀ ਨੇ ਅੱਗੇ ਕਿਹਾ ਕਿ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਮੁੱਖ ਮੰਤਰੀ ਦੀਆਂ ਸਖਤ ਹਿਦਾਇਤਾਂ ਦੇ ਬਾਵਜੂਦ ਅਜੇ ਵੀ ਕੁਝ ਪ੍ਰਾਈਵੇਟ ਸਕੂਲ ਇਨਾਂ ਹੁਕਮਾਂ ਦੀ ਘੋਰ ਉਲੰਘਣਾ ਕਰ ਰਹੇ ਹਨ। ਉਨਾਂ ਕਿਹਾ ਕਿ ਅਜਿਹੇ ਡਿਫਾਲਟਰ ਸਕੂਲਾਂ ਨੂੰ ਇਨਾਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਜਲਦੀ ਹੀ ਸਖਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨਾਂ ਅੱਗੇ ਕਿਹਾ ਕਿ ਇਨਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ-ਕਾਲਜ ਰਹਿਣਗੇ ਬੰਦ
ਚੰਡੀਗੜ੍ਹ। ਪੰਜਾਬ ਵਿੱਚ ਅੱਜ ਸਾਰੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਹ ਫੈਸਲਾ ਪ੍ਰਾਈਵੇਟ ਸਕੂਲਾਂ ਦੀ ਫੈਡਰੇਸ਼ਨ ਐਸੋਸੀਏਸ਼ਨ ਵੱਲੋਂ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਬੱਚੀ ਨਾਲ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਲਿਆ ਗਿਆ ਹੈ। ਫੈਡਰੇਸ਼ਨ ਦਾ ਕਹਿਣਾ ਹੈ ਕਿ ਪੁਲੀਸ ਨੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਗਲਤ ਕੇਸ ਦਰਜ ਕੀਤਾ ਹੈ। ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੇ ਸੋਮਵਾਰ ਨੂੰ ਸਕੂਲ-ਕਾਲਜ ਬੰਦ ਰੱਖਣ ਬਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ।
ਸਕੂਲ ਅਤੇ ਕਾਲਜ ਕੈਂਪਸ ਵਿਚ ਲੱਗੇ ਨੋਟਿਸ ਬੋਰਡਾਂ ‘ਤੇ ਸੋਮਵਾਰ ਨੂੰ ਸਕੂਲ ਬੰਦ ਹੋਣ ਦੀ ਸੂਚਨਾ ਚਿਪਕਾਉਣ ਦੇ ਨਾਲ-ਨਾਲ ਮਾਪਿਆਂ ਨੂੰ ਸੰਦੇਸ਼ ਵੀ ਭੇਜੇ ਗਏ ਹਨ। ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਤੀਨਿਧ ਡਾ: ਮੋਹਿਤ ਮਹਾਜਨ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ ਇੱਕ ਸਕੂਲ ਦੀ 4 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਦੀ ਘਟਨਾ ਸਾਹਮਣੇ ਆਈ ਸੀ ਇਸ ਘਟਨਾ ਦੀ ਅਤੇ ਬੇਕਸੂਰ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਸਾਰੀਆਂ ਜਥੇਵੰਦੀਆਂ ਨੇ ਨਿੰਦਾ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬੰਦ ਹੋਏ ਨਿੱਜੀ ਸਕੂਲਾਂ ਨਾਲ ਜੁੜੇ ਲੱਖਾਂ ਲੋਕ ਆਰਥਿਕ ਮੰਦਹਾਲੀ ਦਾ ਸ਼ਿਕਾਰ
ਬੰਦ ਹੋਏ ਨਿੱਜੀ ਸਕੂਲਾਂ ਨਾਲ ਜੁੜੇ ਲੱਖਾਂ ਲੋਕ ਆਰਥਿਕ ਮੰਦਹਾਲੀ ਦਾ ਸ਼ਿਕਾਰ
ਕੋਰੋਨਾ ਦੀ ਭਿਆਨਕ ਬਿਮਾਰੀ ਕਾਰਨ ਬਹੁਤ ਸਾਰੇ ਰੁਜ਼ਗਾਰ ਬੰਦ ਹੋ ਗਏ ਹਨ। ਮੈਰਿਜ ਪੈਲੇਸ, ਸਿਨੇਮਾਘਰ, ਸਕੂਲ, ਕਾਲਜ ਆਦਿ ਨਾਲ ਸਬੰਧਤ ਵਿਅਕਤੀ ਕਾਰੋਬਾਰ ਬੰਦ ਹੋਣ ਕਾਰਨ ਫਾਕੇ ਕੱਟ ਰਹੇ ਹਨ। ਕੋਰੋਨਾ ਕਾਰਨ ਵਿਦਿਆਰਥੀਆਂ ਦਾ ਸਭ ਤੋਂ ਵੱਡਾ ਨੁਕਸਾਨ ਹੋ ਰਿਹਾ ਹੈ। ਸਕੂਲੀ ਬੱਚਿਆਂ ਦਾ ਭਵਿੱਖ ਖਤਰੇ ’ਚ ਹੈ। ਸਰਕਾਰ ਵੱਲੋਂ ਨਿੱਜੀ ਵਿੱਦਿਅਕ ਸੰਸਥਾਵਾਂ ਨੂੰ 30 ਅਪਰੈਲ ਤੱਕ ਬੰਦ ਰੱਖਣ ਦਾ ਹੁਕਮ ਹੋਇਆ ਹੈ।
ਜਿਸ ਤਰ੍ਹਾਂ ਆਏ ਦਿਨ ਕੋਰੋਨਾ ਦੇ ਮਰੀਜ਼ ਵਧ ਰਹੇ ਹਨ ਉਸ ਤੋਂ ਲੱਗਦਾ ਹੈ ਕਿ ਆਉਣ ਵਾਲੇ ਸਮੇਂ ’ਚ ਹੋਰ ਸਖਤੀ ਹੋ ਸਕਦੀ ਹੈ। ਸਕੂਲਾਂ ਨਾਲ ਜੁੜੇ ਵੈਨ ਚਾਲਕ, ਕੰਡਕਟਰ, ਮਾਲਕ, ਹੈਲਪਰ, ਅਧਿਆਪਕ ਅਤੇ ਚੌਥਾ ਦਰਜਾ ਸਟਾਫ, ਬੁੱਕ ਡਿੱਪੂ, ਸਕੂਲੀ ਵਰਦੀਆਂ ਤਿਆਰ ਕਰਨ ਵਾਲੇ, ਬੱਚਿਆਂ ਨੂੰ ਟਿਊਸ਼ਨ ਆਦਿ ਦੇਣ ਵਾਲੇ ਸਭ ਦਾ ਹੀ ਕੰਮਕਾਰ ਕੋਰੋਨਾ ਕਰਕੇ ਠੱਪ ਹੋ ਗਿਆ ਹੈ। ਜੇਕਰ ਇਸ ਤਰ੍ਹਾਂ ਹੀ ਰਹਿੰਦਾ ਹੈ ਤਾਂ ਬਹੁਤੇ ਪਰਿਵਾਰਾਂ ਦੇ ਘਰਾਂ ’ਚ ਦੋ ਵਕਤ ਦੀ ਰੋਟੀ ਵੀ ਨਸੀਬ ਹੋਣਾ ਮੁਸ਼ਕਲ ਹੋ ਜਾਵੇਗੀ। ਇੱਕ ਪਾਸੇ ਸਕੂਲ ਆਦਿ ਬੰਦ ਕਰਨ ਲਈ ਸਖ਼ਤ ਹੁਕਮ ਹਨ ਪਰ ਦੂਸਰੇ ਪਾਸੇ ਉਹੀ ਸਕੂਲੀ ਵਿਦਿਆਰਥੀ ਮੇਲਿਆਂ ਆਦਿ ਹੋਰ ਪਬਲਿਕ ਥਾਵਾਂ ’ਤੇ ਸੈਂਕੜਿਆਂ ਦੇ ਇਕੱਠ ’ਚ ਘੁੰਮ ਰਹੇ ਹਨ।
