CBI - Sach Kahoon Punjabi
DIG Bhullar News: ਸੀਬੀਆਈ ਨੇ ਨਹੀਂ ਮੰਗਿਆ ਹਰਚਰਨ ਸਿੰਘ ਭੁੱਲਰ ਦਾ ਰਿਮਾਂਡ, ਨਿਆਂਇਕ ਹਿਰਾਸਤ ’ਚ ਭੇਜਿਆ
ਪੰਜਾਬ ਵਿਜੀਲੈਂਸ ਨੇ ਵੀ ਦਰਜ਼ ਕੀਤਾ ਮੁਅੱਤਲ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਮਾਮਲਾ
DIG Bhullar News: (ਅਸ਼ਵਨੀ ਚਾਵਲਾ) ਚੰਡੀਗੜ। ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀਬੀਆਈ ਨੇ ਇਸ ਵਾਰ ਉਨ੍ਹਾਂ ਦਾ ਰਿਮਾਂਡ ਨਹੀਂ ਮੰਗਿਆ, ਜਿਸ ਕਾਰਨ ਅਦਾਲਤ ਨੇ ਹਰਚਰਨ ਭੁੱਲਰ ਨੂੰ 14 ਦਿਨਾਂ ਦੀ ਹੋਰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਹਰਚਰਨ ਸਿੰਘ ਭੁੱਲਰ ’ਤੇ ਮੰਡੀ ਗੋਬਿੰਦਗੜ ਦੇ ਇੱਕ ਵਪਾਰੀ ਤੋਂ 5 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਸੀਬੀਆਈ ਪਹਿਲਾਂ ਹੀ ਵਿਚੋਲੇ ਕ੍ਰਿਸ਼ਨੂੰ ਨੂੰ ਰਿਮਾਂਡ ’ਤੇ ਲੈ ਚੁੱਕੀ ਹੈ ਅਤੇ ਇਸ ਮਾਮਲੇ ਵਿੱਚ ਉਸ ਤੋਂ ਪੁੱਛਗਿੱਛ ਕਰ ਚੁੱਕੀ ਹੈ। ਕੇਂਦਰੀ ਜਾਂਚ ਏਜੰਸੀ ਹੁਣ ਹਰਚਰਨ ਭੁੱਲਰ ਦੇ ਹੋਰ ਕਾਰੋਬਾਰੀਆਂ ਅਤੇ ਪੁਲਿਸ ਅਧਿਕਾਰੀਆਂ ਨਾਲ ਸਬੰਧ ਸਥਾਪਤ ਕਰਨ ਲਈ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ: Murder: ਦਿਨ-ਦਿਹਾੜੇ ਗੋਲੀ ਮਾਰ ਕੇ ਕਬੱਡੀ ਖਿਡਾਰੀ ਦਾ ਕਤਲ
ਸੂਤਰਾਂ ਅਨੁਸਾਰ, ਸੀਬੀਆਈ ਦੀ ਇਸ ਕਾਰਵਾਈ ਦੇ ਦਰਮਿਆਨ ਹੀ ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਹਰਚਰਨ ਸਿੰਘ ਭੁੱਲਰ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਵੱਖਰਾ ਕੇਸ ਵੀ ਦਾਇਰ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਭੁੱਲਰ ਦੇ ਵਕੀਲ ਐਚ.ਐਸ. ਧਨੋਆ ਨੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਹਰਚਰਨ ਸਿੰਘ ਭੁੱਲਰ ਦੀਆਂ ਜ਼ਿਆਦਾਤਰ ਜ਼ਾਇਦਾਦਾਂ ਜੱਦੀ ਸਨ ਅਤੇ ਉਨਾਂ ਦੀ ਨੌਕਰੀ ਤੋਂ ਪਹਿਲਾਂ ਦੀਆਂ ਸਨ। ਉਨਾਂ ਦੱਸਿਆ ਕਿ ਸੀਬੀਆਈ ਨੇ ਸਿਰਫ਼ ਨਿਆਂਇਕ ਹਿਰਾਸਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰੀ ਦੇ ਦਿੱਤੀ। ਧਨੋਆ ਨੇ ਇਹ ਵੀ ਅਪੀਲ ਕੀਤੀ ਕਿ ਸੋਸ਼ਲ ਮੀਡੀਆ ’ਤੇ ਹਰਚਰਨ ਸਿੰਘ ਭੁੱਲਰ ਬਾਰੇ ਫੈਲਾਈ ਜਾ ਰਹੀ ਗਲਤ ਜਾਣਕਾਰੀ ਨੂੰ ਰੋਕਿਆ ਜਾਵੇ। DIG Bhullar News
ਭੁੱਲਰ ਦੀਆਂ ਜ਼ਿਆਦਾ ਜਾਇਦਾਦਾਂ ਨਿੱਜੀ : ਵਕੀਲ
ਇੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਜਾਂਚ ਵਿੱਚ ਖੁਲਾਸਾ ਹੋਇਆ ਕਿ ਹਰਚਰਨ ਸਿੰਘ ਭੁੱਲਰ ਦੀ 1 ਅਗਸਤ ਤੋਂ 17 ਅਕਤੂਬਰ ਤੱਕ ਤਨਖਾਹ ਤੋਂ ਕੁੱਲ ਆਮਦਨ ਸਿਰਫ਼ 4.74 ਲੱਖ ਸੀ। ਇਸ ਦੌਰਾਨ, ਆਮਦਨ ਕਰ ਵਿਭਾਗ ਕੋਲ ਦਾਇਰ ਕੀਤੇ ਗਏ ਉਨਾਂ ਦੇ ਆਈ.ਟੀ.ਆਰ. ਅਨੁਸਾਰ, ਉਨਾਂ ਦੀ ਸਾਲਾਨਾ ਆਮਦਨ ਲਗਭਗ 45.95 ਲੱਖ ਹੈ। ਇਸ ਦੇ ਬਾਵਜੂਦ, ਹਰਚਰਨ ਸਿੰਘ ਭੁੱਲਰ ਅਤੇ ਉਨਾਂ ਦੇ ਪਰਿਵਾਰ ਨਾਲ ਸਬੰਧਤ ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਦੀ ਕੀਮਤ ਕਰੋੜਾਂ ਵਿੱਚ ਹੈ।
ਓਧਰ ਕੇਂਦਰੀ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਭੁੱਲਰ ਨੇ ਅਣਪਛਾਤੇ ਵਿਅਕਤੀਆਂ ਦੀ ਮੱਦਦ ਨਾਲ, ਆਪਣੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਕਿਤੇ ਵੱਧ ਜਾਇਦਾਦ ਇਕੱਠੀ ਕੀਤੀ ਅਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਤੌਰ ’ਤੇ ਆਪਣੇ-ਆਪ ਨੂੰ ਅਮੀਰ ਬਣਾਇਆ ਗਿਆ ਹੈ। ਇਸ ਸਮੇਂ ਸੀਬੀਆਈ ਉਨਾਂ ਦੀਆਂ ਜਾਇਦਾਦਾਂ ਅਤੇ ਵਿੱਤੀ ਲੈਣ-ਦੇਣ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
Delhi News: ਸੀਬੀਆਈ ਨੇ ਦਿੱਲੀ ਪੁਲਿਸ ਦੇ ਏਐਸਆਈ ਨੂੰ ਕੀਤਾ ਗ੍ਰਿਫ਼ਤਾਰ, 50,000 ਰੁਪਏ ਮੰਗੀ ਸੀ ਰਿਸ਼ਵਤ
