Kashmiri Students - Sach Kahoon Punjabi
ਸ਼੍ਰੀਨਗਰ (ਸੱਚ ਕਹੂੰ ਨਿਊਜ਼)। ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਮੰਗਲਵਾਰ ਨੂੰ ਕਿਹਾ ਕਿ ਜੇਤੂ ਕ੍ਰਿਕਟ ਟੀਮ ਨੂੰ ਉਤਸ਼ਾਹਿਤ ਕਰਨ ਵਾਲੇ ਵਿਦਿਆਰਥੀਆਂ ਵਿਰੁੱਧ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਲਗਾਉਣਾ ਜੰਮੂ-ਕਸ਼ਮੀਰ ਦੇ ਨੌਜਵਾਨਾਂ ਪ੍ਰਤੀ ਸੱਤਾਧਾਰੀ ਦੀ ‘ਜ਼ਾਲਮ ਮਾਨਸਿਕਤਾ’ ਨੂੰ ਦਰਸਾਉਂਦਾ ਹੈ। ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰਲ ਸਾਇੰਸਜ਼ ਐਂਡ ਟੈਕਨਾਲੋਜੀ ਵਿੱਚ ਕ੍ਰਿਕਟ ਵਿਸ਼ਵ ਕੱਪ ’ਚ ਭਾਰਤ ਖਿਲ਼ਾਫ ਆਸਟਰੇਲੀਆ ਦੀ ਜਿੱਤ ਤੋਂ ਬਾਅਦ ਕੱਪ 19 ਨਬੰਰ ਪਾਕਿਸਤਾਨ ਪੱਖੀ ਨਾਅਰੇ ਲਾਏ ਗਏ ਅਤੇ ਇੱਕ ਹੋਰ ਗੈਰ-ਸਥਾਨਕ ਵਿਦਿਆਰਥੀ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਕਥਿਤ ਤੌਰ ‘ਤੇ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ। (Mehbooba Mufti)
ਇਹ ਵੀ ਪੜ੍ਹੋ : ਬੁਢਾਪਾ ਪੈਨਸ਼ਨ ਸਬੰਧੀ ਸਵਾਲ ਦਾ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ‘ਚ ਦਿੱਤਾ ਜਵਾਬ
ਸ਼੍ਰੀਮਤੀ ਮੁਫਤੀ (Mehbooba Mufti) ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਿਹਾ, ‘ਚਿੰਤਾਜਨਕ ਅਤੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕਸ਼ਮੀਰ ‘ਚ ਜੇਤੂ ਟੀਮ ਨੂੰ ਖੁਸ਼ ਕਰਨਾ ਵੀ ਅਪਰਾਧ ਮੰਨਿਆ ਜਾਂਦਾ ਹੈ। ਪੱਤਰਕਾਰਾਂ, ਕਾਰਕੁਨਾਂ ਅਤੇ ਹੁਣ ਵਿਦਿਆਰਥੀਆਂ ‘ਤੇ ਯੂ.ਏ.ਪੀ.ਏ ਵਰਗੇ ਸਖ਼ਤ ਕਾਨੂੰਨ ਨੂੰ ਲਾਗੂ ਕਰਨਾ ਜੰਮੂ-ਕਸ਼ਮੀਰ ’ਚ ਨੌਜਵਾਨਾਂ ਪ੍ਰਤੀ ਅਦਾਰੇ ਦੀ ਬੈਰਲ ਰਾਹੀਂ ਲੋਕਾਂ ਦੇ ਦਿਲ ਅਤੇ ਦਿਮਾਗ ਇੱਕ ਬੰਦੂਕ ਦੀ ਜ਼ਾਲਮ ਮਾਨਸਿਕਤਾ ਨੂੰ ਉਜਾਗਰ ਕਰਦਾ ਹੈ। ਸਿਨਹਾ ਜੀ, ਕਿਰਪਾ ਕਰਕੇ ਇਸ ਮਾਮਲੇ ਵੱਲ ਧਿਆਨ ਦਿਓ।
