Maharaja Ranjit Singh award - Sach Kahoon Punjabi
87 ਖਿਡਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ, ਵੱਖ-ਵੱਖ ਖੇਡਾਂ ਵਿੱਚ ਮੈਡਲ ਜੇਤੂ 1070 ਖਿਡਾਰੀਆਂ ਦਾ ਸਨਮਾਨ : ਭਗਵੰਤ ਸਿੰਘ ਮਾਨ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਇਤਿਹਾਸ ਵਿੱਚ ਵੱਡੇ ਖੇਡ ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ 87 ਖਿਡਾਰੀਆਂ ਅਤੇ 1,070 ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡਾਂ ਤੋਂ ਲੈ ਕੇ ਅੰਤਰਰਾਸ਼ਟਰੀ ਖੇਡ ਮੈਦਾਨਾਂ ਤੱਕ ਸੂਬੇ ਵਿੱਚ ਖੇਡਾਂ ਲਈ ਵਿਆਪਕ ਐਲਾਨ ਕੀਤਾ। ਪੰਜਾਬ ਨੂੰ ਉੱਭਰਦੀ ਖੇਡ ਸ਼ਕਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ ਓਲੰਪਿਕ ਅਤੇ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਸਗੋਂ 9 ਖਿਡਾਰੀਆਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਪਹਿਲੀ ਵਾਰ ਟੂਰਨਾਮੈਂਟ ਦੀ ਤਿਆਰੀ ਲਈ 220 ਖਿਡਾਰੀਆਂ ਨੂੰ 8.61 ਕਰੋੜ ਰੁਪਏ ਦੀ ਸਿੱਧੇ ਬੈਂਕ ਖਾਤਿਆਂ ਰਾਹੀਂ ਵਿੱਤੀ ਸਹਾਇਤਾ ਦਿੱਤੀ ਗਈ।
ਅੱਜ ਇੱਥੇ ਸੈਕਟਰ-35 ਵਿੱਚ ਮਿਊਂਸਪਲ ਭਵਨ ਵਿਖੇ ਸਮਾਗਮ ਦੌਰਾਨ ਖੇਡਾਂ ਦੇ ਖੇਤਰ ਵਿੱਚ ਨਿਰਣਾਇਕ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2026-27 ਲਈ 1,763 ਕਰੋੜ ਰੁਪਏ ਦੇ ਇਤਿਹਾਸਕ ਖੇਡ ਬਜਟ ਅਤੇ ਜ਼ਮੀਨੀ ਪੱਧਰ 'ਤੇ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ 1,300 ਕਰੋੜ ਰੁਪਏ ਦੀ ਲਾਗਤ ਨਾਲ 3,148 ਪੇਂਡੂ ਖੇਡ ਮੈਦਾਨ ਵਿਕਸਤ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ ਅਤੇ ਇਕ ਨਵੰਬਰ ਨੂੰ ਪੰਜਾਬ ਦਿਵਸ ’ਤੇ ਭਾਰਤ-ਪਾਕਿਸਤਾਨ ਦਰਮਿਆਨ ਗਹਿਗੱਚ ਮੁਕਾਬਲਾ ਹੋਵੇਗਾ। ਪਿਛਲੀਆਂ ਸਰਕਾਰਾਂ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਦੇਸ਼ ਲਈ ਅਣਗਿਣਤ ਚੈਂਪੀਅਨ ਪੈਦਾ ਕਰਨ ਦੇ ਬਾਵਜੂਦ ਪਹਿਲਾਂ ਕਦੇ ਵੀ ਸੂਬੇ ਨੂੰ ਕਿਸੇ ਵੱਡੇ ਖੇਡ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਖੇਡ ਐਸੋਸੀਏਸ਼ਨਾਂ 'ਤੇ ਅਸਲ ਖਿਡਾਰੀਆਂ ਦੀ ਬਜਾਏ ਸਿਆਸੀ ਤੌਰ 'ਤੇ ਜੁੜੇ ਵਿਅਕਤੀਆਂ ਦਾ ਦਬਦਬਾ ਰਿਹਾ।
ਸ਼ਾਨਦਾਰ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਪੰਜਾਬ ਲਈ ਇਤਿਹਾਸਕ ਪਲ ਹੈ ਕਿਉਂਕਿ 87 ਖਿਡਾਰੀਆਂ ਨੂੰ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਦੋਂ ਕਿ ਵੱਖ-ਵੱਖ ਖੇਡਾਂ ਦੇ 1,070 ਮੈਡਲ ਜੇਤੂ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਖਿਡਾਰੀਆਂ ਵਿੱਚ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਹੈ। ਪੰਜਾਬ ਸਰਕਾਰ ਨੇ ਨਾ ਸਿਰਫ਼ ਓਲੰਪਿਕ ਅਤੇ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਹੈ, ਸਗੋਂ 9 ਮੈਡਲ ਜੇਤੂ ਖਿਡਾਰੀਆਂ ਨੂੰ ਨੌਕਰੀਆਂ ਵੀ ਪ੍ਰਦਾਨ ਕੀਤੀਆਂ ਹਨ।” ਮੁੱਖ ਮੰਤਰੀ ਨੇ ਕਿਹਾ, "ਪੰਜਾਬ ਦੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀਆਂ ਪ੍ਰਾਪਤੀਆਂ ਰਾਹੀਂ ਦੇਸ਼ ਅਤੇ ਸੂਬੇ ਦਾ ਬਹੁਤ ਮਾਣ ਵਧਾਇਆ ਹੈ।
ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਈਏ ਅਤੇ ਇਹ ਯਕੀਨੀ ਬਣਾਈਏ ਕਿ ਉਨ੍ਹਾਂ ਨੂੰ ਉਹ ਸਤਿਕਾਰ, ਮਾਨਤਾ ਅਤੇ ਸਹਿਯੋਗ ਮਿਲੇ ਜਿਸ ਦੇ ਉਹ ਹੱਕਦਾਰ ਹਨ।" ਪੰਜਾਬ ਸਰਕਾਰ ਦੇ ਖੇਡਾਂ ਪ੍ਰਤੀ ਦ੍ਰਿਸ਼ਟੀਕੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਰੁਪਏ ਦਿੱਤੇ ਗਏ। ਉਨ੍ਹਾਂ ਅੱਗੇ ਕਿਹਾ,"ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਅਥਲੀਟਾਂ ਦੇ ਵਿਕਾਸ ਲਈ ਵਿੱਤੀ ਸਾਲ 2026-27 ਲਈ 1,763 ਕਰੋੜ ਰੁਪਏ ਦਾ ਰਿਕਾਰਡ ਖੇਡ ਬਜਟ ਅਲਾਟ ਕੀਤਾ ਹੈ। ਪਿੰਡਾਂ ਵਿੱਚ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਨਿਖਾਰਨ ਲਈ 1,300 ਕਰੋੜ ਰੁਪਏ ਦੀ ਲਾਗਤ ਨਾਲ 3,148 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਇਹ ਮੈਦਾਨ ਪਿੰਡਾਂ ਦੇ ਉੱਭਰਦੇ ਖਿਡਾਰੀਆਂ ਲਈ ਚਾਨਣਮੁਨਾਰਾ ਬਣਨਗੇ।"
