strike - Sach Kahoon Punjabi
Punjab Tehsildar News: ਪੰਜਾਬ ਦੇ ਤਹਿਸੀਲਦਾਰ ਵਿਜੀਲੈਂਸ ਤੋਂ ਖ਼ਾਸੇ ਨਰਾਜ਼, ਅਣਮਿਥੇ ਸਮੇਂ ਲਈ ਹੜਤਾਲ ਦੀ ਚਿਤਾਵਨੀ
ਸੋਮਵਾਰ ਨੂੰ ਮਾਲ ਮੰਤਰੀ ਹਰਦੀਪ ਸਿੰਘ ਨਾਲ ਕਰਨਗੇ ਤਹਿਸੀਲਦਾਰ ਮੀਟਿੰਗ
Punjab Tehsildar News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਤਹਿਸੀਲਦਾਰ ਇੱਕ ਵਾਰ ਫਿਰ ਹੜਤਾਲ ’ਤੇ ਜਾਣ ਤਿਆਰੀ ਵਿੱਚ ਹਨ, ਕਿਉਂਕਿ ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਵੱਲੋਂ ਕਥਿਤ ਤੌਰ ’ਤੇ ਵਿਸ਼ਵਾਸ ਦਿੱਤੇ ਜਾਣ ਦੇ ਬਾਵਜ਼ੂਦ ਵੀ ਤਹਿਸੀਲਦਾਰ ਯੂਨੀਅਨ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ ਹੈ। ਤਹਿਸੀਲਦਾਰਾਂ ਨੇ ਪੰਜਾਬ ਸਰਕਾਰ ਨੂੰ 2 ਦਿਨ ਦਾ ਸਮਾਂ ਦਿੰਦੇ ਹੋਏ ਮੰਗਲਵਾਰ ਸ਼ਾਮ ਤੱਕ ਕਾਰਵਾਈ ਕਰਨ ਲਈ ਕਿਹਾ ਹੈ। ਜੇਕਰ ਇਸ ਸਮੇਂ ਦੌਰਾਨ ਕਾਰਵਾਈ ਨਾ ਹੁੰਦੀ ਹੈ ਤਾਂ ਬੁੱਧਵਾਰ ਤੋਂ ਪੰਜਾਬ ਭਰ ਵਿੱਚ ਤਹਿਸੀਲਦਾਰ ਹੜਤਾਲ ਕਰਦੇ ਹੋਏ ਮੁਕੰਮਲ ਰੂਪ ਵਿੱਚ ਰਜਿਸਟਰੀ ਅਤੇ ਹੋਰ ਕੰਮਾਂ ਨੂੰ ਛੱਡ ਦੇਣਗੇ। ਇਹ ਹੜਤਾਲ ਵੀ ਅਣਮਿਥੇ ਸਮੇਂ ਲਈ ਹੀ ਰਹੇਗੀ।
ਇਹ ਵੀ ਪੜ੍ਹੋ: Punjab Breaking News: ਡੱਲੇਵਾਲ ਨੂੰ ਮਿਲਣ ਪਹੁੰਚੇ ਗ੍ਰਹਿ ਮੰਤਰਾਲੇ ਦੇ ਡਾਇਰੈਕਟਰ ਤੇ DGP ਗੌਰਵ ਯਾਦਵ, ਕਹੀ ਇਹ ਵੱਡ…
ਚੰਡੀਗੜ੍ਹ ਵਿਖੇ ਤਹਿਸੀਲਦਾਰ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਲਛਮਣ ਦਾਸ ਰੰਧਾਵਾ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਤਪਾ ਮੰਡੀ ਵਿਖੇ ਤੈਨਾਤ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਨੂੰ ਵਿਜੀਲੈਂਸ ਦੇ ਇੱਕ ਇੰਸਪੈਕਟਰ ਵੱਲੋਂ ਸਾਜ਼ਿਸ਼ ਦੇ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸੁਖਚਰਨ ਸਿੰਘ ਚੰਨੀ ਇਸ ਸਮੇਂ ਤਹਿਸੀਲਦਾਰ ਯੂਨੀਅਨ ਦੇ ਪ੍ਰਧਾਨ ਅਤੇ ਉਨ੍ਹਾਂ ਨੂੰ ਸੋਚੀ ਸਮਝੀ-ਸਾਜ਼ਿਸ਼ ਦੇ ਤਹਿਤ ਹੀ ਫਸਾਇਆ ਗਿਆ ਸੀ।
ਤਪਾ ਮੰਡੀ ਦੇ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਨੂੰ ਕੀਤਾ ਗਿਆ ਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਇਸ ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਤਹਿਸੀਲਦਾਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤਾਂ ਮਾਲ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਇਸ ਮਾਮਲੇ ਵਿੱਚ ਵਿਜੀਲੈਂਸ ਹੀ ਜਾਂਚ ਕਰਕੇ ਰਿਪੋਰਟ ਪੇਸ਼ ਕਰੇਗੀ ਅਤੇ ਸ਼ੁਰੂਆਤੀ ਰਿਪੋਰਟ ਵਿੱਚ ਸਾਫ਼ ਹੋ ਗਿਆ ਹੈ ਕਿ ਤਪਾ ਮੰਡੀ ਵਿਖੇ ਇੱਕ ਵਸੀਕਾ ਨਵੀਸ ਦੀ ਨਰਾਜ਼ਗੀ ਤਹਿਸੀਲਦਾਰ ਨਾਲ ਹੋ ਗਈ ਸੀ, ਜਿਸ ਤੋਂ ਬਾਅਦ ਉਸ ਵਸੀਕਾ ਨਵੀਸ ਨੇ ਤਹਿਸੀਲਦਾਰ ਨੂੰ ਆਪਣੇ ਸਾਥੀ ਵਿਜੀਲੈਂਸ ਇੰਸਪੈਕਟਰ ਨਾਲ ਮਿਲ ਕੇ ਰਿਸ਼ਵਤ ਦੇ ਝੂਠੇ ਕੇਸ ਵਿੱਚ ਫਸਾ ਦਿੱਤਾ ਸੀ। Punjab Tehsildar News
ਉਨ੍ਹਾਂ ਕਿਹਾ ਕਿ ਇਹ ਸ਼ੁਰੂਆਤੀ ਜਾਂਚ ਵਿੱਚ ਸਾਰਾ ਕੁਝ ਸਪੱਸ਼ਟ ਹੋਣ ਦੇ ਬਾਵਜੂਦ ਉਨ੍ਹਾਂ ਦੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੂੰ ਜੇਲ੍ਹ ਵਿੱਚ ਹੀ ਬੰਦ ਰੱਖਿਆ ਹੋਇਆ ਹੈ, ਜਿਹੜਾ ਕਿ ਹੁਣ ਬਰਦਾਸ਼ਤ ਤੋਂ ਬਾਹਰ ਹੈ। ਇਸ ਲਈ ਜੇਕਰ ਅਗਲੇ 2 ਦਿਨਾਂ ਵਿੱਚ ਪ੍ਰਧਾਨ ਨੂੰ ਰਿਹਾਅ ਨਹੀਂ ਕੀਤਾ ਗਿਆ ਤਾਂ ਪੰਜਾਬ ਭਰ ਵਿੱਚ ਤਹਿਸੀਲਦਾਰ ਆਪਣਾ ਕੰਮ ਬੰਦ ਕਰਦੇ ਹੋਏ ਮੁਕੰਮਲ ਹੜਤਾਲ ’ਤੇ ਰਹਿਣਗੇ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਕੈਬਨਿਟ ਮੰਤਰੀ ਹਰਦੀਪ ਮੰਡੀਆਂ ਨਾਲ ਉਨ੍ਹਾਂ ਦੀ ਮੀਟਿੰਗ ਹੈ ਅਤੇ ਇਸ ਮੀਟਿੰਗ ਵਿੱਚ ਉਹ ਰਿਹਾਈ ਦੀ ਮੰਗ ਰੱਖਣਗੇ।
Patiala News: ਐਸਐਸਪੀ ਦਫਤਰ ਅੱਗੇ ਭੁੱਖ ਹੜਤਾਲ ’ਤੇ ਬੈਠੀ ਭਾਜਪਾ ਆਗੂ
ਪੁਲਿਸ ਦੇ ਭਰੋਸੇ ਤੋਂ ਬਾਅਦ ਭੁੱਖ ਹੜਤਾਲ ਖਤਮ ਕੀਤੀ | Patiala News
Patiala News: (ਖੁਸਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਵੱਲੋਂ ਅੱਜ ਸਨੌਰ ਵਿਖੇ ਚੋਣਾਂ ਦੌਰਾਨ ਵਾਪਰੀ ਹਿੰਸਾ ਦੇ ਮੁਲਜ਼ਮਾਂ ਨੂੰ ਕਾਬੂ ਨਾ ਕਰਨ ਸਬੰਧੀ ਐਸਐਸਪੀ ਦਫਤਰ ਨੇੜੇ ਭੁੱਖ ਹੜਤਾਲ ਕੀਤੀ ਗਈ । ਇਸ ਦੌਰਾਨ ਐਸਪੀ ਸਿਟੀ ਵੱਲੋਂ ਭੁੱਖ ਹੜਤਾਲ ਵਾਲੀ ਥਾਂ ’ਤੇ ਪੁੱਜ ਕੇ ਭਰੋਸਾ ਦਿਵਾਇਆ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਐਸਐਸਪੀ ਦਫਤਰ ਦੇ ਬਾਹਰ ਭੁੱਖ ਹੜਤਾਲ ਦੀ ਅਗਵਾਈ ਕਰਦਿਆਂ ਜੈ ਇੰਦਰ ਕੌਰ ਨੇ ਸਨੌਰ ਹਿੰਸਾ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਢਿੱਲੀ ਕਾਰਗੁਜਾਰੀ ਦੀ ਨਿਖੇਧੀ ਕੀਤੀ।
ਇਹ ਵੀ ਪੜ੍ਹੋ: Punjab News: ਪੁਲਿਸ ਤੇ ਕਿਸਾਨਾਂ ’ਚ ਧੱਕਾ-ਮੁੱਕੀ, ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਵਿਰੋਧ
ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਮੁਲਜ਼ਮਾਂ ਨੂੰ ਬਚਾਉਣਾ ਠੀਕ ਨਹੀਂ ਹੈ ਅਤੇ ਪੀੜਤ ਵਿਅਕਤੀਆਂ ਨੂੰ ਇਨਸਾਫ ਮਿਲਣਾ ਜ਼ਰੂਰੀ ਹੈ। ਉਨਾਂ ਆਖਿਆ ਕਿ ਗ੍ਰਿਫ਼ਤਾਰੀਆਂ ਵਿੱਚ 15 ਦਿਨਾਂ ਦੀ ਦੇਰੀ ਨੇ ਕਾਨੂੰਨ ਲਾਗੂ ਕਰਨ ਵਿੱਚ ਲੋਕਾਂ ਦਾ ਭਰੋਸਾ ਤੋੜ ਦਿੱਤਾ ਹੈ। ਅਸੀਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਜਲਦੀ ਨਿਆਂ ਅਤੇ ਜਵਾਬਦੇਹੀ ਦੀ ਮੰਗ ਕਰਦੇ ਹਾਂ।
ਜੈ ਇੰਦਰ ਕੌਰ ਨੇ ‘ਆਪ’ ਸਰਕਾਰ ਦੀ ਕਾਨੂੰਨ ਵਿਵਸਥਾ ਦੀਆਂ ਨਾਕਾਮੀਆਂ ‘ਤੇ ਵਰਦੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਆਪ ਦੇ ਵਿਧਾਇਕ ਵੱਲੋਂ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਪਟਿਆਲਾ ਦੇ ਐਸਪੀ ਸਿਟੀ ਸਰਫਰਾਜ ਆਲਮ ਨੇ ਪ੍ਰਦਰਸ਼ਨਕਾਰੀਆਂ ਨਾਲ ਮੁਲਾਕਾਤ ਕੀਤੀ, ਉਹਨਾਂ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਅਤੇ ਉਹਨਾਂ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਵਿਰੁੱਧ ਛੇਤੀ ਹੀ ਠੋਸ ਕਾਰਵਾਈ ਕੀਤੀ ਜਾਵੇਗੀ। ਇਸ ਭਰੋਸੇ ਤੋਂ ਬਾਅਦ ਭੁੱਖ ਹੜਤਾਲ ਖਤਮ ਕਰ ਦਿੱਤੀ ਗਈ। Patiala News
ਇਸ ਮੌਕੇ ਭਾਜਪਾ ਆਗੂਆਂ ਨੇ ਆਖਿਆ ਕਿ ਸਨੌਰ ਹਿੰਸਾ ਮਾਮਲੇ ਨੇ ਵਿਆਪਕ ਰੋਸ ਫੈਲਾਇਆ ਹੈ ਅਤੇ ਵੱਡੀ ਗਿਣਤੀ ਲੋਕ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਮੌਕੇ ਜੈ ਇੰਦਰ ਕੌਰ ਦੇ ਨਾਲ ਸਾਬਕਾ ਸੰਸਦ ਮੈਂਬਰ ਪਟਿਆਲਾ ਪ੍ਰਨੀਤ ਕੌਰ ਅਤੇ ਹੋਰ ਸੀਨੀਅਰ ਭਾਜਪਾ ਆਗੂ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਪਿਛਲੇ ਦਿਨੀ ਪੰਚਾਇਤੀ ਚੋਣਾਂ ਦੌਰਾਨ ਸਨੌਰ ਵਿਖੇ ਗੋਲੀਬਾਰੀ ਕੀਤੀ ਗਈ ਸੀ ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਸੀ ਇਸ ਦੌਰਾਨ ਪੀੜਤਾਂ ਨੇ ਦੋਸ ਲਗਾਇਆ ਸੀ ਕਿ ਇਹ ਸਭ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਹਿ ’ਤੇ ਵਾਪਰਿਆ ਹੈ।
Punjab News: ਹੜਤਾਲ ’ਤੇ ਨਹੀਂ ਜਾਣਗੇ ਤਹਿਸੀਲਦਾਰ, ਮੰਤਰੀ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ
19 ਤੋਂ 21 ਅਗਸਤ ਤੱਕ ਹੜਤਾਲ ’ਤੇ ਜਾਣ ਦਾ ਕੀਤਾ ਸੀ ਐਲਾਨ | Punjab News
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਭਰ ਦੇ ਤਹਿਸੀਲਦਾਰ ਸੋਮਵਾਰ 19 ਅਗਸਤ ਤੋਂ ਕਿਸੇ ਵੀ ਹੜਤਾਲ ’ਤੇ ਨਹੀਂ ਜਾਣਗੇ ਅਤੇ ਆਪਣੇ ਹੀ ਦਫ਼ਤਰ ਵਿੱਚ ਬੈਠ ਕੇ ਕੰਮ ਕਰਦੇ ਨਜ਼ਰ ਆਉਣਗੇ, ਕਿਉਂਕਿ ਤਹਿਸੀਲਦਾਰ ਯੂਨੀਅਨ ਵੱਲੋਂ ਹੜਤਾਲ ’ਤੇ ਜਾਣ ਸਬੰਧੀ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਤਹਿਸੀਲਦਾਰ ਯੂਨੀਅਨ ਵੱਲੋਂ ਇਹ ਫੈਸਲਾ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਮਾਲ ਵਿਭਾਗ ਦੇ ਸਪੈਸ਼ਲ ਸੀਐੱਸ ਕੇਏਪੀ ਸਿਨਹਾ ਨਾਲ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। Punjab News
ਜਲਦ ਹੀ ਮੰਨ ਲਈ ਜਾਣਗੀਆਂ ਸਾਰੀਆਂ ਜਾਇਜ਼ ਮੰਗਾਂ : ਬ੍ਰਹ ਸ਼ੰਕਰ ਜਿੰਪਾ
ਤਹਿਸੀਲਦਾਰਾਂ ਵੱਲੋਂ ਬੀਤੇ ਦਿਨੀਂ ਇਹ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਦੀਆਂ ਲਟਕਦੀ ਮੰਗਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਪੂਰਾ ਨਹੀਂ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਕਾਫ਼ੀ ਵਾਰ ਪੰਜਾਬ ਦੇ ਮੰਤਰੀ ਤੇ ਅਧਿਕਾਰੀਆਂ ਨਾਲ ਮੀਟਿੰਗ ਹੋ ਗਈ ਹੈ ਪਰ ਉਨ੍ਹਾਂ ਦਾ ਹੱਲ਼ ਨਹੀਂ ਕੀਤਾ ਗਿਆ ਜਿਸ ਕਾਰਨ ਹੀ ਉਨ੍ਹਾਂ ਵੱਲੋਂ 19 ਅਗਸਤ ਤੋਂ 21 ਅਗਸਤ ਤੱਕ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Punjab News: ਪੰਜ ਦਿਨਾਂ ਤੋਂ ਛੱਤ ’ਤੇ ਚੜ੍ਹੇ ਮਹਿਲਾਂ ਪ੍ਰੋਫੈਸਰਾਂ ਨੂੰ ਪੰਜਾਬ ਦੇ ਸਿਹਤ ਮੰਤਰੀ ਨੇ ਉਤਾਰਿਆ ਹੇਠਾਂ
ਇਸ ਹੜਤਾਲ ਸਬੰਧੀ ਪੰਜਾਬ ਸਰਕਾਰ ਨੂੰ ਜਾਣਕਾਰੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀ ਬ੍ਰਹ ਸ਼ੰਕਰ ਜਿੰਪਾ ਦੀ ਡਿਊਟੀ ਲਾਈ ਗਈ ਸੀ ਕਿ ਉਹ ਤੁਰੰਤ ਮੀਟਿੰਗ ਕਰਦੇ ਹੋਏ ਮਾਮਲੇ ਨੂੰ ਖ਼ਤਮ ਕਰਨ ਜਿਸ ਤੋਂ ਬਾਅਦ ਐਤਵਾਰ ਨੂੰ ਸਵੇਰੇ ਚੰਡੀਗੜ੍ਹ ਵਿਖੇ ਇਸ ਸਬੰਧੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ ਕਿ ਅਗਲੇ ਕੁਝ ਹੀ ਦਿਨਾਂ ਵਿੱਚ ਤਹਿਸੀਲਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਤਹਿਸੀਲਦਾਰ ਯੂਨੀਅਨ ਵੱਲੋਂ ਹੜਤਾਲ ’ਤੇ ਜਾਣ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। Punjab News
Strike: ਸਹਾਇਕ ਪ੍ਰੋਫੈਸਰਾਂ ਦੇ ਧਰਨੇ ’ਚ ਗਰਜੇ ਜੋਗਿੰਦਰ ਸਿੰਘ ਉਗਰਾਹਾਂ
ਪ੍ਰੋਫੈਸਰਾਂ ਦੇ ਧਰਨੇ ਨੂੰ ਉਗਰਾਹਾਂ ਨੇ ਦਿੱਤੀ ਹਮਾਇਤ | Strike
