rajiv gandhi - Sach Kahoon Punjabi

Blood Donation Camp: ਰਾਜੀਵ ਗਾਂਧੀ ਦੀ ਯਾਦ ’ਚ ਜ਼ਿਲ੍ਹਾ ਯੂਥ ਕਾਂਗਰਸ ਵੱਲੋਂ ਖੂਨਦਾਨ ਕੈਂਪ
ਖੂਨਦਾਨ ਸਭ ਤੋਂ ਉਤਮ ਦਾਨ : ਸਾਬਕਾ ਵਿਧਾਇਕ ਨਾਗਰਾ

Blood Donation Camp: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਯਾਦ ਵਿੱਚ ਯੂਥ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਯੂਥ ਪ੍ਰਧਾਨ ਅਮਿਤ ਜੈ ਚੰਦ ਲੱਕੀ ਸ਼ਰਮਾ ਪੰਜਾਬ ਯੂਥ ਕਾਂਗਰਸ ਦੇ ਸੈਕਟਰੀ ਤੇ ਯੂਥ ਕਾਂਗਰਸ ਹਲਕਾ ਬਸੀ ਪਠਾਣਾ ਦੇ ਪ੍ਰਧਾਨ ਅਮਰਜੀਤ ਸਿੰਘ ਭੰਗੂ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਯੂਥ ਪ੍ਰਧਾਨ ਮਨਦੀਪ ਸਿੰਘ ਖੇੜਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਕੈਂਪ ਵਿੱਚ ਪਹੁੰਚੇ ਨੌਜਵਾਨਾਂ ਦਾ ਹੌਸਲਾ ਵਧਾਇਆ।

ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਖੂਨਦਾਨ ਇਕ ਮਹਾਂਦਾਨ ਹੈ, ਜੋ ਕਈ ਕੀਮਤੀ ਜਿੰਦਗੀਆਂ ਨੂੰ ਬਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਰਾਜੀਵ ਗਾਂਧੀ ਦੀ ਯਾਦ ਨੂੰ ਮਨਾਉਂਦੇ ਹੋਏ ਮਨੁੱਖਤਾ ਦੀ ਸੇਵਾ ਲਈ ਇਹ ਯਤਨ ਕਰ ਰਹੇ ਹਾਂ। ਰਾਜੀਵ ਗਾਂਧੀ ਦੀ ਦੂਰਦਰਸ਼ੀ ਸੋਚ ਨੇ ਦੇਸ਼ ਨੂੰ ਆਧੁਨਿਕ ਯੁੱਗ ਵੱਲ ਲਿਜਾਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਕੰਮਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਅਤੇ ਸਦਾ ਮੱਦਦ ਲਈ ਤੱਤਪਰ ਰਹਿਣ। ਉਨ੍ਹਾਂ ਕਿਹਾ ਕਿ ਇਹ ਖੂਨਦਾਨ ਕੈਂਪ ਨਾ ਸਿਰਫ਼ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਹੈ, ਸਗੋਂ ਇਹ ਇਕ ਸੰਦੇਸ਼ ਵੀ ਹੈ ਕਿ ਨੌਜਵਾਨ ਭਵਿੱਖ ਨਿਰਮਾਤਾ ਹਨ।

ਇਹ ਵੀ ਪੜ੍ਹੋ: Dhoni: ਜੇ ਮੈਂ ਧੋਨੀ ਦੀ ਜਗ੍ਹਾ ਹੁੰਦਾ, ਤਾਂ ਮੈਂ ਕਹਿੰਦਾ ‘ਬਸ ਬਹੁਤ ਹੋ ਗਿਆ’: ਸੰਜੇ ਬਾਂਗੜ

