Unemployed Teachers - Sach Kahoon Punjabi
ਬੀ.ਐੱਡ ਟੈੱਟ ਪਾਸ ਬੇਰੋਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਕੋਟਕਪੂਰਾ ਦੇ ਲਾਲਾ ਲਾਜਪਤ ਰਾਏ ਮਿਉਂਸੀਪਲ ਪਾਰਕ ਵਿਖੇ ਮੀਟਿੰਗ ਕੀਤੀ ਗਈ
ਬੀ.ਐੱਡ ਟੈੱਟ ਪਾਸ ਬੇਰੋਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਕੋਟਕਪੂਰਾ ਦੇ ਲਾਲਾ ਲਾਜਪਤ ਰਾਏ ਮਿਉਂਸੀਪਲ ਪਾਰਕ ਵਿਖੇ ਮੀਟਿੰਗ ਕੀਤੀ ਗਈ
ਕੋਟਕਪੂਰਾ ।  ਬੀ.ਐੱਡ ਟੈੱਟ ਪਾਸ ਬੇਰੋਜ਼ਗਾਰ ਅਧਿਆਪਕ ਯੂਨੀਅਨ (Unemployed Teachers) ਵੱਲੋਂ ਕੋਟਕਪੂਰਾ ਦੇ ਲਾਲਾ ਲਾਜਪਤ ਰਾਏ ਮਿਉਂਸੀਪਲ ਪਾਰਕ ਵਿਖੇ ਮੀਟਿੰਗ ਕੀਤੀ ਗਈ ਅਤੇ ਆਉਣ ਵਾਲੇ ਦਿਨਾਂ ‌ਵਿੱਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤ ਦੇਣ ਦਾ ਅਹਿਦ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰਧਾਨ ਬਲਰਾਜ ਮੌੜ ਨੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕੇ ਪਿਛਲੇ ਸਾਲਾਂ ਦੌਰਾਨ ਕਾਂਗਰਸ ਸਰਕਾਰ ਨੇ ਮਾਤ ਭਾਸ਼ਾ ਪੰਜਾਬੀ, ਹਿੰਦੀ ਅਤੇ ਸਮਾਜਿਕ ਸਿੱਖਿਆ ਮਾਸਟਰ ਕਾਡਰ ਦੀ ਨਾਮਾਤਰ ਹੀ ਭਰਤੀ ਕੀਤੀ ਹੈ।
ਉਹਨਾਂ ਦੱਸਿਆ ਕੇ ਪਿਛਲੀ ਸਰਕਾਰ ਨੇ 3704 ਮਾਸਟਰ ਕਾਡਰ ਦੀ ਭਰਤੀ ਵਿੱਚ ਲਗਭਗ 170 ਪੋਸਟਾਂ ਇਹਨਾਂ ਤਿੰਨ ਵਿਸ਼ਿਆਂ ਨੂੰ ਦਿੱਤੀਆਂ ਸਨ ਜਦਕਿ ਇਹਨਾਂ ਵਿਸ਼ਿਆਂ ਦੇ ਟੈੱਟ ਪਾਸ ਅਧਿਆਪਕ 35000 ਦੇ ਲਗਭਗ ਹਨ। ਉਹਨਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਇਹਨਾਂ ਵਿਸ਼ਿਆਂ ਦੀ ਭਰਤੀ ਲਈ ਜਥੇਬੰਦੀ ਵੱਲੋਂ ਕਾਫ਼ੀ ਸੰਘਰਸ਼ ਕੀਤਾ ਗਿਆ ਅਤੇ ਪਟਿਆਲਾ, ਸੰਗਰੂਰ,ਜਲੰਧਰ ਅਤੇ ਮੋਰਿੰਡਾ ਵਿਖੇ ਕਾਫ਼ੀ ਵਾਰੀ ਬੇਰੋਜ਼ਗਾਰਾਂ ਤੇ ਪੁਲਿਸ ਦੁਆਰਾ ਕਾਫ਼ੀ ‌ਵਾਰੀ ਲਾਠੀਚਾਰਜ਼ ਕੀਤਾ ਗਿਆ| ਇਸ ਤੋਂ ਇਲਾਵਾ ਬੇਰੋਜ਼ਗਾਰ ਅਧਿਆਪਕਾਂ ਵੱਲੋਂ ਲਗਾਤਾਰ ਇਹਨਾਂ ਵਿਸ਼ਿਆਂ ਦੇ ਮਾਸਟਰ ਕਾਡਰ ਦੀ ਭਰਤੀ ਲਈ ਪੰਜ ਮਹੀਨੇ ਲਗਾਤਾਰ ਟੈਂਕੀ ਉਤੇ ਵੀ ਲਗਾਏ ਗਏ। ਉਹਨਾਂ ਦੱਸਿਆ ਕੇ ਹੁਣ ਵੀ ਸਰਕਾਰ ਵੱਲੋਂ 4161 ਪੋਸਟਾਂ ਮਾਸਟਰ ਕਾਡਰ ਦੀਆਂ ਅਨਾਂਉਸ ਕੀਤੀਆਂ ਹੋਈਆਂ ਹਨ ਜਿਸ ਦਾ ਪੋਰਟਲ ਕਾਂਗਰਸ ਸਰਕਾਰ ਵੱਲੋਂ 8 ਜਨਵਰੀ ਨੂੰ ਖੋਲ੍ਹਿਆ ਗਿਆ ਪਰ ਇਹਨਾਂ ਪੋਸਟਾਂ ‌ਵਿੱਚ ਵੀ ਮਾਤ ਭਾਸ਼ਾ ਪੰਜਾਬੀ, ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ ਕੇਵਲ 1407 ਪੋਸਟਾਂ ਅਨਾਂਉਸ ਕੀਤੀਆਂ ਗਈਆਂ ਹਨ ਜਦਕਿ ਜਥੇਬੰਦੀ ਦੀ ਮੰਗ ਇਹਨਾਂ ਤਿੰਨ ਵਿਸ਼ਿਆਂ ਦੀ 9000 ਭਰਤੀ ਦੀ ਸੀ।
ਇਸ ਲਈ ਨਵੀਂ ਸਰਕਾਰ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਅਜੇ ਤੱਕ ਸਰਕਾਰ ਨੇ ਭਰੋਸੇ ਤੋੰ ਬਿਨ੍ਹਾਂ ਕੋਈ ਠੋਸ ਕਦਮ ਨਹੀਂ ਚੁੱਕਿਆ। ਉਹਨਾਂ ਐਲਾਨ ਕੀਤਾ ਕੇ ਜੇਕਰ ਆਉਂਣ ਵਾਲੇ ਸਮੇਂ ਵਿੱਚ ਨਵੀਂ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੰੰਦੀ ਤਾਂ ਸੰਘਰਸ਼ ਨੂੰ ਤਿੱਖੇ ਰੂਪ ‌ਵਿੱਚ ਵਿੱਢਿਆ ਜਾਵੇਗਾ। ਇਸ ਸਮੇਂ ਅਮਨਜੋਤ ਕੌਰ,ਅਨੀਤਾ, ਰਮਨਦੀਪ ਕੌਰ, ਰਜਨੀ, ਰੈਂਪਲ ਕੌਰ, ਸੁਖਜੀਤ ਸਿੰੰਘ, ਗੁਰਪ੍ਰੀਤ ਸਿੰਘ, ਲਵਦੀਪ ਸਿੰਘ, ਗਗਨ ਸੰਧਵਾਂ, ਪ੍ਰਦੀਪ ਸੰਧਵਾਂ, ਗੁਰਜੋਤ ਸਿੰਘ, ਜਗਦੀਪ ਸਿੰਘ, ਕਸ਼ਮੀਰ ਸਿੰਘ, ਸੁਖਵੀਰ ਸਿੰਘ, ਰਾਜਪ੍ਰੀਤ ਜੈਤੋ, ਕੰਵਰਪਾਲ ਖਾਰਾ, ਸੁਖਜਿੰਦਰ ਸਿੰਘ, ਹਰਵਿੰਦਰ ਸਿੰਘ ਆਦਿ ਸਾਥੀ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬੇਰੁਜ਼ਗਾਰ ਅਧਿਆਪਕਾਂ ਦੀਆਂ ਭਰਤੀਆਂ ਜਲਦ ਪੂਰੀਆਂ ਨਾ ਕੀਤੀਆਂ ਤਾਂ ਕਰਾਂਗੇ ਤਿੱਖਾ ਸੰਘਰਸ਼ : ਸੂਬਾ ਆਗੂ
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਸੌਂਪਿਆ ਮੰਗ ਪੱਤਰ
(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਬੇਰੁਜ਼ਗਾਰ ਈਟੀਟੀ (Unemployed Teachers)ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਮਨੀ ਸੰਗਰੂਰ ਅਤੇ ਜੱਗਾ ਬੋਹਾ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਬੇਰੁਜ਼ਗਾਰ ਅਧਿਆਪਕਾਂ ਵੱਲੋਂ ਈਟੀਟੀ ਅਧਿਆਪਕਾਂ ਦੀਆਂ ਭਰਤੀਆਂ ਸਬੰਧੀ ਆ ਰਹੀਆਂ ਰੁਕਾਵਟਾਂ ਬਾਰੇ ਸਿੱਖਿਆ ਮੰਤਰੀ ਨੂੰ ਜਾਣੂ ਕਰਾਇਆ ਗਿਆ। ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਸੁਣਨ ਉਪਰੰਤ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਭਰੋਸਾ ਦਿੱਤਾ ਗਿਆ ਕਿ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਦੀਆਂ ਮੰਗਾਂ ਨੂੰ ਜਲਦ ਠੋਸ ਹੱਲ ਕੀਤਾ ਜਾਵੇਗਾ।
ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਮਨੀ ਸੰਗਰੂਰ, ਜੱਗਾ ਬੋਹਾ, ਅਮਰਿੰਦਰ ਜੋਨੀ ਗੁਰਦੀਪ, ਲਾਡੀ, ਗੁਰਸੰਗਤ ਮਾਨਸਾ, ਬੇਅੰਤ ਮਾਨਸਾ ਨੇ ਕਿਹਾ ਕਿ ਲਗਾਤਾਰ ਕਾਂਗਰਸ ਸਰਕਾਰ ਤੋਂ ਪੰਜ ਸਾਲ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀ ਤਾਂ ਨਹੀਂ ਮਿਲੀ, ਸਿਰਫ ਬੇਰੁਜ਼ਗਾਰ ਅਧਿਆਪਕਾਂ ਨੂੰ ਡਾਂਗਾਂ ’ਤੇ ਝੂਠੇ ਪਰਚੇ ਹਿੱਸੇ ਆਏ। ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦੀਆਂ 2364 ਤੇ 6635 ਪੋਸਟਾਂ ਨਿਕਲੀਆਂ ਜੋ ਕਿ ਕਾਂਗਰਸ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਕੋਰਟ ਕੇਸਾਂ ਵਿੱਚ ਫਸ ਚੁੱਕੀਆਂ ਹਨ ਇਨ੍ਹਾਂ ਭਰਤੀਆਂ ਨੂੰ ਕੋਰਟ ਕੇਸ ਵਿੱਚੋਂ ਬਾਹਰ ਕੱਢ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਤਾਂ ਜਾਰੀ ਹੋਇਆ ਪਰ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਜਲਦੀ ਤੋਂ ਜਲਦੀ 5994 ਪੋਸਟਾਂ ਦਾ ਪੋਰਟਲ ਆਨਲਾਇਨ ਕਰੇ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਮੰਨ ਸਾਰਥਕ ਹੱਲ ਕਰੇ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਮਿਲ ਸਕੇ। ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦ ਬੇਰੁਜ਼ਗਾਰ ਅਧਿਆਪਕਾਂ ਦੀਆਂ ਭਰਤੀਆਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ’ਤੇ ਪ੍ਰਸ਼ਾਸਨ ਹੋਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮਨੁੱਖੀ ਅਧਿਕਾਰ ਦਿਵਸ ਵਾਲੇ ਦਿਨ ਮੁੱਖ ਮੰਤਰੀ ਦੀ ਹਾਜ਼ਰੀ ’ਚ ‘ਪਸ਼ੂਆਂ’ ਵਾਂਗ ਕੁੱਟੇ ਬੇਰੁਜ਼ਗਾਰ
ਮਨੁੱਖੀ ਅਧਿਕਾਰ ਦਿਵਸ ਵਾਲੇ ਦਿਨ ਮੁੱਖ ਮੰਤਰੀ ਦੀ ਹਾਜ਼ਰੀ ’ਚ ‘ਪਸ਼ੂਆਂ’ ਵਾਂਗ ਕੁੱਟੇ ਬੇਰੁਜ਼ਗਾਰ
ਰੈਲੀ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਵਾਰ ਰੋਕਣਾ ਪਿਆ ਭਾਸ਼ਣ
(ਸੁਖਜੀਤ ਮਾਨ) ਮਾਨਸਾ। ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਫੇਸਬੁੱਕ ਪੇਜ਼ ‘ਸੀਐਮਓ ਪੰਜਾਬ’ ’ਤੇ ਅੱਜ ਪੋਸਟ ਤਾਂ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਦੀ ਪਾਈ ਹੋਈ ਸੀ ਪਰ ਮਾਨਸਾ ਵਿਖੇ ਉਨ੍ਹਾਂ ਦੀ ਹੀ ਹਾਜ਼ਰੀ ’ਚ ਆਪਣੇ ਹੱਕ ਨਾ ਮਿਲਣ ਕਾਰਨ ਰੋਹ ’ਚ ਆ ਕੇ ਨਾਅਰੇਬਾਜ਼ੀ ਕਰਨ ਵਾਲੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੂੰ ‘ਪਸ਼ੂਆਂ’ ਵਾਂਗ ਕੁੱਟਿਆ ਗਿਆ। ਇਨ੍ਹਾਂ ਅਧਿਆਪਕਾਂ ਨੇ ਲੰਬੇ ਸਮੇਂ ਤੋਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਅੱਜ ਇੱਥੇ ਕਾਂਗਰਸ ਦੀ ਰੈਲੀ ’ਚ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ‘ਪੰਜਾਬ ਸਰਕਾਰ ਮੁਰਦਾਬਾਦ, ਮੁੱਖ ਮੰਤਰੀ ਮੁਰਦਾਬਾਦ’ ਦੇ ਨਾਅਰੇ ਲਗਾਏ ਸੀ ਨਾਅਰੇਬਾਜ਼ੀ ਤੋਂ ਮੁੱਖ ਮੰਤਰੀ ਕਾਫੀ ਪ੍ਰੇਸ਼ਾਨ ਹੋ ਗਏ ਤੇ ਉਨ੍ਹਾਂ ਨੂੰ ਦੋ ਵਾਰ ਆਪਣਾ ਭਾਸ਼ਣ ਰੋਕ ਕੇ ਬੈਠਣਾ ਪਿਆ ਪੁਲਿਸ ਦੀਆਂ ਹੁੱਝਾਂ ਝੱਲਣ ਤੋਂ ਬਾਅਦ ਵੀ ਬੇਰੁਜ਼ਗਾਰਾਂ ਨੇ ਚਿਤਾਵਨੀ ਦਿੱਤੀ ਕਿ ਜਿੱਥੇ-ਜਿੱਥੇ ਮੁੱਖ ਮੰਤਰੀ ਦੇ ਪ੍ਰੋਗਰਾਮ ਹੋਣਗੇ ਉਹ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।
ਵੇੇਰਵਿਆਂ ਮੁਤਾਬਿਕ ਰੁਜਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕ 2 ਮਹੀਨੇ ਤੋਂ ਖਰੜ ਵਿਖੇ ਟੈਂਕੀ ਉਪਰ ਡਟੇ ਹੋਏ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਵੀ ਠੋਸ ਹੱਲ ਨਹੀਂ ਕੀਤਾ ਗਿਆ । ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਰੈਲੀ ’ਚ ਆਮਦ ਮੌਕੇ ਵਿਰੋਧ ਕਰਨ ਦੀ ਨੀਤੀ ਬਣਾ ਕੇ ਬੇਰੁਜ਼ਗਾਰ ਅਧਿਆਪਕ ਰੈਲੀ ਪੰਡਾਲ ’ਚ ਸ਼ਾਮਿਲ ਹੋ ਗਏ। ਇਨ੍ਹਾਂ ਬੇਰੁਜ਼ਗਾਰਾਂ ਨੇ ਐਨੀਂ ਹੁਸ਼ਿਆਰੀ ਦਿਖਾਈ ਕਿ ਪ੍ਰੈੱਸ ਗੈਲਰੀ ਦੇ ਬਿਲਕੁਲ ਪਿੱਛੇ ਜਿੱਥੇ ਕੁੱਝ ਚੁਣਿੰਦਾ ਵਿਅਕਤੀਆਂ ਦੇ ਬੈਠਣ ਲਈ ਇੰਤਜਾਮ ਕੀਤਾ ਹੋਇਆ ਸੀ ਉੱਥੇ ਆ ਕੇ ਬੈਠ ਗਏ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮੰਚ ਤੋਂ ਸੰਬੋਧਨ ਕਰਨਾ ਹਾਲੇ ਸ਼ੁਰੂ ਹੀ ਕੀਤਾ ਸੀ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ‘ਪੰਜਾਬ ਸਰਕਾਰ ਮੁਰਦਾਬਾਦ’, ‘ਮੁੱਖ ਮੰਤਰੀ ਮੁਰਦਾਬਾਦ’ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ।
ਮੌਕੇ ’ਤੇ ਮੌਜੂਦ ਪੁਲਿਸ ਬੇਰੁਜ਼ਗਾਰਾਂ ਨੂੰ ਧੂਹ ਕੇ ਰੈਲੀ ਤੋਂ ਬਾਹਰ ਲੈ ਗਈ ਸਾਦੇ ਕੱਪੜਿਆਂ ਵਾਲੇ ਇੱਕ ਮੁਲਾਜ਼ਮ ਨੇ ਬੇਰੁਜ਼ਗਾਰਾਂ ’ਤੇ ਬੁਰੀ ਤਰ੍ਹਾਂ ਡਾਂਗ ਹੀ ਨਹੀਂ ਵਰ੍ਹਾਈ ਸਗੋਂ ਗਾਲਾਂ ਵੀ ਕੱਢੀਆਂ ਪੁਲਿਸ ਦੀ ਇਸ ਧੱਕਾ-ਮੁੱਕੀ ਦੌਰਾਨ ਕਈ ਬੇਰੁਜ਼ਗਾਰ ਅਧਿਆਪਕਾਂ ਨੂੰ ਸੱਟਾਂ ਵੀ ਲੱਗੀਆਂ।ਇਸ ਮੌਕੇ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਕੁਲਦੀਪ ਖੋਖਰ, ਮੰਗਲ ਮਾਨਸਾ, ਬੱਗਾ ਖੁਡਾਲ, ਮਨੀ ਸੰਗਰੂਰ, ਰਣਜੀਤ, ਖੁਸ਼ੀ, ਜੱਗਾ ਮਾਨਸਾ, ਦਾਨਿਸ ਭੱਟੀ ਤੇ ਦਿਲਪਰੀਤ ਸੰਗਰੂਰ ਆਦਿ ਨੇ ਕਿਹਾ ਕਿ ਕਾਂਗਰਸ ਸਰਕਾਰ ਜਿਹੜੀ ਘਰ-ਘਰ ਨੌਕਰੀ ਦੇ ਵਾਅਦੇ ਨੂੰ ਲੈ ਕੇ ਸੱਤਾ ਵਿੱਚ ਆਈ ਸੀ ਉਹ ਹੁਣ ਬੇਰੁਜਗਾਰਾਂ ਨੂੰ ਰੁਜਗਾਰ ਦੇਣ ਦੀ ਬਜਾਏ ਆਵਾਜ ਨੂੰ ਦਬਾਉਣ ਲਈ ਡਾਂਗਾਂ ਨਾਲ ਕੁੱਟ ਰਹੀ ਹੈ।
ਮੀਡੀਆ ਕਵਰੇਜ ਰੋਕਣ ਲਈ ਬੈਨਰ ਤਾਣੇ
ਬੇਰੁਜ਼ਗਾਰ ਅਧਿਆਪਕਾਂ ਦੀ ਕੁੱਟਮਾਰ ਦੌਰਾਨ ਇੱਕ ਪੈਂਤੜਾ ਇਹ ਵੀ ਦੇਖਣ ਨੂੰ ਮਿਲਿਆ ਕਿ ਜਦੋਂ ਪੁਲਿਸ ਬੇਰੁਜ਼ਗਾਰਾਂ ਨੂੰ ਧੂਹ ਰਹੀ ਸੀ ਤਾਂ ਸਾਦੇ ਕੱਪੜਿਆਂ ਵਾਲੇ ਮੁਲਾਜ਼ਮਾਂ ਨੇ ਉੱਥੇ ‘ਪੰਜਾਬ ਸਰਕਾਰ ਜਿੰਦਾਬਾਦ ਅਤੇ ਜੀ ਆਇਆਂ ਨੂੰ’ ਦੇ ਬੈਨਰ ਤਾਣ ਲਏ ਪੱਤਰਕਾਰ ਜਦੋਂ ਬੱਸ ’ਚ ਬੈਠੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਿਸ ਨੇ ਬੱਸ ਦੇ ਸ਼ੀਸ਼ਿਆਂ ਅੱਗੇ ਬੈਨਰ ਕਰ ਦਿੱਤੇ ਪਰ ਇਸਦੇ ਬਾਵਜੂਦ ਪੁਲਿਸ ਦੇ ਡੰਡੇ ਦਾ ਕਹਿਰ ਕੈਮਰਿਆਂ ਦੀ ਅੱਖ ਤੋਂ ਨਾ ਬਚ ਸਕਿਆ।
ਕੁੱਟਮਾਰ ਦੀ ਸੋਸ਼ਲ ਮੀਡੀਆ ’ਤੇ ਹੋਈ ਥੂ-ਥੂ
