Civil Surgeon - Sach Kahoon Punjabi

Sunam Hospital: ਸਿਵਲ ਸਰਜਨ ਡਾ. ਅਮਰਜੀਤ ਕੌਰ ਵੱਲੋਂ ਸਬ-ਡਵੀਜ਼ਨਲ ਹਸਪਤਾਲ ਸੁਨਾਮ ਦਾ ਅਚਨਚੇਤ ਦੌਰਾ
ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰੋਂ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਦੇ ਸਖ਼ਤ ਨਿਰਦੇਸ਼

Sunam Hospital: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਡਾ. ਅਮਰਜੀਤ ਕੌਰ ਵੱਲੋਂ ਅੱਜ ਸਬ-ਡਵੀਜ਼ਨਲ ਹਸਪਤਾਲ ਸੁਨਾਮ, ਊਧਮ ਸਿੰਘ ਵਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਉੱਥੇ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੀ ਓ.ਪੀ.ਡੀ., ਆਪਰੇਸ਼ਨ ਥੀਏਟਰ, ਐਮਰਜੰਸੀ ਵਾਰਡ, ਜੱਚਾ-ਬੱਚਾ ਸਿਹਤ ਸੇਵਾਵਾਂ, ਲੈਬਾਰਟਰੀ ਅਤੇ ਆਈ.ਸੀ.ਟੀ.ਸੀ. ਸੈਂਟਰ ਸਮੇਤ ਵੱਖ-ਵੱਖ ਵਿਭਾਗਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵਾਰਡਾਂ ਵਿੱਚ ਦਾਖ਼ਲ ਮਰੀਜ਼ਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਅਤੇ ਮਿਲ ਰਹੇ ਇਲਾਜ ਬਾਰੇ ਪ੍ਰਤੀਕਿਰਿਆ ਲਈ।

ਇਹ ਵੀ ਪੜ੍ਹੋ: ਕਿਸਾਨਾਂ ਲਈ ਖੁਸ਼ਖਬਰੀ, ਖੇਤੀਬਾੜੀ ਉਪਕਰਣ ਸਬਸਿਡੀ ਲਈ ਅਰਜ਼ੀ ਇਸ ਦਿਨ ਤੱਕ ਦਿਓ

ਡਾ. ਅਮਰਜੀਤ ਕੌਰ ਨੇ ਮਰੀਜ਼ਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਉਨ੍ਹਾਂ ਨੂੰ ਸਿਹਤ ਸੇਵਾਵਾਂ ਪ੍ਰਾਪਤ ਕਰਨ ਵਿੱਚ ਕੋਈ ਵੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਨਿਰੀਖਣ ਦੌਰਾਨ ਸਿਵਲ ਸਰਜਨ ਨੇ ਹਸਪਤਾਲ ਪ੍ਰਬੰਧਕਾਂ ਨੂੰ ਸਾਫ਼-ਸਫ਼ਾਈ ਦੇ ਪੁਖ਼ਤਾ ਇੰਤਜ਼ਾਮ ਰੱਖਣ ਅਤੇ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮੁਫ਼ਤ ਮੁਹੱਈਆ ਕਰਵਾਈਆਂ ਜਾਣ।

ਸਟਾਫ਼ ਨੂੰ ਮਰੀਜ਼ਾਂ ਨਾਲ ਨਿਮਰਤਾ ਭਰਿਆ ਵਿਵਹਾਰ ਰੱਖਣ ਦੀ ਹਿਦਾਇਤ

ਉਨ੍ਹਾਂ ਨੇ ਮਾਤਰੀ ਮੌਤ ਦਰ ਨੂੰ ਘਟਾਉਣ ਅਤੇ ਸੁਰੱਖਿਅਤ ਜਣੇਪੇ ਲਈ ਸੰਸਥਾਗਤ ਜਣੇਪੇ (ਹਸਪਤਾਲ ਵਿੱਚ ਡਿਲੀਵਰੀ) ਦੀ ਦਰ ਵਧਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਸਮੂਹ ਸਟਾਫ਼ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਸਟਾਫ਼ ਨੂੰ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਕਰਨ ਦੇ ਨਾਲ-ਨਾਲ ਮਰੀਜ਼ਾਂ ਪ੍ਰਤੀ ਨਿਮਰਤਾ ਭਰਿਆ ਵਿਵਹਾਰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਸ਼ਬਦਦੀਪ ਕੌਰ, ਡਾ. ਚਮਨਦੀਪ ਸਿੰਘ ਰੇਖੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਰਨੈਲ ਸਿੰਘ, ਸੀਨੀਅਰ ਫਾਰਮੇਸੀ ਅਫ਼ਸਰ ਲਾਲ ਚੰਦ ਸਿੰਗਲਾ ਸਮੇਤ ਹਸਪਤਾਲ ਦਾ ਸਮੂਹ ਸਟਾਫ਼ ਹਾਜ਼ਰ ਸੀ। Sunam Hospital

Health News: ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹਾ ਹਸਪਤਾਲ ਦਾ ਕੀਤਾ ਦੌਰਾ
ਸਿਵਲ ਸਰਜਨ ਨੇ ਹਸਪਤਾਲ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਿਆ ਜਾਇਜ਼ਾ।

Health News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ.ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰਕੇ ਉਥੇ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਹਨਾਂ ਦੇ ਵਾਰਸਾਂ ਨੂੰ ਸੰਸਥਾ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜਾ ਲਿਆ । ਉਨ੍ਹਾਂ ਮੌਕੇ ’ਤੇ ਹਾਜ਼ਰ ਸੀਨੀਅਰ ਮੈਡੀਕਲ ਅਫਸਰ ਡਾ.ਜਸਪ੍ਰੀਤ ਸਿੰਘ ਬੇਦੀ ਨੂੰ ਕਿਹਾ ਕਿ ਉਹ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਦੇ ਵਾਰਸਾਂ ਅਤੇ ਸਮੂਹ ਸਟਾਫ ਦੇ ਵਹੀਕਲਾਂ ਦੀ ਪਾਰਕਿੰਗ ਦਾ ਉਚਿਤ ਪ੍ਰਬੰਧ ਕਰਨਾ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਹਸਪਤਾਲ ਦੀ ਸਾਫ ਸਫਾਈ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਉਨ੍ਹਾਂ ਐਮਰਜੈਂਸੀ ਵਾਰਡ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਹਸਪਤਾਲ ਦੇ ਸਾਰੇ ਉਪਕਰਨ ਚਾਲੂ ਹਾਲਤ ਵਿੱਚ ਰੱਖਣੇ ਯਕੀਨੀ ਬਣਾਏ ਜਾਣ ਅਤੇ 24 ਘੰਟੇ ਬਿਜਲੀ ਦੀ ਸਪਲਾਈ ਦਾ ਬੈਕਅਪ ਹੋਣਾ ਵੀ ਯਕੀਨੀ ਬਣਾਇਆ ਜਾਵੇ। ਡਾ. ਅਰਵਿੰਦ ਪਾਲ ਸਿੰਘ ਨੇ ਅੱਗੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਅਤੇ ਲੈਬਾਰਟਰੀ ਟੈਸਟ ਹਸਪਤਾਲ ਦੇ ਵਿੱਚੋਂ ਹੀ ਉਪਲੱਬਧ ਕਰਵਾਏ ਜਾਣ ਅਤੇ ਕੋਈ ਵੀ ਦਵਾਈ ਜਾਂ ਟੈਸਟ ਬਾਹਰੋਂ ਨਾ ਲਿਖਿਆ ਜਾਵੇ।

ਇਹ ਵੀ ਪੜ੍ਹੋ: District Council Elections: ਵਿਧਾਇਕ ਰਾਏ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ ਸਬੰਧੀ ਹੋਈ ਮੀਟਿੰਗ…

ਉਨ੍ਹਾਂ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਕਰਾਉਣ ਲਈ ਦਾਖਲ ਹੋਏ ਮਾਨਸਿਕ ਰੋਗੀਆਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ ਅਤੇ ਦਾਖਲ ਵਿਅਕਤੀਆਂ ਨੂੰ ਇਲਾਜ ਕਰਾਉਣ ਉਪਰੰਤ ਆਪੋ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੰਪਨ ਅਤਰੀ, ਪੈਥਾਲੋਜਿਸਟ ਡਾ. ਸਚਿਨ ਨਰੂਲਾ, ਮਾਨਸਿਕ ਰੋਗਾਂ ਦੇ ਮਾਹਿਰ ਡਾ.ਸਨਪ੍ਰੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਟਾਫ ਨਰਸ ਜਸਪਾਲ ਕੌਰ, ਕੌਂਸਲਰ ਸਿਮਰਨਜੀਤ ਕੌਰ, ਬਿਕਰਮਜੀਤ ਸਿੰਘ, ਮਾਨਵ ਸ਼ਾਹ ਆਦਿ ਹਾਜ਼ਰ ਸਨ । Health News