ਇਸ ਮੌਕੇ ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਿੰਤ ਜੈ ਚੰਦ ਲੱਕੀ ਸ਼ਰਮਾ ਨੇ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਸਮੇਂ-ਸਮੇਂ ’ਤੇ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਨੌਜਵਾਨ ਵਰਗ ਨੂੰ ਸਮਾਜ ਸੇਵਾ ਦੇ ਕੰਮਾਂ ਵੱਲ ਲਗਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਸਮਾਜ ਸੇਵਾ ਵੱਲ ਲੱਗ ਕੇ ਨੌਜਵਾਨ ਹੋਰਨਾਂ ਸਮਾਜਿਕ ਬੁਰਾਈਆਂ ਤੋਂ ਬਚੇ ਰਹਿੰਦੇ ਹਨ। ਡਾ. ਰੀਤੇਸ਼ ਗੁਲਾਟੀ ਇੰਚਾਰਜ ਬਲੱਡ ਕੈਂਪ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਹਸਪਤਾਲ ਦੀ ਟੀਮ ਵੱਲੋਂ 52 ਯੂਨਿਟ ਖੂਨ ਇਕੱਤਰ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰੈਂਸ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ,ਹਰਮਨ ਬਾਜਵਾ, ਭੁਪਿੰਦਰ ਹੁੰਦਲ,ਕੌਂਸਲਰ ਵਿਸਾਖੀ ਰਾਮ,ਰਾਜੀਵ ਸ਼ਰਮਾ, ਹੈਰੀ ਕੈਨੇਡਾ, ਅਕੰਰ ਸ਼ੈਣੀ, ਸਾਹਿਲ ਠਾਕੁਰ,ਮਨੀਸ਼ ਬੱਸੀ, ਲਖਵਿੰਦਰ ਸਿੰਘ ਹਰਨਾ, ਗੋਗੀ ਹਰਨਾ, ਮਾਨ ਹੰਸਾਲੀ, ਅਮਰਿੰਦਰ ਸਿੰਘ, ਅਜੈ ਕੈਨੇਡਾ, ਜਤਿਨ ਧੀਮਾਨ, ਕੁਸ਼ਦੀਪ ਸਿੰਘ, ਜਸਵੀਰ ਸਿੰਘ, ਹੈਰੀ ਫਿਰੋਜ਼ਪੁਰ ਆਦਿ ਹਾਜ਼ਰ ਸਨ। Blood Donation Camp

ਰਾਹੁਲ ਨੇ ਆਪਣੇ ਪਿਤਾ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
ਰਾਹੁਲ ਨੇ ਆਪਣੇ ਪਿਤਾ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਇਕ ਦੂਰਦਰਸ਼ੀ ਨੇਤਾ ਦੱਸਿਆ ਜਿਸ ਨੇ ਦੇਸ਼ ਦੇ ਸਸ਼ਕਤੀਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਸ੍ਰੀਮਤੀ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਯਾਦ ਕਰਦਿਆਂ ਕਿਹਾ, “ਮੈਨੂੰ ਇੱਕ ਸੱਚੇ ਦੇਸ਼ ਭਗਤ, ਉਦਾਰਵਾਦੀ ਅਤੇ ਪਰਉਪਕਾਰੀ ਪਿਤਾ ਦਾ ਪੁੱਤਰ ਹੋਣ ‘ਤੇ ਮਾਣ ਹੈ। ਪ੍ਰਧਾਨ ਮੰਤਰੀ ਵਜੋਂ, ਰਾਜੀਵ ਜੀ ਨੇ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਪਾ ਦਿੱਤਾ ਹੈ। ਉਸਨੇ ਜ਼ਰੂਰੀ ਕਦਮ ਚੁੱਕੇ। ਅੱਜ, ਉਨ੍ਹਾਂ ਦੀ ਬਰਸੀ ‘ਤੇ ਮੈਂ ਉਨ੍ਹਾਂ ਨੂੰ ਪਿਆਰ ਅਤੇ ਸ਼ੁਕਰਗੁਜ਼ਾਰ ਨਾਲ ਸਲਾਮ ਕਰਦਾ ਹਾਂ।”

ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੁਰਜੇਵਾਲਾ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ, “ਜਿਹੜੇ ਲੋਕ ਤਕਨੀਕੀ ਤੌਰ ‘ਤੇ ਮਜ਼ਬੂਤ ​​ਅਤੇ ਖੁਸ਼ਹਾਲ, ਅਗਾਂਹਵਧੂ ਸੋਚ ਅਤੇ ਕੋਮਲਤਾ ਦੇ ਪ੍ਰਤੀਕ, ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਸਭ ਤੋਂ ਛੋਟੇ ਪ੍ਰਧਾਨ ਮੰਤਰੀ, ਭਾਰਤ ਰਤਨ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ।”

