DC - Sach Kahoon Punjabi
Stubble Management: ਡੀਸੀ ਅਤੇ ਐਸਐਸਪੀ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੱਖ-ਵੱਖ ਪਿੰਡਾਂ ਅਤੇ ਪਰਾਲੀ ਡੰਪਾਂ ਦਾ ਦੌਰਾ
ਕਿਸਾਨਾਂ ਨੂੰ ਪਰਾਲੀ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਕੀਤਾ ਜਾਗਰੂਕ
Stubble Management: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵੱਲੋਂ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਰਾਲੀ ਸਬੰਧੀ ਡੰਪਾਂ ’ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ। ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸਦਾ ਵਿਗਿਆਨਕ ਢੰਗ ਨਾਲ ਪ੍ਰਬੰਧ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਜਿਹੜੇ ਕਿਸਾਨ ਵਾਤਾਵਰਨ-ਅਨੁਕੂਲ ਤਰੀਕੇ ਨਾਲ ਪਰਾਲੀ ਪ੍ਰਬੰਧਨ ਕਰ ਰਹੇ ਹਨ, ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾ ਰਹੇ ਹਨ। ਜੇਕਰ ਕਿਸੇ ਬੇਲਰ ਮਾਲਕ ਕੋਲ ਗੱਠਾ ਸੰਭਾਲਣ ਲਈ ਆਪਣੀ ਜਗ੍ਹਾ ਨਹੀਂ ਹੈ, ਤਾਂ ਉਨ੍ਹਾਂ ਨੂੰ ਸਰਕਾਰੀ ਜਗ੍ਹਾ ਵੀ ਉਪਲੱਬਧ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸੇ ਨੂੰ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਮੌਜੂਦ ਹਨ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੇਲਰ ਵਾਲਿਆਂ ਨੂੰ ਪਰਾਲੀ ਡੰਪ ਕਰਨ ਵਿੱਚ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਲਈ ਥਾਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Punjab Checking News: ਡਰੱਗ ਅਫ਼ਸਰਾਂ ਦਾ ਚੈਕਿੰਗ ਦੌਰਾਨ ਵਿਰੋਧ ਤੇ ਨਾਅਰੇਬਾਜ਼ੀ ਕਰਨਾ ਮੰਦਭਾਗਾ : ਚੰਨੀ
ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਇਸ ਮੌਕੇ ਜਾਣਕਾਰੀ ਦਿੱਤੀ ਕਿ ਨੋਡਲ ਅਧਿਕਾਰੀ, ਕਲਸਟਰ ਅਫਸਰ ਅਤੇ ਪੁਲਿਸ ਅਧਿਕਾਰੀਆਂ ਨੂੰ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ, ਜੋ ਕਿ ਜੁਆਇੰਟ ਆਪਰੇਸ਼ਨ ਵਿੱਚ ਮਿਲ-ਜੁਲ ਕੇ ਕੰਮ ਕਰ ਰਹੇ ਹਨ। ਇਸ ਟੀਮ ਨੂੰ ‘ਪਰਾਲੀ ਪ੍ਰੋਟੈਕਸ਼ਨ ਫੋਰਸ’ ਦਾ ਨਾਂਅ ਦਿੱਤਾ ਗਿਆ ਹੈ ਅਤੇ ਸਾਰੇ ਗਜ਼ਟਿਡ ਅਧਿਕਾਰੀ ਵੱਧ ਤੋਂ ਵੱਧ ਫੋਰਸ ਦੇ ਨਾਲ ਮੈਦਾਨ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੇ ਅਨੁਸਾਰ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਫਲਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਇਸ ਮੌਕੇ ਐਸ.ਡੀ.ਐਮ. ਜੈਤੋ ਸ੍ਰੀ ਸੂਰਜ ਕੁਮਾਰ, ਡੀ.ਐਸ.ਪੀ. ਜੈਤੋ ਇਕਬਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਸ. ਕੁਲਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ ਹਾਜ਼ਰ ਸਨ। Stubble Management
ਡੀਸੀ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਦਿੱਤਾ ਖਾਸ ਸੰਦੇਸ਼
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਗੁਰਪੁਰਬ ਦੀਆਂ ਵਧਾਈਆਂ (Diwali)
ਰੋਸ਼ਨੀਆਂ ਦਾ ਤਿਉਹਾਰ ਰੋਸ਼ਨੀ ਨਾਲ ਹੀ ਗਰੀਨ ਦਿਵਾਲੀ ਵਜੋਂ ਮਨਾਉਣ ਦਾ ਸੱਦਾ
ਦਿਵਾਲੀ ਨੂੰ ਧੂੰਏ ਦਾ ਤਿਉਹਾਰ ਨਾ ਬਣਾਇਆ ਜਾਵੇ-ਸਾਕਸ਼ੀ ਸਾਹਨੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (DC Sakshi Sahni) ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਦੀਵਾਲੀ, ਬੰਦੀਛੋੜ ਦਿਵਸ ਅਤੇ ਆ ਰਹੇ ਗੁਰਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਰਲਮਿਲਕੇ ਇਸ ਪਾਵਨ ਤਿਉਹਾਰ ਨੂੰ ਰੋਸ਼ਨੀਆਂ ਦੇ ਤਿਉਹਾਰ ਵਜੋਂ ਹੀ ਮਨਾਉਣਾ ਚਾਹੀਦਾ ਹੈ ਅਤੇ ਇਸ ਨੂੰ ਧੂੰਏ ਦਾ ਤਿਉਹਾਰ ਨਹੀਂ ਬਣਨ ਦੇਣਾ ਚਾਹੀਦਾ। (Diwali)
ਇਹ ਵੀ ਪੜ੍ਹੋ : SA Vs AFG : ਅਜ਼ਮਤੁੱਲਾ ਸੈਂਕੜਾ ਤੋਂ ਖੁੰਝੇ, ਦੱਖਣੀ ਅਫਰੀਕਾ ਨੂੰ ਦਿੱਤਾ 245 ਦੌੜਾਂ ਦਾ ਟੀਚਾ
ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਨੂੰ ਗਰੀਨ ਦਿਵਾਲੀ ਵਜੋਂ ਮਨਾਉਣ ਦਾ ਸੱਦਾ ਦਿੰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਦਾ ਖਿਆਲ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਤੋਂ ਗੁਰੇਜ਼ ਕਰਦੇ ਹੋਏ ਗਰੀਨ ਪਟਾਕੇ ਹੀ ਵਰਤਣੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੁਰਾਣੀ ਰਵਾਇਤ ਮੁਤਾਬਕ ਮਿੱਟੀ ਦੇ ਦੀਵੇ ਬਾਲ ਦਿਵਾਲੀ ਮਨਾਈ ਜਾਵੇ। ਉਨ੍ਹਾਂ ਨੇ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀ ਬਹੁਤ-ਬਹੁਤ ਵਧਾਈ ਦਿੰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਫਸਲਾਂ ਦੀ ਕੀਤੀ ਜਾ ਰਹੀ ਹੈ ਨਾਲ ਦੇ ਨਾਲ ਖਰੀਦ : ਡੀਸੀ
ਕਿਸਾਨਾਂ ਨੂੰ ਹੁਣ ਤੱਕ 830.626 ਕਰੋੜ ਦੀ ਕੀਤੀ ਆਨਲਾਈਨ ਅਦਾਇਗੀ
ਜ਼ਿਲ੍ਹਾ ਫਾਜਿਲਕਾ ’ਚ ਹੁਣ ਤੱਕ 4,92,071 ਮੀਟਿਰਿਕ ਟਨ ਕਣਕ ਦੀ ਹੋਈ ਖਰੀਦ : DC Senu Duggal
(ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹਾ ਫਾਜਿਲਕਾ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਕੱਲ੍ਹ ਸ਼ਾਮ ਤੱਕ 4,92,071 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜੋ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 830.626 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਕਣਕ ਦੀ ਲਿਫਟਿੰਗ ਦਾ ਕੰਮ ਵੀ ਨਿਰੰਤਰ ਚੱਲ ਰਿਹਾ ਹੈ। (Grain Market)
