Youth killed - Sach Kahoon Punjabi
Pathankot Murder Case: ਪਠਾਨਕੋਟ ’ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੂਜਾ ਗੰਭੀਰ ਜ਼ਖ਼ਮੀ
(ਸੱਚ ਕਹੂੰ ਨਿਊਜ਼) ਪਠਾਨਕੋਟ। ਪਠਾਨਕੋਟ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਆਗੂਆਂ ਦੀ ਕਥਿਤ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਰੰਜਿਸ਼ ਕਾਰਨ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਅਤੇ ਇੱਕ ਹੋਰ ਨੌਜਵਾਨ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਹਮਲੇ ਵਿੱਚ ਸ਼ਾਮਲ ਇੱਕ ਵਿਅਕਤੀ ਨਰੋਟ ਜੈਮਲ ਸਿੰਘ ਨਗਰ ਪੰਚਾਇਤ ਦਾ ਚੇਅਰਮੈਨ ਹੈ, ਜੋ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Jhajjar Gang War: ਝੱਜਰ ਵਿੱਚ ਗੈਂਗ ਵਾਰ, ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਨਰੋਟ ਜੈਮਲ ਸਿੰਘ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਆਗੂਆਂ ਵੱਲੋਂ ਕਥਿਤ ਗੁੰਡਾਗਰਦੀ ਕਰਦੇ ਹੋਏ ਇੱਕ ਨੌਜਵਾਨ ਦਾ ਕਤਲ ਕਰਨ ਅਤੇ ਦੂਜੇ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਵਾਪਰੀ ਇਸ ਘਟਨਾ ਮੁਤਾਬਕ ਜਦੋਂ ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਕਰੈਸ਼ਰ ਵੱਲ ਜਾ ਰਹੇ ਸਨ, ਤਾਂ ਰਸਤੇ ਵਿੱਚ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਚਾਰ ਹਮਲਾਵਰਾਂ ਨੇ ਉਨ੍ਹਾਂ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਜ਼ਬਰਦਸਤ ਹਮਲਾ ਕਰ ਦਿੱਤਾ, ਜਿਸ ਕਾਰਨ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜਾ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ ਲਗਾਇਆ ਹੈ ਕਿ ਹਮਲਾਵਰਾਂ ਵਿੱਚ ਸ਼ਾਮਲ ਇੱਕ ਵਿਅਕਤੀ ਨਰੋਟ ਜੈਮਲ ਸਿੰਘ ਨਗਰ ਪੰਚਾਇਤ ਦਾ ਚੇਅਰਮੈਨ ਹੈ ਜੋ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦਾ ਹੈ; ਦੂਜੇ ਪਾਸੇ,
