Liquor Contracts - Sach Kahoon Punjabi
ਵੱਡੀ ਖਬਰ : ਪੰਜਾਬ ’ਚ ਬੰਦ ਹੋਏ ਸ਼ਰਾਬ ਦੇ ਠੇਕੇ, ਜਾਣੋ ਕਿਉਂ ?
ਪੰਜਾਬ ’ਚ  80 ਸ਼ਰਾਬ (Liquor ) ਦੇ ਠੇਕੇ ਸੀਲ
ਲੁਧਿਆਣਾ (ਆਰਜੀ ਰਾਏਕੋਟੀ)। ਨੈਸ਼ਨਲ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਟੀਮ ਲੁਧਿਆਣਾ ਪੰਜਾਬ ਨੇ ਸ਼ੁੱਕਰਵਾਰ ਨੂੰ ਏ.ਐੱਸ.ਐਂਡ ਕੰਪਨੀ ਦੇ ਕਰੀਬ 80 ਸ਼ਰਾਬ (Liquor) ਦੇ ਠੇਕੇ ਸੀਲ ਕੀਤੇ। ਇਸ ਕੰਪਨੀ ਦੀ ਡਰੱਗ ਤਸਕਰੀ ਦੇ ਸਰਗਨਾ ਅਕਸ਼ੈ ਛਾਬੜਾ ਦੇ ਕਾਰੋਬਾਰ ਵਿਚ 25 ਫੀਸਦੀ ਹਿੱਸੇਦਾਰੀ ਸੀ। ਦੱਸਿਆ ਜਾ ਰਿਹਾ ਹੈ ਕਿ ਅਕਸ਼ੈ ਛਾਬੜਾ ਨੇ ਡਰੱਗ ਤਸਕਰੀ ਤੋਂ ਹੋਣ ਵਾਲੀ ਕਮਾਈ ਸ਼ਰਾਬ ਦੇ ਕਾਰੋਬਾਰ ‘ਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਸੀ।
ਸ਼ੁੱਕਰਵਾਰ ਤੜਕੇ ਚੰਡੀਗੜ੍ਹ ਤੋਂ ਲੁਧਿਆਣਾ ਪੁੱਜੀ ਐਨਸੀਬੀ ਦੀ ਟੀਮ ਨੇ ਇਸ ਗਰੁੱਪ ਦੇ ਠੇਕੇ ਸੀਲ ਕਰ ਦਿੱਤੇ। ਅਕਸ਼ੈ ਛਾਬੜਾ ਨੂੰ ਪੁਲਿਸ ਨੇ ਜੈਪੁਰ ਇੰਟਰਨੈਸ਼ਨਲ ਏਅਰਪੋਰਟ ਤੋਂ ਫਰਾਰ ਹੁੰਦੇ ਹੋਏ ਗ੍ਰਿਫਤਾਰ ਕੀਤਾ ਸੀ। ਅਕਸ਼ੈ ਛਾਬੜਾ ਅਤੇ ਉਸ ਦਾ ਸਾਥੀ ਸੰਦੀਪ ਸਿੰਘ ਜਨਤਾ ਨਗਰ ਦੇ ਰਹਿਣ ਵਾਲੇ ਹਨ। ਨਸ਼ਾ ਤਸਕਰ ਅਕਸ਼ੈ ਛਾਬੜਾ ਦੇ ਘਰ ਦੇ ਨਾਲ-ਨਾਲ ਉਸ ਨੇ ਕਈ ਪਲਾਟ ਵੀ ਖਰੀਦੇ ਸਨ। ਖਾਲੀ ਸਮਾਂ ਬਿਤਾਉਣ ਲਈ ਮੁਲਜ਼ਮ ਨੇ ਵੱਡਾ ਫਾਰਮ ਹਾਊਸ ਬਣਾਇਆ ਹੋਇਆ ਹੈ। ਛਾਬੜਾ ਨੇ ਨਸ਼ੇ ਦੇ ਪੈਸੇ ਨਾਲ ਕਈ ਲਗਜ਼ਰੀ ਗੱਡੀਆਂ ਵੀ ਖਰੀਦੀਆਂ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਲੁਧਿਆਣਾ ਵਿੱਚ ਫੋਰਟਿਸ ਗਰੁੱਪ, ਗਿੱਲ ਗਰੁੱਪ ਅਤੇ ਢੋਲੇਵਾਲ ਗਰੁੱਪ ਵਿੱਚ ਅਕਸ਼ੇ ਦੀ 100 ਫੀਸਦੀ ਪਕੜ ਹੈ।
ਅਕਸ਼ੈ ਛਾਬੜਾ ਨੂੰ ਜੈਪੁਰ ਇੰਟਰਨੈਸ਼ਨਲ ਏਅਰਪੋਰਟ ਤੋਂ ਕੀਤਾ ਗ੍ਰਿਫਤਾਰ