Delhi News: ਨਵੀਂ ਦਿੱਲੀ, (ਆਈਏਐਨਐਸ)। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਪੁਲਿਸ ਦੇ ਇੱਕ ਏਐਸਆਈ ਨੂੰ 35,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਨੇ ਇਹ ਕਾਰਵਾਈ 8 ਜੁਲਾਈ ਨੂੰ ਏਐਸਆਈ ਅਤੇ ਇੱਕ ਹੈੱਡ ਕਾਂਸਟੇਬਲ ਵਿਰੁੱਧ ਦਰਜ ਸ਼ਿਕਾਇਤ ਦੇ ਆਧਾਰ ‘ਤੇ ਕੀਤੀ। ਕੇਂਦਰੀ ਜਾਂਚ ਬਿਊਰੋ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਰਿਲੀਜ਼ ਵਿੱਚ ਕਿਹਾ ਕਿ ਸੀਬੀਆਈ ਨੇ ਦਿੱਲੀ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐਸਆਈ), ਪੀਐਸ ਦਵਾਰਕਾ ਉੱਤਰੀ, ਦਿੱਲੀ ਨੂੰ 35,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਸੀਬੀਆਈ ਦੇ ਅਨੁਸਾਰ, “ਸੀਬੀਆਈ ਨੇ 8 ਜੁਲਾਈ ਨੂੰ ਏਐਸਆਈ ਅਤੇ ਇੱਕ ਹੈੱਡ ਕਾਂਸਟੇਬਲ ਵਿਰੁੱਧ ਕੇਸ ਦਰਜ ਕੀਤਾ ਸੀ। ਦੋਸ਼ ਹੈ ਕਿ ਮੁਲਜ਼ਮ ਏਐਸਆਈ ਅਤੇ ਇੱਕ ਹੈੱਡ ਕਾਂਸਟੇਬਲ ਨੇ ਸ਼ਿਕਾਇਤਕਰਤਾ ਅਤੇ ਉਸਦੇ ਦੋਸਤ ਤੋਂ ਮੰਡੀ ਵਿੱਚ ਸਬਜ਼ੀ ਦੀ ਦੁਕਾਨ ਚਲਾਉਣ ਦੀ ਇਜਾਜ਼ਤ ਲਈ 50,000 ਰੁਪਏ ਦੀ ਰਿਸ਼ਵਤ ਮੰਗੀ ਸੀ। ਉਨ੍ਹਾਂ ਨੇ ਹਰ ਮਹੀਨੇ 5,000 ਤੋਂ 10,000 ਰੁਪਏ ਦੇਣ ਲਈ ਵੀ ਕਿਹਾ।
ਇਹ ਵੀ ਪੜ੍ਹੋ: Mehsagar Bridge Collapse: ਵੱਡਾ ਹਾਦਸਾ, ਮਹਿਸਾਗਰ ਨਦੀ ’ਤੇ ਬਣੇ ਪੁਲ ਦਾ ਹਿੱਸਾ ਡਿੱਗਿਆ, 9 ਦੀ ਮੌਤ
ਗੱਲਬਾਤ ਤੋਂ ਬਾਅਦ ਦੋਵੇਂ ਹਰ ਮਹੀਨੇ ਪ੍ਰਤੀ ਵਿਅਕਤੀ 35,000 ਰੁਪਏ ਅਤੇ 2,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਏ।” ਸੀਬੀਆਈ ਨੇ ਪੀੜਤ ਦੀ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਅਤੇ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾ ਦਿੱਤਾ। ਸੀਬੀਆਈ ਨੇ ਏਐਸਆਈ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਏਐਸਆਈ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਵਿਸਥਾਰ ਨਾਲ ਜਾਂਚ ਚੱਲ ਰਹੀ ਹੈ। Delhi News
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੀਬੀਆਈ ਨੇ ਰਿਸ਼ਵਤ ਲੈਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ, 5 ਜੁਲਾਈ ਨੂੰ, ਕੇਂਦਰੀ ਜਾਂਚ ਬਿਊਰੋ ਨੇ ਉੱਤਰੀ ਰੇਲਵੇ, ਚੰਦੌਸੀ (ਸੰਭਲ, ਉੱਤਰ ਪ੍ਰਦੇਸ਼) ਵਿੱਚ ਤਾਇਨਾਤ ਸਹਾਇਕ ਡਿਵੀਜ਼ਨਲ ਇੰਜੀਨੀਅਰ ਸੰਜੀਵ ਸਕਸੈਨਾ ਅਤੇ ਟਰੈਕਮੈਨ ਆਕਾਸ਼ ਨੂੰ ਇੱਕ ਰੇਲਵੇ ਠੇਕੇਦਾਰ ਤੋਂ 34,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਜਾਲ ਵਿਛਾਇਆ ਅਤੇ ਦੋਵਾਂ ਅਧਿਕਾਰੀਆਂ ਨੂੰ ਰਿਸ਼ਵਤ ਲੈਂਦੇ ਹੋਏ ਫੜ ਲਿਆ। ਇਸ ਤੋਂ ਇਲਾਵਾ, 12 ਜੂਨ ਨੂੰ, ਸੀਬੀਆਈ ਨੇ ਸ਼ਿਲਾਂਗ ਯੂਨੀਵਰਸਿਟੀ ਦੇ ਇੱਕ ਪ੍ਰੋਫੈਸਰ ਅਤੇ ਡੀਨ ਨੂੰ 3.43 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ, ਤਲਾਸ਼ੀ ਦੌਰਾਨ ਕਈ ਇਤਰਾਜ਼ਯੋਗ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਸਨ। Delhi News
Sushant Singh Rajput: ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ’ਚ ਕਲੋਜ਼ਰ ਰਿਪੋਰਟ ਪੇਸ਼, ਜਾਣੋ
‘ਸੀਬੀਆਈ ਨੂੰ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ’ : ਨੀਲੋਪਟਲ ਮ੍ਰਿਣਾਲ
Sushant Singh Rajput: ਮੁੰਬਈ, (ਆਈਏਐਨਐਸ)। ਸੀਬੀਆਈ ਨੇ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ ਹੈ। ਇਸ ਰਿਪੋਰਟ ਦੇ ਅਨੁਸਾਰ, ਸੁਸ਼ਾਂਤ ਦੀ ਮੌਤ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਜਾਂ ਅਪਰਾਧਿਕ ਸਾਜ਼ਿਸ਼ ਕਾਰਨ ਨਹੀਂ ਹੋਈ ਸੀ। ਸੁਸ਼ਾਂਤ ਸਿੰਘ ਰਾਜਪੂਤ ਨੂੰ ਇਨਸਾਫ਼ ਦਿਵਾਉਣ ਲਈ ਮੁਹਿੰਮ ਸ਼ੁਰੂ ਕਰਨ ਵਾਲੀ ਨੀਲੋਪਟਲ ਮ੍ਰਿਣਾਲ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੇ ਜਿਸ ਆਧਾਰ ‘ਤੇ ਆਪਣੀ ਰਿਪੋਰਟ ਪੇਸ਼ ਕੀਤੀ ਹੈ, ਉਸ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ।