ਬੇਰੁਜ਼ਗਾਰਾਂ ’ਤੇ ਵਰ੍ਹਾਈ ਡਾਂਗ ਦੀਆਂ ਫੋਟੋਆਂ ਅਤੇ ਵੀਡੀਓ ਜਦੋਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਤਾਂ ਲੋਕਾਂ ਨੇ ਕਾਫੀ ਥੂ-ਥੂ ਕੀਤੀ ਲੋਕਾਂ ਨੇ ਪੁਲਿਸ ਦੇ ਇਸ ਰਵੱਈਏ ਖਿਲਾਫ਼ ਅਜਿਹੇ ਕੁਮੈਂਟ ਕੀਤੇ। ਜਿੰਨ੍ਹਾਂ ਨੂੰ ਇੱਥੇ ਲਿਖਣਾ ਵੀ ਉੱਚਿਤ ਨਹੀਂ ਲੋਕਾਂ ਦਾ ਤਰਕ ਸੀ ਕਿ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਦੇ ਹੋਰ ਵੀ ਤਰੀਕੇ ਹੋ ਸਕਦੇ ਹਨ ਪਰ ਅੰਨ੍ਹੇਵਾਹ ਡਾਂਗ ਵਰ੍ਹਾਉਣੀ ਉੱਚਿਤ ਨਹੀਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬੇਰੁਜ਼ਗਾਰ ਅਧਿਆਪਕਾਂ ਦਾ ਰੈਸਟ ਹਾਊਸ ’ਤੇ ਹੱਲਾ, ਗੇਟ ਤੋੜ ਅੰਦਰ ਵੜੇ
ਬੇਰੁਜ਼ਗਾਰ ਅਧਿਆਪਕਾਂ ਦਾ ਰੈਸਟ ਹਾਊਸ ’ਤੇ ਹੱਲਾ, ਗੇਟ ਤੋੜ ਅੰਦਰ ਵੜੇ
ਪੁਲਿਸ ਨੇ ਘੜੀਸ ਘੜੀਸ ਕੇ ਬਾਹਰ ਕੱਢੇ
(ਗੁਰਪ੍ਰੀਤ ਸਿੰਘ) ਸੰਗਰੂਰ। ਅਧਿਆਪਕ ਦਿਵਸ ਮੌਕੇ ਬੇਰੁਜਗਾਰ ਅਧਿਆਪਕ ਸਰਕਾਰ ਵਿਰੁੱਧ ਵੱਡਾ ਐਕਸ਼ਨ ਕਰਦਿਆਂ ਸਰਕਾਰੀ ਰੈਸਟ ਹਾਊਸ ਦੇ ਗੇਟ ਤੋੜ ਕੇ ਅੰਦਰ ਵੜ ਗਏ। ਪੁਲਿਸ ਨੂੰ ਉਹਨਾਂ ਨੂੰ ਬਾਹਰ ਕੱਢਣ ਲਈ ਭਾਰੀ ਮੁਸ਼ਕਤ ਕਰਨੀ ਪਈ। ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਬੇਰੁਜ਼ਗਾਰ ਅਧਿਆਪਕ ਜਿਹਨਾਂ ਵਿੱਚ ਨਵੀਂ ਬੇਰੁਜ਼ਗਾਰ ਪੀ.ਟੀ.ਆਈ ਅਧਿਆਪਕ ਯੂਨੀਅਨ ਦੇ ਵੱਡੀ ਗਿਣਤੀ ਮੈਂਬਰ ਸ਼ਾਮਿਲ ਸਨ, ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਹ ਬੇਰੁਜ਼ਗਾਰ ਅੱਜ ਅਚਾਨਕ ਰੈਸਟ ਹਾਊਸ ਦੇ ਅੱਗੇ ਆਕੇ ਪ੍ਰਦਰਸ਼ਨ ਕਰਨ ਲੱਗੇ, ਜਿਹਨਾਂ ਨੂੰ ਪੁਲਿਸ ਦੀ ਟੁਕੜੀ ਨੇ ਜਦੋਂ ਰੋਕਿਆ ਤਾਂ ਉਹਨਾਂ ਵਿੱਚੋਂ ਕੁੱਝ ਪ੍ਰਦਰਸ਼ਨਕਾਰੀ ਕੰਧਾਂ ’ਤੇ ਚੜ੍ਹ ਕੇ ਰੈਸਟ ਹਾਊਸ ਦੇ ਅੰਦਰ ਵੜ ਗਏ ਤੇ ਉਹਨਾਂ ਨੇ ਅੰਦਰ ਜਾ ਕੇ ਗੇਟ ਦਾ ਕੁੰਡਾ ਖੋਲ੍ਹ ਦਿੱਤਾ ਅਤੇ ਸਾਰੇ ਪ੍ਰਦਰਸ਼ਨਕਾਰੀ ਅੰਦਰ ਦਾਖਲ ਹੋ ਗਏ। ਕਾਫੀ ਸਮੇਂ ਦੀ ਖਿੱਚ-ਧੂਹ ਤੋਂ ਬਾਅਦ ਉਹਨਾਂ ਨੂੰ ਪੁਲਿਸ ਮੁਲਾਜ਼ਮਾਂ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਤੇ ਗੱਡੀ ਵਿੱਚ ਚੜਾ ਕੇ ਥਾਣੇ ਲੈ ਗਏ।
ਯੂਨੀਅਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪੀ ਟੀ ਆਈ ਅਧਿਆਪਕਾਂ ਦੀਆਂ ਨਵੀਆਂ ਪੋਸਟਾਂ ਦੀ ਮੰਗ ਸਬੰਧੀ ਪੰਜਾਬ ਸਰਕਾਰ ਦੇ ਨਾਲ ਅਣਗਿਣਤ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ ਪਰੰਤੂ ਅਜੇ ਤੱਕ ਝੂਠੇ ਲਾਰਿਆਂ ਤੋਂ ਬਿਨਾਂ ਕੁਝ ਨਹੀਂ ਮਿਲਿਆ। ਜਦੋਂ ਤੱਕ ਪੀ ਟੀ ਆਈ ਅਧਿਆਪਕਾਂ ਦੀਆਂ ਨਵੀਆਂ 5000 ਪੋਸਟਾਂ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਂਦਾ ਉਹ ਲਗਾਤਾਰ ਵਿਰੋਧ ਕਰਦੇ ਰਹਿਣਗੇ ਇਸ ਮੌਕੇ ਮੋਰਚੇ ਦੀ ਅਗਵਾਈ ਕਰ ਰਹੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਰਨਲ ਸਕੱਤਰ ਅਮਨਦੀਪ ਕੰਬੋਜ, ਮੀਤ ਪਧਾਨ ਗੋਬਿੰਦ ਬਿੱਲਾ, ਗੁਰਮੀਤ ਚਹਿਲ , ਸ਼ਮਸੇਰ ਸਿੰਘ, ਵਰਿੰਦਰ ਸਿੰਘ ਬੋਕਸਰ ,ਬਹਾਦਰ ਸਿੰਘ, ਬਲਜਿੰਦਰ ਸਿੰਘ ਭਰਤ ਭੂਸ਼ਣ ਅਮਨਦੀਪ ਕੌਰ ਸੁਮਨ ਸਮਾਇਲ ਨੀਲਮ ਆਦਿ ਹਾਜਰ ਸਨ। ਇਸ ਮੌਕੇ ਸਮੁੱਚੀ ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਪੰਜਾਬ ਸਾਮਿਲ ਹੋਏ ।
ਇਹ ਨੇ ਮੰਗਾਂ
ਪੀ ਟੀ ਆਈ ਅਧਿਆਪਕਾਂ ਦੀਆਂ 5000 ਨਵੀਆਂ ਪੋਸਟਾਂ ਕੱਢੀਆਂ ਜਾਣ, ਪੀ.ਟੀ.ਆਈ ਅਧਿਆਪਕਾਂ ਨੂੰ ਪ੍ਰਾਇਮਰੀ ਪੱਧਰ ਤੋਂ ਲੈ ਕੇ ਮਿਡਲ ਪੱਧਰ ਤੱਕ ਨਿਯੁਕਤ ਕੀਤਾ ਜਾਵੇ, ਨਵੀਂ ਭਰਤੀ ਦਾ ਇਸ਼ਤਿਹਾਰ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ, ਸਰੀਰਕ ਸਿੱਖਿਆ ਦੇ ਵਿਸ਼ੇ ਨੂੰ ਪ੍ਰਇਮਾਰੀ ਸਕੂਲ ਤੋਂ ਲੈ ਕੇ ਹਰ ਜਮਾਤ ਲਈ ਲਾਜਮੀ ਕੀਤਾ ਜਾਵੋ।
ਸਿੱਖਿਆ ਮੰਤਰੀ ਨੂੰ ਖੂਨ ਦਾ ਪਿਆਲਾ ਭੇਂਟ ਕਰਨ ਪਹੁੰਚੇ ਅਧਿਆਪਕ
ਅੱਜ ਅਧਿਆਪਕ ਦਿਵਸ ਮੌਕੇ ਬੀ. ਐਡ. ਟੈੱਟ ਪਾਸ ਬੇਰੁਜ਼ਗਾਰ ਸਰਕਾਰ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਖੂਨ ਦਾ ਪਿਆਲਾ ਭੇਂਟ ਕਰਨ ਪਹੁੰਚੇ ਬੀ. ਐਡ. ਟੈੱਟ ਪਾਸ ਬੇਰੁਜ਼ਗਾਰ ਜਦੋਂ ਸਿਵਲ ਹਸਪਤਾਲ ਤੋਂ ਰੋਸ ਮਾਰਚ ਕਰਦੇ ਹੋਏ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਅੱਗੇ ਪਹੁੰਚੇ ਤਾਂ ਤਹਿਸੀਲਦਾਰ ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਤਰਫੋਂ ਬੇਰੁਜਗਾਰ ਅਧਿਆਪਕਾਂ ਤੋਂ ਖੂਨ ਦਾ ਪਿਆਲਾ ਪ੍ਰਾਪਤ ਕੀਤਾ। ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਕੈਪਟਨ ਸਰਕਾਰ ਨੂੰ ਸਿਰੇ ਦੀ ਨਖਿੱਧ ਸਰਕਾਰ ਕਰਾਰ ਦਿੱਤਾ।
ਇਸ ਮੌਕੇ ਬੇਰੁਜਗਾਰ ਆਗੂ ਅਮਨ ਸੇਖਾ, ਗਗਨਦੀਪ ਕੌਰ, ਸੰਦੀਪ ਸਿੰਘ ਨੇ ਕਿਹਾ ਕਿ ‘ਘਰ-ਘਰ ਰੁਜ਼ਗਾਰ’ ਦਾ ਚੋਣ ਵਾਅਦਾ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਪੰਜਾਬ ਦੇ ਯੋਗਤਾ ਪ੍ਰਾਪਤ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਤੋਂ ਇਨਕਾਰੀ ਹੋ ਰਹੀ ਹੈ ਜਿਸ ਕਾਰਨ ਬੇਰੁਜ਼ਗਾਰ ਪਿਛਲੇ 8 ਮਹੀਨੇ ਤੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰੀ ਬੈਠੇ ਹਨ।ਉਨ੍ਹਾਂ ਕਿਹਾ ਕਿ ਅੱਜ ਅਧਿਆਪਕ ਦਿਵਸ ਮੌਕੇ ਸਰਕਾਰਾਂ ਵੱਲੋਂ ਦੇਸ਼ ਭਰ ਵਿੱਚ ਅਧਿਆਪਕਾਂ ਦਾ ਸਨਮਾਨ ਕਰਨ ਦੇ ਦਮਗਜ਼ੇ ਮਾਰੇ ਜਾ ਰਹੇ ਹਨ ਪਰ ਹਕੀਕਤ ਇਹ ਹੈ ਕਿ ਜਿਸ ਸਮਾਜ ਵਿੱਚ ਬੇਰੁਜ਼ਗਾਰ ਅਧਿਆਪਕਾਂ ਨੂੰ ਸਥਾਈ ਰੁਜ਼ਗਾਰ ਮੁਹੱਈਆ ਨਾ ਕਰਕੇ ਉਹਨਾਂ ਦਾ ਆਰਥਿਕ, ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੋਵੇ ਉੱਥੇ ਦੀਆਂ ਸਰਕਾਰਾਂ ਲੋਕ ਵਿਰੋਧੀ ਸਰਕਾਰਾਂ ਹਨ। ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਜਲਦ ਤੋਂ ਜਲਦ 15 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਮੋਤੀ ਮਹਿਲ ਦੇ ਘਿਰਾਓ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨਾਲ ਪੁਲਿਸ ਦੀ ਭਾਰੀ ਧੱਕਾ-ਮੁੱਕੀ