ਏਐਸ ਕੰਪਨੀ ਦੇ ਲੁਧਿਆਣਾ ਦੇ ਪ੍ਰੀਤ ਸਿਨੇਮਾ ਮਾਡਲ ਟਾਊਨ ਅਤੇ ਗਿੱਲ ਰੋਡ ‘ਤੇ ਸ਼ਰਾਬ ਦੇ ਠੇਕੇ ਹਨ। ਸੰਦੀਪ ਨੇ 15 ਨਵੰਬਰ 2022 ਨੂੰ ਲੁਧਿਆਣਾ ‘ਚ ਅਕਸ਼ੈ ਦੇ ਨਾਂ ਦਾ ਖੁਲਾਸਾ ਕੀਤਾ ਸੀ, NCB (ਨੈਸ਼ਨਲ ਨਾਰਕੋਟਿਕਸ ਕੰਟਰੋਲ ਬਿਊਰੋ) ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੰਦੀਪ ਸਿੰਘ ਉਰਫ ਦੀਪੂ ਵੱਡੇ ਪੱਧਰ ‘ਤੇ ਹੈਰੋਇਨ ਦੀ ਤਸਕਰੀ ਕਰਦਾ ਹੈ। ਟੀਮ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਜਗਦੀਸ਼ ਨਗਰ ਫਲਾਈਓਵਰ ਤੋਂ 20.326 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਡਰੱਗ ਮਨੀ ਵੀ ਮਿਲੀ ਸੀ, ਟੀਮ ਨੂੰ ਨਸ਼ੀਲੇ ਪਾਊਡਰ ਸਮੇਤ ਵਿਦੇਸ਼ੀ ਪੈਸਾ ਅਤੇ ਹੋਰ ਸਾਮਾਨ ਮਿਲਿਆ ਸੀ। ਸੰਦੀਪ ਨੇ ਪੁੱਛਗਿੱਛ ਦੌਰਾਨ ਸ਼ਰਾਬ ਕਾਰੋਬਾਰੀ ਅਕਸ਼ੈ ਛਾਬੜਾ ਦਾ ਨਾਂ ਲਿਆ ਸੀ। ਅਕਸ਼ੈ ਛਾਬੜਾ ਅਤੇ ਉਸ ਦੇ ਸਾਥੀ ਗੌਰਵ ਗੋਰਾ ਉਰਫ ਅਜੈ ਦੋਵਾਂ ਨੂੰ ਟੀਮ ਨੇ 24 ਨਵੰਬਰ 2022 ਨੂੰ ਜੈਪੁਰ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਹਾਈਕੋਰਟ ਨੇ ਸ਼ਰਾਬ ਠੇਕਿਆਂ ਦੀ ਅਲਾਟਮੈਂਟ ’ਤੇ ਲਾਈ ਰੋਕ
ਹਾਈਕੋਰਟ ਨੇ ਸ਼ਰਾਬ ਠੇਕਿਆਂ ਦੀ ਅਲਾਟਮੈਂਟ ’ਤੇ ਲਾਈ ਰੋਕ
ਚੰਡੀਗੜ੍ਹ। ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਆਬਕਾਰੀ ਨੀਤੀ ਨੂੰ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ’ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਠੇਕਿਆਂ ਦੀ ਅਲਾਟਮੈਂਟ ਹੁਣ ਇਨ੍ਹਾਂ ਪਟੀਸ਼ਨਾਂ ਦੀ ਸੁਣਵਾਈ ’ਤੇ ਨਿਰਭਰ ਕਰੇਗੀ। ਇਹ ਨੀਤੀ 1 ਜੁਲਾਈ ਤੋਂ ਲਾਗੂ ਹੋਣੀ ਹੈ। ਹਾਈ ਕੋਰਟ ਨੇ ਇਹ ਫੈਸਲਾ ਨਵੀਂ ਆਬਕਾਰੀ ਨੀਤੀ ਵਿਰੁੱਧ ਦਾਇਰ 4 ਪਟੀਸ਼ਨਾਂ ਦੀ ਸੁਣਵਾਈ ਦੌਰਾਨ ਦਿੱਤਾ। ਇਸ ਸਬੰਧੀ ਹੁਣ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਗਿਆ ਹੈ।
ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਸ਼ਰਾਬ ਦੇ ਕਾਰੋਬਾਰ ’ਚ ਏਕਾਧਿਕਾਰ ਨੂੰ ਬੜ੍ਹਾਵਾ ਦੇਣ ਦਾ ਦੋਸ਼ ਹੈ। ਇਸ ਲਈ ਇਸ ਨੀਤੀ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਜੇਕਰ ਨੀਤੀ ਬੰਦ ਹੋ ਗਈ ਤਾਂ ਪੰਜਾਬ ਦੇ ਲੋਕਾਂ ਦੀਆਂ ਸਸਤੀ ਸ਼ਰਾਬ ਮਿਲਣ ਦੀਆਂ ਆਸਾਂ ’ਤੇ ਪਾਣੀ ਫਿਰ ਜਾਵੇਗਾ। ਇਹ ਨੀਤੀ 1 ਜੁਲਾਈ ਤੋਂ ਲਾਗੂ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਚੰਡੀਗੜ੍ਹ ਤੋਂ ਸਸਤੀ ਬੀਅਰ ਅਤੇ ਹਰਿਆਣਾ ਤੋਂ ਸਸਤੀ ਸ਼ਰਾਬ ਮਿਲੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪਿੰਡ ਵਾਸੀਆਂ ਨੇ ਠੇਕੇ ‘ਚ ਮੌਜੂਦ ਸ਼ਰਾਬ ਦੀਆਂ ਬੋਤਲਾਂ ਬਾਹਰ ਸੁੱਟ ਦਿੱਤੀਆਂ
ਅਜੀਤਵਾਲ, (ਕਿਰਨ ਰੱਤੀ)। ਪਿੰਡ ਅਜੀਤਵਾਲ ਦੀਆਂ ਔਰਤਾਂ ਤੇ ਮਰਦਾਂ ਵੱਲੋਂ ਅਬਾਦੀ ਵਾਲੇ ਖੇਤਰ ‘ਚ ਖੁੱਲ੍ਹੇ ਸ਼ਰਾਬ ਦੇ ਠੇਕੇ ‘ਚੋਂ ਸ਼ਰਾਬ ਦੀਆਂ ਬੋਤਲਾਂ ਚੁੱਕ ਕੇ ਬਾਹਰ ਸੁੱਟਣ ਦਾ ਸਮਾਚਾਰ ਹੈ ਜਾਣਕਾਰੀ ਅਨੁਸਾਰ ਸਥਾਨਕ ਪਿੰਡ ‘ਚ ਬੀਤੇ ਦਿਨ ਖੁੱਲ੍ਹੇ ਸ਼ਰਾਬ ਦੇ ਠੇਕੇ ਦੀ ਬ੍ਰਾਂਚ ਨੂੰ ਪਿੰਡ ਵਾਸੀਆਂ ਨੇ ਜਿੰਦਰਾ ਲਾ ਕੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਸੀ। ਇਸ ਦੇ ਬਾਵਜੂਦ ਅੱਜ ਠੇਕੇਦਾਰ ਵੱਲੋਂ ਪਹਿਲਾਂ ਵਾਂਗ ਹੀ ਸ਼ਾਮ ਸਮੇਂ ਠੇਕੇ ਦੀ ਬ੍ਰਾਂਚ ‘ਤੇ ਸ਼ਰਾਬ ਦੀ ਵਿਕਰੀ ਚਾਲੂ ਕੀਤੀ ਗਈ। (Liquor Contracts)
ਜਿਸ ਤੋਂ ਖਫਾ ਹੋਈਆਂ ਪਿੰਡ ਦੀਆਂ ਔਰਤਾਂ ਸਰਬਜੀਤ ਕੌਰ, ਸੁਰਜੀਤ ਕੌਰ, ਬੀਬੀ ਲੱਖੀ, ਗਿਆਨ ਕੌਰ, ਮਨਜੀਤ ਕੌਰ ਤੇ ਹਾਜ਼ਰ ਮਰਦਾਂ ਨੇ ਠੇਕੇ ‘ਚ ਮੌਜੂਦ ਕਰਿੰਦਿਆਂ ਨੂੰ ਇੱਕ ਘੰਟੇ ਦੀ ਚਿਤਾਵਨੀ ਦਿੱਤੀ ਜਿਸ ਨੂੰ ਕਰਿੰਦਿਆਂ ਵੱਲੋਂ ਅਣਗੌਲਿਆ ਕਰਨ ‘ਤੇ ਪਿੰਡ ਵਾਸੀਆਂ ਨੇ ਠੇਕੇ ‘ਚ ਮੌਜੂਦ ਸ਼ਰਾਬ ਦੀਆਂ ਬੋਤਲਾਂ ਬਾਹਰ ਸੁੱਟ ਦਿੱਤੀਆਂ ਮੌਕੇ ‘ਤੇ ਮੌਜੂਦ ਥਾਣਾ ਮੁਖੀ ਐੱਸਐੱਚਓ ਰਵਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਠੇਕੇ ਨੂੰ ਬੰਦ ਕਰਵਾ ਦਿੱਤਾ ਹੈ ਤੇ ਇਸ ਨਾਲ ਸਬੰਧਿਤ ਐਕਸਾਈਜ਼ ਮਹਿਕਮੇ ਨਾਲ ਗੱਲਬਾਤ ਕਰਕੇ ਇਸ ਦਾ ਕੋਈ ਹੱਲ ਕੀਤਾ ਜਾਵੇਗਾ। ਇਸ ਸਮੇਂ ਸਾਬਕਾ ਸਰਪੰਚ ਇੰਦਰਜੀਤ ਸਿੰਘ ਰਾਜਾ, ਭਜਨ ਸਿੰਘ ਕੈਸ਼ੀਅਰ, ਨਿਰਮਲ ਸਿੰਘ,  ਹਰਬੰਸ ਸਿੰਘ, ਮਹਿੰਦਰ ਸਿੰਘ, ਹਰਦਿਆਲ ਆਦਿ ਹਾਜਰ ਸਨ।
ਠੇਕਾ ਹਟਵਾਉਣ ਲਈ ਕੀਤਾ ਪ੍ਰਦਰਸ਼ਨ
ਬਸਪਾ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
ਸੱਚ ਕਹੂੰ ਨਿਊਜ਼, ਸਰਸਾ:ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਇਕਾਈ ਨੇ ਪਿੰਡ ਖਾਈ ਸ਼ੇਰਗੜ੍ਹ ‘ਚ ਬਣੇ ਸ਼ਰਾਬ ਦੇ ਠੇਕੇ ਨੂੰ ਨਾ ਹਟਾਏ ਜਾਣ ਦੇ ਵਿਰੋਧ ‘ਚ ਮੰਗਲਵਾਰ ਨੂੰ ਲਘੂ ਸਕੱਤਰੇਤ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਪ੍ਰਦਰਸ਼ਨ ‘ਚ ਬਸਪਾ ਆਗੂਆਂ ਨਾਲ ਪਿੰਡ ਖਾਈ ਸ਼ੇਰਗੜ੍ਹ ਦੇ ਲੋਕ ਵੀ ਹਾਜ਼ਰ ਸਨ ਧਰਨੇ ‘ਤੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਬਸਪਾ ਜ਼ਿਲ੍ਹਾ ਇੰਚਾਰਜ਼ ਮੂਲਚੰਦ ਰਾਠੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ 26 ਤਾਰੀਖ ਤੱਕ ਠੇਕਾ ਹਟਵਾਉਣ ਦਾ ਅਲਟੀਮੇਟਮ ਦਿੱਤਾ ਸੀ ਪਰ ਠੇਕਾ ਚਲਾਉਣ ਵਾਲਿਆਂ ਨੇ ਢਿੱਲ ਦਿਖਾਉਂਦੇ ਹੋਏ ਹੁਣ ਤੱਕ ਇਸ ਠੇਕੇ ਨੂੰ ਨਹੀਂ ਹਟਾਇਆ ਜਿਸਦੇ ਖਿਲਾਫ਼ ਉਨ੍ਹਾਂ ਨੂੰ ਧਰਨੇ ‘ਤੇ ਬੈਠਣ ਲਹੀ ਮਜ਼ਬੂਰ ਹੋਣਾ ਪਿਆ ਬਸਪਾ ਜ਼ਿਲ੍ਹਾ ਪ੍ਰਧਾਨ ਰਵਿੰਦਰ ਬਾਲਿਆਣ ਨੇ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਇਸ ਠੇਕੇ ਨੂੰ ਨਹੀਂ ਹਟਵਾਉਂਦਾ ਉਦੋਂ ਤੱਕ ਬਸਪਾ ਦੇ ਵਰਕਰ ਤੇ ਪਿੰਡ ਵਾਸੀ ਅਣਮਿੱਥੇ ਸਮੇਂ ਲਈ ਧਰਨੇ ‘ਤੇ ਬੈਠੇ ਰਹਿਣਗੇ ਤੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ਼ ਪ੍ਰਦਰਸ਼ਨ ਕਰਨਗੇ