Punjabi University - Sach Kahoon Punjabi

ਡਾ. ਦਰਸ਼ਨ ਸਿੰਘ ‘ਆਸ਼ਟ’ ਬਣੇ Punjabi University ਦੇ ਸਹਾਇਕ ਰਜਿਸਟਰਾਰ
Punjabi University: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਡਾ. ਜਗਦੀਪ ਸਿੰਘ ਵੱਲੋਂ ਹੋਏ ਆਦੇਸ਼ਾਂ ਦੀ ਲੋਅ ਵਿਚ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ, ਸਾਹਿਤ ਅਕਾਦਮੀ ਬਾਲ ਸਾਹਿਤ ਪੁਰਸਕਾਰ ਵਿਜੈਤਾ ਅਤੇ ਸਟੇਟ ਐਵਾਰਡੀ ਡਾ. ਦਰਸ਼ਨ ਸਿੰਘ ‘ਆਸ਼ਟ’ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਾਇਕ ਰਜਿਸਟਰਾਰ ਵਜੋਂ ਪਦ-ਉਨਤ ਕੀਤਾ ਗਿਆ ਹੈ। ਉਹ ਇਸ ਵੱਕਾਰੀ ਅਹੁਦੇ ’ਤੇ ਹਾਜ਼ਰ ਹੋ ਗਏ ਹਨ। ਆਪਣੀ ਤਰੱਕੀ ਲਈ ਉਨ੍ਹਾਂ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਗਦੀਪ ਸਿੰਘ ਦਾਵਿਸ਼ੇਸ਼ ਧੰਨਵਾਦ ਕੀਤਾ ਹੈ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੇਵਾ ਵਿਚ ਆਉਣ ਤੋਂ ਪਹਿਲਾਂ ਡਾ. ਦਰਸ਼ਨ ਸਿੰਘ ਆਸ਼ਟ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਰਾਜਪੁਰਾ ਵਿਖੇ ਦਸ ਰੁਪਏ ਪ੍ਰਤੀ ਦਿਹਾੜੀ ’ਤੇ ਲਗਭਗ ਦੋ ਸਾਲ ਦਿਹਾੜੀਦਾਰ ਵਜੋਂ ਕਾਰਜ ਕੀਤਾ। ਬਾਅਦ ਵਿਚ ਬੋਰਡ ਵੱਲੋਂ ਜਦੋਂ ਦਿਹਾੜੀਦਾਰ ਕਾਮਿਆਂ ਨੂੰ ਸੇਵਾਵਾਂ ਤੋਂ ਫਾਰਗ਼ ਕਰ ਦਿੱਤਾ ਗਿਆ ਤਾਂ ਡਾ. ‘ਆਸ਼ਟ’ ਨੇ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਵਿਖੇ ਇਕ ਵਕੀਲ ਨਾਲ ਦਸ ਰੁਪਏ ਦਿਹਾੜੀ ’ਤੇ ਇੱਕ ਸਾਲ ਮੁਨਸ਼ੀ ਵਜੋਂ ਕੰਮ ਕੀਤਾ। Punjabi University

ਉਪਰੰਤ ਕਚਿਹਰੀ ਵਿਚ ਹੀ ਪ੍ਰਾਈਵੇਟ ਤੌਰ ’ਤੇ ਪੰਜਾਬੀ ਟਾਈਪਰਾਈਟਰ ਕਿਰਾਏ ਤੇ ਲੈ ਕੇ ਲਗਭਗ ਡੇਢ ਸਾਲ ਕੰਮ ਕੀਤਾ। ਇਸ ਦੇ ਨਾਲ-ਨਾਲ ਉਹ ਪ੍ਰਾਈਵੇਟ ਪੱਧਰ ’ਤੇ ਪੰਜਾਬੀ ਸਟੈਨੋਗ੍ਰਾਫ਼ੀ ਵੀ ਸਿੱਖਦੇ ਰਹੇ। 10 ਨਵੰਬਰ, 1986 ਨੂੰ ਉਨ੍ਹਾਂ ਦੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਬਤੌਰ ’ਚ ਸਟੈਨੋ ਟਾਈਪਿਸਟ ਨਿਯੁਕਤੀ ਹੋ ਗਈ। ਸਾਲ 2011 ਵਿਚ ਉਨ੍ਹਾਂ ਨੇ ਬਤੌਰ ਸੀਨੀਅਰ ਸਟੈਨੋਗ੍ਰਾਫ਼ਰ ਅਤੇ ਸਾਲ 2018 ਵਿਚ ਨਿੱਜੀ ਸਹਾਇਕ ਵਜੋਂ ਤਰੱਕੀ ਪ੍ਰਾਪਤ ਕੀਤੀ।

Punjabi University

ਵੱਖ-ਵੱਖ ਵਿਭਾਗਾਂ ਵਿਚ ਸੇਵਾ ਨਿਭਾਉਂਦਿਆਂ ਡਾ. ਆਸ਼ਟ ਨੇ ਪੰਜਾਬੀ ਯੂਨੀਵਰਸਿਟੀ ਨੂੰ ਪੰਜ ਪੁਸਤਕਾਂ ਵੀ ਲਿਖ ਕੇ ਦਿੱਤੀਆਂ ਜਿਨ੍ਹਾਂ ਵਿੱਚੋਂ ਕਈਆਂ ਦੇ ਇੱਕ ਤੋਂ ਵਧੀਕ ਸੰਸਕਰਣ ਪ੍ਰਕਾਸ਼ਿਤ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਐਮ.ਏ. (ਪੰਜਾਬੀ ਅਤੇ ਉਰਦੂ) ਅਤੇ ਪੀਐਚ.ਡੀ. ਵਰਗੀਆਂ ਉਚ-ਅਕਾਦਮਿਕ ਉਪਾਧੀਆਂ ਪ੍ਰਾਪਤ ਕਰਨ ਦੇ ਨਾਲ ਨਾਲ ਅਨੇਕ ਕੌਮਾਂਤਰੀ, ਕੌਮੀ ਅਤੇ ਰਾਜ ਪੱਧਰ ਦੇ ਪੁਰਸਕਾਰ ਨਾਲ ਸਨਮਾਨਿਤ ਡਾ. ‘ਆਸ਼ਟ’ ਦੀਆਂ ਦੇਸ-ਵਿਦੇਸਾਂ ਤੋਂ ਇਲਾਵਾ ਭਾਰਤ ਦੀਆਂ ਲਗਭਗ ਸਾਰੀਆਂ ਭਾਸ਼ਾਵਾਂ ਵਿੱਚ 130 ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ।

Read Also : ਦੇਸ਼ ਦੇ ਬੱਚਿਆਂ ਨੂੰ ਇੰਟਰਨੈਟ ਤੋਂ ਦੂਰ ਕਰਨ ਦਾ ਸੁਝਾਅ

ਇਕ ਲੇਖਕ ਵਜੋਂ ਉਨ੍ਹਾਂ ਨੂੰ ਦੋ ਵਾਰੀ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਹੋਏ ਸਮਾਗਮਾਂ ਵਿਚ ਜਾਣ ਦਾ ਸੁਭਾਗ ਵੀ ਹਾਸਲ ਹੋ ਚੁੱਕਾ ਹੈ। ਡਾ. ‘ਆਸ਼ਟ’ ਨੇ ਇਸ ਮੌਕੇ ’ਤੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਮਿਲੀ ਤਰੱਕੀ ਨਾਲ ਉਨ੍ਹਾਂ ਦੇ ਮਾਣ ਅਤੇ ਜ਼ਿੰਮੇਵਾਰੀ ਵਿਚ ਵਾਧਾ ਹੋਇਆ ਹੈ ਜਿਸ ਲਈ ਉਹ ਆਪਣੀ ਕਾਰਜ-ਭੂਮੀ ਪੰਜਾਬੀ ਯੂਨੀਵਰਸਿਟੀ ਦਾ ਧੰਨਵਾਦ ਕਰਦੇ ਹਨ।

Punjabi University: ਪੰਜਾਬੀ ਯੂਨੀਵਰਸਿਟੀ ਵਿਖੇ 11ਵਾਂ ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ ਸਮਾਪਤ
ਆਖ਼ਰੀ ਦਿਨ ਹੋਈ ‘ਗਿਲੀਗੁਡੂ’ ਨਾਟਕ ਦੀ ਸਫਲ ਪੇਸ਼ਕਾਰੀ

Punjabi University: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ ਅਤੇ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ਼ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ,ਪਟਿਆਲਾ ਵਲੋਂ ਕਰਵਾਇਆ ਗਿਆ 11ਵਾਂ ਸੱਤ ਦਿਨਾ ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ ‘ਗਿਲੀਗੁਡੂ’ ਨਾਟਕ ਦੀ ਸਫਲ ਪੇਸ਼ਕਾਰੀ ਨਾਲ਼ ਸਮਾਪਤ ਹੋ ਗਿਆ। ਇਸ ਨਾਟਕ ਰੂਪਾਂਤਰ ਤੇ ਨਿਰਦੇਸ਼ਨ ਪੰਜਾਬੀ ਰੰਗਮੰਚ ਤੇ ਫ਼ਿਲਮ ਕਲਾਕਾਰ ਡਾ. ਲੱਖਾ ਲਹਿਰੀ ਨੇ ਕੀਤਾ। ਸਾਰਥਕ ਰੰਗਮੰਚ ਪਟਿਆਲਾ ਦੀ ਇਸ ਪੇਸ਼ਕਾਰੀ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ ਤੇ ਨਵੀਂ ਪੀੜ੍ਹੀ ਨੂੰ ਇੱਕ ਸਮਾਜਿਕ ਸੁਨੇਹਾ ਵੀ ਦਿੱਤਾ।

ਇਹ ਨਾਟਕ ਦੋ ਰਿਟਾਇਰਡ ਬਜ਼ੁਰਗਾਂ ਦੀ ਕਹਾਣੀ ਸੀ, ਜੋ ਆਪਣੀ-ਆਪਣੀ ਜਿੰਦਗੀ ਅਲੱਗ-ਅਲੱਗ ਢੰਗ ਨਾਲ ਜੀਅ ਰਹੇ ਹਨ। ਦੋਨਾਂ ਦੇ ਘਰੇਲੂ ਹਾਲਾਤ ਬਿਲਕੁਲ ਵੱਖਰੇ-ਵੱਖਰੇ ਹਨ। ਇਸ ਵਿੱਚ ਬਜ਼ੁਰਗਾਂ ਦੇ ਜੀਵਨ ਦਾ ਸਿਰਫ਼ ਖਾਕਾ ਹੀ ਨਹੀਂ ਚਿਤਰਿਆ ਬਲਕਿ ਜੀਵਨ ਦੀ ਕੌੜੀ ਸੱਚਾਈ ਨੂੰ ਵੀ ਛੂਹਣ ਦੀ ਕੋਸ਼ਿਸ਼ ਕੀਤੀ ਗਈ, ਕਿ ਕਿਵੇਂ ਅਜੋਕੀ ਪੀੜ੍ਹੀ ਬਜ਼ੁਰਗਾਂ ਨੂੰ ਘਰਾਂ ’ਚ ਸਨਮਾਨ ਨਾ ਦੇ ਕੇ ਉਨ੍ਹਾਂ ਨੂੰ ਉਨ੍ਹਾਂ ਦੀ ਇਕੱਲਤਾ ਨਾਲ ਛੱਡ ਦਿੰਦੀ ਹੈ। ਨੌਜਵਾਨ ਪੀੜ੍ਹੀ ਜਿੱਥੇ ਆਪਣੇ ਸਿਧਾਂਤਾਂ ਤੇ ਸ਼ਰਤਾਂ ਨਾਲ ਆਪਣਾ ਜੀਵਨ ਬਤੀਤ ਕਰਦੀ ਹੈ, ਉੱਥੇ ਬਜ਼ੁਰਗ ਆਪਣੀਆਂ ਪੁਰਾਣੀਆਂ ਸਮਾਜਿਕ ਕਦਰਾਂ ਕੀਮਤਾਂ ਨਾਲ ਜੁੜੇ ਰਹਿਣਾ ਚਾਹੁੰਦੇ ਹਨ। ਨਾਟਕ ਵਿੱਚ ਦੁਨੀਆ ਦੀ ਬਦਲਦੀ ਗਤੀਸ਼ੀਲਤਾ ਨੂੰ ਸੂਖਮਤਾ ਨਾਲ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਆਧੁਨਿਕ ਜੀਵਨ ਵਿੱਚ ਪੁਰਾਤਨ ਪਹਿਲੂਆਂ ਦੀ ਪ੍ਰਸੰਗਿਕਤਾ ਅਤੇ ਸਮੇਂ ਦੇ ਨਾਲ ਬਦਲਾਅ ਦੀ ਜ਼ਰੂਰਤ ਦੀ ਗੱਲ ਵੀ ਕਰਦਾ ਹੈ।