ਸੀਬੀਆਈ ਵੱਲੋਂ ਸੁਸ਼ਾਂਤ ਸਿੰਘ ਰਾਜਪੂਤ ਕੇਸ ਬੰਦ ਕਰਨ ‘ਤੇ, ਨੀਲੋਪਟਲ ਮ੍ਰਿਣਾਲ ਨੇ ਆਈਏਐਨਐਸ ਨੂੰ ਦੱਸਿਆ, “ਹਰ ਕੋਈ ਕਹਿ ਰਿਹਾ ਹੈ ਕਿ ਉਸਨੇ (ਸੁਸ਼ਾਂਤ ਸਿੰਘ ਰਾਜਪੂਤ) ਖੁਦਕੁਸ਼ੀ ਕੀਤੀ ਹੈ। ਮੈਂ ਖੁਦ ਇੱਕ ਬਿਹਾਰੀ ਹਾਂ ਅਤੇ ਕੋਈ ਵੀ ਬਿਹਾਰੀ ਹਾਰ ਸਵੀਕਾਰ ਨਹੀਂ ਕਰਦਾ।” ਅਜਿਹੀ ਕੋਈ ਸਥਿਤੀ ਨਹੀਂ ਸੀ, ਜਿਸ ਤੋਂ ਲੱਗੇ ਕਿ ਉਹ ਮਰ ਜਾਵੇ। ਮੈਨੂੰ ਲੱਗਦਾ ਹੈ ਕਿ ਸੀਬੀਆਈ ਨੂੰ ਉਸ ਦੌਰਾਨ ਜਿਸ ਤਰ੍ਹਾਂ ਨਾਲ ਕੇਸ ਸੌਂਪਿਆ ਗਿਆ ਸੀ, ਉਸ ਦੇ ਅਨੁਸਾਰ ਹੀ ਉਨ੍ਹਾਂ ਨੇ ਆਪਣਾ ਫੈਸਲਾ ਦਿੱਤਾ ਹੈ। ਹੁਣ ਸਿਰਫ਼ ਉਸਦਾ (ਸੁਸ਼ਾਂਤ ਸਿੰਘ ਰਾਜਪੂਤ) ਪਰਿਵਾਰ ਹੀ ਇਸ ਬਾਰੇ ਫੈਸਲਾ ਲਵੇਗਾ।”
ਇਹ ਵੀ ਪੜ੍ਹੋ: Road Accident: ਸੜਕ ਹਾਦਸੇ ’ਚ ਤਿੰਨ ਦੋਸਤਾਂ ਦੀ ਮੌਤ
ਨੀਲੋਪਟਲ ਮ੍ਰਿਣਾਲ ਨੇ ਅੱਗੇ ਕਿਹਾ, “ਜੇਕਰ ਸੁਸ਼ਾਂਤ ਦੀ ਮੌਤ ਖੁਦਕੁਸ਼ੀ ਨਾਲ ਹੋਈ ਹੈ ਅਤੇ ਸੀਬੀਆਈ ਨੂੰ ਕੋਈ ਸਬੂਤ ਮਿਲਿਆ ਹੈ, ਤਾਂ ਉਨ੍ਹਾਂ ਨੂੰ ਇਸਦਾ ਖੁਲਾਸਾ ਕਰਨਾ ਚਾਹੀਦਾ ਹੈ। ਨਾਲ ਹੀ, ਉਨ੍ਹਾਂ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਸ ਨੂੰ ਸਾਬਤ ਕਰਨ ਲਈ ਉਨ੍ਹਾਂ ਕੋਲ ਕਿਹੜੇ ਸਬੂਤ ਹਨ।” ਉਨ੍ਹਾਂ ਨੇ ਉਸ ਸਮੇਂ ਦੀ ਸਰਕਾਰ ‘ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ, “ਕੋਈ ਵੀ ਸਰਕਾਰ ਇਹ ਨਹੀਂ ਚਾਹੇਗੀ ਕਿ ਉਸਦੀ ਆਲੋਚਨਾ ਹੋਵੇ ਜਾਂ ਕੋਈ ਕਮੀਆਂ ਦਿਖਾਈ ਦੇਣ।
ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਕਿ ਸੁਸ਼ਾਂਤ ਸਿੰਘ ਨੇ ਖੁਦਕੁਸ਼ੀ ਕੀਤੀ
ਪਹਿਲਾਂ ਸੁਸ਼ਾਂਤ ਸਿੰਘ ਮਾਮਲੇ ਦੀ ਜਾਂਚ ਮੁੰਬਈ ਪੁਲਿਸ ਨੇ ਕੀਤੀ ਅਤੇ ਉਸ ਤੋਂ ਬਾਅਦ ਬਿਹਾਰ ਪੁਲਿਸ ਆਈ। ਇਸ ਤੋਂ ਬਾਅਦ ਫਲੈਟ ਕਿਰਾਏ ‘ਤੇ ਦਿੱਤਾ ਗਿਆ ਅਤੇ ਬਾਅਦ ਵਿੱਚ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ। ਉਸ ਫਲੈਟ ਨੂੰ 200 ਤੋਂ ਵੱਧ ਵਾਰ ਸਾਫ਼ ਕੀਤਾ ਗਿਆ ਸੀ। ਹੁਣ ਸੀਬੀਆਈ ਇਹ ਫੈਸਲਾ ਦੇਵੇਗੀ ਕਿ ਉਹ ਜਗ੍ਹਾ ਪੂਰੀ ਤਰ੍ਹਾਂ ਸਾਫ਼ ਸੀ। ਮੈਨੂੰ ਲੱਗਦਾ ਹੈ ਕਿ ਹੁਣ ਸੀਬੀਆਈ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਇਹ ਫੈਸਲਾ ਕਿਹੜੇ ਕਾਰਨਾਂ ਕਰਕੇ ਦਿੱਤਾ ਹੈ। ਮੈਂ ਇੱਕ ਵਾਰ ਫਿਰ ਕਹਾਂਗਾ ਕਿ ਬਿਹਾਰੀ ਕਦੇ ਨਹੀਂ ਮਰਦਾ। ਇਸ ਲਈ ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਕਿ ਸੁਸ਼ਾਂਤ ਸਿੰਘ ਨੇ ਖੁਦਕੁਸ਼ੀ ਕੀਤੀ ਹੈ।” Sushant Singh Rajput
Kolkata doctor case: ਕੋਲਕਾਤਾ ਕੇਸ ’ਚ CBI ਨੇ ਕੀਤਾ ਨਵਾਂ ਖੁਲ੍ਹਾਸਾ
CBI ਨੇ ਕਿਹਾ, ਸਬੂਤਾਂ ਨਾਲ ਹੋਈ ਛੇੜਛਾੜ
ਸੁਪਰੀਮ ਕੋਰਟ ਨੇ ਕਿਹਾ, 30 ਸਾਲਾਂ ’ਚ ਅਜਿਹੀ ਲਾਪਰਵਾਹੀ ਨਹੀਂ ਹੋਈ
ਕੋਲਕਾਤਾ/ਨਵੀਂ ਦਿੱਲੀ (ਏਜੰਸੀ)। Kolkata Doctor Case: ਕੋਲਕਾਤਾ ਦੇ ਆਰਜ਼ੀ ਕਰ ਮੈਡੀਕਲ ਕਾਲਜ਼ ਹਸਪਤਾਲ ’ਚ 9 ਅਗਸਤ ਨੂੰ ਹੋਈ ਟ੍ਰੇਨੀ ਡਾਕਟਰ ਨਾਲ ਦਰਿੰਦਗੀ ਕੇਸ ’ਚ ਅੱਜ (22 ਅਗਸਤ) ਨੂੰ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਜਿਸ ਤੋਂ ਬਾਅਦ ਹੁਣ ਏਮਜ਼ ਡਾਕਟਰਾਂ ਨੇ 11 ਦਿਨਾਂ ਤੋਂ ਚੱਲ ਰਹੀ ਹੜਤਾਲ ਖਤਮ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸੀਜੇਆਈ ਨੇ ਕਿਹਾ ਸੀ ਕਿ ਡਾਕਟਰ ਕੰਮ ’ਤੇ ਵਾਪਸ ਆ ਜਾਣ। ਹਸਪਤਾਲਾਂ ਦੀ ਸਥਿਤੀ ਜਾਣਦਾ ਹਾਂ। ਮੈਂ ਖੁੱਦ ਇੱਕ ਸਰਕਾਰੀ ਹਸਪਤਾਲ ਦੇ ਫਰਸ਼ ’ਤੇ ਸੋਇਆ ਹਾਂ, ਜਦੋਂ ਮੇਰੇ ਪਰਿਵਾਰ ਦਾ ਇੱਕ ਮੈਂਬਰ ਬਿਮਾਰ ਸੀ। ਵਾਪਸ ਆਉਣ ਤੋਂ ਬਾਅਦ ਤੁਹਾਡੇ ’ਤੇ ਕੋਈ ਐਕਸ਼ਨ ਨਹੀਂ ਲਿਆ ਜਾਵੇਗਾ।
Read This : Kolkata Doctor Case : ਡਾਕਟਰ ਕੰਮ ’ਤੇ ਵਾਪਸ ਆਉਣ, ਮਰੀਜ਼ ਪ੍ਰੇਸ਼ਾਨ ਹਨ : CJI