Punjab Health News: ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ’ਚ ਤਾਇਨਾਤੀ ਲਈ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ
ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਸਰਕਾਰ ਵਚਨਬੱਧ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

Punjab Health News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ.ਅਰਵਿੰਦ ਪਾਲ ਸਿੰਘ ਨੇ ਆਮ ਆਦਮੀ ਕਲੀਨਿਕ ਅਮਲੋਹ ਵਿੱਚ ਤਾਇਨਾਤੀ ਲਈ ਨਵੇਂ ਡਾਕਟਰ ਨੂੰ ਨਿਯੁਕਤੀ ਪੱਤਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 20 ਆਮ ਆਦਮੀ ਕਲੀਨਿਕ ਪੂਰੇ ਸਟਾਫ ਸਮੇਤ ਕੰਮ ਕਰ ਰਹੇ ਹਨ ਜਿਨ੍ਹਾਂ ਵਿੱਚੋਂ ਨਗਰ ਕੌਂਸਲ ਅਮਲੋਹ ਦੇ ਆਮ ਆਦਮੀ ਕਲੀਨਿਕ ਵਿੱਚ ਹੁਣੇ ਹੀ ਖਾਲੀ ਹੋਈ ਡਾਕਟਰ ਦੀ ਪੋਸਟ ਉੱਪਰ ਤੁਰੰਤ ਨਵੇਂ ਡਾਕਟਰ ਨੂੰ ਨਿਯੁਕਤ ਕਰ ਲਿਆ ਗਿਆ ਹੈ ਤਾਂ ਕਿ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਨਿਰਵਿਘਨ ਦਿੱਤੀਆਂ ਜਾ ਸਕਣ।

ਉਨ੍ਹਾਂ ਦੱਸਿਆ ਕਿ ਇਹ ਡਾਕਟਰ ਅਰਸ਼ਦੀਪ ਸਿੰਘ ਜੋ ਅੱਜ ਹੀ ਆਪਣੇ ਸਟੇਸ਼ਨ ’ਤੇ ਸਬੰਧਤ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ। ਡਾਕਟਰ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਉਹ ਆਪਣੀ ਡਿਉਟੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਰਤੀ ਜਾਵੇ ਕਿਉਂਕਿ ਜ਼ਿਲ੍ਹੇ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਾਜੋ ਸਮਾਨ ਦੀ ਕੋਈ ਘਾਟ ਨਹੀ ਹੈ ਇਸ ਲਈ ਉਹ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣੀਆਂ ਯਕੀਨੀ ਬਣਾਉਣ।

ਇਹ ਵੀ ਪੜ੍ਹੋ: City President Appointment: ਹਿਤੇਸ਼ ਉੱਪਲ ਨੂੰ ਸ਼ਹਿਰੀ ਪ੍ਰਧਾਨ ਕੀਤਾ ਨਿਯੁਕਤ

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਫਿਰ ਵੀ ਉਨ੍ਹਾਂ ਨੂੰ ਕਿਸੇ ਹੋਰ ਚੀਜ਼ ਦੀ ਲੋੜ ਹੋਵੇ ਤਾਂ ਓਹ ਸਬੰਧਤ ਆਪਣੇ ਸੀਨੀਅਰ ਮੈਡੀਕਲ ਅਫਸਰ ਨਾਲ ਤਾਲਮੇਲ ਕਰਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ,ਡਾ. ਕਸੀਤਿਜ ਸੀਮਾ, ਸੀਨੀਅਰ ਮੈਡੀਕਲ ਅਫਸਰ ਡਾ. ਜਸਪ੍ਰੀਤ ਸਿੰਘ ਬੇਦੀ, ਡਾ. ਸਚਿਨ ਨਰੂਲਾ, ਜ਼ਿਲ੍ਹਾ ਸਮੂਹ ਸਿਖਿਆਂ ਅਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ। Punjab Health News

Health Awareness Campaign: ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਵਨ ਹੈਲਥ ਜਾਗਰੂਕਤਾ ਹਫਤਾ : ਸਿਵਲ ਸਰਜਨ
Health Awareness Campaign: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਵਿਭਾਗ ਡਾ.ਹਿਤਿੰਦਰ ਕੌਰ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਅਤੇ ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ 3 ਤੋਂ 9 ਨਵੰਬਰ ਤੱਕ ਸਿਹਤ ਵਿਭਾਗ ਵੱਲੋਂ ਵਨ ਹੈਲਥ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।

ਸਿਹਤ ਵਿਭਾਗ ਦੇ ਹਫਤਾ ਭਰ ਚੱਲਣ ਵਾਲੇ ਇਸ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ, ਪਿੰਡਾਂ ਅਤੇ ਸਹਿਰਾਂ ਵਿੱਚ ਆਮ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਾਗਰੂਕਤਾ ਸਮੱਗਰੀ ਵੀ ਵੰਡੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਨੁੱਖ ਨੂੰ ਪਸ਼ੂਆਂ, ਦੂਸਿਤ ਵਾਤਾਵਰਨ ਅਤੇ ਹੋਰ ਵੱਖ-ਵੱਖ ਤਰ੍ਹਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵਨ ਹੈਲਥ ਪ੍ਰੋਗਰਾਮ ਤਹਿਤ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਆਸਾ ਵਰਕਰਾਂ, ਸਿਹਤ ਕਰਮਚਾਰੀਆਂ ਵੱਲੋਂ ਮੀਟਿੰਗਾਂ, ਵਰਕਸਾਪਾਂ, ਸੈਮੀਨਾਰਾਂ ਆਦਿ ਰਾਹੀਂ ਸਿਹਤ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ: Anil Ambani: ED ਨੇ ਅਨਿਲ ਅੰਬਾਨੀ ਨੂੰ ਭੇਜਿਆ ਸੰਮਨ ਭੇਜਿਆ, ਜਾਣੋ ਕੀ ਹੈ ਮਾਮਲਾ

ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਲਈ ਹਰ ਵਿਅਕਤੀ ਨੂੰ ਬਿਮਾਰੀਆਂ ਦੇ ਪਿਛੋਕੜ ਅਤੇ ਉਨ੍ਹਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਬਾਰੇ ਜਾਗਰੂਕ ਹੋਣਾ ਅਤੀ ਜ਼ਰੂਰੀ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ, ਨੋਡਲ ਅਫਸਰ ਡਾ. ਸੰਪਨ ਅਤਰੀ, ਜਿਲ੍ਹਾ ਐਪੀਡਿਮੋਲੋਜਿਸਟ ਡਾ. ਪ੍ਰਭਜੋਤ ਕੌਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ,ਅਮਨਪ੍ਰੀਤ ਸਿੰਘ, ਤਰਲੋਚਨ ਸਿੰਘ, ਜਗਦੀਪ ਸਿੰਘ ਮਾਨ , ਜ਼ਿਲ੍ਹੇ ਦੇ ਸਮੂਹ ਸਿਹਤ ਸੁਪਰਵਾਈਜਰਾਂ ਤੋਂ ਇਲਾਵਾ ਹੋਰ ਸਿਹਤ ਸਟਾਫ ਹਾਜ਼ਰ ਸੀ। Health Awareness Campaign

World Heart Day: ਸਿਵਲ ਸਰਜਨ ਵੱਲੋਂ ਵਿਸ਼ਵ ਦਿਲ ਦਿਵਸ ਤੇ ਜਾਗਰੂਕਤਾ ਬੈਨਰ ਅਤੇ ਪੋਸਟਰ ਕੀਤਾ ਜਾਰੀ
ਆਪਣੇ ਦਿਲ ਨੂੰ ਸਿਹਤਮੰਦ ਰੱਖਣ ਲਈ ਹਰ ਰੋਜ਼ ਕਰੋ ਕਸਰਤ : ਡਾ.ਕੱਕੜ