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Strike: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਤੇ ਕਾਸਟੀਚੂਐਂਟ ਕਾਲਜਾਂ ’ਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਆਕਦਿਮਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਨੂੰ ਲੈ ਕੇ ਲਾਇਆ ਡੀਨ ਦਫ਼ਤਰ ਅੱਗੇ ਪੱਕਾ ਧਰਨਾ 17 ਵੇ ਦਿਨ ਵਿੱਚ ਪੁੱਜ ਚੁੱਕਾ ਹੈ ਅੱਜ ਗੈਸਟ ਪ੍ਰੋਫੈਸਰਾਂ ਦੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ ਅਤੇ ਗੈਸਟ ਪ੍ਰੋਫੈਸਰਾਂ ਦੇ ਧਰਨੇ ਨੂੰ ਆਪਣੀ ਹਮਾਇਤ ਦਿੱਤੀ।
ਇਸ ਦੌਰਾਨ ਸੰਬੋਧਨ ਕਰਦਿਆਂ ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਦਾ ਉਪ ਕੁਲਪਤੀ ਕੇ. ਕੇ. ਯਾਦਵ ਭਾਰਤ ਸਰਕਾਰ ਦੀਆ ਨਿੱਜੀਕਰਨ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੀਆਂ ਨੀਤੀਆਂ ਨੂੰ ਲਾਗੂ ਕਰਕੇ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਬਰਬਾਦ ਕਰਨਾ ਚਾਹੁੰਦੇ ਹਨ । ਉਹਨਾਂ ਨੇ ਪ੍ਰੋਫੈਸਰਾਂ ਦੇ ਧਰਨੇ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਗੈਸਟ ਫੈਕਲਟੀ ਪ੍ਰੋਫੈਸਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾ ਸਾਡੀ ਯੂਨੀਅਨ ਵੱਡੀ ਗਿਣਤੀ ਵਿਚ ਗੈਸਟ ਫੈਕਲਟੀ ਪ੍ਰੋਫੈਸਰਾਂ ਦੇ ਧਰਨੇ ਵਿੱਚ ਸ਼ਾਮਲ ਹੋਵੇਗੀ, ਇਸ ਸਭ ਲਈ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਦਾ ਕਾਰਜਕਾਰੀ ਵਾਇਸ ਚਾਂਸਲਰ ਸਾਹਿਬ ਜਿੰਮੇਵਾਰ ਹੋਣਗੇ ਅਤੇ ਜੱਥੇਬੰਦੀ ਕਿਸੇ ਦੀ ਵੀ ਨੌਕਰੀ ਖੋਹਣ ਨਹੀਂ ਦੇਵੇਗੀ। Strike
ਇਹ ਵੀ ਪੜ੍ਹੋ: IND Vs SL: ਭਾਰਤੀ ਸ਼ੇਰ ਤੀਜੇ ਮੈਚ ’ਚ ਵੀ ਹੋਏ ਢੇਰ, 27 ਸਾਲਾਂ ਬਾਅਦ ਸ੍ਰੀਲੰਕਾ ਨੇ ਜਿੱਤੀ ਲੜੀ
ਉਹਨਾਂ ਕਿਹਾ ਕਿ ਸਿੱਖਿਆ ਅਦਾਰਿਆਂ ’ਚ ਵੀ ਲੋਕ ਮਾਰੂ ਨੀਤੀਆਂ ਭਾਰੂ ਹੋ ਰਹੀਆਂ ਹਨ। ਯੂਨੀਅਨ ਆਗੂਆਂ ਵੱਲੋਂ ਕਿਹਾ ਗਿਆ ਕਿ ਉਹਨਾਂ ਨੂੰ ਜਲਦੀ ਤੋਂ ਜਲਦੀ ਪ੍ਰਵਾਨਗੀ ਦਿੱਤੀ ਜਾਵੇ ਕਿਉਂਕਿ ਅਧਿਆਪਕ ਨਾ ਹੋਣ ਕਰਕੇ ਕਾਲਜਾਂ ਵਿੱਚ ਦਾਖਲੇ ਘੱਟ ਗਏ ਹਨ ਜਿਸ ਨਾਲ ਗਰੀਬ ਘਰਾਂ ਦੇ ਬੱਚਿਆਂ ਦਾ ਭਵਿੱਖ ਖਰਾਬ ਹੋ ਰਿਹਾ ਹੈ ਇਸ ਮੌਕੇ ਕੁਲਦੀਪ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਜਗਸੀਰ ਸਿੰਘ, ਡਾ ਰਮਨਦੀਪ, ਇੰਦਰਜੀਤ ਸਿੰਘ, ਡਾ ਹਰਜੀਤ ਕੌਰ, ਗੁਰਪ੍ਰੀਤ ਕੌਰ ਸਮੇਤ ਸਮੂਹ ਪ੍ਰੋਫੈਸਰ ਹਾਜ਼ਰ ਸਨ।
ਤੇਲ ਟੈਂਕਰ ਚਾਲਕ ਦੀ ਮੌਤ ਤੋਂ ਭੜਕੇ ਡਰਾਈਵਰਾਂ ਨੇ ਕੀਤੀ ਹੜਤਾਲ
ਮਾਰਕੁੱਟ ਕਰਨ ਵਾਲੇ ਲੋਕਾਂ ਖਿਲਾਫ ਪਰਚਾ ਦਰਜ ਕਰਨ ਦੀ ਮੰਗ (Strike)
(ਅਸ਼ੋਕ ਗਰਗ) ਬਠਿੰਡਾ। ਤਿੰਨ ਦਿਨ ਪਹਿਲਾਂ ਬਠਿੰਡਾ ਡੱਬਵਾਲੀ ਰੋਡ ’ਤੇ ਗਣਪਤੀ ਇਨਕਲੇਵ ਕੋਲ ਕਾਰ ਅਤੇ ਤੇਲ ਟੈਂਕਰ ਦੀ ਟੱਕਰ ਕਾਰਨ ਉਥੇ ਇੱਕਠ ਦੌਰਾਨ ਹੋਈ ਲੜਾਈ ਕਾਰਨ ਸ਼ੱਕੀ ਹਾਲਾਤਾਂ ਵਿੱਚ ਤੇਲ ਟੈਂਕਰ ਡਰਾਇਵਰ ਦੀ ਮੌਤ ਹੋਣ ਤੋਂ ਬਾਅਦ ਬਠਿੰਡਾ ਦੇ ਤਿੰਨੋਂ ਤੇਲ ਡਿੱਪੂਆਂ ਭਾਰਤ ਪੈਟਰੋਲੀਅਮ, ਇੰਡੀਅਨ ਆਇਲ ਅਤੇ ਐਚ ਪੀ ਤੇਲ ਡਿੱਪੂ ਫੂਸ ਮੰਡੀ ਦੇ ਡਰਾਇਵਰਾਂ ਨੇ ਕੰਮ ਬੰਦ ਕਰਕੇ ਹੜਤਾਲ ਸ਼ੁਰੂ ਕਰ ਦਿੱਤੀ। ਇਸ ਮੌਕੇ ਇੱਕਠੇ ਹੋਏ ਡਰਾਇਵਰਾਂ ਨੇ ਮੰਗ ਕੀਤੀ ਕਿ ਮਾਰਕੁੱਟ ਕਰਨ ਵਾਲੇ ਲੋਕਾਂ ਖਿਲਾਫ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਜਾਵੇ। Strike
ਤੇਲ ਟੈਂਕਰ ਯੂਨੀਅਨ ਦੇ ਪ੍ਰਧਾਨ ਬਿੱਟੂ ਅਤੇ ਹੋਰ ਡਰਾਇਵਰਾਂ ਨੇ ਦੱਸਿਆ ਕਿ ਲੰਘੀ ਵੀਹ ਜੁਲਾਈ ਨੂੰ ਬਠਿੰਡਾ ਡੱਬਵਾਲੀ ਰੋਡ ’ਤੇ ਗਣਪਤੀ ਇਨਕਲੇਵ ਕੋਲ ਕਾਰ ਅਤੇ ਤੇਲ ਟੈਂਕਰ ਦੀ ਟੱਕਰ ਹੋ ਗਈ ਜਿਥੇ ਕਾਫੀ ਇੱਕਠ ਹੋ ਗਿਆ ਅਤੇ ਆਪਸੀ ਲੜਾਈ ਹੋ ਗਈ। ਇਸ ਦੌਰਾਨ ਡਰਾਇਵਰ ਬੇਹੋਸ਼ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਅਤੇ ਰਾਤ ਨੂੰ ਉਹ ਦਮ ਤੋੜ ਗਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਵਾਪਰੀ ਹੈ ਕਿਉਂਕਿ ਹਾਦਸੇ ਦੌਰਾਨ ਕੋਈ ਪੁਲਿਸ ਪਾਰਟੀ ਮੌਕੇ ਤੇ ਨਹੀਂ ਪਹੁੰਚੀ ਜੇਕਰ ਪੁਲਿਸ ਮੌਕੇ ’ਤੇ ਪਹੁੰਚ ਜਾਂਦੀ ਤਾਂ ਅਜਿਹੀ ਘਟਨਾ ਨਹੀਂ ਵਾਪਰ ਸਕਦੀ ਸੀ।
ਉਨ੍ਹਾਂ ਕਿਹਾ ਕਿ ਜਿੰਨਾ ਚਿਰ ਮਾਰਕੁੱਟ ਕਰਨ ਵਾਲਿਆਂ ਖਿਲਾਫ ਕਾਰਵਾਈ ਨਹੀਂ ਹੁੰਦੀ ਓਨੀ ਦੇਰ ਉਹ ਕੰਮ ਬੰਦ ਰੱਖਣਗੇ ਅਤੇ ਲੋੜ ਪੈਣ ਤੇ ਸੜਕਾਂ ਵੀ ਜਾਮ ਕੀਤੀਆਂ ਜਾਣਗੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਤੇਲ ਟੈਂਕਰ ਡਰਾਇਵਰ ਹਾਜ਼ਰ ਸਨ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ ਜਿਸ ਤੋਂ ਬਾਅਦ ਅਗਲੀ ਪੁਲਿਸ ਕਾਰਵਾਈ ਕੀਤੀ ਜਾਵੇਗੀ। Strike
ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵਿੱਚ ਦਾਖਲ
