Arvind Kejriwal - Sach Kahoon Punjabi
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
75 ਸਾਲਾਂ ਤੋਂ ਦੇਸ਼ ਦਾ ਸਿਸਟਮ ਏਨਾ ਖਰਾਬ ਰਿਹਾ ਕਿ ਸਾਡੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਨੂੰ ਕੁਝ ਕਰਨ ਦਾ ਮੌਕਾ ਨਹੀਂ ਦਿੱਤਾ-ਅਰਵਿੰਦ ਕੇਜਰੀਵਾਲ
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ)। ਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਵੀ ਕੀਤਾ। ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਮੁਖਾਤਿਬ ਹੁੰਦਿਆਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਸਰਕਾਰ ਉਦਯੋਗ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਵੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰ ਪੱਖੀ ਮਾਹੌਲ ਸਦਕਾ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇਕ ਲੱਖ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ।
ਉਦਯੋਗਿਕ ਖੇਤਰ ਲਈ ਵੱਡੇ ਸੁਧਾਰਾ ਦਾ ਵਿਸਥਾਰ ਵਿੱਚ ਜ਼ਿਕਰ ਕਰਦਿਆਂ ‘ਆਪ’ ਸੁਪਰੀਮੋ ਨੇ ਦੱਸਿਆ ਕਿ ਕਿਵੇਂ ਭਗਵੰਤ ਸਿੰਘ ਮਾਨ ਸਰਕਾਰ ਨੇ 45 ਦਿਨਾਂ ਦੀ ਸਿੰਗਲ-ਵਿੰਡੋ ਕਲੀਅਰੈਂਸ ਪ੍ਰਣਾਲੀ ਸ਼ੁਰੂ ਕੀਤੀ ਹੈ ਅਤੇ ਮਨੁੱਖੀ ਵਸੀਲਿਆਂ, ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ‘ਤੇ ਕੇਂਦ੍ਰਿਤ ਕਾਰੋਬਾਰ ਪੱਖੀ ਈਕੋ-ਸਿਸਟਮ ਸਿਰਜ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਆਰਥਿਕ ਵਿਕਾਸ, ਰੋਜ਼ਗਾਰ ਤੇ ਉਦਯੋਗਿਕ ਵਿਸਥਾਰ ਦੇ ਨਵੇਂ ਪੜਾਅ ਦੀ ਸ਼ੁਰੂਆਤ ਹੈ, ਕਿਉਂਕਿ ਸੂਬਾ ਆਪਣੇ ਆਪ ਨੂੰ ਤੇਜੀ ਨਾਲ ਪ੍ਰਵਾਨਗੀਆਂ, ਉਦਯੋਗ ਪੱਖੀ ਨੀਤੀਆਂ ਅਤੇ ਸਿੱਖਿਆ, ਸਿਹਤ ਸੰਭਾਲ ਤੇ ਹੁਨਰਮੰਦ ਮਨੁੱਖੀ ਸ਼ਕਤੀ ‘ਤੇ ਕੇਂਦ੍ਰਿਤ ਹੋ ਕੇ ਸਭ ਤੋਂ ਤਰਜੀਹੀ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਾ ਹੈ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਮੋਹਰੀ ਉਦਯੋਗਾਂ ਨੂੰ ਲਿਆਂਦਾ ਹੈ। ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੇ ਪਹਿਲੇ ਦਿਨ ਹੀ ਪੰਜਾਬ ਨੇ 10,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਾਪਤ ਕੀਤੇ ਹਨ। ਐਚ.ਐਮ.ਈ.ਐਲ., ਟਾਟਾ ਸਟੀਲ, ਜੇ.ਐਸ.ਡਬਲਿਊ, ਟ੍ਰਾਈਡੈਂਟ ਗਰੁੱਪ, ਹੀਰੋ ਇੰਡਸਟਰੀਜ਼ ਅਤੇ ਉਦਯੋਗ ਜਗਤ ਦੇ ਕਈ ਹੋਰ ਸਨਅਤਕਾਰਾਂ ਨੇ ਸੂਬੇ ਵਿੱਚ ਪਹਿਲਾਂ ਹੀ ਚੱਲ ਰਹੇ ਕਾਰੋਬਾਰ ਦਾ ਵਿਸਥਾਰ ਕਰਨ ਅਤੇ ਨਵੇਂ ਪ੍ਰਾਜੈਕਟ ਲਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ।”
ਉਨ੍ਹਾਂ ਅੱਗੇ ਕਿਹਾ, “ਪੰਜਾਬੀ ਆਪਣੇ ਉੱਦਮੀ ਸੁਭਾਅ, ਨਿਵੇਕਲੀ ਸੋਚਣੀ ਅਤੇ ਹਰੇਕ ਸਮੱਸਿਆ ਦਾ ਹੱਲ ਕੱਢ ਲੈਣ ਵਾਲੀ ਭਾਵਨਾ ਲਈ ਜਾਣੇ ਜਾਂਦੇ ਹਨ। ਤੁਹਾਨੂੰ ਸ਼ਾਇਦ ਹੀ ਕੋਈ ਪੰਜਾਬੀ ਭੀਖ ਮੰਗਦਾ ਮਿਲੇਗਾ ਕਿਉਂਕਿ ਸਾਡੇ ਲੋਕ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਉਹ ਅਜਿਹੇ ਸੁਭਾਅ ਦੇ ਮਾਲਕ ਹਨ ਕਿ ਸਭ ਤੋਂ ਔਖੇ ਸਮੇਂ ਵਿੱਚ ਵੀ ਹਾਰ ਮੰਨਣ ਦੀ ਬਜਾਏ ਸਫਲ ਹੁੰਦੇ ਹਨ। ਪੰਜਾਬੀ ਸਮਰਪਣ ਭਾਵਨਾ, ਵਚਨਬੱਧਤਾ ਅਤੇ ਸਖ਼ਤ ਮਿਹਨਤ ਨਾਲ ਦਿਨ ਵਿੱਚ 20 ਘੰਟੇ ਕੰਮ ਕਰ ਸਕਦੇ ਹਨ। ਦੁਨੀਆ ਭਰ ਵਿੱਚ ਇਹ ਨਿਰਾਲਾ ਗੁਣ ਪੰਜਾਬੀਆਂ ਵਿੱਚ ਹੀ ਹੈ।”
ਪੰਜਾਬੀਆਂ ਦੀ ਵਿਸ਼ਵਵਿਆਪੀ ਪਛਾਣ ਦਾ ਵਿਸ਼ੇਸ਼ ਤੌਰ ਉਤੇ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬੀ ਇਕ ਜੁਝਾਰੂ ਕੌਮ ਹੈ ਜੋ ਦਲੇਰ ਤੇ ਉੱਦਮੀ ਹਨ। ਉਨ੍ਹਾਂ ਨੇ ਦੁਨੀਆ ਦੇ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਦੋਂ ਵੀ ਦੁਨੀਆ ਵਿੱਚ ਕਿਤੇ ਵੀ ਕੋਈ ਦੁਖਾਂਤ ਆਉਂਦਾ ਹੈ, ਤਾਂ ਉਸ ਵੇਲੇ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਲਈ ਪੰਜਾਬੀ ਸਭ ਤੋਂ ਪਹਿਲਾਂ ਪਹੁੰਚਦਾ ਹੈ ਅਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੇਵਾ ਅਤੇ ਮਨੁੱਖੀ ਸਿੱਖਿਆਵਾਂ ਦੇ ਸੰਦੇਸ਼ ਦੀ ਪਾਲਣਾ ਕਰਦਾ ਹੈ। ਪੰਜਾਬ ਨੂੰ ਅਮੀਰ ਸੱਭਿਆਚਾਰ, ਜਰੇਖਜ਼ ਧਰਤੀ ਅਤੇ ਭਾਈਚਾਰਕ ਸਾਂਝ ਦੀ ਬਖਸ਼ਿਸ਼ ਪ੍ਰਾਪਤ ਹੈ। ਪੰਜਾਬ ਦੀ ਉਪਜਾਊ ਧਰਤੀ ‘ਤੇ ਸਭ ਕੁਝ ਉੱਗ ਸਕਦਾ ਹੈ, ਪਰ ਨਫ਼ਰਤ ਦਾ ਬੀਜ ਇੱਥੇ ਕਦੇ ਵੀ ਜੜ੍ਹ ਨਹੀਂ ਫੜ ਸਕਦਾ। ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਹਾਨ ਸਿੱਖ ਗੁਰੂਆਂ ਦੇ ਸੰਦੇਸ਼ ਦੀ ਪਾਲਣਾ ਕਰਦੇ ਹੋਏ ਹਰ ਪੰਜਾਬੀ ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦਾ ਹੈ। ਸਾਲ 2022 ਤੋਂ ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਹੈ, ਪੰਜਾਬ ਨੇ ਬਿਜਲੀ, ਸਿਹਤ, ਰੀਅਲ ਅਸਟੇਟ, ਬੁਨਿਆਦੀ ਢਾਂਚਾ ਅਤੇ ਸਿੱਖਿਆ ਵਰਗੇ ਖੇਤਰਾਂ ਵਿੱਚ ਸ਼ਾਨਦਾਰ ਤਰੱਕੀ ਦੇਖੀ ਹੈ।”
ਸਿੱਖਿਆ ਸੁਧਾਰਾਂ ‘ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਅੱਗੇ ਕਿਹਾ, “ਅੱਜ ਪੰਜਾਬ ਦੇ ਨੌਜਵਾਨ ਯੂ.ਪੀ.ਐਸ.ਸੀ., ਜੇ.ਈ.ਈ., ਨੀਟ ਅਤੇ ਆਈ.ਆਈ.ਟੀ. ਲਈ ਪ੍ਰਵੇਸ਼ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਕਿਉਂਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਪੰਜਾਬ ਦੇ 30 ਸਕੂਲ ਪ੍ਰਿੰਸੀਪਲ ਇਸ ਸਮੇਂ ਸਿੰਗਾਪੁਰ ਵਿੱਚ ਵਿਸ਼ਵ ਪੱਧਰੀ ਸਿਖਲਾਈ ਲੈ ਰਹੇ ਹਨ ਤਾਂ ਜੋ ਉਨ੍ਹਾਂ ਦੀ ਮੁਹਾਰਤ ਸੂਬਾ ਭਰ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਹੋਰ ਲਾਭ ਪਹੁੰਚਾ ਸਕੇ। ਪੰਜਾਬ ਵਿੱਚ ਇਸ ਸਮੇਂ ਮੋਹਾਲੀ, ਹਲਵਾਰਾ, ਅੰਮ੍ਰਿਤਸਰ, ਬਠਿੰਡਾ, ਪਠਾਨਕੋਟ ਅਤੇ ਆਦਮਪੁਰ ਵਿੱਚ ਹਵਾਈ ਅੱਡੇ ਕਾਰਜਸ਼ੀਲ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚਾ ਵੀ ਤੇਜ਼ੀ ਨਾਲ ਵਿਕਸਤ ਹੋ ਰਿਹਾ ਹੈ। ਮੈਂ ਉਦਯੋਗਾਂ ਨੂੰ ਪੰਜਾਬ ਵਿੱਚ ਆਉਣ, ਨਿਵੇਸ਼ ਕਰਨ ਅਤੇ ਕੰਮ ਕਰਨ ਦਾ ਸੱਦਾ ਦਿੰਦਾ ਹਾਂ ਤਾਂ ਜੋ ਅਸੀਂ ਇਕਜੁਟ ਹੋ ਕੇ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾ ਸਕੀਏ।”
ਪੰਜਾਬ ਦੇ ਸਥਾਨਕ ਉਦਯੋਗ ਦੀਆਂ ਸਫਲ ਕਹਾਣੀਆਂ ਦੀਆਂ ਮਿਸਾਲਾਂ ਦਿੰਦੇ ਹੋਏ, ਉਨ੍ਹਾਂ ਕਿਹਾ, “ਪੰਜਾਬ ਅਧਾਰਿਤ ਉੱਦਮ ਜਿਵੇਂ ਕਿ ਸੋਨਾਲੀਕਾ, ਪ੍ਰੀਤ ਟਰੈਕਟਰ, ਡਿਊਕ, ਮੌਂਟੀ ਕਾਰਲੋ ਅਤੇ ਹੋਰ ਬਹੁਤ ਸਾਰੇ ਸਥਾਨਕ ਉੱਦਮੀ ਦੀਆਂ ਪ੍ਰੇਰਨਾਦਾਇਕ ਉਦਾਹਰਣਾਂ ਹਨ। ਪੰਜਾਬ ਦੇ ਦਰਵਾਜ਼ੇ ਸਾਰੇ ਨਿਵੇਸ਼ਕਾਂ ਲਈ ਖੁੱਲ੍ਹੇ ਹਨ ਅਤੇ ਅਸੀਂ ਅੱਖਾਂ ਵਿਛਾ ਕੇ ਉਨ੍ਹਾਂ ਦਾ ਸਵਾਗਤ ਕਰਦੇ ਹਾਂ। ਸਾਡੀਆਂ ਨੀਤੀਆਂ ਲਚਕਦਾਰ ਹਨ ਅਤੇ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ। ਮੈਂ ਤੁਹਾਨੂੰ ਸਾਰਿਆਂ ਨੂੰ ਇੱਥੇ ਨਿਵੇਸ਼ ਕਰਨ, ਪੰਜਾਬੀਆਂ ਲਈ ਨੌਕਰੀਆਂ ਪੈਦਾ ਕਰਨ ਅਤੇ ਪੰਜਾਬ ਨੂੰ ਸਫਲਤਾ ਦੀ ਨਵੀਂ ਕਹਾਣੀ ਲਿਖਣ ਵਿੱਚ ਮਦਦ ਕਰਨ ਦੀ ਅਪੀਲ ਕਰਦਾ ਹਾਂ। ਪੰਜਾਬ ਸਰਕਾਰ ਹੁਨਰ ਸਿੱਖਿਆ ਅਤੇ ਸਿਖਲਾਈ ਨੂੰ ਉਦਯੋਗ ਦੀਆਂ ਜ਼ਰੂਰਤਾਂ ਨਾਲ ਜੋੜ ਰਹੀ ਹੈ ਤਾਂ ਜੋ ਪੰਜਾਬ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਦਾ ਮਜ਼ਬੂਤ ਪੂਲ ਬਣਾਇਆ ਜਾ ਸਕੇ। ਉਦਯੋਗ ਨੂੰ ਜੋ ਵੀ ਮਨੁੱਖੀ ਸ਼ਖਤੀ ਚਾਹੀਦੀ ਹੈ, ਸਰਕਾਰ ਇਹ ਯਕੀਨੀ ਬਣਾਏਗੀ ਕਿ ਨੌਜਵਾਨਾਂ ਨੂੰ ਲੋੜੀਂਦੀ ਸਿਖਲਾਈ ਮਿਲੇ। ਇਸ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਸੂਬੇ ਵਿੱਚ ਆਰਥਿਕ ਵਿਕਾਸ ਤੇਜ਼ ਹੋਵੇਗਾ।”
ਦੇਸ਼-ਵਿਦੇਸ਼ ਤੋਂ ਪਹੁੰਚੇ ਕਾਰੋਬਾਰੀਆਂ ਦਾ ਸਵਾਗਤ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਗੁਰੂਆਂ, ਸੰਤਾਂ-ਮਹਾਪੁਰਸ਼ਾਂ ਅਤੇ ਪੀਰਾਂ ਦੀ ਧਰਤੀ ‘ਤੇ ਸਾਰੇ ਕਾਰੋਬਾਰੀਆਂ ਦਾ ਸਵਾਗਤ ਕਰਦਾ ਹਾਂ। ਸਾਨੂੰ ਅੱਜ ਸਾਡੇ ਵਿਚਕਾਰ ਅਜਿਹੀਆਂ ਉੱਘੀਆਂ ਸ਼ਖਸੀਅਤਾਂ ਹੋਣ ਦਾ ਮਾਣ ਹਾਸਲ ਹੈ। ਪੰਜਾਬ, ਦੇਸ਼ ਦੇ ਸਭ ਤੋਂ ਅਨੁਕੂਲ ਨਿਵੇਸ਼ ਸਥਾਨਾਂ ਵਿੱਚੋਂ ਇੱਕ ਹੈ ਅਤੇ ਅਸੀਂ ਨਿਵੇਸ਼ਕਾਂ ਨੂੰ ਸਹੂਲਤ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਸਾਡਾ ਦ੍ਰਿਸ਼ਟੀਕੋਣ ਪੰਜਾਬ ਨੂੰ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਸਰਕਾਰ ਅਤੇ ਉਦਯੋਗ ਵਿਚਕਾਰ ਮਜ਼ਬੂਤ ਭਾਈਵਾਲੀ ਬਣਾਉਣਾ ਹੈ।”