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ ਜਿਸ ਨੂੰ ਸੂਬੇ ਦੀ ਖੇਡ ਵਿਰਾਸਤ ਲਈ ਮਾਣ ਵਾਲਾ ਪਲ ਦੱਸਿਆ। ਉਨ੍ਹਾਂ ਨੇ ਅੱਗੇ ਐਲਾਨ ਕੀਤਾ ਕਿ ਇਸ ਟੂਰਨਾਮੈਂਟ ਦੌਰਾਨ ਬਹੁਤ ਉਡੀਕਿਆ ਜਾਣ ਵਾਲਾ ਭਾਰਤ-ਪਾਕਿਸਤਾਨ ਮੈਚ ਪੰਜਾਬ ਦਿਵਸ 'ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ,“ਪੰਜਾਬ ਨੇ ਦੇਸ਼ ਨੂੰ ਅਣਗਿਣਤ ਮੈਡਲ ਅਤੇ ਚੈਂਪੀਅਨ ਦਿੱਤੇ ਹਨ, ਫਿਰ ਵੀ ਪਿਛਲੀਆਂ ਸਰਕਾਰਾਂ ਨੇ ਕਦੇ ਇਹ ਯਕੀਨੀ ਨਹੀਂ ਬਣਾਇਆ ਕਿ ਸੂਬੇ ਨੂੰ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲੇ। ਅਸੀਂ ਉਸ ਮਾਨਸਿਕਤਾ ਨੂੰ ਬਦਲ ਦਿੱਤਾ ਹੈ ਅਤੇ ਪੰਜਾਬ ਨੂੰ ਭਾਰਤ ਦੇ ਖੇਡ ਨਕਸ਼ੇ ਦੇ ਕੇਂਦਰ ਵਿੱਚ ਲਿਆਂਦਾ ਹੈ।” ਪੁਰਾਣੀ ਵਿਵਸਥਾ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਐਸੋਸੀਏਸ਼ਨਾਂ 'ਤੇ ਪਹਿਲਾਂ ਸਿਆਸੀ ਤੌਰ 'ਤੇ ਜੁੜੇ ਵਿਅਕਤੀਆਂ ਦਾ ਦਬਦਬਾ ਸੀ।
ਪਰ ਪੰਜਾਬ ਸਰਕਾਰ ਨੇ ਉਸ ਰੁਝਾਨ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਮੈਰਿਟ ਦੇ ਅਧਾਰ 'ਤੇ ਆਮ ਖਿਡਾਰੀਆਂ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪੰਜਾਬ ਨੂੰ ਖੇਡਾਂ ਦੀ ਮਹਾਂਸ਼ਕਤੀ ਵਿੱਚ ਬਦਲਣ ਲਈ ਵੱਡੀ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਟੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਦਾਨ ਕਰਕੇ ਅਤੇ ਵੱਡੇ ਪੱਧਰ 'ਤੇ ਨਕਦ ਇਨਾਮ ਵੰਡ ਕੇ ਸਾਲ 2019 ਤੋਂ 2023 ਤੱਕ ਦੇ ਬਕਾਇਆ ਸਨਮਾਨਾਂ ਦੇ ਦਹਾਕੇ ਲੰਮੇ ਬੈਕਲਾਗ ਨੂੰ ਸਫ਼ਲਤਾਪੂਰਵਕ ਖ਼ਤਮ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਜਿੱਤਾਂ ਤੋਂ ਬਾਅਦ ਹੀ ਇਨਾਮ ਦੇਣ ਦੀ ਪੁਰਾਣੀ ਪ੍ਰਥਾ ਨੂੰ ਵੀ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਅਥਲੀਟਾਂ ਨੂੰ ਟੂਰਨਾਮੈਂਟਾਂ ਤੋਂ ਪਹਿਲਾਂ ਵਿੱਤੀ ਤੌਰ 'ਤੇ ਸਹਾਇਤਾ ਦਿੱਤੀ ਜਾ ਰਹੀ ਹੈ।
ਤਾਂ ਜੋ ਉਨ੍ਹਾਂ ਨੂੰ ਉੱਚ ਪੱਧਰ 'ਤੇ ਤਿਆਰੀ ਕਰਨ ਅਤੇ ਮੁਕਾਬਲਾ ਕਰਨ ਵਿੱਚ ਮਦਦ ਮਿਲ ਸਕੇ। ਉਨ੍ਹਾਂ ਕਿਹਾ, “ਸਾਡੇ ਖਿਡਾਰੀਆਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਨੇ ਸਿਖਲਾਈ ਅਤੇ ਉੱਚ ਪੱਧਰੀ ਖੇਡ ਉਪਕਰਨਾਂ ਦੀ ਖਰੀਦ ਲਈ ਨਵੇਂ ਲਾਂਚ ਕੀਤੇ ਗਏ ਖੇਡ ਪੋਰਟਲ ਰਾਹੀਂ 15 ਕਰੋੜ ਰੁਪਏ ਤੋਂ ਵੱਧ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਹੈ। ਇਸ ਪੋਰਟਲ ਵਿੱਚ ਫੈਂਸਿੰਗ (ਤਲਵਾਰਬਾਜ਼ੀ), ਕਾਏਕਿੰਗ, ਸ਼ੂਟਿੰਗ (ਨਿਸ਼ਾਨੇਬਾਜ਼ੀ) ਅਤੇ ਆਰਚਰੀ (ਤੀਰਅੰਦਾਜ਼ੀ) ਵਰਗੀਆਂ ਖੇਡਾਂ ਲਈ ਵਿਸ਼ੇਸ਼ ਗ੍ਰਾਂਟਾਂ ਵੀ ਸ਼ਾਮਲ ਹਨ ਅਤੇ ਇਹ ਖਿਡਾਰੀਆਂ ਨੂੰ ਕਾਰਪੋਰੇਟ ਸਪਾਂਸਰਾਂ ਨਾਲ ਜੋੜਨ ਵਿੱਚ ਮਦਦ ਕਰੇਗਾ।” ਚੋਟੀ ਦੇ ਸਨਮਾਨਿਤ ਖਿਡਾਰੀਆਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨੂੰ ਵਿਸ਼ਵ ਕੱਪ ਜਿੱਤ ਲਈ ਡੇਢ-ਡੇਢ ਕਰੋੜ ਰੁਪਏ ਨਾਲ ਸਨਮਾਨਿਤ ਕੀਤਾ।
ਨਿਸ਼ਾਨੇਬਾਜ਼ੀ ਵਿੱਚ ਵਿਸ਼ਵ ਚੈਂਪੀਅਨਸ਼ਿਪ ਦੇ ਮੈਡਲ ਜੇਤੂ ਅਮਨਪ੍ਰੀਤ ਸਿੰਘ ਨੂੰ 1.54 ਕਰੋੜ ਰੁਪਏ ਅਤੇ ਨੀਰਜ ਕੁਮਾਰ ਨੂੰ 1.52 ਕਰੋੜ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਜਦੋਂ ਕਿ ਕਿਰਨਦੀਪ ਕੌਰ ਅਤੇ ਕ੍ਰਿਤਿਕਾ ਸ਼ਰਮਾ ਨੇ 50-50 ਲੱਖ ਰੁਪਏ ਪ੍ਰਾਪਤ ਕੀਤੇ। ਉੱਭਰਦੇ ਨਿਸ਼ਾਨੇਬਾਜ਼ ਵਿਜੇਵੀਰ ਸਿੱਧੂ ਨੂੰ 28.50 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ, ਵੁਸ਼ੂ ਖਿਡਾਰੀ ਕੁਸ਼ਲ ਕੁਮਾਰ ਨੇ 25 ਲੱਖ ਰੁਪਏ ਪ੍ਰਾਪਤ ਕੀਤੇ, ਜਦੋਂ ਕਿ ਪੈਰਾ-ਪਾਵਰਲਿਫਟਿੰਗ ਵਿਸ਼ਵ ਚੈਂਪੀਅਨ ਪਰਮਜੀਤ ਕੁਮਾਰ ਨੂੰ ਉਸ ਦੀਆਂ ਸ਼ਾਨਦਾਰ ਅੰਤਰਰਾਸ਼ਟਰੀ ਪ੍ਰਾਪਤੀਆਂ ਲਈ 55 ਲੱਖ ਰੁਪਏ ਦਿੱਤੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਵਿੱਚ ਲਗਾਤਾਰ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਵਾਲੇ ਖਿਡਾਰੀਆਂ ਦੇ ਸਤਿਕਾਰ ਵਿੱਚ ਕਈ ਸਾਲਾਂ ਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਵੰਡੇ ਗਏ।