ਇਹ ਵੀ ਪੜ੍ਹੋ: Punjab Election Campaign: ਬੀਬੀ ਮਨਦੀਪ ਕੌਰ ਨਾਗਰਾ ਨੇ ਗੁਰਬਰਿੰਦਰ ਸਿੰਘ ਭਗੜਾਣਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

ਨਾਟਕ ਵਿੱਚ ਸਾਰੇ ਕਲਾਕਾਰਾਂ ਨੇ ਆਪਣੀਆਂ ਭੂਮਿਕਾਵਾਂ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਇਆ। ਕਰਨਲ ਦੀ ਭੂਮਿਕਾ ਗੁਰਦਿੱਤ ਪਹੇਸ਼ ਨੇ ਤੇਲਗੂ ਰੰਗਤ ਵਾਲੀ ਹਿੰਦੀ ਭਾਸ਼ਾ ਨਾਲ ਪੇਸ਼ ਕਰਕੇ ਲੋਕਾਂ ਨੂੰ ਅਚੰਭਿਤ ਕਰ ਦਿੱਤਾ। ਫਤਹਿ ਸੋਹੀ ਨੇ ਸੁਰਜੀਤ ਦਾ ਰੋਲ ਪਾਤਰ ਨਾਲ ਇੱਕ-ਮਿੱਕ ਹੋ ਕੇ ਨਿਭਾਇਆ। ਸਿਮਰਜੀਤ ਤੇ ਵਿਸ਼ਾਲ ਸੋਨਵਾਲ ਨੇ ਵੀ ਦਰਸ਼ਕਾਂ ਦੀਆਂ ਤਾਲੀਆਂ ਬਟੋਰੀਆਂ। ਬਾਕੀ ਕਲਾਕਾਰਾਂ ਵਿੱਚ ਕੁੰਵਰਜੀਤ ਸਿੰਘ, ਨੈਨਸੀ, ਉੱਤਮ ਦਰਾਲ ਅਤੇ ਹੁਸਨ ਕਲੇਰ ਨੇ ਵੀ ਆਪਣੀਆਂ ਭੂਮਿਕਾਵਾਂ ਨਾਲ ਇਨਸਾਫ਼ ਕੀਤਾ। ਕਲਾਤਮਕ ਰੋਸ਼ਨੀ ਪ੍ਰਭਾਵ ਪ੍ਰੀਤ ਕਾਰਖਲ ਨੇ ਦਿੱਤੇ ਜੋ ਨਾਟਕ ਨੂੰ ਤੀਖਣਤਾ ਪ੍ਰਦਾਨ ਕਰਦੇ ਸਨ। ਸੰਗੀਤ ਦਾ ਸੰਚਾਲਨ ਕੁਲਤਰਨ ਗਿੱਲ ਨੇ ਕੀਤਾ। ਇਸ ਨਾਟਕੀ ਸ਼ਾਮ ਦੇ ਮੁੱਖ ਮਹਿਮਾਨ ਡਾ. ਜਗਜੀਤ ਸਿੰਘ ਧੂਰੀ ਨੇ ਨਾਟਕ ਨੂੰ ਅਜੋਕੇ ਸਮਾਜ ਲਈ ਜਰੂਰੀ ਤੇ ਲੋਕਾਂ ਨੂੰ ਸ਼ੀਸ਼ਾ ਦਿਖਾਉਣ ਵਾਲਾ ਕਾਰਜ ਦੱਸਿਆ। Punjabi University

ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਕੰਵਲਜੀਤ ਢੀਂਡਸਾ ਨੇ ਨਾਟਕ ਤੇ ਇਸਦੀ ਸਮਰੱਥਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵਿੱਚ ਸਮਾਜ ਨੂੰ ਬਦਲਣ ਦੀ ਤਾਕਤ ਹੁੰਦੀ ਹੈ। ਕਲਾ ਭਵਨ ਆਡੀਟੋਰੀਅਮ ਨੂੰ ਨਵੀਂ ਦਿੱਖ ਦੇਣ ਬਾਰੇ ਵੀ ਐਲਾਨ ਕੀਤਾ। ਸਾਰਥਕ ਰੰਗਮੰਚ ਦੇ ਵਿਸ਼ਾਲ ਕਾਰਜ ਦੀ ਵੀ ਪ੍ਰਸ਼ੰਸਾ ਕੀਤੀ। ਡਾ. ਭੀਮਇੰਦਰ ਸਿੰਘ ਨੇ ਦੋਨਾਂ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਡਾ. ਗਗਨ ਥਾਪਾ, ਡਾ. ਕੁਲਦੀਪ ਕੌਰ, ਡਾ. ਰਵੀ ਕੁਮਾਰ ਅਨੂੰ, ਅਮਰਿੰਦਰ ਬਜ਼ਾਜ਼, ਬਲਕਰਨ ਬਰਾੜ, ਦਲਜੀਤ ਡਾਲੀ, ਡਾ. ਸੁਰਜੀਤ ਭੱਟੀ, ਡਾ. ਕੁਮਕੁਮ ਬਜਾਜ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਫ਼ੈਸਟੀਵਲ ਡਾਇਰੈਕਟਰ ਡਾ. ਇੰਦਰਜੀਤ ਗੋਲਡੀ ਨੇ ਨੋਰ੍ਹਾ ਰਿਚਰਡਜ਼ ਦੀ ਪੰਜਾਬੀ ਰੰਗਮੰਚ ਨੂੰ ਦੇਣ ਬਾਰੇ ਚਾਨਣਾ ਪਾਇਆ।

Punjabi University: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੰਜਾਬੀ ਯੂਨੀਵਰਸਿਟੀ ਨੂੰ ਦਿੱਤਾ ਤੋਹਫ਼ਾ, ਨਹੀਂ ਆਵੇਗੀ ਹੁਣ ਇਹ ਪ੍ਰੇਸ਼ਾਨੀ
Punjabi University: ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ – ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਰੀਆ ਫਾਊਂਡੇਸ਼ਨ ਦੀ 10ਵੀਂ ਵਰ੍ਹੇਗੰਢ ‘ਤੇ ਇਹ ਐਲਾਨ ਕੀਤਾ, ਵਿਦਿਆਰਥੀਆਂ ਦੇ ਭਵਿੱਖ ਨੂੰ ਬਣਾਉਣ ਦਾ ਪ੍ਰਣ ਲਿਆ

Punjabi University: ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦੇ ਹੋਏ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ 30 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਇਹ ਐਲਾਨ ਜ਼ਾਰੀਆ ਫਾਊਂਡੇਸ਼ਨ ਦੀ 10ਵੀਂ ਵਰ੍ਹੇਗੰਢ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਰਕਮ ਇਸ ਲਈ ਦਿੱਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਵਿਘਨ ਨਾ ਪਵੇ ਅਤੇ ਸੰਸਥਾ ਆਪਣੀਆਂ ਅਕਾਦਮਿਕ ਗਤੀਵਿਧੀਆਂ ਨੂੰ ਨਿਰਵਿਘਨ ਜਾਰੀ ਰੱਖ ਸਕੇ।

ਇਹ ਐਲਾਨ ਪੰਜਾਬ ਸਰਕਾਰ ਦੀ ਉੱਚ ਸਿੱਖਿਆ ਪ੍ਰਤੀ ਗੰਭੀਰਤਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਜੀਹ ਦੇਣ ਦੀ ਨੀਤੀ ਨੂੰ ਦਰਸਾਉਂਦਾ ਹੈ। ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਸੰਭਾਲਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਇਸ ਯੂਨੀਵਰਸਿਟੀ ਨੂੰ ਇਹ ਵਿੱਤੀ ਸਹਾਇਤਾ ਨਾ ਸਿਰਫ਼ ਸੰਸਥਾ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗੀ ਸਗੋਂ ਹਜ਼ਾਰਾਂ ਵਿਦਿਆਰਥੀਆਂ ਦੇ ਵਿਦਿਅਕ ਸੁਪਨਿਆਂ ਨੂੰ ਵੀ ਖੰਭ ਦੇਵੇਗੀ।

ਸਮਾਗਮ ਵਿੱਚ ਵਿਦਿਆਰਥੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਹੈ ਅਤੇ ਕਿਸੇ ਵੀ ਹਾਲਤ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਪ੍ਰਭਾਵਿਤ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸਿਰਫ਼ ਇੱਕ ਵਿਦਿਅਕ ਸੰਸਥਾ ਨਹੀਂ ਹੈ ਸਗੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦਾ ਗੜ੍ਹ ਹੈ, ਜਿਸਦੀ ਮਜ਼ਬੂਤੀ ਸੂਬੇ ਦੀ ਪਛਾਣ ਨਾਲ ਜੁੜੀ ਹੋਈ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਸਮਝਦੀ ਹੈ ਕਿ ਸਿੱਖਿਆ ਵਿੱਚ ਨਿਵੇਸ਼ ਸਭ ਤੋਂ ਵੱਡਾ ਨਿਵੇਸ਼ ਹੈ, ਅਤੇ ਇਸੇ ਲਈ, ਵਿੱਤੀ ਚੁਣੌਤੀਆਂ ਦੇ ਬਾਵਜੂਦ, ਸਿੱਖਿਆ ਬਜਟ ਵਿੱਚ ਕੋਈ ਕਟੌਤੀ ਨਹੀਂ ਕੀਤੀ ਗਈ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੜ੍ਹਾਈ ‘ਤੇ ਧਿਆਨ ਕੇਂਦਰਿਤ ਕਰਨ ਅਤੇ ਦੇਸ਼ ਅਤੇ ਵਿਦੇਸ਼ ਵਿੱਚ ਪੰਜਾਬ ਦਾ ਮਾਣ ਵਧਾਉਣ।

Punjabi University

ਪੰਜਾਬੀ ਯੂਨੀਵਰਸਿਟੀ, ਪਟਿਆਲਾ, ਉੱਤਰੀ ਭਾਰਤ ਦੀਆਂ ਕੁਝ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ ਜੋ ਖੇਤਰੀ ਭਾਸ਼ਾ ਅਤੇ ਸੱਭਿਆਚਾਰ ਨੂੰ ਸਮਰਪਿਤ ਹੈ। ਇਸ ਸੰਸਥਾ ਵਿੱਚ ਹਜ਼ਾਰਾਂ ਵਿਦਿਆਰਥੀ ਪੰਜਾਬੀ ਸਾਹਿਤ, ਭਾਸ਼ਾ ਵਿਗਿਆਨ, ਇਤਿਹਾਸ, ਕਲਾ ਅਤੇ ਵਿਗਿਆਨ ਵਰਗੇ ਵੱਖ-ਵੱਖ ਵਿਸ਼ਿਆਂ ਵਿੱਚ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ। ਪਿਛਲੇ ਕੁਝ ਸਾਲਾਂ ਤੋਂ, ਯੂਨੀਵਰਸਿਟੀ ਨੂੰ ਵਿੱਤੀ ਰੁਕਾਵਟਾਂ ਕਾਰਨ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਕਾਰਨ ਅਕਾਦਮਿਕ ਗਤੀਵਿਧੀਆਂ ਪ੍ਰਭਾਵਿਤ ਹੋਈਆਂ ਹਨ। ₹30 ਕਰੋੜ ਦੀ ਇਹ ਗ੍ਰਾਂਟ ਇਨ੍ਹਾਂ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