Pathankot Murder Case: ਪਠਾਨਕੋਟ ’ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੂਜਾ ਗੰਭੀਰ ਜ਼ਖ਼ਮੀ
ਕੈਨੇਡਾ ਦੇ ਡਾਲਰਾਂ ਨੇ ਲਈ ਨੌਜਵਾਨ ਦੀ ਜਾਨ, ਪਿੰਡ ’ਚ ਸੋਗ ਦੀ ਲਹਿਰ
ਜ਼ਿਲ੍ਹਾ ਮਾਲੇਰਕੋਟਲਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਕਤਲ Canada News
(ਗੁਰਤੇਜ ਜੋਸੀ) ਮਾਲੇਰਕੋਟਲਾ। ਸਥਾਨਕ ਨਾਭਾ ਰੋਡ ’ਤੇ ਸਥਿੱਤ ਪਿੰਡ ਤੋਲੇਵਾਲ ਦੇ ਇੱਕ ਨੌਜਵਾਨ ਦਾ ਕੈਨੇਡਾ ਦੇ ਸਰ੍ਹੀਂ ਵਿਖੇ ਚਾਕੂ ਮਾਰ ਕੇ ਕਤਲ ਕਰ ਦੇਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੈ। ਇਸ ਨੌਜਵਾਨ ਦੀ ਉਮਰ ਕਰੀਬ 27 ਸਾਲ ਸੀ। ਜਿਸ ਵਿਅਕਤੀ ਨੇ ਇਸ ਨੌਜਵਾਨ ਦਾ ਕਤਲ ਕੀਤਾ ਹੈ ਉਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। Canada News
ਮਿਲੀ ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ ਸੋਹੀ ਦਾ ਕਤਲ ਉਸ ਸਮੇਂ ਕਰ ਦਿੱਤਾ ਗਿਆ ਸੀ ਜਦੋਂ ਮੰਗਲਵਾਰ 23 ਅਪ੍ਰੈਲ 2024 ਨੂੰ ਉਹ ਵ੍ਹਾਈਟ ਸ਼ੌਕ ਬੀ ਸੀ ਕੈਨੇਡਾ ਵਿਖੇ ਇੱਕ ਮੇਜ ’ਤੇ ਬੈਠਾ ਸੀ। ਕੈਨੇਡਾ ਪੁਲਿਸ ਨੇ ਵਾਟਰ ਫਰੰਟ ਖੇਤਰ ਵਿੱਚ ਇਸ ਘਟਨਾਂ ਤੋਂ ਬਾਅਦ ਪੁਲਿਸ ਦੀ ਗਸ਼ਤ ਵਧਾ ਦਿੱਤੀ ਹੈ।
ਛੁਰਾ ਮਾਰ ਕੇ ਕੀਤਾ ਕਤਲ
ਪਹਿਲਾਂ ਵੀ ਇਸ ਖੇਤਰ ਵਿੱਚ ਇੱਕ ਵਿਅਕਤੀ ’ਤੇ ਛੁਰਾ ਮਾਰ ਕੇ ਹਮਲਾ ਕੀਤਾ ਗਿਆ ਸੀ। ਜਦੋਂ ਪੁਲਿਸ ਅਫ਼ਸਰ ਘਟਨਾ ਵਾਲੀ ਜਗ੍ਹਾ ’ਤੇ ਪੁੱਜੇ ਤਾਂ ਛੁਰਾ ਮਾਰਨ ਵਾਲਾ ਵਿਅਕਤੀ ਉਥੋਂ ਫਰਾਰ ਹੋ ਗਿਆ। ਕੁਲਵਿੰਦਰ ਸਿੰਘ ਸੋਹੀ ਦੀ ਮੌਤ ਦੀ ਖ਼ਬਰ ਨਾਲ ਸਾਰੇ ਇਲਾਕੇ ਵਿੱਚ ਸ਼ੌਕ ਦੀ ਲਹਿਰ ਫੈਲ ਗਈ ਹੈ। ਲੋਕ ਕੁਲਵਿੰਦਰ ਸਿੰਘ ਸੋਹੀ ਦੇ ਘਰ ਅਫਸੋਸ ਕਰਨ ਲਈ ਜਾ ਰਹੇ ਹਨ ਅਤੇ ਪਰਿਵਾਰ ਨਾਲ ਹਮਦਰਦੀ ਜਤਾ ਰਹੇ ਹਨ। ਇਸ ਪਰਿਵਾਰ ਨੇ ਅਪਣੇ ਸਾਰੇ ਪੈਸੇ ਲਗਾ ਕੇ ਅਪਣੇ ਦੋਵੇਂ ਬੱਚਿਆਂ ਨੂੰ ਚੰਗੇ ਭਵਿੱਖ ਲਈ ਕੈਨੇਡਾ ਭੇਜਿਆ ਸੀ ਪਰ ਉਹਨਾਂ ਨੂੰ ਪਤਾ ਨਹੀਂ ਸੀ ਕਿ ਉਹਨਾਂ ਨਾਲ ਇਹ ਭਾਣਾ ਵਾਪਰ ਜਾਵੇਗਾ Canada News
