ETT Teachers - Sach Kahoon Punjabi
ਈਟੀਟੀ ਅਧਿਆਪਕਾਂ ਨੇ ਤਿੱਖੜ ਦੁਪਿਹਰੇ ਘੇਰੀ ਸਿੱਖਿਆ ਮੰਤਰੀ ਦੀ ਰਿਹਾਇਸ਼
ਡੈਪੂਟੇਸ਼ਨ ਰੱਦ ਦੀ ਮੰਗ ਸਬੰਧੀ ਅਧਿਆਪਕਾਂ ਨੇ ਕੀਤੀ ਸਰਕਾਰ ਤੇ ਵਿਭਾਗ ਵਿਰੁੱਧ ਜੰਮਕੇ ਨਾਅਰੇਬਾਜ਼ੀ
ਅਧਿਆਪਕ ਮੰਗਲ ਸਿੰਘ ਨੇ ਪਰਿਵਾਰ ਸਮੇਤ ਆਤਮਦਾਹ ਕਰਨ ਦੀ ਦਿੱਤੀ ਚੇਤਾਵਨੀ
(ਜਸਵੀਰ ਸਿੰਘ ਗਹਿਲ) ਬਰਨਾਲਾ। ਡੈਪੂਟੇਸ਼ਨ ਰੱਦ ਕਰਵਾਉਣ ਦੀ ਮੰਗ ਸਬੰਧੀ ਦਸਵੇਂ ਦਿਨ ਮੁੜ ਰੈਗੂਲਰ ਅਧਿਆਪਕਾਂ (ETT Teachers) ਨੇ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਪੁੱਜ ਕੇ ਤਿੱਖੜ ਦੁਪਿਹਰੇ ਧਰਨਾ ਦਿੱਤਾ। ਜਿਸ ਵਿੱਚ ਅਧਿਆਪਕਾਵਾਂ ਤੇ ਉਨ੍ਹਾਂ ਦੇ ਕੁੱਸੜ ਚੁੱਕੇ ਬੱਚੇ ਅੱਤ ਦੀ ਗਰਮੀ ਕਾਰਨ ਬੌਂਦਲੇ ਨਜ਼ਰ ਆਏ। ਬੇਸ਼ੱਕ ਇਸ ਦੌਰਾਨ ਪੁਲਿਸ ਮੁਲਾਜ਼ਮ ਛਾਵੇਂ ਖੜੇ ਆਪਣੀ ਡਿਊਟੀ ਨਿਭਾ ਰਹੇ ਸਨ ਪਰ ਪ੍ਰਦਰਸ਼ਨਕਾਰੀ ਅਧਿਆਪਕ ਤਪਦੀ ਸੜਕ ’ਤੇ ਬੈਠੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਇਸਦੇ ਮੰਤਰੀਆਂ ਨੂੰ ਪਾਣੀ ਪੀ-ਪੀ ਕੇ ਕੋਸਦੇ ਰਹੇ। ਇਸ ਦੌਰਾਨ ਮੰਗਲ ਸਿੰਘ ਨਾਂਅ ਦੇ ਇੱਕ ਅਧਿਆਪਕ ਨੇ ਮੰਗਾਂ ਦਾ ਹੱਲ ਨਾ ਹੋਣ ’ਤੇ ਪਰਿਵਾਰ ਸਮੇਤ ਆਤਮਦਾਹ ਕਰਨ ਦੀ ਚੇਤਾਵਨੀ ਵੀ ਦਿੱਤੀ।
ਧਰਨੇ ਦੌਰਾਨ ਮੁਨੀਸ ਕੁਮਾਰ ਫਾਜ਼ਿਲਕਾ, ਸਰੋਜ਼ ਰਾਣੀ ਮੁਕਤਸਰ ਤੇ ਅਸੋਕ ਕੁਮਾਰ ਆਦਿ ਅਧਿਆਪਕਾਂ ਨੇ ਦੱਸਿਆ ਕਿ ਈ.ਟੀ.ਟੀ. ਅਧਿਆਪਕਾਂ ਦੀਆਂ ਬਦਲੀਆਂ ਵਿਭਾਗ ਵੱਲੋਂ ਆਨਲਾਇਨ ਟਰਾਂਸਫਰ ਪਾਲਿਸੀ ਅਨੁਸਾਰ ਸਾਲ 2019-20 ਅਤੇ 2020-21 ’ਚ ਖਾਲੀ ਅਸਾਮੀਆਂ ’ਤੇ ਹੀ ਕੀਤੀਆਂ ਗਈਆਂ ਸਨ। ਜਿਸ ਕਾਰਨ ਉਨ੍ਹਾਂ ਨੂੰ ਆਪਣੇ ਜੱਦੀ ਜ਼ਿਲ੍ਹੇ ਤੋਂ ਬਾਹਰਲੇ ਜ਼ਿਲ੍ਹਿਆਂ ’ਚ ਰੋਜਾਨਾਂ ਲੰਮਾ ਸਫ਼ਰ ਤੈਅ ਕਰਕੇ ਖੱਜ਼ਲ-ਖੁਆਰ ਹੋਣਾ ਪੈ ਰਿਹਾ ਹੈ ਤੇ ਉਨ੍ਹਾਂ ਨੂੰ ਹਾਲੇ ਤੱਕ ਵੀ ਫਾਰਗ ਨਹੀਂ ਕੀਤਾ ਗਿਆ। ਆਗੂਆਂ ਦੱਸਿਆ ਕਿ ਵਿਭਾਗ ਵੱਲੋਂ 31 ਮਾਰਚ ਤੱਕ ਬਦਲੀ ਕਰਕੇ ਦੂਰ- ਦੁਰਾਡੇ ਭੇਜੇ ਗਏ ਅਧਿਆਪਕਾਂ ਨੂੰ ਇੱਕ ਪੱਤਰ ਜ਼ਾਰੀ ਕਰਕੇ 1 ਅਪਰੈਲ ਤੋਂ ਫਾਰਗ ਕਰਨ ਦਾ ਹੁਕਮ ਜ਼ਾਰੀ ਕੀਤਾ ਸੀ ਪਰ ਹਾਲੇ ਤੱਕ ਕਿਸੇ ਵੀ ਅਧਿਆਪਕ ਨੂੰ ਫਾਰਗ ਨਹੀਂ ਕੀਤਾ ਗਿਆ ਜੋ ਕਿ ਪੱਤਰ ਅਨੁਸਾਰ ਵੀ ਵਿਭਾਗੀ ਹੁਕਮਾਂ ਦੀ ਉਲੰਘਣਾ ਹੈ।