ਸਾਂਝੇ ਬੇਰੁਜ਼ਗਾਰ ਮੋਰਚੇ ਵੱਲੋਂ ਦੀ ਵੀ ਹੋਈ ਪੁਲਿਸ ਨਾਲ ਖਿੱਚ-ਧੂਹ
ਪਟਿਆਲਾ, (ਖੁਸ਼ਵੀਰ ਸਿੰਘ ਤੂਰ) ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਈਟੀਟੀ ਸਿਲੈਕਟਡ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਮੋਤੀ ਮਹਿਲਾ ਵੱਲ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਭਾਰੀ ਧੱਕਾ ਮੁੱਕੀ ਹੋਈ। ਇਸ ਦੌਰਾਨ ਕਈ ਬੇਰੁਜ਼ਗਾਰਾਂ ਨੇ ਦੋਸ਼ ਲਾਇਆ ਕਿ ਧੱਕਾ-ਮੁੱਕੀ ਦੌਰਾਨ ਉਨ੍ਹਾਂ ਦੇ ਡੰਡੇ ਵੀ ਮਾਰੇ ਗਏ ਹਨ ਅਤੇ ਕੁੜੀਆਂ ਦੀਆਂ ਚੁੰਨੀਆਂ ਵੀ ਰੋਲੀਆਂ ਗਈਆਂ ਇਸ ਧੱਕਾ ਮੁੱਕੀ ਤੋਂ ਬਾਅਦ ਮੀਟਿੰਗ ਦਾ ਸਮਾਂ ਦੇ ਦਿੱਤਾ ਗਿਆ। ਦੱਸਣਯੋਗ ਹੈ ਕਿ ਇਹਨਾਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ’ਚ ਪਿਛਲੇ 33 ਦਿਨਾਂ ਤੋਂ ਪੱਕਾ ਮੋਰਚਾ ਲਾਇਆ ਹੋਇਆ ਹੈ।
ਅੱਜ ਇਨ੍ਹਾਂ ਵੱਲੋਂ ਮੋਤੀ ਮਹਿਲਾ ਵੱਲ ਘਿਰਾਓ ਨੂੰ ਦੇਖਦਿਆਂ ਪੁਲਿਸ ਵੱਲੋਂ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਨੇ ਦੱਸਿਆ ਕਿ ਪਿਛਲੇ ਸੱਤ ਮਹੀਨਿਆਂ ਤੋਂ ਉਹ ਨਿਯੁਕਤੀ ਪੱਤਰਾਂ ਦੀ ਉਡੀਕ ਰਹੇ ਹਨ, ਪ੍ਰੰਤੂ ਸਰਕਾਰ ਦੇ ਕੰਨਾਂ ਤੇ ਜੂੰਅ ਨਹੀ ਸਰਕ ਰਹੀ। ਅੱਗੇ ਵੋਟਾਂ ਨੇੜੇ ਹੋਣ ਕਾਰਨ ਚੋਣ ਜ਼ਾਬਤਾ ਲੱਗਣ ਦੀ ਵਜ਼ਾ ਉਹਨਾਂ ਨੂੰ ਆਪਣੀਆਂ ਨਿਯੁਕਤੀਆਂ ਦੇ ਰੁਲਣ ਦਾ ਖਤਰਾ ਬਣਿਆ ਹੋਇਆ ਹੈ।
ਉਨ੍ਹਾਂ ਗਿਲਾ ਕੀਤਾ ਕਿ ਮੁੱਖ ਮੰਤਰੀ ਦੇ ਸ਼ਹਿਰ ’ਚ ਵੀ ਉਨ੍ਹਾਂ ਦੇ ਪੱਕੇ ਮੋਰਚੇ ਨੂੰ ਪ੍ਰਸ਼ਾਸਨ ਅਣਗੌਲਿਆ ਕਰ ਰਿਹਾ ਹੈ। ਆਖ਼ਿਰ ਅੱਕ ਕੇ ਅੱਜ ਮੋਤੀ ਮਹਿਲਾਂ ਵੱਲ ਰੋਸ ਮਾਰਚ ਕੀਤਾ ਗਿਆ ਤਾਂ ਵਾਈ.ਪੀ.ਐਸ ਚੌਂਕ ’ਚ ਪੁਲਿਸ ਨੇ ਜ਼ਬਰੀ ਹੀ ਉਨ੍ਹਾਂ ਨਾਲ ਧੱਕਾ ਮੁੱਕੀ ਕੀਤੀ ਗਈ। ਅਜਿਹੀ ਕਸ਼ਮਕਸ਼ ਦੌਰਾਨ ਕਈ ਮਹਿਲਾਵਾਂ ਦੀਆਂ ਚੁੰਨੀਆਂ ਵੀ ਰੁਲ ਗਈਆਂ । ਉਨ੍ਹਾਂ ਦੱਸਿਆ ਕਿ 17 ਅਗਸਤ ਨੂੰ ਦਿੱਤੀ ਮੀਟਿੰਗ ਦੌਰਾਨ ਜੇਕਰ ਪੰਜਾਬ ਸਰਕਾਰ ਨੇ ਮਾਮਲਾ ਉਚਿਤਤਾ ਨਾਲ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖੇ ਰੂਪ ’ਚ ਵਿੱਢ ਦਿੱਤਾ ਜਾਏਗਾ।
ਉਨ੍ਹਾਂ ਆਖਿਆ ਕਿ ਜਦੋਂ ਤੱਕ ਸਰਕਾਰ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਉਹ ਪੱਕਾ ਮੋਰਚਾ ਜਾਰੀ ਰੱਖਣਗੇ। ਉਧਰ ਇਸ ਰੋਸ ਧਰਨੇ ਦੇ ਤੁਰੰਤ ਮਗਰੋਂ ਸ਼ਾਮ ਨੂੰ ਬੇਰੁਜਗਾਰ ਸਾਂਝਾ ਅਧਿਆਪਕ ਮੋਰਚਾ ਦੇ ਕਾਰਕੁਨਾਂ ਵੱਲੋਂ ਗੁਪਤ ਐਕਸ਼ਨ ਵਜੋਂ ਮੋਤੀ ਮਹਿਲ ਵੱਲ ਵਹੀਰਾਂ ਘੱਤੀਆਂ ਗਈਆਂ। ਅਜਿਹੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਵਾਈ.ਪੀ.ਐਸ.ਚੌਕ ਕੋਲ ਜਦੋਂ ਗੱਡੇ ਹੋਏ ਬੈਰੀਕੇਡ ਭੰਨਕੇ ਮੋਤੀ ਮਹਿਲ ਵੱਲ ਵੱਧਣ ਦੀ ਅਸਫਲ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਉਨ੍ਹਾਂ ਦੀ ਵੀ ਪੂਰੀ ਧੱਕਾ ਮੁੱਕੀ ਹੋਈ। ਦੋਵੇਂ ਧਿਰਾਂ ਆਪਸ ਵਿੱਚ ਕਾਫ਼ੀ ਸਮਾਂ ਭਿੜਦੀਆਂ ਰਹੀਆਂ।
ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਅਧਿਆਪਕਾਂ ਦੀ ਪੱਗਾਂ ਵੀ ਉਤਰ ਗਈਆ। ਦੱਸਣਯੋਗ ਹੈ ਕਿ ਬੇਰੁਜਗਾਰ ਸਾਂਝਾ ਮੋਰਚਾ ਚ ਪੰਜ ਜਥੇਬੰਦੀਆਂ ਕਾਰਜ਼ਸ਼ੀਲ ਹਨ। ਮੋਰਚੇ ਦੇ ਆਗੂਆਂ ਦਾ ਰੋਸ ਹੈ ਕਿ ਸਰਕਾਰ ਪੈਨਲ ਬੈਠਕ ਤੈਅ ਭਾਵੇਂ ਕਰ ਦਿੰਦੀ ਹੈ ਪ੍ਰੰਤੂ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਟਾਲ ਮਟੋਲ ਦੀ ਨੀਤੀ ਅਪਨਾ ਰਹੀ ਹੈ। ਅਜਿਹੇ ਘੋਲ ’ਚ ਵੱਡੀ ਗਿਣਤੀ ਬੇਰੁਜਗਾਰ ਮਹਿਲਾ ਅਧਿਆਪਕਾਂ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਰੁਜ਼ਗਾਰ ਦਾ ਕੋਈ ਹੱਲ ਨਾ ਹੋਇਆ ਤਾਂ ਉਹ ਇਸੇ ਤਰ੍ਹਾਂ ਸੰਘਰਸ਼ ਕਰਦੇ ਰਹਿਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਬੇਰੁਜ਼ਗਾਰ ਅਧਿਆਪਕਾਂ ’ਤੇ ਪੁਲਿਸੀਆ ਕਹਿਰ, ਗੁੱਤਾਂ ਪੁੱਟੀਆਂ, ਡੰਡੇ ਟੁੱਟੇ, ਪਏ ਨੀਲ
ਬੇਰੁਜ਼ਗਾਰ ਅਧਿਆਪਕਾਂ ਨੇ ਮੋਤੀ ਮਹਿਲ ਦੇ ਦੂਜੇ ਪਾਸਿਓਂ ਤੋੜੇ ਬੈਰੀਕੇਡ, ਘਿਰਾਓ ਦਾ ਕੀਤਾ ਯਤਨ
ਪਟਿਆਲਾ, (ਖੁਸ਼ਵੀਰ ਸਿੰਘ ਤੂਰ) ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਮੋਤੀ ਮਹਿਲ ਦੇ ਘਿਰਾਓ ਦੌਰਾਨ ਪੁਲਿਸ ਨੇ ਅਧਿਆਪਕਾਂ ’ਤੇ ਜੰਮ ਕੇ ਲਾਠੀਚਾਰਜ ਕੀਤਾ। ਇੱਥੋਂ ਤੱਕ ਲੜਕੀਆਂ ਦੀਆਂ ਗੁੱਤਾਂ ਪੱੁਟੀਆਂ ਗਈਆਂ ਅਤੇ ਨੌਜਵਾਨਾਂ ਨਾਲ ਭਾਰੀ ਧੱਕਾ-ਮੁੱਕੀ ਹੋਈ। ਲਾਠੀਚਾਰਜ਼ ਐਨਾ ਜ਼ਬਰਦਸਤ ਸੀ ਕਿ ਪੁਲਿਸ ਦੀਆਂ ਡਾਂਗਾਂ ਵੀ ਟੁੱਟ ਗਈਆਂ। ਲਾਠੀਚਾਰਜ ਦੌਰਾਨ ਕਈ ਅਧਿਆਪਕਾਂ ਦੇ ਲਾਠੀਆਂ ਨਾਲ ਨੀਲ ਪੈ ਗਏ ਅਤੇ ਕਈਆਂ ਦੇ ਅੰਦਰੂਨੀ ਸੱਟਾਂ ਲੱਗੀਆਂ।
ਜਾਣਕਾਰੀ ਅਨੁਸਾਰ ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅਚਾਨਕ ਹੀ ਦੁਪਹਿਰ ਮੌਕੇ ਮੋਤੀ ਮਹਿਲ ਦੇ ਘਿਰਾਓ ਦੀ ਜਾਣਕਾਰੀ ਦਿੱਤੀ ਗਈ। ਇਨ੍ਹਾਂ ਬੇਰੁਜ਼ਗਾਰਾਂ ਵੱਲੋਂ ਪਹਿਲਾਂ ਟਾਵਰ ’ਤੇ ਚੜ੍ਹੇ ਆਪਣੇ ਸਾਥੀ ਕੋਲ ਇਕੱਠ ਕੀਤਾ ਗਿਆ ਅਤੇ ਉਸ ਤੋਂ ਬਾਅਦ ਦੁਪਹਿਰ ਮੌਕੇ ਮੋਤੀ ਮਹਿਲ ਵੱਲ ਰੁਖ ਕੀਤਾ ਗਿਆ। ਇਸ ਵਾਰ ਬੇਰੁਜ਼ਗਾਰ ਅਧਿਆਪਕ ਵਾਈਪੀਐਸ ਚੌਂਕ ਦੀ ਥਾਂ ਉਪਰਲੇ ਪਾਸੇ ਦੀ ਬੈਰੀਕੇਡ ਤੋੜ ਕੇ ਮੋਤੀ ਮਹਿਲ ਦੇ ਨਾਲ ਖਹਿੰਦੇ ਗੁਰਦੁਆਰਾ ਮੋਤੀ ਬਾਗ ਚੌਂਕ ’ਚ ਪੁੱਜ ਗਏ, ਜਿੱਥੇ ਕਿ ਮੋਤੀ ਮਹਿਲ ਦਾ ਮੁੱਖ ਗੇਟ ਕੁਝ ਹੀ ਦੂਰੀ ’ਤੇ ਸੀ।