World Heart Day: (ਗੁਰਪ੍ਰੀਤ ਪੱਕਾ) ਫ਼ਰੀਦਕੋਟ । ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਵੱਲੋ ਅੱਜ ਵਿਸ਼ਵ ਦਿਲ ਦਿਵਸ ’ਤੇ ਜਾਗਰੂਕਤਾ ਬੈਨਰ ਅਤੇ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਦੇ ਦਿਨ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਅਤੇ ਇਨ੍ਹਾਂ ਤੋਂ ਕਿਵੇ ਬਚਿਆ ਜਾ ਸਕਦਾ ਹੈ, ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿਲ ਸਾਡੇ ਸਰੀਰ ਦਾ ਅਹਿਮ ਅੰਗ ਹੈ, ਇਸ ਲਈ ਇਸ ਨੂੰ ਸਿਹਤਮੰਦ ਰੱਖਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਦਿਲ ਦੀਆਂ ਬਿਮਾਰੀਆਂ ਤੋਂ ਬਚਣ ਲਈ ਹਰ ਰੋਜ਼ ਸੈਰ,ਸਾਈਕਲਿੰਗ ਅਤੇ ਯੋਗਾ ਆਦਿ ਕਰਨ ਨਾਲ ਗੈਰ ਸੰਚਾਰੀ ਰੋਗ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਤੋਂ ਬਚਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: Diet For kids: ਬੱਚਿਆਂ ’ਚ ਦੁੱਧ ਦੀ ਕਮੀ ਸਰੀਰਕ ਵਿਕਾਸ ’ਚ ਪਾਉਂਦੀ ਹੈ ਰੁਕਾਵਟ, ਇਸ ਤਰ੍ਹਾਂ ਵਧਾਓ ਪ੍ਰੋਟੀਨ-ਕੈਲਸ਼ੀਅ…

ਉਨ੍ਹਾਂ ਦੱਸਿਆ ਕਿ ਵੱਧ ਚਿਕਨਾਈ ਵਾਲਾ ਭੋਜਨ ਖਾਣ ਨਾਲ, ਸ਼ਰਾਬ ,ਸਿਗਰਟਨੋਸ਼ੀ ਦੀ ਆਦਤ, ਪ੍ਰਦੂਸ਼ਿਤ ਵਾਤਾਵਰਣ, ਖਾਣ ਪੀਣ ਦੀਆਂ ਗਲਤ ਆਦਤਾਂ, ਫਾਸਟ ਫੂਡ, ਦਿਮਾਗੀ ਪ੍ਰੇਸ਼ਾਨੀ, ਮੋਟਾਪੇ ਕਾਰਨ ਦਿਲ ਨੂੰ ਕਈ ਤਰ੍ਹਾ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਇਸ ਲਈ ਸਾਨੂੰ ਇਨ੍ਹਾ ਚੀਜਾਂ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਸਾਨੂੰ 35 ਸਾਲ ਦੀ ਉਮਰ ਤੋਂ ਬਾਅਦ ਰੂਟੀਨ ਵਿੱਚ ਬਲੱਡ ਪ੍ਰੈਸ਼ਰ ਚੈੱਕ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਸਾਲ ਵਿੱਚ ਘੱਟੋ ਘੱਟ ਇੱਕ ਵਾਰ ਸ਼ੂਗਰ ਅਤੇ ਦਿਲ ਸਬੰਧੀ ਹੋਰ ਟੈਸਟ ਕਰਵਾਉਦੇ ਰਹਿਣਾ ਚਾਹੀਦਾ ਹੈ। ਜੇਕਰ ਸ਼ੂਗਰ, ਬਲੱਡ ਪ੍ਰੈਸ਼ਰ ਜਾਂ ਦਿਲ ਦੀ ਕੋਈ ਹੋਰ ਬਿਮਾਰੀ ਹੋ ਜਾਵੇ ਤਾਂ ਦਿਲ ਦੇ ਮਾਹਿਰ ਡਾਕਟਰ ਨਾਲ ਸੰਪਰਕ ਕਰਕੇ ਇਲਾਜ ਸ਼ੁਰੂ ਕੀਤਾ ਜਾਵੇ, ਬਲੱਡ ਪ੍ਰੈਸ਼ਰ ਤੋ ਪੀੜਤ ਵਿਅਕਤੀ ਵੱਲੋ ਆਪਣੀ ਮਰਜੀ ਨਾਲ ਦਵਾਈ ਬੰਦ ਕਰਨਾ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਆਮ ਪਬਲਿਕ ਦੀ ਸਹੂਲਤ ਲਈ ਸਮੂਹ ਸਿਹਤ ਸੰਸਥਾਵਾਂ ਵਿਖੇ ਬਲੱਡ ਪ੍ਰੈਸ਼ਰ ਦੀ ਦਵਾਈ ਮਿਲਦੀ ਹੈ ਅਤੇ ਸਕ੍ਰੀਨਿੰਗ ਵੀ ਕੀਤੀ ਜਾਂਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਇਹ ਸੰਦੇਸ਼ ਆਪਣੇ ਪਰਿਵਾਰ, ਮੁਹੱਲੇ ਅਤੇ ਪਿੰਡਾਂ ਸ਼ਹਿਰਾਂ ਵਿੱਚ ਪਹੁੰਚਾਇਆ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਦਿਲ ਦੀਆਂ ਬਿਮਾਰੀਆਂ ਪ੍ਰਤੀ ਸੁਚੇਤ ਹੋ ਜਾਣ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਵਿਸ਼ਵਦੀਪ ਗੋਇਲ, ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਸੀਨੀਅਰ ਫਾਰਮੈਸੀ ਅਫਸਰ ਸੁਨੀਲ ਸਿੰਗਲਾ, ਬੀ ਈ ਈ ਰਾਜਿੰਦਰ ਕੁਮਾਰ, ਫਲੈਗ ਚਾਵਲਾ, ਅਤੇ ਕੌਸ਼ਲ ਕੁਮਾਰ ਹਾਜ਼ਰ ਸਨ।

Punjab Health News: ਸਿਹਤ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਹਸਪਤਾਲਾਂ ਦੇ ਰਜਿਸਟਰੇਸ਼ਨ ਕਾਊਂਟਰ ਖੁੱਲ੍ਹੇ ਸਵੇਰੇ 8.30 ਵਜੇ
ਸਿਵਲ ਸਰਜਨ ਨੇ ਰਜਿਸਟਰੇਸ਼ਨ ਕਾਊਂਟਰਾਂ ਦੀ ਕੀਤੀ ਚੈਕਿੰਗ | Punjab Health News

Punjab Health News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਹਸਪਤਾਲਾਂ ਦੇ ਰਜਿਸਟਰੇਸ਼ਨ ਕਾਊਂਟਰ ਹਸਪਤਾਲ ਦੇ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੋਲ੍ਹਣ ਲਈ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਇਲਾਜ ਕਰਵਾਉਣ ਲਈ ਆਏ ਮਰੀਜ਼ਾਂ ਦੀ ਰਜਿਸਟਰੇਸ਼ਨ ਸਵੇਰੇ 8.30 ਵਜੇ ਸ਼ੁਰੂ ਕਰ ਦਿੱਤੀ ਗਈ ਜਿਸ ਦੀ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਚੈਕਿੰਗ ਵੀ ਕੀਤੀ ਗਈ।

ਇਹ ਵੀ ਪੜ੍ਹੋ: Punjab Government News: ਪੰਜਾਬ ਸਰਕਾਰ ਦਾ ਔਰਤਾਂ ਤੇ ਬੱਚਿਆਂ ਲਈ ਇੱਕ ਹੋਰ ਉਪਰਾਲਾ, ਇਸ ਤਰ੍ਹਾਂ ਮਿਲੇਗਾ ਲਾਭ, ਮੰਤਰ…