Read Also : ਪੰਜਾਬ ਅਤੇ ਹਰਿਆਣਾ ਰਾਜ ਭਵਨ ਦਾ ਨਾਂਅ ਬਦਲ ਕੇ ਹੋਇਆ ‘ਲੋਕ ਭਵਨ’

ਇਹ ਰਕਮ ਨਾ ਸਿਰਫ਼ ਤਨਖਾਹਾਂ ਅਤੇ ਪ੍ਰਸ਼ਾਸਕੀ ਖਰਚਿਆਂ ਨੂੰ ਪੂਰਾ ਕਰੇਗੀ ਬਲਕਿ ਲਾਇਬ੍ਰੇਰੀਆਂ, ਪ੍ਰਯੋਗਸ਼ਾਲਾਵਾਂ ਅਤੇ ਡਿਜੀਟਲ ਸਰੋਤਾਂ ਦੇ ਵਿਕਾਸ ਵਿੱਚ ਨਿਵੇਸ਼ ਨੂੰ ਵੀ ਸਮਰੱਥ ਬਣਾਏਗੀ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਐਲਾਨ ਦਾ ਸਵਾਗਤ ਕੀਤਾ ਹੈ ਅਤੇ ਭਰੋਸਾ ਦਿੱਤਾ ਹੈ ਕਿ ਇਸ ਫੰਡ ਦੀ ਵਰਤੋਂ ਵਿਦਿਆਰਥੀਆਂ ਦੇ ਲਾਭ ਲਈ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ।

ਸੱਤਾ ਵਿੱਚ ਆਉਣ ਤੋਂ ਬਾਅਦ, ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਹਨ। ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ, ਅਧਿਆਪਕਾਂ ਦੀ ਭਰਤੀ ਵਿੱਚ ਪਾਰਦਰਸ਼ਤਾ, ਮੁਫ਼ਤ ਕਿਤਾਬਾਂ ਅਤੇ ਵਰਦੀ ਯੋਜਨਾ ਅਤੇ ਉੱਚ ਸਿੱਖਿਆ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਇਸ ਦੀਆਂ ਪ੍ਰਮੁੱਖ ਉਦਾਹਰਣਾਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵਾਰ-ਵਾਰ ਕਿਹਾ ਹੈ ਕਿ ਸਿੱਖਿਆ ਉਨ੍ਹਾਂ ਦੀ ਸਰਕਾਰ ਦੀ ਤਰਜੀਹੀ ਸੂਚੀ ਵਿੱਚ ਸਭ ਤੋਂ ਉੱਪਰ ਹੈ, ਕਿਉਂਕਿ ਪੜ੍ਹੇ-ਲਿਖੇ ਨੌਜਵਾਨ ਸੂਬੇ ਦੇ ਵਿਕਾਸ ਦੇ ਪਿੱਛੇ ਪ੍ਰੇਰਕ ਸ਼ਕਤੀ ਹਨ। ਇਸ ਨੀਤੀ ਤਹਿਤ, ਨਾ ਸਿਰਫ਼ ਪੰਜਾਬੀ ਯੂਨੀਵਰਸਿਟੀ ਨੂੰ ਸਗੋਂ ਸੂਬੇ ਦੇ ਹੋਰ ਉੱਚ ਸਿੱਖਿਆ ਸੰਸਥਾਵਾਂ ਨੂੰ ਵੀ ਸਮੇਂ-ਸਮੇਂ ‘ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਨਾਲ ਉੱਚ ਸਿੱਖਿਆ ਵਿੱਚ ਪੰਜਾਬ ਦੀ ਸਥਿਤੀ ਮਜ਼ਬੂਤ ਹੋ ਰਹੀ ਹੈ, ਅਤੇ ਵੱਧ ਤੋਂ ਵੱਧ ਵਿਦਿਆਰਥੀ ਮਿਆਰੀ ਸਿੱਖਿਆ ਤੱਕ ਪਹੁੰਚ ਕਰਨ ਦੇ ਯੋਗ ਹੋ ਰਹੇ ਹਨ।

Punjabi University

ਜ਼ਾਰੀਆ ਫਾਊਂਡੇਸ਼ਨ ਦੀ 10ਵੀਂ ਵਰ੍ਹੇਗੰਢ ਮੌਕੇ ਆਯੋਜਿਤ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ ਅਤੇ ਸਮਾਜ ਸੇਵਕ ਸ਼ਾਮਲ ਹੋਏ। ਜ਼ਾਰੀਆ ਫਾਊਂਡੇਸ਼ਨ ਇੱਕ ਗੈਰ-ਸਰਕਾਰੀ ਸੰਸਥਾ ਹੈ ਜੋ ਸਮਾਜਿਕ ਕਾਰਜ, ਮਹਿਲਾ ਸਸ਼ਕਤੀਕਰਨ ਅਤੇ ਨੌਜਵਾਨ ਹੁਨਰ ਵਿਕਾਸ ਲਈ ਕੰਮ ਕਰਦੀ ਹੈ। ਪਿਛਲੇ ਦਹਾਕੇ ਦੌਰਾਨ, ਸੰਸਥਾ ਨੇ ਸਮਾਜ ਦੇ ਵੱਖ-ਵੱਖ ਵਰਗਾਂ ਲਈ ਕਈ ਭਲਾਈ ਪ੍ਰੋਗਰਾਮ ਲਾਗੂ ਕੀਤੇ ਹਨ। ਫਾਊਂਡੇਸ਼ਨ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ, ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਅਤੇ ਸਮਾਜਿਕ ਸੰਗਠਨਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਕਾਸ ਸਮਾਜ ਦੇ ਹਰ ਵਰਗ ਤੱਕ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਗੱਲ ‘ਤੇ ਜ਼ੋਰ ਦੇ ਕੇ ਉਤਸ਼ਾਹਿਤ ਕੀਤਾ ਕਿ ਸਮਾਜਿਕ ਜ਼ਿੰਮੇਵਾਰੀ ਸਿੱਖਿਆ ਦੇ ਬਰਾਬਰ ਮਹੱਤਵਪੂਰਨ ਹੈ, ਅਤੇ ਨੌਜਵਾਨਾਂ ਨੂੰ ਸਮਾਜ ਨੂੰ ਵਾਪਸ ਦੇਣ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਦੇ ਐਲਾਨ ਦਾ ਉਤਸ਼ਾਹ ਨਾਲ ਸਵਾਗਤ ਕੀਤਾ। ਵਿਦਿਆਰਥੀ ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਫੰਡਿੰਗ ਨੇ ਉਨ੍ਹਾਂ ਨੂੰ ਰਾਹਤ ਦਾ ਸਾਹ ਲਿਆ, ਕਿਉਂਕਿ ਵਿੱਤੀ ਰੁਕਾਵਟਾਂ ਨੇ ਕੁਝ ਸਮੇਂ ਲਈ ਬਹੁਤ ਸਾਰੇ ਵਿਦਿਅਕ ਪ੍ਰੋਗਰਾਮਾਂ ਅਤੇ ਸਹੂਲਤਾਂ ਨੂੰ ਵਿਗਾੜ ਦਿੱਤਾ ਸੀ। ਪੰਜਾਬੀ ਸਾਹਿਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਦਰਸਾਉਂਦੀ ਹੈ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦੀ ਹੈ। ਕੰਪਿਊਟਰ ਸਾਇੰਸ ਦੇ ਵਿਦਿਆਰਥੀ ਅਮਰਜੀਤ ਸਿੰਘ ਨੇ ਕਿਹਾ ਕਿ ਉਹ ਹੁਣ ਬਿਨਾਂ ਕਿਸੇ ਚਿੰਤਾ ਦੇ ਆਪਣੇ ਕਰੀਅਰ ‘ਤੇ ਧਿਆਨ ਕੇਂਦਰਿਤ ਕਰ ਸਕੇਗਾ। ਅਧਿਆਪਕਾਂ ਨੇ ਵੀ ਇਸ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਉਮੀਦ ਪ੍ਰਗਟ ਕੀਤੀ ਕਿ ਇਹ ਫੰਡਿੰਗ ਯੂਨੀਵਰਸਿਟੀ ਦੇ ਸਮੁੱਚੇ ਵਿਕਾਸ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ।

ਸਿੱਖਿਆ ਮਾਹਿਰਾਂ ਦਾ ਮੰਨਣਾ ਹੈ ਕਿ ਸੂਬਾ ਸਰਕਾਰ ਦਾ ਇਹ ਕਦਮ ਦੂਰਦਰਸ਼ੀ ਅਤੇ ਸਵਾਗਤਯੋਗ ਹੈ। ਪੰਜਾਬ ਵਿੱਚ ਉੱਚ ਸਿੱਖਿਆ ‘ਤੇ ਨਿੱਜੀ ਸੰਸਥਾਵਾਂ ਦਾ ਦਬਦਬਾ ਵਧ ਰਿਹਾ ਹੈ, ਅਤੇ ਸਰਕਾਰੀ ਯੂਨੀਵਰਸਿਟੀਆਂ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਪਿਛੋਕੜ ਵਾਲੇ ਵਿਦਿਆਰਥੀ ਵੀ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ। ਸਿੱਖਿਆ ਸ਼ਾਸਤਰੀ ਡਾ. ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਰਗੇ ਅਦਾਰੇ ਖੇਤਰੀ ਭਾਸ਼ਾਵਾਂ ਅਤੇ ਸੱਭਿਆਚਾਰਾਂ ਨੂੰ ਸੁਰੱਖਿਅਤ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਰਕਾਰ ਨੂੰ ਅਜਿਹੀਆਂ ਯੂਨੀਵਰਸਿਟੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ।

Punjabi University: ਪੰਜਾਬੀ ਯੂਨੀਵਰਸਿਟੀ ਨੇ ਮਾਰਿਆ ਇੱਕ ਹੋਰ ਮਾਅਰਕਾ, ਦੇਸ਼ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ’ਚ ਹੋਈ ਸ਼ੁਮਾਰ
Punjabi University: ਵੱਖ-ਵੱਖ ਸ਼੍ਰੇਣੀਆਂ ’ਚ ਚੰਗੇ ਅੰਕ ਹਾਸਲ ਕਰਕੇ ਇਹ ਦਰਜਾਬੰਦੀ ਪ੍ਰਾਪਤ ਕੀਤੀ

Punjabi University: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਲਈ ਖੁਸ਼ੀ ਵਾਲੀ ਖਬਰ ਸਾਹਮਣੇ ਆਈ ਹੈ ਕਿ ‘ਆਊਟਲੁੱਕ-ਆਈਸੀਏਆਰਈ ਰੈਂਕਿੰਗ 2025’ ਵਿੱਚ ਯੂਨੀਵਰਸਿਟੀ ਦੇਸ ਦੀਆਂ 75 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਾਲੀ ਸੂਚੀ ’ਚ ਸੁਮਾਰ ਹੋ ਗਈ ਹੈ।

