Electricity Workers - Sach Kahoon Punjabi
Chip Meters Punjab: ਕਿਸਾਨ ਯੂਨੀਅਨ ਵੱਲੋਂ ਚਿੱਪ ਵਾਲੇ ਮੀਟਰ ਲਾਉਣ ਆਏ ਬਿਜਲੀ ਮੁਲਾਜ਼ਮਾਂ ਦਾ ਘਿਰਾਓ
ਰਾਤ ਨੂੰ ਮੁੜ ਲਾਉਣੇ ਪਏ ਪੁਰਾਣੇ ਮੀਟਰ
Chip Meters Punjab: (ਰਵੀ ਗੁਰਮਾ) ਸ਼ੇਰਪੁਰ। ਨਜ਼ਦੀਕੀ ਪਿੰਡ ਫਤਹਿਗੜ੍ਹ ਪੰਜਗਰਾਈਆਂ ਵਿਖ਼ੇ ਪਾਵਰਕੌਮ ਦੇ ਕਰਮਚਾਰੀਆਂ ਵੱਲੋਂ ਪੁਰਾਣੇ ਘਰਾਂ ਨੂੰ ਜਾਣ ਵਾਲੀ ਬਿਜਲੀ ਸਪਲਾਈ ਮੀਟਰਾਂ ਨੂੰ ਬਦਲ ਕੇ ਨਵੇਂ ਚਿੱਪ ਵਾਲੇ ਮੀਟਰ ਲਾਉਣ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਖਪਤਕਾਰਾਂ ਵੱਲੋਂ ਮੁਲਾਜ਼ਮਾਂ ਦਾ ਘਿਰਾਓ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਸੰਘਰਸ਼ ਏਨਾ ਵਧ ਗਿਆ ਕੇ ਘੁੱਪ ਹਨ੍ਹੇਰੇ ’ਚ ਹੀ ਬਿਜਲੀ ਕਰਮਚਾਰੀਆਂ ਨੂੰ ਲੋਕ ਰੋਹ ਅੱਗੇ ਝੁਕਦਿਆਂ ਮੁੜ ਪੁਰਾਣੇ ਮੀਟਰ ਲਾਉਣੇ ਪਏ ਅਤੇ ਬਾਕੀ ਘਰਾਂ ਵਿੱਚੋਂ ਲਾਹੇ ਪੁਰਾਣੇ ਮੀਟਰ ਦਫ਼ਤਰ ਵਿੱਚੋਂ ਲਿਆ ਕਿ ਮੌਕੇ ’ਤੇ ਹੀ ਪੰਚਾਇਤ ਕੋਲ ਰੱਖਣ ਕਰਕੇ ਘਿਰਾਓ ਤੇ ਧਰਨਾ ਸਮਾਮਤ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਚੰਦ ਸਿੰਘ ਨੇ ਦੱਸਿਆ ਕੇ ਬਿਜਲੀ ਕਰਮਚਾਰੀਆਂ ਵੱਲੋਂ ਪਿੰਡ ਦੇ ਬਾਹਰ ਦਾਣਾ ਮੰਡੀ ਕੋਲ ਸਾਂਸੀ ਭਾਈਚਾਰੇ ਦੇ ਘਰਾਂ ਨੂੰ ਜਾਂਦੀ ਬਿਜਲੀ ਸਪਲਾਈ ਦੇ ਮੀਟਰ ਬਿਨਾਂ ਖਪਤਕਾਰਾਂ ਨੂੰ ਦੱਸੇ ਉਤਾਰ ਕੇ ਨਵੇਂ ਚਿੱਪ ਵਾਲੇ ਮੀਟਰ ਲਾ ਦਿੱਤੇ ਜਿਸ ਕਰਕੇ ਘਰਾਂ ਵੱਲੋਂ ਬਿਜਲੀ ਕਰਮਚਾਰੀਆਂ ਦੀ ਇਸ ਬਿਨਾਂ ਦੱਸੇ ਬਿਨਾਂ ਨੋਟਿਸ ਦਿੱਤੇ ਕੀਤੇ ਗਈ ਕਾਰਵਾਈ ਦਾ ਵਿਰੋਧ ਕੀਤਾ ਗਿਆ ਅਤੇ ਮੀਟਰ ਮੁੜ ਬਦਲਣ ਲਈ ਕਿਹਾ ਗਿਆ ਪਰ ਮਾਮਲਾ ਹੱਲ ਨਾ ਹੋਣ ’ਤੇ ਬਿਜਲੀ ਵਿਭਾਗ ਦੀ ਇਸ ਧੱਕੇਸ਼ਾਹੀ ਖਿਲਾਫ਼ ਕਿਸਾਨ ਯੂਨੀਅਨ ਨੂੰ ਸੰਘਰਸ਼ ਕਰਨਾ ਪਿਆ ਉਹਨਾਂ ਦੱਸਿਆ ਕੇ ਬਿਜ਼ਲੀ ਵਿਭਾਗ ਵੱਲੋਂ ਹੋਰ ਵੀ ਕਈ ਮੀਟਰ ਇਸੇ ਤਰ੍ਹਾਂ ਬਦਲੇ ਗਏ ਹਨ ਅਤੇ ਯੂਨੀਅਨ ਵੱਲੋਂ ਬਿਜਲੀ ਕਰਮਚਾਰੀਆਂ ਨੂੰ ਇਹ ਕਾਰਵਾਈ ਨਾ ਕਰਨ ਲਈ ਕਿਹਾ ਗਿਆ ਸੀ ਪਰ ਉਹਨਾਂ ਵੱਲੋਂ ਨਾ ਮੰਨਣ ਕਰਕੇ ਸੰਘਰਸ਼ ਕੀਤਾ ਗਿਆ।
ਇਹ ਵੀ ਪੜ੍ਹੋ: School Bus Inspection: ਸਕੂਲੀ ਬੱਸਾਂ ਦੀ ਚੈਕਿੰਗ, 10 ਬੱਸਾਂ ਦੇ ਚਲਾਨ ਕੱਟੇ
ਉਹਨਾਂ ਦੱਸਿਆ ਕਿ ਇਹ ਸੰਘਰਸ਼ ਦੇਰ ਰਾਤ ਤੱਕ ਚੱਲਿਆ ਅਤੇ ਬਿਜਲੀ ਵਿਭਾਗ ਵੱਲੋਂ ਮੁੜ ਪੁਰਾਣੇ ਮੀਟਰ ਲਾਉਣ ਦੇ ਯੂਨੀਅਨ ਅਤੇ ਪਿੰਡ ਵਾਸੀਆਂ ਦੇ ਸੰਘਰਸ਼ ਦੀ ਜਿੱਤ ਹੋਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਬਲਾਕ ਆਗੂ ਨਾਜ਼ਰ ਸਿੰਘ ਅਤੇ ਕਿਸਾਨ ਯੂਨੀਅਨ ਇਸਤਰੀ ਆਗੂ ਨਵਦੀਪ ਕੌਰ ਪੰਜਗਰਾਈਆਂ ਨੇ ਕਿਹਾ ਕਿ ਲੋਕ ਏਕਤਾ ਬਣਾ ਕਿ ਰੱਖਣ ਤੇ ਯੂਨੀਅਨ ਵੱਲੋਂ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ ਅਤੇ ਜ਼ੇਕਰ ਚੋਰੀ ਲਾਏ ਗਏ ਮੀਟਰ ਨਾ ਬਦਲੇ ਗਏ ਅਤੇ ਹੋਰ ਮੀਟਰ ਲਾਏ ਗਏ ਤਾਂ ਕਿਸਾਨ ਯੂਨੀਅਨ ਵੱਡਾ ਸੰਘਰਸ਼ ਕਰੇਗੀ।
ਇਸ ਮੌਕੇ ਪਾਵਰਕਾਮ ਦੇ ਐਸਡੀਓ ਸੰਦੌੜ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਅਸੀਂ ਉਹ ਮੀਟਰ ਬਦਲੇ ਹਨ ਜਿਹੜੇ ਖਰਾਬ ਸਨ ਅਤੇ ਹੁਣ ਵਿਭਾਗ ਕੋਲ ਸਿਰਫ ਡਿਜ਼ੀਟਲ ਮੀਟਰ ਹੀ ਉਪਲੱਬਧ ਹਨ ਇਸ ਲਈ ਇਹ ਲਾਏ ਗਏ ਹਨ ਇਸ ਮੌਕੇ ਸਰਪੰਚ ਚਰਨਜੀਤ ਸਿੰਘ, ਪੰਚ ਗੁਰਜੀਤ ਸਿੰਘ, ਪੰਚ ਟਹਿਲ ਸਿੰਘ, ਪੰਚ ਪਿਆਰਾ ਸਿੰਘ, ਗੁਰਮੁੱਖ ਸਿੰਘ, ਕਿਸਾਨ ਯੂਨੀਅਨ ਦੇ ਬਲਾਕ ਆਗੂ ਨਾਜਰ ਸਿੰਘ ਠੂਲੀਵਾਲ, ਨਵਦੀਪ ਕੌਰ, ਬਲਜੀਤ ਕੌਰ, ਹਰਜੀਤ ਕੌਰ, ਹਰਚੰਦ ਸਿੰਘ, ਭਰਪੂਰ ਸਿੰਘ, ਗੁਰਚਰਨ ਸਿੰਘ, ਭਾਈ ਅਮਰਜੀਤ ਸਿੰਘ, ਰੂਪ ਸਿੰਘ, ਪਿਆਰਾ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ, ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ। Chip Meters Punjab
ਪੰਜ ਦਿਨਾਂ ਦੀ ਹੋਰ ਸਮੂਹਿਕ ਛੁੱਟੀ ’ਤੇ ਗਏ ਬਿਜਲੀ ਕਾਮੇ, ਲੋਕ ਹੋਏ ਪ੍ਰੇਸ਼ਾਨ