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਪਨਗਰੇਨ ਏਜੰਸੀ ਵੱਲੋਂ 1,33,363 ਮੀਟ੍ਰਿਕ ਟਨ, ਐੱਫ਼. ਸੀ. ਆਈ. ਵੱਲੋਂ 5072 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,34,253 ਮੀਟ੍ਰਿਕ ਟਨ, ਪਨਸਪ ਵੱਲੋਂ 1,34,677 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 70024 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 14682 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। Grain Market
ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਪੰਜਾਬ ਵਿੱਚ ਵੱਡਾ ਪੁਲਿਸ ਤੇ ਪ੍ਰਸ਼ਾਸਨਿਕ ਫੇਰਬਦਲ: 13 ਜ਼ਿਲ੍ਹਿਆਂ ਦੇ ਐਸਐਸਪੀ ਤੇ 6 ਡਿਪਟੀ ਕਮਿਸ਼ਨਰ ਬਦਲੇ
ਪੰਜਾਬ ਵਿੱਚ ਵੱਡਾ ਪੁਲਿਸ ਤੇ ਪ੍ਰਸ਼ਾਸਨਿਕ ਫੇਰਬਦਲ: 13 ਜ਼ਿਲ੍ਹਿਆਂ ਦੇ ਐਸਐਸਪੀ ਤੇ 6 ਡਿਪਟੀ ਕਮਿਸ਼ਨਰ ਬਦਲੇ
ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੇ ਐਸਐਸਪੀ ਅਤੇ ਡੀਸੀ ਨੂੰ ਵੀ ਹਟਾਇਆ ਗਿਆ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸ ਵਿੱਚ 13 ਜ਼ਿਲ੍ਹਿਆਂ ਦੇ ਐਸਐਸਪੀ ਅਤੇ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲੇ (Transfers) ਗਏ ਹਨ। ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੇ ਐਸਐਸਪੀ ਸਵਪਨ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਵੀ ਹਟਾ ਦਿੱਤਾ ਗਿਆ ਹੈ।
ਇਹ ਹੈ ਪੰਜਾਬ ਪੁਲਿਸ ਵਿੱਚ ਨਵੀਂ ਤਾਇਨਾਤੀ:
ਹਰਜੀਤ ਸਿੰਘ ਨੂੰ ਮੋਹਾਲੀ ਤੋਂ ਬਦਲ ਕੇ ਗੁਰਦਾਸਪੁਰ ਦਾ ਐੱਸਐੱਸਪੀ, ਧੂਮਨ ਨਿੰਬਲ ਨੂੰ ਹੁਸ਼ਿਆਰਪੁਰ ਤੋਂ ਬਦਲ ਕੇ ਮੁਕਤਸਰ ਦਾ ਐੱਸਐੱਸਪੀ, ਅਲਕਾ ਮੀਨਾ ਨੂੰ ਬਰਨਾਲਾ ਤੋਂ ਬਦਲ ਕੇ ਮਲੇਰਕੋਟਲਾ ਦਾ ਐੱਸਐੱਸਪੀ, ਵਿਵੇਕ ਸ਼ੀਲ ਨੂੰ ਰੋਪੜ ਤੋਂ ਬਦਲ ਕੇ ਮੁਹਾਲੀ ਦਾ ਐੱਸਐੱਸਪੀ, ਨਾਨਕ ਸਿੰਘ ਨੂੰ ਗੁਰਦਾਸਪੁਰ ਤੋਂ ਬਦਲ ਕੇ ਐੱਸਐੱਸਪੀ ਬਣਾਇਆ ਗਿਆ ਹੈ। ਪਟਿਆਲਾ, ਸੰਦੀਪ ਗਰਗ ਨੂੰ ਪਟਿਆਲਾ ਤੋਂ ਬਦਲ ਕੇ ਰੋਪੜ ਦਾ ਐੱਸਐੱਸਪੀ, ਗੁਲਨੀਤ ਸਿੰਘ ਖੁਰਾਣਾ ਨੂੰ ਤਰਨਤਾਰਨ ਤੋਂ ਬਦਲ ਕੇ ਮੋਗਾ, ਚਰਨਜੀਤ ਸਿੰਘ ਨੂੰ ਮੋਗਾ ਤੋਂ ਬਦਲ ਕੇ ਫਿਰੋਜ਼ਪੁਰ ਦਾ ਐੱਸਐੱਸਪੀ, ਰਵਜੋਤ ਗਰੇਵਾਲ ਨੂੰ ਮਲੇਰਕੋਟਲਾ ਤੋਂ ਬਦਲ ਕੇ ਫਤਿਹਗੜ੍ਹ ਸਾਹਿਬ ਵਿੱਚ, ਸਰਤਾਜ ਚਾਹਲ ਨੂੰ ਫਤਿਹਗੜ੍ਹ ਸਾਹਿਬ ਤੋਂ ਬਦਲ ਕੇ ਹੁਸ਼ਿਆਰਪੁਰ ਵਿੱਚ, ਮਨਦੀਪ ਸਿੱਧੂ ਨੂੰ ਵਿਜੀਲੈਂਸ ਬਿਊਰੋ ਪਟਿਆਲਾ ਤੋਂ ਬਦਲ ਕੇ ਸੰਗਰੂਰ ਦਾ ਐਸਐਸਪੀ, ਰਣਜੀਤ ਸਿੰਘ ਢਿੱਲੋਂ ਨੂੰ ਏਆਈਜੀ ਮਾਈਨਿੰਗ ਤੋਂ ਬਦਲ ਕੇ ਤਰਨਤਾਰਨ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ ।
ਛੇ ਡਿਪਟੀ ਕਮਿਸ਼ਨਰਾਂ ਸਮੇਤ 11 ਆਈਏਐਸ ਅਧਿਕਾਰੀ ਬਦਲੇ
ਇਸ ਤੋਂ ਇਲਾਵਾ 11 ਆਈਏਐਸ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੂੰ ਗ੍ਰਹਿ ਵਿਭਾਗ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ। ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਰੋਜ਼ਗਾਰ ਵਿਭਾਗ ਦਾ ਡਾਇਰੈਕਟਰ ਜਨਰਲ ਲਾਇਆ ਗਿਆ ਹੈ। ਮੋਗਾ ਦੇ ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਨੂੰ ਕੁਮਾਰ ਸੌਰਭ ਰਾਜ ਦੀ ਥਾਂ ਬਰਨਾਲਾ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਕੁਮਾਰ ਅਮਿਤ ਨੂੰ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਚਾਰਜ ਦਿੱਤਾ ਗਿਆ ਹੈ। ਕੁਮਾਰ ਸੌਰਭ ਰਾਜ, ਜੋ ਬਰਨਾਲਾ ਦੇ ਡਿਪਟੀ ਕਮਿਸ਼ਨਰ ਸਨ, ਨੂੰ ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਬਠਿੰਡਾ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਖੇਤੀਬਾੜੀ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ। ਤਰਨਤਾਰਨ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਮੋਗਾ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸ਼ੌਕਤ ਅਹਿਮਦ ਪਾਰੇ ਨੂੰ ਬਠਿੰਡਾ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਜਤਿੰਦਰ ਜੋਰਵਾਲ ਹੁਣ ਸੰਗਰੂਰ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ। ਜਸਪ੍ਰੀਤ ਸਿੰਘ ਨੂੰ ਮਾਨਸਾ ਦਾ ਡੀਸੀ ਲਾਇਆ ਗਿਆ ਹੈ। ਹਿਮਾਂਸ਼ੂ ਜੈਨ ਨੂੰ ਏਡੀਸੀ ਹੁਸ਼ਿਆਰਪੁਰ ਤੋਂ ਬਦਲ ਕੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ। ਦਲਵਿੰਦਰਜੀਤ ਸਿੰਘ ਨੂੰ ਖੇਤੀਬਾੜੀ ਮੰਡੀਕਰਨ ਬੋਰਡ ਦਾ ਸੰਯੁਕਤ ਸਕੱਤਰ ਲਾਇਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਨਮੋਲ ਬੇਰੀ ਬਣੀ ਇੱਕ ਦਿਨ ਲਈ ਫਿਰੋਜ਼ਪੁਰ ਦੀ ਡੀਸੀ
2 ਫੁੱਟ 8 ਇੰਚ ਦੇ ਕੱਦ ਵਾਲੀ ਦਸਵੀਂ ਦੀ ਟਾਪਰ ਬੱਚੀ ਨੂੰ ਉਸ ਦੇ ਘਰੋਂ ਕੀਤਾ ਰਿਸੀਵ
ਫਿਰੋਜ਼ਪੁਰ ਲਈ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਬ੍ਰਾਂਡ ਅੰਬੇਸਡਰ ਨਿਯੁਕਤ ਕਰਨ ਦਾ ਕੀਤਾ ਗਿਆ ਐਲਾਨ