ਇਸ ਦੌਰਾਨ ਪੁਲਿਸ ਵੱਲੋਂ ਅਧਿਆਪਕਾਂ ਨੂੰ ਜਦੋਂ ਅੱਗੇ ਵਧਣ ਤੋਂ ਰੋਕਣਾ ਚਾਹਿਆ ਤਾਂ ਅਧਿਆਪਕ ਅੱਗੇ ਵਧਣ ਲੱਗੇ, ਜਿਸ ਤੋਂ ਬਾਅਦ ਪੁਲਿਸ ਵੱਲੋਂ ਜ਼ਬਰਦਸਤ ਲਾਠੀਚਾਰਜ ਕਰ ਦਿੱਤਾ ਗਿਆ। ਇਸ ਦੌਰਾਨ ਪੁਰਸ਼ ਪੁਲਿਸ ਵੱਲੋਂ ਲੜਕੀਆਂ ਨਾਲ ਭਾਰੀ ਧੁੱਕਾ-ਮੁੱਕੀ ਕੀਤੀ ਗਈ ਅਤੇ ਲੜਕੀਆਂ ਵੱਲੋਂ ਆਪਣੀਆਂ ਗੁੱਤਾਂ ਪੱੁਟਣ ਦੇ ਦੋਸ਼ ਲਾਏ ਗਏ। ਕਈ ਅਧਿਆਪਕ ਪੁਲਿਸ ਦੀਆਂ ਡਾਂਗਾਂ ਨਾਲ ਹੇਠਾਂ ਡਿੱਗ ਗਏ। ਇਸ ਮੌਕੇ ਕੁੱਟਣ ਦੇ ਬਾਵਜੂਦ ਅਧਿਆਪਕਾਂ ਨੇ ਉੱਥੇ ਹੀ ਧਰਨਾ ਠੋਕ ਦਿੱਤਾ।
ਲੜਕੀਆਂ ਅਤੇ ਲੜਕਿਆਂ ਨੇ ਪੁਲਿਸ ਨੂੰ ਕਿਹਾ ਕਿ ਉਨ੍ਹਾਂ ਨੂੰ ਗੋਲੀਆਂ ਮਾਰ ਦਿੱਤੀਆਂ ਜਾਣ ਤਾਂ ਜੋ ਉਹ ਰੁਜ਼ਗਾਰ ਦੀ ਮੰਗ ਨਾ ਕਰ ਸਕਣ। ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ ਅਤੇ ਸੂਬਾ ਸੀਨੀਅਰ ਉਪ ਪ੍ਰਧਾਨ ਸੰਦੀਪ ਸਾਮਾ ਨੇ ਕਿਹਾ ਕਿ 7 ਜੁਲਾਈ ਨੂੰ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈਨਲ ਮੀਟਿੰਗ ਵਿੱਚ ਇਹ ਭਰੋਸਾ ਦਿੱਤਾ ਗਿਆ ਸੀ ਕਿ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ 14 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੰਨ ਲਈਆਂ ਜਾਣਗੀਆਂ ਪਰ ਅੱਜ ਕੋਈ ਵੀ ਕੈਬਨਿਟ ਮੀਟਿੰਗ ਨਹੀਂ ਹੋਈ।
ਇਸ ਦੇ ਰੋਸ ਵਜੋਂ ਹੀ ਅੱਜ ਅਧਿਆਪਕਾਂ ਨੂੰ ਇਹ ਤਿੱਖਾ ਐਕਸ਼ਨ ਲੈਣਾ ਪਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਾਥੀ ਸੁਰਿੰਦਰਪਾਲ 116 ਦਿਨਾਂ ਤੋਂ ਟਾਵਰ ’ਤੇ ਬੈਠਾ ਹੈ ਪਰ ਸਰਕਾਰ ਨੂੰ ਨਹੀਂ ਦਿਖ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਸ ਨੌਜਵਾਨ ਦੀ ਕੋਈ ਪ੍ਰਵਾਹ ਨਹੀਂ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੁਲਿਸ ਨੇ ਲੜਕੀਆਂ ਦੀਆਂ ਗੁੱਤਾਂ ਪੁੱਟੀਆਂ ਅਤੇ ਉਨ੍ਹਾਂ ਦੇ ਡੰਡੇ ਵਰਾਏ ਹਨ। ਇਸ ਕੁੱਟਮਾਰ ’ਚ ਗੁਰਮੀਤ ਕੌਰ, ਸੁਰੇਸ਼ ਸੋਨੀ, ਸਰਬਜੀਤ ਕੌਰ, ਹਰਪ੍ਰੀਤ ਕੌਰ, ਬੇਅੰਤ ਕੌਰ, ਸ਼ਿਵਾਲੀ, ਕਰਮਜੀਤ ਕੌਰ, ਪਿੰਕੀ ਕੌਰ, ਹਰਪ੍ਰੀਤ ਕੌਰ, ਅਮਨ ਸੱਗੂ, ਬਲਵਿੰਦਰ ਕਾਕਾ, ਪ੍ਰਗਟ ਬੋਹਾ, ਜੋਗਾ ਬੋਹਾ ਆਦਿ ਜ਼ਖਮੀ ਹੋ ਗਏ।
ਬੇਰੁਜ਼ਗਾਰਾਂ ਨੇ ਤੋੜੀਆਂ ਲਾਠੀਆਂ ਸੰਭਾਲੀਆਂ
ਇਸ ਦੌਰਾਨ ਅਧਿਆਪਕ ਆਗੂਆਂ ਨੇ ਪੁਲਿਸ ਵੱਲੋਂ ਬੇਰੁਜ਼ਗਾਰਾਂ ਦੇ ਮਾਰ ਕੇ ਤੋੜੀਆਂ ਲਾਠੀਆਂ ਨੂੰ ਸਾਂਭ ਲਿਆ। ਉਨ੍ਹਾਂ ਕਿਹਾ ਕਿ 2022 ਦੌਰਾਨ ਜਦੋਂ ਕਾਂਗਰਸੀ ਆਗੂ ਜਾਂ ਵਿਧਾਇਕ ਲੋਕਾਂ ਵਿੱਚ ਵੋਟਾਂ ਲੈਣ ਆਉਣਗੇ ਤਾਂ ਇਨ੍ਹਾਂ ਲਾਠੀਆਂ ਨਾਲ ਹੀ ਸਵਾਗਤ ਕਰਾਂਗੇ, ਜਿਸ ਤਰ੍ਹਾਂ ਬੇਰੁਜ਼ਗਾਰਾਂ ਦਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਦਰਜ਼ਨਾਂ ਵਾਰ ਉਨ੍ਹਾਂ ਦੇ ਵਰ੍ਹੀਆਂ ਲਾਠੀਆਂ ਨੂੰ ਭੁੱਲਣਗੇ ਨਹੀਂ। ਹੁਣ ਤਾਂ ਇਹ ਸੱਤਾ ਦੇ ਨਸ਼ੇ ਵਿੱਚ ਨੌਜਵਾਨਾਂ ਨੂੰ ਾਾਂ ਹੀ ਕੁੱਟ ਰਹੇ ਹਨ, ਇਸ ਤੋਂ ਬਾਅਦ ਵਾਰੀ ਲੋਕਾਂ ਦੀ ਆਵੇਗੀ।
20 ਜੁਲਾਈ ਨੂੰ ਸੁਰੇਸ਼ ਕੁਮਾਰ ਨਾਲ ਦਿੱਤਾ ਮੀਟਿੰਗ ਦਾ ਸਮਾਂ
ਬੇਰੁਜ਼ਗਾਰਾਂ ਵੱਲੋਂ ਕੀਤੇ ਪ੍ਰਦਰਸ਼ਨ ਤੋਂ ਬਾਅਦ ਐਸਡੀਐਮ ਪਟਿਆਲਾ ਵੱਲੋਂ ਈਟੀਟੀ ਟੈੱਟ ਪਾਸ ਅਧਿਆਪਕਾਂ ਨੂੰ ਲਿਖਤੀ ਪੱਤਰ ਦਿੰਦਿਆਂ 20 ਜੁਲਾਈ ਨੂੰ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਗਿਆ। ਇਸ ਤੋਂ ਬਾਅਦ ਭਾਵੇਂ ਅਧਿਆਪਕਾਂ ਵੱਲੋਂ ਭਾਵੇਂ ਮੋਤੀ ਮਹਿਲ ਕੋਲੋਂ ਆਪਣਾ ਧਰਨਾ ਖਤਮ ਕਰ ਦਿੱਤਾ ਗਿਆ, ਪਰ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਪੂਰੀਆਂ ਹੋਈਆਂ ਤਾ ਸੰਘਰਸ਼ ਹੋਰ ਤਿੱਖਾ ਹੋਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।
ਸਿੱਖਿਆ ਮੰਤਰੀ ਨੂੰ ਘੇਰਨ ਪਹੁੰਚੇ ਬੇਰੁਜਗਾਰ ਅਧਿਆਪਕ ਪੁਲਿਸ ਹਿਰਾਸਤ ’ਚ
ਸੰਗਰੂਰ, (ਗੁਰਪ੍ਰੀਤ ਸਿੰਘ)। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਗੇਟ ਉੱਤੇ ਪਿਛਲੇ 157 ਦਿਨਾਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰਾਂ ਨੇ ਸੰਗਰੂਰ ਦੇ ਰੈਸਟ ਹਾਊਸ ਪਹੁੰਚੇ ਵਿਜੈਇੰਦਰ ਸਿੰਗਲਾ ਖਿਲਾਫ਼ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਮੋਰਚੇ ’ਤੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੂੰ ਜਿਉਂ ਹੀ ਪਤਾ ਲੱਗਾ ਤਾਂ ਘਿਰਾਓ ਦੀ ਯੋਜਨਾ ਉਲੀਕੀ। ਪ੍ਰਸ਼ਾਸਨ ਨੂੰ ਇਸ ਗੁਪਤ ਐਕਸ਼ਨ ਦਾ ਪਤਾ ਲੱਗ ਗਿਆ। ਮੋਰਚੇ ’ਤੇ ਹਾਜ਼ਰ ਬੇਰੁਜ਼ਗਾਰਾਂ ਨੂੰ ਰੋਕਣ ਲਈ ਸਖਤ ਬੈਰੀਕੈਡ ਲਾ ਕੇ, ਡੀਐਸਪੀ ਸਤਪਾਲ ਸ਼ਰਮਾ ਦੀ ਅਗਵਾਈ ਵਿੱਚ ਸਖਤ ਪ੍ਰਬੰਧ ਕੀਤੇ ਗਏ। ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਹਰਜਿੰਦਰ ਝੁਨੀਰ ਨੂੰ ਬਾਹਰ ਜਾਣ ਤੋਂ ਰੋਕ ਕੇ ਰੱਖਿਆ ਗਿਆ ਫੇਰ ਵੀ ਬੇਰੁਜਗਾਰਾਂ ਨੇ ਐਕਸਨ ਨੂੰ ਸਫਲ ਕਰਨ ਲਈ, ਹੋਰ ਬੇਰੁਜਗਾਰਾਂ ਨੂੰ ਬੁਲਾ ਕੇ ਰੈਸਟ ਹਾਊਸ ਦੇ ਗੇਟ ਉੱਤੇ ਅਚਾਨਕ ਪਹੁੰਚ ਕੇ ਮੁਰਦਾਬਾਦ ਦੇ ਨਾਹਰੇ ਲਗਾ ਦਿੱਤੇ।
ਪੁਲਿਸ ਵੱਲੋਂ ਲੜਕੀਆਂ ਸਮੇਤ ਇਕ ਦਰਜ਼ਨ ਦੇ ਕਰੀਬ ਬੇਰੁਜਗਾਰਾਂ ਨੂੰ ਰੈਸਟ ਹਾਊਸ ਦੇ ਗੇਟ ਤੋਂ ਹਿਰਾਸਤ ਵਿੱਚ ਲੈ ਕੇ ਥਾਣਾ ਸਿਟੀ ਸੰਗਰੂਰ ਵਿਖੇ ਲਿਜਾਇਆ ਗਿਆ। ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਆਪਣੀ ਕੋਠੀ ਦੇ ਗੇਟ ਉੱਤੇ 157 ਦਿਨਾਂ ਤੋਂ ਬੈਠੇ। ਬੇਰੁਜਗਾਰਾਂ ਦੀ ਗੱਲ ਨਹੀਂ ਸੁਣ ਰਹੇ।ਵਾਰ ਵਾਰ ਮੀਟਿੰਗਾਂ ਦੇ ਲਾਰੇ ਲਗਾ ਕੇ ਭੱਜ ਰ ਹੇ ਹਨ। ਗਿ੍ਰਫਤਾਰ ਕੀਤੇ ਬੇਰੁਜਗਾਰਾਂ ਵਿੱਚ ਸੰਦੀਪ ਗਿੱਲ, ਰਣਬੀਰ ਸਿੰਘ ਨਿਦਾਮਪੁਰ, ਸੰਦੀਪ ਨਾਭਾ, ਗੁਰਪ੍ਰੀਤ ਸਿੰਘ ਅਤੇ ਤਜਿੰਦਰ ਬਠਿੰਡਾ, ਪਰਮਿੰਦਰ ਸਿੰਘ ਸ਼ੇਰਪੁਰ, ਗਗਨਦੀਪ ਕੌਰ, ਕੁਲਵੰਤ ਸਿੰਘ ਕੋਟ ਸ਼ਮੀਰ ਅਤੇ ਕਿਰਨ ਈਸੜਾ ਆਦਿ ਸ਼ਾਮਿਲ ਹਨ।
