Paddy Straw - Sach Kahoon Punjabi

Biogas Plant: ਪੀਏਯੂ ਵੱਲੋਂ ਡਿਜ਼ਾਇਨ ਬਾਇਓਗੈਸ ਪਲਾਂਟ, ਝੋਨੇ ਦੀ ਪਰਾਲੀ ਤੋਂ ਬਣਾਏਗਾ ਜੈਵਿਕ ਗੈਸ
ਯੂਨੀਵਰਸਿਟੀ ਵੱਲੋਂ ਬਾਇਓਗੈਸ ਪਲਾਟਾਂ ਦੀਆਂ ਤਕਨੀਕਾਂ ਦੇ ਵਪਾਰੀਕਰਨ ਲਈ ਗੁਜਰਾਤ ਤੇ ਮਹਾਂਰਾਸ਼ਟਰ ਦੀਆਂ ਦੋ ਫ਼ਰਮਾਂ ਨਾਲ ਸਮਝੌਤੇ | Biogas Plant

Biogas Plant: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਇੱਕ ਬਾਇਓਗੈਸ ਪਲਾਂਟ ਡਿਜ਼ਾਇਨ ਕੀਤਾ ਗਿਆ ਹੈ। ਜਿਸ ਦੀ ਵਰਤੋਂ ਨਾਲ ਝੋਨੇ ਦੀ ਪਰਾਲੀ ਤੋਂ ਜੈਵਿਕ ਗੈਸ ਤਿਆਰ ਕੀਤੀ ਜਾ ਸਕੇਗੀ। ਇਸ ਬਾਇਓਗੈਸ ਪਲਾਂਟ ਲਈ ਯੂਨੀਵਰਸਿਟੀ ਵੱਲੋਂ ਗੁਜਰਾਤ ਤੇ ਮਹਾਂਰਾਸ਼ਟਰ ਦੀਆਂ ਦੋ ਵੱਖ-ਵੱਖ ਫਰਮਾਂ ਨਾਲ ਸਮਝੌਤੇ ਕੀਤੇ ਗਏ ਹਨ। ਪੀਏਯੂ ਦੇ ਵਧੀਕ ਨਿਰਦੇਸ਼ਕ ਖੋਜ (ਐਗਰੀਕਲਚਰ) ਡਾ. ਗੁਰਜੀਤ ਸਿੰਘ ਮਾਂਗਟ ਅਤੇ ਸੰਬੰਧਿਤ ਫਰਮਾਂ ਵੱਲੋਂ ਗੌਰਵ ਵਰਮਾ ਅਤੇ ਰਾਜੀਵ ਪਾਂਡੇ ਨੇ ਸਮਝੌਤੇ ਦੀਆਂ ਸ਼ਰਤਾਂ ਉੱਪਰ ਦਸਤਖਤ ਕੀਤੇ।

ਇਹ ਵੀ ਪੜ੍ਹੋ: GST Increase: ਕੱਪੜੇ ’ਤੇ ਜੀ.ਐਸ.ਟੀ. ਦਰਾਂ ’ਚ ਵਾਧਾ, ਕੱਪੜਾ ਵਪਾਰੀਆਂ ‘ਚ ਰੋਸ

ਇਸ ਮੌਕੇ ਖੇਤੀ ਇੰਜਨੀਅਰਿੰਗ ਦੇ ਵਧੀਕ ਨਿਰਦੇਸ਼ਕ ਖੋਜ ਡਾ. ਮਹੇਸ਼ ਕੁਮਾਰ ਵੀ ਮੌਜੂਦ ਸਨ। ਮੁੜ ਨਵਿਆਉਣਯੋਗ ਊਰਜਾ ਇੰਜਨੀਅਰਿੰਗ ਵਿਭਾਗ ਦੇ ਮਾਹਿਰ ਡਾ. ਸਰਬਜੀਤ ਸਿੰਘ ਸੂਚ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਤੋਂ ਬਾਇਓਗੈਸ ਅਤੇ ਊਰਜਾ ਤਿਆਰ ਕਰਨ ਲਈ ਇਸ ਬਾਇਓਗੈਸ ਪਲਾਂਟ ਮਾਡਲ ਨੂੰ ਡਿਜ਼ਾਇਨ ਕੀਤਾ ਗਿਆ ਹੈ। ਇਸ ਵਿਧੀ ਅਨੁਸਾਰ ਜੈਵਿਕ ਰਹਿੰਦ- ਖੂੰਹਦ ਦੀ ਸੁੱਕੀ ਫਰਮਾਟੇਸ਼ਨ ਹੁੰਦੀ ਹੈ। ਥੋੜ੍ਹੀ ਮਿਹਨਤ ਸਦਕਾ ਤਿੰਨ ਮਹੀਨਿਆਂ ਦੇ ਵਕਫੇ ਲਈ ਵਾਧੂ ਜੈਵਿਕ ਗੈਸ ਤਿਆਰ ਕਰਨਾ ਇਸ ਮਾਡਲ ਦਾ ਖਾਸਾ ਹੈ। ਜਦਕਿ ਇਸ ਦੀ ਰਹਿੰਦ- ਖੂੰਹਦ ਨੂੰ ਖੇਤਾਂ ਵਿਚ ਖਾਦ ਦੇ ਤੌਰ ’ਤੇ ਵਰਤਿਆ ਜਾ ਸਕਦਾ ਹੈ। ਤਕਨਾਲੋਜੀ ਵਪਾਰੀਕਰਨ ਦੇ ਸਹਿਯੋਗੀ ਨਿਰਦੇਸ਼ਕ ਡਾ. ਖੁਸ਼ਦੀਪ ਧਰਨੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਫਸਲੀ ਰਹਿੰਦ- ਖੂੰਹਦ ਦੀ ਸੰਭਾਲ ਲਈ ਲਗਾਤਾਰ ਯਤਨ ਜਾਰੀ ਹਨ। ਇਸੇ ਦਿਸ਼ਾ ਵਿਚ ਯੂਨੀਵਰਸਿਟੀ ਦੇ ਬਾਇਓਗੈਸ ਮਾਡਲਾਂ ਲਈ ਖਾਸ ਦਿਲਚਸਪੀ ਵੱਖ- ਵੱਖ ਫਰਮਾਂ ਵਿਚ ਦੇਖੀ ਜਾ ਸਕਦੀ ਹੈ।

ਉਹਨਾਂ ਦੱਸਿਆ ਕਿ ਯੂਨੀਵਰਸਿਟੀ ਨੇ ਬਾਇਓਗੈਸ ਪਲਾਂਟਾਂ ਦੇ ਵਪਾਰੀਕਰਨ ਲਈ ਹੁਣ ਤੱਕ 46 ਸਮਝੌਤਿਆਂ ਦੇ ਦਸਤਖਤ ਕੀਤੇ ਹਨ। ਅਧਿਕਾਰੀਆਂ ਮੁਤਾਬਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਬਾਇਓਗੈਸ ਪਲਾਂਟਾਂ ਦੀਆਂ ਤਕਨੀਕਾਂ ਦੇ ਵਪਾਰੀਕਰਨ ਲਈ ਗੁਜਰਾਤ ਅਤੇ ਮਹਾਂਰਾਸ਼ਟਰ ਸਥਿਤ ਦੋ ਫਰਮਾਂ ਨਾਲ ਸਮਝੌਤੇ ’ਤੇ ਦਸਤਖ਼ਤ ਕੀਤੇ ਗਏ ਹਨ।