ਬੀਰਦਵਿੰਦਰ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਦੇ ਮਸਲੇ ਸਰਕਾਰਾਂ ਕੋਲ ਰੱਖਣ ਦਾ ਐਲਾਨ
ਬਠਿੰਡਾ (ਅਸ਼ੋਕ ਵਰਮਾ)। ਸਾਬਕਾ ਡਿਪਟੀ ਸਪੀਕਰ ਤੇ ਅਕਾਲੀ ਦਲ ਟਕਸਾਲੀ ਦੇ ਆਗੂ ਬੀਰਦਵਿੰਦਰ ਸਿੰਘ ਨੇ ਆਖਿਆ ਹੈ ਕਿ ਉਹ ਕਸ਼ਮੀਰੀ ਵਿਦਿਆਰਥੀਆਂ ਦੇ ਮਸਲਿਆਂ ਨੂੰ ਕੇਂਦਰੀ ਗ੍ਰਹਿ ਵਿਭਾਗ ਅਤੇ ਪੰਜਾਬ ਸਰਕਾਰ ਕੋਲ ਉਠਾਉਣਗੇ ਉਨ੍ਹਾਂ ਆਖਿਆ ਕਿ ਕਸ਼ਮੀਰ ਤੋਂ ਪੰਜਾਬ ‘ਚ ਪੜ੍ਹਦੇ ਲੜਕੇ-ਲੜਕੀਆਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅੱਜ ਇੱਥੇ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਾਲਾਤਾਂ ਪ੍ਰਤੀ ਚਿੰਤਾ ਜਤਾਈ ਅਤੇ ਸਰਕਾਰਾਂ ਨੂੰ ਇਸ ਤਰਫ ਧਿਆਨ ਦੇਣ ਲਈ ਕਿਹਾ ਉਨ੍ਹਾਂ ਆਖਿਆ ਕਿ ਸਭ ਤੋਂ ਵੱਡੀ ਸਮੱਸਿਆ ਪੈਸਿਆਂ ਦੀ ਹੈ?ਜਿਸ ਲਈ ਵਿਦਿਆਰਥੀ ਦਰ-ਦਰ ਭਟਕ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਸ਼ਮੀਰ ‘ਚ ਧਾਰਾ 307 ਅਤੇ 35 ਏ ਖਤਮ ਕਰਨ ਉਪਰੰਤ ਤਾਂ ਇਹ ਵਿਦਿਆਰਥੀ ਦਿੱਕਤਾਂ ਨਾਲ ਜੂਝ ਰਹੇ ਹਨ ਬਠਿੰਡਾ ਜ਼ਿਲ੍ਹੇ ਵਿਚ 1500 ਦੇ ਕਰੀਬ ਕਸ਼ਮੀਰੀ ਵਿਦਿਆਰਥੀ ਪੜ੍ਹ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਕਿਰਾਇਆ ਆਦਿ ਦੀ ਅਦਾਇਗੀ ਮੁਸ਼ਕਲ ਹੋਣ ਲੱਗੀ ਹੈ ਉੱਪਰੋਂ ਕਸ਼ਮੀਰ ‘ਚ ਮੋਬਾਇਲ ਫੋਨ ਸੇਵਾਵਾਂ ‘ਤੇ ਲੱਗੀ ਰੋਕ ਕਾਰਨ ਨਾ ਉਹ ਆਪਣੇ ਮਾਪਿਆਂ ਨਾਲ ਗੱਲਬਾਤ ਕਰ ਸਕਦੇ ਹਨ ਅਤੇ ਨਾ ਹੀ ਮਾਪਿਆਂ ਦਾ ਆਪਣੇ ਧੀਆਂ-ਪੁੱਤਰਾਂ ਨਾਲ ਕੋਈ ਸੰਪਰਕ ਬਣ ਰਿਹਾ ਹੈ ਓਧਰ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅੱਜ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਗੁਰੂ ਕਾਸ਼ੀ ਯੂਨੀਵਰਸਿਟੀ ਪੁੱਜ ਕੇ ਕਸ਼ਮੀਰੀ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। (Kashmiri Students)