(ਰਜਨੀਸ਼ ਰਵੀ) ਜਲਾਲਾਬਾਦ। ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ Strike ਦੂਜੇ ਦਿਨ ਵਿੱਚ ਸ਼ਾਮਿਲ ਹੋ ਚੁੱਕੀ ਹੈ। ਚੱਲ ਰਹੀ ਹੜਤਾਲ ਸਬੰਧੀ ਜਾਣਕਾਰੀ ਦਿੰਦਿਆ ਸੂਬਾ ਜਨਰਲ ਸਕੱਤਰ ਅਮ੍ਰਿਤਪਾਲ ਸਿੰਘ ਤੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਉੱਚ ਅਧਿਕਾਰੀਆਂ ਵੱਲੋਂ ਬਿਨਾਂ ਕਿਸੇ ਕਾਰਨ ਕਿਸੇ ਨੋਟਿਸ ਤੋਂ ਦੋ ਨਰੇਗਾ ਮੁਲਾਜ਼ਮਾਂ ਦਾ ਕੰਟਰੈਕਟ ਵਿੱਚ ਵਾਧਾ ਕਰਨ ਤੋਂ ਰੋਕ ਲਗਾ ਦਿੱਤੀ ਗਈ ਹੈ। ਜਿਸ ਸਬੰਧ ਵਿੱਚ ਨਰੇਗਾ ਕਰਮਚਾਰੀ ਯੂਨੀਅਨ ਫਾਜ਼ਿਲਕਾ ਵੱਲੋਂ ਮਿਤੀ 25 ਜਨਵਰੀ 2024 ਨੂੰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੂੰ ਮੰਗ ਪੱਤਰ ਵੀ ਦੇ ਕੇ ਵੀ ਜਾਣੂ ਕਰਵਾਇਆ ਗਿਆ ਸੀ । ਪਰ ਉਸ ਤੋਂ ਬਾਅਦ ਵੀ ਦੋਨੋਂ ਮਗਨਰੇਗਾ ਮੁਲਾਜ਼ਮਾਂ ਨੂੰ ਬਹਾਲ ਨਹੀਂ ਕੀਤਾ ਗਿਆ।
ਉਸਤੋਂ ਬਾਅਦ ਇਸ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੂੰ ਵੀ ਮੰਗ ਪੱਤਰ ਦੇ ਕੇ ਜਾਣੂ ਕਰਵਾਇਆ ਗਿਆ। ਦੂਜੇ ਪਾਸੇ ਕੰਟਰੈਕਟ ਦੇ ਰੂਲਾਂ ਤੋਂ ਬਾਹਰ ਜਾ ਕੇ ਮੁਲਾਜ਼ਮਾਂ ਦਾ ਕੰਟਰੈਕਟ ਰੋਕਣ ਮੁਲਾਜ਼ਮਾਂ ਨਾਲ ਸਿੱਧੇ ਤੌਰ ਤੇ ਧੱਕੇਸ਼ਾਹੀ ਹੈ। ਜਿਸਦੇ ਕਾਰਨ ਪੂਰੇ ਜ਼ਿਲੇ ਫਾਜ਼ਿਲਕਾ ਦੇ ਨਰੇਗਾ ਸਕੀਮ ਤਹਿਤ ਚੱਲ ਰਹੇ ਕੰਮ ਪ੍ਰਭਾਵਿਤ ਹੋਣੇ ਸ਼ੁਰੂ ਹੋ ਚੁੱਕੇ ਹਨ ਤੇ ਦੂਜੇ ਪਾਸੇ ਵਿਕਾਸ ਕਾਰਜਾਂ ਦੇ ਕੰਮਾਂ ਤੇ ਬਰੇਕ ਲੱਗ ਚੁੱਕੀ ਮਗਨਰੇਗਾ ਸਕੀਮ ਤਹਿਤ ਖੇਡ ਮੈਦਾਨ,ਪਾਰਕ,ਪੱਕੇ ਖਾਲਾ ਦਾ ਨਿਰਮਾਣ, ਸੜਕਾਂ, ਛੱਪੜਾਂ ਦੇ ਨਿਰਮਾਣ ਜੋ ਨਰੇਗਾ ਸਕੀਮ ਤਹਿਤ ਪੂਰੇ ਜ਼ਿਲ੍ਹੇ ਬਣ ਰਹੇ ਸਨ ਉਹਨਾਂ ’ਤੇ ਵੀ ਬਰੇਕ ਲੱਗ ਚੁੱਕੀ ਹੈ, ਦੂਜੇ ਪਾਸੇ ਪੰਚਾਇਤਾਂ ਤੇ ਆਮ ਲੋਕ ਵੀ ਖੱਜਲ-ਖੁਆਰ ਹੋ ਰਹੇ ਲੇਬਰਾ ਦੇ ਕੰਮ ਬੰਦ ਪਏ ਹਨ, ਜਿਸ ਦੀ ਨਿਰੋਲ ਜਿਮ੍ਹੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੈ। Strike
ਇਹ ਵੀ ਪੜ੍ਹੋ: Stay Healthy : ਬਦਲ ਦਿਓ ਇਹ ਆਦਤਾਂ, ਰਹੋਗੇ ਤੰਦਰੁਸਤ, ਨਾ ਕਰੋ ਇਹ ਗਲਤੀ
ਆਗੂਆਂ ਨੇ ਕਿਹਾ ਕਿ ਜੇ ਮੁਲਾਜ਼ਮਾਂ ਨੂੰ ਬਹਾਲ ਨਾ ਕੀਤਾ ਗਿਆ ਤੇ ਆਉਣ ਵਾਲੇ ਦਿਨਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਅੱਜ ਬਲਾਕ ਪ੍ਰਧਾਨ ਗੁਰਮੀਤ ਜਲਾਲਾਬਾਦ,ਏ.ਪੀ.ਉ ਕਰਨ ਕਟਾਰੀਆ, ਕੁਲਵਿੰਦਰ ਸਿੰਘ,ਮੰਗਤ ਸਿੰਘ,ਜਸਵੀਰ ਸੀ.ਏ,ਰਾਜ ਰਾਣੀ ਸੀ.ਏ,ਰਿੰਪੀ ਕੁਮਾਰੀ, ਸ਼ੀਤਲ ਕੰਬੋਜ, ਭੁਪਿੰਦਰ ਕੌਰ,ਜਸਵੀਰ ਸਿੰਘ, ਵਿਕਰਮ ਟੀ.ਏ, ਪ੍ਰਦੀਪ ਟੀ.ਏ, ਸੰਦੀਪ ਸਿੰਘ,ਆਦਿ ਹਾਜ਼ਰ ਹੋਏ।
ਰੈਗੂਲਰ ਤਨਖਾਹ ਨੂੰ ਲੈ ਕੇ ਪਾਵਰਕੌਮ ਅੱਗੇ ਪੋਹ ਦੀ ਠੰਢ ’ਚ ਤੀਜੇ ਦਿਨ ’ਚ ਪੁੱਜਿਆ ਵਰਨ ਵਰਤ
ਪਰਖਕਾਲ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਪੂਰੀ ਤਖਨਾਹ ਜਾਰੀ ਕਰਵਾਉਣ ਲਈ ਧਰਨਾ ਪ੍ਰਰਦਸ਼ਨ ਜਾਰੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਾਵਰਕੌਮ (Powercom) ਦੇ ਮੁੱਖ ਦਫ਼ਤਰ ਅੱਗੇ ਰੈਗੂਲਰ ਤਨਖਾਹ ਦੀ ਮੰਗ ਨੂੰ ਲੈ ਕੇ ਬਿਨਾ ਤਜ਼ਰਬਾ ਸੰਘਰਸ਼ ਕਮੇਟੀ ਦੇ ਕਾਰਕੁੰਨ ਵਿਕਰਮਜੀਤ ਸਿੰਘ ਦਾ ਮਰਨ ਵਰਤ ਤੀਜੇ ਦਿਨ ਵਿੱਚ ਪੁੱਜ ਗਿਆ ਹੈ। ਇਸ ਦੇ ਨਾਲ ਹੀ ਜਥੇਬੰਦੀ ਦੇ ਬਾਕੀ ਸਾਥੀਆਂ ਵੱਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਪਾਵਰਕੌਮ ਮਨੈਜਮੈਂਟ ਵੱਲੋਂ ਉਨ੍ਹਾਂ ਦੀ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਮਰਨ ਵਰਤ ’ਤੇ ਬੈਠੇ ਉਨ੍ਹਾਂ ਦੇ ਸਾਥੀ ਦੀ ਹਾਲਤ ਨਿਘਾਰ ਵੱਲ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਬਿਨਾ ਤਜ਼ਰਬਾ ਸੰਘਰਸ਼ ਕਮੇਟੀ ਦੇ ਕਾਰਕੁੰਨਾ ਵੱਲੋਂ 18 ਦਸੰਬਰ ਨੂੰ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਆਪਣਾ ਰੋਸ਼ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਸੀ। ਮੈਨੇਜਮੈਂਟ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਧਿਆਨ ਨਾ ਦੇਣ ਤੋਂ ਬਾਅਦ ਇਨ੍ਹਾਂ ਦੇ ਸਾਥੀ ਵਿਕਰਮਜੀਤ ਸਿੰਘ ਵੱਲੋਂ ਆਪਣਾ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਸੀ, ਜੋ ਅੱਜ ਤੀਜੇ ਦਿਨ ਵਿੱਚ ਪੁੱਜ ਗਿਆ ਹੈ। ਇਸ ਮੌਕੇ ਬਿਨਾਂ ਤਜਰਬਾ ਸੰਘਰਸ ਕਮੇਟੀ ਦੇ ਕਨਵੀਨਰ ਰਾਜ ਕੰਬੋਜ ਨੇ ਦੱਸਿਆ ਕਿ 3500 ਸਹਾਇਕ ਲਾਈਨਮੈਨਾਂ ਦੀ ਰੈਗੂਲਰ ਭਰਤੀ ਹੋਈ। ਇਸ ਭਰਤੀ ਵਿੱਚ ਕੁੱਲ 2806 ਉਮੀਦਵਾਰ ਨੇ ਜੁਆਇਨ ਕੀਤਾ ਅਤੇ ਇਨ੍ਹਾਂ ਵਿੱਚੋਂ 1900 ਉਮੀਦਵਾਰਾਂ ਨੇ ਤਜਰਬਾ ਸਰਟੀਫਿਕੇਟ ਦਾ ਲਾਭ ਲਿਆ। 2020 ਵਿੱਚ ਜਿਨ੍ਹਾਂ ਉਮੀਦਵਾਰਾਂ ਦਾ ਇਸ ਭਰਤੀ ਵਿੱਚ ਨੰਬਰ ਨਹੀ ਆਇਆ ਉਨ੍ਹਾਂ ਵੱਲੋਂ ਮਾਨਯੋਗ ਹਾਈਕੋਰਟ ਵਿਚ ਤਜ਼ਰਬਾ ਸਰਟੀਫਿਕੇਟਾਂ ਦੀ ਜਾਂਚ ਲਈ ਰਿੱਟ ਪਟੀਸ਼ਨ ਦਾਇਰ ਕੀਤੀ ਗਈ। Powercom
ਪਾਵਰਕੌਮ ਮੈਨੇਜਮੈਂਟ ਸਹਾਇਕ ਲਾਇਨਮੈਨਾਂ ਦੀਆਂ ਮੰਗਾਂ ਵੱਲ ਨਹੀਂ ਦੇ ਰਹੀ ਧਿਆਨ: ਆਗੂ