Read Also : June Bank Holiday 2026: ਜੂਨ ’ਚ ਤੁਹਾਡੇ ਸ਼ਹਿਰ ’ਚ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਇੱਥੇ ਵੇਖੋ ਬੈਂਕਾਂ ਦੀਆਂ ਛੁੱਟੀਆਂ ਦੀ ਸੂਚੀ
ਉਨ੍ਹਾਂ ਕਿਹਾ ਕਿ ਸਾਲ 2018-19 ਦੇ ਐਵਾਰਡ ਜੇਤੂਆਂ ਵਿੱਚ ਹਾਕੀ ਖਿਡਾਰੀ ਰਮਨਦੀਪ ਸਿੰਘ, ਜੂਡੋ ਖਿਡਾਰੀ ਕਿਰਨਜੀਤ ਸਿੰਘ, ਕਬੱਡੀ ਖਿਡਾਰੀ ਹਰਵਿੰਦਰ ਕੌਰ, ਰੋਇੰਗ ਖਿਡਾਰੀ ਜਸਪ੍ਰੀਤ ਸਿੰਘ, ਨਿਸ਼ਾਨੇਬਾਜ਼ ਅੰਗਦ ਵੀਰ ਸਿੰਘ ਬਾਜਵਾ, ਵੇਟਲਿਫਟਰ ਪ੍ਰਦੀਪ ਸਿੰਘ, ਪਹਿਲਵਾਨ ਹਰਪ੍ਰੀਤ ਸਿੰਘ ਅਤੇ ਤੈਰਾਕ ਚਾਹਤ ਅਰੋੜਾ ਸ਼ਾਮਲ ਸਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਲ 2020 ਵਿੱਚ ਤੀਰਅੰਦਾਜ਼ੀ ਵਿੱਚ ਸੰਗਮਪ੍ਰੀਤ ਸਿੰਘ ਬਿਸਲਾ, ਅਥਲੈਟਿਕਸ ਵਿੱਚ ਟਵਿੰਕਲ ਚੌਧਰੀ, ਬੇਸਬਾਲ ਵਿੱਚ ਵੀਰਪਾਲ, ਬਾਸਕਟਬਾਲ ਵਿੱਚ ਅੰਮ੍ਰਿਤਪਾਲ ਸਿੰਘ, ਕਾਏਕਿੰਗ ਤੇ ਕੈਨੋਇੰਗ ਵਿੱਚ ਅਵਤਾਰ ਸਿੰਘ, ਸਾਈਕਲਿੰਗ ਵਿੱਚ ਅਮਰਜੀਤ ਸਿੰਘ, ਫੈਂਸਿੰਗ ਵਿੱਚ ਇਨਾ ਅਰੋੜਾ ਅਤੇ ਹੈਂਡਬਾਲ ਵਿੱਚ ਹਰਜਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ 2021 ਦੇ ਤੀਰਅੰਦਾਜ਼ੀ ਚੈਂਪੀਅਨ ਸੁਖਬੀਰ ਸਿੰਘ, ਐਥਲੀਟ ਕਿਰਪਾਲ ਸਿੰਘ, ਬੇਸਬਾਲ ਖਿਡਾਰੀ ਅਮਨਜੀਤ ਕੌਰ ਬੈਂਸ, ਕਾਏਕਿੰਗ ਖਿਡਾਰੀ ਪ੍ਰਿਅੰਕਾ ਦੇਵੀ, ਸਾਈਕਲ ਸਵਾਰ ਨਮਨ ਕਪਿਲ, ਫੈਂਸਰ ਉਦੈਵੀਰ ਸਿੰਘ, ਅਤੇ ਹੈਂਡਬਾਲ ਖਿਡਾਰੀ ਮਨਦੀਪ ਕੌਰ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਅਰਜੁਨ ਐਵਾਰਡੀਆਂ ਅਤੇ ਓਲੰਪਿਕ ਹਾਕੀ ਸਿਤਾਰਿਆਂ ਨੂੰ ਵਿਸ਼ੇਸ਼ ਸ਼੍ਰੇਣੀ ਸਮਰਪਿਤ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਬਹੁਤੇ ਪੰਜਾਬ ਵਿੱਚ ਉੱਚ ਸਰਕਾਰੀ ਅਹੁਦਿਆਂ 'ਤੇ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਨਮਾਨਿਤ ਗਰੁੱਪ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਦੇ ਨਾਲ ਓਲੰਪਿਕ ਤਗਮਾ ਜੇਤੂ ਗੁਰਜੰਟ ਸਿੰਘ ਅਤੇ ਰੁਪਿੰਦਰ ਪਾਲ ਸਿੰਘ ਸ਼ਾਮਲ ਹਨ, ਜੋ ਦੋਵੇਂ ਪੀ.ਸੀ.ਐਸ. ਅਧਿਕਾਰੀ ਵਜੋਂ ਸੇਵਾ ਨਿਭਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਓਲੰਪਿਕ ਹਾਕੀ ਸਿਤਾਰਿਆਂ ਮਨਦੀਪ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਗੋਲਕੀਪਰ ਕ੍ਰਿਸ਼ਨ ਬਹਾਦਰ ਪਾਠਕ ਅਤੇ ਦਿਲਪ੍ਰੀਤ ਸਿੰਘ, ਨੂੰ ਵੀ ਸਨਮਾਨਿਤ ਕੀਤਾ, ਜੋ ਪੰਜਾਬ ਪੁਲਿਸ ਵਿੱਚ ਡੀਐਸਪੀ ਵਜੋਂ ਸੇਵਾ ਨਿਭਾ ਰਹੇ ਹਨ। ਇਸ ਸਮਾਗਮ ਵਿੱਚ ਓਲੰਪਿਕ 'ਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੀ ਪੰਜਾਬ ਦੀ ਪਹਿਲੀ ਮਹਿਲਾ ਮੁੱਕੇਬਾਜ਼ ਸਿਮਰਨਜੀਤ ਕੌਰ ਬਾਠ ਨੂੰ ਵੀ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਆਪਣੀਆਂ ਸਰੀਰਕ ਚੁਣੌਤੀਆਂ ਦੇ ਬਾਵਜੂਦ ਦੇਸ਼ ਨੂੰ ਵਿਸ਼ਵ ਪੱਧਰ 'ਤੇ ਮਾਨਤਾ ਦਿਵਾਉਣ ਲਈ ਪੰਜਾਬ ਦੇ ਪੈਰਾ-ਐਥਲੀਟਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਸਨਮਾਨਿਤ ਕੀਤੇ ਗਏ ਪ੍ਰਮੁੱਖ ਪੈਰਾ-ਐਥਲੀਟਾਂ ਵਿੱਚ ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂ ਮੁਹੰਮਦ ਯਾਸਰ, ਤੈਰਾਕ ਵੈਭਵ ਰਾਜੋਰੀਆ, ਪਹਿਲਵਾਨ ਸੁਰੇਂਦਰ ਕੰਬੋਜ, ਪੈਰਾ-ਬੈਡਮਿੰਟਨ ਖਿਡਾਰੀ ਪਲਕ ਕੋਹਲੀ ਅਤੇ ਪੈਰਾ-ਪਾਵਰਲਿਫਟਰ ਪਰਮਜੀਤ ਕੁਮਾਰ ਸ਼ਾਮਲ ਸਨ।