ਆਗੂਆਂ ਦੱਸਿਆ ਕਿ ਲੰਮੇ ਸਮੇਂ ਤੋਂ ਵਿਭਾਗ ਵੱਲੋਂ ਨਵੀਂ ਭਰਤੀ ਦਾ ਹਵਾਲਾ ਦੇ ਕੇ ਡੈਪੂਟੇਸ਼ਨ ’ਤੇ ਲਾਏ ਗਏ ਅਧਿਆਪਕਾਂ ਨੂੰ ਖੱਜ਼ਲ-ਖੁਆਰ ਕੀਤਾ ਜਾ ਰਿਹਾ ਹੈ ਜੋ ਉਨ੍ਹਾਂ ਨਾਲ ਸਰਾਸਰ ਧੱਕਾ ਹੈ। ਆਗੂਆਂ ਦੱਸਿਆ ਕਿ ਡਿਊਟੀ ’ਤੇ ਆਉਣ-ਜਾਣ ਲਈ ਰੋਜਾਨਾਂ 200-300 ਕਿਲੋਮੀਟਰ ਦਾ ਸਫ਼ਰ ਨਾ ਸਿਰਫ਼ ਉਨ੍ਹਾਂ ਲਈ ਆਰਥਿਕ ਨੁਕਸਾਨ ਦਾ ਕਾਰਨ ਬਣ ਰਿਹਾ ਹੈ ਸਗੋਂ ਉਨ੍ਹਾਂ ਨੂੰ ਮਾਨਸਿਕ ਪ੍ਰੇਸ਼ਾਨੀ ਵੀ ਝੱਲਣੀ ਪੈ ਰਹੀ ਹੈ। ਆਗੂਆਂ ਦੱਸਿਆ ਕਿ ਡੈਪੂਟੇਸ਼ਨ ’ਤੇ ਲਾਏ ਗਏ ਅਧਿਆਪਕਾਂ ਨੂੰ ਫਾਰਗ ਕਰਨ ਲਈ ਵਿਭਾਗ ਨੂੰ ਯਾਦ ਪੱਤਰ ਵੀ ਭੇਜਿਆ ਗਿਆ ਸੀ ਪਰ ਕੋਈ ਹੱਲ ਨਹੀਂ ਹੋਇਆ ਤੇ ਖਮਿਆਜ਼ਾ ਅਧਿਆਪਕਾਂ ਨੂੰ ਉਠਾਉਣਾ ਪੈ ਰਿਹਾ ਹੈ।
ਆਗੂਆਂ ਦੱਸਿਆ ਕਿ ਇਸ ਤੋਂ ਪਹਿਲਾਂ ਆਪਣੀ ਉਕਤ ਮੰਗ ਨੂੰ ਲੈ ਕੇ 3 ਅਪਰੈਲ ਨੂੰ ਵੀ ਸਿੱਖਿਆ ਮੰਤਰੀ ਦੀ ਰਿਹਾਇਸ ਅੱਗੇ ਧਰਨਾ ਦਿੱਤਾ ਸੀ ਜਿੱਥੇ ਸਿੱਖਿਆ ਮੰਤਰੀ ਤੇ ਸਥਾਨਕ ਸਿੱਖਿਆ ਅਫ਼ਸਰ ਦੁਆਰਾ ਉਨ੍ਹਾਂ ਦੀ 6 ਅਪਰੈਲ ਨੂੰ ਮੀਟਿੰਗ ਚੰਡੀਗੜ ਵਿਖੇ ਮੀਟਿੰਗ ਕਰਵਾਉਣ ਦਾ ਭਰੋਸਾ ਦਿਵਾਉਂਦਿਆਂ ਉਨ੍ਹਾਂ ਦੀਆਂ ਮੰਗਾਂ ਦਾ ਫੌਰੀ ਹੱਲ ਕਰਨ ਦਾ ਭਰੋਸਾ ਦਿਵਾਇਆ ਸੀ। ਪਰ ਮੀਟਿੰਗ ਵਿੱਚ ਉਨਾਂ ਦੀਆਂ ਅੱਧੀਆਂ ਮੰਗਾਂ ਵੀ ਨਹੀਂ ਮੰਨੀਆਂ ਗਈਆਂ। ਜਿਸ ਕਾਰਨ ਉਨ੍ਹਾਂ ਨੂੰ ਮੁੜ ਸੰਘਰਸ਼ ਦਾ ਵਿਗਲ ਵਜਾਉਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਹੱਲ ਲਈ ਹੁੰਦੀਆਂ ਉਹ ਆਪਣਾ ਧਰਨਾ ਜਾਰੀ ਰੱਖਣਗੇ। ਇਸ ਦੌਰਾਨ ਮੁਨੀਸ ਫਾਜ਼ਿਲਕਾ ਨੇ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਫੌਰੀ ਤੌਰ ’ਤੇ ਹੱਲ ਕਰੇ ਤਾਂ ਜੋ ਉਹ ਬੱਚਿਆਂ ਦੀ ਪੜ੍ਹਾਈ ’ਤੇ ਧਿਆਨ ਕੇਂਦਰਿਤ ਕਰ ਸਕਣ।
ਨਾ ਉਹ ਘਰ ਦੇ ਨਾ ਬਾਹਰ ਦੇ