ਉੱਦਮੀਆਂ ਨੂੰ ਅਪੀਲ ਕਰਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਉੱਦਮੀ ਹਰ ਕਿਸੇ ਲਈ ਪ੍ਰੇਰਨਾ ਦਾ ਸਰੋਤ ਹਨ ਅਤੇ ਉਨ੍ਹਾਂ ਮੌਕਿਆਂ ਦੀ ਨੁਮਾਇੰਦਗੀ ਕਰਦੇ ਹਨ ਜੋ ਪੰਜਾਬ ਅਤੇ ਭਾਰਤ ਦੇ ਨੌਜਵਾਨ ਪ੍ਰਾਪਤ ਕਰਨ ਦੀ ਇੱਛਾ ਰੱਖਦੇ ਹਨ। ਭਾਵੇਂ ਅਸੀਂ ਜਨਤਕ, ਨਿੱਜੀ ਜਾਂ ਗੈਰ-ਮੁਨਾਫ਼ਾ ਖੇਤਰਾਂ ਵਿੱਚ ਕੰਮ ਕਰਦੇ ਹਾਂ, ਸਾਡੇ ਵਿੱਚੋਂ ਹਰੇਕ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਦੇਸ਼, ਸਮਾਜ ਅਤੇ ਪਰਿਵਾਰਾਂ ਲਈ ਆਪਣੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨਾ ਹੈ। ਇਹ ਸੰਮੇਲਨ ਸਿਰਫ਼ ਸਮਝੌਤਿਆਂ ‘ਤੇ ਦਸਤਖਤ ਕਰਨ ਬਾਰੇ ਨਹੀਂ ਹੈ, ਸਗੋਂ ਗਿਆਨ ਸਾਂਝਾ ਕਰਨ, ਵਿਚਾਰ-ਵਟਾਂਦਰਾ ਕਰਨ ਅਤੇ ਇੱਕ ਦੂਜੇ ਤੋਂ ਸਿੱਖਣ ਬਾਰੇ ਹੈ।”
ਭਵਿੱਖ ਦੇ ਦ੍ਰਿਸ਼ਟੀਕੋਣ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜਿਹਾ ਰਸਤਾ ਚੁਣਿਆ ਹੈ ਜੋ ਆਰਥਿਕ ਵਿਕਾਸ ਨੂੰ ਤੇਜ਼ ਕਰਕੇ ਪੰਜਾਬ ਦੇ ਭਵਿੱਖ ਨੂੰ ਰੌਸ਼ਨ ਬਣਾਏਗਾ। ਮੈਂ ਦੇਖਿਆ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਜ਼ਿੰਦਗੀ ਵਿੱਚ ਕੁਝ ਵੱਡਾ ਪ੍ਰਾਪਤ ਕਰਨਾ ਚਾਹੁੰਦੀ ਹੈ। ਉਹ ਕੁਦਰਤੀ ਅਜਿਹੇ ਹਨ ਜੋ ਇਕੱਲਤਾ ਵਿੱਚ ਨਹੀਂ ਰਹਿ ਸਕਦੇ। ਮੇਰਾ ਪੱਕਾ ਵਿਸ਼ਵਾਸ ਹੈ ਕਿ ਪਰਮਾਤਮਾ ਨੇ ਮੈਨੂੰ ਪੰਜਾਬ ਦੀ ਅਗਵਾਈ ਕਰਨ ਦਾ ਇਹ ਮੌਕਾ ਦਿੱਤਾ ਹੈ ਤਾਂ ਜੋ ਅਸੀਂ ਆਪਣੇ ਲੋਕਾਂ ਦੇ ਜੀਵਨ ਵਿੱਚ ਅਰਥਪੂਰਨ ਤਬਦੀਲੀ ਲਿਆ ਸਕੀਏ।”
ਨਵੀਨਤਾ ਅਤੇ ਤਕਨਾਲੋਜੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਅੱਗੇ ਕਿਹਾ, “ਪੰਜਾਬ ਹੁਣ ਨਵੀਨਤਾ ਅਤੇ ਤਕਨਾਲੋਜੀ ਦੇ ਸਮੁਲੇ ਵਾਲੇ ਉੱਦਮ ਦੇ ਨਵੇਂ ਸੱਭਿਆਚਾਰ ਵੱਲ ਤਬਦੀਲੀ ਦੀ ਦਹਿਲੀਜ਼ ‘ਤੇ ਹੈ। ਸੂਬੇ ਦੇ ਨੌਜਵਾਨ ਨਵੇਂ ਵਿਚਾਰਾਂ ਤੇ ਨਵੀਨਤਾਵਾਂ ਨਾਲ ਆ ਰਹੇ ਹਨ ਅਤੇ ਉਨ੍ਹਾਂ ਦਾ ਸਹਿਯੋਗ ਕਰਨਾ ਸਾਡੀ ਜ਼ਿੰਮੇਵਾਰੀ ਹੈ। ਅਸੀਂ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡ ਰਹੇ। ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਸ਼ਾਨਦਾਰ ਸੰਪਰਕ, ਪ੍ਰਮੁੱਖ ਵਿਦਿਅਕ ਸੰਸਥਾਵਾਂ ਅਤੇ ਸਹਾਇਕ ਸਰਕਾਰੀ ਨੀਤੀਆਂ ਮਿਲ ਕੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨਾਂ ਵਿੱਚੋਂ ਇੱਕ ਬਣਾਉਂਦੀਆਂ ਹਨ।”
ਉਦਯੋਗਪਤੀਆਂ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬ ਦੀ ਵਿਕਾਸ ਕਹਾਣੀ ਦਾ ਹਿੱਸਾ ਬਣਨ ਲਈ ਸਾਰੇ ਕਾਰੋਬਾਰੀ ਆਗੂਆਂ ਦਾ ਧੰਨਵਾਦ ਕਰਦਾ ਹਾਂ। ਸਾਡੀ ਸਰਕਾਰ ਪੰਜਾਬ ਨੂੰ ਦੁਨੀਆ ਦੇ ਪ੍ਰਮੁੱਖ ਉਦਯੋਗਿਕ ਅਤੇ ਨਿਰਯਾਤ ਕੇਂਦਰ ਵਿੱਚ ਬਦਲਣ ਲਈ ਵਚਨਬੱਧ ਹੈ। ਭਾਰਤ ਸਰਕਾਰ ਦੁਆਰਾ ਕਰਵਾਈ ਗਈ ‘ਈਜ਼ ਆਫ ਡੂਇੰਗ ਬਿਜ਼ਨਸ’ (ਕਾਰੋਬਾਰ ਨੂੰ ਸੁਖਾਲਾ ਬਣਾਉਣਾ) ਦੀ ਰੈਂਕਿੰਗ ਵਿੱਚ ਪੰਜਾਬ ਚੋਟੀ ਦੇ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚੋਂ ਇੱਕ ਹੈ। ਪੰਜਾਬ ਸਰਕਾਰ ਦੇ ਏਕੀਕ੍ਰਿਤ ਰੈਗੂਲੇਟਰ, ਇਨਵੈਸਟ ਪੰਜਾਬ, ਨੂੰ ਭਾਰਤ ਸਰਕਾਰ ਦੁਆਰਾ ਚੋਟੀ ਦੇ ਪ੍ਰਦਰਸ਼ਨ ਕਰਨ ਵਾਲੀਆਂ ਨਿਵੇਸ਼ ਪ੍ਰਮੋਸ਼ਨ ਏਜੰਸੀਆਂ ਵਿੱਚੋਂ ਇੱਕ ਵਜੋਂ ਮਾਨਤਾ ਦਿੱਤੀ ਗਈ ਹੈ।”
ਚੰਗੇ ਸ਼ਾਸਨ ਦੇ ਤਰੀਕੇ ਬਾਰੇ ਦੱਸਦਿਆਂ, ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਪੰਜਾਬ ਲਈ ਸੰਪੂਰਨ ਆਰਥਿਕ ਅਤੇ ਵਿੱਤੀ ਸਫਲਤਾ ਚਾਹੁੰਦੀ ਹੈ। ਮੇਰਾ ਪੱਕਾ ਵਿਸ਼ਵਾਸ ਹੈ ਕਿ ਸਾਡੇ ਵਿਕਾਸ ਦੇ ਥੰਮ੍ਹ ਚੰਗੇ ਸ਼ਾਸਨ, ਡਿਜੀਟਾਈਜ਼ੇਸ਼ਨ, ਫੈਸਲਾਕੁੰਨ, ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਹਨ। ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦੇ ਨਾਲ, ਇਹ ਸਾਰੇ ਦੁਨੀਆ ਭਰ ਦੇ ਨਿਵੇਸ਼ਕਾਂ ਲਈ ਇੱਥੇ ਤੇਜ਼ੀ ਨਾਲ ਵਿਕਾਸ ਕਰਨ ਲਈ ਅਨੁਕੂਲ ਵਾਤਾਵਰਣ ਬਣਾਉਂਦੇ ਹਨ। ਮੈਂ ਉਦਯੋਗ ਦੇ ਸਾਰੇ ਆਗੂਆਂ ਦਾ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸਵਾਗਤ ਕਰਦਾ ਹਾਂ। ਦੁਨੀਆ ਚੁਣੌਤੀਪੂਰਨ ਸਮੇਂ ਵਿੱਚੋਂ ਗੁਜ਼ਰ ਰਹੀ ਹੈ, ਪਰ ਸਾਨੂੰ ਇਹ ਮੰਨਣਾ ਚਾਹੀਦਾ ਹੈ ਕਿ ਸਾਡੇ ਵਿੱਚੋਂ ਹਰੇਕ ਕੋਲ ਸਕਾਰਾਤਮਕ ਯੋਗਦਾਨ ਪਾਉਣ ਦੀ ਸਮਰੱਥਾ ਹੈ ਅਤੇ ਇਹੀ ਇਸ ਸੰਮੇਲਨ ਦਾ ਉਦੇਸ਼ ਹੈ।”
ਆਪਣੇ ਭਾਸ਼ਣ ਦੀ ਸਮਾਪਤੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਵਿੱਖ ਸਾਡੇ ਸਾਰਿਆਂ ਲਈ ਸਾਂਝੀ ਜ਼ਿੰਮੇਵਾਰੀ ਹੈ। ਪੰਜਾਬ ਸ਼ਾਇਦ ਦੁਨੀਆ ਦਾ ਇੱਕੋ ਇੱਕ ਸੂਬਾ ਹੈ ਜਿਸ ਦੇ ਲੋਕਾਂ ਦੀ ਦੁਨੀਆ ਭਰ ਵਿੱਚ ਮੌਜੂਦਗੀ ਹੈ ਕਿਉਂਕਿ ਪੰਜਾਬੀ ਜਿੱਥੇ ਵੀ ਜਾਂਦੇ ਹਨ, ਬੁਲੰਦੀਆਂ ਛੂੰਹਦੇ ਹਨ। ਪੰਜਾਬੀ ਸਖ਼ਤ ਮਿਹਨਤ ਕਰਨ ਅਤੇ ਸਫਲ ਹੋਣ ਦੀ ਅਦੁੱਤੀ ਭਾਵਨਾ ਰੱਖਦੇ ਹਨ। ਉਹ ਜਿੱਥੇ ਵੀ ਜਾਂਦੇ ਹਨ, ਆਪਣੀ ਪਛਾਣ ਛੱਡਦੇ ਹਨ। ਪੰਜਾਬ ਦਾ ਅਰਥ ਹੈ ਕਾਰੋਬਾਰ ਅਤੇ ਮੈਂ ਉਦਯੋਗ ਦੇ ਆਗੂਆਂ ਨੂੰ ਸੱਦਾ ਦਿੰਦਾ ਹਾਂ ਕਿ ਉਹ ਇਕੱਠੇ ਇੱਕ ਖੁਸ਼ਹਾਲ ਭਵਿੱਖ ਬਣਾਉਣ ਲਈ ਸਰਕਾਰ ਨਾਲ ਹੱਥ ਮਿਲਾਉਣ।”
ਇਸ ਦੌਰਾਨ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਗੁਰੂਆਂ ਅਤੇ ਪੀਰਾਂ-ਪੈਗੰਬਰਾਂ ਦੀ ਧਰਤੀ ਹੈ ਜਿਨ੍ਹਾਂ ਨੇ ਅਜਿਹੇ ਸੰਦੇਸ਼ ਦਿੱਤੇ ਜੋ ਸਦੀਆਂ ਤੋਂ ਨਾ ਸਿਰਫ਼ ਪੰਜਾਬ ਨੂੰ, ਨਾ ਸਿਰਫ਼ ਦੇਸ਼ ਨੂੰ, ਸਗੋਂ ਪੂਰੀ ਦੁਨੀਆ ਨੂੰ ਪ੍ਰੇਰਿਤ ਕਰਦੇ ਰਹੇ ਹਨ। ਪੰਜਾਬ ਮਿਹਨਤੀ ਲੋਕਾਂ ਦੀ ਧਰਤੀ ਹੈ। ਜਦੋਂ ਵੀ ਦੇਸ਼ ਨੂੰ ਅਨਾਜ ਦਾ ਸੰਕਟ ਆਇਆ ਤਾਂ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਇਹ ਯਕੀਨੀ ਬਣਾਇਆ ਕਿ ਦੇਸ਼ ਨੂੰ ਆਪਣੀ ਮਿਹਨਤ ਨਾਲ ਭੋਜਨ ਮਿਲੇ ਅਤੇ ਦੇਸ਼ ਦਾ ਪੇਟ ਭਰਿਆ ਜਾਵੇ।”
ਉਨ੍ਹਾਂ ਕਿਹਾ, “ਪੰਜਾਬ, ਦੇਸ਼ ਭਗਤਾਂ ਦੀ ਧਰਤੀ ਵੀ ਹੈ। ਆਜ਼ਾਦੀ ਸੰਗਰਾਮ ਵਿੱਚ, ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ, ਅਤੇ ਅੱਜ ਵੀ ਤੁਹਾਨੂੰ ਸਾਡੀਆਂ ਹਥਿਆਰਬੰਦ ਫੌਜਾਂ ਵਿੱਚ ਸੇਵਾ ਕਰਨ ਵਾਲੇ ਸਭ ਤੋਂ ਵੱਧ ਪੰਜਾਬੀ ਮਿਲਣਗੇ। ਪੰਜਾਬ ਉੱਦਮੀਆਂ ਅਤੇ ਕਾਰੋਬਾਰੀਆਂ ਦੀ ਧਰਤੀ ਵੀ ਹੈ। ਉੱਦਮੀ ਭਾਵਨਾ ਪੰਜਾਬੀਆਂ ਦੇ ਖੂਨ ਵਿੱਚ ਦੌੜਦੀ ਹੈ। ਮਜ਼ਾਕ ਵਿੱਚ ਇਹ ਵੀ ਕਿਹਾ ਜਾਂਦਾ ਹੈ ਕਿ ਜੇਕਰ ਇੱਕ ਦਿਨ ਮਨੁੱਖ ਚੰਦ ‘ਤੇ ਰਹਿਣਾ ਸ਼ੁਰੂ ਕਰ ਦਿੰਦਾ ਹੈ, ਤਾਂ ਉੱਥੇ ਸਭ ਤੋਂ ਪਹਿਲਾਂ ‘ਪੰਜਾਬੀ ਢਾਬਾ’ ਖੁੱਲ੍ਹੇਗਾ।”
ਪੰਜਾਬ ਦੇ ਆਰਥਿਕ ਪਿਛੋਕੜ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ, “ਸਾਲ 1980 ਦੇ ਦਹਾਕੇ ਵਿੱਚ ਇੱਕ ਦੌਰ ਸੀ ਜਦੋਂ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿੱਚ ਪੰਜਾਬ, ਦੇਸ਼ ਵਿੱਚ ਪਹਿਲੇ ਸਥਾਨ ‘ਤੇ ਸੀ। ਆਰਥਿਕ ਤੌਰ ‘ਤੇ, ਪੰਜਾਬ ਪੂਰੇ ਦੇਸ਼ ਵਿੱਚ ਸਭ ਤੋਂ ਵਿਕਸਤ ਅਤੇ ਪ੍ਰਗਤੀਸ਼ੀਲ ਸੂਬਾ ਸੀ। ਪਰ ਪਿਛਲੇ 40 ਸਾਲਾਂ ਵਿੱਚ, ਪੰਜਾਬ ਹੌਲੀ-ਹੌਲੀ 18ਵੇਂ ਸਥਾਨ ‘ਤੇ ਖਿਸਕ ਗਿਆ। ਜਦੋਂ ਅਸੀਂ 2022 ਵਿੱਚ ਸਰਕਾਰ ਦੀ ਕਮਾਨ ਸੰਭਾਲੀ, ਤਾਂ ਬਹੁਤ ਹੀ ਉਦਾਸੀਨ ਮਾਹੌਲ ਸੀ ਅਤੇ ਉਦਯੋਗ ਪੰਜਾਬ ਵਿੱਚੋਂ ਹਿਜਰਤ ਕਰ ਰਿਹਾ ਸੀ। ਉਦਯੋਗ ਮੱਧ ਪ੍ਰਦੇਸ਼, ਕੁਝ ਹਿਮਾਚਲ ਪ੍ਰਦੇਸ਼ ਅਤੇ ਕੁਝ ਉੱਤਰ ਪ੍ਰਦੇਸ਼ ਜਾ ਰਹੇ ਸਨ। ਪੰਜਾਬ ਦੀ ਆਰਥਿਕ ਸਥਿਤੀ ਬਹੁਤ ਮਾੜੀ ਸੀ ਅਤੇ ਸੂਬਾ ਵੱਡੇ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਸੀ। ਉਸ ਸਥਿਤੀ ਵਿੱਚ ਹੀ ਅਸੀਂ ਪੰਜਾਬ ਦੀ ਕਮਾਨ ਸੰਭਾਲੀ ਸੀ।”
ਆਪਣੀ ਪਾਰਟੀ ਵੱਲੋਂ ਅਪਣਾਏ ਗਈ ਪਹੁੰਚ ਬਾਰੇ ਦੱਸਦਿਆਂ ‘ਆਪ’ ਮੁਖੀ ਨੇ ਕਿਹਾ, “ਮੈਂ ਆਮ ਆਦਮੀ ਪਾਰਟੀ ਨੂੰ ਸਿਰਫ਼ ਇੱਕ ਪਾਰਟੀ ਜਾਂ ਇੱਕ ਰਾਜਨੀਤਿਕ ਸ਼ੁਰੂਆਤ ਨਹੀਂ ਮੰਨਦਾ, ਅਤੇ ਉਦਯੋਗ ਦੀ ਭਾਸ਼ਾ ਵਿੱਚ ਇਹ ਇੱਕ ‘ਯੂਨੀਕੋਰਨ’ ਹੈ। ਆਮ ਆਦਮੀ ਪਾਰਟੀ ਨੇ ਪਿਛਲੇ ਕੁਝ ਸਾਲਾਂ ਵਿੱਚ ਜੋ ਤਰੱਕੀ ਕੀਤੀ ਹੈ, ਉਹ ਕਮਾਲ ਦੀ ਹੈ। ਇਸ ਨੂੰ ਸਿਰਫ਼ 10 ਤੋਂ 12 ਸਾਲ ਹੋਏ ਹਨ, ਅਤੇ ਇਸ ਥੋੜ੍ਹੇ ਸਮੇਂ ਵਿੱਚ ਆਮ ਆਦਮੀ ਪਾਰਟੀ ਇੱਕ ਰਾਸ਼ਟਰੀ ਪਾਰਟੀ ਬਣ ਗਈ ਹੈ। ਆਮ ਆਦਮੀ ਪਾਰਟੀ ਨੌਜਵਾਨਾਂ ਅਤੇ ਪੜ੍ਹੇ-ਲਿਖੇ ਲੋਕਾਂ ਦੀ ਪਾਰਟੀ ਹੈ। ਸਾਡੀ ਪਾਰਟੀ ਵਿੱਚ ਤੁਹਾਨੂੰ ਆਈਆਈਟੀ ਇੰਜੀਨੀਅਰ, ਆਈਆਈਐਮ ਮੈਨੇਜਰ, ਚਾਰਟਰਡ ਅਕਾਊਂਟੈਂਟ, ਆਕਸਫੋਰਡ ਤੋਂ ਪੜ੍ਹੇ ਲਿਖੇ ਲੋਕ, ਵਕੀਲ, ਪੱਤਰਕਾਰ ਮਿਲਣਗੇ। ਇਸ ਲਈ ਜਦੋਂ ਵੀ ਕੋਈ ਸਮੱਸਿਆ ਆਉਂਦੀ ਹੈ, ਅਸੀਂ ਇਸ ਦਾ ਵਿਗਿਆਨਕ ਵਿਸ਼ਲੇਸ਼ਣ ਕਰਨ ਦੀ ਕੋਸ਼ਿਸ਼ ਕਰਦੇ ਹਾਂ।”