ਫਿਰੋਜ਼ਪੁਰ (ਸਤਪਾਲ ਥਿੰਦ)। ਲੋਕੋਮਟਰ ਨਾਂਅ ਦੀ ਗੰਭੀਰ ਬਿਮਾਰੀ ਤੋਂ ਪੀੜਤ 15 ਸਾਲਾਂ ਦੀ ਦਸਵੀਂ ਕਲਾਸ ਦੀ ਟਾਪਰ ਵਿਦਿਆਰਥਣ ਅਨਮੋਲ ਬੇਰੀ ਦੀ ਡੀਸੀ ਬਣਨ ਦੀ ਇੱਛਾ ਨੂੰ ਸ਼ੁੱਕਰਵਾਰ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਇਸ ਬੱਚੀ ਨੂੰ ਇੱਕ ਦਿਨ ਦਾ ਡੀਸੀ ਹੋਣ ਦਾ ਅਹਿਸਾਸ ਕਰਵਾ ਕੇ ਪੂਰੀ ਕੀਤੀ। ਡਿਪਟੀ ਕਮਿਸ਼ਨਰ ਅਨਮੋਲ ਬੇਰੀ ਨੂੰ ਲੈਣ ਲਈ ਖੁਦ ਬੈਂਕ ਕਲੋਨੀ ਸਥਿੱਤ ਉਸ ਦੇ ਘਰ ਪਹੁੰਚੇ ਤੇ ਡੀਸੀ ਦੀ ਸਰਕਾਰੀ ਗੱਡੀ ‘ਚ ਬਿਠਾ ਕੇ ਉਸ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੈ ਕੇ ਆਏ। ਇੱਥੇ ਬੱਚੀ ਦੇ ਸਵਾਗਤ ਲਈ ਰੈੱਡ ਕਾਰਪਟ ਵਿਛਾਇਆ ਗਿਆ ਸੀ ਉੱਥੇ ਹੀ ਸਮੂਹ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ ਬੱਚੀ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ।
ਡਿਪਟੀ ਕਮਿਸ਼ਨਰ ਨੇ ਅਨਮੋਲ ਨੂੰ ਫਿਰੋਜ਼ਪੁਰ ਜ਼ਿਲ੍ਹੇ ਲਈ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਨਮੋਲ ਇੱਕ ਗੰਭੀਰ ਬਿਮਾਰੀ ਨਾਲ ਪੀੜਤ ਹੈ, ਜਿਸ ਦੀ ਵਜਾ ਨਾਲ ਉਸ ਦੇ ਸਰੀਰ ਦਾ ਵਿਕਾਸ ਰੁਕ ਗਿਆ ਹੈ ਲੜਕੀ ਦਾ ਕੱਦ 2 ਫੁੱਟ 8 ਇੰਚ ਹੈ ਪਰ ਪੜ੍ਹਾਈ ਲਿਖਾਈ ਦੇ ਮਾਮਲੇ ਵਿੱਚ ਉਸ ਦਾ ਕੋਈ ਮੁਕਾਬਲਾ ਨਹੀਂ ਹੈ। ਦਸਵੀਂ ਕਲਾਸ ਵਿੱਚ ਉਹ 85.6 ਫੀਸਦੀ ਅੰਕਾਂ ਨਾਲ ਟਾਪਰ ਰਹੀ ਹੈ
ਇਹ ਵੀ ਪੜ੍ਹੋ : ਮੇਰੀ ਮਿੱਟੀ ਮੇਰਾ ਦੇਸ਼ ਤਹਿਤ ਸਕੂਲ ’ਚ ਪ੍ਰੋਗਰਾਮ ਕਰਵਾਇਆ
ਨੌਵੀਂ ਕਲਾਸ ਵਿੱਚ ਉਸ ਨੇ 95.03 ਫੀਸਦੀ ਅੰਕ ਪ੍ਰਾਪਤ ਕੀਤੇ ਸਨ ਤੇ ਹੁਣ ਉਹ ਗਿਆਰਵੀਂ ਕਲਾਸ ਵਿੱਚ ਆਰਐਸਡੀ ਰਾਜ ਰਤਨ ਪਬਲਿਕ ਸਕੂਲ ‘ਚ ਪੜ੍ਹਾਈ ਕਰ ਰਹੀ ਹੈ। ਕੁਝ ਦਿਨ ਪਹਿਲਾਂ ਉਹ ਜਦੋਂ ਇਸ ਸਕੂਲ ਵਿੱਚ ਨਸ਼ਿਆਂ ਖਿਲਾਫ਼ ਸੈਮੀਨਾਰ ਕਰਨ ਗਏ ਸਨ ਤਾਂ ਉੱਥੇ ਇਸ ਬੱਚੀ ਨਾਲ ਮੁਲਾਕਾਤ ਕੀਤੀ ਸੀ ਤੇ ਬੱਚੀ ਬਾਰੇ ਪੁੱਛਣ ‘ਤੇ ਪ੍ਰਿੰਸੀਪਲ ਨੇ ਉਸ ਦੀ ਬਿਮਾਰੀ ਬਾਰੇ ਡੀਸੀ ਨੂੰ ਜਾਣੂ ਕਰਵਾਇਆ ਤੇ ਕਿਹਾ ਕਿ ਹੁਣ ਤੱਕ ਉਸ ਦੀਆਂ 4 ਸਰਜਰੀਆਂ ਹੋ ਚੁੱਕੀਆਂ ਹਨ। ਇਸ ਦੌਰਾਨ ਡੀਸੀ ਨੇ ਅਨਮੋਲ ਨਾਲ ਗੱਲਬਾਤ ਦੌਰਾਨ ਪੁੱਛਿਆ ਸੀ ਕਿ ਉਹ ਵੱਡੀ ਹੋ ਕੀ ਬਣਨਾ ਚਾਹੁੰਦੀ ਹੈ।
ਉਸ ਨੇ ਦੱਸਿਆ ਕਿ ਉਹ ਆਈਏਐੱਸ ਪਾਸ ਕਰਕੇ ਡਿਪਟੀ ਕਮਿਸ਼ਨਰ ਬਣਨਾ ਚਾਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਉਸ ਨੂੰ ਆਪਣੇ ਸੁਫ਼ਨੇ ਦੇ ਨੇੜੇ ਲੈ ਕੇ ਜਾਣ ‘ਚ ਮੱਦਦ ਕਰ ਸਕਦੇ ਹਨ, ਜਿਸ ਦੇ ਤਹਿਤ ਉਹ ਉਸ ਨੂੰ ਇੱਕ ਦਿਨ ਲਈ ਡੀਸੀ ਹੋਣ ਦਾ ਅਹਿਸਾਸ ਕਰਵਾਉਣਗੇ ਤੇ ਸ਼ੁੱਕਰਵਾਰ ਨੂੰ ਡੀਸੀ ਚੰਦਰ ਗੈਂਦ ਨੂੰ ਅਨਮੋਲ ਬੇਰੀ ਨੂੰ ਡੀਸੀ ਹੋਣ ਦਾ ਅਹਿਸਾਸ ਕਰਵਾਇਆ। ਇਸ ਮੌਕੇ ਅਨਮੋਲ ਦੀ ਹੌਸਲਾ ਅਫਜਾਈ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਖਾਸ ਤੌਰ ‘ਤੇ ਡੀਸੀ ਦਫਤਰ ਪਹੁੰਚੇ। ਉਨ੍ਹਾਂ ਸਰੀਰਕ ਤੌਰ ‘ਤੇ ਕਮਜ਼ੋਰ ਹੋਣ ਦੇ ਬਾਵਜ਼ੂਦ ਅਨਮੋਲ ਦੇ ਜਜ਼ਬੇ ਆਪਣੇ ਸੁਫ਼ਨੇ ਨੂੰ ਸਕਾਰ ਕਰਨ ਦੀ ਲਗਨ ਤੇ ਪੜ੍ਹਾਈ ‘ਚ ਚੰਗੀ ਪ੍ਰਫਾਰਮੈਂਸ ਲਈ ਅਨਮੋਲ ਨੂੰ ਸਨਮਾਨਿਤ ਵੀ ਕੀਤਾ। (Anmol Berry)
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51000 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
ਗ੍ਰਾਂਟ ਦੇਣ ਲਈ ਪ੍ਰੈਸ ਕਲੱਬ ਪਹੁੰਚੀ ਡੀਸੀ ਅਨਮੋਲ ਬੇਰੀਦਫਤਰੀ ਕੰਮ-ਕਾਜ ਦੇਖਣ ਤੋਂ ਬਾਅਦ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਤੇ ਡੀਸੀ ਚੰਦਰ ਗੈਂਦ ਦੇ ਨਾਲ ਡੀਸੀ ਅਨਮੋਲ ਬੇਰੀ ਪ੍ਰੈਸ ਕਲੱਬ ਫਿਰੋਜ਼ਪੁਰ ਵਿਖੇ ਪਹੁੰਚੀ, ਜਿੱਥੇ ਵਿਧਾਇਕ ਤੇ ਡੀਸੀ ਦੇ ਨਾਲ ਅਨਮੋਲ ਨੇ ਪ੍ਰੈਸ ਕਲੱਬ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ। ਇਸ ਮੌਕੇ ਡੀਸੀ ਅਨਮੋਲ ਬੇਰੀ ਨੇ ਸ਼ਹਿਰ ਦੀਆਂਸਮੱਸਿਆਵਾਂ ਨੂੰ ਮੀਡੀਆ ਕਰਮੀਆਂ ਨਾਲ ਸਾਂਝਾ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਥਿੰਦ ਪ੍ਰਧਾਨ ਪ੍ਰੈਸ ਕਲੱਬ ਤੇ ਕਲੱਬ ਮੈਂਬਰਾਂ ਨੇ ਪਰਮਿੰਦਰ ਸਿੰਘ ਪਿੰਕੀ ਤੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਤੇ ਡੀਸੀ ਅਨਮੋਲ ਬੇਰੀ ਦਾ ਧੰਨਵਾਦ ਕੀਤਾ।
ਡੀਸੀ ਅਨਮੋਲ ਨੇ ਸ਼ਹਿਰ ‘ਚ ਅਵਾਰਾ ਪਸ਼ੂਆਂ, ਟੁੱਟੀਆਂ ਸੜਕਾਂ ਤੇ ਸਨੈਚਿੰਗ ਦਾ ਚੁੱਕਿਆ ਮਸਲਾ
ਇੱਕ ਦਿਨ ਦੀ ਡੀਸੀ ਅਨਮੋਲ ਨੂੰ ਡਿਪਟੀ ਕਮਿਸ਼ਨਰ ਦੀ ਕੁਰਸੀ ਦੇ ਨਾਲ ਕੁਰਸੀ ‘ਤੇ ਬਿਠਾਇਆ ਗਿਆ ਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਬੇਹੱਦ ਨੇੜੇ ਤੋਂ ਦਿਖਾਇਆ ਗਿਆ। ਇਸ ਦੌਰਾਨ ਕਈ ਫੋਨ ਕਾਲਾਂ ਵੀ ਅਟੈਂਡ ਕੀਤੀਆਂ। ਇਸ ਮੌਕੇ ਡੀਸੀ ਅਨਮੋਲ ਨੇ ਸ਼ਹਿਰ ਨਾਲ ਸਬੰਧਿਤ ਪੰਜ ਸੁਝਾਅ ਦਿੱਤੇ ਤੇ ਕਿਹਾ ਉਹ ਚਾਹੁੰਦੀ ਹੈ ਕਿ ਇਨ੍ਹਾਂ ਮਸਲਿਆਂ ‘ਤੇ ਜਲਦ ਤੋਂ ਜਲਦ ਕੰਮ ਹੋਣਾ ਚਾਹੀਦਾ ਹੈ। ਅਨਮੋਲ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸ਼ਹਿਰ ਦੀਆਂ ਸੜਕਾਂ ਨੂੰ ਲੈ ਕੇ ਕੰਮ ਹੋਣਾ ਚਾਹੀਦਾ ਹੈ, ਜਿਸ ‘ਤੇ ਮੌਕੇ ‘ਤੇ ਮੌਜ਼ੂਦ ਨਗਰ ਕੌਂਸਲ ਦੇ ਈਓ ਨੇ ਦੱਸਿਆ ਕਿ ਇਸ ਲਈ ਟੈਂਡਰ ਲੱਗ ਚੁੱਕੇ ਹਨ।
30 ਦਿਨਾਂ ਤੋਂ ਸ਼ਹਿਰ ਦੀਆਂ ਸੜਕਾਂ ਹਾਈ ਕੁਆਲਟੀ ਦੀਆਂ ਬਣਾਈਆਂ ਜਾਣਗੀਆਂ। ਇਸ ਤੋਂ ਬਾਅਦ ਅਨਮੋਲ ਨੇ ਪਲਾਸਿਟਕ ਬੈਨ ਕਰਨ, ਸਾਫ ਸਫਾਈ ਨੂੰ ਬਿਹਤਰ ਕਰਨ, ਸਨੈਚਿੰਗ ਤੇ ਬੇਸਹਾਰਾ ਪਸ਼ੂਆਂ ਦੇ ਮਸਲੇ ‘ਤੇ ਕਦਮ ਉਠਾਉਣ ਲਈ ਕਿਹਾ, ਜਿਸ ‘ਤੇ ਡਿਪਟੀ ਕਮਿਸ਼ਨਰ ਚੰਦਰ ਗੈਂਦਰ ਨੇ ਦੱਸਿਆ ਕਿ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੇ ਮਸਲੇ ‘ਤੇ 3 ਕਰੋੜ ਰੁਪਏ ਦੀ ਰਾਸ਼ੀ ਭੇਜੀ ਗਈ ਹੈ, ਜਿਸ ਤਹਿਤ ਸਹੀ ਜਗ੍ਹਾ ਦੀ ਤਲਾਸ਼ ਕਰਕੇ ਵੱਡੀ ਗਊਸ਼ਾਲਾ ਬਣਾਈ ਜਾਵੇਗੀ, ਜਿਸ ਨਾਲ ਇਸ ਸਮੱਸਿਆ ਦਾ ਹੱਲ ਹੋਵੇਗਾ।
10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਸਕਣਗੇ ਡੀਸੀ
ਨਸ਼ਾ ਮੁਕਤ ਪਿੰਡਾਂ ਲਈ ਲਾਭਾਂ ਦਾ ਐਲਾਨ, ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਕਦਮ
ਅਸ਼ਵਨੀ ਚਾਵਲਾ, ਚੰਡੀਗੜ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਆਜ਼ਾਦਾਨਾ ਤੌਰ ‘ਤੇ ਪ੍ਰਵਾਨਗੀ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ ਦੇਣ ਲਈ ਨਿਰਦੇਸ਼ ਦਿੱਤੇ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਆਨਲਾਈਨ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾ ਕੇ ਵਪਾਰ ਨੂੰ ਉਤਸ਼ਾਹ ਦੇਣ ਲਈ ਹੋਰ ਮੁੱਖ ਕਦਮ ਚੁੱਕੇ ਹਨ। ਵੱਖ-ਵੱਖ ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਦੇ ਨਾਲ ਮੁੱਖ ਮੰਤਰੀ ਨੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਪ੍ਰਣਾਲੀ ਨੂੰ ਹੋਰ ਲੋਕ ਪੱਖੀ ਅਤੇ ਵਧੇਰੇ ਸੁਰੱਖਿਅਤ ਬਣਾ ਕੇ ਇਨ੍ਹਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚਲੇ ਪਾੜੇ ਨੂੰ ਭਰਨ ਲਈ ਰੂਪ ਰੇਖਾ ਤਿਆਰ ਕੀਤੀ।
ਜੇਲ੍ਹਾਂ ਦੀ ਸੁਰੱਖਿਆ, ਨਸ਼ਿਆਂ, ਜਲ ਪ੍ਰਬੰਧਨ, ਸਿੱਖਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਬਾਰੇ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ ਕਿਉਂਕਿ ਹੁਣ ਤੱਕ 50 ਹਜ਼ਾਰ ਕਰੋੜ ਤੱਕ ਦੇ ਪ੍ਰੋਜੈਕਟ ਪਹਿਲਾਂ ਹੀ ਜ਼ਮੀਨੀ ਪੱਧਰ ‘ਤੇ ਆ ਗਏ ਹਨ। ਮੁੱਖ ਮੰਤਰੀ ਨੇ ਨਸ਼ਾ ਮੁਕਤ ਹੋਣ ਵਾਲੇ ਪਿੰਡਾਂ ਅਤੇ ਨਸ਼ਿਆਂ ਵਿੱਚ ਫਸੇ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬਾ ਪ੍ਰਦਾਨ ਕਰਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਵਾਲਿਆਂ ਵਾਸਤੇ ਲਾਭ ਦੇਣ ਦੇ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ। ਨਸ਼ਿਆਂ ਦੇ ਮਾਮਲੇ ਵਿੱਚ ਮੁਕਤੀ ਦਰ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾਂ ਨੇ ਮੁਕੱਦਮਾ ਚਲਾਉਣ ਦੀ ਪ੍ਰਕਿਰਿਆ ‘ਤੇ ਹੋਰ ਜ਼ੋਰ ਦੇਣ ਦਾ ਸੱਦਾ ਦਿੱਤਾ ਤਾਂ ਜੋ ਨਸ਼ਿਆਂ ਦੇ ਸਮਗਲਰ ਸੌਖੇ ਢੰਗ ਨਾਲ ਜਮਾਨਤ ਪ੍ਰਾਪਤ ਨਾ ਕਰ ਸਕਣ। ਉਨ੍ਹਾਂ ਨਸ਼ਿਆਂ ਦੇ ਤਸਕਰਾਂ ‘ਤੇ ਕਾਨੂੰਨ ਦਾ ਸ਼ਿਕੰਜਾ ਸਖ਼ਤੀ ਨਾਲ ਕਸਣ ਵਾਸਤੇ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਕਾਰਜ ਨਾਲ ਇਕੱਲੀ ਐਸ.ਟੀ.ਐਫ. ਨਹੀਂ ਨਿਪਟ ਸਕਦੀ।
ਸੂਬੇ ਵਿੱਚ ਪਾਣੀ ਦੀ ਨਾਜ਼ੁਕ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੀ ਬਰਬਾਦੀ ਨੂੰ ਰੋਕਣ ਅਤੇ ਇਸ ਸਬੰਧ ਵਿੱਚ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਆਖਿਆ। ਡਿਪਟੀ ਕਮਿਸ਼ਨਰਾਂ ਨੂੰ ਆਪਣੇ -ਆਪਣੇ ਜ਼ਿਲ੍ਹੇ ਵਿੱਚ ਜਲ ਸੰਭਾਲ ਅਤੇ ਮੀਂਹ ਦੇ ਪਾਣੀ ਦੀ ਸੰਭਾਲ ਲਈ ਯੋਜਨਾ ਤਿਆਰ ਕਰਨ ਵਾਸਤੇ ਨਿਰਦੇਸ਼ ਦਿੱਤੇ। ਉਨ੍ਹਾਂ ਇਨ੍ਹਾਂ ਕਾਰਜਾਂ ਨੂੰ ਬਿਨਾ ਅੜਚਨ ਚਲਾਉਣ ਨੂੰ ਯਕੀਨੀ ਬਣਾਉਣ ਲਈ ਅੰਤਰ-ਵਿਭਾਗੀ ਤਾਲਮੇਲ ਕਰਨ ਵਾਸਤੇ ਆਖਿਆ। ਮੁੱਖ ਮੰਤਰੀ ਨੇ ਮੀਂਹ ਦੇ ਪਾਣੀ ਦੀ ਸਟੋਰੇਜ਼ ਲਈ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ‘ਤੇ ਨਿਯਮਿਤ ਨਿਗਰਾਨੀ ਰੱਖਣ ਲਈ ਵੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ। ਉਨ੍ਹਾਂ ਪਾਣੀ ਦੀ ਘੱਟ ਵਰਤੋਂ ਵਾਲੀਆਂ ਫ਼ਸਲਾਂ ਅਤੇ ਫ਼ਸਲੀ ਤਕਨੀਕਾਂ ਨੂੰ ਬੜਾਵਾ ਦੇਣ ਵਾਸਤੇ ਕਦਮ ਚੁੱਕਣ ਲਈ ਵੀ ਕਿਹਾ।
ਸਰਕਾਰ ਵੱਲੋਂ ਸੂਬੇ ਭਰ ਵਿੱਚ ਸ਼ੁਰੂ ਕੀਤੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਘਰ ਪੱਧਰ ‘ਤੇ ਕੂੜਾ-ਕਰਕਟ ਅੱਡ ਕਰਨ ਦੀ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਤਾਂ ਜੋ ਸੁੱਕੇ ਅਤੇ ਗਿੱਲੇ ਕੂੜੇ ਨੂੰ ਇਕੱਠਾ ਕਰਕੇ ਇਸ ਦਾ ਵੱਖਰੇ-ਵੱਖਰੇ ਤੌਰ ‘ਤੇ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਮੁਆਇਨਾ ਕਰਨ ਲਈ ਆਖਿਆ ਤਾਂ ਜੋ ਇਨ੍ਹਾਂ ਕਾਰਜਾਂ ਦੇ ਉੱਚ ਮਿਆਰ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਪਿੰਡਾਂ ਦੇ ਸੁਧਾਰ ਅਤੇ ਸਾਫ਼ ਸਫ਼ਾਈ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਪੌਦਿਆਂ ਨੂੰ ਲਾਉਣ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।  ਸਿੱਖਿਆ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਨਤੀਜਿਆਂ ‘ਚ ਸੁਧਾਰ ਹੋਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਪੱਧਰ ਨੂੰ ਉੱਚਾ ਚੁੱਕਣ ‘ਤੇ ਸਿੱਖਿਆ ਸਕੱਤਰ ਨੂੰ ਵਧਾਈ ਦਿੱਤੀ।
ਸੁਰੱਖਿਆ ਮੁਲਾਜਮਾਂ ਤੇ ਕੈਦੀਆਂ ‘ਚ ਭਾਸ਼ਾਈ ਅੜਚਨਾਂ ‘ਤੇ ਵਿਚਾਰ
ਜੇਲ੍ਹਾਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਦੀ ਤਿਹਾੜ ਜੇਲ੍ਹ ਦੀ ਤਰਜ਼ ‘ਤੇ ਦੱਖਣੀ ਸੂਬਿਆਂ ਤੋਂ ਸੁਰੱਖਿਆ ਬਟਾਲੀਅਨ ਪ੍ਰਾਪਤ ਕਰਨ ਲਈ ਵਿਚਾਰ ਕਰ ਰਹੀ ਹੈ ਤਾਂ ਜੋ ਸੁਰੱਖਿਆ ਮੁਲਾਜ਼ਮਾਂ ਅਤੇ ਕੈਦੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਵਿਚਕਾਰ ਭਾਸ਼ਾਈ ਅੜਚਨਾਂ ਪੈਦਾ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਸੁਰੱਖਿਆ ਮੁਲਾਜ਼ਮਾਂ ਦੇ ਕੈਦੀਆਂ ਦੇ ਨੇੜੇ ਜਾਣ ‘ਤੇ ਰੋਕ ਲੱਗੇਗੀ। ਕੈਪਟਨ ਅਮਰਿੰਦਰ ਸਿੰਘ ਨੇ ਜੇਲ੍ਹਾਂ ਦੀ ਨਿਯਮਿਤ ਆਧਾਰ ‘ਤੇ ਨਿੱਜੀ ਜਾਂਚ ਦੇ ਲਈ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਕੈਦੀਆਂ ਦੀ ਭਲਾਈ ਯਕੀਨੀ ਬਣਾਈ ਜਾ ਸਕੇ। ਕੈਦੀਆਂ ਦੀ ਭਲਾਈ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਕੋਈ ਬੁੱਚੜਖਾਨੇ ਨਹੀਂ ਹਨ ਜਿੱਥੇ ਕੈਦੀਆਂ ਨੂੰ ਵਾੜ ਕੇ ਭੁਲਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੈਦੀਆਂ ਨੂੰ ਸਰੀਰਕ ਸਿਖਲਾਈ ਸਣੇ ਰੁਝੇਵਿਆਂ ਵਿੱਚ ਰੱਖਣ ਦੇ ਢੰਗ-ਤਰੀਕੇ ਲੱਭਣਾ ਬਹੁਤ ਮਹੱਤਵਪੂਰਨ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁੱਖ ਮੰਤਰੀ ਦੇ ਆਦੇਸ਼ ਮੰਨਣ ਨੂੰ ਤਿਆਰ ਨਹੀਂ ਡੀਸੀ, ਇੱਕ ਵੀ ਨਹੀਂ ਆਈ ਰਿਪੋਰਟ
ਅਮਰਿੰਦਰ ਸਿੰਘ ਨੇ ਖੁੱਲ੍ਹੇ ਅਤੇ ਨਕਾਰਾ ਬੋਰਵੈੱਲਾਂ ਦੀ ਮੰਗੀ ਸੀ 24 ਘੰਟਿਆਂ ‘ਚ ਰਿਪੋਰਟ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਆਦੇਸ਼ਾਂ ਨੂੰ ਪੰਜਾਬ ਦਾ ਕੋਈ ਵੀ ਡਿਪਟੀ ਕਮਿਸ਼ਨਰ ਮੰਨਣ ਨੂੰ ਹੀ ਤਿਆਰ ਨਹੀਂ ਹੈ, ਜਿਸ ਕਾਰਨ ਖੁੱਲ੍ਹੇ ਅਤੇ ਨਕਾਰਾ ਬੋਰਵੈੱਲਾਂ ਦੇ ਮਾਮਲੇ ਵਿੱਚ 24 ਘੰਟੇ ਬੀਤਣ ਤੋਂ ਬਾਅਦ ਵੀ ਪੰਜਾਬ ਦੇ 22 ਡਿਪਟੀ ਕਮਿਸ਼ਨਰਾਂ ਵਿੱਚੋਂ ਇੱਕ ਵੀ ਡਿਪਟੀ ਕਮਿਸ਼ਨਰ ਨੇ ਆਪਣੀ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਨਹੀਂ ਭੇਜੀ।   ਡਿਪਟੀ ਕਮਿਸ਼ਨਰਾਂ ਦੀ ਇਸ ਲਾਪਰਵਾਹੀ ਅਤੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਦੀ ਕਾਰਵਾਈ ਨੂੰ ਦੇਖ ਕੇ ਖ਼ੁਦ ਮੁੱਖ ਮੰਤਰੀ ਦਫ਼ਤਰ ਵੀ ਹੈਰਾਨ ਸੀ ਹਾਲਾਂਕਿ ਮੁੱਖ ਮੰਤਰੀ ਦਫ਼ਤਰ ਅਜੇ 24 ਘੰਟੇ ਦਾ ਹੋਰ ਇੰਤਜ਼ਾਰ ਕਰੇਗਾ, ਉਸ ਤੋਂ ਬਾਅਦ ਹੀ ਡਿਪਟੀ ਕਮਿਸ਼ਨਰਾਂ ਤੋਂ ਜੁਆਬਤਲਬੀ ਤੱਕ ਕੀਤੀ ਜਾਏਗੀ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਨਕਾਰਾ ਬੋਰਵੈਲ ਵਿੱਚ ਮਾਸੂਮ ਫਤਹਿਵੀਰ ਦੇ ਡਿੱਗਣ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸੋਮਵਾਰ ਇਹ ਆਦੇਸ਼ ਜਾਰੀ ਕਰ ਦਿੱਤੇ ਸਨ ਕਿ ਉਹ ਆਪਣੇ ਆਪਣੇ ਜ਼ਿਲ੍ਹੇ ਦੀ ਹੱਦ ਵਿੱਚ ਇਹ ਚੈਕਿੰਗ ਕਰਨਗੇ ਕਿ ਕਿੰਨੇ ਨਕਾਰਾ ਜਾਂ ਫਿਰ ਖੁੱਲ੍ਹੇ ਬੋਰਵੈੱਲ ਪਏ ਹਨ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਸਬੰਧੀ 24 ਘੰਟੇ ਦੀ ਸਮਾਂ ਹੱਦ ਵੀ ਤੈਅ ਕੀਤੀ ਸੀ ਤਾਂ ਕਿ ਜਲਦ ਹੀ ਪੰਜਾਬ ਦੇ ਸਾਰੇ ਨਕਾਰਾ ਤੇ ਖੁੱਲ੍ਹੇ ਬੋਰਵੈੱਲ ਬੰਦ ਕਰਵਾ ਦਿੱਤੇ ਜਾਣ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੇ ਹਾਦਸੇ ਨੂੰ ਹੋਣ ਤੋਂ ਰੋਕਿਆ ਜਾ ਸਕੇ। ਅਮਰਿੰਦਰ ਸਿੰਘ ਦੇ ਇਨਾਂ ਆਦੇਸ਼ਾਂ ਨੂੰ ਮੁੱਖ ਮੰਤਰੀ ਦਫ਼ਤਰ ਵੱਲੋਂ ਹਰ ਡਿਪਟੀ ਕਮਿਸ਼ਨਰ ਨੂੰ ਸੂਚਿਤ ਤੱਕ ਕਰ ਦਿੱਤਾ ਗਿਆ ਸੀ ਪਰ ਪੰਜਾਬ ਦੇ ਕਿਸੇ ਵੀ ਡਿਪਟੀ ਕਮਿਸ਼ਨਰ ਨੇ ਇਸ ਰਿਪੋਰਟ ਤਿਆਰ ਕਰਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਜਾਂ ਫਿਰ ਮੁੱਖ ਮੰਤਰੀ ਦੇ ਦਫ਼ਤਰ ਨੂੰ ਨਹੀਂ ਭੇਜੀ ਹੈ।
ਮੰਗਲਵਾਰ ਨੂੰ 24 ਘੰਟੇ ਬੀਤਣ ਤੋਂ ਬਾਅਦ ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਇਸ ਤਰਾਂ ਦੀ ਰਿਪੋਰਟ ਦੇ ਆਉਣ ਦਾ ਇੰਤਜ਼ਾਰ ਕਰਦੇ ਰਹੇ ਪਰ ਦੇਰ ਸ਼ਾਮ ਤੱਕ ਇਸ ਤਰਾਂ ਦੀ ਕੋਈ ਵੀ ਰਿਪੋਰਟ ਚੰਡੀਗੜ ਨਹੀਂ ਪੁੱਜੀ ਸੀ।
ਡਿਪਟੀ ਕਮਿਸ਼ਨਰਾਂ ਦੀ ਇਸ ਲੇਟ ਲਤੀਫ਼ੀ ਤੋਂ ਨਰਾਜ਼ ਮੁੱਖ ਮੰਤਰੀ ਦਫ਼ਤਰ ਕੋਈ ਕਾਰਵਾਈ ਕਰਨ ਦੀ ਥਾਂ ‘ਤੇ ਅਗਲੇ 24 ਘੰਟੇ ਦਾ ਹੋਰ ਇੰਤਜ਼ਾਰ ਕਰੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੰਨੇ ਦਾ ਬਕਾਇਆ ਮੰਗ ਰਹੇ ਕਿਸਾਨ ਡੀਸੀ ਦੇ ਕਮਰੇ ‘ਚ ਹੋਏ ਦਾਖ਼ਲ
ਸੰਗਰੂਰ (ਗੁਰਪ੍ਰੀਤ ਸਿੰਘ) | ਪਿਛਲੇ ਕਾਫ਼ੀ ਸਮੇਂ ਤੋਂ ਗੰਨੇ ਦੀ ਅਦਾਇਗੀ ਲਈ ਸੰਘਰਸ਼ ਰਹੇ ਰਹੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੇ ਕਈ ਕਿਸਾਨ ਡਿਪਟੀ ਕਮਿਸ਼ਨਰ ਦੇ ਕਮਰੇ ਅੰਦਰ ਦਾਖ਼ਲ ਹੋ ਗਏ ਅਤੇ ਉਨ੍ਹਾਂ ਦੀ ਕੁਰਸੀ ਦੇ ਸਾਹਮਣੇ ਹੀ ਧਰਨੇ ‘ਤੇ ਬੈਠ ਗਏ ਅਚਾਨਕ ਵਾਪਰੇ ਇਸ ਘਟਨਾਕ੍ਰਮ ਕਾਰਨ ਡਿਪਟੀ ਕਮਿਸ਼ਨਰ ਨੂੰ ਆਪਣੀ ਕੁਰਸੀ ਛੱਡ ਕੇ ਉੱਥੋਂ ਜਾਣਾ ਪਿਆ ਵੱਡੀ ਗਿਣਤੀ ਵਿੱਚ ਮੌਜ਼ੂਦ ਕਿਸਾਨਾਂ ਨੇ ਡੀਸੀ ਦੇ ਕਮਰੇ ਦੇ ਬਾਹਰ ਧਰਨਾ ਲਾ ਦਿੱਤਾ ਤੇ ਸਰਕਾਰ ‘ਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਆਰੰਭ ਕਰ ਦਿੱਤੀ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਉੱਥੇ ਡੀਐਸਪੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਪੁਲਿਸ ਫੋਰਸ ਆ ਗਈ ਕਿਸਾਨ ਮੰਗ ਕਰ ਰਹੇ ਸਨ ਕਿ ਧੂਰੀ ਖੰਡ ਮਿੱਲ ਵੱਲ ਕਿਸਾਨਾਂ ਵੱਲੋਂ ਵੇਚੇ ਗੰਨੇ ਦਾ ਤਕਰੀਬਨ 72 ਕਰੋੜ ਰੁਪਏ ਦਾ ਬਕਾਇਆ ਰਹਿੰਦਾ ਹੈ, ਜਿਸ ਨੂੰ ਦੇਣ ਲਈ ਮਿੱਲ ਮੈਨੇਜਮੈਂਟ ਟਾਲ ਮਟੋਲ ਕਰ ਰਹੀ ਹੈ
ਡੀਸੀ ਦਫ਼ਤਰ ਦੇ ਬਾਹਰ ਧਰਨੇ ‘ਤੇ ਬੈਠੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੇ ਆਗੂ ਨਿਰਭੈ ਸਿੰਘ ਨੇ ਦੱਸਿਆ ਕਿ ਖੰਡ ਮਿੱਲ ਧੂਰੀ ਵੱਲੋਂ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੇ 3 ਹਜ਼ਾਰ ਤੋਂ ਜ਼ਿਆਦਾ ਕਿਸਾਨਾਂ ਦਾ 72 ਕਰੋੜ ਰੁਪਏ ਹੈ ਅਤੇ ਕਿਸਾਨ ਆਪਣੀ ਹੱਕ-ਹਲਾਲ ਦੀ ਕਮਾਈ ਬਕਾਇਆ ਦੀ ਮੰਗ ਪਿਛਲੇ ਕਾਫ਼ੀ ਸਮੇਂ ਤੋਂ ਕਰ ਰਹੇ ਹਨ ਪਰ ਮਿੱਲ ਮੈਨੇਜਮੈਂਟ ਦੇ ਕੰਨ ਤੇ ਕੋਈ ਜੂੰ ਨਹੀਂ ਸਰਕ ਰਹੀ ਇਸ ਸਬੰਧੀ ਉਨ੍ਹਾਂ ਕਾਫ਼ੀ ਦਿਨ ਧੂਰੀ-ਸੰਗਰੂਰ ਮੁੱਖ ਮਾਰਗ ਤੇ ਧਰਨਾ ਵੀ ਲਾਈ ਰੱਖਿਆ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਭਰੋਸੇ ਤੋਂ ਬਾਅਦ ਉਨ੍ਹਾਂ ਨੇ ਧਰਨਾ ਚੁੱਕਿਆ ਸੀ ਅਤੇ ਡੀਸੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ 12 ਅਪਰੈਲ ਤੇ 18 ਅਪਰੈਲ ਨੂੰ ਕਿਸ਼ਤਾਂ ਦੇ ਰੂਪ ਵਿੱਚ ਬਕਾਏ ਦਾ ਭੁਗਤਾਨ ਮਿੱਲ ਮੈਨੇਜਮੈਂਟ ਤੋਂ ਕਰਵਾ ਦੇਣਗੇ ਪਰ ਲੰਘੀ 12 ਅਪਰੈਲ ਨੂੰ ਵੀ ਜਦੋਂ ਕੁਝ ਨਾ ਹੋਇਆ ਤਾਂ ਅੱਜ ਫਿਰ ਕਿਸਾਨ ਡਿਪਟੀ ਕਮਿਸ਼ਨਰ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਆਏ ਸਨ ਪਰ ਉਨ੍ਹਾਂ ਨੇ ਕਿਸਾਨਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ.