ਲੋਕਾਂ ਨੂੰ ਕਰਨਾ ਪੈ ਰਿਹਾ ਮੁਸ਼ਕਲਾਂ ਦਾ ਸਾਹਮਣਾ, ਮੋਟਰਾਂ ਵਾਲੀ ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ | Holidays
ਪਟਿਆਲਾ (ਖੁਸਵੀਰ ਸਿੰਘ ਤੂਰ) Electricity Workers : ਬਿਜਲੀ ਕਾਮਿਆਂ ਵੱਲੋਂ ਆਪਣੇ ਸੰਘਰਸ਼ ਨੂੰ ਹੋਰ ਤਜ਼ ਕਰਦਿਆਂ ਪੰਜ ਦਿਨਾਂ ਦੀ ਹੋਰ ਸਮੂਹਿਕ ਛੁੱਟੀ ਲੈ ਲਈ ਹੈ ਅਤੇ ਹੁਣ ਬਿਜਲੀ ਕਾਮੇ 17 ਸਤੰਬਰ ਤੱਕ ਹੜਤਾਲ ’ਤੇ ਚਲੇ ਗਏ ਹਨ ਇਧਰ ਖਪਤਕਾਰਾਂ ਨੂੰ ਤਿੰਨ ਦਿਨਾਂ ਤੋਂ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਪੰਜ ਦਿਨ ਹੋਰ ਬਿਜਲੀ ਕਾਮਿਆਂ ਦੀ ਹੜਤਾਲ ਕਾਰਨ ਹਾਹਾਕਾਰ ਮੱਚਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। Holidays
ਜਾਣਕਾਰੀ ਅਨੁਸਾਰ ਪੀਐੱਸਈਬੀ ਇੰਪਲਾਇਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ ਦੀ ਦੇ ਕਨਵੀਨਰਾਂ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਵੱਡੇ ਫੈਸਲੇ ਲਏ ਗਏ। ਤਿੰਨ ਦਿਨਾਂ ਦੀ ਸਮੂਹਿਕ ਹੜਤਾਲ ਤੋਂ ਬਾਅਦ ਵੀ ਸਰਕਾਰ ਵੱਲੋਂ ਇਨ੍ਹਾਂ ਬਿਜਲੀ ਕਾਮਿਆਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ, ਜਿਸ ਕਰਕੇ ਬਿਜਲੀ ਮੁਲਾਜ਼ਮਾਂ ਵੱਲੋਂ ਆਪਣਾ ਐਕਸ਼ਨ ਹੋਰ ਤੇਜ਼ ਕਰ ਦਿੱਤਾ ਗਿਆ। Holidays
ਆਗੂਆਂ ਰਣਜੀਤ ਸਿੰਘ ਢਿੱਲੋਂ, ਸੂਬਾਈ ਆਗੂ ਐਡੀਸ਼ਨਲ ਐੱਸਡੀਓ ਰਘਵੀਰ ਸਿੰਘ, ਰਛਪਾਲ ਸਿੰਘ ਪਾਲੀ ਅਤੇ ਪੈਨਸ਼ਨਰਜ਼ ਯੂਨੀਅਨ ਦੇ ਕੇਵਲ ਸਿੰਘ ਬਨਵੈਤ ਨੇ ਮੈਨੇਜ਼ਮੈਂਟ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਜਾਇਜ਼ ਅਤੇ ਹੱਕੀ ਮੰਗਾਂ ਦਾ ਹੱਲ ਕਰਨ ਦੀ ਬਜਾਏ ਗੈਰ ਜ਼ਮਹੂਰੀ, ਤਾਨਾਸ਼ਾਹੀ ਅਤੇ ਟ੍ਰੇਡ ਯੂਨੀਅਨ ਅਧਿਕਾਰਾਂ ਉੱਪਰ ਹਮਲੇ ਕਰਦੇ ਹੋਏ ਤਰ੍ਹਾਂ-ਤਰ੍ਹਾਂ ਦੇ ਵਰਤੇ ਜਾ ਰਹੇ ਹੱਥਕੰਡਿਆਂ ਦੀ ਨਿਖੇਧੀ ਕੀਤੀ ਗਈ।
Electricity Workers
ਉਨ੍ਹਾਂ ਕਿਹਾ ਕਿ ਮੈਨੇਜ਼ਮੈਂਟ ਵੱਲੋਂ ਬਿਜਲੀ ਮੁਲਾਜ਼ਮਾਂ ਅੰਦਰ ਡਰ ਅਤੇ ਭੈਅ ਪੈਦਾ ਕਰਨ ਲਈ ਅਤੇ ਅਣ ਅਧਿਕਾਰਤ ਕਾਰਵਾਈਆਂ ਕਰਦੇ ਹੋਏ ਅਣ ਅਧਿਕਾਰਿਤ ਮੁਲਾਜ਼ਮਾਂ ਸਮੇਤ ਔਰਤਾਂ (ਜਿਵੇਂ ਕਿ ਕਲੈਰੀਕਲ, ਦਰਜਾ ਚਾਰ, ਅਕਾਊਂਟਸ, ਏਅੱੈਮ (ਆਈਟੀ), ਪੇਸਕੋ ਕਾਮਿਆਂ ਆਦਿ) ਦੀ ਗਰਿੱਡ ਸਬ ਸਟੇਸ਼ਨਾਂ ਉੱਪਰ ਡਿਊਟੀ ਲਗਾਈ ਜਾ ਰਹੀ ਹੈ। ਬਿਜਲੀ ਨਿਗਮ ਦੀ ਇਹ ਨੀਤੀ ਬਿਜਲੀ ਵਰਗੇ ਜੋਖਿਮ ਨਾਲ ਜੁੜੇ ਅਦਾਰੇ ਦੇ ਨਿਯਮਾਂ ਅਤੇ ਕਾਨੂੰਨਾਂ ਦੀ ਉਲੰਘਣਾ ਹੈ। ਇਸ ਨੂੰ ਦੇਖਦੇ ਹੋਏ ਜੱਥੇਬੰਦੀ ਦੇ ਆਗੂਆਂ ਵੱਲੋਂ 17 ਸਤੰਬਰ ਤੱਕ 5 ਦਿਨਾ ਸਮੂਹਿਕ ਛੁੱਟੀ ਨੂੰ ਹੋਰ ਵਧਾ ਦਿੱਤਾ ਗਿਆ ਹੈ ‘ਤੇ ਸਾਰੇ ਬਿਜਲੀ ਕਾਮੇ ਮੰਡਲ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ। 17 ਸਤੰਬਰ ਨੂੰ ਹੈਡ ਆਫਿਸ ਪਟਿਆਲਾ ਅੱਗੇ ਸੂਬਾ ਪੱਧਰੀ ਰੋਸ ਧਰਨਾ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਵਰਕ ਟੂ ਰੂਲ ਦਾ ਪ੍ਰੋਗਰਾਮ ਪਹਿਲਾਂ ਵਾਂਗ ਜਾਰੀ ਰਹੇਗਾ।
Read Also : Arvind Kejriwal: ਦਿਲੀ ਦੇ CM ਕੇਜਰੀਵਾਲ ਦੀ ਜਮਾਨਤ ਸਬੰਧੀ ਨਵੀਂ ਅਪਡੇਟ
ਇਸ ਦੌਰਾਨ ਆਗੂਆਂ ਨੇ ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆ ਲਈ ਮੁਆਫੀ ਵੀ ਮੰਗੀ ਗਈ ਅਤੇ ਇਸ ਦਾ ਦੋਸ਼ੀ ਪੰਜਾਬ ਸਰਕਾਰ, ਬਿਜਲੀ ਮੰਤਰੀ ਤੇ ਬਿਜਲੀ ਨਿਗਮ ਦੀ ਮੇਨੈਜਮੈਂਟ ਨੂੰ ਦੱਸਿਆ। ਆਗੂਆਂ ਨੇ ਕਿਹਾ ਕਿ ਬਿਜਲੀ ਕਾਮਿਆਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਕੇ ਸਰਕਾਰ ਅੜੀਅਲ ਰਵੱਈਆ ਦਿਖਾ ਰਹੀ ਹੈ ਦੱਸਣਯੋਗ ਹੈ ਕਿ ਬਿਜਲੀ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਤੋਂ ਬਿਜਲੀ ਸ਼ਿਕਾਇਤਾਂ ਦੇ ਢੇਰ ਲੱਗ ਚੁੱਕੇ ਹਨ ਅਤੇ ਬਿਜਲੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ । ਬਿਜਲੀ ਸਪਲਾਈ ਵਿੱਚ ਤਕਨੀਕੀ ਨੁਕਸਾਨ ਆਉਣ ਤੋਂ ਬਾਅਦ ਉਸਨੂੰ ਠੀਕ ਕਰਨ ਲਈ ਮੁਲਾਜ਼ਮ ਹੀ ਨਹੀਂ ਹਨ। ਇੱਧਰ ਕਈ ਕਿਸਾਨਾਂ ਨੇ ਦੱਸਿਆ ਕਿ ਮੋਟਰਾਂ ਵਾਲੀ ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਈ ਫੀਡਰ ਪਿਛਲੇ ਦੋ ਦਿਨਾਂ ਤੋਂ ਚੱਲੇ ਹੀ ਨਹੀਂ ਹਨ। Holidays
ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ
ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੇ ਮੁਲਾਜ਼ਮਾਂ ਦੀਆਂ ਮੰਗਾ ਮੰਨਣ ਤੋਂ ਮੁਨਕਰ ਹੋ ਰਹੀ ਹੈ : ਜਥੇਬੰਦੀ ਆਗੂ | Electricity Workers
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) Electricity Workers : ਪਾਵਰਕਾਮ ਪੀ ਐਸ ਈ ਬੀ ਜੁਆਂਇਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ ਮਿਲਕੇ ਸਥਾਨਕ 33 ਕੇ ਵੀ ਗਰਿੱਡ ਅੱਗੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ। ਰੈਲੀ ਨੂੰ ਸੰਬੋਧਿਨ ਕਰਦਿਆਂ ਸੂਬਾਈ ਆਗੂ ਇੰਦਰਜੀਤ ਸਿੰਘ ਢਿੱਲੋਂ, ਸਰਕਲ ਆਗੂ ਲਖਵਿੰਦਰ ਸਿੰਘ, ਕਿ੍ਸ਼ਨ ਕਾਂਤ,ਨਵੀਨ ਮਦਾਨ,ਪਿ੍ਤਪਾਲ ਸਿੰਘ,ਅਜੇ ਕੁਮਾਰ,ਜਬਲਾ ਸਿੰਘ,ਡਵੀਜ਼ਨ ਆਗੂ ਬਲਜੀਤ ਸਿੰਘ, ਨਰਿੰਦਰ ਪ੍ਸ਼ਾਦ, ਸੁਰਿੰਦਰ ਸਿੰਘ ਬਾਕਸਰ , ਸੁਖਰਾਜ ਸਿੰਘ, ਸ਼ਰੇਸ ਕੁਮਾਰ,ਜਗਦੇਵ ਸਿੰਘ ਬਾਹੀਆ,ਕ੍ਰਿਸ਼ਨ ਲਾਲ ਬੱਤਰਾ ਆਦਿ ਨੇ ਕਿਹਾ ਕੀ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੇ ਮੁਲਾਜ਼ਮਾਂ ਦੀਆਂ ਮੰਗਾ ਮੰਨਣ ਤੋਂ ਮੁਨਕਰ ਹੋ ਰਹੀ ਹੈ।
Read Also : Election Duty : ਚੋਣ ਡਿਊਟੀ ਦੌਰਾਨ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਲਈ ਖੁਸ਼ਖਬਰੀ, ਸਰਕਾਰ ਨੇ ਲਿਆ ਫ਼ੈਸਲਾ
ਜਿਸ ਕਾਰਨ ਮੁਲਾਜ਼ਮਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਉਨਾਂ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਤੋਂ  ਪੇ-ਸਕੇਲਾਂ ਦੀ ਤਰੁਟੀਆਂ ਦੂਰ ਕਰਨ, ਆਰ ਟੀ ਐਮ ਜਿਹੜੇ ਪਿਛਲੇ ਅਠ ਦਸ ਸਾਲਾਂ ਤੋਂ ਕੰਮ ਕਰ ਰਹੇ ਆਰ ਟੀ ਐਮ ਦੀਆਂ ਪਹਿਲ ਦੇ ਆਧਾਰ ‘ਤੇ ਪੱਦ-ਉੱਨਤੀਆਂ ਕਰਨ, ਓ ਸੀ ਕੈਟਾਗਰੀ ਨੂੰ ਪੇ ਬੈਂਡ ਦਾ ਲਾਭ ਦੇਣ, ਡਿਊਟੀ ਦੌਰਾਨ ਫੌਤ ਹੋਏ ਬਿਜਲੀ ਕਾਮਿਆਂ ਨੂੰ ਇਕ ਕਰੋੜ ਰੁਪਏ ਮਾਲੀ ਸਹਾਇਤਾ ਦੇਣ ਤੋਂ ਇਲਾਵਾ ਇਨ੍ਹਾਂ ਹਾਦਸਿਆਂ ਨੰ ਰੋਕਣ ਦੇ ਲਈ ਵੱਡੇ ਪੱਧਰ ਤੇ ਭਰਤੀ ਕਰਨ ਅਤੇ ਚੰਗੀ ਕਿਸਮ ਦੀਆਂ ਸੇਫਟੀ ਕਿਟਾਂ ਦੇਣ, ਲੰਬੇ ਸਮੇਂ ਤੋਂ ਕੰਮ ਕਰਦੇ ਸੀ ਐਚ ਬੀ, ਬਿਲ ਵੰਡਕ,
ਕੈਸ਼ੀਅਰ ਆਦਿ ਨੂੰ ਰੈਗੂਲਰ ਕਰਨ, ਕੰਟਰੈਕਟ ਤੇ ਭਰਤੀ ਕੀਤੇ ਲਾਇਨਮੈਨਾਂ ਦਾ ਕੰਟਰੈਕਟ ਪੀਰਡ ਸਰਵਿਸ ਵਿਚ ਜੋੜ ਕੇ ਲਾਭ ਦੇਣ, ਕੇ਼ਦਰੀ ਜੋਨ ਲੁਧਿਆਣਾ ਵਲੋਂ ਜਾਰੀ ਸੇਵਾ ਮੁਕਤ ਟੈਕਨੀਕਲ ਕਾਮੇ ਰਖਣ ਦਾ ਪੱਤਰ ਵਾਪਸ ਲੈਣ ਅਤੇ ਟੈਕਨੀਕਲ ਕਾਮੀਆਂ ਦੀ ਭਰਤੀ ਕਰਨ, ਗਰਿੱਡਾਂ ਦੇ ਵਿਚ ਹੈਲਪਰ ਤੈਨਾਤ ਕਰਨ ਅਤੇ ਓਵਰ ਟਾਇਮ ਦੀਆਂ ਬਣਦੀਆਂ ਅਦਾਇਗੀਆਂ ਕਰਨ ਦੀ ਮੰਗ ਕੀਤੀ। Electricity Workers
ਬਿਜਲੀ ਕਾਮਿਆਂ ਨੇ ਮਈ ਦਿਵਸ ਤੇ ਲਹਿਰਾਇਆ ਸਰਕਲ ਦਫਤਰ ਅੱਗੇ ਝੰਡਾ
(ਸੱਚ ਕਹੂੰ ਨਿਊਜ) ਪਟਿਆਲਾ। ਟੈਕਨੀਕਲ ਸਰਵਿਸ ਯੂਨੀਅਨ ਸਰਕਲ ਪਟਿਆਲਾ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਸਰਕਲ ਸਕੱਤਰ ਬਰੇਸ਼ ਕੁਮਾਰ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਪਟਿਆਲਾ ਸਰਕਲ ਦੇ ਬਿਜਲੀ ਕਾਮਿਆਂ ਨੇ ਟੈਕਨੀਕਲ ਸਰਵਿਸ ਯੂਨੀਅਨ ਅਤੇ ਸੀ.ਐਚ.ਬੀ. ਯੂਨੀਅਨ ਵਲੋਂ ਸਾਂਝੇ ਤੌਰ ’ਤੇ ਟੀ.ਐਸ.ਯੂ. ਦਾ ਝੰਡਾ ਲਹਿਰਾਇਆ ਗਿਆ। (Labour Day 2024)
ਇਸ ਝੰਡੇ ਨੂੰ ਲਹਿਰਾਉਣ ਦੀ ਰਸਮ ਸਰਕਲ ਵਰਕਿੰਗ ਕਮੇਟੀ ਪਟਿਆਲਾ ਵਿਜੇ ਦੇਵ ਸਾਬਕਾ ਮੀਤ ਪ੍ਰਧਾਨ ਟੀ.ਐਸ.ਯੂ. ਪੰਜਾਬ, ਜਤਿੰਦਰ ਸਿੰਘ ਚੱਢਾ ਸਾਬਕਾ ਸਰਕਲ ਪ੍ਰਧਾਨ, ਜੋਗਿੰਦਰ ਸਿੰਘ ਮੌਝੀ ਸਾਬਕਾ ਸਰਕਲ ਸਹਾਇਕ ਸਕੱਤਰ ਅਤੇ ਸੀ.ਐਚ.ਬੀ. ਯੂਨੀਅਨ ਵਲੋਂ ਟੇਕ ਚੰਦ, ਬਿਕਰ ਖਾਨ ਅਤੇ ਦਵਿੰਦਰ ਸਿੰਘ ਨੇ ਕੀਤੀ। ਇਸ ਝੰਡੇ ਦੀ ਰਸਮ ਦੌਰਾਨ ਬਿਜਲੀ ਕਾਮਿਆਂ ਨੇ ਮੰਗ ਕੀਤੀ ਕਿ ਸੀ.ਐਚ.ਬੀ. ਕਾਮਿਆ ਨੂੰ ਪੱਕਾ ਕੀਤਾ ਜਾਵੇ, ਡਿਸਮਿਸ ਆਗੂਆਂ ਨੂੰ ਬਹਾਲ ਕੀਤਾ ਜਾਵੇ, ਪੈਨਸ਼ਨ ਵਿੱਚ ਕੀਤੀ ਕਟੌਤੀ ਬੰਦ ਕੀਤੀ ਜਾਵੇ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਲਈ ਸੌਖਾ ਨਹੀਂ ਹੋਵੇਗਾ ਸੰਸਦ ਦਾ ਰਸਤਾ