ਮੰਗਲ ਸਿੰਘ ਨਾਂਅ ਦੇ ਇੱਕ ਅਧਿਆਪਕ ਨੇ ਕਿਹਾ ਕਿ ਉਹ ਮਾਨਸਿਕ ਤੌਰ ’ਤੇ ਟੁੱਟ ਚੁੱਕਾ ਹੈ ਜਿਸ ਕਾਰਨ ਉਹ ਬਹੁਤ ਜ਼ਿਆਦਾ ਦੁਖੀ ਹੈ। ਇਸੇ ਕਰਕੇ ਉਹ ਆਪਣੇ ਪਰਿਵਾਰ ਸਮੇਤ ਖੁਦਕੁਸ਼ੀ ਵੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਨਾ ਉਹ ਘਰ ਦੇ ਹਨ ਤੇ ਨਾ ਬਾਹਰ ਦੇ ਹਨ। ਜੇਕਰ ਸਰਕਾਰ ਹੈ ਅਤੇ ਉਨ੍ਹਾਂ ਦੀ ਅਵਾਜ਼ ਸੁਣਦੀ ਹੈ ਤਾਂ ਉਨ੍ਹਾਂ ਦੀਆਂ ਮੰਗਾਂ ਦਾ ਫੌਰੀ ਤੌਰ ’ਤੇ ਹੱਲ ਕਰੇ।
‘ਆਪ’ ਹੁਣ ਖਾਸ ਬਣ ਗਈ ਐ
ਪ੍ਰਦਸ਼ਨਕਾਰੀਆਂ ’ਚ ਸ਼ਾਮਲ ਸੁਖਦੀਪ ਸਿੰਘ, ਰਮਨਦੀਪ ਕੌਰ, ਕੁਲਵਿੰਦਰ ਸਿੰਘ ਤੇ ਬਲਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ’ਚ 90 ਫੀਸਦੀ ਮੁਲਾਜ਼ਮ ਵਰਗ ਨੇ ਵੱਡਾ ਰੋਲ ਨਿਭਾਇਆ ਹੈ। ਪਰ ਅੱਜ ‘ਆਪ’ ਸਰਕਾਰ ਵੱਲੋਂ ਉਨਾਂ ਦੀ ਹੀ ਗੱਲ ਤੱਕ ਨਹੀ ਸੁਣੀ ਜਾ ਰਹੀ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਖਾਸ ਬਣ ਚੁੱਕੀ ਹੈ। ਜਿਸ ਨੂੰ ਹੁਣ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵਾਂਗ ਲੋਕ ਮਸਲੇ ਨਜ਼ਰ ਆਉਣੋਂ ਹਟ ਗਏ ਹਨ।
ਪੁਲਿਸ ਨੇ ਸੁਰੱਖਿਆ ਕੀਤੀ ਮਜ਼ਬੂਤ
ਅਧਿਆਪਕਾਂ ਵੱਲੋਂ ਸ਼ੁਰੂ ਕੀਤੇ ਧਰਨੇ ਤੋਂ ਬਾਅਦ ਪੁਲਿਸ ਨੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਦੀ ਰਿਹਾਇਸ ਅੱਗੇ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਹੈ। ਪੁਲਿਸ ਨੇ ਰਿਹਾਇਸ਼ ਨੂੰ ਜਾਂਦੇ ਰਸਤੇ ਨੂੰ ਪਹਿਲਾਂ ਹੀ ਬੈਰੀਕੇਡਿੰਗ ਕਰਕੇ ਬੰਦ ਕੀਤਾ ਹੋਇਆ ਸੀ, ਜਿਸ ਨੂੰ ਹੋਰ ਮਜ਼ਬੂਤ ਕਰਦਿਆਂ ਰੱਸੇ ਆਦਿ ਵੀ ਬੰਨ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਪ੍ਰਦਰਸ਼ਨਕਾਰੀ ਰਿਹਾਇਸ ਦੇ ਮੁੱਖ ਗੇਟ ਤੱਕ ਨਾ ਪੁੱਜ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਈਟੀਟੀ ਅਧਿਆਪਕਾਂ ਨੇ ਕੀਤਾ ਸਿੱਖਿਆ ਮੰਤਰੀ ਮੀਤ ਹੇਅਤ ਦੀ ਕੋਠੀ ਦਾ ਘਿਰਾਓ
ਈਟੀਟੀ ਅਧਿਆਪਕਾਂ (ETT Teachers ) ਨੇ ਲਾਇਆ ਅਣਮਿੱਥੇ ਸਮੇਂ ਲਈ ਧਰਨਾ