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਰਾਜੀਵ ਗਾਂਧੀ ਨੂੰ ਭੁੱਲੇ ਕਾਂਗਰਸੀ, ਨਹੀਂ ਦਿੱਤੀ ਮੁੱਖ ਦਫ਼ਤਰ ਵਿਖੇ ਸ਼ਰਧਾਂਜਲੀ
ਮੁੱਖ ਦਫ਼ਤਰ ਵਿਖੇ ਨਹੀ ਹੋਇਆ ਕੋਈ ਸਮਾਗਮ | Rajiv Gandhi

ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਸਵ. ਰਾਜੀਵ ਗਾਂਧੀ ਦੀ 27ਵੀ ਬਰਸੀ ਮੌਕੇ ਚੰਡੀਗੜ੍ਹ ਸਥਿੱਤ ਪੰਜਾਬ ਕਾਂਗਰਸ ਦੇ ਦਫ਼ਤਰ ਵਿਖੇ ਨਾ ਹੀ ਕੋਈ ਸ਼ਰਧਾਂਜਲੀ ਦੇਣ ਲਈ ਸਮਾਰੋਹ ਹੋਇਆ ਅਤੇ ਨਾ ਹੀ ਕੋਈ ਸਰਧਾਂਜਲੀ ਦੇਣ ਲਈ ਪੁੱਜਾ। ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਸਾਲ ਸਵ. ਰਾਜੀਵ ਗਾਂਧੀ ਦੀ ਬਰਸੀ ਮੌਕੇ ਕਾਂਗਰਸ ਭਵਨ ਵਿਖੇ ਹਮੇਸ਼ਾ ਹੀ ਸ਼ਰਧਾਂਜਲੀ ਦਿੱਤੀ ਜਾਂਦੀ ਰਹੀ ਹੈ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਦੇ ਕਾਂਗਰਸੀ ਆਪਣੇ ਮਰਹੂਮ ਲੀਡਰ ਨੂੰ ਹੀ ਭੁੱਲ ਗਏ ਹਨ। ਇਹੋ ਜਿਹਾ ਪਹਿਲੀ ਵਾਰ ਹੋਇਆ ਹੈ, ਜਦੋਂ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਨਾ ਦਿੱਤੀ ਗਈ ਹੋਵੇ। (Rajiv Gandhi)

ਇਥੇ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਦਾ ਸਟਾਫ਼ ਅਤੇ ਅਹੁਦੇਦਾਰ ਜਿਮਨੀ ਚੋਣ ਲਈ ਸ਼ਾਹਕੋਟ ਵਿਖੇ ਡੇਰਾ ਜਮਾਈ ਬੈਠੇ ਹਨ ਅਤੇ ਇੱਕ ਮਿੰਟ ਵੀ ਇਹ ਅਹੁਦੇਦਾਰ ਸ਼ਾਹਕੋਟ ਨੂੰ ਛੱਡਣ ਨੂੰ ਤਿਆਰ ਨਹੀਂ ਹਨ, ਜਿਸ ਕਾਰਨ ਉਹ ਆਪਣੇ ਲੀਡਰ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਵਿਖੇ ਹੀ ਨਹੀਂ ਪੁੱਜੇ। ਪੰਜਾਬ ਮੁੱਖ ਮੰਤਰੀ ਅਮਰਿੰਦਰ ਸਿੰਘ ਮਨਾਲੀ ਵਿਖੇ ਛੁੱਟੀਆਂ ਬਿਤਾਉਣ ਲਈ ਗਏ ਹੋਏ ਹਨ ਤਾਂ ਕਾਂਗਰਸ ਪ੍ਰਧਾਨ ਦਿੱਲੀ ਵਿਖੇ ਕਿਸੇ ਕੰਮ ਵਿੱਚ ਰੁੱਝੇ ਹੋਏ ਸਨ, ਜਿਸ ਕਾਰਨ ਉਨ੍ਹਾਂ ਵੱਲੋਂ ਵੀ ਇਸ ਮੌਕੇ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਨਹੀਂ ਆਏ। ਚੰਡੀਗੜ੍ਹ ਦੇ ਮੁੱਖ ਦਫ਼ਤਰ ਵਿਖੇ ਕਾਂਗਰਸੀਆਂ ਵੱਲੋਂ ਹਰ ਸਾਲ ਸ਼ਰਧਾਂਜਲੀ ਸਮਾਗਮ ਰੱਖਦੇ ਹੋਏ ਸਵ. ਰਾਜੀਵ ਗਾਂਧੀ ਨੂੰ ਯਾਦ ਕੀਤਾ ਜਾਂਦਾ ਰਿਹਾ ਹੈ ਪਰ ਇਸ ਵਾਰ ਵੱਡੇ ਲੀਡਰ ਤਾਂ ਦੂਰ ਦੀ ਗੱਲ ਰੋਜ਼ਾਨਾ ਵਾਂਗ ਹੀ ਕਾਂਗਰਸ ਭਵਨ ਵਿਖੇ ਆਉਣ ਵਾਲੇ ਛੋਟ-ਮੋਟੇ ਆਗੂਆਂ ਨੇ ਵੀ ਸ਼ਰਧਾਂਜਲੀ ਨਹੀਂ ਦਿੱਤੀ।

ਅਮਰਿੰਦਰ ਨੇ ਟਾਈਟਲਰ ਤੇ ਰਾਜੀਵ ਗਾਂਧੀ ਖਿਲਾਫ਼ ਅਕਾਲੀਆਂ ਦੇ ਦਾਅਵੇ ਨੂੰ ਨਕਾਰਿਆ
ਅਕਾਲੀ ਦਲ ਵੱਲੋਂ ਦਿੱਲੀ ਦੰਗਿਆਂ ਸਬੰਧੀ ਜਾਰੀ ਕੀਤੀ ਗਈ ਵੀਡੀਓ ‘ਤੇ ਦਿੱਤਾ ਜਵਾਬ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਦੇ ਉਸ ਦਾਅਵੇ ਨੂੰ ਨਕਾਰ ਦਿੱਤਾ ਹੈ ਕਿ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਦਿੱਲੀ ਦੰਗਿਆ ‘ਚ ਕੋਈ ਸ਼ਮੂਲੀਅਤ ਸੀ ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਜਾਰੀ ਕੀਤੀ ਗਈ ਵੀਡੀਓ ਫ਼ਰਜੀ ਤੇ ਬੇਬੁਨਿਆਦ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਦੰਗੇ ਸ਼ੁਰੂ ਹੋਣ ਵੇਲੇ ਰਾਜੀਵ ਗਾਂਧੀ ਚੋਣ ਦੌਰੇ ‘ਤੇ ਕਲਕੱਤਾ ਤੋਂ ਕੋਈ 150 ਕਿਲੋਮੀਟਰ ਦੂਰ ਕੋਂਟਾਈ ਵਿਖੇ ਸਨ ਅਤੇ ਸੁਖਬੀਰ ਬਾਦਲ ਟੀ.ਵੀ. ਇੰਟਰਵਿਊ ਵਿੱਚ ਜਗਦੀਸ਼ ਟਾਈਟਲਰ ਦੇ ਬਿਆਨ ਨੂੰ ਜਾਣ-ਬੁੱਝ ਕੇ ਗਲਤ ਢੰਗ ਨਾਲ ਪੇਸ਼ ਕਰ ਰਿਹਾ ਹੈ। ਟਾਈਟਲਰ ਇਸ ਵੀਡੀਓ ਨੂੰ ਰੱਦ ਕਰ ਚੁੱਕੇ ਹਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਪੂਰੀ ਤਰ੍ਹਾਂ ਰਿਕਾਰਡ ‘ਚ ਹੈ ਕਿ ਰਾਜੀਵ ਗਾਂਧੀ, ਉਨ੍ਹਾਂ ਦੀ ਮਾਤਾ ਦੀ ਹੱਤਿਆ ਬਾਰੇ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਦਿੱਲੀ ਵਾਪਸ ਆਏ ਅਤੇ ਉਸ ਸਮੇਂ ਦੰਗੇ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਸਨ ਅਤੇ ਕਦੀ ਵੀ ਟਾਈਟਲਰ ਨੇ ਰਾਜੀਵ ਗਾਂਧੀ ਨੂੰ ਦੰਗਿਆਂ ਦੇ ਨਾਲ ਨਹੀਂ ਜੋੜਿਆ, ਜਿਸ ਦਾ ਸੁਖਬੀਰ ਵੱਲੋਂ ਦੋਸ਼ ਲਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਸਲ ‘ਚ ਟਾਈਟਲਰ ਨੇ ਆਪਣੀ ਇੰਟਰਵਿਊ ਵਿੱਚ ਸ਼ਪੱਸ਼ਟ ਕਿਹਾ ਹੈ ਕਿ ਰਾਜੀਵ ਗਾਂਧੀ ਨੇ ਉਨ੍ਹਾਂ ਦੇ ਨਾਲ ਸਥਿਤੀ ‘ਤੇ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜੋ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਦੇ ਸਮੇਂ ਗੰਭੀਰ ਰੂਪ ਅਖਤਿਆਰ ਕਰ ਗਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਭੰਡੀ ਪ੍ਰਚਾਰ ਲਈ ਟੀ.ਵੀ. ਇੰਟਰਵਿਊ ਵਿੱਚ ਟਾਈਟਲਰ ਦੇ ਬਿਆਨ ਨੂੰ ਗਲਤ ਢੰੰਗ ਨਾਲ ਪੇਸ਼ ਕਰਨ ਤੋਂ ਬਾਅਦ ਹੁਣ ਇਸ ਵੀਡੀਓ ਦਾ ਸਹਾਰਾ ਲੈ ਰਹੇ ਹਨ, ਜਿਸ ਨੂੰ ਕਾਂਗਰਸ ਦੇ ਆਗੂ ਨੇ ਪਹਿਲਾਂ ਹੀ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਟਾਈਟਲਰ ਕਿਸੇ ਵੀ ਤਰੀਕੇ ਨਾਲ ਇਸ ਵਿਚ ਸ਼ਾਮਲ ਹੁੰਦਾ ਤਾਂ ਉਨ੍ਹਾਂ ਦਾ ਪਰਦਾਫਾਸ਼ ਬਹੁਤ ਸਮਾਂ ਪਹਿਲਾਂ ਵੀ ਹੋ ਜਾਣਾ ਸੀ।