ਸੁਤੰਤਰਤਾ ਦਿਵਸ ਦੀ ਸਵੇਰ ਮੌਕੇ ਇਹ ਖੁਸ ਖਬਰ ਸਾਂਝੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਇਸ ਸੂਚੀ ਵਿੱਚ 47ਵੇਂ ਦਰਜੇ ਨਾਲ ਦੇਸ ਦੀਆਂ ਪਹਿਲੀਆਂ 50 ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ ਦਾ ਮਾਣ ਹਾਸਲ ਹੋਇਆ ਹੈ। ਉਨ੍ਹਾਂ ਇਸ ਪ੍ਰਾਪਤੀ ਲਈ ਯੂਨੀਵਰਸਿਟੀ ਦੇ ਸਮੂਹ ਅਧਿਆਪਕਾਂ, ਗੈਰ-ਅਧਿਆਪਨ ਅਮਲੇ ਦੇ ਮੈਂਬਰਾਂ, ਸਮੂਹ ਵਿਦਿਆਰਥੀਆਂ ਤੇ ਯੂਨੀਵਰਸਿਟੀ ਨਾਲ ਜੁੜੇ ਸ਼ੁਭਚਿੰਤਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਇਸ ਮੌਕੇ ਯੂਨੀਵਰਸਿਟੀ ਦੀ ਅਗਵਾਈ ਕਰਨ ਵਾਲੇ ਸਾਬਕਾ ਉਪ-ਕੁਲਪਤੀਆਂ ਤੇ ਹੋਰ ਅਧਿਕਾਰੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਯਾਦ ਕੀਤਾ, ਜਿਨ੍ਹਾਂ ਦੀ ਅਗਵਾਈ ਸਦਕਾ ਯੂਨੀਵਰਸਿਟੀ ਨੇ ਇਹ ਮੁਕਾਮ ਹਾਸਲ ਕੀਤਾ ਹੈ। Punjabi University

Read Also : ਪੰਜਾਬ ਸਰਕਾਰ ਤੇ ਯੂਟੀ ਵੱਲੋਂ ਅੰਗਦਾਨੀ ਵੰਸ਼ ਇੰਸਾਂ ਨੂੰ ਸਲਾਮ

ਜਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਨੇ ਇਸ ਦਰਜਾਬੰਦੀ ਲਈ ਮਿੱਥੀਆਂ ਵੱਖ-ਵੱਖ ਸ਼੍ਰੇਣੀਆਂ ’ਚ ਚੰਗੇ ਅੰਕ ਹਾਸਲ ਕਰਕੇ ਇਹ ਦਰਜਾਬੰਦੀ ਪ੍ਰਾਪਤ ਕੀਤੀ ਹੈ। ਪੰਜਾਬੀ ਯੂਨੀਵਰਸਿਟੀ ਨੇ ਇਨ੍ਹਾਂ ਸ਼੍ਰੇਣੀਆਂ ’ਚ ਸ਼ਾਮਲ ‘ਅਕਡੈਮਿਕ ਐਂਡ ਰਿਸਰਚ ਐਕਸੀਲੈਂਸ’ ਸ਼੍ਰੇਣੀ ’ਚ 400 ਵਿੱਚੋਂ 365.96 ਅੰਕ, ‘ਇੰਡਸਟਰੀ ਇੰਟਰਫੇਸ ਐਂਡ ਪਲੇਸਮੈਂਟ’ ਸ਼੍ਰੇਣੀ ’ਚ 200 ’ਚੋਂ 169.93 ਅੰਕ, ‘ਇਨਫਰਾਸਟੱਰਕਚਰ ਐਂਡ ਫੈਸਿਲਟੀਜ’ ਸ਼੍ਰੇਣੀ ’ਚ 150 ’ਚੋਂ 116.21 ਅੰਕ, ਗਵਰਨੈਂਸ ਐਂਡ ਐਕਸਟੈਂਸ਼ਨ ਸ਼੍ਰੇਣੀ ’ਚ 150 ਵਿੱਚੋਂ 107.24 ਅੰਕ ਤੇ ਡਾਇਵਰਸਟੀ ਐਂਡ ਆਊਟਰੀਚ ਸ਼੍ਰੇਣੀ ਵਿੱਚ 100 ’ਚੋਂ 62.98 ਅੰਕ ਪ੍ਰਾਪਤ ਕਰਦਿਆਂ ਕੁੱਲ 1000 ਅੰਕਾਂ ’ਚੋਂ 822.32 ਅੰਕ ਹਾਸਿਲ ਕੀਤੇ ਹਨ।

ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਤੇ ਰਜਿਸਟਰਾਰ ਪ੍ਰੋ. ਦਵਿੰਦਰਪਾਲ ਸਿੱਧੂ ਵੱਲੋਂ ਵੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟਾਉਂਦਿਆਂ ਸਭ ਨੂੰ ਵਧਾਈ ਦਿੱਤੀ ਗਈ।

Punjabi University: ਦੇਸ਼ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ’ਚ ਸੁਮਾਰ ਹੋਈ ਪੰਜਾਬੀ ’ਵਰਸਿਟੀ
‘ਆਊਟਲੁੱਕ-ਆਈ. ਸੀ. ਏ. ਆਰ. ਈ. ਰੈਂਕਿੰਗ 2025’ ’ਚ ਹਾਸਲ ਕੀਤਾ 47ਵਾਂ ਦਰਜਾ

Punjabi University: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਲਈ ਖੁਸ਼ੀ ਵਾਲੀ ਖਬਰ ਸਾਹਮਣੇ ਆਈ ਹੈ ਕਿ ‘ਆਊਟਲੁੱਕ-ਆਈ.ਸੀ.ਏ.ਆਰ.ਈ. ਰੈਂਕਿੰਗ 2025’ ਵਿੱਚ ਯੂਨੀਵਰਸਿਟੀ ਦੇਸ ਦੀਆਂ 75 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਾਲੀ ਸੂਚੀ ’ਚ ਸੁਮਾਰ ਹੋ ਗਈ ਹੈ। ਸੁਤੰਤਰਤਾ ਦਿਵਸ ਦੀ ਸਵੇਰ ਮੌਕੇ ਇਹ ਖੁਸ ਖਬਰ ਸਾਂਝੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਇਸ ਸੂਚੀ ਵਿੱਚ 47ਵੇਂ ਦਰਜੇ ਨਾਲ ਦੇਸ਼ ਦੀਆਂ ਪਹਿਲੀਆਂ 50 ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ ਦਾ ਮਾਣ ਹਾਸਿਲ ਹੋਇਆ ਹੈ।

ਇਹ ਵੀ ਪੜ੍ਹੋ: Manish Sisodia Video: ਭਾਜਪਾ ਨੇ ਮਨੀਸ਼ ਸਿਸੋਦੀਆ ਦੇ ਕਥਿਤ ਵੀਡੀਓ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਉਨ੍ਹਾਂ ਇਸ ਪ੍ਰਾਪਤੀ ਲਈ ਯੂਨੀਵਰਸਿਟੀ ਦੇ ਸਮੂਹ ਅਧਿਆਪਕਾਂ, ਗੈਰ-ਅਧਿਆਪਨ ਅਮਲੇ ਦੇ ਮੈਂਬਰਾਂ, ਸਮੂਹ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਨਾਲ ਜੁੜੇ ਸੁਭਚਿੰਤਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਇਸ ਮੌਕੇ ਯੂਨੀਵਰਸਿਟੀ ਦੀ ਅਗਵਾਈ ਕਰਨ ਵਾਲੇ ਸਾਬਕਾ ਉਪ-ਕੁਲਪਤੀਆਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਵਿਸੇਸ ਤੌਰ ਉੱਤੇ ਯਾਦ ਕੀਤਾ ਜਿਨ੍ਹਾਂ ਦੀ ਅਗਵਾਈ ਸਦਕਾ ਯੂਨੀਵਰਸਿਟੀ ਨੇ ਇਹ ਮੁਕਾਮ ਹਾਸਿਲ ਕੀਤਾ ਹੈ।

ਜਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਨੇ ਇਸ ਦਰਜਾਬੰਦੀ ਲਈ ਮਿੱਥੀਆਂ ਵੱਖ-ਵੱਖ ਸ੍ਰੇਣੀਆਂ ਵਿੱਚ ਚੰਗੇ ਅੰਕ ਹਾਸਲ ਕਰਕੇ ਇਹ ਦਰਜਾਬੰਦੀ ਪ੍ਰਾਪਤ ਕੀਤੀ ਹੈ। ਪੰਜਾਬੀ ਯੂਨੀਵਰਸਿਟੀ ਨੇ ਇਨ੍ਹਾਂ ਸ੍ਰੇਣੀਆਂ ’ਚ ਸ਼ਾਮਲ ‘ਅਕਡੈਮਿਕ ਐਂਡ ਰਿਸਰਚ ਐਕਸੀਲੈਂਸ’ ਸ੍ਰੇਣੀ ’ਚ 400 ਵਿੱਚੋਂ 365.96 ਅੰਕ, ‘ਇੰਡਸਟਰੀ ਇੰਟਰਫੇਸ ਐਂਡ ਪਲੇਸਮੈਂਟ’ ਸ੍ਰੇਣੀ ’ਚ 200 ’ਚੋਂ 169.93 ਅੰਕ, ‘ਇਨਫਰਾਸਟ੍ਰਕਚਰ ਐਂਡ ਫੈਸਿਲਟੀਜ’ ਸ਼੍ਰੇਣੀ ਵਿੱਚ 150 ਵਿੱਚੋਂ 116.21 ਅੰਕ, ਗਵਰਨੈਂਸ ਐਂਡ ਐਕਸਟੈਂਸਨ ਸਰੇਣੀ ਵਿੱਚ 150 ਵਿੱਚੋਂ 107.24 ਅੰਕ ਅਤੇ ਡਾਇਵਰਸਟੀ ਐਂਡ ਆਊਟਰੀਚ ਸਰੇਣੀ ਵਿੱਚ 100 ਵਿੱਚੋਂ 62.98 ਅੰਕ ਪ੍ਰਾਪਤ ਕਰਦਿਆਂ ਕੁੱਲ 1000 ਅੰਕਾਂ ਵਿੱਚੋਂ 822.32 ਅੰਕ ਹਾਸਿਲ ਕੀਤੇ ਹਨ। ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਅਤੇ ਰਜਿਸਟਰਾਰ ਪ੍ਰੋ. ਦਵਿੰਦਰਪਾਲ ਸਿੱਧੂ ਵੱਲੋਂ ਵੀ ਇਸ ਪ੍ਰਾਪਤੀ ਉੱਤੇ ਖੁਸ਼ੀ ਪ੍ਰਗਟਾਉਂਦਿਆਂ ਸਭ ਨੂੰ ਵਧਾਈ ਦਿੱਤੀ ਗਈ। Punjabi University

Punjabi University ਦੇ ਅਧਿਐਨ ਰਾਹੀਂ ਕਾਨੂੰਨ ਦੇ ਨਜ਼ਰੀਏ ਤੋਂ ਪੇਸ਼ ਕੀਤੇ ਗਏ ਖਾਸ ਸੁਝਾਅ, ਤੁਸੀਂ ਵੀ ਜਾਣੋ
Punjabi University: ‘ਦੇਸ਼ ’ਚ ਸ਼ੋਰ ਪ੍ਰਦੂਸ਼ਣ ਨਾਲ਼ ਨਜਿੱਠਣ ਲਈ ਵਿਸ਼ੇਸ਼ ਐਕਟ ਬਣਾਏ ਜਾਣ ਦੀ ਲੋੜ’

ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵਿੱਚ ਹੋਏ ਇਸ ਅਧਿਐਨ ਰਾਹੀਂ ਸ਼ੋਰ ਪ੍ਰਦੂਸ਼ਣ ਨਾਲ਼ ਸਬੰਧਤ ਕਾਨੂੰਨ ਦਾ ਕੀਤਾ ਗਿਆ ਵਿਸ਼ਲੇਸ਼ਣ