ਉਨਾਂ ਇਹ ਵੀ ਦੱਸਿਆ ਕਿ ਨਰਮ ਲੋਹੇ ਦੀ ਚਾਦਰ ਤੋਂ ਬਣਨ ਵਾਲੇ ਪਰਾਲੀ ਅਧਾਰਿਤ ਬਾਇਓਗੈਸ ਪਲਾਂਟ ਦੀ ਤਕਨੀਕ ਅਤੇ ਪੱਕੇ ਗੁੰਬਦ ਵਾਲੇ ਪਰਿਵਾਰਕ ਅਕਾਰ ਦੇ ਪ੍ਰਤੀ ਦਿਨ ਇਕ ਘਣਮੀਟਰ ਤੋਂ ਲੈ ਕੇ 25 ਘਣਮੀਟਰ ਤੱਕ ਗੈਸ ਪੈਦਾ ਕਰਨ ਦੀ ਸਮਰੱਥਾ ਵਾਲੇ ਬਾਇਓਗੈਸ ਪਲਾਂਟ ਲਈ ਗੁਜਰਾਤ ਦੀ ਫਰਮ ਐੱਮਐੱਸਏ ਬਾਇਓ ਐਨਰਜੀ ਪ੍ਰਾਈਵੇਟ ਲਿਮਿਟਡ ਨਾਲ ਅਤੇ ਨਰਮ ਲੋਹੇ ਦੀ ਚਾਦਰ ਤੋਂ ਬਣਨ ਵਾਲੇ ਪਰਾਲੀ ਅਧਾਰਿਤ ਬਾਇਓਗੈਸ ਪਲਾਂਟ ਦੀ ਤਕਨੀਕ ਲਈ ਕੋਹਲਾਪੁਰ (ਮਹਾਂਰਾਸ਼ਟਰ) ਦੀ ਫਰਮ ਨੈਨੋ ਐਡਮਿਕਸ ਨਾਲ ਸਮਝੌਤਾ ਕੀਤਾ ਗਿਆ।

Punjab News: ਸਾਵਧਾਨ! ਪਰਾਲੀ ਨੂੰ ਲਾਈ ਅੱਗ ਤਾਂ ਇਸ ਤਰ੍ਹਾਂ ਹੋਵੇਗੀ ਕਾਰਵਾਈ, ਪ੍ਰਸ਼ਾਸਨ ਦੀ ਚੌਕਸੀ ਕਰ ਰਹੀ ਐ ਇਸ ਤਰ੍ਹਾਂ ਕੰਮ
Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪਰਾਲੀ ਸਾੜਨ ’ਤੇ ਮੁਕੰਮਲ ਰੋਕ ਲੱਗਣ ਤੋਂ ਬਾਅਦ ਪੰਜਾਬ ਪੁਲਿਸ ਵੱਡੇ ਪੱਧਰ ’ਤੇ ਕਾਰਵਾਈ ਕਰ ਰਹੀ ਹੈ ਪੰਜਾਬ ਪੁਲਿਸ ਵੱਲੋਂ ਇਸ ਸੀਜ਼ਨ ਵਿੱਚ ਹੀ ਹੁਣ ਤੱਕ 874 ਪਰਚੇ ਦਰਜ ਕੀਤੇ ਗਏ ਹਨ ਅਤੇ 10 ਲੱਖ 55 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਾ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਪ੍ਰਬੰਧ ਅਰਪਿਤ ਸ਼ੁਕਲਾ ਨੇ ਦਿੱਤੀ।

ਦੱਸਣਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਮੁਕੰਮਲ ਰੋਕ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀਏਕਿਊਐੱਮ) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਸੈਟੇਲਾਈਟਾਂ ਰਾਹੀਂ 1393 ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਪਤਾ ਲੱਗਣ ਉਪਰੰਤ ਜੁਆਇੰਟ ਟੀਮਾਂ ਨੂੰ ਮੌਕੇ ’ਤੇ ਜਾਂਚ ਲਈ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ 874 ਮਾਮਲਿਆਂ ਵਿੱਚ ਐੱਫਆਈਆਰ ਦਰਜ ਕੀਤੀਆਂ ਹਨ, ਜਦੋਂ ਕਿ 471 ਥਾਵਾਂ ’ਤੇ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਪਾਇਆ ਗਿਆ। Punjab News

Read Also : Governor of Punjab: ‘ਨਜਾਇਜ਼ ਪਲਾਟਾਂ’ ਨੂੰ ਐੱਨਓਸੀ ਦੇਣ ਵਾਲੇ ਬਿੱਲ ਨੂੰ ਹੀ ਰਾਜਪਾਲ ਤੋਂ ਨਹੀਂ ਮਿਲੀ ‘ਐੱਨਓਸੀ’

ਹਾਲਾਂਕਿ, 471 ਮਾਮਲਿਆਂ ਦੀ ਰੋਜ਼ਾਨਾ ਡਾਇਰੀ ਰਿਪੋਰਟ (ਡੀਡੀਆਰ) ਸਬੰਧਿਤ ਪੁਲਿਸ ਸਟੇਸ਼ਨਾਂ ਵਿੱਚ ਦਰਜ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਐੱਫਆਈਆਰ ਦਰਜ ਕਰਨ ਤੋਂ ਇਲਾਵਾ 397 ਕੇਸਾਂ ਵਿੱਚ 10.55 ਲੱਖ ਰੁਪਏ ਦਾ ਜ਼ੁਰਮਾਨਾ ਵੀ ਕੀਤਾ ਗਿਆ ਹੈ ਅਤੇ 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ।

ਪੰਜਾਬ ਅੰਦਰ 65 ਥਾਵਾਂ ’ਤੇ ਲੱਗੀ ਪਰਾਲੀ ਨੂੰ ਅੱਗ | Punjab News

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਸੈਟੇਲਾਈਟ ਅਨੁਸਾਰ ਪੰਜਾਬ ਵਿੱਚ ਅੱਜ 65 ਥਾਵਾਂ ’ਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਸਭ ਤੋਂ ਜ਼ਿਆਦਾ ਮਾਮਲੇ ਤਰਨ ਤਾਰਨ ਜਿਲ੍ਹੇ ਵਿੱਚ ਦਰਜ ਕੀਤੇ ਗਏ ਹਨ ਜਿੱਥੇ ਕਿ 15 ਥਾਵਾਂ ’ਤੇ ਰਹਿੰਦ ਖੂੰਹਦ ਨੂੰ ਅੱਗ ਲਾਈ ਗਈ ਹੈ ਇਸ ਤੋਂ ਇਲਾਵਾ ਫਿਰੋਜਪੁਰ ਜ਼ਿਲ੍ਹੇ ਵਿੱਚ 14 ਥਾਵਾਂ ’ਤੇ ਪਟਿਆਲਾ ਵਿੱਚ ਸੱਤ ਥਾਵਾਂ ਅਤੇ ਸੰਗਰੂਰ ਜ਼ਿਲ੍ਹੇ ਵਿੱਚ 8 ਥਾਵਾਂ, ਅੰਮ੍ਰਿਤਸਰ ਵਿੱਚ ਚਾਰ ਥਾਵਾਂ ’ਤੇ ਅੱਗ ਲਾਉਣ ਦੇ ਮਾਮਲੇ ਦਰਜ ਕੀਤੇ ਗਏ ਹਨ।

ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪੰਜ ਥਾਵਾਂ ’ਤੇ ਅਤੇ ਬਾਕੀ ਜ਼ਿਲ੍ਹਆਂ ਵਿੱਚ ਇੱਕਾ-ਦੁੱਕਾ ਥਾਵਾਂ ’ਤੇ ਅੱਗ ਲਾਉਣ ਦੇ ਮਾਮਲੇ ਦਰਜ ਹੋਏ ਹਨ। ਇੱਧਰ ਪਿਛਲੇ ਸਾਲਾਂ ਨਾਲਂੋ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਕਮੀ ਦਰਜ ਹੋਈ ਹੈ । ਅੱਜ 21 ਅਕਤੂਬਰ ਨੂੰ ਸਾਲ 2023 ਵਿੱਚ 146 ਥਾਵਾਂ ’ਤੇ ਜਦੋਂ ਕਿ ਸਾਲ 2022 ਵਿੱਚ 393 ਥਾਵਾਂ ’ਤੇ ਅੱਗ ਲਾਉਣ ਦੇ ਮਾਮਲੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਸੈਟੇਲਾਈਟ ’ਤੇ ਦਰਜ ਕੀਤੇ ਗਏ ਸਨ।

ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ, ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ 23 ਕਿਸਾਨਾਂ ਵਿਰੁੱਧ ਕਾਰਵਾਈ
ਪਰਾਲੀ ਫੂਕਣ ਵਾਲਿਆਂ ਦੇ ਅਸਲਾ ਲਾਇਸੈਂਸ ਨਾ ਬਨਣਗੇ ਨਵੇਂ, ਨਾ ਰਿਨੀਊ ਹੋਣਗੇ ਤੇ ਬਣੇ ਹੋਏ ਰੱਦ ਹੋਣਗੇ (Stubble Burning)

ਅੱਗ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਹੋਇਆ ਪੱਬਾ ਭਾਰ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜ਼ਿਲ੍ਹਾ ਪਟਿਆਲਾ ਅੰਦਰ ਕਿਸਾਨਾਂ ਵੱਲੋਂ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਿਰੁੱਧ ਪ੍ਰਸ਼ਾਸਨ ਵੱਲੋਂ ਸਖ਼ਤ ਰੁਖ ਅਪਣਾਇਆ ਹੋਇਆ ਹੈ। ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 23 ਕਿਸਾਨਾਂ ਦੇ ਚਲਾਨ ਕੱਟ ਕੇ ਕਾਨੂੰਨੀ ਕਾਰਵਾਈ ਕਰਵਾਉਣ ਦਾ ਦਾਅਵਾ ਕੀਤਾ ਗਿਆ ਹੈ। ਕੁਝ ਦਿਨ ਪਹਿਲਾ ਪ੍ਰਸ਼ਾਸਨ ਵੱਲੋਂ 15 ਕਿਸਾਨਾਂ ਵਿਰੁੱਧ ਪਰਾਲੀ ਨੂੰ ਅੱਗ ਲਾਉਣ ਸਬੰਧੀ ਚਲਾਨ ਕੱਟੇ ਗਏ ਸਨ, ਉਥੇ ਹੀ ਹੁਣ 8 ਹੋਰਾਂ ਸਮੇਤ ਕੁਲ 23 ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨੀ ਅਰੰਭੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਕਿਸਾਨਾਂ ਦੇ ਅਸਲਾ ਲਾਇਸੈਂਸਾਂ ਦੇ ਰਿਨੀਊ, ਨਵੇਂ ਆਦਿ ਬਣਾਉਣ ’ਤੇ ਰੋਕ ਪਹਿਲਾਂ ਹੀ ਲਗਾਈ ਜਾ ਚੁੱਕੀ ਹੈ। (Stubble Burning)

23 ਥਾਵਾਂ ’ਤੇ ਅੱਗ ਲਾਉਣ ਦੀ ਪੁਸ਼ਟੀ ਹੋਈ ਹੈ ਤੇ ਇਨ੍ਹਾਂ ਕਿਸਾਨਾਂ ਦੇ ਚਲਾਨ ਕੀਤੇ

ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 23 ਥਾਵਾਂ ’ਤੇ ਅੱਗ ਲਾਉਣ ਦੀ ਪੁਸ਼ਟੀ ਹੋਈ ਹੈ, ਅਤੇ ਇਨ੍ਹਾਂ ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸਾਨਾਂ ਵਿੱਚ ਕਸਿਆਣਾ ਦਾ ਕਿਸ਼ਨ ਚੰਦ, ਲਲੌਛੀ ਦਾ ਅਮਰਜੀਤ ਸਿੰਘ, ਮੌਲਵੀਵਾਲਾ ਦਾ ਜਰਨੈਲ ਸਿੰਘ, ਮਵੀ ਕਲਾਂ ਦਾ ਪਰਗਟ ਸਿੰਘ ਤੇ ਕਰਨੈਲ ਸਿੰਘ, ਭਾਨਰਾ ਦੇ ਰੁਪਿੰਦਰ ਸਿੰਘ, ਦਰਸ਼ਨ ਸਿੰਘ ਤੇ ਕੁਲਵਿੰਦਰ ਸਿੰਘ ਤੋਂ ਇਲਾਵਾ ਧੂਹੜ ਦਾ ਇਕ ਹੋਰ ਕਿਸਾਨ ਵੀ ਸ਼ਾਮਲ ਹੈ। ਜਦਕਿ ਪਹਿਲਾਂ ਸੰਗਤਪੁਰਾ ਦੇ ਚੰਦ ਸਿੰਘ, ਅਰਾਈ ਮਾਜਰਾ ਦੇ ਹਰਪ੍ਰੀਤ ਸਿੰਘ, ਦੁਗਾਲ ਕਲਾਂ ਦੇ ਰਣਧੀਰ ਸਿੰਘ, ਦੁਗਾਲ ਖੁਰਦ ਦੇ ਜਮੀਨ ਮਾਲਕ ਗੁਰਮੀਤ ਕੌਰ, ਘੰਗਰੋਲੀ ਦੇ ਜਮੀਨ ਮਾਲਕ ਬਲਵੀਰ ਕੌਰ, ਅਤਾਲਾਂ ਦੇ ਸੁੱਚਾ ਸਿੰਘ, ਲਾਲਵਾ ਦੇ ਜੈਮਲ ਸਿੰਘ, ਮਰੌੜੀ ਦੇ ਕਪੂਰ ਸਿੰਘ, ਅਗੇਤਾ ਦਾ ਬਲਜਿੰਦਰ ਸਿੰਘ, ਹੱਲਾ ਦਾ ਜਸਦੀਪ ਸਿੰਘ, ਹਰਵਿੰਦਰ ਸਿੰਘ, ਹਰਿਆਊ ਖੁਰਦ ਦੇ ਜਸਪਾਲ ਸਿੰਘ ਤੇ ਗੁਰਮੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ 18 IAS ਅਤੇ 2 PCS ਅਧਿਕਾਰੀ ਬਦਲੇ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ, ਇਸ ਦੇ ਬਾਵਜੂਦ ਵੀ ਕਈ ਕਿਸਾਨ ਜਾਣਬੁੱਝ ਕੇ ਖੇਤਾਂ ਵਿੱਚ ਅੱਗ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ਦੇ ਵੱਲ ਵਾਤਾਵਰਣ ਲਾਗਤ (ਈਸੀ) ਨੂੰ ਬਕਾਇਆਾ ਦਿਖਾਇਆ ਜਾਵੇਗਾ ਤੇ ਕੋਈ ਐਨ.ਓ.ਸੀ. ਜਾਰੀ ਨਹੀਂ ਕੀਤੀ ਜਾਵੇਗੀ। (Stubble Burning)

ਦੂਜੇ ਪਾਸੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਮੌਕੇ ’ਤੇ ਵੀ ਪੁੱਜ ਰਿਹਾ ਹੈ। ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ। ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ।

ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਅਨੇਕਾ ਪ੍ਰਬੰਧ Stubble Burning

ਪ੍ਰਸ਼ਾਸਨ ਅਨੁਸਾਰ ਜ਼ਿਲ੍ਹੇ ਵਿੱਚ ਸਰਫੇਸ ਸੀਡਰ, ਸੁਪਰ ਸੀਡਰ, ਮਲਚਰ ਆਦਿ ਮਸ਼ੀਨਾਂ ਉਪਲੱਬਧ ਹੋਣ ਸਮੇਤ ਬੇਲਰਾਂ ਆਦਿ ਨਾਲ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ ’ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।