ਹਾਈਕੋਰਟ ਵੱਲੋਂ ਕ੍ਰਾਇਮ ਬ੍ਰਾਂਚ ਨੂੰ ਇਨਕੁਆਰੀ ਸੋਪ ਦਿੱਤੀ ਗਈ। 1200 ਸਹਾਇਕ ਲਾਈਨਮੈਨ ਤੇ ਜਾਅਲੀ ਤਜਰਬਾ ਸਰਟੀਫਿਕੇਟ ਦਾ ਦੋਸ਼ ਲਗਾਕੇ ਉਨ੍ਹਾਂ ‘ਤੇ ਪਰਚੇ ਪਾਏ ਗਏ। ਇਸ ਭਰਤੀ ਵਿਚ 965 ਸਹਾਇਕ ਲਾਈਨਮੈਨ ਜਿਨ੍ਹਾਂ ਨੇ ਤਜ਼ਰਬਾ ਸਰਟੀਫਿਕੇਟ ਦਾ ਲਾਭ ਨਹੀਂ ਲਿਆ ਅਤੇ ਨਿਰੋਲ ਅਪ੍ਰੈਟਿਸਸਿਪ ਲਾਈਨਮੈਨ ਟਰੇਡ ਵਿੱਚੋਂ ਲਏ ਅੰਕਾਂ ਦੀ ਮੈਰਿਟ ਦੇ ਆਧਾਰ ’ਤੇ ਭਰਤੀ ਹੋਏ। ਜਿਨ੍ਹਾਂ ਦੀ ਮਾਨਯੋਗ ਹਾਈਕੋਰਟ ਵਿਚ ਕੋਈ ਵੀ ਕੇਸ ਕਾਰਵਾਈ ਨਹੀਂ ਚਲ ਰਹੀ।
ਇਨ੍ਹਾਂ 965 ਮੁਲਾਜਮਾਂ ਦਾ 3 ਸਾਲਾਂ ਪਰਖਕਾਲ ਪੂਰੇ ਹੋਏ ਨੂੰ 9 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਪਾਵਰਕੌਮ ਦੀ ਮੈਨੇਜਮੈਂਟ ਰੇਗੂਲਰ ਸਕੇਲ ਅਨੁਸਾਰ ਤਨਖਾਹਾਂ ਦੇਣ ਤੋਂ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡੀ.ਸੀ. ਰੇਟ ਅਨੁਸਾਰ 10 ਹਜਾਰ ਰੁਪਏ ਦਿੱਤਾ ਜਾ ਰਿਹਾ ਹੈ। ਇੰਨਾ ਨਿਗੁਣੀਆ ਤਨਖਾਹਾਂ ਨਾਲ ਘਰਾਂ ਦਾ ਗੁਜਾਰਾ ਬੜੀ ਮੁਸ਼ਕਿਲ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭੁੱਖਮਰੀ ਅਤੇ ਸਰਦੀ ਦਾ ਮੌਸਮ ਹੋਣ ਕਾਰਨ ਉਨ੍ਹਾਂ ਦੇ ਸਾਥੀ ਦੀ ਸਿਹਤ ਵਿਗੜ ਜਾਣ ਦਾ ਖਦਸ਼ਾ ਬਣਿਆ ਹੋਇਆ ਹੈ। ਅਜੇ ਤਕ ਪ੍ਰਸ਼ਾਸਨ ਵੱਲੋਂ ਮੈਡੀਕਲ ਜਾਂਚ ਲਈ ਕੋਈ ਵੀ ਟੀਮ ਨਹੀਂ ਭੇਜੀ ਗਈ।
ਮੈਨੇਜਮੈਂਟ 9 ਮਹੀਨਿਆਂ ਦੀ ਰੈਗੂਲਰ ਤਨਖਾਹ ਕਰੇ ਜਾਰੀ (Powercom)
ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੈਨੇਜਮੈਟ ਸਾਡੇ 9 ਮਹੀਨਿਆਂ ਦੀ ਰੈਗੂਲਰ ਤਨਖਾਹ ਜਾਰੀ ਨਹੀਂ ਕਰਦੀ, ਉਨ੍ਹਾਂ ਸਮਾਂ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੈਨੇਜਮੈਂਟ ਜਾਣ ਬੁੱਝ ਕਿ ਤਨਖਾਹਾਂ ਦਾ ਮੁੱਦਾ ਹਾਈਕੋਰਟ ਨਾਲ ਜੋੜਨਾ ਚਾਹੁੰਦੀ ਹੈ। ਇਨ੍ਹਾਂ ਸੰਘਰਸਕਾਰੀਆਂ ਨੂੰ ਭਰਾਤਰੀ ਜਥੇਬੰਦੀਆਂ ਵੱਲੋਂ ਵੀ ਲਗਾਤਾਰ ਸਪੋਰਟ ਮਿਲ ਰਹੀ ਹੈ। ਇਨ੍ਹਾਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਮੁੱਦੇ ਹੱਲ ਕਰਵਾਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ। ਜੇਕਰ ਮਰਨ ਵਰਤ ਦੌਰਾਨ ਕੋਈ ਵੀ ਅਣਹੋਣੀ ਹੁੰਦੀ ਹੈ ਤਾਂ ਉਸ ਦੀ ਪੂਰੀ ਜਿੰਮੇਵਾਰੀ ਮੈਨੇਜਮੈਂਟ ਅਤੇ ਪ੍ਰਸਾਸਨ ਦੀ ਹੋਵੇਗੀ।
ਪੰਜਾਬ ਰੋਡਵੇਜ਼ ਦੀ ਖ਼ਤਮ ਹੋਈ ਹੜਤਾਲ, ਮੁੱਖ ਮੰਤਰੀ ਮਾਨ ਨਾਲ ਮੀਟਿੰਗ ਕਰਵਾਉਣ ਦਾ ਦਿੱਤਾ ਭਰੋਸਾ
ਕੈਬਨਿਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਮੌਕੇ ’ਤੇ ਮੰਨੀ ਗਈ ਕਈ ਮੰਗਾਂ, ਰਹਿੰਗੀ ਮੰਗਾਂ ਲਈ ਮੁੱਖ ਮੰਤਰੀ ਨਾਲ ਹੋਵੇਗੀ ਮੀਟਿੰਗ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਭਰ ਵਿੱਚ ਰੋਡਵੇਜ਼ ਕਰਮਚਾਰੀਆਂ ਵੱਲੋਂ ਕੀਤੇ ਗਏ ਬੱਸਾਂ ਦੇ ਚੱਕਾ ਜਾਮ ਹੜਤਾਲ ਨੂੰ ਖ਼ਤਮ ਕਰਨ ਸਬੰਧੀ ਲੰਬੀ ਮੀਟਿੰਗ ਤੋਂ ਬਾਅਦ ਸਹਿਮਤੀ ਬਣ ਗਈ ਹੈ। ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਦੀ ਕਈ ਮੰਗਾਂ ਨੂੰ ਮੀਟਿੰਗ ਦੌਰਾਨ ਹੀ ਕੈਬਨਿਟ ਮੰਤਰੀ ਲਾਲ ਜੀਤ ਭੁੱਲਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਤਾਂ ਬਾਕੀ ਰਹਿੰਦੀ ਮੰਗਾਂ ਲਈ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਦਿੱਤਾ ਗਿਆ ਹੈ। (Strike Punjab Roadways)
ਬੁੱਧਵਾਰ ਨੂੰ ਹੀ ਪੰਜਾਬ ਰੋਡਵੇਜ਼ ਦੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵੱਲੋਂ ਸੂਬੇ ਭਰ ਵਿੱਚ ਬੱਸਾਂ ਦਾ ਚੱਕਾ ਜਾਮ ਕਰਦੇ ਹੋਏ ਹੜਤਾਲ ਦਾ ਐਲਾਨ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸੂਬੇ ਭਰ ਵਿੱਚ ਸਵਾਰੀਆਂ ਨੂੰ ਕਾਫ਼ੀ ਜਿਆਦਾ ਪਰੇਸ਼ਾਨੀ ਵਿੱਚੋਂ ਗੁਜ਼ਰਨਾ ਪੈ ਰਿਹਾ ਸੀ ਤਾਂ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਚੰਡੀਗੜ ਵਿਖੇ ਇਨਾਂ ਹੜਤਾਲੀ ਕਰਮਚਾਰੀਆਂ ਨਾਲ ਤੁਰੰਤ ਮੀਟਿੰਗ ਕਰਦੇ ਹੋਏ ਹੜਤਾਲ ਨੂੰ ਖ਼ਤਮ ਕਰਨ ਦੀ ਅਪੀਲ ਕੀਤੀ ਗਈ।
ਇਹ ਵੀ ਪੜ੍ਹੋ : ਕੈਨੇਡਾ-ਭਾਰਤ ਤਣਾਅ ਦਰਮਿਆਨ NIA ਨੇ ਗੋਲਡੀ ਬਰਾੜ ਸਮੇਤ 11 ਗੈਂਗਸਟਰ-ਅੱਤਵਾਦੀਆਂ ਦੀ ਸੂਚੀ ਕੀਤੀ ਜਾਰੀ
ਅੱਜ ਇਥੇ ਪੰਜਾਬ ਭਵਨ ਵਿਖੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਦੀ ਜਥੇਬੰਦੀ ਦੇ ਆਗੂ ਵੱਲੋਂ ਪੰਜਾਬ ਰਾਜ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਨਦੀਪ ਕੌਰ ਨੇ ਮੀਟਿੰਗ ਕਰਦੇ ਹੋਏ ਕਰਮਚਾਰੀਆਂ ਦੀ ਸਾਰੀ ਮੁਸ਼ਕਿਲਾਂ ਨੂੰ ਸੁਣਿਆ।
