Jalandhar News - Sach Kahoon Punjabi

Jalandhar News: ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 1746 ਪੁਲਿਸ ਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
Jalandhar News: ਜਲੰਧਰ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ 1746 ਪੁਲਿਸ ਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਸਮਾਗਮ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਰੋਜ਼ਗਾਰ’ ਤਹਿਤ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਹੁਣ ਤੱਕ 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਰਤੀਆਂ ‘ਨੋ ਕੈਸ਼, ਨੋ ਫਰਮਾਇਸ਼’ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਉਮੀਦਵਾਰ ਇਹ ਦੱਸ ਦੇਵੇ ਕਿ ਉਸ ਦੇ ਨੰਬਰ ਵੱਧ ਹੋਣ ਦੇ ਬਾਵਜੂਦ ਉਸ ਨੂੰ ਨੌਕਰੀ ਨਹੀਂ ਮਿਲੀ।

ਸੀਐੱਮ ਮਾਨ ਨੇ ਆਪਣੀ ਸੁਰੱਖਿਆ ਵਿੱਚ ਤਾਇਨਾਤ ਇੱਕ ਮੁਲਾਜ਼ਮ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਉਸ ਦੇ ਪਿੰਡ ਦੀਆਂ ਦੋ ਲੜਕੀਆਂ ਪੰਜਾਬ ਪੁਲਿਸ ਵਿੱਚ ਭਰਤੀ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੜਕੀਆਂ ਦੇ ਮਾਪੇ ਦੂਜਿਆਂ ਦੇ ਘਰਾਂ ਵਿੱਚ ਕੰਮ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਦੇਣ ਵਾਲੇ ਸੂਬਿਆਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਿਰਫ਼ ਸੂਬੇ ਦੀ ਰਾਖੀ ਹੀ ਨਹੀਂ ਕਰਦੀ, ਸਗੋਂ ਦੇਸ਼ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ। ਪੰਜਾਬ ਪੁਲਿਸ ਬੀਐੱਸਐੱਫ ਦੇ ਨਾਲ ਮਿਲ ਕੇ 532 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਦੀ ਰਾਖੀ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਵੀ ਕਹਿੰਦੇ ਹਨ ਕਿ ਪੰਜਾਬ ਪੁਲਿਸ ਸਿਰਫ਼ ਪੰਜਾਬ ਦੀ ਨਹੀਂ, ਸਗੋਂ ਦੇਸ਼ ਦੀ ਵੀ ਪੁਲਿਸ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ 1746 ਪਰਿਵਾਰਾਂ ਦੇ ਘਰਾਂ ਵਿੱਚ ਖੁਸ਼ੀ ਦਾ ਮਾਹੌਲ ਹੋਵੇਗਾ ਅਤੇ ਮਠਿਆਈਆਂ ਵੰਡੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੁਨੀਆ ਦਾ ਪਹਿਲਾ ਸੂਬਾ ਹੈ, ਜਿਸ ਕੋਲ ਆਪਣੀ ਸੜਕ ਸੁਰੱਖਿਆ ਫੋਰਸ ਹੈ। ਉਨ੍ਹਾਂ ਦੱਸਿਆ ਕਿ ਹਰ 30 ਕਿਲੋਮੀਟਰ ’ਤੇ ਸੜਕ ਸੁਰੱਖਿਆ ਫੋਰਸ ਦੀ ਇੱਕ ਗੱਡੀ ਤਾਇਨਾਤ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੜਕ ਸੁਰੱਖਿਆ ਫੋਰਸ ਦੀ ਚਰਚਾ ਕੀਨੀਆ ਦੇ ਨੈਰੋਬੀ ਤੱਕ ਹੋ ਚੁੱਕੀ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਸੰਸਦ ਵਿੱਚ ਸੜਕ ਹਾਦਸਿਆਂ ਦੌਰਾਨ ਜਾਨਾਂ ਬਚਾਉਣ ਲਈ ਪੰਜਾਬ ਦੀ ਸੜਕ ਸੁਰੱਖਿਆ ਫੋਰਸ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰ ਚੁੱਕੇ ਹਨ। ਸੀਐੱਮ ਮਾਨ ਨੇ ਦਾਅਵਾ ਕੀਤਾ ਕਿ ਇਹ ਫੋਰਸ ਸਾਲਾਨਾ ਲਗਭਗ 2700 ਜਾਨਾਂ ਬਚਾ ਰਹੀ ਹੈ।

ਇਹ ਵੀ ਪੜ੍ਹੋ: Punjab Electricity Bill: ਪੰਜਾਬੀਓ! ਕੀ ਤਹਾਡਾ ਵੀ ਆਇਆ ਐ ਵੱਡਾ ਬਿਜਲੀ ਬਿੱਲ?, ਸਰਕਾਰ ਨੇ ਦਿੱਤਾ ਰਾਹਤ ਭਰਿਆ ਮੌਕਾ, ਇਸ ਦਿਨ ਤੱਕ ਕਰੋ ਅਪਲਾਈ

ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਕਰਤਾਰਪੁਰ ਦੇ ਕਾਹਲਵਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਵਿੱਚ ਵੀ ਸ਼ਾਮਲ ਹੋਣਗੇ। ਇਸ ਨੂੰ ਲੈ ਕੇ ਜਲੰਧਰ ਦਿਹਾਤੀ ਪੁਲਿਸ ਵੱਲੋਂ ਵੀਵੀਆਈਪੀ ਸੁਰੱਖਿਆ, ਆਉਣ-ਜਾਣ ਵਾਲੇ ਰਸਤਿਆਂ, ਐਂਟਰੀ ਅਤੇ ਐਗਜ਼ਿਟ ਪੁਆਇੰਟਾਂ, ਪਾਰਕਿੰਗ, ਪੁਲਿਸ ਤਾਇਨਾਤੀ, ਟ੍ਰੈਫਿਕ ਡਾਇਵਰਸ਼ਨ ਅਤੇ ਐਮਰਜੈਂਸੀ ਰਿਸਪਾਂਸ ਸਿਸਟਮ ਦੀ ਸਮੀਖਿਆ ਕੀਤੀ ਗਈ।

ਅਧਿਕਾਰੀਆਂ ਨੂੰ ਪ੍ਰੋਗਰਾਮ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ, ਪ੍ਰਭਾਵਸ਼ਾਲੀ ਐਕਸੈੱਸ ਕੰਟਰੋਲ, ਸੁਚਾਰੂ ਟ੍ਰੈਫਿਕ ਪ੍ਰਬੰਧਨ ਅਤੇ ਭੀੜ ਨੂੰ ਢੰਗ ਨਾਲ ਸੰਭਾਲਣ ਲਈ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ 70 ਹਜ਼ਾਰ ਤੋਂ ਵੱਧ ਸਮੱਗਲਰਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਹ ਇਹ ਨਹੀਂ ਕਹਿੰਦੇ ਕਿ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ, ਪਰ ਹਾਲਾਤ ਹੌਲੀ-ਹੌਲੀ ਸੁਧਰ ਰਹੇ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਅਤੇ ਮਕਾਨ ਵੀ ਢਾਹੇ ਗਏ ਹਨ। ਨਵੇਂ ਭਰਤੀ ਹੋਏ ਪੁਲਿਸ ਜਵਾਨਾਂ ਨੂੰ ਸੰਬੋਧਨ ਕਰਦਿਆਂ ਸੀਐੱਮ ਮਾਨ ਨੇ ਕਿਹਾ ਕਿ ਅੱਜ ਤੋਂ ਉਨ੍ਹਾਂ ਦੀ ਡਿਊਟੀ ਸ਼ੁਰੂ ਹੋ ਰਹੀ ਹੈ ਅਤੇ ਉਹ ਆਪਣੀ ਡਿਊਟੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ, ਕਿਉਂਕਿ ਲੋਕਾਂ ਨੂੰ ਉਨ੍ਹਾਂ ਤੋਂ ਵੱਡੀਆਂ ਉਮੀਦਾਂ ਹਨ।