ਜਿਸ ਕਾਰਨ ਕਿਸਾਨਾਂ ਨੂੰ ਡੀਸੀ ਦੇ ਕਮਰੇ ਅੰਦਰ ਅਤੇ ਬਾਹਰ ਧਰਨਾ ਦੇਣ ਲਈ ਮਜ਼ਬੂਰ ਹੋਣਾ ਪਿਆ ਹੈ ਉਨ੍ਹਾਂ ਦੱਸਿਆ ਕਿ ਡੀਸੀ ਕਮਰੇ ਦੇ ਅੰਦਰ ਬਲਵਿੰਦਰ ਸਿੰਘ ਚਾਂਗਲੀ, ਜਸਵਿੰਦਰ ਸਿੰਘ, ਅਵਤਾਰ ਸਿੰਘ, ਸਰਬਜੀਤ ਸਿੰਘ ਅਤੇ ਗੁਰਜੰਟ ਸਿੰਘ ਧਰਨੇ ‘ਤੇ ਬੈਠੇ ਹਨ ਅਤੇ ਵੱਡੀ ਗਿਣਤੀ ਵਿੱਚ ਕਮਰੇ ਦੇ ਬਾਹਰ ਧਰਨਾ ਦੇ ਰਹੇ ਹਾਂ ਉਨ੍ਹਾਂ ਚਿਤਾਵਨੀ ਲਹਿਜੇ ਵਿੱਚ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਦੀ ਬਕਾਇਆ ਅਦਾਇਗੀ ਨਹੀਂ ਕਰਵਾਈ ਜਾਂਦੀ, ਉਹ ਧਰਨੇ ਤੋਂ ਨਹੀਂ ਉੱਠਣਗੇ ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ, ਗੁਰਜੰਟ ਸਿੰਘ, ਹਰਦੀਪ ਸਿੰਘ ਬੁਗਰਾ ਆਦਿ ਕਿਸਾਨ ਆਗੂ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ
ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਵਧੀਕ ਡਿਪਟੀ ਕਮਿਸ਼ਨਰ, ਡੀ.ਐਸ.ਪੀ. ਸਤਪਾਲ ਸ਼ਰਮਾ ਆਦਿ ਅਫ਼ਸਰਾਂ ਨੇ ਡੀਸੀ ਕਮਰੇ ਅੰਦਰ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀ ਮੰਗ ‘ਤੇ ਅੜੇ ਰਹੇ ਪੁਲਿਸ ਨੇ ਹੋਰ ਪ੍ਰਦਰਸ਼ਨਕਾਰੀਆਂ ਨੂੰ ਕੰਪਲੈਕਸ ਦੇ ਅੰਦਰ ਦਾਖ਼ਲ ਹੋਣ ਤੋਂ ਰੋਕਣ ਲਈ ਦੋਵੇਂ ਦਰਵਾਜ਼ਿਆਂ ਨੂੰ ਬੰਦ ਕਰਵਾ ਦਿੱਤਾ ਜਿਸ ਕਾਰਨ ਆਮ ਲੋਕਾਂ ਨੂੰ ਵੀ ਪੁਲਿਸ ਨੇ ਅੰਦਰ ਦਾਖ਼ਲ ਹੋਣ ਨਹੀਂ ਦਿੱਤਾ ਅਤੇ ਵਾਰ-ਵਾਰ ਕਿਸਾਨਾਂ ਵੱਲੋਂ ਪੁਲਿਸ ਨਾਲ ਖਹਿਬੜਣ ਤੇ ਜ਼ੋਰਦਾਰ ਨਾਅਰੇਬਾਜ਼ੀ ਦੀਆਂ ਆਵਾਜ਼ਾਂ ਆਉਂਦੀਆਂ ਰਹੀਆਂ ਕਿਸਾਨ ਆਗੂ ਅਵਤਾਰ ਸਿੰਘ ਤਾਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨਾਲ ਆਗੂਆਂ ਦੀ ਮੀਟਿੰਗ ਤੋਂ ਬਾਅਦ ਗੱਲਬਾਤ ਕਰਨ ਲਈ 23 ਅਪਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ ਖ਼ਬਰ ਲਿਖੇ ਜਾਣ ਕਿਸਾਨ ਧਰਨੇ ‘ਤੇ ਬੈਠੇ ਸਨ ਤੇ ਪ੍ਰਸ਼ਾਸਨ ਵੱਲੋਂ ਸਪੈਸ਼ਲ ਫੋਰਸ ਦੀ ਇੱਕ ਟੁਕੜੀ ਮੰਗਵਾਈ ਗਈ ਤੇ ਜੋ ਕਿ ਡੀਸੀ ਦਫ਼ਤਰ ਪਹੁੰਚ ਚੁੱਕੀ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਰਸਾਂ ਤੇ ਹੋਰ ਸਟਾਫ਼ ਨੇ ਕੀਤਾ ਸੰਗਰੂਰ-ਪਟਿਆਲਾ ਮੁੱਖ ਮਾਰਗ ਜਾਮ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਆਪਣੀ ਰੈਗੂਲਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਨਰਸਾਂ, ਦਰਜਾਚਾਰ ਕਰਮਚਾਰੀ, ਐਨਸਿਲਰੀ ਸਟਾਫ ਵੱਲੋਂ ਅੱਜ ਸੰਗਰੂਰ ਪਟਿਆਲਾ ਮੁੱਖ ਮਾਰਗ ‘ਤੇ ਜਾਮ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਇੱਧਰ ਨਰਸਾਂ ਦੀ ਪ੍ਰਧਾਨ ਕਰਮਜੀਤ ਕੌਰ ਔਲਖ ਵੱਲੋਂ ਅੱਜ ਹੇਠਾਂ ਛਾਲ ਮਾਰਨ ਦੇ ਦਿੱਤੇ ਅਲਟੀਮੇਟਮ ਨੂੰ ਦੇਖਦਿਆਂ ਪਟਿਆਲਾ ਦੀ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਖੁੱਦ ਹਸਪਤਾਲ ਦੀ ਛੱਤ ‘ਤੇ ਜਾ ਕੇ ਪ੍ਰਧਾਨ ਨਾਲ ਗੱਲਬਾਤ ਕਰਦਿਆਂ ਹੇਠਾ ਉਤਾਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਰੈਗੂਲਰ ਕਰਨ ਦੇ ਨੋਟੀਫਿਕੇਸ਼ਨ ਦੀ ਮੰਗ ‘ਤੇ ਅੜ ਗਈਆਂ। ਇਧਰ ਜਾਮ ਲੱਗਣ ਕਰਕੇ ਆਉਣ ਜਾਣ ਵਾਲੇ ਰਾਹੀਗਰਾਂ ਵੱਲੋਂ ਨਰਸਾਂ ਨਾਲ ਖੁੱਲ ਕੇ ਭੜਾਸ ਕੱਢੀ ਗਈ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਹੀ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਕੱਲ ਲੰਘੀ ਕੈਬਨਿਟ ਦੀ ਮੀਟਿੰਗ ਵਿੱਚ ਨਰਸਾਂ ਨੂੰ ਆਸ ਸੀ ਕਿ ਉਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ, ਪਰ ਮੀਟਿੰਗ ਵਿੱਚ ਨਰਸਾ ਬਾਰੇ ਕੋਈ ਗੱਲ ਨਹੀਂ ਹੋਈ। ਅੱਜ ਨਰਸਾਂ ਵੱਲੋਂ ਸਵੇਰੇ ਪਹਿਲਾ ਮੋਤੀ ਮਹਿਲ ਵੱਲ ਚਾਲੇ ਪਾ ਦਿੱਤੇ ਗਏ। ਪਰ ਭਾਰੀ ਗਿਣਤੀ ਪੁਲਿਸ ਫੋਰਸ ਵੱਲੋਂ ਉਨ੍ਹਾਂ ਨੂੰ ਪੋਲੋ ਗਰਾਉਡ ਕੋਲ ਰੋਕ ਲਿਆ ਅਤੇ ਅੱਗੇ ਨਾ ਜਾਣ ਦਿੱਤਾ ਗਿਆ। ਪੁਲਿਸ ਵੱਲੋਂ ਪਾਣੀ ਵਾਲੀ ਗੱਡੀ ਵੀ ਬੁਲਾ ਲਈ ਗਈ। ਇਸ ਤੋਂ ਬਾਅਦ ਨਰਸਾਂ ਵੱਲੋਂ ਮੁੜ ਵਾਪਸੀ ਕਰਦਿਆਂ ਹਸਪਤਾਲ ਦੇ ਸਾਹਮਣੇ ਮੁੱਖ ਮਾਰਗ ‘ਤੇ ਧਰਨਾ ਲਗਾ ਦਿੱਤਾ ਅਤੇ ਸਰਕਾਰ ਖਿਲਾਫ ਪਿੱਟ ਸਿਆਪਾ ਕਰਨ ਲੱਗੀਆਂ।
ਇਸ ਦੌਰਾਨ ਚਾਰੇ ਪਾਸੇ ਵਾਹਨਾਂ ਦੀਆਂ ਲੰਮੀਆਂ ਲਾਇਨਾਂ ਲੱਗ ਗਈਆਂ। ਦੂਰ ਦੁਰਾਡੇ ਜਾਣ ਵਾਲੇ ਲੋਕਾਂ ਵੱਲੋਂ ਗੁੱਸੇ ‘ਚ ਆਉਦਿਆਂ ਨਰਸਾਂ ਨੂੰ ਬੁਰਾ-ਭਲਾ ਕਿਹਾ ਅਤੇ ਕਈਆਂ ਦੀ ਖਹਿਬਾਜੀ ਵੀ ਹੋਈ। ਬੱਸਾਂ ਵਿੱਚੋਂ ਲੋਕ ਉੱਤਰ ਕੇ ਪੈਦਲ ਹੀ ਅੱਗੇ ਗਏ ਜਿਸ ਕਾਰਨ ਉਨ੍ਹਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਨਰਸਾਂ ਦੀ ਪ੍ਰਧਾਨ ਕਰਮਜੀਤ ਕੌਰ ਔਲਖ ਤੇ ਬਲਜੀਤ ਕੌਰ ਖਾਲਸਾ ਜੋ ਪਿਛਲੇ ਲਗਭਗ 2 ਹਫਤਿਆਂ ਤੋਂ ਹਸਪਤਾਲ ਦੀ ਛੱਤ ‘ਤੇ ਚੜੀਆਂ ਹੋਈਆਂ ਹਨ। ਔਲਖ ਵੱਲੋਂ ਅੱਜ ਮੰਗ ਪੁਰੀ ਨਾ ਹੋਣ ‘ਤੇ ਹੇਠਾਂ ਛਾਲ ਮਾਰਨ ਦੀ ਚੇਤਾਵਨੀ ਦਿੱਤੀ ਹੋਈ ਸੀ। DC
ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ਐਸਐਸਪੀ ਮਨਦੀਪ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀ ਆਰਜੀ ਪੋੜੀ ਰਾਹੀਂ ਉਨ੍ਹਾਂ ਕੋਲ ਛੱਤ ‘ਤੇ ਪੁੱਜੇ ਅਤੇ ਉਨ੍ਹਾਂ ਨੂੰ ਸਮਝਾਉਣ ਦਾ ਯਤਨ ਕੀਤਾ। ਡੀਸੀ ਨੇ ਕਿਹਾ ਕਿ ਉਨ੍ਹਾਂ ਦੀ ਰੈਗੂਲਰ ਸਬੰਧੀ ਕਾਰਵਾਈ ਜਾਰੀ ਹੈ। ਇਸ ਲਈ ਉਹ ਹੇਠਾ ਉੱਤਰ ਜਾਣ, ਪਰ ਉੱਕਤ ਨਰਸਾਂ ਨੇ ਨੋਟੀਫਿਕੇਸਨ ਤੱਕ ਹੇਠਾਂ ਨਾ ਉੱਤਰਨ ਦੀ ਗੱਲ ਆਖੀ। ਜਿਸ ਤੋਂ ਬਾਅਦ ਡੀਸੀ ਅਤੇ ਐਸਐਸਪੀ ਨੂੰ ਬੇਰੰਗ ਹੀ ਹੇਠਾਂ ਪਰਤਨਾ ਪਿਆ। ਉਂਜ ਡਿਪਟੀ ਕਮਿਸ਼ਨਰ ਦੇ ਵਿਸ਼ਵਾਸ ਤੋਂ ਬਾਅਦ ਮੁੱਖ ਮਾਰਗ ‘ਤੇ ਲਾਇਆ ਗਿਆ ਨਰਸਾਂ ਵੱਲੋਂ ਚੁੱਕ ਲਿਆ ਗਿਆ ਤੇ ਲੋਕਾਂ ਨੇ ਸੁਖ ਦਾ ਸਾਹ ਲਿਆ। DC