ਸੀਜੇਆਈ ਨੇ ਕਿਹਾ ਕਿ ਡਾਕਟਰ ਕੰਮ ’ਤੇ ਵਾਪਸ ਜਾਣ ਲਈ ਤਿਆਰ ਹਨ। ਸੂਬਾ ਸਰਕਾਰਾਂ ਡਾਕਟਰਾਂ ਲਈ ਕੁੱਝ ਸੁਰੱਖਿਆ ਇੰਤਜ਼ਾਮ ਕਰ ਸਕਦੀਆਂ ਹਨ। ਅਸੀਂ ਕੇਂਦਰੀ ਸਿਹਤ ਮੰਤਰਾਲੇ ਨੂੰ ਨਿਰਦੇਸ਼ ਦਿੰਦੇ ਹਾਂ ਕਿ ਉਹ ਸੂਬੇ ਦੇ ਮੁੱਖ ਸਚਿਵਾਂ ਤੇ ਡੀਜੀਪੀ ਨਾਲ ਮਿਲ ਕੇ ਸੁਰੱਖਿਆ ਪੱਕੀ ਕਰਨ। ਉੱਧਰ ਸੁਣਵਾਈ ਦੌਰਾਨ ਸੀਬੀਆਈ ਨੇ ਕੋਰਟ ’ਚ ਕਿਹਾ, ਕ੍ਰਾਈਮ ਸੀਨ ’ਤੇ ਛੇੜਛਾੜ ਹੋਈ ਹੈ। ਜਸਟਿਸ ਜੇਬੀ ਪਾਰਦੀਵਾਲਾ ਨੇ ਕਿਹਾ, ਕੋਲਕਾਤਾ ਪੁਲਿਸ ਦੀ ਭੂਮਿਕਾ ’ਤੇ ਸ਼ੱਕ ਹੈ। ਜਾਂਚ ’ਚ ਅਜਿਹੀ ਲਾਪਰਵਾਹੀ ਆਪਣੇ 30 ਸਾਲਾਂ ਦੇ ਕਰੀਅਰ ’ਚ ਨਹੀਂ ਵੇਖੀ। ਮਾਮਲੇ ’ਚ ਅਗਲੀ ਸੁਣਵਾਈ ਹੁਣ 5 ਸਤੰਬਰ ਨੂੰ ਹੋਵੇਗੀ। Kolkata Doctor Case
(ਸੱਚ ਕਹੂੰ ਨਿਊਜ਼) ਰਾਂਚੀ। NEET ਪੇਪਰ ਲੀਕ ਮਾਮਲੇ ਵਿੱਚ ਸੀਬੀਆਈ ਨੇ ਵੱਡੀ ਸਫਲਤਾ ਹਾਸਲ ਕੀਤੀ। ਇਸ ਮਾਮਲੇ ’ਚ ਇੱਕ ਹੋਰ ਮੁਲਜ਼ਮ ਰੌਕੀ ਉਰਫ ਰਾਕੇਸ਼ ਨੂੰ ਗ੍ਰਿਫਤਾਰ ਕੀਤਾ ਹੈ। ਸੀਬੀਆਈ ਸੂਤਰਾਂ ਅਨੁਸਾਰ NEET ਪੇਪਰ ਲੀਕ ਹੋਣ ਤੋਂ ਬਾਅਦ ਰੌਕੀ ਨੇ ਹੀ ਇਸ ਨੂੰ ਹੱਲ ਕਰਕੇ ਮੁਲਜ਼ਮ ਚਿੰਟੂ ਦੇ ਮੋਬਾਈਲ ਫੋਨ ‘ਤੇ ਭੇਜਿਆ ਸੀ। ਪੇਪਰ ਲੀਕ ਮਾਮਲੇ ’ਚ ਰੌਕੀ ਫਰਾਰ ਸੀ। ਪਹਿਲਾਂ ਪਟਨਾ ਪੁਲਿਸ, ਫਿਰ ਆਰਥਿਕ ਅਪਰਾਧ ਇਕਾਈ ਅਤੇ ਬਾਅਦ ਵਿੱਚ ਸੀਬੀਆਈ ’ਚ ਕੇਸ ਟਰਾਂਸਫਰ ਕਰਨ ਤੋਂ ਬਾਅਦ ਉਨ੍ਹਾਂ ਦੀ ਟੀਮ ਇਸ ਦੀ ਭਾਲ ਵਿੱਚ ਲੱਗੀ ਹੋਈ ਸੀ। (NEET Paper Leak Case)
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਛੁਡਾਏਗੀ ਨਸ਼ਾ
ਕੇਂਦਰੀ ਜਾਂਚ ਏਜੰਸੀ ਨੇ ਸਵੇਰੇ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਸੀਬੀਆਈ ਨੂੰ ਰੌਕੀ ਦਾ 10 ਦਿਨ ਦਾ ਰਿਮਾਂਡ ਦਿੱਤਾ ਹੈ। ਦੱਸ ਦੇਈਏ ਕਿ NEET ਪੇਪਰ ਲੀਕ ਮਾਮਲੇ ‘ਚ ਹੁਣ ਤੱਕ 11 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਅਗਲੀ ਸੁਣਵਾਈ ਲਈ 17 ਜੁਲਾਈ ਦੀ ਤਾਰੀਕ ਤੈਅ | Delhi High Court
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਹਾਈ ਕੋਰਟ (Delhi High Court) ਨੇ ਸ਼ਰਾਬ ਨੀਤੀ ਕਥਿਤ ਘਪਲੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨੋਟਿਸ ਜਾਰੀ ਕੀਤਾ। ਜਸਟਿਸ ਨੀਨਾ ਬਾਂਸਲ ਕ੍ਰਿਸ਼ਣਾ ਦੀ ਸਿੰਗਰ ਬੈਂਚ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਇੱਕ ਹਫ਼ਤੇ ’ਚ ਪੱਖ ਰੱਖਣ ਦੇ ਹੁਮਕ ਦਿੱਤੇ। ਸਿੰਗਲ ਬੈਂਚ ਨੇ ਇਸ ਮਾਮਲੇ ’ਚ ਅਗਲੀ ਸੁਣਵਾਈ ਲਈ 17 ਜੁਲਾਈ ਦੀ ਤਾਰੀਕ ਤੈਅ ਕੀਤੀ ਹੈ।
ਇਸ ਦਿਨ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਨੂੰ ਸੀਬੀਆਈ ਦੀ ਹਿਰਾਸਤ ’ਚ ਸੌਂਪਣ ਦੇ ਵਿਸ਼ੇਸ਼ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ’ਤੇ ਵੀ ਸੁਣਵਾਈ ਹੋਣੀ ਹੈ। ਇਸ ਮਾਮਲੇ ’ਚ ਬੈਂਚ ਨੇ ਮੁਲਜ਼ਮ ਦੀ ਪਟੀਸ਼ਨ ’ਤੇ ਦੋ ਜੁਲਾਈ ਨੂੰ ਕੇਂਦਰੀ ਜਾਂਚ ਏਜੰਸੀ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਦੀ 17 ਜੁਲਾਈ ਲਈ ਸੂਚੀਬੱਧ ਕਰਨ ਦੇ ਨਿਰਦੇਸ਼ ਦਿੱਤੇ ਸਨ।
ਇਹ ਵੀ ਪੜ੍ਹੋ: ਸ਼ਹੀਦ ਭਗਤ ਸਿੰਘ ਦੇ ਅੰਤਿਮ ਪੱਤਰ ਦੇ ਮੂਲ ਸ਼ਬਦਾਂ ਨੂੰ ਗਲਤ ਲਿਖਣ ਖਿਲਾਫ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ
ਮੁੱਖ ਮੰਤਰੀ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸਿੰਗਲ ਬੈਂਚ ਨੇ ਇਹ ਵੀ ਕਿਹਾ ਕਿ ਪਟੀਸ਼ਨਕਰਤਾ ਨੇ ਸੀਬੀਆਈ ਦੇ ਇਸ ਮੁਕੱਦਮੇ ’ਚ ਪਹਿਲਾਂ ਹੇਠਲੀ ਅਦਾਲਤ ਦਾ ਰੁਖ ਕਰਨ ਦੀ ਬਜਾਇ ਸਿੱਧਾ ਹਾਈਕੋਰਟ ਦਾ ਦਰਵਾਜ਼ਾ ਕਿਉਂ ਖਡ਼ਕਾਇਆ। ਇਸ ਸਵਾਲ ’ਤੇ ਬਾਅਦ ਵਿਚਾਰ ਕੀਤਾ ਜਾਵੇਗਾ। ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਨਿਆਂਇਕ ਹਿਰਾਸਤ ਤਿਹਾਡ਼ ਜੇਲ੍ਹ ’ਚ ਬੰਦ ਕੇਜਰੀਵਾਲ ਤੋਂ ਅਦਾਲਤ ਦੀ ਇਜ਼ਾਜਤ ’ਤੇ 25 ਜੂਨ ਨੂੰ ਪੱਛਗਿਛ ਕੀਤੀ ਅਤੇ ਅਗਲੇ ਦਿਨ 26 ਜੂਨ ਨੂੰ ਗ੍ਰਿਫ਼ਤਾਰ ਕੀਤਾ, ਜਦੋਂਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਰਾਬ ਨੀਤੀ ਨਾਲ ਸਬੰਧਿਤ ਕਥਿਤ ਘਪਲੇ ਨਾਲ ਜੁੜੇ ਮਨੀ ਲਾਂਡ੍ਰਿੰਗ ਮਾਮਲੇ ’ਚ ਉਨ੍ਹਾਂ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। Delhi High Court