ਕਤਲ ਕੀਤੇ ਗਏ ਨੌਜਵਾਨ ਦਾ ਨਾਂਅ ਕੁਲਵਿੰਦਰ ਸਿੰਘ ਸੋਹੀ ਹੈ। ਇਹ ਦੋ ਭਰਾ ਹਨ ਅਤੇ ਦੋਵੇਂ ਕੈਨੇਡਾ ਵਿੱਚ ਹਨ। ਕੁਲਵਿੰਦਰ ਸਿੰਘ ਸੋਹੀ ਦੋਵੇਂ ਭਰਾਵਾਂ ਵਿੱਚੋਂ ਵੱਡਾ ਸੀ ਅਤੇ 2018 ਵਿੱਚ ਕੈਨੇਡਾ ਪੜ੍ਹਾਈ ਕਰਨ ਲਈ ਗਿਆ ਸੀ ਬਾਅਦ ਵਿੱਚ ਉਥੇ ਹੀ ਪੀ.ਆਰ ਹੋ ਗਿਆ ਸੀ ਅਤੇ ਹੁਣ ਉਥੇ ਉਸ ਨੂੰ ਪਲੰਬਰ ਦਾ ਲਾਇਸੰਸ ਮਿਲ ਗਿਆ ਸੀ ਅਤੇ ਉਹ ਪਲੰਬਰ ਦਾ ਕੰਮ ਕਰ ਰਿਹਾ ਸੀ।
ਇਹ ਵੀ ਪੜ੍ਵੋ: ਟਰੱਕ ਦੀ ਚਪੇਟ ’ਚ ਆਉਣ ਨਾਲ ਅਪਾਹਿਜ਼ ਮਜ਼ਦੂਰ ਔਰਤ ਦੀ ਮੌਤ
ਕੁਲਵਿੰਦਰ ਸਿੰਘ ਸੋਹੀ ਅਜੇ ਕੁਆਰਾ ਹੀ ਸੀ ਅਤੇ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਪਿੰਡ ਤੋਲੇਵਾਲ ਦੇ ਸਰਪੰਚ ਬੇਅੰਤ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਸੋਹੀ ਦਾ ਪਰਿਵਾਰ ਉਸ ਦੀ ਮ੍ਰਿਤਕ ਦੇਹ ਨੂੰ ਇੰਡੀਆ ਲੈ ਕੇ ਆਉਣ ਲਈ ਚਾਰਾ ਜੋਰੀ ਕਰ ਰਿਹਾ ਹੈ। ਉਹਨਾਂ ਕਿਹਾ ਕਿ ਇਹ ਇੱਕ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਇਸ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।
ਕੁਲਵਿੰਦਰ ਦੇ ਚਾਚਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਕਿ ਇਹ ਕਿਉਂ ਅਤੇ ਕਿਵੇਂ ਹੋਇਆ। ਉਹਨਾਂ ਕਿਹਾ ਕਿ ਸਾਡੇ ਪਰਿਵਾਰ ਨਾਲ ਤਾਂ ਇਹ ਭਾਣਾ ਵਾਪਰ ਗਿਆ ਪਰ ਕਿਸੇ ਹੋਰ ਨਾਲ ਨਾ ਵਾਪਰੇ ਇਸ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ। Canada News
ਇਲਾਕੇ ‘ਚ ਫੈਲਿਆ ਤਣਾਅ, ਦਲਿਤ ਜਥੇਬੰਦੀਆਂ ਨੇ ਆਰੰਭ ਕੀਤਾ ਧਰਨਾ
ਗੁਰਪ੍ਰੀਤ ਸਿੰਘ/ਸੰਗਰੂਰ । ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਵਿਖੇ ਅੰਨ੍ਹੇਵਾਹ ਕੁੱਟਮਾਰ ਦਾ ਸ਼ਿਕਾਰ ਹੋਏ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਮੌਤ ਹੋ ਗਈ ਅੱਜ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਪੈਦਾ ਹੋ ਗਿਆ ਬਸਪਾ ਸਮੇਤ ਕਈ ਜਥੇਬੰਦੀਆਂ ਨੇ ਧਰਨਾ ਆਰੰਭ ਕਰਕੇ ਇਹ ਐਲਾਨ ਕਰ ਦਿੱਤਾ ਗਿਆ ਕਿ ਜਿੰਨਾ ਚਿਰ ਮ੍ਰਿਤਕ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ।