Jalandhar Road Accident: ਜਲੰਧਰ ’ਚ ਤੇਜ਼ ਰਫ਼ਤਾਰ ਸਕਾਰਪੀਓ ਦੀ ਟੱਕਰ, ਮਹਿਲਾ ਤੇ ਬੱਚੀ ਗੰਭੀਰ ਜ਼ਖ਼ਮੀ
ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ਦੀ ਮੁਸਲਿਮ ਕਾਲੋਨੀ ’ਚ ਮੰਗਲਵਾਰ ਰਾਤ ਨੂੰ ਤੇਜ਼ ਰਫ਼ਤਾਰ ਸਕਾਰਪੀਓ ਦੀ ਲਪੇਟ ਵਿੱਚ ਆਉਣ ਕਾਰਨ ਸੜਕ ਕਿਨਾਰੇ ਖੜ੍ਹੀ ਇੱਕ ਮਹਿਲਾ ਤੇ ਬੱਚੀ ਗੰਭੀਰ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਸਕਾਰਪੀਓ ਚਾਲਕ ਗੱਡੀ ਨੂੰ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ। ਸੂਚਨਾ ਮਿਲਣ ’ਤੇ ਥਾਣਾ ਰਾਮਾਮੰਡੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਸਕਾਰਪੀਓ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਜ਼ਖ਼ਮੀ ਮਹਿਲਾ ਦੇ ਸਹੁਰੇ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਸਬਜ਼ੀ ਲੈਣ ਲਈ ਬਾਜ਼ਾਰ ਗਈ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਸਕਾਰਪੀਓ ਤੇ ਉਸ ਦੇ ਪਿੱਛੇ ਆ ਰਹੀ ਫਾਰਚੂਨਰ ਕਾਰ ਵਿਚਕਾਰ ਪਿੱਛਾ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਚਾਲਕ ਨੇ ਗੱਡੀ ਤੋਂ ਆਪਣਾ ਕੰਟਰੋਲ ਗੁਆ ਦਿੱਤਾ ਤੇ ਸੜਕ ਕਿਨਾਰੇ ਖੜ੍ਹੀ ਉਨ੍ਹਾਂ ਦੀ ਨੂੰਹ ਤੇ ਬੱਚੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਈਆਂ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਦੋਵਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ। ਥਾਣਾ ਰਾਮਾਮੰਡੀ ਦੇ ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਮੁਸਲਿਮ ਕਾਲੋਨੀ ’ਚ ਇੱਕ ਮਹਿਲਾ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਕਾਰਪੀਓ ਨੂੰ ਕਬਜ਼ੇ ’ਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। Road Accident

ਇਹ ਵੀ ਪੜ੍ਹੋ : Punjab News: ਪੰਜਾਬ ਸਰਕਾਰ ਨੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਵਾਧੇ ਨੂੰ ਦਿੱਤੀ ਮਨਜ਼ੂਰੀ

Jalandhar News: ਜਲੰਧਰ ’ਚ 21 ਸਾਲਾ ਲੜਕੀ ਨੇ ਕੀਤੀ ਖੁਦਕੁਸ਼ੀ
ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ਹਾਈਟਸ ’ਚ ਇੱਕ 21 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੁਲਿਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਪੂਰੀ ਕੀਤੀ। ਘਟਨਾ 22 ਅਗਸਤ ਦੀ ਦੇਰ ਸ਼ਾਮ ਦੀ ਹੈ। ਪੁਲਿਸ ਦੀ ਮੁੱਢਲੀ ਜਾਂਚ ’ਚ ਮਾਮਲਾ ਖੁਦਕੁਸ਼ੀ ਦਾ ਲੱਗ ਰਿਹਾ ਹੈ, ਹਾਲਾਂਕਿ ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਨੇ ਪੁਲਿਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਮਹਕਪ੍ਰੀਤ ਅਚਾਨਕ ਇਮਾਰਤ ਤੋਂ ਹੇਠਾਂ ਡਿੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਮੁਤਾਬਕ ਮਹਕਪ੍ਰੀਤ ਬੀਏ ਫਾਈਨਲ ਸਾਲ ਦੀ ਪੜ੍ਹਾਈ ਕਰ ਰਹੀ ਸੀ ਤੇ ਡਿਪ੍ਰੈਸ਼ਨ ਲਈ ਦਵਾਈ ਵੀ ਲੈ ਰਹੀ ਸੀ। ਪਰਿਵਾਰ ਦਾ ਕਹਿਣਾ ਹੈ ਕਿ ਸਵੇਰੇ ਸੈਰ ਕਰਦੇ ਸਮੇਂ ਉਹ ਇਮਾਰਤ ਦੀ ਬਾਲਕਨੀ ਵੱਲ ਗਈ, ਜਿੱਥੋਂ ਉਹ ਹੇਠਾਂ ਡਿੱਗ ਗਈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਨੂੰ ਲੈ ਕੇ ਪੁਲਿਸ ਵੱਲੋਂ ਜਾਂਚ ਜਾਰੀ ਹੈ। ਥਾਣਾ ਸਦਰ ਦੇ ਐੱਸਐੱਚਓ ਸੰਜੀਵ ਸੂਰੀ ਨੇ ਦੱਸਿਆ ਕਿ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕੀਤੀ ਹੈ। ਮੁੱਢਲੀ ਜਾਂਚ ’ਚ ਲੱਗਦਾ ਹੈ ਕਿ ਲੜਕੀ ਨੇ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ। ਐੱਸਐੱਚਓ ਮੁਤਾਬਕ ਪੁਲਿਸ ਨੇ ਮੌਕੇ ਦੀ ਜਾਂਚ ਕੀਤੀ, ਪਰ ਉੱਥੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮਾਮਲੇ ’ਚ ਅਗਲੀ ਕਾਰਵਾਈ ਕੀਤੀ ਜਾਵੇਗੀ। Jalandhar News

ਇਹ ਵੀ ਪੜ੍ਹੋ : Pathankot Police: ਪਠਾਨਕੋਟ ਪੁਲਿਸ ਦਾ ਲਮੀਨੀ ਇਲਾਕੇ ’ਚ ਕਾਸੋ ਆਪ੍ਰੇਸ਼ਨ, ਘਰਾਂ ਤੋਂ ਲੈ ਕੇ ਵਾਹਨਾਂ ਤੱਕ ਚੈਕਿੰਗ