ਲੇਬਰ ਐਕਟ ਰਾਹੀਂ ਕਾਮਿਆਂ ਦੀ ਡਿਊਟੀ 12 ਘੰਟਿਆਂ ਦੀ ਕੀਤੀ ਗਈ ਹੈ ਉਸ ਕਾਨੂੰਨ ਨੂੰ ਰੱਦ ਕੀਤਾ ਜਾਵੇ। ਬਿਜਲੀ ਬਿੱਲ 2022 ਵਾਪਿਸ ਲਿਆ ਜਾਵੇ। ਸੀ.ਆਰ.ਏ. 295/19 ਦੇ ਕਾਮਿਆਂ ਨੂੰ ਪੂਰੀ ਤਨਖਾਹ ਦਿੱਤੀ ਜਾਵੇ। ਪੇਂਡੂ ਭੱਤਾ, 12 ਪ੍ਰਤੀਸ਼ਤ ਡੀ.ਏ. ਅਤੇ 01-01-2016 ਤੋਂ ਬਣਦਾ ਏਰੀਅਰ ਤੁਰੰਤ ਦਿੱਤਾ ਜਾਵੇ। ਇਸ ਮੌਕੇ ਟੀ.ਐਸ.ਯੂ. ਵਲੋਂ ਹਰਜੀਤ ਸਿੰਘ, ਬਰੇਸ਼ ਕੁਮਾਰ, ਦਰਸ਼ਨ ਕੁਮਾਰ, ਇੰਦਰਜੀਤ ਸਿੰਘ, ਜੋਗਿੰਦਰ ਸਿੰਘ ਮੌਜੀ, ਜਤਿੰਦਰ ਸਿੰਘ ਚੱਢਾ ਅਤੇ ਵਿਜੇ ਦੇਵ ਨੇ ਸੰਬੋਧਨ ਕੀਤਾ। ਇਸ ਦੇ ਨਾਲ ਹੀ ਭਰਾਤਰੀ ਜਥੇਬੰਦੀਆਂ ਸੀ.ਐਚ.ਬੀ. ਯੂਨੀਅਨ ਵਲੋਂ ਦਵਿੰਦਰ ਸਿੰਘ, ਬਿੱਕਰ ਖਾਨ ਅਤੇ ਟੇਕ ਚੰਦ ਨੇ ਸੰਬੋਧਨ ਕੀਤਾ ਅਤੇ ਪ੍ਰਣ ਕੀਤਾ ਕਿ ਉਪਰੋਕਤ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। (Labour Day 2024)
ਬਿਜਲੀ ਕਾਮਿਆਂ ਵੱਲੋਂ ਸਮੁੱਚੇ ਪੰਜਾਬ ’ਚ ਕੀਤੀਆਂ ਅਰਥੀ ਫੂਕ ਰੈਲੀਆਂ
ਮੰਨੀਆ ਹੋਈਆਂ ਮੰਗਾਂ ਲਾਗੂ ਕਰਵਾਉਣ 6 ਫਰਵਰੀ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤਾ ਜਾਵੇਗਾ ਵਿਸ਼ਾਲ ਸੂਬਾ ਪੱਧਰੀ ਰੋਸ ਧਰਨਾ-ਆਗੂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Electricity Workers ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਵਿੱਚ ਸ਼ਾਮਿਲ ਬਿਜਲੀ ਮੁਲਾਜਮਾਂ ਦੀਆ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਰਜਿ: ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਈ.ਬੀ. (ਸੁਰਿੰਦਰ ਸਿੰਘ ਪਹਿਲਵਾਨ), ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਇੰਪਲਾਈਜ਼ ਫੈਡਰੇਸ਼ਨ (ਫਲਜੀਤ ਸਿੰਘ) ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਥਰਮਲਜ਼ ਇੰਪਲਾਈਜ਼ ਕੋ-ਆਰਡੀਨੇਸ਼ਨ ਕਮੇਟੀ,
ਹੈਡ ਆਫਿਸ ਇੰਪਲਾਈਜ਼ ਫੈਡਰੇਸ਼ਨ, ਵਰਕਰ ਫੈਡਰੇਸ਼ਨ (ਇੰਟਕ) ਅਤੇ ਸਬ ਸਟੇਸ਼ਨ ਵੈਲਫੇਅਰ ਐਸੋਸੀਏਸ਼ਨ ਦੇ ਸੂਬਾਈ ਆਗੂਆਂ ਸਰਬ ਸਾਥੀ ਕਰਮਚੰਦ ਭਾਰਦਵਾਜ, ਰਤਨ ਸਿੰਘ ਮਜਾਰੀ, ਬਲਦੇਵ ਸਿੰਘ ਮੰਢਾਲੀ, ਰਵੇਲ ਸਿੰਘ ਸਹਾਏਪੁਰ , ਕੌਰ ਸਿੰਘ ਸੋਹੀ, ਹਰਪਾਲ ਸਿੰਘ, ਜਗਜੀਤ ਸਿੰਘ ਕੋਟਲੀ, ਅਵਤਾਰ ਸਿੰਘ ਕੈਂਥ, ਗੁਰਪਿਆਰ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਜਗਜੀਤ ਸਿੰਘ ਕੰਡਾ, ਸੁਖਵਿੰਦਰ ਸਿੰਘ ਚਾਹਲ, ਜਰਨੈਲ ਸਿੰਘ ਔਲਖ ਆਦਿ ਨੇ ਦੱਸਿਆ ਕਿ ਸੀ ਆਰ ਏ 295/19 ਰਾਹੀਂ ਭਰਤੀ ਹੋਏ ਸਹਾਇਕ ਲਾਈਨਮੈਨਾਂ ਨਾਲ ਪਿਛਲੇ ਲੰਮੇ ਸਮੇਂ ਤੋਂ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। Electricity Workers
ਮੈਨੇਜਮੈਂਟ ਵਲੋਂ ਇਨ੍ਹਾਂ ਦੀ ਭਰਤੀ ਦੀਆਂ ਸ਼ਰਤਾਂ ਵਿੱਚ ਸੋਧ ਕਰਕੇ ਸਾਰੇ ਦਸਤਾਵੇਜ਼ ਚੈਕ ਕਰਕੇ ਇਨ੍ਹਾਂ ਨੂੰ ਸਹਾਇਕ ਲਾਈਨਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਹੁਣ 3 ਸਾਲ ਦਾ ਪਰਖ਼ ਕਾਲ ਸਮਾਂ ਪੂਰਾ ਹੋਣ ਦੇ ਬਾਵਜੂਦ ਕਾਮਿਆਂ ਨੂੰ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਬਣਦੀ ਤਨਖਾਹ ਸਮੇਤ ਭੱਤੇ ਨਹੀਂ ਜਾਰੀ ਕੀਤੀ ਜਾ ਰਹੀ ਹੈ, ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਜਿਨ੍ਹਾਂ ਕਾਮਿਆਂ ਵੱਲੋਂ ਤਜ਼ਰਬਾ ਸਰਟੀਫਿਕੇਟ ਦਾ ਲਾਭ ਵੀ ਨਹੀਂ ਲਿਆ ਗਿਆ । Electricity Workers
ਇਹ ਵੀ ਪੜ੍ਹੋ: Ludhiana News : ਕੰਪਿਊਟਰ ਅਧਿਆਪਕਾਂ ਨੇ ਕਰ ਦਿੱਤਾ ਅਨੋਖਾ ਐਲਾਨ, ਲੋਕਾਂ ਨੂੰ ਅਪੀਲ