ਉਨ੍ਹਾਂ ਅੱਗੇ ਕਿਹਾ, “ਜਦੋਂ ਅਸੀਂ ਪੰਜਾਬ ਵਿੱਚ ਸਰਕਾਰ ਦੀ ਵਾਗਡੋਰ ਸੰਭਾਲੀ ਅਤੇ ਹਰ ਪਾਸੇ ਹਨੇਰਾ ਦੇਖਿਆ, ਅਸੀਂ ਇਹ ਸਮਝਣ ਦੀ ਕੋਸ਼ਿਸ਼ ਕੀਤੀ ਕਿ ਕਿੰਨੇ ਦੇਸ਼ ਜੋ ਕਦੇ ਭਾਰਤ ਤੋਂ ਪਿੱਛੇ ਸਨ, ਅੱਜ ਇੰਨੀ ਤਰੱਕੀ ਕਰ ਚੁੱਕੇ ਹਨ। ਦੱਖਣੀ ਕੋਰੀਆ, ਜਾਪਾਨ, ਜਰਮਨੀ, ਸਿੰਗਾਪੁਰ, ਜਾਂ ਚੀਨ ਨੂੰ ਹੀ ਲੈ ਲਓ। ਦੂਜੇ ਵਿਸ਼ਵ ਯੁੱਧ ਤੋਂ ਬਾਅਦ ਜਾਪਾਨ ਅਤੇ ਜਰਮਨੀ ਪੂਰੀ ਤਰ੍ਹਾਂ ਤਬਾਹ ਹੋ ਗਏ ਸਨ, ਫਿਰ ਵੀ ਅੱਜ ਉਹ ਸਭ ਤੋਂ ਵਿਕਸਤ ਦੇਸ਼ਾਂ ਵਿੱਚੋਂ ਇੱਕ ਹਨ। ਜਦੋਂ ਸਿੰਗਾਪੁਰ ਆਜ਼ਾਦ ਹੋਇਆ, ਤਾਂ ਇਸ ਕੋਲ ਲਗਭਗ ਕੁਝ ਵੀ ਨਹੀਂ ਸੀ ਅਤੇ ਇਸਦੀ ਹਾਲਤ ਬਹੁਤ ਮਾੜੀ ਸੀ। ਉਸ ਸਮੇਂ ਸਿੰਗਾਪੁਰ ਸਾਡੇ ਤੋਂ ਬਹੁਤ ਪਿੱਛੇ ਸੀ, ਫਿਰ ਵੀ ਅੱਜ ਸਿੰਗਾਪੁਰ ਦੁਨੀਆ ਵਿੱਚ ਸਭ ਤੋਂ ਵੱਧ ਪ੍ਰਤੀ ਵਿਅਕਤੀ ਆਮਦਨੀ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ। ਕੋਰੀਆਈ ਯੁੱਧ ਤੋਂ ਬਾਅਦ ਦੱਖਣੀ ਕੋਰੀਆ ਦੀ ਹਾਲਤ ਬਹੁਤ ਭਿਆਨਕ ਸੀ, ਪਰ ਅੱਜ ਇਹ ਸਭ ਤੋਂ ਵਿਕਸਤ ਦੇਸ਼ਾਂ ਵਿੱਚੋਂ ਇੱਕ ਹੈ। ਕੁਝ ਦਹਾਕੇ ਪਹਿਲਾਂ ਚੀਨ ਭਾਰਤ ਤੋਂ ਬਹੁਤ ਪਿੱਛੇ ਸੀ, ਪਰ ਅੱਜ ਚੀਨ ਦੁਨੀਆ ਦਾ ਨੰਬਰ ਇੱਕ ਦੇਸ਼ ਬਣ ਗਿਆ ਹੈ।”
ਇਨ੍ਹਾਂ ਉਦਾਹਰਣਾਂ ਤੋਂ ਲਏ ਸਬਕਾਂ ਨੂੰ ਬਾਰੇ ਦੱਸਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਦੇਸ਼ਾਂ ਦੇ ਅਧਿਐਨ ਤੋਂ ਦੋ ਵਿਆਪਕ ਗੱਲਾਂ ਸਾਹਮਣੇ ਆਈਆਂ, ਜਿਨ੍ਹਾਂ ਤੋਂ ਅਸੀਂ ਪ੍ਰੇਰਨਾ ਲਈ। ਸਭ ਤੋਂ ਪਹਿਲਾਂ, ਉਨ੍ਹਾਂ ਨੇ ਆਪਣੇ ਉਦਯੋਗਪਤੀਆਂ ਨਾਲ ਬੈਠ ਕੇ ਚਰਚਾ ਕੀਤੀ ਕਿ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ  ਲਈ ਕੀ ਕਰਨ ਦੀ ਲੋੜ ਹੈ। ਉਨ੍ਹਾਂ ਤੋਂ ਪੁੱਛਿਆ ਗਿਆ ਕਿ ਉਦਯੋਗਾਂ ਦੀਆਂ ਕੀ ਲੋੜਾਂ ਹਨ, ਲੋਕਾਂ ਨੂੰ ਕੀ ਚਾਹੀਦਾ ਹੈ ਅਤੇ ਕਾਰੋਬਾਰ ਕਰਨ ਵਾਲਿਆਂ ਨੂੰ ਕੀ ਚਾਹੀਦਾ ਹੈ। ਜੇਕਰ ਤੁਸੀਂ 4 ਫੀਸਦ ਜਾਂ 5 ਫੀਸਦ ਨਾਲੋਂ ਕਿਤੇ ਜ਼ਿਆਦਾ ਤੇਜ਼ੀ ਨਾਲ ਉਦਯੋਗਿਕ ਵਿਕਾਸ ਚਾਹੁੰਦੇ ਹੋ, ਤਾਂ ਕੀ ਕਰਨ ਦੀ ਲੋੜ ਹੈ। ਉਨ੍ਹਾਂ ਨੇ ਦੂਜਾ ਕੰਮ ਜੋ ਕੀਤਾ ਉਹ ਸੀ ਆਪਣੀ ਮਨੁੱਖੀ ਪੂੰਜੀ ਵਿੱਚ ਨਿਵੇਸ਼ ਕਰਨਾ। ਇਨ੍ਹਾਂ ਦੋ ਨੁਕਤਿਆਂ ਨੂੰ ਧਿਆਨ ਵਿੱਚ ਰੱਖਦਿਆਂ ਉਸੇ ਰਾਹ ‘ਤੇ ਚੱਲੇ।
ਉਦਯੋਗਾਂ ਨਾਲ ਹੋਏ ਸਲਾਹ-ਮਸ਼ਵਰੇ ਬਾਰੇ ਦੱਸਦਿਆਂ ਉਨ੍ਹਾਂ ਅੱਗੇ ਕਿਹ ਕਿ ਪਿਛਲੇ ਦੋ ਤੋਂ ਤਿੰਨ ਸਾਲਾਂ ਵਿੱਚ ਮੈਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਵਿੱਚ ਚੱਕਰ ਲਗਾਏ ਅਤੇ ਉਦਯੋਗਪਤੀਆਂ, ਵਪਾਰੀਆਂ ਤੇ ਕਾਰੋਬਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਤੋਂ ਉਨ੍ਹਾਂ ਦੀਆਂ ਜ਼ਰੂਰਤਾਂ ਬਾਰੇ ਜਾਣਿਆ। ਜੇਕਰ ਅਸੀਂ ਆਪਣੇ ਏਅਰ ਕੰਡੀਸ਼ਨਡ ਕਮਰਿਆਂ ਵਿੱਚ ਬੈਠਦੇ ਹਾਂ ਜਾਂ ਜੇ ਅਧਿਕਾਰੀ ਬੈਠ ਕੇ ਸੋਚਦੇ ਹਨ ਕਿ ਅਸੀਂ ਸਭ ਕੁਝ ਜਾਣਦੇ ਹਾਂ, ਤਾਂ ਇਹ ਸੱਚ ਨਹੀਂ ਹੈ। ਸਾਡੇ ਕੋਲ ਟੈਕਸਟਾਈਲ ਉਦਯੋਗ ਜਾਂ ਪ੍ਰਾਹੁਣਚਾਰੀ ਉਦਯੋਗ ਕਿਵੇਂ ਕੰਮ ਕਰਦਾ ਹੈ, ਜਾਂ ਰੀਅਲ ਅਸਟੇਟ ਨੂੰ ਕੀ ਚੁਣੌਤੀਆਂ ਦਰਪੇਸ਼ ਆਉਂਦੀਆਂ ਹਨ, ਇਸ ਬਾਰੇ ਕੋਈ ਮੁਹਾਰਤ ਨਹੀਂ ਹੈ। ਉਦਯੋਗਾਂ ਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਨੂੰ ਕੀ ਚਾਹੀਦਾ ਹੈ, ਇਹ ਸਿਰਫ਼ ਉਨ੍ਹਾਂ ਤੋਂ ਸੁਣ ਕੇ ਹੀ ਜਾਣਿਆ ਜਾ ਸਕਦਾ ਹੈ।
ਆਪ ਸੁਪਰੀਮੋ ਨੇ ਸਾਂਝਾ ਕੀਤਾ ਕਿ ਇਨ੍ਹਾਂ ਸਾਰੀਆਂ ਮੀਟਿੰਗਾਂ ਤੋਂ ਬਾਅਦ ਇੱਕ ਵੱਡਾ ਸਿੱਟਾ ਨਿਕਲਿਆ ਅਤੇ ਸਾਨੂੰ ਪਤਾ ਚੱਲਿਆ ਕਿ ਇਹ ਉਦਯੋਗ ਜਾਂ ਵਪਾਰੀ/ਕਾਰੋਬਾਰੀ ਸਰਕਾਰੀ ਦਖਲਅੰਦਾਜ਼ੀ ਤੋਂ ਨਾਰਾਜ਼ ਅਤੇ ਪਰੇਸ਼ਾਨ ਸਨ। ਸਾਰਿਆਂ ਦੀ ਸਿਰਫ਼ ਇੱਕ ਹੀ ਮੰਗ ਸੀ ਕਿ ਸਰਕਾਰ ਦਖਲਅੰਦਾਜ਼ੀ ਬੰਦ ਕਰੇ ਅਤੇ ਉਨ੍ਹਾਂ ਨੂੰ ਸੁਤੰਤਰਤਾ ਨਾਲ ਆਪਣਾ ਕੰਮ ਕਰਨ ਅਤੇ ਆਪਣੇ ਕਾਰੋਬਾਰ ਨੂੰ ਚਲਾਉਣ ਦੀ ਇਜਾਜ਼ਤ ਦੇਵੇ। ਕਾਰੋਬਾਰੀਆਂ ਨੂੰ ਸਰਕਾਰੀ ਵਿਭਾਗਾਂ, ਪ੍ਰਵਾਨਗੀਆਂ, ਜੁਰਮਾਨਿਆਂ, ਧਮਕੀਆਂ ਅਤੇ ਨਿਰੀਖਣਾਂ ਵਰਗੀਆਂ ਸਮੱਸਿਆਵਾਂ ਦਰਪੇਸ਼ ਸਨ। ਸਾਰੇ ਕਾਰੋਬਾਰੀ ਅਤੇ ਉੱਦਮੀ ਇਸ ਸਿਸਟਮ ਵਿੱਚ ਫਸੇ ਹੋਏ ਸਨ। ਇਸ ਲਈ ਉਨ੍ਹਾਂ ਨਾਲ ਕੀਤੀਆਂ ਮੀਟਿੰਗਾਂ ਤੋਂ ਅਸੀਂ ਪ੍ਰੇਰਨਾ ਲੈ ਕੇ, ਅਸੀਂ ਕਈ ਵੱਡੇ ਸੁਧਾਰ ਕੀਤੇ।
ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਕਦਮ ਵਿੱਚ ਪਿਛਲੇ ਸਾਲ ਜੂਨ ਵਿੱਚ ਫਾਸਟ ਟ੍ਰੈਕ ਪੰਜਾਬ ਪੋਰਟਲ ਲਾਂਚ ਕੀਤਾ ਸੀ। ਜੇਕਰ ਤੁਸੀਂ ਇੱਕ ਨਵਾਂ ਉਦਯੋਗ ਸਥਾਪਤ ਕਰਨਾ ਚਾਹੁੰਦੇ ਹੋ ਜਾਂ ਮੌਜੂਦਾ ਉਦਯੋਗ ਦਾ ਵਿਸਥਾਰ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਸਿੰਗਲ ਵਿੰਡੋ ਸਿਸਟਮ ਰਾਹੀਂ 45 ਦਿਨਾਂ ਦੇ ਅੰਦਰ ਪ੍ਰਵਾਨਗੀ ਮਿਲ ਜਾਵੇਗੀ। ਤੁਸੀਂ ਸਿਰਫ਼ ਔਨਲਾਈਨ ਅਰਜ਼ੀ ਦਿਓ। ਕਿਸੇ ਨੂੰ ਮਿਲਣ ਦੀ ਕੋਈ ਲੋੜ ਨਹੀਂ ਹੈ ਅਤੇ ਕਿਤੇ ਜਾਣ ਦੀ ਕੋਈ ਲੋੜ ਨਹੀਂ ਹੈ। ਜੇਕਰ 45 ਦਿਨਾਂ ਦੇ ਅੰਦਰ ਪ੍ਰਵਾਨਗੀ ਨਹੀਂ ਦਿੱਤੀ ਜਾਂਦੀ ਹੈ ਤਾਂ 46ਵੇਂ ਦਿਨ ਸਾਫਟਵੇਅਰ ਆਪਣੇ ਆਪ ਸਾਰੀਆਂ ਪ੍ਰਵਾਨਗੀਆਂ ਦੇ ਦਿੰਦਾ ਹੈ। ਤੁਹਾਨੂੰ ਸਾਰੇ ਵਿਭਾਗਾਂ ਤੋਂ ਆਪਣੇ ਆਪ ਹੀ ਡੀਮਡ ਪ੍ਰਵਾਨਗੀ ਮਿਲ ਜਾਂਦੀ ਹੈ ਅਤੇ ਤੁਹਾਨੂੰ ਕਿਤੇ ਵੀ ਜਾਣ ਦੀ ਲੋੜ ਨਹੀਂ ਹੈ।
ਹਰੇ ਕੋਈ ਸਿੰਗਲ ਵਿੰਡੋ ਹੋਣ ਦਾ ਦਾਅਵਾ ਤਾਂ ਕਰਦਾ ਹੈ, ਪਰ ਅਸਲੀਅਤ ਇਸ ਤੋਂ ਕਿਤੇ ਪੜ੍ਹੇ ਹੈ। ਹਾਲਾਂਕਿ ਪੰਜਾਬ ‘ਚ ਸਭ ਤੋਂ ਵੱਖਰਾ ਅਤੇ ਉਦਯੋਗ ਲਈ ਪੂਰੀ ਤਰ੍ਹਾਂ ਸਾਜ਼ਗਾਰ ਮਾਹੌਲ ਹੈ। ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ ‘ਤੇ ਇਸਦੀ ਨਿਗਰਾਨੀ ਕਰਦੇ ਹਨ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨਿੱਜੀ ਤੌਰ ‘ਤੇ ਹਰ ਪ੍ਰਸਤਾਵ ਦੀ ਨਿਗਰਾਨੀ ਕਰਦੇ ਹਨ। ਕੋਈ ਵੀ ਪ੍ਰਸਤਾਵ 45 ਦਿਨਾਂ ਤੋਂ ਵੱਧ ਨਹੀਂ ਲਟਕਦਾ। 45 ਦਿਨਾਂ ਦੇ ਅੰਦਰ ਪ੍ਰਵਾਨਗੀ ਦੀ ਗਰੰਟੀ ਹੈ ਭਾਵੇਂ ਇਹ ਵੱਡਾ ਉਦਯੋਗ ਹੋਵੇ ਜਾਂ ਛੋਟਾ। ਉਨ੍ਹਾਂ ਜ਼ੋਰ ਦੇ ਕੇ ਕਿਹਾ। ਮੈਨੂੰ ਉਮੀਦ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਅਸੀਂ ਇਸ ਸਮਾਂ-ਸੀਮਾ ਨੂੰ 10 ਜਾਂ 15 ਦਿਨਾਂ ਤੱਕ ਵੀ ਘਟਾ ਦੇਵਾਂਗੇ।
ਨਵੀਂ ਪ੍ਰਣਾਲੀ ਦੀ ਤੁਲਨਾ ਪਹਿਲਾਂ ਵਾਲੇ ਸਿਸਟਮ ਨਾਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਤੋਂ ਪਹਿਲਾਂ ਇੱਕ ਸਮਾਂ ਸੀ ਜਦੋਂ ਜਦੋਂ ਤੱਕ ਤੁਸੀਂ ਕਿਸੇ ਮੰਤਰੀ ਜਾਂ ਅਧਿਕਾਰੀ ਨੂੰ ਪੈਸਿਆਂ ਜਾਂ ਲਾਭ ਦੀ ਪੇਸ਼ਕਸ਼ ਨਹੀਂ ਕਰਦੇ ਸੀ ਤਾਂ  ਪ੍ਰਵਾਨਗੀਆਂ ਨਹੀਂ ਮਿਲਦੀਆਂ ਸਨ। ਇਨ੍ਹਾਂ ਵਿੱਚ ਕਈ-ਕਈ ਮਹੀਨੇ ਅਤੇ ਕਈ ਵਾਰ ਤਾਂ ਕਈ ਸਾਲ ਵੀ ਲੱਗ ਜਾਂਦੇ ਸਨ। ਜੇਕਰ ਤੁਸੀਂ ਕੋਈ ਉਦਯੋਗ ਸਥਾਪਤ ਕਰਨਾ ਚਾਹੁੰਦੇ ਸੀ ਤਾਂ ਤੁਹਾਨੂੰ ਸਿਫ਼ਾਰਸ਼ਾਂ ਕਰਾਉਣੀ ਅਤੇ ਰਿਸ਼ਵਤ ਦੇਣੀ ਪੈਂਦੀ ਸੀ ਅਤੇ ਫਿਰ ਵੀ ਕੰਮ ਨਹੀਂ ਹੁੰਦਾ ਸੀ। ਹੁਣ ਅਜਿਹਾ ਨਹੀਂ ਹੈ। ਤੁਸੀਂ ਸਿਰਫ਼ ਅਰਜ਼ੀ ਦਿਓ ਅਤੇ 45ਵੇਂ ਦਿਨ ਤੱਕ ਤੁਹਾਨੂੰ ਹਰ ਪ੍ਰਵਾਨਗੀ ਮਿਲ ਜਾਵੇਗੀ।
ਛੋਟੇ ਕਾਰੋਬਾਰਾਂ ਲਈ ਰਾਹਤ ਉਪਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਐਮਐਸਐਮਈਜ਼ (ਮਾਈਕਰੋ, ਲਘੂ ਅਤੇ ਦਰਮਿਆਨੇ ਉੱਦਮਾਂ) ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਜੇਕਰ ਤੁਹਾਡਾ ਨਿਵੇਸ਼ 15 ਕਰੋੜ ਰੁਪਏ ਤੱਕ ਹੈ, ਤਾਂ ਤੁਹਾਨੂੰ ਕਿਸੇ ਵੀ ਪ੍ਰਵਾਨਗੀ ਦੀ ਲੋੜ ਨਹੀਂ ਹੈ। ਤੁਹਾਨੂੰ 45 ਦਿਨਾਂ ਤੱਕ ਇੰਤਜ਼ਾਰ ਵੀ ਨਹੀਂ ਕਰਨਾ ਪੈਂਦਾ। ਤੁਸੀਂ ਸਿਰਫ਼ ਅਰਜ਼ੀ ਦਿਓ ਅਤੇ 5 ਦਿਨਾਂ ਦੇ ਅੰਦਰ ਤੁਹਾਨੂੰ ਮਨਜੂਰੀ ਪੱਤਰ ਮਿਲ ਜਾਵੇਗਾ। ਅਸੀਂ ਉੱਦਮੀ ਤੋਂ ਹਲਫ਼ਨਾਮੇ ਵਜੋਂ ਸਵੈ-ਪ੍ਰਮਾਣੀਕਰਨ ਲੈਂਦੇ ਹਾਂ। ਮੇਰਾ ਮੰਨਣਾ ਹੈ ਕਿ ਅਜਿਹਾ ਸਿਸਟਮ ਜੋ ਖੁਦ-ਬ-ਖੁਦ ਡੀਮਡ ਪ੍ਰਵਾਨਗੀਆਂ ਪ੍ਰਦਾਨ ਕਰਦਾ ਹੈ, ਦੇਸ਼ ਵਿੱਚ ਕਿਤੇ ਵੀ ਹੋਰ ਮੌਜੂਦ ਨਹੀਂ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਕਦਮ ਦੀ ਸਫ਼ਲਤਾ ਤੋਂ ਬਾਅਦ ਅਸੀਂ ਮਨੁੱਖੀ ਪੂੰਜੀ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ, ਕਿਉਂਕਿ ਜੇਕਰ ਤੁਹਾਡੇ ਕੋਲ ਪੜ੍ਹੇ-ਲਿਖੇ, ਸਿਹਤਮੰਦ ਲੋਕ ਨਹੀਂ ਹਨ, ਤਾਂ ਉਦਯੋਗ ਕੌਣ ਚਲਾਏਗਾ ਅਤੇ ਉਦਯੋਗ ਕਿਵੇਂ ਕੰਮ ਕਰਨਗੇ। ਜਦੋਂ ਅਸੀਂ ਦੂਜੇ ਦੇਸ਼ਾਂ ਦਾ ਅਧਿਐਨ ਕੀਤਾ ਤਾਂ ਅਸੀਂ ਪਾਇਆ ਕਿ ਜਾਪਾਨ, ਜਰਮਨੀ ਅਤੇ ਸਿੰਗਾਪੁਰ ਨੇ ਸਿਹਤ ਅਤੇ ਸਿੱਖਿਆ ਵਿੱਚ ਸਭ ਤੋਂ ਵੱਧ ਨਿਵੇਸ਼ ਕੀਤਾ ਹੈ। ਮੈਂ ਲੀ ਕੁਆਨ ਯੂ ਦੀ ਕਿਤਾਬ ਪੜ੍ਹੀ ਹੈ ਅਤੇ ਇਨ੍ਹਾਂ ਸਾਰੇ ਦੇਸ਼ਾਂ ਨੇ ਇਨ੍ਹਾਂ ਖੇਤਰਾਂ ਵਿੱਚ ਭਾਰੀ ਨਿਵੇਸ਼ ਕੀਤਾ ਹੈ। ਅਸੀਂ ਪਹਿਲਾਂ ਦਿੱਲੀ ਵਿੱਚ ਵੀ ਅਜਿਹਾ ਹੀ ਕੀਤਾ ਸੀ ਅਤੇ ਹੁਣ ਅਸੀਂ ਪੰਜਾਬ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਮੈਨੂੰ ਇਹ ਕਹਿੰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਕੇਂਦਰ ਸਰਕਾਰ ਨੇ ਸਾਰੇ ਰਾਜਾਂ ਦਾ ਅਧਿਐਨ ਕੀਤਾ। ਜਦੋਂ ਅਸੀਂ ਸੱਤਾ ਸੰਭਾਲੀ ਤਾਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ‘ਚੋਂ 18ਵੇਂ ਸਥਾਨ ‘ਤੇ ਸੀ ਅਤੇ ਕੇਂਦਰ ਦੇ ਸਰਵੇਖਣ ਅਨੁਸਾਰ ਪੰਜਾਬ ਪਿਛਲੇ ਸਾਲ ਸਿੱਖਿਆ ਦੇ ਖੇਤਰ ਵਿੱਚ ਪੂਰੇ ਦੇਸ਼ ‘ਤੋਂ ਅੱਵਲ ਹੋ ਕੇ ਉੱਭਰਿਆ। ਸਿਰਫ਼ ਤਿੰਨ ਸਾਲਾਂ ਵਿੱਚ ਅਸੀਂ ਸਿੱਖਿਆ ਵਿੱਚ ਪਹਿਲੇ ਸਥਾਨ ‘ਤੇ ਪਹੁੰਚ ਗਏ।