ਜਾਣਕਾਰੀ ਮੁਤਾਬਕ ਕਿਸੇ ਨਿੱਜੀ ਰੰਜਿਸ਼ ਦੌਰਾਨ 7 ਨਵੰਬਰ ਨੂੰ ਪਿੰਡ ਦੇ ਕੁਝ ਵਿਅਕਤੀਆਂ ਨੇ ਜਗਮੇਲ ਸਿੰਘ ਨੂੰ ਇੱਕ ਕਮਰੇ ਵਿੱਚ ਬੰਦ ਕਰਕੇ ਉਸ ਨਾਲ ਅਣਮਨੁੱਖੀ ਤਸ਼ੱਦਦ ਕੀਤਾ ਸੀ ਇਸ ਮਾਮਲੇ ਦੀ ਜਾਣਕਾਰੀ ਪਿੰਡ ਨਿਵਾਸੀਆਂ ਤੱਕ ਪੁੱਜਣ ਤੋਂ ਬਾਅਦ ਉਸਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ,  ਜਿੱਥੇ ਉਸਦੀ ਹਾਲਤ ਨੂੰ ਨਾਜ਼ੁਕ ਕਰਾਰ ਦਿੰਦੇ ਉਸਨੂੰ ਸੰਗਰੂਰ ਅਤੇ ਫਿਰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਅੱਜ ਚੰਡੀਗੜ੍ਹ ਵਿਖੇ ਜ਼ਖਮਾਂ ਦੀ ਤਾਬ ਨਾ ਝਲਦਾ ਹੋਇਆ ਜਗਮੇਲ ਦਮ ਤੋੜ ਗਿਆ ਦਲਿਤ ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਕਈ ਜਥੇਬੰਦੀਆਂ ਜਿਨ੍ਹਾਂ ਵਿੱਚ ਬਹੁਜਨ ਸਮਾਜ ਪਾਰਟੀ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਹੋਰਾਂ ਵੱਲੋਂ ਧਰਨਾ ਆਰੰਭ ਕਰ ਦਿੱਤਾ ਅਤੇ ਐਲਾਨ ਕਰ ਦਿੱਤਾ ਕਿ ਜਿੰਨਾ ਚਿਰ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਮ੍ਰਿਤਕ ਦਾ ਅੰਤਮ ਸਸਕਾਰ ਨਹੀਂ ਕਰਨਗੇ।
ਚਾਰ ਜਣਿਆਂ ਖਿਲਾਫ਼ ਮਾਮਲਾ ਦਰਜ : ਕਾਂਗੜਾ
ਹਾਲਾਤ ਨੂੰ ਵੇਖਦੇ ਹੋਏ ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਪੂਨਮ ਕਾਂਗੜਾ ਵੀ ਪਿੰਡ ਚੰਗਾਲੀਵਾਲਾ ਪੁੱਜੇ  ਉਨ੍ਹਾਂ ਉੱਥੇ ਪਰਿਵਾਰਿਕ ਮੈਬਰਾਂ ਨੂੰ ਆਰਥਿਕ ਮੱਦਦ ਦਵਾਉਣ ਦਾ ਭਰੋਸਾ ਦਵਾਇਆ,  ਉਥੇ ਹੀ ਮੁਲਜ਼ਮਾਂ ਖਿਲਾਫ ਪੁਲਿਸ ਦੀ ਢਿੱਲੀ ਕਾਰਵਾਈ ਲਈ ਪੁਲਿਸ ਦੀ ਖਿਚਾਈ ਕੀਤੀ। ਪੂਨਮ ਕਾਂਗੜਾ ਨੇ ਕਿਹਾ ਕਿ ਚਾਰੇ ਮੁਲਜ਼ਮਾਂ ਖਿਲਾਫ ਐਸ.ਸੀ./ ਐਸ.ਟੀ. ਐਕਟ ਸਮੇਤ ਧਾਰਾ 302 ਤਹਿਤ ਜ਼ੁਰਮ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਮੁਲਜ਼ਮਾਂ ਨੂੰ ਕਿਸੇ ਵੀ ਬਖਸ਼ਿਆ ਨਹੀਂ ਜਾਵੇਗਾ। ਖ਼ਬਰ ਲਿਖੇ ਜਾਣ ਤੱਕ ਮਾਮਲਾ ਕਿਸੇ ਤਣ ਪੱਤਣ ਨਹੀਂ ਲੱਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।