ਇੱਥੇ ਹੀ ਕਰਮਚਾਰੀਆਂ ਵੱਲੋਂ ਅਗਲੀ ਤਨਖ਼ਾਹ 5 ਫ਼ੀਸਦ ਵਾਧੇ ਨਾਲ ਦੇਣ, ਬਲੈਕ ਲਿਸਟ ਕੀਤੇ ਗਏ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਬਹਾਲ ਕਰਨ, (Strike Punjab Roadways) ਜਿਨਾਂ ਬੱਸਾਂ ਵਿਚ ਬੈਟਰੀਆਂ ਜਾ ਟਾਇਰ ਪੈਣ ਵਾਲੇ ਹਨ ਉਨਾਂ ਨੂੰ ਤੁਰੰਤ ਬਦਲਣ ਦੀ ਮੰਗ ਨੂੰ ਮੌਕੇ ’ਤੇ ਮੰਨ ਲਿਆ ਗਿਆ ਹੈ। ਇਨਾਂ ਮੰਗਾਂ ਨੂੰ ਜਲਦ ਹੀ ਲਾਗੂ ਕਰਨ ਲਈ ਟਰਾਂਸਪੋਰਟ ਮੰਤਰੀ ਵਲੋਂ ਅਧਿਕਾਰੀਆ ਨੂੰ ਮੌਕੇ ’ਤੇ ਹੀ ਆਦੇਸ਼ ਜਾਰੀ ਕਰ ਦਿੱਤੇ ਗਏ। ਇਥੇ ਹੀ ਇਨਾਂ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕੋਈ ਫੈਸਲਾ ਨਹੀਂ ਹੋ ਪਾਇਆ ਅਤੇ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਅਗਲੇ ਹਫ਼ਤੇ ਮੀਟਿੰਗ ਤੈਅ ਕੀਤੀ ਗਈ ਹੈ। ਜਿਥੇ ਕਿ ਇਸ ਮਸਲੇ ਦਾ ਹਲ਼ ਕੱਢਿਆ ਜਾਏਗਾ।
29 ਨੂੰ ਮੁੱਖ ਮੰਤਰੀ ਨਾਲ ਹੋਵੇਗੀ ਮੀਟਿੰਗ | Punjab Roadways
ਮੁਲਾਜ਼ਮਾਂ ਦੀ ਤਨਖਾਹ ’ਚ 5 ਫੀਸਦੀ ਵਾਧਾ | Punjab Roadways
ਮੁਅੱਤਲ ਵਰਕਾਂ ਨੂੰ ਮੁੜ ਕੀਤਾ ਜਾਵੇਗਾ ਬਹਾਲ | Punjab Roadways
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੱਜ ਪੰਜਾਬ ’ਚ ਸਵੇਰ ਤੋਂ ਚੱਲ ਰਹੀ ਪੀਆਰਟੀਸੀ ਅਤੇ ਪਨਬੱਸ ਦੀ ਹੜਤਾਲ ਖਤਮ ਹੋ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਲਈਆਂ ਗਈਆਂ ਹਨ। ਜਦਕਿ ਹੋਰ ਮੰਗਾਂ ਨੂੰ ਲੈ ਕੇ 29 ਸਤੰਬਰ ਨੂੰ ਮੁੜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ’ਚ ਪੰਜ ਫੀਸਦੀ ਵਾਧੇ ਨੂੰ ਮਨਜ਼ੂਰੀ ਦੇਣ ਦੀ ਗੱਲ ਆਖੀ। ਇਸ ਤੋਂ ਇਲਾਵਾ ਧਰਨੇ ’ਚ ਹਿੱਸਾ ਲੈ ਕੇ ਮੁਅੱਤਲ ਕੀਤੇ ਕੰਡਕਟਰਾਂ, ਡਰਾਈਵਰਾਂ ਤੇ ਹੋਰ ਮੁਲਾਜ਼ਮਾਂ ਨੂੰ ਵੀ ਅਗਲੇ 15 ਦਿਨਾਂ ’ਚ ਮੁੜ ਬਹਾਲ ਕਰ ਦਿੱਤਾ ਜਾਵੇਗਾ। (Punjab Roadways)
2800 ਬੱਸਾਂ ਦਾ ਸੀ ਚੱਕਾ ਜਾਮ
ਅੱਜ ਸਵੇਰੇ ਹੀ ਪੰਜਾਬ ਭਰ ’ਚ ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜਮ ਹੜਤਾਲ ’ਤੇ ਹਨ। ਉਨ੍ਹਾਂ ਨੇ 2800 ਦੇ ਕਰੀਬ ਬੱਸਾਂ ਨੂੰ ਰੋਕਿਆ। ਇਸ ਕਾਰਨ ਪੂਰੇ ਸੂਬੇ ’ਚ ਬੱਸ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੀਟਿੰਗ ਦਾ ਸਮਾਂ ਲਗਾਤਾਰ ਵਧਾਉਣ ਕਾਰਨ ਰੋਡਵੇਜ ਮੁਲਾਜ਼ਮ ਪੰਜਾਬ ਸਰਕਾਰ ਤੋਂ ਨਾਰਾਜ ਹਨ। ਇਸ ਤੋਂ ਇਲਾਵਾ ਦਿੱਲੀ, ਹਰਿਆਣਾ, ਹਿਮਾਚਲ ਅਤੇ ਜੰਮੂ ਸਮੇਤ ਚਾਰ ਰਾਜਾਂ ਦੀਆਂ ਲੰਬੇ ਰੂਟ ਦੀਆਂ ਬੱਸ ਸੇਵਾਵਾਂ ਨੂੰ ਵੀ ਰੋਕ ਦਿੱਤਾ ਗਿਆ ਸੀ, ਜੋ ਹੁਣ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਟਰਾਂਸਪੋਰਟ ਮੰਤਰੀ ਵੱਲੋਂ ਦਿੱਤਾ ਗਿਆ ਸੀ ਮੀਟਿੰਗ ਲਈ ਸਮਾਂ
ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਦੁਪਹਿਰ 12.30 ਵਜੇ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ। ਯੂਨੀਅਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਇਸ ਵਾਰ ਸਿਰਫ ਜੁਬਾਨੀ ਭਰੋਸੇ ’ਤੇ ਭਰੋਸਾ ਨਹੀਂ ਕੀਤਾ ਜਾਵੇਗਾ।
ਤਾਰੀਕ ’ਤੇ ਤਾਰੀਖ ਦੇ ਰਹੀ ਸੀ ਸਰਕਾਰ
ਡਿਪੂ ਹੈੱਡ ਜਤਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਮੁਲਾਜਮਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਵਾਲ-ਜਵਾਬ ਕਰਨ ਲਈ ਕਿਹਾ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਲਈ ਮੀਟਿੰਗ ਤੈਅ ਕੀਤੀ ਸੀ। ਇਸ ਤੋਂ ਬਾਅਦ 14 ਸਤੰਬਰ ਨੂੰ ਮੀਟਿੰਗ ਹੋਣੀ ਸੀ, ਹੁਣ ਤੀਜੀ ਵਾਰ ਮੀਟਿੰਗ 29 ਸਤੰਬਰ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ : ਬਠਿੰਡਾ ‘ਚ ਵਰ੍ਹਿਆ ਮੀਂਹ, ਜਾਣੋ ਆਉਣ ਵਾਲੇ ਦਿਨਾਂ ਦਾ ਮੌਸਮ
ਡਿੱਪੂ ਹੋਲਡਰ ਲਾਉਣਗੇ ਧਰਨਾ, ਕੀ ਲੋਕ ਹੋਣਗੇ ਪ੍ਰੇਸ਼ਾਨ ਤੇ ਜਾਣੋ ਪੂਰਾ ਮਾਮਲਾ
ਸਰਕਾਰ ਤੋਂ ਅੱਕੇ ਡਿੱਪੂ ਹੋਲਡਰਾਂ ਨੇ ਵਜਾਇਆ ਸੰਘਰਸ਼ ਦਾ ਵਿਗਲ
ਡਿੱਪੂ ਹੋਲਡਰ 15 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਾਉਣਗੇ ਧਰਨਾ
(ਗੁਰਤੇਜ ਜੋਸ਼ੀ) ਮਲੇਰਕੋਟਲਾ। ਪੰਜਾਬ ਸਰਕਾਰ ਦੇ ਸਤਾਏ ਸੂਬੇ ਭਰ ਦੇ ਰਾਸ਼ਨ ਡਿਪੂ ਹੋਲਡਰਾਂ ਵੱਲੋ 15 ਸਤੰਬਰ ਨੂੰ ਅਨਾਜ ਭਵਨ ਸੈਕਟਰ 39 ਸੀ ਚੰਡੀਗੜ੍ਹ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਰਜਿ ਬਲਾਕ ਮਲੇਰਕੋਟਲਾ ਅਤੇ ਅਮਰਗੜ੍ਹ ਦੇ ਡਿੱਪੂ ਹੋਲਡਰਾਂ (Depot Holders) ਨੇ ਗੱਲਬਾਤ ਦੌਰਾਨ ਦੱਸਿਆ ਕਿ ਪਿਛਲੇ ਦਿਨੀਂ ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਰਜਿ. ਦੇ ਸੂਬਾ ਪ੍ਰਧਾਨ ਸੁਖਵਿੰਦਰ ਕਾਂਝਲਾ ਸਮੇਤ ਜਥੇਬੰਦੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਤ ਨੂੰ ਡਿਪੂ ਹੋਲਡਰਾਂ ਦੀਆਂ ਸਮੱਸਿਆ, ਤਕਲੀਫਾਂ ਬਾਰੇ ਜਾਣੂ ਕਰਵਾਇਆ ਸੀ ਅਤੇ ਮੈਮੋਰੰਡਮ ਵੀ ਦਿੱਤਾ ਗਿਆ ਸੀ ਜਿਸ ਬਾਰੇ ਰਾਜਪਾਲ ਨੇ ਸਾਰੇ ਮਸਲੇ ਹੱਲ ਕਰਨ ਵਾਰੇ ਪੂਰਨ ਭਰੋਸਾ ਦਿੱਤਾ ਸੀ। ਬਲਾਕ ਆਗੂਆਂ ਨੇ ਦੱਸਿਆ ਕਿ ਢਾਈ ਸਾਲ ਮਹਾਂਮਾਰੀ ਬਿਮਾਰੀ ਕਰੋਨਾ ਤੋਂ ਲੈ ਕੇ ਅੱਜ ਤੱਕ ਮੁਫ਼ਤ ਵਾਲੀ ਗਰੀਬ ਕਲਿਆਣ ਯੋਜਨਾ ਦਾ ਬਣਦਾ ਕਮਿਸ਼ਨ ਪੰਜਾਬ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ ਜੋ ਕਿ ਨਾ ਮਾਤਰ ਹੈ ਜਦੋਂ ਕਿ ਬਾਹਰਲੇ ਸੂਬਿਆਂ ’ਚ ਸਰਕਾਰ 200-250 ਰੁਪਏ ਪ੍ਰਤੀ ਕੁਇੰਟਲ ਕਮਿਸ਼ਨ ਦੇ ਰਹੀ ਹੈ।