ਸਮਾਰੋਹ ਦੌਰਾਨ ਉਨ੍ਹਾਂ ਖਿਡਾਰੀਆਂ ਦੀਆਂ ਮਾਤਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨ ਲੈਣ ਲਈ ਲਈ ਸਟੇਜ 'ਤੇ ਬੁਲਾਇਆ ਗਿਆ, ਜੋ ਆਪਣੀ ਟ੍ਰੇਨਿੰਗ ਆਦਿ ਕਰਕੇ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ। ਇਨ੍ਹਾਂ ਵਿੱਚ ਏਸ਼ੀਆਈ ਖੇਡਾਂ ਦੇ ਤਗਮਾ ਜੇਤੂ ਹਰਮਿਲਨ ਬੈਂਸ ਦੇ ਮਾਤਾ ਅਤੇ ਅਰਜੁਨ ਐਵਾਰਡੀ ਮਾਧੁਰੀ ਸਕਸੈਨਾ ਵੀ ਸ਼ਾਮਲ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਿਡਾਰੀਆਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ "ਮਾਪਿਆਂ ਵੱਲੋਂ ਕੀਤੀਆਂ ਕੁਰਬਾਨੀਆਂ ਖੇਡਾਂ 'ਚ ਹਰ ਸਫ਼ਲਤਾ ਵਿੱਚ ਕਾਰਗਰ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਦਾ ਸਮਰਪਣ, ਅਨੁਸ਼ਾਸਨ ਅਤੇ ਅਟੁੱਟ ਸਮਰਥਨ ਚੈਂਪੀਅਨ ਪੈਦਾ ਕਰਦਾ ਹੈ।'' ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡ ਬਜਟ ਨੂੰ 17 ਗੁਣਾ ਵਧਾ ਦਿੱਤਾ ਹੈ ਅਤੇ ਸਾਲ 2019 ਤੋਂ 2023 ਤੱਕ 87 ਨਾਮਵਰ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਪ੍ਰਦਾਨ ਕੀਤੇ ਗਏ ਹਨ।
ਮਹਾਰਾਜਾ ਰਣਜੀਤ ਸਿੰਘ ਐਵਾਰਡ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਅੱਜ ਪੰਜਾਬ ਅਤੇ ਖੇਡ ਜਗਤ ਲਈ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਉਨ੍ਹਾਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੇ ਆਪਣੇ ਮਾਪਿਆਂ, ਪੰਜਾਬ ਅਤੇ ਦੇਸ਼ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ। ਹਰੇਕ ਪੁਰਸਕਾਰ ਜੇਤੂ ਨੂੰ ਬਲੇਜ਼ਰ, ਸਕ੍ਰੌਲ (ਮਾਣ-ਪੱਤਰ) ਅਤੇ ਘੋੜੇ 'ਤੇ ਸਵਾਰ ਮਹਾਰਾਜਾ ਰਣਜੀਤ ਸਿੰਘ ਦੇ ਯਾਦਗਾਰੀ ਚਿੰਨ੍ਹ ਅਤੇ 5 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।''
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵੱਕਾਰੀ ਐਵਾਰਡ ਲਈ 87 ਪੁਰਸਕਾਰ ਜੇਤੂਆਂ ਨੂੰ 4.35 ਕਰੋੜ ਰੁਪਏ ਵੰਡੇ ਗਏ ਹਨ। ਭਾਰਤੀ ਖੇਡਾਂ ਵਿੱਚ ਪੰਜਾਬ ਵਡਮੁੱਲੇ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਕਪਤਾਨ ਹਰਮਨਪ੍ਰੀਤ ਕੌਰ ਅਤੇ ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਪਲਪ੍ਰੀਤ ਸਿੰਘ ਬਰਾੜ ਸਮੇਤ ਦੇਸ਼ ਨੂੰ ਕਈ ਕਪਤਾਨ ਦਿੱਤੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਗੁਰਪ੍ਰੀਤ ਸਿੰਘ ਸੰਧੂ ਨੇ ਪਿਛਲੇ ਸਾਲ ਭਾਰਤੀ ਫੁੱਟਬਾਲ ਟੀਮ ਦੀ ਕਪਤਾਨੀ ਕੀਤੀ ਸੀ ਅਤੇ ਪੰਜਾਬੀ ਕ੍ਰਿਕਟਰ ਗੁਰਨੂਰ ਬਰਾੜ ਨੂੰ ਹਾਲ ਹੀ ਵਿੱਚ ਭਾਰਤੀ ਕ੍ਰਿਕਟ ਟੀਮ ਲਈ ਚੁਣਿਆ ਗਿਆ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੈਰਿਸ ਓਲੰਪਿਕ ਦੇ ਕਾਂਸੀ ਤਗਮਾ ਜੇਤੂ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਹੈ, ਜਦੋਂ ਕਿ ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ ਵੀ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 9 ਓਲੰਪਿਕ ਤਗਮਾ ਜੇਤੂ ਖਿਡਾਰੀਆਂ ਨੂੰ ਪੀਸੀਐਸ ਅਤੇ ਡੀਐਸਪੀ ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ 2022 ਤੋਂ ਪੰਜਾਬ ਸਰਕਾਰ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਅਤੇ ਪੈਰਾ-ਐਥਲੀਟਾਂ ਵਿੱਚ 106.20 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2023 ਤੋਂ ਖੇਡ ਤਿਆਰੀ ਦੇ ਉਦੇਸ਼ਾਂ ਲਈ 220 ਅੰਤਰਰਾਸ਼ਟਰੀ ਖਿਡਾਰੀਆਂ ਨੂੰ 8.61 ਕਰੋੜ ਰੁਪਏ ਪ੍ਰਦਾਨ ਕੀਤੇ ਗਏ ਹਨ, ਜਦੋਂ ਕਿ ਖੇਡ ਸੰਸਥਾਵਾਂ ਨੂੰ ਖੇਡ ਉਪਕਰਨਾਂ ਦੀ ਖਰੀਦ ਲਈ ਡੀ.ਬੀ.ਟੀ. ਰਾਹੀਂ 15 ਕਰੋੜ ਰੁਪਏ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਦੇ 6,000 ਪਿੰਡਾਂ ਵਿੱਚ 17,000 ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਅਤੇ ਜਿੰਮ ਸਥਾਪਤ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ ਵਿਖੇ ਖਿਡਾਰੀਆਂ ਲਈ ਖੁਰਾਕ ਭੱਤਾ 248 ਰੁਪਏ ਤੋਂ ਵਧਾ ਕੇ 480 ਰੁਪਏ ਪ੍ਰਤੀ ਦਿਨ ਕਰ ਦਿੱਤਾ ਗਿਆ ਹੈ, ਜਦੋਂ ਕਿ ਜ਼ਿਲ੍ਹਾ ਸੈਂਟਰ ਆਫ਼ ਐਕਸੀਲੈਂਸ ਵਿਖੇ ਭੱਤਾ 225 ਰੁਪਏ ਤੋਂ ਵਧਾ ਕੇ 350 ਰੁਪਏ ਪ੍ਰਤੀ ਦਿਨ ਕਰ ਦਿੱਤਾ ਗਿਆ ਹੈ।