ਵਰਨਣਯੋਗ ਹੈ ਕਿ ਸਿੱਖਿਆ ਮੰਤਰੀ 157 ਦਿਨਾਂ ਤੋਂ ਆਪਣੀ ਸਥਾਨਕ ਕੋਠੀ ਵਿੱਚ ਆਉਣ ਤੋਂ ਅਸਮਰੱਥ ਹਨ। ਬੀਤੇ ਕੱਲ੍ਹ ਵੀ ਕੱਚੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਖਿਲਾਫ ਪ੍ਰਦਰਸਨ ਕੀਤਾ ਸੀ। ਬੇਰੁਜ਼ਗਾਰਾਂ ਦੀਆਂ ਪੰਜ ਬੇਰੁਜਗਾਰ ਜਥੇਬੰਦੀਆਂ ਦਾ ਮੋਰਚਾ ਆਪਣੇ ਰੁਜਗਾਰ ਲਈ 31 ਦਿਸੰਬਰ ਤੋ ਸਿੱਖਿਆ ਮੰਤਰੀ ਦੇ ਗੇਟ ਉੱਤੇ ਬੈਠਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੇਰੁਜ਼ਗਾਰ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਪੁਤਲੇ ਨੂੰ ਪਹਿਲਾਂ ਪਿਆਇਆ ਖੂਨ, ਫਿਰ ਲਾਇਆ ਲਾਂਬੂ
ਕਾਂਗਰਸ ਸਰਕਾਰ ਨੂੰ ਬੇਰੁਜਗਾਰ ਅਧਿਆਪਕਾਂ ਦਾ ‘ਖੂਨ ਪੀਣੀ ਸਰਕਾਰ’ ਦਾ ਨਾਮ ਦਿੱਤਾ
66 ਦਿਨਾਂ ਤੋਂ ਟਾਵਰ ’ਤੇ ਬੈਠੇ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਸਰਕਾਰ ਨੇ ਨਹੀਂ ਲਈ ਸਾਰ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਬੇਰੁਜ਼ਗਾਰ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਵਿਲੱਖਣ ਪ੍ਰਦਰਸ਼ਨ ਕਰਦਿਆਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਪੁਤਲੇ ਨੂੰ ਆਪਣਾ ਕੱਢਿਆ ਹੋਇਆ ਖੂਨ ਪਿਆਇਆ ਅਤੇ ਉਸ ਤੋਂ ਬਾਅਦ ਉਸ ਨੂੰ ਲਾਂਬੂ ਲਾਇਆ ਗਿਆ। ਅਧਿਆਪਕਾਂ ਨੇ ਰੋਸ ਪ੍ਰਗਟਾਇਆ ਕਿ ਉਨ੍ਹਾਂ ਦੇ ਦੋ ਸਾਥੀ ਪਿਛਲੇ 66 ਦਿਨਾਂ ਤੋਂ 200 ਫੁੱਟ ਤੋਂ ਵੱਧ ਉੱਚੇ ਟਾਵਰ ’ਤੇ ਬੈਠੇ ਹੋਏ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜਦਕਿ ਉਨ੍ਹਾਂ ਦੀ ਸਰੀਰਕ ਹਾਲਤ ਵੀ ਲਗਾਤਾਰ ਵਿਗੜ ਰਹੀ ਹੈ।
ਜਾਣਕਾਰੀ ਅਨੁਸਾਰ ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਲੀਲਾ ਭਵਨ ਚੌਂਕ ਤੋਂ ਇਕੱਠੇ ਹੋ ਕੇ ਫੁਹਾਰਾ ਚੌਂਕ ਤੱਕ ਸਰਕਾਰ ਵਿਰੁੱਧ ਰੋਸ ਮਾਰਚ ਕਰਦੇ ਹੋਏ ਅਮਰਿੰਦਰ ਸਰਕਾਰ ਨੂੰ ‘ਬੇਰੁਜ਼ਗਾਰਾਂ ਦਾ ਖੂਨ ਪੀਣੀ ਸਰਕਾਰ’ ਗਰਦਾਨਿਆ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਕੰਬੋਜ ਅਤੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਨੇ ਕਿਹਾ ਕਿ ਉਨ੍ਹਾਂ ਦੇ ਸਾਥੀ ਹਰਜੀਤ ਸਿੰਘ ਮਾਨਸਾ ਅਤੇ ਸੁਰਿੰਦਰਪਾਲ ਗੁਰਦਾਸਪੁਰ ਜੋ 66 ਦਿਨਾਂ ਤੋਂ ਟਾਵਰ ’ਤੇ ਬੈਠੇ ਹਨ, ਸਰਕਾਰ ਵੱਲੋਂ ਉਨ੍ਹਾਂ ਨੂੰ ਵੀ ਬੁਰੀ ਤਰ੍ਹਾਂ ਵਿਸਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਰਕਾਰ ਅਤੇ ਸਿੱਖਿਆ ਮੰਤਰੀ ਸਿਰਫ਼ ਚੋਣਾਂ ਲਈ ਸਮਾਂ ਟਪਾ ਰਹੇ ਹਨ।
ਪਿਛਲੇ ਦਿਨੀਂ ਉਨ੍ਹਾਂ ਦੀ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਾਲ ਮੀਟਿੰਗ ਵੀ ਹੋਈ, ਪਰ ਇਸ ਮੀਟਿੰਗ ਦੌਰਾਨ ਮੰਗਾਂ ਜਲਦੀ ਹੱਲ ਹੋਣ ਦੀ ਗੱਲ ਕਹੀ ਗਈ, ਪਰ ਸਮਾਂ ਤੈਅ ਨਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਅਜਿਹੀਆਂ ਮੀਟਿੰਗਾਂ ਸਿਰਫ਼ ਲਾਅਰੇ ਲੱਪੇ ਵਾਲੀਆਂ ਹੀ ਸਾਬਤ ਹੋਈਆਂ ਹਨ। ਸਰਕਾਰਾਂ ਨੂੰ ਘਰ-ਘਰ ਨੌਕਰੀ ਦੇ ਵਾਅਦੇ ਇਸ ਵਾਰ ਨੌਜਵਾਨ ਪਿੰਡਾਂ ਵਿੱਚ ਵੋਟਾਂ ਮੰਗਣ ਮੌਕੇ ਯਾਦ ਕਰਵਾਉਣਗੇ ਅਤੇ ਇਨ੍ਹਾਂ ਤੋਂ ਜਵਾਬ ਮੰਗਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕਾਂ ਦੀਆਂ ਹਰ ਵਿਭਾਗ ਵਿੱਚ ਅਸਾਮੀਆਂ ਖਾਲੀਆਂ ਪਈਆਂ ਹਨ। ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੀ ਥਾਂ ਸੇਵਾਮੁਕਤ ਅਧਿਆਪਕਾਂ ਨੂੰ ਦੁਬਾਰਾ ਬੁਲਾ ਕੇ ਬੇਰੁਜਗਾਰ ਅਧਿਆਪਕਾਂ ਦੇ ਰੁਜਗਾਰ ਨੂੰ ਖਤਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਜਲਦੀ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਦੌਰਾਨ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਸੁਲਿੰਦਰ ਕੰਬੋਜ, ਗੁਰਦੀਪ ਮਾਨਸਾ, ਸੋਨੀਆ ਪਟਿਆਲਾ, ਡੈਮੋਕਰੈਟਿਕ ਟੀਚਰ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ, ਬਲਵਿੰਦਰ ਪਟਿਆਲਾ, ਰਮਨਦੀਪ ਕੌਰ ਬਠਿੰਡਾ, ਰਾਜੀਵ ਭੁੱਲਣ, ਅਮਨਦੀਪ ਕੌਰ, ਪਰਗਟ ਮਾਨਸਾ, ਨੈਬ ਸਿੰਘ, ਗੁਰਦੀਪ ਮਾਨਸਾ ਆਦਿ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਰਕਾਰੀ ਸਕੂਲਾਂ ਨੂੰ ਬਚਾਉਣ ਲਈ ਜਥੇਬੰਦੀ ਨੇ ਲਿਆ ਫੈਸਲਾ
ਸੰਗਰੂਰ, (ਗੁਰਪ੍ਰੀਤ ਸਿੰਘ) ਨੌਕਰੀਆਂ ਹਾਸਲ ਕਰਨ ਲਈ ਕਈ ਵਾਰ ‘ਸਰਕਾਰੀ ਡਾਂਗ’ ਦਾ ਸ਼ਿਕਾਰ ਹੋਏ ਬੇਰੁਜ਼ਗਾਰ ਅਧਿਆਪਕ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਾਖ਼ਲ ਕਰਵਾਉਣ ਲਈ ਲੋਕਾਂ ਦੇ ਘਰਾਂ ‘ਚ ਜਾ-ਜਾ ਬੂਹੇ ਖੜਕਾਉਣਗੇ ਇਸ ਦੇ ਇਵਜ਼ ‘ਚ ਚਾਹੇ ਉਨ੍ਹਾਂ ਨੂੰ ਕੁਝ ਨਹੀਂ ਮਿਲ ਰਿਹਾ ਪਰ ਇਹ ਬੇਰੁਜ਼ਗਾਰ ਅਧਿਆਪਕ ਇਹ ਮੰਨ ਕੇ ਚੱਲ ਰਹੇ ਹਨ ਕਿ ਇਹ ਸਕੂਲ ਕਿਸੇ ਦੇ ਨਿੱਜੀ ਜਾਗੀਰ ਨਹੀਂ ਸਗੋਂ ‘ਲੋਕ ਸੰਪਤੀ’ ਹੈ
ਹਾਸਲ ਜਾਣਕਾਰੀ ਮੁਤਾਬਕ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਦਾਖ਼ਲੇ ਵਧਾਉਣ ਲਈ ਵਿਸ਼ੇਸ਼-ਮੁਹਿੰਮ ਚਲਾਉਣ ਦਾ ਫੈਸਲਾ ਲਿਆ ਗਿਆ ਹੈ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਤੋਂ ਇਹ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਜਿੱਥੇ ਉਨ੍ਹਾਂ ਨੂੰ ਨੌਕਰੀਆਂ ਮੰਗਦਿਆਂ ਨੂੰ ਦਰਜ਼ਨਾਂ ਵਾਰ ‘ਸਰਕਾਰੀ ਕਹਿਰ’ ਦਾ ਸ਼ਿਕਾਰ ਹੋਣਾ ਪਿਆ ਹੈ
ਜਥੇਬੰਦੀ ਨੇ ਕਿਉਂ ਲਿਆ ਇਹ ਫੈਸਲਾ