ਉਨ੍ਹਾਂ ਦੀ ਵੀ ਬਣਦੀ ਤਨਖਾਹ ਜਾਰੀ ਨਹੀਂ ਕੀਤੀ ਜਾ ਰਹੀ ਹੈ, ਹਾਈ ਕੋਰਟ ਦੇ ਸਟੇਟਸ ਕੋ ਦਾ ਹਵਾਲਾ ਦੇ ਕੇ ਸਾਥੀਆਂ ਨਾਲ ਬੇ ਇਨਸਾਫੀ ਕੀਤੀ ਜਾ ਰਹੀ ਹੈ, ਹੁਣ ਸਟੇਟਸ ਕੋ ਨੂੰ ਅੱਖੋਂ ਪਰੋਖੇ ਕਰਕੇ 25 ਕਾਮਿਆਂ ਨੂੰ ਬਰਖ਼ਾਸਤ ਕਰਨ ਦਾ ਇਕਪਾਸੜ ਫੈਸਲਾ ਕਰਕੇ ਸਾਥੀਆਂ ਨਾਲ ਵਧੀਕੀ ਕੀਤੀ ਜਾ ਰਹੀ ਹੈ, ਮੈਨੇਜਮੈਂਟ ਦੇ ਇਸ ਮੁਲਾਜ਼ਮ ਵਿਰੋਧੀ ਕਾਰਵਾਈਆਂ ਦੇ ਵਿਰੋਧ ਵਿੱਚ ਜੁਆਇੰਟ ਫੋਰਮ ਵਲੋਂ ਅੱਜ ਸਮੁੱਚੇ ਪੰਜਾਬ ਦੇ ਉਪ ਮੰਡਲ/ਮੰਡਲ ਦਫ਼ਤਰਾਂ ਅੱਗੇ ਰੋਸ ਰੈਲੀਆਂ ਕਰਕੇ ਮੈਨੇਜਮੈਂਟ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਮੰਨੀਆ ਹੋਈਆਂ ਮੰਗਾਂ ਲਾਗੂ ਨਹੀਂ ਕਰ ਰਹੀ, ਇਨ੍ਹਾਂ ਸਾਥੀਆਂ ਨਾਲ ਹੋ ਰਹੀ ਨਾ ਇਨਸਾਫੀ ਅਤੇ ਮੰਨੀਆ ਹੋਈਆਂ ਮੰਗਾਂ ਲਾਗੂ ਕਰਵਾਉਣ ਲਈ 06 ਫਰਵਰੀ 24 ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਵਿਸ਼ਾਲ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ।
ਪਾਵਰਕੌਮ ਦਫਤਰ ਦੇ ਗੇਟਾਂ ’ਤੇ ਬਿਜਲੀ ਕਾਮਿਆਂ ਵੱਲੋ ਜ਼ੋਰਦਾਰ ਪ੍ਰਦਰਸ਼ਨ
ਪੰਜਾਬ ਭਰ ’ਚੋਂ ਸੈਕੜੇ ਬਿਜਲੀ ਕਾਮਿਆਂ ਨੇ ਲਿਆ ਰੋਸ ਪ੍ਰਦਰਸ਼ਨ ’ਚ ਭਾਗ, ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਾਵਰਕੌਮ ਨਾਲ ਬਿਜਲੀ ਕਾਮਿਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਤੇ ਵੱਡੀ ਗਿਣਤੀ (Powercom) ਵਿੱਚ ਬਿਜਲੀ ਕਾਮਿਆਂ ਨੇ ਬਿਜਲੀ ਨਿਗਮ ਦੇ ਮੁੱਖ ਦਫਤਰ ਦੇ ਗੇਟਾਂ ਅੱਗੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਰੋਸ਼ ਪ੍ਰਦਰਸ਼ਨ ਵਿੱਚ ਸੈਕੜੇ ਬਿਜਲੀ ਕਾਮਿਆਂ ਨੇ ਭਾਗ ਲਿਆ। ਇਸ ਮੌਕੇ ਬਿਜਲੀ ਕਾਮਿਆਂ ਦੇ ਵੱਧਦੇ ਰੋਹ ਨੂੰ ਦੇਖਦਿਆ ਪਟਿਆਲਾ ਦੇ ਪ੍ਰਸ਼ਾਸਨ ਨੇ ਜੁਆਇੰਟ ਫੋਰਮ ਦੇ ਆਗੂਆਂ ਨੂੰ ਬਿਜਲੀ ਮੰਤਰੀ ਨਾਲ 7 ਜੁਲਾਈ 2023 ਨੂੰ ਮੀਟਿੰਗ ਦਾ ਪੱਤਰ ਸੌਂਪਿਆ ਗਿਆ।
ਇਸ ਮੌਕੇ ਸੰਬੋਧਨ ਕਰਦਿਆ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਆਗੂਆਂ ਸਰਬ ਸਾਥੀ ਰਤਨ ਸਿੰਘ ਮਜਾਰੀ, ਬਲਦੇਵ ਸਿੰਘ ਮੰਢਾਲੀ, ਕਰਮਚੰਦ ਭਾਰਦਵਾਜ, ਹਰਪਾਲ ਸਿੰਘ ਆਦਿ ਨੇ ਦੱਸਿਆ ਕਿ ਬਿਜਲੀ ਕਾਮੇ ਜੁਲਾਈ ਦੇ ਚੌਥੇ ਹਫਤੇ ਵਿੱਚ ਸੂਬਾ ਪੱਧਰ ’ਤੇ ਇੱਕ ਰੋਜ਼ਾ ਮੁਕੰਮਲ ਹੜਤਾਲ ਕਰਨਗੇ ਆਗੂਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ 20 ਜੁਲਾਈ ਨੂੰ ਬਿਜਲੀ ਮੰਤਰੀ ਦੇ ਘਰ ਅੱਗੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ’ਤੇ ਬਿਜਲੀ ਕਾਮੇ ਸੰਘਰਸ਼ ਰੱਖਣਗੇ ਜਾਰੀ (Powercom)
ਬੁਲਾਰਿਆਂ ਨੇ ਦੱਸਿਆ ਕਿ 25 ਮਈ 2023 ਨੂੰ ਬਿਜਲੀ ਮੰਤਰੀ ਅਤੇ ਮੈਨੇਜਮੈਂਟ ਨੇ 20 ਦਿਨਾਂ ਅੰਦਰ ਮੰਨੀਆਂ ਮੰਗਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ, ਜਿਸ ਤੋਂ ਲਗਾਤਾਰ ਟਾਲ ਮਟੋਲ ਕੀਤਾ ਜਾ ਰਿਹਾ ਹੈ ਮੁਲਾਜਮਾਂ ਮੰਗਾਂ ਜਿਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ, ਸਕੇਲਾਂ ਦੀਆਂ ਤਰੁੱਟੀਆਂ ਦੂਰ ਕਰਨ, ਵੇਜ ਫਾਰਮੂਲੇਸ਼ਨ ਕਮੇਟੀ ਵਿੱਚ ਪ੍ਰਤੀਨਿਧਤਾ ਦੇਣ, ਰਹਿੰਦੇ ਭੱਤਿਆਂ ਵਿੱਚ ਸੋਧ ਕਰਨ, ਕੱਚੇ ਕਾਮੇ ਪੱਕੇ ਕਰਨ, ਸੀ.ਆਰ.ਏ. 295/19 ਅਧੀਨ ਭਰਤੀ ਸ.ਲ.ਮ. ਨੂੰ ਤੰਗ ਪ੍ਰੇਸ਼ਾਨ ਨਾ ਕਰਨ, ਇਨ੍ਹਾਂ ਤੇ ਦਰਜ ਝੂਠੇ ਕੇਸ ਵਾਪਸ ਲੈਣ, ਸੀ.ਆਰ.ਏ. 293/19, 294/19, 295/19 ਆਦਿ ਰਾਹੀਂ ਭਰਤੀ ਕਾਮਿਆਂ ਨੂੰ ਪਰਖਕਾਲ ਸਮਾਂ ਪੂਰਾ ਹੋਣ ਤੇ ਪੂਰਾ ਤਨਖਾਹ ਸਕੇਲ ਦੇਣ ਆਦਿ 50 ਨੁਕਾਤੀ ਮੰਗ ਪੱਤਰ ਅਨੁਸਾਰ ਮੁਲਾਜਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਅਤੇ ਰਹਿੰਦੀਆਂ ਮੰਗਾਂ ਦਾ ਨਿਪਟਾਰਾ ਕਰਨ, ਕੇਂਦਰ ਦੇ ਤਨਖਾਹ ਸਕੇਲ ਦੇਣ ਦੀ ਥਾਂ ਪੰਜਾਬ ਦੇ ਪੇ ਸਕੇਲ ਲਾਗੂ ਕਰਨ ਦੀ ਮੰਗ ਕੀਤੀ। (Powercom)
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦਰਜ ਕੀਤੀ ਇਕ ਹੋਰ ਵੱਡੀ ਪ੍ਰਾਪਤੀ