(ਸੱਚ ਕਹੂੰ ਨਿਊਜ਼) ਬਰਨਾਲਾ। ਈਟੀਟੀ ਅਧਿਆਪਕਾਂ (ETT Teachers ) ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ। ਈਟੀਟੀ ਅਧਿਆਪਕ ਮੰਗ ਕਰ ਰਹੇ ਸਨ ਕਿ ਉਨਾਂ ਦੀਆਂ ਬਦਲੀਆਂ ਉਨਾਂ ਦੇ ਨੇੜਲੇ ਸਕੂਲਾਂ ’ਚ ਕੀਤੀਆਂ ਜਾਣ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਕਹਿਣ ਹੈ ਕਿ ਪਿਛਲੇ ਕਈ ਸਾਲਾਂ ਤੋਂ ਉਹ ਡੈਪੂਲੇਸ਼ਨ ਉੱਤੇ ਆਪਣੇ ਸਟੇਸ਼ਨਾਂ ਨੂੰ ਛੱਡ ਕੇ 250-300 ਕਿਲੋਮੀਟਰ ਦੂਰ ਪੜ੍ਹਾਉਣ ਜਾਂਦੇ ਹਨ ਜੋ ਕਿ ਬਿਲਕੁਲ ਵਿਭਾਗ ਦੀ ਪਾਲਿਸ਼ੀ ਦੇ ਖਿਲਾਫ ਹੈ।ਜਿਸ ਕਾਰਨ ਉਹ ਸਕੂਲ ਲੇਟ ਪਹੁੰਚਦੇ ਹਨ ਤੇ ਫਿਰ ਉਨਾਂ ਨੂੰ ਆਮ ਆਦਮੀ ਪਾਰਟੀ ਦੇ ਉੱਚ ਅਧਿਕਾਰੀ ਤੰਗ ਕਰਦੇ ਹਨ।
ਅਧਿਆਪਕਾਂ ਨੇ ਕਿਹਾ ਕਿ 31 ਮਾਰਚ 2022 ਤੱਕ ਸਾਰੇ ਅਧਿਆਪਕਾਂ ਜਿਨਾਂ ਦੀ ਡੈਪੂਟੇਸ਼ਨ ’ਤੇ ਬਦਲੀ ਹੋਈ ਸੀ, ਉਨਾਂ ਨੂੰ 1 ਅਪਰੈਲ 2022 ਤੋਂ ਡੈਪੂਟੇਸ਼ਨ ਖਤਮ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ ਪਰ ਅਜੇ ਤੱਕ ਇਹ ਡੈਪੂਟੇਸ਼ਨ ਖਤਮ ਕਰਕੇ ਉਨਾਂ ਨੂੰ ਫਰੀ ਨਹੀਂ ਕੀਤਾ ਗਿਆ। ਈਟੀਟੀ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨਾਂ ਦਾ ਸਰਕਾਰ ਖਿਲਾਫ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰਹੇਗਾ।
ਧਰਨਾ ਦੇਣ ਤੋਂ ਪਹਿਲਾਂ ਈਟੀਟੀ ਅਧਿਆਪਕਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਗੱਲਬਾਤ ਕੀਤੀ ਤੇ ਉਨਾਂ ਨੂੰ ਆਪਣੀਆ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ। ਇਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਛੇਤੀ ਹੀ ਉਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਪਰ ਉਹ ਇਸ ਲਈ ਸਰਕਾਰ ਨੂੰ ਕੁਝ ਸਮਾਂ ਦੇਣ ਤਾਂ ਜੋ ਸਿੱਖਿਆ ਸਬੰਧੀ ਹੋਰ ਵੀ ਨਵੀਂਆਂ ਨੀਤੀਆਂ ਲਿਆਂਦੀਆਂ ਜਾਣ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਰਕਾਰ ਨੇ ਨਵੀਆਂ ਸ਼ਰਤਾਂ ਨਾਲ ਕੱਢੀਆਂ ਈਟੀਟੀ ਅਧਿਆਪਕਾਂ ਦੀਆਂ ਨਿਗੂਣੀਆਂ ਪੋਸਟਾਂ