ਮੁਸੀਬਤ ਬਣ ਸਕਦੈ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਰੁਝਾਨ
ਪੰਜਾਬ ਦੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ (Paddy Straw) ਨੂੰ ਅੱਗ ਲਾਉਣ ਦਾ ਰੁਝਾਨ ਰਾਜ ਦੀ ਸੱਤਾਧਾਰੀ ਪਾਰਟੀ ਲਈ ਮੁਸੀਬਤਾਂ ਖੜ੍ਹੀਆਂ ਕਰ ਸਕਦਾ ਹੈ ਕਿਉਕਿ ਇਸ ਵਾਰ ਦਿੱਲੀ ਨੂੰ ਜਾਣ ਵਾਲਾ ਧੂੰਆਂ ਕਾਂਗਰਸ ਜਾਂ ਅਕਾਲੀ ਦਲ ਦਾ ਨਹੀਂ ਸਗੋਂ ਆਮ ਆਦਮੀ ਪਾਰਟੀ ਦਾ ਹੋਵੇਗਾ। ਪੰਜਾਬ ਦੇ ਕਿਸਾਨਾਂ ਵੱਲੋਂ ਹਰ ਸਾਲ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਾਈ ਜਾਂਦੀ ਹੈ। ਪਰਾਲੀ ਦਾ ਇਹ ਧੂੰਆਂ ਹਰਿਆਣੇ ਵਿੱਚੋਂ ਹੰੁਦਾ ਹੋਇਆ ਦਿੱਲੀ ਤੱਕ ਵੀ ਪੁੱਜ ਜਾਂਦਾ ਹੈ ਤੇ ਦਿਨ-ਦਿਹਾੜੇ ਹੀ ਰਾਤ ਮਹਿਸੂਸ ਹੋਣ ਲੱਗਦੀ ਹੈ।

ਇਸ ਤੋਂ ਬਿਨਾਂ ਜ਼ਹਿਰੀਲੇ ਧੂੰਏਂ ਕਾਰਨ ਲੋਕਾਂ ਦਾ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਂਦਾ ਹੈ ਤੇ ਸੰਘਣੇ ਧੂੰਏਂ ਕਾਰਨ ਕਈ ਵਾਰ ਸੜਕ ਹਾਦਸੇ ਵੀ ਹੋ ਜਾਂਦੇ ਹਨ। ਪਰ ਝੋਨੇ ਦੀ ਪਰਾਲੀ ਦਾ ਇਹ ਜ਼ਹਿਰੀਲਾ ਧੂੰਆਂ ਕਿਸਾਨ ਦੇ ਆਪਣੇ ਤੇ ਉਸ ਦੇ ਪਰਿਵਾਰ ਦੇ ਫੇਫੜਿਆਂ ਵਿੱਚੋਂ ਲੰਘ ਕੇ ਅੱਗੇ ਜਾਂਦਾ ਹੈ। ਕਣਕ ਦੇ ਨਾੜ ਨਾਲੋਂ ਝੋਨੇ ਦੀ ਪਰਾਲੀ ਦਾ ਧੰੂਆਂ ਇਸ ਕਰਕੇ ਵੀ ਜ਼ਿਆਦਾ ਖਤਰਨਾਕ ਹੁੰਦਾ ਹੈ ਕਿਉਕਿ ਝੋਨੇ ਦੇ ਗਿੱਲੇ ਨਾੜ ਨੂੰ ਅੱਗ ਲਾਈ ਜਾਂਦੀ ਹੈ, ਜਿਸ ਕਰਕੇ ਧੂੰਆਂ ਸੰਘਣਾ ਤੇ ਚਿੱਟਾ ਹੰੁਦਾ ਹੈ। ਇਸ ਧੂੰਏਂ ਨੂੰ ਰੋਕਣ ਤੇ ਝੋਨੇ ਦੀ ਪਰਾਲੀ (Paddy Straw) ਦੀ ਸੰਭਾਲ ਲਈ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਹਰ ਸਾਲ ਕਰੋੜਾਂ ਰੁਪਏ ਦੀ ਮਸ਼ੀਨਰੀ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀ ਜਾਂਦੀ ਹੈ।

ਸਬਸਿਡੀ ਵਾਲੀਆਂ ਮਸ਼ੀਨਾਂ | Paddy Straw

ਸਾਲ 2018-19 ਤੋਂ ਲੈ ਕੇ ਸਾਲ 2021-22 ਤੱਕ ਝੋਨੇ ਦੀ ਪਰਾਲੀ ਨੂੰ ਸੰਭਾਲਣ ਲਈ ਸਬਸਿਡੀ ਵਾਲੀਆਂ 90422 ਮਸ਼ੀਨਾਂ ਦਿੱਤੀਆਂ ਗਈਆਂ ਪਰ ਮਸ਼ੀਨਾਂ ਦੀ ਖਰੀਦ ’ਚ ਕਰੋੜਾਂ ਰੁਪਏ ਦਾ ਘਪਲਾ ਹੋਇਆ ਕਿਉਕਿ ਜ਼ਿਆਦਾਤਰ ਕਿਸਾਨ ਮਸ਼ੀਨਾਂ ਦੀ ਖਰੀਦ ਨਹੀਂ ਕਰਦੇ, ਸਨਅਤਾਂ ਅਤੇ ਖੇਤੀਬਾੜੀ ਵਿਭਾਗ ਦੇ ਅਫਸਰਾਂ ਨਾਲ ਮਿਲ ਕੇ ਸਬਸਿਡੀ ਖਾ ਜਾਂਦੇ ਹਨ ਜਾਂ ਫਿਰ ਮਸ਼ੀਨਾਂ ਖਰੀਦ ਕੇ ਵੇਚ ਦਿੰਦੇ ਹਨ। ਮਾਰਚ 2009 ਦੀ ਇੱਕ ਰਿਪੋਰਟ ਮੁਤਾਬਿਕ ਪੰਜਾਬ ਵਿੱਚ 4 ਲੱਖ 92 ਹਜਾਰ ਟਰੈਕਟਰ, ਤਿੰਨ ਲੱਖ ਪਾਵਰ ਟਿਲਰ, ਤਿੰਨ ਲੱਖ ਪੰਜਾਹ ਹਜ਼ਾਰ ਥਰੈਸ਼ਰ, 25 ਹਜਾਰ ਗੰਨਾ ਪੀੜਨ ਵਾਲੇ ਯੰਤਰ ਤੇ ਹੋਰ ਮਸ਼ੀਨਰੀ ਮੌਜੂਦ ਸੀ। ਜਦੋਂਕਿ ਕੰਬਾਈਨਾਂ, ਰੀਪਰ, ਰੋਟਾਵੇਟਰ ਸਮੇਤ ਅਰਬਾਂ ਰੁਪਏ ਦੀ ਹੋਰ ਬੇਲੋੜੀ ਮਸ਼ੀਨਰੀ ਕਿਸਾਨਾਂ ਦੇ ਘਰਾਂ ’ਚ ਖੜ੍ਹੀ ਹੋਣ ਦੇ ਬਾਵਜੂਦ ਵੀ ਪਰਾਲੀ ਦਾ ਪੱਕੇ ਤੌਰ ’ਤੇ ਕੋਈ ਹੱਲ ਨਹੀਂ ਹੋ ਸਕਿਆ।