ਇਸ ਮੌਕੇ ਸਾਥੀ ਕਰਮਚੰਦ ਭਾਰਦਵਾਜ ਨੇ ਦੱਸਿਆ ਕਿ ਜੇਕਰ ਪਾਵਰ ਮੈਨੇਜਮੈਂਟਾਂ ਅਤੇ ਬਿਜਲੀ ਮੰਤਰੀ ਪੰਜਾਬ ਨੇ 7 ਜੁਲਾਈ ਦੀ ਮੀਟਿੰਗ ਵਿੱਚ ਮੁਲਾਜਮ ਮਸਲੇ ਹੱਲ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਜੁਆਇੰਟ ਫੋਰਮ ਵਲੋਂ ਪਹਿਲਾਂ ਤੋਂ ਉਲੀਕੇ ਸੰਘਰਸ਼ ਪ੍ਰੋਗਰਾਮ-ਵਰਕ ਟੂ ਰੂਲ, ਫੀਲਡ ਦੌਰਿਆਂ ਸਮੇਂ ਡਾਇਰੈਕਟਰਾਂ ਵਿਰੁੱਧ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਜਾਰੀ ਰਹਿਣਗੇ
ਬਿਜਲੀ ਕਾਮੇ 26 ਮਈ ਨੂੰ ਮਨਾਉਣਗੇ ਕਾਲਾ ਦਿਵਸ
ਸਰਕਾਰ ਕਿਸਾਨ ਸੰਘਰਸ਼ ਨੂੰ ਖਤਮ ਕਰਵਾਉਣ ਲਈ ਵਰਤ ਰਹੀ ਹੈ ਹਰ ਹੱਥਕੰਡੇ, ਸਰਕਾਰ ਗਲਤ ਫਹਿਮੀ ’ਚ : ਆਗੂ
ਪਟਿਆਲਾ, (ਖੁਸ਼ਵੀਰ ਸਿੰਘ ਤੂਰ) । ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਫੈਸਲੇ ਅਨੁਸਾਰ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜੱਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਮਈ ਨੂੰ ਬਿਜਲੀ ਕਾਮੇ ਕਾਲਾ ਦਿਵਸ ਮਨਾਉਣਗੇ, ਘਰਾਂ ਦੇ ਵਹੀਕਲਾਂ ’ਤੇ ਕਾਲੇ ਝੰਡੇ ਲਗਾ ਕੇ ਸਾਂਝੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣਗੇ। ਇਹ ਰੋਸ ਪ੍ਰਦਰਸ਼ਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ, ਬਿਜਲੀ ਸੋਧ ਬਿੱਲ 2020 ਅਤੇ ਮਜ਼ਦੂਰ ਵਿਰੋਧੀ ਲੇਬਰ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਵਾਪਸ ਲੈਣ ਲਈ ਕੀਤੇ ਜਾਣਗੇ। ਇਹ ਫੈਸਲਾ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੀ ਵਰਚੁਅਲ ਮੀਟਿੰਗ ’ਚ ਕੀਤਾ ਗਿਆ।
ਇਸ ਮੌਕੇ ਜੁਆਇੰਟ ਫੋਰਮ ਦੇ ਸੂਬਾਈ ਆਗੂਆਂ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਕੌਰ ਸਿੰਘ ਸੋਹੀ, ਬਲਵਿੰਦਰ ਸਿੰਘ ਸੰਧੂ, ਹਰਪਾਲ ਸਿੰਘ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਜ਼ਦੂਰ, ਮੁਲਾਜਮ ਅਤੇ ਮਿਹਨਤਕਸ਼ ਜਨਤਾ ਵਿਰੋਧੀ ਨੀਤੀਆਂ ਦੀ ਸਖਤ ਨਿੰਦਾ ਕੀਤੀ ਅਤੇ ਕਿਹਾ ਕਿ ਮੋਦੀ ਸਰਕਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਵਾਉਣ 7 ਮਹੀਨਿਆਂ ਤੋਂ ਜਾਰੀ ਸੰਘਰਸ਼ ਨੂੰ ਅਣਡਿੱਠ ਕਰਕੇ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਕੇ ਖਤਮ ਕਰਨਾ ਚਾਹੁੰਦੀ ਹੈ।
ਸਰਕਾਰ ਗਲਤ ਫਹਿਮੀ ’ਚ ਹੈ। ਕਿਸਾਨ ਤੇ ਹੋਰ ਜਥੇਬੰਦੀਆਂ ਇਹ ਸੰਘਰਸ਼ ਜ਼ਰੂਰ ਜਿੱਤਣਗੀਆਂ, ਮੋਦੀ ਸਰਕਾਰ ਫਿਰਕੂ ਏਜੰਡਾਂ ਅਪਣਾ ਕੇ ਜਨਤਾ ’ਚ ਫਿਰਕੂ ਪਾੜਾ ਪਾ ਰਹੀ ਹੈ। ਬਿਜਲੀ ਸੋਧ ਬਿੱਲ 2020 ਰਾਹੀਂ ਸੂਬਿਆਂ ਦੇ ਅਧਿਕਾਰ ਖੋਹ ਕੇ ਬਿਜਲੀ ਕਾਰਪੋਰੇਸ਼ਨਾਂ ਤੇ ਬੋਰਡਾਂ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ ਅਤੇ ਕਾਰਪੋਰੇਟ ਅਤੇ ਸ਼ਰਮਾਏਦਾਰਾਂ ਰਾਹੀਂ ਪ੍ਰਾਈਵੇਟ ਕੰਪਨੀਆਂ ਨੂੰ ਜਨਤਾ ਨੂੰ ਮਹਿੰਗੀ ਬਿਜਲੀ ਦੇਣ ਲਈ ਕਾਹਲੀ ਹੈ। ਜਿਸ ਕਾਰਨ ਬਿਜਲੀ ਆਮ ਜਨਤਾ ਦੀ ਪਹੁੰਚ ਤੋਂ ਬਾਹਰ ਹੋਵੇਗੀ। ਬਿਜਲੀ ਰੇਟ ਬੇਸੁਮਾਰ ਵਧਣਗੇ।
ਇਸ ਮੌਕੇ ਸਕੱਤਰ ਕਰਮਚੰਦ ਭਾਰਦਵਾਜ ਨੇ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਬਿਜਲੀ ਕਾਮੇ ਆਪਣੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ 24 ਮਈ ਤੋਂ ਦਿੱਤੇ ਸੰਘਰਸ਼ ਅਨੁਸਾਰ ਪਾਵਰ ਮੈਨੇਜਮੈਂਟ ਦੇ ਡਾਇਰੈਕਟਰਜ਼ ਵਿਰੁੱਧ ਫੀਲਡ ਵਿੱਚ ਦੌਰਿਆਂ ਸਮੇਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਅਤੇ ਵਰਕ ਟੂ ਰੂਲ ਅਨੁਸਾਰ ਸੰਘਰਸ਼ ਜਾਰੀ ਰੱਖਣਗੇ। ਇਸ ਮੀਟਿੰਗ ’ਚ ਸਿਕੰਦਰ ਨਾਥ, ਰਾਮ ਲੁਭਾਇਆ, ਬਿ੍ਰਜ ਲਾਲ, ਪ੍ਰੀਤਮ ਸਿੰਘ ਪਿੰਡੀ, ਕਰਮ ਚੰਦ ਖੰਨਾ, ਹਰਜੀਤ ਸਿੰਘ, ਕੰਵਲਜੀਤ ਸਿੰਘ, ਸੁਖਵਿੰਦਰ ਸਿੰਘ ਦੁੱਮਨਾ, ਨਛੱਤਰ ਸਿੰਘ ਅਤੇ ਗੁਰਦਿੱਤ ਸਿੰਘ ਸਿੱਧੂ ਵੀ ਸ਼ਾਮਲ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੂਬਾ ਭਰ ਅੰਦਰ ਬਿਜਲੀ ਕਾਮਿਆਂ ਵੱਲੋਂ ਹੜਤਾਲ ਦੌਰਾਨ ਕੰਮ ਕਾਜ ਪ੍ਰਭਾਵਿਤ