ਇਸ ਮੌਕੇ ’ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਵੀ ਗਰਮੀਆਂ ਦੇ ਸਮੇਂ ਦੌਰਾਨ ਸਵੇਰੇ 7.30 ਵਜੇ ਅਤੇ ਸਰਦੀਆਂ ਦੇ ਸਮੇਂ ਦੌਰਾਨ ਸਵੇਰੇ 8.30 ਵਜੇ ਭਾਵ ਕਿ ਹਸਪਤਾਲਾਂ ਦੇ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਹਸਪਤਾਲਾਂ ਦੇ ਰਜਿਸਟਰੇਸ਼ਨ ਕਾਊਂਟਰ ਖੋਲ੍ਹ ਕੇ ਮਰੀਜ਼ਾਂ ਦੀਆਂ ਪਰਚੀਆ ਬਣਾਉਣੀਆਂ ਸ਼ੁਰੂ ਕੀਤੀਆਂ ਜਾਣਗੀਆਂ ਤਾਂ ਕਿ ਡਾਕਟਰਾਂ ਵੱਲੋਂ ਸਹੀ ਸਮੇਂ ’ਤੇ ਓਪੀਡੀ ਸ਼ੁਰੂ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਵੀ ਕੀਤੀ ਕਿ ਸਿਹਤ ਮੰਤਰੀ ਅਤੇ ਸਿਹਤ ਡਾਇਰੈਕਟਰ ਦੇ ਹੁਕਮਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। Punjab Health News

Punjab Health Center: ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਨ ਆਮ ਲੋਕ : ਸਿਵਲ ਸਰਜਨ
ਸਿਹਤ ਕੇਂਦਰਾਂ ਵਿੱਚ ਨਸ਼ਾ ਪੀੜਤਾਂ ਦੇ ਇਲਾਜ ਲਈ ਬਿਹਤਰ ਸਿਹਤ ਸਹੂਲਤਾਂ ਉਪਲੱਬਧ : ਡਾ. ਦਵਿੰਦਰਜੀਤ ਕੌਰ

Punjab Health Center: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਮੁੜ ਵਸੇਬਾ ਕੇਂਦਰ, ਬ੍ਰਾਹਮਣ ਮਾਜਰਾ, ਸਰਹਿੰਦ ਦਾ ਅਚਨਚੇਤ ਦੌਰਾ ਕੀਤਾ ਤੇ ਉੱਥੇ ਨਸ਼ੇ ਤੋਂ ਪੀੜਿਤ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ।

ਇਸ ਮੌਕੇ ਨਸ਼ਾ ਪੀੜਤਾਂ ਦੇ ਇਲਾਜ ਸਬੰਧੀ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਨਸ਼ਾ ਪੀੜਤ ਵਿਅਕਤੀਆਂ ਦੇ ਮੈਡੀਕਲ ਇਲਾਜ , ਪੂਰਨ ਇਲਾਜ ਤੱਕ ਦਾਖਲੇ ਦਾ ਪ੍ਰਬੰਧ,ਨਸ਼ਾ ਛੱਡਣ ਲਈ ਦ੍ਰਿੜ ਸ਼ਕਤੀ ਉਤਪੰਨ ਕਰਨ, ਚੰਗੀ ਜ਼ਿੰਦਗੀ ਜਿਉਣ ਲਈ ਸਹੀ ਰਸਤੇ ਬਾਰੇ ਪ੍ਰੇਰਿਤ ਕਰਨ, ਨਸ਼ਾ ਛੱਡਣ ਉਪਰੰਤ ਰੋਜ਼ਗਾਰ ਲਈ ਜਾਗਰੂਕ ਕਰਨ, ਸਮਾਜਿਕ, ਧਾਰਮਿਕ ਕੰਮਾਂ ਵਿੱਚ ਰੁਚੀ ਲੈਣ ਲਈ ਪ੍ਰੇਰਿਤ ਕਰਨ ਆਦਿ ਸਹੂਲਤਾਂ ਮੁਫਤ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ ਅਤੇ ਲਾਭਪਾਤਰੀਆਂ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ।

ਇਹ ਵੀ ਪੜ੍ਹੋ: Punjab OTS Scheme: ਪੰਜਾਬ ਸਰਕਾਰ ਨੇ ਦੋ OTS ਸਕੀਮਾਂ ਨੂੰ ਦਿੱਤੀ ਮਨਜ਼ੂਰੀ ਦਿੱਤੀ, ਸਕੀਮ 31 ਦਸੰਬਰ ਤੱਕ ਰਹੇਗੀ ਜਾਰੀ…

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਹਿੱਸਾ ਬਣ ਕੇ ਇਸ ਨੂੰ ਲੋਕ ਲਹਿਰ ਬਣਾਇਆ ਜਾਵੇ ਅਤੇ ਆਪਣੇ ਪਿੰਡ, ਸ਼ਹਿਰ , ਗਲੀ , ਮਹੱਲੇ , ਰਿਸ਼ਤੇਦਾਰਾਂ ਅਤੇ ਹੋਰ ਸੰਪਰਕ ਵਿੱਚ ਆਉਣ ਵਾਲੇ ਨਸ਼ਾ ਪੀੜਿਤ ਵਿਅਕਤੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਪਣਾ ਇਲਾਜ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਕਿ ਸਾਡੇ ਸਮਾਜ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਮਾਨਸਿਕ ਰੋਗਾਂ ਦੇ ਮਾਹਰ ਡਾ.ਸਨਪ੍ਰੀਤ ਕੌਰ,ਸਮੂਹ ਸਟਾਫ ਤੋਂ ਇਲਾਵਾ ਨਸ਼ਾ ਪੀੜਿਤ ਵਿਅਕਤੀ ਵੀ ਹਾਜ਼ਰ ਸਨ।

ਸਿਵਲ ਸਰਜਨ ਨੇ ਸੀਐੱਮਓ ਤੇ ਈਐੱਮਓ ’ਤੇ ਕਾਰਵਾਈ ਲਈ ਵਿਭਾਗ ਨੂੰ ਲਿਖਿਆ
ਮਾਮਲਾ: ਸਿਵਲ ਹਸਪਤਾਲ ’ਚ ਮਰੀਜ਼ ਨਾਲ ਉਸਦੇ ਬੈੱਡ ’ਤੇ ਪਈ ਲਾਸ਼ ਨੂੰ ਦੋ ਘੰਟੇ ਦੀ ਦੇਰੀ ਨਾਲ ਮੋਰਚਰੀ ’ਚ ਰਖਵਾਉਣ ਦਾ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੰ. ਲਾਰਡ ਮਹਾਂਵੀਰ ਸਿਵਲ ਹਸਪਤਾਲ ਲੁਧਿਆਣਾ ’ਚ ਇੱਕ ਬਜ਼ੁਰਗ ਮਰੀਜ਼ ਦੀ ਮੌਤ ਹੋਣ ’ਤੇ ਉਸਦੀ ਲਾਸ਼ ਨੂੰ ਦੋ ਘੰਟੇ ਦੀ ਦੇਰੀ ਨਾਲ ਮ੍ਰਿਤਕ ਦੇਹ ਸੰਭਾਲ ਘਰ ’ਚ ਰਖਵਾਏ ਜਾਣ ਦੇ ਮਾਮਲੇ ਦੀ ਮੁੱਢਲੀ ਪੜਤਾਲ ’ਚ ਹੈਰਾਨੀ ਜਨਕ ਖੁਲਾਸੇ ਹੋਏ ਹਨ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ਼ ਨੇ ਪੱਤਰ ਲਿਖ ਕੇ ਸਪੱਸ਼ਟ ਤੌਰ ’ਤੇ ਪ੍ਰਬੰਧਕੀ ਅਣਗਹਿਲੀ ਦਾ ਨਤੀਜਾ ਦੱਸਦਿਆਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਸੀਐੱਮਓ ਤੇ ਈਐੱਮਓ ਖਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ।

ਕਿਹਾ: ਸਿਵਲ ਹਸਪਤਾਲ ’ਚ ਮਰੀਜ਼ ਦੀ ਮੌਤ ਸੀਐੱਮਓ ਦੀ ਪ੍ਰਬੰਧਕੀ ਅਣਗਹਿਲੀ ਦਾ ਨਤੀਜਾ, ਕੀਤੀ ਜਾਵੇ ਕਾਰਵਾਈ

ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ਼ ਨੇ ਦੱਸਿਆ ਕਿ 9 ਅਪਰੈਲ ਨੂੰ ਰਾਤ ਨੂੰ 8:40 ’ਤੇ ਸਿਵਲ ਹਸਪਤਾਲ ’ਚ ਇੱਕ ਅਣਪਛਾਤੇ ਮਰੀਜ਼ ਨੂੰ ਐਮਰਜੈਂਸੀ ’ਚ ਦਾਖਲ ਕੀਤਾ ਗਿਆ ਸੀ, ਜਿਸ ਦਾ ਪੱਟ ਟੁੱਟਿਆ ਹੋਇਆ ਸੀ, ਦੀ ਦਾਖਲਾ ਪਰਚੀ ਤੇ ਮਰੀਜ਼ ਦੇ ਪਾਏ ਗਏ ਨੋਟਸਾਂ ’ਤੇ ਕਿਸੇ ਵੀ ਡਾਕਟਰ ਦੇ ਦਸਤਖ਼ਤ ਨਹੀਂ ਸਨ ਤੇ ਨਾ ਹੀ ਕੋਈ ਤਾਰੀਖ ਪਾਈ ਗਈ ਸੀ। ਮਰੀਜ਼ ਦੇ ਕੁੱਝ ਐਕਸਰੇ, ਸੀਟੀ ਹੈੱਡ ਤੇ ਕੁਝ ਟੈਸਟ ਲਿਖੇ ਗਏ ਪਰ ਕਰਵਾਏ ਨਹੀਂ ਗਏ। ਇਸ ਤੋਂ ਇਲਾਵਾ ਮਰੀਜ਼ ਦੇ ਮੁੱਢਲੇ/ਦਾਖਲੇ ਨੋਟਸ ’ਤੇ ਆਰਥੋ ਕੰਨਸਲਟੇਸ਼ਨ ਲਿਖੀ ਗਈ ਪਰ ਕਰਵਾਈ ਨਹੀਂ ਗਈ। ਜਦੋਂਕਿ ਮਰੀਜ਼ ਦੀ ਰੈਫ਼ਰ ਸਲਿੱਪ ’ਤੇ ਫਰੈਕਚਰ ਲਿਖੇ ਗਏ ਹਨ।

ਉਨ੍ਹਾਂ ਦੱਸਿਆ ਕਿ 10 ਤੇ 11 ਅਪਰੈਲ ਨੂੰ ਮਰੀਜ਼ ਨੂੰ ਕਿਸੇ ਵੀ ਜਨਰਲ ਡਿਊਟੀ ਡਾਕਟਰ ਜਾਂ ਸਪੈਸ਼ਲਿਸਟ ਡਾਕਟਰ ਵੱਲੋਂ ਚੈੱਕ ਨਹੀਂ ਕੀਤਾ ਗਿਆ। ਇਹੀ ਨਹੀਂ 12 ਅਪਰੈਲ ਨੂੰ ਸਵੇਰੇ 9:30 ਵਜੇ ਮਰੀਜ਼ ਦੀ ਫਾਇਲ ’ਤੇ ‘ਪੇਸੈਂਟ ਇਜ ਨਾਟ ਆਨ ਬੈੱਡ’ ਲਿਖਿਆ ਗਿਆ। ਅਗਲੀ ਸਵੇਰ 13 ਅਪਰੈਲ ਨੂੰ 9 ਵਜੇ ਇੱਕ ਡਾਕਟਰ ਵੱਲੋਂ ਮਰੀਜ਼ ਨੂੰ ਨੋਟਸ ਪਾਏ ਗਏ ਪਰ ਸਬੰਧਿਤ ਡਾਕਟਰ ਦੇ ਦਸਤਖ਼ਤ ਨਹੀਂ ਹਨ। ਅਗਲੀ ਸਵੇਰ 14 ਅਪਰੈਲ ਨੂੰ ਫ਼ਿਰ 8:05 ਵਜੇ ਮੁੜ ਇੱਕ ਡਾਕਟਰ ਨੇ ਨੋਟਸ ਪਾਏ, ਜਿਸ ’ਚ ਬੀਪੀ, ਹਾਰਟ ਰੇਟ ਆਦਿ ਲਿਖਿਆ ਗਿਆ ਪਰ ਇੱਥੇ ਵੀ ਨੋਟਸ ਪਾਉਣ ਵਾਲੇ ਡਾਕਟਰ ਦੇ ਦਸਤਖ਼ਤ ਨਹੀਂ ਹਨ।

Civil Surgeon

ਇਸ ਤੋਂ ਬਾਅਦ 8:20 ਵਜੇ ਅਨੈਸਥੀਜੀਆ ਵਿਭਾਗ ਦੇ ਰੈਜ਼ੀਡੈਂਟ ਡਾਕਟਰ ਵੱਲੋਂ ਚੈੱਕ ਕੀਤੇ ਜਾਣ ਤੇ 9 ਵਜੇ ਇੱਕ ਮੈਡੀਸਨ ਵਿਭਾਗ ਦੇ ਰੈਜ਼ੀਡੈਂਟ ਡਾਕਟਰ ਵੱਲੋਂ ਮਰੀਜ਼ ਦੀ ਰੈਫ਼ਰ ਸਲਿੱਪ ਬਣਾਈ ਗਈ ਪਰ ਕਿਸੇ ਵੱਲੋਂ ਵੀ ਮਰੀਜ਼ ਨੂੰ ਚੈੱਕ ਨਹੀਂ ਕੀਤਾ ਗਿਆ, ਜਿਸ ਕਾਰਨ ਮਰੀਜ਼ ਦੀ ਹਾਲਤ ਲਗਾਤਾਰ ਵਿਗੜਦੀ ਗਈ ਤੇ 14 ਅਪਰੈਲ ਨੂੰ 11:40 ਵਜੇ ਮਰੀਜ਼ ਦੀ ਮੌਤ ਹੋ ਗਈ।

ਮਾਮਲਾ ਮੀਡੀਆ ’ਚ ਨਸਰ ਹੋਣ ’ਤੇ ਜਦ ਉਨ੍ਹਾਂ ਡਾ. ਮਨਦੀਪ ਕੌਰ ਸਿੱਧੂ ਸੀਐੱਮਓ ਸਿਵਲ ਹਸਪਤਾਲ ਪਾਸੋਂ ਰਿਪੋਰਟ ਮੰਗੀ ਤਾਂ ਉਹ ਘਟਨਾ ਦੌਰਾਨ ਡਿਊਟੀ ’ਤੇ ਤਾਇਨਾਤ ਈਐੱਮਓ ਡਾ. ਮੰਜੂ ਨਾਹਰ ਸਟਾਫ਼ ਨਰਸ ਤੇ ਦਰਜਾਚਾਰ ਕਰਮਚਾਰੀ ਨੂੰ ਨਾਲ ਲੈ ਕੇ ਸਿਵਲ ਸਰਜਨ ਦਫ਼ਤਰ ਪੁੱਜੇ ਤੇ ਜੁਬਾਨੀ ਸੂਚਨਾ ਦਿੰਦੇ ਹੋਏ ਦੱਸਿਆ ਕਿ ਮਰੀਜ਼ ਦੀ ਮੌਤ 11:40 ’ਤੇ ਹੋਈ, ਜਿਸ ਦੀ ਲਾਸ਼ ਨੂੰ 1:40 ਵਜੇ (ਦੋ ਘੰਟੇ) ਬਾਅਦ ਮੋਰਚਰੀ ’ਚ ਰਖਵਾਇਆ ਗਿਆ। ਜਦਕਿ ਬਾਅਦ ’ਚ ਪੱਤਰ ਨੰਬਰ ਸੀਐੱਚ ਲੁਧਿਆਣਾ/24/2593 ਮਿਤੀ 15/4/2024 ਨੂੰ ਭੇਜੀ ਗਈ ਮੁੱਢਲੀ ਪੜਤਾਲ ਰਿਪੋਰਟ ’ਚ ਸੀਐੱਮਓ ਲਿਖਦੇ ਹਨ ਕਿ ਰਿਕਾਰਡ ਮੁਤਾਬਕ ਮਰੀਜ਼ ਦੀ ਲਾਸ਼ ਦੁਪਹਿਰ 12:17 ਵਜੇ ਮੋਰਚਰੀ ’ਚ ਰਖਵਾਈ ਗਈ ਹੈ।

