Job fair - Sach Kahoon Punjabi
ਰੁਜ਼ਗਾਰ ਮੇਲੇ ਦੌਰਾਨ 337 ਪ੍ਰਾਰਥੀਆਂ ਨੇ ਰਜਿਸਟਰੇਸ਼ਨ ਕਰਵਾਈ, 114 ਉਮੀਦਵਾਰਾਂ ਦੀ ਹੋਈ ਚੋਣ
ਫ਼ਾਜ਼ਿਲਕਾ (ਰਜਨੀਸ਼ ਰਵੀ)। ਬੇਰੋਜਗਾਰ ਰੁਜ਼ਗਾਰ ਨੂੰ ਵੱਧ ਤੋਂ ਵੱਧ ਰੁਜ਼ਗਾਰ (Job Fair) ਦੇ ਮੌਕੇ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨੌਜਵਾਨਾਂ ਨੂੰ ਰੋਜਗਾਰ ਦੇ ਅਵਸਰ ਦੇਣ ਲਈ ਲਗਾਤਾਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਨੇ ਰੋਜਗਾਰ ਮੇਲੇ ਦੌਰਾਨ ਸ਼ਿਰਕਤ ਕਰਦਿਆਂ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਕਿਸੇ ਨੂੰ ਵੀ ਰੁਜ਼ਗਾਰ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਲਗਾਏ ਗਏ ਰੁਜ਼ਗਾਰ ਮੇਲੇ ਦੌਰਾਨ 337 ਪ੍ਰਾਰਥੀਆਂ ਨੇ ਰਜਿਸਟਰੇਸ਼ਨ ਕਰਵਾਈ ਜਿਸ ਵਿਚੋਂ 114 ਉਮੀਦਵਾਰਾਂ ਦੀ ਚੋਣ ਹੋਈ। ਇਸ ਤੋਂ ਇਲਾਵਾ 57 ਉਮੀਦਵਾਰਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਜਿੰਨਾਂ ਦੇ ਦਸਤਾਵੇਜਾਂ ਦੀ ਪੜਤਾਲ ਕਰਨ ਉਪਰੰਤ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰੋਜਗਾਰ ਮੇਲੇ ਲਗਾਉਣ ਦਾ ਮੰਤਵ ਹੈ ਕਿ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਕੇ ਨੌਜਵਾਨਾਂ ਨੂੰ ਰੋਜਗਾਰ ਨਾਲ ਜੋੜਨਾ ਹੈ। (Job Fair)
ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲੇ ਦੌਰਾਨ 10 ਤੋਂ ਵਧੇਰੇ ਕੰਪਨੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕੰਪਨੀਆਂ ਵੱਲੋਂ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਦੀ ਚੋਣ ਕੀਤੀ ਗਈ। ਉਨ੍ਹਾਂ ਕਿਹਾ ਕਿ ਚੁਣੇ ਗਏ ਉਮੀਦਵਾਰਾਂ ਨੂੰ ਮੌਕੇ *ਤੇ ਨਿਯੁਕਤੀ ਪੱਤਰ ਵੀ ਸੌਂਪੇ ਗਏ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਲਈ ਰੋਜ਼ਗਾਰ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਆਪਣੇ ਪੈਰਾਂ ’ਤੇ ਖੜਾ ਹੋ ਕੇ ਕਾਬਲ ਬਣ ਸਕੇ। ਇਸ ਮੌਕੇ ਸਕੂਲ ਪ੍ਰਿੰਸੀਪਲ ਪ੍ਰਦੀਪ ਖਣਗਵਾਲ, ਪਲੇਸਮੈਂਟ ਅਫਸਰ ਰਾਜ ਸਿੰਘ, ਸਿਖਿਆ ਵਿਭਾਗ ਤੋਂ ਗੁਰਛਿੰਦਰ ਸਿੰਘ, ਰੁਜ਼ਗਾਰ ਵਿਭਾਗ ਤੋਂ ਅੰਕਿਤ ਕੁਮਾਰ, ਗੌਰਵ ਕੁਮਾਰ, ਸੁਖਚੈਨ ਸਿੰਘ, ਸੰਦੀਪ ਸੇਤੀਆ, ਤੋਂ ਇਲਾਵਾ ਹੋਰ ਕਰਮਚਾਰੀ ਮੌਜੂਦ ਸਨ।
ਨੌਜਵਾਨਾਂ ਲਈ ਖੁਸ਼ਖਬਰੀ, 7 ਜੂਨ ਨੂੰ ਲੱਗੇਗਾ ਰੁਜ਼ਗਾਰ ਮੇਲਾ