ਸਿੱਖਿਆ ਦੇ ਖੇਤਰ ਵਿੱਚ ਕੀਤੇ ਸੁਧਾਰਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ, ਜਿਨ੍ਹਾਂ ਨੂੰ ਪਹਿਲਾਂ ਇਹ ਵੀ ਨਹੀਂ ਪਤਾ ਸੀ ਕਿ ਜੀਈਈ ਕੀ ਹੈ ਜਾਂ ਨੀਟ ਕੀ ਹੈ ਅਤੇ ਇਹਨਾਂ ਪ੍ਰੀਖਿਆਵਾਂ ਤੋਂ ਜਾਣੂ ਨਹੀਂ ਸਨ, ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਸਾਲ, ਸਰਕਾਰੀ ਸਕੂਲਾਂ ਦੇ 300 ਵਿਦਿਆਰਥੀਆਂ ਨੇ ਜੀਈਈ ਪਾਸ ਪ੍ਰੀਖਿਆ ਪਾਸ ਕੀਤੀ ਅਤੇ 800 ਵਿਦਿਆਰਥੀਆਂ ਨੇ ਨੀਟ ਪਾਸ ਕੀਤੀ। ਅੱਜ ਸਾਡੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ, ਸਿੰਗਾਪੁਰ ਅਤੇ ਕੈਨੇਡਾ ਭੇਜਿਆ ਜਾ ਰਿਹਾ ਹੈ। ਬੱਚਿਆਂ ਲਈ ਇੱਕ ਬਹੁਤ ਹੀ ਸਕਾਰਾਤਮਕ ਮਾਹੌਲ ਵਿਕਸਤ ਕੀਤਾ ਗਿਆ ਹੈ ਜਿੱਥੇ ਬੱਚੇ ਵੀ ਮਹਿਸੂਸ ਕਰਦੇ ਹਨ ਕਿ ਉਹ ਮਿਆਰੀ ਸਿੱਖਿਆ ਪ੍ਰਾਪਤ ਕਰ ਰਹੇ ਹਨ।
ਸਿਹਤ ਸੰਭਾਲ ਸੁਧਾਰਾਂ ਬਾਰੇ ਬੋਲਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ, “ਪਹਿਲਾਂ ਜੇਕਰ ਕੋਈ ਗਰੀਬ ਪਰਿਵਾਰ ਦਾ ਕੋਈ ਮੈਂਬਰ ਬੀਮਾਰ ਹੋ ਜਾਂਦਾ ਸੀ ਤਾਂ ਇਹ ਅਕਸਰ ਦੁਖਾਂਤ ਦਾ ਕਾਰਨ ਬਣਦਾ ਸੀ। ਕਿਸਾਨ ਖੁਦਕੁਸ਼ੀਆਂ ਦਾ ਇੱਕ ਵੱਡਾ ਕਾਰਨ ਕਿਸੇ ਪਰਿਵਾਰਕ ਮੈਂਬਰ ਦਾ ਬਿਮਾਰ ਹੋਣਾ ਸੀ, ਕਿਉਂਕਿ ਜਦੋਂ ਕੋਈ ਬੀਮਾਰ ਹੋ ਜਾਂਦਾ ਸੀ ਤਾਂ ਉਸਨੂੰ ਕਰਜ਼ਾ ਲੈਣਾ ਪੈਂਦਾ ਸੀ ਅਤੇ ਜਦੋਂ ਉਹ ਉਨ੍ਹਾਂ ਕਰਜ਼ਿਆਂ ਨੂੰ ਵਾਪਸ ਨਹੀਂ ਕਰ ਸਕਦੇ ਸਨ ਤਾਂ ਉਹ ਖੁਦਕੁਸ਼ੀ ਕਰ ਲੈਂਦੇ ਸਨ। ਹੁਣ ਜੇਕਰ ਕੋਈ ਬੀਮਾਰ ਹੋ ਜਾਂਦਾ ਹੈ ਤਾਂ ਉਸਨੂੰ ਅਜਿਹੇ ਸਖ਼ਤ ਕਦਮ ਚੁੱਕਣ ਦੀ ਲੋੜ ਨਹੀਂ ਹੈ। ਹੁਣ ਸਰਕਾਰੀ ਹਸਪਤਾਲਾਂ ਵਿੱਚ ਕਾਫ਼ੀ ਸੁਧਾਰ ਕੀਤਾ ਗਿਆ ਹੈ। ਸੂਬਾ ਸਰਕਾਰ ਦੀ ਨਵੀਂ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਤਹਿਤ, ਸੂਬੇ ਦੇ ਵੱਡੇ ਹਸਪਤਾਲ ਵੀ ਗਰੀਬ ਕਿਸਾਨਾਂ ਅਤੇ ਗਰੀਬ ਮਜ਼ਦੂਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰਦੇ ਹਨ। ਅਜਿਹਾ ਸਰਵਪੱਖੀ ਸਿਹਤ ਸੰਭਾਲ ਅਤੇ ਸੁਰੱਖਿਆ ਬੀਮਾ ਸ਼ਾਇਦ ਹੀ ਕਿਤੇ ਹੋਰ ਦੇਖਿਆ ਜਾਂਦਾ ਹੈ।”
ਇਹਨਾਂ ਸੁਧਾਰਾਂ ਨੂੰ ਨਿਵੇਸ਼ ਨਾਲ ਜੋੜਦਿਆਂ ਉਨ੍ਹਾਂ ਕਿਹਾ, “ਇਨ੍ਹਾਂ ਸਾਰੇ ਯਤਨਾਂ ਦੇ ਸਪੱਸ਼ਟ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ। ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਮੈਂ ਸਮਝੌਤਿਆਂ ਬਾਰੇ ਗੱਲ ਨਹੀਂ ਕਰ ਰਿਹਾ। ਮੈਂ 1.5 ਲੱਖ ਕਰੋੜ ਰੁਪਏ ਦੇ ਨਿਵੇਸ਼ਾਂ ਬਾਰੇ ਗੱਲ ਕਰ ਰਿਹਾ ਹਾਂ ਜੋ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਜ਼ਮੀਨ ਖਰੀਦੀ ਜਾ ਚੁੱਕੀ ਹੈ ਅਤੇ ਜ਼ਮੀਨੀ ਪੱਧਰ ‘ਤੇ ਪ੍ਰੋਜੈਕਟ ਸ਼ੁਰੂ ਹੋ ਗਏ ਹਨ। ਇਹਨਾਂ ਨਿਵੇਸ਼ਾਂ ਨਾਲ ਸਾਡੇ ਨੌਜਵਾਨਾਂ ਲਈ 5.5 ਲੱਖ ਨੌਕਰੀਆਂ ਪੈਦੀ ਹੋਣਗੀਆਂ।”
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡਾ ਦੇਸ਼ ਇੱਕ ਮਹਾਨ ਰਾਸ਼ਟਰ ਹੈ ਅਤੇ ਇਸ ਦੀ ਸੱਭਿਅਤਾ ਬਹੁਤ ਪ੍ਰਾਚੀਨ ਹੈ। ਪਰਮਾਤਮਾ ਨੇ ਇਸ ਦੇਸ਼ ਨੂੰ ਸਭ ਕੁਝ ਦਿੱਤਾ ਹੈ। ਜਦੋਂ ਪਰਮਾਤਮਾ ਨੇ ਧਰਤੀ ਬਣਾਈ ਤਾਂ ਉਸ ਨੇ ‘ਭਾਰਤਵਰਸ਼’ ਨੂੰ ਸਭ ਤੋਂ ਖੁਸ਼ਹਾਲ ਅਤੇ ਸੁੰਦਰ ਧਰਤੀ  ਬਣਾਇਆ। ਸਾਡੇ ਕੋਲ ਪਹਾੜ, ਨਦੀਆਂ, ਔਸ਼ਧੀ ਜੜ੍ਹੀਆਂ ਬੂਟੀਆਂ, ਖਣਿਜ, ਲੋਹਾ, ਕੋਲਾ ਅਤੇ ਹੋਰ ਅਣਗਿਣਤ ਸਰੋਤ ਹਨ। ਪਰਮਾਤਮਾ ਨੇ ਸਾਨੂੰ ਇਹਨਾਂ ਸਾਰੇ ਤੋਹਫਿਆਂ ਨਾਲ ਨਿਵਾਜਿਆ ਹੈ। ਜਦੋਂ ਪਰਮਾਤਮਾ ਨੇ ਮਨੁੱਖਾਂ ਨੂੰ ਬਣਾਇਆ, ਤਾਂ ਉਨ੍ਹਾਂ ਨੇ ਭਾਰਤ ਵਿੱਚ ਸਭ ਤੋਂ ਬੁੱਧੀਮਾਨ ਲੋਕ ਪੈਦਾ ਕੀਤੇ। ਅਸੀਂ ਦੁਨੀਆ ਵਿੱਚ ਜਿੱਥੇ ਵੀ ਜਾਂਦੇ ਹਾਂ, ਅਸੀਂ ਖੁਦ ਨੂੰ ਉੱਤਮ ਸਾਬਤ ਕਰਦੇ ਹਾਂ। ਦੁਨੀਆ ਭਰ ਦੀਆਂ ਉੱਘੀਆਂ ਕੰਪਨੀਆਂ ਦੇ ਸੀਈਓਜ਼ ਵਿੱਚੋਂ ਬਹੁਤ ਸਾਰੇ ਭਾਰਤੀ ਹਨ। ਮਾਈਕ੍ਰੋਸਾਫਟ, ਅਲਫਾਬੇਟ, ਆਈਬੀਐਮ, ਅਡੋਬ, ਚੈਨਲ, ਨੋਵਾਰਟਿਸ ਅਤੇ ਪਾਲੋ ਆਲਟੋ ਦੇ ਸੀਈਓ ਭਾਰਤੀ ਮੂਲ ਦੇ ਵਿਅਕਤੀ ਹਨ।
ਉਨ੍ਹਾਂ ਕਿਹਾ, “ਪਰ ਮੈਨੂੰ ਬੇਹੱਦ ਦੁੱਖ ਹੁੰਦਾ ਹੈ ਜਦੋਂ ਅਸੀਂ ਚੀਨ ਤੋਂ ਖਿਡੌਣੇ ਆਯਾਤ ਕਰਦੇ ਹਾਂ। ਅਸੀਂ ਪਲਾਸਟਿਕ ਦੀਆਂ ਬਾਲਟੀਆਂ, ਸਟੇਸ਼ਨਰੀ ਤੋਂ ਲੈ ਕੇ ਪਲਾਸਟਿਕ ਦੇ ਡੱਬੇ ਵੀ ਜਿਨ੍ਹਾਂ ਵਿੱਚ ਅਸੀਂ ਆਪਣੀਆਂ ਰਸੋਈਆਂ ਵਿੱਚ ਮਸਾਲੇ ਰੱਖਦੇ ਹਾਂ, ਚੀਨ ਤੋਂ ਆਯਾਤ ਕੀਤੇ ਜਾਂਦੇ ਹਨ। ਅਸੀਂ ਐਈਡੀ ਬਲਬ, ਸਜਾਵਟੀ ਲਾਈਟਾਂ, ਇਲੈਕਟ੍ਰਿਕ ਕੇਤਲੀਆਂ, ਤਾਰਾਂ, ਮੋਬਾਈਲ ਫੋਨ ਚਾਰਜਰ, ਅਲਾਰਮ ਘੜੀਆਂ, ਪਲਾਸਟਿਕ ਦੇ ਖਿਡੌਣੇ ਅਤੇ ਬੈਟਰੀ ਨਾਲ ਚੱਲਣ ਵਾਲੇ ਖਿਡੌਣੇ ਵੀ ਆਯਾਤ ਕਰਦੇ ਹਾਂ। ਦੀਵਾਲੀ ਦੌਰਾਨ ਅਸੀਂ ਲਕਸ਼ਮੀ ਅਤੇ ਗਣੇਸ਼ ਮੂਰਤੀਆਂ ਦੀ ਪੂਜਾ ਕਰਦੇ ਹਾਂ, ਉਹ ਵੀ ਆਯਾਤ ਕੀਤੀਆਂ ਜਾਂਦੀਆਂ ਹਨ। ਇਹਨਾਂ ਵਸਤਾਂ ਦੀ ਸੂਚੀ ਬਹੁਤ ਲੰਬੀ ਹੈ, ਜਿਹਨਾਂ ਵਿੱਚ ਕੁੰਭਕਰਨ, ਰਾਵਣ ਅਤੇ ਮੇਘਨਾਥ ਦੀਆਂ ਮੂਰਤੀਆਂ ਵੀ ਸ਼ਾਮਲ ਹਨ। ਕੀ ਅਸੀਂ ਇਹ ਖੁਦ ਨਹੀਂ ਬਣਾ ਸਕਦੇ? ਕਿਸੇ ਨੇ ਮੈਨੂੰ ਦੱਸਿਆ ਕਿ ਚੀਨੀ ਉਤਪਾਦ ਸਸਤੇ ਹਨ, ਪਰ ਅਸੀਂ ਖੁਦ ਸਸਤੇ ਉਤਪਾਦ ਕਿਉਂ ਨਹੀਂ ਬਣਾ ਸਕਦੇ? ਪੰਜਾਬੀਆਂ ਨੂੰ ਮੌਕਾ ਦਿਓ ਅਤੇ ਉਹ ਚੀਨ ਨਾਲੋਂ ਸਸਤੇ ਉਤਪਾਦ ਤਿਆਰ ਕਰਨਗੇ ਅਤੇ ਉਨ੍ਹਾਂ ਨੂੰ ਨਿਰਯਾਤ ਵੀ ਕਰਨਗੇ।”
‘ਆਪ’ ਸੁਪਰੀਮੋ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਸਾਡੇ ਦੇਸ਼ ਦੀਆਂ ਸਰਕਾਰਾਂ ਨੇ ਸਾਡੇ ਲੋਕਾਂ ਦੇ ਹੁਨਰ ‘ਤੇ ਭਰੋਸਾ ਨਹੀਂ ਕੀਤਾ। ਪਰ ਸਾਡੇ ਸਿਸਟਮ ਇੰਨੇ ਕਮਜ਼ੋਰ ਹੋ ਗਏ ਹਨ ਕਿ ਉਹ ਕਿਸੇ ਨੂੰ ਕੁਝ ਵੀ ਕਰਨ ਨਹੀਂ ਦਿੰਦੇ। ਸਾਨੂੰ ਮੌਕੇ ਦਿੱਤੇ ਜਾਣੇ ਚਾਹੀਦੇ ਹਨ। ਭਾਰਤ ਨੂੰ ਨੰਬਰ ਮੋਹਰੀ ਬਣਨਾ ਚਾਹੀਦਾ ਹੈ ਅਤੇ ਸਾਨੂੰ ਚੀਨ ਨੂੰ ਪਛਾੜਨਾ ਚਾਹੀਦਾ ਹੈ। ਇਹ ਸਾਡਾ ਟੀਚਾ ਹੋਣਾ ਚਾਹੀਦਾ ਹੈ। ਮਾਧੁਰੀ ਦੀਕਸ਼ਿਤ ਅਤੇ ਅਨਿਲ ਕਪੂਰ ਅਭਿਨੀਤ ‘ਤੇਜ਼ਾਬ’ ਨਾਮਕ ਇੱਕ ਫਿਲਮ ਸੀ। ਇਸ ਵਿੱਚ ਇੱਕ ਗੀਤ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਆਮ ਵਿਰੋਧੀਆਂ ਨੂੰ ਹਰਾਉਣ ਦਾ ਕੋਈ ਮਤਲਬ ਨਹੀਂ ਹੈ, ਜੇਕਰ ਤੁਸੀਂ ਸੱਚਮੁੱਚ ਆਪਣੇ ਆਪ ਨੂੰ ਸਾਬਤ ਕਰਨਾ ਚਾਹੁੰਦੇ ਹੋ ਤਾਂ ਦਾਰਾ ਸਿੰਘ ਨੂੰ ਹਰਾਓ। ਸਾਨੂੰ ਦੱਸੋ ਕਿ ਤੁਹਾਨੂੰ ਚੀਨ ਨੂੰ ਹਰਾਉਣ ਲਈ ਕੀ ਚਾਹੀਦਾ ਹੈ ਅਤੇ ਅਸੀਂ ਤੁਹਾਨੂੰ ਪੰਜਾਬ ਵਿੱਚ ਉਹ ਸਭ ਵਸਤਾਂ ਪ੍ਰਦਾਨ ਕਰਾਂਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੂਰੀ ਪੰਜਾਬ ਸਰਕਾਰ ਅਤੇ ਮੈਂ ਤੁਹਾਡੇ ਨਾਲ ਖੜ੍ਹੇ ਹਾਂ।
ਉਨ੍ਹਾਂ ਕਿਹਾ, “ਮੇਰਾ ਖੂਨ ਖੌਲ ਜਾਂਦਾ ਹੈ ਜਦੋਂ ਮੈਂ ਦੇਖਦਾ ਹਾਂ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਅਸੀਂ ਚੀਨ ਤੋਂ ਪਲਾਸਟਿਕ ਦੀਆਂ ਬਾਲਟੀਆਂ ਅਤੇ ਫੋਨ ਚਾਰਜਰ ਆਯਾਤ ਕਰਦੇ ਹਾਂ। ਅਸੀਂ ਆਪਣੀਆਂ ਲਕਸ਼ਮੀ ਅਤੇ ਗਣੇਸ਼ ਮੂਰਤੀਆਂ ਨਹੀਂ ਬਣਾ ਸਕਦੇ। ਇਹ ਮੁੱਦਾ ਦੇਸ਼ ਭਗਤੀ ਨਾਲ ਸਬੰਧਤ ਹੈ। ਤੁਹਾਨੂੰ ਦੇਸ਼ ਲਈ ਇਹ ਕਰਨਾ ਚਾਹੀਦਾ ਹੈ। ਸਾਨੂੰ ਦੱਸੋ ਕਿ ਤੁਹਾਨੂੰ ਕੀ ਚਾਹੀਦਾ ਹੈ ਅਤੇ ਚੀਨ ਨੂੰ ਨਿਰਯਾਤ ਕਰਨਾ ਸ਼ੁਰੂ ਕਰੋ। ਤੁਹਾਨੂੰ ਜਿਹੜੇ ਵੀ ਮਾਹੌਲ ਜ਼ਰੂਰਤ ਹੈ, ਉਹ ਅਸੀਂ ਪ੍ਰਦਾਨ ਕਰਾਂਗੇ। ਇਹ ਕੋਈ ਖੋਖਲਾ ਵਾਅਦਾ ਨਹੀਂ ਹੈ। ਤੁਸੀਂ ਪਹਿਲਾਂ ਹੀ ਦੇਖਿਆ ਹੋਵੇਗਾ ਕਿ ਪਿਛਲੀਆਂ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ। ਮੈਂ ਇਹ ਵਾਅਦਾ ਸਾਰੇ ਉਦਯੋਗਾਂ ਨਾਲ ਕਰ ਰਿਹਾ ਹਾਂ। ਸਾਨੂੰ ਦੱਸੋ ਕਿ ਤੁਹਾਨੂੰ ਕੀ ਚਾਹੀਦਾ ਹੈ ਤਾਂ ਅਸੀਂ ਤੁਹਾਨੂੰ ਹਰ ਲੋੜੀਂਦੀ ਚੀਜ਼ ਪ੍ਰਦਾਨ ਕਰਾਂਗੇ।”
ਉਨ੍ਹਾਂ ਕਿਹਾ, “ਆਪ ਲੀਡਰਸ਼ਿਪ, ਖਾਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਇੱਕ ਬਹੁਤ ਹੀ ਹਰਮਨਪਿਆਰੇ ਲੋਕ ਨੇਤਾ ਵਜੋਂ ਜਾਣੇ ਜਾਂਦੇ ਹਨ। ਉਹ ਲੋਕਾਂ ਵਿੱਚ ਰਹਿੰਦੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਕਿਸੇ ਵੀ ਸਮੇਂ ਮਿਲ ਸਕਦੇ ਹੋ। ਮੈਨੂੰ ਨਹੀਂ ਲੱਗਦਾ ਕਿ ਤੁਹਾਨੂੰ ਅਜਿਹਾ ਮੁੱਖ ਮੰਤਰੀ ਦੁਬਾਰਾ ਮਿਲੇਗਾ। ਮੰਤਰੀ ਸੰਜੀਵ ਅਰੋੜਾ ਨੇ ਸੱਚਮੁੱਚ ਉਦਯੋਗਪਤੀਆਂ ਦਾ ਦਿਲ ਜਿੱਤ ਲਿਆ ਹੈ। ਕੱਲ੍ਹ ਇੱਕ ਉਦਯੋਗਪਤੀ ਮੇਰੇ ਕੋਲ ਆਇਆ ਅਤੇ ਉਸ ਨੇ ਕਿਹਾ ਕਿ ਉਹ ਸਮੇਂ ਸੂਬੇ ਦੇ ਵਿਕਾਸ ਵਿੱਚ ਰੁਝੇ ਰਹਿੰਦੇ ਹਨ ਅਤੇ ਕੋਈ ਨਹੀਂ ਜਾਣਦਾ ਕਿ ਉਹ ਕਦੋਂ ਸੌਂਦੇ ਹਨ। ਜਦੋਂ ਅਸੀਂ ਪਹਿਲਾਂ ਵੱਖ-ਵੱਖ ਥਾਵਾਂ ‘ਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਕਰਦੇ ਸੀ, ਤਾਂ ਸਾਨੂੰ ਉਦਯੋਗਪਤੀਆਂ ਅਤੇ ਵਪਾਰੀਆਂ ਤੋਂ ਬਹੁਤ ਸਾਰੀਆਂ ਨਕਾਰਾਤਮਕ ਗੱਲਾਂ ਸੁਣਨੀਆਂ ਪੈਂਦੀਆ ਸਨ।