ਇਹ ਵੀ ਪੜ੍ਹੋ : ਏਸ਼ੀਆਈ ਖੇਡਾਂ ’ਚ ਛਾਏ, ਬਠਿੰਡਾ-ਮਾਨਸਾ ਦੇ ਜਾਏ
ਉਨ੍ਹਾਂ ‘ਵਰਸਿਟੀ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ‘ਤੇ ਸੰਤੁਸ਼ਟੀ ਜਤਾਈ ਅਤੇ ਨਾਲ ਹੀ ਪ੍ਰਬੰਧਕਾਂ ਨੂੰ ਇੰਨ੍ਹਾਂ ਲੜਕੇ-ਲੜਕੀਆਂ ਦੇ ਮਸਲਿਆਂ ਨੂੰ ਤਰਜੀਹੀ ਅਧਾਰ ‘ਤੇ ਹੱਲ ਕਰਨ ਲਈ ਕਿਹਾ ਵਰਸਿਟੀ ਦੇ ਡੀਨ ਅਕਾਦਮਿਕ ਹਰਜਿੰਦਰ ਸਿੰਘ ਰੋਜ਼ ਨੇ ਸੁਝਾਅ ਦਿੱਤਾ ਕਿ ਚੰਗਾ ਹੋਵੇ ਜੇ ਪ੍ਰਸ਼ਾਸਨ ਕਸ਼ਮੀਰ ‘ਚ ਫਸੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿੱਦਿਅਕ ਅਦਾਰਿਆਂ ‘ਚ ਪਹੁੰਚਾ ਦੇਵੇ ਤਾਂ ਜੋ ਪੜ੍ਹਾਈ ਦਾ ਨੁਕਸਾਨ ਨਾ ਹੋਵੇ ਉਨ੍ਹਾਂ ਸਾਬਕਾ ਡਿਪਟੀ ਸਪੀਕਰ ਨੂੰ ਇਸ ਮੌਕੇ ਜੀ ਆਇਆ ਵੀ ਕਿਹਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੇ ਸਾਬਕਾ ਡਿਪਟੀ ਸਪੀਕਰ ਨੂੰ ਜਾਣੂੰ ਕਰਵਾਇਆ। (Kashmiri Students)
ਕਿ ਕਸ਼ਮੀਰੀ ਵਿਦਿਆਰਥੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਮੁਸ਼ਕਲਾਂ ਦੀ ਜਾਣਕਾਰੀ ਲਈ ਜਾਂਦੀ ਹੈ ਤੇ ਜੰਮੂ ਕਸ਼ਮੀਰ ਵੱੈਲਫੇਅਰ ਵਿਦਿਆਰਥੀ ਅਤੇ ਅਧਿਆਪਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਦੱਸਣਯੋਗ ਹੈ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਸਵਾ ਦੋ ਸੌ ਕਸ਼ਮੀਰੀ ਵਿਦਿਆਰਥੀ ਪੜ੍ਹ ਰਹੇ ਹਨ ਜਿਨ੍ਹਾਂ ‘ਚੋਂ ਕੁਝ ਨੇ ਬੀਰਦਵਿੰਦਰ ਨਾਲ ਰਾਬਤਾ ਕਾਇਮ ਕਰਕੇ ਆਪਣੀਆਂ ਤਕਲੀਫ਼ਾਂ ਤੋਂ ਜਾਣੂ ਕਰਾਇਆ ਸੀ। ਪਤਾ ਲੱਗਿਆ ਹੈ ਕਿ ਜਿਆਦਾਤਰ ਕਸ਼ਮੀਰੀ ਵਿਦਿਆਰਥੀ ਯੂਨੀਵਰਸਿਟੀ ਦੇ ਹੋਸਟਲ ਵਿਚ ਰਹਿ ਰਹੇ ਹਨ ਜਦੋਂ ਕਿ ਕਈਆਂ ਨੇ ਤਲਵੰਡੀ ਸਾਬੋ ਵਿਚ ਰਿਹਾਇਸ਼ ਬਣਾਈ ਹੋਈ ਹੈ। (Kashmiri Students)