ਪੰਜਾਬ ਦੀ ਬੇਮਿਸਾਲ ਹਾਕੀ ਵਿਰਾਸਤ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 50 ਤੋਂ ਵੱਧ ਪੰਜਾਬੀ ਹਾਕੀ ਖਿਡਾਰੀਆਂ ਨੇ ਓਲੰਪਿਕ ਤਗਮੇ ਜਿੱਤੇ ਹਨ, ਜਦੋਂ ਕਿ 10 ਪੰਜਾਬੀ ਖਿਡਾਰੀਆਂ ਨੇ ਵੱਖ-ਵੱਖ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਦੀ ਕਪਤਾਨੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਵਰਗੇ ਪਿੰਡਾਂ ਨੇ 20 ਤੋਂ ਵੱਧ ਓਲੰਪੀਅਨ ਪੈਦਾ ਕਰਕੇ ਵਿਸ਼ਵ ਹਾਕੀ ਵਿੱਚ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ।” ਮੁੱਖ ਮੰਤਰੀ ਨੇ ਚੇਤੇ ਕੀਤਾ ਕਿ ਭਾਰਤ ਨੇ 41 ਸਾਲਾਂ ਦੇ ਅੰਤਰਾਲ ਤੋਂ ਬਾਅਦ ਟੋਕੀਓ ਓਲੰਪਿਕ 2021 ਵਿੱਚ ਹਾਕੀ 'ਚ ਕਾਂਸੀ ਦਾ ਤਗਮਾ ਜਿੱਤਿਆ ਸੀ, ਜਿਸ ਵਿੱਚ ਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਵਿੱਚ 9 ਪੰਜਾਬੀ ਖਿਡਾਰੀ ਸਨ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੇ ਪੈਰਿਸ ਓਲੰਪਿਕ 2024 ਵਿੱਚ ਫਿਰ ਕਾਂਸੀ ਦਾ ਤਗਮਾ ਜਿੱਤਿਆ, ਜਿਸ ਦੀ ਟੀਮ ਵਿੱਚ 10 ਪੰਜਾਬੀ ਖਿਡਾਰੀ ਸਨ।
ਜਿਸ ਦੀ ਕਪਤਾਨੀ ਹਰਮਨਪ੍ਰੀਤ ਸਿੰਘ ਨੇ ਕੀਤੀ, ਜੋ ਟੂਰਨਾਮੈਂਟ ਦੇ ਸਭ ਤੋਂ ਵੱਧ ਸਕੋਰਰ ਵਜੋਂ ਵੀ ਉੱਭਰ ਕੇ ਸਾਹਮਣੇ ਆਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਨਵਾਂ "ਆਊਟਸਟੈਂਡਿੰਗ ਸਪੋਰਟਸਪਰਸਨ " ਕਾਡਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਡ ਵਿਸ਼ਿਆਂ ਵਿੱਚ 500 ਅਸਾਮੀਆਂ ਸਿਰਜੀਆਂ ਗਈਆਂ ਹਨ, ਜਦੋਂ ਕਿ 45 ਜੂਨੀਅਰ ਕੋਚ ਅਤੇ ਤਿੰਨ ਕੋਚ ਪਹਿਲਾਂ ਹੀ ਨਿਯਮਤ ਤੌਰ 'ਤੇ ਭਰਤੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਖੇਡ ਵਿਗਿਆਨ ਲਈ ਵੱਖਰਾ ਸਪੋਰਟਸ ਮੈਡੀਸਨ ਕਾਡਰ ਸਥਾਪਤ ਕੀਤਾ ਹੈ। ਵੱਖ-ਵੱਖ ਸ਼੍ਰੇਣੀਆਂ ਵਿੱਚ 112 ਅਸਾਮੀਆਂ ਲਈ ਭਰਤੀ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ, ਜਦੋਂ ਕਿ 206 ਫਿਜ਼ੀਕਲ ਟ੍ਰੇਨਰ ਅਸਾਮੀਆਂ ਲਈ ਭਰਤੀ ਜਾਰੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਜ਼ਮੀਨੀ ਪੱਧਰ 'ਤੇ ਹੁਨਰ ਖੋਜ ਪ੍ਰੋਗਰਾਮ ਤਹਿਤ ਪੰਜਾਬ ਭਰ ਵਿੱਚ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਲਈ 253 ਨਰਸਰੀ ਕੋਚਾਂ ਅਤੇ 26 ਖੇਡ ਸੁਪਰਵਾਈਜ਼ਰਾਂ ਦੇ ਨਾਲ 253 ਖੇਡ ਨਰਸਰੀਆਂ ਸਥਾਪਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਸਰਕਾਰ ਜਿੱਤ ਤੋਂ ਬਾਅਦ ਹੀ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੇ ਮਾਡਲ ਤੋਂ ਹਟ ਕੇ ਖਿਡਾਰੀਆਂ ਨੂੰ ਖੇਡਾਂ ਲਈ ਤਿਆਰ ਕਰਨ 'ਤੇ ਧਿਆਨ ਕੇਂਦਰਤ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਤ ਤੋਂ ਬਾਅਦ ਹੀ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੇ ਪੁਰਾਣੇ ਮਾਡਲ ਤੋਂ ਹਟ ਕੇ ਵੱਖਰੀ ਪਹੁੰਚ ਅਪਣਾਈ ਹੈ, ਜਿਸ ਤਹਿਤ ਵੱਡੇ ਟੂਰਨਾਮੈਂਟਾਂ ਤੋਂ ਪਹਿਲਾਂ ਹੀ ਐਥਲੀਟਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਖਿਡਾਰੀਆਂ ਨੂੰ ਮੁਕਾਬਲਿਆਂ ਦੀ ਤਿਆਰੀ ਕਰਨ ਅਤੇ ਉੱਚ ਪੱਧਰੀ ਉਪਕਰਨ ਲੈਣ ਵਿੱਚ ਮਦਦ ਕਰਨ ਲਈ ਨਵੇਂ ਸ਼ੁਰੂ ਕੀਤੇ ਗਏ ਖੇਡ ਪੋਰਟਲ ਰਾਹੀਂ 15 ਕਰੋੜ ਰੁਪਏ ਤੋਂ ਵੱਧ ਰਾਸ਼ੀ ਪਹਿਲਾਂ ਹੀ ਸਿੱਧੇ ਤੌਰ 'ਤੇ ਵੰਡੀ ਜਾ ਚੁੱਕੀ ਹੈ। ਪੋਰਟਲ ਵਿੱਚ ਸ਼ੂਟਿੰਗ, ਤਲਵਾਰਬਾਜ਼ੀ, ਕਾਇਆਕਿੰਗ ਅਤੇ ਤੀਰਅੰਦਾਜ਼ੀ ਵਰਗੀਆਂ ਖੇਡਾਂ ਲਈ ਅਨੁਕੂਲਿਤ ਗ੍ਰਾਂਟਾਂ ਸ਼ਾਮਲ ਹਨ, ਜਦੋਂ ਕਿ ਐਥਲੀਟਾਂ ਨੂੰ ਲੰਬੇ ਸਮੇਂ ਦੀ ਸਹਾਇਤਾ ਲਈ ਕਾਰਪੋਰੇਟ ਸਪਾਂਸਰਾਂ ਨਾਲ ਜੁੜਨ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ। ਭਗਵੰਤ ਮਾਨ ਸਰਕਾਰ ਪਿੰਡਾਂ ਤੋਂ ਅੰਤਰਰਾਸ਼ਟਰੀ ਮੰਚਾਂ ਤੱਕ ਬਣਾ ਰਹੀ ਹੈ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ 2026-27 ਲਈ 1,763 ਕਰੋੜ ਰੁਪਏ ਦਾ ਰਿਕਾਰਡ ਖੇਡ ਬਜਟ ਅਲਾਟ ਕੀਤਾ ਗਿਆ ਹੈ।