ਮੁਲਾਜ਼ਮਾਂ ਵੱਲੋਂ ਦਫਤਰਾਂ ਅੱਗੇ ਰੋਸ ਰੈਲੀਆਂ ਕਰਕੇ ਪ੍ਰਦਰਸ਼ਨ
ਪਾਵਰਕੌਮ ਘਾਟੇ ‘ਚ ਜਾਣ ਕਰਕੇ ਲਗਾਤਾਰ ਵਧਾ ਰਹੀ ਐ ਬਿਜਲੀ ਦੇ ਰੇਟ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ‘ਤੇ ਅੱਜ ਹਜਾਰਾਂ ਬਿਜਲੀ ਕਾਮਿਆਂ ਵੱਲੋਂ ਇੱਕ ਦਿਨਾਂ ਹੜਤਾਲ ਕੀਤੀ ਗਈ, ਜਿਸ ਕਾਰਨ ਪਾਵਰਕੌਮ ਦਾ ਕੰਮ ਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਇਸ ਦੇ ਨਾਲ ਹੀ ਬਿਜਲੀ ਕਾਮਿਆਂ ਵੱਲੋਂ ਪੰਜਾਬ ਅੰਦਰ ਵੱਖ-ਵੱਖ ਦਫ਼ਤਰਾਂ ਅੱਗੇ ਧਰਨੇ ਲਾਕੇ ਸਰਕਾਰ ਅਤੇ ਮੈਨੇਜਮੈਂਟ ਖਿਲਾਫ਼ ਰੋਸ਼ ਪ੍ਰਦਰਸ਼ਨ ਵੀ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਬਿਜਲੀ ਕਾਮਿਆਂ ਦੀਆਂ ਮੰਨੀਆਂ ਗਈਆਂ ਮੰਗਾਂ ਨੂੰ ਮੈਨੇਜਮੈਂਟ ਵੱਲੋਂ ਲਾਗੂ ਕਰਨ ਦੀ ਥਾਂ ਪੈਰ ਪਿੱਛੇ ਖਿੱਚਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਅੱਜ ਬਿਜਲੀ ਕਾਮੇ ਰਾਤ 12 ਵਜੇ ਤੋਂ ਹੀ ਹੜਤਾਲ ‘ਤੇ ਚਲੇ ਗਏ ਸਨ। ਮੁੱਖ ਦਫ਼ਤਰ ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ, ਲੁਧਿਆਣਾ, ਫਰੀਦਕੋਟ, ਜਲੰਧਰ, ਸ੍ਰੀ ਫਤਿਹਗੜ੍ਹ ਸਾਹਿਬ ਆਦਿ ਜ਼ਿਲਿਆਂ ‘ਚ ਹੜਤਾਲ ਹੋਣ ਕਾਰਨ ਦਫ਼ਤਰੀ ਕੰਮਮਾਜ ਪ੍ਰਭਾਵਿਤ ਹੋਇਆ ਅਤੇ ਆਗੂਆਂ ਅਨੁਸਾਰ ਹੜਤਾਲ ਸਫ਼ਲ ਰਹੀ।
ਜਥੇਬੰਦੀ ਦੇ ਸੂਬਾਈ ਆਗੂਆਂ ਕਰਮ ਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਜਗਰੂਪ ਸਿੰਘ ਮਹਿਮਦਪੁਰ, ਕੌਰ ਸਿੰਘ, ਬ੍ਰਿਜ ਲਾਲ, ਰਣਬੀਰ ਸਿੰਘ ਪਾਤੜਾਂ, ਹਰਜਿੰਦਰ ਸਿੰਘ ਦੁਬਾਲਾ, ਸਿਕੰਦਰ ਨਾਥ, ਹਰਪਾਲ ਸਿੰਘ, ਬਲਵਿੰਦਰ ਸਿੰਘ ਸੰਧੂ ਆਦਿ ਨੇ ਦੱਸਿਆ ਕਿ ਪਾਵਰ ਮੈਨੇਜਮੈਂਟ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਨਾਲ ਮੀਟਿੰਗਾਂ ਵਿੱਚ ਕੀਤੇ ਸਮਝੌਤੇ ਅਨੁਸਾਰ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਮੁਨਕਰ ਹੋ ਰਹੀ ਹੈ ਜਿਸ ਕਾਰਨ ਮੁਲਾਜਮਾਂ ਦੀਆਂ ਮੰਗਾਂ ਤੇ ਮਸਲੇ ਜਿਉਂ ਦੇ ਤਿਉਂ ਪਏ ਹਨ। ਪਾਵਰ ਮੈਨੇਜਮੈਂਟ ਆਰਥਿਕ ਘਾਟੇ ਦਾ ਬਹਾਨਾ ਲਾ ਕੇ ਮੰਗਾਂ ਲਾਗੂ ਕਰਨ ਤੋਂ ਇਨਕਾਰੀ ਹੈ,
ਜਿਸ ਕਰਕੇ ਮੁਲਾਜਮਾਂ ਨੂੰ ਸੂਬਾ ਪੱਧਰ ‘ਤੇ ਹੜਤਾਲ ਕਰਕੇ ਆਪਣਾ ਰੋਸ ਪ੍ਰਗਟਾਉਣਾ ਪਿਆ। ਹੜਤਾਲ ਕਾਰਨ ਅਦਾਰੇ ਵੱਲੋਂ ਖਪਤਕਾਰਾਂ ਤੇ ਜਨਤਾ ਨੂੰ ਬਿਜਲੀ ਸਬੰਧੀ ਸੇਵਾਵਾ ਦੇਣ ਵਿੱਚ ਵਿਘਨ ਪਿਆ। ਸ਼ਿਕਾਇਤ ਕੇਂਦਰਾਂ ਤੇ ਬਿਜਲੀ ਮੁਲਾਜਮਾਂ ਦੇ ਹੜਤਾਲ ‘ਤੇ ਜਾਣ ਕਾਰਨ ਬਿਜਲੀ ਸ਼ਿਕਾਇਤਾ ਦਾ ਨਿਪਟਾਰਾ ਕਰਨ ਵਿੱਚ ਵਿਘਨ ਪਿਆ। ਇਸ ਤੋਂ ਇਲਾਵਾ ਸਾਨਨ ਪਾਵਰ ਹਾਊਸ ਜੋਗਿੰਦਰ ਨਗਰ ਵਿਖੇ ਪਾਵਰ ਹਾਊਸ ਦੀ 50 ਮੈਗਾਵਾਟ ਦੀ ਜਨਰੇਸ਼ਨ ਮਸ਼ੀਨ ਸਲਾਨਾ ਮੇਨਟੀਨੈਂਸ ਲਈ ਹੜਤਾਲ ਕਾਰਨ ਇੱਕ ਦਿਨ ਲੇਟ ਚੱਲਣ ‘ਤੇ ਪੈਦਾਵਾਰ ਸ਼ੁਰੂ ਹੋਣ ਕਾਰਨ ਬਿਜਲੀ ਪੈਦਾਵਾਰ ਨਾ ਹੋਣ ਕਰਕੇ ਅਦਾਰੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ।
ਆਗੂਆਂ ਨੇ ਦੱਸਿਆ ਕਿ 16-04-2010 ਵਿੱਚ ਬਿਜਲੀ ਬੋਰਡ ਦੇ ਟੁੱਟਣ ਤੋਂ ਬਾਅਦ ਪਾਵਰ ਕਾਰਪੋਰੇਸ਼ਨ ਦਾ ਆਰਥਿਕ ਘਾਟਾ ਲਗਾਤਾਰ ਜਾਰੀ ਹੈ। ਕਾਰਪੋਰੇਸ਼ਨ ਦੇ ਪ੍ਰਬੰਧਕ ਇਸ ਘਾਟੇ ਨੂੰ ਪੂਰਾ ਕਰਨ ਅਤੇ ਬਿਜਲੀ ਚੋਰੀ ਰੋਕਣ ਵਿੱਚ ਨਾਕਾਮ ਰਹੇ ਹਨ, ਹਰੇਕ ਸਾਲ ਨਿਗਮ ਦੇ ਘਾਟੇ ਨੂੰ ਦੂਰ ਕਰਨ ਲਈ ਬਿਜਲੀ ਰੇਟਾਂ ਵਿੱਚ ਵਾਰ-ਵਾਰ ਵਾਧਾ ਕਰਕੇ ਖਪਤਕਾਰਾਂ ‘ਤੇ ਨਜਾਇਜ ਵਿੱਤੀ ਭਾਰ ਪਾਇਆ ਜਾ ਰਿਹਾ ਹੈ।
ਅਦਾਰੇ ਦੇ ਪੰਜਾਬ ਸਰਕਾਰ ਵੱਲ ਲਗਭਗ ਪੰਜ ਹਜਾਰ ਕਰੋੜ ਰੁਪਏ ਬਤੌਰ ਸਬਸਿਡੀ ਬਕਾਇਆ ਪਏ ਹਨ ਅਤੇ ਇਸ ਕਰਕੇ ਉਸਾਰੀ ਦੇ ਕੰਮਾਂ ‘ਤੇ ਅਸਰ ਪੈ ਰਿਹਾ ਹੈ। ਜਿਸ ਕਰਕੇ ਪਾਵਰ ਕਾਰਪੋਰੇਸ਼ਨ ਵਿੱਤੀ ਤੌਰ ਤੇ ਮਾੜੇ ਹਾਲਾਤ ਵਿੱਚ ਚੱਲ ਰਹੀ ਹੈ। ਆਗੂਆਂ ਨੇ ਦੱਸਿਆ ਕਿ ਮੁਲਾਜਮ ਮੰਗਾਂ ਜਿਵੇਂ 1-12-2011 ਤੋਂ ਪੇ-ਬੈਂਡ ਦੇਣ, 23 ਸਾਲਾਂ ਦੀ ਸੇਵਾ ਦਾ ਲਾਭ ਮੌਜੂਦਾ ਕਰਮਚਾਰੀਆਂ ਸਮੇਤ ਰਿਟਾਇਰ ਹੋ ਚੁੱਕੇ ਕਰਮਚਾਰੀਆਂ ਨੂੰ ਬਣਦੀ ਮਿਤੀ ਤੋਂ ਬਿਨਾਂ ਸਰਤ ਦੇਣਾ, ਕੰਟਰੈਕਟ ਕਾਮੇ ਤੇ ਪਾਰਟ ਟਾਈਮ ਸਵੀਪਰ ਪੱਕੇ ਕਰਨ, ਬੰਦ ਕੀਤੇ ਥਰਮਲ ਪਲਾਟਾਂ ਦੇ ਯੂਨਿਟ ਚਲਾਉਣ, ਅਗੇਤ ਅਧਾਰ ਤੇ ਨੌਕਰੀ ਯੋਗਤਾ ਅਨੁਸਾਰ ਦੇਣ, ਖਾਲੀ ਅਸਾਮੀਆਂ ਨਵੀਂ ਭਰਤੀ ਰਾਹੀਂ ਭਰਨ, ਆਊਟ ਸੋਰਸਿੰਗ ਦੀ ਨੀਤੀ ਬੰਦ ਕਰਨ ਆਦਿ ਮੰਗਾਂ ਲਾਗੂ ਨਹੀਂ ਕਰ ਰਹੀ।
