Surgical Strike - Sach Kahoon Punjabi
ਸਰਜੀਕਲ ਸਟਰਾਈਕ ਦਾ ਰਾਜਨੀਤਿਕ ਫਾਇਦਾ ਲੈ ਰਹੀ ਹੈ ਭਾਜਪਾ : ਕਾਂਗਰਸ
ਭਾਜਪਾ ਨੇ ਸਟਰਾਈਕ ਦੀ ਪਰੰਪਰਾ ਤੋੜੀ
ਭਾਜਪਾ ਦਾ ਇਹ ਯਤਨ ਸ਼ਰਮਨਾਕ
ਨਵੀਂ ਦਿੱਲੀ, (ਏਜੰਸੀ)। ਕਾਂਗਰਸ ਨੇ ਪ੍ਰਧਾਨ ਮੰਤਰੀ ਦਫ਼ਤਰ ‘ਤੇ ਰਾਜਨੀਤੀ ਤਹਿਤ ਸਰਜੀਕਲ ਸਟਰਾਈਕ ਦਾ ਵੀਡੀਓ ਜਾਰੀ ਕਰਨ ਦਾ ਆਰੋਪ ਲਗਾਉਂਦੇ ਹੋਏ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਸਰਜੀਕਲ ਸਟਰਾਈਕ ਦੀ ਪਰੰਪਰਾ ਅਤੇ ਪਰਿਪਾਰਟੀ ਨੂੰ ਤੋੜ ਕੇ ਇਸ ਦਾ ਰਾਜਨੀਤਿਕ ਅਤੇ ਚੋਣਾਵੀਂ ਫਾਇਦਾ ਲੈਣ ਦਾ ਯਤਨ ਕਰ ਰਹੀ ਹੈ। ਕਾਂਗਰਸ ਸੰਚਾਰ ਵਿਭਾਗ ਦੇ ਪ੍ਰਮੁੱਖ ਰਣਦੀਪ ਸਿੰਘ ਸੁਰਜੇਵਾਲਾ ਨੇ ਅੱਜ ਇੱਥੇ ਪੱਤਰਕਾਰ ਸੰਮੇਲਨ ‘ਚ ਕਿਹਾ ਕਿ ਮੋਦੀ ਸਰਕਾਰ ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ ਦਾ ਰਾਜਨੀਤਿਕ ਇਸਤੇਮਾਲ ਕਰ ਰਹੀ ਹੈ ਅਤੇ ਸਰਜੀਕਲ ਸਟਰਾਈਕ ਦੀ ਵੀਰ ਗਾਥਾ ਦੇ ਸਹਾਰੇ ਵੋਟ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।
ਉਹਨਾ ਕਿਹਾ ਕਿ ਫੌਜ ਦੀ ਇਸ ਕਾਰਵਾਈ ਦਾ ਚੋਣਾਵੀਂ ਫਾਇਦਾ ਲੈਣ ਦਾ ਐਲਾਨ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪਹਿਲਾਂ ਹੀ ਕਰ ਦਿੱਤਾ ਸੀ। ਭਾਜਪਾ ਦਾ ਇਹ ਯਤਨ ਸ਼ਰਮਨਾਕ ਹੈ ਅਤੇ ਪਰੰਪਰਾ ਨੂੰ ਤੋੜਨ ਵਾਲਾ ਹੈ। ਉਹਨਾਂ ਕਿਹਾ ਕਿ ਭਾਜਪਾ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸੈਨਿਕਾਂ ਦੇ ਬਲੀਦਾਨ ਦਾ ਰਾਜਨੀਤਿਕ ਲਾਭ ਨਹੀਂ ਲਿਆ ਜਾਣਾ ਚਾਹੀਦਾ ਪਰ ਉਹ ਲਗਾਤਾਰ ਅਜਿਹਾ ਕਰਨ ਦਾ ਯਤਨ ਕਰ ਰਹੀ ਹੈ ਅਤੇ ਇਸ ਲੜੀ ‘ਚ ਉਸ ਨੇ ਉਤਰ ਪ੍ਰਦੇਸ਼ ਚੋਣਾਂ ਦੌਰਾਨ ਪ੍ਰੈਸ ਕਾਨਫਰੰਸ, ਇਸ਼ਤਿਹਾਰਾਂ, ਪੋਸਟਰਾਂ ਅਤੇ ਹੋਰਡਿੰਗਜ ਰਾਹੀਂ ਸਰਜੀਕਲ ਸਟਰਾਈਕ ਦਾ ਸਿਹਰਾ ਫੌਜ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੂੰ ਦਿੱਤਾ।