ਸਾਲ 2018-19 ਤੋਂ ਲੈ ਕੇ ਸਾਲ 2021-22 ਤੱਕ ਸਬਸਿਡੀ ਵਾਲੀਆਂ 90422 ਕਰੋੜਾਂ ਰੁਪਏ ਦੀਆਂ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ। ਸੰਗਰੂਰ ਜਿਲੇ੍ਹ ਅੰਦਰ ਇਨ੍ਹਾਂ ਪੰਜ ਸਾਲਾਂ ਦੌਰਾਨ ਕਿਸਾਨਾਂ ਨੂੰ 790 ਮਸ਼ੀਨਾਂ ਦਿੱਤੀਆਂ ਗਈਆਂ। ਪਰਾਲੀ ਪ੍ਰਦੂਸ਼ਣ ਦਾ ਦੂਸਰਾ ਵੱਡਾ ਕਾਰਨ ਕਣਕ ਨਾਲੋਂ ਝੋਨੇ ’ਤੇ ਕੀਟਨਾਸ਼ਕ ਅਤੇ ਨਦੀਨਨਾਸ਼ਕਾਂ ਦੀ ਵਰਤੋਂ ਵੀ ਜ਼ਿਆਦਾ ਹੰੁਦੀ ਹੈ। ਜਿਸ ਕਰਕੇ ਧੂੰਆਂ ਜ਼ਹਿਰੀਲਾ ਹੋਣ ਕਰਕੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਕਰਦਾ ਹੈ। ਪਰਾਲੀ ਨੂੰ ਅੱਗ ਲੱਗਣ ਕਾਰਨ ਨੇੜੇ ਖੜੇ੍ਹ ਰੁੱਖ ਤੇ ਜਮੀਨ ਵਿੱਚ ਰਹਿਣ ਵਾਲੇ ਮਿੱਤਰ ਕੀੜੇ ਵੀ ਅੱਗ ’ਚ ਸੜ ਜਾਂਦੇ ਹਨ। ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਲਈ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਲਾਈ ਜਾਂਦੀ ਅੱਗ ਹੀ ਜਿੰਮੇਵਾਰ ਹੈ ਜਾਂ ਫਿਰ ਹੋਰ ਵੀ ਕਈ ਅਜਿਹੇ ਸਾਧਨ ਹਨ ਜਿਨ੍ਹਾਂ ਰਾਹੀਂ ਵਾਤਾਵਰਨ ਨੂੰ ਪ੍ਰਦੂਸ਼ਿਤ ਕੀਤਾ ਜਾਂਦਾ ਹੈ।

ਪਰਾਲੀ ਸਾੜਨ ਨੂੰ ਰੋਕਣ ਵਾਲੇ ਨਿਯਮ | Paddy Straw

ਪਿਛਲੀ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਬਣਾਏ ਗਏ ਨਵੇਂ ਨਿਯਮਾਂ ਮੁਤਾਬਿਕ 2 ਏਕੜ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨ ਨੂੰ 2500 ਰੁਪਏ ਜੁਰਮਾਨਾ, 5 ਏਕੜ ਤੱਕ ਪੰਜ ਹਜਾਰ, ਪੰਜ ਏਕੜ ’ਤੋਂ ਉੱਤੇ ਝੋਨੇ ਦੀ ਪਰਾਲੀ ਸਾੜਨ ਵਾਲੇ ਨੂੰ ਪੰਦਰਾਂ ਹਜਾਰ ਰੁਪਏ ਜੁਰਮਾਨਾ ਲਾਉਣ ਦੀ ਯੋਜਨਾ ਤਿਆਰ ਕੀਤੀ ਗਈ ਸੀ। ਕਿਉਕਿ ਇੱਕ ਹੈਕਟੇਅਰ ਵਿੱਚ ਪਰਾਲੀ ਨੂੰ ਅੱਗ ਲਾਉਣ ਨਾਲ ਅੰਦਾਜ਼ਨ 30 ਕਿਲੋ ਨਾਈਟੋ੍ਰਜਨ, 13 ਕਿਲੋ ਫਾਸਫੋਰਸ, 30 ਕਿਲੋ ਪੋਟਾਸ਼, 6 ਕਿਲੋ ਸਲਫਰ, 2400 ਕਿੱਲੋ ਕਾਰਬਨ ਸੜ ਕੇ ਸੁਆਹ ਹੋ ਜਾਂਦੇ ਹਨ। ਪਰ ਕਿਸੇ ਨਾ ਕਿਸੇ ਮੋੜ ’ਤੇ ਪਰਾਲੀ ਨੂੰ ਅੱਗ ਲਾਉਣ ਵਾਲੇ ਵਰਤਾਰੇ ਲਈ ਸਰਕਾਰਾਂ ਨੂੰ ਕਿਸਾਨਾਂ ਤੋਂ ਵੱਧ ਕਸੂਰਵਾਰ ਮੰਨਿਆ ਜਾ ਸਕਦਾ ਹੈ। ਕਿਉਕਿ ਪਰਾਲੀ ਦੀ ਸਾਂਭ-ਸੰਭਾਲ, ਜਮੀਨ ਵਿੱਚ ਪਰਾਲੀ ਗਾਲਣ ਆਦਿ ਲਈ ਸਰਕਾਰ ਵੱਲੋਂ ਕੋਈ ਯੋਗ ਪ੍ਰਬੰਧ ਨਹੀਂ ਕੀਤੇ ਜਾਂਦੇ।

ਸਰਕਾਰ ਵੱਲੋਂ ਝੋਨੇ ਦੇ ਸੀਜਨ ਤੋਂ ਬਾਅਦ ਬਿਜਲੀ ਸਪਲਾਈ ਕੁਝ ਘੰਟੇ ਹੀ ਦਿੱਤੀ ਜਾਂਦੀ ਹੈ ਜਦੋਂਕਿ ਪਰਾਲੀ ਨੂੰ ਜਮੀਨ ਵਿੱਚ ਖਤਮ ਕਰਨ ਲਈ ਬਿਜਲੀ ਚਾਹੀਦੀ ਹੈ। ਜਿਸ ਨਾਲ ਕਿਸਾਨ ਪਰਾਲੀ ਨਾਲ ਭਰੇ ਖੇਤ ਨੂੰ ਪਾਣੀ ਦੇ ਕੇ ਪਰਾਲੀ ਨੂੰ ਗਾਲ ਸਕਣ ਪਰ ਅਜਿਹਾ ਕੁਝ ਵੀ ਨਹੀਂ ਹੰੁਦਾ। ਪੰਜਾਬ ਵਿੱਚ ਕੁਝ ਕਿਸਾਨਾਂ ਨੇ ਜ਼ੀਰੋ ਡਰਿੱਲ ਰਾਹੀਂ ਪਰਾਲੀ ਦੇ ਵਿੱਚ ਹੀ ਕਣਕ ਬੀਜਣ ਦਾ ਤਜ਼ਰਬਾ ਕੀਤਾ ਹੈ ਪਰ ਪਰਾਲੀ ਜਿਆਦਾ ਹੋਣ ਕਰਕੇ ਜਮੀਨ ਵਿੱਚ ਚੂਹੇ ਖੁੱਡਾਂ ਬਣਾ ਲੈਂਦੇ ਹਨ। ਜਿਸ ਕਰਕੇ ਕਣਕ ਦੇ ਬੀਜ ਦਾ ਨੁਕਸਾਨ ਹੰੁਦਾ ਹੈ। ਪੰਜਾਬ ਵਿੱਚ ਜ਼ੀਰੋ ਡਰਿੱਲ ਦੀ ਵਰਤੋ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਹੀ ਨਾਮਾਤਰ ਹੈ।