ਲੋਕਾਂ ਨੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਰਕਾਰੀ ਦਫਤਰਾਂ ਵਿੱਚ ਵਾਰ-ਵਾਰ ਚੱਕਰ ਲਗਾਉਣ ਬਾਰੇ ਸ਼ਿਕਾਇਤ ਕੀਤੀ। ਉਸ ਸਮੇਂ ਮਾਹੌਲ ਨਕਾਰਾਤਮਕਤਾ ਨਾਲ ਭਰਿਆ ਹੋਇਆ ਸੀ। ਪਰ ਕੱਲ੍ਹ ਰਾਤ ਉਦਯੋਗਪਤੀਆਂ ਨਾਲ ਰਾਤ ਦੇ ਖਾਣੇ ਦੌਰਾਨ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੈਂ ਮੌਜੂਦ ਸੀ, ਮਾਹੌਲ ਬਹੁਤ ਸਕਾਰਾਤਮਕ ਬਣਿਆ ਹੋਇਆ ਸੀ। ਬਹੁਤ ਸਾਰੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਅਜਿਹੀ ਸਰਕਾਰ ਨਹੀਂ ਦੇਖੀ ਜੋ ਉਦਯੋਗ ਪ੍ਰਤੀ ਇੰਨੀ ਸਕਾਰਾਤਮਕ ਹੋਵੇ।”
ਸੂਬੇ ਵਿੱਚ ਹੋਈ ਪ੍ਰਗਤੀ ਬਾਰੇ ਗੱਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਕਿਸੇ ਵੀ ਸੂਬੇ ਜਾਂ ਦੇਸ਼ ਦੀ ਪ੍ਰਗਤੀ ਲਈ ਤਿੰਨ ਜਾਂ ਚਾਰ ਸਾਲ ਦਾ ਸਮਾਂ ਬਹੁਤ ਘੱਟ ਹੁੰਦਾ ਹੈ। ਪਰ ਜੇਕਰ ਚਾਰ ਸਾਲਾਂ ਵਿੱਚ ਅਸੀਂ ਹਵਾ ਦੀ ਦਿਸ਼ਾ ਬਦਲਣ ਅਤੇ ਪੰਜਾਬ ਬਾਰੇ ਨਵੀਂ ਊਰਜਾ ਅਤੇ ਸਕਾਰਾਤਮਕਤਾ ਲਿਆਉਣ ਵਿੱਚ ਕਾਮਯਾਬ ਹੋ ਗਏ ਹਾਂ ਤਾਂ ਮੇਰਾ ਮੰਨਣਾ ਹੈ ਕਿ ਇਹ ਪੰਜਾਬ ਸਰਕਾਰ ਦੀ ਇੱਕ ਵੱਡੀ ਪ੍ਰਾਪਤੀ ਹੈ।”
Delhi Excise Policy Case: ਆਪ ਕਨਵੀਨਰ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਅਦਾਲਤ ਨੇ ਕੀਤਾ ਬਰੀ
Delhi Excise Policy Case: ਨਵੀਂ ਦਿੱਲੀ (ਏਜੰਸੀ)। ਦਿੱਲੀ ਦੀ ਇੱਕ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਕਈ ਹੋਰਾਂ ਨੂੰ ਕਥਿਤ ਸ਼ਰਾਬ ਨੀਤੀ ਮਾਮਲੇ ’ਚ ਬਰੀ ਕਰ ਦਿੱਤਾ ਹੈ। ਹਾਲਾਂਕਿ, ਕੇਜਰੀਵਾਲ ਨੂੰ ਅਜੇ ਤੱਕ ਮਨੀ ਲਾਂਡਰਿੰਗ ਮਾਮਲੇ ’ਚ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਆਪਣੇ ਫੈਸਲੇ ’ਚ ਕਿਹਾ ਕਿ ਪਹਿਲੀ ਨਜ਼ਰੇ ਕੋਈ ਅਪਰਾਧਿਕ ਸਾਜ਼ਿਸ਼ ਨਹੀਂ ਮਿਲੀ। ਅਦਾਲਤ ਸੀਬੀਆਈ ਕੇਸ ਦੀ ਸੁਣਵਾਈ ਕਰ ਰਹੀ ਸੀ। ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਉਨ੍ਹਾਂ ਨੂੰ ਬਰੀ ਕਰ ਦਿੱਤਾ। ਚਾਰਜਸ਼ੀਟ ’ਚ ਕਈ ਖਾਮੀਆਂ ਵੀ ਦੱਸੀਆਂ ਗਈਆਂ ਹਨ। Delhi Excise Policy Case
ਇਹ ਖਬਰ ਵੀ ਪੜ੍ਹੋ : Holi 2026: ਹੋਲੀ ’ਤੇ ਰੇਲਵੇ ਦਾ ਤੋਹਫਾ, ਇਨ੍ਹਾਂ ਸੂਬਿਆਂ ਲਈ ਚਲਾਈਆਂ ਸਪੈਸ਼ਲ ਟ੍ਰੇਨਾਂ
Punjab News: ਅਕਾਲੀਆਂ ਤੇੇ ਕਾਂਗਰਸੀਆਂ ਨੇ ਪੰਜਾਬ ਨੂੰ ਨਸ਼ਿਆਂ ’ਚ ਧੱਕਿਆ, ਹੁਣ ਆਪ ਬਣਾ ਰਹੀ ਨਸ਼ਾ ਮੁਕਤ ਪੰਜਾਬ : ਕੇਜਰੀਵਾਲ
ਅਸੀਂ ਪੰਜਾਬ ’ਤੇ ਚਿੱਟੇ ਦਾ ਕਲੰਕ ਲਾਹੁਣ ਦਾ ਵਾਅਦਾ ਪੂਰਾ ਕਰ ਰਹੇ ਹਾਂ : ਭਗਵੰਤ ਸਿੰਘ ਮਾਨ
’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ’ਚ ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ ‘ਚ ਨਸ਼ਾ ਤਸਕਰਾਂ ਨੂੰ ਦਿਖਾਈ ਤਾਕਤ
Punjab News: (ਵਿੱਕੀ ਕੁਮਾਰ/ਚਰਨਜੀਤ ਸਿੰਘ) ਮੋਗਾ। ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਸੂਬੇ ਨੂੰ ਨਸ਼ਿਆਂ ਵਿੱਚ ਡੁੱਬਣ ਦਿੱਤਾ, ਉਥੇ ਹੀ ’ਆਪ’ ਦੀ ਸਰਕਾਰ ਇਸ ਨੁਕਸਾਨ ਦੀ ਪੂਰਤੀ ਲਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਕਿਸੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ।
ਆਪ ਸੁਪਰੀਮੋ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨੇ 2,000 ਕਿਲੋ ਨਸ਼ੇ ਦੀ ਬਰਾਮਦਗੀ, ਵੱਡੇ ਸੌਦਾਗਰਾਂ ਨੂੰ ਜੇਲ੍ਹਾਂ ’ਚ ਡੱਕਣ ਅਤੇ ਉਨ੍ਹਾਂ ਦੇ ਮਹਿਲਨੁਮਾ ਘਰਾਂ ’ਤੇ ਬੁਲਡੋਜ਼ਰ ਚਲਾਉਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਮੀਨੀ ਪੱਧਰ ’ਤੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇ ਪਿਛਲੀਆਂ ਸਰਕਾਰ ਸੱਤਾ ਵਿੱਚ ਆਉਣਗੀਆਂ ਤਾਂ ਪੰਜਾਬ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਜਾਣ ਤੋਂ ਕੋਈ ਬਚਾ ਨਹੀਂ ਸਕਦਾ। Punjab News
ਸਮੁੱਚੇ ਪੰਜਾਬ ਦੇ ਹਰ ਪਿੰਡ ਅਤੇ ਹਰ ਵਾਰਡ ਵਿੱਚ ਲੋਕਾਂ ਦੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ
ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇੱਕ ਸਾਲ ਪਹਿਲਾਂ 1 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਦੇ ਹਰ ਪਿੰਡ ਅਤੇ ਹਰ ਵਾਰਡ ਵਿੱਚ ਲੋਕਾਂ ਦੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਤਹਿਤ ਪਿੰਡ ਰੱਖਿਆ ਕਮੇਟੀਆਂ (ਵੀ.ਡੀ.ਸੀਜ਼.) ਬਣਾਈਆਂ ਜਾ ਰਹੀਆਂ ਹਨ ਅਤੇ ਹਰੇਕ ਵਾਰਡ ਅਤੇ ਪਿੰਡ ਦੇ ਸਤਿਕਾਰਯੋਗ ਅਤੇ ਪ੍ਰਭਾਵਸ਼ਾਲੀ ਲੋਕਾਂ ਜਿਵੇਂ ਕਿ ਸੇਵਾ ਮੁਕਤ ਅਧਿਆਪਕ, ਸੇਵਾਮੁਕਤ ਫੌਜੀ ਅਧਿਕਾਰੀ, ਨੌਜਵਾਨ, ਸਰਪੰਚ ਅਤੇ ਹੋਰਾਂ ਨੂੰ ਇਨ੍ਹਾਂ ਕਮੇਟੀਆਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।
ਸੁਰੱਖਿਆ ਸਬੰਧੀ ਸ਼ੰਕਿਆਂ ਬਾਰੇ ਗੱਲ ਕਰਦਿਆਂ ’ਆਪ’ ਮੁਖੀ ਨੇ ਅੱਗੇ ਕਿਹਾ ਕਿ ਬਹੁਤੇ ਲੋਕ ਅਜੇ ਵੀ ਇਹ ਸੋਚਦੇ ਹਨ ਕਿ ਜੇ ਉਹ ਜਾਣਕਾਰੀ ਦੇਣਗੇ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਰ ਦਿੱਤਾ ਜਾਵੇਗਾ ਜਾਂ ਪਰੇਸ਼ਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇੱਕ ਐਪ ਬਣਾਇਆ ਹੈ ਅਤੇ ਇਹ ਐਪ ਹਰ ਪਿੰਡ ਰੱਖਿਆ ਕਮੇਟੀ ਮੈਂਬਰ ਦੇ ਫੋਨ ’ਚ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਹਰ ਮੈਂਬਰ ਇਸ ਇਸ ਐਪ ਰਾਹੀਂ ਜਾਣਕਾਰੀ ਦੇ ਸਕਦਾ ਹੈ, ਜਿਸਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਤੁਸੀਂ ਹਰ ਪਿੰਡ ਦੇ ਹਰ ਪਰਿਵਾਰ ਕੋਲ ਪਹੁੰਚ ਕਰੋ ਅਤੇ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਗਲਤੀ ਨਾਲ ਵੀ ਅਕਾਲੀ ਕਾਂਗਰਸੀਆਂ ਨੂੰ ਵੋਟ ਨਾ ਪਾਇਓ, ਨਹੀਂ ਤਾਂ ਪੰਜਾਬ ਫਿਰ ਨਸ਼ਿਆਂ ਵਿੱਚ ਡੁੱਬ ਜਾਵੇਗਾ।
ਵਿਰੋਧੀ ਧਿਰ ਮੇਰੇ ਅਤੇ ਮੇਰੀ ਸਿਹਤ ਬਾਰੇ ਝੂਠੀਆਂ ਗੱਲਾਂ ਫੈਲਾਉਂਦੇ : ਮਾਨ
ਵਿਰੋਧੀ ਧਿਰ ’ਤੇ ਨਿਸ਼ਾਨਾ ਬਿਨ੍ਹਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਵੇਂ ਮੈਂ ਸਿਰਫ ਨਿਯਮਤ ਜਾਂਚ ਲਈ ਹੀ ਹਸਪਤਾਲ ਜਾਂਦਾ ਹਾਂ ਪਰ ਉਹ ਮੇਰੇ ਅਤੇ ਮੇਰੀ ਸਿਹਤ ਬਾਰੇ ਝੂਠੀਆਂ ਗੱਲਾਂ ਫੈਲਾਉਂਦੇ ਹਨ ਕਿਉਂਕਿ ਉਹ ਮੇਰੇ ਅਤੇ ਮੇਰੀ ਲੋਕ-ਪੱਖੀ ਪਹੁੰਚ ਤੋਂ ਈਰਖਾ ਕਰਦੇ ਹਨ।” ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠੀਆਂ ਅਫਵਾਹਾਂ ਫੈਲਾਉਣ ਲਈ ਵਿਰੋਧੀ ਧਿਰ ਦੀ ਕੜੀ ਨਿੰਦਿਆਂ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ, ਸੂਬਾ ਸਰਕਾਰ ਨੇ ਇਹ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਿਹਤ ਯੋਜਨਾ ਹੈ। ਇਸ ਯੋਜਨਾ ਤਹਿਤ, ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਗਦ ਰਹਿਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਇੰਨਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਬਣ ਗਿਆ ਹੈ।”
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਨਤਾ ’ਤੇ ਵਿੱਤੀ ਬੋਝ ਨੂੰ ਘਟਾਉਣ ਦੇ ਨਾਲ ਨਾਲ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਏਗੀ। ਪੰਜਾਬ ਦੇ ਅਕਸ ਨੂੰ ਲੱਗੀ ਢਾਹ ’ਤੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੇ ਕਈ ਮਹਾਨ ਖਿਡਾਰੀ, ਜਰਨੈਲ, ਸ਼ਹੀਦ ਅਤੇ ਹੋਰ ਮਹਾਨ ਸਖਸ਼ੀਅਤਾਂ ਨੂੰ ਜਨਮ ਦਿੱਤਾ ਹੈ, ਪਰ ਬਦਕਿਸਮਤੀ ਨਾਲ ਇਨ੍ਹਾਂ ਪੰਜਾਬ ਵਿਰੋਧੀ ਤਾਕਤਾਂ ਨੇ ਪੰਜਾਬੀਆਂ ਨੂੰ ਨਸ਼ੇੜੀ ਦੱਸ ਕੇ ਪੰਜਾਬ ਦੇ ਨਾਮ ’ਤੇ ਦਾਗ ਲਗਾ ਦਿੱਤਾ ਹੈ। Punjab News
ਇਹ ਵੀ ਪੜ੍ਹੋ: ਡਾਲਰ ਦੀ ਮਜ਼ਬੂਤੀ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਆਈ ਗਿਰਾਵਟ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਅਤੇ ਮਾਪਿਆਂ ਦੋਵਾਂ ਨੂੰ ਮਿਲ ਕੇ ਅਤੇ ਠੋਸ ਯਤਨ ਕਰਕੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਅੱਗੇ ਆਉਣਾ ਪਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਆਪ ਦੀ ਸਰਕਾਰ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ’ਤੇ ‘ਚਿੱਟੇ’ ਦੇ ਦਾਗ ਨੂੰ ਮਿਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀ ਰਣਨੀਤੀ ਇਸ ਮੁਹਿਮ ਦੇ ਸਖ਼ਤੀ ਨਾਲ ਲਾਗੂ ਰਾਹੀਂ ਨਸ਼ਾ ਮੁਕਤ ਪੰਜਾਬ ਸਿਰਜਣ ਵੱਲ ਸੇਧਿਤ ਹੈ, ਜਿਸ ਤਹਿਤ ਹਰ ਪਿੰਡ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਰੋਜ਼ਗਾਰ ਦੇ ਮੌਕੇ ਸਿਰਜਣਾ ਸ਼ਾਮਲ ਹੈ।