UGC-NET Exam 2024: ਦੋ ਦਿਨ ਪਹਿਲਾਂ ਹੋਈ UGC-NET ਪ੍ਰੀਖਿਆ ਰੱਦ, ਪੇਪਰ ’ਚ ਗੜਬੜ ਦੇ ਸ਼ੱਕ ਕਾਰਨ ਕੇਂਦਰ ਦਾ ਫੈਸਲਾ
ਜਾਂਚ CBI ਨੂੰ ਸੌਂਪੀ | UGC-NET Exam 2024
ਨਵੀਂ ਦਿੱਲੀ (ਏਜੰਸੀ)। ਕੇਂਦਰ ਸਰਕਾਰ ਨੇ 19 ਜੂਨ, ਬੁੱਧਵਾਰ ਨੂੰ ਹੋਈ ਯੂਜੀਟੀ-ਨੀਟ ਦੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ। ਇਸ ਪ੍ਰੀਖਿਆ ਇੱਕ ਦਿਨ ਪਹਿਲਾਂ ਹੀ ਭਾਵ 18 ਜੂਨ ਦਿਨ ਮੰਗਲਵਾਰ ਨੂੰ ਹੋਈ ਸੀ। ਦੋ ਸ਼ਿਫਟਾਂ ’ਚ ਓਐੱਮਆਰ ਭਾਵ ਪੈੱਨ ਤੇ ਪੇਪਰ ਮੋਡ ’ਚ ਕਰਵਾਈ ਗਈ ਸੀ। 19 ਜੂਨ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੂੰ ਗ੍ਰਹਿ ਮੰਤਰਾਲੇ ਦੇ ਭਾਰਤੀ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ ਤੋਂ ਪ੍ਰੀਖਿਆ ’ਚ ਬੇਨਿਯਮੀਆਂ ਬਾਰੇ ਜਾਣਕਾਰੀ ਮਿਲੀ ਸੀ। (UGC-NET Exam 2024)
ਇਹ ਵੀ ਪੜ੍ਹੋ : Weather : ਮੌਸਮ ਅਨੁਸਾਰ ਬਦਲੋ ਜੀਵਨਸ਼ੈਲੀ
ਸਿੱਖਿਆ ਮੰਤਰਾਲੇ ਨੇ ਕਿਹਾ ਕਿ ਪਹਿਲੀ ਨਜ਼ਰ ’ਚ ਇਹ ਸੰਕੇਤ ਮਿਲਦਾ ਹੈ ਕਿ ਪ੍ਰੀਖਿਆ ਕਰਵਾਉਣ ’ਚ ਇਮਾਨਦਾਰੀ ਨਹੀਂ ਰੱਖੀ ਗਈ ਸੀ। ਇਸ ਤੋਂ ਬਾਅਦ ਸਿੱਖਿਆ ਮੰਤਰਾਲੇ ਨੇ ਪ੍ਰੀਖਿਆ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਨੈਸ਼ਨਲ ਟੈਸਟਿੰਗ ਏਜੰਸੀ ਨੂੰ ਇਸ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਵੱਖਰੇ ਤੌਰ ’ਤੇ ਸਾਂਝੀ ਕੀਤੀ ਜਾਵੇਗੀ। ਕੇਂਦਰ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਹੈ। ਯੂਜੀਸੀ ਨੈੱਟ ਪ੍ਰੀਖਿਆ ਪੀਐੱਚਡੀ ਦਾਖਲੇ, ਜੁਨੀਅਰ ਰਿਸਰਚ ਫੈਲੋਸ਼ਿਪ ਭਾਵ ਜੈਆਰਐੱਫ ਅਤੇ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ’ਚ ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ ਲਈ ਕਰਵਾਈ ਜਾਂਦੀ ਹੈ। (UGC-NET Exam 2024)
ਪੈੱਨ-ਪੇਪਰ ਮੋਡ ’ਚ ਹੋਈ ਸੀ ਪ੍ਰੀਖਿਆ | UGC-NET Exam 2024
ਯੂਜੀਸੀ ਨੈੱਟ ਪ੍ਰੀਖਿਆ 83 ਵਿਸ਼ਿਆਂ ’ਚ ਕਰਵਾਈ ਗਈ ਸੀ। ਇਮਤਿਹਾਨ ਉਸੇ ਦਿਨ 2 ਸ਼ਿਫਟਾਂ ’ਚ ਲਿਆ ਗਿਆ। ਪਹਿਲੀ ਸ਼ਿਫਟ ਸਵੇਰੇ 9:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਅਤੇ ਦੂਜੀ ਸ਼ਿਫਟ 3 ਵਜੇ ਤੋਂ 6 ਵਜੇ ਤੱਕ ਸੀ। (UGC-NET Exam 2024)
ਯੂਜੀਸੀ ਦੇ ਪ੍ਰਧਾਨ ਐੱਮ ਜਗਦੀਸ਼ ਕੁਮਾਰ ਨੇ ਦੱਸਿਆ ਹੈ ਕਿ ਇਹ ਪ੍ਰੀਖਿਆ ਦੇਸ਼ ਦੇ 317 ਸ਼ਹਿਰਾਂ ’ਚ ਕਰਵਾਈ ਗਈ ਸੀ। 11.21 ਲੱਖ ਤੋਂ ਵੀ ਜ਼ਿਆਦਾ ਰਜਿਸਟਰਡ ਉਮੀਦਵਾਰਾਂ ’ਚੋਂ ਲਗਭਗ 81 ਫੀਸਦੀ ਹਾਜ਼ਰ ਹੋਏ।
ਇਸ ਤੋਂ ਪਹਿਲਾਂ ਯੂਜੀਟੀ, ਨੈੱਟ ਪ੍ਰੀਖਿਆ ਆਨਲਾਈਨ ਸੀਬੀਟੀ ਭਾਵ ਕੰਪਿਊਟਰ ਆਧਾਰਿਤ ਪ੍ਰੀਖਿਆ ਸੀ। ਇਹ ਬਦਲਾਅ ਇਸ ਲਈ ਕੀਤਾ ਗਿਆ ਹੈ ਤਾਂ ਜੋ ਪ੍ਰੀਖਿਆ ਸਾਰੇ ਵਿਸ਼ਿਆਂ ਅਤੇ ਸਾਰੇ ਕੇਂਦਰਾਂ ’ਤੇ ਇੱਕੋ ਦਿਨ ਲਈ ਜਾ ਸਕੇ। ਇਸ ਤੋਂ ਇਲਾਵਾ ਦੂਰ-ਦੁਰਾਡੇ ਦੇ ਕੇਂਦਰਾਂ ’ਚ ਵੀ ਪ੍ਰੀਖਿਆਵਾਂ ਲਈਆਂ ਜਾ ਸਕਦੀਆਂ ਹਨ। (UGC-NET Exam 2024)
West Bengal SSC Recruitment Case: ਬੰਗਾਲ ਅਧਿਆਪਕ ਭਰਤੀ ਘੁਟਾਲਾ, CBI ਜਾਂਚ ’ਤੇ SC ਦੀ ਰੋਕ
ਕੋਰਟ ਨੇ ਪੁੱਛਿਆ, ਕੀ 25 ਹਜ਼ਾਰ ਨਿਯੁਕਤੀਆਂ ਤੋਂ ਸਹੀ ਤੇ ਗਲਤ ਨੂੰ ਵੱਖ ਕੀਤਾ ਜਾ ਸਕਦਾ ਹੈ? | (West Bengal SSC Recruitment Case)
ਕੋਲਕਾਤਾ (ਏਜੰਸੀ)। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਬੰਗਾਲ ਅਧਿਆਪਕ ਭਰਤੀ ਘੁਟਾਲੇ ’ਚ ਸਰਕਾਰੀ ਅਧਿਕਾਰੀਆਂ ਖਿਲਾਫ਼ ਸੀਬੀਆਈ ਜਾਂਚ ’ਤੇ ਰੋਕ ਲਾ ਦਿੱਤੀ। ਸੁਪਰੀਮ ਕੋਰਟ ਨੇ ਪੁੱਛਿਆ ਹੈ ਕਿ ਕੀ ਸਹੀ ਢੰਗ ਨਾਲ ਕੀਤੀਆਂ ਅਧਿਆਪਕਾਂ ਦੀਆਂ ਨਿਯੁਕਤੀਆਂ ਨੂੰ 25 ਹਜਾਰ ਨਿਯੁਕਤੀਆਂ ਤੋਂ ਵੱਖ ਕੀਤਾ ਜਾ ਸਕਦਾ ਹੈ? ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 6 ਮਈ ਨੂੰ ਕਰੇਗਾ। ਪਟੀਸ਼ਨ ’ਚ ਕਿਹਾ ਗਿਆ ਸੀ ਕਿ ਹਾਈਕੋਰਟ ਦੇ ਉਸ ਹੁਕਮ ’ਤੇ ਰੋਕ ਲਾਈ ਜਾਵੇ, ਜਿਸ ’ਚ ਸਾਰੀਆਂ ਨਿਯੁਕਤੀਆਂ ਰੱਦ ਕੀਤੀਆਂ ਗਈਆਂ ਹਨ। (West Bengal SSC Recruitment Case)