ਪਾਬੰਦੀਆਂ ਨੇ ਕੀਤੇ ਕਸ਼ਮੀਰੀ ਵਿਦਿਆਰਥੀਆਂ ਦੇ ਖੀਸੇ ਖਾਲੀ
ਵਿਦਿਆਰਥੀ ਆਰਥਿਕ ਤੰਗੀਆਂ ਤੁਰਸ਼ੀਆਂ ਹੰਢਾਉਣ ਲਈ ਮਜ਼ਬੂਰ
ਬਠਿੰਡਾ (ਅਸ਼ੋਕ ਵਰਮਾ)। ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ’ਚ ਧਾਰਾ 370 ਅਤੇ 35 ਏ ਖਤਮ ਕਰਨ ਮੌਕੇ ਲਾਈਆਂ ਪਾਬੰਦੀਆਂ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਆਰਥਿਕ ਤੰਗੀਆਂ ਤੁਰਸ਼ੀਆਂ ਵੱਲ ਧੱਕ ਦਿੱਤਾ ਹੈ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਅਦਾਰਿਆਂ ’ਚ ਇਸ ਵੇਲੇ ਕਸ਼ਮੀਰ ਵਾਦੀ ਨਾਲ ਸਬੰਧਿਤ ਕਰੀਬ 1500 ਲੜਕੇ-ਲੜਕੀਆਂ ਪੜ੍ਹਾਈ ਕਰ ਰਹੇ ਹਨ ਇਨ੍ਹਾਂ ’ਚੋਂ 400 ਤੋਂ ਜ਼ਿਆਦਾ ਤਾਂ ਇਕੱਲੇ ਬਠਿੰਡਾ ਦੀ ਕੇਂਦਰੀ ਯੂਨੀਵਰਸਿਟੀ ਵਿੱਚ ਹਨ ਜਦੋਂਕਿ 800 ਤੋਂ ਵੱਧ ਆਦੇਸ਼ ਯੂਨੀਵਰਸਿਟੀ ’ਚ ਹਨ  ਵੇਰਵਿਆਂ ਅਨੁਸਾਰ ਬਠਿੰਡਾ ਜ਼ਿਲ੍ਹੇ ਦੇ ਹੋਰਨਾਂ ਵਿੱਦਿਅਕ ਅਦਾਰਿਆਂ ਵਿੱਚ ਵੀ ਕਾਫ਼ੀ ਕਸ਼ਮੀਰੀ ਵਿਦਿਆਰਥੀ ਹਨ।
ਸੂਤਰ ਦੱਸਦੇ ਹਨ ਕਿ ਪੰਜਾਬ ਭਰ ਵਿੱਚ ਕਰੀਬ ਅੱਠ ਹਜ਼ਾਰ ਕਸ਼ਮੀਰੀ ਵਿਦਿਆਰਥੀ ਪੜ੍ਹ ਰਹੇ ਹਨ। ਬਠਿੰਡਾ ਸ਼ਹਿਰ ਦੇ ਕਈ ਪੀਜੀ ਹਾਊਸਿਜ਼ ’ਚ ਕਾਫੀ ਵਿਦਿਆਰਥੀ ਰਹਿ ਰਹੇ ਹਨ ਬਠਿੰਡਾ ਜ਼ਿਲ੍ਹੇ ’ਚ ਤਾਂ ਇਹ ਹਾਲ ਹੈ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਕਿਰਾਇਆ ਤੇ ਖਾਣ ਪੀਣ ਦੀ ਅਦਾਇਗੀ ਮੁਸ਼ਕਲ ਹੋਣ ਲੱਗੀ ਹੈ ਉੱਪਰੋਂ ਕਸ਼ਮੀਰ ’ਚ ਮੋਬਾਇਲ ਫੋਨ ਸੇਵਾਵਾਂ ’ਤੇ ਲੱਗੀ ਰੋਕ ਕਾਰਨ ਨਾ ਉਹ ਆਪਣੇ ਮਾਪਿਆਂ ਨਾਲ ਗੱਲਬਾਤ ਕਰ ਸਕਦੇ ਹਨ ਅਤੇ ਨਾ ਹੀ ਮਾਪਿਆਂ ਦਾ ਆਪਣੇ ਧੀਆਂ ਪੁੱਤਰਾਂ ਨਾਲ ਕੋਈ ਸੰਪਰਕ ਬਣ ਰਿਹਾ ਹੈ।