ਇਸ ਸਬੰਧੀ ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਬੇਰੁਜ਼ਗਾਰ ਅਧਿਆਪਕਾਂ (ਟੈੱਟ ਪਾਸ) ਦੀ ਬਣਾਈ ਜਥੇਬੰਦੀ ਦੇ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਇਸ ਬਾਰੇ ਜਥੇਬੰਦੀ ਵੱਲੋਂ ਜ਼ੁਬਾਨੀ ਤੇ ਅਖ਼ਬਾਰਾਂ ਰਾਹੀਂ ਪਹਿਲਾਂ ਵੀ ਕਈ ਵਾਰ ਬਿਆਨ ਜਾਰੀ ਕੀਤੇ ਹਨ ਪਰ ਹੁਣ ਇਸ ਕੰਮ ਲਈ ਜਥੇਬੰਦੀ ਨੇ ਪ੍ਰੈਕਟੀਕਲ ਤੌਰ ਤੇ ਫੈਸਲਾ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਅਸੀਂ ਜ਼ਿਲ੍ਹਾ ਬਰਨਾਲਾ ਦੇ ਪਿੰਡ ਢਿੱਲਵਾਂ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ ਦਾਖ਼ਲ ਕਰਵਾਉਣ ਲਈ ਆਪਣੇ ਪੱਧਰ ਤੇ ਪਿੰਡ ਦੇ ਕੁਝ ਨੁਮਾਇੰਦੇ ਨਾਲ ਲੈ ਕੇ ਪਿੰਡ ਦੇ ਲੋਕਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖ਼ਲ ਕਰਵਾਉਣ
ਉਨ੍ਹਾਂ ਇੱਕ ਬੜੀ ਮਹੱਤਵਪੂਰਨ ਗੱਲ ਆਖਦਿਆਂ ਕਿਹਾ ਕਿ ਪਿੰਡ ਦੇ ਲੋਕਾਂ ਨੇ ਆਪਣੇ ਬੱÎਚਿਆਂ ਨੂੰ ਦਾਖ਼ਲ ਕਰਵਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਕੁਝ ਸ਼ਰਤਾਂ ਰੱਖੀਆਂ ਸਨ ਕਿ ਬੱਚਿਆਂ ਨੂੰ ਪੜ੍ਹਾਉਣ ਲਈ ਅਧਿਆਪਕ ਪੂਰੇ ਹੋਣਗੇ? ਕਿਤਾਬਾਂ ਪੂਰੀਆਂ ਮਿਲਣਗੀਆਂ ? ਬੱਚਿਆਂ ਤੋਂ ਗੈਰ ਵਿੱਦਿਅਕ ਕੰਮ ਤਾਂ ਨਹੀਂ ਲਏ ਜਾਣਗੇ ? ਆਦਿ ਜਿਨ੍ਹਾਂ ਨੂੰ ਉਨ੍ਹਾਂ ਨੇ ਪਿੰਡ ਦੇ ਮੋਹਤਬਰ ਲੋਕਾਂ ਨੇ ਬੱਚਿਆਂ ਦੇ ਮਾਪਿਆਂ ਦੀ ਸ਼ਰਤਾਂ ਮੰਨ ਲਈਆਂ ਅਤੇ ਉਸ ਸੈਸ਼ਨ ਵਿੱਚ 100 ਤੋਂ ਜ਼ਿਆਦਾ ਬੱਚੇ ਦੋਵੇਂ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਏ ਗਏ ਇਸ ਨੂੰ ਆਧਾਰ ਬਣਾ ਕੇ ਹੀ ਸਾਡੀ ਜਥੇਬੰਦੀ ਨੇ ਪੂਰੇ ਪੰਜਾਬ ਵਿੱਚ ਇਹ ਕੰਮ ਕਰਨ ਦਾ ਫੈਸਲਾ ਕੀਤਾ ਹੈ
ਸੋਸ਼ਲ ਸਰਵੇ ਦੌਰਾਨ ਲੋਕਾਂ ਦੀਆਂ ਮੰਗਾਂ ਨੂੰ ਵੀ ਸਰਕਾਰ ਮੂਹਰੇ ਰੱਖਣਗੇ
ਢਿੱਲਵਾਂ ਨੇ ਇਹ ਵੀ ਦੱਸਿਆ ਕਿ ਜਥੇਬੰਦੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਾਖ਼ਲ ਕਰਵਾਉਣ ਲਈ ਲੋਕਾਂ ਦੇ ਘਰ-ਘਰ ਜਾ ਕੇ ਜਿਹੜੀਆਂ ਗੱਲਾਂ ਬਾਹਰ ਨਿੱਕਲ ਕੇ ਆਉਣਗੀਆਂ ਜਾਂ ਫਿਰ ਲੋਕਾਂ ਦੀ ਸਰਕਾਰ ਤੋਂ ਕੋਈ ਵਿਸ਼ੇਸ਼ ਮੰਗ ਹੋਵੇਗੀ ਤਾਂ ਉਸ ਨੂੰ ਵੀ ਸਰਕਾਰ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾਵੇਗਾ ਉਨ੍ਹਾਂ ਆਖਿਆ ਕਿ ਬੇਸ਼ੱਕ ਸਾਨੂੰ ਇਸ ਕੰਮ ਲਈ ਕੋਈ ਤਨਖਾਹ ਨਹੀਂ ਮਿਲੇਗੀ ਪਰ ਅਧਿਆਪਕ ਹੋਣ ਦੇ ਨਾਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਇਨ੍ਹਾਂ ਜਨਤਕ ਅਦਾਰਿਆਂ ਦਾ ਆਧਾਰ ਮਜ਼ਬੂਤ ਕੀਤਾ ਜਾਵੇ
ਜਥੇਬੰਦੀ ਦੇ ਪੂਰੇ ਪੰਜਾਬ ‘ਚ ਮੌਜ਼ੂਦ ਨੇ 55 ਹਜ਼ਾਰ ਤੋਂ ਜ਼ਿਆਦਾ ਸਰਗਰਮ ਮੈਂਬਰ
ਬੇਰੁਜ਼ਗਾਰ ਅਧਿਆਪਕ (ਟੈੱਟ ਪਾਸ) ਜਥੇਬੰਦੀ ਦੇ ਵੱਡੀ ਗਿਣਤੀ ਮੈਂਬਰ ਪੰਜਾਬ ਵਿੱਚ ਹਨ ਭਾਵੇਂ ਬੇਰੁਜ਼ਗਾਰ ਅਧਿਆਪਕਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ ਪਰ ਇਸ ਜਥੇਬੰਦੀ ਨਾਲ ਜਿਹੜੇ ਸਰਗਰਮ ਮੈਂਬਰ ਜੁੜੇ ਹੋਏ ਹਨ, ਉਨ੍ਹਾਂ ਦੀ ਗਿਣਤੀ 55 ਹਜ਼ਾਰ ਤੋਂ ਜ਼ਿਆਦਾ ਹੈ ਇਸ ਜਥੇਬੰਦੀ ਦੇ ਦਾ ਜ਼ਿਆਦਾ ਪ੍ਰਭਾਵ ਜ਼ਿਲ੍ਹਾ ਸੰਗਰੂਰ, ਬਰਨਾਲਾ, ਮਾਨਸਾ, ਪਟਿਆਲਾ, ਬਠਿੰਡਾ, ਮੋਗਾ ਆਦਿ ਜ਼ਿਲ੍ਹਿਆਂ ਵਿੱਚ ਜ਼ਿਆਦਾ ਹੈ
ਸੋਸ਼ਲ ਮੀਡੀਆ ਦਾ ਵੀ ਲਿਆ ਜਾਵੇਗਾ ਸਹਾਰਾ
ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਸੂਬੇ ਭਰ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਸੋਸ਼ਲ-ਮੀਡੀਆ ਰਾਹੀਂ ਵੀ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦਾ ਯਤਨ ਕੀਤਾ ਜਾਵੇਗਾ। ਢਿੱਲਵਾਂ ਨੇ ਕਿਹਾ ਕਿ ਜੇਕਰ ਨਿੱਜੀ-ਵਿੱਦਿਅਕ ਅਦਾਰਿਆਂ ਵੱਲੋਂ ਅਧਿਆਪਕਾਂ ਦੀਆਂ ਤਨਖਾਹਾਂ ਰੋਕੀਆਂ ਗਈਆਂ ਜਾਂ ਛਾਂਟੀ ਕੀਤੀ ਗਈ,  ਇਸ ਦਾ ਵਿਰੋਧ ਕਰਦਿਆਂ ਵੀ ਸੰਘਰਸ਼ ਲੜਿਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਚੁੱਕਿਆ ਧਰਨਾ
7 ਮਹੀਨਿਆਂ ਦੇ ਸੰਘਰਸ਼ ਨੂੰ ਕੋਰੋਨਾ ਕਰਕੇ ਵਿਰਾਮ
ਸੰਗਰੂਰ, (ਗੁਰਪ੍ਰੀਤ ਸਿੰਘ) ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ 8 ਸਤੰਬਰ 2019 ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ ਜਿਲ੍ਹਾ-ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਲਾਏ ਹੋਏ ਪੱਕੇ-ਧਰਨੇ ਨੂੰ ਖਤਮ ਕਰ ਦਿੱਤਾ ਗਿਆ ਮੋਰਚੇ ‘ਤੇ ਪਹੁੰਚੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਜਿਲ੍ਹਾ ਪ੍ਰਧਾਨ ਕੁਲਵੰਤ ਲੌਂਗੋਵਾਲ, ਜਿਲ੍ਹਾ ਆਗੂ ਹਰਦਮ ਸਿੰਘ ਨੇ ਕਿਹਾ ਕਿ ਜਥੇਬੰਦੀ ਨੇ ਕੋਰੋਨਾ ਦੀ ਬਿਮਾਰੀ ਕਾਰਨ ਬਣੇ ਮੌਕੇ ਦੇ ਹਾਲਾਤਾਂ ਅਨੁਸਾਰ ਸਮਾਜਿਕ ਸਰੋਕਾਰਾਂ ਨੂੰ ਮੁੱਖ ਰੱਖਦਿਆਂ ਪੱਕਾ-ਮੋਰਚਾ ਸਮਾਪਤ ਕਰ ਲਿਆ ਹੈ
ਉਹਨਾਂ ਕਿਹਾ ਕਿ ਪਿਛਲੇ 6 ਮਹੀਨਿਆਂ ਦੇ ਸੰਘਰਸ਼ ਦੌਰਾਨ ਯੂਨੀਅਨ ਨੇ ਮਿਸਾਲੀ ਪ੍ਰਾਪਤੀਆਂ ਕੀਤੀਆਂ ਹਨ, ਜਿਹਨਾਂ ਵਿੱਚ 2182 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਵਾਉਣਾ, 55 ਫੀਸਦੀ ਅੰਕਾਂ ਦੀ ਸ਼ਰਤ ਖਤਮ ਕਰਵਾਉਣਾ, ਸੇਵਾ-ਮੁਕਤੀ ਲਈ ਉਮਰ ਹੱਦ ਮੁੜ 58 ਸਾਲ ਕਰਵਾਉਣਾ ਆਦਿ ਸ਼ਾਮਿਲ ਹੈ