ਨਸ਼ਿਆਂ ਦੇ ਮਾਮਲੇ ‘ਤੇ ਸਿਆਸੀ ਤੇ ਨਿੱਜੀ ਲਾਭ ਲੈਣ ਲਈ ਖਹਿਰਾ ਦੀ ਅਲੋਚਨਾ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਜੀਕਲ ਸਟ੍ਰਾਈਕ ਦੇ ਮਾਮਲੇ ‘ਤੇ ਭਾਰਤੀ ਫੌਜ ਦਾ ਵਾਰ-ਵਾਰ ਸਿਆਸੀਕਰਨ ਕਰਨ ਦੀਆਂ ਕੋਸ਼ਿਸ਼ਾਂ ਕਰਨ ਲਈ ਕੇਂਦਰ ਸਰਕਾਰ ਦੀ ਤਿੱਖੀ ਅਲੋਚਨਾ ਕੀਤੀ ਹੈ। ਜੋਧਪੁਰ ਦੇ ਨਜ਼ਰਬੰਦਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਟੈਲੀਵੀਜ਼ਨ ਚੈਨਲ ਵੱਲੋਂ ਜਾਰੀ ਕੀਤੀ ਸਰਜੀਕਲ ਸਟ੍ਰਾਈਕ ਦੀ ਕਥਿਤ ਵੀਡੀਓ ਨਹੀਂ ਦੇਖੀ ਤੇ ਉਹ ਸਿਆਸੀ ਫਾਇਦਾ ਲੈਣ ਲਈ ਫੌਜ ਦੀ ਵਰਤੋਂ ਕੀਤੇ ਜਾਣ ਦੇ ਹੱਕ ‘ਚ ਨਹੀਂ ਹਨ। ਕਾਂਗਰਸ ਪਾਰਟੀ ਵੱਲੋਂ ਪ੍ਰਗਟਾਈਆਂ ਗਈਆਂ ਭਾਵਨਾਵਾਂ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫੌਜ ਵੱਲੋਂ ਕੀਤੀ ਗਈ ਕਾਰਵਾਈ ਨੂੰ ਸਿਆਸਤ ਜਾਂ ਵੋਟਾਂ ਦੇ ਲਾਭ ਲਈ ਨਹੀਂ ਵਰਤਿਆ ਜਾਣਾ ਚਾਹੀਦਾ।
ਪੁਲਿਸ ਮੁਲਾਜ਼ਮਾਂ ਵੱਲੋਂ ਬੱਚਿਆਂ ਨੂੰ ਨਸ਼ਿਆਂ ਵੱਲ ਧੱਕਣ ਲਈ ਰਾਣਾ ਗੁਰਜੀਤ ਦੇ ਦੋਸ਼ਾਂ ਦੀ ਜਾਂਚ ਦਾ ਵਾਅਦਾ
ਉਨ੍ਹਾਂ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਸਰਜੀਕਲ ਸਟ੍ਰਾਈਕ ਜਿਸ ‘ਚ ਭਾਰਤੀ ਫੌਜ ਵੱਲੋਂ ਕੀਤੀ ਗਈ ਕਾਰਵਾਈ ਦਾ ਦਾਅਵਾ ਕੀਤਾ ਜਾ ਰਿਹਾ ਹੈ ਦਾ ਵਾਰ-ਵਾਰ ਕੇਂਦਰ ਸਰਕਾਰ ਵੱਲੋਂ ਸਿਆਸੀਕਰਨ ਕੀਤਾ ਜਾ ਰਿਹਾ ਹੈ। ਇੱਕ ਹੋਰ ਸਵਾਲ ਦੇ ਜਵਾਬ ‘ਚ ਮੁੱਖ ਮੰਤਰੀ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਨਸ਼ਿਆਂ ਦਾ ਮੁੱਦਾ ਵਾਰ-ਵਾਰ ਉਠਾਉਣ ਦੀ ਕੋਸ਼ਿਸ਼ ਕੀਤੇ ਜਾਣ ਲਈ ਤਿੱਖੀ ਅਲੋਚਨਾ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਆਗੂ ਵਾਰ-ਵਾਰ ਆਪਣੀ ਫੋਟੋ ਅਖਬਾਰਾਂ ਤੇ ਟੀਵੀ ਚੈਨਲਾਂ ‘ਚ ਦੇਖਣੀ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਵਧੀਆ ਤਰੀਕੇ ਨਾਲ ਕੰਮ ਕਰ ਰਹੀ ਹੈ ਤੇ ਇਸ ਕਰਕੇ ਨਸ਼ਿਆਂ ਦੇ ਸਮਗਲਰ ਇਸ ਵੇਲੇ ਭਾਰੀ ਦਬਾਅ ਵਿੱਚ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੇ ਸਮਗਲਰਾਂ ਦੀ ਚੂੜੀ ਕੱਸ ਦਿੱਤੀ ਹੈ ਤੇ ਇਸ ਵੇਲੇ ਤਕਰੀਬਨ 10000 ਸਮਗਲਰ ਜੇਲ੍ਹਾਂ ‘ਚ ਹਨ।