ਭਾਵੇਂ ਅੱਜ ਕਸ਼ਮੀਰ ਦੀਆਂ ਕੁਝ ਹੋਰ ਥਾਵਾਂ ’ਤੇ ਮੋਬਾਇਲ ਸੇਵਾ ਸ਼ੁਰੂ ਕਰਨ ਦੀ ਗੱਲ ਸਾਹਮਣੇ ਆਈ ਹੈ ਪ੍ਰੰਤੂ ਇਨ੍ਹਾਂ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਅਜੇ ਵੀ ਬਰਕਰਾਰ ਹਨ ਵੱਡੀ ਸਮੱਸਿਆ ਹੈ ਕਿ ਕਈ ਨੌਜਵਾਨਾਂ ਕੋਲ ਤਾਂ ਇਸ ਵੇਲੇ ਪੈਸੇ ਵੀ ਪੂਰੀ ਤਰ੍ਹਾਂ ਖਤਮ ਹੋ ਗਏ ਹਨ ਜਦੋਂ ਤੱਕ ਇੰਟਰਨੈੱਟ ਸੇਵਾਵਾਂ ਪੂਰੀ ਤਰ੍ਹਾਂ ਬਹਾਲ ਨਹੀਂ ਹੁੰਦੀਆਂ ਉਦੋਂ ਤੱਕ ਇਨ੍ਹਾਂ ਕਸ਼ਮੀਰੀ ਨੌਜਵਾਨਾਂ ਦੇ ਖਾਤਿਆਂ ’ਚ ਪੈਸਾ ਟਰਾਂਸਫਰ ਹੋਣਾ ਵੀ ਮੁਸ਼ਕਲ ਹੈ। ਭਾਵੇਂ ਸਿੱਧੇ ਤੌਰ ’ਤੇ ਕਿਸੇ ਵਿਦਿਆਰਥੀ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਪ੍ਰੰਤੂ ਕੁਝ ਪੀਜੀ ਮਾਲਕਾਂ ਵੱਲੋਂ ਇਨ੍ਹਾਂ ਨੌਜਵਾਨਾਂ ਤੋਂ ਪੈਸਿਆਂ ਲਈ ਲਗਾਤਾਰ ਤਕਾਜ਼ਾ ਕਰਨ ਦੇ ਚਰਚੇ ਹਨ।
ਇਹ ਵੀ ਪੜ੍ਹੋ : ਬਠਿੰਡਾ ‘ਚ ਵਰ੍ਹਿਆ ਮੀਂਹ, ਜਾਣੋ ਆਉਣ ਵਾਲੇ ਦਿਨਾਂ ਦਾ ਮੌਸਮ
ਏਦਾਂ ਦੇ ਨਾਜ਼ੁਕ ਮਾਹੌਲ ਵਿੱਚ ਬਹੁਤੇ ਨੌਜਵਾਨਾਂ ਨੂੰ ਤਾਂ ਇਹ ਸਮਝ ਨਹੀਂ ਆ ਰਿਹਾ ਹੈ ਕਿ ਉਹ ਆਪਣੀ ਜ਼ਿੰਦਗੀ ਦੀ ਗੱਡੀ ਨੂੰ ਕਿਸ ਤਰ੍ਹਾਂ ਰੋੜ੍ਹਨ ਵਿਦਿਆਰਥੀ ਆਖਦੇ ਹਨ ਕਿ ਉਨ੍ਹਾਂ ਕੋਲ ਤਾਂ ਕੋਈ ਅਜਿਹੀ ਵਸਤੂ ਵੀ ਨਹੀਂ, ਜਿਸ ਨੂੰ ਵੇਚ ਕੇ ਉਹ ਆਪਣਾ ਗੁਜ਼ਾਰਾ ਕਰ ਸਕਣ ਇਸ ਮਹੌਲ ਦਾ ਸਿੱਧਾ ਅਸਰ ਇਨ੍ਹਾਂ ਨੌਜਵਾਨਾਂ ਦੀ ਪੜ੍ਹਾਈ ’ਤੇ ਪੈ ਰਿਹਾ ਹੈ ਸੂਤਰ ਆਖਦੇ ਹਨ ਕਿ ਕਈ ਵਿਦਿਆਰਥੀ ਕਸ਼ਮੀਰ ’ਚ ਫਸੇ ਹੋਣ ਕਰਕੇ ਵਾਪਸ ਨਹੀਂ ਆਏ ਪਰ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਸ਼ਮੀਰੀ ਵਿਦਿਆਰਥੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਸ ਸਮੱਸਿਆ ਦੇ ਹੱਲ ਲਈ ਸਹਾਇਤਾ ਦੀ ਮੰਗ ਕੀਤੀ ਹੈ।
ਕਸ਼ਮੀਰੀ ਵਿਦਿਆਰਥੀਆਂ ਪ੍ਰਤੀ ਪ੍ਰਸ਼ਾਸਨ ਗੰਭੀਰ | Kashmiri Students
ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਬੀ ਸ੍ਰੀਨਿਵਾਸਨ ਦਾ ਕਹਿਣਾ ਸੀ ਕਿ ਜ਼ਿਲ੍ਹਾ ਪ੍ਰਸ਼ਾਸਨ ਕਸ਼ਮੀਰੀ ਵਿਦਿਆਰਥੀਆਂ ਪ੍ਰਤੀ ਗੰਭੀਰ ਹੈ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕੋਲ ਅਜੇ ਤੱਕ ਅਜਿਹਾ ਕੋਈ ਮਾਮਲਾ ਨਹੀਂ ਆਇਆ ਹੈ ਉਨ੍ਹਾਂ ਆਖਿਆ ਕਿ ਜੇਕਰ ਕਸ਼ਮੀਰੀ ਵਿਦਿਆਰਥੀ ਉਨ੍ਹਾਂ ਨੂੰ ਆਪਣੀਆਂ ਮੁਸ਼ਕਲ ਸਬੰਧੀ ਜਾਣਕਾਰੀ ਦੇਣਗੇ ਤਾਂ ਉਨ੍ਹਾਂ ਦੇ ਜ਼ਿਲ੍ਹੇ ਨਾਲ ਸਬੰਧਿਤ ਜ਼ਿਲ੍ਹਾ ਕੁਲੈਕਟਰ ਨਾਲ ਗੱਲ ਕਰਕੇ ਮਸਲੇ ਦਾ ਹੱਲ ਕੱਢ ਲਿਆ ਜਾਏਗਾ। (Kashmiri Students)
ਪੈਸੇ ਦੀ ਤੰਗੀ ਆਈ | Kashmiri Students
ਆਦੇਸ਼ ’ਵਰਸਿਟੀ ਦੇ ਵਿਦਿਆਰਥੀ ਸ਼ਾਹਿਦ ਰਾਸ਼ੀਦ ਵਾਸੀ ਬੜਗਾਮ ਦਾ ਕਹਿਣਾ ਸੀ ਕਿ ਧਾਰਾ 370 ਖਤਮ ਕਰਨ ਨਾਲ ਉਨ੍ਹਾਂ ਦੀਆਂ ਮੁਸੀਬਤਾਂ ਵਧ ਗਈਆਂ ਹਨ ਉਨ੍ਹਾਂ ਨੂੰ ਤਾਂ ਆਪਣੀਆਂ ਫੀਸਾਂ ਤਾਰਨੀਆਂ ਮੁਸ਼ਕਲ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਘਾਟੀ ’ਚ ਬੈਂਕ ਬੰਦ ਰਹਿਣ ਕਾਰਨ ਉਨ੍ਹਾਂ ਨੂੰ ਪੈਸਿਆਂ ਦੀ ਤੰਗੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਾਪੇ ਵੀ ਆਪਣੇ ਬੱਚਿਆਂ ਪ੍ਰਤੀ ਫਿਕਰਮੰਦ ਹੋਣਗੇ ਤੇ ਉਨ੍ਹਾਂ ਨੂੰ ਵੀ ਘਰ ਪਰਿਵਾਰ ਦੀ ਚਿੰਤਾ ਸਤਾ ਰਹੀ ਹੈ। (Kashmiri Students)
ਇੰਟਰਨੈੱਟ ਸੇਵਾ ਚਾਲੂ ਕਰੇ ਸਰਕਾਰ | Kashmiri Students
ਬੜਗਾਮ ਖਿੱਤੇ ਦੇ ਵਿਦਿਆਰਥੀ ਮੁਹੰਮਦ ਸ਼ਕੀਲ ਤਾਂਤਰੇ ਦਾ ਕਹਿਣਾ ਸੀ ਕਿ ਪਿਛਲੇ ਕੁਝ ਦਿਨਾਂ ਦੌਰਾਨ ਖਾਣ ਪੀਣ ਵਾਲੀਆਂ ਜ਼ਰੂਰੀ ਵਸਤਾਂ ਮਹਿੰਗੀਆਂ ਹੋ ਗਈਆਂ ਹਨ, ਜਿਸ ਦਾ ਸਿੱਧਾ ਅਸਰ ਉਨ੍ਹਾਂ ਦੀ ਜੇਬ ’ਤੇ ਪਿਆ ਹੈ ਜੋਕਿ ਪਹਿਲਾਂ ਹੀ ਖਾਲੀ ਹੋ ਚੁੱਕੀ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤਾਂ ਇਹ ਵੀ ਪਤਾ ਨਹੀਂ ਕਿ ਉਨ੍ਹਾਂ ਦੇ ਮਾਤਾ ਪਿਤਾ ਕਿਸ ਹਾਲਤ ’ਚ ਹਨ ਇਸ ਲਈ ਇੰਟਰਨੈੱਟ ਤੇ ਮੋਬਾਇਲ ਫੋਨ ਸੇਵਾਵਾਂ ਤਾਂ ਚਾਲੂ ਕਰ ਦੇਣੀਆਂ ਚਾਹੀਦੀਆਂ ਸਨ। (Kashmiri Students)
ਈਦ ਮੌਕੇ ਅਮਰਿੰਦਰ ਸਿੰਘ ਨੇ ਦਿੱਤਾ ਕਸ਼ਮੀਰੀ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ, ਦਿੱਤਾ ਪੁਖਤਾ ਸੁਰੱਖਿਆ ਦਾ ਪੂਰਾ ਭਰੋਸਾ
ਈਦ ਮੌਕੇ ਘਰ ਵਰਗਾ ਅਹਿਸਾਸ ਕਰਵਾਉਣ ਲਈ ਪੰਜਾਬ ‘ਚ ਕਸ਼ਮੀਰੀ ਵਿਦਿਆਰਥੀਆਂ ਦੀ ਮੇਜ਼ਬਾਨੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਲਈ ਅੱਜ ਦਿਲ ਨੂੰ ਛੂਹ ਜਾਣ ਵਾਲੇ ਪਲ ਸਨ। ਉਹ ਇਹ ਉਮੀਦ ਪਾਲੀ ਬੈਠੇ ਸਨ ਕਿ ਇਸ ਸਾਲ ਈਦ-ਉਲ-ਜ਼ੁਹਾ ਦਾ ਤਿਉਹਾਰ ਆਪਣੇ ਪਰਿਵਾਰਾਂ ਤੋਂ ਦੂਰ ਇਕੱਲਿਆਂ ਹੀ ਮਨਾਉਣਗੇ ਕਿਉਂਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਆਪਣੇ ਮਾਪਿਆਂ ਕੋਲ ਨਹੀਂ ਜਾ ਸਕਣਗੇ ਪਰ ਇੱਥੇ ਉਨ੍ਹਾਂ ਨੂੰ ਹੈਰਾਨ ਕਰਨ ਵਾਲੀ ਖੁਸ਼ੀ ਮਿਲੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਵਨ ਵਿਖੇ ਦੁਪਹਿਰ ਦੇ ਖਾਣੇ ਦਾ ਸੱਦਾ ਪੱਤਰ ਦੇ ਕੇ ਇਸ ਮੌਕੇ ਨੂੰ ਖੁਸ਼ੀਆਂ ਨਾਲ ਭਰ ਦਿੱਤਾ ਤੇ ਉਨ੍ਹਾਂ ਨੂੰ ਘਰ ਵਰਗਾ ਅਹਿਸਾਸ ਕਰਵਾਇਆ। ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਲਗਭਗ 125 ਵਿਦਿਆਰਥੀਆਂ ਨੂੰ ਮੁਹੱਬਤ ਤੇ ਅਪਣੱਤ ਭਰੀ ਮਹਿਕ ਦਾ ਨਿੱਘ ਮਿਲਿਆ ਕਿਉਂਕਿ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਇਸ ਪਵਿੱਤਰ ਤਿਉਹਾਰ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਮੇਜ਼ਬਾਨੀ ਦਾ ਫੈਸਲਾ ਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕਸ਼ਮੀਰ ਵਿੱਚ ਹਾਲਾਤ ਛੇਤੀ ਸੁਧਾਰ ਜਾਣ ਦਾ ਵਿਸ਼ਵਾਸ ਹੈ। ਉਨ੍ਹਾਂ ਨੇ ਵਾਦੀ ਵਿੱਚ ਸਥਿਤੀ ਆਮ ਵਾਂਗ ਹੋਣ ਦੀ ਕਾਮਨਾ ਨਾਲ ਨੌਜਵਾਨਾਂ ਨੂੰ ਵਧਾਈ ਦਿੱਤੀ। ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਹਿਫਾਜ਼ਤ ਦਾ ਭਰੋਸਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਬੇਸ਼ਕ ‘ਅਸੀਂ ਤੁਹਾਡੇ ਪਰਿਵਾਰਾਂ ਦੀ ਥਾਂ ਤਾਂ ਨਹੀਂ ਲੈ ਸਕਦੇ ਪਰ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਪਰਿਵਾਰ ਹੀ ਸਮਝੋਗੇ।’