ਬੱਸਾਂ ’ਚ 52 ਦੀ ਜਗ੍ਹਾ 80-80 ਸਵਾਰੀਆਂ ਭਰ ਕੇ ਬਿਨਾਂ ਮਾਸਕਾਂ ਤੋਂ ਚੱਲ ਰਹੇ ਹਨ ਪਰ ਦੂਸਰੇ ਪਾਸੇ ਪਤੀ-ਪਤਨੀ ਜੇਕਰ ਕਾਰ ’ਚ ਇਕੱਠੇ ਬਿਨਾਂ ਮਾਸਕ ਜਾਂਦੇ ਹਨ ਤਾਂ ਪੁਲਿਸ ਝੱਟ ਚਲਾਨ ਕੱਟ ਦਿੰਦੀ ਹੈ। ਸਾਡੇ ਪ੍ਰਸ਼ਾਸਨ ਸਰਕਾਰਾਂ ਅਤੇ ਪੁਲਿਸ ਵੱਲੋਂ ਅਪਣਾਏ ਜਾ ਰਹੇ ਦੂਹਰੇ ਮਾਪਦੰਡ ਵੀ ਸ਼ੱਕ ਦੇ ਘੇਰੇ ’ਚ ਹਨ। ਕੋਰੋਨਾ ਕਾਰਨ ਜਿਨ੍ਹਾਂ ਦੇ ਰੁਜ਼ਗਾਰ ਖ਼ਤਮ ਹੋ ਗਏ ਤੇ ਦੋ ਵਕਤ ਦੀ ਰੋਟੀ ਦੇ ਲਾਲੇ ਪਏ ਹੋਏ ਹਨ ਸਰਕਾਰ ਉਨ੍ਹਾਂ ਦੀ ਸਾਰ ਲਵੇ। ਪੰਜਾਬ ਦੇ ਸੱਤ ਹਜ਼ਾਰ ਦੇ ਕਰੀਬ ਨਿੱਜੀ ਸਕੂਲਾਂ ’ਚ ਪਿਛਲੇ ਸਾਲਾਂ ਦੌਰਾਨ 25 ਲੱਖ ਵਿਦਿਆਰਥੀ ਪੜ੍ਹਦੇ ਸਨ। ਇਨ੍ਹਾਂ ਦੀ ਸਿੱਖਿਆ ਦਾ ਖਰਚ ਮਾਪੇ ਖੁਦ ਚੁੱਕਦੇ ਹਨ ਜਦੋਂਕਿ ਸਾਢੇ 19 ਹਜ਼ਾਰ ਸਰਕਾਰੀ ਸਕੂਲਾਂ ’ਚ ਪੜ੍ਹਦੇ 25 ਲੱਖ ਵਿਦਿਆਰਥੀਆਂ ’ਤੇ ਸਿੱਖਿਆ ਬਜਟ 12500 ਕਰੋੜ ਖਰਚ ਹੁੰਦਾ ਹੈ।
ਜਿਹੜਾ ਪ੍ਰਤੀ ਵਿਦਿਆਰਥੀ 50 ਹਜ਼ਾਰ ਰੁਪਏ ਬਣਦਾ ਹੈ। ਨਿੱਜੀ ਸਕੂਲਾਂ ਦਾ ਸਾਜੋ-ਸਾਮਾਨ, ਇਮਾਰਤਾਂ, ਵੈਨਾਂ ਅਤੇ ਸਕੂਲੀ ਅਮਲੇ ਦੀ ਤਨਖ਼ਾਹ ਆਦਿ ਲਈ ਸਰਕਾਰੀ ਖਜਾਨੇ ’ਚੋਂ ਇੱਕ ਫੁੱਟੀ ਕੌਡੀ ਵੀ ਨਹੀਂ ਮਿਲਦੀ। ਪੰਜਾਬ ਦੇ ਨਿੱਜੀ ਸਕੂਲਾਂ ’ਚ ਡੇਢ ਲੱਖ ਅਧਿਆਪਕ, 10 ਹਜ਼ਾਰ ਕਲਰਕ, 10 ਹਜ਼ਾਰ ਸਫਾਈ ਸੇਵਕ ਤੇ ਸੇਵਾਦਾਰ, ਡੇਢ ਲੱਖ ਵੈਨ ਚਾਲਕ ਤੇ ਕੰਡਕਟਰ ਸੇਵਾ ਨਿਭਾਅ ਰਹੇ ਹਨ ਜਿਨ੍ਹਾਂ ਦੇ ਘਰਾਂ ਦਾ ਖਰਚ ਬੱਚਿਆਂ ਤੋਂ ਲਈਆਂ ਜਾਂਦੀਆਂ ਫ਼ੀਸਾਂ ਜ਼ਰੀਏ ਚੱਲਦਾ ਹੈ।ਪੰਜਾਬ ਸਿੱਖਿਆ ਵਿਭਾਗ ਕੋਲ 25 ਲੱਖ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਸਿਰਫ 70 ਹਜ਼ਾਰ ਦੇ ਕਰੀਬ ਅਧਿਆਪਕ ਹਨ।
ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੋਵਿਡ ਦੌਰਾਨ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ 15 ਪ੍ਰਤੀਸ਼ਤ ਵਧੀ ਹੈ ਪਰ ਉਨ੍ਹਾਂ ਨਵੀਂ ਭਰਤੀ ਕੋਈ ਨਹੀਂ ਕੀਤੀ ਜਦੋਂਕਿ ਭਰਤੀ ਦੀ ਮੰਗ ਕਰਦੇ ਬੇਰੁਜਗਾਰ ਅਧਿਆਪਕਾਂ ’ਤੇ ਹਰ ਹਫ਼ਤੇ ਲਾਠੀਚਾਰਜ ਕੀਤਾ ਜਾਂਦਾ ਹੈ। ਪਿਛਲੇ ਸਾਲਾਂ ਦੌਰਾਨ ਜਦੋਂ ਬੋਰਡ ਪ੍ਰੀਖਿਆਵਾਂ ਹੋਈਆਂ ਸਨ 90 ਫੀਸਦੀ ਤੋਂ ਵੱਧ ਮੈਰਿਟਾਂ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੀਆਂ।
ਹੁਣ ਜਦੋਂ ਸਕੂਲ ਬੰਦ ਪਏ ਹਨ ਤਾਂ ਨਿੱਜੀ ਸਕੂਲਾਂ ਦੀ ਆਰਥਿਕ ਹਾਲਤ ਕਾਫੀ ਪਤਲੀ ਹੋ ਗਈ ਹੈ। ਬਿਜਲੀ ਪਾਣੀ ਦੇ ਬਿੱਲ ਬੰਦ ਪਏ ਸਕੂਲਾਂ ਨੂੰ ਵੀ ਆ ਰਹੇ ਹਨ। ਸਕੂਲ ਵੈਨਾਂ ਦੀਆਂ ਕਿਸ਼ਤਾਂ, ਟੈਕਸ, ਫਿਟਨੈਸ ਸਰਟੀਫ਼ਿਕੇਟ, ਬਿਲਡਿੰਗ ਸਰਟੀਫਿਕੇਟ, ਫ਼ਾਇਰ ਸੇਫਟੀ ਸਰਟੀਫਿਕੇਟ ਦੀਆਂ ਮੋਟੀਆਂ ਫ਼ੀਸਾਂ ਵਸੂਲੀਆਂ ਜਾ ਰਹੀਆਂ ਹਨ। ਸਰਕਾਰ ਨੇ ਧੱਕੇ ਨਾਲ ਨਿੱਜੀ ਸਕੂਲਾਂ ਦੇ ਬੱਚੇ ਫੈਚ ਕਰਨ ਅਤੇ ਕਿਸੇ ਵੀ ਜਮਾਤ ’ਚ ਦਾਖਲਾ ਲੈਣ ਦੀ ਖੁੱਲ੍ਹ ਨੇ ਜਿੱਥੇ ਪੜ੍ਹ ਕੇ ਪਾਸ ਹੋਣ ਵਾਲੇ ਵਿਦਿਆਰਥੀਆਂ ਦਾ ਮਨੋਬਲ ਡੇਗ ਦਿੱਤਾ ਹੈ, ਉੱਥੇ ਨਿੱਜੀ ਸਕੂਲਾਂ ਦੇ ਦਾਖਲਾ ਤੇ ਖ਼ਾਰਜ ਕਾਨੂੰਨੀ ਰਜਿਸਟਰ ਕਬਾੜ ਬਣ ਗਏ ਹਨ।
ਕੋਰੋਨਾ ਕਾਰਨ ਪਿਛਲੇ ਸਾਲ ਪੰਜਾਬ ਸਰਕਾਰ ਵੱਲੋਂ ਸਕੂਲ ਬੰਦ ਕਰ ਦਿੱਤੇ ਗਏ ਸਨ ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ’ਤੇ ਜਿੱਥੇ ਬਹੁਤ ਮਾੜਾ ਅਸਰ ਪਿਆ, ਉੱਥੇ ਹੀ ਪੰਜਾਬ ਸਰਕਾਰ ਨੇ ਬੇਸ਼ੱਕ ਆਨਲਾਈਨ ਪੜ੍ਹਾਈ ਸ਼ੁਰੂ ਕਰਵਾਈ ਅਤੇ ਜਲੰਧਰ ਦੂਰਦਰਸ਼ਨ ਰਾਹੀਂ ਵੀ ਬੱਚਿਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਿਆ ਪਰ ਇਹ ਬਹੁਤਾ ਸਫ਼ਲ ਨਹੀਂ ਹੋ ਸਕਿਆ। ਕਿਉਂਕਿ ਹਰੇਕ ਬੱਚੇ ਕੋਲ ਫੋਨ ਦੀ ਸਹੂਲਤ ਨਹੀਂ ਹੈ। ਬਹੁਤ ਸਾਰੇ ਗ਼ਰੀਬ ਮਾਪਿਆਂ ਦਾ ਕਹਿਣਾ ਸੀ ਕਿ ਉਹ ਬੱਚਿਆਂ ਨੂੰ ਸਮਾਰਟ ਫੋਨ ਕਿੱਥੋਂ ਲੈ ਦੇਣ ਉਨ੍ਹਾਂ ਦਾ ਤਾਂ ਆਪਣੀ ਰੋਟੀ ਦਾ ਜੁਗਾੜ ਮਸਾਂ ਚੱਲਦਾ ਹੈ। ਇੱਕ ਪਾਸੇ ਕੋਰੋਨਾ ਦੀ ਮਾਰ ਕਾਰਨ ਸਭ ਕੰਮ-ਧੰਦੇ ਬੰਦ ਹੋ ਗਏ ਹਨ ਅਤੇ ਦੂਸਰੇ ਪਾਸੇ ਬੱਚਿਆਂ ਦੀ ਪੜ੍ਹਾਈ ਦਾ ਬੁਰਾ ਹਾਲ ਹੈ।
ਮਾਪਿਆਂ ਦਾ ਕਹਿਣਾ ਹੈ ਕਿ ਬੱਚੇ ਪਹਿਲਾਂ ਸਕੂਲਾਂ ਵਿੱਚ ਜਾ ਕੇ ਪੜ੍ਹਦੇ ਸਨ ਹੁਣ ਬੱਚੇ ਸਾਰਾ ਦਿਨ ਖੇਡਾਂ ਖੇਡਦੇ ਰਹਿੰਦੇ ਹਨ ਜਾਂ ਗਲੀਆਂ ਵਿੱਚ ਘੁੰਮ ਕੇ ਸਾਰਾ ਦਿਨ ਆਪਣਾ ਸਮਾ ਖਰਾਬ ਕਰਦੇ ਰਹਿੰਦੇ ਹਨ। ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਉੱਪਰ ਬਹੁਤ ਅਸਰ ਪੈ ਰਿਹਾ ਹੈ। ਦੂਸਰੇ ਪਾਸੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀ ਹਾਲਤ ਵੀ ਦਿਨੋ-ਦਿਨ ਬਹੁਤ ਤਰਸਯੋਗ ਹੁੰਦੀ ਜਾ ਰਹੀ ਹੈ ਕਿਉਂਕਿ ਸਕੂਲਾਂ ਨਾਲ ਜੁੜੇ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਗਏ ਹਨ। ਜਿਨ੍ਹਾਂ ਵਿਚ ਸਕੂਲਾਂ ਵਿਚ ਕੰਮ ਕਰਦਾ ਅਧਿਆਪਕ, ਮਾਲੀ, ਸਫ਼ਾਈ ਸੇਵਕ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ ਕੰਮ ਕਰਦੇ ਹਜ਼ਾਰਾਂ ਲੋਕ ਪਿਛਲੇ ਕਾਫੀ ਮਹੀਨਿਆਂ ਤੋਂ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ।
ਸਕੂਲਾਂ ਦੇ ਮਾਲਕਾਂ ਦਾ ਕਹਿਣਾ ਹੈ ਕਿ ਉਹ ਬੱਚਿਆਂ ਤੋਂ ਫੀਸਾਂ ਨਹੀਂ ਲੈ ਰਹੇ, ਸਕੂਲ ਬੰਦ ਹਨ, ਇਸ ਲਈ ਇੰਨੇ ਸਟਾਫ, ਬਿਜਲੀ, ਪਾਣੀ ਅਤੇ ਹੋਰ ਬਹੁਤ ਸਾਰੇ ਖਰਚੇ ਬੰਦ ਪਏ ਸਕੂਲਾਂ ਦੇ ਪੈ ਰਹੇ ਹਨ। ਅਸੀਂ ਸਟਾਫ ਨੂੰ ਤਨਖਾਹ ਕਿਸ ਤਰ੍ਹਾਂ ਦੇ ਸਕਦੇ ਹਾਂ? ਬਹੁਤ ਸਾਰੇ ਸਕੂਲ ਸੰਚਾਲਕਾਂ ਦਾ ਕਹਿਣਾ ਹੈ ਕਿ ਜਦੋਂ ਪੰਜਾਬ ਤੇ ਦੇਸ਼ ਵਿਚ ਰੈਲੀਆਂ ਵਿੱਚ ਹਜ਼ਾਰਾਂ ਨਹੀਂ ਲੱਖਾਂ ਲੋਕਾਂ ਦਾ ਭਾਰੀ ਇਕੱਠ ਹੋ ਰਿਹਾ ਹੈ ਇੱਥੇ ਕੋਰੋਨਾ ਦੀ ਮਾਰ ਨਹੀਂ ਹੈ ਅਤੇ ਹੋਰ ਬਹੁਤ ਸਾਰੀਆਂ ਥਾਵਾਂ ਉੱਪਰ ਸੈਂਕੜੇ ਹਜ਼ਾਰਾਂ ਲੋਕਾਂ ਦਾ ਇਕੱਠ ਹੋ ਜਾਂਦਾ ਹੈ ਉਸ ਜਗ੍ਹਾ ’ਤੇ ਕੋਰੋਨਾ ਨਹੀਂ ਪਹੁੰਚਦਾ ਬੜੀ ਹੈਰਾਨੀ ਦੀ ਗੱਲ ਹੈ ਕਿ ਕੋਰੋਨਾ ਸਿਰਫ਼ ਸਕੂਲਾਂ ਉੱਪਰ ਹੀ ਅਟੈਕ ਕਰ ਰਿਹਾ ਹੈ। ਪੰਜਾਬ ਦੇ ਲੱਖਾਂ ਲੋਕ ਅੱਜ ਕੋਰੋਨਾ ਕਾਰਨ ਬੰਦ ਹੋਏ ਕੰਮ ਕਰਕੇ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ ਜਿਨ੍ਹਾਂ ਦੇ ਪਰਿਵਾਰ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ।
ਮਾਨਸਾ
ਮੋ. 98155-34979
ਬੀਰਬਲ ਧਾਲੀਵਾਲ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.
ਸਰਕਾਰੀ ਸਕੂਲਾਂ ਦੇ 88.21 ਫੀਸਦੀ ਬੱਚੇ ਪਾਸ ਹੋਏ, ਮੈਰਿਟ ਲਿਸਟ ‘ਚ ਵੀ ਕੀਤੀ ਵਾਪਸੀ
ਚੰਡੀਗੜ੍ਹ(ਅਸ਼ਵਨੀ ਚਾਵਲਾ) | ਪਿਛਲੇ ਕਈ ਸਾਲਾਂ ਤੋਂ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਮਾੜੇ ਨਤੀਜਿਆਂ ਲਈ ਚਰਚਾ ‘ਚ ਰਹੇ  ਸਰਕਾਰੀ ਸਕੂਲਾਂ ਨੇ ਆਪਣੀ ਗੁਆਚੀ ਸ਼ਾਨ ਫਿਰ ਬਹਾਲ ਕਰ ਲਈ ਹੈ ਦਸਵੀਂ ਦੀ ਪ੍ਰੀਖਿਆ 2019 ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਨਤੀਜਿਆਂ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨਾ ਸਿਰਫ਼ ਪਾਸ ਫੀਸਦੀ ਦਰ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਬੁਰੀ ਤਰ੍ਹਾਂ ਪਛਾੜ ਦਿੱਤਾ ਹੈ, ਸਗੋਂ ਮੈਰਿਟ ਵਿੱਚ ਵੀ ਚੰਗਾ ਪ੍ਰਦਰਸ਼ਨ ਕਰਦੇ ਹੋਏ ਵੱਡੇ ਪੱਧਰ ‘ਤੇ ਸਫ਼ਲਤਾ ਹਾਸਲ ਕੀਤੀ ਹੈ।