ਪਿੰਡਾਂ ਵਿੱਚ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ 1,300 ਕਰੋੜ ਰੁਪਏ ਦੀ ਲਾਗਤ ਨਾਲ 3,148 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ 6,000 ਪਿੰਡਾਂ ਵਿੱਚ ਜਿੰਮ ਸਥਾਪਤ ਕੀਤੇ ਜਾ ਰਹੇ ਹਨ, 17,000 ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਅਤੇ ਪੰਜਾਬ ਭਰ ਦੇ ਖਿਡਾਰੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਨਵਾਂ "ਆਊਟਸਟੈਂਡਿੰਗ ਸਪੋਰਟਸਪਰਸਨ" ਕਾਡਰ ਤਿਆਰ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਸੈਕਟਰ 42 ਵਿਖੇ 43 ਕਰੋੜ 66 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਯੁਵਾ ਭਵਨ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ।
ਯੁਵਕ ਸੇਵਾਵਾਂ ਵਿਭਾਗ ਵੱਲੋਂ ਬਣਾਏ ਜਾ ਰਹੇ ਇਸ ਯੁਵਾ ਭਵਨ ਵਿੱਚ 200 ਨੌਜਵਾਨਾਂ ਲਈ ਹੋਸਟਲ, 400 ਸੀਟਾਂ ਵਾਲਾ ਆਡੀਟੋਰੀਅਮ, ਕਾਨਫਰੰਸ ਹਾਲ, ਸੈਮੀਨਾਰ ਹਾਲ ਅਤੇ ਮੈੱਸ ਆਦਿ ਸਹੂਲਤਾਂ ਹੋਣਗੀਆਂ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਖਿਡਾਰੀਆਂ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ਪੰਜਾਬ ਸਪੋਰਟਸ ਪੋਰਟਲ ਦੀ ਸ਼ੁਰੂਆਤ ਕੀਤੀ। ਖਿਡਾਰੀਆਂ ਵੱਲੋਂ ਲੰਮੇ ਸਮੇਂ ਤੋਂ ਅਜਿਹੇ ਪੋਰਟਲ ਦੀ ਮੰਗ ਕੀਤੀ ਜਾ ਰਹੀ ਸੀ। ਇਸ ਪੋਰਟਲ ਨਾਲ ਦੇਸ਼-ਵਿਦੇਸ਼ ਦੇ ਕਿਸੇ ਵੀ ਕੋਨੇ ਤੋਂ ਖਿਡਾਰੀ ਇਸ ਪੋਰਟਲ ’ਤੇ ਖਿਡਾਰੀਆਂ ਲਈ ਜਾਣਕਾਰੀ ਹਾਸਲ ਕਰਨ ਅਤੇ ਹੋਰ ਸਹੂਲਤਾਂ ਦਾ ਲਾਭ ਉਠਾ ਸਕਦਾ ਹੈ।
ਚੰਡੀਗੜ੍ਹ ਵਿਖੇ ਸਥਿਤ ਫਾਈਵ ਸਟਾਰ ਹੋਟਲ ‘ਚ ‘ਮਹਿਮਾਨ ਨਿਵਾਜੀ’ ‘ਤੇ ਆਉਣ ਵਾਲਾ ਸਾਰਾ ਖ਼ਰਚ ਕਰੇਗਾ ਬੈਂਕ
ਪ੍ਰਾਈਵੇਟ ਬੈਂਕ ਰਾਹੀਂ ਹੋਏਗਾ ਸਾਰੇ ਐਵਾਰਡਾਂ ਦੀ ਨਕਦੀ ਲੈਣ ਦੇਣ, ਬੈਂਕ ਨੂੰ ਦੇਵੇਗੀ ਸਰਕਾਰ ਵੱਡਾ ਫਾਇਦਾ
ਅਸ਼ਵਨੀ ਚਾਵਲਾ, ਚੰਡੀਗੜ੍ਹ
ਪ੍ਰਾਈਵੇਟ ਬੈਂਕ ਆਈ.ਸੀ.ਆਈ.ਸੀ.ਆਈ. ਦੀ ਮਿਹਰਬਾਨੀ ਪੰਜਾਬ ਸਰਕਾਰ ‘ਤੇ ਹੋ ਗਈ ਹੈ, ਜਿਸ ਦੇ ਚਲਦੇ ਹੀ ਪੰਜਾਬ ਸਰਕਾਰ ਵੱਲੋਂ ਇੱਕ ਆਲੀਸ਼ਾਨ ਹੋਟਲ ਹਿਆਤ ਰੈਜ਼ੀਡੈਂਸੀ ਵਿੱਚ 9 ਜੁਲਾਈ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦਾ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਆਲੀਸ਼ਾਨ ਹੋਟਲ ‘ਚ ਇਸ ਸ਼ਾਨਦਾਰ ਪ੍ਰੋਗਰਾਮ ਨੂੰ ਕਰਵਾਉਣ ਲਈ ਆਉਣ ਵਾਲਾ ਸਾਰਾ ਖ਼ਰਚ ਕੋਈ ਹੋਰ ਨਹੀਂ ਸਗੋਂ ਆਈ.ਸੀ.ਆਈ.ਸੀ.ਆਈ. ਬੈਂਕ ਹੀ ਖ਼ੁਦ ਕਰੇਗਾ, ਜਿਸ ਦੇ ਬਦਲੇ ਪੰਜਾਬ ਸਰਕਾਰ ਨਾ ਸਿਰਫ਼ ਇਸ ਪ੍ਰਾਈਵੇਟ ਬੈਂਕ ਦੀ ਪ੍ਰਮੋਸ਼ਨ ਵਿੱਚ ਸਾਥ ਦੇ ਰਹੀ ਹੈ, ਸਗੋਂ ਕਈ ਤਰ੍ਹਾਂ ਦੇ ਹੋਰ ਫਾਇਦੇ ਵੀ ਇਸ ਬੈਂਕ ਨੂੰ ਦਿੱਤੇ ਜਾਣਗੇ, ਜਿਸ ਕਾਰਨ ਲੱਖਾਂ ਰੁਪਏ ਦਾ ਖ਼ਰਚਾ ਇਹ ਪ੍ਰਾਈਵੇਟ ਬੈਂਕ ਪੰਜਾਬ ਸਰਕਾਰ ਲਈ ਕਰਨ ਲਈ ਮਿੰਟਾਂ ਵਿੱਚ ਹੀ ਤਿਆਰ ਹੋ ਗਿਆ ਹੈ। ਚੰਡੀਗੜ੍ਹ ਵਿਖੇ ਹੋਣ ਵਾਲੇ ਇਸ ਮਹਾਰਾਜਾ ਰਣਜੀਤ ਸਿੰਘ ਐਵਾਰਡ ਸਮਾਗਮ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ ਇਕਲੌਤਾ ਹੀ ਸਪਾਂਸਰ ਹੈ, ਜਿਸ ਦੇ ਖਰਚੇ ‘ਤੇ ਸਰਕਾਰ ਇਹ ਸਮਾਗਮ ਕਰਵਾਉਣ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸਾਲ 2011 ਤੋਂ 2018 ਲਈ 81 ਖਿਡਾਰੀਆਂ ਤੇ 12 ਪੁਰਾਣੇ ਖਿਡਾਰੀਆਂ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਸਰਕਾਰ ਤੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਪਿਛਲੇ ਸਾਲ ਵੀ ਇਨ੍ਹਾਂ ਐਵਾਰਡ ਨੂੰ ਦੇਣ ਦੀ ਘੋਸ਼ਣਾ ਤਾਂ ਜਰੂਰ ਹੋਈ ਸੀ ਇਨ੍ਹਾਂ ਐਵਾਰਡਾਂ ਦੀ ਵੰਡ ਲਈ ਸਮਾਹੋਰ ਹੁਣ ਤੱਕ ਨਹੀਂ ਹੋ ਸਕਿਆ ਸੀ। ਪੰਜਾਬ ਸਰਕਾਰ ਵੱਲੋਂ ਐਵਾਰਡ ਵਿੱਚ ਦੋ ਲੱਖ ਰੁਪਏ ਦੀ ਨਗਦ ਰਾਸ਼ੀ, ਮਹਾਰਾਜਾ ਰਣਜੀਤ ਸਿੰਘ ਦੀ ਜੰਗੀ ਪੋਸ਼ਾਕ ਵਿੱਚ ਘੋੜੇ ‘ਤੇ ਸਵਾਰ ਟਰਾਫੀ, ਬਲੇਜ਼ਰ ਸਮੇਤ ਪਾਕਿਟ ਤੇ ਸਕਰੋਲ ਦਿੱਤਾ ਜਾਣਾ ਹੈ।