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਇਸ ਤਿਉਹਾਰ ਦੀਆਂ ਖੁਸ਼ੀਆਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ ਜਾਣ। ਮੁੱਖ ਮੰਤਰੀ ਦੀਆਂ ਭਾਵਨਾਵਾਂ ਦੇ ਜਵਾਬ ਵਿੱਚ ਵਿਦਿਆਰਥੀਆਂ ਨੇ ਕਿਹਾ ਕਿ ਉਹ ਵੀ ਪੰਜਾਬ ਨੂੰ ਆਪਣਾ ਦੂਜਾ ਘਰ ਮੰਨਦੇ ਹਨ, ਜਿੱਥੇ ਉਨ੍ਹਾਂ ਨੇ ਪੁਲਵਾਮਾ ਹਮਲੇ ਤੋਂ ਬਾਅਦ ਵੀ ਆਪਣੇ ਆਪ ਨੂੰ ਹਮੇਸ਼ਾ ਮਹਿਫੂਜ਼ ਸਮਝਿਆ। ਇਸ ਮੌਕੇ ਇੱਕ ਵਿਦਿਆਰਥੀ ਫੈਕ ਸਲੇਮ ਨੇ ਕਿਹਾ ‘ਅਸੀਂ ਇਹ ਦੇਖਿਆ ਕਿ ਪੰਜਾਬੀ ਫਰਾਖ਼ਦਿਲ ਹੁੰਦੇ ਹਨ।’ ਹਫ਼ੀਜ਼ ਨੇ ਕਿਹਾ ‘ਅੱਜ ਇੱਥੇ ਬੁਲਾਉਣ ‘ਤੇ ਸਾਨੂੰ ਸਾਡੇ ਪਰਿਵਾਰਾਂ ਦੀ ਯਾਦ ਦਿਵਾਈ। ਉਨ੍ਹਾਂ ਮੰਨਿਆ ਕਿ ਸੱਦਾ ਮਿਲਣ ਤੱਕ ਉਹ ਈਦ ਮੌਕੇ ਘਰ ਨਾ ਜਾਣ ਕਰਕੇ ਆਪਣੇ ਆਪ ਨੂੰ ਇਕੱਲਿਆ ਮਹਿਸੂਸ ਕਰ ਰਹੇ ਸਨ।
ਇਸ ਮੌਕੇ ਪਿਆਰ ਤੇ ਸਤਿਕਾਰ ਵਜੋਂ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਤੋਂ ਫਾਈਨ ਆਰਟਸ ਦੇ ਕਸ਼ਮੀਰੀ ਵਿਦਿਆਰਥੀ ਅਬਦੁੱਲ ਆਜ਼ਾਦ ਵੱਲੋਂ ਬਣਾਇਆ ਚਿੱਤਰ ਮੁੱਖ ਮੰਤਰੀ ਨੂੰ ਭੇਂਟ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮਠਿਆਈ ਵੰਡ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਅੱਜ ਦੇ ਇਸ ਸਮਾਗਮ ‘ਚ ਚੰਡੀਗੜ੍ਹ ਯੂਨੀਵਰਸਿਟੀ, ਸੀਜੀਸੀ ਝੰਜਹੇੜੀ ਤੇ ਲਾਂਡਰਾ, ਚਿੱਤਕਾਰਾ ਯੂਨੀਵਰਸਿਟੀ, ਐੱਸ. ਵੀ. ਆਈ. ਈ. ਟੀ. ਯੂਨੀਵਰਸਿਟੀ ਬਨੂੜ, ਸੀ. ਟੀ. ਯੂਨੀਵਰਸਿਟੀ ਲੁਧਿਆਣਾ, ਲਵਲੀ ਯੂਨੀਵਰਸਿਟੀ ਤੇ ਸਵਿੱਫਟ ਕਾਲਜ ਰਾਜਪੁਰਾ ਤੋਂ ਕਸ਼ਮੀਰੀ ਵਿਦਿਆਰਥੀ ਸ਼ਾਮਲ ਹੋਏ।