ਐੱਸਐੱਮਐੱਸ ਸਿਸਟਮ ਵਾਲੀ ਮਸ਼ੀਨ | Paddy Straw

ਅਸਲ ਵਿੱਚ ਜੀਰੋ ਡਰਿੱਲ, ਰੋਟਾਵੇਟਰ ਹੋਰ ਪਤਾ ਨਹੀਂ ਕਿੰਨਾ ਕੁ ਸੰਦ-ਸੰਦੇੜਾ ਕੰਪਨੀਆਂ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ। ਜਿਸ ਨੂੰ ਝੋਨੇ ਦੀ ਪਰਾਲੀ ਦਾ ਪੱਕਾ ਹੱਲ ਕਰਨ ਦੱਸ ਕੇ ਕਿਸਾਨਾਂ ਦੇ ਘਰ ਮਹਿੰਗੀ ਮਸ਼ੀਨਰੀ ਨਾਲ ਭਰੇ ਜਾ ਰਹੇ ਹਨ। ਜਿਸ ਤਰ੍ਹਾਂ ਕੰਬਾਈਨ ’ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ/ ਸੁਪਰ ਐਸ.ਐਮ.ਐਸ ਲਾਉਣਾ ਤੇ ਇਸੇ ਹੀ ਸਿਸਟਮ ਵਾਲੀ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਵਾਉਣੀ। ਇਸ ਤਰ੍ਹਾਂ ਦੀ ਕਟਾਈ ਆਮ ਨਾਲੋਂ ਤਿੰਨ-ਚਾਰ ਸੌ ਰੁਪਏ ਪ੍ਰਤੀ ਏਕੜ ਵੱਧ ਹੋਣ ਦੇ ਨਾਲ ਹੀ ਕੰਬਾਈਨ ਵੱਲੋਂ ਸੁੱਟੇ ਜਾਂਦੇ ਦਾਣੇ ਵੀ ਨਜ਼ਰ ਨਹੀਂ ਪੈਂਦੇ। ਜਿਸ ਕਰਕੇ ਕਿਸਾਨ ਦਾ ਦੂਹਰਾ ਨੁਕਸਾਨ ਹੰੁਦਾ ਹੈ ਤੇ ਕੰਬਾਈਨ ਮਾਲਕ ’ਤੇ ਵੀ ਕੰਪਨੀਆਂ ਨੇ ਖਰਚੇ ਦਾ ਹੋਰ ਭਾਰ ਵਧਾ ਦਿੱਤਾ। ਪਰ ਪਰਾਲੀ ਦਾ ਪੱਕੇ ਤੌਰ ’ਤੇ ਕੋਈ ਹੱਲ ਫਿਰ ਵੀ ਨਹੀਭ ਹੋਇਆ।

ਇਹ ਵੀ ਪੜ੍ਹੋ : Arjuna Bark Benefits : ਸ਼ੁਗਰ ਅਤੇ ਦਿਲ ਦੇ ਰੋਗਾਂ ਲਈ ਰਾਮਬਾਣ ਹੈ ਅਰਜੁਨ ਦਾ ਸੱਕ, ਇਸ ਤਰ੍ਹਾਂ ਕਰੋ ਇਸ ਦੀ ਰੋਜ਼ਾਨਾ ਵਰਤੋਂ

ਹੁਣ ਵੇਖਣਾ ਇਹ ਹੈ ਕਿ ਵਤਾਵਰਨ ਪ੍ਰੇਮੀ ਤੇ ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਂਤ ਮਾਨ ਝੋਨੇ ਦੀ ਪਰਾਲੀ ਸਾੜਨ ਵਾਲੀ ਇਸ ਸਮੱਸਿਆ ਦੇ ਹੱਲ ਲਈ ਕਿਹੜੀ ਨਵੀਂ ਯੋਜਨਾ ਲੈ ਕੇ ਆਉਦੇ ਹਨ ਕਿਉਕਿ ਦਿੱਲੀ ’ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ।

ਬਿ੍ਰਸ਼ਭਾਨ ਬੁਜਰਕ, ਪਾਤੜਾਂ, ਪਟਿਆਲਾ

ਮੋ. 98761-01698

ਝੋਨੇ ਦੀ ਪਰਾਲੀ ਨੂੰ ਸਾੜ ਕੇ ਆਪਣਾ ਤੇ ਕੁਦਰਤ ਦਾ ਨੁਕਸਾਨ ਨਾ ਕਰੋ
ਕੁਝ ਦਿਨ ਪਹਿਲਾਂ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਵੱਲੋਂ ਚਲਾਏ ਪਟਾਕਿਆਂ ਦੇ ਪ੍ਰਦੂਸ਼ਣ ਅਤੇ ਪਰਾਲੀ ਨੂੰ ਅੱਗ ਲਾਉਣ ਦੇ ਪ੍ਰਦੂਸ਼ਣ ਕਾਰਨ ਕਈ ਦਿਨਾਂ ਤੋਂ ਪੰਜਾਬ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੋਇਆ ਹੈ ਜਿਸ ਕਾਰਨ ਲੋਕਾਂ ਨੂੰ ਸਾਹ ਲੈਣਾ ਮੁਸ਼ਕਲ ਹੋਇਆ ਪਿਆ ਹੈ ਤੇ ਲੋਕ ਸਾਹ, ਖੰਘ, ਦਮਾ ਆਦਿ ਬਿਮਾਰੀਆਂ ਤੋਂ ਪੀੜਤ ਹੋ ਰਹੇ ਹਨ। ਪੰਜਾਬ ਵਿੱਚ ਇਸ ਸਮੇਂ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਕਿਸਾਨ ਵੀਰ ਝੋਨੇ ਦੀ ਵਾਢੀ ਵਿੱਚ ਰੁੱਝੇ ਹੋਏ ਹਨ। ਕਿਸਾਨਾਂ ਰਾਹੀਂ ਝੋਨੇ ਦੀ ਕਟਾਈ ਕੰਬਾਇਨਾਂ ਰਾਹੀਂ ਕੀਤੀ ਜਾਂਦੀ ਹੈ ਤੇ ਕਟਾਈ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਸਾੜਿਆ ਜਾ ਰਿਹਾ ਹੈ। (Threshing Straw)

ਜਿਹੜਾ ਕਿ ਨਿਹਾਇਤ ਹੀ ਗ਼ੈਰ-ਜਿੰਮੇਵਾਰਾਨਾ ਤੇ ਨਿਰਦਈ ਵਰਤਾਰਾ ਹੈ। ਖੇਤੀ ਤੇ ਵਾਤਾਵਰਨ ਦੇ ਹਿਤੈਸ਼ੀ ਇਸ ਰੁਝਾਨ ਤੋਂ ਖਾਸੇ ਚਿੰਤਤ ਹਨ। ਬੀਤੇ ਅਕਤੂਬਰ-ਨਵੰਬਰ 2017 ਵਿੱਚ ਅਸੀਂ ਦੇਖਿਆ ਕਿ ਪੰਜਾਬ, ਹਰਿਆਣਾ, ਦਿੱਲੀ ਅਤੇ ਪੂਰੇ ਉੱਤਰੀ ਭਾਰਤ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਕਿੰਨਾ ਜ਼ਿਆਦਾ ਵਾਤਾਵਰਨ ਪ੍ਰਦੂਸ਼ਿਤ ਰਿਹਾ, ਧੁੰਦਾਂ ਕਾਰਨ ਬਿਲਕੁਲ ਵੀ ਦਿਸਣਾ ਬੰਦ ਹੋ ਗਿਆ ਸੀ ਤੇ ਆਵਾਜਾਈ ਵੀ ਕਾਫੀ ਪ੍ਰਭਾਵਿਤ ਰਹੀ, ਲੋਕ ਘਰਾਂ ਦੇ ਕਮਰਿਆਂ ‘ਚ ਲੁਕ ਕੇ ਬੈਠਣ ਲਈ ਮਜ਼ਬੂਰ ਹੋ ਗਏ ਸਨ, ਕਈ ਹਾਦਸੇ ਵਾਪਰੇ ਤੇ ਕੀਮਤੀ ਜਾਨਾਂ ਗਈਆਂ, ਹਜ਼ਾਰਾਂ ਲੋਕ ਸਾਹ, ਦਮੇ, ਖੰਘ, ਬੁਖਾਰ ਆਦਿ ਬਿਮਾਰੀਆਂ ਦੇ ਸ਼ਿਕਾਰ ਹੋਏ। ਕੀ ਹੁਣ ਫਿਰ ਏਦਾਂ ਦੀ ਵਾਤਾਵਰਨ ਪ੍ਰਦੂਸ਼ਿਤ ਹੋਵੇਗਾ? ਖੇਤੀ ਤੇ ਵਾਤਾਵਰਨ ਦੇ ਹਿਤੈਸ਼ੀ ਇਸ ਰੁਝਾਨ ਤੋਂ ਖਾਸੇ ਚਿੰਤਤ ਹਨ।

