Youth akali dal - Sach Kahoon Punjabi

SOI Protest: ਪੇਪਰ ਲੀਕ ਖਿਲਾਫ਼ ਸੜਕਾਂ ’ਤੇ ਉਤਰਨਗੇ ਐਸਓਆਈ ਤੇ ਯੂਥ ਅਕਾਲੀ ਦਲ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਸਦੇ ਯੂਥ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸਓਆਈ) ਤੇ ਯੂਥ ਅਕਾਲੀ ਦਲ ਵੱਲੋਂ ਪੰਜਾਬ ’ਚ ਵਾਪਰੇ ਕਥਿਤ ਪੇਪਰ ਲੀਕ ਤੇ ਨਕਲ ਘੁਟਾਲਿਆਂ ਦੇ ਵਿਰੋਧ ’ਚ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਅੱਗੇ ਧਰਨਾ ਦਿੱਤਾ ਜਾਵੇਗਾ। ਫਰੀਦਕੋਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਫਾਰਮੇਸੀ ਅਫਸਰ ਪ੍ਰੀਖਿਆ ਸਮੇਤ ਕਈ ਭਰਤੀ ਪ੍ਰੀਖਿਆਵਾਂ ’ਚ ਪੇਪਰ ਲੀਕ ਤੇ ਨਕਲ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਐਸਓਆਈ ਤੇ ਯੂਥ ਅਕਾਲੀ ਦਲ ਇਸ ਮੁੱਦੇ ਨੂੰ ਸੂਬੇ ਦੇ ਹਰ ਕਾਲਜ ਤੱਕ ਲੈ ਕੇ ਜਾਣਗੇ ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਜਵਾਬਦੇਹ ਬਣਾਇਆ ਜਾ ਸਕੇ।

ਰੋਮਾਣਾ ਨੇ ਦੱਸਿਆ ਕਿ ਅਕਾਲੀ ਦਲ ਵੱਲੋਂ ਇਸ ਮਾਮਲੇ ਸਬੰਧੀ ਪੰਜਾਬ ਦੇ ਰਾਜਪਾਲ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਦਖਲ ਦੇਣ ਦੀ ਅਪੀਲ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਵੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਨੀਟ ਪੇਪਰ ਲੀਕ ਮਾਮਲੇ ’ਚ ਜਵਾਬਦੇਹੀ ਦੀ ਗੱਲ ਕੀਤੀ ਗਈ ਸੀ, ਉਸੇ ਤਰ੍ਹਾਂ ਪੰਜਾਬ ’ਚ ਵੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਨੂੰ ਪੇਪਰ ਲੀਕ ਮਾਮਲਿਆਂ ਲਈ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਅਕਾਲੀ ਆਗੂ ਨੇ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ’ਚ ਛੇ ਪੇਪਰ ਲੀਕ ਹੋਏ ਹਨ।

Read Also : Ranjit Sagar Dam: ਭਾਰੀ ਮੀਂਹ ਕਾਰਨ ਰਣਜੀਤ ਸਾਗਰ ਡੈਮ ’ਚ ਪਾਣੀ ਦਾ ਪੱਧਰ ਵਧਿਆ, ਪ੍ਰਸ਼ਾਸਨ ਅਲਰਟ ਮੋਡ ’ਤੇ

ਉਨ੍ਹਾਂ ਦੋਸ਼ ਲਾਇਆ ਕਿ ਫਾਰਮੇਸੀ ਅਫਸਰ ਪ੍ਰੀਖਿਆ ’ਚ ਕੈਮਰਾ ਪੈਨ, ਬਲੂਟੁੱਥ ਡਿਵਾਈਸਾਂ ਤੇ ਹੋਰ ਆਧੁਨਿਕ ਉਪਕਰਨਾਂ ਦੀ ਵਰਤੋਂ ਕਰਕੇ ਸੰਗਠਿਤ ਢੰਗ ਨਾਲ ਨਕਲ ਕਰਵਾਈ ਗਈ ਤੇ ਇਸ ਲਈ ਉਮੀਦਵਾਰਾਂ ਤੋਂ ਲੱਖਾਂ ਰੁਪਏ ਵਸੂਲੇ ਗਏ। ਪਰਮਬੰਸ ਸਿੰਘ ਰੋਮਾਣਾ ਨੇ ਇਹ ਵੀ ਦਾਅਵਾ ਕੀਤਾ ਕਿ ਮਈ 2022 ’ਚ ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ, 2023 ’ਚ ਟੈਟ ਪ੍ਰੀਖਿਆ, 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ, ਜੂਨ 2024 ’ਚ ਏਡੀਓ ਪ੍ਰੀਖਿਆ, ਦਸੰਬਰ 2025 ’ਚ ਐਸਐਸਐਸ ਬੋਰਡ ਦੀ ਪ੍ਰੀਖਿਆ ਤੇ ਹੁਣ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਪੇਪਰ ਲੀਕ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਕਾਰਨ ਹਜ਼ਾਰਾਂ ਵਿਦਿਆਰਥੀ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਹੋ ਰਹੇ ਖਿਲਵਾੜ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਅਕਾਲੀ ਦਲ ਇਸ ਮੁੱਦੇ ’ਤੇ ਆਪਣਾ ਸੰਘਰਸ਼ ਹੋਰ ਤੇਜ਼ ਕਰੇਗਾ।