ਸ਼ਰਾਰਤੀ ਅਨਸਰਾਂ ਵੱਲੋਂ ਰਾਜੀਵ ਗਾਂਧੀ ਦੇ ਬੁੱਤ ਦੀ ਭੰਨ-ਤੋੜ
ਦੁਲੱਦੀ ਗੇਟ ਨਜ਼ਦੀਕ ਸਥਿਤ ਜਨਤਕ ਪਾਰਕ ‘ਚ ਸਥਾਪਿਤ ਹੈ ਬੁੱਤ

ਪੁਲਿਸ ਵੱਲੋਂ ਜਾਂਚ ਟੀਮ ਦਾ ਗਠਨ ਕਰਕੇ ਮਾਮਲੇ ਦੀ ਜਾਂਚ ਸ਼ੁਰੂ

ਤਰੁਣ ਕੁਮਾਰ ਸ਼ਰਮਾ, ਨਾਭਾ: ਸਥਾਨਕ ਦੁਲੱਦੀ ਗੇਟ ਬਾਹਰ ਸਥਿਤ ਇੱਕ ਜਨਤਕ ਪਾਰਕ ‘ਚ ਮਰਹੂਮ ਕਾਂਗਰਸੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਦੀ ਸ਼ਰਾਰਤੀ ਅਨਸਰਾਂ ਨੇ ਛੇੜਛਾੜ ਕਰਕੇ ਤੋੜ ਭੰਨ ਕਰ ਦਿੱਤੀ। ਜਾਣਕਾਰੀ ਅਨੁਸਾਰ ਅੱਜ ਸਵੇਰ ਸ਼ਹਿਰ ਵਾਸੀਆਂ ਨੇ ਦੇਖਿਆ ਕਿ ਇਸ ਬੁੱਤ ਦੀ ਗਰਦਨ ਫਿਰ ਤੋਂ ਉਡਾਈ ਹੋਈ ਹੈ ਜਿਸ ‘ਤੇ ਉਨ੍ਹਾਂ ਨੇ ਕਾਂਗਰਸੀਆਂ ਅਤੇ ਪ੍ਰਸ਼ਾਸਨ ਨੂੰ ਇਸ ਬਾਰੇ ਸੂਚਨਾ ਦਿੱਤੀ। ਇਸ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪੁੱਜ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਜਿਕਰਯੋਗ ਹੈ ਕਿ ਇਹ ਜਨਤਕ ਪਾਰਕ ਸਵ ਰਾਜੀਵ ਗਾਂਧੀ ਦੀ ਯਾਦ ਵਿੱਚ ਸਥਾਪਿਤ ਕੀਤਾ ਗਿਆ ਜਿਸ ਦਾ ਉਦਘਾਟਨ ਤਤਕਾਲੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਸੀ। ਇਸ ਤੋਂ ਬਾਅਦ ਇਹ ਪਾਰਕ ਜੰਗਲੀ ਝਾੜੀਆਂ ਅਤੇ ਸ਼ਰਾਰਤੀ ਅਨਸਰਾਂ ਦਾ ਠਿਕਾਣਾ ਬਣ ਕੇ ਰਹਿ ਗਿਆ ਹੈ।