ਇਹ ਵੀ ਪੜ੍ਹੋ : ਆਲੂ ਦਾ ਮਿਆਰੀ ਬੀਜ ਤਿਆਰ ਕਰਨ ਲਈ ਸੀਡ ਪਲਾਟ ਤਕਨੀਕ ਅਪਣਾਓ

ਦੂਜੇ ਪਾਸੇ ਕਿਸਾਨਾਂ ਦਾ ਤਰਕ ਹੈ ਕਿ ਕੰਬਾਇਨ ਨਾਲ ਵੱਢੀ ਝੋਨੇ ਦੀ ਰਹਿੰਦ-ਖੂੰਹਦ ਅਗਲੇਰੀ ਫਸਲ ਲਈ ਖੇਤ ਤਿਆਰ ਕਰਨ ਵਿਚ ਅੜਿੱਕਾ ਖੜ੍ਹਾ ਕਰਦੀ ਹੈ। ਇਸੇ ਮੁਸੀਬਤ ਤੋਂ ਛੁਟਕਾਰਾ ਪਾਉਣ ਲਈ ਕਿਸਾਨ ਆਪਣੇ ਖੇਤਾਂ ਵਿਚ ਖੜ੍ਹੇ ਇਸ ਨਾੜ ਦੇ ਬੂਝਿਆਂ ਨੂੰ ਅੱਗ ਲਾ ਦਿੰਦੇ ਹਨ। ਜਿਸ ਨਾਲ ਪੈਦਾ ਹੋਇਆ ਧੂੰਆਂ ਜਿੱਥੇ ਵਾਤਾਵਰਨ ਨੂੰ ਦੂਸ਼ਿਤ ਕਰਦਾ ਹੈ, ਉੱਥੇ ਜਨ-ਜੀਵਨ ਉੱਪਰ ਵੀ ਇਸ ਧੂੰਏਂ ਦਾ ਡਾਢਾ ਮਾੜਾ ਅਸਰ ਪੈਂਦਾ ਹੈ। ਸੜਕਾਂ ਦੇ ਕਿਨਾਰੇ ਖੇਤਾਂ ਦੇ ਰਾਹਾਂ ਨਾਲ ਲਾਈ ਅੱਗ ਤੋਂ ਪੈਦਾ ਹੋਇਆ ਸਫੈਦ ਧੂੰਆਂ ਚਾਰ-ਪੰਜ ਕਿਲੋਮੀਟਰ ਤੱਕ ਆਪਣੀ ਹੋਂਦ ਦਾ ਅਹਿਸਾਸ ਕਰਵਾਉਂਦਾ ਹੈ। ਇਹ ਧੂੰਆਂ ਜਿੱਥੇ ਹਾਦਸਿਆਂ ਨੂੰ ਸੱਦਾ ਦਿੰਦਾ ਹੈ।

ਅੱਖਾਂ ਉਪਰ ਵੀ ਇਸ ਦਾ ਬਹੁਤ ਬੁਰਾ ਅਸਰ ਪੈਂਦਾ ਹੈ। ਸਾਹ ਦੀ ਬਿਮਾਰੀ ਨਾਲ ਪੀੜਤ ਲੋਕਾਂ ਲਈ ਇਹ ਧੂੰਆਂ ਹੋਰ ਵੀ ਮੁਸੀਬਤਾਂ ਖੜ੍ਹੀਆਂ ਕਰਦਾ ਹੈ। ਸ਼ਾਮ ਸਮੇਂ ਲਾਈ ਅੱਗ ਕਾਰਨ ਬਹੁਤੇ ਸਾਧਨ ਵਗੈਰਾ ਆਪਸ ਵਿਚ ਟਕਰਾ ਜਾਂਦੇ ਹਨ, ਇਹਨਾਂ ਹਾਦਸਿਆਂ ਵਿਚ ਅਕਸਰ ਰਾਹਗੀਰ ਆਪਣੀ ਜਾਨ ਤੋਂ ਵੀ ਹੱਥ ਧੋ ਬੈਠਦੇ ਹਨ।  ਮਾਹਿਰਾਂ ਅਨੁਸਾਰ ਇਹ ਧੂੰਆਂ ਇਨਸਾਨ ਤੋਂ ਇਲਾਵਾ ਪਸ਼ੂਆਂ, ਪੰਛੀਆਂ ਲਈ ਵੀ ਘਾਤਕ ਹੈ। ਕਿਸਾਨਾਂ ਦੁਆਰਾ ਖੇਤਾਂ ਵਿਚ ਨਾੜ ਸਾੜਨ ਕਰਕੇ ਜਿੱਥੇ ਵਾਤਾਵਰਨ ਦੂਸ਼ਿਤ ਹੋਣ ਕਾਰਨ ਕਈ ਪ੍ਰਕਾਰ ਦੀ ਐਲਰਜ਼ੀ ਦੇ ਫੈਲਣ ਦਾ ਖ਼ਤਰਾ ਪੈਦਾ ਹੋ ਰਿਹਾ ਹੈ, ਉੱਥੇ ਹੀ ਨਿੱਕੇ ਬੱਚਿਆਂ ਨੂੰ ਭਵਿੱਖ ਵਿਚ ਦਮੇ ਆਦਿ ਦੇ ਰੋਗ ਲੱਗਣ ਦੇ ਆਸਾਰ ਵੀ ਬਣਦੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਛੀਆਂ ਦੇ ਖਾਣ ਲਈ ਛੱਡੀ ਬਾਜ਼ਰੇ ਦੀ ਫਸਲ

ਨਾੜ ਸਾੜਨ ਨਾਲ ਹੋਣ ਵਾਲੇ ਹੋਰ ਨੁਕਸਾਨ ਇਸ ਤਰ੍ਹਾਂ ਹਨ:- ਜ਼ਮੀਨ ਵਿਚਲੇ ਬਹੁਤ ਸਾਰੇ ਕੀਮਤੀ ਤੱਤ ਨਸ਼ਟ ਹੁੰਦੇ ਹਨ, ਲਾਹੇਵੰਦ ਜੀਵ-ਜੰਤੂਆਂ ‘ਤੇ ਮਾੜਾ ਅਸਰ ਪੈਂਦਾ ਹੈ, ਖੇਤਾਂ ਦੇ ਆਲੇ-ਦੁਆਲੇ ਖੜ੍ਹੀ ਬਨਸਪਤੀ ਦਾ ਬਹੁਤ ਨੁਕਸਾਨ ਹੁੰਦਾ ਹੈ, ਜ਼ਹਿਰੀਲੀਆਂ ਗੈਸਾਂ ਨਿੱਕਲਦੀਆਂ ਹਨ ਜਿਸ ਦਾ ਮਨੁੱਖੀ ਸਿਹਤ ‘ਤੇ ਬਹੁਤ ਮਾੜਾ ਅਸਰ ਪੈਂਦਾ ਹੈ, ਇਸ ਨਾਲ ਜੋ ਧੂੰਆਂ ਨਿੱਕਲਦਾ ਹੈ ਉਸਦਾ ਸੜਕੀ ਆਵਾਜਾਈ ‘ਤੇ ਬੁਰਾ ਪ੍ਰਭਾਵ ਪੈਂਦਾ ਹੈ ਸਿੱਟੇ ਵਜੋਂ ਕਈ ਹਾਦਸੇ ਵਾਪਰਦੇ ਹਨ, ਵਾਤਾਵਰਨ ਵਿੱਚ ਤਾਪਮਾਨ ਦਾ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਕਈ ਫੈਕਟਰੀਆਂ, ਇੱਟਾਂ ਦੇ ਭੱਠੇ, ਕਾਰਖਾਨਿਆਂ ਆਦਿ ਰਾਹੀਂ ਵੀ ਰਹਿੰਦ ਖੂੰਹਦ ਤੇ ਧੂੰਏਂ ਦਾ ਪ੍ਰਦੂਸ਼ਣ ਹੁੰਦਾ ਹੈ ਜੋ ਕਿ ਇਨਸਾਨਾਂ ਲਈ ਬਹੁਤ ਹੀ ਖਤਰਨਾਕ ਹੈ ਇਹਨਾਂ ਖਿਲਾਫ ਵੀ ਸਰਕਾਰ ਨੂੰ ਕਾਰਵਾਈ ਕਰਕੇ ਲੋਕਾਂ ਨੂੰ ਇਸ ਪ੍ਰਦੂਸ਼ਣ ਤੋਂ ਬਚਾਉਣਾ ਚਾਹੀਦਾ ਹੈ।