ਕੁਝ ਸੁੂਬਿਆਂ ਵਿੱਚ ਡੀਸੀ ਰੇਟ ਤਨਖਾਹ ਦਿੱਤੀ ਜਾ ਰਹੀ ਹੈ, ਪੰਜਾਬ ਸਰਕਾਰ ਡਿੱਪੂ ਹੋਲਡਰਾਂ ਨੂੰ ਮਹਿਜ 47 ਰੁਪਏ ਕੁਇੰਟਲ ਕਮਿਸ਼ਨ ਹੀ ਦੇ ਰਹੀ ਹੈ, ਉਹ ਵੀ ਕਈ-ਕਈ ਸਾਲ ਲਮਕਾ ਕੇ। ਜਦੋਂ 2500 ਰੁਪਏ ਕੁਇੰਟਲ ਵਾਲੀ ਕਣਕ ਖਪਤਕਾਰਾਂ ਨੂੰ ਸਰਕਾਰ ਮੁਫ਼ਤ ਦੇ ਸਕਦੀ ਹੈ, ਤਾਂ ਡਿੱਪੂ ਹੋਲਡਰਾਂ ਨੂੰ 300 ਰੁਪਏ ਕੁਇੰਟਲ ਕਮਿਸ਼ਨ ਕਿਉਂ ਨਹੀਂ ਦੇ ਸਕਦੀ।
ਪ੍ਰਾਈਵੇਟ ਕੰਪਨੀਆਂ ਨੂੰ ਵੰਡੇ ਟੈਂਡਰ ਰੱਦ ਕੀਤੇ ਜਾਣ (Depot Holders)
ਡਿਪੂ ਹੋਲਡਰ ਫੈਡਰੇਸ਼ਨ ਰਜਿ: ਮੰਗ ਕਰ ਰਹੀ ਹੈ ਕਿ ਘਰ-ਘਰ ਆਟਾ ਵੰਡਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਵੰਡੇ ਟੈਂਡਰ ਰੱਦ ਕੀਤੇ ਜਾਣ ਅਤੇ ਡਿੱਪੂ ਹੋਲਡਰਾਂ ਦਾ ਰਹਿੰਦਾ ਕਮਿਸ਼ਨ ਜਲਦੀ ਪਾਇਆ ਜਾਵੇ, ਹਰੇਕ ਡਿਪੂ ਹੋਲਡਰ ਨੂੰ ਪਰਚੀਆਂ ਕੱਟਣ ਵਾਲੀ ਮਸ਼ੀਨ ਦਿੱਤੀ ਜਾਵੇ ਤਾਂ ਕਿ ਲੋਕਾਂ ਦੀਆ ਲੰਬੀਆਂ ਲਾਈਨਾਂ ਨਾ ਲੱਗਣ, ਹਰੇਕ ਪਿੰਡ ਡਿਪੂ ਹੋਲਡਰ ਨੂੰ ਵਾਈ ਫਾਈ ਕੁਨੈਕਸ਼ਨ ਮੁਫ਼ਤ ਦਿੱਤਾ ਜਾਵੇ ਤਾਂ ਕਿ ਮਸ਼ੀਨ ਦਾ ਸਰਵਰ ਡਾਊਨ ਨਾ ਹੋਵੇ, ਡਿਪੂ ਹੋਲਡਰਾਂ ਨੂੰ ਦੁਕਾਨ ਦਾ ਕਿਰਾਇਆ ਦਿੱਤਾ ਜਾਏ, ਪੰਜ ਲੱਖ ਵਾਲਾ ਇਲਾਜ ਕਾਰਡ ਬਣਾਇਆ ਜਾਵੇ, ਕੰਪਿਊਟਰ ਕੰਡੇ ਦਿੱਤੇ ਜਾਣ ਜਾਂ ਬਣਦੀ ਕੰਢੇ ਦੀ ਰਕਮ ਦਿੱਤੀ ਜਾਵੇ। ਜੇਕਰ ਕੋਈ ਡਿਪੂ ਹੋਲਡਰ ਵੱਲੋਂ ਕੁਤਾਹੀ ਕਰਨ ਦੀ ਸ਼ਿਕਾਇਤ ਆਉਂਦੀ ਹੈ ਤਾਂ ਪੂਰਨ ਇੰਨਕੁਆਰੀ ਕੀਤੇ ਬਗੈਰ ਕੋਈ ਸਪਲਾਈ ਸਸਪੈਂਡ ਨਾ ਕੀਤੀ ਜਾਵੇ।
ਇਹ ਵੀ ਪੜ੍ਹੋ : ਅਕਾਲੀ ਦਲ ਨੇ ਲਾਏ ਦਸ ਲੋਕ ਸਭਾ ਦੇ ਇੰਚਾਰਜ਼
ਡਿਪੂ ਹੋਲਡਰ ਦੀ ਮੌਤ ਹੋਣ ’ਤੇ ਤੁਰੰਤ ਪਰਿਵਾਰ ਦੇ ਜੀਅ ਨੂੰ ਡਿੱਪੂ ਅਲਾਟ ਕੀਤਾ ਜਾਵੇ। ਡਿੱਪੂ ਹੋਲਡਰ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਧਰਨੇ ’ਤੇ ਵੱਧ ਤੋਂ ਵੱਧ ਡਿੱਪੂ ਹੋਲਡਰ ਵੀਰ ਅਤੇ ਭੈਣਾਂ ਪਹੁੰਚਣਗੇ। ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਮੁਹੰਮਦ ਸਲੀਮ ਨੌਸਹਿਰਾ, ਬਲਾਕ ਮਲੇਰਕੋਟਲਾ ਦੇ ਪ੍ਰਧਾਨ ਸੁਦਾਗਰ ਅਲੀ, ਸ਼ਹਿਰੀ ਪ੍ਰਧਾਨ ਮੁਹੰਮਦ ਸਦੀਕ ਅਤੇ ਅਮਰਗੜ੍ਹ ਦੇ ਪ੍ਰਧਾਨ ਵਜੀਰ ਸਿੰਘ ਬਿੱਲੂ, ਪ੍ਰਵੀਨ ਕੁਮਾਰ ਭੂਦਨ, ਤਰਸੇਮ ਚੰਦ ਭੂਦਨ, ਕਰਮਜੀਤ ਸਿੰਘ ਰਟੌਲਾਂ, ਸੁਰਜਦੀਨ ਕੇਲੋਂ, ਇਜਹਾਰ ਖਾਂ ਢੱਡੇਵਾੜਾ, ਬਿਕਰਮਜੀਤ ਸਿੰਘ ਲਸੋਈ, ਪਰਮਜੀਤ ਸਿੰਘ ਹਥਨ, ਚਰਨਜੀਤ ਸਿੰਘ ਹਥਨ, ਜੱਸੀ ਸਿੰਘ, ਰਾਮ ਸਰਨ ਗੁਆਰਾ ਜਿੰਦਰ ਸਿੰਘ ਸੇਹਕੇ, ਨਜੀਰ ਬਿਜੌਕੀ, ਬਿੱਕਰ ਸਿੰਘ ਰਾੜਵਾ ਭੁਪੇਸ਼ ਜੈਨ, ਪ੍ਰਵੀਨ ਪੁਰੀ, ਅਨਵਰ, ਲਵੀ ਤੋਂ ਇਲਾਵਾ ਹੋਰ ਵੀ ਡਿੱਪੂ ਹੋਲਡਰ ਹਾਜ਼ਰ ਸਨ। (Depot Holders)
ਅਪ੍ਰੈਟਸ਼ਿਪ ਲਾਈਨਮੈਨ ਯੂਨੀਅਨ ਦੇ ਕਾਰਕੁੰਨ ਟਾਵਰ ’ਤੇ ਚੜ੍ਹ ਲਗਤਾਰ ਕੱਢ ਰਹੇ ‘ਕਰੰਟ’
ਟਾਵਰ ਤੇ ਚੜ੍ਹਿਆ ਨੂੰ ਤੀਜਾ ਦਿਨ ਹੋਇਆ, ਪ੍ਰਸ਼ਾਸਨ ਨਾਲ ਮੀਟਿੰਗ ਦੇ ਬਾਵਜ਼ੂਦ ਨਹੀਂ ਬਣੀ ਗੱਲ (Apprentice Linemen’s Union)
ਯੂਨੀਅਨ ਦੇ ਆਗੂ ਭਰਤੀ ਦੀ ਮੰਗ ਪੂਰੀ ਕਰਵਾਉਣ ਦੇ ਰੋਅ ’ਚ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਰਤੀ ਦੀ ਮੰਗ ਨੂੰ ਲੈ ਕੇ ਅਪ੍ਰੈਂਟਸ਼ਿਪ ਲਾਈਨਮੈਨ ਯੂਨੀਅਨ ਦੇ ਕਾਰਕੁੰਨਾਂ ਵੱਲੋਂ ਬਿਜਲੀ ਦੀ ਹਾਈਵੋਲਟੇਜ਼ ਟਾਵਰ ਉੱਪਰ ਚੜ੍ਹ ਕੇ ਆਪਣਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਅੱਜ ਪ੍ਰਸ਼ਾਸਨ ਦੇ ਰਵੱਈਏ ਤੋਂ ਅੱਕ ਕੇ ਦੋ ਲੜਕੀਆਂ ਵੀ ਟਾਵਰ ’ਤੇ ਚੜ੍ਹ ਗਈਆਂ ਅਤੇ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇੱਧਰ ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਲਾਈਨਮੈਂਨਾਂ ਦੇ ਪ੍ਰਦਰਸ਼ਨ ’ਤੇ ਬਾਜ ਅੱਖ ਰੱਖੀ ਹੋਈ ਹੈ। (Apprentice Linemen’s Union)
ਜਾਣਕਾਰੀ ਅਨੁਸਾਰ ਅਪ੍ਰੈਟਸ਼ਿਪ ਲਾਈਨਮੈਨ ਯੂਨੀਅਨ (Apprentice Linemen’s Union) ਦੇ ਕਾਰੁਕੰਨਾਂ ਦਾ ਟਾਵਰ ’ਤੇ ਸੰਘਰਸ਼ ਤੀਜੇ ਦਿਨ ਵਿੱਚ ਪੁੱਜ ਗਿਆ ਹੈ ਅਤੇ ਇਨ੍ਹਾਂ ਧਰਨਾਕਾਰੀਆਂ ਨੇ ਸਵੇਰ ਵੇਲੇ ਐਲਾਨ ਕੀਤਾ ਸੀ ਕਿ ਜੇਕਰ ਪ੍ਰਸ਼ਾਸਨ ਜਾਂ ਮੈਨੇਜਮੈਂਟ ਜੇਕਰ ਉਨ੍ਹਾਂ ਦੀਆ ਮੰਗਾਂ ਨਹੀਂ ਮੰਨਦੀ ਤਾਂ ਉਹ ਸਾਰੇ ਜਣੇ ਹੀ ਟਾਵਰਾਂ ’ਤੇ ਚੜ੍ਹ ਜਾਣਗੇ, ਜਿਸ ਉਪਰੰਤ ਇਨ੍ਹਾਂ ਪ੍ਰਦਰਸ਼ਨਕਾਰੀ ਨੌਜਵਾਨਾਂ ਨਾਲ ਗੱਲਬਾਤ ਕਰਨ ਲਈ ਐਸਡੀਐੱਮ ਪਟਿਆਲਾ ਡਾ. ਇਸਮਤ ਵਿਜੈ ਸਿੰਘ ਤੇ ਹੋਰ ਅਧਿਕਾਰੀ ਦੋ ਵਾਰ ਧਰਨੇ ਵਾਲੀ ਥਾਂ ’ਤੇ ਪੁੱਜੇ ਪਰ ਕੋਈ ਸਹਿਮਤੀ ਨਾ ਬਣਨ ਕਾਰਨ ਧਰਨਾ ਪ੍ਰਦਰਸ਼ਨ ਜਾਰੀ ਰਿਹਾ ਅਤੇ ਅਪ੍ਰੈਂਟਸ਼ਿਪ ਲਾਈਨਮੈਨ ਸੰਘਰਸ਼ ਯੂਨੀਅਨ ਦੇ ਦਰਜਨ ਤੋਂ ਵੱਧ ਨੌਜਵਾਨ 66ਕੀਵੀ ਲਾਈਨ ਦੇ ਟਾਵਰ ’ਤੇ ਹੀ ਡਟੇ ਹੋਏ ਹਨ।
ਇਹ ਵੀ ਪੜ੍ਹੋ : ਅਦਾਲਤ ਨੇ ਚੈੱਕ ਬਾਊਂਸ ਮਾਮਲੇ ’ਚ ਕਾਰੋਬਾਰੀ ਨੂੰ ਐਲਾਨਿਆ ਭਗੌੜਾ