ਇਸ ਪਾਰਕ ਦੀ ਦੁਰਦਸ਼ਾਂ ਬਾਰੇ ਪਹਿਲਾਂ ਕਾਂਗਰਸੀ ਧਰਨਿਆਂ ਦੀ ਚਿਤਾਵਨੀ ਦੇ ਕੇ ਵਿਰੋਧੀ ਅਕਾਲੀ ਸਰਕਾਰ ‘ਤੇ ਦੋਸ਼ ਮੜਦੇ ਰਹੇ ਪਰੰਤੂ ਹੁਣ ਹਲਕੇ ਦੇ ਵਿਧਾਇਕ ਦੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਹੋਣ ਬਾਵਜੂਦ ਵੀ ਇਸ ਪਾਰਕ ਵੱਲ ਕਾਂਗਰਸੀਆਂ ਨੇ ਮੂੰਹ ਤਾਂ ਕੀ ਕਰਨਾ ਸੀ ਬਲਕਿ ਪਿਛਲੇ ਮਹੀਨੇ ਲੰਘੇ ਸਵ ਰਾਜੀਵ ਗਾਂਧੀ ਦੇ ਬਲਿਦਾਨ ਦਿਵਸ ‘ਤੇ ਉਨ੍ਹਾਂ ਨੂੰ ਯਾਦ ਕਰਨਾ ਤੱਕ ਭੁੱਲ ਗਏ ਸਨ ਜਦਕਿ ਹੁਣ ਕਾਂਗਰਸ ਦੀ ਸਰਕਾਰ ਹੋਣ ਕਾਰਨ ਬੁੱਤ ਦੀ ਹੋਈ ਭੰਨ ਤੋੜ ਤੋ ਬਾਅਦ ਕੌਂਸਲ ਅਧਿਕਾਰੀਆਂ ਵੱਲਂੋ ਬੁੱਤ ਨੂੰ ਕੱਪੜੇ ਨਾਲ ਢੱਕ ਦਿੱਤਾ ਗਿਆ ਹੈ।

ਉਪਰੋਕਤ ਘਟਨਾ ਸਬੰਧੀ ਗੱਲ ਕਰਦਿਆਂ ਨਾਭਾ ਕੋਤਵਾਲੀ ਦੇ ਐਸ ਐਚ ਓ ਸਬ ਇੰਸਪੈਕਟਰ ਕਰਨੈਲ ਸਿੰਘ ਨੇ ਕਿਹਾ ਕਿ ਮਾਮਲੇ ਸਬੰਧੀ ਪੁਲਿਸ ਦੀ ਟੀਮ ਦਾ ਗਠਨ ਕਰਕੇ ਮਾਮਲੇ ਦੀ ਜਾਂਚ ਤੇਜ਼ੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਜਲਦ ਹੀ ਕਾਨੂੰਨ ਦੀ ਪਕੜ ਵਿੱਚ ਹੋਣਗੇ।