ਪ੍ਰਬੰਧਕੀ ਅਣਗਹਿਲੀ ਦਾ ਨਤੀਜਾ

ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ਼ ਨੇ ਦੱਸਿਆ ਕਿ ਘਟਨਾ ’ਤੇ ਲਾਸ਼ ਨੂੰ ਮੋਰਚਰੀ ’ਚ ਰਖਵਾਉਣ ’ਚ ਦੇਰੀ ਸੀਐੱਮਓ ਡਾ. ਮਨਦੀਪ ਕੌਰ ਸਿੱਧੂ ਦੀ ਪ੍ਰਬੰਧਕੀ ਅਣਗਹਿਲੀ ਦਾ ਨਤੀਜਾ ਹੈ। ਕਿਉਂਕਿ 9 ਅਪਰੈਲ ਤੋਂ 14 ਅਪਰੈਲ ਤੱਕ ਰਿਕਾਰਡ ਮੁਤਾਬਕ ਸੀਐੱਮਓ ਡਾ. ਮਨਦੀਪ ਕੌਰ ਸਿੱਧੂ ਵੱਲੋਂ ਹਸਪਤਾਲ ਦਾ ਕੋਈ ਚੱਕਰ ਨਹੀਂ ਲਗਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਜੇਕਰ 2 ਮਰੀਜ਼ ਇੱਕ ਬੈੱਡ ’ਤੇ ਮਜ਼ਬੂਰੀਵੱਸ ਪਾਉਣੇ ਵੀ ਪੈ ਗਏ ਤਾਂ ਜਦੋਂ ਸੀਰੀਅਸ ਹੋਣ ਤੋਂ ਬਾਅਦ ਮਰੀਜ਼ ਦੀ ਮੌਤ ਹੋ ਗਈ ਸੀ ਤਾਂ ਘੱਟੋ ਘੱਟ ਦੂਸਰੇ ਮਰੀਜ਼ ਨੂੰ ਦੂਸਰੇ ਬੈੱਡ ’ਤੇ ਲਿਟਾ ਦੇਣਾ ਚਾਹੀਦਾ ਸੀ ਪਰ ਈਐੱਮਓ ਆਨ ਡਿਊਟੀ ਡਾ. ਮੰਜੂ ਨਾਹਰ ਦੀ ਗੈਰ ਸੰਵੇਦਸ਼ੀਲਤਾ ਸਾਬਿਤ ਹੁੰਦੀ ਹੈ। ਜਿਨ੍ਹਾਂ ਅਜਿਹਾ ਨਹੀਂ ਕੀਤਾ। ਇਸ ਲਈ ਉਨ੍ਹਾਂ ਵੱਲੋਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੂੰ ਸੀਐੱਮਓ ਡਾ. ਮਨਦੀਪ ਕੌਰ ਸਿੱਧੂ ਤੇ ਈਐੱਮਓ ਡਾ. ਮੰਜੂ ਨਾਹਰ ਖਿਲਾਫ਼ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਹੈ।

ਬਾਦਲ ਨੇ ‘ਆਪ’ ਨੂੰ ਘੇਰਿਆ

ਸ਼੍ਰੋਮਣੀ ਅਕਾਲੀ ਦਲ (ਬ) ਦੇ ਸੁਖਬੀਰ ਸਿੰਘ ਬਾਦਲ ਨੇ ਐਕਸ ’ਤੇ ਜ਼ਿੰਦਾ ਮਰੀਜ਼ ਤੇ ਉਸ ਨਾਲ ਹੀ ਬੈੱਡ ’ਤੇ ਪਈ ਇੱਕ ਵਿਅਕਤੀ ਦੀ ਲਾਸ਼ ਦੀ ਫੋਟੋ ਸ਼ੇਅਰ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਿਹਤ ਦੇ ਖੇਤਰ ’ਚ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਅਖੌਤੀ ਕਰਾਰ ਦਿੱਤਾ ਹੈ। ਉਨ੍ਹਾਂ ਲਿਖਿਆ ਹੈ ਕਿ ‘ਇੱਕ ਤਸਵੀਰ ਹਜ਼ਾਰਾਂ ਸ਼ਬਦ ਬਿਆਨ ਕਰਦੀ ਹੈ। ਇਸ ਤਸਵੀਰ ’ਚ ਲੁਧਿਆਣਾ ਦੇ ਸਿਵਲ ਹਸਪਤਾਲ ’ਚ ਇੱਕੋ ਬੈੱਡ ’ਤੇ ਪਏ ਇੱਕ ਮਰੀਜ਼ ਤੇ ਇੱਕ ਲਾਸ਼ ਦੀ ਆਮ ਆਦਮੀ ਪਾਰਟੀ ਦੇ ਰਾਜ ’ਚ ਪੰਜਾਬ ’ਚ ਸਿਹਤ ਸੇਵਾਵਾਂ ਦਾ ਅਸਲ ਪ੍ਰਤੀਬਿੰਬ ਹੈ। ਇਹ ਸਭ ਇਸ ਲਈ ਹੋਇਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਸਿਹਤ ਖੇਤਰ ’ਚ ਅਖੌਤੀ ਆਮ ਆਦਮੀ ਪਾਰਟੀ ਸਰਕਾਰ ਦੀਆਂ ‘ਪ੍ਰਾਪਤੀਆਂ’ ਦੀ ਮਸ਼ਹੂਰੀ ਕਰਨ ਲਈ ਸਸਤੇ ਤਮਾਸ਼ੇ ਕਰਨ ’ਚ ਵਿਸ਼ਵਾਸ ਰੱਖਦੇ ਹਨ, ਭਾਵੇਂ ਕਿ ਸਾਰਿਆਂ ਲਈ ਮੌਜ਼ੂਦ ਹੈ।

ਡਾ. ਦਵਿੰਦਰ ਕੁਮਾਰ ਬਣੇ ਮੋਹਾਲੀ ਦੇ ਨਵੇਂ ਸਿਵਲ ਸਰਜਨ
ਮੋਹਾਲੀ (ਐੱਮ ਕੇ ਸ਼ਾਇਨਾ)। ਡਾ. ਦਵਿੰਦਰ ਕੁਮਾਰ ਜ਼ਿਲ੍ਹਾ ਮੋਹਾਲੀ ਦੇ ਨਵੇਂ ਸਿਵਲ ਸਰਜਨ ਬਣੇ ਹਨ। ਸੀਨੀਅਰ ਮੈਡੀਕਲ ਅਫ਼ਸਰ ਤੋਂ ਡਿਪਟੀ ਡਾਇਰੈਕਟਰ ਵਜੋਂ ਤਰੱਕੀ ਮਿਲਣ ਮਗਰੋਂ ਮੋਹਾਲੀ ਵਿਖੇ ਉਨ੍ਹਾਂ ਦੀ ਪਹਿਲਾ ਨਿਯੁਕਤੀ ਹੈ। ਉਨ੍ਹਾਂ ਨੇ ਡਾ. ਮਹੇਸ਼ ਕੁਮਾਰ ਆਹੂਜਾ ਦੀ ਥਾਂ ਲਈ ਹੈ, ਜਿਹੜੇ ਪਿਛਲੇ ਦਿਨੀਂ ਸੇਵਾਮੁਕਤ ਹੋ ਗਏ ਸਨ। ਡਾ. ਦਵਿੰਦਰ ਕੁਮਾਰ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਾਜੀਪੁਰ ਪ੍ਰਾਇਮਰੀ ਹੈਲਥ ਸੈਂਟਰ ’ਚ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੇਵਾਵਾਂ ਦੇ ਰਹੇ ਸਨ। ਸਿਵਲ ਸਰਜਨ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਤੇ ਹੋਰ ਸਟਾਫ਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਡਾ. ਦਵਿੰਦਰ ਕੁਮਾਰ ਸਿਹਤ ਵਿਭਾਗ ਵਿਚ ਸਾਲ 1993 ਵਿਚ ਬਤੌਰ ਮੈਡੀਕਲ ਅਫ਼ਸਰ ਭਰਤੀ ਹੋਏ ਸਨ। ਉਨ੍ਹਾਂ ਦੀ ਪਹਿਲੀ ਨਿਯੁਕਤੀ ਹਾਜੀਪੁਰ ਪ੍ਰਾਇਮਰੀ ਹੈਲਥ ਸੈਂਟਰ ’ਚ ਹੋਈ ਸੀ ਤੇ 2017 ਵਿਚ ਸੀਨੀਅਰ ਮੈਡੀਕਲ ਅਫ਼ਸਰ ਬਣੇ ਸਨ। Mohali News

ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਅੱਵਲ ਤਰਜੀਹ ਹੈ। ਉਹ ਯਕੀਨੀ ਬਣਾਉਣਗੇ ਕਿ ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਚੰਗਾ ਇਲਾਜ ਮਿਲੇ।Mohali News

ਇਹ ਵੀ ਪੜ੍ਹੋ: ਧਾਲੀਵਾਲ ਵੱਲੋਂ ਰਾਜਾਸਾਂਸੀ ਹਲਕੇ ’ਚ ਰੱਖੀ ਵਰਕਰ ਮੀਟਿੰਗ ਨੇ ਰੈਲੀ ਦਾ ਰੂਪ ਧਾਰੀਆ

ਉਨ੍ਹਾਂ ਸਮੂਹ ਸਟਾਫ਼ ਨੂੰ ਆਪੋ-ਆਪਣਾ ਕੰਮ ਪੂਰੀ ਲਗਨ, ਮਿਹਨਤ ਅਤੇ ਈਮਾਨਦਾਰੀ ਨਾਲ ਕਰਨ ਲਈ ਆਖਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ, ਸਿਵਲ ਸਰਜਨ ਦੇ ਨਿੱਜੀ ਸਹਾਇਕ ਦਵਿੰਦਰ ਸਿੰਘ, ਹੈਲਥ ਇੰਸਪੈਕਟਰ ਦਿਲਬਾਗ ਸਿੰਘ, ਰਾਜਿੰਦਰ ਸਿੰਘ ਤੇ ਹੋਰ ਅਧਿਕਾਰੀ ਤੇ ਸਟਾਫ਼ ਹਾਜ਼ਰ ਸੀ। Mohali News

ਪੋਲੀਓ ਬੂੰਦਾਂ ਪਿਲਾ ਕੇ ਸਿਵਲ ਸਰਜਨ ਨੇ ਮੁਹਿੰਮ ਦੀ ਕੀਤੀ ਸ਼ੁਰੂਆਤ
ਘਰ-ਘਰ ਜਾਣਗੀਆਂ ਸਿਹਤ ਟੀਮਾਂ ਟੀਮਾਂ (Polio Drops)

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਨੈਸ਼ਨਲ ਪਲਸ ਪੋਲਿਓ ਰਾਊਡ ਦੀ ਸ਼ੁਰੂਆਤ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਰ ਡਾ: ਦਵਿੰਦਰਜੀਤ ਕੌਰ ਵੱਲੋਂ ਅਮਲੋਹ ਵਿਖੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਡਾ. ਦਵਿੰਦਰਜੀਤ ਕੌਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ ਅਤੇ ਆਪਣੀ ਨਿੱਜੀ ਜਿੰਮੇਵਾਰੀ ਸਮਝਦੇ ਹੋਏ ਆਪਣੇ 0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪੋਲੀਓ ਰੋਕੂ ਦਵਾਈ ਜ਼ਰੂਰ ਪਿਲਾਉਣ । Polio Drops

ਉਨ੍ਹਾਂ ਦੱਸਿਆ ਕਿ ਅਗਲੇ ਦੋ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਦਵਾਈ ਪਿਲਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਟੀਕਾਕਰਣ ਅਫਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਹਿਲੇ ਦਿਨ ਜਿਲ੍ਹੇ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 366 ਬੂਥਾਂ, 15 ਟ੍ਰਾਂਜਿਟ ਪੁਇੰਟ ਅਤੇ 30 ਮੋਬਾਈਲ ਟੀਮਾਂ ਨੇ 27241 ਬੱਚਿਆਂ ਨੂੰ ਪੋਲਿਓ ਬੰਦੂਾਂ ਪਿਲਾਕੇ 53 ਪ੍ਰਤੀਸ਼ਤ ਟੀਚਾ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਮੋਬਾਈਲ ਟੀਮਾਂ ਵਲੋਂ ਭੱਠਿਆਂ, ਝੂਗੀਆਂ ਝੌਪੜੀਆਂ, ਪਥੇਰਾ , ਅਨਾਜ ਮੰਡੀਆਂ ਤੇ ਦੂਰ ਦਰਾਡੇ ਦੇ ਏਰੀਏ ਵਿਚ ਤੇ ਬਾਕੀ ਟੀਮਾਂ ਵਲੋਂ ਬੂਥਾਂ ਤੇ ਰਹਿ ਕੇ ਹੀ 0 ਤੋਂ 5 ਸਾਲ ਦੇ ਬੱਚਿਆਂਨੂੰ ਪੋਲਿਓ ਬੂੰਦਾਂ ਪਿਲਈਆਂ ਗਈਆਂ ਤੇ 75 ਬਲਾਕ ਪੱਧਰ ਤੋਂ ਸੁਪਰਵਾਈਜਰਾਂ ਵੱਲੋਂ ਬੂਥਾਂ ਉਤੇ ਰੈਗੂਲਰ ਵਿਜਟ ਕੀਤਾ ਗਿਆ। (Polio Drops)

ਇਹ ਵੀ ਪੜ੍ਹੋ : ਮੋਹਨ ਯਾਦਵ ਹੋਣਗੇ ਐਮਪੀ ਦੇ ਨਵੇਂ ਮੁੱਖ ਮੰਤਰੀ, ਜਾਣੋ ਕੌਣ ਹਨ ਮੋਹਨ ਯਾਦਵ

ਉਨ੍ਹਾਂ ਦੱਸਿਆ ਕਿ ਨੂੰ ਅਗਲੇ ਦਿਨਾਂ ’ਚ ਘਰ ਘਰ ਜਾ ਕੇ ਟੀਮਾਂ ਵੱਲੋਂ ਪੋਲਿਓ ਬੂੰਦਾ ਪਿਲਾਈਆ ਜਾਣਗੀਆਂ ਤੇ ਇਸ ਕੰਮ ਲਈ 573 ਟੀਮਾਂ ਦਾ ਗਠਨ ਕੀਤਾ ਗਿਆ ਤੇ ਮੋਬਾਈਲ ਟੀਮਾਂ ਆਪਣਾ ਕੰਮ ਪਹਿਲੇ ਦਿਨ ਵਾਂਗ ਹੀ ਕੰਮ ਕਰਨਗੀਆਂ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਅਮਲੋਹ ਡਾ. ਲਾਜਿੰਦਰਜੀਤ ਵਰਮਾਂ, ਡਾ. ਗੁਰਪ੍ਰੀਤ ਕੌਰ, ਡਾ. ਦੀਪਤੀ,ਬਲਜਿੰਦਰ ਸਿੰਘ, ਫਾਰਮਾਸਿਸਟ ਦਵਿੰਦਰ ਸਿੰਘ, ਸਟਾਫ ਨਰਸ ਕ੍ਰਿਸ਼ ਤੇ ਹੋਰ ਹਾਜ਼ਰ ਸਨ।

ਸਿਵਲ ਸਰਜਨ ਨੇ ਪਟਿਆਲਵੀਆਂ ਨੂੰ ਗਰੀਨ ਦਿਵਾਲ਼ੀ ਮਨਾਉਣ ਦਾ ਦਿੱਤਾ ਸੰਦੇਸ਼
ਦੀਵਾਲੀ ਵਾਲੇ ਦਿਨ ਅਣਸੁਖਾਵੀਂ ਘਟਨਾਂ ਦਾ ਸਾਹਮਣਾਂ ਕਰਨ ਲਈ 24 ਘੰਟੇ ਖੁੱਲੀਆਂ ਰਹਿਣਗੀਆਂ ਐਮਰਜੈਸੀਂ ਸੇਵਾਵਾਂ-ਸਿਵਲ ਸਰਜਨ ਡਾ.ਰਮਿੰਦਰ ਕੌਰ

(ਸੱਚ ਕਹੂੰ ਨਿਊਜ) ਪਟਿਆਲਾ। ਸਿਵਲ ਸਰਜਨ ਪਟਿਆਲਾ ਡਾ.ਰਮਿੰਦਰ ਕੌਰ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਵਧਾਈ ਦਿੰਦੇ ਹੋਏ ਕਿਹਾ ਕਿ ਵਾਤਾਵਰਣ ਨੂੰ ਸਾਫ ਸੁੱਥਰਾ ਰੱਖਣ ਅਤੇ ਪ੍ਰਦੁਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਪਟਾਕਿਆਂ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਟਾਖੇ ਚਲਾਉਣ ਨਾਲ ਜਿਥੇ ਵਾਤਾਵਰਣ ਪ੍ਰਦੁਸ਼ਣ ਵੱਧਦਾ ਹੈ ਉਥੇ ਹੀ ਇਸ ਦਾ ਮਨੁੱਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ। (Green Diwali)