“ਯੁੱਧ ਨਸ਼ਿਆਂ ਵਿਰੁੱਧ ਨੇ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ: ਸਿਸੋਦੀਆ
ਇਸ ਮੌਕੇ ਸੀਨੀਅਰ ’ਆਪ’ ਆਗੂ ਅਤੇ ’ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਨੇ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਅਤੇ 17,000 ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਦਾ ਦੂਜਾ ਪੜਾਅ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਾਬੂਤ ਵਿੱਚ ਆਖਰੀ ਕਿੱਲ ਵਜੋਂ ਕੰਮ ਕਰੇਗਾ ਅਤੇ ਵਿਲੇਜ ਡਿਫੈਂਸ ਕਮੇਟੀਆਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਜੰਗ ਵਿੱਚ ਬੇਹੱਦ ਅਹਿਮ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਸਹੁੰ ਚੁਕਾਈ। ਇਸ ਮੌਕੇ ਕਈ ਕੈਬਨਿਟ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Arvind Kejriwal: ਸਾਂਸਦਾਂ ਤੇ ਕੈਬਨਿਟ ਮੰਤਰੀਆਂ ਨੂੰ ਅਰਵਿੰਦ ਕੇਜਰੀਵਾਲ ਦਾ ਆਦੇਸ਼, ਜਾਣੋ ਕੀ ਕਿਹਾ
Arvind Kejriwal: ਭਗਵੰਤ ਮਾਨ ਕਰਨਗੇ ਵਿਦੇਸ਼ੀ ਪੰਜਾਬੀਆਂ ਨਾਲ ਗੱਲਬਾਤ, 300 ਐੱਨਆਰਆਈ ਤੋਂ ਮੰਗਣਗੇ ਫੰਡ
ਅਮਨ ਅਰੋੜਾ ਅਤੇ ਮੀਤ ਹੇਅਰ ਕਰਨਗੇ 20-20 ਕਰੋੜ ਰੁਪਏ ਇਕੱਠੇ | Arvind Kejriwal
ਖੋਲ੍ਹਿਆ ਕਈ ਮੰਤਰੀਆਂ ਦਿਲ, ਕਈਆਂ ਵੱਟੀ ਚੁੱਪ
Arvind Kejriwal: ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਵੀਰਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਪੰਜਾਬ ਦੇ ਸਾਰੇ ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀ ਡਿਊਟੀ ਲਾ ਦਿੱਤੀ ਹੈ ਕਿ ਉਹ ਆਪਣੇ ਦੋਸਤਾਂ-ਮਿੱਤਰਾਂ ਤੋਂ ਇਲਾਵਾ ਇੰਡਸਟਰੀਜ਼ ਮਾਲਕਾਂ ਦੀ ਮੱਦਦ ਲੈਂਦੇ ਹੋਏ ਕਰੋੜਾਂ ਰੁਪਏ ਇਕੱਠੇ ਕਰਦੇ ਹੋਏ ਨਵੇਂ ਤਿਆਰ ਕੀਤੇ ਗਏ ਰੰਗਲਾ ਪੰਜਾਬ ਫੰਡ ਵਿੱਚ ਜ਼ਮ੍ਹਾ ਕਰਵਾਉਣ ਤਾਂ ਕਿ ਉਹ ਫੰਡ ਦੀ ਵਰਤੋਂ ਨਾਲ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਮਦਦ ਕੀਤੀ ਜਾ ਸਕੇ।
ਅਰਵਿੰਦ ਕੇਜਰੀਵਾਲ ਦੀ ਚਲਦੀ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ 21 ਲੱਖ ਰੁਪਏ ਆਪਣੀ ਨਿੱਜੀ ਜੇਬ੍ਹ ਅਤੇ 20 ਕਰੋੜ ਰੁਪਏ ਆਸੇ-ਪਾਸੇ ਤੋਂ ਇਕੱਠਾ ਕਰਕੇ ਦੇਣ ਦਾ ਐਲਾਨ ਕਰ ਦਿੱਤਾ ਗਿਆ ਤਾਂ ਮੌਕੇ ’ਤੇ ਹੀ ਸੰਗਰੂਰ ਲੋਕ ਸਭਾ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ 20 ਕਰੋੜ ਰੁਪਏ ਦੇਣ ਦਾ ਐਲਾਨ ਕਰਦੇ ਹੋਏ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ।
Arvind Kejriwal
ਇਨ੍ਹਾਂ ਦੋਵਾਂ ਦੇ ਐਲਾਨ ਕਰਨ ਤੋਂ ਬਾਅਦ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਆਪਣੇ ਵੱਲੋਂ ਦਿੱਤੇ ਜਾਣ ਵਾਲੇ ਇੱਕ ਕਰੋੜ ਦੀ ਮਦਦ ਬਾਰੇ ਹੀ ਦੱਸਿਆ, ਜਦੋਂ ਕਿ ਜ਼ਿਆਦਾਤਰ ਕੈਬਨਿਟ ਮੰਤਰੀ ਅਤੇ ਸੰਸਦ ਮੈਂਬਰਾਂ ਨੇ ਚੁੱਪ ਵੱਟਦੇ ਹੋਏ ਆਪਣੇ-ਆਪ ਮੀਟਿੰਗ ਨੂੰ ਸੁਨਣ ਤੱਕ ਹੀ ਸੀਮਤ ਰੱਖਿਆ, ਕਿਉਂਕਿ ਜਿਸ ਤਰੀਕੇ ਨਾਲ ਕਰੋੜਾਂ ਰੁਪਏ ਦੀਆਂ ਗੱਲਾਂ ਮੀਟਿੰਗ ਵਿੱਚ ਹੋ ਰਹੀਆ ਸਨ ਤਾਂ ਜ਼ਿਆਦਾਤਰ ਕੈਬਨਿਟ ਮੰਤਰੀਆਂ ਦੀ ਇਹ ਹਿੰਮਤ ਹੀ ਨਹੀਂ ਹੋਈ ਕਿ ਉਹ ਸਾਹਮਣੇ ਆ ਕੇ ਕੁਝ ਬੋਲ ਵੀ ਸਕਣ। ਫਿਰੋਜ਼ਪੁਰ ਤੋਂ ਹਰਜਿੰਦਰ ਸਿੰਘ ਵੱਲੋਂ ਮੀਟਿੰਗ ਵਿੱਚ 5 ਕਰੋੜ ਰੁਪਏ ਲਿਖਵਾਏ ਗਏ ਹਨ, ਉਹ ਆਪਣੇ ਪੱਧਰ ’ਤੇ ਪੈਸਾ ਇਕੱਠਾ ਕਰਕੇ ਦੇਣਗੇ।
ਇਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਉਹ ਵਿਦੇਸ਼ਾਂ ਵਿੱਚ ਰਹਿੰਦੇ 300 ਐੱਨਆਰਆਈ ਨਾਲ ਖ਼ੁਦ ਫੋਨ ’ਤੇ ਗੱਲ ਕਰਨਗੇ ਅਤੇ ਫੋਨ ਰਾਹੀਂ ਉਨਾਂ 300 ਐੱਨਆਰਆਈਜ਼ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਫੰਡ ਭੇਜਣ ਲਈ ਕਹਿਣਗੇ। ਹਾਲਾਂਕਿ ਭਗਵੰਤ ਮਾਨ ਵੱਲੋਂ ਇਥੇ ਸਾਫ਼ ਨਹੀਂ ਕੀਤਾ ਕਿ ਉਨ੍ਹਾਂ ਵੱਲੋਂ 300 ਫੋਨ ਰਾਹੀਂ ਕਿੰਨਾ ਪੈਸਾ ਇਕੱਠਾ ਕੀਤਾ ਜਾ ਸਕਦਾ ਹੈ ਪਰ ਇੰਨਾ ਜ਼ਰੂਰ ਹੈ ਕਿ ਇਨ੍ਹਾਂ 300 ਫੋਨ ਕਾਲਾਂ ਨਾਲ ਕਈ ਕਰੋੜਾਂ ਰੁਪਏ ਇਕੱਠੇ ਕਰਨ ਦਾ ਅਹਿਸਾਸ ਜ਼ਰੂਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਵਿੱਚ ਕਰਵਾਇਆ ਗਿਆ ਸੀ।
ਕੈਬਨਿਟ ਮੰਤਰੀ ਰਵਜੋਤ ਸਿੰਘ ਨੇ 20 ਸਕੂਲਾਂ ਨੂੰ ਆਪਣੇ ਨਿੱਜੀ ਖ਼ਰਚੇ ਵਿੱਚ ਠੀਕ ਕਰਵਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮੀਟਿੰਗ ਵਿੱਚ ਕਿਹਾ ਕਿ ਉਹ 20 ਸਕੂਲਾਂ ’ਤੇ ਆਉਣ ਵਾਲੇ ਹਰ ਖ਼ਰਚੇ ਨੂੰ ਆਪਣੀ ਜੇਬ੍ਹ ਵਿੱਚੋਂ ਹੀ ਕਰਨਗੇ। ਇਸ ਦੇ ਨਾਲ ਹੀ ਰਣਜੀਤ ਸਿੰਘ ਚੇਅਰਮੈਨ ਵੱਲੋਂ 50 ਲੱਖ ਰੁਪਏ ਆਪਣੀ ਜੇਬ੍ਹ ਵਿੱਚੋਂ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੀਆਂ ਵੀ ਡਿਊਟੀਆਂ ਲੱਗਣਗੀਆਂ ਕਿ ਉਹ ਆਪਣੇ ਪੱਧਰ ’ਤੇ ਪੈਸਾ ਇਕੱਠਾ ਕਰਕੇ ਦੇਣਗੇ ਤਾਂਕਿ ਰੰਗਲਾ ਪੰਜਾਬ ਫੰਡ ਵਿੱਚ ਜ਼ਿਆਦਾ ਤੋਂ ਜ਼ਿਆਦਾ ਪੈਸਾ ਆ ਸਕੇ।
Delhi News: ਆਪ ਦੇ 15 ਕੌਂਸਲਰਾਂ ਨੇ ਦਿੱਤਾ ਅਸਤੀਫਾ, ‘ਇੰਦਰਪ੍ਰਸਥ ਵਿਕਾਸ ਪਾਰਟੀ’ ਦੇ ਨਾਂਂਅ ਨਾਲ ਬਣਾਉਣਗੇ ਥਰਡ ਫਰੰਟ
ਹੇਮਚੰਦਰ ਗੋਇਲ ਨੂੰ ਨਵੇਂ ਮੋਰਚੇ ਦਾ ਨੇਤਾ ਐਲਾਨਿਆ
Delhi News: ਨਵੀਂ ਦਿੱਲੀ, (ਆਈਏਐਨਐਸ)। ਦੇਸ਼ ਦੀ ਰਾਜਧਾਨੀ ਦਿੱਲੀ ਦੀ ਰਾਜਨੀਤੀ ਵਿੱਚ ਇੱਕ ਵੱਡਾ ਉਥਲ-ਪੁਥਲ ਦੇਖਣ ਨੂੰ ਮਿਲਿਆ। ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ 15 ਨਗਰ ਕੌਂਸਲਰਾਂ ਨੇ ਸਮੂਹਿਕ ਤੌਰ ‘ਤੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਹੇਮਚੰਦ, ਹਿਮਾਨੀ ਜੈਨ, ਰੁਨਾਕਸ਼ੀ ਸ਼ਰਮਾ, ਊਸ਼ਾ ਸ਼ਰਮਾ, ਰਾਖੀ ਯਾਦਵ, ਸਾਹਿਬ ਕੁਮਾਰ, ਰਾਜੇਸ਼ ਕੁਮਾਰ, ਮਨੀਸ਼ਾ, ਸੁਮਨ ਸਮੇਤ 15 ਕੌਂਸਲਰਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਅਸਤੀਫ਼ਾ ਦੇਣ ਵਾਲੇ ਕੌਂਸਲਰਾਂ ਨੇ ਹੁਣ ‘ਇੰਦਰਪ੍ਰਸਥ ਵਿਕਾਸ ਪਾਰਟੀ’ ਨਾਮਕ ਇੱਕ ਨਵੇਂ ਤੀਜੇ ਮੋਰਚੇ ਦੇ ਗਠਨ ਦਾ ਐਲਾਨ ਕੀਤਾ ਹੈ। ਇਨ੍ਹਾਂ ਕੌਂਸਲਰਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਆਪਣੇ ਫੈਸਲੇ ਬਾਰੇ ਜਾਣਕਾਰੀ ਦਿੱਤੀ। ਇਸ ਸਮੇਂ ਦੌਰਾਨ, ਹੇਮਚੰਦਰ ਗੋਇਲ ਨੂੰ ਨਵੇਂ ਮੋਰਚੇ ਦਾ ਨੇਤਾ ਐਲਾਨਿਆ ਗਿਆ। ਉਨ੍ਹਾਂ ਦੀ ਅਗਵਾਈ ਹੇਠ ਇਹ ਨਵਾਂ ਰਾਜਨੀਤਿਕ ਸੰਗਠਨ ਭਵਿੱਖ ਦੀ ਰਣਨੀਤੀ ਤਿਆਰ ਕਰੇਗਾ ਅਤੇ ਕੰਮ ਕਰੇਗਾ।
ਇਹ ਵੀ ਪੜ੍ਹੋ: Jyoti Malhotra Arrest: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ ਯੂਟਿਊਬਰ ਜੋਤੀ ਮਲਹੋਤਰਾ ਗ੍ਰਿਫਤਾਰ
ਪ੍ਰੈਸ ਕਾਨਫਰੰਸ ਦੌਰਾਨ ਮੁਕੇਸ਼ ਗੋਇਲ, ਹਿਮਾਨੀ ਜੈਨ, ਦੇਵੇਂਦਰ ਕੁਮਾਰ, ਰਾਜੇਸ਼ ਕੁਮਾਰ ਲਾਡੀ, ਸੁਮਨ, ਅਨਿਲ ਰਾਣਾ, ਦਿਨੇਸ਼ ਭਾਰਦਵਾਜ ਸਮੇਤ ਕਈ ਸਾਬਕਾ ਨਿਗਮ ਕੌਂਸਲਰ ਹਾਜ਼ਰ ਸਨ। ਇਨ੍ਹਾਂ ਕੌਂਸਲਰਾਂ ਦਾ ਕਹਿਣਾ ਹੈ ਕਿ ਅਸੀਂ ਸਾਰੇ ਨਗਰ ਕੌਂਸਲਰ 2022 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਦਿੱਲੀ ਨਗਰ ਨਿਗਮ ਲਈ ਚੁਣੇ ਗਏ ਸੀ। ਪਰ, 2022 ਵਿੱਚ ਦਿੱਲੀ ਨਗਰ ਨਿਗਮ ਵਿੱਚ ਸੱਤਾ ਵਿੱਚ ਆਉਣ ਦੇ ਬਾਵਜੂਦ, ਪਾਰਟੀ ਦੀ ਸਿਖਰਲੀ ਲੀਡਰਸ਼ਿਪ ਦਿੱਲੀ ਨਗਰ ਨਿਗਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਸਮਰੱਥ ਰਹੀ।
ਸਿਖਰਲੀ ਲੀਡਰਸ਼ਿਪ ਅਤੇ ਨਗਰ ਕੌਂਸਲਰਾਂ ਵਿਚਕਾਰ ਲਗਭਗ ਕੋਈ ਤਾਲਮੇਲ ਨਹੀਂ ਸੀ, ਜਿਸ ਕਾਰਨ ਪਾਰਟੀ ਵਿਰੋਧੀ ਧਿਰ ਵਿੱਚ ਆ ਗਈ। ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਕਾਰਨ, ਅਸੀਂ ਹੇਠ ਲਿਖੇ ਕੌਂਸਲਰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਾਂ। ਤੁਹਾਨੂੰ ਦੱਸ ਦੇਈਏ ਕਿ 25 ਅਪ੍ਰੈਲ ਨੂੰ ਰਾਜਧਾਨੀ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੀ ‘ਟ੍ਰਿਪਲ ਇੰਜਣ’ ਸਰਕਾਰ ਬਣੀ ਹੈ। ਦਿੱਲੀ ਨਗਰ ਨਿਗਮ (ਐਮਸੀਡੀ) ਵਿੱਚ ਭਾਜਪਾ ਦੇ ਰਾਜਾ ਇਕਬਾਲ ਨੂੰ ਨਵਾਂ ਮੇਅਰ ਅਤੇ ਜੈ ਭਗਵਾਨ ਯਾਦਵ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਮੇਅਰ ਚੋਣਾਂ ਵਿੱਚ ਭਾਜਪਾ ਦੇ ਰਾਜਾ ਇਕਬਾਲ ਨੂੰ 133 ਵੋਟਾਂ ਮਿਲੀਆਂ, ਜਦੋਂ ਕਿ ਕਾਂਗਰਸ ਉਮੀਦਵਾਰ ਮਨਦੀਪ ਨੂੰ ਸਿਰਫ਼ ਅੱਠ ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਖੜ੍ਹਾ ਨਹੀਂ ਕੀਤਾ। ਮੇਅਰ ਚੋਣ ਵਿੱਚ 142 ਮੈਂਬਰਾਂ ਨੇ ਵੋਟ ਪਾਈ। Delhi News