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਝੋਨੇ ਦੀ ਚੁਕਾਈ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਸੀ ਮਰਨ ਵਰਤ
ਸੱਚ ਕਹੂੰ ਨਿਊਜ਼, ਬਠਿੰਡਾ
ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦੇ ਦਫਤਰ ਮੂਹਰੇ ਕਿਸਾਨ ਜੱਥੇਬੰਦੀਆਂ ਵੱਲੋਂ ਪਿਛਲੇ ਅੱਠ ਦਿਨਾਂ ਤੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਖਤਮ ਹੋ ਗਿਆ ਜੱਥੇਬੰਦੀਆਂ ਨੇ ਇਹ ਮਰਨ ਵਰਤ ਬਠਿੰਡਾ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨਾਲ ਹੋਈ ਗੱਲਬਾਤ ਦੌਰਾਨ ਡੀਸੀ ਦੇ ਦਿੱਤੇ ਗਏ ਭਰੋਸੇ ਤੋਂ ਬਾਅਦ ਇਹ ਧਰਨਾ ਚੁੱਕਿਆ ਗਿਆ  ਐਸ.ਡੀ.ਐਮ. ਬਠਿੰਡਾ ਅਮਰਿੰਦਰ ਸਿੰਘ ਟਿਵਾਣਾ ਨੇ ਮਰਨ ਵਰਤ ‘ਤੇ ਬੈਠੇ ਕਿਸਾਨਾਂ ਨੂੰ ਜੂਸ ਪਿਆ ਕੇ ਉਨ੍ਹਾਂ ਦਾ ਧਰਨਾ ਖ਼ਤਮ ਕਰਵਾਇਆ। ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ  ਦੇ ਆਗੂ  ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ ਅਤੇ ਰੇਸ਼ਮ ਸਿੰਘ ਯਾਤਰੀ ਨੇ ਦੱਸਿਆ ਕਿ ਸਮੇਂ ਦੀਆਂ ਸਰਕਾਰਾਂ ਕਿਸਾਨਾਂ ਦੀਆਂ ਵੈਰੀ ਬਣੀਆਂ ਹੋਈਆਂ ਹਨ ਕਿਉਂਕਿ ਕਿਸਾਨਾਂ ਦੀਆਂ ਮੰਡੀਆਂ ਵਿੱਚ ਹੋ ਰਹੀ ਲੁੱਟ ਤੇ ਦੁਰਦਸ਼ਾ ਪ੍ਰਤੀ ਸਰਕਾਰਾਂ ਨੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਕੋਈ ਜਿੰਮੇਵਾਰੀ ਨਹੀਂ ਸਮਝੀ ਜਾ ਰਹੀ
ਉਨ੍ਹਾਂ ਆਖਿਆ ਕਿ ਮੰਡੀਆਂ ਵਿੱਚ ਸ਼ਰੇਆਮ ਝੋਨੇ ਦੀ ਕਟੌਤੀ ਕੀਤੀ ਜਾ ਰਹੀ ਹੈ ਅਤੇ ਕਈ ਕਈ ਦਿਨ ਝੋਨੇ ਦੀ ਤੁਲਾਈ ਨਹੀਂ ਕੀਤੀ ਜਾਂਦੀ ਜਿਸ ਤੋਂ ਅੱਕ ਕੇ ਜੱਥੇਬੰਦੀ ਮਰਨ ਵਰਤ ‘ਤੇ ਬੈਠਣ ਲਈ ਮਜਬੂਰ ਹੋ ਗਈ ਹੈ ਕਿਸਾਨਾਂ ਦਾ ਇਹ ਧਰਨਾ ਅੱਜ ਅੱਠਵੇਂ ਦਿਨ ਵਿੱਚ ਦਾਖਲ ਹੋ ਗਿਆ ਪਰ ਜਿਲ੍ਹਾ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਜਲਦੀ ਹੱਲ ਕਰਨ ਦਾ ਭਰੋਸਾ ਦੇ ਕੇ ਇੱਕ ਵਾਰ ਮਰਨ ਵਰਤ ਸਮਾਪਤ ਕਰਵਾ ਦਿੱਤਾ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਦੱਸਿਆ ਕਿ ਕਿਸਾਨਾਂ ਵਲੋਂ ਝੋਨੇ ਦੀ ਖ਼ਰੀਦ ਅਤੇ ਚੁਕਾਈ ਸਬੰਧੀ ਧਰਨਾ ਲਾਇਆ ਗਿਆ ਸੀ ਜਿਹੜਾ ਕਿ 8 ਕਿਸਾਨ ਜਥੇਬੰਦੀਆਂ ਤੇ 4 ਜ਼ਿਲ੍ਹਿਆਂ ਦੇ ਖ਼ੁਰਾਕ ਤੇ ਸਿਵਲ ਸਪਲਾਈਜ਼ ਅਫ਼ਸਰਾਂ ਦੀ ਹੋਈ ਗੱਲਬਾਤ ਦੌਰਾਨ ਸਮਾਪਤ ਹੋ ਗਿਆ ਹੈ ਤੇ ਕਿਸਾਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਦੇ ਬਾਹਰ ਲਗਾਏ ਗਏ ਧਰਨੇ ਨੂੰ ਵਾਪਸ ਲਿਆ ਗਿਆ।
ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਖਪ੍ਰੀਤ ਸਿੰਘ ਸਿੱਧੂ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ‘ਚੋਂ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਝੋਨੇ ਦੀ ਚੁਕਵਾਈ ਕਰ ਲਈ ਜਾਵੇਗੀ, ਜਦਕਿ ਮਾਨਸਾ, ਸ਼੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਦੀਆਂ ਮੰਡੀਆਂ ‘ਚੋਂ ਅਗਲੇ 72 ਘੰਟਿਆਂ ਦੇ ਅੰਦਰ-ਅੰਦਰ ਚੁਕਵਾਈ ਕਰ ਲਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਯਕੀਨ ਦਵਾਇਆ ਕਿ ਜੇਕਰ ਉਨ੍ਹਾਂ ਨੂੰ ਝੋਨੇ ਦੀ ਖਰੀਦ ਜਾਂ ਚੁਕਵਾਈ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਸ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਨਹੀਂ ਕਰਦਾ ਤਾਂ ਉਸ ਖਿਲਾਫ਼ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਅਫ਼ਸਰ ਬਠਿੰਡਾ ਸ਼੍ਰੀ ਅਮਨਪ੍ਰੀਤ ਸਿੰਘ ਵਿਰਕ, ਫ਼ਰੀਦਕੋਟ ਤੋਂ ਸ਼੍ਰੀ ਸੁਖਵਿੰਦਰ ਸਿੰਘ, ਸ਼੍ਰੀ ਮੁਕਤਸਰ ਸਾਹਿਬ ਤੋਂ ਦੀਵਾਨ ਚੰਦ ਸ਼ਰਮਾ, ਮਾਨਸਾ ਤੋਂ ਸੀਨੀਅਰ ਅਕਾਊਂਟਸ ਅਫ਼ਸਰ ਸ਼੍ਰੀ ਅਸ਼ਵਨੀ ਕੁਮਾਰ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜ਼ੰਸੀਆਂ ਦੇ ਜ਼ਿਲ੍ਹਾ ਮੈਨੇਜਰ ਅਤੇ ਹੋਰ ਅਫ਼ਸਰ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੀਸੀ ਨੂੰ ਆਇਆ ਫਰਜ਼ੀ ਨਸ਼ਾ ਛੁਡਾਊ ਕੇਂਦਰ ਬਾਰੇ ਫੋਨ, 22 ਮੁੰਡੇ ਛੁਡਾਏ
ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ‘ਚ ਕਰਵਾਇਆ ਦਾਖਲ
ਡਿਪਟੀ ਕਮਿਸ਼ਨਰ ਨੂੰ ਆਏ ਫੋਨ ‘ਤੇ ਹੋਈ ਤੁਰੰਤ ਕਾਰਵਾਈ
ਰਾਜਨ ਮਾਨ, ਅੰਮ੍ਰਿਤਸਰ
ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੂੰ ਆਈ ਇੱਕ ਬੇਨਾਮੀ ਕਾਲ ‘ਤੇ ਕੀਤੀ ਗਈ ਕਾਰਵਾਈ 22 ਨੌਜਵਾਨ ਮੁੰਡਿਆਂ ਨੂੰ ਨਰਕ ਰੂਪੀ ਜੀਵਨ ਵਿਚੋਂ ਕੱਢਣ ਵਿਚ ਕਾਮਯਾਬ ਹੋਈ ਹੈ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਦੱਸਿਆ ਕਿ ਕੱਲ੍ਹ ਸ਼ਾਮ ਡਿਪਟੀ ਕਮਿਸ਼ਨਰ ਅਤੇ ਮੈਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਫੋਨ ‘ਤੇ ਦੱਸਿਆ ਕਿ ਪ੍ਰਤਾਪ ਨਗਰ ਅੰਮ੍ਰਿਤਸਰ ਵਿਚ ਗੈਰਕਾਨੂੰਨੀ ਤੌਰ ‘ਤੇ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਹੈ, ਜਿਸ ਵਿਚ ਕਈ ਮੁੰਡੇ ਧੱਕੇ ਨਾਲ ਰੱਖੇ ਜਾ ਰਹੇ ਹਨ