ਹੁਣ ਨੌਕਰੀ ਲੈਣ ਲਈ ਸਰਕਾਰ ਦੇ ਇੱਕ ਹੋਰ ਟੈਸਟ ਦਾ ਸਾਹਮਣਾ ਕਰਨਾ ਪਵੇਗਾ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੂੰ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਧਰਨੇ ਮੁਜਾਹਰਿਆਂ ਤੋਂ ਬਾਅਦ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਭਾਵੇਂ ਪ੍ਰਾਇਮਰੀ ਟੀਚਰਾਂ ਦੀਆਂ 1664 ਅਸਾਮੀਆਂ ਕੱਢੀਆਂ ਗਈਆਂ ਹਨ, ਪਰ ਭਰਤੀ ਮੁਹਿੰਮ ਤੇ ਇੱਕ ਹੋਰ ਟੈਸਟ ਦੀ ਸ਼ਰਤ ਥੋਪ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਚੇਰੀ ਯੋਗਤਾ ਦੇ ਅੰਕ ਜੋੜਨ ਦੀ ਗੱਲ ਵੀ ਕਹੀ ਗਈ ਹੈ। ਇੱਧਰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ 1664 ਪੋਸਟਾਂ ਨੂੰ ਊਠ ਦੇ ਮੂੰਹ ਵਿਚ ਜੀਰਾ ਕਰਾਰ ਦਿੱਤਾ ਹੈ ਅਤੇ ਸਰਕਾਰ ਵੱਲੋਂ ਲਾਈਆਂ ਸਰਤਾਂ ਨੂੰ ਗੈਰਵਾਜਿਬ ਦੱਸਿਆ ਹੈ।
ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਈਟੀਟੀ ਅਧਿਆਪਕਾਂ ਦੀਆਂ 1664 ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਵਿੱਚ ਵੀ 664 ਬੈਕਲਾਗ ਵਾਲੀਆਂ ਅਸਾਮੀਆਂ ਹਨ। ਇਸ ਭਰਤੀ ਮੁਹਿੰਮ ‘ਤੇ ਸਿੱਖਿਆ ਵਿਭਾਗ ਵੱਲੋਂ ਨਵੀਆਂ ਸ਼ਰਤਾਂ ਥੋਪੀਆਂ ਗਈਆਂ ਹਨ ਜਿਸ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਅਸਾਮੀਆਂ ਦੀ ਭਰਤੀ ਲਈ ਸਟੇਟ ਪੱਧਰ ‘ਤੇ 100 ਅੰਕਾਂ ਦਾ ਇੱਕ ਲਿਖਤੀ ਟੈਸਟ ਲਿਆ ਜਾਵੇਗਾ।
ਇਨ੍ਹਾਂ ਅਸਾਮੀਆਂ ਲਈ ਦਰਸਾਈਆਂ ਗਈਆਂ ਯੋਗਤਾਵਾਂ ਲਈ ਨਿਰਯਾਰਤ ਸ਼ਰਤਾਂ ਪੂਰੀਆਂ ਕਰਦੇ ਹੋਣਗੇ ਉਨ੍ਹਾਂ ਉਮੀਦਵਾਰਾਂ ਦੀ ਮੈਰਿਟ ਲਿਖਤੀ ਟੈਸਟ ਅਤੇ ਉਚੇਰੀ ਯੋਗਤਾ ਦੇ ਅੰਕਾਂ ਨੂੰ ਜੋੜ ਕੇ ਬਣਾਈ ਜਾਵੇਗੀ। ਪੰਜਾਬ ਰਾਜ ਅਧਿਅਪਕ ਯੋਗਤਾ ਟੈਸਟ-1 ਦੇ ਨੰਬਰ ਮੈਰਿਟ ਵਿੱਚ ਨਹੀਂ ਜੋੜੇ ਜਾਣਗੇ। ਉਚੇਰੀ ਯੋਗਤਾ ਦੇ ਅੰਕਾਂ ਵਿੱਚ ਪਹਿਲੇ ਦਰਜ਼ੇ ਵਿੱਚ 5 ਅੰਕ, ਦੂਜੇ ਦਰਜੇ ‘ਚ 3 ਅੰਕ ਜਦਕਿ ਤੀਜੇ ਦਰਜੇ ‘ਚ 2 ਅੰਕ ਦਿੱਤੇ ਜਾਣਗੇ।
