Hostels - Sach Kahoon Punjabi
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ
ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਅਤੇ ਕੁੜੀਆਂ ਦੇ ਹੋਸਟਲ ਲਈ 23 ਕਰੋੜ ਜਾਰੀ (Panjab University)
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਮੁੱਖ ਮੰਤਰੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਵਿਦਿਆਰਥੀਆਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯੂਨੀਵਰਸਿਟੀ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਕੈਂਪਸ ਵਿਚ ਰਹਿਣ-ਸਹਿਣ ਦੀ ਵੱਡੀ ਸਹੂਲਤ ਹਾਸਲ ਹੋਵੇਗੀ। (Panjab University)
ਇਸ ਬਾਰੇ ਵਿਸਥਾਰ ਵਿਚ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੜਕਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਦੋਂਕਿ ਲੜਕੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ ਇਨਾਂ ਹੋਸਟਲਾਂ ਦਾ ਨਿਰਮਾਣ ਹੋਣ ਨਾਲ ਵਿਦਿਆਰਥੀਆਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ ਕਿਉਂ ਜੋ ਯੂਨੀਵਰਸਿਟੀ ਵਿੱਚ ਪੜਦੇ ਵਿਦਿਆਰਥੀਆਂ ਨੂੰ ਹੋਸਟਲ ਦੀ ਕਮੀ ਕਾਰਨ ਆਪਣੇ ਲਈ ਪੇਇੰਗ ਗੈਸਟ ਜਾਂ ਰਹਿਣ ਲਈ ਕੋਈ ਹੋਰ ਥਾਂ ਲੱਭਣ ਦੀ ਚਿੰਤਾ ਸਤਾਉਂਦੀ ਰਹਿੰਦੀ ਹੈ। (Panjab University)
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਇਨਾਂ ਹੋਸਟਲਾਂ ਦੀ ਉਸਾਰੀ ਆਧੁਨਿਕ ਲੀਹਾਂ ਉਤੇ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਹੋਸਟਲਾਂ ਦੇ ਬਣਨ ਨਾਲ ਵਿਦਿਆਰਥੀ ਆਪਣੇ ਪੜ੍ਹਾਈ ਉਤੇ ਹੋਰ ਵਧੇਰੇ ਧਿਆਨ ਦੇ ਸਕਣਗੇ ਅਤੇ ਉਨਾਂ ਨੂੰ ਕੈਂਪਸ ਵਿਚ ਹੀ ਰਿਹਾਇਸ਼ ਦੀ ਸਹੂਲਤ ਮਿਲਣ ਨਾਲ ਕਿਤੇ ਹੋਰ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ
ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕਰਦਿਆਂ ਕਿਹਾ, “ਇਨਾਂ ਹੋਸਟਲਾਂ ਦਾ ਨਿਰਮਾਣ ਮੁਕੰਮਲ ਹੋਣ ਮਗਰੋਂ ਇਹ ਹੋਸਟਲ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਾਲਾਂ ਦੌਰਾਨ ਘਰ ਵਰਗੀ ਠਹਿਰ ਦੇਣਗੇ। ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ। ਇਹ ਹੋਸਟਲ ਸਿਰਫ਼ ਚਾਰ ਕੰਧਾਂ ਵਾਲੇ ਕਮਰੇ ਹੀ ਨਹੀਂ ਹੋਣਗੇ, ਸਗੋਂ ਇਹ ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਵੀ ਮੁਹੱਈਆ ਕਰਨਗੇ।” (Panjab University)
ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੇ ਲੰਘੀ 25 ਜੁਲਾਈ ਨੂੰ ਖੁਦ ਪੰਜਾਬ ਯੂਨੀਵਰਸਿਟੀ ਕੈਂਪਸ ਦਾ ਦੌਰਾ ਕਰਕੇ ਯੂਨੀਵਰਸਿਟੀ ਦੇ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਪੱਛਿਆ ਸੀ ਜਿਸ ਦੌਰਾਨ ਲੜਕੇ ਤੇ ਲੜਕੀਆਂ ਲਈ ਹੋਸਟਲ ਬਣਾਉਣ ਦੀ ਅਪੀਲ ਕੀਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨਾਂ ਨੇ ਉਸ ਮੌਕੇ ਹੀ ਹੋਸਟਲ ਦੇ ਨਿਰਮਾਣ ਦੀ ਪ੍ਰਵਾਨਗੀ ਦਿੰਦੇ ਹੋਏ ਇਸ ਦਾ ਕੰਮ ਛੇਤੀ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ ਜਿਸ ਲਈ ਅੱਜ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ
ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਣਮੱਤੀ ਸੰਸਥਾ ਨੇ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ, ਜਿਨਾਂ ਨੇ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਅਮਿੱਟ ਛਾਪ ਛੱਡੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਂਕਿ ਸੂਬੇ ਦੇ 175 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਨੂੰ ਵਿਸ਼ੇਸ਼ ਤਵੱਜੋਂ ਦੇ ਰਹੀ ਹੈ, ਚਾਹੇ ਉਹ ਸਕੂਲ ਤੇ ਕਾਲਜ ਪੱਧਰ ਦੀ ਸਿੱਖਿਆ ਹੋਵੇ ਜਾਂ ਯੂਨੀਵਰਸਿਟੀ ਪੱਧਰ ਦੀ ਸਿੱਖਿਆ ਹੋਵੇ।
ਅਪਾਹਜਾਂ ਲਈ ਬੈਟਰੀ ਨਾਲ ਚੱਲਣ ਵਾਲੀਆਂ 150 ਵੀਲ੍ਹ ਚੇਅਰ ਛੇਤੀ
ਚੰਡੀਗੜ (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਸੰਗਰੂਰ ਅਤੇ ਬਰਨਾਲਾ ‘ਚ ਦਲਿਤ ਵਿਦਿਆਰਥੀਆਂ ਲਈ ਸਰਕਾਰੀ ਹੋਸਟਲ ਬਣਾਉਣ ਜਾ ਰਹੇ ਹਨ। ਇਸ ਸਬੰਧੀ ਐਲਾਨ ਵੀ ਖ਼ੁਦ ਭਗਵੰਤ ਮਾਨ ਨੇ ਚੰਡੀਗੜ ਵਿਖੇ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਉਨਾਂ ਦਿੱਲੀ ‘ਚ ਕੇਂਦਰੀ ਸਮਾਜਿਕ-ਨਿਆਂ ਅਤੇ ਸ਼ਕਤੀਕਰਨ ਮੰਤਰੀ ਥਾਵਰ ਚੰਦ ਗਹਿਲੋਤ ਅਤੇ ਰਾਜ ਮੰਤਰੀ ਰਤਨ ਲਾਲ ਕਟਾਰੀਆ ਨਾਲ ਮੁਲਾਕਾਤ ਕਰਕੇ ਦਲਿਤ ਵਿਦਿਆਰਥੀਆਂ ਅਤੇ ਅਪਾਹਜ ਨਾਗਰਿਕਾਂ ਨੂੰ ਦਰਪੇਸ਼ ਚੁਨੌਤੀਆਂ-ਸਮੱਸਿਆਵਾਂ ਵੀ ਉਠਾਈਆਂ।  Bhagwant Mann
ਭਗਵੰਤ ਮਾਨ ਨੇ ਦੱਸਿਆ ਕਿ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ ਨੇ ਉਨਾਂ (ਮਾਨ) ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਅਤੇ ਸੰਗਰੂਰ ਅਤੇ ਬਰਨਾਲਾ ਜ਼ਿਲਿਆਂ ‘ਚ ਦਲਿਤ ਵਿਦਿਆਰਥੀਆਂ ਲਈ 2 ਸਰਕਾਰੀ ਹੋਸਟਲ ਬਣਾਉਣ ਦੀ ਤਜਵੀਜ਼ ਨੂੰ ਸਵੀਕਾਰ ਕਰ ਲਿਆ। ਮਾਨ ਨੇ ਕਿਹਾ ਕਿ ਇਹ ਹੋਸਟਲ ਇਲਾਕੇ ਦੇ ਦਲਿਤ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਣਗੇ। ਉਨਾਂ ਕਿਹਾ ਕਿ ਛੇਤੀ ਹੀ ਮੁੱਢਲੀ ਕਾਰਵਾਈ ਪੂਰੀ ਕਰਕੇ ਇਸ ਪ੍ਰੋਜੈਕਟ ‘ਤੇ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।
ਭਗਵੰਤ ਮਾਨ ਨੇ ਅਪਾਹਜ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਦਰਪੇਸ਼ ਦਿੱਕਤਾਂ ਵੀ ਦੋਵੇਂ ਮੰਤਰੀਆਂ ਨਾਲ ਸਾਂਝੀਆਂ ਕੀਤੀਆਂ। ਜਿਸ ‘ਤੇ ਪਹਿਲੇ ਪੜਾਅ ‘ਚ ਬੈਟਰੀ ਨਾਲ ਚੱਲਣ ਵਾਲੀਆਂ 150 ਵੀਲ੍ਹ ਚੇਅਰਾਂ ਲੋਕ ਸਭਾ ਹਲਕਾ ਸੰਗਰੂਰ ਨੂੰ ਮਿਲ ਰਹੀਆਂ ਹਨ। ਮਾਨ ਨੇ ਦੱਸਿਆ ਕਿ ਪ੍ਰਤੀ ਵਹੀਲ ਚੇਅਰ ਲਈ ਐਮਪੀ ਕੋਟੇ (ਐਮਪੀਐਲਏਡੀ) ਦੇ ਫ਼ੰਡ ‘ਚੋਂ 12 ਹਜ਼ਾਰ ਦਿੱਤੇ ਜਾਣਗੇ ਅਤੇ ਬਾਕੀ ਹਿੱਸੇ ਕੇਂਦਰ ਸਰਕਾਰ ਵੱਲੋਂ ਪਾਇਆ ਜਾਵੇਗਾ। ਮੰਤਰਾਲੇ ਵੱਲੋਂ ਸੰਗਰੂਰ ‘ਚ ਕੈਂਪ ਲਗਾ ਕੇ ਕੰਨਾਂ ਵਾਲੀਆਂ ਮਸ਼ੀਨਾਂ ਅਤੇ ਐਨਕਾਂ ਵੀ ਲੋੜਵੰਦਾਂ ਨੂੰ ਮੁਹੱਈਆ ਕੀਤੀਆਂ ਜਾਣਗੀਆਂ। ਮਾਨ ਨੇ ਤਜਵੀਜ਼ਾਂ ਮੰਨੇ ਜਾਣ ‘ਤੇ ਕੇੰਦਰੀ ਕੈਬਨਿਟ ਮੰਤਰੀ ਥਾਵਰ ਚੰਦ ਗਹਿਲੋਤ ਅਤੇ ਰਾਜ ਮੰਤਰੀ ਰਤਨ ਲਾਲ ਕਟਾਰੀਆ ਦਾ ਧੰਨਵਾਦ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।