ਮੈਨੇਜਮੈਂਟ ਆਪਸੀ ਗੱਲਬਾਤ ਰਾਹੀਂ ਮੁਲਾਜਮ ਮਸਲੇ ਹੱਲ ਕਰਨ ਦੀ ਥਾਂ ਟਕਰਾ ਵਾਲੀ ਨੀਤੀ ਅਪਣਾ ਰਹੀ ਹੈ। ਜੁਆਇੰਟ ਫੋਰਮ ਨੇ ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁਲਾਜ਼ਮਾਂ ਨੇ ਪਾਵਰਕੌਮ ਤੇ ਪੰਜਾਬ ਖਿਲਾਫ਼ ਆਪਣੀਆਂ ਮੰਗਾਂ ਸਬੰਧੀ ਕੀਤਾ ਰੋਸ ਪ੍ਰਗਟ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ‘ਤੇ ਅੱਜ ਪੰਜਾਬ ਦੇ ਵੱਡੀ ਗਿਣਤੀ ਬਿਜਲੀ ਕਰਮਚਾਰੀਆਂ ਨੇ ਤੇਜ਼ ਧੁੱਪ ‘ਚ ਪਾਵਰਕੌਮ ਤੇ ਟਰਾਂਸਕੋ ਦੇ ਮੁੱਖ ਦਫਤਰ ਦੇ ਤਿੰਨੋਂ ਗੇਟਾਂ ਅੱਗੇ ਕਾਲੇ ਝੰਡਿਆਂ ਨਾਲ ਭਾਰੀ ਰੋਸ ਵਿਖਾਵਾ ਕਰਕੇ ਨਾਅਰੇਬਾਜ਼ੀ ਕੀਤੀ।ਇਸ ਦੌਰਾਨ ਮੁਲਾਜ਼ਮਾਂ ਵੱਲੋਂ ਪਾਵਰਕੌਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਖਿਲਾਫ਼ ਆਪਣੀਆਂ ਮੰਗਾਂ ਲਈ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਆਗੂਆਂ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਫਲਜੀਤ ਸਿੰਘ ਨੇ ਕਿਹਾ ਕਿ ਇਹ ਵਿਖਾਵਾ ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ ਵੱਲੋਂ ਪੰਜਾਬ ਸਰਕਾਰ।
ਨਿਗਮ ਮੈਨੇਜ਼ਮੈਂਟ ਅਤੇ ਜੱਥੇਬੰਦੀਆਂ ਦਰਮਿਆਨ ਹੋਏ ਤਿੰਨ ਧਿਰੀ ਸਮਝੌਤੇ ਦੀ ਉਲੰਘਣਾ ਤੇ ਜੱਥੇਬੰਦੀਆਂ ਨਾਲ ਹੋਏ ਸਮਝੌਤੇ ਅਨੁਸਾਰ ਮੰਨੀਆਂ ਮੰਗਾਂ ਲਾਗੂ ਨਾ ਕਰਨ ਖਿਲਾਫ਼ ਕੀਤਾ ਗਿਆ। ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ ਨੇ ਪਾਵਰਕੌਮ/ਟਰਾਂਸਕੋ ਦੀ ਮੈਨੇਜ਼ਮੈਂਟ ਉੱਪਰ ਇਹ ਵੀ ਦੋਸ਼ ਲਾਇਆ ਹੈ ਕਿ ਉਹ ਮਸਲੇ ਹੱਲ ਕਰਨ ਦੀ ਥਾਂ ਬਿਜਲੀ ਕਰਮਚਾਰੀਆਂ ਨਾਲ ਸਬੰਧਤ ਮਸਲੇ ਗੱਲਬਾਤ ਰਾਹੀਂ ਨਜਿੱਠਣ ਨੂੰ ਵੀ ਤਿਆਰ ਨਹੀ ਅਤੇ ਗੈਰ ਉਚਿਤ ਤੇ ਅੜੀਅਲ ਵਤੀਰੇ ਨਾਲ ਪੰਜਾਬ ਅੰਦਰ ਬਿਜਲੀ ਸਨਅਤ ਦੇ ਮਾਹੌਲ ਨੂੰ ਖਰਾਬ ਕਰ ਰਹੀ ਹੈ।ਟ ਫੋਰਮ ਦੇ ਆਗੂਆਂ ਜੈਲ ਸਿੰਘ, ਸੁਖਦੇਵ ਸਿੰਘ ਰੋਪੜ, ਕਾਰਜਵਿੰਦਰ ਸਿੰਘ, ਕਮਲ ਸ਼ਰਮਾ, ਬਲਵਿੰਦਰ ਸਿੰਘ ਸੰਧੂ, ਰਣਬੀਰ ਪਾਤੜਾਂ, ਸਿਕੰਦਰ ਨਾਥ, ਕਮਲਜੀਤ ਸਿੰਘ।
ਹਰਜਿੰਦਰ ਸਿੰਘ ਦੁਧਾਲਾ, ਜਗਜੀਤ ਸਿੰਘ ਕੋਟਲੀ, ਅਵਤਾਰ ਸਿੰਘ ਕੈਂਥ ਆਦਿ ਨੇ ਦੱਸਿਆ ਕਿ ਜੇਕਰ ਮੈਨੇਜ਼ਮੈਂਟ ਨੇ ਮਸਲਿਆਂ ਨੂੰ ਗੱਲਬਾਤ ਰਾਹੀਂ ਤੁਰੰਤ ਹੱਲ ਨਾ ਕੀਤਾ ਤਾਂ ਇਨ੍ਹਾਂ ਮੰਗਾਂ ਨੂੰ ਲੈ ਕੇ 4 ਸਤੰਬਰ ਤੱਕ ਬਿਜਲੀ ਮੰਤਰੀ, ਵਿੱਤ ਮੰਤਰੀ ਤੇ ਦੋਵੇ ਮੈਨੇਜ਼ਮੈਂਟਾਂ ਦੇ ਚੇਅਰਮੈਨ ਸਮੇਤ ਡਾਇਰੈਕਟਰਜ਼ ਦੇ ਫੀਲਡ ਵਿੱਚ ਜਾਣ ‘ਤੇ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕੀਤੇ ਜਾਣਗੇ, ਬਿਜਲੀ ਕਾਮੇ ਵਰਕ ਟੂ ਰੂਲ ਅਨੁਸਾਰ 8 ਘੰਟੇ ਹੀ ਡਿਊਟੀ ਕਰਨਗੇ, 14 ਅਗਸਤ ਤੋਂ 26 ਅਗਸਤ ਤੱਕ ਸਰਕਲ ਪੱਧਰ ਦੀਆਂ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ, 27 ਅਗਸਤ ਤੋਂ 3 ਸਤੰਬਰ ਤੱਕ ਡਵੀਜ਼ਨ/ ਸਬ ਡਵੀਜ਼ਨ ਪੱਧਰ ਤੇ ਮੈਨੇਜ਼ਮੈਟ/ ਸਰਕਾਰ ਦੀਆਂ ਅਰਥੀ ਫੂਕ ਰੈਲੀਆਂ ਕੀਤੀਆਂ ਜਾਣਗੀਆਂ ਤੇ  ਬਿਜਲੀ ਕਰਮਚਾਰੀਆਂ ਵੱਲੋਂ 4 ਸਤੰਬਰ ਨੂੰ ਇੱਕ ਰੋਜ਼ਾ ਹੜਤਾਲ ਕੀਤੀ ਜਾਵੇਗੀ ਤੇ ਦੋਵੇਂ ਕਾਰਪੋਰੇਸ਼ਨਾਂ ਦਾ ਕੰਮ ਮੁਕੰਮਲ ਰੂਪ ‘ਚ ਠੱਪ ਕੀਤਾ ਜਾਵੇਗਾ।
ਇਹ ਜਥੇਬੰਦੀਆਂ ਸਨ ਰੋਸ ਪ੍ਰਦਰਸ਼ਨ ‘ਚ ਸ਼ਾਮਲ
ਟੈਕਨੀਕਲ ਸਰਵਿਸ ਯੂਨੀਅਨ, ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ, ਇੰਪਲਾਈਜ਼ ਫੈਡਰੇਸ਼ਨ ਪੀਐੱਸਈਬੀ, ਪੀਐੱਸਈਬੀ ਕਰਮਚਾਰੀ ਦਲ, ਮਨਿਸਟ੍ਰੀਅਲ ਸਰਵਿਸ ਯੂਨੀਅਨ, ਵਰਕਰਜ਼ ਫੈਡਰੇਸ਼ਨ ਇੰਟਕ, ਥਰਮਲ ਇੰਪਲਾਈਜ਼ ਕੁਆਰਡੀਨੇਸ਼ਨ ਕਮੇਟੀ, ਬਿਜਲੀ ਮਜ਼ਦੂਰ ਸੰਘ, ਹੈੱਡ ਆਫਿਸ ਇੰਪਲਾਈਜ਼ ਫੈਡਰੇਸ਼ਨ ਆਦਿ।