ਈਟੀਟੀ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਦੀਪ ਬਨਾਰਸੀ ਦਾ ਕਹਿਣਾ ਹੈ ਕਿ ਪਿਛਲੇ ਸੱਤ ਮਹੀਨਿਆਂ ਤੋਂ ਸੰਗਰੂਰ ਵਿਖੇ ਸੰਘਰਸ਼ ਕਰ ਰਹੇ ਈਟੀਟੀ ਟੈੱਟ ਪਾਸ ਅਧਿਆਪਕਾਂ ਨਾਲ ਸਰਕਾਰ ਵੱਲੋਂ ਕੋਝਾ ਮਜ਼ਾਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 1000 ਭਰਤੀ ਪੋਸਟਾਂ ਹੀ ਨਵੀਆਂ ਹਨ ਜਦਕਿ 664 ਪੁਰਾਣੇ ਕੋਟੇ ਦੀਆਂ ਹਨ। ਉਨ੍ਹਾਂ ਕਿਹਾ ਕਿ ਸਾਲ 2017 ‘ਚ ਹੀ 15 ਹਜਾਰ ਦੇ ਕਰੀਬ ਨੌਜਵਾਨਾਂ ਵੱਲੋਂ ਟੈੱਟ ਦੀ ਪ੍ਰੀਖਿਆ ਪਾਸ ਕੀਤੀ ਗਈ ਸੀ ਅਤੇ ਪੋਸਟਾਂ ਸਿਰਫ਼ 1000 ਕੱਢ ਕੇ ਨੌਜਵਾਨਾਂ ਨਾਲ ਮਜਾਕ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਪੋਸਟਾਂ ‘ਤੇ ਨਵੀਆਂ ਸ਼ਰਤਾਂ ਥੋਪ ਦਿੱਤੀਆਂ ਗਈਆਂ ਹਨ। ਉਨ੍ਹਾਂ ਸੁਆਲ ਕੀਤਾ ਕਿ ਜੋ ਟੈੱਟ ਪਾਸ ਕੀਤਾ ਗਿਆ ਹੈ, ਉਸ ਨੂੰ ਮਿੱਟੀ ਕਰ ਦਿੱਤਾ ਗਿਆ ਜਦਕਿ ਇੱਕ ਹੋਰ ਟੈਸਟ ਦੀ ਸ਼ਰਤ ਥੋਂਪ ਦਿੱਤੀ ਗਈ ਹੈ। ਜਦਕਿ ਪਿਛਲੀਆਂ ਪੋਸਟਾਂ ਵੇਲੇ ਸਿਰਫ਼ ਟੈੱਟ ਪਾਸ ਦੀ ਸਰਤ ਹੀ ਸੀ ਅਤੇ ਇਸ ਤੋਂ ਬਾਅਦ ਮੈਰਿਟ ਬਣਦੀ ਸੀ।
ਸੂਬਾ ਪ੍ਰਧਾਨ ਦੀਪਕ ਕੰਬੋਜ ਦਾ ਕਹਿਣਾ ਹੈ ਕਿ ਉਕਤ ਸ਼ਰਤਾਂ ਥੋਂਪ ਕੇ ਨੌਜਵਾਨਾਂ ਨੂੰ ਭਰਤੀ ਮੁਹਿੰਮ ਤੋਂ ਬਾਹਰ ਕਰਨ ਦੀ ਹੀ ਚਾਲ ਹੈ। ਉਨ੍ਹਾਂ ਕਿਹਾ ਕਿ ਭਰਤੀ ਸਬੰਧੀ ਰੱਖੇ ਗਏ ਦੂਸਰੇ ਟੈਸਟ ਦੀ ਸ਼ਰਤ ਹਟਾਈ ਜਾਵੇ, 12000 ਹਜ਼ਾਰ ਪੋਸਟਾਂ ਬੈਕਲਾਗ ਸਮੇਤ ਭਰੀਆਂ ਜਾਣ ਅਤੇ ਉਮਰ ਹੱਦ ਵਿੱਚ ਛੋਟ ਦੇ ਕੇ 37 ਤੋਂ42 ਕੀਤੀ ਜਾਵੇ। ਜੇਕਰ ਸਰਕਾਰ ਨਾ ਜਾਗੀ ਤਾਂ ਅਧਿਆਪਕਾਂ ਨਾਲ ਹੋਏ ਇਸ ਕੋਝੇ ਮਜ਼ਾਕ ਖਿਲਾਫ਼ ਉਨ੍ਹਾਂ ਸਮੂਹ ਸੰਘਰਸ਼ੀ ਲੋਕਾਂ ਅਤੇ ਬੇਰੁਜ਼ਗਾਰਾਂ ਨੂੰ ਸੰਗਰੂਰ ਵਿਖੇ ਇਕੱਠੇ ਹੋ ਕੇ ਅਗਲੇ ਸੰਘਰਸ਼ ਦਾ ਐਲਾਨ ਕਰਨ ਦਾ ਸੱਦਾ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
12 ਬੇਰੁਜ਼ਗਾਰ ਅਧਿਆਪਕ ਹੋਏ ਜ਼ਖ਼ਮੀ, ਛੇ ਪੁਲਿਸ ਮੁਲਾਜ਼ਮ ਵੀ ਹੋਏ ਜ਼ਖਮੀ
ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਆਪਣੀਆਂ ਮੰਗਾਂ ਸਬੰਧੀ ਪਿਛਲੇ ਕਈ ਦਿਨਾਂ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਹਲਕੇ ਵਿੱਚ ਧਰਨਾ ਲਾਈ ਬੈਠੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ , ਜਿਸ ‘ਤੇ ਪੁਲਿਸ ਨੇ ਉਨ੍ਹਾਂ ‘ਤੇ ਲਾਠੀਚਾਰਜ ਕਰ ਦਿੱਤਾ, ਜਿਸ ਨਾਲ ਬਾਰਾਂ ਬੇਰੁਜ਼ਗਾਰ ਅਧਿਆਪਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਧੱਕਾ-ਮੁੱਕੀ ਵਿੱਚ ਛੇ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਸਬੰਧੀ ਬੇਰੁਜ਼ਗਾਰ ਈਟੀਟੀ ਅਧਿਆਪਕ ਧਰਨਾ ਲਾਈ ਬੈਠੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਣ ‘ਤੇ ਅੱਜ ਉਨ੍ਹਾਂ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਅਧਿਆਪਕਾਂ  ਦੇ ਕਾਫਲੇ ਨੂੰ ਰੋਕਣ ਲਈ ਬੈਰੀਕੇਡ ਲਾ ਕੇ ਬਠਿੰਡਾ-ਚੰਡੀਗੜ੍ਹ ਬਾਈਪਾਸ ‘ਤੇ ਹੀ ਰੋਕ ਲਿਆ, ਪਰ ਰੋਸ ‘ਚ ਆਏ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਲੰਘ ਕੇ ਕੋਠੀ ਤੱਕ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪਾਣੀ ਦੀਆਂ ਬੁਛਾੜਾਂ ਛੱਡੀਆਂ ਅਤੇ ਇਸ ਤੋਂ ਬਾਅਦ ਲਾਠੀਚਾਰਜ਼ ਕਰਕੇ ਉਨ੍ਹਾਂ ਨੂੰ ਖਦੇੜ ਦਿੱਤਾ। (ETT Teachers)
ਪੁਲਿਸ ਦੁਆਰਾ ਕੀਤੇ ਲਾਠੀਚਾਰਜ ਵਿੱਚ ਬੇਰੁਜ਼ਗਾਰ ਅਧਿਆਪਕ ਹਰਪ੍ਰੀਤ ਸਿੰਘ ਪਟਿਆਲਾ,  ਦੇਸ ਰਾਜ ਜਲੰਧਰ,  ਗੁਰਸਿਮਰਤ ਸਿੰਘ  ਸੰਗਰੂਰ,  ਉਮੇਸ਼ ਕੋਟਕਪੂਰਾ,  ਸੁਖਦੇਵ ਸਿੰਘ,  ਗੁਰਪ੍ਰੀਤ ਸਿੰਘ ਕੰਬੋਜ,  ਮਣੀ ਸੰਗਰੂਰ,  ਮਨਦੀਪ ਕੌਰ,  ਸੁਖਦੀਪ ਕੌਰ, ਜਸਵਿੰਦਰ ਕੌਰ,  ਸੋਨੀਆ, ਰਾਜਵੀਰ ਕੌਰ,  ਸੁਰਜੀਤ ਕੌਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਤੋਂ ਇਲਾਵਾ ਅਧਿਆਪਕਾਂ ਨਾਲ ਹੋਈ ਧੱਕਾ-ਮੁੱਕੀ ਵਿੱਚ ਟਰੈਫਿਕ ਪੁਲਿਸ ਦੇ ਏਐਸਆਈ ਪਵਨ ਕੁਮਾਰ, ਐਸ.ਐਚ.ਓ. ਲਹਿਰਾ ਸਤਨਾਮ ਸਿੰਘ, ਮਹਿਲਾ ਮੁਲਾਜ਼ਮ ਸ਼ੁਭਦੀਪ ਕੌਰ,  ਗਗਨਦੀਪ ਕੌਰ,  ਗੁਰਦੀਪ ਕੌਰ ਅਤੇ ਅਮਨਦੀਪ ਕੌਰ ਜ਼ਖ਼ਮੀ ਹੋ ਗਈ, ਜਿਨ੍ਹਾਂ ਨੂੰ ਵੀ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। (ETT Teachers)