Sirsa: 76ਵਾਂ ਰੂਹਾਨੀ ਸਥਾਪਨਾ ਦਿਵਸ, ਡੇਰਾ ਸੱਚਾ ਸੌਦਾ ਦੀ ਧਰਤੀ ‘ਤੇ ਸ਼ਰਧਾ ਦਾ ਸਮੁੰਦਰ, ਦੇਖੋ ਤਸਵੀਰਾਂ ਤੇ ਵੀ…
ਇਸ ’ਤੇ 6 ਮਈ ਨੂੰ ਵਿਚਾਰ ਕੀਤਾ ਜਾਵੇਗਾ। ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਵੇਖੋ ਇਹ ਕਿਵੇਂ ਕੀਤਾ ਗਿਆ ਹੈ।  ਓਐੱਮਆਰ ਸੀਟਾਂ ਪੂਰੀ ਤਰ੍ਹਾਂ ਨਸ਼ਟ ਹੋ ਗਈਆਂ। ਸ਼ੀਸ਼ੇ ਦੀਆਂ ਤਸਵੀਰਾਂ ਨਹੀਂ ਹਨ। ਜਿਹੜੇ ਪੈਨਲ ਵਿੱਚ ਨਹੀਂ ਸਨ, ਉਨ੍ਹਾਂ ਨੂੰ ਭਰਤੀ ਕੀਤਾ ਗਿਆ। ਇਹ ਪੂਰੀ ਤਰ੍ਹਾਂ ਧੋਖਾਧੜੀ ਹੈ। ਸੀਨੀਅਰ ਵਕੀਲ ਰਾਕੇਸ਼ ਦਿਵੇਦੀ ਨੇ ਹਾਈ ਕੋਰਟ ਦੇ ਫੈਸਲੇ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨਿਯੁਕਤੀਆਂ ਰੱਦ ਕਰ ਦਿੱਤੀਆਂ ਗਈਆਂ ਹਨ। (West Bengal SSC Recruitment Case)
ਜਦਕਿ ਸੀਬੀਆਈ ਨੇ ਹੁਣ ਤੱਕ ਜਾਂਚ ’ਚ ਸਿਰਫ 8000 ਨਿਯੁਕਤੀਆਂ ਵਿੱਚ ਖਾਮੀਆਂ ਪਾਈਆਂ ਹਨ। ਸਕੂਲ ਸੇਵਾ ਕਮਿਸ਼ਨ ਨੇ ਇਹ ਵੀ ਕਿਹਾ ਕਿ ਜੋ ਨਿਯੁਕਤੀਆਂ ਸਹੀ ਢੰਗ ਨਾਲ ਕੀਤੀਆਂ ਜਾ ਸਕਦੀਆਂ ਸਨ, ਉਨ੍ਹਾਂ ਨੂੰ ਵੱਖ ਕੀਤਾ ਜਾ ਸਕਦਾ ਸੀ। ਦਰਅਸਲ, ਕਲਕੱਤਾ ਹਾਈ ਕੋਰਟ ਨੇ ਸੋਮਵਾਰ (22 ਅਪਰੈਲ) ਨੂੰ 2016 ’ਚ ਕੀਤੀਆਂ ਗਈਆਂ 25 ਹਜਾਰ 753 ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਸੀ। ਹਾਈ ਕੋਰਟ ਨੇ ਇਨ੍ਹਾਂ ਅਧਿਆਪਕਾਂ ਨੂੰ 7-8 ਸਾਲਾਂ ਦੌਰਾਨ ਮਿਲੀ ਤਨਖਾਹ 12 ਫੀਸਦੀ ਵਿਆਜ ਸਮੇਤ ਵਾਪਸ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਸ ਲਈ 6 ਹਫਤਿਆਂ ਦਾ ਸਮਾਂ ਦਿੱਤਾ ਹੈ। (West Bengal SSC Recruitment Case)
ਕੀ ਹੈ ਬੰਗਾਲ ਅਧਿਆਪਕ ਭਰਤੀ ਘੁਟਾਲਾ? | (West Bengal SSC Recruitment Case)
ਪੱਛਮੀ ਬੰਗਾਲ ਦੀ ਸਰਕਾਰ ਨੇ 2016 ਵਿੱਚ ਰਾਜ ਪੱਧਰੀ ਚੋਣ ਟੈਸਟ-2016 ਰਾਹੀਂ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ ਲਈ ਅਧਿਆਪਨ ਅਤੇ ਗੈਰ-ਅਧਿਆਪਕ ਸਟਾਫ ਦੀ ਭਰਤੀ ਕੀਤੀ ਸੀ। ਉਦੋਂ 23 ਲੱਖ ਤੋਂ ਜ਼ਿਆਦਾ ਲੋਕਾਂ ਨੇ 24,640 ਖਾਲੀ ਅਸਾਮੀਆਂ ਲਈ ਭਰਤੀ ਪ੍ਰੀਖਿਆ ਦਿੱਤੀ ਸੀ। ਇਸ ਭਰਤੀ ’ਚ 5 ਤੋਂ 15 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਇਸ ਮਾਮਲੇ ’ਚ ਕਲਕੱਤਾ ਹਾਈ ਕੋਰਟ ਨੂੰ ਕਈ ਸ਼ਿਕਾਇਤਾਂ ਮਿਲੀਆਂ ਸਨ। ਸੀਬੀਆਈ ਨੇ ਭਰਤੀ ਬੇਨਿਯਮੀਆਂ ਦੇ ਮਾਮਲੇ ’ਚ ਰਾਜ ਦੇ ਸਾਬਕਾ ਸਿੱਖਿਆ ਮੰਤਰੀ ਪਾਰਥ ਚੈਟਰਜੀ, ਉਨ੍ਹਾਂ ਦੀ ਕਰੀਬੀ ਸਹਿਯੋਗੀ ਅਰਪਿਤਾ ਮੁਖਰਜੀ ਤੇ ਕੁਝ ਐਸਐਸਸੀ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਸੀ। (West Bengal SSC Recruitment Case)
ਨਫੇ ਸਿੰਘ ਰਾਠੀ ਕਤਲ ਕੇਸ ਦੀ ਜਾਂਚ ਕਰੇਗੀ CBI
ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ’ਚ ਉਠਿਆ ਮਾਮਲਾ | Nafe Singh Rathi
ਸਰਕਾਰ ਨੇ ਕਿਹਾ-ਸੀਬੀਆਈ ਜਾਂਚ ਲਈ ਤਿਆਰ | Nafe Singh Rathi
ਝੱਜਰ (ਏਜੰਸੀ)। ਹਰਿਆਣਾ ਦੇ ਝੱਜਰ ’ਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ਦੇ ਕਤਲ ਦੀ ਸੀਬੀਆਈ ਜਾਂਚ ਹੋਵੇਗੀ। ਨੈਫੇ ਸਿੰਘ ਰਾਠੀ ਦੇ ਕਤਲ ਦਾ ਮਾਮਲਾ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਉਠਿਆ। ਕਾਂਗਰਸ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਾਈ ਕੋਰਟ ਦੇ ਜੱਜ ਜਾਂ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ। ਗ੍ਰਹਿ ਮੰਤਰੀ ਅਨਿਲ ਵਿਜ ਨੇ ਜਵਾਬ ਦਿੱਤਾ ਕਿ ਅਸੀਂ ਅਜਿਹੀ ਜਾਂਚ ਕਰਵਾਉਣ ਲਈ ਤਿਆਰ ਹਾਂ। ਰਾਠੀ ਦਾ (25 ਫਰਵਰੀ) ਸ਼ਾਮ ਨੂੰ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਕਤਲ ਕੇਸ ਵਿੱਚ ਨਾਮਜ਼ਦ 7 ਮੁਲਜ਼ਮਾਂ ਸਮੇਤ ਕੁੱਲ 12 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਨਫੇ ਸਿੰਘ ਰਾਠੀ ’ਤੇ ਇੱਕ ਸਾਲ ਪਹਿਲਾਂ ਭਾਜਪਾ ਆਗੂ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਸੀ। (Nafe Singh Rathi)