Punjabi University: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਦੇ ਇੱਕ ਅਧਿਐਨ ਰਾਹੀਂ ਦੇਸ਼ ਵਿੱਚ ਸ਼ੋਰ ਪ੍ਰਦੂਸ਼ਣ ਨਾਲ਼ ਸਬੰਧਤ ਕਾਨੂੰਨ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਕਾਨੂੰਨ ਵਿਭਾਗ ਦੇ ਖੋਜਾਰਥੀ ਡਾ. ਨਵਵਿੰਦਰ ਸਿੰਘ ਵੱਲੋਂ ਪ੍ਰੋ. ਮੋਨਿਕਾ ਚਾਵਲਾ ਦੀ ਨਿਗਰਾਨੀ ਹੇਠ ਕੀਤੇ ਗਏ ਇਸ ਅਧਿਐਨ ਰਾਹੀਂ ਕਨੂੰਨੀ ਪੱਖ ਤੋਂ ਅਹਿਮ ਨਤੀਜੇ ਸਾਹਮਣੇ ਆਏ ਹਨ। ਖੋਜਾਰਥੀ ਡਾ. ਨਵਵਿੰਦਰ ਸਿੰਘ ਨੇ ਦੱਸਿਆ ਕਿ ਅਧਿਐਨ ਰਾਹੀਂ ਸਾਹਮਣੇ ਆਇਆ ਹੈ ਕਿ ਸੰਵਿਧਾਨ ਦੇ ਉਪਬੰਧਾਂ ਅਤੇ ਸ਼ੋਰ ਪ੍ਰਦੂਸ਼ਣ ਨਾਲ ਸਬੰਧਤ ਵਿਸ਼ੇਸ਼ ਕਾਨੂੰਨਾਂ ਨੇ ਸ਼ੋਰ ਵਿਰੁੱਧ ਅਪਰਾਧ ਦੀ ਪ੍ਰਕਿਰਤੀ ਨੂੰ ਸਪਸ਼ਟ ਰੂਪ ਵਿੱਚ ਐਲਾਨ ਨਹੀਂ ਕੀਤਾ ਹੋਇਆ ਹੈ ਅਤੇ ਇਸ ਸਬੰਧੀ ਅਧਿਕਾਰ ਖੇਤਰ ਬਾਰੇ ਵੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਸਬੰਧਤ ਕਾਨੂੰਨਾਂ ਰਾਹੀਂ ਦਿੱਤੀ ਜਾ ਸਕਣ ਵਾਲ਼ੀ ਸਜ਼ਾ ਵੀ ਨਾਕਾਫ਼ੀ ਹੈ। ਉਨ੍ਹਾਂ ਕਿਹਾ ਕਿ ਅਧਿਐਨ ਰਾਹੀਂ ਸੁਝਾਇਆ ਗਿਆ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਢੁਕਵੇਂ ਉਪਾਵਾਂ ਨਾਲ਼ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਭਾਰਤ ਵਿੱਚ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਵਿਸ਼ੇਸ਼ ਐਕਟ ਵੀ ਬਣਾਇਆ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਸਖ਼ਤ ਨਿਯਮ ਅਤੇ ਖਾਸ ਐਕਟ ਹੋਣਾ ਸਮੇਂ ਦੀ ਲੋੜ ਹੈ।

Punjabi University

ਜਨਤਾ ਵਿੱਚ ਸ਼ੋਰ ਪ੍ਰਦੂਸ਼ਣ ਦੇ ਖਤਰਨਾਕ ਪ੍ਰਭਾਵਾਂ ਪ੍ਰਤੀ ਆਮ ਜਾਗਰੂਕਤਾ ਪੈਦਾ ਕਰਨ ਦੀ ਵੀ ਲੋੜ ਹੈ। ਸ਼ੋਰ ਸਮੱਸਿਆ ਨੂੰ ਕੰਟਰੋਲ ਕਰਨ ਲਈ ਉੱਨਤ ਤਕਨਾਲੋਜੀ ਨਾਲ਼ ਹਵਾਈ ਜਹਾਜ਼ਾਂ ਦੀ ਨਵੀਂ ਪੀੜ੍ਹੀ ਵਿਕਸਤ ਕੀਤੀ ਜਾ ਸਕਦੀ ਹੈ, ਇਸ ਲਈ ਹਵਾਈ ਜਹਾਜ਼ਾਂ ਦੇ ਸ਼ੋਰ ਨੂੰ ਨਿਰਧਾਰਤ ਅੰਤਰਰਾਸ਼ਟਰੀ ਮਾਪਦੰਡਾਂ ਦੇ ਰੂਪ ਵਿੱਚ ਜਹਾਜ਼ਾਂ ਲਈ ਸ਼ੋਰ ਸੀਮਾਵਾਂ ਨਿਰਧਾਰਤ ਕਰਕੇ, ਢੁਕਵੇਂ ਇਨਸੂਲੇਸ਼ਨ ਅਤੇ ਹਵਾਈ ਅੱਡੇ ’ਤੇ ਜਹਾਜ਼ਾਂ ਦੇ ਟੇਕ-ਆਫ ਅਤੇ ਲੈਂਡਿੰਗ ਲਈ ਸ਼ੋਰ ਨਿਯਮਾਂ ਦੀ ਸ਼ੁਰੂਆਤ ਕਰਕੇ ਕੰਟਰੋਲ ਕੀਤਾ ਜਾਣਾ ਚਾਹੀਦਾ ਹੈ। ਹਾਰਨ, ਅਲਾਰਮ, ਜਨਰੇਟਰ ਯੂਨਿਟਾਂ ਆਦਿ ਦੀ ਵਰਤੋਂ ਵੀ ਬਿਨਾਂ ਕਿਸੇ ਰਿਜ਼ਰਵੇਸ਼ਨ ਦੇ ਸਖ਼ਤੀ ਨਾਲ਼ ਸੀਮਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ੋਰ ਪ੍ਰਦੂਸ਼ਣ ਨੂੰ ਇਸ ਤਰੀਕੇ ਨਾਲ਼ ਪਰਿਭਾਸ਼ਿਤ ਕੀਤਾ ਜਾਣਾ ਚਾਹੀਦਾ ਹੈ ਕਿ ਕਿਸੇ ਵੀ ਕਿਸਮ ਦਾ ਸ਼ੋਰ ਇਸ ਤੋਂ ਬਚ ਨਾ ਸਕੇ।

Read Also : Malaria Vaccine: ਦੇਸ਼ ’ਚ ਬਣੀ ਮਲੇਰੀਏ ਦੀ ਪਹਿਲੀ ਸਵਦੇਸ਼ੀ ਵੈਕਸੀਨ

ਨਿਗਰਾਨ ਪ੍ਰੋ. ਮੋਨਿਕਾ ਚਾਵਲਾ ਨੇ ਦੱਸਿਆ ਕਿ ਅਧਿਐਨ ਰਾਹੀਂ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕੁਝ ਸੁਝਾਅ ਦਿੱਤੇ ਗਏ ਹਨ। ਜਿਵੇਂ ਆਟੋਮੋਬਾਈਲਜ਼ ਸ਼ੋਰ ਪ੍ਰਦੂਸ਼ਣ ਦਾ ਇੱਕ ਵੱਡਾ ਸਰੋਤ ਹਨ, ਇਸ ਲਈ ਸਾਰੇ ਵਾਹਨਾਂ ਦੀ ਨਿਯਮਤ ਤੌਰ ’ਤੇ ਸਰਵਿਸਿੰਗ, ਲੁਬਰੀਕੇਸ਼ਨ ਅਤੇ ਟਿਊਨਿੰਗ ਕੀਤੀ ਜਾਣੀ ਚਾਹੀਦੀ ਹੈ। ਸਾਰੇ ਵਿਅਕਤੀਆਂ ਨੂੰ ਜਨਤਕ ਸਥਾਨਾਂ ਉੱਤੇ ਇਸ ਮਾੜੇ ਪ੍ਰਭਾਵ ਬਾਰੇ ਵਾਜਿਬ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਇਹ ਜ਼ਰੂਰੀ ਹੈ ਕਿ ਵੱਖ-ਵੱਖ ਪ੍ਰਬੰਧਾਂ ਅਤੇ ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕਾਂ ਵਿੱਚ ਆਮ ਜਾਗਰੂਕਤਾ ਲਈ ਇੱਕ ਸਰਗਰਮ ਅੰਦੋਲਨ ਸ਼ੁਰੂ ਕੀਤਾ ਜਾਵੇ।

Punjabi University

ਉਨ੍ਹਾਂ ਦੱਸਿਆ ਕਿ ਵਿਗਿਆਨੀਆਂ ਦੀ ਰਾਏ ਵਿੱਚ ਸੜਕਾਂ ਦੇ ਨਾਲ਼-ਨਾਲ਼ ਹਰੇ ਰੁੱਖ ਅਤੇ ਪੌਦੇ ਸ਼ੋਰ ਦੇ ਵਿਰੁੱਧ ਪ੍ਰਭਾਵਸ਼ਾਲੀ ਰੱਖਿਅਕ ਮੰਨੇ ਜਾਂਦੇ ਹਨ ਕਿਉਂਕਿ ਉਹ ਧੁਨੀ ਨੂੰ ਸੋਖ ਲੈਂਦੇ ਹਨ। ਸਰਕਾਰ ਨੂੰ ਇਹ ਨੀਤੀ ਬਣਾਉਣੀ ਚਾਹੀਦੀ ਹੈ ਕਿ ਵੱਧ ਤੋਂ ਵੱਧ ਰੁੱਖ ਲਾਏ ਜਾਣ। ਉਨ੍ਹਾਂ ਕਿਹਾ ਕਿ ਸ਼ੋਰ ਪ੍ਰਦੂਸ਼ਣ ਦੇ ਕਾਰਨਾਂ ਅਤੇ ਪ੍ਰਭਾਵਾਂ ਬਾਰੇ ਜਨਤਾ ਨੂੰ ਜਾਗਰੂਕ ਕਰਨ ਲਈ ਸਮਾਜਿਕ ਜਾਗਰੂਕਤਾ ਪ੍ਰੋਗਰਾਮ ਕੀਤੇ ਜਾਣੇ ਚਾਹੀਦੇ ਹਨ। ਇਸੇ ਤਰ੍ਹਾਂ ਸਰਕਾਰ ਨੂੰ ਵਾਤਾਵਰਨ ਨਿਗਰਾਨੀ ਵਾਲੀਆਂ ਸਬੰਧਤ ਏਜੰਸੀਆਂ ਲਈ ਤਸੱਲੀਬਖਸ਼ ਫੰਡਿੰਗ ਕਰਨੀ ਚਾਹੀਦੀ ਹੈ ਅਤੇ ਇਹ ਗਾਰੰਟੀ ਦੇਣੀ ਚਾਹੀਦੀ ਹੈ ਕਿ ਯੋਜਨਾਵਾਂ ਅਤੇ ਰਣਨੀਤੀਆਂ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਚਾਹੀਦਾ ਹੈ।

ਇਸ ਲਈ ਆਨਲਾਈਨ ਸ਼ਿਕਾਇਤ ਸਥਾਨ ਰਿਪੋਰਟ ਕਰਨ ਲਈ ਉਪਲਬਧ ਹੋਣਾ ਚਾਹੀਦਾ ਹੈ। ਜਿੱਥੋਂ ਤੱਕ ਸੰਭਵ ਹੋਵੇ, ਫੈਕਟਰੀਆਂ ਅਤੇ ਉਦਯੋਗ ਰਿਹਾਇਸ਼ੀ ਖੇਤਰਾਂ ਤੋਂ ਦੂਰ ਸਥਿਤ ਹੋਣੇ ਚਾਹੀਦੇ ਹਨ, ਸ਼ੋਰ ਪ੍ਰਦੂਸ਼ਣ ਨੂੰ ਘਟਾਉਣ ਦੇ ਉਦੇਸ਼ ਨਾਲ ਜਨਤਕ ਵਿਕਾਸ ਲੰਬੇ ਸਮੇਂ ਦੀ ਯੋਜਨਾਬੰਦੀ ਨਾਲ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਹੋਰ ਵੀ ਬਹੁਤ ਸਾਰੇ ਸੁਝਾਅ ਸਾਹਮਣੇ ਲਿਆਂਦੇ ਗਏ ਹਨ, ਜੋ ਕਾਨੂੰਨ ਦੇ ਨਜ਼ਰੀਏ ਤੋਂ ਵਾਜਿਬ ਹੋ ਸਕਦੇ ਹਨ।

ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਇਸ ਅਧਿਐਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀਆਂ ਅਤੇ ਹੋਰ ਸਬੰਧਤ ਵਿੱਦਿਅਕ ਅਦਾਰਿਆਂ ਵੱਲੋਂ ਮਿਆਰੀ ਅਧਿਐਨਾਂ ਰਾਹੀਂ ਸਾਹਮਣੇ ਲਿਆਂਦੇ ਜਾਂਦੇ ਅਜਿਹੇ ਠੋਸ ਸੁਝਾਅ ਨੀਤੀਆਂ ਦੇ ਨਿਰਮਾਣ ਦੀ ਪ੍ਰਕਿਰਿਆ ਵਿੱਚ ਲਾਭਦਾਇਕ ਸਿੱਧ ਹੁੰਦੇ ਹਨ ਕਿਉਂਕਿ ਆਮ ਜਨਤਾ ਦੀ ਭਲਾਈ ਲਈ ਚੰਗੀਆਂ ਨੀਤੀਆਂ ਦਾ ਹੋਣਾ ਲਾਜ਼ਮੀ ਹੁੰਦਾ ਹੈ।

Punjabi University: ਨਵੇਂ ਸਾਲ ਦੀ ਆਮਦ ਮੌਕੇ ਵੀ ਪੰਜਾਬੀ ’ਵਰਸਿਟੀ ਨੂੰ ਨਹੀਂ ਮਿਲਿਆ ਰੈਗੂਲਰ ਵਾਇਸ ਚਾਂਸਲਰ
ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਦਾਅਵੇ ਖੋਖਲੇ ਸਾਬਿਤ ਹੋਏ: ਬਾਗੜੀਆਂ, ਧਾਲੀਵਾਲ

Punjabi University: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਾਲ 2024 ਦੇ ਅੱਧ ਤੋਂ ਪਹਿਲਾਂ ਪੰਜਾਬ ਦੀ ਸਿਰਮੌਰ ਸੰਸਥਾ ਪੰਜਾਬੀ ਯੂਨੀਵਰਸਿਟੀ ਵਿਖੇ ਵਾਇਸ ਚਾਂਸਲਰ ਡਾ. ਅਰਵਿੰਦ ਨੇ ਆਪਣਾ ਕਾਰਜਕਾਲ ਪੂਰਾ ਕਰਦਿਆਂ ਪੰਜਾਬੀ ਯੂਨੀਵਰਸਿਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਪਿਛਲੇ ਕਈ ਮਹੀਨਿਆਂ ਤੋਂ ਬਿਨਾਂ ਵਾਇਸ ਚਾਂਸਲਰ ਦੇ ਯੂਨੀਵਰਸਿਟੀ ਦੇ ਕੰਮਕਾਜ ਨੂੰ ਚਲਾਇਆ ਜਾ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਤੋਂ ਬਾਅਦ ਪਹਿਲੀ ਵਾਰ ਅਜਿਹਾ ਸਮਾਂ ਦੇਖਣ ਨੂੰ ਮਿਲਿਆ ਹੈ।

ਇਹ ਵੀ ਪੜ੍ਹੋ: Punjab Government News: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਬੱਚਿਆਂ ਲਈ ਉਪਰਾਲਾ, ਸਪੈਸ਼ਲ ਸਕੀਮ ਚਲਾ ਕੇ ਕੀਤਾ ਇਹ ਵੱ…

ਕਰਮਚਾਰੀਆਂ ਦੇ ਰੁਟੀਨ ਦੇ ਕੰਮਕਾਜ ਨੂੰ ਵਾਇਸ ਚਾਂਸਲਰ ਨਾ ਹੋਣ ਕਾਰਨ ਮੌਜੂਦਾ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਗੈਰ ਅਧਿਆਪਨ ਕਰਮਚਾਰੀਆਂ ਵਿੱਚ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਚਾਰੀ ਸੰਘ ਦੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਅਤੇ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਰੈਗੂਲਰ ਵਾਇਸ ਚਾਂਸਲਰ ਨਿਯੁਕਤ ਕਰਨ ਸਬੰਧੀ ਬੇਲੋੜੀ ਦੇਰੀ ਕੀਤੀ ਜਾ ਰਹੀ ਹੈ।

ਗੈਰ ਅਧਿਆਪਨ ਕਰਮਚਾਰੀਆਂ ਦੇ ਰੋਜ਼ ਮਰਾ ਦੇ ਕੰਮਕਾਜ ਸਬੰਧੀ ਹੋ ਰਹੀ ਦੇਰੀ ਕਾਰਨ ਕਰਮਚਾਰੀ ਮਾਨਸਿਕ ਪੀੜਾਂ ਸਹਿ ਰਹੇ ਹਨ। ਗੈਰ ਅਧਿਆਪਨ ਕਰਮਚਾਰੀਆਂ ਦੀਆਂ ਤਰੱਕੀਆਂ, ਪੈਅ ਕਮਿਸ਼ਨ ਦੇ ਬਕਾਇਆ ਰਾਸ਼ੀ ਅਤੇ ਹੋਰ ਅਹਿਮ ਕੰਮਾਂ ਸਬੰਧੀ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ। ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਸਾਲ ਦੇ ਪਹਿਲੇ ਮਹੀਨੇ ਦੇ ਅੰਦਰ ਹੀ ਪੰਜਾਬੀ ਯੂਨੀਵਰਸਿਟੀ ਵਿਖੇ ਰੈਗੂਲਰ ਵਾਇਸ ਚਾਂਸਲਰ ਨਿਯੁਕਤ ਕੀਤਾ ਜਾਵੇ ਤਾਂ ਜੋ ਕਰਮਚਾਰੀਆਂ ਦੇ ਮਸਲਿਆਂ ਸਬੰਧੀ ਕੋਈ ਵਿਸ਼ੇਸ਼ ਹੱਲ ਕੱਢਿਆ ਜਾਵੇ।

ਕਰਮਚਾਰੀ ਸੰਘ ਨੇ ਇਹ ਸਪੱਸ਼ਟ ਕੀਤਾ ਕਿ ਜੇਕਰ ਜਲਦ ਵਾਇਸ ਚਾਂਸਲਰ ਨਿਯੁਕਤ ਨਾਂ ਕੀਤਾ ਤਾਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਮੌਜੂਦਾ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਜਰਨਲ ਸਕੱਤਰ ਅਮਰਜੀਤ ਕੌਰ, ਸਕੱਤਰ ਗੁਰਪ੍ਰੀਤ ਸਿੰਘ ਜੋਨੀ, ਸਹਾਇਕ ਸਕੱਤਰ ਤੇਜਿੰਦਰ ਸਿੰਘ, ਖਜਾਨਚੀ ਨਵਦੀਪ ਸਿੰਘ, ਪ੍ਰਚਾਰ ਸਕੱਤਰ ਉਂਕਾਰ ਸਿੰਘ ਬਾਦਲ, ਕਰਨੈਲ ਸਿੰਘ, ਗੁਰਪਿਆਰ ਸਿੰਘ , ਰਾਮਫਲ, ਕੰਵਲਜੀਤ ਸਿੰਘ ਆਦਿ ਕਰਮਚਾਰੀ ਸ਼ਾਮਲ ਹੋਏ। Punjabi University

Punjab News: ਪੰਜਾਬੀ ’ਵਰਸਿਟੀ ਵਿਖੇ ‘ਇੰਡੀਅਨ ਹਿਸਟਰੀ ਕਾਂਗਰਸ’ ਦਾ 83ਵਾਂ ਸੈਸ਼ਨ ਸ਼ੁਰੂ
ਇਤਿਹਾਸ ਦੀ ਨਿਰਪੱਖ ਤੇ ਸਹੀ ਪਛਾਣ ਦੀ ਜ਼ਿੰਮੇਵਾਰੀ ਇਤਿਹਾਸਕਾਰਾਂ ਦੇ ਮੋਢਿਆਂ ’ਤੇ : ਹਰਜੋਤ ਬੈਂਸ | Punjab News

‘ਇੰਡੀਅਨ ਹਿਸਟਰੀ ਕਾਂਗਰਸ’ ਇਤਿਹਾਸ ਨੂੰ ਨਿਰਪੱਖਤਾ ਨਾਲ ਸਮਝਣ ਵਾਲਾ ਵੱਕਾਰੀ ਮੰਚ: ਪ੍ਰੋ. ਨਰਿੰਦਰ ਕੌਰ ਮੁਲਤਾਨੀ

Punjab News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਇਤਿਹਾਸ ਦੀ ਨਿਰਪੱਖ ਹੋ ਕੇ ਸਹੀ ਦੀ ਪਛਾਣ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਤਿਹਾਸ ਨੂੰ ਬਿਨਾ ਕਿਸੇ ਪੱਖਪਾਤ ਤੇ ਦਬਾਅ ਤੋਂ ਸਮਝਣ ਦੀ ਜ਼ਿੰਮੇਵਾਰੀ ਇਤਿਹਾਸਕਾਰਾਂ ਦੇ ਮੋਢਿਆਂ ਉੱਤੇ ਹੈ ਅਤੇ ਉਨ੍ਹਾਂ ਨੂੰ ਇਹ ਕਾਰਜ ਬਹੁਤ ਹੀ ਸੰਜੀਦਗੀ ਅਤੇ ਸਮਰਪਣ ਦੀ ਭਾਵਨਾ ਨਾਲ਼ ਨਿਭਾਉਣਾ ਚਾਹੀਦਾ ਹੈ।

ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ‘ਇੰਡੀਅਨ ਹਿਸਟਰੀ ਕਾਂਗਰਸ’ ਦੇ 83ਵੇਂ ਸੈਸ਼ਨ ਦੇ ਉਦਘਾਟਨੀ ਸਮਾਰੋਹ ਮੌਕੇ ਦੇਸ਼ ਵਿਦੇਸ਼ ਤੋਂ ਪੁੱਜੇ ਡੈਲੀਗੇਟਸ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਬੈਂਸ ਨੇ ਦੁਨੀਆਂ ਦੇ ਇਤਿਹਾਸ ਵਿੱਚ ਪੰਜਾਬੀਆਂ ਵੱਲੋਂ ਪਾਏ ਮਹਾਨ ਯੋਗਦਾਨ ਬਾਰੇ ਵਿਸ਼ੇਸ਼ ਤੌਰ ’ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਮੁਕੱਦਸ ਧਰਤੀ ਹੈ ਅਤੇ ਇਸ ਦਾ ਬਹੁਤ ਹੀ ਮਾਣਮੱਤਾ ਇਤਿਹਾਸ ਰਿਹਾ ਹੈ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਨਾਲ ਜੁੜੀਆਂ ਬਹੁਤ ਸਾਰੀਆਂ ਲਾਸਾਨੀ ਸ਼ਹਾਦਤਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਹਮੇਸ਼ਾ ਨਾ-ਬਰਾਬਰੀ ਅਤੇ ਅਨਿਆਂ ਦੇ ਵਿਰੁੱਧ ਲੜਨ ਵਾਲਾ ਸੂਬਾ ਰਿਹਾ ਹੈ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਦੇ ਕੁਸ਼ਲ ਪ੍ਰਬੰਧ ਤੋਂ ਲੈ ਕੇ ਅਜ਼ਾਦੀ ਦੀ ਲੜਾਈ ਵਿੱਚ ਪੰਜਾਬੀਆਂ ਦੇ ਵੱਡੇ ਯੋਗਦਾਨ ਤੱਕ ਦੇ ਸਫਰ ਬਾਰੇ ਵੱਖ-ਵੱਖ ਮਿਸਾਲਾਂ ਪੇਸ਼ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਇਤਿਹਾਸ ਉੱਤੇ ਬੇਹੱਦ ਮਾਣ ਹੈ।