ਇਸ ਨਾਲ ਹੀ ਇਸ ਸਮਾਗਮ ਨੂੰ ਪੰਜਾਬ ਸਰਕਾਰ ਕਿਸੇ ਵੱਡੇ ਹੋਟਲ ਵਿੱਚ ਕਰਵਾਉਣ ਦਾ ਵਿਚਾਰ ਕਰ ਰਹੀ ਸੀ ਪਰ ਇਸ ਦੇ ਆੜੇ ਖਜ਼ਾਨਾ ਵਿਭਾਗ ਆ ਰਿਹਾ ਸੀ, ਕਿਉਂਕਿ ਇਸ ਐਵਾਰਡ ਵੰਡ ਸਮਾਹੋਰ ਨੂੰ ਕਰਵਾਉਣ ਲਈ ਹੀ ਕਈ ਲੱਖਾਂ ਰੁਪਏ ਦਾ ਖਰਚ ਆਉਣ ਦਾ ਅਨੁਮਾਨ ਲਗਾਇਆ ਜਾ ਰਿਹਾ ਸੀ, ਜਿਸ ਕਾਰਨ ਫੰਡ ਦੀ ਘਾਟ ਹੋਣ ਕਾਰਨ ਸਮਾਗਮ ਕਿਸੇ ਪ੍ਰਾਈਵੇਟ ਸੰਸਥਾ ਤੋਂ ਸਪਾਂਸਰ ਕਰਵਾਉਣ ਤੱਕ ‘ਤੇ ਵਿਚਾਰ ਕੀਤਾ ਗਿਆ। ਪੰਜਾਬ ਸਰਕਾਰ ਪਿਛਲੇ ਸੱਤ ਸਾਲਾਂ ਤੋਂ ਪੈਂਡਿੰਗ ਪਏ ਮਹਾਰਾਜਾ ਰਣਜੀਤ ਸਿੰਘ ਐਵਾਰਡ ਸੂਬੇ ਦੇ ਖਿਡਾਰੀਆਂ ਨੂੰ ਹਰ ਹਾਲਤ ਵਿੱਚ ਦੇਣ ਚਾਹੁੰਦੀ ਸੀ ਪਰ ਫੰਡ ਦੀ ਘਾਟ ਹੀ ਅੜਿੱਕੇ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੀ ਇਸ ਪਰੇਸ਼ਾਨੀ ਨੂੰ ਦੂਰ ਕਰਦੇ ਹੋਏ ਆਈ.ਸੀ.ਆਈ.ਸੀ.ਆਈ. ਬੈਂਕ ਐਵਾਰਡ ਵੰਡ ਸਮਾਹੋਰ ਲਈ ਸਾਰਾ ਖ਼ਰਚ ਕਰਨ ਲਈ ਤਿਆਰ ਹੋ ਗਿਆ ਹੈ।
ਹਾਲਾਂਕਿ ਐਵਾਰਡ ਵਿੱਚ ਦਿੱਤੀ ਜਾਣ ਵਾਲੀ ਨਕਦ ਰਾਸ਼ੀ ਪੰਜਾਬ ਸਰਕਾਰ ਵੱਲੋਂ ਆਪਣੇ ਕੋਲੋਂ ਹੀ ਦਿੱਤੀ ਜਾਣੀ ਹੈ। ਆਈ.ਸੀ.ਆਈ.ਸੀ.ਆਈ. ਬੈਂਕ ਇਸ ਸਮਾਰੋਹ ਵਿੱਚ ਫਾਈਵ ਸਟਾਰ ਹੋਟਲ ਹਿਆਤ ਰੈਜ਼ੀਡੈਂਸੀ ਵਿੱਚ ਆਉਣ ਵਾਲੇ ਸਾਰੇ ਖ਼ਰਚੇ ਨੂੰ ਖ਼ੁਦ ਕਰਨ ਜਾ ਰਿਹਾ ਹੈ। ਇਸ ਸਮਾਗਮ ਨੂੰ ਕਰਵਾਉਣ ਲਈ ਸਰਕਾਰ ‘ਤੇ ਆਉਣ ਵਾਲੇ ਲੱਖਾਂ ਰੁਪਏ ਦਾ ਬੋਝ ਹੁਣ ਖ਼ੁਦ ਆਈ.ਸੀ.ਆਈ.ਸੀ.ਆਈ. ਬੈਂਕ ਆਪਣੇ ਮੋਢੇ ‘ਤੇ ਚੁੱਕੇਗਾ। ਇੱਥੇ ਦੱਸਿਆ ਜਾ ਰਿਹਾ ਹੈ ਕਿ ਇਸ ਸਮਾਗਮ ਨੂੰ ਕਰਵਾਉਣ ਦਾ ਖ਼ਰਚਾ ਚੁੱਕਣ ਵਾਲੇ ਆਈ.ਸੀ.ਆਈ.ਸੀ.ਆਈ. ਬੈਂਕ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਮੋਸ਼ਨ ਵਿੱਚ ਫਾਇਦਾ ਦੇਣ ਦੇ ਨਾਲ ਹੀ ਹੋਰ ਫਾਇਦੇ ਵੀ ਦਿੱਤੇ ਜਾਣਗੇ।
ਆਈਸੀਆਈਸੀਆਈ ਬੈਂਕ ਦੇ ਰਿਹੈ ਸਾਨੂੰ ਸਹਿਯੋਗ, ਇਸ ‘ਚ ਨਹੀਂ ਕੁਝ ਗਲਤ : ਗੁਪਤਾ
ਖੇਡ ਵਿਭਾਗ ਦੇ ਉੱਚ ਅਧਿਕਾਰੀ ਰਾਹੁਲ ਗੁਪਤਾ ਨੇ ਇਸ ਸਬੰਧੀ ਕਿਹਾ ਕਿ ਆਈ.ਸੀ.ਆਈ.ਸੀ.ਆਈ. ਬੈਂਕ ਇਸ ਐਵਾਰਡ ਵੰਡ ਸਮਾਗਮ ਨੂੰ ਕਰਵਾਉਣ ਲਈ ਸਾਨੂੰ ਸਪਾਂਸਰ ਕਰ ਰਿਹਾ ਹੈ, ਇਸ ‘ਚ ਕੁਝ ਵੀ ਗਲਤ ਨਹੀਂ ਹੈ। ਇਸ ਸਮਾਗਮ ਨੂੰ ਕਰਵਾਉਣ ਲਈ ਆਉਣ ਵਾਲਾ ਲੱਖਾਂ ਰੁਪਏ ਦਾ ਖ਼ਰਚ ਦਾ ਬੋਝ ਪੰਜਾਬ ਸਰਕਾਰ ‘ਤੇ ਨਹੀਂ ਪਏਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਈਵੇਟ ਬੈਂਕ ਨੂੰ ਸਮਾਗਮ ਦੌਰਾਨ ਪਰਮੋਸ਼ਨ ਕਰਨ ਦਾ ਖੁੱਲ੍ਹਾ ਅਧਿਕਾਰ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਡਾਂ ‘ਚ ਕੌਮੀ ਅਤੇ ਕੌਮਾਂਤਰੀ ਪੱਧਰ ਤੱਕ ਮੱਲਾਂ ਮਾਰਨ ਵਾਲੇ ਸੂਬੇ ਦੇ 93 ਖਿਡਾਰੀਆਂ ਨੂੰ 9 ਜੁਲਾਈ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰਨਗੇ। ਪੰਜਾਬ ਦੇ ਇਸ ਵੱਕਾਰੀ ਖੇਡ ਐਵਾਰਡ ਨੂੰ ਹਾਸਲ ਕਰਨ ਵਾਲੇ ਹਰ ਖਿਡਾਰੀ ਨੂੰ 2 ਲੱਖ ਰੁਪਏ ਦੀ ਨਗਦ ਰਾਸ਼ੀ, ਮਹਾਰਾਜਾ ਰਣਜੀਤ ਸਿੰਘ ਜੀ ਦੀ ਜੰਗੀ ਪੋਸ਼ਾਕ ਵਿਚ ਘੋੜੇ ‘ਤੇ ਸਵਾਰ ਟਰਾਫੀ, ਬਲੇਜ਼ਰ ਸਮੇਤ ਪਾਕਿਟ ਤੇ ਸਕਰੋਲ ਮਿਲੇਗਾ। ਜ਼ਿਕਰਯੋਗ ਹੈ ਕਿ ਇਹ ਐਵਾਰਡ 7 ਸਾਲਾਂ ਤੋਂ ਪੈਂਡਿੰਗ ਪਏ ਸਨ। ਇਹ ਐਵਾਰਡ ਹੁਣ 9 ਜੁਲਾਈ ਨੂੰ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਪ੍ਰਦਾਨ ਕੀਤੇ ਜਾ ਰਹੇ ਹਨ। ਦਿੱਤੇ ਜਾਣ ਵਾਲੇ ਐਵਾਰਡਾਂ ‘ਚ ਸਾਲ 2011 ਲਈ 15, ਸਾਲ 2012 ਲਈ 14, ਸਾਲ 2013 ਲਈ 5, ਸਾਲ 2014 ਲਈ 5, ਸਾਲ 2015 ਲਈ 10, ਸਾਲ 2016 ਲਈ 15, ਸਾਲ 2017 ਲਈ 7 ਤੇ ਸਾਲ 2018 ਲਈ 10 ਖਿਡਾਰੀਆਂ ਦੇ ਨਾਂ ਸ਼ਾਮਲ ਹਨ। ਖੇਡਾਂ ਦੇ ਖੇਤਰ ਵਿਚ ਪੰਜਾਬ ਸੂਬੇ ਦੇ ਇਸ ਵੱਕਾਰੀ ਐਵਾਰਡ ਦੀ ਸ਼ੁਰੂਆਤ 1978 ਵਿਚ ਹੋਈ ਸੀ ਅਤੇ ਸਾਲ 2010 ਤੱਕ 305 ਖਿਡਾਰੀਆਂ ਨੂੰ ਇਹ ਐਵਾਰਡ ਦਿੱਤਾ ਜਾ ਚੁੱਕਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿਛਲੇ ਪੰਜ ਸਾਲਾਂ ਦੇ ਪੁਰਸਕਾਰਾਂ ਨੂੰ ਤਰਸ ਰਹੇ ਨੇ ਖਿਡਾਰੀ