ਹਵਾ ਦੇ ਪ੍ਰਦੂਸ਼ਨ ਦਾ ਪੱਧਰ ਪਹਿਲਾਂ ਤੋਂ ਹੀ ਮਾੜਾ ਚੱਲ ਰਿਹਾ ਹੈ। ਇਸ ਲਈ ਸਮੂਹ ਜ਼ਿਲ੍ਹਾ ਨਿਵਾਸੀ ਦੀਵਾਲੀ ਦੇ ਪਵਿੱਤਰ ਤਿਓਹਾਰ ਨੂੰ ਪਟਾਕਿਆਂ ਰਹਿਤ ਮਨਾਉਣ ਨੂੰ ਤਰਜੀਹ ਦੇਣ, ਫਿਰ ਵੀ ਜੇਕਰ ਬੱਚਿਆਂ ਨੇ ਪਟਾਕੇ ਚਲਾਉਣੇ ਹੀ ਹਨ ਤਾਂ ਗਰੀਨ ਪਟਾਕੇ ਚਲਾਉਣ ਅਤੇ ਪ੍ਰਸ਼ਾਸ਼ਨ ਵੱਲੋਂ ਦਿੱਤੇ ਨਿਰਧਾਰਤ ਸਮੇਂ ਦੀ ਪਾਲਣਾ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਕੁਝ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ। ਪਟਾਕੇ ਹਮੇਸ਼ਾ ਵੱਡਿਆਂ ਦੀ ਨਿਗਰਾਨੀ ਵਿਚ ਖੁੱਲੀ ਥਾਂ ਵਿਚ ਚਲਾਏ ਜਾਣ। ਮੋਮਬੱਤੀਆਂ ਜਲਾਉਣ / ਦੀਵੇ ਬਾਲਣ ਅਤੇ ਪਟਾਕੇ ਚਲਾਉਣ ਸਮੇਂ ਰੇਸ਼ਮੀ ਅਤੇ ਢਿੱਲੇ ਕੱਪੜੇ ਨਾ ਪਹਿਨੇ ਜਾਣ ਅਤੇੇ ਨਾ ਹੀ ਹੱਥ ਵਿਚ ਪਟਾਕੇ ਫੜ ਕੇ ਚਲਾਏ ਜਾਣ। Green Diwali

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਨਾਭਾ ’ਚ ਪਟਾਕਿਆਂ ਦਾ ਵੱਡਾ ਜਖੀਰਾ ਬਰਾਮਦ

ਉਨ੍ਹਾਂ ਕਿਹਾ ਕਿ ਜੇਕਰ ਪਟਾਕਿਆਂ ਕਾਰਨ ਅੱਖ ਵਿਚ ਸੱਟ ਲੱਗ ਜਾਵੇ ਤਾਂ ਅੱਖਾਂ ਨੂੰ ਨਾ ਹੀ ਮੱਲੋ ਅਤੇ ਨਾ ਹੀ ਰਗੜੋ, ਸਗੋਂ ਤੁਰੰਤ ਅੱਖਾਂ ਦੇ ਮਾਹਰ ਡਾਕਟਰ ਦੀ ਸਲਾਹ ਲਈ ਜਾਵੇ। ਉਨ੍ਹਾਂ ਕਿਹਾ ਕਿ ਅੱਖਾਂ ਨਿਆਮਤ ਹਨ ਅਤੇ ਥੋੜੀ ਜਿਹੀ ਲਾਪਰਵਾਹੀ ਨਾਲ ਅੱਖਾਂ ਦੀ ਰੋਸ਼ਨੀ ਵੀ ਜਾ ਸਕਦੀ ਹੈ। ਦਿਵਾਲੀ ਦੇ ਦਿਨ ਕਿਸੇ ਕਿਸਮ ਦੀ ਅਣਸੁਖਾਵੀਂ ਘਟਨਾ ਦਾ ਸਾਹਮਣਾ ਕਰਨ ਲਈ ਜਿਲੇ ਦੇ ਸਾਰੇ ਸਰਕਾਰੀ ਹਸਪਤਾਲ 24 ਘੰਟੇ ਲਈ ਐਮਰਜੈਸੀਂ ਸੇਵਾਵਾਂ ਲਈ ਖੁੱਲੇ ਰਹਿਣਗੇ। ਸਿਹਤ ਵਿਭਾਗ ਹਵਾ ਦੇ ਪ੍ਰਦੂਸ਼ਣ ਕਾਰਨ ਸਾਹ ਦੇ ਰੋਗੀਆਂ ਦੀ ਨਿਗਰਾਨੀ ਵਾਤਾਵਰਨ ਵਿੱਚ ਮੌਸਮੀ ਤਬਦੀਲੀ ਦੇ ਮਨੁੱਖੀ ਸਿਹਤ ਤੇ ਪ੍ਰਭਾਵ ਲਈ ਚਲਾਏ ਜਾ ਰਹੇ ਨੈਸ਼ਨਲ ਪ੍ਰੋਗਰਾਮ ਅਧੀਨ ਕਰ ਰਿਹਾ ਹੈ।

ਸਹਾਇਕ ਸਿਵਲ ਸਰਜਨ ਵੱਲੋਂ ਸੀਐੱਚਸੀ ਦਾ ਦੌਰਾ
ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ | Civil Surgeon

ਫਾਜ਼ਿਲਕਾ (ਰਜਨੀਸ਼ ਰਵੀ)। ਸਿਹਤ ਵਿਭਾਗ ਫਾਜ਼ਿਲਕਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਾਉਣ ਲਈ ਵਚਨਬੱਧ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਹਾਇਕ ਸਿਵਲ ਸਰਜਨ (Civil Surgeon) ਫਾਜ਼ਿਲਕਾ ਡਾ. ਬਬੀਤਾ ਨੇ ਸੀ ਐੱਚ ਸੀ ਖੂਈ ਖੇੜਾ ਅਤੇ ਡੱਬਵਾਲਾ ਕਲਾ ਦੀ ਅਚਨਚੇਤ ਚੈਕਿੰਗ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲ ’ਚ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਵੀ ਪੁੱਛਿਆ।

ਸਹਾਇਕ ਸਿਵਲ ਸਰਜਨ (Civil Surgeon) ਡਾ. ਬਬੀਤਾ ਨੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਯਤਨਸੀਲ ਹੈ ਤੇ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਲਾਹਾ ਜ਼ਰੂਰ ਲੈਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਸਟਾਫ ਨੂੰ ਸਿਹਤ ਸੇਵਾਵਾਂ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇਸ ਦੌਰਾਨ ਗ਼ੈਰ ਹਾਜ਼ਰ ਸਟਾਫ ਦੀ ਜਵਾਬ ਤਲਬੀ ਵੀ ਕੀਤੀ ਗਈ ਹੈ।

ਇਸ ਉਪਰੰਤ ਉਨ੍ਹਾਂ ਟਾਹਲੀਵਾਲਾ ਬੋਦਲਾਂ ਦੇ ਆਮ ਆਦਮੀ ਕਲੀਨਿਕ ਦਾ ਦੌਰਾ ਵੀ ਕੀਤਾ ਜੋ ਕਿ ਬੰਦ ਪਾਇਆ ਗਿਆ। ਇਸ ਸੰਬਧੀ ਸਾਰੇ ਸਟਾਫ਼ ਦੀ ਜਵਾਬ ਤਲਬੀ ਕੀਤੀ ਗਈ। ਉਨ੍ਹਾਂ (Civil Surgeon) ਕਿਹਾ ਕਿ ਸਟਾਫ ਨੂੰ ਵਾਰ ਵਾਰ ਸਮੇਂ ਸਿਰ ਆਪਣੀ ਹਾਜਰੀ ਯਕੀਨੀ ਬਣਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਬ ਸੈਂਟਰ ਲੈਵਲ ਤੇ ਸੀ ਐੱਚ ਓ ਅਤੇ ਏ ਐਨ ਐਮ ਅਤੇ ਮੇਲ ਵਰਕਰ ਸਮੇਂ ਸਿਰ ਆਪਣੀ ਹਾਜਰੀ ਯਕੀਨੀ ਬਣਉਣ ਤਾਂ ਕਿ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਨਾ ਹੋਵੇ ਇਸ ਦੌਰਾਨ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਐਡੀਸਨ ਐਰਿਕ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਪਟਿਆਲਾ ਵਿਖੇ ਠੇਕੇਦਾਰ ਦਾ ਗੋਲੀਆਂ ਮਾਰ ਕੇ ਕਤਲ