ਇਹ ਵੀ ਪੜ੍ਹੋ: Heroin: ਕੰਵਰਪਾਲ ਤੋਂ ਬਰਾਮਦ ਹੈਰੋਇਨ ਮਾਮਲੇ ਦੀਆਂ ਬਾਰਡਰ ਪਾਰ ਤਸਕਰਾਂ ਨਾਲ ਜੁੜੀਆਂ ਤਾਰਾਂ

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਜਲਾਲਾਬਾਦ ਹਲਕੇ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਨੇ ਇਤਿਹਾਸ ਵਿੱਚ ਬਹੁਤ ਕੁੱਝ ਖੋਇਆ ਹੈ ਜਿਸ ਬਾਰੇ ਵਿਸ਼ੇਸ਼ ਘੋਖ ਦੀ ਲੋੜ ਹੈ। ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਨੇ ਸਿਰਫ਼ ਅਜ਼ਾਦੀ ਦੀ ਲੜਾਈ ਵਿੱਚ ਹੀ ਯੋਗਦਾਨ ਨਹੀਂ ਪਾਇਆ ਬਲਕਿ ਇਸ ਅਜ਼ਾਦੀ ਨੂੰ ਬਰਕਰਾਰ ਰੱਖਣ ਲਈ ਲੜੇ ਜਾਂਦੇ ਘੋਲਾਂ ਵਿੱਚ ਵੀ ਪੰਜਾਬ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਪੰਜਾਬ ਦੇ ਖੇਡ ਇਤਿਹਾਸ ਦੇ ਹਵਾਲੇ ਨਾਲ ਵੀ ਆਪਣੀ ਗੱਲ ਰੱਖੀ। Punjab News

ਇਸ ਤੋਂ ਪਹਿਲਾਂ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਇੰਡੀਅਨ ਹਿਸਟਰੀ ਕਾਂਗਰਸ ਦੇ ਲੰਬੇ ਇਤਿਹਾਸ ਦੀ ਗੱਲ ਕੀਤੀ ਅਤੇ ਇਸ ਕਾਂਗਰਸ ਦੀ ਲਗਾਤਾਰਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇੰਡੀਅਨ ਹਿਸਟਰੀ ਕਾਂਗਰਸ ਇਤਿਹਾਸ ਨੂੰ ਨਿਰਪੱਖਤਾ ਨਾਲ਼ ਸਮਝਣ ਵਾਲਾ ਵੱਕਾਰੀ ਮੰਚ ਹੈ। ਉਦਘਾਟਨੀ ਸਮਾਰੋਹ ਦੌਰਾਨ ਉਨ੍ਹਾਂ 12 ਨੌਜਵਾਨ ਖੋਜਾਰਥੀਆਂ ਨੂੰ ਵੱਖ-ਵੱਖ ਪੁਰਸਕਾਰ ਅਤੇ ਇਨਾਮ ਦਿੱਤੇ ਗਏ ਜਿਨ੍ਹਾਂ ਨੇ 2023 ਵਿੱਚ ਕਾਕਟੀਆ ਯੂਨੀਵਰਸਿਟੀ, ਵਾਰੰਗਲ ਵਿੱਚ ਕਰਵਾਏ ਪਿਛਲੇ ਸੈਸ਼ਨ ਵਿੱਚ ਆਪਣੀਆਂ ਖੋਜ ਗਤੀਵਿਧੀਆਂ ਪੇਸ਼ ਕੀਤੀਆਂ ਸਨ। Punjab News

Punjabi University: ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਰੀਤਿਕਾ ਗੁਪਤਾ ਨੇ ਆਈ. ਈ. ਐੱਸ. 2024 ’ਚ ਆਲ ਇੰਡੀਆ ਚੌਥਾ ਰੈਂਕ ਪ੍ਰਾਪਤ ਕੀਤਾ
Punjabi University: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿਭਾਗ ਦੀ ਖੋਜਾਰਥੀ ਰੀਤਿਕਾ ਗੁਪਤਾ ਨੇ ਯੂ.ਪੀ.ਐੱਸ.ਸੀ. ਵੱਲੋਂ ਕਰਵਾਈ ਗਈ ਉੱਚ ਪ੍ਰਤੀਯੋਗਤਾ ਇੰਡੀਅਨ ਇਕਨੌਮਿਕ ਸਰਵਿਸਜ਼ (ਆਈ. ਈ. ਐੱਸ.) 2024 ਵਿੱਚ ਆਲ ਇੰਡੀਆ ਚੌਥਾ ਰੈਂਕ ਪ੍ਰਾਪਤ ਕੀਤਾ ਹੈ। ਰੀਤਿਕਾ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਵਿਭਾਗ ਵਿੱਚ ਆਪਣੀ ਪੀ-ਐੱਚ.ਡੀ. ਕਰ ਰਹੀ ਹੈ। Punjabi University

ਇਹ ਵੀ ਪੜ੍ਹੋ: Punjab Bandh News: ਕਿਸਾਨਾਂ ਵੱਲੋਂ ਪੰਜਾਬ ਬੰਦ ਕਰਨ ਦਾ ਐਲਾਨ, ਜਾਣੋ

ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰੀਖਿਆਵਾਂ ਵਿੱਚੋਂ ਇੱਕ ਇਸ ਪ੍ਰੀਖਿਆ ਵਿੱਚ ਕੀਤੀ ਆਪਣੀ ਇਸ ਪ੍ਰਾਪਤੀ ਬਾਰੇ ਜਾਣਕਾਰੀ ਦਿੰਦਿਆਂ ਰੀਤਿਕਾ ਨੇ ਕਿਹਾ ਕਿ ਯੂਨੀਵਰਸਿਟੀ ਵਿਚਲੇ ਉਸਦੇ ਅਧਿਆਪਕਾਂ ਅਤੇ ਅਕਾਦਮਿਕ ਮਾਹੌਲ ਦਾ ਵੀ ਇਸ ਵਿੱਚ ਵੱਡਾ ਯੋਗਦਾਨ ਹੈ। ਉਨ੍ਹਾਂ ਆਪਣੇ ਅਕਾਦਮਿਕ ਸਫ਼ਰ ਦੌਰਾਨ ਨਿਰੰਤਰ ਸਹਿਯੋਗ ਅਤੇ ਸੂਝਵਾਨ ਮਾਰਗਦਰਸ਼ਨ ਲਈ ਆਪਣੇ ਨਿਗਰਾਨ ਡਾ. ਸਰਬਜੀਤ ਸਿੰਘ ਅਤੇ ਡਾ. ਰਵਿਤਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਵਿਭਾਗ ਮੁਖੀ ਡਾ. ਜਸਦੀਪ ਸਿੰਘ ਤੂਰ ਵੱਲੋਂ ਰੀਤਿਕਾ ਗੁਪਤਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ ਗਈ।

Punjabi University: ਪੰਜਾਬੀ ਯੂਨੀਵਰਸਿਟੀ ਦੇ 12 ਵਿਦਿਆਰਥੀ ਨੂੰ ਬਹੁ-ਰਾਸ਼ਟਰੀ ਕੰਪਨੀਆਂ ’ਚ ਮਿਲੀ ਨੌਕਰੀ, ਕਿੰਨਾ ਮਿਲਿਆ ਪੈਕੇਜ
ਜ਼ੌਕਸਿਮਾ ਅਤੇ ਈਮੀਕੋਨ ਕੰਪਨੀਆਂ ਵੱਲੋਂ 3 ਲੱਖ ਤੋਂ 7 ਲੱਖ ਰੁਪਏ ਦਰਮਿਆਨ ਦੇ ਪੈਕੇਜ ਦੀ ਕੀਤੀ ਗਈ ਪੇਸ਼ਕਸ਼ | Punjabi University

200 ਵਿਦਿਆਰਥੀਆਂ ਨੇ ਦਿੱਤੀ ਇੰਟਰਵਿਊ

Punjabi University: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੇ 12 ਵਿਦਿਆਰਥੀਆਂ ਨੂੰ ਆਈ.ਟੀ. ਸੈਕਟਰ ਦੀਆਂ ਬਹੁ-ਰਾਸ਼ਟਰੀ ਕੰਪਨੀਆਂ ਜ਼ੌਕਸਿਮਾ ਅਤੇ ਈਮੀਕੋਨ ਵਿੱਚ ਨੌਕਰੀ ਪ੍ਰਾਪਤ ਹੋਈ ਹੈ। ਪਲੇਸਮੈਂਟ ਸੈੱਲ ਇੰਚਾਰਜ (ਇੰਜੀਨੀਅਰਿੰਗ) ਡਾ. ਜਸਵਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਂਟ ਸੈੱਲ ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਰਾਹੀਂ ਇਹ ਨੌਕਰੀਆਂ ਪ੍ਰਾਪਤ ਹੋਈਆਂ ਹਨ।

ਇਹ ਵੀ ਪੜ੍ਹੋ: Punjab Holiday News: ਪੰਜਾਬ ’ਚ 15 ਤੇ 17 ਤਰੀਕ ਨੂੰ ਬੰਦ ਰਹਿਣਗੇ ਸਕੂਲ ਤੇ ਦਫ਼ਤਰ, ਮਾਨ ਸਰਕਾਰ ਨੇ ਕੀਤਾ ਐਲਾਨ

ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਦੀ ਇਸ ਪਹਿਲੀ ਪਲੇਸਮੈਂਟ ਡਰਾਈਵ ਵਿੱਚ ਆਈ.ਟੀ ਸੈਕਟਰ ਦੀਆਂ ਬਹੁ-ਰਾਸ਼ਟਰੀ ਸੰਸਥਾਵਾਂ ਜ਼ੌਕਸਿਮਾ ਅਤੇ ਈਮੀਕੋਨ ਨੇ ਭਾਗ ਲਿਆ ਅਤੇ 2024-25 ਦੇ ਸੈਸ਼ਨ ਲਈ ਆਪਣੇ ਮੋਹਾਲੀ ਅਤੇ ਨੋਇਡਾ ਵਿਚਲੇ ਸਥਾਨਾਂ ਲਈ ਨੌਕਰੀਆਂ ਦੀ ਪੇਸ਼ਕਸ਼ ਕੀਤੀ। ਯੂਨੀਵਰਸਿਟੀ ਤੋਂ 200 ਵਿਦਿਆਰਥੀਆਂ ਨੇ ਇੰਟਰਵਿਊਆਂ ਵਿੱਚ ਭਾਗ ਲਿਆ ਜਿਨ੍ਹਾਂ ਵਿੱਚੋਂ ਇਨ੍ਹਾਂ 12 ਵਿਦਿਆਰਥੀਆਂ ਨੂੰ ਨੌਕਰੀ ਦੇ ਆਫ਼ਰ ਮਿਲੇ। ਕੰਪਨੀ ਦੇ ਅਧਿਕਾਰੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਵਿਸ਼ਿਆਂ ’ਤੇ ਠੋਸ ਸਮਝ ਰੱਖਣ ਵਾਲੇ ਵਿਦਿਆਰਥੀਆਂ ਨੂੰ 3 ਲੱਖ ਤੋਂ 7 ਲੱਖ ਰੁਪਏ ਦਰਮਿਆਨ ਦੇ ਪੈਕੇਜ ਦੀ ਪੇਸ਼ਕਸ਼ ਕੀਤੀ ਗਈ ਹੈ। Punjabi University

ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਵੱਲੋਂ ਸੰਬੰਧਤ ਵਿਦਿਆਰਥੀਆਂ, ਉਨ੍ਹਾਂ ਦੇ ਵਿਭਾਗ ਅਤੇ ਪਲੇਸਮੈਂਟ ਸੈੱਲ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਲੇਸਮੈਂਟ ਦੇ ਅਜਿਹੇ ਯਤਨਾਂ ਨੂੰ ਸਰਕਾਰੀ ਯੂਨੀਵਰਸਿਟੀਆਂ ਲਈ ਇੱਕ ਮੀਲ ਪੱਥਰ ਵਜੋਂ ਦੇਖਿਆ ਜਾ ਸਕਦਾ ਹੈ, ਜਿੱਥੇ ਵਿਦਿਆਰਥੀ ਆਪਣੀ ਪਹਿਲੀ ਨੌਕਰੀ ਪ੍ਰਾਪਤ ਕਰਨ ਸਮੇਂ ਵੱਧ ਤੋਂ ਵੱਧ ਮੁਕਾਬਲੇ ਵਾਲੇ ਪੈਕੇਜ ਪ੍ਰਾਪਤ ਕਰ ਰਹੇ ਹਨ। Punjabi University