Crime News: ਜਾਇਦਾਦ ਵਿਵਾਦ ’ਚ ਅਪਾਹਜ ਭਰਾ ਦਾ ਕਤਲ, ਪਤੀ-ਪਤਨੀ ਗ੍ਰਿਫ਼ਤਾਰ
ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਥਾਣਾ ਸਦਰ ਪੁਲਿਸ ਨੇ ਕਤਲ ਦੇ ਇੱਕ ਮਾਮਲੇ ਨੂੰ ਮਹਿਜ਼ 24 ਘੰਟਿਆਂ ਦੇ ਅੰਦਰ ਸੁਲਝਾਉਂਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਘਰੇਲੂ ਜਾਇਦਾਦ ਦੀ ਵੰਡ ਨੂੰ ਲੈ ਕੇ ਹੋਏ ਵਿਵਾਦ ’ਚ ਇੱਕ ਵਿਅਕਤੀ ਨੇ ਆਪਣੀ ਪਤਨੀ ਨਾਲ ਮਿਲ ਕੇ ਆਪਣੇ ਹੀ 35 ਸਾਲਾ ਅਪਾਹਜ ਛੋਟੇ ਭਰਾ ਦਾ ਕਤਲ ਕਰ ਦਿੱਤਾ। ਪੁਲਿਸ ਨੇ ਵਾਰਦਾਤ +ਚ ਵਰਤਿਆ ਗਿਆ ਸਾਮਾਨ ਵੀ ਬਰਾਮਦ ਕਰ ਲਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ-2 ਮਾਧਵੀ ਸ਼ਰਮਾ ਨੇ ਦੱਸਿਆ ਕਿ ਡੀਸੀਪੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਸੰਜੀਵ ਕੁਮਾਰ ਤੇ ਪੁਲਿਸ ਟੀਮ ਨੇ ਇਹ ਕਾਰਵਾਈ ਕੀਤੀ। ਇਹ ਘਟਨਾ ਜਲੰਧਰ ਦੇ ਧਰਮਪੁਰਾ ਆਬਾਦੀ (ਖਾਂਬੜਾ) ਇਲਾਕੇ ਦੀ ਹੈ। ਇੱਥੇ ਰਹਿਣ ਵਾਲੇ ਸੋਹਾਂਗ ਉਰਫ਼ ਭੋਲਾ, ਪੁੱਤਰ ਸਵਰਗੀ ਪ੍ਰੀਤਮ ਦਾਸ, ਦਾ ਆਪਣੇ 35 ਸਾਲਾ ਅਪਾਹਜ ਛੋਟੇ ਭਰਾ ਟਹਿਲ ਦਾਸ ਨਾਲ ਘਰੇਲੂ ਜਾਇਦਾਦ ਦੀ ਵੰਡ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸੇ ਵਿਵਾਦ ਦੇ ਚਲਦਿਆਂ ਸੋਹਾਂਗ ਨੇ ਆਪਣੀ ਪਤਨੀ ਕਮਲਜੀਤ ਕੌਰ ਨਾਲ ਮਿਲ ਕੇ ਟਹਿਲ ਦਾਸ ’ਤੇ ਤੇਜ਼ਧਾਰ ਹਥਿਆਰ, ਡੰਡੇ ਤੇ ਇੱਟਾਂ ਨਾਲ ਹਮਲਾ ਕਰ ਦਿੱਤਾ। ਹਮਲੇ ’ਚ ਟਹਿਲ ਦਾਸ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।

ਵਾਰਦਾਤ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਟਹਿਲ ਦਾਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਮਾਤਾ ਹਰਬੰਸ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਦਰ ’ਚ ਮੁਲਜ਼ਮ ਸੋਹਾਂਗ ਉਰਫ਼ ਭੋਲਾ ਤੇ ਉਸ ਦੀ ਪਤਨੀ ਕਮਲਜੀਤ ਕੌਰ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਮਾਮਲਾ ਦਰਜ ਹੋਣ ਤੋਂ ਬਾਅਦ ਇੰਸਪੈਕਟਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤੁਰੰਤ ਛਾਪੇਮਾਰੀ ਸ਼ੁਰੂ ਕੀਤੀ ਤੇ 24 ਘੰਟਿਆਂ ਦੇ ਅੰਦਰ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਵਾਰਦਾਤ ’ਚ ਵਰਤਿਆ ਖੂਨ ਨਾਲ ਲਿਬੜਿਆ ਇੱਕ ਡੰਡਾ, ਇੱਕ ਟੁੱਟੀ ਹੋਈ ਕਰਦ (ਤੇਜ਼ਧਾਰ ਹਥਿਆਰ), ਖੂਨ ਨਾਲ ਲਿਬੜੀ ਸੀਮੈਂਟ ਦੀ ਇੱਕ ਇੱਟ ਤੇ ਇੱਕ ਆਟੋ ਰਿਕਸ਼ਾ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ। Crime News

ਇਹ ਵੀ ਪੜ੍ਹੋ : Respiratory Health: ਸਾਹ ਦੀ ਸਿਹਤ ਦਾ ਰੱਖੋ ਧਿਆਨ, ਧੂੜ ਤੇ ਧੂੰਏਂ ਤੋਂ ਬਚਾਅ ਨਾਲ ਅਪਣਾਓ ਇਹ ਸੌਖੇ ਤਰੀਕੇ