ਸਰਜੀਕਲ ਸਟ੍ਰਾਈਕ ਦੀ ਵੀਡੀਓ ਬਾਹਰ ਆਉਣ ਤੋਂ ਬਾਅਦ ਅਮਰਿੰਦਰ ਸਿੰਘ ਨੇ ਦਿੱਤੀ ਪ੍ਰਤੀਕਿਰਿਆ
ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਇੱਕ ਸਰਗਨਾ ਹਾਂਗ ਕਾਂਗ ਜੇਲ੍ਹ ‘ਚ ਹੈ ਤੇ ਉਸ ਦੀ ਹਵਾਲਗੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੇ ਤਿੰਨ ਮੁੱਖ ਸਪਲਾਇਰ ਭਾਰਤ ਤੋਂ ਫਰਾਰ ਹੋ ਚੁੱਕੇ ਹਨ। ਇੱਕ ਹੋਰ ਸਵਾਲ ਦੇ ਜਵਾਬ ‘ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਪੁਲਿਸ ਮੁਲਾਜ਼ਮਾਂ ‘ਤੇ ਬੱਚਿਆਂ ਨੂੰ ਨਸ਼ਿਆਂ ‘ਚ ਧੱਕੇ ਜਾਣ ਦੇ ਲਾਏ ਗਏ ਦੋਸ਼ਾਂ ਦੀ ਜਾਂਚ ਕਰਵਾਉਣਗੇ। ਮੁੱਖ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਵਸੀਲਿਆਂ ਤੋਂ ਪ੍ਰਾਪਤ ਹੋਈ ਸੂਚਨਾ ਅਨੁਸਾਰ ਹੈਰੋਇਨ ਤੇ ਚਿੱਟੇ ਦੀ ਮਾਰਕੀਟ ‘ਚ ਸਪਲਾਈ ਬਹੁਤ ਮਮੂਲੀ ਰਹਿ ਗਈ ਹੈ। ਨਸ਼ਿਆਂ ਦੇ ਸਮਗਲਰ ਹੁਣ ਹੋਰਨਾਂ ਮਿਸ਼ਰਨਾਂ ਦੀ ਵਰਤੋਂ ਕਰ ਰਹੇ ਹਨ ਤੇ ਆਪਣੇ ਵਰਗ ਦੀ ਤਸੱਲੀ ਲਈ ਨਸ਼ੇ ਛਡਾਉਣ ਵਾਲੀ ਡਰੱਗ ਦੀ ਵੀ ਵਰਤੋਂ ਕਰਨ ਲੱਗ ਪਏ ਹਨ।
ਵਰਜੀਨੀਆ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਅਮਰੀਕਾ ਦੇ ਵਰਜੀਨੀਆ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫੌਜ ਵੱਲੋਂ ਕੀਤੀ ਗਈ ਸਰਜੀਕਲ ਸਟਰਾਈਕ ‘ਤੇ ਜੇਕਰ ‘ਦੁਨੀਆ ਚਾਹੁੰਦੀ ਤਾਂ ਭਾਰਤ ਦੇ ਵਾਲ ਨੋਚ ਲੈਂਦ, ਪਰ ਕਿਸੇ ਨੇ ਉਸ ‘ਤੇ ਕੋਈ ਸਵਾਲ ਨਹੀਂ ਕੀਤਾ।’ ਮੋਦੀ ਨੇ ਕਿਹਾ ਕਿ ਸਰਜੀਕਲ ਸਟਰਾਈਕ ਇਹ ਸਾਬਤ ਕਰਦੀ ਹੈ ਕਿ ਭਾਰਤੀ ਆਪਣੀ ਰੱਖਿਆ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕ ਵਿੱਚ ਨਹੀਂ ਝਿਜਕੇਗਾ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਪਾਕਿਸਤਾਨ ‘ਤੇ ਤੰਜ ਕਸੇ  ਤਾਂ ਚੀਨ ‘ਤੇ ਵੀ ਇਸ਼ਾਰਿਆਂ ਵਿੱਚ ਨਿਸ਼ਾਨਾ ਵਿੰਨ੍ਹਿਆ।