ਸ. ਘਈ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ. ਸੰਘਾ ਨੇ ਇਸ ਫੋਨ ਕਾਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਐਸ ਸ੍ਰੀਵਾਸਤਵਾ ਨਾਲ ਗੱਲਬਾਤ ਕੀਤੀ ਅਤੇ ਅੱਜ ਸਵੇਰੇ ਉਕਤ ਕੇਂਦਰ ‘ਤੇ ਐਸਡੀਐੱਮ ਸ੍ਰੀ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਛਾਪਾ ਮਾਰਿਆ ਗਿਆ ਉਨ੍ਹਾਂ ਦੱਸਿਆ ਕਿ ਉਕਤ ਕੇਂਦਰ, ਜੋ ਕਿ ਪ੍ਰਤਾਪ ਨਗਰ ਵਿਚ ਮੁਰਗੀਖਾਨੇ ਵਾਲੀ ਗਲੀ ‘ਚ ਇੱਕ ਕਿਰਾਏ ਦੇ ਮਕਾਨ ਵਿਚ ਚਲਾਇਆ ਜਾ ਰਿਹਾ ਸੀ, ‘ਚੋਂ ਛਾਪੇ ਦੌਰਾਨ 22 ਨੌਜਵਾਨ ਮੁੰਡੇ ਗੈਰਕਾਨੂੰਨੀ ਤੌਰ ‘ਤੇ ਰੱਖੇ ਹੋਏ ਮਿਲੇ ਉਨ੍ਹਾਂ ਦੱਸਿਆ ਕਿ ਕੇਂਦਰ ਦਾ ਸੰਚਾਲਕ ਜਿਸ ਦਾ ਨਾਂਅ ਕੰਵਲਜੀਤ ਸਿੰਘ ਤੇ ਉਸ ਦਾ ਇਕ ਸਾਥੀ ਦੱਸੇ ਜਾ ਰਹੇ ਹਨ, ਮੌਕੇ ਤੋਂ ਫਰਾਰ ਹੋ ਗਏ ਹਨ
ਸ. ਘਈ ਨੇ ਦੱਸਿਆ ਕਿ ਉਕਤ ਮਕਾਨ ‘ਚ 2 ਕਮਰੇ ਹਨ ਤੇ ਇੱਕ ਕਮਰਾ ਇਨ੍ਹਾਂ ਮੁੰਡਿਆਂ ਨੂੰ ਬੰਦੀ ਬਨਾਉਣ ਲਈ ਵਰਤਿਆ ਜਾਂਦਾ ਸੀ ਤੇ ਇਸ ਕਮਰੇ ‘ਚ ਹੀ 22 ਮੁੰਡੇ ਕੈਦ ਕੀਤੇ ਹੋਏ ਸਨ ਉਨ੍ਹਾਂ ਦੱਸਿਆ ਕਿ ਰਹਿਣ-ਸਹਿਤ ਦੇ ਹਲਾਤ ਤੇ ਸਾਫ਼-ਸਫ਼ਾਈ ਦਾ ਵੀ ਮੰਦਾ ਹਾਲ ਸੀ ਅਤੇ ਕੋਈ ਡਾਕਟਰੀ ਸਹੂਲਤ ਹੈ ਹੀ ਨਹੀਂ ਸੀ ਉਨ੍ਹਾਂ ਦੱਸਿਆ ਕਿ ਗਆਂਢੀ ਲੋਕਾਂ ਨੇ ਦੱਸਿਆ ਕਿ ਇੰਨ੍ਹਾਂ ਮੁੰਡਿਆਂ ਨੂੰ ਅੰਦਰ ਬੰਦ ਕਰਕੇ ਗੇਟ ਬਾਹਰੋਂ ਬੰਦ ਕਰ ਦਿੱਤਾ ਜਾਂਦਾ ਸੀ
ਸ. ਘਈ ਨੇ ਦੱਸਿਆ ਕਿ ਬਹੁਤੇ ਨੌਜਵਾਨ ਵੀ ਸਥਾਨਕ ਇਲਾਕੇ ਜਾਂ ਨੇੜਲੇ ਪਿੰਡਾਂ ਤੋਂ ਹੀ ਹਨ ਅਤੇ ਇੰਨਾਂ ਨੂੰ ਜਬਰਦਸਤੀ ਨਸ਼ਾ ਛੁਡਾਉਣ ਦੇ ਨਾਂਅ ‘ਤੇ ਰੱਖਿਆ ਜਾਂਦਾ ਸੀ ਉਨ੍ਹਾਂ ਖਦਸ਼ਾ ਜ਼ਾਹਿਰ ਕੀਤਾ ਕਿ ਹੋ ਸਕਦਾ ਹੈ ਕਿ ਇਨ੍ਹਾਂ ਦੇ ਪਰਿਵਾਰਾਂ ਕੋਲੋਂ ਨਸ਼ਾ ਛੁਡਾਉਣ ਦੇ ਨਾਂਅ ‘ਤੇ ਮੋਟੀ ਰਕਮ ਵੀ ਵਸੂਲ ਕੀਤੀ ਜਾਂਦੀ ਹੋਵੇ ਘਈ ਨੇ ਦੱਸਿਆ ਕਿ ਉਹ ਵਿਭਾਗ ਵੱਲੋਂ ਇਸ ਦੇ ਸੰਚਾਲਕਾਂ ਵਿਰੁੱਧ ਕੇਸ ਦਰਜ ਕਰਵਾਕੇ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣਗੇ, ਤਾਂ ਜੋ ਅੱਗੇ ਤੋਂ ਕੋਈ ਵਿਅਕਤੀ ਅਜਿਹਾ ਕਾਰਾ ਕਰਨ ਦੀ ਹਿੰਮਤ ਨਾ ਕਰੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ
ਡੀਸੀ ਵੱਲੋਂ ਘੱਗਰ ਦਰਿਆ ਦਾ ਦੌਰਾ, ਸਥਿਤੀ ਦਾ ਲਿਆ ਜਾਇਜ਼ਾ
ਘੱਗਰ ‘ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ, ਲੋਕਾਂ ਨੂੰ ਡਰਨ ਦੀ ਲੋੜ ਨਹੀਂ: ਕੁਮਾਰ ਅਮਿਤ
ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਨੁਕਸਾਨੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਸ਼ੁਰੂ
ਪਟਿਆਲਾ,  ਸੱਚ ਕਹੂੰ ਨਿਊਜ
ਘੱਗਰ ਦਰਿਆ ‘ਚ ਪਾਣੀ ਹੁਣ ਲਗਾਤਾਰ ਘੱਟ ਰਿਹਾ ਅਤੇ ਇਹ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਵਹਿ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਕੀਤਾ। ਉਨ੍ਹਾਂ ਨੇ ਅੱਜ ਫਿਰ ਜਲ ਨਿਕਾਸ ਮਹਿਕਮੇ ਦੇ ਅਧਿਕਾਰੀਆਂ ਨੂੰ ਨਾਲ ਲੈਕੇ ਘੱਗਰ ਦਰਿਆ ਦਾ ਬਾਦਸ਼ਾਹਪੁਰ ਅਤੇ ਖਨੌਰੀ ਵਾਲੇ ਪਾਸੇ ਖ਼ੁਦ ਜਾ ਕੇ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰਕੇ ਗੱਲਬਾਤ ਵੀ ਕੀਤੀ ਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤੋਂ ਜਾਣੂੰ ਕਰਵਾਇਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਨੌਰੀ ਵਾਲੇ ਪਾਸੇ ਪਾਣੀ ਦਾ ਚੜ੍ਹਾਉ ਟਾਂਗਰੀ ਤੇ ਮਾਰਕੰਡਾ ਦਰਿਆਵਾਂ ਦਾ ਪਿਛੋਂ ਆਉਣ ਕਰਕੇ ਹੈ ਪਰ ਸਥਿਤੀ ‘ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਿਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਖ਼ਤਰੇ ਵਾਲੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਨੁਕਸਾਨੀਆਂ ਗਈਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਵੀ ਸ਼ੁਰੂ ਕਰਵਾਈ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਟਾਂਗਰੀ ਨਦੀ ‘ਤੇ ਪਿੰਡ ਖਤੌਲੀ ਨੇੜੇ ਪਏ ਪਾੜ ਸਮੇਤ ਘੱਗਰ ਦਰਿਆ ਦੇ ਰਸੌਲੀ ਅਤੇ ਬਾਦਸ਼ਾਹਪੁਰ ਨੇੜੇ ਪਏ ਪਾੜ ਨੂੰ ਸਥਾਨਕ ਵਸਨੀਕਾਂ, ਪਿੰਡ ਪੰਚਾਇਤਾਂ, ਕਿਸਾਨਾਂ, ਬੇਲਦਾਰਾਂ ਅਤੇ ਮਗਨਰੇਗਾ ਮਜ਼ਦੂਰਾਂ ਦੀ ਮਦਦ ਨਾਲ ਜਲ ਨਿਕਾਸ ਵਿਭਾਗ ਵੱਲੋਂ ਸਮੇਂ ਸਿਰ ਕਾਰਵਾਈ ਕਰਦਿਆਂ ਪੂਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਂ ਰਹਿੰਦੇ ਕੀਤੀ ਕਾਰਵਾਈ ਕਰਕੇ ਨੇੜਲੇ ਪਿੰਡ ਅਤੇ ਫ਼ਸਲਾਂ ਨੂੰ ਕੋਈ ਖ਼ਤਰਾ ਨਹੀਂ ਹੈ।  ਉਨ੍ਹਾਂ ਦੱਸਿਆ ਕਿ ਸਥਿਤੀ ਕਾਬੂ ਹੇਠ ਹੈ, ਇਸ ਲਈ ਲੋਕਾਂ ਨੂੰ ਹੜ੍ਹਾਂ ਵਰਗੀ ਸਥਿਤੀ ਤੋਂ ਡਰਨ ਦੀ ਲੋੜ ਨਹੀਂ ਪਰੰਤੂ ਫਿਰ ਵੀ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸੰਭਾਵਤ ਖ਼ਤਰੇ ਨਾਲ ਨਜਿੱਠਣ ਦੇ ਸਮਰੱਥ ਹੈ।
ਇਸੇ ਦੌਰਾਨ ਕੁਮਾਰ ਅਮਿਤ ਨੇ ਦੱਸਿਆ ਕਿ ਘੱਗਰ ਦਰਿਆ ‘ਚ ਭਾਂਖਰਪੁਰ ਵਿਖੇ ਪਾਣੀ ਅੱਜ ਘੱਟਕੇ ਡੇਢ ਫੁੱਟ ‘ਤੇ ਵਗ ਰਿਹਾ ਹੈ, ਸਰਾਲਾ ਹੈਡ ‘ਤੇ ਪਾਣੀ ਵੀ ਪਾਣੀ ਦਾ ਪੱਧਰ ਬੀਤੇ ਦਿਨ ਨਾਲੋਂ ਘਟਿਆ ਹੈ। ਜਦੋਂਕਿ ਖਨੌਰੀ ਵਿਖੇ ਘੱਗਰ 747.6 ਫੁਟ ਗੇਜ਼ ‘ਤੇ ਖ਼ਤਰੇ ਦੇ ਨਿਸ਼ਾਨ ਤੋਂ 5.4 ਫੁੱਟ ਹੇਠਾਂ ਵੱਗ ਰਿਹਾ ਹੈ। ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਦਵਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਬਰਸਾਤੀ ਨਦੀਆਂ ਤੇ ਨਾਲਿਆਂ ਸਮੇਤ ਦਰਿਆਵਾਂ ‘ਚ ਪਾਣੀ ਦੇ ਵਹਾਅ ‘ਤੇ ਉਨ੍ਹਾਂ ਦੇ ਵਿਭਾਗ ਵੱਲੋਂ ਪੂਰੀ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਲਈ ਕੋਈ ਢਿੱਲ ਨਹੀਂ ਵਰਤੀ ਜਾ ਰਹੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।