ਸੀ.ਐੱਸ.ਈ. ਵਿਭਾਗ ਦੇ ਮੁਖੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਮੌਕੇ ਬੋਲਦਿਆਂ ਉੱਚ ਤਨਖਾਹ ਅਤੇ ਉੱਚ ਮਿਆਰ ਵਾਲੀਆਂ ਨੌਕਰੀਆਂ ਨੂੰ ਪ੍ਰਾਪਤ ਕਰਨ ਲਈ ਸੰਚਾਰ ਹੁਨਰ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਇੰਟਰਵਿਊ ਦੌਰਾਨ ਆਤਮਵਿਸ਼ਵਾਸ ਅਤੇ ਸਪਸ਼ਟ ਸੰਚਾਰ ਹੁਨਰ ਦਾ ਪ੍ਰਦਰਸ਼ਨ ਕੀਤਾ, ਉਨ੍ਹਾਂ ਨੂੰ ਬਿਹਤਰ ਪੈਕੇਜਾਂ ਨਾਲ ਨਿਵਾਜਿਆ ਗਿਆ।

Suicide: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ’ਚ ਵਿਦਿਆਰਥੀ ਵੱਲੋਂ ਖੁਦਕੁਸ਼ੀ
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ  Suicide

(ਖੁਸ਼ਵੀਰ ਸਿੰਘ ਤੂਰ) ਪਟਿਆਲਾ। Suicide: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇੱਕ ਵਿਦਿਆਰਥੀ ਵੱਲੋਂ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਕੱਤਰ ਹੋਈ ਜਾਣਕਾਰੀ ਮੁਤਾਬਿਕ ਸ਼ੁਭਮ ਵਾਸੀ ਹਮੀਰਪੁਰ ਹਿਮਾਚਲ ਪ੍ਰਦੇਸ਼ ਜੋ ਕਿ ਬੀ ਫਾਰਮੇਸੀ ਭਾਗ ਪਹਿਲਾ ਦਾ ਵਿਦਿਆਰਥੀ ਸੀ। ਇਹ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਵਿਖੇ ਰਹਿ ਰਿਹਾ ਸੀ ਅਤੇ ਆਪਣੇ ਕਮਰੇ ਵਿੱਚ ਹੀ ਪੱਖੇ ਨਾਲ ਇਸ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਜਦੋਂ ਸੁਭਮ ਆਪਣੇ ਕਮਰੇ ਵਿੱਚੋਂ ਬਾਹਰ ਨਾ ਆਇਆ ਤਾ ਉਸਦੇ ਸਾਥੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਨੂੰ ਇਤਲਾਹ ਦਿੱਤੀ ਗਈ। ਜਦੋਂ ਕਮਰੇ ਵਿੱਚ ਜਾ ਕੇ ਦੇਖਿਆ ਤਾ ਇਸ ਦੀ ਲਾਸ਼ ਲਟਕ ਰਹੀ ਸੀ। Suicide

ਇਹ ਵੀ ਪੜ੍ਹੋ: Baramulla Encounter : ਬਾਰਾਮੂਲਾ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ

ਇਸ ਦੌਰਾਨ ਇਸ ਦੀ ਲਾਸ਼ ਨੂੰ ਹੇਠਾਂ ਲਾਹਿਆ ਗਿਆ ਅਤੇ ਪੁਲਿਸ ਵੱਲੋਂ ਕਮਰੇ ਦੀ ਜਾਂਚ ਕੀਤੀ ਗਈ ਪਰ ਕੋਈ ਵੀ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ। ਵਿਦਿਆਰਥੀ ਵੱਲੋਂ ਖੁਦਕੁਸ਼ੀ ਵਰਗਾ ਇਹ ਕਦਮ ਕਿਉਂ ਚੁੱਕਿਆ ਗਿਆ ਇਸ ਸਬੰਧੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਯੂਨੀਵਰਸਿਟੀ ਪ੍ਰਸ਼ਾਸਨ ਵੀ ਵਿਦਿਆਰਥੀ ਦੇ ਇਸ ਕਦਮ ਕਾਰਨ ਸਕਤੇ ਵਿੱਚ ਹੈ। ਮ੍ਰਿਤਕ ਵਿਦਿਆਰਥੀ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਅਗਲਾ ਕਦਮ ਚੁੱਕਿਆ ਜਾਵੇਗਾ। ਥਾਣਾ ਅਰਬਨ ਅਸਟੇਟ ਦੇ ਮੁੱਖੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਖੁਦਕੁਸ਼ੀ ਸਬੰਧੀ ਉਸ ਤੋਂ ਬਾਅਦ ਹੀ ਸਾਹਮਣੇ ਆਵੇਗਾ।

Protest: ਸਹਾਇਕ ਪ੍ਰੋਫੈਸਰਾ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਰੋਸ਼ ਪ੍ਰਦਰਸ਼ਨ
ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੀ ਸਬ-ਕਮੇਟੀ ਨਾਲ 10 ਸਤੰਬਰ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਯੂਨੀਵਰਸਿਟੀ ਦੇ ਗੇਟ ਖੁੱਲ੍ਹਵਾਏ | Protest

(ਖੁਸ਼ਵੀਰ ਸਿੰਘ ਤੂਰ) ਪਟਿਆਲਾ। Protest: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈੰਪਸ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਅਕਾਦਮਿਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਦੀ ਪੂਰਤੀ ਕਰਵਾਉਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦੋਵੇਂ ਗੇਟ ਬੰਦ ਕਰਕੇ ਰੋਸ਼ ਪ੍ਰਦਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ: Ludhiana News: ਡਾ. ਅਮਰਜੀਤ ਕੌਰ ਨੇ ਜ਼ਿਲ੍ਹਾ ਸਿਹਤ ਅਫਸਰ ਵਜੋਂ ਅਹੁਦਾ ਸੰਭਾਲਿਆ

ਦੱਸਣਯੋਗ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕਾਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸਾਂ ਵਿੱਚ ਲੰਬੇ ਸਮੇਂ ਤੋਂ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਦੀ ਆਕਦਿਮਕ ਸੈਸ਼ਨ 2024-25 ਦੀ ਪ੍ਰਵਾਨਗੀ ਦੇਣ ਦੀ ਬਜਾਏ ਇੰਟਰਵਿਊ ਰੱਖ ਦਿੱਤੀ ਹੈ। ਦਸਣਯੋਗ ਹੈ ਕਿ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਦੀ ਨਿਯੁੱਕਤੀ ਪਹਿਲਾ ਹੀ ਯੂਨੀਵਰਸਿਟੀ ਦੁਆਰਾ ਇੰਟਰਵਿਊ ਕਰਵਾ ਕੇ ਕੀਤੀ ਹੋਈ ਹੈ। ਇਹ ਪ੍ਰੋਫੈਸਰ ਲੰਬੇ 8 ਤੋਂ 5 ਸਾਲਾ ਤੋਂ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸਾਂ ਵਿੱਚ ਕੰਮ ਕਰ ਰਹੇ ਨੇ ਜੋ ਕਿ ਯੂ. ਜੀ. ਸੀ., ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਸਰਕਾਰ ਦੀਆਂ ਸਾਰੀਆ ਸਰਤਾਂ ਪੂਰੀਆਂ ਕਰਦੇ ਹਨ ਧਰਨੇ ਨੂੰ ਸੰਬੋਧਨ ਕਰਦਿਆ ਹੋਇਆ ਗੈਸਟ ਫੈਕਲਟੀ ਯੂਨੀਅਨ ਦੇ ਬੁਲਾਰਿਆ ਨੇ ਕਿਹਾ ਕਿ ਸਾਡੇ ਧਰਨੇ ਚਲਦੇ ਨੂੰ ਅੱਜ 44 ਵਾਂ ਦਿਨ ਹੋ ਗਿਆ ਹੈ, ਪਰ ਪੰਜਾਬੀ ਯੂਨੀਵਰਸਿਟੀ ਦੇ ਪ੍ਰਸ਼ਾਸਨ ਅਤੇ ਕਾਰਜਕਾਰੀ ਵਾਇਸ ਚਾਂਸਲਰ ਵੱਲੋਂ ਹੁਣ ਤੱਕ ਸਾਡੀਆਂ ਮੰਗਾਂ ਦਾ ਕੋਈ ਹੱਲ ਨਹੀ ਕੀਤਾ ਗਿਆ। Protest

ਧਰਨਾ ਉਦੋ ਤੱਕ ਜਾਰੀ ਰਹੇਗਾ, ਜਦੋਂ ਤੱਕ ਉਨ੍ਹਾਂ ਦੀਆਂ ਪ੍ਰਵਾਨਗੀ ਮੰਗਾਂ ਪੂਰੀਆਂ ਨਹੀ ਹੁੰਦੀਆਂ: ਆਗੂ

ਗੈਸਟ ਫੈਕਲਟੀ ਆਗੂਆਂ ਨੇ ਕਿਹਾ ਕਿ ਵਿਦਿਆਰਥੀਆ ਦੀ ਪੜ੍ਹਾਈ ਦੇ ਮੱਦੇਨਜ਼ਰ ਗੈਸਟ ਫੈਕਲਟੀ ਅਧਿਆਪਕਾਂ ਨੂੰ ਆਕਦਿਮਕ ਸੈਸ਼ਨ 2024-25 ਦੀ ਪ੍ਰਵਾਨਗੀ ਜਲਦ ਤੋਂ ਜਲਦ ਦਿੱਤੀ ਜਾਵੇ, ਸਾਡੀ ਤਨਖ਼ਾਹ ਯੂ. ਜੀ. ਸੀ. ਦੇ ਨਿਯਮਾਂ ਮੁਤਾਬਿਕ ਕੀਤੀ ਜਾਵੇ ਅਤੇ ਜਲਦ ਤੋਂ ਜਲਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਆਕਦਿਮਕ ਖੇਤਰ ਦੇ ਪੱਕੇ ਵਾਈਸ ਚਾਂਸਲਰ ਦੀ ਨਿਯੁਕਤੀ ਜਾਵੇ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਪੰਜਾਬ ਸਰਕਾਰ ਦੀ ਸਬ-ਕਮੇਟੀ ਨਾਲ 10 ਸਤੰਬਰ 2024 ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਯੂਨੀਵਰਸਿਟੀ ਦੇ ਦੋਵੇਂ ਗੇਟ ਖੁਲ੍ਹਵਾਏ ਗਏ। ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਨੇ ਕਿਹਾ ਸਾਡਾ ਧਰਨਾ ਉਦੋ ਤੱਕ ਜਾਰੀ ਰਹੇਗਾ ਜਦੋ ਤੱਕ ਉਨ੍ਹਾਂ ਦੀ ਪ੍ਰਵਾਨਗੀ ਦੀ ਮੰਗਾਂ ਪੂਰੀਆਂ ਨਹੀ ਹੁੰਦੀਆਂ ਅਤੇ ਉਨ੍ਹਾਂ ਨੂੰ ਉੱਕਾ ਪੁੱਕਾ ਤਨਖਾਹ ਨਹੀਂ ਦਿੱਤੀ ਜਾਂਦੀ ਇਸ ਧਰਨੇ ਨੂੰ ਭਰਾਤਰੀ ਜੱਥੇਬੰਦੀਆ ਵੱਲੋਂ ਹਮਾਇਤ ਕੀਤੀ ਗਈ। Protest