ਯੂਥ ਅਕਾਲੀ ਦਲ ਨੇ ਕਾਂਗਰਸੀ ਹਾਈਕਮਾਂਡ ਦਾ ਪੁਤਲਾ ਫੂਕਿਆ
ਕਾਂਗਰਸ ਨੇ ਹਮੇਸ਼ਾ ਸਿੱਖਾਂ ਦੇ ਕਤਲ ਕਰਨ ਵਾਲਿਆਂ ਨੂੰ ਇਨਾਮ ਦਿੱਤਾ : ਝਿੰਜਰ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਰਯੰਕਾ ਗਾਂਧੀ, ਜਗਦੀਸ਼ ਟਾਈਟਲਰ, ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਸ੍ਰੀ ਝਿੰਜਰ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸਿੱਖਾਂ ਦੇ ਕਤਲ ਕਰਨ ਵਾਲਿਆਂ ਨੂੰ ਇਨਾਮ ਦੇ ਕੇ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ 1984 ਦਿੱਲੀ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਹੁਣ ਕਾਂਗਰਸ ਪਾਰਟੀ ਵਿੱਚ ਉਚ ਅਹੁਦੇ ਦੇ ਕੇ ਫਿਰ ਤੋਂ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਪਾਇਆ ਗਿਆ ਹੈ ਅਤੇ ਕਾਂਗਰਸ ਵਾਰ-ਵਾਰ ਸਿੱਖਾਂ ਦੇ ਜ਼ਖ਼ਮਾਂ ਨੂੰ ਕੁਰੇਦ ਦੀ ਹੈ।

ਸ੍ਰੀ ਝਿੰਜਰ ਨੇ ਕਿਹਾ ਕਿ ਕੀ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਦਾ ਜਵਾਬ ਦੇਣਗੇ? ਉਹ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਦੀ ਨਿਯੁਕਤੀ ’ਤੇ ਕੋਈ ਬਿਆਨ ਦੇਣਗੇ? ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਇਨ੍ਹਾਂ ਗੱਲਾਂ ਤੋਂ ਸਿੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੇ ਜਗਦੀਸ਼ ਟਾਈਟਲਰ ਦੀ ਨਿਯੁਕਤੀ ਰੱਦ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਹਰ ਪਿੰਡ ਤੋਂ ਨੌਜਵਾਨਾਂ ਨੂੰ ਲਾਮਬੰਦ ਕਰਕੇ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਜਨਰਲ ਸਕੱਤਰ ਗੁਰਮੀਤ ਸਿੰਘ ਸੋਨੂੰ ਚੀਮਾ, ਗੁਰਸ਼ਰਨ ਸਿੰਘ ਬਾਜਵਾ, ਪਰਮਿੰਦਰ ਸਿੰਘ ਸੋਮਲ, ਵਰਿੰਦਰ ਸਿੰਘ ਢਿੱਲੋਂ, ਸ਼ਰਨਜੀਤ ਸਿੰਘ ਚਨਾਰਥਲ, ਮੀਤ ਪ੍ਰਧਾਨ ਹਰਪ੍ਰੀਤ ਸਿੰਘ ਰਿਚੀ ਆਦਿ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਖਿਲਾਫ਼ ਹੋਇਆ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ
ਰਾਜੂ ਖੰਨਾ, ਬਾਬਾ ਦਲਬਾਰਾ ਸਿੰਘ ਤੇ ਰਣਧੀਰ ਸਿੰਘ ਪੱਪੀ ਨੂੰ ਦਿੱਤੀਆਂ ਸਨ ਧਮਕੀਆਂ