ਪਰਾਲੀ ਦੇ ਡੰਪ ਨੂੰ ਲੱਗੀ ਅੱਗ, ਕਰੋੜਾਂ ਰੁਪਏ ਦੇ ਨੁਕਸਾਨ ਹੋਣ ਦਾ ਖਦਸਾ
ਰਾਠੀ ਦੇ ਪਰਿਵਾਰ ਨੇ ਭਾਜਪਾ ਆਗੂ ਦੇ ਰਿਸ਼ਤੇਦਾਰਾਂ ’ਤੇ ਹੱਤਿਆ ਦੇ ਇਰਾਦੇ ਦਾ ਦੋਸ਼ ਲਾਇਆ ਹੈ। ਮੁਲਜ਼ਮਾਂ ਦੀ ਸੂਚੀ ’ਚ ਭਾਜਪਾ ਆਗੂ ਦੇ ਪੁੱਤਰ ਤੇ ਭਰਾ ਤੇ ਹੋਰ ਰਿਸ਼ਤੇਦਾਰਾਂ ਦੇ ਨਾਂਅ ਵੀ ਸ਼ਾਮਲ ਹਨ। ਦਰਅਸਲ ਪਿਛਲੇ ਸਾਲ ਜਨਵਰੀ ’ਚ ਬਹਾਦਰਗੜ੍ਹ ਦੇ ਭਾਜਪਾ ਆਗੂ ਜਗਦੀਸ਼ ਰਾਠੀ ਨੇ ਖੁਦਕੁਸ਼ੀ ਕਰ ਲਈ ਸੀ। ਹਰਿਆਣਾ ਦੇ ਸਾਬਕਾ ਮੰਤਰੀ ਮਾਂਗੇ ਰਾਮ ਨੰਬਰਦਾਰ ਦੇ ਪੁੱਤਰ ਜਗਦੀਸ਼ ਰਾਠੀ ਨੇ ਪਹਿਲਾਂ ਜ਼ਹਿਰ ਖਾਣ ਦੇ ਕੁਝ ਦਿਨ ਪਹਿਲਾਂ ਇੱਕ ਆਡੀਓ ਕਲਿੱਪ ਜਾਰੀ ਕਰਕੇ ਨਫੇ ਸਿੰਘ ਰਾਠੀ ’ਤੇ ਦੋਸ਼ ਲਾਇਆ ਸੀ। ਆਡੀਓ ਕਲਿੱਪ ’ਚ ਰਾਠੀ ਸਮੇਤ ਕਈ ਲੋਕਾਂ ਦਾ ਜ਼ਿਕਰ ਹੈ। ਉਸ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ 2019 ਵਿੱਚ ਉਸ ਦੀ ਦੁਕਾਨ ਹੜੱਪ ਲਈ ਸੀ। ਉਸ ਦੀ ਜੱਦੀ ਜ਼ਮੀਨ ਅਤੇ ਮਕਾਨ ਵੀ ਹੜੱਪਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਰਾਠੀ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਪਰ ਅਦਾਲਤ ਨੇ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। (Nafe Singh Rathi)
ਹਰਿਆਣਾ ਦੇ ਸਾਬਕਾ CM ਭੁਪਿੰਦਰ ਹੁੱਡਾ ਤੋਂ ED ਦੀ ਪੂੱਛਗਿੱਛ
ਮਨੀ ਲਾਡਰਿੰਗ ਮਾਮਲੇ ’ਚ ਹੋ ਹੋਏ ਸਵਾਲ-ਜਵਾਬ | Bhupinder Hooda
ਦਿੱਲੀ ਸਥਿਤ ਈਡੀ ਦਫਤਰ ’ਚ ਹੋਈ ਪੁੱਛਗਿੱਛ | Bhupinder Hooda
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੋਂ ਈਡੀ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਭੁਪਿੰਦਰ ਸਿੰਘ ਹੁੱਡਾ ਹਰਿਆਣਾ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਹ ਕਾਂਗਰਸ ਦੇ ਸੀਨੀਅਰ ਨੇਤਾ ਵੀ ਹਨ। ਇਹ ਪੁੱਛਗਿੱਤ ਉਨ੍ਹਾਂ ਤੋਂ ਮੰਨੀ ਲਾਡਰਿੰਗ ਦੇ ਮਾਮਲੇ ’ਚ ਹੋ ਰਹੀ ਹੈ। ਦੱਸ ਦੇਈਏ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਨੂੰ ਦਿੱਲੀ ਦੇ ਈਡੀ ਦਫਤਰ ’ਚ ਬੁਲਾਇਆ ਗਿਆ ਹੈ ਅਤੇ ਉਨ੍ਹਾਂ ਤੋਂ ਲਗਭਗ ਪਿਛਲੇ 2 ਘੰਟਿਆਂ ਤੋਂ ਪੁੱਛਗਿੱਛ ਚੱਲ ਰਹੀ ਹੈ। ਈਡੀ ਵੱਲੋਂ ਭੁਪਿੰਦਰ ਹੁੱਡਾ ਨੂੰ ਸੰਮਨ ਭੇਜਿਆ ਗਿਆ ਸੀ, ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਹੁੱਡਾ ਨੂੰ ਕਰੀਬ 11 ਵਜੇ ਈਡੀ ਦਫਤਰ ’ਚ ਸੱਦਿਆ ਗਿਆ ਸੀ। (Bhupinder Hooda)
Murder : ਜਲੰਧਰ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਲੈਦਰ ਕੰਪਲੈਕਸ ਨੇੜੇ ਸੁੱਟੀ ਲਾਸ਼
ਦੱਸ ਦੇਈਏ ਕਿ ਈਡੀ ਦੀ ਇਹ ਜਾਂਚ ਸਾਲ 2004 ਤੋਂ 2007 ਵਿਚਕਾਰ ਹਰਿਆਣਾ ਦਾ ਮਾਨੇਸਰ ’ਚ ਜ਼ਮੀਨ ਦੇ ਗੈਰ-ਕਾਨੂੰਨੀ ਐਕਵਾਇਰ ਨਾਲ ਸਬੰਧਿਤ ਹੈ। ਉਸ ਸਮੇਂ ਇਸ ਮਾਮਲੇ ’ਚ ਕਈ ਕਿਸਾਨਾਂ ਨੇ ਦੋਸ਼ ਲਾਇਆ ਸੀ ਕਿ ਸਾਡੇ ਨਾਲ ਲਗਭਗ 1500 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਇਸ ਮਾਮਲੇ ’ਚ ਹਰਿਆਣਾ ਪੁਲਿਸ ਵੱਲੋਂ ਸਤੰਬਰ 2016 ’ਚ ਐੱਫਆਈਆਰ ਦੀ ਦਰਜ਼ ਕੀਤੀ ਗਈ ਸੀ। ਇਸ ਮਾਮਲੇ ’ਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੀ ਜਾਂਚ ਕਰ ਰਹੀ ਹੈ। (Bhupinder Hooda)
ਪੰਜਾਬ ਪੁਲਿਸ ਨੂੰ ਸੀਬੀਆਈ ਜਾਂਚ ਦੇ ਦਸਤਾਵੇਜ਼ ਦੇਣੇ ਹੋਣਗੇ (Sacrilege Case)
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ (Sacrilege Case) ਵਿੱਚ ਪੂਜਨੀਕ ਗੁਰੂ ਜੀ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਪਟੀਸ਼ਨ ਨੂੰ ਸਵੀਕਾਰ ਕਰਦਿਆਂ ਮਾਣਯੋਗ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਬੇਅਦਬੀ ਮਾਮਲੇ ਵਿੱਚ ਸੀਬੀਆਈ ਵੱਲੋਂ ਕੀਤੀ ਗਈ ਜਾਂਚ ਦੇ ਸਾਰੇ ਦਸਤਾਵੇਜ਼ ਪਟੀਸ਼ਨਰ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਸਰਸਾ ’ਚ ਤੇਜ਼ ਮੀਂਹ, ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