(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਲਿਆ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਬਿਊਰੋ ਵੱਲੋਂ 7 ਜੂਨ ਨੂੰ ਆਈ.ਟੀ.ਆਈ. (ਲੜਕੇ) ਨਾਭਾ ਰੋਡ ਪਟਿਆਲਾ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। (Job Fair) ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਜੀ.ਐਸ.ਏ. ਇੰਡਸਟਰੀਜ਼, ਐਕਸਿਸ ਬੈਂਕ, ਜੀ.ਸੀ.ਐਮ. ਕੋਨਵੈਂਟ ਸਕੂਲ, ਪ੍ਰੀਤ ਟਰੈਕਟਰਜ਼, ਰਿਲਾਇੰਸ ਨਿਪੋਨ ਲਾਇਫ ਇੰਸ਼ੋਰੈਂਸ, ਗੋਦਰੇਜ , ਡਾ. ਆਈ.ਟੀ.ਐਮ. ਵਰਗੀਆਂ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ।
ਇਹ ਵੀ ਪੜ੍ਹੋ : ਕਸ਼ਮੀਰ ’ਚ ਨਿਰਦੋਸ਼ਾਂ ਦਾ ਕਤਲ
ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਦਸਵੀਂ, ਬਾਰ੍ਹਵੀਂ, ਆਈ.ਟੀ.ਆਈ., ਡਿਪਲੋਮਾ, ਗਰੈਜੂਏਸ਼ਨ, ਪੋਸਟ ਗਰੈਜੂਏਸ਼ਨ ਦੀ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਇਸ ਰੋਜ਼ਗਾਰ ਮੇਲੇ ਦੌਰਾਨ ਪ੍ਰਾਈਵੇਟ ਸੈਕਟਰ ਵਿੱਚ ਲਗਭਗ 735 ਅਸਾਮੀਆਂ ਭਰੀਆਂ ਜਾਣੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਨੌਜਵਾਨ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਆਪਣਾ ਭਵਿੱਖ ਉੱਜਵਲ ਬਣਾਉਣ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 9877610877 ’ਤੇ ਜਾਂ ਕਿਸੇ ਵੀ ਕੰਮ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਪੁਲਿਸ ਪ੍ਰਸ਼ਾਸਨ ਨੂੰ ਭਾਜੜਾਂ, ਆਈ ਹੱਥੋ-ਪਾਈ ਦੀ ਨੌਬਤ
ਪੰਜਾਬੀ ‘ਵਰਸਿਟੀ ਦੇ ਗੇਟ ਅੱਗੇ ਵੀ ਕੀਤਾ ਸਰਕਾਰ ਖਿਲਾਫ਼ ਪ੍ਰਦਰਸ਼ਨ
ਖੁਸ਼ਵੀਰ ਸਿੰਘ ਤੂਰ/ਪਟਿਆਲਾ
ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਅੱਜ ਬਹੁ ਤਕਨੀਕੀ ਕਾਲਜ ਵਿਖੇ ਲੱਗੇ ਰੁਜ਼ਗਾਰ ਮੇਲੇ ਦੌਰਾਨ ਅਚਨਚੇਤ ਪੁੱਜ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਭੜਥੂ ਪਾ ਦਿੱਤਾ ਗਿਆ, ਜਿਸ ਕਾਰਨ ਉੱਥੇ ਪੁਲਿਸ ਪ੍ਰਸ਼ਾਸਨ ਨੂੰ ਭਾਜੜ ਪੈ ਗਈ। ਇਸ ਤੋਂ ਪਹਿਲਾਂ ਉਕਤ ਯੂਨੀਅਨ ਵੱਲੋਂ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੇਟ ਅੱਗੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਪੁਤਲਾ ਫੂਕ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਈਟੀਟੀ ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਕਰਨ ਦੇ ਰੋਸ ਵਜੋਂ ਹੀ ਇਨ੍ਹਾਂ ਥਾਵਾਂ ‘ਤੇ ਆਪਣਾ ਰੋਅ ਪ੍ਰਗਟ ਕੀਤਾ ਗਿਆ ਹੈ। ਇਸ ਮੌਕੇ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਅਮਨ ਸੇਖਾ, ਪ੍ਰਧਾਨ ਪੰਜਾਬ ਸਟੂਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਵਿੰਦਰ ਨਦਾਮਪੁਰ, ਰਣਬੀਰ ਸਿੰਘ ਨਦਾਮਪੁਰ ਆਦਿ ਨੇ ਕਿਹਾ ਕਿ ਹੱਕੀ ਮੰਗਾਂ ਲਈ ਜੇਲ੍ਹਾਂ ‘ਚ ਭੇਜ ਕੇ ਤੇ ਲਾਠੀਚਾਰਜ ਕਰਕੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ-2017 ਵੇਲੇ ‘ਘਰ-ਘਰ ਨੌਕਰੀ’ ਦਾ ਵਾਅਦਾ ਕਰਕੇ ਸੱਤਾ ‘ਚ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਅਦੇ ਲਾਗੂ ਕਰਨ ਤੋਂ ਭੱਜ ਰਹੇ ਹਨ ਅਤੇ ਸਰਕਾਰ ਸੰਘਰਸ਼ ਕਰਦੇ ਲੋਕਾਂ ਨੂੰ ਜ਼ਬਰ ਰਾਹੀਂ ਦਬਾਉਣਾ ਚਾਹੁੰਦੀ ਹੈ ਟੈਸਟ ਪਾਸ ਕਰਕੇ ਵੀ ਉਮੀਦਵਾਰ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਨ ਉਹਨਾਂ ਕਿਹਾ ਕਿ ਦੋਵੇਂ ਜਥੇਬੰਦੀਆਂ ਪਿਛਲੇ ਦੋ ਹਫ਼ਤਿਆਂ ਤੋਂ ਸੰਗਰੂਰ ਪੱਕੇ ਧਰਨੇ ‘ਤੇ ਬੈਠੀਆਂ ਹਨ, ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਆਗੂਆਂ ਨੇ ਕਿਹਾ ਕਿ ਨਵੀਂ ਭਰਤੀ ਕਰਨ ਤੋਂ ਟਾਲਾ ਵੱਟਦਿਆਂ ਇੱਕ ਪਾਸੇ ਖਾਲੀ ਖਜ਼ਾਨੇ ਦੀ ਦੁਹਾਈ ਪਾਈ ਜਾ ਰਹੀ ਹੈ, ਦੂਜੇ ਪਾਸੇ ਹਾਕਮ ਆਪਣੇ ਵਿਧਾਇਕਾਂ, ਮੰਤਰੀਆਂ ਦੀਆਂ ਸਹੂਲਤਾਂ ਲਈ ਖਜਾਨੇ ਨੱਕੋ-ਨੱਕ ਭਰੇ ਪਏ ਹਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖਤ ਸ਼ਬਦਾਂ ‘ਚ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਹੱਕ ਮੰਗਦੇ ਲੋਕਾਂ ਨੂੰ ਅਧਿਆਪਕਾਂ ਦੇ ਸੰਘਰਸ਼ਾਂ ਨੂੰ ਜਾਬਰ ਹੱਥ ਕੰਡਿਆਂ ਰਾਹੀਂ ਰੋਕਣਾ ਮਹਿੰਗਾ ਪੈਂਦਾ ਰਿਹਾ ਹੈ ਯੂਨੀਵਰਸਿਟੀ ਦੇ ਗੇਟ ਅੱਗੇ ਪ੍ਰਦਰਸ਼ਨ ਕਰਨ ਤੋਂ ਬਾਅਦ ਉਕਤ ਯੂਨੀਅਨਾਂ ਦੇ ਕਾਰਕੁੰਨਾਂ ਵੱਲੋਂ ਰੁਜ਼ਗਾਰ ਮੇਲੇ ਦੀ ਥਾਂ ਪੁੱਜ ਕੇ ਪੁਲਿਸ ਪ੍ਰਸ਼ਾਸਨ ਨੂੰ ਭਾਜੜ ਪਾ ਦਿੱਤੀ ਅਤੇ ਕਾਲਜ ਦੇ ਮੁੱਖ ਗੇਟ ਪੁਲਿਸ ਨਾਲ ਧੱਕਾ ਮੁੱਕੀ ਵਾਲੀ ਨੌਬਤ ਪੁੱਜ ਗਈ।
ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਮੇਲੇ ਅੰਦਰ ਗਏ ਤਾਂ ਪਰਚੇ ਦਰਜ਼ ਕਰ ਦਿੱਤੇ ਜਾਣਗੇ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਮੁੱਖ ਗੇਟ ਅੱਗੇ ਹੀ ਧਰਨਾ ਠੋਕ ਦਿੱਤਾ। ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਮੇਲੇ ਸਿਰਫ਼ ਪਰਚੇ ਦਰਜ਼ ਕਰਨ ਲਈ ਹੀ ਦਿੱਤੇ ਜਾ ਰਹੇ ਹਨ। ਇਸ ਮੌਕੇ ਸੂਬਾ ਆਗੂ ਸੁਖਵੀਰ ਦੁਗਾਲ, ਕੁਲਦੀਪ ਰਾਮਨਗਰ, ਵਿਨੋਦ, ਸੁਸ਼ੀਲ ਸੁਨਾਮੀ, ਸਿਕੰਦਰ ਸਿੰਘ, ਸੰਦੀਪ ਸਿੰਘ, ਗੁਰਧਿਆਨ ਸਿੰਘ, ਸੰਦੀਪ ਸੋਖਲ, ਸੰਦੀਪ ਕੌਰ ਝਾੜੋਂ, ਵਿਕਰਮ ਬਾਗੀ, ਲਖਵਿੰਦਰ ਸਿੰਘ ਪੀਐੱਸਯੂ, ਹਰਪ੍ਰੀਤ ਸਿੰਘ ਪੀਐੱਸਯੂ (ਲਲਕਾਰ) ਨੇ ਵੀ ਸੰਬੋਧਨ ਕੀਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।