ਇਹ ਵੀ ਪੜ੍ਹੋ : ICC World Cup 2023 : 7 ਸਾਲਾਂ ਬਾਅਦ ਭਾਰਤ ਆਈ ਪਾਕਿਸਤਾਨੀ ਕ੍ਰਿਕੇਟ ਟੀਮ
ਇਸ ਤੋਂ ਬਾਅਦ ਫਿਰ ਬੇਰੁਜ਼ਗਾਰ ਅਧਿਆਪਕ ਦੁਬਾਰਾ ਕੋਠੀ ਦੇ ਮੋੜ ‘ਤੇ ਆ ਕੇ ਧਰਨੇ ‘ਤੇ ਬੈਠ ਗਏ ਅਤੇ ਸਰਕਾਰ,  ਸਿੱਖਿਆ ਮੰਤਰੀ  ਅਤੇ ਸਿੱਖਿਆ ਸਕੱਤਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਕੇ ਆਪਣੀ ਭੜਾਸ ਕੱਢੀ। ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਦੀ ਕੋਠੀ ਤੱਕ ਪੁੱਜਣ ਤੋਂ ਰੋਕਣ ਲਈ ਤਿੰਨ ਥਾਵਾਂ ‘ਤੇ ਪੁਲਿਸ ਜਵਾਨਾਂ ਦਾ ਸਲੈਬ ਬਣਾ ਕੇ ਤਾਇਨਾਤ ਕੀਤਾ ਹੋਇਆ ਸੀ। ਰੱਸੀਆਂ ਦੀ ਮੱਦਦ ਨਾਲ ਬੈਰੀਕੇਡ ਲਾ ਕੇ ਰਸਤੇ ਨੂੰ ਬੰਦ ਕਰ ਦਿੱਤਾ ਗਿਆ ਸੀ,  ਤਾਂ ਕਿ ਕੋਈ ਵੀ ਵਿਅਕਤੀ ਇਨ੍ਹਾਂ ਨੂੰ ਟੱਪ ਕੇ ਕੋਠੀ ਤੱਕ ਨਾ ਪਹੁੰਚ ਸਕੇ।  ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਡੰਡੇ ਦੇ ਜ਼ੋਰ ‘ਤੇ ਉਨ੍ਹਾਂ ਦਾ ਸੰਘਰਸ਼ ਦਬਾਉਣਾ ਚਾਹੁੰਦੀ ਹੈ ਪਰ ਇਹ ਉਨ੍ਹਾਂ ਦੀ ਵੱਡੀ ਭੁੱਲ ਹੈ ਕਿ ਸੰਘਰਸ਼ ਨੂੰ ਡਾਂਗ ਦੇ ਜ਼ੋਰ ‘ਤੇ ਦਬਾਇਆ ਜਾ ਸਕਦਾ ਹੈ। (ETT Teachers)
ਇਹ ਨੇ ਅਧਿਆਪਕਾਂ ਦੀਆਂ ਮੰਗਾਂ | ETT Teachers
ਈਟੀਟੀ ਟੈਟ ਪਾਸ ਅਧਿਆਪਕ ਮੰਗ ਕਰ ਰਹੇ ਹਨ ਸਰਕਾਰ ਵੱਲੋਂ ਈਟੀਟੀ ਅਧਿਆਪਕਾਂ ਦੀ ਭਰਤੀ ਵੇਲੇ ਬੀਏ ਦੀ ਯੋਗਤਾ ਲਾਜ਼ਮੀ ਕੀਤੀ ਗਈ ਹੈ, ਉਹ ਰੱਦ ਹੋਵੇ। ਵਿਕਲਾਂਗ ਤੇ ਸੁਤੰਤਰਤਾ ਸੈਨਾਨੀ ਦੀਆਂ 161 ਬੈਕਲਾਗ ਦੀਆਂ ਅਸਾਮੀਆਂ ਤੇ ਐਸ.ਸੀ. ਕੈਟਾਗਿਰੀ ਦੀਆਂ 595 ਬੈਕਲਾਗ ਦੀਆਂ ਅਸਾਮੀਆਂ ਜੋ ਕਿ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਰ੍ਹਵੀਂ, ਈਟੀਟੀ, ਟੈਟ ਪਾਸ ਦੇ ਅਧਾਰ ‘ਤੇ ਹੀ ਕੀਤੀ ਜਾਵੇ। ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ। (ETT Teachers)