ਪੂਜਨੀਕ ਗੁਰੂ ਜੀ ਦੀ ਵੱਲੋਂ ਦਾਇਰ ਇਸ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਸਿਆਸੀ ਕਾਰਨਾਂ ਕਰਕੇ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਪਟੀਸ਼ਨ ਵਿੱਚ ਬੇਅਦਬੀ ਮਾਮਲਿਆਂ ਵਿੱਚ ਸੀਬੀਆਈ ਵੱਲੋਂ ਕੀਤੀ ਗਈ ਜਾਂਚ ਦਾ ਸਾਰਾ ਰਿਕਾਰਡ ਦੇਣ ਦੀ ਮੰਗ ਕੀਤੀ ਗਈ ਸੀ। ਸੀਬੀਆਈ ਨੇ ਇਸ ਮਾਮਲੇ ਦੀ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਸੀ ਜਿਸ ਵਿੱਚ ਮੁਲਜ਼ਮਾਂ ਦੇ ਲਾਈ ਡਿਟੈਕਟਰ ਟੈਸਟ, ਬ੍ਰੇਨ ਮੈਪਿੰਗ ਟੈਸਟ, ਫਿੰਗਰ ਪ੍ਰਿੰਟ, ਹੈਂਡ ਰਾਈਟਿੰਗ ਆਦਿ ਦੀ ਜਾਂਚ ਕੀਤੀ ਗਈ ਸੀ। ਇਨ੍ਹਾਂ ਸਾਰੀਆਂ ਜਾਂਚਾਂ ਵਿੱਚ ਸੀਬੀਆਈ ਨੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ।
ਮਾਣਯੋਗ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਸੀਬੀਆਈ ਜਾਂਚ ਦੇ ਦਸਤਾਵੇਜ਼ ਹੇਠਲੀ ਅਦਾਲਤ ‘ਚ ਰੱਖਣ ਦੇ ਹੁਕਮ ਦਿੱਤੇ ਸਨ। ਪਰ ਪੰਜਾਬ ਪੁਲਿਸ ਨੇ ਡੇਰਾ ਸ਼ਰਧਾਲੂਆਂ ਦੀ ਬੇਗੁਨਾਹੀ ਦੇ ਇਨ੍ਹਾਂ ਦਸਤਾਵੇਜ਼ਾਂ ਨੂੰ ਛੁਪਾ ਕੇ ਰੱਖਿਆ। ਹੁਣ ਮਾਣਯੋਗ ਹਾਈਕੋਰਟ ਦੇ ਹੁਕਮਾਂ ‘ਤੇ ਇਹ ਸਾਰੇ ਦਸਤਾਵੇਜ਼ ਪੰਜਾਬ ਪੁਲਿਸ ਨੂੰ ਇੱਕ ਹਫ਼ਤੇ ਦੇ ਅੰਦਰ ਦੇਣ ਹੋਣਗੇ।
ਕੇਜਰੀਵਾਲ CBI ਦਫ਼ਤਰ ਪਹੁੰਚੇ, ਧਰਨੇ ’ਤੇ ਬੈਠੇ ਪੰਜਾਬ ਦੇ CM ਭਗਵੰਤ ਮਾਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। CBI ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Kejriwal) ਤੋਂ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਪੁੱਛਗਿੱਛ ਕਰੇਗੀ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਸੀਬੀਆਈ ਦਫਤਰ ਪਹੁੰਚੇ ਹਨ। ਇਸ ਤੋਂ ਪਹਿਲਾਂ ਉਹ ਰਾਜਘਾਟ ਗਏ ਸਨ। ਫਿਰ ਉਨ੍ਹਾਂ ਟਵੀਟ ਕੀਤਾ ਕਿ ਅਸੀਂ ਬਾਪੂ ਦੇ ਦਰਸਾਏ ਮਾਰਗ ’ਤੇ ਚੱਲ ਰਹੇ ਹਾਂ, ਅਸੀਂ ਬੇਇਨਸਾਫੀ ਅਤੇ ਜੁਲਮ ਦੇ ਖਿਲਾਫ਼ ਸੱਚ ਦੇ ਰਾਹ ’ਤੇ ਹਾਂ। ਅੰਤ ਵਿੱਚ ਸੱਚ ਦੀ ਜਿੱਤ ਹੋਵੇਗੀ।
ਦੱਸ ਦੇਈਏ ਕਿ ਇਸ ਮਾਮਲੇ ’ਚ ਪਹਿਲੀ ਵਾਰ ਕੇਜਰੀਵਾਲ (Kejriwal) ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਕੇਜਰੀਵਾਲ ਦੇ ਸਮੱਰਥਨ ਵਿੱਚ ਆ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਜਰੀਵਾਲ ਪੁੱਛਗਿੱਛ ਵਿੱਚ ਸ਼ਾਮਲ ਹਨ, ਉਦੋਂ ਤੱਕ ਸਾਰੇ ਆਗੂ ਇੱਥੇ ਮੌਜ਼ੂਦ ਰਹਿਣਗੇ ਅਤੇ ਰਾਘਵ ਚੱਢਾ ਵੀ ਉਨ੍ਹਾਂ ਨਾਲ ਮੌਜ਼ੂਦ ਹਨ।
ਇਹ ਵੀ ਪੜ੍ਹੋ: ਅੱਤ ਨਾਲ ਹੀ ਹੋਇਆ ਅੱਤ ਦਾ ਅੰਤ, ਖੱਬੇ ਪੱਖੀਆਂ ਦੇ ਨਿਸ਼ਾਨੇ ’ਤੇ ਯੋਗੀ
"Agency investigates on merit," CBI official on summon to Kejriwal on Delhi excise policy case
Read @ANI Story | https://t.co/0QwcGJeHFo#ArvindKejriwal #CBI #DelhiCM #Delhiexcisepolicy #Delhiliquorpolicy #AAP pic.twitter.com/l5gThmWgRb
— ANI Digital (@ani_digital) April 16, 2023
देश को शिक्षा-स्वास्थ्य मॉडल देने की सजा @ArvindKejriwal जी को मिल रही है।
इस जुल्म के ख़िलाफ़ AAP की लड़ाई जारी रहेगी।
केजरीवाल जी झुकेंगे नहीं, तानाशाही के ख़िलाफ़ लड़ते रहेंगे।
इस देश में दो शाह हैं
एक तानाशाह, दूसरा Amit Shah
– AAP MP @SanjayAzadSln #KejriwalRukegaNahi pic.twitter.com/2nhBYiArhI
— AAP (@AamAadmiParty) April 16, 2023
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