ਇਸ ਤੋਂ ਪਹਿਲਾਂ ਇਨ੍ਹਾਂ ਧਰਨਾਕਾਰੀਆਂ ’ਚੋਂ ਕੁਝ ਨੌਜਵਾਨਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ਼ ਲਈ ਦਾਖਲ ਵੀ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਕੰਵਲਦੀਪ ਸਿੰਘ ਨੇ ਦੱਸਿਆ ਕਿ ਐੱਸਡੀਐੱਮ ਪਟਿਆਲਾ ਵੱਲੋਂ ਪਹੁੰਚ ਕੇ ਗੱਲਬਾਤ ਕੀਤੀ ਗਈ ਸੀ ਪਰ ਐੱਸਡੀਐੱਮ ਮੁੱਖ ਮੰਤਰੀ ਜਾਂ ਬਿਜਲੀ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਤਾਂ ਦਿੰਦੇ ਸਨ ਪਰ ਮੀਟਿੰਗ ਬਾਰੇ ਮੁੱਖ ਮੰਤਰੀ ਦਫ਼ਤਰ ਜਾਂ ਡਿਪਟੀ ਕਮਿਸ਼ਨਰ ਵੱਲੋਂ ਲਿਖਤੀ ਭਰੋਸਾਂ ਦੇਣ ਤੋਂ ਨਾਂਹ ਕਰਕੇ ਆਪਣੇ ਤੌਰ ’ਤੇ ਲਿਖ ਕੇ ਦੇਣ ਦੀ ਗੱਲ ਕਰ ਰਹੇ ਸਨ, ਜਿਸ ਨੂੰ ਯੂਨੀਅਨ ਨੇ ਨਕਾਰਦਿਆਂ ਧਰਨਾ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।
ਇਨ੍ਹਾਂ ਕਾਰਕੁੰਨਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਮੈਨੇਜਮੈਂਟ ਲਗਾਤਾਰ ਉਨ੍ਹਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਸਿਰਫ਼ ਉਨ੍ਹਾਂ ਦੇ ਸੰਘਰਸ਼ ਨੂੰ ਖਤਮ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਸੰਬਧਿਤ ਕਾਰਕੁੰਨਾਂ ਵੱਲੋਂ ਪੱਕਾ ਧਾਰਿਆ ਹੋਇਆ ਹੈ, ਕਿ ਜਿਨ੍ਹਾਂ ਸਮਾਂ ਉਨ੍ਹਾਂ ਦੀ ਭਰਤੀ ਵਾਲੀ ਮੰਗ ਨੂੰ ਮਨਜ਼ੁੂਰ ਨਹੀਂ ਕੀਤਾ ਜਾਂਦਾ, ਉਨ੍ਹਾਂ ਸਮਾਂ ਇਸ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਜਿਕਰਯੋਗ ਹੈ ਕਿ ਅਪ੍ਰੈਂਟਸ਼ਿਪ ਲਾਈਨਮੈਨ ਸੰਘਰਸ ਯੂਨੀਅਨ ਵੱਲੋਂ ਨਵੀਂ ਭਰਤੀ ਨੂੰ ਲੈਕੇ ਸੋਮਵਾਰ ਨੂੰ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਪੱਕਾ ਧਰਨਾ ਲਗਾਇਆ ਗਿਆ ਸੀ, ਜਿਸ ਨੂੰ ਇਨ੍ਹਾਂ ਧਰਨਾਕਾਰੀਆਂ ਦੀ ਮੰਗਲਵਾਰ ਨੂੰ ਮੈਨੇਜਮੈਂਟ ਨਾਲ ਬੈਠਕ ਬੇਸਿੱਟਾ ਰਹਿਣ ਉਪਰੰਤ ਮਾਲ ਰੋਡ ਜਾਮ ਕਰਨ ਦੀ ਕੋਸ਼ਿਸ ਕਰਨ ’ਤੇ ਪੁਲਿਸ ਨੇ ਇਨ੍ਹਾਂ ਨੂੰ ਲਾਠੀਚਾਰਜ ਕਰਦਿਆਂ ਖਦੇੜ ਦਿੱਤਾ ਗਿਆ ਸੀ, ਜਿਸ ਉਪਰੰਤ ਇਹ ਧਰਨਾਕਾਰੀ ਨੌਜਵਾਨ ਬਡੂੰਗਰ ਸਥਿਤ ਹਾਈਵੋਲਟੇਜ਼ ਟਾਵਰ ’ਤੇ ਜਾ ਚੜ੍ਹੇ ਸਨ ਅਤੇ ਤੀਜੇ ਦਿਨ ਵੀ ਉਥੇ ਹੀ ਡਟੇ ਹੋਏ ਹਨ।
ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਲਈ ਉੱਚ ਵਿੱਦਿਅਕ ਸੰਸਥਾਵਾਂ ’ਚ ਹੜਤਾਲ ਲਈ ਲਾਮਬੰਦੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿੱਤੀ ਘਾਟੇ ਨੂੰ ਦੂਰ ਕਰਨ ਅਤੇ ਮਾਨ ਸਰਕਾਰ ਵੱਲੋਂ ਸਲਾਨਾ ਬਜਟ ਵਿੱਚ ਲਾਏ ਕੱਟ ਕਾਰਨ ਪੰਜਾਬੀ ਯੂਨੀਵਰਸਿਟੀ (Punjabi University) ਦੀ ਵਿੱਤੀ ਹਾਲਤ ਇੰਨੀ ਵਿਗੜ ਗਈ ਹੈ ਕਿ ਮੁਲਾਜ਼ਮਾਂ ਅਤੇ ਅਧਿਆਪਕਾਂ ਨੂੰ ਤਨਖਾਹਾਂ ਦੇਣ ਲਈ ਵੀ ਯੂਨੀਵਰਸਿਟੀ ਕੋਲ ਪੈਸੇ ਨਹੀਂ ਹਨ। ਇਸ ਸਥਿਤੀ ਦੇ ਬਾਵਜੂਦ ਸਰਕਾਰ ਦੀ ਬੇਰੂਖੀ ਨੂੰ ਦੇਖਦੇ ਬਣਾਏ ਗਏ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਦਿਨੋਂ ਦਿਨ ਵੱਡਾ ਰੂਪ ਅਖਤਿਆਰ ਕਰਦਾ ਜਾ ਰਿਹਾ ਹੈ। ਮੋਰਚੇ ਵੱਲੋਂ 6 ਅਪ੍ਰੈਲ ਨੂੰ ਪੰਜਾਬ ਦੇ ਵਿਦਿਅਕ ਅਦਾਰਿਆਂ ਵਿੱਚ ਮੁਕੰਮਲ ਹੜਤਾਲ ਦੇ ਸੱਦੇ ਤਹਿਤ ਅੱਜ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਦੇ ਸੰਘਰਸ਼ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਯੂਨੀਵਰਸਿਟੀ ਤੋਂ ਅਧਆਪਿਕਾਂ, ਮੁਲਾਜ਼ਮਾਂ ਤੇ ਵਿਦਿਆਰਥੀਆਂ ਦੀ ਟੀਮ ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿੱਚ ਗਈ ਤੇ ਉਥੇ ਜਾ ਕੇ ਚੱਲ ਰਹੇ ਸੰਘਰਸ਼ ਬਾਰੇ ਜਾਣਕਾਰੀ ਦਿੱਤੀ ਗਈ ।
ਇਹ ਵੀ ਪੜ੍ਹੋ : ਪਹਿਲੇ ਦਿਨ ਧੀ ਨੂੰ ਨੌਕਰੀ ’ਤੇ ਛੱਡਣ ਜਾ ਰਿਹਾ ਸੀ ਪਿਤਾ, ਹਾਦਸੇ ’ਚ ਹੋ ਗਈ ਧੀ ਦੀ ਮੌਤ
6 ਅਪ੍ਰੈਲ ਦੀ ਹੜਤਾਲ ਨੂੰ ਸਫਲ ਬਣਾਉਣ ਦਾ ਸੱਦਾ
ਇਸ ਮੌਕੇ ਦੱਸਿਆ ਗਿਆ ਕਿ ਯੂਨੀਵਰਸਿਟੀ (Punjabi University) ਦਾ ਸੰਕਟ ਦਾ ਅਸਰ ਇਹਨਾਂ ਕਾਲਜਾਂ ਉੱਪਰ ਵੀ ਪੈ ਰਿਹਾ ਹੈ। ਇੱਥੋਂ ਦੇ ਅਧਆਪਿਕਾਂ, ਮੁਲਾਜ਼ਮਾਂ ਤੇ ਵਿਦਿਆਰਥੀਆਂ ਨੂੰ ਇਸ ਮੋਰਚੇ ਦਾ ਹਿੱਸਾ ਬਣਨ ਤੇ 6 ਅਪ੍ਰੈਲ ਦੀ ਹੜਤਾਲ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ ਗਿਆ । ਕਾਲਜ ਵਿੱਚ ਪਰਚਾ ਵੰਡਿਆ ਗਿਆ ਅਤੇ ਮੀਰਾਂਪੁਰ ਕਾਲਜ,ਦੇਵੀਗੜ੍ਹ ਅਤੇ ਮੀਰਾਂਪੁਰ ਦੇ ਨਾਲ ਲੱਗਦੇ ਪਿੰਡ-ਪਿੰਡ ਜਾ ਕੇ ਆਮ ਲੋਕਾਂ ਨੂੰ ਵੀ ਹੜਤਾਲ ਦਾ ਸਮੱਰਥਨ ਕਰਨ ਦੀ ਅਪੀਲ ਕੀਤੀ ਗਈ ਤੇ ਹੜਤਾਲ ਦੇ ਪੋਸਟਰ ਲਾਏ ਗਏ। । ਇਸ ਸਮੇਂ ਪੀ.ਐੱਸ.ਯੂ (ਲਲਕਾਰ) ਤੋਂ ਵਿਦਿਆਰਥੀ ਆਗੂ ਹਰਪ੍ਰੀਤ,ਸੱਜੂ ,ਪੀ.ਐੱਸ.ਯੂ (ਸ਼ਹੀਦ ਰੰਧਾਵਾ) ਤੋਂ ਬਲਬਿੰਦਰ ਸੋਨੀ, ਗੈਰ-ਅਧਿਆਪਨ ਤੋਂ ਈਫਾ ਪਾਰਟੀ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ,ਅਧਿਆਪਨ ਤੋਂ ਲਵਦੀਪ ਸ਼ਰਮਾ ਨੇ ਸੰਬੋਧਨ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।