ਆਗੂਆਂ ਨੇ ਐਲਾਨ ਕੀਤਾ ਕਿ ਹਾਲਾਤ ਠੀਕ ਹੋਣ ਉਪਰੰਤ ਸਾਰੀਆਂ ਮੰਗਾਂ ਦੀ ਪ੍ਰਾਪਤੀ ਲਈ ਮੁੜ ਸੰਘਰਸ਼ ਵਿੱਢਿਆ ਜਾਵੇਗਾ ਆਗੂਆਂ ਨੇ ਮੰਗ ਕੀਤੀ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਮੁਤਾਬਿਕ 2500 ਰੁਪਏ ਬੇਰੁਜ਼ਗਾਰੀ ਭੱਤੇ ਦੀ ਫੌਰੀ ਰਾਹਤ ਦਿਵਾਉਣ, ਕਿਉਂਕਿ ਹਜ਼ਾਰਾਂ ਟੈਸਟ ਪਾਸ ਉਮੀਦਵਾਰ ਅਜਿਹੇ ਹਨ, ਜਿਹੜੇ ਘਰੇਲੂ ਹਾਲਾਤਾਂ ਕਾਰਨ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨ ਲਈ ਬੇਬੱਸ ਹਨ ਇਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਖਵੀਰ ਲੌਂਗੋਵਾਲ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਪ੍ਰਗਟ ਸਿੰਘ ਕਾਲਝਾੜ ਵੀ ਹਾਜ਼ਰ ਸਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਿਆਲਾ ‘ਚ ਟੈੱਟ ਪਾਸ ਬੇਰੁਜ਼ਗਾਰਾਂ ‘ਤੇ ਹੋਏ ਲਾਠੀਚਾਰਜ ਦੀ ਚੁਫੇਰਿਓਂ ਨਿਖੇਧੀ
ਬਠਿੰਡਾ/ਮਾਨਸਾ, (ਸੁਖਜੀਤ ਮਾਨ) ਸਰਕਾਰ ਦੇ ਅਧਿਆਪਕਾਂ (Unemployed Teachers) ਪ੍ਰਤੀ ਰਵੱਈਏ ਦੀ ਚਹੁੰ ਪਾਸਿਓਂ ਸਖਤ ਨਿਖੇਧੀ ਕੀਤੀ ਜਾ ਰਹੀ ਹੈ ਵਿਧਾਨ ਸਭਾ ਹਲਕਾ ਬਠਿੰਡਾ ਤੋਂ ਆਪ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਸਰਕਾਰ ਦੇ ਇਸ ਰਵੱਈਏ ਨੂੰ ਤਾਨਾਸ਼ਾਹ ਕਰਾਰ ਦਿੱਤਾ ਹੈ ਉਹਨਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਟੈਟ ਪਾਸ ਨੌਜਵਾਨ ਲੰਬੇ ਸਮੇਂ ਤੋਂ ਸਰਕਾਰ ਤੋਂ ਰੁਜ਼ਗਾਰ ਦੇਣ ਦੀ ਮੰਗ ਕਰ ਰਹੇ ਹਨ ਅੱਜ ਜਦੋਂ ਪਟਿਆਲਾ ਵਿੱਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਰੋਸ਼ ਪ੍ਰਦਰਸ਼ਨ ਕਰ ਰਹੇ ਸੀ ਤਾਂ ਉਨ੍ਹਾਂ ‘ਤੇ ਲਾਠੀਚਾਰਜ਼ ਕਰ ਦਿੱਤਾ ਜਿਸ ਨਾਲ ਕਈ ਨੌਜਵਾਨ ਜ਼ਖਮੀ ਹੋ ਗਏ
ਵਿਧਾਇਕਾ ਰੂਬੀ ਨੇ ਬੇਰੁਜ਼ਗਾਰ ਈਟੀਟੀ ਟੈਟ ਪਾਸ ਯੂਨੀਅਨ ਨਾਲ ਗੱਲਬਾਤ ਕਰਦਿਆਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਹਰ ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਧੋਖਾ ਕੀਤਾ ਹੈ ਤੇ ਅੱਜ ਸੱਤਾ ਤੇ ਕਾਬਜ਼ ਸਰਕਾਰ ਤਾਨਾਸ਼ਾਹ ਹੋ ਚੁੱਕੀ ਹੈ ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਦੀ ਗੱਲ ਸੁਣਨ ਦੀ ਬਾਜਾਏ ਉਹਨਾਂ ਉੱਪਰ ਲਾਠੀਚਾਜ਼ ਕਰਕੇ ਆਵਾਜ਼ ਨੂੰ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ ਕੀਤੀ ਹੈ ਜੋ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਵਿਧਾਇਕਾ ਰੂਬੀ ਨੇ ਆਖਿਆ ਕਿ ਉਸਨੇ ਬਜਟ ਸ਼ੈਸ਼ਨ ਦੌਰਾਨ ਨੈਸ਼ਨਲ ਕਰਾਈਮ ਰਿਕਾਰਡ ਬਿਊਰੋ ਦੀ ਰਿਪੋਰਟ ਮੁਤਾਬਿਕ ਸਾਲ 2018-19 ਦੌਰਾਨ ਪੰਜਾਬ ਵਿੱਚ 202 ਕਿਸਾਨਾਂ ਅਤੇ 207 ਬੇਰੁਜ਼ਗਾਰਾਂ ਦੀ ਖੁਦਕੁਸ਼ੀ ਬਾਰੇ ਮੁੱਦਾ ਚੁਕਿਆ ਸੀ
ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਚੂਰ ਸਰਕਾਰ ਇਸ ਗੰਭੀਰ ਮੁੱਦੇ ਉੱਪਰ ਵਿਚਾਰ ਕਰਨ ਦੀ  ਥਾਂ ਆਪਣੀ ਤਾਕਤ ਨਾਲ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਜਿਸਦੇ ਸਿੱਟੇ ਵਜੋਂ ਸੂਬਾ ਸਰਕਾਰ ਤੋਂ ਦੁੱਖੀ ਲੋਕ ਜਥੇਬੰਦੀਆਂ ਦੇ ਰੂਪ ਵਿੱਚ ਲਾਮਬੰਦ ਹੋ ਰਹੇ ਹਨ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਸੂਬਾ ਕਮੇਟੀ ਮੈਂਬਰ ਚਰਨਜੀਤ ਕੌਰ ਮਾਨਸਾ ਨੇ ਵੀ ਬੇਰੁਜ਼ਗਾਰਾਂ ‘ਤੇ ਕੀਤੇ ਗਏ ਲਾਠੀਚਾਰਜ਼ ਦੀ ਸਖਤ ਨਿਖੇਧੀ ਕੀਤੀ ਹੈ ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਬਠਿੰਡਾ, ਮਾਨਸਾ ਅਤੇ ਹੋਰਨਾਂ ਕਈ ਥਾਵਾਂ ‘ਤੇ ਆਂਗਣਵਾੜੀ ਵਰਕਰਾਂ ਨਾਲ ਪੁਲਿਸ ਵੱਲੋਂ ਖਿੱਚਧੂਹ ਕੀਤੀ ਗਈ ਸੀ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੇ ਵਾਅਦਿਆਂ ਮੁਤਾਬਿਕ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਤੇ ਇਹ ਭੁੱਲ ਜਾਵੇ ਕਿ ਹੱਕ ਮੰਗਦੇ ਲੋਕਾਂ ਨੂੰ ਉਹ ਡਾਂਗ ਦੇ ਜ਼ੋਰ ‘ਤੇ ਦਬਾ ਲਵੇਗੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Unemployed Teachers | ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤਾ ਲਾਠੀਚਾਰਜ
ਪਟਿਆਲਾ : ਆਪਣੀਆਂ ਮੰਗਾਂ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰੀ ਈ. ਟੀ. ਟੀ. ਅਧਿਆਪਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕਰ ਦਿੱਤਾ ਗਿਆ। ਇਸ ਲਾਠੀਚਾਰਜ ਵਿੱਚ ਜਿੱਥੇ ਕਈ ਅਧਿਆਪਕ (Unemployed Teachers) ਜ਼ਖਮੀ ਹੋ ਗਏ, ਉਥੇ ਹੀ ਕਈ ਅਧਿਆਪਕਾਂ ਦੀਆਂ ਪੱਗਾਂ ਵੀ ਲੱਥ ਗਈਆਂ। ਲਾਠੀਚਾਰਜ ਤੋਂ ਬਾਅਦ ਵਿਚ ਕਈ ਅਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲੈ ਲਿਆ। ਜਾਣਕਾਰੀ ਮੁਤਾਬਕ ਜਦੋਂ ਬੇਰੁਜ਼ਗਾਰ ਅਧਿਆਪਕ ਦੁਪਹਿਰ ਨੂੰ ਨਹਿਰੂ ਪਾਰਕ ਵਿਖੇ ਇਕੱਠੇ ਹੋਏ ਤਾਂ ਪੁਲਿਸ ਵੱਲੋਂ ਨਹਿਰੂ ਪਾਰਕ ਦੀ ਘੇਰਾਬੰਦੀ ਕਰ ਦਿੱਤੀ ਗਈ ਤੇ ਉਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਨੇ ਨਹਿਰੂ ਪਾਰਕ ਦੀਆਂ ਤਾਰਾਂ ਨੂੰ ਟੱਪ ਕੇ ਸਿੱਧਾ ਮੋਤੀ ਮਹਿਲ ਵੱਲ ਵਧਣਾ ਸ਼ੁਰੂ ਕਰ ਦਿੱਤਾ। Unemployed Teachers
ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਦੀ ਵੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਅਧਿਆਪਕਾਂ ਨੇ ਵਾਈ ਪੀ ਐੱਸ ਚੌਕ ‘ਤੇ ਪਹੁੰਚੇ ਜਿੱਥੇ ਪੁਲਿਸ ਵੱਲੋਂ ਬੈਰੀਗੇਟ ਲਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਜਦੋਂ ਅਧਿਆਪਕ ਅੱਗੇ ਵਧਣ ਲੱਗੇ ਤਾਂ ਪੁਲਿਸ ਵੱਲੋਂ ਉਨ੍ਹਾਂ ਉੱਪਰ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਕਈ ਅਧਿਆਪਕਾਂ ਦੇ ਸੱਟਾਂ ਵੀ ਲੱਗੀਆਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Unemployed Teachers