ਇਸ ਸਫਲਤਾ ਤੋਂ ਗਦਗਦ ਹੋਏ ਸਰਕਾਰ ਦੇ ਉੱਚ ਅਧਿਕਾਰੀ ਵੀ ਸਿੱਖਿਆ ਵਿਭਾਗ ਨੂੰ ਸ਼ਾਬਾਸ਼ ਦਿੰਦੇ ਹੋਏ ਨਹੀਂ ਥੱਕ ਰਹੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਵੀ ਨਤੀਜੇ ਆਉਣ ਤੋਂ ਤੁਰੰਤ ਬਾਅਦ ਪੰਜਾਬ ਭਰ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰਦੇ ਹੋਏ ਸਾਰੀਆਂ ਨੂੰ ਜੰਮ ਕੇ ਸ਼ਾਬਾਸੀ ਦਿੱਤੀ।
ਪੰਜਾਬ ਦੇ ਸਰਕਾਰੀ ਸਕੂਲਾਂ ਦੇ 88.21 ਫੀਸਦੀ ਵਿਦਿਆਰਥੀਆਂ ਨੇ ਇਸ ਸਾਲ ਦਸਵੀਂ ਦੀ ਪ੍ਰੀਖਿਆ ਪਾਸ ਕਰਦੇ ਹੋਏ ਰਿਕਾਰਡ ਕਾਇਮ ਕੀਤਾ ਹੈ ਤੇ ਪ੍ਰਾਈਵੇਟ ਸਕੂਲ ਇਸ ਮਾਮਲੇ ਵਿੱਚ ਸਰਕਾਰੀ ਸਕੂਲਾਂ ਤੋਂ ਪਿੱਛੇ ਰਹਿ ਗਏ ਹਨ। ਪ੍ਰਾਈਵੇਟ ਸਕੂਲਾਂ ਦੀ ਪਾਸ ਫ਼ੀਸਦੀ ਦਰ 83.23 ਹੈ। ਇਸ ਤੋਂ ਪਹਿਲਾਂ ਪਿਛਲੇ ਲਗਾਤਾਰ ਕਈ ਸਾਲਾ ਤੋਂ ਪ੍ਰਾਈਵੇਟ ਸਕੂਲ ਹੀ ਪਾਸ ਫ਼ੀਸਦੀ ਦਰ ਵਿੱਚ ਅੱਗੇ ਰਹੇ ਹਨ
ਸਰਕਾਰੀ ਸਕੂਲਾਂ ਨੇ ਪਿਛਲੇ ਸਾਲ 58.14 ਫੀਸਦੀ ਪਾਸ ਦਰ ਨਾਲ ਹੀ ਕੰਮ ਚਲਾਇਆ ਸੀ, ਜਦੋਂ ਕਿ ਪ੍ਰਾਈਵੇਟ ਸਕੂਲ ਪਿਛਲੇ ਸਾਲ 72.66 ਫੀਸਦੀ ਨਾਲ ਚੰਗਾ ਪ੍ਰਦਰਸ਼ਨ ਕਰ ਰਹੇ ਸਨ। ਪਿਛਲੇ 3 ਸਾਲਾ ਦੌਰਾਨ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਦਸਵੀਂ ਜਮਾਤ ਦੇ ਨਤੀਜੇ ਵੀ ਕੋਈ ਜਿਆਦਾ ਚੰਗੇ ਨਹੀਂ ਆ ਰਹੇ ਹਨ। ਪਿਛਲੇ 3 ਸਾਲਾ ਦੌਰਾਨ 2016 ਵਿੱਚ 72.25, ਸਾਲ 2017 ਵਿੱਚ 57.50 ਅਤੇ ਸਾਲ 2018 ਵਿੱਚ 59.47 ਫੀਸਦੀ ਦਰ ਨਾਲ ਹੀ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪਾਸ ਹੋਏ ਸਨ ਪਰ ਇਸ ਸਾਲ ਸਰਕਾਰੀ ਸਕੂਲਾਂ ਦੇ ਨਤੀਜੇ ਕਾਫ਼ੀ ਜਿਆਦਾ ਚੰਗੇ ਆਉਣ ਦੇ ਕਾਰਨ ਪਾਸ ਫ਼ੀਸਦੀ ਦਰ 85.56 ਤੱਕ ਪੁੱਜ ਗਈ ਹੈ। ਜਿਸ ਵਿੱਚ ਸਰਕਾਰੀ ਸਕੂਲਾਂ ਦਾ ਸਭ ਤੋਂ ਵੱਡਾ ਯੋਗਦਾਨ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।