Jalandhar Police: ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲਿਸ ਨੇ ਵਧਾਈ ਸੁਰੱਖਿਆ, ਥਾਂ-ਥਾਂ ਨਾਕਾਬੰਦੀ ਤੇ ਚੈਕਿੰਗ
c: ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਆਜ਼ਾਦੀ ਦਿਵਸ 2026 ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ, ਪੀਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਚੈਕਿੰਗ, ਨਾਕਾਬੰਦੀ, ਗਸ਼ਤ ਤੇ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਖੁਦ ਜ਼ਮੀਨੀ ਪੱਧਰ ’ਤੇ ਸੁਰੱਖਿਆ ਪ੍ਰਬੰਧਾਂ, ਪੁਲਿਸ ਤਾਇਨਾਤੀ ਤੇ ਚੈਕਿੰਗ ਮੁਹਿੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਅਧਿਕਾਰੀਆਂ ਤੇ ਟੀਮਾਂ ਨੂੰ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਚੌਕਸੀ ਰੱਖਣ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਜਲੰਧਰ ਦਿਹਾਤੀ ਦੇ ਸਾਰੇ ਸਬ-ਡਵੀਜ਼ਨਾਂ ’ਚ ਪੁਲਿਸ ਦੀ ਮੌਜੂਦਗੀ ਵਧਾਈ ਗਈ ਹੈ। ਕਰਤਾਰਪੁਰ, ਨਕੋਦਰ, ਫਿਲੌਰ, ਸ਼ਾਹਕੋਟ ਤੇ ਆਦਮਪੁਰ ਇਲਾਕਿਆਂ ’ਚ ਵਿਸ਼ੇਸ਼ ਨਾਕਾਬੰਦੀ ਤੇ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ਇਨ੍ਹਾਂ ਮੁਹਿੰਮਾਂ ਦੀ ਨਿਗਰਾਨੀ ਡੀਐੱਸਪੀ ਨਰਿੰਦਰ ਸਿੰਘ ਔਜਲਾ, ਡੀਐੱਸਪੀ ਓਂਕਾਰ ਸਿੰਘ ਬਰਾੜ, ਡੀਐੱਸਪੀ ਭਾਰਤ ਮਸੀਹ ਲੱਧੜ, ਡੀਐੱਸਪੀ ਸਰਵਣ ਸਿੰਘ ਬੱਲ ਤੇ ਡੀਐੱਸਪੀ ਰਾਜੀਵ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਵੱਲੋਂ ਮੁੱਖ ਬਾਜ਼ਾਰਾਂ, ਭੀੜ-ਭਾੜ ਵਾਲੇ ਇਲਾਕਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਧਾਰਮਿਕ ਸਥਾਨਾਂ ਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਦਾਖਲਾ ਤੇ ਨਿਕਾਸ ਮਾਰਗਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਤੇ ਸ਼ੱਕੀ ਵਿਅਕਤੀਆਂ ਦੀ ਤਸਦੀਕ ਕੀਤੀ ਜਾ ਰਹੀ ਹੈ। ਆਜ਼ਾਦੀ ਦਿਵਸ ਦੇ ਮੱਦੇਨਜ਼ਰ ਰਾਤ ਸਮੇਂ ਨਾਈਟ ਡੋਮੀਨੇਸ਼ਨ ਮੁਹਿੰਮ ਨੂੰ ਵੀ ਤੇਜ਼ ਕੀਤਾ ਗਿਆ ਹੈ। ਪੁਲਿਸ ਵੱਲੋਂ ਸੰਵੇਦਨਸ਼ੀਲ ਇਲਾਕਿਆਂ ’ਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਤੇ ਸਮਾਜ ਵਿਰੋਧੀ ਤੇ ਅਪਰਾਧਿਕ ਤੱਤਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। Jalandhar News

ਇਹ ਵੀ ਪੜ੍ਹੋ : Canada Murder Case: ਕੈਨੇਡਾ ’ਚ ਹਿਮਾਂਸ਼ੀ ਖੁਰਾਨਾ ਕਤਲ ਮਾਮਲੇ ’ਚ ਵੱਡਾ ਅਪਡੇਟ, 8 ਮਹੀਨੇ ਬਾਅਦ ਮੁਲਜ਼ਮ ਗ੍ਰਿਫ਼ਤਾਰ

ਇਸ ਤੋਂ ਇਲਾਵਾ ਇਮਰਜੈਂਸੀ ਰਿਸਪਾਂਸ ਵਹੀਕਲਜ਼ ਨੂੰ 24 ਘੰਟੇ ਜ਼ਿਲ੍ਹੇ ’ਚ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ’ਚ ਲੋਕਾਂ ਤੱਕ ਤੁਰੰਤ ਪੁਲਿਸ ਸਹਾਇਤਾ ਪਹੁੰਚਾਈ ਜਾ ਸਕੇ। ਜਲੰਧਰ ਦਿਹਾਤੀ ਪੁਲਿਸ ਨੇ ਆਮ ਲੋਕਾਂ ਨੂੰ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਚੇਤ ਤੇ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਐਮਰਜੈਂਸੀ ਪੁਲਿਸ ਸਹਾਇਤਾ ਲਈ 112 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਆਜ਼ਾਦੀ ਦਿਵਸ ਨੂੰ ਸ਼ਾਂਤਮਈ ਤੇ ਸੁਰੱਖਿਅਤ ਮਾਹੌਲ ’ਚ ਮਨਾਉਣ ਲਈ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਗਏ ਹਨ। ਜਲੰਧਰ ਦਿਹਾਤੀ ਪੁਲਿਸ ਕਾਨੂੰਨ-ਵਿਵਸਥਾ ਕਾਇਮ ਰੱਖਣ ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਮੁਸਤੈਦ ਹੈ।

Road Accident: ਜਲੰਧਰ ’ਚ ਭਿਆਨਕ ਹਾਦਸਾ, ਖਰਾਬ ਬੱਸ ਨੂੰ ਬਚਾਉਂਦੇ ਸਮੇਂ ਕੰਟੇਨਰ ਤੇ ਟਿੱਪਰ ਦੀ ਟੱਕਰ
ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ’ਚ ਵੀਰਵਾਰ ਨੂੰ ਖਰਾਬ ਖੜ੍ਹੀ ਬੱਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਪਿੱਛੋਂ ਆ ਰਹੇ ਕੰਟੇਨਰ ਤੇ ਟਿੱਪਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਟਿੱਪਰ ਫਲਾਈਓਵਰ ਦੀ ਰੇਲਿੰਗ ਤੋੜਦਾ ਹੋਇਆ ਹੇਠਾਂ ਡਿੱਗ ਕੇ ਪਲਟ ਗਿਆ। ਹਾਦਸੇ ’ਚ ਟਿੱਪਰ ਚਾਲਕ ਦਾ ਹੱਥ ਫਰੈਕਚਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਪੁਲਿਸ ਨੇ ਕਰੇਨ ਦੀ ਮਦਦ ਨਾਲ ਨੁਕਸਾਨੀ ਵਾਹਨਾਂ ਨੂੰ ਹਟਵਾ ਕੇ ਆਵਾਜਾਈ ਨੂੰ ਮੁੜ ਸੁਚਾਰੂ ਕਰਵਾਇਆ। ਜਾਣਕਾਰੀ ਅਨੁਸਾਰ ਇਹ ਹਾਦਸਾ ਜੇਸੀ ਰਿਸੋਰਟ ਨੇੜੇ ਫਲਾਈਓਵਰ ’ਤੇ ਵਾਪਰਿਆ। ਇੱਕ ਬੇਕਾਬੂ ਟਿੱਪਰ ਫਲਾਈਓਵਰ ਤੋਂ ਹੇਠਾਂ ਜਾ ਡਿੱਗਿਆ ਤੇ ਪਲਟ ਗਿਆ।

ਹਾਦਸੇ ਦੌਰਾਨ ਰਾਹਗੀਰ ਵਾਲ-ਵਾਲ ਬਚ ਗਏ। ਘਟਨਾ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਤੇ ਹਾਈਵੇ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਟਿੱਪਰ ਚਾਲਕ ਦਿਲਜਿੰਦਰ ਸਿੰਘ ਨੇ ਦੱਸਿਆ ਕਿ ਫਲਾਈਓਵਰ ’ਤੇ ਨਨਕਾਣਾ ਸਾਹਿਬ ਨਾਂਅ ਦੀ ਇੱਕ ਬੱਸ ਕਾਫ਼ੀ ਸਮੇਂ ਤੋਂ ਖਰਾਬ ਹਾਲਤ ’ਚ ਖੜ੍ਹੀ ਸੀ। ਉਸ ਦਾ ਕਹਿਣਾ ਹੈ ਕਿ ਬੱਸ ਚਾਲਕ ਵੱਲੋਂ ਸੁਰੱਖਿਆ ਲਈ ਕੋਈ ਰਿਫਲੈਕਟਰ ਜਾਂ ਚੇਤਾਵਨੀ ਸੰਕੇਤ ਨਹੀਂ ਲਾਏ ਗਏ ਸਨ। ਇਸ ਦੌਰਾਨ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਕੰਟੇਨਰ ਨੇ ਖੜ੍ਹੀ ਬੱਸ ਨੂੰ ਟੱਕਰ ਮਾਰ ਦਿੱਤੀ।