ਡੀਐੱਸਪੀ ਨੂੰ ਸਖਤ ਕਾਰਵਾਈ ਲਈ ਕਿਹਾ: ਧਰਮਸੋਤ

ਉਪਰੋਕਤ ਵਾਪਰੇ ਘਟਨਾਕ੍ਰਮ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਇਹ ਮਾੜੇ ਅਨਸਰਾਂ ਦਾ ਕੀਤਾ ਕਾਰਾ ਹੈ ਅਤੇ ਇਸ ਸਬੰਧੀ ਡੀਐਸਪੀ ਨਾਭਾ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਮਾਮਲੇ ਨੂੰ ਜਲਦ ਹੱਲ ਕਰਕੇ ਦੋਸ਼ੀਆਂ ਖਿਲਾਫ ਸ਼ਖਤ ਕਾਰਵਾਈ ਕੀਤੀ ਜਾਵੇ। ਸ਼ਹਿਰ ਵਿੱਚ ਜਨਤਕ ਪਾਰਕਾਂ ਦੀ ਦੇਖਭਾਲ ਸਬੰਧੀ ਵਰਤੀ ਜਾਂਦੀ ਅਣਗਹਿਲੀ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਜਾਦੂ ਦੀ ਛੜੀ ਨਹੀਂ ਹੈ ਇਸ ਲਈ ਇੱਕ ਸਾਲ ਦੇ ਅੰਦਰ-ਅੰਦਰ ਸ਼ਹਿਰ ਦੇ ਹਾਲਾਤ ਸੁਧਾਰੇ ਜਾਣਗੇ

ਤੀਜੀ ਵਾਰ ਹੋਈ ਬੁੱਤ ਨਾਲ ਛੇੜਛਾੜ

ਜਿਕਰਯੋਗ ਹੈ ਕਿ ਇਸ ਜਨਤਕ ਪਾਰਕ ਵਿੱਚ ਸਵ ਰਾਜੀਵ ਗਾਂਧੀ ਦੇ ਬੁੱਤ ਦੀ ਭੰਨ ਤੋੜ ਦੀ ਇਹ ਤੀਜੀ ਘਟਨਾ ਹੈ। ਇਸ ਤੋਂ ਪਹਿਲਾਂ ਦੋ ਘਟਨਾਵਾਂ ਅਕਾਲੀ ਸਰਕਾਰ ਦੇ ਸ਼ਾਸ਼ਨ ਸਮੇਂ ਹੋਈਆਂ ਸਨ ਜਦਕਿ ਮੋਜੂਦਾ ਸਮੇਂ ਕਾਂਗਰਸ ਦੀ ਸਰਕਾਰ ਹੋਣ ਦੇ ਬਾਵਜੂਦ ਤੀਜ਼ੀ ਵਾਰ ਇਸ ਬੁੱਤ ਨਾਲ ਹੋਈ ਤੋੜਭੰਨ ਦੀ ਘਟਨਾ ਨੇ ਇਲਾਕੇ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਕਰ ਦਿੱਤਾ ਹੈ।

ਪਹਿਲੀ ਘਟਨਾ ਅਨੁਸਾਰ ਸ਼ਰਾਰਤੀ ਅਨਸਰਾਂ ਨੇ ਕਥਿਤ ਤੌਰ ‘ਤੇ ਬੁੱਤ ਦੇ ਗਲ ‘ਚ ਟਾਇਰ ਪਾ ਕੇ ਅੱਗ ਲਗਾ ਦਿੱਤੀ ਸੀ ਜਦਕਿ ਦੂਜੀ ਘਟਨਾ ਦੌਰਾਨ ਬੁੱਤ ਦੀ ਗਰਦਨ ਹੀ ਲਾਹ ਦਿੱਤੀ ਸੀ ਜਿਸ ਸਬੰਧੀ ਅੱਜ ਤੱਕ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਤਤਕਾਲੀਨ ਸਮੇਂ ਕਾਂਗਰਸੀਆਂ ਨੇ ਵਿਰੋਧ ਕਾਰਨ ਅਕਾਲੀ ਸਰਕਾਰ ਨੇ ਇਸ ਬੁੱਤ ਦੀ ਮੁਰੰਮਤ ਕਰਵਾ ਕੇ ਇਸ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਵੀ ਦੂਰ ਕਰ ਦਿੱਤਾ ਸੀ ਜਦਕਿ ਹੁਣ ਤੀਜ਼ੀ ਵਾਰ ਇਸ ਬੁੱਤ ਨਾਲ ਹੋਈ ਛੇੜਛਾੜ ਨੇ ਪ੍ਰਸ਼ਾਸਨ ਦਾ ਜਨਤਕ ਪਾਰਕਾਂ ਦੀ ਦੇਖਭਾਲ ਵੱਲ ਸਬੰਧੀ ਬੇਰੁੱਖੀ ਨੂੰ ਸਪੱਸ਼ਟ ਕਰ ਦਿੱਤਾ ਹੈ।