ਧਮਕੀਆਂ ਦੇਣ ਵਾਲਾ ਹਲਕਾ ਅਮਲੋਹ ਦੇ ਪਿੰਡ ਕਪੂਰਗੜ ਦਾ ਹੈ ਵਸਨੀਕ

ਅਮਲੋਹ (ਅਨਿਲ ਲੁਟਾਵਾ)। ਯੂਥ ਅਕਾਲੀ ਦਲ ਮਾਲਵਾ ਜੋਨ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਾਬਾ ਦਲਬਾਰਾ ਸਿੰਘ ਰੋਹੀਸਰ ਮਾਲੋਵਾਲ ਵਾਲੇ ਤੇ ਐਸ ਸੀ ਵਿੰਗ ਮੰਡੀ ਗੋਬਿੰਦਗੜ ਦੇ ਪ੍ਰਧਾਨ ਰਣਧੀਰ ਸਿੰਘ ਪੱਪੀ ਨੂੰ ਮੋਬਾਈਲ ਫੋਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਖਿਲਾਫ ਥਾਣਾ ਅਮਲੋਹ ਦੀ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਰਣਧੀਰ ਸਿੰਘ ਪੱਪੀ ਵਾਸੀ ਮੰਡੀ ਗੋਬਿੰਦਗੜ੍ਹ ਨੇ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੀਤੀ 10 ਦਸੰਬਰ ਨੂੰ ਉਨ੍ਹਾਂ ਨੂੰ ਇੱਕ ਅਣਜਾਣ ਵਿਅਕਤੀ ਨੇ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਰਾਜੂ ਖੰਨਾ ਨੇ ਇਹ ਵੀ ਦੱਸਿਆ ਸੀ ਕਿ ਉੱਕਤ ਨੰਬਰ ਤੋਂ ਲਗਭਗ 2 ਮਹੀਨੇ ਪਹਿਲਾਂ ਵੀ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਰਣਧੀਰ ਸਿੰਘ ਪੱਪੀ ਮੰਡੀ ਗੋਬਿੰਦਗੜ੍ਹ ਨੇ ਦੱਸਿਆ ਕਿ ਉਸ ਨੂੰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਡੀਆਈਜੀ ਮਨਪ੍ਰੀਤ ਸਿੰਘ ਦੱਸ ਕੇ ਬਹੁਤਾ ਮਾੜਾ ਬੋਲਿਆ ਇਸ ਮਾਮਲੇ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਜਾਂਚ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੜਤਾਲ ਕਰਨ ‘ਤੇ ਪੱਤਾ ਲਗਾ ਕਿ Àੁੱਕਤ ਮੋਬਾਇਲ ਨੰਬਰ ਗੁਰਮੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਕਪੂਰਗੜ੍ਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਜਸਵੰਤ ਕੌਰ (ਅਸਲੀ ਨਾਂਅ ਨਹੀਂ) ਵਾਸੀ ਪਿੰਡ ਚੈਹਿਲ ਦੇ ਨਾਂ ‘ਤੇ ਚੱਲਦਾ ਸੀ।

ਆਈ ਡੀ ਪਰੂਫ਼ ਲਗਾ ਕੇ ਕਿਸੇ ਨੇ ਉਸ ਦੇ ਨਾਂ ਤੇ ਲਿਆ ਨੰਬਰ

ਜਾਂਚ ਦੌਰਾਨ ਪਤਾ ਲੱਗਾ ਕਿ ਜਸਵੰਤ ਕੌਰ (ਅਸਲੀ ਨਾਂਅ ਨਹੀਂ) ਵਾਲਾ ਸਿਮ ਕਾਰਡ ਨੰਬਰ ਗੁਰਮੀਤ ਸਿੰਘ ਨੇ ਲਲਹੇੜੀ ਰੋਡ ਖੰਨਾ ਵਿਖੇ ਇੱਕ ਮੋਬਾਇਲਾਂ ਦੀ ਦੁਕਾਨ ਤੋਂ ਖ਼ਰੀਦਿਆ ਸੀ ਜਦਕਿ ਜਸਵੰਤ ਕੌਰ (ਅਸਲੀ ਨਾਂਅ ਨਹੀਂ) ਨੇ ਬਿਆਨ ਦਿੱਤਾ ਕਿ ਉਸ ਦਾ ਆਈ ਡੀ ਪਰੂਫ਼ ਲਗਾ ਕੇ ਕਿਸੇ ਨੇ ਉਸ ਦੇ ਨਾਂ ਤੇ ਨੰਬਰ ਲਿਆ ਹੋਇਆ ਹੈ। ਪਰ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਹ ਤਿੰਨੇ ਮੋਬਾਇਲ ਫੋਨ ਗੁਰਮੀਤ ਸਿੰਘ ਪਾਸ ਹੀ ਚੱਲ ਰਹੇ ਸਨ ਇਸ ਲਈ ਗੁਰਮੀਤ ਸਿੰਘ ਕਪੂਰਗੜਖਿਲਾਫ ਆਈ ਪੀ ਸੀ ਦੀ ਧਾਰਾ 419, 420 ਅਤੇ 506 ਦੇ ਤਹਿਤ ਥਾਣਾ ਅਮਲੋਹ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਜਸਪਾਲ ਸਿੰਘ ਇੰਚਾਰਜ ਪੁਲਿਸ ਚੌਂਕੀ ਬੁੱਗਾ ਕਲਾਂ ਹਵਾਲੇ ਕਰ ਦਿੱਤੀ ਗਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Youth akali dal