Read Also : Coimbatore Blast: ਕੋਇੰਬਟੂਰ ਧਮਾਕੇ ਮਾਮਲੇ ’ਚ ਈਡੀ ਨੇ ਦੇਸ਼ ਭਰ ’ਚ 16 ਥਾਵਾਂ ’ਤੇ ਕੀਤੀ ਛਾਪੇਮਾਰੀ

ਕੰਟੇਨਰ ਦੀ ਟੱਕਰ ਤੋਂ ਬਾਅਦ ਪਿੱਛੇ ਆ ਰਿਹਾ ਟਿੱਪਰ ਵੀ ਬੇਕਾਬੂ ਹੋ ਕੇ ਬੱਸ ਨਾਲ ਜਾ ਟਕਰਾਇਆ। ਸੰਤੁਲਨ ਵਿਗੜਨ ਕਾਰਨ ਟਿੱਪਰ ਫਲਾਈਓਵਰ ਦੀ ਰੇਲਿੰਗ ਤੋੜਦਾ ਹੋਇਆ ਹੇਠਾਂ ਡਿੱਗ ਗਿਆ। ਹਾਦਸੇ ’ਚ ਟਿੱਪਰ ਚਾਲਕ ਦਿਲਜਿੰਦਰ ਸਿੰਘ ਦੀ ਬਾਂਹ ’ਤੇ ਗੰਭੀਰ ਸੱਟ ਲੱਗੀ ਤੇ ਉਸ ਦਾ ਹੱਥ ਫਰੈਕਚਰ ਹੋ ਗਿਆ। ਟਿੱਪਰ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਘਟਨਾ ਸਥਾਨ ’ਤੇ ਪਹੁੰਚੀ ਪੁਲਿਸ ਤੇ ਐਸਐਸਐਫ ਦੀ ਟੀਮ ਨੇ ਰਾਹਤ ਕਾਰਜ ਸ਼ੁਰੂ ਕੀਤੇ। ਕਰੇਨ ਦੀ ਮਦਦ ਨਾਲ ਹੇਠਾਂ ਡਿੱਗੇ ਟਿੱਪਰ ਤੇ ਫਲਾਈਓਵਰ ’ਤੇ ਖੜ੍ਹੀ ਖਰਾਬ ਬੱਸ ਨੂੰ ਹਟਾਇਆ ਗਿਆ। ਇਸ ਤੋਂ ਬਾਅਦ ਪ੍ਰਭਾਵਿਤ ਟ੍ਰੈਫਿਕ ਨੂੰ ਮੁੜ ਚਾਲੂ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲਾਪਰਵਾਹੀ ਵਰਤਣ ਵਾਲੇ ਬੱਸ ਚਾਲਕ ਖਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। Road Accident

PM Modi Punjab Visit: ...ਜਦੋਂ ਪ੍ਰੋਟੋਕੋਲ ਤੋੜ ਕੇ ਬੱਚਿਆਂ ਨਾਲ ਰੂਬਰੂ ਹੋਏ ਪੀਐਮ ਮੋਦੀ, ਵਿਦਿਆਰਥਣ ਦੀ ਕੈਪ ’ਤੇ ਦਿੱਤਾ ਆਟੋਗ੍ਰਾਫ਼
PM Modi Punjab Visit: ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜਲੰਧਰ ਵਿੱਚ ਸਕੂਲੀ ਵਿਦਿਆਰਥੀਆਂ ਨਾਲ ਕੁਝ ਸਮਾਂ ਬਿਤਾਇਆ। ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਦੇਸ਼ ਭਰ ਦੇ 75 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਉਦਘਾਟਨ ਕਰਨ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਤੱਕ ਜਾਣ ਵਾਲੀ ਟ੍ਰੇਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਰੇਲਗੱਡੀ ਨੂੰ ਸ਼ੁਰੂ ਕਰਨ ਦੀ ਪੰਜਾਬ ਦਾ ਦਲਿਤ ਭਾਈਚਾਰਾ ਸਾਲਾਂ ਤੋਂ ਮੰਗ ਕਰ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਫਰਵਰੀ ਦੌਰਾਨ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਦਲਿਤਾਂ ਨੂੰ ਇਹ ਰੇਲਗੱਡੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਸੀ।

ਸ਼ੁੱਕਰਵਾਰ ਨੂੰ ਜਦੋਂ ਪ੍ਰਧਾਨ ਮੰਤਰੀ ਇਸ ਨੂੰ ਅੰਦਰੋਂ ਦੇਖਣ ਲਈ ਰੇਲਗੱਡੀ ’ਚ ਚੜ੍ਹੇ ਤਾਂ ਉਸ ’ਚ ਸਵਾਰ ਯਾਤਰੀ ਉਤਸ਼ਾਹਿਤ ਹੋ ਗਏ। ਉਨ੍ਹਾਂ ਦੇ ਉਤਸ਼ਾਹ ਤੇ ਪਿਆਰ ਨੂੰ ਸਵੀਕਾਰ ਕਰਦੇ ਹੋਏ, ਪੀਐਮ ਮੋਦੀ ਨੇ ਯਾਤਰੀਆਂ ਨਾਲ ਰੇਲਗੱਡੀ ਬਾਰੇ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਰੇਲਗੱਡੀ ’ਚ ਯਾਤਰਾ ਕਰਨ ਵਾਲੀਆਂ ਸਕੂਲੀ ਵਿਦਿਆਰਥਣਾਂ ਦੇ ਤਜ਼ਰਬਿਆਂ ਬਾਰੇ ਵੀ ਪੁੱਛਿਆ। ਮਾਹੌਲ ਉਦੋਂ ਭਾਵੁਕ ਹੋ ਗਿਆ ਜਦੋਂ ਇੱਕ ਕੁੜੀ ਨੇ ਪ੍ਰਧਾਨ ਮੰਤਰੀ ਤੋਂ ਆਟੋਗ੍ਰਾਫ ਮੰਗਿਆ, ਪਰ ਉਨ੍ਹਾਂ ਕੋਲ ਨਾ ਤਾਂ ਪੈੱਨ ਸੀ ਤੇ ਨਾ ਹੀ ਪੇਪਰ। ਅਜਿਹੀ ਸਥਿਤੀ ’ਚ, ਪ੍ਰਧਾਨ ਮੰਤਰੀ ਮੋਦੀ ਨੇ ਵਿਦਿਆਰਥਣ ਦੀ ਕੈਪ ਲੈ ਕੇ ਆਪਣੇ ਪੈੱਨ ਨਾਲ ਉਸ ’ਤੇ ਆਟੋਗ੍ਰਾਫ ਦਿੱਤਾ।