ਬਠਿੰਡਾ, ਸੁਖਜੀਤ ਮਾਨ | ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਪ੍ਰਬੰਧ ਦੇਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਇਸ ਮਹਾਨ ਯੋਧੇ ਦੇ ਨਾਂਅ ‘ਤੇ ਖਿਡਾਰੀਆਂ ਨੂੰ ਦਿੱਤੇ ਜਾਣ ਵਾਲੇ ਐਵਾਰਡ ਦੇਣ ਤੋਂ ਖੁੰਝ ਰਹੀ ਹੈ ਇਨ੍ਹਾਂ ਐਵਾਰਡਾਂ ਦੇ ਪਿਛਲੇ ਲਗਭਗ 5 ਸਾਲਾਂ ਦੇ ਦਾਅਵੇਦਾਰ ਖਿਡਾਰੀ ਸਰਕਾਰ ਦਾ ਰਾਹ ਤੱਕ ਰਹੇ ਹਨ ਪਰ ਹੁਣ ਆਖਰੀ ਦਿਨਾਂ ‘ਚ ਪਹੁੰਚੀ ਸਰਕਾਰ ਕੋਲ ਇਹ ਐਵਾਰਡ ਵੰਡਣ ਦਾ ਸਮਾਂ ਘੱਟ ਹੀ ਬਚਿਆ ਹੈ ਕਿਉਂਕਿ ਚੋਣ ਜ਼ਾਬਤਾ ਅੱਜ ਜਾਂ ਭਲਕ ਲੱਗਣ ਦੇ ਅਸਾਰ ਬਣੇ ਹੋਏ ਹਨ
ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਚੋਟੀ ਦੇ ਖਿਡਾਰੀਆਂ ਨੂੰ ਦਿੱਤੇ ਜਾਂਦੇ ਅਰਜਨ ਐਵਾਰਡ ਸਮੇਤ ਹੋਰ ਖੇਡ ਪੁਰਸਕਾਰਾਂ ਵਾਂਗ 1978 ਵਿੱਚ ਇਹ ਐਵਾਰਡ ਦੇਣ ਦਾ ਫੈਸਲਾ ਅਕਾਲੀ ਸਰਕਾਰ ਨੇ ਹੀ ਲਿਆ ਸੀ ਤੇ ਉਸ ਵੇਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੀ ਸਨ
1978 ਤੋਂ ਸ਼ੁਰੂ ਹੋਏ ਇਹ ਐਵਾਰਡ ਸਿਰਫ 1980, 1981, 1985, 1986, 1989, 1994 ਤੇ 1996  ਵਿੱਚ ਵੰਡੇ ਗਏ ਸਨ ਲੰਮੇ ਸਮੇਂ ਦੇ ਸੋਕੇ ਮਗਰੋਂ ਸਾਲ 2006 ‘ਚ ਕਾਂਗਰਸ ਦੀ ਸਰਕਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਲਗਭਗ 8 ਸਾਲ ਦੇ ਐਵਾਰਡ ਇਕੱਠੇ ਵੰਡੇ ਸਨ 2006 ਮਗਰੋਂ 29 ਅਪਰੈਲ 2013 ਨੂੰ ਚੰਡੀਗੜ੍ਹ ‘ਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 2005 ਤੋਂ ਲੈ ਕੇ ਸਾਲ 2010 ਤੱਕ ਦੇ ਇਸ ਐਵਾਰਡ ਦੇ ਹੱਕਦਾਰ ਖਿਡਾਰੀਆਂ ਨੂੰ ਇਹ ਐਵਾਰਡ ਪ੍ਰਦਾਨ ਕੀਤੇ ਸਨ
ਜਿਸਦੇ ਸਿੱਟੇ ਵਜੋਂ ਪੰਜਾਬ ‘ਚ ਹੁਣ ਤੱਕ ਇਹ ਖੇਡ ਐਵਾਰਡ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦੀ ਗਿਣਤੀ 304 ਹੋ ਗਈ ਹੈ ਇਸ ਐਵਾਰਡ ਲਈ ਸਾਲ 2010 ਤੋਂ ਲੈ ਕੇ 2016 ਤੱਕ ਦੇ ਸ਼ਾਨਦਾਰ ਪ੍ਰਦਰਸ਼ਨ ਵਾਲੇ ਖਿਡਾਰੀਆਂ ਪਾਸੋਂ ਅਰਜੀਆਂ ਤਾਂ ਮੰਗੀਆਂ ਹੋਈਆਂ ਹਨ ਪਰ ਐਵਾਰਡ ਵੰਡਣ ਬਾਰੇ ਕਿਸੇ ਸਮਾਗਮ ਸਬੰਧੀ ਕਿਸੇ ਤਰ੍ਹਾਂ ਦੀ ਤਿਆਰੀ ਨਹੀਂ ਹੋਈ
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ‘ਚ ਖੇਡ ਸੱਭਿਆਚਾਰ ਦਾ ਪਸਾਰਾ ਕਰਨ ਦੀ ਨੀਤੀ ਤਹਿਤ ਕਈ ਹਾਕੀ ਦੇ ਐਸਟਰੋਟਰਫਾਂ ਦਾ ਨਿਰਮਾਣ ਵੀ ਕਰਵਾਇਆ ਹੈ ਪਰ ਹਾਲੇ ਤੱਕ ਇਨ੍ਹਾਂ ਟਰਫਾਂ ‘ਤੇ ਕੋਈ ਕੌਮੀ ਜਾਂ ਕੌਮਾਂਤਰੀ ਪੱਧਰ ਦੇ ਮੈਚ ਨਹੀਂ ਕਰਵਾਏ ਗਏ ਜਦੋਂ ਕਿ ਵਿਸ਼ਵ ਕਬੱਡੀ ਲੀਗ ਦੇ ਮੈਚਾਂ ਮੌਕੇ ਇਨ੍ਹਾਂ ਮੈਦਾਨਾਂ ਦੀ ਵਰਤੋਂ ਕੀਤੀ ਗਈ ਸੀ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 6 ਵਿਸ਼ਵ ਕਬੱਡੀ ਕੱਪ ਕਰਵਾ ਕੇ ਵੀ ਕਰੋੜਾਂ ਰੁਪਏ ਦੇ ਇਨਾਮ ਵੰਡੇ ਹਨ ਪਰ ਮਹਾਰਾਜਾ ਰਣਜੀਤ ਸਿੰਘ ਐਵਾਰਡਾਂ ਦੀ ਵੰਡ ਲਈ ਸਰਕਾਰ ਨੂੰ ਹੁਣ ਵਕਤ ਨਹੀਂ ਮਿਲ ਰਿਹਾ ਜਦੋਂ ਕਿ ਪੰਜਾਬ ਦੇ ਖੇਡ ਵਿਭਾਗ ਦਾ ਅਹੁਦਾ ਵੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲ ਹੀ ਹੈ
ਸਰਕਾਰ ਨੇ ਨਹੀਂ ਤੈਅ ਕੀਤੀ ਕੋਈ ਪੱਕੀ ਤਾਰੀਖ
ਆਮ ਤੌਰ ‘ਤੇ ਕੇਂਦਰ ਸਰਕਾਰ ਵੱਲੋਂ ਹਰ ਵਰ੍ਹੇ 29 ਅਗਸਤ ਨੂੰ ਖਿਡਾਰੀਆਂ ਨੂੰ ਐਵਾਰਡ ਵੰਡੇ ਜਾਂਦੇ ਹਨ ਹਰਿਆਣਾ ਸਰਕਾਰ ਵੱਲੋਂ ਵੀ ਹਰ ਵਰ੍ਹੇ ਭੀਮ ਐਵਾਰਡ ਵੰਡੇ ਜਾਂਦੇ ਹਨ ਇਸਦੇ ਉਲਟ ਪੰਜਾਬ ਸਰਕਾਰ ਨੇ ਮਹਾਰਾਜਾ ਰਣਜੀਤ ਸਿੰਘ ਐਵਾਰਡਾਂ ਦੀ ਵੰਡ ਲਈ ਸਾਲ ‘ਚ ਕੋਈ ਵੀ ਦਿਨ ਨਿਸ਼ਚਿਤ ਨਹੀਂ ਕੀਤਾ ਹੋਇਆ
ਇਹ ਕੁੱਝ ਮਿਲਦੈ ਇਸ ਐਵਾਰਡ ‘ਚ
ਮਹਾਰਾਜਾ ਰਣਜੀਤ ਸਿੰਘ ਐਵਾਰਡ ‘ਚ ਸਰਕਾਰ ਵੱਲੋਂ 2 ਲੱਖ ਰੁਪਏ ਇਨਾਮੀ ਰਾਸ਼ੀ, ਮਹਾਰਾਜਾ ਰਣਜੀਤ ਸਿੰਘ ਦੀ ਯੋਧੇ ਦੇ ਰੂਪ ‘ਚ ਘੋੜੇ ‘ਤੇ ਸਵਾਰ ਵਾਲੀ ਟਰਾਫੀ, ਇੱਕ ਬਲੇਜਰ, ਇੱਕ ਟਾਈ ਆਦਿ ਸ਼ਾਮਿਲ ਹੁੰਦਾ ਹੈ
ਐਵਾਰਡਾਂ ਲਈ ਸੂਚੀ ਤਿਆਰ ਹੈ : ਡਿਪਟੀ ਡਾਇਰੈਕਟਰ
ਇਸ ਸਬੰਧੀ ਜਦੋਂ ਖੇਡ ਵਿਭਾਗ ਦੇ ਡਾਇਰੈਕਟਰ ਰਾਹੁਲ ਗੁਪਤਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ ਜਦੋਂ ਕਿ ਡਿਪਟੀ ਡਾਇਰੈਕਟਰ ਰੁਪਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਐਵਾਰਡ ਲਈ ਸੂਚੀ ਤਿਆਰ ਕਰਕੇ ਵਿਭਾਗ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਜਲਦੀ ਹੀ ਐਵਾਰਡ ਵੰਡਣ ਦੀ ਤਾਰੀਖ ਲਗਭਗ ਤੈਅ ਹੋ ਜਾਵੇਗੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