ਨਾੜ ਨੂੰ ਸਾਂਭਣ ਦੇ ਤਰੀਕੇ: ਇਸ ਮੁਸੀਬਤ ਤੋਂ ਛੁਟਕਾਰਾ ਦੁਆਉਣ ਲਈ ਕਿਸਾਨਾਂ ਨੂੰ ਬਦਲਵੇਂ ਹੱਲ ਲੱਭਣੇ ਚਾਹੀਦੇ ਹਨ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਇਸ ਨਾੜ ਨੂੰ ਅੱਗ ਲਾ ਕੇ ਸਾੜਨ ਦੀ ਥਾਂ ਇਸ ਨੂੰ ਖਾਦ ਦੇ ਰੂਪ ਵਿਚ ਖੇਤ ਵਿਚ ਇਸਤੇਮਾਲ ਕਰਨ, ਜਾਂ ਪਰਾਲੀ ਤੋਂ ਪੇਪਰ, ਗੱਤਾ ਆਦਿ ਬਣਾਉਣ ਦੇ ਯੂਨਿਟ ਸਥਾਪਿਤ ਕਰਨ। ਇਸ ਨਾਲ ਜ਼ਮੀਨ ਵਿਚ ਜੈਵਿਕ ਮਾਦੇ ਦਾ ਵਾਧਾ ਹੁੰਦਾ ਹੈ, ਸਿੱਟੇ ਵਜੋਂ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਨਾੜ ਨੂੰ ਮਿੱਟੀ ਵਿੱਚ ਰਲਾਉਣ ਨਾਲ ਧਰਤੀ ਦੇ ਆਰਗੈਨਿਕ ਮਾਦੇ ਦੀ ਪੂਰਤੀ ਹੁੰਦੀ ਹੈ, ਧਰਤੀ ਦੀ ਬਣਤਰ ਠੀਕ ਰਹਿੰਦੀ ਹੈ ਤੇ ਪਾਣੀ ਜ਼ਜਬ ਕਰਨ ਦੀ ਸ਼ਕਤੀ ਵਧਦੀ ਹੈ।

ਧਿਆਨ ਦੇਣ ਯੋਗ ਗੱਲ ਇਹ ਹੈ ਕਿ ਜ਼ਮੀਨ ਨੂੰ ਅੱਗ ਲੱਗਣ ਨਾਲ ਬਹੁਤ ਸਾਰੇ ਸੂਖਮ ਜੀਵ ਤੇ ਹੋਰ ਮਿੱਤਰ ਕੀਟ, ਜਿਹੜੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਦੇ ਹਨ, ਉਹ ਨਸ਼ਟ ਹੋ ਜਾਂਦੇ ਹਨ। ਇਸ ਲਈ ਲੋੜ ਹੈ ਕਿਸਾਨ ਸਮਝਦਾਰੀ ਤੋਂ ਕੰਮ ਲੈਣ ਤੇ ਥੋੜ੍ਹੀ ਜਿਹੀ ਮਿਹਨਤ ਨਾਲ ਨਾੜ ਨੂੰ ਖਾਦ ਦੇ ਰੂਪ ਵਿਚ ਵਰਤ ਕੇ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ ਨੂੰ ਖਰਾਬ ਹੋਣੋਂ ਬਚਾ ਸਕਦੇ ਹਨ। ਧਰਤੀ ਦੇ ਸੂਖਮ ਤੱਤ ਬਰਕਰਾਰ ਰਹਿੰਦੇ ਹਨ। ਧਰਤੀ ਦੀ ਉੱਪਰਲੀ ਤਹਿ ਵਿੱਚ ਕਿਸਾਨ ਦੇ ਮਿੱਤਰ ਕੀੜਿਆਂ ਦਾ ਕੋਈ ਵੀ ਨੁਕਸਾਨ ਨਹੀਂ ਹੁੰਦਾ। (Threshing Straw)

ਇਹ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਕਤਲ ਮਾਮਲਾ : ਸਚਿਨ ਥਾਪਨ ਬਿਸ਼ਨੋਈ ਦਾ 6 ਅਕਤੂਬਰ ਤੱਕ ਮਿਲਿਆ ਪੁਲਿਸ ਰਿਮਾਂਡ

ਕਈ ਥਾਵਾਂ ‘ਤੇ ਸਰਕਾਰ ਵੱਲੋਂ ਤੇ ਕਿਸਾਨਾਂ ਵੱਲੋਂ ਮਸ਼ੀਨਾਂ ਨਾਲ ਪਰਾਲੀ ਵੱਡ ਕੇ ਆਟੋਮੈਟਿਕ ਪੰਡਾਂ ਬੰਨ੍ਹ ਕੇ ਪਰਾਲੀ  ਨੂੰ ਫੈਕਟਰੀਆਂ ਵਿੱਚ ਭੇਜਿਆ ਜਾ ਰਿਹਾ ਹੈ ਜੋ ਇੱਕ ਵਧੀਆ ਉਪਰਾਲਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਤੋਂ ਬਿਨਾਂ ਕੋਈ ਖਰਚਾ ਕਰਵਾਏ ਖੁਦ ਇਸ ਤਰ੍ਹਾਂ ਦੇ ਪਰਾਲੀ ਨੂੰ ਵੱਢ ਕੇ ਸਾਂਭਣ ਦੇ ਸਮੇਂ ਸਿਰ ਪ੍ਰਬੰਧ ਕਰੇ ਤਾਂ ਜੋ ਇਸ ਭਿਆਨਕ ਸਮੱਸਿਆ ਤੋਂ ਬਚਿਆ ਜਾ ਸਕੇ। ਝੋਨੇ ਦੇ ਨਾੜ ਨੂੰ ਸਾੜਨ ਤੋਂ ਰੋਕਣ ਲਈ ਸਰਕਾਰ ਨੂੰ ਚਾਹੀਦਾ ਹੈ ਕਿਸਾਨਾਂ ਨੂੰ ਨਾੜ ਖਪਾਉਣ ਵਾਸਤੇ ਲੋੜੀਂਦੀਆਂ ਗਰਾਂਟਾਂ, ਮਸ਼ੀਨਰੀ, ਸਬਸਿਡੀਆਂ ਆਦਿ ਹੋਰ ਸਹੂਲਤਾਂ ਦਿੱਤੀਆਂ ਜਾਣ ਤਾਂ ਜੋ ਕਿਸਾਨ ਵੀਰ ਨਾੜ ਸਾੜਨ ਲਈ ਮਜ਼ਬੂਰ ਨਾ ਹੋਣ। ਕਿਉਂਕਿ ਕਿਸਾਨ ਵੀ ਖੁਦ ਇਹ ਗੱਲ ਮੰਨਦੇ ਹਨ ਕਿ ਨਾੜ ਸਾੜਨ ਨਾਲ ਸਮਾਜ ਦੇ ਨਾਲ-ਨਾਲ ਸਾਡੇ ਪਰਿਵਾਰਾਂ ਦਾ ਵੀ ਤਾਂ ਨੁਕਸਾਨ ਹੁੰਦਾ ਹੈ।