Read Also : Women's Hockey World Cup 2026: ਮਹਿਲਾ ਹਾਕੀ ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ, ਸਲੀਮਾ ਟੇਟੇ ਨੂੰ ਸੌਂਪੀ ਗਈ ਕਪਤਾਨੀ

Jalandhar News: ਹਾਈ ਅਲਰਟ ’ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ’ਤੇ ਵਧਾਈ ਸੁਰੱਖਿਆ
Jalandhar News: ਜਲੰਧਰ (ਸੱਚ ਕਹੂੰ ਨਿਊਜ਼)। ਪੀਐਮ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਜਲੰਧਰ ਦੌਰੇ ਤੋਂ ਪਹਿਲਾਂ ਸ਼ਹਿਰ ਭਰ ’ਚ ਸੁਰੱਖਿਆ ਹਾਈ ਅਲਰਟ ’ਤੇ ਹੈ। ਪ੍ਰਧਾਨ ਮੰਤਰੀ ਨਵੀਨੀਕਰਨ ਕੀਤੇ ਗਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਪੰਜਾਬ ਪੁਲਿਸ ਨੇ ਰੇਲਵੇ ਸਟੇਸ਼ਨ, ਸਥਾਨ ਤੇ ਆਲੇ-ਦੁਆਲੇ ਦੇ ਖੇਤਰਾਂ ’ਚ ਬੇਮਿਸਾਲ ਸੁਰੱਖਿਆ ਪ੍ਰਬੰਧ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨਿੱਜੀ ਤੌਰ ’ਤੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਤੇ ਕਈ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀ ਵੀ ਸਨ। ਡੀਜੀਪੀ ਨੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਦੇ ਰੂਟ, ਰੇਲਵੇ ਸਟੇਸ਼ਨ ਤੇ ਸਥਾਨ ਦੀ ਪੂਰੀ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ ਡੌਗ ਸਕੁਐਡ, ਬੰਬ ਨਿਰੋਧਕ ਦਸਤੇ ਤੇ ਭਾਰੀ ਪੁਲਿਸ ਮੌਜ਼ੂਦਗੀ ਤਾਇਨਾਤ ਕੀਤੀ ਗਈ ਹੈ। ਸੁਰੱਖਿਆ ਡਿਊਟੀ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਐਸਐਸਪੀ ਰੈਂਕ ਦੇ ਅਧਿਕਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।

Read Also : Barnala News: ਸਹਿਕਾਰੀ ਸਭਾ ਦਾ ਇੰਸਪੈਕਟਰ 50 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਟ੍ਰੈਫਿਕ ਡਾਇਵਰਸ਼ਨ, ਯਾਤਰੀਆਂ ਲਈ ਐਡਵਾਈਜ਼ਰੀ ਜਾਰੀ

ਸਖ਼ਤ ਸੁਰੱਖਿਆ ਤੇ ਨਾਕਾਬੰਦੀ ਕਾਰਨ, ਰੇਲਵੇ ਸਟੇਸ਼ਨ ਤੇ ਆਲੇ-ਦੁਆਲੇ ਦੇ ਖੇਤਰਾਂ ’ਚ ਦਾਖਲ ਹੋਣ ਤੇ ਜਾਣ ਵਾਲੇ ਯਾਤਰੀਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਜਨਤਾ ਨੂੰ ਸੁਰੱਖਿਆ ਪ੍ਰਬੰਧਾਂ ’ਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ) ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ 17 ਜੁਲਾਈ ਨੂੰ ਦੁਪਹਿਰ 2:00 ਵਜੇ ਤੋਂ ਸ਼ਾਮ 5:30 ਵਜੇ ਤੱਕ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਤੇ ਪਠਾਨਕੋਟ ਨੂੰ ਜੋੜਨ ਵਾਲੇ ਐਨਐਚ-44 ’ਤੇ ਬੇਲੋੜੀ ਯਾਤਰਾ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜਿਨ੍ਹਾਂ ਲੋਕਾਂ ਨੂੰ ਯਾਤਰਾ ਕਰਨੀ ਹੈ, ਉਨ੍ਹਾਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਜਾਂ ਬਾਅਦ ’ਚ ਯਾਤਰਾ ਕਰਨੀ ਚਾਹੀਦੀ ਹੈ। Jalandhar News

ਜਨਤਾ ਦੀ ਸਹੂਲਤ ਦਾ ਵੀ ਰੱਖਿਆ ਜਾਵੇਗਾ ਧਿਆਨ | Jalandhar News

ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੁਪਹਿਰ 3:40 ਵਜੇ ਕਰੀਬ ਜਲੰਧਰ ਪਹੁੰਚਣਗੇ ਤੇ ਲਗਭਗ ਡੇਢ ਘੰਟੇ ਤੱਕ ਸ਼ਹਿਰ ’ਚ ਰਹਿਣਗੇ। ਉਨ੍ਹਾਂ ਕਿਹਾ ਕਿ ਪੁਲਿਸ ਦਾ ਉਦੇਸ਼ ਜਨਤਕ ਆਵਾਜਾਈ ਨੂੰ ਪੂਰੀ ਤਰ੍ਹਾਂ ਸੀਮਤ ਕਰਨਾ ਨਹੀਂ ਹੈ। ਜਿੱਥੇ ਜ਼ਰੂਰੀ ਹੋਵੇ, ਵਾਹਨਾਂ ਨੂੰ ਵਿਕਲਪਿਕ ਰੂਟਾਂ ਵੱਲ ਮੋੜਿਆ ਜਾਵੇਗਾ, ਤੇ ਜਨਤਾ ਨੂੰ ਅਸੁਵਿਧਾ ਨੂੰ ਘੱਟ ਤੋਂ ਘੱਟ ਕਰਨ ਲਈ ਘੱਟੋ-ਘੱਟ ਸਮੇਂ ਲਈ ਆਵਾਜਾਈ ਪਾਬੰਦੀਆਂ ਲਾਗੂ ਕੀਤੀਆਂ ਜਾਣਗੀਆਂ।

Jalandhar News: ਜਲੰਧਰ ਪੁਲਿਸ ਕਮਿਸ਼ਨਰ ਵੱਲੋਂ ਥਾਣਿਆਂ ਦਾ ਅਚਨਚੇਤ ਨਿਰੀਖਣ
Jalandhar Police: ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੇਰ ਰਾਤ ਸ਼ਹਿਰ ਦੇ ਵੱਖ-ਵੱਖ ਪੁਲਿਸ ਥਾਣਿਆਂ ਦਾ ਅਚਨਚੇਤ ਨਿਰੀਖਣ ਕਰਕੇ ਪੁਲਿਸ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਥਾਣਿਆਂ ’ਚ ਰਿਕਾਰਡ ਦੀ ਸੰਭਾਲ, ਸਾਫ਼-ਸਫ਼ਾਈ, ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੌਕਸੀ ਦੀ ਜਾਂਚ ਕੀਤੀ। ਪੁਲਿਸ ਕਮਿਸ਼ਨਰ ਦੇ ਅਚਾਨਕ ਥਾਣਿਆਂ ’ਚ ਪਹੁੰਚਣ ਨਾਲ ਪੁਲਿਸ ਮੁਲਾਜ਼ਮਾਂ ’ਚ ਹਲਚਲ ਮਚ ਗਈ। ਨਿਰੀਖਣ ਦੌਰਾਨ ਉਨ੍ਹਾਂ ਨੇ ਡਿਊਟੀ ’ਤੇ ਮੌਜ਼ੂਦ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