ਮੋਦੀ ਨੇ ਕਿਹਾ ਕਿ ਭਾਰਤ ਵਿਸ਼ਵ ਨੂੰ ਅੱਤਵਾਦ ਦੇ ਉਸ ਚਿਹਰੇ ਬਾਰੇ ਸਮਝਾਉÎਣ ਵਿੱਚ ਸਫ਼ਲ ਰਿਹਾ ਹੈ, ਜੋ ਦੇਸ਼ ਵਿੱਚ ਸ਼ਾਂਤੀ ਅਤੇ ਆਮ ਜੀਵਨ ਨੂੰ ਤਬਾਹ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਅੱਜ ਤੋਂ 20 ਸਾਲ ਪਲਾਂ ਦੇ ਅੱਤਵਾਦ ਦੀ ਗੱਲ ਕਰਦੇ ਸੀ, ਤਾਂ ਦੁਨੀਆ ਵਿੱਚ ਕਈ ਲੋਕਾਂ ਨੇ ਕਿਹਾ ਸੀ ਕਿ ਇਹ ਕਾਨੂੰਨ ਅਤੇ ਪ੍ਰਬੰਧ ਨਾਲ ਜੁੜੀ ਸਮੱਸਿਆ ਹੈ ਅਤੇ ਉਦੋਂ ਉਹ ਇਸ ਨੂੰ ਸਮਝਦੇ ਨਹੀਂ ਸਨ। ਹੁਣ ਅੱਤਵਾਦੀਆਂ ਨੇ ਉਨ੍ਹਾਂ ਨੂੰ ਅੱਤਵਾਦ ਦਾ ਅਰਥ ਸਮਝਾ ਦਿੱਤਾ ਹੈ। ਇਸ ਲਈ ਹੁਣ ਉਨ੍ਹਾਂ ਨੂੰ ਸਮਝਾਉਣ ਦੀ ਜ਼ਰੂਰਤ ਹੀ ਨਹੀਂ ਹੈ।
ਸਬਸਿਡੀ ਨਾਲ ਗਰੀਬਾਂ ਦਾ ਭਲਾ
ਪ੍ਰਧਾਨ ਮੰਤਰੀ ਨੇ ਕਿਹਾ, ‘ਇੱਕ ਵਾਰ ਕਹਿਣ ‘ਤੇ ਸਵਾ ਕਰੋੜ ਸਮਰੱਥ ਲੋਕਾਂ ਨੇ ਸਬਸਿਡੀ ਛੱਡ ਦਿੱਤੀ। ਇਸ ਤੋਂ ਬਅਦ ਸਬਸਿਡੀ ਦੇ ਪੈਸਿਆਂ ਨਾਲ ਗਰੀਬਾਂ ਨੂੰ ਰਸੋਈ ਗੈਸ ਉਪਲੱਬਧ ਕਰਵਾਈ ਗਈ।’ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਅਸੀਂ ਬੀੜਾ ਚੁੱਅਿਕਾ ਹੈ ਕਿ ਪੰਜ ਕਰੋੜ ਗਰੀਬ ਪਰਿਵਾਰਾਂ ਨੂੰ ਗੈਸ ਚੁੱਲ੍ਹਾ ਉਪਲੱਬਧ ਕਰਵਾਇਆ ਜਾਵੇ। ਮੈਨੂੰ ਮਾਣ ਹੈ ਕਿ ਹੁਣ ਤੱਕ ਇੱਕ ਕਰੋੜ ਪਰਿਵਾਰਾਂ ਨੂੰ ਗੈਸ ਸਿਲੰਡਰ ਉਪਲੱਬਧ ਕਰਵਾ ਦਿੱਤੇ ਗਏ ਹਨ।
ਇਸ ਤੋਂ ਪਹਿਲਾਂ ਅਮਰੀਕਾ ਦੇ ਦੋ ਰੋਜ਼ਾ ਦੌਰੇ ਦੇ ਪਹਿਲੇ ਦਿਨ ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਵਾਸ਼ਿੰਗਟਨ ਵਿੱਚ ਅਮਰੀਕਾ ਦੀਆਂ 20 ਦਿੱਗਜ ਕੰਪਨੀਆਂ ਦੇ ਸੀਈਓਜ਼ ਨਾਲ ਬੈਠਕ ਕੀਤੀ। ਉਨ੍ਹਾਂ  ਜੀਐੱਸਟੀ ਨੂੰ ਗੇਮਚੇਂਜਰ ਦੱਸਦੇ ਨਿਵੇਸ਼ਕਾਂ ਨੂੰ ਭਾਰਤ ਵਿੱਚ ਨਿਵੇਸ਼ ਲਈ ਸੱਦਾ ਵੀ ਦਿੱਤਾ।