Punjab Political Visit Today: ਅੱਜ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਪਹੁੰਚਣਗੇ ਮੁੱਖ ਮੰਤਰੀ ਮਾਨ ਤੇ ਕੇਜਰੀਵਾਲ
Punjab Political Visit Today: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ (17 ਮਈ) ਹੁਸ਼ਿਆਰਪੁਰ ਤੇ ਲੁਧਿਆਣਾ ਜ਼ਿਲ੍ਹਿਆਂ ’ਚ ’ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਨਗੇ। ਇਹ ਪਹਿਲ ਪੰਜਾਬ ਸਰਕਾਰ ਦੀ ਚੱਲ ਰਹੀ ਮੁਹਿੰਮ ‘ਨਸ਼ਿਆਂ ਵਿਰੁੱਧ ਜੰਗ’ ਦਾ ਹਿੱਸਾ ਹੈ। ਸ਼ੁੱਕਰਵਾਰ ਨੂੰ, ਕੇਜਰੀਵਾਲ ਤੇ ਮਾਨ ਨੇ ਲੰਗਦੋਆ (ਐਸਬੀਐਸ ਨਗਰ) ਤੋਂ ਨਸ਼ਾ ਵਿਰੋਧੀ ਮੁਹਿੰਮ ਦੇ ਅਗਲੇ ਪੜਾਅ ਦੀ ਸ਼ੁਰੂਆਤ ਕੀਤੀ ਸੀ। ਇਸ ਯਾਤਰਾ ਦਾ ਉਦੇਸ਼ ਪੰਜਾਬ ਵਿੱਚ ਫੈਲ ਰਹੇ ਨਸ਼ੇ ਦੇ ਵਿਰੁੱਧ ਜਨਤਕ ਜਾਗਰੂਕਤਾ ਫੈਲਾਉਣਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। Punjab Political Visit Today
ਇਹ ਖਬਰ ਵੀ ਪੜ੍ਹੋ : Heroin Seized Tarn Taran: ਪੰਜਾਬ ’ਚ ਫੜੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ, ਡੀਜੀਪੀ ਨੇ ਦਿੱਤੀ ਜਾਣਕਾਰੀ
Punjab News: ਲੁਧਿਆਣਾ ਪਹੁੰਚੇ ਸੀਐਮ ਮਾਨ ਅਤੇ ਕੇਜਰੀਵਾਲ, ਕੀਤੇ ਕਈ ਵੱਡੇ ਐਲਾਨ
ਦੋ ਹਜ਼ਾਰ ਅਧਿਆਪਕਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ | Punjab News
Punjab News: (ਜਸਬੀਰ ਗਹਿਲ) ਲੁਧਿਆਣਾ। ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਇੰਚਾਰਜ ਮਨੀਸ਼ ਸਿਸੋਦੀਆ ਅੱਜ 1 ਅਪ੍ਰੈਲ ਨੂੰ ਲੁਧਿਆਣਾ ਪਹੁੰਚ ਗਏ ਹਨ। ਉਨ੍ਹਾਂ ਨੇ ਫਿਰੋਜ਼ਪੁਰ ਰੋਡ ‘ਤੇ ਹੋਟਲ ਕਿੰਗਜ਼ ਵਿਲਾ ਵਿਖੇ ਉਪ ਚੋਣ ਸਬੰਧੀ ਸੂਬਾ ਲੀਡਰਸ਼ਿਪ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਪਹਿਲਾਂ ਸਿਹਤ ਅਤੇ ਸਿੱਖਿਆ ਕਦੇ ਵੀ ਰਾਜਨੀਤਿਕ ਪਾਰਟੀਆਂ ਦੇ ਚੋਣ ਮਨੋਰਥ ਪੱਤਰਾਂ ਵਿੱਚ ਨਹੀਂ ਸਨ, ਪਰ ਆਮ ਆਦਮੀ ਪਾਰਟੀ ਦੇ ਆਉਣ ਤੋਂ ਬਾਅਦ, ਰਾਜਨੀਤਿਕ ਪਾਰਟੀਆਂ ਦੇ ਚੋਣ ਮਨੋਰਥ ਪੱਤਰ ਵੀ ਬਦਲ ਦਿੱਤੇ ਗਏ।
ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ‘ਆਪ’ ਵਰਕਰਾਂ ਨੂੰ ਮੁਹੱਲਾ ਕਲੀਨਿਕਾਂ, ਬਿਜਲੀ, ਥਰਮਲ ਪਲਾਂਟ ਦੀ ਖਰੀਦ ਅਤੇ 18 ਟੋਲ ਪਲਾਜ਼ਾ ਬੰਦ ਕਰਨ ਵਰਗੇ ਕੰਮਾਂ ਸਬੰਧੀ ਲੋਕਾਂ ਕੋਲ ਜਾਣਾ ਪਵੇਗਾ। ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਕਿ ਸਰਕਾਰ ਨਸ਼ੇ ਵਿਰੁੱਧ ਕੀ ਕਰ ਰਹੀ ਹੈ। ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਗੰਭੀਰ ਹੈ। ਰਿਸ਼ਵਤਖੋਰਾਂ ਨੂੰ ਰੋਕਣ ਲਈ ਲਗਾਤਾਰ ਕਾਰਵਾਈ ਕੀਤੀ ਜਾਵੇਗੀ। ਜ਼ਿਆਦਾਤਰ ਭ੍ਰਿਸ਼ਟਾਚਾਰ ਰਜਿਸਟਰੀ ਦਫ਼ਤਰਾਂ ਵਿੱਚ ਹੋਇਆ। ਇਸ ਲਈ, ਤਹਿਸੀਲਦਾਰਾਂ ਨੂੰ ਦੂਰ-ਦੁਰਾਡੇ ਥਾਵਾਂ ‘ਤੇ ਤਬਦੀਲ ਕੀਤਾ ਗਿਆ ਹੈ ਤਾਂ ਜੋ ਰਿਸ਼ਵਤਖੋਰੀ ਨੂੰ ਰੋਕਿਆ ਜਾ ਸਕੇ।
ਨਸ਼ੇ ਦੇ ਸੌਦਾਗਰਾਂ ਨੂੰ ਬਖਸਿਆ ਨਹੀ ਜਾਵੇਗਾ: ਕੇਜਰੀਵਾਲ
ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਪਹਿਲਾਂ ਪੰਜਾਬ ਭੰਗੜੇ ਲਈ ਮਸ਼ਹੂਰ ਸੀ ਪਰ ਹੁਣ ਇਹ ਨਸ਼ਿਆਂ ਲਈ ਮਸ਼ਹੂਰ ਹੋ ਗਿਆ ਹੈ। 20 ਸਾਲ ਪਹਿਲਾਂ ਪੰਜਾਬ ਵਿੱਚ ਕੋਈ ਨਸ਼ਾ ਨਹੀਂ ਸੀ। ਹਰ ਕੋਈ ਜਾਣਦਾ ਹੈ ਕਿ ਨਸ਼ੇ ਕੌਣ ਲੈ ਕੇ ਆਇਆ ਸੀ। ਪੁਲਿਸ ਸੁਰੱਖਿਆ ਹੇਠ ਸਰਕਾਰੀ ਨੁਮਾਇੰਦਿਆਂ ਦੇ ਵਾਹਨਾਂ ਵਿੱਚ ਨਸ਼ੇ ਖੁੱਲ੍ਹੇਆਮ ਵੇਚੇ ਜਾਂਦੇ ਸਨ। ਇਹ ਲੋਕ ਜੋ ਵੀ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਲੋਕਾਂ ਨੂੰ ਜ਼ਰੂਰ ਸਜ਼ਾ ਮਿਲੇਗੀ।
ਮੈਂ ਕੇਜਰੀਵਾਲ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਪੰਜਾਬ ਵਿੱਚ ਕੰਮ ਕਰਨ ਦਾ ਮੌਕਾ ਦਿੱਤਾ : ਮਨੀਸ਼ ਸਿਸੋਦੀਆ
‘ਆਪ’ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੈਂ ਕੇਜਰੀਵਾਲ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਪੰਜਾਬ ਵਿੱਚ ਕੰਮ ਕਰਨ ਦਾ ਮੌਕਾ ਦਿੱਤਾ। ਅੱਜ ਇੱਥੇ ਮੌਜੂਦ ਸਾਰੇ ਆਗੂ ਆਪਣੇ ਆਪ ਨੂੰ ਲੋਕਾਂ ਵਿੱਚ ਟੀਮ ਕੇਜਰੀਵਾਲ ਵਜੋਂ ਪੇਸ਼ ਕਰ ਰਹੇ ਹਨ। ਪੰਜਾਬ ਦੀ ਇਹ ਟੀਮ ਸਿਰਫ਼ ਪੰਜਾਬ ਦੀ ਟੀਮ ਨਹੀਂ ਹੈ, ਸਗੋਂ ਭਾਰਤ ਦੀ ਟੀਮ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੈਂ ਪੰਜਾਬ ਵਿੱਚ ਅਜਿਹੇ ਬਹੁਤ ਸਾਰੇ ਲੋਕਾਂ ਨੂੰ ਮਿਲਿਆ ਜੋ ਅੰਨਾ ਹਜ਼ਾਰੇ ਅੰਦੋਲਨ ਨਾਲ ਜੁੜੇ ਹੋਏ ਹਨ। ਇਹ ਪੰਜਾਬ ਦੇ ਲੋਕ ਹਨ ਜੋ ਹਰ ਚੋਣ ਵਿੱਚ ‘ਆਪ’ ਸਰਕਾਰ ਦਾ ਸਮਰਥਨ ਕਰਨ ਆਉਂਦੇ ਹਨ। Punjab News
Delhi Election 2025: ਦਿੱਲੀ ਚੋਣਾਂ, 70 ਸੀਟਾਂ ’ਤੇ ਵੋਟਿੰਗ ਜਾਰੀ, ਹੁਣ ਤੱਕ 8.10 ਫੀਸਦੀ ਵੋਟਿੰਗ
Delhi Election 2025: ਨਵੀਂ ਦਿੱਲੀ (ਏਜੰਸੀ)। ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ, ਰਾਹੁਲ ਗਾਂਧੀ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਆਪਣੀ ਵੋਟ ਪਾਈ ਹੈ। ਸਵੇਰੇ 9:00 ਵਜੇ ਤੱਕ 8.10 ਫੀਸਦੀ ਵੋਟਿੰਗ ਹੋਈ ਹੈ। ਦਿੱਲੀ ’ਚ 1.56 ਕਰੋੜ ਲੋਕ ਸ਼ਾਮ 6 ਵਜੇ ਤੱਕ ਵੋਟ ਪਾ ਸਕਣਗੇ। ਇਸ ਲਈ ਲਗਭਗ 13 ਹਜ਼ਾਰ ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਇਹ ਖਬਰ ਵੀ ਪੜ੍ਹੋ : Abohar News: ਸੁਨੀਲ ਕੁਮਾਰ ਨੇ ਉੱਚੀਆਂ ਚੋਟੀਆਂ ’ਤੇ ਤਿਰੰਗਾ ਲਹਿਰਾ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ
ਲੋਕ ਸਭਾ ਚੋਣਾਂ ’ਚ ਇੰਡੀਆ ਬਲਾਕ ਦਾ ਹਿੱਸਾ ਰਹੀਆਂ ਪੰਜ ਪਾਰਟੀਆਂ ਦਿੱਲੀ ਚੋਣਾਂ ਵਿੱਚ ਇੱਕ ਦੂਜੇ ਦੇ ਵਿਰੁੱਧ ਚੋਣ ਲੜ ਰਹੀਆਂ ਹਨ। ਇਨ੍ਹਾਂ ’ਚੋਂ, ਆਮ ਆਦਮੀ ਪਾਰਟੀ (ਆਪ) ਤੇ ਕਾਂਗਰਸ ਸਾਰੀਆਂ 70 ਸੀਟਾਂ ’ਤੇ ਆਹਮੋ-ਸਾਹਮਣੇ ਹਨ। ਇਸ ਦੇ ਨਾਲ ਹੀ, ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨੇ 6 ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ, ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀਪੀਐਮ) ਅਤੇ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ ਲੈਨਿਨਵਾਦੀ (ਸੀਪੀਆਈ-ਐਮਐਲ) ਨੇ 2-2 ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਭਾਜਪਾ ਨੇ 68 ਸੀਟਾਂ ’ਤੇ ਉਮੀਦਵਾਰ ਖੜ੍ਹੇ ਕੀਤੇ ਹਨ।
ਗੱਠਜੋੜ ਪਾਰਟੀਆਂ ਨੂੰ 2 ਸੀਟਾਂ ਦਿੱਤੀਆਂ ਗਈਆਂ ਹਨ। ਇਸ ’ਚ, ਜਨਤਾ ਦਲ-ਯੂਨਾਈਟਿਡ (ਜੇਡੀਯੂ) ਨੇ ਬੁਰਾੜੀ ਤੋਂ ਆਪਣਾ ਉਮੀਦਵਾਰ ਖੜ੍ਹਾ ਕੀਤਾ ਹੈ ਤੇ ਲੋਕ ਜਨਸ਼ਕਤੀ ਪਾਰਟੀ- ਰਾਮ ਵਿਲਾਸ (ਐਲਜੇਪੀ-ਆਰ) ਨੇ ਦਿਓਲੀ ਸੀਟ ਤੋਂ ਆਪਣਾ ਉਮੀਦਵਾਰ ਖੜ੍ਹਾ ਕੀਤਾ ਹੈ। ਮਹਾਰਾਸ਼ਟਰ ’ਚ ਭਾਜਪਾ ਦੀ ਸਹਿਯੋਗੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) 30 ਸੀਟਾਂ ’ਤੇ ਚੋਣ ਲੜ ਰਹੀ ਹੈ। ਸ਼ਿਵ ਸੈਨਾ ਮੁਖੀ ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸਾਰੀਆਂ ਸੀਟਾਂ ’ਤੇ ਭਾਜਪਾ ਦਾ ਸਮਰਥਨ ਕੀਤਾ ਹੈ। ਇਸ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ (ਬਸਪਾ) 70 ਸੀਟਾਂ ’ਤੇ ਚੋਣ ਲੜ ਰਹੀ ਹੈ ਤੇ ਅਸਦੁਦੀਨ ਓਵੈਸੀ ਦੀ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏਆਈਐਮਆਈਐਮ) 02 ਸੀਟਾਂ ’ਤੇ ਚੋਣ ਲੜ ਰਹੀ ਹੈ। ਚੋਣ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।
Delhi Police: ਕੇਜਰੀਵਾਲ ਦੀ ਸੁਰੱਖਿਆ ਸੰਬੰਧੀ ਅਤਿਸ਼ੀ ਤੇ ਭਗਵੰਤ ਮਾਨ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
Delhi Police: ਨਵੀਂ ਦਿੱਲੀ, (ਆਈਏਐਨਐਸ)। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜਨਤਕ ਮੀਟਿੰਗ, ਪੈਦਲ ਯਾਤਰਾ ਤੇ ਰੈਲੀਆਂ ’ਚ ਲਗਾਤਾਰ ਹੋ ਰਹੇ ਹਮਲੇ ਦੀ ਕੋਸ਼ਿਸ਼ ਨੂੰ ਲੈ ਕੇ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੇ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਨੂੰ ਪੱਤਰ ਲਿਖ ਕੇ ਉਨ੍ਹਾਂ ਦੀ ਸਿਕਿਊਰਿਟੀ ਦੀ ਫਿਰ ਤੋਂ ਮੰਗ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਭਾਜਪਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦਿੱਲੀ ਪੁਲਿਸ ਹਮਲਾਵਰਾਂ ਨੂੰ ਬਚਾ ਰਹੀ ਹੈ.। ਇੱਕ ਬਹੁਤ ਵੱਡੀ ਸਾਜਿਸ਼ ਕੀਤੀ ਜਾ ਰਹੀ ਹੈ। ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜਿਸ਼ ਹੈ ਅਤੇ ਇਸ ਦੀ ਸਾਜਿਸ਼ ਵਿਚ ਦੋ ਖਿਡਾਰੀ ਹਨ, ਇਕ ਪਾਸੇ ਹਨ ਭਾਦਪਾ ਪਾਰਟੀ ਦੇ ਵਰਕਰ ਜੋ ਅਰਵਿੰਦ ਕੇਜਰੀਵਾਲ ’ਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ’ਚ ਜਾ ਕੇ ਹਮਲਾ ਕਰਦੇ ਹਨ। ਪੱਥਰ ਸੁੱਟਦੇ ਹਨ, ਡੰਡੇ ਲੈ ਕੇ ਆਉਂਦੇ ਹਨ, ਸਪਿਰਿਟ ਸਪੇਰਅ ਕਰਦੇ ਹਨ ਅਤੇ ਦੂਜੇ ਪਾਸੇ ਹਨ ਅਮਿਤ ਸ਼ਾਹ ਦੇ ਅਧੀਨ ਆਉਣ ਵਾਲੀ ਦਿੱਲੀ ਪੁਲਿਸ।