Read Also : Abhishek Sharma: ਅਭਿਸ਼ੇਕ ਸ਼ਰਮਾ ਦੇ ਨਾਂਅ ਤੇ ਤਸਵੀਰ ਦੀ ਬਿਨਾ ਇਜਾਜ਼ਤ ਵਰਤੋਂ ਨਹੀਂ, ਦਿੱਲੀ ਹਾਈਕੋਰਟ ਦਾ ਵੱਡਾ ਹੁਕਮ

ਸਤਿੰਦਰ ਸਿੰਘ ਨੇ ਕਿਹਾ ਕਿ ਇਸ ਨਿਰੀਖਣ ਦਾ ਮੁੱਖ ਮਕਸਦ ਥਾਣਿਆਂ ਦੀ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਤੇ ਪੁਲਿਸ ਮੁਲਾਜ਼ਮਾਂ ਦੀ ਸਤਰਕਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਪੁਲਿਸ ਸੇਵਾਵਾਂ ਮੁਹੱਈਆ ਕਰਵਾਉਣਾ ਵਿਭਾਗ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਸਾਰੇ ਥਾਣਾ ਮੁਖੀਆਂ ਤੇ ਪੁਲਿਸ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਥਾਣੇ ’ਚ ਆਉਣ ਵਾਲੇ ਹਰ ਵਿਅਕਤੀ ਦੀ ਸ਼ਿਕਾਇਤ ਤੇ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇ ਤੇ ਉਸ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੇਰ ਰਾਤ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਦਾ ਹੌਸਲਾ ਵੀ ਵਧਾਇਆ ਤੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ।

Jalandhar News: ਜਲੰਧਰ ’ਚ ਪੁਲਿਸ ਮੁਕਾਬਲੇ ਤੋਂ ਬਾਅਦ ਹਸਪਤਾਲ ਫਾਇਰਿੰਗ ਮਾਮਲੇ ਦਾ ਮੁਲਜ਼ਮ ਕਾਬੂ, ਲੱਤ ’ਚ ਲੱਗੀ ਗੋਲੀ
Jalandhar News: ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ਪੁਲਿਸ ਨੇ ਵਰਦਾਨ ਹਸਪਤਾਲ ’ਤੇ ਹੋਈ ਫਾਇਰਿੰਗ ਦੇ ਮਾਮਲੇ ’ਚ ਵੱਡੀ ਕਾਮਯਾਬੀ ਹਾਸਲ ਕਰਦਿਆਂ ਬੰਬੀਹਾ ਗੈਂਗ ਨਾਲ ਜੁੜੇ ਸ਼ੂਟਰ ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਮੁਕਾਬਲੇ ਦੌਰਾਨ ਮੁਲਜ਼ਮ ਦੀ ਲੱਤ ’ਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸੀਆਈਏ ਸਟਾਫ ਨੇ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਪੁਲਿਸ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਭੱਜਣ ਲੱਗ ਪਿਆ। ਕੁਝ ਦੂਰ ਜਾ ਕੇ ਉਸ ਦੀ ਬਾਈਕ ਫਿਸਲ ਗਈ।

ਜਿਸ ਤੋਂ ਬਾਅਦ ਉਸ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ’ਚ ਪੁਲਿਸ ਨੇ ਸਵੈ-ਰੱਖਿਆ ਲਈ ਫਾਇਰਿੰਗ ਕੀਤੀ, ਜਿਸ ’ਚ ਮੁਲਜ਼ਮ ਜ਼ਖ਼ਮੀ ਹੋ ਗਿਆ। ਮੁਲਜ਼ਮ ਦੀ ਪਛਾਣ ਸ਼ਾਹਕੋਟ ਦੇ ਰਹਿਣ ਵਾਲੇ ਜੋਧ ਸਿੰਘ ਉਰਫ਼ ਜੋਧਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਉਹ ਲੱਕੀ ਪਟਿਆਲ ਗੈਂਗ ਨਾਲ ਜੁੜਿਆ ਹੋਇਆ ਸੀ ਤੇ ਮੋਗਾ ਤੇ ਮੋਹਾਲੀ ਪੁਲਿਸ ਨੂੰ ਵੀ ਕਈ ਮਾਮਲਿਆਂ ’ਚ ਲੋੜੀਂਦਾ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਰੀਬ ਦੋ ਤੋਂ ਤਿੰਨ ਮਹੀਨੇ ਪਹਿਲਾਂ ਮੋਤਾ ਸਿੰਘ ਨਗਰ ਸਥਿਤ ਵਰਦਾਨ ਹਸਪਤਾਲ ਦੇ ਬਾਹਰ ਹੋਈ ਫਾਇਰਿੰਗ ਵੀ ਇਸੇ ਮੁਲਜ਼ਮ ਨੇ ਕੀਤੀ ਸੀ। ਉਸ ਕੋਲੋਂ ਬਰਾਮਦ ਹੋਇਆ ਹੈਲਮੈਟ ਤੇ ਹਥਿਆਰ ਉਹੀ ਹਨ ਜੋ ਉਸ ਸਮੇਂ ਵਰਤੇ ਗਏ ਸਨ।