ਇਹ ਵੀ ਪੜ੍ਹੋ: Raw Honey : ਅਸਲੀ ਸ਼ਹਿਦ ਦੀ ਕੀ ਹੈ ਪਛਾਣ? ਕੀ ਤੁਹਾਡਾ ਵੀ ਹੈ ਇਹੀ ਸਵਾਲ? ਤਾਂ ਜ਼ਰੂਰ ਪੜ੍ਹੋ ਪੂਰੀ ਖਬਰ
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਦਿੱਲੀ ਪੁਲਿਸ ਦੀ ਮਿਲੀਭੁਗਤ ਨਾਲ ਅਰਵਿੰਦ ਕੇਜਰੀਵਾਲ ਦੀ ਜਾਨ ਲੈਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਅਸੀਂ ਲਗਾਤਾਰ ਦੇਖ ਰਹੇ ਹਾਂ ਕਿ ਅਰਵਿੰਦ ਕੇਜਰੀਵਾਲ ‘ਤੇ ਇਕ ਤੋਂ ਬਾਅਦ ਇਕ ਹਮਲੇ ਹੋ ਰਹੇ ਹਨ। 24 ਅਕਤੂਬਰ ਨੂੰ ਦਿੱਲੀ ਪੁਲਿਸ ਦੀ ਨੱਕ ਹੇਠ ਅਰਵਿੰਦ ਕੇਜਰੀਵਾਲ ‘ਤੇ ਵਿਕਾਸਪੁਰੀ ‘ਚ ਹਮਲਾ ਹੋਇਆ ਸੀ। ਜਦੋਂ ਅਸੀਂ ਸੋਸ਼ਲ ਮੀਡੀਆ ‘ਤੇ ਜਾਂਚ ਕਰਨ ਗਏ ਤਾਂ ਹਮਲਾਵਰ ਭਾਰਤੀ ਜਨਤਾ ਪਾਰਟੀ ਦਾ ਵਰਕਰ ਨਿਕਲਿਆ। ਦਿੱਲੀ ਪੁਲਿਸ ਨੇ ਕੁਝ ਨਹੀਂ ਕੀਤਾ। ਅਰਵਿੰਦ ਕੇਜਰੀਵਾਲ ‘ਤੇ 30 ਨਵੰਬਰ ਨੂੰ ਫਿਰ ਹਮਲਾ ਹੋਇਆ ਸੀ, ਜਦੋਂ ਉਹ ਮਾਲਵੀਆ ਨਗਰ ‘ਚ ਆਪਣੇ ਜਨਤਕ ਸਮਾਗਮ ਲਈ ਜਾ ਰਹੇ ਸਨ ਅਤੇ ਉੱਥੇ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਸੀ।
ਉਨ੍ਹਾਂ ਕਿਹਾ, “ਇਸ ਤੋਂ ਬਾਅਦ 18 ਜਨਵਰੀ ਨੂੰ ਨਵੀਂ ਦਿੱਲੀ ਵਿਧਾਨ ਸਭਾ ਹਲਕੇ ‘ਚ ਅਰਵਿੰਦ ਕੇਜਰੀਵਾਲ ਦੀ ਕਾਰ ‘ਤੇ ਪੱਥਰ ਸੁੱਟੇ ਗਏ ਸਨ। ਅਜਿਹੇ ‘ਚ ਭਾਜਪਾ ਅਤੇ ਦਿੱਲੀ ਪੁਲਿਸ ਵਿਚਾਲੇ ਚੱਲ ਰਹੀ ਜੁਗਲਬੰਦੀ ਸਾਹਮਣੇ ਆ ਰਹੀ ਹੈ। ਕੱਲ੍ਹ ਹਰੀ ਨਗਰ ’ਚ ਅਰਵਿੰਦ ਕੇਜਰੀਵਾਲ ਦੀ ਗੱਡੀ ਤੱਕ ਹਮਲਾਵਰ ਪਹੁੰਚ ਗਏ। ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਨਹੀ। ਦੇਸ਼ ਦੇ ਇਤਿਹਾਸ ਵਿੱਚ ਅਜਿਹਾ ਕੋਈ ਜ਼ੈੱਡ+ ਸੁਰੱਖਿਆ ਦਾ ਪ੍ਰੋਟੇਕਟਿਵ ਨਹੀਂ ਰਿਹਾ ਕਿ ਉਨਾਂ ਦੀ ਗੱਡੀ ’ਤੇ ਪੱਥਰ ਸੁੱਟੇ ਗਏ ਅਤੇ ਪੁਲਿਸ ਸਾਹਮਣੇ ਨਾ ਆਈ ਹੋੇਵ। ਦਿੱਲੀ ਪੁਲਿਸ ਭਾਜਪਾ ਤੇ ਅਮਿਤ ਸ਼ਾਹ ਦੇ ਅਧੀਨ ਆਉਂਦਾ ਹੈ। Delhi Police
Arvind Kejriwal,: ਨਵੀਂ ਦਿੱਲੀ। ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਹੈ ਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੱਡੀ ‘ਤੇ ਹਮਲਾ ਹੋਇਆ ਹੈ। ਪਾਰਟੀ ਨੇ ਆਪਣਾ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕੀਤਾ ਹੈ। ਇਸ ਦੌਰਾਨ ਕੁਝ ਲੋਕ ਕਾਲੇ ਝੰਡੇ ਦਿਖਾਉਂਦੇ ਹੋਏ ਕੇਜਰੀਵਾਲ ਦੀ ਕਾਰ ਦੇ ਬਿਲਕੁਲ ਨੇੜੇ ਆ ਗਏ ਅਤੇ ਪੱਥਰਬਾਜੀ ਕਰਨ ਲੱਗੇ।
ਇਹ ਵੀ ਪੜ੍ਹੋ: Central Government Scheme: ਪੀਐਮ ਮੋਦੀ ਨੇ ਵੰਡੇ 65 ਲੱਖ ਮਾਲਕੀ ਜਾਇਦਾਦ ਕਾਰਡ
ਦਰਅਸਲ, ਕੇਜਰੀਵਾਲ ਨਵੀਂ ਦਿੱਲੀ ਖੇਤਰ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 30 ਨਵੰਬਰ 2024 ਨੂੰ ਦਿੱਲੀ ਦੇ ਗ੍ਰੇਟਰ ਕੈਲਾਸ਼ ਇਲਾਕੇ ‘ਚ ਇਕ ਵਿਅਕਤੀ ਨੇ ਕੇਜਰੀਵਾਲ ‘ਤੇ ਪਾਣੀ ਸੁੱਟਿਆ ਸੀ। ਸਮਰਥਕਾਂ ਨੇ ਮੌਕੇ ‘ਤੇ ਹੀ ਮੁਲਜ਼ਮਾਂ ਦੀ ਕੁੱਟਮਾਰ ਕੀਤੀ।
ਆਪ ਨੇ ਕਿਹਾ
ਭਾਜਪਾ ਉਮੀਦਵਾਰ ਪਰਵੇਸ਼ ਵਰਮਾ ਦੇ ਗੁੰਡਿਆਂ ਨੇ ਚੋਣ ਪ੍ਰਚਾਰ ਦੌਰਾਨ ਕੇਜਰੀਵਾਲ ‘ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ। ਉਨਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਪ੍ਰਚਾਰ ਨਾ ਕਰ ਸਕਣ। ਕੇਜਰੀਵਾਲ ਇਸ ਕਾਇਰਾਨਾ ਹਮਲੇ ਤੋਂ ਡਰਨ ਵਾਲੇ ਨਹੀਂ ਹਨ। ਦਿੱਲੀ ਦੇ ਲੋਕ ਇਸ ਦਾ ਮੂੰਹ ਤੋੜ ਜਵਾਬ ਦੇਣਗੇ।
ਭਾਜਪਾ ਦਾ ਇਲਜ਼ਾਮ : Arvind Kejriwal
ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਨੇ ਕੇਜਰੀਵਾਲ ‘ਤੇ ਪਾਰਟੀ ਵਰਕਰਾਂ ‘ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਪ੍ਰਵੇਸ਼ ਨੇ ਕਿਹਾ ਕਿ ਜਦੋਂ ਭਾਜਪਾ ਵਰਕਰ ਸਵਾਲ ਪੁੱਛ ਰਹੇ ਸਨ ਤਾਂ ਕੇਜਰੀਵਾਲ ਨੇ ਆਪਣੀ ਕਾਰ ਨਾਲ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਦੋਵਾਂ ਨੂੰ ਲੇਡੀ ਹਾਰਡਿੰਗ ਹਸਪਤਾਲ ਲਿਜਾਇਆ ਗਿਆ। ਹਾਰ ਸਾਹਮਣੇ ਵੇਖ ਕੇ ਉਹ ਲੋਕਾਂ ਦੀ ਜਾਨ ਦੀ ਕੀਮਤ ਭੁੱਲ ਗਏ ਹਨ।
Arvind Kejriwal: ਅਰਵਿੰਦ ਕੇਜਰੀਵਾਲ ਨੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ
ਸਰਕਾਰ ਬਣਨ ਤੋਂ ਬਾਅਦ ਬੱਸ ਸਫਰ ਕੀਤਾ ਜਾਵੇਗਾ ਮੁਫਤ
Arvind Kejriwal: ਨਵੀਂ ਦਿੱਲੀ, (ਏਜੰਸੀ)। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਹੋਰ ਚੋਣਾਵੀ ਐਲਾਨ ਕੀਤਾ ਹੈ। ਇਸ ਰਾਹੀਂ ਉਨਾਂ ਨੇ ਦਿੱਲੀ ਦੇ ਵਿਦਿਆਰਥੀਆਂ ਦੀ ਮੱਦਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਰਵਿੰਦ ਕੇਜਰੀਵਾਲ ਦੇ ਐਲਾਨ ਮੁਤਾਬਕ ਹੁਣ ਸਰਕਾਰ ਬਣਨ ਤੋਂ ਬਾਅਦ ਵਿਦਿਆਰਥੀਆਂ ਨੂੰ ਦਿੱਲੀ ਬੱਸਾਂ ‘ਚ ਮੁਫਤ ਸਫਰ ਦਾ ਲਾਭ ਮਿਲੇਗਾ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੈਟਰੋ ਵਿੱਚ ਵਿਦਿਆਰਥੀਆਂ ਨੂੰ 50 ਫੀਸਦੀ ਕਿਰਾਏ ਵਿੱਚ ਰਿਆਇਤ ਦੇਣ ਦੀ ਵੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: BCCI : ਆਸਟਰੇਲੀਆਂ ’ਚ ਹਾਰ ਤੋਂ ਬਾਅਦ ਬੀਸੀਸੀਆਈ ਹੋਈ ਸਖਤ, ਟੀਮ ਲਈ ਨਵੇਂ ਨਿਯਮ ਕੀਤੇ ਜਾਰੀ
ਅਰਵਿੰਦ ਕੇਜਰੀਵਾਲ ਨੇ ਕਿਹਾ ‘ਪੜ੍ਹੋਗੇ ਤਦ ਹੀ ਅੱਗੇ ਵਧੇਗਾ ਦੇਸ਼’। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਗਰੀਬ ਲੋਕ, ਗਰੀਬ ਬੱਚੇ ਹਨ ਜੋ ਪੜ੍ਹਾਈ ਤੋਂ ਵਾਂਝੇ ਹਨ ਕਿਉਂਕਿ ਉਨ੍ਹਾਂ ਕੋਲ ਸਕੂਲ-ਕਾਲਜ ਜਾਣ ਲਈ ਪੈਸੇ ਨਹੀਂ ਹਨ। ਉਨ੍ਹਾਂ ਕਿਹਾ, “ਅੱਜ ਮੈਂ ਜੋ ਸਭ ਤੋਂ ਵੱਡਾ ਐਲਾਨ ਕਰ ਰਿਹਾ ਹਾਂ, ਉਨ੍ਹਾਂ ਵਿੱਚੋਂ ਇੱਕ ਇਹ ਹੈ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸਫ਼ਰ ਵੀ ਦਿੱਤਾ ਜਾਵੇਗਾ। ਮੌਜੂਦਾ ਸਮੇਂ ਵਿੱਚ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਹੈ। ਇਸ ਲਈ ਵਿਦਿਆਰਥਣਾਂ ਨੂੰ ਇਸ ਦਾ ਲਾਭ ਮਿਲਦਾ ਹੈ। ਪਰ ਮੇਲ ਵਿਦਿਆਰਥੀ ਨੂੰ ਨਹੀਂ ਮਿਲਦਾ। Arvind Kejriwal
ਉਨ੍ਹਾਂ ਕਿਹਾ ਕਿ ਦਿੱਲੀ ਦੇ ਅੰਦਰ ਅਸੀਂ ਦੇਖਦੇ ਹਾਂ ਕਿ ਜ਼ਿਆਦਾਤਰ ਵਿਦਿਆਰਥੀ ਮੈਟਰੋ ਦੀ ਵਰਤੋਂ ਕਰਦੇ ਹਨ। ਮੈਟਰੋ ਦਿੱਲੀ ਦੀ ਜੀਵਨ ਰੇਖਾ ਹੈ ਅਤੇ ਮੈਟਰੋ ਬਹੁਤ ਮਹਿੰਗੀ ਹੋ ਗਈ ਹੈ। ਵਿਦਿਆਰਥੀਆਂ ਨੂੰ ਮੈਟਰੋ ਦਾ ਕਿਰਾਇਆ ਲੈਣ ਵਿੱਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੈਟਰੋ ਦਿੱਲੀ ਸਰਕਾਰ ਅਤੇ ਕੇਂਦਰ ਸਰਕਾਰ ਦਾ 50-50 ਦਾ ਉੱਦਮ ਹੈ। ਜੇਕਰ ਮੁਨਾਫਾ ਹੁੰਦਾ ਹੈ ਤਾਂ 50-50 ਦਾ ਸਾਂਝਾ ਹੁੰਦਾ ਹੈ। ਜੇ ਕੋਈ ਨੁਕਸਾਨ ਹੁੰਦਾ ਹੈ, ਤਾਂ 50-50 ਸਾਂਝਾ ਕੀਤਾ ਜਾਂਦਾ ਹੈ। ਪੂੰਜੀ ਨਿਵੇਸ਼ ਵੀ 50-50 ਸਾਂਝਾ ਹੈ।
Government Scheme: ਸਰਕਾਰ ਔਰਤਾਂ ਨੂੰ ਹਰ ਮਹੀਨੇ ਦੇਵੇਗੀ ਇੱਕ ਹਜ਼ਾਰ ਰੁਪਏ, ਛੇਤੀ ਕਰਵਾਓ ਲਓ ਰਜਿਸਟਰੇਸ਼ਨ
Government Scheme: (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸਰਕਾਰ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ। ਇਸ ਨੂੰ ਮਹਿਲਾ ਸਨਮਾਨ ਯੋਜਨਾ ਦਾ ਨਾਂਅ ਦਿੱਤਾ ਗਿਆ ਹੈ। 18 ਸਾਲ ਦੀ ਉਮਰ ਪੂਰੀ ਕਰਨ ਵਾਲੀ ਹਰ ਔਰਤ ਇਸ ਸਕੀਮ ਦੇ ਦਾਇਰੇ ਵਿੱਚ ਆਵੇਗੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਇਸ ਯੋਜਨਾ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਲਈ ਰਜਿਸਟ੍ਰੇਸ਼ਨ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਚੋਣਾਂ ਤੋਂ ਬਾਅਦ ਔਰਤਾਂ ਨੂੰ ਹਰ ਮਹੀਨੇ ਦਿੱਤੀ ਜਾਣ ਵਾਲੀ ਰਾਸ਼ੀ ਵਧਾ ਕੇ 2100 ਰੁਪਏ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Patiala News: ਨਗਰ ਨਿਗਮ ਚੋਣਾਂ: ਪਟਿਆਲਾ ‘ਚ ਹੰਗਾਮਾ, ਉਮੀਦਵਾਰਾਂ ਦੇ ਪਾੜੇ ਜਾ ਰਹੇ ਨੇ ਕਾਗਜ਼
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਮੈਂ ਦਿੱਲੀ ਵਾਸੀਆਂ ਲਈ ਦੋ ਵੱਡੇ ਐਲਾਨ ਕਰਨ ਆਇਆ ਹਾਂ। ਇਹ ਦੋਵੇਂ ਐਲਾਨ ਦਿੱਲੀ ਦੀਆਂ ਔਰਤਾਂ ਲਈ ਹਨ। ਮੈਂ ਹਰ ਔਰਤ ਦੇ ਖਾਤੇ ਵਿੱਚ 1000 ਰੁਪਏ ਜਮ੍ਹਾਂ ਕਰਵਾਉਣ ਦਾ ਵਾਅਦਾ ਕੀਤਾ ਸੀ। ਇਸ ਪ੍ਰਸਤਾਵ ਨੂੰ ਅੱਜ ਸਵੇਰੇ ਕੈਬਨਿਟ ਵਿੱਚ ਪਾਸ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਹ ਯੋਜਨਾ ਦਿੱਲੀ ਵਿੱਚ ਲਾਗੂ ਹੋ ਗਈ ਹੈ। ਜੋ ਮਹਿਲਾਵਾਂ ਇਸ ਲਈ ਅਪਲਾਈ ਕਰਨਗੀਆਂ, ਰਜਿਸਟ੍ਰੇਸ਼ਨ ਤੋਂ ਬਾਅਦ ਪੈਸੇ ਆਉਣੇ ਸ਼ੁਰੂ ਹੋ ਜਾਣਗੇ। Government Scheme