Read Also : ਮੋਟਰਸਾਈਕਲ ਸਵਾਰਾਂ ਨੇ ਮੋਗਾ ਦੇ ਥਾਣਾ ਸਦਰ ਅੰਦਰ ਸੁੱਟਿਆ ਹੈਂਡ ਗਰਨੇਡ

ਸੀਸੀਟੀਵੀ ਫੁਟੇਜ ਰਾਹੀਂ ਵੀ ਇਸ ਦੀ ਪੁਸ਼ਟੀ ਹੋਈ ਹੈ। ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ’ਚ ਸਾਹਮਣੇ ਆਇਆ ਹੈ ਕਿ ਇਹ ਫਾਇਰਿੰਗ ਵਿਦੇਸ਼ ’ਚ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ ਕਹਿਣ ’ਤੇ ਕੀਤੀ ਗਈ ਸੀ। ਮੁਲਜ਼ਮ ਨੇ ਪੈਸਿਆਂ ਦੀ ਲੈਣ-ਦੇਣ ਤੇ ਮਨੀ ਟ੍ਰੇਲ ਨਾਲ ਜੁੜੇ ਕੁਝ ਨਾਂਅ ਵੀ ਦੱਸੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਸਾਜ਼ਿਸ਼ ’ਚ ਕੈਨੇਡਾ ’ਚ ਬੈਠੇ ਇੱਕ ਵਿਅਕਤੀ ਦੀ ਭੂਮਿਕਾ ਵੀ ਸਾਹਮਣੇ ਆ ਰਹੀ ਹੈ, ਜਿਸ ਦਾ ਵਰਦਾਨ ਹਸਪਤਾਲ ਨਾਲ ਕਿਸੇ ਤਰ੍ਹਾਂ ਦਾ ਵਿਵਾਦ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਜਾਂਚ ਜਾਰੀ ਹੈ। ਪੁਲਿਸ ਇਹ ਵੀ ਪਤਾ ਲਾ ਰਹੀ ਹੈ ਕਿ ਹਸਪਤਾਲ ਨੂੰ ਆਈ ਫਿਰੌਤੀ ਦੀ ਕਾਲ ਅਤੇ ਫਾਇਰਿੰਗ ਦੀ ਘਟਨਾ ਵਿਚਕਾਰ ਕੀ ਸਬੰਧ ਹੈ ਤੇ ਮੁਲਜ਼ਮ ਨੂੰ ਇਸ ਵਾਰਦਾਤ ਲਈ ਕਿੰਨੀ ਰਕਮ ਦਿੱਤੀ ਜਾਣੀ ਸੀ। Jalandhar News

Jalandhar News: ਜਲੰਧਰ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ
Jalandhar News: ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ਦੇ ਲੋਹੀਆਂ ਖਾਸ ਥਾਣਾ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਦੋ ਪਸਤੌਲ, ਇੱਕ ਦੇਸੀ ਕੱਟਾ ਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਮੰਡਾਲਾ ਦੇ ਰਹਿਣ ਵਾਲੇ ਸੁਨੀਲ ਉਰਫ਼ ਜੀਊਣਾ, ਸਲੀਮ ਮਸੀਹ ਉਰਫ਼ ਬੰਟੀ ਤੇ ਪਿੰਡ ਕੁਤਬੀਵਾਲ ਦੇ ਰਹਿਣ ਵਾਲੇ ਸੁਖਮਨ ਉਰਫ਼ ਸੁੱਖਾ ਵਜੋਂ ਹੋਈ ਹੈ। ਡੀਐਸਪੀ ਸਰਵਣ ਸਿੰਘ ਬੱਲ ਨੇ ਦੱਸਿਆ ਕਿ ਪੁਲਿਸ ਟੀਮ ਨੇ ਗਸ਼ਤ ਦੌਰਾਨ ਕਾਰਵਾਈ ਕਰਦੇ ਹੋਏ ਤਿੰਨਾਂ ਨੂੰ ਕਾਬੂ ਕੀਤਾ। ਉਨ੍ਹਾਂ ਦੇ ਕਬਜ਼ੇ ’ਚੋਂ ਦੋ 32 ਬੋਰ ਪਸਤੌਲ ਮੈਗਜ਼ੀਨਾਂ ਸਮੇਤ ਸੱਤ ਕਾਰਤੂਸ, ਇੱਕ 315 ਬੋਰ ਦਾ ਦੇਸੀ ਕੱਟਾ ਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਤਿੰਨਾਂ ਖਿਲਾਫ਼ ਮਾਮਲਾ ਦਰਜ ਕਰਕੇ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਪੁਲਿਸ ਮੁਤਾਬਕ ਰਿਮਾਂਡ ਦੌਰਾਨ ਗਿਰੋਹ ਦੇ ਹੋਰ ਮੈਂਬਰਾਂ, ਫਿਰੌਤੀ ਨਾਲ ਜੁੜੇ ਮਾਮਲਿਆਂ ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਸਰੋਤ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। Jalandhar News

Read Also : Amloh News: ਪ੍ਰਿੰਸੀਪਲਾਂ ਦੀਆਂ ਤਰੱਕੀਆਂ ’ਤੇ ਲੱਗਾ ਸਟੇਅ ਹਟਿਆ, ਤਰੱਕੀਆਂ ਦਾ ਰਾਹ ਖੁੱਲਿਆ

Jalandhar News: ਜਲੰਧਰ 'ਚ ਅਕਾਲੀ ਦਲ ਤੇ ਭਾਜਪਾ ਦੇ ਕਈ ਆਗੂ ਸਮਰਥਕਾਂ ਸਣੇ ਆਪ 'ਚ ਸ਼ਾਮਲ
Jalandhar News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਕੈਂਟ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ। ਦੋਵਾਂ ਪਾਰਟੀਆਂ ਨਾਲ ਜੁੜੇ ਕਈ ਪ੍ਰਮੁੱਖ ਆਗੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦਾ ਮੁੱਖ ਮਕਸਦ ਪੰਜਾਬ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਇਹ ਵੀ ਪੜ੍ਹੋ: Tweesha Sharma Case: ਅਦਾਲਤ ਨੇ ਸੱਸ ਗਿਰੀਬਾਲਾ ਤੇ ਪਤੀ ਦੀ ਨਿਆਂਇਕ ਹਿਰਾਸਤ 14 ਜੁਲਾਈ ਤੱਕ ਵਧਾਈ

ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਤਜ਼ਰਬੇਕਾਰ ਆਗੂ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਜਲੰਧਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੈਂਟ ਹਲਕਾ ਪ੍ਰਧਾਨ ਅਤੇ ਸਰਪੰਚ ਲਵਪ੍ਰੀਤ, ਭਾਜਪਾ ਦੇ ਕੈਂਟ ਬੋਰਡ ਜਲੰਧਰ ਦੇ ਯੂਥ ਪ੍ਰਧਾਨ ਆਰੀਅਨ ਭੱਟੀ ਅਤੇ ਭਵਦਾਸ ਐੱਸਸੀ ਕਮਿਊਨਿਟੀ ਦੇ ਚੇਅਰਮੈਨ ਤੇ ਪੀਐੱਸਪੀਸੀਐੱਲ ਦੇ ਸੇਵਾਮੁਕਤ ਐੱਸਡੀਓ ਪਾਲ ਰਾਮ ਭੱਟੀ ਸ਼ਾਮਲ ਹਨ।

ਇਸ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਬੁਲਾਰੇ ਹਰਸ਼ ਭਾਰਦਵਾਜ, ਜ਼ਿਲ੍ਹਾ ਜਨਰਲ ਸਕੱਤਰ ਰਮੇਸ਼ ਪਾਲ, ਭਾਜਪਾ ਯੂਥ ਵਾਈਸ ਪ੍ਰਧਾਨ ਮੋਹਿਤਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪੰਚਾਇਤ ਮੈਂਬਰ ਵਿਜੇ ਕੁਮਾਰ, ਰਾਜ ਰਾਣੀ ਅਤੇ ਅਮਰਜੀਤ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਦੀ ਅੰਦਰੂਨੀ ਗੁੱਟਬਾਜ਼ੀ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ 'ਤੇ ਧਿਆਨ ਨਾ ਦੇਣ ਕਾਰਨ ਨਿਰਾਸ਼ ਸਨ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ-ਪੱਖੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ‘ਆਪ’ ਨਾਲ ਜੁੜੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।